ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  28 minutes ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਵਿਧਾਨ ਸਭਾ ਸਪੀਕਰ ਸੰਧਵਾ ਦੇ ਡਰਾਈਵਰ ਵਲੋਂ ਟਰੱਕ ਡਰਾਈਵਰ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਗੰਨਮੈਨ ਵਲੋਂ ਇਕ ਟਰੱਕ ਡਰਾਈਵਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਅਸਲ 'ਚ ਕੁਲਤਾਰ ਸਿੰਘ ਸੰਧਵਾਂ ਬੀਤੇ ਦਿਨ ਇੱਥੇ ਮਾਨਾਂਵਾਲਾ ਨੇੜੇ ਗੁਜ਼ਰ ਰਹੇ ਸਨ, ਜਿਨ੍ਹਾਂ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  1 day ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਪੰਜਾਬ / ਜਨਰਲ

ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਲਈ ਅਸੀਂ ਸਭ ਜ਼ਿੰਮੇਵਾਰ ਹਾਂ- ਜਸਟਿਸ ਰਣਜੀਤ ਸਿੰਘ

ਚੰਡੀਗੜ•, 10 ਫਰਵਰੀ (ਹਰਕਵਲਜੀਤ ਸਿੰਘ)-ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਦੀ ਜਾਂਚ ਕਰਨ ਲਈ ਮੌਜੂਦਾ ਕਾਂਗਰਸ ਸਰਕਾਰ ਵਲੋਂ ਬਣਾਏ ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ ਕੇ ਬੇਅਦਬੀ ਨਾਲ ਸਬੰਧਿਤ ਕੇਸਾਂ ਵਿਚ ਪੁਲਿਸ ਅਤੇ ਸਰਕਾਰ ਦੇ ਨਾ ਮਿਲਵਰਤਣ ਵਾਲੇ ਰਵੱਈਏ ਅਤੇ ਪੁਲਿਸ ਵਲੋਂ ਗਵਾਹਾਂ ਨੂੰ ਡਰਾਉਣ, ਧਮਕਾਉਣ ਤੇ ਤੰਗ-ਪ੍ਰੇਸ਼ਾਨ ਕਰਨ ਦੀਆਂ ਬਿਨਾਂ ਰੋਕ-ਟੋਕ ਚੱਲ ਰਹੀਆਂ ਕਾਰਵਾਈਆਂ ਲਈ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ | ਪੱਤਰ ਵਿਚ ਉਨ੍ਹ•ਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਪਿੰਡ ਬਹਿਬਲ ਕਲਾਂ ਦੇ ਸਵਰਗੀ ਸੁਰਜੀਤ ਸਿੰਘ ਦੀ ਪਤਨੀ ਵਲੋਂ ਮੈਨੂੰ ਆਪਣੇ ਪਤੀ ਦੀ ਮੌਤ ਸਬੰਧੀ ਸੂਚਿਤ ਕਰਨ ਲਈ ਟੈਲੀਫ਼ੋਨ ਕੀਤਾ ਗਿਆ | ਉਨ੍ਹ•ਾਂ ਕਿਹਾ ਕਿ ਸੁਰਜੀਤ ਸਿੰਘ ਉਕਤ ਘਟਨਾਵਾਂ ਵਿਚ ਮੁੱਖ ਚਸ਼ਮਦੀਦ ਗਵਾਹ ਸੀ ਪਰ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਲਗਾਤਾਰ ਤੰਗ ਕੀਤਾ ਜਾਂਦਾ ਰਿਹਾ ਅਤੇ ਉਸ ਨੇ ਮਗਰਲੇ ਸਮੇਂ ਦੌਰਾਨ ਇਸ ਸਬੰਧੀ ਮੇਰੇ ਨਾਲ ਵੀ ਕਈ ਵਾਰ ਸੰਪਰਕ ਕੀਤਾ | ਉਨ੍ਹਾਂ ਕਿਹਾ ਕਿ ਮੈਂ ਇਸ ਸਬੰਧੀ ਫ਼ਰੀਦਕੋਟ ਦੇ ਜ਼ਿਲ੍ਹਾ ਪੁਲਿਸ ਮੁਖੀ ਅਤੇ ਬਿਜਲੀ ਵਿਭਾਗ ਨਾਲ ਵੀ ਗੱਲਬਾਤ ਕੀਤੀ ਪਰ ਇਸ ਦੇ ਬਾਵਜੂਦ ਸੁਰਜੀਤ ਸਿੰਘ ਨੂੰ ਕੋਈ ਫ਼ਾਇਦਾ ਨਾ ਮਿਲਿਆ ਅਤੇ ਮਜਬੂਰੀ ਵਿਚ ਮੈਂ ਉਸ ਨੂੰ ਹਾਈਕੋਰਟ ਵਿਚ ਸ਼ਿਕਾਇਤ ਦਾਇਰ ਕਰਨ ਲਈ ਕਿਹਾ ਅਤੇ ਇਸ ਮੰਤਵ ਲਈ ਉਸ ਨੂੰ ਵਕੀਲ ਵੀ ਕਰਵਾ ਕੇ ਦਿੱਤਾ | ਉਨ੍ਹ•ਾਂ ਆਪਣੇ ਪੱਤਰ ਵਿਚ ਕਿਹਾ ਕਿ ਸੁਰਜੀਤ ਸਿੰਘ ਜੋ ਕਿ ਕਾਫ਼ੀ ਦਬਾਅ ਵਿਚ ਰਿਹਾ, ਨੂੰ ਕਮਿਸ਼ਨ ਨੇ ਵੀ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਕੇ ਬਿਆਨ ਦੇਣ ਲਈ ਬੁਲਾਇਆ ਸੀ ਅਤੇ ਕਮਿਸ਼ਨ ਵਲੋਂ ਰਿਕਾਰਡ ਕੀਤੇ ਬਿਆਨਾਂ 'ਚ ਉਸ ਨੇ ਦੱਸਿਆ ਕਿ ਪਿੰਡ ਦੇ ਇਕ ਅਕਾਲੀ ਲੀਡਰ ਗੁਰਚੇਤ ਸਿੰਘ ਢਿੱਲੋਂ ਉਸ 'ਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਸਾਹਮਣੇ ਕੋਈ ਬਿਆਨ ਦਰਜ ਨਾ ਕਰਵਾਉਣ ਲਈ ਦਬਾਅ ਪਾਉਂਦੇ ਰਹੇ ਅਤੇ ਇਹ ਵੀ ਧਮਕੀ ਦਿੰਦਾ ਰਿਹਾ ਕਿ ਬਾਜਾਖਾਨਾ ਥਾਣੇ ਦਾ ਐਸ.ਐਚ.ਓ. ਅਮਰਜੀਤ ਸਿੰਘ ਉਸ ਦਾ ਰਿਸ਼ਤੇਦਾਰ ਹੈ ਅਤੇ ਕਮਿਸ਼ਨ ਸਾਹਮਣੇ ਪੇਸ਼ ਹੋਣ ਕਾਰਨ ਮੈਨੂੰ ਪੁਲਿਸ ਲਗਾਤਾਰ ਤੰਗ ਕਰਦੀ ਰਹੀ | ਉਸ ਨੇ ਇਹ ਵੀ ਦੱਸਿਆ ਕਿ ਪੁਲਿਸ ਦੀ ਸ਼ਹਿ ਨਾਲ ਉਸ ਦੀ ਜ਼ਮੀਨ 'ਤੇ ਧੱਕੇ ਨਾਲ ਕਬਜ਼ਾ ਕਰਵਾਇਆ ਗਿਆ ਅਤੇ ਮੇਰੀ ਪੁਲਿਸ ਨੇ ਕੋਈ ਸੁਣਵਾਈ ਨਹੀਂ ਕੀਤੀ | ਉਸ ਨੇ ਜਸਟਿਸ ਜ਼ੋਰਾ ਸਿੰਘ ਨਾਲ ਵੀ ਸੰਪਰਕ ਕੀਤਾ ਜਿਨ੍ਹਾਂ ਉਸ ਵੇਲੇ ਦੇ ਡੀ.ਜੀ.ਪੀ. ਨਾਲ ਗੱਲ ਕੀਤੀ ਅਤੇ ਸੁਰਜੀਤ ਸਿੰਘ ਨੇ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਵੀ ਪਹੁੰਚ ਕੀਤੀ ਪਰ ਉਸ ਅਨੁਸਾਰ ਉਸ ਨੂੰ ਕਿਤੋਂ ਵੀ ਇਨਸਾਫ਼ ਨਾ ਮਿਲਿਆ | ਜਸਟਿਸ ਰਣਜੀਤ ਸਿੰਘ ਅਨੁਸਾਰ ਕਮਿਸ਼ਨ ਨੇ ਇਸ ਸਾਰੀ ਗੱਲ ਦਾ ਨੋਟਿਸ ਲੈਂਦਿਆਂ ਕਿ ਪੁਲਿਸ ਮੌਕੇ ਦੇ ਗਵਾਹਾਂ ਨੂੰ ਡਰਾ ਧਮਕਾ ਕੇ ਤੰਗ-ਪ੍ਰੇਸ਼ਾਨ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਣੀ ਜ਼ਰੂਰੀ ਹੈ ਤਾਂ ਕਮਿਸ਼ਨ ਵਲੋਂ ਇਹ ਸਾਰਾ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਦੇ ਧਿਆਨ ਵਿਚ ਲਿਆਉਣ ਦਾ ਵੀ ਫ਼ੈਸਲਾ ਲਿਆ ਗਿਆ ਅਤੇ ਡੀ.ਜੀ.ਪੀ. ਦੇ ਗ੍ਰਹਿ ਸਕੱਤਰ ਨੂੰ ਗਵਾਹਾਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕੀਤੇ ਜਾਣ ਅਤੇ ਫ਼ਰੀਦਕੋਟ ਦੇ ਜ਼ਿਲ•੍ਹਾ ਪੁਲਿਸ ਮੁਖੀ ਨੂੰ ਇਸ ਸਬੰਧੀ ਲੋੜੀਂਦੀ ਕਾਰਵਾਈ ਦੇ ਆਦੇਸ਼ ਲਈ ਵੀ ਕਿਹਾ ਗਿਆ |
ਉਨ੍ਹ•ਾਂ ਪੱਤਰ ਵਿਚ ਕਿਹਾ ਕਿ ਕਮਿਸ਼ਨ ਵਲੋਂ ਪ੍ਰਗਟਾਏ ਖ਼ਦਸ਼ਿਆਂ ਅਤੇ ਚਿੰਤਾਵਾਂ ਵੱਲ ਸਰਕਾਰੀ ਪੱਧਰ 'ਤੇ ਪਰ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਸੁਰਜੀਤ ਸਿੰਘ ਨੂੰ ਤੰਗ ਪ੍ਰੇਸ਼ਾਨ ਕਰਨਾ ਜਾਰੀ ਰੱਖਿਆ, ਜਦੋਂ ਕਿ ਉਹ ਅਤਿ ਮਹੱਤਵਪੂਰਨ ਮੌਕੇ ਦਾ ਚਸ਼ਮਦੀਦ ਗਵਾਹ ਸੀ | ਜਸਟਿਸ ਰਣਜੀਤ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਉਨ੍ਹਾਂ ਨੂੰ ਆਪਣੇ ਪਿੰਡ ਦੇ ਮਨਜਿੰਦਰ ਸਿੰਘ ਸਬੰਧੀ ਵੀ ਸ਼ਿਕਾਇਤ ਕਰਦਾ ਰਿਹਾ ਜਿਸ ਕਰਕੇ ਬਿਜਲੀ ਵਿਭਾਗ ਨੇ ਉਸ 'ਤੇ ਜੁਰਮਾਨਾ ਲਗਾਇਆ | ਆਪਣੇ ਪੱਤਰ ਵਿਚ ਮੁੱਖ ਮੰਤਰੀ ਨੂੰ ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਅਸੀਂ ਸਾਰੇ ਸੁਰਜੀਤ ਸਿੰਘ ਨੂੰ ਇਨਸਾਫ਼ ਦਿਵਾਉਣ ਵਿਚ ਫੇਲ੍ਹ ਸਾਬਿਤ ਹੋਏ ਅਤੇ ਉਸ ਵਿਰੁੱਧ ਹੋਏ ਧੱਕੇ ਲਈ ਜ਼ਿੰਮੇਵਾਰ ਹਾਂ | ਆਪਣੇ ਪੱਤਰ ਵਿਚ ਮੁੱਖ ਮੰਤਰੀ ਨੂੰ ਉਨ•ਾਂ ਕਿਹਾ ਕਿ ਉਨ•ਾਂ ਸਾਰੇ ਲੋਕਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਵਿਰੁੱਧ ਮਰਹੂਮ ਸੁਰਜੀਤ ਸਿੰਘ ਨੇ ਸ਼ਿਕਾਇਤਾਂ ਕੀਤੀਆਂ ਅਤੇ ਜੋ ਅਧਿਕਾਰੀ ਉਸ ਨੂੰ ਇਨਸਾਫ਼ ਨਾ ਦਿਵਾਉਣ ਲਈ ਜ਼ਿੰਮੇਵਾਰ ਹਨ ਵਿਰੁੱਧ ਵੀ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ | ਹੁਣ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਸਟਿਸ ਰਣਜੀਤ ਸਿੰਘ ਵਲੋਂ ਲਿਖੇ ਇਸ ਪੱਤਰ 'ਤੇ ਕੀ ਕਾਰਵਾਈ ਕਰਦੇ ਹਨ | ਜਦੋਂਕਿ ਕੈਪਟਨ ਸਰਕਾਰ ਉਨ•੍ਹਾਂ ਵਲੋਂ ਕੀਤੀ ਜਾਂਚ ਨੂੰ ਹੁਣ ਤੱਕ ਕਾਫ਼ੀ ਮਾਨਤਾ ਦਿੰਦੀ ਆਈ ਹੈ ਅਤੇ ਇਸ ਜਾਂਚ ਨੂੰ ਅਕਾਲੀਆਂ ਵਿਰੁੱਧ ਪ੍ਰਚਾਰ ਲਈ ਵੀ ਵਰਤਦੀ ਰਹੀ ਹੈ |

ਫ਼ਰਾਰ ਹੋਇਆ ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਹਿਰਾਸਤ ਵਿਚੋਂ ਫਰਾਰ ਹੋਏ ਖ਼ਤਰਨਾਕ ਲੁਟੇਰੇ ਗਰੋਹ ਦੇ ਸਰਗਨੇ ਨੂੰ ਪੁਲਿਸ ਨੇ ਮੁੜ ਤੋਂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਸੀ.ਆਈ.ਏ. ਤਿੰਨ ਦੇ ਇੰਚਾਰਜ ਇੰਸਪੈਕਟਰ ਯਸ਼ਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਾਅਲੀ ਨੰਬਰ ਲੱਗੀ ਗੱਡੀ 'ਤੇ ਘੁੰਮ ਰਿਹਾ ਸੀ ਪੀ.ਓ. ਸਟਾਫ਼ ਦਾ ਇੰਚਾਰਜ ਅਸਲ ਮਾਲਕਾਂ ਨੇ ਫੜਿਆ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਇਕ ਮਹੀਨਾ ਪਹਿਲਾਂ ਪੁਲਿਸ ਵਲੋਂ ਘਰੋਂ ਤਫਤੀਸ਼ ਲਈ ਲਿਆਂਦੀ ਜਾਅਲੀ ਨੰਬਰ ਪਲੇਟ ਲੱਗੀ ਸਕਾਰਪੀਓ 'ਤੇ ਲਗਜ਼ਰੀ ਗੱਡੀ 'ਚ ਘੁੰਮ ਰਹੇ ਪੀ.ਓ. ਸਟਾਫ਼ ਦੇ ਇੰਚਾਰਜ ਨੂੰ ਗੱਡੀ ਦੇ ਮਾਲਕ ਅਤੇ ਉਸ ਦੇ ਰਿਸ਼ਤੇਦਾਰਾਂ ...

ਪੂਰੀ ਖ਼ਬਰ »

ਅੰਮਿ੍ਤਸਰ 'ਚੋਂ ਫੜੀ ਹੈਰੋਇਨ ਵਾਲਾ ਮਾਮਲਾ ਐੱਨ.ਆਈ.ਏ. ਨੇ ਆਪਣੇ ਅਧਿਕਾਰ 'ਚ ਲਿਆ

ਐੱਸ.ਏ.ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਕੌਮੀ ਜਾਂਚ ਏਜੰਸੀ ਐੱਨ.ਆਈ.ਏ. ਵਲੋਂ ਅੰਮਿ੍ਤਸਰ 'ਤੋਂ ਫੜੀ ਹੈਰੋਇਨ ਅਤੇ ਨਸ਼ਾ ਤਸਕਰੀ ਲਈ ਪੈਸਿਆਂ ਦੇ ਹੋਏ ਲੈਣ-ਦੇਣ ਸਬੰਧੀ ਪੰਜਾਬ ਪੁਲਿਸ ਵਲੋਂ ਦਰਜ ਮਾਮਲੇ ਨੂੰ ਆਪਣੇ ਅਧਿਕਾਰ 'ਚ ਲੈਂਦਿਆ 6 ਮੁਲਜ਼ਮਾਂ ਿਖ਼ਲਾਫ਼ ...

ਪੂਰੀ ਖ਼ਬਰ »

ਐਕਟਿਵਾ ਸਵਾਰ ਲੜਕੀਆਂ ਪਾਸੋਂ ਮੋਟਰਸਾਈਕਲ ਸਵਾਰ ਲੁਟੇਰੇ 5 ਲੱਖ 99 ਹਜ਼ਾਰ ਲੁੱਟ ਕੇ ਫ਼ਰਾਰ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਗੋਇੰਦਵਾਲ ਸਾਹਿਬ ਰੋਡ ਰੇਲਵੇ ਫਾਟਕ ਦੇ ਨਜ਼ਦੀਕ ਪੀ.ਸੀ.ਏ. ਅਕੈਡਮੀ ਦੇ ਕੋਲ ਐਕਟਿਵਾ 'ਤੇ ਆ ਰਹੀਆਂ ਦੋ ਲੜਕੀਆਂ ਪਾਸੋਂ ਸਪਲੈਂਡਰ ਸਵਾਰ ਦੋ ਲੁਟੇਰੇ 5 ਲੱਖ 99 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਡੀ.ਐੱਸ.ਪੀ. ਸੁੱਚਾ ਸਿੰਘ ਬੱਲ ...

ਪੂਰੀ ਖ਼ਬਰ »

10ਵੀਂ/12ਵੀਂ ਸ਼੍ਰੇਣੀ ਦੀ ਅੰਗਰਜ਼ੀ ਵਿਸ਼ੇ ਦੀ ਪ੍ਰਯੋਗੀ ਪ੍ਰੀਖਿਆ 14 ਤੋਂ

ਐੱਸ.ਏ.ਐੱਸ. ਨਗਰ, 10 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਾਇਅਬ ਵਲੋਂ 10ਵੀ/12ਵੀਂ ਸ਼੍ਰੇਣੀ ਦੀ ਅੰਗਰਜ਼ੀ ਵਿਸ਼ੇ ਦੀ ਪ੍ਰਯੋਗੀ ਪ੍ਰੀਖਿਆ (ਲਿਸਨਿੰਗ ਐਾਡ ਲਰਨਿੰਗ ਸਕਿੱਲ ਟੈਸਟਿੰਗ) ਸਬੰਧੀ ਸਮੂਹ ਵਿਦਿਆਰਥੀਆਂ/ਸਕੂਲ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਦੇ ਦੋਸ਼ 'ਚ ਪੰਜਾਬੀ ਗਾਇਕ ਸ਼ਿੰਦਾ ਸ਼ੌਕੀ ਗਿ੍ਫ਼ਤਾਰ

ਬਠਿੰਡਾ, 10 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਗਾਇਕ ਸ਼ਿੰਦਾ ਸ਼ੌਕੀ ਫ਼ਾਜ਼ਿਲਕਾ ਨੂੰ ਬਠਿੰਡਾ ਦੀ ਥਾਣਾ ਸਿਵਲ ਲਾਇਨ ਪੁਲਿਸ ਨੇ ਲੰਮੇ ਵਕਫ਼ੇ ਬਾਅਦ ਨਾਬਾਲਗ ਨੂੰ ਅਗਵਾ ਕਰਕੇ ਜਬਰ-ਜਨਾਹ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਕੀਤਾ ਹੈ | ਪੰਜਾਬੀ ਗੀਤ 'ਪਾਣੀ ਹੋ ਗਏ ...

ਪੂਰੀ ਖ਼ਬਰ »

ਮੇਲੇ 'ਚ ਹੋਏ ਝਗੜੇ ਦੌਰਾਨ ਨੌਜਵਾਨ ਦਾ ਕਤਲ

ਜਲੰਧਰ, 10 ਫਰਵਰੀ (ਐੱਮ.ਐੱਸ. ਲੋਹੀਆ)-ਗੁਰੂ ਰਵਿਦਾਸ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਚੱਲ ਰਹੇ ਮੇਲੇ ਦੌਰਾਨ ਹੋਏ ਝਗੜੇ 'ਚ 6 ਨੌਜਵਾਨਾਂ ਨੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਲਹਿਰਾ ਮੁਹੱਬਤ, 10 ਫਰਵਰੀ (ਸੁਖਪਾਲ ਸਿੰਘ ਸੁੱਖੀ/ਭੀਮ ਸੈਨ ਹਦਵਾਰੀਆ)-ਸਥਾਨਕ ਲਾਲ ਸਿੰਘ ਬਸਤੀ ਵਿਖੇ ਵਿਆਹ ਸਮਾਗਮ 'ਚੋਂ ਘਰ ਪਰਤ ਰਹੇ ਨੌਜਵਾਨ ਦਾ ਭੇਦਭਰੀ ਹਾਲਤ 'ਚ ਅਣਪਛਾਤਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਾਮਲਾ ਗਾਇਕ ਪਰਮੀਸ਼ ਵਰਮਾ 'ਤੇ ਗੋਲੀ ਚਲਾਉਣ ਦਾ

ਗੈਂਗਸਟਰ ਬੁੱਢਾ ਿਖ਼ਲਾਫ਼ ਚਾਰਜਸ਼ੀਟ ਦਾਖ਼ਲ

ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਅਤੇ ਫ਼ਿਲਮੀ ਅਦਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਨਾਮਜ਼ਦ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਿਖ਼ਲਾਫ਼ ਪੁਲਿਸ ਨੇ ਅਦਾਲਤ 'ਚ ਸਪਲੀਮੈਂਟਰੀ ...

ਪੂਰੀ ਖ਼ਬਰ »

ਫ਼ੌਜ ਭਰਤੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ, ਮੋਗਾ, ਰੂਪਨਗਰ ਅਤੇ ਮੋਹਾਲੀ ਦੇ ਨੌਜਵਾਨਾਂ ਨੂੰ ਫ਼ੌਜ ਵਿਚ ਭਰਤੀ ਕਰਨ ਲਈ ਫ਼ੌਜ ਭਰਤੀ ਦਫ਼ਤਰ, ਢੋਲੇਵਾਲ ਮਿਲਟਰੀ ਕੰਪਲੈਕਸ, ਲੁਧਿਆਣਾ ਵਲੋਂ 27 ਨਵੰਬਰ ਤੋਂ 6 ਦਸੰਬਰ, 2019 ਤੱਕ ਕਰਵਾਈ ਭਰਤੀ ਰੈਲੀ ...

ਪੂਰੀ ਖ਼ਬਰ »

ਕੈਨੇਡਾ ਮਈ ਸੈਸ਼ਨ ਦੇ ਵੀਜ਼ੇ ਆਉਣੇ ਜਾਰੀ-ਮਾਣਕੀ

ਖੰਨਾ, 10 ਫਰਵਰੀ (ਹਰਜਿੰਦਰ ਸਿੰਘ ਲਾਲ)-ਸਟੂਡੈਂਟ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਦੀ ਗਾਈਡੈਂਸ ਦੇਣ ਲਈ ਖੰਨਾ, ਪਟਿਆਲਾ ਅਤੇ ਬੰਗਾ ਸ਼ਹਿਰਾਂ 'ਚ ਸਥਿਤ ਇੰਸਟੀਚਿਊਟਸ ਵਿਚ ਸੈਂਕੜੇ ਲੋਕਾਂ ਦਾ ਮਾਰਗ ਦਰਸ਼ਨ ਕਰਨ ਵਾਲੀ ਵਿੱਦਿਅਕ ਸੰਸਥਾ 'ਮਾਈਾਡ ਮੇਕਰ' ਦੇ ...

ਪੂਰੀ ਖ਼ਬਰ »

ਜਥੇ: ਬਾਬਾ ਬਲਬੀਰ ਸਿੰਘ ਦੀ ਅਗਵਾਈ 'ਚ ਬੁੱਢਾ ਦਲ ਨਿਹੰਗ ਸਿੰਘਾਂ ਦੀ ਪ੍ਰਚਾਰ ਵਹੀਰ ਉੱਤਰ ਪ੍ਰਦੇਸ਼ ਪੁੱਜੀ

ਅੰਮਿ੍ਤਸਰ, 10 ਫ਼ਰਵਰੀ (ਵਿ. ਪ੍ਰ.)-ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰ ਵਰਤੀ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ 'ਚ ਉੱਤਰ ਪ੍ਰਦੇਸ਼ 'ਚ ਧਰਮ ਪ੍ਰਚਾਰ ਲਹਿਰ ਤਹਿਤ ...

ਪੂਰੀ ਖ਼ਬਰ »

ਲਾਲ ਮਸਜਿਦ ਖਾਲੀ ਕਰੇਗਾ ਮੌਲਾਨਾ ਅਜ਼ੀਜ਼

ਅੰਮਿ੍ਤਸਰ, 10 ਫ਼ਰਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਸਰਕਾਰ ਵਲੋਂ ਇਸਲਾਮਾਬਾਦ ਸਥਿਤ ਲਾਲ ਮਸਜਿਦ ਦੇ ਕਬਜ਼ਾਧਾਰੀ ਮੌਲਾਨਾ ਅਬਦੁਲ ਅਜ਼ੀਜ਼ ਦੀਆਂ ਸ਼ਰਤਾਂ ਮੰਨੇ ਜਾਣ ਦੇ ਬਾਅਦ ਉਹ ਮਸਜਿਦ ਦਾ ਕਬਜ਼ਾ ਛੱਡਣ ਲਈ ਸਹਿਮਤ ਹੋ ਗਿਆ ਹੈ | ਸਰਕਾਰ ਨਾਲ ਹੋਏ ਸਮਝੌਤੇ ਦੇ ...

ਪੂਰੀ ਖ਼ਬਰ »

ਯਾਤਰੀ ਨੂੰ ਬਿਨਾਂ ਦੱਸੇ ਹਵਾਈ ਟਿਕਟ ਰੱਦ ਕਰਨ 'ਤੇ ਕੰਪਨੀ ਨੂੰ ਉਪਭੋਗਤਾ ਫੋਰਮ ਨੇ ਲਗਾਇਆ ਜੁਰਮਾਨਾ

ਚੰਡੀਗੜ੍ਹ, 10 ਫਰਵਰੀ (ਰਣਜੀਤ ਸਿੰਘ/ਜਾਗੋਵਾਲ)-ਯਾਤਰੀ ਨੂੰ ਬਿਨਾਂ ਜਾਣਕਾਰੀ ਦਿੱਤੇ ਉਸ ਦੀ ਹਵਾਈ ਟਿਕਟ ਰੱਦ ਕਰਨਾ ਇਕ ਟ੍ਰੈਵਲ ਕੰਪਨੀ ਨੂੰ ਮਹਿੰਗਾ ਪੈ ਗਿਆ | ਟਿਕਟ ਰੱਦ ਹੋਣ ਦੇ ਬਾਅਦ ਯਾਤਰੀ ਨੂੰ ਦੂਸਰੀ ਟਿਕਟ ਇਕ ਲੱਖ 14 ਹਜ਼ਾਰ 400 ਰੁਪਏ ਵਿਚ ਬੁੱਕ ਕਰਵਾਉਣੀ ਪਈ ...

ਪੂਰੀ ਖ਼ਬਰ »

'ਟਿਕ-ਟਾਕ' ਬਣਾਉਣ ਦੀ ਮਨਾਹੀ ਬਾਰੇ ਸ੍ਰੀ ਕਰਤਾਰਪੁਰ ਸਾਹਿਬ 'ਚ ਲਗਾਏ ਜਾ ਰਹੇ ਨੋਟਿਸ-ਸਤਵੰਤ ਸਿੰਘ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਗੁਰਦੁਆਰਿਆਂ ਅਤੇ ਹੋਰਨਾਂ ਧਾਰਮਿਕ ਅਸਥਾਨਾਂ 'ਤੇ ਗਾਣਿਆਂ 'ਤੇ ਵੀਡੀਓ ਬਣਾ ਕੇ ਟਿਕ-ਟਾਕ 'ਤੇ ਪਾਉਣ ਦੀਆਂ ਘਟਨਾਵਾਂ ਦੇ ਲਗਾਤਾਰ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਹਰਮੀਤ ਸਿੰਘ ਹੈਪੀ ਦਾ ਸਾਮਾਨ ਤੇ ਨਿਸ਼ਾਨੀਆਂ ਵਾਰਿਸਾਂ ਨੂੰ ਸੌਾਪੇ ਜਾਣ ਦੀ ਮੰਗ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਲਾਹੌਰ ਦੇ ਸਰਹੱਦੀ ਪਿੰਡ ਡੇਰਾ ਚਾਹਲ ਦੇ ਗੁਰਦੁਆਰਾ ਜਨਮ ਅਸਥਾਨ ਬੇਬੇ ਨਾਨਕੀ ਨਜ਼ਦੀਕ ਨਿੱਜੀ ਦੁਸ਼ਮਣੀ ਦੇ ਚਲਦਿਆਂ ਪਾਕਿ ਤਸਕਰਾਂ ਵਲੋਂ ਮਾਰੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਹਰਮੀਤ ਸਿੰਘ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਵਲੋਂ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਵਾਉਣ ਸਬੰਧੀ ਮੁੜ ਪੱਤਰ ਜਾਰੀ

ਐੱਸ. ਏ. ਐੱਸ. ਨਗਰ, 10 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਵਲੋਂ ਸਕੂਲ ਮੁਖੀਆਂ ਨੂੰ ਮੁੜ ਪੱਤਰ ਜਾਰੀ ਕਰਕੇ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਵਾਉਣ ਸਬੰਧੀ ਹਦਾਇਤ ਕੀਤੀ ਗਈ ਹੈ | ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਜਾਰੀ ਪੱਤਰ ਵਿਚ ...

ਪੂਰੀ ਖ਼ਬਰ »

ਪਾਕਿ 'ਚ ਹੁਣ ਖੰਡ ਦੀਆਂ ਕੀਮਤਾਂ ਛੂਹਣ ਲੱਗੀਆਂ ਅਸਮਾਨ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਆਟੇ ਦੀ ਭਾਰੀ ਘਾਟ ਦੇ ਬਾਅਦ ਹੁਣ ਖੰਡ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੂਹਣ ਲੱਗੀਆਂ ਹਨ | ਰੋਜ਼ਮਰਾ ਦੀ ਜ਼ਿੰਦਗੀ ਲਈ ਜ਼ਰੂਰੀ ਆਟਾ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਪਾਕਿ ਪ੍ਰਧਾਨ ਮੰਤਰੀ ਇਮਰਾਨ ...

ਪੂਰੀ ਖ਼ਬਰ »

58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਅੱਜ ਪਰਿਵਾਰ ਕਲਿਆਣ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਨਵ-ਨਿਯੁਕਤ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਟ੍ਰਾਈਫੋਕਲ ਲੈਂਸ ਨਾਲ ਦੂਰ, ਨੇੜੇ ਜਾਂ ਵਿਚਕਾਰਲੀ ਦੂਰੀ ਦੀ ਐਨਕ ਤੋਂ ਪਾਓ ਛੁਟਕਾਰਾ-ਡਾ. ਹਰਪ੍ਰੀਤ

ਜਲੰਧਰ, 10 ਫਰਵਰੀ (ਐੱਮ.ਐੱਸ. ਲੋਹੀਆ)-ਜੇਕਰ ਤੁਸੀਂ ਦੂਰ ਨੇੜੇ ਜਾਂ ਵਿਚਕਾਰਲੀ ਦੂਰੀ ਦੀ ਸਾਫ਼ ਨਜ਼ਰ ਬਿਨਾਂ ਐਨਕ ਦੇ ਚਾਹੁੰਦੇ ਹੋ ਤਾਂ ਨਵੀਂ ਤਕਨੀਕ ਟ੍ਰਾਈਫੋਕਲ ਲੈਂਸ ਨਾਲ ਹਰ ਤਰ੍ਹਾਂ ਦੀ ਐਨਕ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਜਾਣਕਾਰੀ ਹਰਪ੍ਰੀਤ ਅੱਖਾਂ ...

ਪੂਰੀ ਖ਼ਬਰ »

ਗਰੇਟ ਖਲੀ ਦੀ ਸੁਣਵਾਈ ਜਲੰਧਰ ਤਬਦੀਲ ਕਰਨ ਦੀ ਮੰਗ 'ਤੇ ਜਵਾਬ ਦਾਖ਼ਲ

ਚੰਡੀਗੜ੍ਹ, 10 ਫਰਵਰੀ (ਸੁਰਜੀਤ ਸਿੰਘ ਸੱਤੀ)-ਵਿਸ਼ਵ ਪ੍ਰਸਿੱਧ ਪਹਿਲਵਾਨ ਗਰੇਟ ਖਲੀ (ਦਲੀਪ ਸਿੰਘ) ਨੇ ਹਾਈਕੋਰਟ ਪਹੁੰਚ ਕਰਕੇ ਉਨ੍ਹਾਂ ਸਬੰਧੀ ਗਿੱਦੜਬਾਹਾ ਅਦਾਲਤ 'ਚ ਚੱਲ ਰਹੇ ਇਕ ਮਾਮਲੇ ਦੀ ਸੁਣਵਾਈ ਜਲੰਧਰ ਤਬਦੀਲ ਕਰਨ ਦੀ ਮੰਗ ਕਰਦੀ ਪਟੀਸ਼ਨ 'ਤੇ ਵਿਰੋਧੀ ਧਿਰ ਨੇ ...

ਪੂਰੀ ਖ਼ਬਰ »

ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਨੂੰ ਸ਼ਰਧਾਂਜਲੀਆਂ ਭੇਟ

ਅਜੀਤਵਾਲ, 10 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਮਸ਼ਹੂਰ ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਉੱਚਾ ਡੇਰਾ ਢੁੱਡੀਕੇ (ਮੋਗਾ) ਵਿਖੇ ਪਾਏ ਗਏ | ਪੰਜਾਬੀ ਯੂਨੀਵਰਸਿਟੀ ਦੇ ਪ੍ਰੋ. ਅਲੰਕਾਰ ਸਿੰਘ ਨੇ ਕੀਰਤਨ ਕੀਤਾ | ਭਾਈ ਗਗਨਦੀਪ ...

ਪੂਰੀ ਖ਼ਬਰ »

ਜਾਖੜ ਲੋਕਾਂ ਨੰੂ ਮੂਰਖ ਨਾ ਬਣਾਵੇ-ਅਕਾਲੀ ਦਲ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਕਾਂਗਰਸ ਮੁਖੀ ਸੁਨੀਲ ਜਾਖੜ ਨੰੂ ਕਿਹਾ ਕਿ ਉਹ ਤਲਵੰਡੀ ਸਾਬੋ ਥਰਮਲ ਪਲਾਂਟ ਵਲੋਂ ਕੀਤੇ ਜਾਂਦੇ ਪ੍ਰਦੂਸ਼ਣ ਬਾਰੇ ਚਿੰਤਾ ਜਤਾ ਕੇ ਲੋਕਾਂ ਨੰੂ ਮੂਰਖ ਨਾ ਬਣਾਵੇ ਜਦੋਂ ਕਿ ਉਸ ਦੀ ਆਪਣੀ ਸਰਕਾਰ ...

ਪੂਰੀ ਖ਼ਬਰ »

ਲੋਕ ਭਲਾਈ ਪਾਰਟੀ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ- ਮੰਡੀਕਲਾਂ, ਵਿੱਕੀ

ਜਲੰਧਰ, 10 ਫਰਵਰੀ (ਜਸਪਾਲ ਸਿੰਘ)-ਪੰਜਾਬ ਇਸ ਸਮੇਂ ਡੂੰਘੇ ਆਰਥਿਕ, ਸਮਾਜਿਕ ਤੇ ਧਾਰਮਿਕ ਸੰਕਟ 'ਚ ਘਿਰਿਆ ਹੋਇਆ ਹੈ | ਸੂਬੇ ਦੀ ਜਵਾਨੀ ਅਤੇ ਕਿਸਾਨੀ ਤਬਾਹ ਹੋ ਰਹੀ ਹੈ | ਧਰਤੀ ਹੇਠਲੇ ਪਾਣੀ ਤੋਂ ਲੈ ਕੇ ਸੂਬੇ ਦੀ ਆਬੋ-ਹਵਾ ਪ੍ਰਦੂਸ਼ਿਤ ਹੋ ਚੁੱਕੇ ਹਨ ਤੇ ਅਜਿਹੇ ਮਾਹੌਲ 'ਚ ...

ਪੂਰੀ ਖ਼ਬਰ »

ਨਿੱਜੀ ਥਰਮਲ ਪਲਾਂਟਾਂ ਦੇ ਮਾਮਲੇ 'ਤੇ ਕੈਪਟਨ ਨਾਲ ਜਾਖੜ ਦੀ ਮੀਟਿੰਗ ਅੱਜ ਸੰਭਵ

ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਚਲੇ ਨਿੱਜੀ ਥਰਮਲ ਪਲਾਂਟਾਂ ਨਾਲ ਮਹਿੰਗੇ ਬਿਜਲੀ ਸਮਝੌਤੇ ਰੱਦ ਕਰਨ ਦੇ ਮਾਮਲੇ ਵਿਚ ਵਿਰੋਧੀ ਸਿਆਸੀ ਦਲਾਂ ਦੇ ਦਬਾਅ ਨੂੰ ਝੱਲ ਰਹੀ ਪੰਜਾਬ ਸਰਕਾਰ ਇਸ ਮਾਮਲੇ 'ਚ ਜਲਦੀ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ | ਇਹ ...

ਪੂਰੀ ਖ਼ਬਰ »

ਅੰਤਰਰਾਜੀ ਕਾਰ ਚੋਰ ਗਰੋਹ ਦਾ ਪਰਦਾਫ਼ਾਸ਼, 10 ਲਗਜ਼ਰੀ ਕਾਰਾਂ ਬਰਾਮਦ

ਜਾਅਲੀ ਕਾਗਜ਼ਾਤ ਤਿਆਰ ਕਰ ਕੇ ਵੇਚਦੇ ਸਨ ਚੋਰੀ ਦੀਆਂ ਗੱਡੀਆਂ, 1 ਗਿ੍ਫ਼ਤਾਰ

ਅੰਮਿ੍ਤਸਰ, 10 ਫਰਵਰੀ (ਰੇਸ਼ਮ ਸਿੰਘ)¸ਅੰਮਿ੍ਤਸਰ ਪੁਲਿਸ ਨੇ ਇਕ ਅੰਤਰਰਾਜੀ ਕਾਰ ਚੋਰ ਗਰੋਹ ਦਾ ਪਰਦਾਫਾਫ਼ ਕਰਕੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਕਬਜ਼ੇ 'ਚੋਂ 10 ਮਹਿੰਗੀਆਂ ਲਗਜ਼ਰੀ ਕਾਰਾਂ ਬਰਾਮਦ ਕਰ ਲਈਆਂ ਗਈਆਂ ਹਨ | ਇਸ ਗਰੋਹ ਦੇ ...

ਪੂਰੀ ਖ਼ਬਰ »

ਰਾਮਪੁਰਾ ਫੂਲ ਮਾਮਲੇ 'ਚ ਮਹਿਲਾ ਕਮਿਸ਼ਨ ਨੇ 13 ਤੱਕ ਮੰਗੀ ਰਿਪੋਰਟ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਬਠਿੰਡਾ ਜ਼ਿਲੇ੍ਹ ਦੇ ਕਸਬਾ ਰਾਮਪੁਰਾ ਫੂਲ ਵਿਚ ਇਕ ਨਿਹੰਗ ਵਲੋਂ ਇਕ ਲੜਕੀ ਨੂੰ ਕੈਦ ਕਰਕੇ ਰੱਖਣ, ਸਰੀਰਕ ਸ਼ੋਸ਼ਣ ਕਰਨ ਅਤੇ ਕਰੰਟ ਲਗਾਏ ਜਾਣ ਸਬੰਧੀ ਮਾਮਲੇ 'ਚ ਕਾਰਵਾਈ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਬਿਊਰੋ ਆਫ਼ ...

ਪੂਰੀ ਖ਼ਬਰ »

ਅਦਾਕਾਰ ਪਰੇਸ਼ ਰਾਵਲ ਅਤੇ ਸ਼ਰਮਨ ਜੋਸ਼ੀ ਸ਼ੂਟਿੰਗ ਲਈ ਪਟਿਆਲਾ ਪੁੱਜੇ

ਪਟਿਆਲਾ, 10 ਫਰਵਰੀ (ਗੁਰਵਿੰਦਰ ਸਿੰਘ ਔਲਖ)-ਮਸ਼ਹੂਰ ਬਾਲੀਵੁੱਡ ਅਦਾਕਾਰ ਪਰੇਸ਼ ਰਾਵਲ ਆਪਣੀ ਆਉਣ ਵਾਲੀ ਹਿੰਦੀ ਫ਼ਿਲਮ (ਗੁਪ ਸ਼ੁਪ) ਦੀ ਸ਼ੂਟਿੰਗ ਲਈ ਪਟਿਆਲਾ ਪੁੱਜੇ | ਅਦਾਕਾਰ ਸ਼ਰਮਨ ਜੋਸ਼ੀ, ਮਾਰੁਲ ਠਾਕੁਰ ਅਤੇ ਮਸ਼ਹੂਰ ਕਮੇਡੀਅਨ ਵਿਜੇ ਰਾਜ ਵੀ ਉਨ੍ਹਾਂ ਨਾਲ ਹੀ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਰਾਏਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ

ਰਾਏਕੋਟ, 10 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸੁਖਦੇਵ ਸਿੰਘ ਢੀਂਡਸਾ ਦੀ ਮੁਹਿੰਮ ਨੂੰ ਅੱਜ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਅਕਾਲੀ ਦਲ ਦੇ ਵੱਡੇ ਪਰਿਵਾਰ ਜਥੇਦਾਰ ਤਲਵੰਡੀ ਦੇ ਜੱਦੀ ਹਲਕਾ ਰਾਏਕੋਟ ਦੇ ਸੀਨੀਅਰ ਆਗੂ ਲੈਂਡ ਮਾਰਗੇਜ ਬੈਂਕ ਰਾਏਕੋਟ ਦੇ ਡਾਇਰੈਕਟਰ ...

ਪੂਰੀ ਖ਼ਬਰ »

ਸਿੱਖ ਅਦਾਰਿਆਂ ਦੀ ਗੋਲਕ ਦੇ ਪੈਸੇ ਦੀ ਹੋ ਰਹੀ ਦੁਰਵਰਤੋਂ ਨੂੰ ਪੰਥ ਬਰਦਾਸ਼ਤ ਨਹੀਂ ਕਰੇਗਾ- ਢੀਂਡਸਾ

ਚੰਡੀਗੜ੍ਹ, 10 ਫਰਵਰੀ (ਬਿਊਰੋ ਚੀਫ਼)-ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਅਤੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਕਿਹਾ ਕਿ ਸਿੱਖ ਅਦਾਰਿਆਂ ਦਾ ਸ਼ਰਧਾ ਨਾਲ ਇਕੱਠਾ ਹੋ ਰਿਹਾ ਪੈਸਾ ਜਿਸ ਢੰਗ ਨਾਲ ਲੁੱਟਿਆ ਜਾ ਰਿਹਾ ਹੈ ਉਸ ਨੂੰ ਸਿੱਖ ਕੌਮ ਹੋਰ ਬਰਦਾਸ਼ਤ ...

ਪੂਰੀ ਖ਼ਬਰ »

ਇਕ ਦਿਨ ਪਹਿਲਾਂ ਲਾਪਤਾ ਨੌਜਵਾਨ ਦੀ ਲਾਸ਼ ਗੁਆਂਢੀਆਂ ਘਰੋਂ ਮਿਲੀ

ਕਰਤਾਰਪੁਰ, 10 ਫਰਵਰੀ (ਜਸਵੰਤ ਵਰਮਾ, ਧੀਰਪੁਰ)-ਸਥਾਨਕ ਮੰਡੀ ਮੁਹੱਲਾ ਨਿਵਾਸੀ ਇਕ 22 ਸਾਲ ਦੇ ਨੌਜਵਾਨ ਦੀ ਲਾਸ਼ ਉਸ ਦੇ ਗੁਆਂਢੀਆਂ ਘਰੋਂ ਬਾਥਰੂਮ 'ਚੋਂ ਮਿਲੀ ਹੈ | ਇਸ ਸਬੰਧ ਵਿਚ ਮਿ੍ਤਕ ਅਕਾਸ਼ (22) ਦੇ ਪਿਤਾ ਜੀਵਨ ਸਭਰਵਾਲ ਨੇ ਦੱਸਿਆ ਕਿ ਉਸ ਦਾ ਪੁੱਤਰ ਅਕਾਸ਼ 9 ਫਰਵਰੀ ...

ਪੂਰੀ ਖ਼ਬਰ »

ਕੈਪਟਨ ਦਿੱਲੀ ਦੇ ਮੁੱਖ ਮੰਤਰੀ ਤੋਂ ਵੀ ਵੱਧ ਝੂਠ ਬੋਲਣ ਵਾਲੇ-ਅਸ਼ਵਨੀ ਸ਼ਰਮਾ

ਲੁਧਿਆਣਾ, 10 ਫਰਵਰੀ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾਂ ਉਹ ਸਮਝਦੇ ਸਨ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਦੇ ਸਭ ਤੋਂ ਵੱਡੇ ਝੂਠੇ ਮੁੱਖ ਮੰਤਰੀ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਗ਼ੈਰ-ਮਿਆਰੀ ਤੇ ਨਕਲੀ ਕੀਟਨਾਸ਼ਕਾਂ ਦੀ ਵਿਕਰੀ ਨੂੰ ਨਕੇਲ ਪਾਉਣ 'ਤੇ ਜ਼ੋਰ

ਪਟਿਆਲਾ, 10 ਫਰਵਰੀ (ਭਗਵਾਨ ਦਾਸ)-ਮੰਡੀ 'ਚ ਵਿਕ ਰਹੀਆਂ ਨਕਲੀ ਤੇ ਗ਼ੈਰ-ਮਿਆਰੀ ਜ਼ਹਿਰਾਂ 'ਤੇ ਨਕੇਲ ਪਾਉਣ ਲਈ ਖੇਤੀਬਾੜੀ ਸਕੱਤਰ ਸ. ਕਾਹਨ ਸਿੰਘ ਪੰਨੂੰ, ਕਰਾਪ ਕੇਅਰ ਫੈਡਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਰਾਜੂ ਸ਼ਰਾਫ, ਖੇਤੀ ਵਿਗਿਆਨੀਆਂ ਅਤੇ ਕਿਸਾਨ ਸੰਸਥਾਵਾਂ ਦੇ ...

ਪੂਰੀ ਖ਼ਬਰ »

ਫਗਵਾੜਾ-ਜਲੰਧਰ ਰੇਲਵੇ ਟਰੈਕ 'ਤੇ ਵੱਡਾ ਰੇਲ ਹਾਦਸਾ ਹੋਣ ਤੋਂ ਬਚਿਆ

ਫਗਵਾੜਾ, 10 ਫਰਵਰੀ (ਹਰੀਪਾਲ ਸਿੰਘ)-ਫਗਵਾੜਾ-ਜਲੰਧਰ ਰੇਲਵੇ ਟਰੈਕ 'ਤੇ ਅੱਜ ਇਕ ਵੱਡਾ ਰੇਲ ਹਾਦਸਾ ਹੋਣ ਤੋਂ ਬਚ ਗਿਆ ਅਤੇ ਤਕਨੀਕੀ ਖ਼ਰਾਬੀ ਹੋਣ ਕਰਕੇ ਰੇਲ ਆਵਾਜਾਈ ਕਰੀਬ ਤਿੰਨ ਘੰਟੇ ਤੱਕ ਪ੍ਰਭਾਵਿਤ ਰਹੀ ਅਤੇ ਇਕ ਯਾਤਰੀ ਗੱਡੀ ਨੂੰ ਰੱਦ ਕਰਨਾ ਪਿਆ | ਜਾਣਕਾਰੀ ...

ਪੂਰੀ ਖ਼ਬਰ »

ਹੈਰੋਇਨ ਦੀ ਫ਼ੈਕਟਰੀ ਦੇ ਮਾਮਲੇ 'ਚ ਈ.ਡੀ. ਤੇ ਹੋਰ ਏਜੰਸੀਆਂ ਵਲੋਂ ਵੀ ਕੀਤੀ ਜਾ ਰਹੀ ਹੈ ਪੁੱਛਗਿੱਛ

ਅੰਮਿ੍ਤਸਰ, 10 ਫਰਵਰੀ (ਰੇਸ਼ਮ ਸਿੰਘ)¸ਵਿਸ਼ੇਸ਼ ਟਾਸਕ ਫ਼ੋਰਸ ਵਲੋਂ ਇੱਥੇ ਇਕ ਹੈਰੋਇਨ ਦੀ ਫ਼ੈਕਟਰੀ ਦਾ ਪਰਦਾਫਾਸ ਕਰਕੇ 194 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਕਰਨ ਦੇ ਚਰਚਿਤ ਮਾਮਲੇ ਟੀਮ 'ਚ ਗਿ੍ਫ਼ਤਾਰ ਕੀਤੇ ਇਕ ਅਫ਼ਗਾਨੀ ਨਾਗਰਿਕ ਤੇ ਇਕ ਲੜਕੀ ਸਣੇ 6 ਕਥਿਤ ਤਸਕਰਾਂ ...

ਪੂਰੀ ਖ਼ਬਰ »

ਸੰਤ ਮਸਤੂਆਣਾ ਵਾਲਿਆਂ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਸੰਤ ਸਮਾਗਮ

ਸੰਗਰੂਰ, 10 ਫਰਵਰੀ (ਅ.ਬ.)-ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੰਤ ਬਾਬਾ ਅਤਰ ਸਿੰਘ ਦੀ ਯਾਦ ਨੂੰ ਸਮਰਪਿਤ 'ਸੰਤ ਸਮਾਗਮ' ਗੁਰਦੁਆਰਾ ਰਕਾਬ ਗੰਜ ਸਾਹਿਬ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ ਹੈ | ...

ਪੂਰੀ ਖ਼ਬਰ »

ਭਾਜਪਾ ਦਾ ਦਲਿਤ ਵਿਰੋਧੀ ਚਿਹਰਾ ਵਾਰ-ਵਾਰ ਨੰਗਾ ਹੋ ਰਿਹੈ-ਚੀਮਾ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰਾਂ ਬਾਰੇ ਸਰਕਾਰੀ ਨੌਕਰੀਆਂ 'ਚ ਨਿਯੁਕਤੀਆਂ ਅਤੇ ਤਰੱਕੀਆਂ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਅਸਹਿਮਤੀ ...

ਪੂਰੀ ਖ਼ਬਰ »

ਕਿਸਾਨ ਵਿਕਾਸ ਚੈਂਬਰ ਦਾ ਕੰਮਕਾਜ ਕਾਲਕਟ ਭਵਨ ਤੋਂ ਚਲਾਉਣ ਦੀ ਪ੍ਰਵਾਨਗੀ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨ ਵਿਕਾਸ ਚੈਂਬਰ ਪੰਜਾਬ (ਕੇ.ਵੀ.ਸੀ.ਪੀ.) ਦੀ ਕਾਰਜਕਾਰੀ ਕਮੇਟੀ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਆਰਥਿਕ ਤਰੱਕੀ ਨਾਲ ਸਬੰਧਤ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਮੀਟਿੰਗ 18 ਨੂੰ

ਚੰਡੀਗੜ੍ਹ, 10 ਫਰਵਰੀ (ਐਨ.ਐਸ.ਪਰਵਾਨਾ)-ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ 18 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਇੱਥੇ ਪੰਜਾਬ ਭਵਨ ਵਿਚ ਬੁਲਾਈ ਹੈ, ਜਿਸ 'ਚ ਉਨ੍ਹਾਂ ਨਵੇਂ ...

ਪੂਰੀ ਖ਼ਬਰ »

ਪੰਜਾਬ ਐਗਰੋ ਨੇ 'ਪੰਜਾਬ ਕਿੰਨੂ' ਨੂੰ ਪੇਸ਼ ਕਰਦੇ ਹੋਏ ਬ੍ਰਾਂਡਿਡ ਫਲਾਂ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ 10 ਫਰਵਰੀ (ਅਜੀਤ ਬਿਊਰੋ)- ਦੇਸ਼ 'ਚ ਸਿਟਰਸ ਫਲਾਂ ਨੂੰ ਪਸੰਦ ਕਰਨ ਵਾਲੇ ਲੋਕਾਂ ਦੀ ਵਧਦੀ ਗਿਣਤੀ ਨੂੰ ਵੇਖਦੇ ਹੋਏ 'ਪੰਜਾਬ ਕਿੰਨੂ' ਦੇ ਤੌਰ 'ਤੇ ਬ੍ਰਾਂਡਿਡ ਫਲਾਂ ਦੀ ਨਵੀਂ ਸ਼ੁਰੂਆਤ ਹੋਈ ਹੈ, ਜੋ ਕਿ ਗੁਣਵੱਤਾ ਅਤੇ ਸ਼ੁੱਧਤਾ ਦੇ ਮਾਮਲੇ 'ਚ ਬੇਜੋੜ ਹੈ | ...

ਪੂਰੀ ਖ਼ਬਰ »

ਪਾਕਿਸਤਾਨ ਪੁੱਜੀ ਅਣਅਧਿਕਾਰਤ ਭਾਰਤੀ ਕਬੱਡੀ ਟੀਮ ਦੇ ਮਾਮਲੇ 'ਤੇ ਜਾਖੜ ਨੇ ਚੁੱਕੇ ਸਵਾਲ

ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)-ਵਿਸ਼ਵ ਕਬੱਡੀ ਕੱਪ ਲਈ ਭਾਰਤੀ ਟੀਮ ਦੇ ਪਾਕਿਸਤਾਨ ਪਹੁੰਚਣ 'ਤੇ ਖੜ੍ਹਾ ਹੋਇਆ ਵਿਵਾਦ ਉਦੋਂ ਹੋਰ ਭਖ ਗਿਆ ਜਦੋਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸਵਾਲ ਚੁੱਕਦੇ ਹੋਏ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਕਿ ਇਸ ...

ਪੂਰੀ ਖ਼ਬਰ »

ਐਨ.ਆਈ.ਏ. ਜੈਸ਼ ਅੱਤਵਾਦੀਆਂ ਨਾਲ 31 ਜਨਵਰੀ ਨੂੰ ਹੋਏ ਮੁਕਾਬਲੇ ਦੀ ਕਰੇਗੀ ਜਾਂਚ

ਸ੍ਰੀਨਗਰ, 10 ਫਰਵਰੀ (ਏਜੰਸੀ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਜੰਮੂ ਦੇ ਬਾਹਰਵਾਰ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨਾਲ 31 ਜਨਵਰੀ ਨੂੰ ਹੋਏ ਮੁਕਾਬਲੇ ਦੀ ਜਾਂਚ ਕਰੇਗੀ, ਜਿਸ 'ਚ 3 ਜੈਸ਼ ਅੱਤਵਾਦੀ ਮਾਰੇ ਗਏ ਸਨ | ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX