ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਖੰਨਾ / ਸਮਰਾਲਾ

ਸੇਵਾ ਮੁਕਤ ਬਿਜਲੀ ਕਾਮਿਆਂ ਵਲੋਂ ਸੰਘਰਸ਼ ਦੀ ਤਿਆਰੀ

ਦੋਰਾਹਾ, 5 ਫ਼ਰਵਰੀ (ਮਨਜੀਤ ਸਿੰਘ ਗਿੱਲ/ਜੋਗਿੰਦਰ ਸਿੰਘ ਓਬਰਾਏ)-ਪੈਨਸ਼ਨਰ ਐਸੋਸੀਏਸ਼ਨ ਪੀ. ਐੱਸ. ਪੀ. ਸੀ. ਐਲ./ਟ੍ਰਾਂਸਕੋ ਡਵੀਜ਼ਨ ਦੋਰਾਹਾ ਦੇ ਸਕੱਤਰ ਹਰਭੂਲ ਸਿੰਘ ਨੇ ਪੈ੍ਰੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਰਾਹਾ ਡਵੀਜ਼ਨ ਅਧੀਨ ਪੈਂਦੀਆਂ ਸਬ ਡਵੀਜ਼ਨਾਂ ਸਿਟੀ ਦੋਰਾਹਾ, ਰਾਮਪੁਰ, ਪਾਇਲ, ਧਮੋਟ, ਘੁਡਾਣੀ ਕਲਾਂ ਅਤੇ ਗਰਿੱਡ ਸਬ ਸਟੇਸ਼ਨਾਂ ਦੇ ਸੇਵਾ ਮੁਕਤ ਕਾਮਿਆ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਅੱਜ ਦੋਰਾਹਾ ਵਿਖੇ ਡਵੀਜ਼ਨ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਕੀਤੀ | ਪੰਜਾਬ ਸਰਕਾਰ ਤੇ ਪਾਵਰਕਾਮ/ਟ੍ਰਾਂਸਕੋ ਦੀ ਮੈਨੇਜਮੈਂਟ ਵਲੋ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾ ਨੂੰ ਲਾਗੂ ਕਰਨ ਤੋਂ ਕੋਰਾ ਜਵਾਬ ਦੇਣਾ ਆਦਿ ਮਸਲਿਆਂ ਬਾਰੇ ਸਰਕਲ ਖੰਨਾ ਦੇ ਮੀਤ ਪ੍ਰਧਾਨ ਤਰਸੇਮ ਲਾਲ, ਜਥੇਬੰਧਕ ਸਕੱਤਰ ਹਰਬੰਸ ਸਿੰਘ ਦੋਬੁਰਜੀ, ਅਡੀਟਰ ਸੁਖਦੇਵ ਸਿੰਘ ਮਾਂਗਟ, ਡਵੀਜ਼ਨ ਦੋਰਾਹਾ ਦੇ ਮੀਤ ਪ੍ਰਧਾਨ, ਪਿ੍ਤਪਾਲ ਸਿੰਘ, ਸਹਾਇਕ ਸਕੱਤਰ ਗੁਰਮੁੱਖ ਸਿੰਘ ਸਿਹੌੜਾ, ਕੈਸ਼ੀਅਰ ਹਰਦੇਵ ਸਿੰਘ, ਜਥੇਬੰਧਕ ਸਕੱਤਰ ਕੁਲਵੰਤ ਸਿੰਘ, ਆਡੀਟਰ ਹਰਚਰਨ ਸਿੰਘ ਗਰੇਵਾਲ, ਮੈਂਬਰ ਰਾਮ ਸਰੂਪ, ਰਾਮ ਕਿ੍ਸ਼ਨ, ਜਗਮਿੰਦਰ ਸਿੰਘ ਅਤੇ ਕਿ੍ਸ਼ਨ ਕੁਮਾਰ ਨੇ ਆਪਣੇ ਵਿਚਾਰ ਰੱਖਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਲੋਕ ਵਿਰੋਧੀ ਫ਼ੈਸਲੇ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕ ਮਨਾਂ 'ਚ ਨਿਰਾਸ਼ਾ ਦਾ ਆਲਮ ਵੱਧਦਾ ਜਾ ਰਿਹਾ ਹੈ | ਮੀਟਿੰਗ ਵਿਚ ਸਰਕਾਰਾਂ ਵਲੋਂ ਕੀਤੇ ਜਾ ਰਹੇ ਜਬਰ ਦੀ ਨਿਖੇਧੀ ਕਰਦੇ ਹੋਏ ਮੰਗਾਂ ਮਸਲਿਆਂ ਨੂੰ ਹੱਲ ਕਰਨ ਦੀ ਮੰਗ ਕੀਤੀ ਨਾਗਰਿਕਤਾ ਸੋਧ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਤੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਪਰੋਕਤ ਮੰਗਾਂ ਮਸਲਿਆਂ ਨੂੰ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ |

ਅਲਮਾਰੀ ਵਿਚੋਂ 20 ਹਜ਼ਾਰ ਕੱਢਣ ਦਾ ਪੇਂਟਰਾਂ 'ਤੇ ਦੋਸ਼

ਖੰਨਾ, 5 ਫਰਵਰੀ (ਧੀਮਾਨ)-ਸਥਾਨਕ ਸਮਾਧੀ ਰੋਡ 'ਤੇ ਇਕ ਵਪਾਰੀ ਦੀ ਕੋਠੀ 'ਤੇ ਕੰਮ ਕਰ ਰਹੇ ਚਾਰ ਪੇਂਟਰਾਂ ਵਲੋਂ ਅਲਮਾਰੀ ਵਿਚੋਂ 20 ਹਜ਼ਾਰ ਰੁਪਏ ਚੋਰੀ ਕਰ ਲਏ ਜਾਣ ਦੇ ਦੋਸ਼ ਲਾਏ ਗਏ ਹਨ | ਜਦੋਂਕਿ ਚੋਰ ਅਲਮਾਰੀ ਵਿਚ ਪਏ ਸੋਨੇ ਦੇ ਗਹਿਣੇ ਨਹੀਂ ਲਿਜਾ ਸਕੇ | ਪੁਲਿਸ ਨੇ ਚਾਰੇ ...

ਪੂਰੀ ਖ਼ਬਰ »

ਕਰਮਸਰ ਵਿਖੇ ਭਾਕਿਯੂ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਦੀ ਅਰਥੀ ਫੂਕੀ

ਰਾੜਾ ਸਾਹਿਬ, 5 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਨ ਬਾਗ ਜਾ ਰਹੇ 8 ਬੱਸਾਂ ਦੇ ਕਾਫ਼ਲੇ ਨੂੰ ਰਾਤੀ ਸ਼ਹੀਨ ਬਾਗ ਤੋਂ 3 ਕਿਲੋਮੀਟਰ ਦੂਰ 'ਤੇ ਸਰਿਤਾ ਵਿਹਾਰ ਦੀ ਪੁਲਿਸ ਵਲੋਂ ਰੋਕਿਆ ਗਿਆ | ਜਿਸ 'ਤੇ ਰੋਸ ਵਜੋਂ ਅੱਜ ...

ਪੂਰੀ ਖ਼ਬਰ »

ਪੱਥਰਬਾਜ਼ੀ ਤੋਂ ਬਾਅਦ 29 ਵਿਅਕਤੀਆਂ 'ਤੇ ਘਰ ਵਿਚ ਵੜ ਕੇ ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਸਥਾਨਕ ਮੀਟ ਮਾਰਕੀਟ ਵਿਚ ਇਕ ਘਰ ਵਿਚ ਜ਼ਬਰਦਸਤੀ ਵੜ ਕੇ ਕੁੱਟਮਾਰ ਕਰਨ ਦੇ ਦੋਸ਼ ਵਿਚ ਪੁਲਿਸ ਨੇ ਸ਼ਿਕਾਇਤਕਰਤਾ ਨਿੱਕੀ ਪਤਨੀ ਮੰਗਾ ਦੀ ਸ਼ਿਕਾਇਤ 'ਤੇ ਸੰਜੇ, ਵਿੱਕੀ, ਮੋਦਾ, ਮੀਤੋਂ, ਨੀਟਾ, ਸੁਨੀਤਾ, ਲਾਲੂ, ਨੀਟਾ ਦੀ ...

ਪੂਰੀ ਖ਼ਬਰ »

ਜਰਖੜ ਹਾਕੀ ਅਕੈਡਮੀ ਖਿਡਾਰੀ 10ਵੀਂ ਸੀਨੀਅਰ ਕੌਮੀ ਹਾਕੀ ਚੈਂਪੀਅਨਸ਼ਿਪ ਵਿਚ ਚਮਕਿਆ

ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਜਰਖੜ ਹਾਕੀ ਅਕੈਡਮੀ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਵਿਚ ਉਸ ਸਮੇਂ ਹੋਰ ਵਾਧਾ ਹੋਇਆ ਅਕੈਡਮੀ ਦੇ ਉੱਭਰਦੇ ਸਟਾਰ ਖਿਡਾਰੀ ਜੋਗਿੰਦਰ ਸਿੰਘ ਨੇ ਝਾਂਸੀ ਵਿਖੇ ਸਮਾਪਤ ਹੋਈ 10ਵੀਂ ਕੌਮੀ ਹਾਕੀ ਚੈਂਪੀਅਨਸ਼ਿੱਪ ਵਿਚ ਏਅਰ ...

ਪੂਰੀ ਖ਼ਬਰ »

ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਸਮਰਾਲਾ ਨੇ ਮੁਫ਼ਤ ਹੋਮਿਓਪੈਥੀ ਕੈਂਪ ਲਗਾਇਆ

ਸਮਰਾਲਾ, 5 ਫਰਵਰੀ (ਗੋਪਾਲ ਸੋਫਤ)-ਸਮਾਜ ਸੇਵਾ 'ਚ ਜੁਟੇ ਸਥਾਨਕ ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਵਲੋਂ ਸ਼ਹੀਦ ਭਗਤ ਸਿੰਘ ਨਗਰ ਤੇ ਮਾਛੀਵਾੜਾ ਰੋਡ ਸਮਰਾਲਾ ਵਿਖੇ ਜਸਵੀਰ ਕੌਰ ਅਤੇ ਜਗਦੇਵ ਸਿੰਘ ਗਿੱਲ ਦੀ ਸਪੁੱਤਰੀ ਪ੍ਰਭਜੋਤ ਕੌਰ ਦੀ ਸ਼ਾਦੀ ਦੇ ਸਬੰਧ ਵਿਚ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਅਧਿਆਪਕ ਆਗੂ ਨੂੰ ਮੁਅੱਤਲ ਕਰਨ ਦਾ ਵਿਰੋਧ, 8 ਨੂੰ ਸਿੱਖਿਆ ਮੰਤਰੀ ਦੇ ਸ਼ਹਿਰ ਵਿਚ ਰੈਲੀ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਲੰਮੇ ਸਮੇਂ ਤੋਂ ਸਰਕਾਰੀ ਸਕੂਲ ਸਿੱਖਿਆ ਦੀ ਮਜ਼ਬੂਤੀ ਲਈ ਸਿੱਖਿਆ ਦੇ ਨਿੱਜੀਕਰਨ ਖਿਲਾਫ ਆਵਾਜ਼ ਬੁਲੰਦ ਕਰਦੀ ਆ ਰਹੀ ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੈਮੋਕਰੈਟਿਕ ਫਰੰਟ ਪੰਜਾਬ ਦੀ ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਸਮਾਗਮ 7 ਤੋਂ

ਦੋਰਾਹਾ, 5 ਫਰਵਰੀ (ਜਸਵੀਰ ਝੱਜ)-ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ (ਰਜਿ.) ਜੈਪੁਰਾ ਰੋਡ ਸੁੰਦਰ ਨਗਰ ਦੋਰਾਹਾ ਪ੍ਰਬੰਧਕ ਕਮੇਟੀ ਤੇ ਸ਼੍ਰੀ ਗੁਰੂ ਰਵਿਦਾਸ ਦੀ ਵੈੱਲਫੇਅਰ ਕਮੇਟੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਤਿਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ...

ਪੂਰੀ ਖ਼ਬਰ »

ਪਿੰਡ ਦੈਹਿੜੂ ਵਿਖੇ ਦੂਸਰਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 13 ਫਰਵਰੀ

ਬੀਜਾ, 5 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨੇੜਲੇ ਪਿੰਡ ਦੈਹਿੜੂ ਵਿਖੇ ਸਮੂਹ ਨਗਰ ਵਾਸੀਆਂ ਵਲੋਂ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਧੰਨ-ਧੰਨ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 13 ਫਰਵਰੀ ਤੋਂ 16 ਤੱਕ ਦੂਸਰਾ ਗੁਰੂ ਮਾਨਿਓ ਗ੍ਰੰਥ ਚੇਤਨਾ ...

ਪੂਰੀ ਖ਼ਬਰ »

ਪਤਨੀ ਨੇ ਪਤੀ 'ਤੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 5 ਫਰਵਰੀ (ਧੀਮਾਨ)-ਥਾਣਾ ਸਿਟੀ 1 ਖੰਨਾ ਇਕ ਔਰਤ ਸੁਧਾ (30) ਪਤਨੀ ਅਨੁਜ ਕੁਮਾਰ ਵਾਸੀ ਦਲੀਪ ਨਗਰ ਖੰਨਾ ਨੇ ਦੋਸ਼ ਲਾਇਆ ਕਿ ਪਿਛਲੇ 4 ਸਾਲਾਂ ਤੋਂ ਉਸਦਾ ਪਤੀ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਉਸ ਦੇ ਨਾਲ ਕੁੱਟਮਾਰ ਕਰਦਾ ਰਹਿੰਦਾ ਹੈ | ਪਰ ਉਸਨੇ ਇਹ ਸਭ ਕੁੱਝ ਆਪਣੇ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਠੇਕੇਦਾਰਾਂ ਨੇ ਕੀਤੀ ਪ੍ਰਧਾਨ ਨਾਲ ਮੁਲਾਕਾਤ, ਅਦਾਇਗੀ ਨਾ ਕਰਨ ਦੇ ਲਾਏ ਦੋਸ਼

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਾਸਲ ਖੰਨਾ ਦੇ ਠੇਕੇਦਾਰਾਂ ਵਲੋਂ ਨਗਰ ਕੌਾਸਲ ਖੰਨਾ ਦੇ ਪ੍ਰਧਾਨ ਵਿਕਾਸ ਮਹਿਤਾ ਨਾਲ ਮੀਟਿੰਗ ਕਰਕੇ ਈ.ਓ. ਰਣਬੀਰ ਸਿੰਘ ਤੇ ਦੋਸ਼ ਲਾਏ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਵਲੋਂ ਠੇਕੇਦਾਰਾਂ ਲਈ ਆਏ 3 ਕਰੋੜ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਲਹਿਰਾ ਵਿਖੇ ਪੋਸ਼ਣ ਅਭਿਆਨ ਦਿਵਸ ਮਨਾਇਆ

ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਦੇ ਆਂਗਣਵਾੜੀ ਸੈਂਟਰ ਵਿਖੇ ਪੋਸ਼ਣ ਅਭਿਆਨ ਦਿਵਸ ਮਨਾਇਆ ਗਿਆ | ਇਸ ਸਮੇਂ ਗਰਭਵਤੀ ਮਾਵਾਂ ਨੰੂ ਵਿਭਾਗ ਵਲੋਂ ਮੈਡੀਕਲ ਗੋਲੀਆਂ ਤੇ ਹੋਰ ਖਾਣ ਵਾਲੀਆਂ ਵਸਤਾਂ ਸਰਪੰਚ ਗੁਰਜੀਤ ਸਿੰਘ ਲਹਿਰਾ ਵਲੋਂ ਭੇਟ ...

ਪੂਰੀ ਖ਼ਬਰ »

ਐੱਮ. ਟੀ. ਪੀ. ਸਕੂਲ ਮਲੌਦ ਵਿਖੇ ਵਿਗਿਆਨ ਮੇਲਾ ਲਗਾਇਆ

ਮਲੌਦ, 5 ਫਰਵਰੀ (ਸਹਾਰਨ ਮਾਜਰਾ)-ਐੱਮ. ਟੀ. ਪੀ. ਸਕੂਲ ਮਲੌਦ ਵਿਖੇ ਬੱਚਿਆਂ ਵਿਚ ਸਾਇੰਸ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਪਿ੍ੰਸੀਪਲ ਸੁਪਰੀਤਪਾਲ ਸਿੰਘ ਭਾਟੀਆ ਦੀ ਅਗਵਾਈ ਹੇਠ ਤੇ ਸਾਇੰਸ ਅਧਿਆਪਕ ਰਾਜਵੀਰ ਕੌਰ, ਵੀਰਇੰਦਰ ਸਿੰਘ ਅਤੇ ਗੌਰਵ ਠੁਕਰਾਲ ਦੀ ਅਣਥੱਕ ...

ਪੂਰੀ ਖ਼ਬਰ »

23 ਫਰਵਰੀ ਨੂੰ ਜਲ ਸਪਲਾਈ ਯੂਨੀਅਨ ਮੰਤਰੀ ਰਜੀਆ ਦੀ ਕੋਠੀ ਦਾ ਘਿਰਾਓ ਕਰੇਗੀ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ/ਧੀਮਾਨ)-ਅੱਜ ਸਥਾਨਕ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਖੰਨਾ ਦੇ ਜਨਰਲ ਸਕੱਤਰ ਦਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਟੇਟ ਕਮੇਟੀ ਵਲੋਂ ਠੇਕਾ ਕਾਮਿਆਂ ਨੂੰ ਜਲ ਸਪਲਾਈ ਤੇ ...

ਪੂਰੀ ਖ਼ਬਰ »

ਖੰਨਾ ਤੋਂ 3 ਟਰੱਕ ਰਾਸ਼ਨ ਤੇ ਜਥਾ ਗੁਰੂ ਰਵਿਦਾਸ ਜਨਮ ਭੂਮੀ ਲਈ ਬੰਨੀ ਦੂਲੋ ਨੇ ਰਵਾਨਾ ਕੀਤਾ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਤੋਂ 35ਵਾਂ ਸਾਲਾਨਾ ਸਤਿਸੰਗ ਤੇ ਲੰਗਰ ਗੁਰੂ ਰਵਿਦਾਸ ਜਨਮ ਭੂਮੀ ਕਾਸ਼ੀ (ਵਾਰਾਨਾਸੀ) ਲਈ ਆਦਿ ਧਰਮ ਮਿਸ਼ਨ ਪੰਜਾਬ ਦੇ ਪ੍ਰਧਾਨ ਕੌਾਸਲਰ ਪਾਲ ਸਿੰਘ ਅਤੇ ਮਿਸ਼ਨ ਦੀ ਯੂਥ ਇਕਾਈ ਦੇ ਪੰਜਾਬ ਦੇ ਪ੍ਰਧਾਨ ਦਲਵਾਰਾ ਸਿੰਘ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੀਜਾ ਵਿਖੇ ਸਾਲਾਨਾ ਵੰਡ ਸਮਾਰੋਹ ਕਰਵਾਇਆ

ਬੀਜਾ, 5 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਸਰਕਾਰੀ ਪ੍ਰਾਇਮਰੀ ਸਕੂਲ ਬੀਜਾ ਵਿਖੇ ਸਾਲਾਨਾ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸਰਪੰਚ ਸੁਖਰਾਜ ਸਿੰਘ ਸ਼ੇਰਗਿੱਲ ਵਲੋਂ ਬੱਚਿਆਂ ਨੂੰ ਇਨਾਮ ਵੰਡੇ ਗਏ ¢ ਇਸ ਸਮਾਗਮ ਦੌਰਾਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਦਾ ਉਦਘਾਟਨ-ਚਹਿਲ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਇੱਥੋਂ ਦੇ ਸਮਰਾਲਾ ਰੋਡ ਜੀ.ਟੀ. ਬੀ. ਸਕੂਲ ਨੇੜੇ ਇਕ ਜੈਨਰਿਕ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣ ਸਬੰਧੀ ਸਰਕਾਰੀ ਸਕੀਮ ਤਹਿਤ ਦਾ ਉਦਘਾਟਨ ਉੱਘੇ ਗਾਇਕ ਪਵਨਦੀਪ ਖੰਨਾ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਾਲੀਬਾਲ ਸ਼ਮੈਸ਼ਿੰਗ ਦੇ ਅੰਤਰਰਾਸ਼ਟਰੀ ਤੇ ਨੈਸ਼ਨਲ ਪੱਧਰ ਖਿਡਾਰੀ ਗੁਰਮੀਤ ਸਿੰਘ ਧੌਲ ਮਾਜਰਾ ਦਾ ਦਿਹਾਂਤ

ਮਲੌਦ, 5 ਫਰਵਰੀ (ਸਹਾਰਨ ਮਾਜਰਾ)-ਖੇਡ ਸਫ਼ਾਂ ਵਿਚ ਇਹ ਖ਼ਬਰ ਬੜੇ ਹੀ ਦੁੱਖ ਨਾਲ ਪੜ੍ਹੀ ਜਾਵੇਗੀ ਜਦੋਂ ਇਲਾਕੇ ਦੇ ਅਨੇਕਾਂ ਹੀ ਨੌਜਵਾਨਾਂ ਨੂੰ ਪ੍ਰੇਰਨਾ ਸ੍ਰੋਤ ਬਣ ਕੇ ਸੂਬੇ ਦੇ ਨਾਮੀ ਖਿਡਾਰੀ ਬਣਾਉਣ ਵਾਲੇ ਅੰਤਰਰਾਸ਼ਟਰੀ ਪੱਧਰ ਦੇ ਵਾਲੀਬਾਲ ਖਿਡਾਰੀ ਗੁਰਮੀਤ ...

ਪੂਰੀ ਖ਼ਬਰ »

ਡੇਹਲੋਂ ਵਿਖੇ ਟ੍ਰੈਫ਼ਿਕ ਪੁਲਿਸ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਦੋ ਦਿਨਾਂ ਨੋਟਿਸ

ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਆਈ. ਪੀ. ਐੱਸ. ਦੀਆਂ ਹਦਾਇਤਾਂ ਹੇਠ ਅੱਜ ਟ੍ਰੈਫ਼ਿਕ ਪੁਲਿਸ ਵਲੋਂ ਕਸਬਾ ਡੇਹਲੋਂ ਨੰੂ ਜਾਮ ਮੁਕਤ ਕਰਨ ਦੇ ਮਕਸਦ ਨਾਲ ਵੱਖ-ਵੱਖ ਸੜਕਾਂ 'ਤੇ ਦੁਕਾਨਦਾਰਾਂ ਵਲੋਂ ਕੀਤੇ ...

ਪੂਰੀ ਖ਼ਬਰ »

3 ਨਕਾਬਪੋਸ਼ਾਂ 'ਤੇ ਚਾਕੂ ਮਾਰ ਕੇ ਜ਼ਖ਼ਮੀ ਕਰਨ ਤੇ ਲੱਖ ਰੁਪਏ ਖੋਹਣ ਦੇ ਲਾਏ ਦੋਸ਼

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਇਕ ਮੋਟਰਸਾਈਕਲ ਸਵਾਰ ਇਕ ਵਿਅਕਤੀ ਤੋਂ 3 ਅਣਪਛਾਤੇ ਮੂੰਹ ਢੱਕੇ ਵਿਅਕਤੀਆਂ ਵਲੋਂ ਚਾਕੂਆਂ ਨਾਲ ਹਮਲਾ ਕਰਕੇ 1 ਲੱਖ ਰੁਪਏ ਖੋਹ ਲਏ | ਜ਼ਖ਼ਮੀ ਵਿਅਕਤੀ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਡੇਹਲੋਂ ਵਿਖੇ ਕਿਸਾਨ ਮਜ਼ਦੂਰ ਤਾਲਮੇਲ ਕਮੇਟੀ ਵਲੋਂ ਸਰਕਾਰ ਦੇ ਨਾਂਅ ਮੰਗ ਪੱਤਰ

ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕਿਸਾਨ ਮਜ਼ਦੂਰ ਤਾਲਮੇਲ ਕਮੇਟੀ ਵਲੋਂ ਬਲਾਕ ਦਫ਼ਤਰ ਡੇਹਲੋਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਇੱਕ ਮੰਗ ਪੱਤਰ ਦਿੱਤਾ ਗਿਆ, ਤਾਂ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਰਕਾਰ ਕੋਈ ਠੋਸ ਕਦਮ ...

ਪੂਰੀ ਖ਼ਬਰ »

ਦਰਸ਼ਨ ਸਿੰਘ ਰਾਏ ਠੱਕਰਵਾਲ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਫੁੱਲਾਂਵਾਲ, 5 ਫਰਵਰੀ (ਮਨਜੀਤ ਸਿੰਘ ਦੁੱਗਰੀ)-ਦਰਸ਼ਨ ਸਿੰਘ ਰਾਏ ਠੱਕਰਵਾਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਠੱਕਰਵਾਲ ਵਿਖੇ ਹੋਈ | ਹਜ਼ੂਰੀ ਰਾਗੀ ਭਾਈ ...

ਪੂਰੀ ਖ਼ਬਰ »

ਪਿੰਡ ਮੱਧੇਪੁਰ ਵਿਖੇ ਸੀ.ਡੀ.ਪੀ.ਓ. ਦਫ਼ਤਰ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

ਸਿੱਧਵਾਂ ਬੇਟ, 5 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸਮਾਜਿਕ ਸਿੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਬਾਲ ਭਲਾਈ ਕੌਾਸਲ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਿਕ ਕਸਬੇ ਅੰਦਰ ਸਥਿਤ ਸੀ.ਡੀ.ਪੀ.ਓ. ਦਫ਼ਤਰ ਵਲੋਂ ਦਰਿਆ ਸਤਲੁਜ ਤੋਂ ਪਾਰ ਪੈਂਦੇ ਪਿੰਡ ਮੱਧੇਪੁਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਤਰਫ਼ੋਂ ਜਥੇਦਾਰ ਤਲਵੰਡੀ ਨੇ 4 ਪਿੰਡਾਂ ਦੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਰਾਏਕੋਟ, 5 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਕਮੇਟੀ ਤਰਫ਼ੋਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਹਲਕਾ ਰਾਏਕੋਟ ਦੇ ਵੱਖ-ਵੱਖ ਪਿੰਡਾਂ ਦੇ 4 ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਡੇਹਲੋਂ ਨੇੜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ 8 ਜ਼ਖ਼ਮੀ

ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਤੋਂ ਲੁਧਿਆਣਾ ਸੜਕ 'ਤੇ ਕੈਂਡ ਨਹਿਰ ਪੁਲ ਨਜ਼ਦੀਕ ਸੰਘਣੀ ਧੁੰਦ ਕਾਰਨ 4 ਵਾਹਨ ਆਪਸ ਵਿਚ ਟਕਰਾਉਣ ਕਾਰਨ ਇਕ ਇਨੋਵਾ ਕਾਰ ਵਿਚ ਸਕੂਲ ਪੜਨ ਜਾਂਦੇ 7 ਬੱਚੇ ਤੇ ਕਾਰ ਚਾਲਕ ਜ਼ਖਮੀ ਹੋ ਗਏ ¢ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੀਵਰੇਜ਼ ਦੇ ਮੈਨ ਹੋਲ ਵਿਚੋਂ ਲੀਕ ਹੋਇਆ ਗੰਦਾ ਪਾਣੀ, ਲੋਕ ਪ੍ਰੇਸ਼ਾਨ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਦੇ ਵਾਰਡ 9 ਵਿਖੇ ਫੋਕਲ ਪੁਆਇੰਟ ਤੋਂ ਆ ਰਿਹਾ ਸੀਵਰੇਜ਼ ਦਾ ਗੰਦਾ ਪਾਣੀ ਮੈਨ ਹੋਲ ਦੇ ਢੱਕਣ ਵਿਚੋਂ ਬਾਹਰ ਨਿਕਲਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ | ਪਿਛਲੇ ਇਕ ...

ਪੂਰੀ ਖ਼ਬਰ »

ਲਾਲਾ ਸਰਕਾਰੂ ਮੱਲ ਸਕੂਲ ਵਿਚ ਵਿਦਾਇਗੀ ਸਮਾਰੋਹ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂ ਮੱਲ ਸਰਵ ਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਖੰਨਾ ਵਿਖੇ ਬਾਰ੍ਹਵੀਂ ਜਮਾਤ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ...

ਪੂਰੀ ਖ਼ਬਰ »

ਨਿਊ ਮਾਡਲ ਟਾਊਨ ਵਿਚ ਕੌਾਸਲਰ ਨਾਗਪਾਲ ਵਲੋਂ ਸੀਵਰੇਜ ਪਾਉਣ ਦਾ ਉਦਘਾਟਨ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਨਿਊ ਮਾਡਲ ਟਾਊਨ ਅਮਲੋਹ ਰੋਡ ਖੰਨਾ ਵਿਖੇ ਨਵੇਂ ਸੀਵਰੇਜ ਦੇ ਕੰਮ ਦਾ ਉਦਘਾਟਨ ਕੌਾਸਲਰ ਗੁਰਮੀਤ ਨਾਗਪਾਲ ਨੇ ਅਰਦਾਸ ਕਰ ਕੇ ਸ਼ੁਰੂ ਕੀਤਾ | ਕੌਾਸਲਰ ਨਾਗਪਾਲ ਨੇ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਤੇ ਨਗਰ ਕੌਾਸਲ ਪ੍ਰਧਾਨ ...

ਪੂਰੀ ਖ਼ਬਰ »

ਐੱਫ. ਸੀ. ਆਈ. ਪੱਲੇਦਾਰ 18 ਫਰਵਰੀ ਨੂੰ ਪੰਜਾਬ ਭਰ ਵਿਚ ਕਰਨਗੇ ਰੋਸ ਰੈਲੀਆਂ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਐੱਫ.ਸੀ.ਆਈ. ਪੱਲੇਦਾਰ ਤੇ ਕਰਮਚਾਰੀ ਯੂਨੀਅਨ ਪੰਜਾਬ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਬਖ਼ਤਾਵਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਨਰਲ ਸਕੱਤਰ ਕਾਮਰੇਡ ਅਮਰ ਸਿੰਘ ਭੱਟੀਆਂ, ਡਿਪਟੀ ਜਨਰਲ ਸਕੱਤਰ ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਤਿਵਾੜੀ ਦੀ ਅਗਵਾਈ ਵਿਚ ਐੱਨ.ਆਰ.ਯੂ. ਮੁਹਿੰਮ ਚਲਾਈ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਜ਼ਿਲ੍ਹਾ ਯੂਥ ਕਾਾਗਰਸ ਖੰਨਾ ਦੇ ਅਹੁਦੇਦਾਰਾਂ ਨੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਿਤ ਤਿਵਾੜੀ ਦੀ ਅਗਵਾਈ ਵਿਚ ਅਤੇ ਅੰਕਿਤ ਸ਼ਰਮਾ ਪ੍ਰਧਾਨ ਯੂਥ ਕਾਾਗਰਸ ਹਲਕਾ ਖੰਨਾ ਦੀ ਪ੍ਰਧਾਨਗੀ ਵਿਚ ਖੰਨਾ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਝੋਨੇ ਦੀ ਥਾਂ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ ਸਬਸਿਡੀ ਮਿਲੇਗੀ-ਲਿਬੜਾ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਕਣਕ ਤੋਂ ਬਾਅਦ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਸਬ ਸਿਡੀ ਦੇਵੇਗੀ | ਇਹ ਗੱਲ ਅੱਜ ਇੱਥੇ ਪੰਜਾਬ ਸਾਇਲਜ਼ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਖੇਡਾਂ ਦਾ ਐਲਾਨ-29 ਫਰਵਰੀ ਤੋਂ 1 ਮਾਰਚ ਨੰੂ ਹੋਣਗੇ ਮੁਕਾਬਲੇ

ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਖੇਡ ਸਟੇਡੀਅਮ ਵਿਖੇ ਚਰਚਿਤ ਖੇਡਾਂ ਦੀਆਂ ਤਰੀਕਾਂ ਦਾ ਐਲਾਨ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ਕਲੱਬ (ਪੱਤੀ ਸੁਹਾਵੀਆ) ਵਲੋਂ ਕਰ ਦਿੱਤਾ ਗਿਆ | ਗਰੇਵਾਲ ਸਪੋਰਟਸ ਸਟੇਡੀਅਮ ਵਿਖੇ ਪ੍ਰਧਾਨ ਡਾ: ਤਰਲੋਚਨ ...

ਪੂਰੀ ਖ਼ਬਰ »

ਏ. ਐੱਸ. ਗਰੁੱਪ ਵਿਚ ਵਪਾਰਕ ਖੇਡਾਂ ਕਰਵਾਈਆਂ

ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)- ਏ.ਐੱਸ.ਗਰੱੁਪ ਆਫ਼ ਇੰਸਟੀਚਿਊਸ਼ਨਸ ਖੰਨਾ ਵਿਖੇ ਐੱਮ. ਬੀ. ਏ., ਬੀ. ਬੀ. ਏ. ਅਤੇ ਬੀ. ਕਾਮ. ਦੇ ਵਿਦਿਆਰਥੀਆਂ ਨੇ ਵਪਾਰਕ ਖੇਡਾਂ ਵਿਚ ਭਾਗ ਲਿਆ | ਇਸ ਪ੍ਰੋਗਰਾਮ ਦੀ ਅਗਵਾਈ ਸਾਗਰ ਗੁਪਤਾ ਨੇ ਕੀਤੀ | ਸਾਰੀਆਂ ਟੀਮਾਂ ਨੇ ਆਪਣੇ ਪਲਾਨ ...

ਪੂਰੀ ਖ਼ਬਰ »

ਕਿਸਾਨ 6 ਨੂੰ ਕੁਹਾੜਾ ਤੋਂ ਅਵਾਰਾ ਪਸ਼ੂ ਲੈ ਕੇ ਲੁਧਿਆਣਾ ਲਈ ਰਵਾਨਾ ਹੋਣਗੇ-ਲੱਖੋਵਾਲ

ਕੁਹਾੜਾ, 5 ਫਰਵਰੀ (ਤੇਲੂ ਰਾਮ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਲਗਪਗ ਪਿਛਲੇ ਛੇ ਸਾਲ ਤੋਂ ਆਵਾਰਾ ਪਸ਼ੂਆਂ 'ਤੇ ਕਾਬੂ ਪਾਉਣ ਲਈ ਸਰਕਾਰਾਂ ਦੇ ਵਿਰੁੱਧ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ, ਪਰ ਕਿਸੇ ਸਰਕਾਰ ਨੇ ਇਨ੍ਹਾਂ ਨੂੰ ਸਾਂਭਣ ਦਾ ਕੋਈ ਉਪਰਾਲਾ ਨਹੀਂ ...

ਪੂਰੀ ਖ਼ਬਰ »

ਘਰਖਣਾਂ ਵਿਖੇ ਕਬੱਡੀ ਕੱਪ 12 ਨੂੰ

ਸਮਰਾਲਾ, 5 ਫ਼ਰਵਰੀ (ਗੋਪਾਲ ਸੋਫਤ)-ਇੱਥੋਂ ਨਜ਼ਦੀਕ ਪਿੰਡ ਘਰਖਣਾਂ ਵਿਖੇ ਮਾਨ ਸਪੋਰਟਸ ਅਤੇ ਵੈੱਲਫੇਅਰ ਕਲੱਬ ਤੇ ਐੱਨ. ਆਰ. ਆਈਜ਼ ਵਲੋਂ ਇਕ ਕਬੱਡੀ ਕੱਪ 12 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ ¢ ਕਲੱਬ ਦੇ ਹਰਮਨਦੀਪ ਸਿੰਘ ਮੰਡ ਅਤੇ ਜਤਿੰਦਰ ਮਾਨ ਨੇ ਦੱਸਿਆ ਕਿ 12 ਫਰਵਰੀ ...

ਪੂਰੀ ਖ਼ਬਰ »

ਕਿਸਾਨਾਂ ਨੇ ਮਲੌਦ ਸੀਵਰੇਜ ਦਾ ਪਾਣੀ ਬਰਸਾਤੀ ਨਾਲੇ ਵਿਚ ਨਾ ਪਾਏ ਜਾਣ ਦੀ ਕੀਤੀ ਮੰਗ

ਮਲੌਦ, 5 ਫਰਵਰੀ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਆਈ.ਟੀ. ਵਿੰਗ ਦੇ ਹਲਕਾ ਪਾਇਲ ਦੇ ਇੰਚਾਰਜ ਕੁਲਦੀਪ ਸਿੰਘ ਰਿੰਕਾ ਦੁਧਾਲ ਨੇ ਜਾਰੀ ਪੈੱੱਸ ਬਿਆਨ ਰਾਹੀਂ ਕਥਿੱਤ ਤੌਰ 'ਤੇ ਦੋਸ਼ ਲਗਾਇਆ ਕਿ ਮਲੌਦ ਦੇ ਸੀਵਰੇਜ ਦਾ ਗੰਦਾ ਪਾਣੀ ਬਰਸਾਤੀ ਨਾਲੇ ਰਾਹੀਂ ਸੀਵਰੇਜ ਪਾ ...

ਪੂਰੀ ਖ਼ਬਰ »

ਬੀ.ਕੇ.ਯੂ. ਲੱਖੋਵਾਲ ਆਵਾਰਾ ਪਸ਼ੂ ਡੀ.ਸੀ. ਦਫ਼ਤਰਾਂ ਵਿਚ ਛੱਡਣ ਦੀ ਬਜਾਏ ਬੁੱਚੜਖ਼ਾਨੇ ਲਾਉਣ ਦੇ ਸੰਘਰਸ਼ ਵਿਚ ਸ਼ਾਮਿਲ ਹੋਵੇ-ਕਾਲੀ

ਖੰਨਾ/ਪਾਇਲ/ਦੋਰਾਹਾ, 5 ਫਰਵਰੀ (ਪੱਤਰ ਪ੍ਰੇਰਕਾਂ ਰਾਹੀਂ)-ਅੱਜ ਫੂਲੇ ਸ਼ਾਹੂ ਅੰਬੇਡਕਰ ਲੋਕ ਮੰਚ ਦੇ ਨੇਤਾ ਗੁਰਦੀਪ ਸਿੰਘ ਕਾਲੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਨੂੰ ਸਰਕਾਰੀ ਦਫ਼ਤਰਾਂ ਵਿਚ ਛੱਡਣ ਦੀ ਸ਼ੁਰੂਆਤ ਅਸੀਂ ਕੀਤੀ ਸੀ, ਜਿਸਦੀ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਸਿੱਖ ਕੌਮ ਦੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਸਮਾਗਮ ਕੱਲ੍ਹ-ਸੰਤ ਬਾਬਾ ਜੰਗ ਸਿੰਘ

ਮਲੌਦ, 5 ਫਰਵਰੀ (ਸਹਾਰਨ ਮਾਜਰਾ)-ਗੁਰਦੁਆਰਾ ਸ਼ਹੀਦ ਸਿੰਘਾਂ ਕੁੱਪ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੰਗ ਸਿੰਘ ਨੇ ਅੱਜ ਮਲੌਦ ਵਿਖੇ ਬਾਬਾ ਲਾਭ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਮਹਾਨ ਮਾਣਮੱਤੇ ਇਤਿਹਾਸ, ਵਿਰਸੇ ਦੀਆਂ ਯਾਦਾਂ, ਇਤਿਹਾਸਕ ...

ਪੂਰੀ ਖ਼ਬਰ »

ਕਾਂਗਰਸ ਨੇ ਹੀ ਹਮੇਸ਼ਾ ਗ਼ਰੀਬਾਂ ਨੂੰ ਵੱਧ ਸਹੂਲਤਾਂ ਦਿੱਤੀਆਂ-ਚੇਅਰਮੈਨ ਪੱਪੀ

ਸਮਰਾਲਾ, 5 ਫ਼ਰਵਰੀ (ਗੋਪਾਲ ਸੋਫਤ)-ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵੀਰ ਸਿੰਘ ਪੱਪੀ ਨੇ ਕਿਹਾ ਹੈ ਕਿ ਕਾਂਗਰਸ ਦੇ ਰਾਜ ਵਿਚ ਹੀ ਲੋੜਵੰਦਾਂ, ਦਲਿਤਾਂ ਤੇ ਗ਼ਰੀਬਾਂ ਨੂੰ ਹਮੇਸ਼ਾ ਹੀ ਵਧੇਰੇ ਸਹੂਲਤਾਂ ਮਿਲੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਦਾ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ 8 ਫਰਵਰੀ ਨੂੰ ਸੰਗਰੂਰ ਰੈਲੀ ਦੀਆਂ ਤਿਆਰੀਆਂ

ਮਾਛੀਵਾੜਾ ਸਾਹਿਬ, 5 ਫਰਵਰੀ (ਸੁਖਵੰਤ ਸਿੰਘ ਗਿੱਲ)-5178 ਅਧਿਆਪਕ ਯੂਨੀਅਨ ਬਲਾਕ ਮਾਛੀਵਾੜਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀਪ ਰਾਜਾ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆ ਜ਼ਿਲ੍ਹਾ ਪ੍ਰਧਾਨ ਦੀਪ ਰਾਜਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਮਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX