ਬੀਣੇਵਾਲ, 10 ਫਰਵਰੀ (ਬੈਜ ਚੌਧਰੀ)-ਸ੍ਰੀ ਗੁਰੂ ਰਵਿਦਾਸ ਧਰਮ ਅਸਥਾਨ (ਤਪ ਅਸਥਾਨ) ਪ੍ਰਬੰਧਕ ਕਮੇਟੀ ਸ੍ਰੀ ਖੁਰਾਲਗੜ੍ਹ ਸਾਹਿਬ ਵਲੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਐਮ.ਪੀ. ਮੁਨੀਸ਼ ਤਿਵਾੜੀ ਵਿਸ਼ੇਸ਼ ਤੌਰ 'ਤੇ ਸਮਾਗਮ ਵਿਚ ਸ਼ਾਮਿਲ ਹੋਏ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਮੁਨੀਸ਼ ਤਿਵਾੜੀ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਵਲੋਂ ਸੰਸਾਰ ਨੂੰ ਦਿੱਤੀ ਗਈ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਅੱਜ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਣ ਦੀ ਲੋੜ ਹੈ | ਇਸ ਮੌਕੇ ਲਾਰਜ ਇੰਡਸਟਰੀ ਬੋਰਡ ਪੰਜਾਬ ਦੇ ਚੇਅਰਮੈਨ ਪਵਨ ਦੀਵਾਨ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਪੰਕਜ ਕ੍ਰਿਪਾਲ ਐਡਵੋਕੇਟ, ਅਜੈਬ ਸਿੰਘ ਬੋਪਾਰਾਏ. ਰਾਕੇਸ਼ ਕੁਮਾਰ ਵਾਈਸ ਚੇਅਰਮੈਨ ਕਾਂਗਰਸ, ਜਗਤਾਰ ਸਿੰਘ ਸਾਧੋਵਾਲ, ਸੁਰਿੰਦਰ ਰਾਣਾ, ਪ੍ਰਣਵ ਕ੍ਰਿਪਾਲ, ਸਚਿਨ ਨਈਅਰ, ਪਵਨ ਕਟਾਰੀਆ, ਗੁਰਲਾਲ ਸੈਲਾ, ਠੇਕੇਦਾਰ ਰਜਿੰਦਰ ਸਿੰਘ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਕੇਵਲ ਸਿੰਘ, ਚੇਅਰਮੈਨ ਡਾ: ਕੁਲਵਰਨ ਸਿੰਘ, ਸਕੱਤਰ ਡਾ: ਦਿਲਬਾਗ ਸਿੰਘ, ਭਾਈ ਨਰੇਸ਼ ਸਿੰਘ, ਗੁਰਮੇਜ ਪੇਂਟਰ, ਕੈਸ਼ੀਅਰ ਹਰਭਜਨ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ ਵਿੱਕੀ ਸਰਪੰਚ, ਜੀਤ ਸਿੰਘ ਬਗਵਾਈਾ ਆਦਿ ਹਾਜ਼ਰ ਸਨ |
ਐਮਾ ਮਾਂਗਟ, (ਗੁਰਾਇਆ)-ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪਿੰਡ ਦੇਵੀਦਾਸ ਦੀਆਂ ਸੰਗਤਾਂ ਵਲੋਂ ਮਨਾਇਆ ਗਿਆ, ਜਿਸ ਵਿਚ ਭਾਈ ਗੁਰਮੁਖ ਸਿੰਘ ਗੁਰਦਾਸਪੁਰ ਵਾਲੇ ਤੇ ਉਨ੍ਹਾਂ ਦੇ ਸਾਥੀ ਭਾਈ ਲਖਵਿੰਦਰ ਸਿੰਘ, ਭਾਈ ਜਗਤਾਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਉਪਰੰਤ ਗਿਆਨੀ ਮੁਖ਼ਤਿਆਰ ਸਿੰਘ ਨੇ ਕਥਾ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਨਾਲ ਹੀ ਬੱਚਿਆਂ ਦੇ ਗੁਰਬਾਣੀ ਮੁਕਾਬਲੇ ਵੀ ਕਰਵਾਏ, ਜਿਸ ਵਿਚ ਲਗਭਗ 32 ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਜੇਤੂ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ | ਇਸ ਮੌਕੇ ਮੁੱਖ ਗ੍ਰੰਥੀ ਸਤਨਾਮ ਸਿੰਘ, ਸਵਰਨ ਸਿੰਘ, ਰਜਿੰਦਰ ਸਿੰਘ, ਸਤਵਿੰਦਰ ਸਿੰਘ, ਪਰਮਜੀਤ ਸਿੰਘ, ਅੰਮਿ੍ਤ ਕੌਰ, ਜੁਗਿੰਦਰ ਸਿੰਘ, ਕਾਬਲ ਸਿੰਘ, ਤਰਸੇਮ ਸਿੰਘ, ਸੁਰਿੰਦਰ ਸਿੰਘ, ਪ੍ਰਭਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਕੋਟਫਤੂਹੀ, (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਜਾਂਗਲੀਆਣਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਤ ਹਰਵਿੰਦਰ ਸਿੰਘ ਹਜਾਰੇ ਵਾਲੇ, ਦਲਜੀਤ ਸਿੰਘ ਬਿੱਟੂ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਮਾ. ਮਹਿੰਦਰ ਸਿੰਘ, ਰਾਮ ਰਤਨ, ਪਰਮਜੀਤ ਸਿੰਘ ਪੰਮਾ, ਸਰਬਜੀਤ ਸਿੰਘ, ਸਨੀ ਸਿੰਘ ਖ਼ਾਲਸਾ, ਗੁਰਮੀਤ ਸਿੰਘ, ਦਿਲਵਰ ਸਿੰਘ, ਗਗਨਦੀਪ ਕੌਰ, ਸੁਖਵਿੰਦਰ ਕੌਰ, ਮਨਜੀਤ ਕੌਰ, ਉਂਕਾਰ ਸਿੰਘ, ਜਸਵੀਰ ਸਿੰਘ, ਮੋਹਣ ਸਿੰਘ, ਹਰਵਿੰਦਰ ਸਿੰਘ, ਨੰਬਰਦਾਰ ਸਤਪਾਲ, ਹਰਜਿੰਦਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।
ਮੁਕੇਰੀਆਂ, (ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਪੁਰੀਕਾ ਵਿਖੇ ਸਮੂਹ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਜਾਏ ਗਏ ਕੀਰਤਨ ਦਰਬਾਰ 'ਚ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਅਤੇ ਕਥਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਬੁਲਾਰਿਆਂ ਨੇ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਵਿਸਥਾਰਪੂਰਵਕ ਚਾਨਣਾ ਪਾਉਂਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਸੈਕਟਰੀ ਬਲਕਾਰ ਸਿੰਘ, ਮਿੰਟੂ, ਸਾਬੀ, ਬਬਲੂ, ਰਾਜਾ, ਲਾਡੀ, ਗੋਲਾ, ਮੋਨੂੰ, ਬੰਟੀ ਆਦਿ ਹਾਜ਼ਰ ਸਨ।
ਬੀਣੇਵਾਲ, (ਬੈਜ ਚੌਧਰੀ)-ਗੁਰੂ ਰਵਿਦਾਸ ਜੀ ਦੇ ਧਾਰਮਿਕ ਅਸਥਾਨ (ਤਪ ਅਸਥਾਨ) ਸ੍ਰੀ ਖੁਰਾਲਗੜ੍ਹ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗਿਆ। ਪਾਠ ਦੇ ਭੋਗ ਉਪਰੰਤ ਸ੍ਰੀ ਗੁਰੂ ਰਵਿਦਾਸ ਧਰਮ ਅਸਥਾਨ (ਤਪ ਅਸਥਾਨ) ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਕੇਵਲ ਸਿੰਘ ਨੇ ਕਥਾ ਕੀਤੀ। ਸਮਾਗਮ ਦੌਰਾਨ ਲੰਗਰ ਦੀ ਸੇਵਾ ਬੀ ਆਰ ਮਾਹੀ ਨੰਗਲ(ਰੋਪੜ) ਵਾਲਿਆਂ ਨੇ ਕੀਤੀ। ਲੰਗਰ ਵਰਤਾਉਣ, ਜੋੜੇ ਅਤੇ ਟ੍ਰੈਫਿਕ ਸੰਭਾਲ ਦੀ ਸੇਵਾ ਬੱਸੀ ਅਤੇ ਖੁਰਾਲਗੜ੍ਹ ਸਾਹਿਬ ਦੀ ਸੰਗਤ ਵਲੋਂ ਨਿਭਾਈ ਗਈ। ਸਟੇਜ ਦੀ ਕਾਰਵਾਈ ਸਕੱਤਰ ਦਿਲਬਾਗ ਸਿੰਘ ਅਤੇ ਹਰਭਜਨ ਸਿੰਘ ਨੇ ਚਲਾਈ। ਇਸ ਮੌਕੇ ਪ੍ਰਧਾਨ ਭਾਈ ਕੇਵਲ ਸਿੰਘ, ਸਕੱਤਰ ਡਾ: ਦਿਲਬਾਗ ਸਿੰਘ, ਹਰਭਜਨ ਸਿੰਘ, ਸੁਖਦੇਵ ਸਿੰਘ, ਨਰੇਸ਼ ਸਿੰਘ ਹੈੱਡ ਗ੍ਰੰਥੀ, ਗੁਰਮੇਜ ਪੇਂਟਰ, ਬਿੰਦਰ ਸਿੰਘ, ਗੁਰਮੀਤ ਸਿੰਘ, ਸਤਪਾਲ, ਵਿੱਕੀ ਸਰਪੰਚ, ਦਲਜੀਤ ਥਰੀਕੇ, ਜਸਵੀਰ ਆਦਿ ਹਾਜ਼ਰ ਸਨ।
ਬੁੱਲ੍ਹੋਵਾਲ, (ਪੱਤਰ ਪ੍ਰੇਰਕ)-ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪਿੰਡ ਨੈਣੋਵਾਲ ਜੱਟਾਂ ਵਿਖੇ ਤਿੰਨ ਦਿਨਾਂ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸੰਤ ਬਾਬਾ ਰਣਜੀਤ ਸਿੰਘ ਡਗਾਣੇ ਵਾਲੇ, ਭਾਈ ਹਰਜਿੰਦਰ ਸਿੰਘ ਹਰਿ ਰਾਏ ਸਾਹਿਬ ਵਾਲੇ, ਬਾਬਾ ਜਸਵਿੰਦਰ ਸਿੰਘ ਬਡਿਆਲਾਂ ਵਾਲੇ ਅਤੇ ਬਾਬਾ ਗੁਰਪ੍ਰੀਤ ਸਿੰਘ ਮਿਰਜ਼ਾਪੁਰ ਜੰਡੇ ਵਾਲਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸ੍ਰੀ ਗੁਰੁ ਰਵੀਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਇੱਕ ਲਿਖਤੀ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਮੁਕਾਬਲੇ 'ਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ 'ਚ ਹਲਕਾ ਵਿਧਾਇਕ ਪਵਨ ਕੁਮਾਰ ਆਦੀਆ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਮੋਹਨ ਸਿੰਘ ਪ੍ਰਧਾਨ ਚਡਿਆਲ, ਸੋਨੂੰ ਗੁਲਿੰਡ, ਸੰਜੀਵਨ ਸਿੰਘ ਧੁੱਗਾ, ਨਿਰਮਲ ਸਿੰਘ, ਮਾ: ਜੋਗਿੰਦਰ ਸਿੰਘ, ਪ੍ਰਿਥੀਪਾਲ ਸਿੰਘ, ਜਸਵਿੰਦਰ ਸਿੰਘ, ਰਾਜ ਕੁਮਾਰੀ, ਰਣਜੀਤ ਸਿੰਘ ਪ੍ਰਧਾਨ ਗੁਰਦਵਾਰਾ ਰਵੀਦਾਸ, ਗੁਰਦੇਵ ਰਾਜ ਸਿੰਘ, ਹਰਮੇਲ ਸਿੰਘ, ਰਵੀ ਕੁਮਾਰ, ਗਗਨਦੀਪ ਬੱਧਣ, ਸਤਵਿੰਦਰ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ ਡੋਗਰਾ ਆਦਿ ਹਾਜ਼ਰ ਸਨ।
ਪੱਸੀ ਕੰਢੀ, (ਰਜਪਾਲਮਾ)-ਪਿੰਡ ਬਾਹਟੀਵਾਲ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿਚ ਮਹੰਤ ਰਾਮ ਗਿਰ ਮੌਜੂਦਾ ਗੱਦੀ ਨਸ਼ੀਨ ਡੇਰਾ ਸੰਤ ਬਾਬਾ ਭੋਲਾ ਗਿਰ ਰਾਜਪੁਰ ਕੰਢੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਸੰਤ ਨਰਿੰਦਰ ਗਿਰ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮਹੰਤ ਰਾਮ ਗਿਰ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣੂੰ ਕਰਵਾਇਆ। ਆਈਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਜੈਪਾਲ, ਸਾਬਕਾ ਸਰਪੰਚ ਧਰਮਿੰਦਰ ਕੌਰ, ਅਨਿਲ ਕੁਮਾਰ, ਕੈਪਟਨ ਸ਼ਿੰਗਾਰਾ ਸਿੰਘ, ਸੂਬੇਦਾਰ ਸੁਰਿੰਦਰ ਕੁਮਾਰ, ਮਾਸਟਰ ਮੇਲੂ ਰਾਮ, ਬਲਵੀਰ ਸਿੰਘ, ਹਜ਼ਾਰਾ ਸਿੰਘ, ਕੇਵਲ ਕ੍ਰਿਸ਼ਨ, ਬਖ਼ਸ਼ੀ ਰਾਮ, ਮੱਸਾ ਰਾਮ, ਜੋਗਿੰਦਰ ਸਿੰਘ, ਸਤਵਿੰਦਰ ਕੁਮਾਰ, ਬਾਸਦੇਵ, ਬਿਕਰਮਜੀਤ ਸਿੰਘ, ਸਤਨਾਮ ਸਿੰਘ, ਰੇਸ਼ਮ ਸਿੰਘ ਆਦਿ ਹਾਜ਼ਰ ਸਨ?
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-2011 ਬੈਚ ਦੇ ਆਈ.ਏ.ਐਸ. ਅਧਿਕਾਰੀ ਅਪਨੀਤ ਰਿਆਤ ਨੇ ਅੱਜ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਹੁਸ਼ਿਆਰਪੁਰ ਦੇ 145ਵੇਂ ਡੀ.ਸੀ. ਹਨ ਅਤੇ ਉਨ੍ਹਾਂ ਦੀ ਡਿਪਟੀ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਘਰ ਦੇ ਬਾਹਰ ਸਫ਼ਾਈ ਕਰ ਰਹੀ ਲੜਕੀ ਨਾਲ ਗਲਤ ਵਿਵਹਾਰ ਕਰਨ ਅਤੇ ਧਮਕੀਆਂ ਦੇਣ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ 3 ਦੋਸ਼ੀਆਂ ਨੂੰ ਆਈ.ਪੀ.ਸੀ. ਦੀ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਚਰਸ ਬਰਾਮਦ ਕੀਤੀ ਹੈ | ਥਾਣਾ ਸਿਟੀ ਦੇ ਐਸ.ਐਚ.ਓ. ਗੋਬਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ 'ਚ ਇੱਕ ਤਸਕਰ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਥਾਣਾ ਸਿਟੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਥਿਤ ਦੋਸ਼ੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਸਥਾਨਕ ਟੈਗੋਰ ਪਾਰਕ ਦੇ ਨਜ਼ਦੀਕ ਇੱਕ ...
ਹੁਸ਼ਿਆਰਪੁਰ, 10 ਫਰਵਰੀ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਸਥਿਤ ਬਾਗ਼ਬਾਨੀ ਫਾਰਮ ਪਿੰਡ ਖਨੌੜਾ ਨਜ਼ਦੀਕ ਇੱਕ ਕਾਰ ਵਲੋਂ ਮੋਟਰਸਾਈਕਲ ਸਵਾਰ ਨੂੰ ਲਪੇਟ 'ਚ ਲੈ ਲਿਆ, ਜਿਸ ਦੇ ਚੱਲਦਿਆਂ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ...
ਮੁਕੇਰੀਆਂ, 10 ਫਰਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਅਮਲ ਕਰਦੇ ਹੋਏ ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸਦੇ ਹੋਏ ਤਲਵਾੜਾ ਤੇ ਹਾਜੀਪੁਰ ਦੇ ਕਰੈਸ਼ਰਾਂ ਦੀ ਤਾਲਾਬੰਦੀ ਕੀਤੀ ਹੋਈ ਹੈ, ਪਰ ਪੰਜਾਬ ਦੀ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਦੋ ਤਸਕਰਾਂ ਨੂੰ 125 ਗ੍ਰਾਮ ਨਸ਼ੀਲੇ ਪਾਊਡਰ ਤੇ 70 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ. ਗੋਬਿੰਦਰ ਕੁਮਾਰ ਨੇ ਦੱਸਿਆ ਕਿ ਧੋਬੀਘਾਟ ਦੇ ਨਜ਼ਦੀਕ ...
ਸ਼ਾਮਚੁਰਾਸੀ, 10 ਫਰਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਆਪਣੀ ਕੌਮ ਦੀ ਖ਼ਾਤਿਰ ਹੱਸ-ਹੱਸ ਕੇ ਜਾਨਾਂ ਨਿਛਾਵਰ ਕਰਨ ਵਾਲੇ ਆਉਣ ਵਾਲੀਆਂ ਨਸਲਾਂ ਲਈ ਬਹੁਤ ਵੱਡਾ ਪ੍ਰੇਰਨਾ ਸਰੋਤ ਬਣਦੇ ਹਨ | ਇਹ ਵਿਚਾਰ ਅਕਾਲ ਤਖਤ ਸ੍ਰੀ ਅੰਮਿ੍ਤਸਰ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਕੌਮੀ ਡੀ-ਵਾਰਮਿੰਗ ਡੇਅ (ਪੇਟ ਦੇ ਕੀੜੀਆਂ ਤੋਂ ਰਾਸ਼ਟਰੀ ਮੁਕਤੀ ਦਿਵਸ) ਮੌਕੇ ਸਿਹਤ ਵਿਭਾਗ ਵਲੋਂ ਪੀ.ਡੀ. ਆਰੀਆ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਤੋਂ ਵਿਦਿਆਰਥੀਆਂ ਨੂੰ ਪੇਟ ਦੇ ਕੀੜੇ ਮਾਰਨ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਭਾਰਤੀਆ ਕਸ਼ੱਤਰੀਆ ਘਿਰਤ-ਬਾਹਤੀ-ਚਾਂਹਗ ਮਹਾਂ ਸਭਾ ਦੀ ਕਾਰਜਕਾਰਨੀ ਦੀ ਮੀਟਿੰਗ ਡਾ: ਪ੍ਰੇਮ ਕੁਮਾਰ ਚੌਧਰੀ ਤਲਵਾੜਾ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਹੋਈ, ਜਿਸ 'ਚ ਕਾਂਗੜਾ, ਹਮੀਰਪੁਰ, ਊਨਾ, ਰੋਪੜ, ਸ੍ਰੀ ...
ਮਾਹਿਲਪੁਰ, 10 ਫਰਵਰੀ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸਕੂਲ ਮਾਹਿਲਪੁਰ ਵਲੋਂ ਗੁਰਮਤਿ ਭਾਸ਼ਣ ਮੁਕਾਬਲੇ ਅਤੇ ਸਾਲਾਨਾ ਇਨਾਮ ਵੰਡ ਸਮਾਗਮ 15 ਫਰਵਰੀ ਨੂੰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਰਿੰਦਰਪਾਲ ਸਿੰਘ ਪ੍ਰਦੇਸੀ ਦੀ ਅਗਵਾਈ 'ਚ ...
ਮਾਹਿਲਪੁਰ, 10 ਫਰਵਰੀ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪਿੰਡਾਂ ਦੇ ਗੁਰਦੁਆਰਿਆਂ ਦੇ ਵਿਕਾਸ ਲਈ ਦਿੱਤੀ ਜਾਂਦੀ ਮਾਲੀ ਮਦਦ ਤਹਿਤ ਅੱਜ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਪਿੰਡਾਂ ਦੇ ਗੁਰਦੁਆਰਿਆਂ ਦੇ ਵਿਕਾਸ ਲਈ ...
ਅੱਡਾ ਸਰਾਂ, 10 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਖੁੰਬ ਫਾਰਮ ਬੁੱਢੀ ਪਿੰਡ ਵਿਖੇ ਪੰਥ ਦੀ ਚੜ੍ਹਦੀਕਲਾ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਚੌਹਾਨ ਖੁੰਬ ਫਾਰਮ ਬੁੱਢੀ ਪਿੰਡ ਵਿਖੇ ਸੰਜੀਵ ਸਿੰਘ ਚੌਹਾਨ ਅਤੇ ਰਜਿੰਦਰ ਸਿੰਘ ਚੌਹਾਨ ਵਲੋਂ ਕਰਵਾਏ ਗਏ ਇਸ ...
ਮੁਕੇਰੀਆਂ, 10 ਫਰਵਰੀ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਦੀ ਦਸਵੀਂ ਸ਼ੇ੍ਰਣੀ ਦਾ ਸਾਲਾਨਾ ਵਿੱਦਿਅਕ ਟੂਰ ਸਾਇੰਸ ਸਿਟੀ ਕਪੂਰਥਲਾ ਵਿਖੇ ਪਿ੍ੰਸੀਪਲ ਮੈਡਮ ਬਬੀਤਾ ਚੌਧਰੀ ਦੀ ਨਿਗਰਾਨੀ ਹੇਠ ਮੈਡਮ ਅਨੂ ਨਾਲ ਗਿਆ | ਇਸ ਮੌਕੇ ਵਿਦਿਆਰਥੀਆਂ ਬਹੁਮੁੱਲੀ ...
ਕੋਟਫਤੂਹੀ, 10 ਫਰਵਰੀ (ਅਮਰਜੀਤ ਸਿੰਘ ਰਾਜਾ)-ਪਿੰਡ ਜਲਵੇਹੜਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸੰਤ ਕਪੂਰ ਸਿੰਘ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਚੌਥਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਸ਼ੁਰੂ ਹੋ ...
ਚੱਬੇਵਾਲ, 10 ਫਰਵਰੀ (ਸਖ਼ੀਆ) -ਗਰਾਮ ਪੰਚਾਇਤ ਪਿੰਡ ਪੱਟੀ ਵਲੋਂ ਪਿੰਡ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਸਰਪੰਚ ਸ਼ਿੰਦਰਪਾਲ ਸੂਬੇ: ਮੇਜਰ ਅਤੇ ਵਾਈਸ ਚੇਅਰਮੈਨ ਜ਼ਿਲ੍ਹਾ ਐਸ. ਸੀ. ਡਿਪਾਰਟਮੈਂਟ ਨੇ ਕੀਤਾ | ਇਸ ...
ਮੁਕੇਰੀਆਂ, 10 ਫਰਵਰੀ (ਰਾਮਗੜ੍ਹੀਆ) - ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ ਅਨੰਤ ਰਾਮ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਪੈਨਸ਼ਨਰਾਂ ਦੀਆਂ ਮੰਗਾਂ ਵਿਚ ਛੇਵਾਂ ਪੇ ਕਮਿਸ਼ਨ, ਡੀ.ਏ. ਦੀਆਂ ਚਾਰ ਬਕਾਇਆ ...
ਚੱਬੇਵਾਲ, 10 ਫਰਵਰੀ (ਸਖ਼ੀਆ)-ਆਪਣੇ ਜੀਵਨ ਨੂੰ ਸਹੀ ਸੇਧ ਵੱਲ ਲਿਜਾਣ ਲਈ ਜਿੱਥੇ ਵਿਦਿਆਰਥੀਆਂ ਲਈ ਵਿਦਿਆ ਪ੍ਰਤੀ ਉਤਸ਼ਾਹ ਅਤੇ ਲਗਨ ਹੋਣੀ ਬੇਹੱਦ ਜ਼ਰੂਰੀ ਹੈ, ਉੱਥੇ ਜਦੋਂ ਵਿਦਿਆਰਥੀ ਇਸ ਸਿੱਖਿਆ ਨੂੰ ਅਪਣਾ ਲੈਂਦੇ ਹਨ ਤਾਂ ਉਹ ਇਕ ਉਤਮ ਅਤੇ ਨਰੋਏ ਸਮਾਜ ਦੀ ...
ਬੁੱਲ੍ਹੋਵਾਲ, 10 ਫਰਵਰੀ (ਪੱਤਰ ਪ੍ਰੇਰਕ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਭਾਗੋਵਾਲ ਦੀ ਉਸਾਰੀ ਗਈ ਨਵੀਂ ਇਮਾਰਤ ਦੀ ਉਸਾਰੀ ਲਈ ਦਾਨ ਦੇਣ ਵਾਲੇ ਦਾਨੀ ਸੱਜਣਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਪ੍ਰਧਾਨ ਸਤਨਾਮ ...
ਦਸੂਹਾ, 10 ਫਰਵਰੀ (ਭੁੱਲਰ)-ਤੀਸਰੀ ਨੈਸ਼ਨਲ ਮਾਸਟਰ ਖੇਡਾਂ ਜੋ ਬੜੌਦਰਾ ਗੁਜਰਾਤ ਵਿਖੇ ਹੋ ਰਹੀ ਹੈ, ਇਸ ਵਿਚ ਪੰਜਾਬ ਦੀ ਟੀਮ ਨੇ ਬਾਸਕਟਬਾਲ ਪੁਰਸ਼ ਵਰਗ ਵਿਚ ਤੀਸਰਾ ਸਥਾਨ ਹਾਸਲ ਕਰਦੇ ਹੋਏ ਕਾਂਸੇ ਦਾ ਤਗਮਾ ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਟੀਮ ਵਿਚ ...
ਬੀਣੇਵਾਲ, 10 ਫਰਵਰੀ (ਬੈਜ ਚੌਧਰੀ)-ਭੂਰੀਵਾਲੇ ਐਜੂਕੇਸ਼ਨ ਸੰਸਥਾ ਦੇ ਸਤਿਗੁਰੂ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਰਾਣਾ ਗਜੇਂਦਰ ਚੰਦ ਗਰਲਜ਼ ਡਿਗਰੀ ਕਾਲਜ, ਕਾਲਜੀਏਟ ਸਕੂਲ ਮਨਸੋਵਾਲ (ਬੀਤ) ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ¢ ਸਮਾਗਮ ਮੌਕੇ ਮੁੱਖ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਕਸਬਾ ਹਰਿਆਣਾ ਵਿਖੇ ਪ੍ਰਦੀਪ ਪ੍ਰਭਾਕਰ ਦੀ ਅਗਵਾਈ 'ਚ ਹੋਈ | ਇਸ ਮੌਕੇ ਪ੍ਰੀਸ਼ਦ ਦੇ ਕਨਵੀਨਰ (ਪੱਛਮੀ ਪੰਜਾਬ) ਸੰਜੀਵ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸੰਜੀਵ ਅਰੋੜਾ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਆਈ. ਟੀ. ਆਈ. ਹੁਸ਼ਿਆਰਪੁਰ ਵਿਖੇ ਪਿ੍ੰ: ਹਰਪਾਲ ਸਿੰਘ ਦੇ ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਹੰਸ ਰਾਜ, ਜੀ.ਆਈ. ਚੇਤ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਕੌਮੀ ਮੁਕਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਿੱਖਿਆਰਥੀਆਂ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾਉਣ ਉਪਰੰਤ ਸਮੂਹਿਕ ਜਬਰ ਜਨਾਹ ਕਰਨ ਵਾਲੇ ਮਾਮਲੇ 'ਚ ਭਗੌੜੇ ਕਥਿਤ ਦੋਸ਼ੀ ਨੂੰ ਥਾਣਾ ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗਿ੍ਫ਼ਤਾਰ ਕਰ ਲਿਆ ਹੈ | ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਵਲੋਂ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਸਮੂਹ ਜਥੇਬੰਦੀਆਂ ਵਲੋਂ ਸਹਾਇਕ ਸਿਵਲ ਸਰਜਨ ਡਾ: ਪਵਨ ਕੁਮਾਰ ਰਾਹੀਂ ਸਿਵਲ ਸਰਜਨ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਕਿਸਾਨਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਹੁਣ ਜ਼ਿਲ੍ਹੇ ਦੀਆਂ ਸਾਰੀਆਂ ਬੈਂਕਾਂ ਵਲੋਂ ਕਿਸਾਨ ਕ੍ਰੈਡਿਟ ਕਾਰਡ ਬਣਾਉਣ ਲਈ ...
ਹੁਸ਼ਿਆਰਪੁਰ, 10 ਫ਼ਰਵਰੀ (ਹਰਪ੍ਰੀਤ ਕੌਰ)-ਪੰਜਾਬ ਯੂਟੀ ਮੁਲਾਜ਼ਮ ਤੇ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਇਕਾਈ ਵਲੋਂ ਰਾਮ ਪ੍ਰਸਾਦ ਢੀਮਰੇ, ਇੰਦਰਜੀਤ ਵਿਰਦੀ, ਸੂਰਜ ਪ੍ਰਕਾਸ਼ ਆਨੰਦ ਅਤੇ ਮੋਹਨ ਸਿੰਘ ਮਰਵਾਹਾ ਦੀ ਅਗਵਾਈ ਹੇਠ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੂੰ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਘਰ ਤੋਂ ਬਾਅਦ ਸਕੂਲ ਇੱਕ ਅਜਿਹੀ ਜਗ੍ਹਾ ਹੁੰਦੀ ਹੈ, ਜਿੱਥੇ ਸਾਰਿਆਂ ਤੋਂ ਪਹਿਲਾਂ ਜਾਣਾ ਪੈਂਦਾ ਹੈ ਅਤੇ ਸਿੱਖਿਆ ਹੀ ਹੈ, ਜੋ ਉਸ ਨੂੰ ਮਾਂ ਦਾ ਪਿਆਰ ਦਿੰਦੇ ਹੋਏ ਉਸ ਦੀ ਪ੍ਰਤਿਭਾ ਨੂੰ ਨਿਖਾਰਦੀ ਹੈ | ਹੁਸ਼ਿਆਰਪੁਰ ਦੇ ...
ਮੁਕੇਰੀਆਂ, 10 ਫਰਵਰੀ (ਰਾਮਗੜ੍ਹੀਆ)-ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਜੀ ਦੇ ਜਨਮ ਜੋ ਕਿ 12 ਫਰਵਰੀ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ, ਉਸ ਵਿਚ ਸ਼ਾਮਿਲ ਹੋਣ ਲਈ ...
ਗੜ੍ਹਸ਼ੰਕਰ, 10 ਫਰਵਰੀ (ਧਾਲੀਵਾਲ)-ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਜਾਰਾ ਵਲੋਂ ਗਲੋਬਲ ਟੱਚ ਚੈਰਿਟੀ ਯੂ.ਕੇ. ਦੇ ਬਲਿਹਾਰ ਸਿੰਘ ਰਾਮੇਵਾਲ ਅਤੇ ਸੁਖਦੇਵ ਸਿੰਘ ਦੇ ਸਹਿਯੋਗ ਨਾਲ ਹਸਪਤਾਲ ਕੰਪਲੈਕਸ ਵਿਚ ਅੱਖਾਂ ਦੀ ਜਾਂਚ ਲਈ ਮੁਫ਼ਤ ਆਪ੍ਰੇਸ਼ਨ ...
ਅੱਡਾ ਸਰਾਂ, 10 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਸਿਵਲ ਸਰਜਨ ਹੁਸ਼ਿਆਰਪੁਰ ਅਤੇ ਐਸ.ਐਮ.ਓ. ਡਾ: ਮਨੋਹਰ ਲਾਲ ਪੀ.ਐੱਚ.ਸੀ. ਭੂੰਗਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅੱਜ ਕੌਮੀ ਡੀ. ਵਾਰਮਿੰਗ ਡੇਅ ਮਨਾਇਆ ਗਿਆ, ਜਿਸ ਤਹਿਤ ਬਹਾਦਰ ਸਿੰਘ ਪੈਰਾ ਮੈਡੀਕਲ ਸਟਾਫ਼ ਵਲੋਂ ਅੱਜ ਸਬ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖ ਪਿ੍ੰਸੀਪਲ ਡਾ: ਪਰਮਜੀਤ ਸਿੰਘ ਅਤੇ ਨੋਡਲ ਅਫ਼ਸਰ ਪ੍ਰੋ: ਰਣਜੀਤ ਕੁਮਾਰ ਦੀ ਅਗਵਾਈ 'ਚ 19 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਕੌਮੀ ਮੁਕਤੀ ਦਿਵਸ ਪੋ੍ਰਗਰਾਮ ...
ਟਾਂਡਾ ਉੜਮੁੜ, 10 ਫਰਵਰੀ (ਭਗਵਾਨ ਸਿੰਘ ਸੈਣੀ)-ਬੀ. ਡੀ. ਪੀ. ਓ. ਦਫ਼ਤਰ ਟਾਂਡਾ ਵਿਖੇ ਅੱਜ ਬਲਾਕ ਪੱਧਰੀ ਮੀਟਿੰਗ ਦੌਰਾਨ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪਿੰਡਾਂ ਤੋਂ ਆਏ ਪੰਚਾਂ ਸਰਪੰਚਾ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਦੇ ਕੰਮਾਂ ਲਈ ਪ੍ਰਪੋਜਲਾਂ ...
ਹੁਸ਼ਿਆਰਪੁਰ, 10 ਫ਼ਰਵਰੀ (ਹਰਪ੍ਰੀਤ ਕੌਰ)-ਆਮਦਨ ਕਰ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਟੀ.ਡੀ.ਐਸ. ਤੇ ਟੀ.ਸੀ.ਐਸ. ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਆਮਦਨ ਕਰ ਅਧਿਕਾਰੀ ਜਲੰਧਰ ਡਵੀਜ਼ਨ ...
ਗੜ੍ਹਸ਼ੰਕਰ, 10 ਫਰਵਰੀ (ਧਾਲੀਵਾਲ)- ਸੰਤ ਬਾਬਾ ਹਰਨਾਮ ਸਿੰਘ ਜੀ ਸੋਸ਼ਲ ਵੈੱਲਫੇਅਰ ਗਰੁੱਪ ਮੋਇਲਾ-ਵਾਹਿਦਪੁਰ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪੁਰਾਣੇ ਅਤੇ ਸਾਬਕਾ ਅਧਿਆਪਕਾਂ ਦੇ ਸਨਮਾਨ ਅਤੇ ਵਿਦਿਆਰਥੀਆਂ ਨਾਲ ਮਿਲਣੀ ਸਬੰਧੀ ਗੁਰਦੁਆਰਾ ਮੰਜੀ ਸਾਹਿਬ ...
ਹੁਸ਼ਿਆਰਪੁਰ, 10 ਫ਼ਰਵਰੀ (ਹਰਪ੍ਰੀਤ ਕੌਰ)-ਸ਼ਹਿਰ ਅੰਦਰ ਵਧ ਰਹੀਆਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਤੋਂ ਤੰਗ ਆਏ ਦੁਕਾਨਦਾਰਾਂ ਅਤੇ ਹੁਸ਼ਿਆਰਪੁਰ ਮੋਬਾਈਲ ਐਸੋਸੀਏਸ਼ਨ ਨੇ ਸ੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਸੂਬਾ ਜਨਰਲ ਸਕੱਤਰ ਠਾਕੁਰ ਲੱਕੀ ਸਿੰਘ ...
ਹੁਸ਼ਿਆਰਪੁਰ, 10 ਫਰਵਰੀ (ਨਰਿੰਦਰ ਸਿੰਘ ਬੱਡਲਾ)-ਹਿਮਾਲਿਆ ਫਾਊਾਡੇਸ਼ਨ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਨਿਰਦੇਸ਼ਾਂ ਤਹਿਤ ਪਿੰਡ ਸ਼ੇਰਪੁਰ ਗੁਿਲੰਡ 'ਚ ਐਸ.ਓ.ਏ. ਕੈਂਪ ਲਗਾਇਆ ਗਿਆ | ਸਰਪੰਚ ਸੁਖਵਿੰਦਰ ਕੌਰ ਦੀ ਦੇਖ-ਰੇਖ ਹੇਠ ਲਗਾਏ ਇਸ ਕੈਂਪ 'ਚ 37 ...
ਪੱਸੀ ਕੰਢੀ, 10 ਫਰਵਰੀ (ਰਜਪਾਲਮਾ)-ਡਾ. ਐੱਸ.ਪੀ. ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਮੱਕੋਵਾਲ ਵਿਖੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਸਕੂਲਾਂ ਦੇ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਖਾਣ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਐਨ.ਆਰ.ਆਈ. ਕਮਿਸ਼ਨ ਦੇ ਦਫ਼ਤਰ ਚੰਡੀਗੜ੍ਹ 'ਚ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰਾਂ ਦੀ ਮੀਟਿੰਗ ਚੇਅਰਮੈਨ ਡਾ: ਸਤੀਸ਼ ਧਵਨ ਦੀ ਅਗਵਾਈ 'ਚ ਹੋਈ | ਇਸ ਸਬੰਧੀ ਕਮਿਸ਼ਨ ਦੇ ਮੈਂਬਰ ਦਲਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਮੀਟਿੰਗ 'ਚ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਮੰਡਲ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਪੁਰਾਣੀ 33 ਕੇ.ਵੀ. ਕਾਲੋਨੀ ਹੁਸ਼ਿਆਰਪੁਰ ਵਿਖੇ ਮੰਡਲ ਪ੍ਰਧਾਨ ਜਗਦੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੈਨਸ਼ਨਰਾਂ ਦੀਆਂ ...
ਹੁਸ਼ਿਆਰਪੁਰ, 10 ਫਰਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਿਖੇ ਕਾਲਜ ਦੇ ਪਲੇਸਮੈਂਟ ਸੈੱਲ ਵਲੋਂ 'ਸੈੱਲਫ਼ ਆਰਗੇਨਾਈਜ਼ਡ ਲਰਨਿੰਗ ਇਨਵਾਇਰਮੈਂਟ' ਵਿਸ਼ੇ 'ਤੇ ਵਿਦਿਆਰਥੀਆਂ ਨਾਲ ਰੂਬਰੂ ਹੋਣ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX