ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਬਰਨਾਲਾ

ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਫੂਕੇ ਕੇਂਦਰ ਸਰਕਾਰ ਦੇ ਪੁਤਲੇ

ਬਰਨਾਲਾ, 5 ਫਰਵਰੀ (ਧਰਮਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਾਹੀਨ ਬਾਗ਼ ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ 'ਚ ਸ਼ਮੂਲੀਅਤ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ/ਵਰਕਰਾਂ ਨੂੰ ਰਸਤੇ 'ਚ ਰੋਕਣ ਦੇ ਰੋਸ ਵਜੋਂ ਜ਼ਿਲ੍ਹਾ ਆਗੂਆਂ ਨੇ ਵੱਡੀ ਗਿਣਤੀ 'ਚ ਕਚਹਿਰੀ ਚੌਕ ਬਰਨਾਲਾ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਬਦਰਾ ਤੇ ਗੁਰਜੰਟ ਸਿੰਘ ਆਦਿ ਨੇ ਦੱਸਿਆ ਕਿ ਦਿੱਲੀ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਾਗੂ ਲਾਗੂ ਕੀਤੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ 'ਚ ਭਾਰਤੀ ਕਿਸਾਨ ਯੂਨੀਅਨ ਦੇ ਵੱਡੀ ਗਿਣਤੀ 'ਚ ਆਗੂ/ਵਰਕਰ ਸ਼ਮੂਲੀਅਤ ਕਰਨ ਜਾ ਰਹੇ ਸੀ ਪ੍ਰੰਤੂ ਦਿੱਲੀ ਪੁਲਿਸ ਨੇ ਸਰਿਤਾ ਵਿਹਾਰ ਚੌਕ ਉੱਪਰ ਹੀ ਰੋਕ ਲਿਆ ਗਿਆ | ਜਿਸ ਕਾਰਨ ਯੂਨੀਅਨ ਵਿਚ ਮੋਦੀ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਅੰਦਰ ਨਿੱਤ ਦਿਨ ਨਵੇਂ ਕਾਨੂੰਨ ਲਾਗੂ ਕਰ ਕੇ ਲੋਕਾਂ ਨੂੰ ਆਪਸ ਵਿਚ ਲੜਾ ਰਹੀ ਹੈ | ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ/ਵਰਕਰਾਂ ਨੂੰ ਸ਼ਾਮਿਲ ਨਾ ਹੋਣ ਦਿੱਤਾ ਗਿਆ ਤਾਂ 6 ਫਰਵਰੀ ਨੂੰ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ | ਇਸ ਮੌਕੇ ਮੁਖਤਿਆਰ ਸਿੰਘ, ਸ਼ਿੰਦਰ ਸਿੰਘ, ਸਤਨਾਮ ਸਿੰਘ, ਆਤਮਾ ਸਿੰਘ, ਕੁਲਦੀਪ ਸਿੰਘ, ਦਰਬਾਰਾ ਸਿੰਘ, ਹਜ਼ੂਰਾ ਸਿੰਘ, ਹਾਕਮ ਸਿੰਘ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਚਰਨਾ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਯੂਨੀਅਨ ਦੇ ਆਗੂ ਤੇ ਵਰਕਰ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਵਲੋਂ ਬਣਾਏ ਕਾਨੂੰਨ ਸੀ.ਏ.ਏ., ਐਨ.ਆਰ.ਸੀ ਅਤੇ ਐਨ.ਪੀ.ਆਰ. ਿਖ਼ਲਾਫ਼ ਸ਼ਾਹੀਨ ਬਾਗ਼ ਦਿੱਲੀ 'ਚ ਰੋਸ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਹਮਾਇਤ ਲਈ 4 ਫ਼ਰਵਰੀ ਨੂੰ ਭਾਕਿਯੂ (ਉਗਰਾਹਾਂ) ਦੀ ਅਗਵਾਈ 'ਚ ਦਿੱਲੀ ਗਏ 800 ਦੇ ਕਰੀਬ ਕਿਸਾਨਾਂ, ਔਰਤਾਂ ਅਤੇ ਵਿਦਿਆਰਥੀਆਂ ਦੇ ਕਾਫ਼ਲੇ ਨੂੰ ਦਿੱਲੀ ਪੁਲਿਸ ਵਲੋਂ ਸ਼ਹੀਨ ਬਾਗ਼ ਪਹੁੰਚਣ ਤੋਂ 3 ਕਿੱਲੋਮੀਟਰ ਪਹਿਲਾਂ ਹੀ ਰੋਕ ਲਿਆ ਗਿਆ | ਇਸ ਤੋਂ ਰੋਹ 'ਚ ਆਏ ਕਿਸਾਨਾਂ ਨੇ ਅੱਜ ਮਹਿਲ ਕਲਾਂ 'ਚ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਭਾਕਿਯੂ (ਉਗਰਾਹਾਂ) ਦੀ ਅਗਵਾਈ 'ਚ ਧਰਨਾ ਦਿੰਦਿਆਂ ਕੇਂਦਰ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਬੁੱਕਣ ਸਿੰਘ, ਬਲਾਕ ਪ੍ਰਧਾਨ ਜੱਜ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਦੇਸ਼ ਨੂੰ ਧਰਮ ਅਤੇ ਜਾਤ ਦੇ ਆਧਾਰ 'ਤੇ ਵੰਡਣ ਦੀਆਂ ਦੀਆਂ ਚਾਲਾਂ ਨੂੰ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ | ਕਿਸਾਨ ਆਗੂ ਕੁਲਜੀਤ ਸਿੰਘ, ਨਾਹਰ ਸਿੰਘ ਗੁੰਮਟੀ, ਹਰਜੀਤ ਸਿੰਘ, ਹਰਵਿੰਦਰ ਸਿੰਘ ਦੀਵਾਨਾ, ਕੁਲਦੀਪ ਸਿੰਘ, ਕੇਵਲ ਸਿੰਘ, ਬਲਰਾਜ ਸਿੰਘ ਆਦਿ ਬੁਲਾਰਿਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਸੀ.ਏ.ਏ., ਐਨ.ਆਰ.ਸੀ ਅਤੇ ਐਨ.ਪੀ.ਆਰ. ਨੂੰ ਤੁਰੰਤ ਵਾਪਸ ਲਵੇ | ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕਿਸਾਨਾਂ ਦੇ ਕਾਫ਼ਲੇ ਨੂੰ ਸ਼ਹੀਨ ਬਾਗ਼ ਤੱਕ ਪਹੁੰਚਣ ਨਾ ਦਿੱਤਾ ਗਿਆ ਤਾਂ ਜਥੇਬੰਦੀ ਵਲੋਂ ਅਗਲੇ ਦਿਨਾਂ 'ਚ ਸੜਕਾਂ ਜਾਮ ਕਰਨ ਦੇ ਨਾਲ ਨਾਲ ਰੇਲਾਂ ਰੋਕ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ |
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਕਸਬਾ ਭਦੌੜ ਵਿਖੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਵਿਚ ਜ਼ੋਰਦਾਰ ਰੋਸ ਮੁਜ਼ਾਹਰਾ ਕਰ ਕੇ ਤਿੰਨ ਕੋਨੀ ਭਦੌੜ ਉੱਪਰ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ | ਮੁਜ਼ਾਹਰੇ ਦੌਰਾਨ ਯੂਨੀਅਨ ਦੇ ਸਕੱਤਰ ਦਰਸ਼ਨ ਸਿੰਘ, ਕਰਨੈਲ ਸਿੰਘ, ਜਗਤਾਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਸਮੇਂ ਪੂਰੇ ਕਾਰਜਕਾਲ ਦੌਰਾਨ ਲੋਕ ਵਿਰੋਧੀ ਫ਼ੈਸਲੇ ਲੈ ਕੇ ਲੋਕਾਂ ਬਹੁਤ ਦੁਖੀ ਕੀਤੀ ਹੈ, ਹੁਣ ਧਰਮ ਅਤੇ ਜਾਤ-ਪਾਤ ਦੇ ਆਧਾਰ 'ਤੇ ਨਾਗਰਿਕਤਾ ਸੋਧ ਬਿੱਲ ਲਿਆ ਕੇ ਵੰਡੀਆਂ ਪਾਉਣਾ ਚਾਹੁੰਦੀ ਹੈ ਪਰ ਸਾਡੀਆਂ ਇਨਸਾਫ਼ ਪਸੰਦ ਜਥੇਬੰਦੀਆਂ ਕੇਂਦਰ ਸਰਕਾਰ ਦੀਆਂ ਮਾੜੀਆਂ ਚਾਲਾਂ ਕਿਸੇ ਹਾਲਤ ਵਿਚ ਵੀ ਕਾਮਯਾਬ ਨਹੀਂ ਹੋਣ ਦੇਣਗੀਆਂ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਅੱਜ ਮੋਦੀ ਸਰਕਾਰ ਦੇ ਪੁਤਲੇ ਪੂਰੇ ਸੂਬੇ ਅੰਦਰ ਫੂਕੇ ਜਾ ਰਹੇ ਹਨ ਜੇਕਰ ਫਿਰ ਵੀ ਸਰਕਾਰ ਨੇ ਆਪਣੇ ਇਸ ਕਾਨੂੰਨ ਸਬੰਧੀ ਕੋਈ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਆਉਣ ਵਾਲੇ ਦਿਨਾਂ ਵਿਚ ਰੇਲਾਂ ਅਤੇ ਸੜਕਾਂ ਰੋਕੀਆਂ ਜਾਣਗੀਆਂ | ਜਿਸ ਦੀ ਪੂਰੀ ਜ਼ਿੰਮੇਵਾਰ ਕੇਂਦਰ ਸਰਕਾਰ ਦੀ ਹੋਵੇਗੀ | ਇਸ ਸਮੇਂ ਗੁਰਚਰਨ ਸਿੰਘ ਭਦੌੜ, ਗੋਰਾ ਸਿੰਘ, ਭੋਲਾ ਸਿੰਘ, ਜੀਤ ਸਿੰਘ, ਪ੍ਰੀਤਮ ਸਿੰਘ, ਮਿੱਠੂ ਸਿੰਘ, ਲੀਲਾ ਸਿੰਘ, ਦੇਵ ਸਿੰਘ ,ਜੀਤ ਸਿੰਘ, ਮੇਜਰ ਸਿੰਘ ਅਤੇ ਜੱਸਾ ਸਿੰਘ ਆਦਿ ਹਾਜ਼ਰ ਸਨ |
ਤਪਾ ਮੰਡੀ, (ਪ੍ਰਵੀਨ ਗਰਗ)-ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸ਼ਹਿਰ ਦੇ ਵਾਲਮੀਕਿ ਚੌਕ 'ਚ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਪਾਪੂਲੇਸ਼ਨ ਰਜਿ ਦੀ ਵਿਰੋਧਤਾ, ਨਾਗਰਿਕਤਾ ਸੋਧ ਬਿਲ ਅਤੇ ਨੈਸ਼ਨਲ ਰਜਿਸ਼ ਆਫ਼ ਸਿਟੀਜ਼ਨ ਬਿੱਲ ਦੀ ਵਿਰੋਧਤਾ ਕਰਦਿਆਂ ਮੋਦੀ ਸਰਕਾਰ ਤੋਂ ਇਹੋ ਜਿਹੇ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਲੋਕਾਂ ਦੇ ਬੁਨਿਆਦੀ ਮਸਲਿਆਂ ਤੋਂ ਧਿਆਨ ਦੂਰ ਰੱਖਣ ਲਈ ਅਜਿਹੇ ਬਿੱਲ ਪਾਰਲੀਮੈਂਟ 'ਚ ਪਾਸ ਕਰ ਰਹੀ ਹੈ ਜਿਸ ਨਾਲ ਘੱਟ ਗਿਣਤੀਆਂ ਤੇ ਬਹੁਗਿਣਤੀ 'ਚ ਖਿਚਾਅ ਪੈਦਾ ਹੁੰਦਾ ਹੈ | ਉਨ੍ਹਾਂ ਨਾਗਰਿਕਤਾ ਸੋਧ ਬਿੱਲ ਵਿਚ ਮੁਸਲਮਾਨਾਂ ਨੂੰ ਬਾਹਰ ਰੱਖਣ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਧਰਮ ਦੇ ਨਾਂਅ 'ਤੇ ਵੰਡ ਪਾ ਕੇ ਬਹੁਗਿਣਤੀ ਦਾ ਵੋਟ ਬੈਂਕ ਸਥਾਪਤ ਕਰਨ 'ਚ ਰੁਚੀ ਰੱਖਦੀ ਹੈ, ਜਦੋਂ ਕਿ ਦੇਸ਼ ਵਿਚ ਭੁੱਖਮਰੀ, ਮਹਿੰਗਾਈ ਅਤੇ ਬੇਰੁਜ਼ਗਾਰੀ ਜ਼ੋਰਾਂ 'ਤੇ ਹੈ | ਇਸ ਤੋਂ ਇਲਾਵਾ ਉਨ੍ਹਾਂ ਸ਼ਹੀਦ ਬਾਗ਼,ਜਾਮੀਆ ਯੂਨੀਵਰਸਿਟੀ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੂੰ ਰਿਹਾਅ ਕਰ ਕੇ ਬਣਾਏ ਝੂਠੇ ਮੁਕੱਦਮੇ ਵਾਪਸ ਲੈਣ ਦੀ ਮੰਗ ਕੀਤੀ | ਜਿਸ ਕਾਰਨ ਉਨ੍ਹਾਂ ਨਾਗਰਿਕ ਸੋਧ ਬਿੱਲ ਦੇ ਵਿਰੋਧ 'ਚ ਅੱਜ ਇਕੱਠੇ ਹੋ ਕੇ ਵਾਲਮੀਕਿ ਚੌਕ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਦਰਾਜ ਇਕਾਈ ਦੇ ਪ੍ਰਧਾਨ ਬਲਦੇਵ ਸਿੰਘ, ਬਲਜਿੰਦਰ ਸਿੰਘ ਧੌਲਾ ਬਲਾਕ ਪ੍ਰਧਾਨ ਬਰਨਾਲਾ, ਗੁਰਨੈਬ ਸਿੰਘ ਧੌਲਾ, ਕਰਨੈਲ ਸਿੰਘ, ਬਾਵਾ ਸਿੰਘ, ਸ਼ਿੰਗਾਰਾ ਸਿੰਘ, ਸਾਧੂ ਸਿੰਘ, ਗੋਰਾ ਸਿੰਘ, ਬਿੱਕਰ ਸਿੰਘ ਦਰਾਜ਼, ਤੀਰਥ ਸਿੰਘ, ਟਹਿਲ ਸਿੰਘ ਦਰਾਜ, ਭੋਲਾ ਸਿੰਘ ਆਦਿ ਜਥੇਬੰਦੀ ਦੇ ਵਰਕਰ ਮੌਜੂਦ ਸਨ |
ਸ਼ਹਿਣਾ, (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੀ ਹਦਾਇਤ 'ਤੇ ਸਨਅਤੀ ਕਸਬਾ ਪੱਖੋ ਕੈਂਚੀਆਂ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ | ਇਸ ਸਮੇਂ ਦਰਸ਼ਨ ਸਿੰਘ ਚੀਮਾ ਬਲਾਕ ਆਗੂ, ਜਗਤਾਰ ਸਿੰਘ ਥਿੰਦ ਜਨਰਲ ਸਕੱਤਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੀ.ਏ.ਏ, ਐਨ.ਆਰ.ਸੀ ਦੇ ਵਿਰੋਧ ਵਿਚ ਦਿੱਲੀ ਵਿਖੇ ਸ਼ਾਹੀਨ ਬਾਗ਼ ਵਿਚ ਧਰਨਾ ਲੱਗਿਆ ਹੋਇਆ ਸੀ, ਕਿ ਧਰਨੇ ਵਿਚ ਸ਼ਾਮਿਲ ਹੋਣ ਲਈ ਕਿਸਾਨ ਯੂਨੀਅਨ ਉਗਰਾਹਾਂ ਵਲੋਂ 800 ਦੇ ਕਰੀਬ ਔਰਤਾਂ ਤੇ ਕਿਸਾਨਾਂ ਦਾ ਜਥਾ ਰਵਾਨਾ ਹੋਇਆ ਸੀ, ਜਿਸ ਨੂੰ ਧਰਨੇ ਵਾਲੀ ਥਾਂ ਤੋਂ ਪੁਲਿਸ ਨੇ 3 ਕਿੱਲੋਮੀਟਰ ਪਿੱਛੇ ਰੋਕ ਲਿਆ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਧੱਕੇ ਿਖ਼ਲਾਫ਼ ਸੂਬੇ ਭਰ ਵਿਚ ਪੁਤਲੇ ਸਾੜੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਦੀ ਸਰਕਾਰ ਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਮੋਦੀ ਨੇ ਆਪਣੇ ਹੱਕ ਮੰਗਦੇ ਨਾਗਰਿਕਤਾ ਸੋਧ ਬਿੱਲ ਰੱਦ ਕਰਵਾਉਣ ਨੂੰ ਲੈ ਕੇ ਹੋਰ ਸਾਰੀਆਂ ਭਾਰਤੀ ਜਥੇਬੰਦੀਆਂ ਸ਼ਾਹੀਨ ਬਾਰਾ 'ਚ ਇਕੱਠੇ ਹੋਣ ਤੋਂ ਰੋਕਿਆ ਤਾਂ ਪੰਜਾਬ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਵਿਚ ਰੇਲਾਂ ਤੇ ਸੜਕਾਂ ਰੋਕੀਆਂ ਜਾਣਗੀਆਂ ਅਤੇ ਸੰਘਰਸ਼ ਨੂੰ ਹੋਰ ਲਗਾਤਾਰ ਤਿੱਖਾ ਕੀਤਾ ਜਾਵੇਗਾ | ਜਿਸ ਦੀ ਜ਼ੰੁਮੇਵਾਰੀ ਕੇਂਦਰ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਇਸ ਉਪਰੰਤ ਉਨ੍ਹਾਂ ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਹੋ ਰਹੇ ਵਿਰੋਧ ਸਦਕਾ ਜਥੇ ਨੂੰ ਰੈਲੀ ਵਾਲੀ ਥਾਂ 'ਤੇ ਹਿਫ਼ਾਜ਼ਤ ਤਹਿਤ ਲੈ ਕੇ ਜਾਣ ਦੀ ਵੀ ਜਾਣਕਾਰੀ ਮਿਲੀ ਹੈ, ਜੋ ਕਿ ਸੂਬੇ ਭਰ ਵਿਚ ਹੋਏ ਸੰਘਰਸ਼ ਸਦਕਾ ਹੀ ਸੰਭਵ ਹੋਇਆ | ਇਸ ਮੌਕੇ ਕਰਨੈਲ ਸਿੰਘ ਚੀਮਾ, ਬਿੱਕਰ ਸਿੰਘ, ਹਾਕਮ ਸਿੰਘ ਭੰਗੂ, ਨਛੱਤਰ ਸਿੰਘ, ਗੁਰਦੇਵ ਸਿੰਘ ਜਗਜੀਤਪੁਰਾ, ਕਾਕਾ ਸਿੰਘ ਹਰੀ, ਲਛਮਣ ਸਿੰਘ, ਮਿੱਠੂ ਸਿੰਘ ਲਿਬੜਾ, ਜਸਵਿੰਦਰ ਸਿੰਘ ਉਗੋਕੇ, ਗੁਰਮੇਲ ਸਿੰਘ, ਪਿਆਰਾ ਸਿੰਘ ਥਿੰਦ, ਨਰੰਜਣ ਸਿੰਘ, ਮਿੱਠੂ ਸਿੰਘ ਥਿੰਦ, ਭੋਲਾ ਸਿੰਘ ਚੇਤਨ ਕਾ, ਦਰਸ਼ਨ ਸਿੰਘ ਆਦਿ ਵੀ ਹਾਜ਼ਰ ਸਨ |
ਧਨੌਲਾ, (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਮੂਹ ਮੁਸਲਿਮ ਭਾਈਚਾਰੇ ਦੇ ਸਹਿਯੋਗ ਨਾਲ ਅੱਜ ਬੱਸ ਸਟੈਂਡ ਧਨੌਲਾ ਵਿਖੇ ਮੋਦੀ ਸਰਕਾਰ ਪੁਤਲਾ ਫੂਕਿਆ ਗਿਆ | ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਤੇ ਮੁਸਲਿਮ ਭਾਈਚਾਰੇ ਵਲੋਂ ਧਨੌਲਾ ਦੇ ਬਾਜ਼ਾਰ ਵਿਚੋਂ ਦੀ ਰੋਸ ਮਾਰਚ ਕੱਢ ਕੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ ਮਹਿਰਾਜ, ਕਿ੍ਸ਼ਨ ਸਿੰਘ ਛੰਨਾਂ ਨੇ ਕਿਹਾ ਕਿ ਸੀ.ਏ.ਏ., ਨਾਗਰਿਕਤਾ ਸੋਧ ਬਿਲ, ਐਨ.ਆਰ.ਸੀ. ਕੌਮੀ ਨਾਗਰਿਕ ਰਜਿਸਟਰ, ਐਨ.ਬੀ.ਆਰ. ਵਰਗੇ ਕਾਲੇ ਕਾਨੂੰਨ ਲੋਕਾਂ ਦੀ ਨਾਗਰਿਕਤਾ ਖ਼ਤਮ ਕਰ ਕੇ ਲੋਕਾਂ ਨੂੰ ਸਹੂਲਤਾਂ ਤੋ ਵਾਂਝਾ ਕਰਕੇ ਮੋਦੀ ਸਰਕਾਰ ਧਰਮ ਦੇ ਨਾਂਅ 'ਤੇ ਵੋਟਾਂ ਬਟੋਰਨ ਦੀ ਨੀਤੀ ਚਲਾ ਰਹੀ ਹੈ | ਧਨੌਲਾ ਦੇ ਮੌਲਵੀ ਮੁਹੰਮਦ ਹਾਬੀਬ ਨੇ ਕਿਹਾ ਕਿ ਕੇਂਦਰ ਦੀ ਜੋ ਸਰਕਾਰ ਬਣੀ ਹੈ ਉਹ ਸਾਡੀਆਂ ਸਭ ਦੀਆਂ ਵੋਟਾਂ ਨਾਲ ਬਣੀ ਹੋਈ ਹੈ | ਕਿਉਂਕਿ ਵੋਟਾਂ ਸਮੇਂ ਤਾਂ ਅਜਿਹਾ ਕੁੱਝ ਨਹੀਂ ਹੋਇਆ ਤੇ ਜਦੋਂ ਸਰਕਾਰ ਬਣ ਗਈ ਤਾਂ ਅਸੀਂ ਸਭ ਪਰਾਏ ਹੋ ਗਏ | ਉਨ੍ਹਾਂ ਕਿਹਾ ਕਿ ਜੇ ਨਾਗਰਿਕਤਾ ਸੋਧ ਬਿਲ ਤਿਆਰ ਕਰਨਾ ਹੈ ਤਾਂ ਸਰਕਾਰ ਪਹਿਲਾਂ ਭੰਗ ਕਰਨੀ ਚਾਹੀਦੀ ਹੈ ਫਿਰ ਪਤਾ ਲੱਗੇਗਾ ਕਿ ਹੁਣ ਕੀ ਕਰਨਾ ਹੈ | ਉਨ੍ਹਾਂ ਕਿਹਾ ਕਿ ਸਾਡੀ ਤੇ ਲੋਕਾਂ ਦੀ ਇਹ ਮੰਗ ਹੈ ਕਿ ਇਹ ਕਾਲੇ ਕਾਨੂੰਨ ਵਾਪਸ ਲਏ ਜਾਣ, ਰੋਸ ਪ੍ਰਗਟ ਕਰ ਰਹੇ ਲੋਕਾਂ 'ਤੇ ਪਾਏ ਕੇਸ ਵਾਪਸ ਲਏ ਜਾਣ, ਗਿ੍ਫ਼ਤਾਰ ਕੀਤੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ ਇਸ ਤਰ੍ਹਾਂ ਦੇ ਹਮਲੇ ਬੰਦ ਕੀਤੇ ਜਾਣ | ਇਸ ਮੌਕੇ ਕਿ੍ਸ਼ਨ ਸਿੰਘ, ਕੇਵਲ ਸਿੰਘ ਧਨੌਲਾ, ਮੱਖਣ ਹਰੀਗੜ੍ਹ, ਮੁਸਲਿਮ ਕਮੇਟੀ ਧਨੌਲਾ ਦੇ ਪ੍ਰਧਾਨ ਮਿੱਠੂ ਖਾ, ਚੇਅਰਮੈਨ ਮੁਹੰਮਦ ਸ਼ਰੀਫ਼, ਬਿੱਲੂ ਖਾ ਆਦਿ ਹਾਜ਼ਰ ਸਨ |

ਸ਼ਾਟ ਸਰਕਟ ਨਾਲ ਬੈਂਕ 'ਚ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ

ਬਰਨਾਲਾ, 5 ਫਰਵਰੀ (ਰਾਜ ਪਨੇਸਰ)-ਸਥਾਨਕ ਪੰਜਾਬ ਨੈਸ਼ਨਲ ਬੈਂਕ ਦੀ ਮੇਨ ਬ੍ਰਾਂਚ ਵਿਚ ਬਿਜਲੀ ਦੀ ਸ਼ਾਟ ਸਰਕਟ ਨਾਲ ਅੱਗ ਲੱਗ ਗਈ ਪਰ ਵੱਡਾ ਹਾਦਸਾ ਹੋਣੋਂ ਟਲ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਦੇ ਡਿਪਟੀ ਮੈਨੇਜਰ ਵਿਕਾਸ ਕੁਮਾਰ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਅਤੇ ਟਾਸਕ ਫੋਰਸ ਦੀ ਹੋਈ ਮੀਟਿੰਗ

ਬਰਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਅਤੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ | ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਫੋਰਮ ਵਲੋਂ ਲਾਇਸੰਸ ਅਥਾਰਿਟੀ ਬਰਨਾਲਾ ਅਤੇ ਨੈਕਸਾ ਕੰਪਨੀ ਨੂੰ 3-3 ਹਜ਼ਾਰ ਅਦਾ ਕਰਨ ਦਾ ਆਦੇਸ਼

ਬਰਨਾਲਾ, 5 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਖਪਤਕਾਰ ਫੋਰਮ ਬਰਨਾਲਾ ਵਲੋਂ ਲਾਇਸੰਸ ਅਥਾਰਟੀ ਬਰਨਾਲਾ ਅਤੇ ਨੈਕਸਾ ਕੰਪਨੀ ਨੂੰ ਸ਼ਿਕਾਇਤਕਰਤਾ ਦੇ 3-3 ਹਜ਼ਾਰ ਰੁਪਏ ਅਦਾ ਕਰਨ ਦਾ ਫ਼ੈਸਲਾ ਸੁਣਾਇਆ ਹੈ | ਕੇਸ ਦੀ ਜਾਣਕਾਰੀ ਅਨੁਸਾਰ ਮੱਖਣ ਲਾਲ ਪੱੁਤਰ ਰਾਮ ਸਰੂਪ ਵਾਸੀ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਨੌਜਵਾਨ ਨੇ ਫਾਹਾ ਲਿਆ

ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਮਾਂਗੇਵਾਲ ਵਿਖੇ ਦਲਿਤ ਪਰਿਵਾਰ ਨਾਲ ਸਬੰਧਿਤ ਨੌਜਵਾਨ ਵਲੋਂ ਅੱਜ ਸਵੇਰੇ ਕਮਰੇ ਦੀ ਛੱਤ ਨਾਲ ਪੱਖੇ ਵਾਲੀ ਕੁੰਡੀ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਕੇ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਦੇ ਪਿ੍ੰਸੀਪਲ ਨੂੰ ਮਿਲਿਆ ਡਾ: ਏ.ਪੀ.ਜੇ. ਅਬਦੁਲ ਕਲਾਮ ਐਵਾਰਡ

ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਚੰਨਣਵਾਲ)- ਅਵੰਤਿਕਾ ਗਰੁੱਪ ਵਲੋਂ ਡਾ: ਏ.ਪੀ.ਜੇ. ਅਬਦੁਲ ਕਲਾਮ ਐਵਾਰਡ ਸਮਾਗਮ ਸ੍ਰੀਮਤੀ ਪੀ.ਡੀ. ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ਸਟੈਨਫੋਰਡ ਇੰਟਰਨੈਸ਼ਨਲ ਸਕੂਲ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਅਤੇ ਜੁਰਮਾਨਾ

ਬਰਨਾਲਾ, 5 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਚੈਕ ਬਾਉਂਸ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਧਨਪਤ ਰਾਏ ਪੱੁਤਰ ਗਿਆਨ ਚੰਦ ਵਾਸੀ ਬਰਨਾਲਾ ਨੂੰ ਐਡਵੋਕੇਟ ਯਾਦਵਿੰਦਰ ਗੋਇਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ 2 ਸਾਲ ਦੀ ...

ਪੂਰੀ ਖ਼ਬਰ »

ਗੁਰਸੇਵਕ ਨਗਰ ਨਿਵਾਸੀਆਂ ਨੇ ਸੀਵਰੇਜ ਪਵਾਉਣ ਸਬੰਧੀ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 5 ਫਰਵਰੀ (ਧਰਮਪਾਲ ਸਿੰਘ)- ਬਰਨਾਲਾ-ਸੰਗਰੂਰ ਮੱੁਖ ਮਾਰਗ 'ਤੇ ਸਥਿਤ ਗੁਰਸੇਵਕ ਨਗਰ ਬਰਨਾਲਾ ਦੇ ਵਾਰਡ ਨੰ: 20 ਅਤੇ 28 ਦੇ ਵਸਨੀਕਾਂ ਵਲੋਂ ਵੱਡੀ ਗਿਣਤੀ 'ਚ ਇਕੱਤਰ ਹੋ ਕੇ ਸੀਵਰੇਜ ਪਵਾਉਣ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦੀ ਵਿਦਿਆਰਥਣ ਪੰਜਾਬੀ 'ਵਰਸਿਟੀ ਦੀ ਮੈਰਿਟ ਸੂਚੀ 'ਚ ਸ਼ਾਮਿਲ

ਟੱਲੇਵਾਲ, 5 ਫਰਵਰੀ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਡਾ: ਗੁਰਵੀਰ ਸਿੰਘ ਦੀ ਯੋਗ ਅਗਵਾਈ ਵਿਚ ਵਿੱਦਿਆ ਦਾ ਪਾਸਾਰ ਕਰ ਰਹੀ ਹੈ¢ ਵਿਦਿਆਰਥਣਾਂ ਦੀ ਸ਼ਖ਼ਸੀਅਤ ਨੂੰ ਉਸਾਰਨ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ¢ਜਿੱਥੇ ...

ਪੂਰੀ ਖ਼ਬਰ »

ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ ਤੋਂ ਲੈਬ ਸਹਾਇਕ ਪਾਲਾ ਸਿੰਘ ਦੀ ਹੋਈ ਸੇਵਾ ਮੁਕਤੀ

ਧਨੌਲਾ, 5 ਫਰਵਰੀ (ਰਘਵੀਰ ਸਿੰਘ ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ ਵਿਖੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਪਾਲਾ ਸਿੰਘ ਲੈਬ ਸਹਾਇਕ ਦੀ ਸੇਵਾ ਮੁਕਤੀ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਪਾਲਾ ਸਿੰਘ ਉਨ੍ਹਾਂ ਦੀ ...

ਪੂਰੀ ਖ਼ਬਰ »

ਸ਼ਿਵ ਸੇਵਾ ਕਾਂਵੜ ਸੰਘ ਸ਼ਹਿਣਾ ਨੇ ਕੀਤੀ ਵਿਸ਼ੇਸ਼ ਮੀਟਿੰਗ

ਸ਼ਹਿਣਾ, 5 ਫਰਵਰੀ (ਸੁਰੇਸ਼ ਗੋਗੀ)-ਸ਼ਿਵ ਕਾਂਵੜ ਸੰਘ ਸ਼ਹਿਣਾ ਦੇ ਪ੍ਰਧਾਨ ਗਗਨਦੀਪ ਸਿੰਗਲਾ ਦੀ ਅਗਵਾਈ ਵਿਚ ਕੀਤੀ ਗਈ ਮੀਟਿੰਗ ਦੌਰਾਨ ਸ਼ਿਵਜੀ ਰਾਮ ਗਰਗ, ਗੁਰਪਿੰਦਰ ਸਿੰਘ ਪਿੰਕੂ, ਪਵਨ ਗਰੋਵਰ, ਕੇਸ਼ਵ ਚੰਦਰ, ਜਗਤਾਰ ਸਿੰਘ, ਕੁਲਦੀਪ ਦਾਸ ਬਾਵਾ,ਦਲਜੀਤ ਸਿੰਘ, ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ

ਬਰਨਾਲਾ, 5 ਫਰਵਰੀ (ਰਾਜ ਪਨੇਸਰ)-ਸਾਬਕਾ ਸੈਨਿਕ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਵਿਖੇ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਸਾਬਕਾ ...

ਪੂਰੀ ਖ਼ਬਰ »

ਸਕਿਉਰਿਟੀ ਦੇ ਨਾਂਅ 'ਤੇ ਸਾਬਕਾ ਫ਼ੌਜੀਆਂ ਦਾ ਸੋਸ਼ਣ ਬੰਦ ਕੀਤਾ ਜਾਵੇ- ਇੰਜ: ਸਿੱਧੂ

ਬਰਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਜ਼ਿਲ੍ਹਾ ਸਰਪ੍ਰਸਤ ਵਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸੂਬਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਆਈਲਟਸ ਦਾ ਨਵਾਂ ਬੈਚ 7 ਤੋਂ-ਭੁਪਿੰਦਰ ਸਿੰਘ

ਬਰਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲੈਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ 7 ਫਰਵਰੀ ਤੋਂ ਆਈਲੈਟਸ ਦਾ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ...

ਪੂਰੀ ਖ਼ਬਰ »

ਚੰਨਣਵਾਲ ਦਾ ਦੋ ਰੋਜ਼ਾ ਪੇਂਡੂ ਖੇਡ ਮੇਲਾ 19 ਤੋਂ

ਮਹਿਲ ਕਲਾਂ, 5 ਫ਼ਰਵਰੀ (ਅਵਤਾਰ ਸਿੰਘ ਅਣਖੀ)-ਓਪਾ ਖੇਡ ਸਟੇਡੀਅਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਨਣਵਾਲ ਵਿਖੇ ਓਪਾ ਸਪੋਰਟਸ ਕਲੱਬ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ, ਸਤਿਕਾਰ ਕਮੇਟੀ ਵਲੋਂ ਦੋ ਰੋਜ਼ਾ ਪੇਂਡੂ ਖੇਡ ਮੇਲਾ 19 ਅਤੇ 20 ਫਰਵਰੀ ਨੂੰ ...

ਪੂਰੀ ਖ਼ਬਰ »

ਰੋਜ਼ਵੈਲੀ ਸਕੂਲ ਚੀਮਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਟੱਲੇਵਾਲ, 5 ਫਰਵਰੀ (ਸੋਨੀ ਚੀਮਾ)-ਇਲਾਕੇ ਦੀ ਸਮਾਜ ਸੇਵੀ ਸੰਸਥਾ ਰੋਜਵੈਲੀ ਇੰਟਰਨੈਸ਼ਨਲ ਸਕੂਲ ਚੀਮਾ-ਜੋਧਪੁਰ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਸ੍ਰੀ ਜੇ.ਆਰ ਸ਼ਰਮਾ, ਸ੍ਰੀ ਰਾਕੇਸ਼ ਗੋਇਲ ਤਪਾ ਪ੍ਰਧਾਨ, ਸੁਰਿੰਦਰ ਕੁਮਾਰ ਗਰਗ ਕੈਸ਼ੀਅਰ, ...

ਪੂਰੀ ਖ਼ਬਰ »

ਐਸ.ਐਸ.ਡੀ. ਕਾਲਜ ਦੀ ਵਿਦਿਆਰਥਣ ਨੇ ਸਰਵੋਤਮ ਡਾਂਸਰ ਦਾ ਿਖ਼ਤਾਬ ਜਿੱਤਿਆ

ਬਰਨਾਲਾ, 5 ਫਰਵਰੀ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਸ੍ਰੀ ਮਹਾਂ ਸ਼ਕਤੀ ਕਲਾਂ ਮੰਦਰ ਬਰਨਾਲਾ ਵਿਖੇ ਕਰਵਾਏ ਗਏ 42ਵੇਂ ਸਰਵ ਭਾਰਤੀ ਇਕਾਂਗੀ ਨਾਟ ਮੇਲੇ ਵਿਚ ਗਰੱੁਪ ਡਾਂਸ ਦੇ ਮੁਕਾਬਲੇ 'ਚ ਤੀਜਾ ਸਥਾਨ ਲੈ ਕੇ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਆਈਲਟਸ ਦਾ ਨਵਾਂ ਬੈਚ 7 ਤੋਂ-ਭੁਪਿੰਦਰ ਸਿੰਘ

ਬਰਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲੈਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ 7 ਫਰਵਰੀ ਤੋਂ ਆਈਲੈਟਸ ਦਾ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ...

ਪੂਰੀ ਖ਼ਬਰ »

ਮਿਸ਼ਨ 'ਸਤ ਪ੍ਰਤੀਸ਼ਤ' ਅਤੇ 'ਈਚ ਵਨ ਬਰਿੰਗ ਵਨ' ਦੀ ਸਮੀਖਿਆ ਸਬੰਧੀ ਮੀਟਿੰਗ

ਬਰਨਾਲਾ, 5 ਫਰਵਰੀ (ਅਸ਼ੋਕ ਭਾਰਤੀ)- ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਵਲੋਂ ਬੋਰਡ ਜਮਾਤਾਂ ਦੇ 100 ਫ਼ੀਸਦੀ ਨਤੀਜੇ ਯਕੀਨੀ ਬਣਾਉਣ ਲਈ ਚਲਾਏ ਮਿਸ਼ਨ 'ਸਤ ਪ੍ਰਤੀਸ਼ਤ' ਅਤੇ ਦਾਖਲਾ ਮੁਹਿੰਮ 'ਈਚ ਵਨ ਬਰਿੰਗ ਵਨ' ਦੀ ਸਮੀਖਿਆ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ...

ਪੂਰੀ ਖ਼ਬਰ »

ਅਗਰਵਾਲ ਧਰਮਸ਼ਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਤਪਾ ਮੰਡੀ, 5 ਫਰਵਰੀ (ਪ੍ਰਵੀਨ ਗਰਗ)-ਪੰਜਾਬ ਮੰਡੀ ਬੋਰਡ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਨ.ਐਫ.ਸੀ.ਐਲ. ਵਲੋਂ ਇਲੈੱਕਟ੍ਰਾਨਿਕ ਨੈਸ਼ਨਲ ਐਗਰੀਕਲਚਰ ਮਾਰਕੀਟਿੰਗ ਸਬੰਧੀ ਮਾਰਕੀਟ ਕਮੇਟੀ ਤਪਾ ਦੀ ਅਗਵਾਈ ਹੇਠ ਅਗਰਵਾਲ ਧਰਮਸ਼ਾਲਾ ਵਿਖੇ ਇਕ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਦੇ ਪਾਇਆ ਸੋਨਾ ਲਾਹ ਕੇ ਫ਼ਰਾਰ

ਤਪਾ ਮੰਡੀ, 5 ਫਰਵਰੀ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਨਾਮ ਚਰਚਾ ਘਰ ਨਜ਼ਦੀਕ ਦੋ ਮੋਟਰਸਾਈਕਲਾਂ 'ਤੇ ਸਵਾਰ ਲੁਟੇਰੇ ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਲ ਸੀ, ਵਲੋਂ ਸੜਕ 'ਤੇ ਬੈਠੇ ਬਜ਼ੁਰਗ ਨੂੰ ਬੇਹੋਸ਼ੀ ਵਾਲਾ ਰੁਮਾਲ ਸੁੰਘਾਉਣ ਉਪਰੰਤ ਸੋਨਾ ਲਾਹ ਕੇ ...

ਪੂਰੀ ਖ਼ਬਰ »

ਢੱਡਰੀਆਂ ਵਾਲੇ ਦਾ ਕੂੜ ਪ੍ਰਚਾਰ ਰੋਕਣ ਲਈ ਸ਼ਾਂਤਮਈ ਵਿਰੋਧ ਕਰਦੇ ਰਹਾਂਗੇ- ਭਾਈ ਅਜਨਾਲਾ

ਧਰਮਗੜ੍ਹ, 5 ਫਰਵਰੀ (ਗੁਰਜੀਤ ਸਿੰਘ ਚਹਿਲ) -ਜ਼ਿਲ੍ਹਾ ਸੰਗਰੂਰ ਦੇ ਪਿੰਡ ਕਣਕਵਾਲ ਭੰਗੂਆਂ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਦਮਦਮੀ ਟਕਸਾਲ ਦੇ ਆਗੂ ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਅਮਰਜੀਤ ਸਿੰਘ, ਬਾਬਾ ਹਰਬੰਸ ਸਿੰਘ ਜੈਨਪੁਰ, ਭਾਈ ਨਿਰਮਲ ਸਿੰਘ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 5 ਫਰਵਰੀ (ਅਸ਼ੋਕ ਭਾਰਤੀ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਅਤੇ ਕੰਪਿਊਟਰ ਅਧਿਆਪਕ ਕਮੇਟੀ ਪੰਜਾਬ ਵਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਵਾਅਦਾ ਿਖ਼ਲਾਫ਼ੀ ਦੇ ਵਿਰੋਧ ਵਿਚ ਸੰਘਰਸ਼ ਦਾ ...

ਪੂਰੀ ਖ਼ਬਰ »

ਨਵ-ਵਿਆਹੁਤਾ ਕਤਲ ਮਾਮਲੇ 'ਚ ਪੁਲਿਸ ਨੇ ਨਾਮਜ਼ਦ ਦੋਸ਼ੀਆਂ ਦਾ ਲਿਆ ਦੋ ਦਿਨਾਂ ਦਾ ਰਿਮਾਂਡ

ਤਪਾ ਮੰਡੀ, 5 ਫਰਵਰੀ (ਪ੍ਰਵੀਨ ਗਰਗ)-ਬੀਤੇ ਦਿਨੀਂ ਪਿੰਡ ਮਹਿਤਾ ਵਿਖੇ ਨਵ-ਵਿਆਹੁਤਾ ਨੂੰ ਸਹੁਰੇ ਪਰਿਵਾਰ ਵਲੋਂ ਤੇਜ਼ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿਚ ਤਪਾ ਪੁਲਿਸ ਵਲੋਂ ਮਿ੍ਤਕਾ ਦੇ ਭਰਾ ਜਸਵੀਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਜੋਗਾ ਦੇ ...

ਪੂਰੀ ਖ਼ਬਰ »

29 ਫਰਵਰੀ ਨੂੰ ਹੋਣ ਵਾਲੇ 'ਸੰਗਰੂਰ ਮੈਰਾਥਨ' ਦੀ ਸਫ਼ਲਤਾ ਲਈ ਦਿਸ਼ਾ ਨਿਰਦੇਸ਼ ਜਾਰੀ

ਸੰਗਰੂਰ, 5 ਫਰਵਰੀ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਅਤੇ ਡੇਪੋ ਦੇ ਤਹਿਤ ਲੋਕਾਂ ਨੂੰ ਕੈਂਸਰ ਦੀ ਰੋਕਥਾਮ ਬਾਰੇ ਵਿਆਪਕ ਪੱਧਰ 'ਤੇ ਜਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਦੂਜੀ ਅਥਲੈਟਿਕਸ ਮੀਟ ਅਤੇ ਸਾਲਾਨਾ ਸਮਾਗਮ ਕਰਵਾਇਆ

ਖਨੌਰੀ, 5 ਫਰਵਰੀ (ਬਲਵਿੰਦਰ ਸਿੰਘ ਥਿੰਦ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਿਰ ਜੱਛ ਵਿਖੇ ਦੂਜੀ ਅਥਲੈਟਿਕਸ ਮੀਟ ਅਤੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸਦੀ ਰਸਮੀ ਸ਼ੁਰੂਆਤ ਮੁੱਖ ਮਹਿਮਾਨਾਂ ਵਜੋਂ ਪਹੁੰਚੇ ਮੋਹਨ ਲਾਲ ਰਿਟਾਇਰਡ ਪਿ੍ੰਸੀਪਲ, ਕੁਲਜੀਤ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਨਿਭਾਉਣ 'ਤੇ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 5 ਫਰਵਰੀ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਪ੍ਰੋਗਰਾਮ ਅਫ਼ਸਰ ਪ੍ਰੋ. ਜੋਗਿੰਦਰ ਸਿੰਘ ਅਤੇ ਪ੍ਰੋ. ਕਮਲਜੀਤ ਕੌਰ ਦੀ ਦੇਖ-ਰੇਖ ...

ਪੂਰੀ ਖ਼ਬਰ »

ਦੋ ਜਥੇਬੰਦੀਆਂ ਦਾ ਹੋਇਆ ਰਲੇਵਾਂ

ਅਮਰਗੜ੍ਹ, 5 ਫਰਵਰੀ (ਸੁਖਜਿੰਦਰ ਸਿੰਘ ਝੱਲ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦਾ ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਵਿਚ ਰਲੇਵਾਂ ਕਰਦਿਆਂ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਪਿਰਮਿਲ ਸਿੰਘ ਧੌਲਾ ਅਤੇ ਆਈ.ਟੀ.ਆਈ. ਇੰਪਲਾਈਜ਼ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਸਤੂਆਣਾ ਸਾਹਿਬ, 5 ਫਰਵਰੀ (ਦਮਦਮੀ)- ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਨੇ ਮਾਨਵਤਾ ਦੀ ਭਲਾਈ ਲਈ ਜੋ ਕਾਰਜ ਕੀਤੇ ਹਨ, ਉਹ ਇਕ ਆਮ ਇਨਸਾਨ ਨਹੀਂ ਕਰ ਸਕਦਾ | ਅਕਾਲ ਕਾਲਜ ਕੌਾਸਲ ਅਤੇ ਸੰਤ ਸੇਵਕ ਜਥੇ ਵਲੋਂ ਇਲਾਕੇ ਅਤੇ ਦੇਸ ਵਿਦੇਸ਼ ਦੀਆਂ ਸ਼ਰਧਾਲੂ ਸੰਗਤਾਂ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਚੋਣ ਹੋਈ

ਬਰਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਰਨਾਲਾ ਦੀ ਚੋਣ ਸੁਖਮਨੀ ਲਾਇਬਰੇਰੀ ਪੁਰਾਣਾ ਬਾਜ਼ਾਰ ਬਰਨਾਲਾ ਵਿਖੇ ਆਬਜ਼ਰਵਰ ਭਾਈ ਜਸਵੰਤ ਸਿੰਘ ਸਾਹਣੀ ਦੀ ਨਿਗਰਾਨੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਭਾਈ ਕੁਲਦੀਪ ਸਿੰਘ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋਂ ਕਲਾਂ ਵਿਖੇ ਡਾਇਰੈਕਟਰ ਜੋਜ਼ੀ ਜੋਸਫ਼ ਨੇ ਅਹੁਦਾ ਸੰਭਾਲਿਆ

ਰੂੜੇਕੇ ਕਲਾਂ, 5 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ਕੌਰ ਬਬਲੀ ਖੀਪਲ ਵਲੋਂ ਕੇਰਲਾ ਤੋਂ ਨਿਯੁਕਤ ...

ਪੂਰੀ ਖ਼ਬਰ »

ਪਰਚਾ ਦਰਜ ਹੋਣ ਦੇ ਬਾਵਜੂਦ ਲੋੜੀਂਦੇ ਵਿਅਕਤੀਆਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਲਾਏ ਦੋਸ਼

ਟੱਲੇਵਾਲ, 5 ਫਰਵਰੀ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਗਾਗੇਵਾਲ ਦੀ ਇਕ ਔਰਤ ਵਲੋਂ ਟੱਲੇਵਾਲ ਪੁਲਿਸ 'ਤੇ 3 ਮਹੀਨੇ ਪਹਿਲਾਂ ਪਰਚਾ ਦਰਜ ਹੋਣ ਦੇ ਬਾਵਜੂਦ ਪਰਚੇ ਵਿਚ ਸ਼ਾਮਿਲ ਵਿਅਕਤੀਆਂ ਨੂੰ ਜਾਣਬੱੁਝ ਕੇ ਹਿਰਾਸਤ ਵਿਚ ਨਾ ਲਏ ਜਾਣ ਦੇ ਦੋਸ਼ ਲਗਾਏ ਹਨ | ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਖੇਤਰਾਂ 'ਚ ਸਫ਼ਾਈ ਦਾ ਮਾੜਾ ਹਾਲ, ਕਿਧਰੇ ਨਜ਼ਰ ਨਹੀਂ ਆ ਰਿਹਾ ਸਵੱਛ ਭਾਰਤ ਮਿਸ਼ਨ

ਬਰਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਬਰਨਾਲਾ ਦੇ ਖੇਤਰਾਂ ਵਿਚ ਸਫ਼ਾਈ ਦਾ ਬਹੁਤ ਜ਼ਿਆਦਾ ਮਾੜਾ ਹਾਲ ਹੈ | ਭਾਵੇਂਕਿ ਟਰੱਸਟ ਵਲੋਂ ਟਰੱਸਟ ਦੀਆਂ ਸਮੂਹ ਸਕੀਮਾਂ ਸਮੇਤ ਬੱਸ ਸਟੈਂਡ ਵਿਚ ਸਫ਼ਾਈ ਦਾ ਠੇਕਾ ਪਟਿਆਲਾ ਦੇ ਠੇਕੇਦਾਰ ਨੂੰ ਦਿੱਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਮਾ-ਭਾਣਜਾ ਜ਼ਖ਼ਮੀ

ਤਪਾ ਮੰਡੀ, 5 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬੀਤੀ ਰਾਤ ਸਰਵਿਸ ਰੋਡ 'ਤੇ ਡੇਰਾ ਬਾਬਾ ਇੰਦਰਦਾਸ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਮਾਮਾ-ਭਾਣਜੇ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦ ਕਿ ਕਾਰ ਚਾਲਕਾਂ ਦਾ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਦੂਜਾ ਪੈਨਸ਼ਨ ਕੈਂਪ 11 ਨੂੰ

ਸ਼ਹਿਣਾ, 5 ਫਰਵਰੀ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਦੂਜਾ ਪੈਨਸ਼ਨ ਕੈਂਪ 11 ਫਰਵਰੀ ਨੂੰ ਪੁਰਾਣੇ ਥਾਣੇ ਦੀ ਇਮਾਰਤ ਪੰਚਾਇਤ ਦਫ਼ਤਰ ਸ਼ਹਿਣਾ ਵਿਖੇ ਲਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਸਪੱੁਤਰ ਸਮਾਜ ਸੇਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX