ਤਾਜਾ ਖ਼ਬਰਾਂ


ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  1 day ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  1 day ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  1 day ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  1 day ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  1 day ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਮਾਘ ਸੰਮਤ 551

ਹਰਿਆਣਾ

ਉਦਯੋਗ ਵਾਪਾਰ ਮੰਡਲ ਹਰਿਆਣਾ ਦੀ ਮੀਟਿੰਗ ਹੋਈ

ਜਗਾਧਰੀ, 5 ਫਰਵਰੀ (ਜਗਜੀਤ ਸਿੰਘ)-ਉਦਯੋਗ ਵਪਾਰ ਮੰਡਲ ਹਰਿਆਣਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀਪਕ ਕਪੂਰ ਦੀ ਪ੍ਰਧਾਨਗੀ ਹੇਠ ਜਗਾਧਰੀ ਵਰਕਸ਼ਾਪ ਰੋਡ ਵਿਖੇ ਹੋਈ | ਮੀਟਿੰਗ ਵਿਚ ਸਮਾਜਸੇਵੀ ਅਤੇ ਸੂਬਾ ਪ੍ਰਧਾਨ ਮਹਿੰਦਰ ਮਿੱਤਲ ਦੀ ਮੌਜੂਦ ਸਨ | ਮੀਟਿੰਗ ਵਿਚ ਜਗਾਧਰੀ ਵਰਕਸ਼ਾਪ ਰੋਡ ਦੇ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਬਾਰੇ ਦੱਸਿਆ | ਵਪਾਰੀਆਂ ਨੇ ਮੁੱਖ ਤੌਰ 'ਤੇ ਜਗਾਧਰੀ ਵਰਕਸ਼ਾਪ ਰੋਡ 'ਤੇ ਟੁੱਟੀ ਸੜਕ ਅਤੇ ਚਿੱਕੜ ਦੇ ਖ਼ਾਲੀ ਪਲਾਟਾਂ ਵਿਚ ਉੱਗੀਆਂ ਝਾੜੀਆਂ ਕਾਰਨ ਹੋਈ ਰਹੀ ਪ੍ਰੇਸ਼ਾਨੀ ਬਾਰੇ ਦੱਸਿਆ | ਇਸ ਮੌਕੇ ਜਗਾਧਰੀ ਵਰਕਸ਼ਾਪ ਰੋਡ ਦੀ ਕਾਰਜਕਾਰਨੀ ਦਾ ਗਠਨ ਕਰਦਿਆਂ ਸੰਸਥਾ ਦਾ ਵਿਸਥਾਰ ਕੀਤਾ ਗਿਆ, ਜਿਸ ਵਿਚ ਜਨਕ ਰਾਜ ਪਪਨੇਜਾ ਨੂੰ ਵਰਕਸ਼ਾਪ ਰੋਡ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਦਮਨ ਸ਼ਰਮਾ ਅਤੇ ਅਨਿਲ ਕੁਮਾਰ ਨੂੰ ਉਪ ਪ੍ਰਧਾਨ ਅਤੇ ਦਲੀਪ ਸਚਦੇਵਾ ਨੂੰ ਸਕੱਤਰ ਅਤੇ ਅਨਿਲ ਕੁਮਾਰ ਨੂੰ ਖ਼ਜ਼ਾਨਚੀ ਬਣਾਇਆ ਗਿਆ | ਯਮੁਨਾਨਗਰ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਕਪੂਰ ਨੂੰ ਵੀ ਬੁਲਾਰੇ ਦਾ ਕਾਰਜਭਾਰ ਸੌਾਪਿਆ ਗਿਆ | ਨਵੀਂ ਨਿਯੁਕਤ ਕਾਰਜਕਾਰਨੀ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ | ਬੈਠਕ ਵਿਚ ਬੋਲਦਿਆਂ ਮਹਿੰਦਰ ਮਿੱਤਲ ਨੇ ਪਹਿਲਾਂ ਨਵੀਂ ਨਿਯੁਕਤ ਕਾਰਜਕਾਰਨੀ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਜਥੇਬੰਦ ਹੋਣ ਨਾਲ ਹੀ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਹਰ ਖੇਤਰ ਵਿਚ ਕਾਰੋਬਾਰੀ ਸੰਗਠਿਤ ਕੀਤੇ ਜਾਣਗੇ | ਸਾਰੇ ਵਪਾਰੀਆਂ ਨੂੰ ਸਰਟੀਫਿਕੇਟ ਅਤੇ ਮੈਂਬਰ ਕਾਰਡ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ | ਮਹਿੰਦਰ ਮਿੱਤਲ ਨੇ ਅੱਗੇ ਕਿਹਾ ਕਿ ਜਗਾਧਰੀ ਵਰਕਸ਼ਾਪ ਰੋਡ ਦੇ ਸਾਰੇ ਵਪਾਰੀਆਂ ਨੂੰ ਨਾਲ ਲੈ ਕੇ ਜਲਦ ਹੀ ਉਹ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਮਿਲਣਗੇ ਅਤੇ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਸਮਾਜਸੇਵੀ ਅਤੇ ਉਦਯੋਗ ਵਪਾਰ ਮੰਡਲ ਹਰਿਆਣਾ ਦੇ ਕਾਰਜਕਾਰੀ ਪ੍ਰਧਾਨ ਸੰਜੇ ਮਿੱਤਲ, ਟਰਾਂਸਪੋਰਟ ਪ੍ਰਧਾਨ ਤਾਰਾ ਚੰਦ ਸੈਣੀ, ਜ਼ਿਲ੍ਹਾ ਸਕੱਤਰ ਦੀਪਕ, ਬਰਾਂਚ ਫਰਕਪੁਰ ਦੇ ਪ੍ਰਧਾਨ ਰਾਜਕਿ੍ਸ਼ਨ, ਸਮੀਰ ਪਪਨੇਜਾ, ਸਤੀਸ਼ ਗੁਪਤਾ, ਯੂਥ ਪ੍ਰਧਾਨ ਨਿਤਨ ਗੁਪਤਾ, ਅਸ਼ਵਨੀ ਸ਼ਰਮਾ, ਸਾਗਰ ਵਿਨਾਇਕ, ਅਮਿਤ ਚੋਪੜਾ, ਈਸ਼ਵਰ ਲਾਲ, ਸੁਰਿੰਦਰ ਪਾਲ, ਕੇਵਲ ਕਿ੍ਸ਼ਨ ਭੋਲਾ ਅਤੇ ਹਰਜੀਤ ਸਿੰਘ ਸਮੇਤ ਹੋਰ ਵਪਾਰੀ ਦੀ ਮੌਜੂਦ ਸਨ |

ਚੋਰਾਂ ਵਲੋਂ ਦੁਕਾਨ 'ਚ ਚੋਰੀ

ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਹਰਸ਼ ਵਿਹਾਰ ਦੁਕਾਨ ਤੋਂ 20 ਹਜ਼ਾਰ ਰੁਪਏ, ਕਾਜ਼ੂ, ਬਾਦਾਮ, ਕਿਸਮਿਸ, ਚਾਕਲੇਟ ਚੋਰੀ ਹੋ ਗਏ ਅਤੇ ਇਸ ਮਾਮਲੇ ਦੀ ਜਦੋਂ ਪੁਲਿਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਦੁਕਾਨਦਾਰ ਨੇ ਆਪਣੀ ਦੁਕਾਨ ਪਿਛਲੇ ਦੋ ਦਿਨ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਹਿਸਾਰ ਦੀ ਬੈਠਕ ਹੋਈ

ਰਤੀਆ, 5 ਫਰਵਰੀ (ਬੇਅੰਤ ਕੌਰ ਮੰਡੇਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਹਲਕਾ ਹਿਸਾਰ ਦੀ ਇਕ ਅਹਿਮ ਬੈਠਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਖ਼ਾਲਸਾ ਅਤੇ ਬੀਬੀ ਅਮਰਜੀਤ ਕੌਰ ਬਾੜਾ ਦੀ ...

ਪੂਰੀ ਖ਼ਬਰ »

ਪੰਜਾਬੀ ਬੋਲੀ ਤੇ ਸਾਹਿਤ 'ਤੇ ਗੋਸ਼ਟੀ ਕਰਵਾਈ

ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪੰਜਾਬੀ ਭਵਨ ਵਿਖੇ ਪੰਜਾਬੀ ਬੋਲੀ ਤੇ ਸਾਹਿਤ ਉੱਤੇ ਵਿਚਾਰ-ਵਟਾਂਦਰੇ ਪ੍ਰਤੀ ਇਕ ਗੋਸ਼ਟੀ ਕਰਵਾਈ ਗਈ ਅਤੇ ਪ੍ਰਧਾਨਗੀ ਮੰਡਲ ਵਿਚ ਸਭਾ ਦੇ ਚੇਅਰਪਰਸਨ ਡਾ. ਰੇਣੂਕਾ ਸਿੰਘ, ਢਾਹਾਂ ਇਨਾਮ ਦੇ ਸੰਸਥਾਪਕ ਤੇ ...

ਪੂਰੀ ਖ਼ਬਰ »

ਦਿੱਲੀ 'ਚ ਫਿਰ ਹੋਇਆ ਪ੍ਰਦੂਸ਼ਣ 'ਚ ਵਾਧਾ

ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪ੍ਰਦੂਸ਼ਣ ਦਾ ਪੱਧਰ ਫਿਰ ਵਧ ਗਿਆ ਹੈ ਅਤੇ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ 324 ਹੋ ਗਿਆ ਅਤੇ ਇਸ ਦੇ ਹੋਰ ਵਧਣ ਦੀ ਸੰਭਾਵਨਾ ਹੋ ਸਕਦੀ ਹੈ | ਇਸ ਤੋਂ ਇਲਾਵਾ ਦਿੱਲੀ ਵਿਚ ਸਵੇਰੇ-ਸ਼ਾਮ ਸਰਦੀ ਦਾ ਦੌਰ ਜਾਰੀ ...

ਪੂਰੀ ਖ਼ਬਰ »

ਭੂਨਾ ਖੰਡ ਮਿਲ ਚਾਲੂ ਨਾ ਹੋਣਾ ਕਿਸਾਨਾਂ ਨਾਲ ਧੋਖਾ- ਰਤਨ ਲਾਲ ਮਾਨ

ਟੋਹਾਣਾ, 5 ਫਰਵਰੀ (ਗੁਰਦੀਪ ਸਿੰਘ ਭੱਟੀ)-ਖੰਡ ਮਿਲ ਭੂਨਾ ਨੂੰ ਦੁਬਾਰਾ ਚਾਲੂ ਕਰਾਉਣ ਲਈ ਕਿਸਾਨ ਪੰਚਾਇਤ ਨੇ ਭਾਜਪਾ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਮਿਲ ਮਾਲਕਾਂ 'ਤੇ ਸ਼ਿਕੰਜਾ ਕੱਸੇ, ਸਰਕਾਰ ਦੀ ਢਿੱਲਮੱਠ ਨੂੰ ਕਿਸਾਨ ਬਰਦਾਸ਼ਤ ਨਹੀਂ ਕਰਨਗੇ ਤੇ ਖੰਡ ਮਿਲ ਗੇਟ ...

ਪੂਰੀ ਖ਼ਬਰ »

ਪੰਚਾਇਤੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਧਾਰਾ 144 ਲਾਗੂ

ਸਿਰਸਾ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ 9 ਫਰਵਰੀ ਨੂੰ ਹੋਣ ਵਾਲੀਆਂ ਪੰਚਾਂ ਤੇ ਸਰਪੰਚਾਂ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣਾਂ ਵਾਲੇ ਪਿੰਡਾਂ 'ਚ ਧਾਰਾ 144 ਲਾਗੂ ਕੀਤੀ ਗਈ ਹੈ | ਜ਼ਿਲ੍ਹਾ ਮੈਜਿਸਟਰੇਟ ਰਮੇਸ਼ ...

ਪੂਰੀ ਖ਼ਬਰ »

ਚੌਧਰੀ ਮਨੀਰਾਮ ਝੋਰੜ ਸਰਕਾਰੀ ਕਾਲਜ 'ਚ ਸੁਰ-ਸੰਵਾਦ ਪ੍ਰੋਗਰਾਮ ਕਰਵਾਇਆ

ਏਲਨਾਬਾਦ, 5 ਫਰਵਰੀ (ਜਗਤਾਰ ਸਮਾਲਸਰ)-ਚੌਧਰੀ ਮਨੀਰਾਮ ਝੋਰੜ ਸਰਕਾਰੀ ਕਾਲਜ ਮਿੱਠੀ ਸੁਰੇਰਾ ਵਿਚ ਸਭਿਆਚਾਰਕ ਗਤੀਵਿਧੀਆਂ ਦੀ ਇੰਚਾਰਜ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਹੋਇਆ ਦੋ ਦਿਨਾਂ ਸਭਿਆਚਾਰਕ ਪ੍ਰੋਗਰਾਮ ਸੁਰ-ਸੰਵਾਦ-2020 ਅੱਜ ਸਮਾਪਤ ਹੋ ਗਿਆ | ਦੂਜੇ ਦਿਨ ...

ਪੂਰੀ ਖ਼ਬਰ »

ਪੁਲਿਸ ਵਲੋਂ ਦੇਸੀ ਸ਼ਰਾਬ ਦੀਆਂ 27 ਪੇਟੀਆਂ ਬਰਾਮਦ

ਨਵੀਂ ਦਿੱਲੀ, 5 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਪ੍ਰਤੀ ਦਿੱਲੀ ਪੁਲਿਸ ਨਾਕੇ ਲਗਾ ਕੇ ਪੂਰੀ ਤਰ੍ਹਾਂ ਜਾਂਚ ਕਰ ਰਹੀ ਹੈ | ਸਾਗਰਪੁਰ ਇਲਾਕੇ ਦੀ ਪੁਲਿਸ ਨੇ ਇਕ ਸ਼ਰਾਬ ਦੇ ਤਸਕਰ ਨੂੰ ਫੜਿਆ ਹੈ, ਜਿਸ ਕੋਲੋਂ ਦੇਸੀ ਸ਼ਰਾਬ ਦੀਆਂ 27 ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਸਿਰਸਾ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀ ਪੁਲਿਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਸਿਰਸਾ ਦੇ ਸੀ ਬਲਾਕ ਨੇੜਿਓ ਸਕੂਟਰੀ 'ਤੇ ਆਉਂਦੇ ਦੋ ਜਣਿਆਂ ਤੋਂ ਹੈਰੋਇਨ ਫੜੀ ਹੈ | ਫੜੇ ਗਏ ਨੌਜਵਾਨਾਂ ਦੀ ਪਛਾਣ ਅਮਿਤ ਕੁਮਾਰ ਵਾਸੀ ਐਫ਼ ਬਲਾਕ ਤੇ ਰਾਹੁਲ ਕੁਮਾਰ ਵਾਸੀ ...

ਪੂਰੀ ਖ਼ਬਰ »

ਹਾਈਟੈਂਸ਼ਨ ਤਾਰਾਂ 'ਚ ਹੋਏ ਧਮਾਕੇ 'ਚ ਝੁਲਸੀ ਲੜਕੀ ਦੀ ਇਲਾਜ ਦੌਰਾਨ ਮੌਤ

ਜਗਾਧਰੀ, 5 ਫਰਵਰੀ (ਜਗਜੀਤ ਸਿੰਘ)-ਪਿਛਲੇ ਦਿਨੀਂ ਜੰਮੂ ਕਾਲੋਨੀ ਵਿਚ ਹਾਈਟੈਂਸ਼ਨ ਦੀਆਂ ਤਾਰਾਂ ਵਿਚ ਹੋਏ ਧਮਾਕੇ ਦੌਰਾਨ ਝੁਲਸੀ ਲੜਕੀ ਜੋ ਚੰਡੀਗੜ੍ਹ ਪੀ. ਜੀ. ਆਈ. ਵਿਖੇ ਦਾਖ਼ਲ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ | ਮੌਤ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਟਿੱਡੀ ਦਲ ਬਾਰੇ ਕੀਤਾ ਸੁਚੇਤ

ਟੋਹਾਣਾ, 5 ਫਰਵਰੀ (ਗੁਰਦੀਪ ਸਿੰਘ ਭੱਟੀ)-ਰਾਜਸਥਾਨ ਸੀਮਾ ਨਾਲ ਪੈਂਦੇ ਹਰਿਆਣਾ ਦੇ ਜ਼ਿਲ੍ਹਾ ਫ਼ਤਿਹਾਬਾਦ ਦੇ ਭੱਠੂ ਇਲਾਕੇ ਦੇ ਕਿਸਾਨਾਂ ਨੂੰ ਟਿੱਡੀ ਦਲ ਦੇ ਹਮਲੇ ਸਬੰਧੀ ਸੁਚੇਤ ਕਰਦੇ ਹੋਏ ਖੇਤੀਬਾੜੀ ਵਿਭਾਗ ਨੇ ਦਰਜਨਭਰ ਪਿੰਡਾਂ ਵਿਚ ਟਿੱਡੀ ਦਲ ਹਮਲੇ ਤੋਂ ...

ਪੂਰੀ ਖ਼ਬਰ »

ਚੀਨ 'ਚ ਪੜ੍ਹਣ ਵਾਲੇ 26 ਜਣੇ ਵਾਪਸ ਵਤਨ ਪਰਤੇ

ਸਿਰਸਾ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)-ਚੀਨ 'ਚ ਫੈਲੇ ਕਰੋਨਾ ਵਾਇਰਸ ਦੇ ਡਰੋਂ ਚੀਨ 'ਚ ਪੜ੍ਹ ਰਹੇ ਜਾਂ ਕੰਮ ਕਰ ਰਹੇ ਸਿਰਸਾ ਜ਼ਿਲ੍ਹਾ ਦੇ 26 ਜਣੇ ਵਾਪਸ ਘਰ ਮੁੜ ਆਏ ਹਨ | ਸਿਹਤ ਵਿਭਾਗ ਨੇ ਚੀਨ ਤੋਂ ਆਏ ਲੋਕਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਚੌਕਸੀ ਦੇ ਤੌਰ 'ਤੇ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਔਰਤ ਨੂੰ ਤਿੰਨ ਮਹੀਨੇ ਕੈਦ ਤੇ ਜੁਰਮਾਨਾ

ਟੋਹਾਣਾ, 5 ਫਰਵਰੀ (ਗੁਰਦੀਪ ਸਿੰਘ ਭੱਟੀ)-ਇਥੋਂ ਦੀ ਇਕ ਅਦਾਲਤ ਦੇ ਜੱਜ ਆਜ਼ਾਦ ਸਿੰਘ ਨੇ ਚੈੱਕ ਬਾਉਂਸ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਰਾਜਸਥਾਨ ਦੀ ਭਿਵਾੜੀ ਵਾਸੀ ਪਦਮਾ ਕੁਮਾਰੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਤਿੰਨ ਮਹੀਨੇ ਦੀ ਸਜਾ ਦੇ ਨਾਲ 15 ਲੱਖ ਰੁਪਏ ਦੇਣ ਦਾ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਮਨਾਇਆ ਵਿਸ਼ਵ ਕੈਂਸਰ ਦਿਵਸ

ਸ੍ਰੀ ਚਮਕੌਰ ਸਾਹਿਬ, 5 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਰਕਾਰੀ ਹਸਪਤਾਲ ਵਿਚ ਐਸ. ਐਮ. ਓ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਇਸ ਮੌਕੇ ਇਸਤਰੀ ਰੋਗਾਂ ਦੇ ਮਾਹਿਰ ਡਾ. ਜਸਲੀਨ ਮਾਵੀ ਨੇ ਕਿਹਾ ...

ਪੂਰੀ ਖ਼ਬਰ »

ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਮੋਰਿੰਡਾ ਵਿਚ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ

ਮੋਰਿੰਡਾ, 5 ਫਰਵਰੀ (ਕੰਗ)-ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਮੋਰਿੰਡਾ ਦੇ ਵਾਰਡ ਨੰਬਰ 2 ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ¢ ਇਸ ਮੌਕੇ ਸ੍ਰੀ ਟਿੰਕੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਰਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ...

ਪੂਰੀ ਖ਼ਬਰ »

ਪੈਨਸ਼ਨਰਾਂ ਦਾ ਸੂਬਾ ਪੱਧਰੀ ਧਰਨਾ ਅੱਜ

ਸ੍ਰੀ ਚਮਕੌਰ ਸਾਹਿਬ, 5 ਫਰਵਰੀ (ਜਗਮੋਹਣ ਸਿੰਘ ਨਾਰੰਗ)-ਪੰਚਾਇਤੀ ਰਾਜ ਵਿਭਾਗ ਦੀ ਪੈਨਸ਼ਨਰ ਯੂਨੀਅਨ ਪੰਜਾਬ ਵਲੋਂ ਮਿਤੀ 6 ਫਰਵਰੀ ਨੂੰ ਕਈ-ਕਈ ਮਹੀਨੇ ਪੈਨਸ਼ਨ ਨਾ ਮਿਲਣ ਅਤੇ ਹੋਰ ਹੱਕੀ ਮੰਗਾਂ ਸਬੰਧੀ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ...

ਪੂਰੀ ਖ਼ਬਰ »

ਸਰਕਾਰੀ ਨੈਸ਼ਨਲ ਕਾਲਜ ਸਿਰਸਾ ਨੇ ਇੰਟਰ ਕਾਲਜ ਨੈੱਟਬਾਲ ਮੁਕਾਬਲੇ 'ਚ ਮਾਰੀ ਬਾਜ਼ੀ

ਏਲਨਾਬਾਦ, 5 ਫਰਵਰੀ (ਜਗਤਾਰ ਸਮਾਲਸਰ)-ਸੀ. ਆਰ. ਡੀ. ਏ. ਵੀ. ਗਰਲਜ਼ ਕਾਲਜ ਏਲਨਾਬਾਦ ਵਿਚ ਖੇਡ ਪਰਿਸ਼ਦ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਦੇ ਸਹਿਯੋਗ ਨਾਲ ਇਕ ਦਿਨਾਂ ਇੰਟਰ ਕਾਲਜ ਨੈੱਟਬਾਲ (ਲੜਕੇ ਅਤੇ ਲੜਕੀਆਂ) ਦੇ ਮੁਕਾਬਲਿਆਂ ਕਰਵਾਏ ਗਏ | ਇਸ ਮੌਕੇ ਕਾਲਜ ਦੇ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ 8 ਤੇ 9 ਫਰਵਰੀ ਨੂੰ ਮਨਾਇਆ ਜਾਵੇਗਾ- ਮਦਨ ਲਾਲ

ਗੂਹਲਾ ਚੀਕਾ, 5 ਫਰਵਰੀ (ਓ.ਪੀ. ਸੈਣੀ)-ਇੱਥੇ ਰਵਿਦਾਸ ਮੰਦਿਰ ਸਭਾ ਚੀਕਾ ਵਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਧੂਮਧਾਮ ਨਾਲ ਮਨਾਉਣ ਦੇ ਉਦੇਸ਼ ਲਈ ਸਮਾਗਮ ਕੀਤਾ ਜਾ ਰਿਹਾ ਹੈ | 8 ਫਰਵਰੀ ਨੂੰ ਜਿੱਥੇ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ, ਉੱਥੇ ...

ਪੂਰੀ ਖ਼ਬਰ »

ਪਟਾਕੇ ਵਜਾਉਣ ਵਾਲੇ ਮੋਟਰਸਾਈਕਲਾਂ ਦੇ ਚਲਾਨ ਕੱਟੇ

ਟੋਹਾਣਾ, 5 ਫਰਵਰੀ (ਗੁਰਦੀਪ ਸਿੰਘ ਭੱਟੀ)-ਟਰੈਫ਼ਿਕ ਪੁਲਿਸ ਨੇ ਸ਼ਹਿਰ ਦੇ ਮੁੱਖ ਬਾਜ਼ਾਰ ਰੇਲਵੇ ਰੋਡ 'ਤੇ ਪ੍ਰਾ ਇਮਰੀ ਸਕੂਲ ਦੇ ਸਾਹਮ ਣੇ ਨਾਕਾ ਲਗਾ ਕੇ ਮੋਟਰਸਾਈਕਲ ਸਵਾਰਾਂ ਨੂੰ ਘੇਰ ਕੇ ਚੈੱਕ ਕੀਤਾ ਤੇ ਪਟਾਕੇ ਵੱਜਣ ਦੀ ਸੂਰਤ ਵਿਚ ਦੋ ਮੋਟਰਸਾਈਕਲਾਂ ਨੂੰ ਥਾਣੇ ...

ਪੂਰੀ ਖ਼ਬਰ »

ਸੁਸ਼ਾਸਨ ਦਿਵਸ ਦੇ ਮੌਕੇ ਸਨਮਾਨਿਤ ਹੋਣਗੇ ਬਿਹਤਰੀਨ ਕੰਮ ਕਰਨ ਵਾਲੇ ਅਧਿਕਾਰੀ ਤੇ ਕਰਮਚਾਰੀ- ਡੀ. ਸੀ.

ਸਿਰਸਾ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਡਿਪਟੀ ਕਮਿਸ਼ਨਰ ਰਮੇਸ਼ ਚੰਦਰ ਬਿਡਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਇਹ 2020 ਦਾ ਵਰ੍ਹਾ ਸੁਸ਼ਾਸਨ ਸੰਕਲਪ ਵਰ੍ਹੇ ਵਜੋਂ ਮਨਾਏਗੀ | ਸੂਬਾ ਸਰਕਾਰ ਵਲੋਂ ਕੀਤੇ ਜਾਣ ਵਾਲੇ ਸਮਾਗਮ ਵਿਚ ਬਿਹਤਰੀਨ ਕੰਮ ਕਰਨ ਵਾਲੇ ...

ਪੂਰੀ ਖ਼ਬਰ »

ਆਈ. ਟੀ. ਆਈ. 'ਚ ਕੱਲ੍ਹ ਲਗਾਇਆ ਜਾਵੇਗਾ ਮੋਟੀਵੇਸ਼ਨ ਕੈਂਪ

ਸਿਰਸਾ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਸਰਕਾਰੀ ਆਈ. ਟੀ. ਆਈ. 'ਚ 7 ਫਰਵਰੀ ਨੂੰ ਮੋਟੀਵੇਸ਼ਨ ਕੈਂਪ ਲਾਇਆ ਜਾਵੇਗਾ, ਜਿਸ ਵਿਚ ਵਿਦਿਆਰਥੀਆਂ ਨੂੰ ਆਪਣਾ ਰੁਜ਼ਗਾਰ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਕਾਲਜ ਦੇ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ 8 ਤੇ 9 ਫਰਵਰੀ ਨੂੰ ਮਨਾਇਆ ਜਾਵੇਗਾ- ਮਦਨ ਲਾਲ

ਗੂਹਲਾ ਚੀਕਾ, 5 ਫਰਵਰੀ (ਓ.ਪੀ. ਸੈਣੀ)-ਇੱਥੇ ਰਵਿਦਾਸ ਮੰਦਿਰ ਸਭਾ ਚੀਕਾ ਵਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਧੂਮਧਾਮ ਨਾਲ ਮਨਾਉਣ ਦੇ ਉਦੇਸ਼ ਲਈ ਸਮਾਗਮ ਕੀਤਾ ਜਾ ਰਿਹਾ ਹੈ | 8 ਫਰਵਰੀ ਨੂੰ ਜਿੱਥੇ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ, ਉੱਥੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸਾਲਾਨਾ ਬਰਸੀ 'ਤੇ ਗੁਰਮਤਿ ਸਮਾਗਮ 8 ਨੂੰ

ਪਟਨਾ ਸਾਹਿਬ, 5 ਫਰਵਰੀ (ਕੁਲਵਿੰਦਰ ਸਿੰਘ ਘੁੰਮਣ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੰਤ ਬਾਬਾ ਕਰਤਾਰ ਸਿੰਘ, ਸੰਤ ਬਾਬਾ ਭਾਗ ਸਿੰਘ ਅਤੇ ਸੰਤ ਬਾਬਾ ਤਿਰਲੋਚਨ ਸਿੰਘ ਦੀ ਸਾਲਾਨਾ ਬਰਸੀ 'ਤੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਕੈਂਪ ਲਗਾਇਆ

ਸ਼ਾਹਬਾਦ ਮਾਰਕੰਡਾ, 5 ਫਰਵਰੀ (ਅਵਤਾਰ ਸਿੰਘ)-ਆਦੇਸ ਹਸਪਤਾਲ ਮੋਹੜੀ ਵਲੋਂ ਸਥਾਨਕ ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਦੀ ਮੁਫ਼ਤ ਜਾਂਚ ਕੀਤੀ ਗਈ | ਇਸ ਮੌਕੇ ਡਾਕਟਰ ਆਰ. ...

ਪੂਰੀ ਖ਼ਬਰ »

ਸਾਹਿਲ ਕੁਮਾਰ ਨੇ ਜਿੱਤਿਆ ਕਾਂਸੀ ਦਾ ਤਗਮਾ

ਯਮੁਨਾਨਗਰ, 5 ਫਰਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਵਿਦਿਆਰਥੀ ਸਾਹਿਲ ਕੁਮਾਰ ਬੀ. ਕਾਮ. ਨੇ ਕੁਰੂਕਸ਼ੇਤਰ ਵਿਦਿਆਲਿਆ ਵਿਖੇ ਹੋਏ ਮੁਕਾਬਲਿਆਂ ਵਿਚੋਂ ਕਾਂਸੀ ਦਾ ਤਗਮਾ ਜਿੱਤਿਆ ਹੈ | ਕਾਲਜ ਪਹੁੰਚਣ 'ਤੇ ਡਾ. ਰਾਹੁਲ ਖੰਨਾ ਵਲੋਂ ...

ਪੂਰੀ ਖ਼ਬਰ »

ਬਾਲ ਭਵਨ ਕੁਰੂਕਸ਼ੇਤਰ 'ਚ ਸਾਲਾਨਾ ਖੇਡ ਮੁਕਾਬਲੇ ਕਰਵਾਏ

ਸ਼ਾਹਬਾਦ ਮਾਰਕੰਡਾ, 5 ਫਰਵਰੀ (ਅਵਤਾਰ ਸਿੰਘ)-ਜ਼ਿਲ੍ਹਾ ਬਾਲ ਕਲਿਆਣ ਪਰਿਸ਼ਦ, ਕੁਰੂਕਸ਼ੇਤਰ ਵਲੋਂ ਸੰਚਾਲਿਤ ਬਾਲ ਭਵਨ ਪਬਲਿਕ ਸਕੂਲ ਵਿਚ ਸਾਲਾਨਾ ਖੇਡ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਗਿਆ | ਇਸ ਮੁਕਾਬਲੇ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਭਗਵੰਤ ਸਿੰਘ ਅਟਵਾਲ ਨੂੰ ਸਦਮਾ, ਭਾਣਜੇ ਦੀ ਮੌਤ

ਢੇਰ, 5 ਫਰਵਰੀ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਸਮਾਜ ਸੇਵੀ ਭਗਵੰਤ ਸਿੰਘ ਅਟਵਾਲ, ਸਤਵਿੰਦਰ ਸਿੰਘ ਅਟਵਾਲ, ਸਵਰਨ ਸਿੰਘ ਅਟਵਾਲ ਪਿੰਡ ਥਲੂਹ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਜਵਾਨ ਭਾਣਜੇ ਕਿਰਨਜੀਤ ਸਿੰਘ ਸਿੱਧੂ ਪੁੱਤਰ ਜਸਵੀਰ ਸਿੰਘ ਸਿੱਧੂ ...

ਪੂਰੀ ਖ਼ਬਰ »

ਸਰਕਾਰੀ ਵਾਅਦੇ ਪੂਰੇ ਨਾ ਹੋਣ ਕਾਰਨ ਸਨ ਖ਼ਫ਼ਾ ਸ਼ਹੀਦ ਸੈਨਿਕ ਕੁਲਵਿੰਦਰ ਸਿੰਘ ਦੇ ਮਾਪਿਆਂ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਕੀਤੀ ਮੁਲਾਕਾਤ

ਨੂਰਪੁਰ ਬੇਦੀ, 5 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਫਰਵਰੀ 2019 'ਚ ਪੁਲਵਾਮਾ ਵਿਖੇ ਸ਼ਹੀਦ ਹੋਏ ਪਿੰਡ ਰੌਲੀ ਦੇ ਸੈਨਿਕ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਦੇ ਅਜੇ ਤਾਈਾ ਪੂਰਾ ਨਾ ਹੋਣ ਤੋਂ ਖ਼ਫ਼ਾ ਹੋਏ ਸ਼ਹੀਦ ਦੇ ਪਰਿਵਾਰਕ ...

ਪੂਰੀ ਖ਼ਬਰ »

ਸ਼ਹੀਦ ਸੈਨਿਕ ਕੁਲਵਿੰਦਰ ਸਿੰਘ ਦੇ ਮਾਪਿਆਂ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਕੀਤੀ ਮੁਲਾਕਾਤ

ਨੂਰਪੁਰ ਬੇਦੀ, 5 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਫਰਵਰੀ 2019 'ਚ ਪੁਲਵਾਮਾ ਵਿਖੇ ਸ਼ਹੀਦ ਹੋਏ ਪਿੰਡ ਰੌਲੀ ਦੇ ਸੈਨਿਕ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਦੇ ਅਜੇ ਤਾਈਾ ਪੂਰਾ ਨਾ ਹੋਣ ਤੋਂ ਖ਼ਫ਼ਾ ਹੋਏ ਸ਼ਹੀਦ ਦੇ ਪਰਿਵਾਰਕ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਸ਼ੋਕ ਸਭਾ ਕਰਵਾਈ

ਮੋਰਿੰਡਾ, 5 ਫਰਵਰੀ (ਕੰਗ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਸਾਹਿਤ ਦੀਆਂ ਸ਼ਖ਼ਸੀਅਤਾਂ ਸੁਰਜੀਤ ਹਾਂਸ, ਇੰਦਰ ਸਿੰਘ, ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਦੇ ਇਸ ਦੁਨੀਆਂ ...

ਪੂਰੀ ਖ਼ਬਰ »

ਪ੍ਰਸ਼ਾਸਨ, ਪੁਲਿਸ ਤੇ ਪ੍ਰੈੱਸ ਦੇ ਤਾਲਮੇਲ ਨਾਲ ਹੋਣਗੇ ਲੋਕਾਂ ਦੇ ਕੰਮ- ਡੀ.ਸੀ. ਸੁਜਾਨ ਸਿੰਘ

ਗੂਹਲਾ ਚੀਕਾ, 5 ਫਰਵਰੀ (ਓ.ਪੀ. ਸੈਣੀ)-ਡੀ. ਸੀ. ਸੁਜਾਨ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦਾ ਵਿਕਾਸ ਇਕ ਨਿਯੁਕਤੀ ਨਹੀਂ ਸਗੋਂ ਸਭ ਦੇ ਸਹਿਯੋਗ ਨਾਲ ਹੀ ਹੋ ਸਕਦਾ ਹੈ | ਪ੍ਰਸ਼ਾਸਨ, ਪੁਲਿਸ ਤੇ ਪ੍ਰੈੱਸ ਦੇ ਤਾਲਮੇਲ ਨਾਲ ਹੀ ਲੋਕਾਂ ਦੇ ਕੰਮ ਹੋ ਸਕਦੇ ਹਨ | ਨਿਯਮ ਤੇ ਕਾਨੂੰਨ ਸਭ ...

ਪੂਰੀ ਖ਼ਬਰ »

ਨੋਵਲ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 5 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਨੋਵਲ ਕੋਰੋਨਾ ਵਾਇਰਸ ਦੇ ਫੈਲੇ ਪ੍ਰਕੋਪ ਨੂੰ ਲੈ ਕੇ ਪੀ. ਐਚ. ਸੀ. ਪੁਰਖਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ¢ ਇਸ ਮੌਕੇ ਐਸ. ਆਈ. ਜਗਦੀਸ਼ ਸਿੰਘ ਅਤੇ ਐਲ. ਐਚ. ਵੀ ਗੁਰਵਿੰਦਰ ਕੌਰ ਨੇ ਹਾਜ਼ਰ ਲੋਕਾਂ ਨੂੰ ਕੋਰੋਨਾ ...

ਪੂਰੀ ਖ਼ਬਰ »

ਖਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਖਿਡਾਰਨਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੋਰਿੰਡਾ, 5 ਫਰਵਰੀ (ਕੰਗ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਖਿਡਾਰਨਾਂ ਵਲੋਂ 21 ਤੋਂ 23 ਜਨਵਰੀ ਨੂੰ ਗੁਲਬਰਗ (ਕਰਨਾਟਕਾ) ਵਿਖੇ ਹੋਈਆਂ ਗੇਮ ਪੈਨ ਚੈਕ ਸਿਲਾਟ ਆਲ ਇੰਡੀਆ ਇੰਟਰ ਯੂਨੀਵਰਸਿਟੀ ਖੇਡਾਂ ਵਿਚ ਅੰਜੂ ਨੇ ਰੇਗੂ ...

ਪੂਰੀ ਖ਼ਬਰ »

ਐਨ. ਆਰ. ਸੀ. ਦੀ ਥਾਂ ਰਾਸ਼ਟਰੀ ਬੇਰੁਜ਼ਗਾਰੀ ਰਜਿਸਟਰ ਬਣਾਉਣ ਦੀ ਮੁਹਿੰਮ ਚਲਾਏਗੀ ਯੂਥ ਕਾਂਗਰਸ

ਸ੍ਰੀ ਅਨੰਦਪੁਰ ਸਾਹਿਬ, 5 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਲੋਕਾਂ 'ਤੇ ਜਬਰੀ ਲਾਗੂ ਕੀਤੇ ਕਾਨੂੰਨ ਐਨ. ਆਰ. ਸੀ. ਥਾਂ ਆਲ ਇੰਡੀਆ ਯੂਥ ਕਾਂਗਰਸ ਵਲੋਂ ਦੇਸ਼ ਭਰ ਵਿਚ ਰਾਸ਼ਟਰੀ ਬੇਰੁਜ਼ਗਾਰੀ ਰਜਿਸਟਰ ਬਣਾਉਣ ਦਾ ਅਭਿਆਨ ...

ਪੂਰੀ ਖ਼ਬਰ »

ਪੰਜਾਬ ਦੇ ਸਮੁੱਚੇ ਆਰਥਿਕ ਸੋਮਿਆਂ 'ਤੇ ਮਾਫ਼ੀਆ ਦਾ ਕਬਜ਼ਾ-ਡਾ. ਚੀਮਾ

ਨੂਰਪੁਰ ਬੇਦੀ, 5 ਫਰਵਰੀ (ਵਿੰਦਰਪਾਲ ਝਾਂਡੀਆਂ)-ਸੂਬੇ 'ਚ ਲੈਂਡ ਮਾਫ਼ੀਆ, ਸੈਂਡ ਮਾਫ਼ੀਆ ਤੇ ਸ਼ਰਾਬ ਮਾਫ਼ੀਆ ਪੂਰੀ ਤਰ੍ਹਾਂ ਸਰਗਰਮ ਹੈ ਜੋ ਆਪਣੀ ਸਮਾਨਾਤਰ ਆਰਥਿਕਤਾ ਚਲਾ ਰਿਹਾ ਹੈ¢ ਇਸ ਦੇ ਨਾਲ ਹੀ ਪੰਜਾਬ ਦੇ ਸਮੁੱਚੇ ਆਰਥਿਕ ਸੋਮਿਆਂ 'ਤੇ ਉਕਤ ਮਾਫ਼ੀਆ ਦਾ ਕਬਜ਼ਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ 'ਚ ਮਾਰੀਆਂ ਮੱਲਾਂ

ਸ੍ਰੀ ਅਨੰਦਪੁਰ ਸਾਹਿਬ, 5 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸਾਹਿਤਕ ਅਤੇ ਸਭਿਆਚਾਰਕ ਖੇਤਰ 'ਚ ਮੱਲਾਂ ਮਾਰਦੇ ਹੋਏ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੀ ਵਿਦਿਆਰਥਣ ਲਵਲੀਨ ਕੌਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸੈਮੀਨਾਰ

ਸ੍ਰੀ ਚਮਕੌਰ ਸਾਹਿਬ, 5 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਕਮਾਲਪੁਰ ਦੀ ਅਕਾਲ ਅਕੈਡਮੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ 'ਤੇ ...

ਪੂਰੀ ਖ਼ਬਰ »

ਰਿਵਰਲੈਂਡ ਇੰਟਰਨੈਸ਼ਨਲ ਸਕੂਲ ਦੀ ਕਰਵਾਈ ਸਾਲਾਨਾ ਅਥਲੈਟਿਕਸ ਮੀਟ

ਸ੍ਰੀ ਚਮਕੌਰ ਸਾਹਿਬ, 5 ਫਰਵਰੀ (ਜਗਮੋਹਣ ਸਿੰਘ ਨਾਰੰਗ)-ਪਿੰਡ ਕਤਲੌਰ ਦੇ ਰਿਵਰਲੈਂਡ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਜਿਸ ਦਾ ਉਦਘਾਟਨ ਡਾਇਰੈਕਟਰ ਕੁਲਦੀਪ ਸਿੰਘ ਕੰਗ ਨੇ ਕਰਦਿਆਂ ਵਿਦਿਆਰਥੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਵੱਡੀ ਭੂਮਿਕਾ-ਰਾਣਾ ਕੰਵਰਪਾਲ ਸਿੰਘ

ਕੀਰਤਪੁਰ ਸਾਹਿਬ, 5 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪਿੰਡਾਂ ਵਿਚ ਖੇਡ ਮੇਲੇ ਕਰਵਾਉਣਾ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਨਾਲ ਪਿੰਡਾਂ ਦੇ ਛੋਟੇ-ਛੋਟੇ ਬੱਚੇ ਵੀ ਖੇਡਾਂ ਵੱਲ ਪ੍ਰੇਰਿਤ ਹੋਣਗੇ | ਇਸ ਗੱਲ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ...

ਪੂਰੀ ਖ਼ਬਰ »

ਬਲਦੇਵ ਸਿੰਘ ਬੁੱਟਰ ਬਣੇ ਮੁੜ ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ

ਨੂਰਪੁਰ ਬੇਦੀ, 5 ਫਰਵਰੀ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਦੇ ਅਧਿਆਪਕਾਂ ਦੇ ਹਿਤਾਂ ਲਈ ਲੜ ਰਹੀ ਜਥੇਬੰਦੀ ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇਕ ਇਜਲਾਸ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਇਆ | ਇਸ ਇਜਲਾਸ ਵਿਚ ਸਰਬਸੰਮਤੀ ਨਾਲ ਸਟੇਟ ਬਾਡੀ ਦਾ ਗਠਨ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ 'ਮਿਸ਼ਨ ਸ਼ਤ ਪ੍ਰਤੀਸ਼ਤ' ਸਬੰਧੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 5 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਵਲੋਂ ਸਥਾਨਕ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਅਨੰਦਪੁਰ ਸਾਹਿਬ ਅਤੇ ਨੰਗਲ ਨਾਲ ਸਬੰਧਿਤ ਸਕੂਲ ਮੁਖੀਆਂ ਨਾਲ ਇਕ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਨਰਾਇਣਗੜ੍ਹ, 5 ਫਰਵਰੀ (ਪੀ. ਸਿੰਘ)-ਨਰਾਇਣਗੜ੍ਹ ਦੇ ਸਰਕਾਰੀ ਕਾਲਜ ਵਿਚ ਅਰਥਸ਼ਾਸਤਰ ਵਿਭਾਗ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸੇਵਾਮੁਕਤ ਆਈ. ਏ. ਐੱਸ. ਡਾ. ਆਰ. ਵੀ. ਲਾਂਗਿਆਨ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਅਰਥਸ਼ਾਸਤਰ ਦਾ ਜੀਵਨ ਵਿਚ ਮਹੱਤਵ ਤੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਫੈਕਟਰੀ ਵਰਕਰ ਵਲੋਂ ਖ਼ੁਦਕੁਸ਼ੀ

ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ 'ਤੇ ਇਕ ਫੈਕਟਰੀ ਵਰਕਰ ਵਲੋਂ ਸ਼ੱਕੀ ਹਾਲਾਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਮਕਸੂਦਾਂ ਵਜੋਂ ਕੀਤੀ ਗਈ ਹੈ | ਉਹ ਬਿਹਾਰ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਸਰਕਾਰੀ ਜ਼ਮੀਨਾਂ 'ਚੋਂ ਬਿਨਾਂ ਅਸੈੱਸਮੈਂਟ ਕਰਵਾਏ ਰੁੱਖਾਂ ਦੀ ਕਟਾਈ/ਨਿਲਾਮੀ ਨਾ ਕਰਵਾਈ ਜਾਵੇ-ਡੀ. ਸੀ.

ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ, ਭੁਪਿੰਦਰ ਸਿੰਘ ਬਸਰਾ)-ਸੂਬੇ ਭਰ 'ਚ ਪੰਚਾਇਤੀ ਜ਼ਮੀਨ 'ਚੋਂ ਰੁੱਖਾਂ ਦੀ ਨਾਜਾਇਜ਼ ਕਟਾਈ/ਨਿਲਾਮੀ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਸਮੂਹ ...

ਪੂਰੀ ਖ਼ਬਰ »

ਟ੍ਰੈਫਿਕ ਚਲਾਨਾਂ ਦੇ ਭੁਗਤਾਨ ਲਈ ਲੋਕ ਅਦਾਲਤ 8 ਤੇ 15 ਨੂੰ

ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ)-ਵੱਡੀ ਗਿਣਤੀ 'ਚ ਇਕੱਠੇ ਹੋਏ ਟ੍ਰੈਫਿਕ ਚਲਾਨਾਂ ਨੂੰ ਭੁਗਤਾਉਣ ਲਈ ਖੇਤਰੀ ਟਰਾਂਸਪੋਰਟ ਦਫ਼ਤਰ ਲੁਧਿਆਣਾ ਵਿਖੇ 8 ਤੇ 15 ਫਰਵਰੀ ਨੂੰ ਵਿਸ਼ੇਸ਼ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ | ਜਾਣਕਾਰੀ ਦਿੰਦਿਆਂ ਖੇਤਰੀ ਟਰਾਂਸਪੋਰਟ ...

ਪੂਰੀ ਖ਼ਬਰ »

ਦੋ ਤੋਂ ਵੱਧ ਹਥਿਆਰ ਨਹੀਂ ਰੱਖ ਸਕਣਗੇ ਅਸਲ੍ਹਾ ਧਾਰਕ

ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਨੇ ਅੱਜ ਇਕ ਹੁਕਮ ਜਾਰੀ ਕਰਕੇ ਅਸਲਾ ਧਾਰਕਾਂ ਦੇ ਦੋ ਤੋਂ ਵੱਧ ਹਥਿਆਰ ਰੱਖਣ 'ਤੇ ਪਾਬੰਦੀ ਲਗਾ ਦਿੱਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵਲੋਂ ਜਾਰੀ ਕੀਤੇ ...

ਪੂਰੀ ਖ਼ਬਰ »

ਵੱਖ-ਵੱਖ ਹਸਪਤਾਲਾਂ ਤੇ ਨਰਸਿੰਗ ਹੋਮਾਂ 'ਚ ਮਨਾਇਆ ਕੈਂਸਰ ਜਾਗਰੂਕਤਾ ਦਿਵਸ

ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਸੰਸਾਰ ਕੈਂਸਰ ਦਿਵਸ ਮੌਕੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਤੇ ਨਰਸਿੰਗ ਹੋਮਾਂ ਵਿਚ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ | ਫੋਰਟਿਸ ਹਸਪਤਾਲ ਲੁਧਿਆਣਾ ਵਿਖੇ ਸਮਾਗਮ ਸੰਸਾਰ ਕੈਂਸਰ ਦਿਵਸ ਮੌਕੇ ਫੋਰਟਿਸ ਹਸਪਤਾਲ ਲੁਧਿਆਣਾ 'ਚ ...

ਪੂਰੀ ਖ਼ਬਰ »

ਅਰਬਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਹੋਣ ਦਾ ਲਾਭ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ 'ਚ ਮਿਲੇਗਾ-ਮੱਕੜ

ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ)-ਸ਼ਹਿਰ ਦੇ ਉੱਘੇ ਵਪਾਰੀ ਆਗੂ ਸੁਰਜੀਤ ਸਿੰਘ ਮੱਕੜ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਹਿਰੀਦਾਰੀ 'ਤੇ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਹੱਲ ਕਰਨ ਲਈ ਸ਼ੁਰੂ ਹੋਏ ਅਰਬਾਂ ਰੁਪਏ ਦੇ ਪ੍ਰੋਜੈਕਟਾਂ ਕਾਰਨ ਜਨਤਾ ...

ਪੂਰੀ ਖ਼ਬਰ »

ਪੰਜਾਬ ਦੀ ਤਰ੍ਹਾਂ ਦਿੱਲੀ 'ਚ ਵੀ ਲੋਕ ਕਾਂਗਰਸ ਸਰਕਾਰ ਤੋਂ ਦੁਖੀ-ਐਡ. ਇਕਬਾਲ ਸਿੰਘ

ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ)-ਪੰਜਾਬ ਦੀ ਤਰ੍ਹਾਂ ਦਿੱਲੀ 'ਚ ਵੀ ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਅਤੇ ਪ੍ਰੇਸ਼ਾਨ ਹਨ ਅਤੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਲੋਕ ਕਾਂਗਰਸ ਪਾਰਟੀ ਨੂੰ ਮੂੰਹ ਨਹੀਂ ਲਗਾ ਰਹੇ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਰਾਣਾ ਕੁਕਿੰਗ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਜਲੰਧਰ, 5 ਫਰਵਰੀ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਆਰ. ਸੀ. ਐੱਸ. ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ, ਵਿਖੇ ਵਿਦਿਆਰਥੀਆਂ ਦੇ ਬਹੁ ਪੱਖੀ ਵਿਕਾਸ ਲਈ ਕਈ ਤਰ੍ਹਾਂ ਦੇ ਕਾਰਜ ਕਰਵਾਏ ਜਾਂਦੇ ਹਨ | ਬੀਤੇ ਦਿਨੀਂ ਆਰ. ਸੀ. ਐੱਸ. ਦੀ ਲੁਧਿਆਣਾ ਸ਼ਾਖਾ ਦੇ ...

ਪੂਰੀ ਖ਼ਬਰ »

ਲੁੱਟ ਦਾ ਸ਼ਿਕਾਰ ਹੋਏ ਨੌਜਵਾਨ ਨੇ ਖੁਦ ਹੀ ਕੀਤੀ ਲੁਟੇਰਿਆਂ ਦੀ ਸ਼ਨਾਖਤ

ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇਯਾਲੀ ਸਕੂਲ ਨੇੜੇ ਬੀਤੇ ਦਿਨ ਨੌਜਵਾਨ ਨੂੰ ਲੁੱਟਣ ਵਾਲੇ 2 ਲੁਟੇਰਿਆਂ ਦੀ ਲੁੱਟ ਦਾ ਸ਼ਿਕਾਰ ਹੋਏ ਨੌਜਵਾਨ ਨੇ ਖੁਦ ਹੀ ਸ਼ਨਾਖਤ ਕਰਕੇ ਪੁਲਿਸ ਨੂੰ ਸੂਚਨਾ ਦੇ ਦਿੱਤੀ, ਜਿਸ ਆਧਾਰ 'ਤੇ ਪੁਲਿਸ ਵਲੋਂ ਇਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX