ਤਾਜਾ ਖ਼ਬਰਾਂ


ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  41 minutes ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  56 minutes ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  about 1 hour ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  about 1 hour ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  about 1 hour ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 2 hours ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 2 hours ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 2 hours ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 2 hours ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 2 hours ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 4 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 4 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 4 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 3 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 4 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 4 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 4 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 5 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 5 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 5 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 5 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  about 6 hours ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  about 6 hours ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਤਰਨਤਾਰਨ

ਡੀ.ਸੀ. ਵਲੋਂ ਸਕੂਲੀ ਵਿਦਿਆਰਥਣਾਂ ਨੂੰ ਅਲਬੈਂਡਾਜ਼ੋਲ ਦੀ ਗੋਲੀ ਖੁਆ ਕੇ ਰਾਸ਼ਟਰੀ ਡੀ-ਵਾਰਮਿੰਗ ਦਿਵਸ ਦਾ ਉਦਘਾਟਨ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ ਕੱਦਗਿੱਲ)¸ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਸਾਡਾ ਇਸ ਥੀਮ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮਨਾਏ ਗਏ ਰਾਸ਼ਟਰੀ ਡੀ-ਵਾਰਮਿੰਗ ਦਿਵਸ ਦਾ ਉਦਘਾਟਨ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਵਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਅਲਬੈਂਡਾਜ਼ੋਲ ਦੀ ਗੋਲੀ ਖੁਆ ਕੇ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਬੱਚਿਆਂ ਦੇ ਪੇਟ ਵਿਚ ਕੀੜੇ ਆਮ ਰੋਗ ਹੈ ਪਰ ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬਿਮਾਰੀਆਂ ਦਾ ਰੂਪ ਲੈ ਸਕਦਾ ਹੈ | ਇਸ ਲਈ ਸਿਹਤ ਵਿਭਾਗ ਵਲੋਂ ਐਲਬੈਂਡਾਜ਼ੋਲ ਦੀ ਗੋਲੀ ਸਕੂਲੀ ਬੱਚਿਆਂ ਨੂੰ ਖੁਆਈ ਜਾਣੀ ਜ਼ਰੂਰੀ ਹੈ ਅਤੇ ਜਿਹੜੇ ਬੱਚੇ ਅੱਜ ਰਹਿ ਜਾਣਗੇ, ਉਨ੍ਹਾਂ ਨੂੰ ਮੋਪਅੱਪ ਦਿਵਸ ਮੌਕੇ 17 ਫਰਵਰੀ 2020 ਨੂੰ ਗੋਲੀਆਂ ਖੁਵਾਈਆ ਜਾਣਗੀਆਂ | ਇਸ ਦਿਵਸ 'ਤੇ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀ ਗੋਲੀ ਖਿਲਾਈ ਜਾਵੇਗੀ | ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਲਗਪਗ 787 ਸਰਕਾਰੀ ਅਤੇ ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ ਵਿਚ ਲਗਪਗ 1,11,354 ਬੱਚੇ 366 ਪ੍ਰਾਈਵੇਟ ਸਕੂਲਾਂ ਵਿਚ ਲਗਪਗ 1,22,767 ਬੱਚੇ ਅਤੇ 1076 ਆਂਗਨਵਾੜੀ ਸੈਟਰਾਂ ਵਿਚ ਲਗਪਗ 53,808 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ | ਇਸ ਅਵਸਰ 'ਤੇ ਸਕੂਲ ਦੇ ਪਿ੍ੰਸੀਪਲ ਰੀਟਾ ਗਿੱਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੁਮਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਰਨਜੀਤ ਧਵਨ, ਡਾ. ਅਮਰਜੀਤ, ਡਾ. ਗੁਰਪ੍ਰੀਤ ਸਿੰਘ ਪਨੂੰ, ਸੁਖਦੇਵ ਸਿੰਘ, ਗੁਰਦੇਵ ਸਿੰਘ ਅਤੇ ਸਕੂਲ ਦਾ ਸਾਰਾ ਸਟਾਫ਼ ਮੌਜੂਦ ਸੀ |

ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਪਿੰਡ ਠੱਠੀਆ ਮਹੰਤਾਂ ਦੇ ਰਹਿਣ ਵਾਲੇ ਇਕ ...

ਪੂਰੀ ਖ਼ਬਰ »

ਲੜਕੀ ਨਾਲ ਮਾਰਕੁੱਟ ਕਰਕੇ ਲਗਾਈਆਂ ਗੰਭੀਰ ਸੱਟਾਂ

ਤਰਨ ਤਾਰਨ, 10 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਇਕ ਲੜਕੀ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਖੇਮਕਰਨ ਵਿਖੇ ਪ੍ਰਕਾਸ਼ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ 'ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐੱਮ ਸੇਵਾ ਮੋਬਾਈਲ ਐਪ ਬਣੀ ਵਰਦਾਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ 'ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਂਚ ਕੀਤੀ ਗਈ ਪੰਜਾਬ ਐੱਮ ਸੇਵਾ ਮੋਬਾਈਲ ਐਪ ਲੋਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ, ...

ਪੂਰੀ ਖ਼ਬਰ »

ਪੁਲਿਸ ਵਲੋਂ ਵਿਲੇਜ ਪੁਲਿਸ ਅਫ਼ਸਰ ਸਕੀਮ ਸ਼ੁਰੂ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਪਿੰਡਾਂ ਵਿਚ ਵਿਲੇਜ ਪੁਲਿਸ ਅਫਸਰ ਨਿਯੁਕਤ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤੇ ਜਾਣ ਸਬੰਧੀ ਦਾਅਵਾ ਕੀਤਾ ਗਿਆ ਹੈ | ਜ਼ਿਲੇ੍ਹ ਵਿਚ ਪੁਲਿਸ ਮੁਲਾਜ਼ਮਾਂ ਦੀ ਪਹਿਲਾਂ ਹੀ ਘੱਟ ਹੋਣ ਦੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਕੂਲੀ ਵਿਦਿਆਰਥਣਾਂ ਨੂੰ ਅਲਬੈਂਡਾਜ਼ੋਲ ਦੀ ਗੋਲੀ ਖੁਆ ਕੇ ਰਾਸ਼ਟਰੀ ਡੀ-ਵਾਰਮਿੰਗ ਦਿਵਸ ਦਾ ਉਦਘਾਟਨ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ ਕੱਦਗਿੱਲ)¸ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਸਾਡਾ ਇਸ ਥੀਮ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮਨਾਏ ਗਏ ਰਾਸ਼ਟਰੀ ਡੀ-ਵਾਰਮਿੰਗ ਦਿਵਸ ਦਾ ਉਦਘਾਟਨ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ...

ਪੂਰੀ ਖ਼ਬਰ »

ਲੜਕੀ ਦੇ ਆਤਮ ਹੱਤਿਆ ਕਰਨ ਦੇ ਮਾਮਲੇ 'ਚ ਚਾਰ ਵਿਅਕਤੀ ਨਾਮਜ਼ਦ

ਪੱਟੀ, 10 ਫਰਵਰੀ (ਅਵਤਾਰ ਸਿੰਘ ਖਹਿਰਾ)¸ਬੀਤੇ ਦਿਨ ਇਕ ਔਰਤ ਵਲੋਂ ਆਤਮ ਹੱਤਿਆ ਕਰਨ ਦੇ ਮਾਮਲੇ ਵਿਚ ਮਿ੍ਤਕ ਲੜਕੀ ਪਿੰਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਥਾਣਾ ਪੱਟੀ ਸਿਟੀ ਵਿਖੇ ਪਹੁੰਚ ਕੇ ਇਨਸਾਫ਼ ਦੀ ਮੰਗ ਕੀਤੀ ਅਤੇ ਪੁਲਿਸ ਨੇ ਮੁਦੱਈ ਦੇ ਬਿਆਨਾਂ 'ਤੇ ਚਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਵਿਲੇਜ ਪੁਲਿਸ ਅਫ਼ਸਰ ਸਕੀਮ ਸ਼ੁਰੂ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਪਿੰਡਾਂ ਵਿਚ ਵਿਲੇਜ ਪੁਲਿਸ ਅਫਸਰ ਨਿਯੁਕਤ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤੇ ਜਾਣ ਸਬੰਧੀ ਦਾਅਵਾ ਕੀਤਾ ਗਿਆ ਹੈ | ਜ਼ਿਲੇ੍ਹ ਵਿਚ ਪੁਲਿਸ ਮੁਲਾਜ਼ਮਾਂ ਦੀ ਪਹਿਲਾਂ ਹੀ ਘੱਟ ਹੋਣ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਤਰਨ ਤਾਰਨ, 10 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ਪੰਜਾਬ ਰੋਡਵੇਜ਼ ਪਨਸਪ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਰੋਡਵੇਜ਼ ਦੇ ਅਠਾਰਾਂ ਡਿਪੂਆਂ ਅੱਗੇ ਰੋਸ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀਪੂ ਪ੍ਰਧਾਨ ਸਤਨਾਮ ਸਿੰਘ ਤੁੜ ਨੇ ...

ਪੂਰੀ ਖ਼ਬਰ »

ਪੁਲਿਸ ਦੀ ਵਰਦੀ 'ਚ ਲੁਟੇਰਿਆਂ ਨੇ ਚੌਲਾਂ ਨਾਲ ਭਰਿਆ ਟਰਾਲਾ ਖੋਹਿਆ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੇ ਪਿੰਡ ਜਿਊਣੇਕੇ ਵਿਖੇ ਪੁਲਿਸ ਵਰਦੀ ਵਿਚ 5 ਲੁਟੇਰਿਆਂ ਨੇ ਇਕ ਡਰਾਈਵਰ ਪਾਸੋਂ ਚੌਲਾਂ ਨਾਲ ਭਰਿਆ ਟਰਾਲਾ ਖੋਹ ਲਿਆ | ਇਸ ਸਬੰਧ ਵਿਚ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ...

ਪੂਰੀ ਖ਼ਬਰ »

ਮੋਟਰਸਾਈਕਲਾਂ 'ਤੇ ਸਵਾਰ ਪੰਜ ਲੁਟੇਰਿਆਂ ਇਕ ਵਿਅਕਤੀ ਪਾਸੋਂ 52,600 ਰੁਪਏ ਦੀ ਲੁੱਟੀ ਨਕਦੀ

ਫਤਿਆਬਾਦ, 10 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਦੇ ਨੇੜਲੇ ਪਿੰਡ ਖਵਾਸਪੁਰ ਦੇ ਮਸ਼ਹੂਰ ਗੁਰਦੁਆਰਾ ਬਾਬਾ ਡੰਡਿਆਂ ਵਾਲੇ ਦੇ ਨਜ਼ਦੀਕ ਦੋ ਮੋਟਰਸਾਈਕਲਾਂ 'ਤੇ ਸਵਾਰ ਲੁਟੇਰਿਆਂ ਵਲੋਂ ਇਕ ਨਿੱਜੀ ਕੰਪਨੀ ਦੇ ਏਜੰਟ ਕੋਲੋਂ ਪੈਸੇ ਲੁੱਟ ਲੈਣ ਦਾ ਸਮਾਚਾਰ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫਸਰ ਤਰਨ ਤਾਰਨ ਵਲੋਂ ਚੋਹਲਾ ਸਾਹਿਬ ਖੇਡ ਸਟੇਡੀਅਮ ਦੀ ਕੀਤੀ ਨਿਸ਼ਾਨਦੇਹੀ

ਚੋਹਲਾ ਸਾਹਿਬ, 10 ਫਰਵਰੀ (ਬਲਵਿੰਦਰ ਸਿੰਘ)¸ਸਥਾਨਕ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਪਾਰਕਿੰਗ ਵਾਲੀ ਜਗ੍ਹਾ 'ਤੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਜਾ ਰਹੀ ਉਸਾਰੀ ਜਿਸ ਦੇ ਵਿਰੋਧ ਵਿਚ ਪਿਛਲੇ ਲੰਮੇਂ ਸਮੇਂ ਤੋਂ ਕਿਸਾਨ ਸੰਘਰਸ਼ ਕਮੇਟੀ ਵਲੋਂ ਪੱਕਾ ਮੋਰਚਾ ...

ਪੂਰੀ ਖ਼ਬਰ »

ਅੱਜ ਦੇ ਸਮੇਂ 'ਚ ਸਮਾਜ ਨੂੰ ਸੇਧ ਦੇਣ ਵਾਲਾ ਅਨੰਦ ਕਾਰਜ ਹੋਇਆ

ਪੱਟੀ, 10 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਅੱਜ ਦੇ ਵਿਆਹਾਂ ਦੇ ਵਿਗੜ ਚੁੱਕੇ ਸਿਸਟਮ ਵਿਚ ਸਾਦੇ ਢੰਗ ਅਤੇ ਗੁਰਮਤਿ ਅਨੁਸਾਰ ਆਨੰਦ ਕਾਰਜ ਕਰਾਉਣ ਦੀ ਉਦਾਹਰਣ ਬਣੀ ਹੈ ਇਹ ਜੋੜੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੀ.ਐੱਚ.ਡੀ. ਰਿਸਰਚ ਸਕਾਲਰ ਅਤੇ ਬੀ.ਕੇ.ਐੱਸ. ...

ਪੂਰੀ ਖ਼ਬਰ »

ਹਲਕਾ ਵਿਧਾਇਕ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲਾਂ 'ਚ ਦਾਖਲਾ ਕਰਵਾਉਣ ਮੁਹਿੰਮ ਦੀ ਸ਼ੁਰੂਆਤ

ਝਬਾਲ, 10 ਫਰਵਰੀ (ਸਰਬਜੀਤ ਸਿੰਘ)¸ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਉਚ ਪੱਧਰ ਦੀਆਂ ਵਿਦਿਅਕ ਸਹੂਲਤਾਂ ਦੇਣ ਲਈ ਖੋਲੇ੍ਹ ਗਏ ਸਮਾਰਟ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਚਲਾਈ ਗਈ ਦਾਖ਼ਲਾ ਕਰਾਉਣ ...

ਪੂਰੀ ਖ਼ਬਰ »

ਸ਼ਹੀਦ ਬਾਬਾ ਰਾਮ ਸਿੰਘ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ 13 ਤੋਂ

ਸਰਹਾਲੀ ਕਲਾਂ, 10 ਫਰਵਰੀ (ਅਜੈ ਸਿੰਘ ਹੁੰਦਲ)-ਸ਼ਹੀਦ ਬਾਬਾ ਰਾਮ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ ਧਾਰਿਮਕ ਸਮਾਗਮ ਪਿੰਡ ਚੌਧਰੀਵਾਲਾ, ਨੌਸ਼ਹਿਰਾ ਪੰਨੂੰਆਂ ਵਿਖੇ ਮਿਤੀ 13 ਤੋਂ 15 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

21 ਦੀ ਕਾਨਫਰੰਸ ਸਬੰਧੀ ਦਲਜੀਤ ਸਿੰਘ ਗਿੱਲ ਵਲੋਂ ਸਰਹੱਦੀ ਖ਼ੇਤਰ ਦੇ ਪਿੰਡਾਂ ਦੇ ਦੌਰੇ ਜਾਰੀ

ਖੇਮਕਰਨ, 10 ਫਰਵਰੀ (ਰਾਕੇਸ਼ ਬਿੱਲਾ)-ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਵਲੋਂ 21 ਫਰਵਰੀ ਨੂੰ ਮਾਝੇ ਅਤੇ ਪਿੰਡ ਠੱਠੀਆਂ ਮਹੰਤਾਂ ਵਿਖੇ ਕਰਵਾਈ ਜਾ ਰਹੀ ਰਾਜਸੀ ਕਾਨਫਰੰਸ ਸਬੰਧੀ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਤੇ ਕਾਨਫਰੰਸ ਸਬੰਧੀ ਉਤਸ਼ਾਹਿਤ ਕਰਨ ਵਾਸਤੇ ਅਕਾਲੀ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਸ਼ਹੀਦ ਦੀ ਯਾਦ 'ਚ ਦੂਜਾ ਪੇਂਡੂ ਫੁੱਟਬਾਲ ਟੂਰਨਾਮੈਂਟ ਕਰਵਾਇਆ

ਖੇਮਕਰਨ 10 ਫਰਵਰੀ (ਰਾਕੇਸ਼ ਬਿੱਲਾ)-ਧੰਨ ਧੰਨ ਬਾਬਾ ਬੀਰ ਸਿੰਘ ਜੀ ਸ਼ਹੀਦ ਦੀ ਯਾਦ ਵਿਚ ਦੂਜਾ ਪੇਂਡੂ ਫੁੱਟਬਾਲ ਟੂਰਨਾਮੈਂਟ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਪਿੰਡ ਰੱਤੋਕੇ ਗੁਰਦੁਆਰਾ ਵਿਚ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੇ ਪਿੰਡਾਂ ਦੀਆਂ ਕਰੀਬ 24 ਟੀਮਾਂ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਵਲੋਂ 13 ਦੀ ਅੰਮਿ੍ਤਸਰ ਰੈਲੀ ਮੀਟਿੰਗ

ਝਬਾਲ, 10 ਫਰਵਰੀ (ਸੁਖਦੇਵ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ 13 ਫਰਵਰੀ ਨੂੰ ਅੰਮਿ੍ਤਸਰ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਸਬੰਧੀ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਪਿੰਡ ਬਘਿਆੜੀ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਤੇ ਸੰਤ ਸੰਮੇਲਨ ਸਮਾਰੋਹ ਮਨਾਉਣ ਸਬੰਧੀ ਮੀਟਿੰਗ

ਪੱਟੀ, 10 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬੜੀ ਹੀ ਧੂੰਮਧਾਮ ਅਤੇ ਸ਼ਰਧਾਪੂਰਵਕ ਬਾਬਾ ਆਨੰਦ ਗਿਰੀ ਦੀ ਅਗਵਾਈ ਹੇਠ ਹਰੀਹਰ ਰੋਹੀ ਮੰਦਰ ਵਿਖੇ ਮਨਾਇਆ ਜਾਵੇਗਾ | ਮਹਾਂ ਸ਼ਿਵਰਾਤਰੀ ਅਤੇ ਸੰਤ ...

ਪੂਰੀ ਖ਼ਬਰ »

ਸੰਤ ਬਾਬਾ ਸੋਭਾ ਸਿੰਘ ਦੀ ਸਾਲਾਨਾ ਬਰਸੀ ਸਬੰਧੀ ਸਮਾਗਮ 14, 15, 16 ਨੂੰ

ਫਤਿਆਬਾਦ, 10 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਅਨਮੋਲ ਹੀਰੇ ਬ੍ਰਹਮਗਿਆਨੀ ਸੰਤ ਬਾਬਾ ਸੋਭਾ ਸਿੰਘ ਮੁੰਡਾਪਿੰਡ ਵਾਲਿਆਂ ਦੇ ਸਾਲਾਨਾ ਬਰਸੀ ਸਮਾਗਮ ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਸਥਾਨਕ ਮੁਖੀ ਬਾਬਾ ਨੰਦ ਸਿੰਘ ਮੁੰਡਾ ਪਿੰਡ, ...

ਪੂਰੀ ਖ਼ਬਰ »

21 ਦੀ ਰੈਲੀ ਕਾਮਯਾਬ ਕਰਨ ਲਈ ਬਲਾਕ ਖਡੂਰ ਸਾਹਿਬ ਦੇ ਪਿੰਡਾਂ 'ਚ ਮੀਟਿੰਗਾਂ ਹੋਣਗੀਆਂ-ਬ੍ਰਹਮਪੁਰਾ

ਖਡੂਰ ਸਾਹਿਬ, 10 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਸਾਰੇ ਸਿਧਾਂਤਾ ਨੂੰ ਛਿੱਕੇ ਟੰਗ ਕੇ ਅੱਜ ਅਕਾਲੀ ਦਲ 'ਤੇ ਕਬਜ਼ਾ ਕਰਕੇ ਆਪਣੀ ਜਗੀਰ ਸਮਝੀ ਬੈਠੇ ਸੁਖਬੀਰ ਸਿੰਘ ਬਾਦਲ ਨੇ ਆਪਣੀ ਪ੍ਰਧਾਨਗੀ ਦੀ ਖਾਤਰ ਸਿੱਖ ਕੌਮ ਨਾਲ ਵੱਡਾ ਧੋਖਾ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਅਕਾਲੀ ਦਲ ਦੀ 27 ਦੀ ਰੈਲੀ ਸਬੰਧੀ ਲੋਕਾਂ 'ਚ ਵੱਡਾ ਉਤਸ਼ਾਹ-ਅਜਮੇਰ ਸਿੰਘ ਛਾਪਾ, ਰੂਪ ਸਿੰਘ

ਝਬਾਲ, 10 ਫਰਵਰੀ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ 'ਬ' ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਰੈਲੀਆਂ ਕਰਨ ਦੇ ਸਿਲਸਿਲੇ ਤਹਿਤ ਤਰਨ ਤਾਰਨ ਵਿਖੇ 27 ਫਰਵਰੀ ਨੂੰ ਹੋ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਨਹਿਰਾਂ ਦੀ ਖਲਾਈ ਨਾ ਹੋਣ ਕਾਰਨ ਜ਼ਮੀਨਾਂ ਹੋ ਰਹੀਆਂ ਹਨ ਬੰਜਰ ਤੇ ਘੱਟ ਰਿਹਾ ਹੈ ਬਾਗਾਂ ਹੇਠੋਂ ਰਕਬਾ-ਸੰਧੂ

ਪੱਟੀ, 10 ਫਰਵਰੀ (ਅਵਤਾਰ ਸਿੰਘ ਖਹਿਰਾ)-ਖਾਰੇ ਮਾਝੇ ਦੀ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਵਾਲੀ ਅਪਰਬਾਰੀ ਦੋਆਬ ਨਹਿਰ ਦੀ ਲੰਮੇ ਸਮੇਂ ਤੋਂ ਖਲਾਈ ਨਾ ਹੋਣ ਕਾਰਨ ਪਾਣੀ ਤੋਂ ਸੱਖਣੀ ਹੋਈ ਨਹਿਰ ਕਾਰਨ ਜਿੱਥੇ ਕਿਸਾਨਾਂ ਦੀ ਜ਼ਮੀਨ ਬੰਜਰ ਹੋ ਰਹੀ ਹੈ, ਓਥੇ ਹੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਦੀ ਅਗਵਾਈ 'ਚ ਕੈਨੇਡਾ ਦੇ ਵਿਧਾਇਕ ਸੰਧੂ ਦਾ ਸਨਮਾਨ

ਮੀਆਂਵਿੰਡ, 10 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਜੋ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਮਜ਼ਬੂਤ ਬਣਾ ਚੁੱਕੇ ਹਨ ਨੇ ਆਪਣੇ ਸਾਥੀਆਂ ਸਮੇਤ ਕੈਨੇਡਾ ਦੇ ਵਿਧਾਇਕ ਅਮਰਜੋਤ ਸਿੰਘ ਸੰਧੂ ਦਾ ਸਨਮਾਨ ...

ਪੂਰੀ ਖ਼ਬਰ »

ਧਮਾਕੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨਾਲ ਤਰਕਸ਼ੀਲਾਂ ਨੇ ਕੀਤਾ ਦੁੱਖ ਸਾਂਝਾ

ਤਰਨ ਤਾਰਨ, 10 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿਲ)¸ਤਰਕਸ਼ੀਲ ਸੁਸਾਇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਆਗੂਆਂ ਵਲੋਂ ਬੀਤੇ ਦਿਨ ਪਿੰਡ ਪਹੂਵਿੰਡ ਤੋਂ ਟਾਹਲਾ ਸਾਹਿਬ ਜਾਣ ਸਮੇਂ ਰਸਤੇ 'ਚ ਨਗਰ ਕੀਰਤਨ ਦੌਰਾਨ ਆਤਿਸ਼ਬਾਜੀ ਦੇ ਹੋਏ ਧਮਾਕੇ ਕਾਰਨ ਮਾਰੇ ਗਏ ਬੱਚਿਆਂ ਦੇ ...

ਪੂਰੀ ਖ਼ਬਰ »

ਡਾਇਰੈਕਟਰ ਟਰਾਂਸਪੋਰਟ ਚੰਡੀਗੜ੍ਹ ਦਫ਼ਤਰ ਵਿਖੇ ਪੱਕਾ ਮੋਰਚਾ ਤੇ ਭੁੱਖ ਹੜਤਾਲ 24 ਤੋਂ

ਪੱਟੀ, 10 ਫਰਵਰੀ (ਅਵਤਾਰ ਸਿੰਘ ਖਹਿਰਾ)¸ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਯੂਨੀਅਨ ਪੱਟੀ ਡੀਪੂ ਵਿਖੇ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਤੇ ਚੇਅਰਮੈਨ ਸਲਵਿੰਦਰ ਸਿੰਘ ਦੀ ਅਗਵਾਈ ਹੇਠ ਗੇਟ ਰੇਲੀ ਕੀਤੀ ਗਈ | ਇਸ ਗੇਟ ਰੈਲੀ ਨੂੰ ਸਬੰਧੋਨ ਕਰਦੇ ਜਨਰਲ ਸਕੱਤਰ ਵਜੀਰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਨਗਰ ਕੀਰਤਨ 'ਚ ਧਮਾਕੇ ਦੌਰਾਨ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ ਚਾਲ ਪੁੱਛਿਆ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਪਿਛਲੇ ਦਿਨੀਂ ਨਜ਼ਦੀਕੀ ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਵਿਚ ਜ਼ਖਮੀ ਹੋਏ ਨੌਜਵਾਨਾਂ ਦਾ ਹਾਲ ਚਾਲ ਪੁੱਛਣ ਲਈ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸੀਨੀਅਰ ਅਕਾਲੀ ਆਗੂ ਹਰਮੀਤ ਸਿੰਘ ਸੰਧੂ ਅਤੇ ...

ਪੂਰੀ ਖ਼ਬਰ »

ਧਮਾਕੇ 'ਚ ਮਾਰੇ ਗਏ ਤੀਜੇ ਬੱਚੇ ਦਾ ਪਹੂਵਿੰਡ ਵਿਖੇ ਹੋਇਆ ਸਸਕਾਰ

ਭਿੱਖੀਵਿੰਡ, 10 ਫਰਵਰੀ (ਸੁਰਜੀਤ ਕੁਮਾਰ ਬੌਬੀ)-ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਵਿਚ ਜਬਰਦਸਤ ਧਮਾਕਾ ਹੋਣ ਨਾਲ ਜਿਥੇ ਪਿੰਡ ਪਹੂਵਿੰਡ ਦੇ ਵਸਨੀਕ ਗੁਰਕੀਰਤ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਮੌਤ ਬੀਤੀ ਸ਼ਾਮ ਇਲਾਜ ਦੌਰਾਨ ਹੋ ਗਈ, ...

ਪੂਰੀ ਖ਼ਬਰ »

ਪੰਜਾਬ 'ਚ ਅਮਨ ਕਾਨੂੰਨ ਦੀ ਹਾਲਤ ਖਰਾਬ-ਹਰਮੀਤ ਸਿੰਘ ਸੰਧੂ

ਝਬਾਲ, 10 ਫਰਵਰੀ (ਸੁਖਦੇਵ ਸਿੰਘ)-ਪੰਜਾਬ ਦੇ ਹਾਲਾਤ ਏਨੇ ਬਦਤਰ ਹੋ ਗਏ ਹਨ ਕਿ ਸਥਿਤੀ ਅਰਾਜਕਤਾ ਵੱਲ ਵੱਧ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਕਾਂਗਰਸ ਦੀ ਕੈਪਟਨ ਸਰਕਾਰ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਮੀਟਿੰਗ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)¸ਕੁਲ ਹਿੰਦ ਕਿਸਾਨ ਸ਼ੰਘਰਸ਼ ਤਾਲਮੇਲ ਕਮੇਟੀ ਤਰਨ ਤਾਰਨ ਦੀ ਮੀਟਿੰਗ ਸਾਥੀ ਬਲਦੇਵ ਸਿੰਘ ਧੂੰਦਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ, ਜਿਸ 'ਚ ਫ਼ੈਸਲਾ ਕੀਤਾ ਗਿਆ ਕਿ ਕੇਂਦਰੀ ਤਾਲਮੇਲ ਕਮੇਟੀ ਦੇ ਸੱਦੇ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਖ਼ੇਤੀ ਕਰ ਰਿਹਾ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)¸ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਖੇਤੀ ਕਾਰਜ ਦੌਰਾਨ ਕੁਦਰਤੀ ਸਮਤੋਲ ਬਣਾਈ ਰੱਖਣ ਲਈ ਨਿਰੀਖਣ ਅਤੇ ਉਤਸ਼ਾਹਿਤ ਕਰ ਰਿਹਾ ਹੈ | ਕਿਸਾਨ ਕੁਦਰਤ ...

ਪੂਰੀ ਖ਼ਬਰ »

ਜਰਨੈਲ ਸਿੰਘ ਮੰਡੀ ਵਾਲਿਆਂ ਨਮਿਤ ਪਾਠ ਦੇ ਭੋਗ ਪਏ

ਅਮਰਕੋਟ, 10 ਫਰਵਰੀ (ਗੁਰਚਰਨ ਸਿੰਘ ਭੱਟੀ)¸ਜਰਨੈਲ ਸਿੰਘ ਮੰਡੀ ਵਾਲਿਆਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਦਾਸੂਵਾਲ ਮੰਡੀ ਵਿਖੇ ਪਾਏ ਗਏ | ਇਸ ਮੌਕੇ ਕੀਰਤਨੀਏ ਜਥੇ ਵਲੋਂ ਰਸਭਿੰਨਾ ਗੁਰਬਾਣੀ ਦਾ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਸਿੱਖੀ ਦੇ ਕੀਤੇ ਘਾਣ ਸਦਕਾ ਪੰਜਾਬ ਦੇ ਲੋਕ ਬਾਦਲਾਂ ਨੂੰ ਮੂੰਹ ਨਹੀਂ ਲਗਾਉਣਗੇ-ਬ੍ਰਹਮਪੁਰਾ

ਫਤਿਆਬਾਦ, 10 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭੈਲ ਵਿਖੇ 21 ਦੀ ਟਕਸਾਲੀ ਅਕਾਲੀ ਦਲ ਦੀ ਕਾਨਫਰੰਸ ਬਾਰੇ ਕੀਤੀ ਵਿਸ਼ਾਲ ਇਕੱਤਰਤਾ ਦੌਰਾਨ ਬੋਲਦੇ ਹੋਏ ਸਾਬਕਾ ਮੰਤਰੀ ਅਤੇ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਫੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 10 ਫਰਵਰੀ (ਪਰਮਜੀਤ ਜੋਸ਼ੀ)-ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ ਸਰਕਲ ਪ੍ਰਧਾਨ ਮੰਗਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਚਾਰ ਵਟਾਂਦਰੇ ਕੀਤੇ ਗਏ, ਤੋਂ ਪਹਿਲਾਂ ਆਪਣੇ ਵਿਛੜੇ ਹੋਏ ਸਾਥੀ ਗੁਰਸਾਹਿਬ ਸਿੰਘ ਨੂੰ ਮੋਨ ਧਾਰ ਕੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਡੀ.ਏ.ਵੀ. ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ

ਭਿੱਖੀਵਿੰਡ, 10 ਫਰਵਰੀ (ਬੌਬੀ)-ਗੁਰੂ ਨਾਨਕ ਦੇਵ ਡੀ.ਏ.ਵੀ. ਪਬਲਿਕ ਸਕੂਲ ਦੇ ਵਿਹੜੇ ਵਿਚ ਇਨਾਮ ਵੰਡ ਸਮਾਗਮ ਬੜੇ ਹੀ ਜੋਸ਼ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸ਼੍ਰੀ ਮਹੇਸ਼ 'ਚੋਂ ਸਾਲਾਨਾ ਇਨਾਮ ਪੜਾ, ਆਰ.ਓ. ਮੈਡਮ ਡਾ. ਨੀਲਮ ਕਾਮਰਾ, ਮੈਨੇਜਰ ਡਾ. ਅਜੈ ...

ਪੂਰੀ ਖ਼ਬਰ »

ਬਾਬਾ ਭਗਤ ਸਿੰਘ ਜੀ ਸਿੱਧ ਮਸਤ ਦੀ ਸਾਲਾਨਾ ਬਰਸੀ ਮਨਾਈ

ਹਰੀਕੇ ਪੱਤਣ, 10 ਫਰਵਰੀ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਵਿਖੇ ਬਾਬਾ ਭਗਤ ਸਿੰਘ ਸਿੱਧ ਮਸਤ ਦੀ ਸਾਲਾਨਾ ਬਰਸੀ ਬੜੀ ਸ਼ਰਧਾਪੂਰਵਕ ਮਨਾਈ ਗਈ | ਇਹ ਸਮਾਗਮ ਬਾਬਾ ਭਗਵਾਨ ਸਿੰਘ ਹਰਖੋਵਾਲ ਵਾਲਿਆਂ ਦੀ ਅਗਵਾਈ ਹੇਠ ਕਰਵਾਏ ਗਏ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ-ਭਾਜਪਾ ਨੇ ਬੇਰੁਜ਼ਗਾਰੀ ਤੇ ਮੰਹਿਗਾਈ ਤੋਂ ਸਿਵਾਏ ਪੰਜਾਬ ਨੂੰ ਕੁਝ ਨਹੀਂ ਦਿੱਤਾ-ਬ੍ਰਹਮਪੁਰਾ

ਸ਼ਾਹਬਾਜ਼ਪੁਰ, 10 ਜਨਵਰੀ (ਪ੍ਰਦੀਪ ਬੇਗੇਪੁਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਸ਼ੁਰੂ ਕੀਤੀ ਜ਼ਿਲ੍ਹਾ ਪੱਧਰੀ ਜਨ ਸੰਪਰਕ ਮੁਹਿੰਮ ਤਹਿਤ 21 ਫਰਵਰੀ ਨੂੰ ਠੱਠੀਆਂ ਮਹੰਤਾਂ ਵਿਖੇ ਕੀਤੀ ਜਾਣ ਵਾਲੀ ਕਾਨਫਰੰਸ ਸਬੰਧੀ ਵਰਕਰਾਂ ਵਿਚ ਭਾਰੀ ...

ਪੂਰੀ ਖ਼ਬਰ »

ਸਰਪੰਚ ਗੁਰਦੇਵ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੀਆਂਵਿੰਡ, 10 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਅੱਲੋਵਾਲ ਦੇ ਮੌਜੂਦਾ ਸਰਪੰਚ ਗੁਰਦੇਵ ਸਿੰਘ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ, ਜਿੰਨਾਂ ਦਾ ਅਫਸੋਸ ਕਰਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰੈਸ ਸਕੱਤਰ ਮੇਘ ਸਿੰਘ ਖਡੂਰ ਸਾਹਿਬ ਨੇ ਆਪਣੇ ਸਾਥੀ ਦਰਬਾਰਾ ਸਿੰਘ ...

ਪੂਰੀ ਖ਼ਬਰ »

ਜ਼ਿੰਦਗੀ 'ਚ ਕਾਮਯਾਬੀ ਲਈ ਅਨੁਸ਼ਾਸਨ ਤੇ ਸੰਜਮ ਲਾਜ਼ਮੀ-ਬਲਵਿੰਦਰ ਅੱਤਰੀ

ਤਰਨ ਤਾਰਨ, 10 ਫਰਵਰੀ (ਪਰਮਜੀਤ ਜੋਸ਼ੀ)-ਜਿੰਦਗੀ 'ਚ ਜੇਕਰ ਤੁਸੀਂ ਕਾਮਯਾਬ ਹੋਣਾ ਚਾਹੁੰਦੇ ਹੋ ਤਾਂ ਅਨੁਸ਼ਾਸਨ ਅਤੇ ਸੰਜਮ ਲਾਜ਼ਮੀ ਹੈ | ਇਨ੍ਹਾਂ ਦੇ ਅਧਾਰ 'ਤੇ ਹੀ ਤੁਸੀਂ ਕਾਮਯਾਬੀ ਦੀਆਂ ਬੁਲੰਦੀਆਂ 'ਤੇ ਪੁੱਜ ਕੇ ਦੇਸ਼ ਦਾ ਵਿਕਾਸ ਕਰ ਸਕਦੇ ਹੋਏ | ਉਕਤ ਪ੍ਰਗਟਾਵਾ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬੱਚਿਆਂ ਨੂੰ ਅਲਬੈਂਡਾਜ਼ੋਲ ਗੋਲੀਆਂ ਖਵਾਈਆਂ

ਚੋਹਲਾ ਸਾਹਿਬ, 10 ਫਰਵਰੀ (ਬਲਵਿੰਦਰ ਸਿੰਘ)¸ਸਿਵਲ ਸਰਜਨ ਡਾ.ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ: ਜਤਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਬਲਾਕ ਚੋਹਲਾ ਸਾਹਿਬ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਅਤੇ ਕਾਲਜ ਵਿਚ ਹੈਲਥ ਇੰਸਪੈਕਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX