ਤਾਜਾ ਖ਼ਬਰਾਂ


ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਤਤਕਾਲੀ ਆਬਕਾਰੀ ਕਮਿਸ਼ਨਰ ਦੇ ਘਰ ਵੀ ਛਾਪੇਮਾਰੀ
. . .  18 minutes ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ 'ਤੇ ਛਾਪੇਮਾਰੀ ਦੇ ਨਾਲ ਨਾਲ ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ ਦੇ ਘਰ ਵੀ ਛਾਪੇਮਾਰੀ ਕੀਤੀ...
ਮੁੰਬਈ 'ਚ ਡਿਗੀ 4 ਮੰਜ਼ਿਲਾਂ ਇਮਾਰਤ
. . .  29 minutes ago
ਮੁੰਬਈ, 19 ਅਗਸਤ - ਮੁੰਬਈ ਦੇ ਬੋਰੀਵਲੀ ਪੱਛਮ 'ਚ ਸਾਈ ਬਾਬਾ ਨਗਰ ਵਿਖੇ ਇਕ 4 ਮੰਜ਼ਿਲਾਂ ਇਮਾਰਤ ਡਿਗ...
ਧਰਮਸ਼ਾਲਾ 'ਚ ਖਿਸਕੀ ਜ਼ਮੀਨ
. . .  41 minutes ago
ਧਰਮਸ਼ਾਲਾ, 19 ਅਗਸਤ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ...
ਆਜ਼ਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ ਮਨੀਸ਼ ਸਿਸੋਦੀਆ - ਭਗਵੰਤ ਮਾਨ
. . .  49 minutes ago
ਚੰਡੀਗੜ੍ਹ, 19 ਅਗਸਤ - ਮਨੀਸ਼ ਸਿਸੋਦੀਆਂ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਛਾਪੇਮਾਰੀ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ...
ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ, 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢਿਆ
. . .  1 minute ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ...
ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ ਨਿਕਲੇਗਾ - ਬਿਕਰਮ ਸਿੰਘ ਮਜੀਠੀਆ
. . .  about 1 hour ago
ਬਾਬਾ ਬਕਾਲਾ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ...
ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਪ੍ਰੇਸ਼ਾਨ - ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ...
ਸੀ.ਬੀ.ਆਈ. ਦਾ ਸਵਾਗਤ ਹੈ ਤੇ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨਗੇ ਮਨੀਸ਼ ਸਿਸੋਦੀਆ - ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਉੱਪਰ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਅਮਰੀਕਾ ਦੀ ਸਭ ਤੋਂ ਵੱਡੀ ਅਖ਼ਬਾਰ ਦੇ ਪਹਿਲੇ ਪੇਜ 'ਤੇ ਮਨੀਸ਼ ਸਿਸੋਦੀਆ ਦੀ ਫ਼ੋਟੋ...
ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 19 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15,220 ਠੀਕ ਹੋਏ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਦਿੱਲੀ ਐਨ.ਸੀ.ਆਰ. 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਠਿਕਾਣਿਆਂ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ...
2 ਮੋਟਰਸਾਈਕਲਾਂ ਦੀ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 2 hours ago
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮਾੜੀ ਮੁਸਤਫਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...
ਬਰਨਾਲਾ ਜ਼ਿਲ੍ਹੇ 'ਚ ਵੀ 20 ਅਗਸਤ ਨੂੰ ਛੁੱਟੀ ਦਾ ਐਲਾਨ
. . .  about 3 hours ago
ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ) - ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ...
ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਅਗਵਾਰਕਾਰ ਕਾਬੂ
. . .  about 3 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  about 4 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  about 4 hours ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  about 4 hours ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 5 hours ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 5 hours ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

'ਆਸਕਰ ਐਵਾਰਡਜ਼' : 'ਪੈਰਾਸਾਈਟ' ਬਣੀ ਪਹਿਲੀ ਗ਼ੈਰ-ਅੰਗਰੇਜ਼ੀ ਸਰਬੋਤਮ ਫ਼ਿਲਮ

ਲਾਸ ਏਾਜਲਸ, 10 ਫਰਵਰੀ (ਏਜੰਸੀ)- ਆਸਕਰ ਦੇ 92ਵੇਂ ਸਾਲ ਦੇ ਇਤਿਹਾਸ 'ਚ ਅਜਿਹਾ ਪਹਿਲੀ ਵਾਰ ਹੋਇਆ ਜਦੋਂ ਇਕ ਵਿਦੇਸ਼ ਭਾਸ਼ਾ ਦੀ ਫ਼ਿਲਮ ਨੂੰ ਸਰਬੋਤਮ ਫ਼ਿਲਮ ਚੁਣਿਆ ਗਿਆ ਹੋਵੇ | ਭਾਵੇਂ ਅਮੀਰੀ-ਗ਼ਰੀਬੀ 'ਤੇ ਆਧਾਰਿਤ ਇਸ ਫ਼ਿਲਮ ਨੂੰ ਫ਼ਿਲਮ ਸਮੀਖਿਅਕਾਂ ਨੇ ਤਵੱਜੋ ਨਹੀਂ ਦਿੱਤੀ ਸੀ ਪਰ ਉਨ੍ਹਾਂ ਦੇ ਦਾਅਵਿਆਂ ਨੂੰ ਝੁਠਲਾਉਂਦਿਆਂ ਦੱਖਣੀ ਕੋਰੀਆ ਦੀ ਇਸ ਫ਼ਿਲਮ ਨੇ ਸਰਬੋਤਮ ਫ਼ਿਲਮ ਦਾ ਆਸਕਰ ਪੁਰਸਕਾਰ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ¢ 'ਪੈਰਾਸਾਈਟ' ਆਸਕਰ ਜਿੱਤਣ ਵਾਲੀ ਪਹਿਲੀ ਗ਼ੈਰ-ਅੰਗਰੇਜ਼ੀ ਫ਼ਿਲਮ ਬਣ ਗਈ ਹੈ¢ 'ਪੈਰਾਸਾਈਟ' ਨੇ 4 ਆਸਕਰ ਪੁਰਸਕਾਰ ਆਪਣੇ ਨਾਂਅ ਕੀਤੇ ਹਨ¢ ਫ਼ਿਲਮ ਨੂੰ 'ਬੈੱਸਟ ਰੀਜ਼ਨਲ ਸਕਰੀਨ ਪਲੇਅ', 'ਬੈੱਸਟ ਫ਼ਿਲਮ', 'ਬੈੱਸਟ ਡਾਇਰੈਕਟਰ' ਅਤੇ 'ਬੈੱਸਟ ਇੰਟਰਨੈਸ਼ਨਲ ਫ਼ੀਚਰ ਕੈਟਾਗਰੀ' 'ਚ ਪੁਰਸਕਾਰ ਮਿਲਿਆ ਹੈ¢ 'ਬੈੱਸਟ ਰਿਜਨਲ ਸਕਰੀਨ ਪਲੇਅ' ਦਾ ਪੁਰਸਕਾਰ ਨਿਰਦੇਸ਼ਕ ਬਾਂਗ ਜੂਨ ਹੋ ਨੂੰ ਮਿਲਿਆ¢ 'ਪੈਰਾਸਾਈਟ' ਦੀ ਸਕਰੀਨ ਪਲੇਅ ਅਤੇ ਕਹਾਣੀ ਦਾ ਸਿਹਰਾ ਵੀ ਬਾਂਗ ਜੂਨ ਹੋ ਨੂੰ ਹੀ ਜਾਂਦਾ ਹੈ¢ ਇਸ ਤੋਂ ਇਲਾਵਾ ਫ਼ਿਲਮ 'ਜੋਕਰ' ਲਈ ਵਾਲਕਿਨ ਫੀਨਿਕਸ ਨੂੰ ਸਰਬੋਤਮ ਅਦਾਕਾਰ ਚੁਣਿਆ ਗਿਆ | ਫ਼ਿਲਮ 'ਜੂਡੀ' ਲਈ ਰਿਨੀ ਜੈਲਵੇਗਰ ਨੂੰ ਸਰਬੋਤਮ ਅਦਾਕਾਰਾ ਦਾ ਪੁਰਸਕਾਰ ਦਿੱਤਾ ਗਿਆ¢ ਉਨ੍ਹਾਂ ਤੋਂ ਇਲਾਵਾ ਫ਼ਿਲਮ 'ਮੈਰਿਜ ਸਟੋਰੀ' ਲਈ ਸਰਬੋਤਮ ਸਹਾਇਕ ਅਦਾਕਾਰਾ ਦਾ ਪੁਰਸਕਾਰ ਲੋਰਾ ਡੇਰਨ ਨੂੰ ਅਤੇ ਫ਼ਿਲਮ 'ਵਨਸ ਅਪੋਨ ਏ ਟਾਈਮ ਇਨ ਹਾਲੀਵੁੱਡ' ਲਈ ਸਰਬੋਤਮ ਸਹਾਇਕ ਅਦਾਕਾਰ ਦਾ ਪੁਰਸਕਾਰ ਬ੍ਰੈਡ ਪਿੱਟ ਨੂੰ ਦਿੱਤਾ ਗਿਆ |
ਇਸ ਤੋਂ ਇਲਾਵਾ 'ਰਾਕੇਟਮੈਨ' ਦੇ ਗੀਤ 'ਆਈ ਐਮ ਗੋਨਾ ਲਵ ਮੀ ਅਗੇਨ' ਨੂੰ ਲਈ ਸਰਬੋਤਮ ਸੰਗੀਤ, ਫ਼ਿਲਮ 'ਜੋਕਰ' ਲਈ ਸਰਬੋਤਮ ਸੰਗੀਤ ਹਿਲਦੁਰ ਗੁਨਾਦਤੀਰ ਨੂੰ , ਫ਼ਿਲਮ '1917' ਨੂੰ 'ਬੈੱਸਟ ਵੀਜ਼ੂਅਲ ਇਫੈਕਟ', ਫ਼ਿਲਮ 'ਫੋਰਡ ਵੀ ਫ਼ਰਾਰੀ' ਲਈ 'ਬੈੱਸਟ ਫ਼ਿਲਮ ਐਡਿਟਿੰਗ ਦਾ ਪੁਰਸਕਾਰ ਮਾਈਕਲ ਮੈਕਸਕਰ ਅਤੇ ਐਾਡਰਿਊ ਬਾਕਲੈਂਡ ਨੂੰ , ਫ਼ਿਲਮ '1917' ਲਈ ਬੈੱਸਟ ਸਿਨੇਮੈਟੋਗ੍ਰਾਫ਼ੀ ਦਾ ਪੁਰਸਕਾਰ ਰੋਜਰ ਡੀਕਿਨਸ ਨੂੰ , ਫ਼ਿਲਮ 1917 ਲਈ 'ਬੈੱਸਟ ਸਾਊਾਡ ਮਿਕਸਿੰਗ' ਦਾ ਪੁਰਸਕਾਰ ਮਾਰਕ ਟੇਲਰ ਅਤੇ ਸਟੂਅਰਟ ਵਿਲਸਨ ਨੂੰ , ਫ਼ਿਲਮ 'ਫੋਰਡ ਵੀ ਫ਼ਰਾਰੀ' ਲਈ 'ਬੈੱਸਟ ਸਾਊਾਡ ਐਡਿਟਿੰਗ' ਦਾ ਪੁਰਸਕਾਰ ਡੋਨਾਲਡ ਸਿਲਵੇਸਟਰ ਨੂੰ , ਫ਼ਿਲਮ 'ਲਰਨਿੰਗ ਟੂ ਸਕੇਟਬੋਰਡ ਇਨ ਏ ਵਾਰਜ਼ੋਨ' ਦੇ ਲਈ 'ਬੈੱਸਟ ਡਾਕੂਮੈਂਟਰੀ ਸਬਜੈੱਕਟ' ਦਾ ਪੁਰਸਕਾਰ ਦਿੱਤਾ ਗਿਆ |
ਬਰਾਕ ਓਬਾਮਾ ਦੀ ਫ਼ਿਲਮ ਨੇ ਵੀ ਜਿੱਤਿਆ ਆਸਕਰ
92ਵੇਂ ਆਸਕਰ ਐਵਾਰਡਜ਼ 'ਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਪਤਨੀ ਮਿਸ਼ੇਲ ਓਬਾਮਾ ਦੇ ਪ੍ਰੋਡਕਸ਼ਨ ਹਾਊਸ ਦੀ ਪਹਿਲੀ ਡਾਕੂਮੈਂਟਰੀ ਫ਼ਿਲਮ 'ਅਮਰੀਕਨ ਫ਼ੈਕਟਰੀ' ਨੂੰ ਸਾਲ 2020 ਦੀ 'ਬੈੱਸਟ ਡਾਕੂਮੈਂਟਰੀ ਫ਼ੀਚਰ' ਦਾ ਆਸਕਰ ਮਿਲਿਆ¢ ਇਹ ਡਾਕੂਮੈਂਟਰੀ ਨੈਟਫਲਿਕਸ 'ਤੇ ਟੈਲੀਕਾਸਟ ਹੋਈ ਸੀ¢ ਬਰਾਕ ਓਬਾਮਾ ਅਮਰੀਕਾ ਦੇ 44ਵੇਂ ਰਾਸ਼ਟਰਪਤੀ ਰਹਿ ਚੁੱਕੇ ਹਨ ਅਤੇ ਉਹ ਦੇਸ਼ ਦੇ ਪਹਿਲੇ ਰਾਸ਼ਟਰਪਤੀ ਸਨ ਜੋ ਅਫ਼ਰੀਕੀ ਮੂਲ ਦੇ ਸਨ¢

ਕੈਨੇਡਾ ਦੇ 4 ਸਾਬਕਾ ਪ੍ਰਧਾਨ ਮੰਤਰੀਆਂ ਦੇ ਲੱਗਣਗੇ ਬੁੱਤ

ਐਬਟਸਫੋਰਡ, 10 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਇਤਿਹਾਸ ਦੀ ਇਸ ਅਹਿਮ ਜਾਣਕਾਰੀ ਦਾ ਸ਼ਾਇਦ ਬਹੁਤ ਘੱਟ ਲੋਕਾਂ ਨੂੰ ਪਤਾ ਹੋਵੇਗਾ ਕਿ 19ਵੀਂ ਸਦੀ ਦੇ ਅਖ਼ੀਰ ਵਿਚ ਸੰਨ 1891 ਤੋਂ 1896 ਤੱਕ ਸਿਰਫ਼ 5 ਸਾਲਾਂ ਵਿਚ ਕੈਨੇਡਾ ਦੇ 4 ਪ੍ਰਧਾਨ ਮੰਤਰੀ ਬਣੇ ਸਨ, ਜਿਨ੍ਹਾਂ ...

ਪੂਰੀ ਖ਼ਬਰ »

ਲਗਾਤਾਰ ਵਧ ਰਹੀ ਬੇਰੁਜ਼ਗਾਰੀ ਪੱਖੋਂ ਐਡਮਿੰਟਨ ਕੈਨੇਡਾ ਦਾ ਦੂਜਾ ਸ਼ਹਿਰ

ਐਡਮਿੰਟਨ, 10 ਫਰਵਰੀ (ਦਰਸ਼ਨ ਸਿੰਘ ਜਟਾਣਾ)- ਪਿਛਲੇ ਸਾਲਾਂ ਤੋਂ ਕੈਨੇਡਾ ਦੇ ਰਾਜ ਅਲਬਰਟਾ ਦੇ ਸ਼ਹਿਰ ਐਡਮਿੰਟਨ 'ਚ ਵੱਧ ਰਹੀ ਬੇਰੁਜ਼ਗਾਰੀ ਨੂੰ ਲੈ ਕੇ ਆਮ ਲੋਕ ਕਾਫ਼ੀ ਚਿੰਤਤ ਹਨ | ਇਸ ਰਾਜ ਦੇ ਲੋਕ ਆਪਣੇ ਰਾਜ ਦੀ ਅਰਥ ਵਿਵਸਥਾ ਨੂੰ ਲੈ ਕੇ ਕੇਂਦਰ ਦੀ ਸਰਕਾਰ ਕੋਲ ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਮੀਟਿੰਗ 'ਚ ਅਹਿਮ ਵਿਚਾਰਾਂ

ਕੈਲਗਰੀ, 10 ਫਰਵਰੀ (ਜਸਜੀਤ ਸਿੰਘ ਧਾਮੀ)- ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਮਨਪ੍ਰੀਤ ਸਿੰਘ ਗਿੱਲ ਹੁਰਾਂ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਵਿਖੇ ਹੋਈ, ਜਿਸ 'ਚ ਮੈਂਬਰਾਂ ਅਤੇ ...

ਪੂਰੀ ਖ਼ਬਰ »

ਕੈਨੇਡਾ 'ਚ ਮਨਾਇਆ ਗੁਰੂ ਰਵਿਦਾਸ ਦਾ ਜਨਮ ਦਿਹਾੜਾ

ਟੋਰਾਂਟੋ, 10 ਫਰਵਰੀ (ਹਰਜੀਤ ਸਿੰਘ ਬਾਜਵਾ)- ਗੁਰੂ ਰਵਿਦਾਸ ਦਾ 643ਵਾਂ ਜਨਮ ਦਿਹਾੜਾ ਦੇਸ਼-ਵਿਦੇਸ਼ਾਂ 'ਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਟੋਰਾਂਟੋ ਦੇ ਸ੍ਰਰਿੰਗ੍ਰੇਰੀ ਕਮਿਊਨਿਟੀ ਸੈਂਟਰ ਵਿਖੇ ਗੁਰੂ ਰਵਿਦਾਸ ਸਭਾ ਬਰੈਂਪਟਨ ਕੈਨੇਡਾ ਵਲੋਂ ਕਰਵਾਏ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਨਾਲ ਨਿਊ ਸਾਊਥ ਵੇਲਜ਼ ਹੋਇਆ ਜਲ-ਥਲ

ਸਿਡਨੀ, 10 ਫਰਵਰੀ (ਹਰਕੀਰਤ ਸਿੰਘ ਸੰਧਰ)-ਪਿਛਲੇ 6 ਮਹੀਨੇ ਤੋਂ ਜਿੱਥੇ ਆਸਟ੍ਰੇਲੀਆ ਜੰਗਲਾਂ ਦੀ ਅੱਗ ਵਿਚ ਜਲ ਰਿਹਾ ਹੈ, ਉੱਥੇ ਪਿਛਲੇ ਇਕ ਹਫ਼ਤੇ ਤੋਂ ਨਿਊ ਸਾਊਥ ਵੇਲਜ਼ ਸੂਬਾ ਭਾਰੀ ਬਾਰਿਸ਼ ਦੀ ਮਾਰ ਹੇਠ ਆਇਆ ਹੋਇਆ ਹੈ | ਬਾਰਿਸ਼ ਏਨੀ ਜ਼ਿਆਦਾ ਹੈ ਕਿ ਗੱਡੀਆਂ ਸੜਕ 'ਤੇ ...

ਪੂਰੀ ਖ਼ਬਰ »

ਕੈਨੇਡਾ 'ਚ 'ਐਲ.ਐਮ.ਆਈ.ਏ.' ਹੇਰਾਫੇਰੀ ਦੇ ਰੁਕਣ ਦੀ ਬੱਝੀ ਆਸ

ਟੋਰਾਂਟੋ, 10 ਫਰਵਰੀ (ਸਤਪਾਲ ਸਿੰਘ ਜÏਹਲ)- ਕੈਨੇਡਾ 'ਚ ਬੀਤੇ ਕਈ ਸਾਲਾਂ ਤੋਂ 'ਟੈਂਪਰੇਰੀ ਫ਼ੌਰਨ ਵਰਕਰ ਪ੍ਰੋਗਰਾਮ' ਤਹਿਤ ਨੌਕਰੀ ਦੀ ਪੇਸ਼ਕਸ਼ (ਐਲ.ਐਮ.ਆਈ.ਏ.) ਦੇ ਨਾਂਅ 'ਤੇ ਵੱਡੀ ਘਪਲੇਬਾਜ਼ੀ ਚੱਲ ਰਹੀ ਹੈ, ਜਿਸ ਦੇ ਸ਼ਿਕਾਰ ਹੋ ਕੇ ਵਿਦੇਸ਼ੀ ਕਾਮਿਆਂ ਅਤੇ ...

ਪੂਰੀ ਖ਼ਬਰ »

ਐਡੀਲੇਡ ਮਾਊਾਟ ਗੈਬੀਅਰ ਗਾਰਡਨ ਸਿੰਕ ਹੋਲ 'ਚ ਡਿਗਣ ਨਾਲ ਨੌਜਵਾਨ ਦੀ ਮੌਤ

ਐਡੀਲੇਡ, 10 ਫਰਵਰੀ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੇ ਦੱਖਣ-ਪੂਰਬ 'ਚ ਇਕ ਸਿੰਕ ਹੋਲ 'ਚ 20 ਸਾਲਾ ਨੌਜਵਾਨ ਦੀ 30 ਮੀਟਰ ਦੀ ਡੂੰਘਾਈ 'ਚ ਡਿਗਣ ਨਾਲ ਮੌਤ ਹੋ ਗਈ | ਇਹ ਸਿੰਕ ਹੋਲ ਮਾਊਾਟ ਗੈਬੀਅਰ ਖੇਤਰ ਵਿਚ ਇਕ ਪ੍ਰਸਿੱਧ ਯਾਤਰੀ ਆਕਰਸ਼ਣ ਹੈ | ਘਟਨਾ ਵਾਲੀ ਥਾਂ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਿਆਟਲ ਵਿਖੇ ਧਾਰਮਿਕ ਸਮਾਗਮ

ਸਿਆਟਲ, 10 ਫਰਵਰੀ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਹਰਿ ਰਾਏ ਜੀ ਅਤੇ ਭਗਤ ਰਵਿਦਾਸ ਦਾ ਆਗਮਨ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਨਾਰਥ ਈਸਟ ਦੇ ਇਕ ਘਰ ਨੂੰ ਲੱਗੀ ਅੱਗ

ਕੈਲਗਰੀ, 10 ਫਰਵਰੀ (ਹਰਭਜਨ ਸਿੰਘ ਢਿੱਲੋਂ) – ਲੰਘੇ ਕੱਲ੍ਹ ਨਾਰਥ ਈਸਟ ਕੈਲਗਰੀ ਦੇ ਟੈਰਾਡੇਲ ਇਲਾਕੇ 'ਚ ਇਕ ਘਰ ਨੂੰ ਅੱਗ ਲੱਗਣ ਦੀ ਸੂਚਨਾ ਹੈ¢ ਬਾਅਦ ਦੁਪਹਿਰ ਡੇਢ ਵਜੇ ਦੇ ਕਰੀਬ ਟੈਰਾਡੇਲ ਡਰਾਈਵ ਦੇ 100 ਬਲਾਕ ਵਿਚਲੇ ਇਕ ਘਰ ਤੋਂ ਅੱਗ ਦੀ ਸੂਚਨਾ ਦਿੱਤੀ ਗਈ ਸੀ¢ ਅੱਗ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜਾ ਮਨਾਇਆ

ਬਿ੍ਸਬੇਨ, 10 ਫ਼ਰਵਰੀ (ਮਹਿੰਦਰ ਪਾਲ ਸਿੰਘ ਕਾਹਲੋਂ)- ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਹਰ ਸਾਲ ਬਹੁਤ ਹੀ ਸ਼ਰਧਾ ਪੂਰਬਕ ਮਨਾਉਂਦੀਆਂ ਹਨ¢ ਇਸੇ ਸਬੰਧ 'ਚ ਗੁਰੂ ਸਾਹਿਬ ਦੇ 643ਵੇਂ ਜਨਮ ਦਿਵਸ ਸਬੰਧੀ ਸਿੱਖ ਟੈਂਪਲ ਗੋਲਡ ਕੋਸਟ ਵਿਖੇ ...

ਪੂਰੀ ਖ਼ਬਰ »

ਆਕਸਫੋਰਡ ਯੂਨੀਵਰਸਿਟੀ 'ਚ ਆਰਥਿਕਤਾ ਬਾਰੇ ਅੰਤਰਰਾਸ਼ਟਰੀ ਵਿਚਾਰ ਗੋਸ਼ਟੀ 'ਚ ਡਾ: ਉਪਦੇਸ਼ ਖਿੰਡਾ ਨੇ ਲਿਆ ਭਾਗ

ਲੰਡਨ, 10 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਕਸਫੋਰਡ ਯੂਨੀਵਰਸਿਟੀ ਲੰਡਨ ਵਿਖੇ ਆਰਥਿਕਤਾ ਬਾਰੇ ਇਕ ਅੰਤਰਰਾਸ਼ਟਰੀ ਵਿਚਾਰ ਗੋਸ਼ਟੀ ਕਾਨਫ਼ਰੰਸ ਹੋਈ, ਜਿਸ 'ਚ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਦੇ ਵਿਦਵਾਨਾਂ ਵਲੋਂ ਆਪਣੇ ਖੋਜ ਪੱਤਰ ਪੜੇ੍ਹ ਗਏ ਸਨ | ਇਸ ਵਿਚ ...

ਪੂਰੀ ਖ਼ਬਰ »

ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਦੇ ਰੱਖ ਰਖਾਅ ਵਾਸਤੇ ਠੇਕਾ ਨਿੱਜੀ ਹੱਥਾਂ 'ਚ ਦੇਣ ਦਾ ਵਿਰੋਧ

ਕੈਲਗਰੀ, 10 ਫਰਵਰੀ (ਹਰਭਜਨ ਸਿੰਘ ਢਿੱਲੋਂ) – ਕੈਲਗਰੀ ਸ਼ਹਿਰ ਵਲੋਂ ਟਰਾਂਜ਼ਿਟ (ਬੱਸਾਂ) ਦੇ ਰੱਖ ਰਖਾਅ ਦਾ ਠੇਕਾ ਨਿੱਜੀ ਹੱਥਾਂ 'ਚ ਦਿੱਤੇ ਜਾਣ ਦੀ ਯੋਜਨਾ ਦਾ ਕਰਮਚਾਰੀਆਂ ਨੇ ਵਿਰੋਧ ਕਰਦਿਆਂ ਸਿਟੀ ਨੂੰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਨੂੰ ਕਿਹਾ ਹੈ¢ ਲੰਘੇ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਵਲੋਂ ਕਸ਼ਮੀਰੀਆਂ ਦੇ ਹੱਕ 'ਚ ਭਾਰਤੀ ਕੌਾਸਲਖਾਣਾ ਫਰੈਂਕਫਰਟ ਮੂਹਰੇ ਮੁਜ਼ਾਹਰਾ

ਫਰੈਂਕਫਰਟ (ਜਰਮਨੀ), 10 ਫਰਵਰੀ (ਸੰਦੀਪ ਕੌਰ ਮਿਆਣੀ)- ਭਾਰਤ ਦੇ ਗੈਰ ਕਾਨੂੰਨੀ ਕਬਜ਼ੇ ਹੇਠਲੇ ਕਸ਼ਮੀਰ ਦੇ ਲੋਕਾਂ ਨਾਲ ਏਕਤਾ ਦਾ ਪ੍ਰਗਟਾਵਾ ਕਰਨ ਲਈ ਅਤੇ ਭਾਰਤੀ ਫਾਸ਼ੀਵਾਦੀ ਸਰਕਾਰ ਵਲੋਂ ਕਸ਼ਮੀਰੀ ਮੁਸਲਮਾਨਾਂ ਿਖ਼ਲਾਫ਼ ਕੀਤੇ ਜਾ ਰਹੇ ਜ਼ੁਲਮਾਂ ਿਖ਼ਲਾਫ਼ ...

ਪੂਰੀ ਖ਼ਬਰ »

ਹੁਣ ਆਮ ਸਟੋਰਾਂ ਤੋਂ ਵੀ ਮਿਲੇਗੀ ਭੰਗ ਵਾਲੀ ਈ-ਸਿਗਰਟ

ਕੈਲਗਰੀ, 10 ਫਰਵਰੀ (ਹਰਭਜਨ ਸਿੰਘ ਢਿੱਲੋਂ) – ਭੰਗ ਦੇ ਸ਼ੌਕੀਨਾਂ ਲਈ ਚੰਗੀ ਖ਼ਬਰ ਹੈ¢ ਐਲਬਰਟਾ ਗੇਮਿੰਗ, ਲਿਕਰ ਐਾਡ ਕੈਨਾਬਿਸ ਕਮਿਸ਼ਨ – ਏ.ਜੀ.ਐਲ.ਸੀ. ਦਾ ਕਹਿਣਾ ਹੈ ਕਿ ਇਸੇ ਹਫ਼ਤੇ ਤੋਂ ਰੀਟੇਲ ਸਟੋਰਾਂ 'ਤੇ ਭੰਗ ਵਾਲੀ ਈ-ਸਿਗਰਟ (ਵੇਪਿੰਗ ਜਾਂ ਕੈਨਾਬਿਸ ਵੇਪਿੰਗ) ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਜੈੱਟ ਵਿਖੇ ਸਾਬਕਾ ਅਤੇ ਮੌਜੂਦਾ ਪ੍ਰਧਾਨ ਦਾ ਵਿਸ਼ੇਸ਼ ਸਨਮਾਨ

ਲੈਸਟਰ (ਇੰਗਲੈਂਡ), 10 ਫਰਵਰੀ (ਸੁਖਜਿੰਦਰ ਸਿੰਘ ਢੱਡੇ)- ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਜੈੱਟ ਦੀ ਨਵੀਂ ਚੁਣੀ ਗਈ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਗੁਰੂ ਮਹਾਰਾਜ ਜੀ ਦਾ ਸ਼ੁਕਰਾਨਾ ਕੀਤਾ ਗਿਆ¢ ਇਸ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਸਾਊਥਾਲ ਵਿਖੇ ਸਮਾਗਮ

ਲੰਡਨ, 10 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰੂ ਰਵਿਦਾਸ ਸਭਾ ਸਾਊਥਾਲ ਵਿਖੇ ਗੁਰੂ ਰਵਿਦਾਸ ਦੇ 643ਵੇਂ ਜਨਮ ਦਿਹਾੜੇ ਸਬੰਧੀ ਵਿਸ਼ੇਸ਼ ਸਮਾਗਮ ਕਰਵਾਏ ਗਏ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਚੱਲ ਰਹੇ ਸ੍ਰੀ ਅਖੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX