ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਨਵੀਂ ਦਿੱਲੀ, 13 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 15,815 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 20,018 ਰਿਕਵਰੀ ਹੋਈ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  55 minutes ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੰਨੇ ਦੇ ਬਕਾਏ ਨੂੰ ਲੈ ਕੇ ਪਨਿਆੜ ਸ਼ੂਗਰ ਮਿੱਲ ਅੱਗੇ ਕਿਸਾਨਾਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਦੀਨਾਨਗਰ, 10 ਫਰਵਰੀ (ਸ਼ਰਮਾ/ਸੰਧੂ/ਸੋਢੀ)- ਕਿਸਾਨਾਂ ਵਲੋਂ ਸ਼ੂਗਰ ਮਿਲਾਂ ਨੂੰ ਸਪਲਾਈ ਕੀਤੇ ਗਏ ਗੰਨੇ ਦਾ 952 ਕਰੋੜ ਰੁਪਇਆ ਬਕਾਇਆ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਵਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਵਿਚ ਸਹਿਕਾਰੀ ਸ਼ੂਗਰ ਮਿੱਲ ਪਨਿਆੜ ਦੀਨਾਨਗਰ ਦੇ ਸਾਹਮਣੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਹੈ | ਕਿਸਾਨਾਂ ਨੇ ਬਕਾਇਆ ਨਾ ਮਿਲਣ ਤੱਕ ਮਿੱਲ ਨੂੰ ਗੰਨੇ ਦੀ ਸਪਲਾਈ ਵੀ ਰੋਕ ਦਿੱਤੀ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵਲੋਂ 2018-19 ਦੇ ਗੰਨਾ ਪਿੜਾਈ ਸੀਜ਼ਨ ਦੌਰਾਨ ਸਪਲਾਈ ਕੀਤੇ ਗਏ ਗੰਨੇ ਦਾ 607 ਕਰੋੜ ਰੁਪਏ ਅਤੇ ਚਾਲੂ ਸੀਜ਼ਨ ਦਾ ਦਸੰਬਰ 2019 ਤੱਕ 345 ਕਰੋੜ ਰੁਪਏ ਜਾਰੀ ਨਹੀਂ ਕੀਤਾ ਜਾ ਰਿਹਾ | ਇਸ ਤੋਂ ਇਲਾਵਾ 2014-15 ਦੇ ਸੀਜ਼ਨ ਤੋਂ ਹੁਣ ਤੱਕ ਦੇ ਬਕਾਏ ਦਾ ਵਿਆਜ ਲੈਣ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਵੱਖਰਾ ਕੇਸ ਚੱਲ ਰਿਹਾ ਹੈ | ਗੰਨੇ ਦਾ ਬਕਾਇਆ ਨਾ ਮਿਲਣ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਕਾਫ਼ੀ ਖ਼ਰਾਬ ਹੋ ਚੁੱਕੀ ਹੈ ਤੇ ਘਰ ਦਾ ਖਰਚਾ ਚਲਾਉਣਾ ਮੁਸ਼ਕਿਲ ਹੋ ਗਿਆ ਹੈ, ਬੱਚਿਆਂ ਦੀ ਪੜ੍ਹਾਈ ਦੇ ਲਈ ਕੋਈ ਪੈਸਾ ਨਹੀਂ ਹੈ, ਸ਼ਾਹੂਕਾਰਾਂ ਦੇ ਕਰਜ਼ੇ ਨੇ ਵੱਖਰਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਰੱਖਿਆ ਹੈ | ਜਦ ਤੱਕ ਕਿਸਾਨਾਂ ਨੂੰ ਉਨ੍ਹਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਨਹੀਂ ਕੀਤੀ ਜਾਂਦੀ, ਉਦੋਂ ਤੱਕ ਅਣਮਿਥੇ ਸਮੇਂ ਲਈ ਦਿਨ ਰਾਤ ਧਰਨਾ ਜਾਰੀ ਰੱਖਿਆ ਜਾਵੇਗਾ | ਪ੍ਰਧਾਨ ਹਰਦੇਵ ਸਿੰਘ ਚਿੱਟੀ ਨੇ ਕਿਹਾ ਕਿ ਮਿੱਲ 'ਚ ਹੋਏ ਘਾਟੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ | ਬਲਵਿੰਦਰ ਸਿੰਘ ਰਾਜੂ ਪ੍ਰਧਾਨ ਮਾਝਾ ਸੰਘਰਸ਼ ਕਮੇਟੀ, ਗੁਰਪ੍ਰੀਤ ਸਿੰਘ ਗੋਪੀ, ਕੇਵਲ ਸਿੰਘ ਕੰਗ, ਸਤਿਬੀਰ ਸਿੰਘ ਸੁਲਤਾਨੀ, ਦਰਸ਼ਨ ਸਿੰਘ ਸਿਹੋੜਾ ਅਤੇ ਸੋਨੂੰ ਝੰਡਾ ਨੇ ਕਿਹਾ ਕਿ ਸਰਕਾਰ ਤੇ ਸ਼ੂਗਰ ਮਿੱਲਾਂ ਦੀ ਮੈਨੇਜਮੈਂਟ ਦੀ ਬਕਾਇਆ ਦੇਣ ਸਬੰਧੀ ਅਪਣਾਈ ਨੀਤੀ ਨਾਲ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਧਰਨੇ ਨੂੰ ਲੈ ਕੇ ਕਿਸੇ ਜ਼ਿਲ੍ਹਾ ਉੱਚ ਅਧਿਕਾਰੀ ਦਾ ਗੱਲਬਾਤ ਲਈ ਨਾ ਆਉਣ ਦੇ ਕਾਰਨ ਵੀ ਕਿਸਾਨਾਂ 'ਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਜੇਕਰ ਉਨ੍ਹਾਂ ਦੀ ਸਾਰ ਨਾ ਲਈ ਗਈ ਤਾਂ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਜਸਵੰਤ ਸਿੰਘ ਕੋਠੀ, ਪ੍ਰੇਮ ਸਿੰਘ, ਸੰਜੀਵ ਸਿੰਘ ਸਿਹੋੜਾ, ਜਗਦੀਸ਼ ਸਿੰਘ ਜੈਨਪੁਰ, ਅੰਮਿ੍ਤਪਾਲ ਟਾਂਡਾ, ਲਖਵਿੰਦਰ ਸਿੰਘ ਟਾਂਡਾ, ਸਰਪੰਚ ਅਮਰਜੀਤ ਸਿੰਘ ਓਗਰਾ, ਨਿੰਦੀ ਕਾਹਨਾ, ਭਜਨ ਸਿੰਘ ਕਾਹਨਾ, ਬਲਵਿੰਦਰ ਸਿੰਘ ਜੈਨਪੁਰ, ਪ੍ਰਕਾਸ਼ ਸਿੰਘ ਮਿਆਣੀ, ਅਮਰੀਕ ਸਿੰਘ ਮਿਆਨੀ, ਸੁਰਜੀਤ ਸਿੰਘ ਹਸਨਪੁਰ, ਸਤਨਾਮ ਸਿੰਘ ਚਿੱਟੀ, ਗੁਰਮੀਤ ਸਿੰਘ ਚਿੱਟੀ, ਨਰਿੰਦਰ ਸਿੰਘ ਫ਼ਰੀਦਪੁਰ, ਟੋਨੀ, ਰਿੰਕਾ ਠਾਕੁਰ ਠੱਠੀ, ਲਖਵਿੰਦਰ ਸਿੰਘ, ਜਸਬੀਰ ਸਿੰਘ, ਮਾਨ ਸਿੰਘ ਕੋਠੀ ਪ੍ਰੇਮ ਸਿੰਘ, ਨਰਾਇਨ ਸਿੰਘ, ਰਾਮ ਪਾਲ ਅਖਵਾੜਾ, ਸਤਨਾਮ ਸਿੰਘ ਗਾਹਲੜੀ, ਗੁਰਮੁਖ ਸਿੰਘ ਮਜੀਰੀ ਤੇ ਹੋਰ ਹਾਜ਼ਰ ਸਨ |

ਬਟਾਲਾ ਸ਼ਹਿਰ ਤੇ ਆਸ-ਪਾਸ ਦੇ ਨਗਰਾਂ ਦੀ ਵਿਰਾਸਤ ਨੂੰ ਸੰਭਾਲਣ ਲਈ ਚੇਅਰਮੈਨ ਚੀਮਾ ਨੇ ਯਤਨ ਤੇਜ਼ ਕੀਤੇ

ਬਟਾਲਾ, 10 ਫਰਵਰੀ (ਕਾਹਲੋਂ)- ਇਤਿਹਾਸਕ ਸ਼ਹਿਰ ਬਟਾਲਾ ਦੀ ਵਿਰਾਸਤ ਨੂੰ ਸੰਭਾਲਣ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਯਤਨ ਤੇਜ਼ ਕਰ ਦਿੱਤੇ ਹਨ | ਸ: ਚੀਮਾ ਨੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਆਰਕੀਲੋਜੀਕਲ ਸਰਵੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫ਼ੇਅਰ ਦੀ ਮੀਟਿੰਗ

ਕਾਹਨੂੰਵਾਨ, 10 ਫਰਵਰੀ (ਹਰਜਿੰਦਰ ਸਿੰਘ ਜੱਜ)-ਪੰਜਾਬ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਯੂਨਿਟ ਕਾਹਨੂੰਵਾਨ ਦੀ ਮਾਸਿਕ ਮੀਟਿੰਗ ਪਿ੍ੰ: ਈਸ਼ਰ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਕਾਹਨੂੰਵਾਨ ਵਿਖੇ ਕੀਤੀ ਗਈ, ਜਿਸ ਵਿਚ ਪੈਨਸ਼ਨਰਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਦੇਸ਼ ਜਗਾਓ ਮੰਚ ਬਟਾਲਾ ਵਲੋਂ ਸੀ. ਏ. ਏ. ਦੇ ਸਮਰਥਨ 'ਚ ਤਿਰੰਗਾ ਯਾਤਰਾ

ਬਟਾਲਾ, 10 ਫਰਵਰੀ (ਕਾਹਲੋਂ)-ਦੇਸ਼ ਜਗਾਓ ਮੰਚ ਬਟਾਲਾ ਵਲੋਂ ਸੀ.ਏ.ਏ. ਦੇ ਸਮਰਥਨ ਅਤੇ ਲੋਕਾਂ ਵਿਚ ਇਸ ਬਿੱਲ ਸਬੰਧੀ ਜਾਗਰੂਕਤਾ ਵਿਸ਼ਾਲ ਤਿਰੰਗਾ ਯਾਤਰਾ ਸਥਾਨਕ ਪੁਰਾਣੀ ਦਾਣਾ ਮੰਡੀ ਤੋਂ ਆਰੰਭ ਕੀਤੀ ਗਈ | ਇਸ ਯਾਤਰਾ ਵਿਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਬੁਲਾਰੇ ਡਾ. ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਸਕੱਤਰ ਨੇ ਘੁਮਾਣ 'ਚ ਨਾਕਾ ਲਾ ਕੇ ਫ਼ੀਸ ਚੋਰੀ ਕਰਨ ਵਾਲਿਆਂ ਨੂੰ ਕੀਤਾ ਕਾਬੂ

ਘੁਮਾਣ, 10 ਫਰਵਰੀ (ਬੰਮਰਾਹ)- ਲੰਮੇ ਸਮੇਂ ਤੋਂ ਮਾਰਕੀਟ ਕਮੇਟੀ ਸ੍ਰੀ ਹਰਿਗੋਬਿੰਦਪੁਰ ਦੀ ਫ਼ੀਸ ਚੋਰੀ ਦਾ ਮਸਲਾ ਚੱਲਿਆ ਆ ਰਿਹਾ ਸੀ, ਜਿਸ ਨੂੰ ਲੈ ਕੇ ਮਾਰਕੀਟ ਕਮੇਟੀ ਸ੍ਰੀ ਹਰਿਗੋਬਿੰਦਪੁਰ ਵਿਚ ਨਵੇਂ ਆਏ ਸਕੱਤਰ ਜਸਵਿੰਦਰ ਸਿੰਘ ਰਿਆੜ ਦੀ ਅਗਵਾਈ 'ਚ ਗੁਰਮੰਗਤ ...

ਪੂਰੀ ਖ਼ਬਰ »

ਰੰਧਾਵਾ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹੈ-ਡਾ: ਸੋਖੀ

ਡੇਰਾ ਬਾਬਾ ਨਾਨਕ, 10 ਫਰਵਰੀ (ਵਿਜੇ ਸ਼ਰਮਾ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਿੱਥੇ ਬਿਨਾਂ ਭੇਦਭਾਵ ਹਲਕੇ ਦੇ ਪਿੰਡਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਉੱਥੇ ਪਰਿਵਾਰਕ ਮੈਂਬਰਾਂ ਵਾਂਗ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਬਟਾਲਾ, 10 ਫਰਵਰੀ (ਕਾਹਲੋਂ)-ਸਥਾਨਕ ਗੁਰਦੁਆਰਾ ਕਰਤਾਰ ਨਗਰ ਤੋਂ ਇਲਾਕੇ ਦੀਆਂ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

-ਮਾਮਲਾ ਮਰੀ ਹੋਈ ਔਰਤ 'ਤੇ ਪਰਚਾ ਦਰਜ ਕਰਨ ਦਾ- ਸਿਵਲ ਜੱਜ ਵਲੋਂ ਡੀ. ਐੱਸ. ਪੀ. ਸੰਧੂ ਨੂੰ ਜਾਂਚ ਕਰਨ ਦੇ ਹੁਕਮ

ਫਤਹਿਗੜ੍ਹ ਚੂੜੀਆਂ, 10 ਫਰਵਰੀ (ਧਰਮਿੰਦਰ ਸਿੰਘ ਬਾਠ)- ਰਾਜੂ ਸ਼ਰਮਾ ਪੁੱਤਰ ਰਾਮ ਲੁਭਾਇਆ ਵਾਸੀ ਵਾਰਡ ਨੰਬਰ 9 ਫਤਹਿਗੜ੍ਹ ਚੂੜੀਆਂ ਤੇ ਉਸ ਦੇ ਸਾਥੀਆਂ ਨੇ ਸਥਾਨਕ ਪੁਲਿਸ ਅਤੇ ਈ.ਓ. 'ਤੇ ਕਥਿਤ ਤੌਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਿਆਸੀ ਦਬਾਅ ਅਧੀਨ ਮੇਰੇ ਅਤੇ ...

ਪੂਰੀ ਖ਼ਬਰ »

ਸਾਈਕਲ ਸਵਾਰ ਤੋਂ 50 ਹਜ਼ਾਰ ਖੋਹ ਕੇ ਲੁਟੇਰੇ ਫ਼ਰਾਰ

ਘਰੋਟਾ, 10 ਫਰਵਰੀ (ਸੰਜੀਵ ਗੁਪਤਾ)-ਘਰੋਟਾ ਇਲਾਕੇ ਦੇ ਪਿੰਡ ਅਜੀਜਪੁਰ-ਨਾਜੋਚੱਕ ਦੇ ਨਜ਼ਦੀਕ ਲੁਟੇਰਿਆਂ ਵਲੋਂ ਇਕ ਸਾਈਕਲ ਸਵਾਰ ਤੋਂ 50 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਪੰਜੂਪੁਰ ਦਾ ਸੰਤੋਖ ਰਾਜ ਪੁੱਤਰ ਕੁੜਕੁ ਰਾਮ ਜੋ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਨੇ ਨਵੇਂ ਸਾਲ ਦੀ ਮੈਂਬਰਸ਼ਿਪ ਭਰੀ

ਬਟਾਲਾ, 10 ਫਰਵਰੀ (ਕਾਹਲੋਂ)-ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ 'ਚ ਚੱਲ ਰਹੀ ਜਥੇਬੰਦੀ ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ ਟਰਾਂਸਕੋ) ਸਰਕਲ ਗੁਰਦਾਸਪੁਰ ਦੇ ਪ੍ਰਧਾਨ ਗੁਰਦਿਆਲ ਸਿੰਘ ਬੋਪਾਰਾਏ, ਪੀ ਐਾਡ ਐਮ. ਸਰਕਲ ...

ਪੂਰੀ ਖ਼ਬਰ »

ਪੰਜਾਬਣ ਮੁਟਿਆਰਾਂ ਨੂੰ ਵੱਖਰੀ ਪਹਿਚਾਣ ਦੇਣ ਵਾਲਾ ਹੈ 'ਸੁਨੱਖੀ ਮੁਟਿਆਰ ਮੁਕਾਬਲਾ'-ਅਮਰੀਕ ਕੌਰ/ਸਤਿੰਦਰ ਕੌਰ

ਗੁਰਦਾਸਪੁਰ, 10 ਫਰਵਰੀ (ਆਰਿਫ਼)- ਪੰਜਾਬੀ ਸੱਭਿਆਚਾਰ ਦੀ ਗੁੜ੍ਹਤੀ ਦੇਣ ਵਾਲੀ ਕਲੱਬ ਲੋਕ ਸੱਭਿਆਚਾਰਕ ਪਿੜ ਗੁਰਦਾਸਪੁਰ ਵਲੋਂ 28 ਫਰਵਰੀ ਨੂੰ ਰਾਮ ਸਿੰਘ ਦੱਤ ਹਾਲ ਗੁਰਦਾਸਪੁਰ ਵਿਖੇ ਸੁਨੱਖੀ ਪੰਜਾਬ ਮੁਟਿਆਰ ਮੁਕਾਬਲਾ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਦਾ ਡਾਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਗਿ੍ਫ਼ਤਾਰ

ਗੁਰਦਾਸਪੁਰ, 10 ਫਰਵਰੀ (ਭਾਗਦੀਪ ਸਿੰਘ ਗੋਰਾਇਆ)- ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਤਾਇਨਾਤ ਇਕ ਡਾਕਟਰ ਨੰੂ ਵਿਜੀਲੈਂਸ ਦੀ ਟੀਮ ਵਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਵਿਜੀਲੈਂਸ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਨੂੰ ਲੈ ਕੇ ਕੀਤਾ ਹਮਲਾ

ਕਾਦੀਆਂ, 10 ਫਰਵਰੀ (ਗੁਰਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਰਾਮਪੁਰ ਵਿਚ ਰਾਤ ਨੂੰ ਪਿੰਡ ਵਿਚ ਡੇਰਾ ਸ੍ਰੀਚੰਦ ਦੇ ਮੁਖੀ ਨਸੀਬ ਸਿੰਘ ਵਲੋਂ ਆਪਣੇ ਗੁਆਂਢੀਆਂ 'ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਟਾਂ-ਰੋੜੇ ਚਲਾਏ ਗਏ | ਦੋਸ਼ ਲਗਾਉਂਦੇ ਹੋਏ ਵੱਸਣ ਸਿੰਘ, ਕਸ਼ਮੀਰ ਕੌਰ, ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ 'ਤੇ ਵਿਅਕਤੀ ਦੀ ਮੌਤ

ਦੀਨਾਨਗਰ, 10 ਫਰਵਰੀ (ਸ਼ਰਮਾ/ਸੋਢੀ/ਸੰਧੂ)- ਦੀਨਾਨਗਰ ਦੇ ਝੱਖੜ ਪਿੰਡੀ ਰੇਲਵੇ ਫਾਟਕ ਦੇ ਨੇੜੇ ਇਕ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਾਵੀ ਐਕਸਪੈੱ੍ਰਸ ਜੋ ਪਠਾਨਕੋਟ ਤੋਂ ਚੱਲ ਕੇ 2.40 ਦੇ ਕਰੀਬ ਦੀਨਾਨਗਰ ...

ਪੂਰੀ ਖ਼ਬਰ »

20ਵੇਂ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਪਿੰਡ ਪੀਰੋਵਾਲੀ-ਕਰਨਾਮਾ ਵਿਖੇ 16 ਨੂੰ

ਪੰਜਗਰਾਈਆਂ, 10 ਫਰਵਰੀ (ਬਲਵਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਨੂੰ ਸਮਰਪਿਤ 20ਵੇਂ ਅੰਤਰਰਾਸ਼ਟਰੀ ਪੱਧਰ ਦੇ ਮਹਾਨ ਗੁਰਮਤਿ ਸਮਾਗਮ 16 ਫਰਵਰੀ ਨੂੰ ਪਿੰਡ ਪੀਰੋਵਾਲੀ-ਕਰਨਾਮਾ ਦੇ ਗੁਰਦੁਆਰਾ ਦਸਮੇਸ਼ ਵਿਖੇ ਮੱੁਖ ਸੇਵਾਦਾਰ ਭਾਈ ਨਿਸ਼ਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਹਿਲਾ ਗੰਭੀਰ ਜ਼ਖ਼ਮੀ

ਗੁਰਦਾਸਪੁਰ, 10 ਫਰਵਰੀ (ਆਲਮਬੀਰ ਸਿੰਘ)-ਸਥਾਨਕ ਸ਼ਹਿਰ ਦੇ ਜੇਲ•ਰੋਡ 'ਤੇ ਪੈਂਦੇ ਡਾਲਾ ਫਾਰਮ ਨਜ਼ਦੀਕ ਦੋ ਅਣਪਛਾਤੇ ਐਕਟਿਵਾ ਸਵਾਰਾਂ ਵਲੋਂ ਪੈਦਲ ਘਰ ਜਾ ਰਹੀ ਔਰਤ ਨੰੂ ਟੱਕਰ ਮਾਰ ਕੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਵਰਿੰਦਰ ਕੌਰ ...

ਪੂਰੀ ਖ਼ਬਰ »

ਲੋਕ ਲਿਖਾਰੀ ਸਭਾ ਵਲੋਂ ਬਿਸ਼ਨਕੋਟੀ ਦੇ ਕਾਵਿ-ਜਗਤ 'ਤੇ ਵਿਚਾਰ ਚਰਚਾ ਤੇ ਕਵੀ ਦਰਬਾਰ

ਗੁਰਦਾਸਪੁਰ, 10 ਫਰਵਰੀ (ਭਾਗਦੀਪ ਸਿੰਘ ਗੋਰਾਇਆ)-ਲੋਕ ਲਿਖਾਰੀ ਸਭਾ ਗੁਰਦਾਸਪੁਰ ਵਲੋਂ ਅੱਜ ਰਾਮ ਸਿੰਘ ਦੱਤ ਦੇਸ਼ ਭਗਤ ਹਾਲ ਵਿਖੇ ਪੁਸਤਕ ਗੋਸ਼ਟੀ ਤੇ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸੁਖਦੇਵ ਸਿੰਘ ਬਿਸ਼ਨਕੋਟੀ ਦੇ ਸਮੁੱਚੇ ਕਾਵਿ ਜਗਤ ਬਾਰੇ ਡਾ: ਰਜਵਿੰਦਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਿਊਾਸਪਲ ਪੈਨਸ਼ਨਰ ਯੂਨੀਅਨ ਦੀ ਮੀਟਿੰਗ

ਬਟਾਲਾ, 10 ਫਰਵਰੀ (ਬੁੱਟਰ)-ਮਿਉਂਸਪਲ ਪੈਨਸ਼ਨਰਜ ਵੈਲਫ਼ੇਅਰ ਆਰਗੇਨਾਈਜੇਸ਼ਨ ਬਟਾਲਾ ਦੀਆਂ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਜਨ: ਸਕੱਤਰ ਗੁਰਬਚਨ ਲਾਲ ਦੀ ਅਗਵਾਈ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਦੇ ਪੈਨਸ਼ਨਰਾਂ ਨੂੰ ...

ਪੂਰੀ ਖ਼ਬਰ »

ਸ਼ਰਾਬ ਦੇ 2 ਠੇਕਿਆਂ 'ਚ ਚੋਰੀ, ਡੇਢ ਲੱਖ ਦਾ ਨੁਕਸਾਨ

ਬਟਾਲਾ/ਅੱਚਲ ਸਾਹਿਬ, 10 ਫਰਵਰੀ (ਹਰਦੇਵ ਸਿੰਘ ਸੰਧੂ, ਗੁਰਚਰਨ ਸਿੰਘ)-ਬੀਤੀ ਅੱਧੀ ਰਾਤ ਨੂੰ ਚੋਰਾਂ ਵਲੋਂ 2 ਠੇਕਿਆਂ ਦੇ ਸ਼ਟਰ ਤੋੜ ਕੇ ਭਾਰੀ ਮਾਤਰਾ 'ਚ ਸ਼ਰਾਬ ਤੇ ਨਕਦੀ ਚੋਰੀ ਕਰਨ ਦੀ ਖ਼ਬਰ ਹੈ | ਇਸ ਬਾਰੇ ਰਜਿੰਦਰਾ ਵਾਈਨ ਬਟਾਲਾ ਜੈਂਤੀਪੁਰ ਗਰੁੱਪ ਦੇ ਇੰਚਾਰਜ ...

ਪੂਰੀ ਖ਼ਬਰ »

ਮਨਜੀਤ ਸਿੰਘ ਮੰਜ ਦੀਨਾਨਗਰ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ

ਦੀਨਾਨਗਰ, 10 ਫਰਵਰੀ (ਸ਼ਰਮਾ/ਸੰਧੂ/ਸੋਢੀ)- ਦੀਨਾਨਗਰ ਹਲਕੇ ਦੇ ਸੀਨੀਅਰ ਕਾਂਗਰਸੀ ਨੇਤਾ ਮਨਜੀਤ ਸਿੰਘ ਮੰਜ ਨੂੰ ਦੀਨਾਨਗਰ ਹਲਕੇ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਦੀਨਾਨਗਰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭੁੱਲਰ ਦੀ ਬਤੌਰ ਚੇਅਰਮੈਨ ਨਿਯੁਕਤੀ ਦਾ ਭਾਰਦਵਾਜ ਵਲੋਂ ਸਵਾਗਤ

ਕਲਾਨੌਰ, 10 ਫਰਵਰੀ (ਪੁਰੇਵਾਲ)- ਪੰਜਾਬ ਦੀਆਂ ਜ਼ੇਲ੍ਹਾਂ 'ਚ ਸੁਧਾਰ ਦੇ ਮੱਦੇਨਜ਼ਰ ਨੈਸ਼ਨਲ ਕਮਿਸ਼ਨ ਆਫ਼ ਜੇਲ੍ਹ ਪਿ੍ਜ਼ਨਰ ਵਿਕਟਮ ਆਫ਼ ਇੰਡੀਆ ਦੇ ਰਾਸ਼ਟਰੀ ਚੇਅਰਮੈਨ ਮੁਨੀਸ਼ ਪ੍ਰਤਾਪ ਵਲੋਂ ਉੱਘੇ ਸਮਾਜ ਸੇਵਕ ਮਨਦੀਪ ਸਿੰਘ ਭੁੱਲਰ ਨੂੰ ਨੈਸ਼ਨਲ ਕਮਿਸ਼ਨ ਆਫ਼ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪਿੰਡ ਦੇ ਵਿਕਾਸ ਕਾਰਜ ਬਿਨਾਂ ਪੱਖਪਾਤ ਕਰਾਂਗੇ-ਸਰਪੰਚ ਦਾਦੂਵਾਲ

ਵਡਾਲਾ ਬਾਂਗਰ, 10 ਫਰਵਰੀ (ਭੁੰਬਲੀ)- ਸੀਨੀ: ਕਾਂਗਰਸੀ ਆਗੂ ਤੇ ਪਿੰਡ ਦਾਦੂਵਾਲ ਦੇ ਸਰਪੰਚ ਅਮਰਜੀਤ ਸਿੰਘ ਦਾਦੂਵਾਲ ਨੇ ਮੈਂਬਰ ਪੰਚਾਇਤਾਂ ਦੀ ਮੌਜੂਦਗੀ ਵਿਚ ਪਿੰਡ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਸਮੇਂ ਗੱਲਬਾਤ ਕਰਦੇ ਸਮੇਂ ਆਖਿਆ ਕਿ ਅਸੀਂ ਹਲਕੇ ਦੇ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਮੀਟਿੰਗ

ਗੁਰਦਾਸਪੁਰ, 10 ਫਰਵਰੀ (ਆਰਿਫ਼)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਕਾਮਰੇਡ ਵਿਜੇ ਕੁਮਾਰ ਸੋਹਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮਜ਼ਦੂਰਾਂ ਦੇ ਵੱਖ ਵੱਖ ਮਸਲਿਆਂ ਅਤੇ ਮਨਰੇਗਾ ਮਜ਼ਦੂਰਾਂ ਨੰੂ ਪੇਸ਼ ਆ ਰਹੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਸੁਖਜਿੰਦਰ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਉਲੰਪੀਆਡ ਪ੍ਰੀਖਿਆਵਾਂ 'ਚ ਜਿੱਤੇ 81 ਤਗਮੇ

ਗੁਰਦਾਸਪੁਰ, 10 ਫਰਵਰੀ (ਆਰਿਫ਼)- ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਉਲੰਪੀਆਡ ਪ੍ਰੀਖਿਆਵਾਂ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 81 ਤਗਮੇ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਮ.ਡੀ. ਦਲਜੀਤ ਕੌਰ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਰੁਪਿੰਦਰਜੀਤ ਸਿੰਘ ਸੰਧੂ ਨੂੰ ਸ਼ਰਧਾਂਜਲੀ

ਗੁਰਦਾਸਪੁਰ, 10 ਫਰਵਰੀ (ਆਰਿਫ਼)-ਗੁਰਦਾਸਪੁਰ ਦੇ ਰੁਪਿੰਦਰਜੀਤ ਸਿੰਘ ਸੰਧੂ ਜੋ 28 ਜਨਵਰੀ ਨੰੂ ਇਸ ਦੁਨੀਆਂ ਨੰੂ ਅਲਵਿਦਾ ਕਹਿ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਕਾਹਨੰੂਵਾਨ ਰੋਡ ਵਿਖੇ ਕੀਰਤਨ ਤੇ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ...

ਪੂਰੀ ਖ਼ਬਰ »

ਤਿੱਬੜ ਪੁਲਿਸ ਵਲੋਂ ਲਾਹਣ ਬਰਾਮਦ, ਦੋਸ਼ੀ ਮੌਕੇ ਤੋਂ ਫ਼ਰਾਰ

ਪੁਰਾਣਾ ਸ਼ਾਲਾ, 10 ਫਰਵਰੀ (ਅਸ਼ੋਕ ਸ਼ਰਮਾ)-ਤਿੱਬੜ ਦੀ ਪੁਲਿਸ ਵਲੋਂ ਵਿਅਕਤੀ ਕੋਲੋਂ 72 ਹਜ਼ਾਰ ਮਿਲੀਲੀਟਰ ਲਾਹਣ ਤੇ ਮੋਟਰਸਾਈਕਲ ਕਾਬੂ ਕੀਤਾ ਗਿਆ ਹੈ, ਜਦਕਿ ਦੋਸ਼ੀ ਹਨੇਰੇ ਦਾ ਫ਼ਾਇਦਾ ਲੈ ਕੇ ਮੌਕੇ 'ਤੇ ਫ਼ਰਾਰ ਹੋ ਗਿਆ | ਥਾਣਾ ਮੁਖੀ ਜਬਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਾਣਾ ਮੰਡੀ ਨੌਰੰਗਪੁਰ 'ਚ ਦੂਜਾ ਵਿਸ਼ਵ ਦਾਲਾਂ ਦਿਵਸ ਮਨਾਇਆ

ਘਰੋਟਾ, 10 ਫਰਵਰੀ (ਸੰਜੀਵ ਗੁਪਤਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਟਿਕਾਊ ਭਵਿੱਖ ਲਈ ਟਿਕਾਊ ਖ਼ੁਰਾਕ ਵਿਸ਼ੇ 'ਤੇ ਦਾਲਾਂ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਘਰੋਟਾ ਇਲਾਕੇ ਦੀ ਫੋਕਲ ਪੁਆਇੰਟ ਦਾਣਾ ਮੰਡੀ ਨੌਰੰਗਪੁਰ ...

ਪੂਰੀ ਖ਼ਬਰ »

ਪਿੰਡ ਅਵਾਂਖਾ 'ਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਦੀਨਾਨਗਰ, 10 ਫਰਵਰੀ (ਸੰਧੂ/ਸ਼ਰਮਾ/ਸੋਢੀ)-ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਅਵਾਂਖਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਭਾ ਪ੍ਰਧਾਨ ਮੋਹਨ ਲਾਲ ਤੇ ਬਜ਼ੁਰਗ ਸੇਵਾ ਰਾਮ ਅੱਤਰੀ ਦੀ ਪ੍ਰਧਾਨਗੀ ਵਿਚ ਸ੍ਰੀ ਗੁਰੂ ਰਵਿਦਾਸ ਮੰਦਿਰ ਪੁਰਾਣੀ ...

ਪੂਰੀ ਖ਼ਬਰ »

ਨਸ਼ਿਆਂ ਤੋਂ ਦੂਰ ਹੋ ਕੇ ਸਰੀਰ ਦੀ ਕਰਨੀ ਚਾਹੀਦੀ ਸੰਭਾਲ-ਪਾਹੜਾ

ਗੁਰਦਾਸਪੁਰ, 10 ਫਰਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੀ ਬਾਡੀ ਜ਼ੋਨ ਨਿਊਟ੍ਰੇਸ਼ਨ ਵਿੰਗ ਵਲੋਂ ਨੌਜਵਾਨਾਂ ਨੰੂ ਨਸ਼ਿਆਂ ਤੋਂ ਦੂਰ ਕਰਨ ਅਤੇ ਸਰੀਰ ਵੱਲ ਧਿਆਨ ਦੇਣ ਦੇ ਉਪਰਾਲੇ ਤਹਿਤ ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਮਿਲਕ ਪਲਾਂਟ ਦੇ ...

ਪੂਰੀ ਖ਼ਬਰ »

52 ਪ੍ਰਾਣੀਆਂ ਨੇ ਅੰਮਿ੍ਤ ਛਕਿਆ

ਸ੍ਰੀ ਹਰਿਗੋਬਿੰਦਪੁਰ, 10 ਫਰਵਰੀ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਵਿਖੇ ਗੁਰਦੁਆਰਾ ਵੱਡਾ ਬਾਬਾ ਭੋਗੀ ਰਾਮ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ...

ਪੂਰੀ ਖ਼ਬਰ »

ਐਸ. ਡੀ. ਕਾਲਜ 'ਚ ਕਾਸਮੋਟੋਲੋਜੀ ਵਿਭਾਗ ਵਲੋਂ ਵਰਕਸ਼ਾਪ

ਗੁਰਦਾਸਪੁਰ, 10 ਫਰਵਰੀ (ਸੁਖਵੀਰ ਸਿੰਘ ਸੈਣੀ)-ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੁਮੈਨ ਗੁਰਦਾਸਪੁਰ ਵਿਚ ਕਾਲਜ ਪਿ੍ੰ. ਡਾ: ਨੀਰੂ ਸ਼ਰਮਾ ਦੀ ਰਹਿਨੁਮਾਈ ਹੇਠ ਤੇ ਕਾਸਮੋਟੋਲੋਜੀ ਵਿਭਾਗ ਦੇ ਮੁਖੀ ਕੁਲਵਿੰਦਰ ਕੌਰ ਦੀ ਅਗਵਾਈ 'ਚ ਇਕ ਰੋਜ਼ਾ ਵਰਕਸ਼ਾਪ ਮੇਕਅਪ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਵਿਦਾਇਗੀ ਸਮਾਗਮ ਕਰਵਾਇਆ

ਗੁਰਦਾਸਪੁਰ, 10 ਫਰਵਰੀ (ਆਰਿਫ਼)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਵਿਦਾਇਗੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਸਮੇਤ ਸਕੂਲ ਦੇ ਚੇਅਰਮੈਨ ਸਵਰਨ ਸਿੰਘ ਛੀਨਾ ਤੇ ਸਕੂਲ ਦੇ ਪਿ੍ੰ. ਰਮਾਗਾਰੀ ਤੇ ਸਮੂਹ ਸਟਾਫ਼ ਵੀ ਸ਼ਾਮਿਲ ਹੋਏ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਟਾਲਾ ਦੇ ਵਿਕਾਸ ਵੱਲ ਧਿਆਨ ਦੇਵੇ-ਡਾ: ਬਾਜਵਾ

ਬਟਾਲਾ, 10 ਫਰਵਰੀ (ਬੁੱਟਰ)-ਪੰਜਾਬ ਦੀ ਕੈਪਟਨ ਸਰਕਾਰ ਬਟਾਲਾ ਦੇ ਵਿਕਾਸ ਵੱਲ ਧਿਆਨ ਦੇਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਘੱਟ ਗਿਣਤੀ ਫਰੰਟ ਦੇ ਕੌਮੀ ਚੇਅਰਮੈਨ ਡਾ. ਸਤਨਾਮ ਸਿੰਘ ਬਾਜਵਾ ਨੇ ਕੀਤਾ | ...

ਪੂਰੀ ਖ਼ਬਰ »

ਬਿਜਲੀ ਕਾਮੇ 24 ਨੂੰ ਕਰਨਗੇ ਵਿਧਾਨ ਸਭਾ ਵੱਲ ਮਾਰਚ-ਯੂਨੀਅਨ ਆਗੂ

ਘੁਮਾਣ, 10 ਫਰਵਰੀ (ਬੰਮਰਾਹ)-ਪੀ.ਐੱਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਸਬ ਡਵੀਜਨ ਘੁਮਾਣ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਬਾਰੇ ਸਰਕਲ ਗੁਰਦਾਸਪੁਰ ਦੇ ਸਕੱਤਰ ਦਵਿੰਦਰ ਸਿੰਘ ਸੈਣੀ ਨੇ ਦੱਸਿਆ ਕਿ 2 ਫਰਵਰੀ ਨੂੰ ਦੇਸ਼ ਭਗਤ ...

ਪੂਰੀ ਖ਼ਬਰ »

ਏ. ਐਨ. ਐਮ. ਮਨਜੀਤ ਕੌਰ ਨੇ 10 ਪਿੰਡਾਂ ਦੇ ਐਜੂਕੇਟਰਾਂ ਨੂੰ 'ਪੀਅਰ ਸਿਖਲਾਈ' ਦਿੱਤੀ

ਕਲਾਨੌਰ, 10 ਫਰਵਰੀ (ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀਆਂ ਹਦਾਇਤਾਂ 'ਤੇ ਸਬ-ਸੈਂਟਰ ਮੌੜ 'ਚ ਪੀਅਰ ਸਿਖਲਾਈ ਕੈਂਪ ਏ.ਐਨ.ਐਮ. ਮੈਡਮ ਮਨਜੀਤ ਕੌਰ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਬੱਚਿਆਂ ਦੇ ਭਵਿੱਖ ਦਾ ਚਾਨਣ ਮੁਨਾਰਾ ਸਿੱਧ ਹੋ ਰਿਹੈ ਗੋਬਿੰਦ ਪਬਲਿਕ ਸਕੂਲ ਦੀਨਾਨਗਰ

ਦੀਨਾਨਗਰ, 10 ਫਰਵਰੀ (ਸ਼ਰਮਾ/ਸੋਢੀ/ਸੰਧੂ)- ਦੀਨਾਨਗਰ ਵਰਗੇ ਪਛੜੇ ਖੇਤਰ 'ਚ ਪਿਛਲੇ ਦੋ ਦਹਾਕਿਆਂ ਤੋਂ ਵੱਖ-ਵੱਖ ਪਿੰਡਾਂ ਤੇ ਦੀਨਾਨਗਰ ਸ਼ਹਿਰ ਦੇ ਹਜ਼ਾਰਾਂ ਬੱਚਿਆਂ ਨੂੰ ਸਿੱਖਿਆ ਦੇਣ ਵਾਲੇ ਸੀ.ਬੀ.ਐੱਸ.ਸੀ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਗੋਬਿੰਦ ਪਬਲਿਕ ਸਕੂਲ ...

ਪੂਰੀ ਖ਼ਬਰ »

ਸ੍ਰੀ ਨਿਰਵੈਰ ਖ਼ਾਲਸਾ ਜਥੇਬੰਦੀ ਵਲੋਂ ਲੋੜਵੰਦ ਪਰਿਵਾਰ ਦੀ ਮਦਦ

ਪੰਜਗਰਾਈਆਂ, 10 ਫਰਵਰੀ (ਬਲਵਿੰਦਰ ਸਿੰਘ)- ਸ੍ਰੀ ਨਿਰਵੈਰ ਖ਼ਾਲਸਾ ਜਥੇਬੰਦੀ ਨੇ ਪਿੰਡ ਮਧਰੇ ਦੇ ਇਕ ਲੋੜਵੰਦ ਪਰਿਵਾਰ ਦੀ ਸਹਾਇਤਾ ਕੀਤੀ | ਜਥੇਬੰਦੀ ਦੇ ਪੰਜਾਬ ਦੇ ਜਨਰਲ ਸਕੱਤਰ ਭਾਈ ਦਲਜੀਤ ਸਿੰਘ ਸੱਲੋਚਾਹਲ ਨੇ ਦੱਸਿਆ ਕਿ ਸੰਤ ਬਾਬਾ ਗੁਰਪਾਲ ਸਿੰਘ ਢੀਂਡਸੇ ...

ਪੂਰੀ ਖ਼ਬਰ »

ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਜ਼ਿਲ੍ਹਾ ਬਾਲ ਭਲਾਈ ਕੌਾਸਲ ਵਲੋਂ ਸਨਮਾਨ

ਗੁਰਦਾਸਪੁਰ, 10 ਫਰਵਰੀ (ਆਰਿਫ਼)-ਰਾਜ ਪੱਧਰੀ ਪੇਂਟਿੰਗ ਮੁਕਾਬਲਿਆਂ ਅਤੇ ਬਾਲ ਦਿਵਸ ਮੌਕੇ ਕਰਵਾਏ ਮੁਕਾਬਲਿਆਂ ਵਿਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੰੂ ਸਨਮਾਨਿਤ ਕਰਨ ਲਈ ਜ਼ਿਲ੍ਹਾ ਬਾਲ ਭਲਾਈ ਕੌਾਸਲ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਲਿਟਲ ਫਲਾਵਰ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੰਗਾਂ ਸਬੰਧੀ ਮੀਟਿੰਗ

ਗੁਰਦਾਸਪੁਰ, 10 ਫਰਵਰੀ (ਆਰਿਫ਼)-ਪੰਚਾਇਤੀ ਰਾਜ ਪੈਨਸ਼ਨਰਾਂ ਦੀ ਮੰਗਾਂ ਸਬੰਧੀ ਗੁਰੂ ਨਾਨਕ ਪਾਰਕ ਵਿਖੇ ਮੀਟਿੰਗ ਹੋਈ | ਇਸ ਮੌਕੇ ਸੂਬਾ ਪ੍ਰਧਾਨ ਜਰਨੈਲ ਸਿੰਘ ਮੱਲੀ, ਲਖਵਿੰਦਰ ਸੂਬਾ ਮੀਤ ਪ੍ਰਧਾਨ ਅਤੇ ਹੋਰ ਆਗੂਆਂ ਨੇ ਕਿਹਾ ਕਿ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੰੂ ...

ਪੂਰੀ ਖ਼ਬਰ »

ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਰਣਜੀਤ ਬਾਗ਼ ਦੀ ਸੰਪਰਕ ਸੜਕ ਨੇ ਧਾਰਿਆ ਛੱਪੜ ਦਾ ਰੂਪ

ਗੁਰਦਾਸਪੁਰ, 10 ਫਰਵਰੀ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਤੋਂ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਰਣਜੀਤ ਬਾਗ਼ ਵਿਖੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਉਕਤ ਪਿੰਡ ਤੋਂ ਦਰਜਨਾਂ ਪਿੰਡਾਂ ਨੰੂ ਜਾਂਦੀ ਸੰਪਰਕ ਸੜਕ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਪਹਿਲਵਾਨ ਗੁਰਪਾਲ ਸਿੰਘ ਮਾਨ ਵਲੋਂ ਪਿੰਡ ਭੋਮਾ ਦੇ ਖੇਡ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ

ਘੁਮਾਣ, 10 ਫਰਵਰੀ (ਬੰਮਰਾਹ)- ਪਿੰਡ ਭੋਮਾ ਨੇੜੇ ਘੁਮਾਣ ਦਾ ਅੰਤਰਰਾਸ਼ਟਰੀ ਖੇਡ ਮੇਲਾ 13 ਅਤੇ 14 ਫਰਵਰੀ ਨੂੰ ਬਾਬਾ ਨਾਂਗਾ ਜੀ ਦੇ ਤਪ ਸਥਾਨ ਪਿੰਡ ਭੋਮਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਨਾਂਗਾ ਸੇਵਾ ਸੁਸਾਇਟੀ ਦੇ ਪ੍ਰਧਾਨ ਬਾਬਾ ...

ਪੂਰੀ ਖ਼ਬਰ »

ਗਲੋਬਲ ਗੁਰੂ ਇਮੀਗ੍ਰੇਸ਼ਨ ਵਲੋਂ ਯੂ. ਕੇ. ਤੇ ਕੈਨੇਡਾ ਸੈਮੀਨਾਰ ਕੱਲ੍ਹ

ਗੁਰਦਾਸਪੁਰ, 10 ਫਰਵਰੀ (ਆਰਿਫ਼)-ਗਲੋਬਲ ਗੁਰੂ ਇਮੀਗੇ੍ਰਸ਼ਨ ਵਲੋਂ 12 ਫਰਵਰੀ ਨੰੂ ਗੁਰਦਾਸਪੁਰ ਦਫ਼ਤਰ ਵਿਖੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਜਿਹੜੇ ਵਿਦਿਆਰਥੀ ਯੂ.ਕੇ. ਜਾਂ ਕੈਨੇਡਾ ਜਾਣਾ ਚਾਹੁੰਦੇ ਹਨ, ਉਹ ਇਸ ਸੈਮੀਨਾਰ ਵਿਚ ਭਾਗ ਲੈ ਸਕਦੇ ਹਨ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪੰਡਿਤ ਮੋਹਣ ਲਾਲ ਐਸ. ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ਗਿੱਧੇ 'ਚ ਰਚਿਆ ਇਤਿਹਾਸ

ਗੁਰਦਾਸਪੁਰ, 10 ਫਰਵਰੀ (ਸੁਖਵੀਰ ਸਿੰਘ ਸੈਣੀ)-ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਵੁਮੈਨ ਗੁਰਦਾਸਪੁਰ ਦੀ ਯੂਥ ਕਲੱਬ ਦੀਆਂ ਵਿਦਿਆਰਥਣਾਂ ਨੇ ਪੰਜਾਬ ਰਾਜ ਦੇ ਸੰਸਕ੍ਰਿਤਕ ਪ੍ਰੋਗਰਾਮ ਦੀ ਪ੍ਰਤੀਨਿਧਤਾ ਕਰਦੇ ਹੋਏ ਰਾਸ਼ਟਰਪਤੀ ਭਵਨ ਦਿਵਸ ਵਿਚ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਬਿ੍ਟਿਸ਼ ਲਾਇਬ੍ਰੇਰੀ ਨੇ ਫਰਵਰੀ ਇਨਟੇਕ ਦਾ ਇਕ ਹੋਰ ਸਟੱਡੀ ਵੀਜ਼ਾ ਲਵਾਇਆ

ਗੁਰਦਾਸਪੁਰ, 10 ਫਰਵਰੀ (ਆਰਿਫ਼)- ਪਿਛਲੇ 9 ਸਾਲਾਂ ਤੋਂ ਇੰਮੀਗਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਦੀ ਬਿ੍ਟਿਸ਼ ਲਾਇਬ੍ਰੇਰੀ ਵਲੋਂ ਲਗਾਤਾਰ ਵਿਦਿਆਰਥੀਆਂ ਦਾ ਆਸਟ੍ਰੇਲੀਆ, ਕੈਨੇਡਾ ਤੇ ਯੂ.ਕੇ. ਦਾ ਸਟੱਡੀ ਵੀਜ਼ਾ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ...

ਪੂਰੀ ਖ਼ਬਰ »

ਜੇ. ਈਜ਼ ਕੌਸਲ ਦੀ ਮੀਟਿੰਗ ਦੌਰਾਨ ਕੀਤੀਆਂ ਵਿਚਾਰਾਂ

ਗੁਰਦਾਸਪੁਰ, 10 ਫਰਵਰੀ (ਆਲਮਬੀਰ ਸਿੰਘ)-ਜੇ.ਈਜ਼ ਕੌਾਸਲ ਦੀ ਆਗੂਆਂ ਦੀ ਮੀਟਿੰਗ ਹੋਈ | ਇਸ ਮੌਕੇ ਜੇ.ਈਜ਼ ਕੌਾਸਲ ਦੇ ਪ੍ਰਧਾਨ ਇੰਜੀ: ਦਿਲਬਾਗ਼ ਸਿੰਘ ਭੁੰਬਲੀ ਤੇ ਜਨਰਲ ਸਕੱਤਰ ਇੰਜੀ: ਵਿਮਲ ਕੁਮਾਰ ਨੇ ਕਿਹਾ ਕਿ ਜੂਨੀਅਰ ਇੰਜੀਨੀਅਰ ਦਿਨ ਰਾਤ ਮਿਹਨਤ ਕਰਕੇ ਪੰਜਾਬ ਦੇ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੀਆਂ ਸੰਸਥਾਵਾਂ ਨੂੰ ਕਰੋੜਾਂ ਦੀ ਗ੍ਰਾਂਟ ਦੇਣ 'ਤੇ ਬਾਜਵਾ ਦਾ ਧੰਨਵਾਦ

ਫਤਹਿਗੜ੍ਹ ਚੂੜੀਆਂ, 10 ਫਰਵਰੀ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨੀਂ ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਵਲੋਂ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਇਕ ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਦਿੱਤੇ ਜਾਣ 'ਤੇ ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦੇ ਨਾਂਅ 'ਤੇ 2.50 ਲੱਖ ਦੀ ਮਾਰੀ ਠੱਗੀ

ਦੀਨਾਨਗਰ, 10 ਫਰਵਰੀ (ਸ਼ਰਮਾ/ਸੰਧੂ/ਸੋਢੀ)-ਨਹਿਰੀ ਵਿਭਾਗ ਵਿਚ ਨੌਕਰੀ ਦਿਵਾਉਣ ਦੀ ਆੜ ਹੇਠ 2.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਦੀਨਾਨਗਰ ਪੁਲਿਸ ਵਲੋਂ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਪਿੰਡ ਰਾਮਨਗਰ ਦੇ ਬਲਦੇਵ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਮੰਡਲ ਦੀ ਮੀਟਿੰਗ

ਗੁਰਦਾਸਪੁਰ, 10 ਫਰਵਰੀ (ਆਰਿਫ਼)-ਪੰਜਾਬ ਰਾਜ ਪਾਵਰਕਾਮ ਅਧੀਨ ਕੰਮ ਕਰਦੀ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਮੰਡਲ ਵਰਕਿੰਗ ਕਮੇਟੀ ਦੀ ਮੀਟਿੰਗ ਜਰਨੈਲ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੇਵਾ ਮੁਕਤ ਹੋਏ ਬਿਜਲੀ ਕਾਮਿਆਂ ਦੀਆਂ ਭਖਦੀਆਂ ...

ਪੂਰੀ ਖ਼ਬਰ »

ਸਰਬੱਤ ਖਾਲਸਾ ਦਾ ਧਾਰਮਿਕ ਸਮਾਗਮ ਸਮਾਪਤ

ਪਠਾਨਕੋਟ, 10 ਫਰਵਰੀ (ਚੌਹਾਨ)-ਸਰਬੱਤ ਖਾਲਸਾ ਪਠਾਨਕੋਟ ਵਲੋਂ ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ਵਿਖੇ ਚੱਲ ਰਹੀ ਬਾਣੀ ਦੀ ਵਿਆਖਿਆ ਭਾਈ ਹਰਸੁਖਮਨ ਸਿੰਘ ਐਸ. ਜੀ. ਪੀ. ਸੀ. ਵਾਲਿਆਂ ਬੜੇ ਹੀ ਸੁਚੱਜੇ ਢੰਗ ਨਾਲ ਕੀਤੀ | ਭਾਈ ਦਾਤਾਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਵੈੱਲਫੇਅਰ ਸੁਸਾਇਟੀ ਨੇ ਮੁਹੱਲਾ ਵਾਸੀਆਂ ਦੀ ਮੰਗ ਨੂੰ ਕੀਤਾ ਪੂਰਾ

ਪਠਾਨਕੋਟ, 10 ਫਰਵਰੀ (ਸੰਧੂ)-ਨਗਰ ਨਿਗਮ ਪਠਾਨਕੋਟ ਦੇ ਵਾਰਡ ਨੰਬਰ-38 ਮਾਡਲ ਟਾਊਨ ਸਾਹਮਣੇ ਗੁਰੂ ਨਾਨਕ ਪਾਰਕ ਵਿਖੇ ਪਿਛਲੇ ਲੰਮੇ ਸਮੇਂ ਤੋਂ ਟੁੱਟੇ ਸੀਵਰੇਜ ਦੇ ਢੱਕਣ ਜਿਸ ਨੂੰ ਨਿਗਮ ਵਲੋਂ ਠੀਕ ਨਹੀਂ ਕੀਤਾ ਜਾ ਰਿਹਾ ਸੀ ਤੇ ਜਿਸ ਕਰਕੇ ਮੁਹੱਲਾ ਵਾਸੀ ਬਹੁਤ ...

ਪੂਰੀ ਖ਼ਬਰ »

ਸਰੀਰਕ ਸਬੰਧ ਬਣਾਉਣ ਤੋਂ ਬਾਅਦ ਬਲੈਕਮੇਲ ਕਰਨ ਵਾਲੀਆਂ 6 ਔਰਤਾਂ 'ਤੇ ਮਾਮਲਾ ਦਰਜ

ਪਠਾਨਕੋਟ, 10 ਫਰਵਰੀ (ਆਸ਼ੀਸ਼ ਸ਼ਰਮਾ)- ਬੀਤੇ ਦਿਨੀਂ ਪਿੰਡ ਅਜੀਜਪੁਰ ਵਾਸੀ ਸੋਹਣ ਲਾਲ ਨੇ ਥਾਣਾ ਡਵੀਜ਼ਨ ਨੰਬਰ-2 ਪਠਾਨਕੋਟ ਵਿਚ ਦਰਖ਼ਾਸਤ ਦਿੱਤੀ ਸੀ ਕਿ 7 ਫਰਵਰੀ ਨੰੂ ਉਸ ਨੰੂ ਇਕ ਮਹਿਲਾ ਦਾ ਫ਼ੋਨ ਆਇਆ ਸੀ ਕਿ ਉਹ ਉਸ ਨੰੂ ਮਿਲਣਾ ਚਾਹੁੰਦੀ ਹੈ | ਜਦ ਉਹ ਉਸ ਔਰਤ ਨੰੂ ...

ਪੂਰੀ ਖ਼ਬਰ »

ਰਾਸ਼ਟਰੀ ਡੀਵਾਰਮਿੰਗ ਡੇ ਮਨਾਇਆ

ਪਠਾਨਕੋਟ, 10 ਫਰਵਰੀ (ਆਸ਼ੀਸ਼ ਸ਼ਰਮਾ)-ਪੰਜਾਬ ਸਰਕਾਰ ਸਿਹਤ ਅਤੇ ਪਰਿਵਾਰ ਭਲਾਈ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਨੈਸ਼ਨਲ ਡੀਵਾਰਮਿੰਗ ਡੇ ਮਨਾਇਆ ਗਿਆ ਜਿਸ ਵਿਚ 1 ਤੋਂ 19 ਸਾਲ ਤੱਕ ਦੇ (ਆਂਗਣਵਾੜੀ ਸਕੂਲ, ਸਰਕਾਰੀ ਸਕੂਲ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੀ ਮੀਟਿੰਗ

ਪਠਾਨਕੋਟ, 10 ਫਰਵਰੀ (ਆਰ. ਸਿੰਘ)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਰੋਡ ਪਠਾਨਕੋਟ ਸਥਿਤ ਹੋਟਲ ਵਿਖੇ ਹੋਈ, ਜਿਸ ਵਿਚ ਸਾਬਕਾ ਵਿਧਾਇਕਾ ਸੀਮਾ ਦੇਵੀ , ਜ਼ਿਲ੍ਹਾ ਮਹਾਂਮੰਤਰੀ ਵਿਨੋਦ ਧੀਮਾਨ, ਜੋਧਾ ...

ਪੂਰੀ ਖ਼ਬਰ »

ਦਿੱਲੀ ਤੋਂ ਆਈ ਟੀਮ ਵਲੋਂ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ

ਪਠਾਨਕੋਟ, 10 ਫਰਵਰੀ (ਆਸ਼ੀਸ਼ ਸ਼ਰਮਾ)-ਦਿੱਲੀ ਤੋਂ ਆਈ ਟੀਮ ਵਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਨਿਰੀਖਣ ਕੀਤਾ ਗਿਆ | ਇਸ ਟੀਮ ਦੀ ਪ੍ਰਧਾਨਗੀ ਹੇਠ ਪਾਪੂਲੇਸ਼ਨ ਰਿਸਰਚ ਸੈਂਟਰ ਦੇ ਐਸੋਸੀਏਟ ਪ੍ਰੋਫੈਸਰ ਡਾ: ਬਸ਼ੀਰ ਅਹਿਮਦ ਕਰ ਰਹੇ ਸਨ | ਉਨ੍ਹ•ਾਂ ਵਲੋਂ ਨੈਸ਼ਨਲ ਹੈਲਥ ...

ਪੂਰੀ ਖ਼ਬਰ »

3 ਕੁਇੰਟਲ 50 ਕਿੱਲੋ ਚੂਰਾ ਪੋਸਤ, ਦੇਸੀ ਕੱਟਾ ਤੇ 10 ਰੌਾਦਾਂ ਸਮੇਤ ਔਰਤ ਗਿ੍ਫ਼ਤਾਰ

ਡਮਟਾਲ, 10 ਫਰਵਰੀ (ਰਾਕੇਸ਼ ਕੁਮਾਰ)- ਨਸ਼ਾ ਤਸਕਰਾਂ 'ਤੇ ਕਾਰਵਾਈ ਕਰਦੇ ਹੋਏ ਅੱਜ ਡਮਟਾਲ ਪੁਲਿਸ ਨੇ ਇਕ ਘਰ ਵਿਚੋਂ 3 ਕੁਇੰਟਲ 50 ਕਿੱਲੋ ਚੂਰਾ ਪੋਸਤ, ਇਕ ਦੇਸੀ ਕੱਟਾ ਤੇ 10 ਰੌਾਦ ਬਰਾਮਦ ਕੀਤੇ ਹਨ | ਵਿਧਾਨ ਸਭਾ ਇੰਦੌਰਾ ਦੇ ਥਾਣਾ ਡਮਟਾਲ ਦੇ ਅਧੀਨ ਆਉਂਦੇ ਪਿੰਡ ਨਾਗਲਿਆ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸ਼ਹੀਦ ਮੱਘਰ ਸਿੰਘ ਸਰਕਾਰੀ ਸਕੂਲ ਦਾ ਨਿਰੀਖਣ

ਪਠਾਨਕੋਟ, 10 ਫਰਵਰੀ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਬਲਬੀਰ ਸਿੰਘ ਨੇ ਸ਼ਹੀਦ ਮੱਘਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਦਾ ਨਿਰੀਖਣ ਕੀਤਾ | ਜ਼ਿਲ੍ਹਾ ਸਿੱਖਿਆ ਅਫਸਰ ਨੇ ਸਰਕਾਰੀ ਸਕੂਲ ਵਿਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਨਿਗਮ ਪੈਨਸ਼ਨਰਾਂ ਨੂੰ ਨਹੀਂ ਮਿਲੀ 2 ਮਹੀਨੇ ਤੋਂ ਪੈਨਸ਼ਨ

ਪਠਾਨਕੋਟ, 10 ਫਰਵਰੀ (ਸੰਧੂ)-ਦੋ ਮਹੀਨੇ ਤੋਂ ਪੈਨਸ਼ਨਾਂ ਨਾ ਮਿਲਣ ਕਰਕੇ ਨਗਰ ਨਿਗਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਦੇਸ਼ ਬੰਧੂ ਅਤੇ ਚੇਅਰਮੈਨ ਬੀ.ਆਰ. ਗੁਪਤਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਦੌਰਾਨ ਐਸੋਸੀਏਸ਼ਨ ...

ਪੂਰੀ ਖ਼ਬਰ »

ਸੀ. ਏ. ਏ. ਦੇ ਸਮਰਥਨ 'ਚ ਮਿਸਡ ਕਾਲ ਜਾਗਰੂਕਤਾ ਕੈਂਪ

ਪਠਾਨਕੋਟ, 10 ਫਰਵਰੀ (ਆਰ. ਸਿੰਘ )-ਭਾਜਪਾ ਵਲੋਂ ਸ਼ੁਰੂ ਕੀਤੀ ਗਈ ਮਿਸਡ ਕਾਲ ਮੁਹਿੰਮ ਤਹਿਤ ਸੀ.ਏ.ਏ. ਦੇ ਸਮਰਥਨ ਵਿਚ ਮਿਸਡ ਕਾਲ ਜਾਗਰੂਕਤਾ ਕੈਂਪ ਨਵੀਂ ਸਬਜ਼ੀ ਮੰਡੀ ਪਠਾਨਕੋਟ ਵਿਖੇ ਭਾਜਪਾ ਵਰਕਰਾਂ ਦੀ ਅਗਵਾਈ ਹੇਠ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਭਾਜਪਾ ...

ਪੂਰੀ ਖ਼ਬਰ »

ਡੀਵਾਰਮਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਬਮਿਆਲ, 10 ਫਰਵਰੀ (ਰਾਕੇਸ਼ ਸ਼ਰਮਾ)-ਰਾਸ਼ਟਰੀ ਡੀਵਾਰਮਿੰਗ ਦਿਵਸ ਮੌਕੇ ਮਿੰਨੀ ਪੀ.ਐੱਚ.ਸੀ. ਬਮਿਆਲ ਵਿਖੇ ਡੀਵਾਰਮਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਨੇ ਕੀਤੀ | ਇਸ ਮੌਕੇੇ ਸਕੂਲ ਦੇ ਵਿਦਿਆਰਥੀਆਾ ਨੂੰ ...

ਪੂਰੀ ਖ਼ਬਰ »

ਰਾਸ਼ਟਰੀ ਡੀਵਾਰਮਿੰਗ ਦਿਵਸ ਮਨਾਇਆ

ਪਠਾਨਕੋਟ, 10 ਫਰਵਰੀ (ਆਸ਼ੀਸ਼ ਸ਼ਰਮਾ)-ਸਿਵਲ ਸਰਜਨ ਪਠਾਨਕੋਟ ਡਾ: ਵਿਨੋਦ ਸਰੀਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਬੁੰਗਲ ਬਧਾਨੀ ਵਿਖੇ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ ਰਾਸ਼ਟਰੀ ਮੁਕਤੀ ਦਿਵਸ ਅਧੀਨ 1 ਤੋਂ 19 ਸਾਲ ਤੱਕ ਦੇ ਸਾਰੇ ਹੀ ਬੱਚਿਆਂ ਨੰੂ ...

ਪੂਰੀ ਖ਼ਬਰ »

ਸੰਦੀਪਨੀ ਗੁਰੂਕੁਲ ਸਕੂਲ 'ਚ ਵਾਤਾਵਰਨ ਸਮੱਸਿਆ 'ਤੇ ਮੁਕਾਬਲੇ ਕਰਵਾਏ

ਪਠਾਨਕੋਟ, 10 ਫਰਵਰੀ (ਆਸ਼ੀਸ਼ ਸ਼ਰਮਾ)-ਸੰਦੀਪਨੀ ਗੁਰੂਕੁਲ ਸਕੂਲ ਵਿਚ ਸਾਇੰਸ ਵਿਭਾਗ ਵਲੋਂ ਵਾਤਾਵਰਨ ਸਮੱਸਿਆ 'ਤੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਚੌਥੀ, ਪੰਜਵੀਂ ਅਤੇ 6ਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ | ਸਾਇੰਸ ਵਿਭਾਗ ਦੇ ਮੁਖੀ ਸਚਿਨ ਵਲੋਂ ਮੁਕਾਬਲਿਆਂ ਦਾ ...

ਪੂਰੀ ਖ਼ਬਰ »

ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ

ਪਠਾਨਕੋਟ, 10 ਫਰਵਰੀ (ਆਸ਼ੀਸ਼ ਸ਼ਰਮਾ)- ਲਾਇਨਜ਼ ਕਲੱਬ ਪਠਾਨਕੋਟ ਵਲੋਂ ਡਾ: ਕੇ.ਡੀ. ਆਈ ਹਸਪਤਾਲ ਵਿਖੇ 4 ਜ਼ਰੂਰਤਮੰਦ ਮਰੀਜ਼ਾਂ ਦੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ ਗਏ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਸਿਵਲ ਹਸਪਤਾਲ ਵਿਖੇ ਭਰੇ ਪਾਣੀ ਦੇ ਸੈਂਪਲ

ਪਠਾਨਕੋਟ, 10 ਫਰਵਰੀ (ਆਸ਼ੀਸ਼ ਸ਼ਰਮਾ)-ਸੀਨੀਅਰ ਮੈਡੀਕਲ ਅਫ਼ਸਰ ਡਾ: ਭੁਪਿੰਦਰ ਸਿੰਘ ਅਤੇ ਆਈ.ਡੀ.ਐਸ.ਪੀ. ਜ਼ਿਲ੍ਹਾ ਐਪੀਡੀਮਾਲੋਜਿਸਟ ਡਾ: ਸਰਬਜੀਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਦਫ਼ਤਰ ਪਠਾਨਕੋਟ ਅਤੇ ਸੀ.ਐਚ.ਸੀ. ਘਰੋਟਾ ਦੇ ਹੈਲਥ ਇੰਸਪੈਕਟਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX