ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਫਿਰੋਜ਼ਪੁਰ

ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ

ਮਮਦੋਟ, 5 ਫਰਵਰੀ (ਜਸਬੀਰ ਸਿੰਘ ਕੰਬੋਜ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪੈਂਦੇ ਜੰਗਾਂ ਵਾਲੇ ਮੋੜ 'ਤੇ ਸਥਿਤ ਦੁਕਾਨਾਂ ਦੇ ਪਿੱਛੇ ਬੁੱਧਵਾਰ ਦੀ ਸਵੇਰ ਨੂੰ ਇਕ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਲਾਸ਼ ਦੇ ਮਿਲਣ ਨਾਲ ਸਨਸਨੀ ਫੈਲ ਗਈ | ਘਟਨਾ ਦੀ ਸੂਚਨਾ ਮਿ੍ਤਕ ਦੇ ਘਰ ਦਿੱਤੀ ਗਈ | ਮਿ੍ਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਜੰਗ ਵਜੋਂ ਹੋਈ, ਜਿਸ ਦੀ ਲਾਸ਼ ਨੂੰ ਘਟਨਾ ਸਥਾਨ ਤੋਂ ਘਰ ਲੈ ਗਏ | ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਨੌਜਵਾਨ ਸ਼ਾਦੀ-ਸ਼ੁਦਾ ਹੈ ਤੇ ਆਟੋ ਚਲਾਉਣ ਦਾ ਕੰਮ ਕਰਦਾ ਸੀ ਤੇ ਆਸ-ਪਾਸ ਦੇ ਪਿੰਡਾਂ ਦੇ ਬੱਚਿਆਂ ਨੂੰ 136 ਬਟਾਲੀਅਨ ਬੀ.ਐੱਸ.ਐਫ. ਖਾਈ ਮਹਿਲ ਸਿੰਘ ਵਾਲਾ ਦੇ ਹੈੱਡ ਆਫ਼ਿਸ 'ਚ ਸਥਿਤ ਸਕੂਲ 'ਚ ਰੋਜ਼ਾਨਾ ਲੈ ਕੇ ਆਉਂਦਾ ਸੀ | ਲੋਕਾਂ ਨੇ ਦੱਸਿਆ ਕਿ ਬੱਚਿਆਂ ਨੂੰ ਸਕੂਲ ਛੱਡਣ ਤੋਂ ਬਾਅਦ ਗੁਰਮੀਤ ਸਿੰਘ ਸੜਕ ਦੇ ਕਿਨਾਰੇ ਬਣੀਆਂ ਦੁਕਾਨਾਂ ਦੇ ਪਿੱਛੇ ਚਲਾ ਗਿਆ ਤੇ ਕੁਝ ਦੇਰ ਬਾਦ ਜਦ ਇਕ ਵਿਅਕਤੀ ਬਾਥਰੂਮ ਕਰਨ ਦੁਕਾਨਾਂ ਪਿੱਛੇ ਗਿਆ ਤਾਂ ਉਸ ਨੇ ਦੇਖਿਆ ਕਿ ਉਕਤ ਨੌਜਵਾਨ ਜ਼ਮੀਨ 'ਤੇ ਡਿੱਗਾ ਪਿਆ ਸੀ ਤੇ ਉਸ ਦਾ ਸਰੀਰ ਆਕੜਿਆ ਪਿਆ ਸੀ | ਉਨ੍ਹਾਂ ਤੁਰੰਤ ਡਾਕਟਰ ਨੂੰ ਬੁਲਾਇਆ, ਜਿਸ ਨੇ ਜਾਂਚ ਕਰਨ ਤੋਂ ਬਾਅਦ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਹੈ | ਇਸ ਘਟਨਾ ਦੀ ਜਾਣਕਾਰੀ ਉਕਤ ਮਿ੍ਤਕ ਨੌਜਵਾਨ ਦੇ ਘਰ ਵਾਲਿਆਂ ਨੂੰ ਦਿੱਤੀ ਗਈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕੀਤੇ ਬਿਨ੍ਹਾਂ ਹੀ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਘਰ ਲੈ ਗਏ | ਨਾਂਅ ਨਾ ਛਾਪਣ ਦੀ ਸ਼ਰਤ 'ਤੇ ਮੌਕੇ 'ਤੇ ਹਾਜ਼ਰ ਕੁੱਝ ਲੋਕਾਂ ਨੇ ਦੱਸਿਆ ਕਿ ਉਕਤ ਨੌਜਵਾਨ ਗੁਰਮੀਤ ਸਿੰਘ ਲੰਬੇ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ ਤੇ ਅੱਜ ਵੀ ਉਸ ਦੀ ਮੌਤ ਓਵਰਡੋਜ਼ ਨਾਲ ਹੋਈ ਹੈ | ਉਨ੍ਹਾਂ ਦੱਸਿਆ ਕਿ ਜਦ ਗੁਰਮੀਤ ਸਿੰਘ ਦੀ ਲਾਸ਼ ਚੁੱਕੀ ਗਈ ਸੀ ਤਾਂ ਉੱਥੇ ਟੀਕਾ ਲਾਉਣ ਵਾਲੀ ਖਾਲੀ ਸਰਿੰਜ ਪਈ ਹੋਈ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ ਨਾਲ ਹੀ ਹੋਈ ਹੈ | ਸੂਚਨਾ ਮਿਲਦੇ ਹੀ ਥਾਣਾ ਮਮਦੋਟ ਦੇ ਮੁਖੀ ਰਵੀ ਕੁਮਾਰ ਘਟਨਾ ਸਥਾਨ 'ਤੇ ਪੁੱਜੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਉਸ ਦੇ ਵਾਰਿਸਾਂ ਵਲੋਂ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਚੁੱਕ ਲਈ ਗਈ ਸੀ ਤੇ ਇਸ ਸਬੰਧੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਮੌਤ ਦਾ ਕੀ ਕਾਰਨ ਹੈ |

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਅਬੋਹਰ, 5 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਭੰਗਾਲਾ 'ਚ ਬੀਤੇ ਦਿਨੀਂ ਕਿਸਾਨ ਜਥੇਬੰਦੀਆਂ ਦੇ ਕਾਫ਼ਲੇ ਨੂੰ ਦਿੱਲੀ ਦੇ ਸ਼ਾਹੀਨ ਬਾਗ਼ 'ਚ ਜਾਣ ਤੋਂ ਰੋਕਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ...

ਪੂਰੀ ਖ਼ਬਰ »

- ਮਾਮਲਾ- ਕੁੱਲਗੜ੍ਹੀ ਪੁਲਿਸ ਵਲੋਂ ਚੋਰਾਂ ਦੀ ਬਜਾਏ ਮੱੁਦਈ ਨਾਲ ਹੀ ਅਣਮਨੁੱਖੀ ਤਸ਼ੱਦਦ ਕਰਨ ਦਾ ਹਾਈਕੋਰਟ ਦੇ ਨੋਟਿਸ ਉਪਰੰਤ ਫ਼ਿਰੋਜ਼ਪੁਰ ਪੁਲਿਸ ਨੇ ਏ.ਐੱਸ.ਆਈ ਜਗੀਰ ਨੂੰ ਕੁਤਾਹੀ ਦਾ ਦੋਸ਼ੀ ਦੱਸਿਆ

ਫ਼ਿਰੋਜ਼ਪੁਰ, 5 ਫਰਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਅਧੀਨ ਥਾਣਾ ਕੁੱਲਗੜ੍ਹੀ ਪੁਲਿਸ ਵਲੋਂ ਚੋਰੀ ਦਾ ਸ਼ਿਕਾਰ ਹੋਏ ਇਕ ਬਿਜਲੀ ਵਿਭਾਗ ਦੇ ਕਰਮਚਾਰੀ ਨੂੰ ਇਨਸਾਫ਼ ਦੁਆਉਣ ਦੀ ਬਜਾਏ ਥਾਣੇ ਲਿਜਾ ਕੇ ਅਣਮਨੁੱਖੀ ਤਸ਼ੱਦਦ ਕਰਨ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਜਲਾਲਾਬਾਦ, 5 ਫਰਵਰੀ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਪੁਰਾਣੀ ਸੁਸਾਇਟੀ ਟਿਵਾਣਾ ਕਲਾ ਨਜ਼ਦੀਕ ਦੋ ਨੌਜਵਾਨਾਂ ਨੂੰ 5 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਨਾਮਜ਼ਦ ਦੋਸ਼ੀ ਵਿਕੀ ਪੁੱਤਰ ਮੇਹਰ ਸਿੰਘ ਵਾਸੀ ਰਠੋੜਾਂ ਵਾਲਾ ਮੁਹੱਲਾ ਤੇ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 5 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਅੰਗਰੇਜ਼ ਸਿੰਘ ਪੁੱਤਰ ਹਰਬੰਸ ਸਿੰਘ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਹਵਾਲਾਤੀਆਂ ਤੋਂ 2 ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 5 ਫਰਵਰੀ (ਕੰਵਰਜੀਤ ਸਿੰਘ ਜੈਂਟੀ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚੋਂ ਜੇਲ੍ਹ ਵਿਭਾਗ ਵਲੋਂ ਤਲਾਸ਼ੀ ਦੌਰਾਨ 2 ਹਵਾਲਾਤੀਆਂ ਤੋਂ ਮੋਬਾਈਲ ਫ਼ੋਨ ਬਰਾਮਦ ਹੋਏ ਹਨ, ਜਿਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ 'ਚ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀਆਂ ...

ਪੂਰੀ ਖ਼ਬਰ »

ਮਾਮਲਾ ਮਲੂਕਪੁਰਾ ਮਾਈਨਰ ਟੁੱਟਣ ਦਾ ਕਿਸਾਨਾਂ ਨੇ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਲੈਣ ਲਈ ਲਗਾਇਆ ਧਰਨਾ

ਅਬੋਹਰ, 4 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਚੱਕ ਕਾਲਾ ਟਿੱਬਾ ਤੇ ਰਾਏਪੁਰ ਦੇ ਖੇਤਾਂ ਵਿਚ ਬੀਤੇ ਦਿਨੀਂ ਟੁੱਟੀ ਨਹਿਰ ਤੋਂ ਬਾਅਦ ਜਿੱਥੇ ਕਿਸਾਨਾਂ ਿਖ਼ਲਾਫ਼ ਨਹਿਰੀ ਵਿਭਾਗ ਵਲੋਂ ਮੁਕੱਦਮਾ ਦਰਜ ਕਰਾਇਆ ਗਿਆ ਹੈ | ਉੱਥੇ ਕਿਸਾਨਾਂ ਨੇ ...

ਪੂਰੀ ਖ਼ਬਰ »

ਡਰੈਗਨ ਡੋਰ ਨੇ ਦਿਖਾਇਆ ਆਪਣਾ ਰੂਪ

ਫ਼ਿਰੋਜ਼ਪੁਰ, 5 ਫਰਵਰੀ (ਕੁਲਬੀਰ ਸਿੰਘ ਸੋਢੀ)-ਚਾਈਨਾ ਡੋਰ ਨੂੰ ਡਰੈਗਨ ਡੋਰ ਜਾਂ ਇਨਸਾਨੀ ਜ਼ਿੰਦਗੀ ਲਈ ਮੌਤ ਕਹਿਣਾ ਉਸ ਸਮੇਂ ਸਹੀ ਸਾਬਿਤ ਹੋ ਗਿਆ, ਜਦੋਂ ਇਕ ਸਕੂਟਰ ਚਾਲਕ ਇਸ ਦੀ ਗਿ੍ਫ਼ਤ ਵਿਚ ਆਉਣ ਨਾਲ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਵਿਅਕਤੀ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ 'ਚ ਪਲੇਸਮੈਂਟ ਕੈਂਪ ਅੱਜ

ਫ਼ਿਰੋਜ਼ਪੁਰ, 5 ਫਰਵਰੀ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਤੇ ਕਾਰੋਬਾਰ ਫ਼ਿਰੋਜ਼ਪੁਰ ਵਲੋਂ 6 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਐਲ.ਆਈ.ਸੀ, ਐੱਸ.ਆਈ.ਐੱਸ.ਐਲ ਤੇ ਟੀ ਦੀਆਂ ਅਸਾਮੀਆਂ ਭਰਨ ਲਈ ...

ਪੂਰੀ ਖ਼ਬਰ »

ਵਰਮਾ ਪਰਿਵਾਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਵਰਦੀਆਂ

ਫ਼ਿਰੋਜ਼ਸ਼ਾਹ, 5 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਭਾਂਗਰ ਦੇ ਵਸਨੀਕ ਜਗਦੀਸ਼ ਸਿੰਘ ਵਰਮਾ ਜੋ ਆਪਣੇ ਪਰਿਵਾਰ ਸਮੇਤ ਦਿੱਲੀ ਵਿਖੇ ਰਹਿੰਦੇ ਹਨ, ਨੇ ਆਪਣੇ ਜੱਦੀ ਪਿੰਡ ਭਾਂਗਰ ਫੇਰੀ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ...

ਪੂਰੀ ਖ਼ਬਰ »

ਜਨਕ ਰਾਜ ਬਣੇ ਸਬ ਇੰਸਪੈਕਟਰ

ਫ਼ਾਜ਼ਿਲਕਾ, 5 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਦੇ ਸਕਿਉਰਿਟੀ ਬਰਾਂਚ ਦੇ ਇੰਚਾਰਜ ਜਨਕ ਰਾਜ ਨੂੰ ਪੰਜਾਬ ਪੁਲਿਸ ਅੰਦਰ ਚੰਗੀਆਂ ਸੇਵਾਵਾਂ ਦੇਣ ਬਦਲੇ ਵਿਭਾਗ ਵਲੋਂ ਪਦ ਉੱਨਤ ਕੀਤਾ ਗਿਆ ਹੈ | ਏ.ਐਸ.ਆਈ ਤੋਂ ਸਬ ਇੰਸਪੈਕਟਰ ਬਣੇ ਜਨਕ ਰਾਜ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਭਰਾ ਦੇ ਸ਼ਹੀਦੀ ਜੋੜ ਮੇਲ ਮੌਕੇ ਪੰਥ ਪ੍ਰਸਿੱਧ ਵਿਦਵਾਨਾਂ ਨੇ ਭਰੀਆਂ ਹਾਜ਼ਰੀਆਂ

ਮਖੂ, 5 ਫਰਵਰੀ (ਵਰਿੰਦਰ ਮਨਚੰਦਾ)- ਤੀਜੇ ਤੇ ਆਖ਼ਰੀ ਜੰਗ ਹਿੰਦ ਪੰਜਾਬ ਦੀ ਯਾਦ 'ਚ ਸਿੱਖ ਸ਼ਹੀਦਾਂ ਦੀਆਂ ਸ਼ਾਨਾਮੱਤੀਆਂ ਕੁਰਬਾਨੀਆਂ ਨੂੰ ਹਰ ਸਾਲ ਯਾਦ ਕੀਤਾ ਜਾਂਦਾ ਹੈ | ਐਾਗਲੋ ਇੰਡੀਅਨ ਯੁੱਧ ਮੌਕੇ ਜਿੱਥੇ ਤੇਜਾ ਸਿੰਘ ਲਾਲ ਸਿੰਘ ਨੇ ਖ਼ਾਲਸਾ ਫ਼ੌਜ ਨਾਲ ...

ਪੂਰੀ ਖ਼ਬਰ »

ਪੀ.ਐੱਸ.ਐਮ.ਯੂ. ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਦਾ ਸਵਾਗਤ

ਫ਼ਿਰੋਜ਼ਪੁਰ, 5 ਫਰਵਰੀ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਦੇ ਨਵੇਂ ਆਏ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਕਾਰਜ ਭਾਗ ਸੰਭਾਲਣ ਉਪਰੰਤ ਪੀ.ਐੱਸ.ਐਮ.ਯੂ. ਜਥੇਬੰਦੀ ਦੇ ਆਗੂਆਂ ਨੇ ਗੁਲਦਸਤਾ ਭੇਟ ਕਰਕੇ ਜੀ ਆਇਆਂ ਕਿਹਾ | ਜਥੇਬੰਦੀ ਦੇ ਆਗੂਆਂ ਜੋਗਿੰਦਰ ਸਿੰਘ, ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਜ਼ਿਲ੍ਹਾ ਪ੍ਰੀਸ਼ਦ ਵਿਭਾਗ ਸਟੇਟ ਸਬ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ

ਫ਼ਿਰੋਜ਼ਪੁਰ, 5 ਫਰਵਰੀ (ਜਸਵਿੰਦਰ ਸਿੰਘ ਸੰਧੂ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਜ਼ਿਲ੍ਹਾ ਪ੍ਰੀਸ਼ਦ ਵਿਭਾਗ ਸਟੇਟ ਸਬ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ, ਮੁੱਖ ਸਲਾਹਕਾਰ ਰਾਮ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰਜ਼ ਸਰਕਲ ਫ਼ਿਰੋਜ਼ਪੁਰ ਦੀ ਜਨਰਲ ਬਾਡੀ ਦੀ ਮੀਟਿੰਗ

ਫ਼ਿਰੋਜ਼ਪੁਰ, 5 ਫਰਵਰੀ (ਜਸਵਿੰਦਰ ਸਿੰਘ ਸੰਧੂ)- ਕੌਾਸਿਲ ਆਫ਼ ਜੂਨੀਅਰ ਇੰਜੀਨੀਅਰਜ਼ ਸਰਕਲ ਫ਼ਿਰੋਜ਼ਪੁਰ ਦੀ ਜਨਰਲ ਬਾਡੀ ਦੀ ਮੀਟਿੰਗ ਊਰਜਾ ਭਵਨ ਪੀ.ਐੱਸ.ਈ.ਬੀ. ਕੰਪਲੈਕਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਇੰਜ: ਤਰਲੋਚਨ ਚੋਪੜਾ ਸਰਕਲ ਪ੍ਰਧਾਨ ਨੇ ਕੀਤੀ, ਜਿਸ ਵਿਚ ...

ਪੂਰੀ ਖ਼ਬਰ »

ਮੁੱਖ ਮਾਰਗ ਨਾਲ ਲੱਗਦੀ ਹੱਡਾਰੋੜੀ ਤਬਦੀਲ ਕਰਨ ਦੀ ਮੰਗ

ਲੱਖੋ ਕੇ ਬਹਿਰਾਮ, 5 ਫਰਵਰੀ (ਰਾਜਿੰਦਰ ਸਿੰਘ ਹਾਂਡਾ)-ਲੱਖੋ ਕੇ ਬਹਿਰਾਮ ਵਿਖੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ਨਾਲ ਲੱਗਦੀ ਹੱਡਾਰੋੜੀ ਤੋਂ ਦੁਖੀ ਪਿੰਡ ਵਾਸੀਆਂ ਤੇ ਰਾਹਗੀਰਾਂ ਵਲੋਂ ਇਸ ਹੱਡਾਰੋੜੀ ਨੂੰ ਇੱਥੋਂ ਤਬਦੀਲ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਗੁਰੂਹਰਸਹਾਏ, 5 ਫਰਵਰੀ (ਅਮਰਜੀਤ ਸਿੰਘ ਬਹਿਲ)-ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਪੈਨਸ਼ਨਰਜ਼ ਯੂਨੀਅਨ ਦੀ ਸਥਾਨਕ ਇਕਾਈ ਦੀ ਰ ਮੀਟਿੰਗ ਯੂਨੀਅਨ ਦੇ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਵਿਭਾਗਾਂ ਤੋਂ ਸੇਵਾ-ਮੁਕਤ ਹੋਏ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲੇ ਦੌਰਾਨ ਗਾਇਕ ਸੁਰਿੰਦਰ ਮਾਨ ਤੇ ਕਰਮਜੀਤ ਕੰਮੋ ਨੇ ਝੂੰਮਣ ਲਾਏ ਸਰੋਤੇ

ਤਲਵੰਡੀ ਭਾਈ, 5 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਸਵ: ਹਰਦੇਵ ਸਿੰਘ ਸਿੱਧੂ ਸੈਕਟਰੀ ਤੇ ਸਵ: ਗੁਰਦੀਪ ਸਿੰਘ ਸਾਬਕਾ ਸਰਪੰਚ ਠੇਠਰ ਕਲਾਂ ਦੀ ਯਾਦ 'ਚ ਸਾਬਕਾ ਸਰਪੰਚ ਬਲਜਿੰਦਰ ਸਿੰਘ ਸਿੱਧੂ ਯੂ.ਐੱਸ.ਏ ਤੇ ਸਾਬਕਾ ਸਰਪੰਚ ਨਛੱਤਰ ਸਿੰਘ ਗਿੱਲ ਯੂ.ਐੱਸ.ਏ ਵਲੋਂ ਪਿੰਡ ਠੇਠਰ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 5 ਫਰਵਰੀ (ਜਸਵਿੰਦਰ ਸਿੰਘ ਸੰਧੂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਰੁਪਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਲਈ ਬਣਾਇਆ ਹੈਲਪ ਡੈਸਕ

ਫ਼ਿਰੋਜ਼ਪੁਰ, 5 ਫਰਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਮੁਫ਼ਤ ਉਪਲਬਧ ਕਰਵਾਉਣ ਦੇ ਮੰਤਵ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਅਮਨ ...

ਪੂਰੀ ਖ਼ਬਰ »

ਨੈਸ਼ਨਲ ਸਬ-ਜੂਨੀਅਰ ਸਾਫਟਬਾਲ ਮੁਕਾਬਲੇ 'ਚ ਕੱਸੋਆਣਾ ਸਕੂਲ ਦੀ ਟੀਮ ਉਪ ਜੇਤੂ ਰਹੀ

ਜ਼ੀਰਾ, 5 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਹੋਈ 13ਵੀਂ ਮਿੰਨੀ ਸਬ-ਜੂਨੀਅਰ ਨੈਸ਼ਨਲ ਸਾਫਟਬਾਲ ਚੈਂਪੀਅਨਸ਼ਿਪ 'ਚ ਪੰਜਾਬ ਵਲੋਂ ਹਿੱਸਾ ਲੈਂਦਿਆਂ ਐੱਸ.ਐੱਸ.ਐਮ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦੀ ਟੀਮ ਉਪ ਜੇਤੂ ਰਹੀ | ਇਸ ਸਬੰਧੀ ...

ਪੂਰੀ ਖ਼ਬਰ »

ਗਰੀਨ ਉਲੰਪੀਅਡ ਪ੍ਰੀਖਿਆ 'ਚੋਂ ਗੁਰਸਿਮਰਨ ਕੌਰ ਜ਼ਿਲ੍ਹੇ 'ਚੋਂ ਤੀਜੇ ਸਥਾਨ 'ਤੇ

ਮੁੱਦਕੀ, 5 ਫਰਵਰੀ (ਭੁਪਿੰਦਰ ਸਿੰਘ)-ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੀ ਵਿਦਿਆਰਥਣ ਗੁਰਸਿਮਰਨ ਕੌਰ ਨੇ ਗਰੀਨ ਉਲੰਪੀਅਡ ਪ੍ਰੀਖਿਆ 'ਚ ਜ਼ਿਲੇ੍ਹ 'ਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿਛਲੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਮਮਦੋਟ, 5 ਫਰਵਰੀ (ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮਮਦੋਟ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਭੇਜ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਪਾਸ ਮਤੇ ਰਾਹੀਂ ਕੇਂਦਰ ਸਰਕਾਰ ਵਲੋਂ ਕਿਸਾਨੀ ਫ਼ਸਲਾਂ (ਝੋਨੇ, ਕਣਕ) ਦੀ ਸਰਕਾਰੀ ਖਰੀਦ ਬੰਦ ਕਰਨ ...

ਪੂਰੀ ਖ਼ਬਰ »

ਸੰਸਥਾ ਨਵੋਦਿਆ ਕ੍ਰਾਂਤੀ ਵਲੋਂ ਮਾਸਟਰ ਗੁਰਜੀਤ ਸਿੰਘ ਸਨਮਾਨਿਤ

ਜ਼ੀਰਾ, 5 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਨੈਸ਼ਨਲ ਅਕੈਡਮੀ ਆਫ਼ ਫਾਈਨ ਆਰਟਸ ਅੰਮਿ੍ਤਸਰ ਵਲੋਂ ਸਮੁੱਚੇ ਭਾਰਤ ਦੇ ਸਰਕਾਰੀ ਸਕੂਲ ਅਧਿਆਪਕਾਂ ਦੀ ਸੰਸਥਾ ਨਵੋਦਿਆ ਕ੍ਰਾਂਤੀ ਪਰਿਵਾਰ ਭਾਰਤ ਦੀ ਰਾਸ਼ਟਰੀ ਪੱਧਰ ਦੀ ਕਾਨਫ਼ਰੰਸ 'ਚ ਜ਼ੀਰਾ ਨਾਲ ਸਬੰਧਿਤ ਮਾਸਟਰ ...

ਪੂਰੀ ਖ਼ਬਰ »

ਖੋਸਾ ਨੇ ਡੀਪੂ 'ਤੇ ਕਣਕ ਦੀ ਵੰਡ ਸ਼ੁਰੂ ਕਰਵਾਈ

ਫ਼ਿਰੋਜ਼ਪੁਰ, 5 ਫਰਵਰੀ (ਤਪਿੰਦਰ ਸਿੰਘ)-ਗ਼ਰੀਬ ਤੇ ਲੋੜਵੰਦ ਲੋਕਾਂ ਦੀ ਸਹਾਇਤਾ ਵਜੋਂ ਪੰਜਾਬ ਸਰਕਾਰ ਵਲੋਂ ਡੀਪੂਆਂ ਰਾਹੀਂ ਦਿੱਤੀ ਜਾਂਦੀ ਕਣਕ ਦੀ ਵੰਡ ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ ਵਲੋਂ ਕਰਵਾਈ ਗਈ | ਇਸ ਮੌਕੇ ਫੂਡ ਸਪਲਾਈ ਦੇ ਇੰਸਪੈਕਟਰ ਹੰਸ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਸਮਾਗਮ 9 ਨੂੰ

ਮਖੂ, 5 ਫਰਵਰੀ (ਵਰਿੰਦਰ ਮਨਚੰਦਾ)-ਮਾਤਾ ਬਗਲਾ ਮੁਖੀ ਮੰਦਰ ਮਖੂ ਵਿਖੇ ਮੂਰਤੀ ਸਥਾਪਨਾ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਪਰਮ ਪੂਜਨੀਕ ਗੁਰੂ ਮਾਂ ਕਾਂਤਾ ਦੇਵੀ ਨੇ ਦੱਸਿਆ ਕਿ ਮੰਦਰ 'ਚ ਮਾਂ ਬਗਲਾ ਮੁਖੀ ਜੀ ਦੀ ਮੂਰਤੀ ਸਥਾਪਨਾ 9 ਫਰਵਰੀ ਨੂੰ ਸਵੇਰੇ 10 ਵਜੇ ਕੀਤੀ ...

ਪੂਰੀ ਖ਼ਬਰ »

ਗੁਰਮੀਤ ਨੰਬਰਦਾਰ ਨੇ ਡਿਜ਼ੀਧਨ ਯਾਤਰਾ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਮੁੱਦਕੀ, 5 ਫਰਵਰੀ (ਭੁਪਿੰਦਰ ਸਿੰਘ)-ਨਗਰ ਪੰਚਾਇਤ ਮੁੱਦਕੀ ਦੇ ਪ੍ਰਧਾਨ ਗੁਰਮੀਤ ਸਿੰਘ ਨੰਬਰਦਾਰ ਨੇ ਕੈਸ਼ਲੈੱਸ ਤੇ ਡਿਜੀਟਲ ਲੈਣ ਦੇਣ ਨੂੰ ਉਤਸ਼ਾਹਿਤ ਕਰਨ ਲਈ ਐੱਚ.ਡੀ.ਐਫ਼.ਸੀ. ਦੀ ਡਿਜ਼ੀਧਨ ਯਾਤਰਾ (ਕੈਸ਼ਲੈੱਸ) ਵੈਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ | ...

ਪੂਰੀ ਖ਼ਬਰ »

ਨਵੋਦਿਆ ਸਕੂਲ 'ਚ ਦਾਖ਼ਲੇ ਸਬੰਧੀ ਨੌਵੀਂ ਜਮਾਤ ਦਾ ਟੈੱਸਟ 8 ਨੂੰ

ਜ਼ੀਰਾ, 5 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਜਵਾਹਰ ਨਵੋਦਿਆ ਸਕੂਲ 'ਚ ਦਾਖ਼ਲੇ ਸਬੰਧੀ ਜ਼ਿਲ੍ਹਾ ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਦਾ ਨੌਵੀਂ ਜਮਾਤ 'ਚ ਦਾਖ਼ਲੇ ਲਈ ਟੈੱਸਟ 8 ਫਰਵਰੀ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਮਹੀਂਆਂ ਵਾਲਾ ਕਲਾਂ ਤਹਿਸੀਲ ...

ਪੂਰੀ ਖ਼ਬਰ »

ਪੰਜਾਬ ਪੁਲਿਸ ਫ਼ਿਰੋਜ਼ਪੁਰ ਰੇਂਜ ਦੇ ਨਵ-ਨਿਯੁਕਤ ਆਈ.ਜੀ. ਮਾਨ ਦਾ ਫੈ ੱਡਰੇਸ਼ਨ ਮਹਿਤਾ ਵਲੋਂ ਸਵਾਗਤ

ਫ਼ਿਰੋਜ਼ਪੁਰ, 5 ਫਰਵਰੀ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਪੁਲਿਸ ਰੇਂਜ ਦੇ ਨਵ-ਨਿਯੁਕਤ ਆਈ.ਜੀ. ਹਰਦਿਆਲ ਸਿੰਘ ਮਾਨ ਵਲੋਂ ਕਾਰਜ ਭਾਗ ਸੰਭਾਲਣ ਉਪਰੰਤ ਮਾਹੌਲ ਨੂੰ ਸੁਰੱਖਿਅਤ ਰੱਖਣ ਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਢੁਕਵੇਂ ਕਦਮ ਚੁੱਕਣੇ ਸ਼ੁਰੂ ਕਰ ...

ਪੂਰੀ ਖ਼ਬਰ »

ਦਾਜ ਦੀ ਬਲੀ ਚੜ੍ਹੀ ਮਿ੍ਤਕਾ ਨੂੰ ਇਨਸਾਫ਼ ਦਿਵਾਉਣ ਲਈ ਕੱਢਿਆ ਰੋਸ ਮਾਰਚ

ਜਲਾਲਾਬਾਦ, 5,ਫਰਵਰੀ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)-ਬੀਤੇ ਦਿਨੀਂ ਮਲੋਟ ਸ਼ਹਿਰ ਵਿਖੇ ਜਲਾਲਾਬਾਦ ਦੀ ਲੜਕੀ ਨੂੰ ਉਸ ਦੇ ਸਹੁਰੇ ਪਰਿਵਾਰ ਵਲੋਂ ਦਾਜ ਦੀ ਮੰਗ ਲਈ ਕਤਲ ਕੀਤੇ ਜਾਣ ਤੋਂ ਬਾਅਦ ਅੱਜ ਜਲਾਲਾਬਾਦ ਸ਼ਹਿਰ ਵਾਸੀਆਂ ਵਲੋਂ ਮਿ੍ਤਕ ਲੜਕੀ ਰਵਨੀਤ ਉਰਫ਼ ...

ਪੂਰੀ ਖ਼ਬਰ »

ਏਕਤਾ ਕਾਲੋਨੀ ਦੇ ਵਾਸੀ ਗੰਦਾ ਪਾਣੀ ਪੀਣ ਲਈ ਮਜ਼ਬੂਰ

ਅਬੋਹਰ, 5 ਫਰਵਰੀ (ਕੁਲਦੀਪ ਸਿੰਘ ਸੰਧੂ)-ਏਕਤਾ ਕਾਲੋਨੀ 'ਚ ਰਹਿਣ ਵਾਲੇ ਤਿੰਨ ਹਜ਼ਾਰ ਲੋਕ ਸੀਵਰੇਜ ਦੀ ਗੰਦਗੀ ਮਿਲਿਆ ਪਾਣੀ ਵਰਤਣ ਲਈ ਮਜਬੂਰ ਹਨ | ਵਾਟਰ ਸਪਲਾਈ ਤੇ ਸੀਵਰੇਜ ਦੇ ਮਹਿਕਮੇ ਦੀ ਲਾਪਰਵਾਹੀ ਸਦਕੇ ਗੰਦੇ ਪਾਣੀ ਦੀ ਸਪਲਾਈ ਦਾ ਇਹ ਸਿਲਸਿਲਾ ਬੀਤੇ ਦੋ ਦਿਨਾਂ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਰਡੀਨੇਟਰ ਨੇ ਬਸਤੀ ਮੋਹਕਮ ਅਰਾਈ ਸਕੂਲ ਦਾ ਕੀਤਾ ਦੌਰਾ

ਜਲਾਲਾਬਾਦ, 5 ਫਰਵਰੀ (ਕਰਨ ਚੁਚਰਾ)-ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਾਜਿੰਦਰ ਕੁਮਾਰ ਦੁਆਰਾ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮੋਹਕਮ ਅਰਾਈਾ ਸਕੂਲ ਦਾ ਦੌਰਾ ਕੀਤਾ ਗਿਆ¢ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕੋਆਰਡੀਨੇਟਰ ਨੇ ਨਵੇਂ ਦਾਖ਼ਲੇ ਲਈ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਜਲਾਲਾਬਾਦ, 5 ਫਰਵਰੀ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹ ਵਲੋਂ ਸੀ.ਏ.ਏ ਤੇ ਐਨ.ਆਰ ਸੀ ਕਾਨੂੰਨ ਦੇ ਿਖ਼ਲਾਫ਼ ਬਲਾਕ ਜਲਾਲਾਬਾਦ ਵਿਖੇ ਕੇਂਦਰ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਅਬੋਹਰ, 5 ਫਰਵਰੀ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਵਲੋਂ ਪਿੰਡ ਬਿਸ਼ਨਪੁਰਾ ਦੇ ਬਾਬਾ ਰਾਮਦੇਵ ਮੰਦਰ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ 'ਚ ਡੀ.ਐੱਸ.ਪੀ. ਬੱਲੂਆਣਾ ਸੰਦੀਪ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ | ਕੈਂਪ ਦੀ ਸ਼ੁਰੂਆਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਾਜ਼ਿਲਕਾ, 5 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਤੌਰ 'ਤੇ ਸ਼ਰਾਬ ਰੱਖਣ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਪੱਪੂ ਰਾਮ ਨੇ ਦੱਸਿਆ ਕਿ ਜਦੋਂ ਉਹ ਐਕਸਾਈਜ਼ ਸਟਾਫ਼ ਸਮੇਤ ਸ਼ੱਕੀ ਵਿਅਕਤੀਆਂ ਦੀ ...

ਪੂਰੀ ਖ਼ਬਰ »

ਗਾਇਕ ਜਗਜੀਤ ਸਿੰਘ ਦੇ ਜਨਮ ਦਿਵਸ 'ਤੇ 'ਸਾਡਾ ਜਗਜੀਤ' ਪ੍ਰੋਗਰਾਮ 8 ਨੂੰ

ਸ੍ਰੀਗੰਗਾਨਗਰ, 5 ਫਰਵਰੀ (ਦਵਿੰਦਰਜੀਤ ਸਿੰਘ)-ਰਾਸ਼ਟਰੀ ਕਲਾ ਮੰਦਰ ਦੇ ਆਡੀਟੋਰੀਅਮ ਚੌਧਰੀ ਰਾਮਜਸ ਕਲਾ ਸਦਨ ਵਿਖੇ ਗਾਇਕ ਜਗਜੀਤ ਸਿੰਘ ਦੇ 79ਵੇਂ ਜਨਮ ਦਿਵਸ ਦੇ ਮੌਕੇ ਰਾਸ਼ਟਰੀ ਕਲਾ ਮੰਦਰ ਵਲੋਂ 8 ਫਰਵਰੀ ਨੂੰ ਸ਼ਾਮ 6:31 ਵਜੇ 'ਸਾਡਾ ਜਗਜੀਤ' ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਵਿਆਹੁਤਾ ਨਾਲ ਕੁੱਟਮਾਰ ਕਰਨ ਵਾਲੇ ਪਤੀ ਤੇ ਸਹੁਰਾ ਪਰਿਵਾਰ 'ਤੇ ਮਾਮਲਾ ਦਰਜ

ਮੰਡੀ ਅਰਨੀਵਾਲਾ, 5 ਫਰਵਰੀ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਵਿਖੇ ਇਕ ਵਿਆਹੁਤਾ ਔਰਤ ਦੇ ਬਿਆਨਾਂ 'ਤੇ ਉਸ ਨਾਲ ਮਾਰਕੁੱਟ ਕਰਨ ਦੇ ਦੋਸ਼ ਵਿਚ ਉਸ ਦੇ ਪਤੀ ਸਮੇਤ ਸਹੁਰਾ ਪਰਿਵਾਰ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਅਧਿਆਪਕ ਯੋਗਤਾ ਟੈੱਸਟ ਲਈ ਉਮੀਦਵਾਰਾਂ ਨੇ ਮੰਗੇ ਗ੍ਰੇਸ ਅੰਕ

ਮੰਡੀ ਅਰਨੀਵਾਲਾ, 5 ਫਰਵਰੀ (ਨਿਸ਼ਾਨ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 19 ਜਨਵਰੀ 2020 ਨੂੰ ਲਏ ਗਏ ਅਧਿਆਪਕ ਯੋਗਤਾ ਟੈੱਸਟ 2018 ਦੀ ਉਤਰ ਕੁੰਜੀ ਵੈੱਬਸਾਈਟ ਉੱਪਰ 31 ਜਨਵਰੀ ਨੂੰ ਅੱਪਲੋਡ ਕਰਕੇ ਉਮੀਦਵਾਰਾਂ ਕੋਲੋਂ ਇਸ ਸਬੰਧੀ ਇਤਰਾਜ਼ਾਂ ਦੀ ਮੰਗ 3 ਫਰਵਰੀ ...

ਪੂਰੀ ਖ਼ਬਰ »

ਸਰਕਾਰੀ ਮਾਡਲ ਹਾਈ ਸਕੂਲ 'ਚ ਸਮਾਰਟ ਕਲਾਸ ਰੂਮ ਦਾ ਡਿਪਟੀ ਡੀ.ਈ.ਓ ਵਲੋਂ ਉਦਘਾਟਨ

ਅਬੋਹਰ. 5 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਦੀ ਪ੍ਰੇਰਨਾ ਸਦਕਾ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਸਾਬਕਾ ਜ਼ਿਲ੍ਹਾ ਕੋਆਰਡੀਨੇਟਰ ਤੇ ਸਟੇਟ ਐਵਾਰਡੀ ਰਾਜਿੰਦਰ ਸਿੰਘ ਬਰਾੜ ਵਲੋਂ ਸਰਕਾਰੀ ਮਾਡਲ ਹਾਈ ਸਕੂਲ ਦੇ ...

ਪੂਰੀ ਖ਼ਬਰ »

ਟੈਗੋਰ ਮਾਡਰਨ ਸਕੂਲ 'ਚ ਇਨਾਮ ਵੰਡ ਸਮਾਗਮ

ਫ਼ਾਜ਼ਿਲਕਾ, 5 ਫਰਵਰੀ (ਦਵਿੰਦਰ ਪਾਲ ਸਿੰਘ)-ਪਿੰਡ ਅੰਭੁਨ 'ਚ ਸਥਿਤ ਟੈਗੋਰ ਮਾਡਰਨ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸਕੂਲ ਦੀ ਸਲਾਨਾ ਰਿਪੋਰਟ ਵੀ ਪੜ੍ਹੀ ਗਈ ਤੇ ਸਲਾਨਾ ਨਤੀਜੇ ਵੀ ਐਲਾਨੇ ਗਏ | ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਪੌਲੀਟੈਕਨਿਕ ਕਾਲਜ ਗਰਾਊ ਾਡ 'ਚ ਕਿ੍ਕਟ ਟੂਰਨਾਮੈਂਟ ਕਰਵਾਇਆ

ਫ਼ਿਰੋਜ਼ਪੁਰ, 5 ਫਰਵਰੀ (ਕੁਲਬੀਰ ਸਿੰਘ ਸੋਢੀ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਪੌਲੀਟੈਕਨਿਕ ਗਰਾਉਂਡ ਵਿਖੇ ਕੈਟੋਚ ਸ਼ੀਲਡ ਸੀਨੀਅਰ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਫ਼ਿਰੋਜ਼ਪੁਰ ਦਾ ਮੁਕਾਬਲਾ ਮੁਕਤਸਰ ਨਾਲ ਹੋਇਆ | ...

ਪੂਰੀ ਖ਼ਬਰ »

ਕੁਲਵੰਤ ਸਿੰਘ ਨੇ ਫ਼ਿਰੋਜ਼ਪੁਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਫ਼ਿਰੋਜ਼ਪੁਰ, 5 ਫਰਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੇ ਨਵੇਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਬੁੱਧਵਾਰ ਨੂੰ ਅਹੁਦਾ ਸੰਭਾਲ ਲਿਆ | ਪੁਰਾਣੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਉਨ੍ਹਾਂ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੌਾਪਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX