ਤਾਜਾ ਖ਼ਬਰਾਂ


ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  4 minutes ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  31 minutes ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  30 minutes ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  37 minutes ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  52 minutes ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  52 minutes ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  56 minutes ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 1 hour ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 2 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 2 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 2 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 1 hour ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  about 3 hours ago
ਚੰਡੀਗੜ੍ਹ, 9 ਅਗਸਤ-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ। ਪਹਿਲੀ ਵਾਰ ਆਨਲਾਈਨ ਰਜਿਸਟਰੇਸ਼ਨ 11 ਅਗਸਤ ਤੋਂ ਸ਼ੁਰੂ ਹੋਵੇਗੀ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 3 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 4 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 4 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 4 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 4 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 4 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 4 hours ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  about 4 hours ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 4 hours ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 5 hours ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਨਿੱਜੀ ਬੱਸਾਂ ਵਾਲਿਆਂ ਨੇ ਬਠਿੰਡਾ- ਚੰਡੀਗੜ ਮੁੱਖ ਸੜਕ ਕੀਤੀ ਬੰਦ
. . .  about 5 hours ago
ਭਵਾਨੀਗੜ੍ਹ, 9 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨਿੱਜੀ ਬੱਸਾਂ ਵਾਲਿਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਬਠਿੰਡਾ-ਚੰਡੀਗੜ ਮੁੱਖ ਸੜਕ ਨੂੰ ਬੱਸਾਂ ਲਗਾ ਕੇ ਪੂਰਨ ਤੌਰ 'ਤੇ ਬੰਦ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਡੀਵਾਰਮਿੰਗ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਰਾਸ਼ਟਰੀ ਪੱਧਰ 'ਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਅੱਜ ਰਾਸ਼ਟਰੀ ਪੇਟ ਦੇ ਕੀੜੇ ਮਾਰ ਦਿਵਸ (ਡੀ-ਵਾਰਮਿੰਗ ਦਿਵਸ) ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਵਲੋਂ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਸਿਵਲ ਸਰਜਨ ਡਾ: ਨਵਦੀਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਸਮੇਂ ਡਾ: ਸਤੀਸ਼ ਕੁਮਾਰ ਗੋਇਲ ਡਿਪਟੀ ਮੈਡੀਕਲ ਕਮਿਸ਼ਨਰ, ਦੀਪਕ ਕੁਮਾਰ ਡੀ.ਪੀ.ਐੱਮ., ਗੁਰਤੇਜ ਸਿੰਘ ਅਤੇ ਵਿਨੋਦ ਖੁਰਾਣਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਭਗਵਾਨ ਦਾਸ ਜ਼ਿਲ੍ਹਾ ਹੈਲਥ ਇੰਸਪੈਕਟਰ, ਮੈਡਮ ਸ਼ਾਲੂ ਜ਼ਿਲ੍ਹਾ ਹੈਲਥ ਕੋਆਰਡੀਨੇਟਰ, ਸਿਹਤ ਸਟਾਫ਼, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ | ਡਾ: ਨਵਦੀਪ ਸਿੰਘ ਨੇ ਪਹਿਲੀ ਐਲਬਿੰਡਾਜੋਲ ਦੀ ਗੋਲੀ ਖ਼ੁਦ ਖਾਧੀ ਅਤੇ ਬਾਅਦ 'ਚ ਅਧਿਆਪਕਾਂ ਨੂੰ ਵੀ ਖੁਵਾਈ ਤੇ ਇਸ ਉਪਰੰਤ ਬੱਚਿਆਂ ਨੂੰ ਇਹ ਗੋਲੀ ਖੁਆ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਅੱਜ ਦੇ ਦਿਨ ਸਾਰੇ ਸਰਕਾਰੀ- ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ, ਕੋਚਿੰਗ ਸੈਂਟਰਾਂ ਵਿਚ 1 ਤੋਂ 19 ਸਾਲ ਤੱਕ ਦੇ 264867 ਬੱਚਿਆਂ ਨੂੰ ਐਲਬਿੰਡਾਜੋਲ ਦੀ ਗੋਲੀ ਖਵਾਈ ਜਾ ਰਹੀ ਹੈ, ਤਾਂ ਜੋ ਬੱਚਿਆਂ ਨੂੰ ਪੇਟ ਦੇ ਕੀੜਿਆਂ ਕਾਰਨ ਹੋਣ ਵਾਲੇ ਨੁਕਸਾਨਾਂ ਤੋਂ ਬਚਾਇਆ ਜਾ ਸਕੇ | ਇਕ ਸਾਲ ਤੋਂ 2 ਸਾਲਾਂ ਤੱਕ ਦੇ ਬੱਚੇ ਨੂੰ ਐਲਬਿੰਡਾਜੋਲ ਦੀ ਅੱਧੀ ਡੋਜ਼ ਅਤੇ 2 ਤੋਂ 19 ਸਾਲ ਤੱਕ ਕੇ ਬੱਚਿਆਂ ਨੂੰ 400 ਮਿਲੀਗ੍ਰਾਮ ਇਕ ਗੋਲੀ ਖੁਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਬੱਚੇ ਦੇ ਪੇਟ ਵਿਚ ਕੀੜੇ ਹੋਣ ਕਾਰਨ ਬੱਚੇ 'ਚ ਅਨੀਮੀਆ, ਭੁੱਖ ਘੱਟ ਲੱਗਣਾ, ਕੁਪੋਸ਼ਣ, ਮਾਨਸਿਕ ਤੇ ਬੌਧਿਕ ਕਮਜ਼ੋਰੀ, ਥਕਾਵਟ, ਬੇਚੈਨੀ, ਪੇਟ ਵਿਚ ਦਰਦ ਆਦਿ ਲੱਛਣ ਹੋ ਸਕਦੇ ਹਨ ਅਤੇ ਬੱਚਾ ਦਿਨੋਂ-ਦਿਨ ਕਮਜ਼ੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ | ਇਸ ਲਈ ਭਾਰਤ ਸਰਕਾਰ ਵਲੋਂ ਹਰ ਸਾਲ ਵਿਚ ਦੋ ਵਾਰ (ਛੇ ਮਹੀਨਿਆਂ ਦੇ ਫਰਕ ਨਾਲ) ਬੱਚਿਆਂ ਨੂੰ ਪੇਟ ਦੇ ਕੀੜੇ ਖ਼ਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖਵਾਈਆਂ ਜਾਂਦੀਆਂ ਹਨ | ਡਾ: ਸਤੀਸ਼ ਗੋਇਲ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਅੱਜ 1 ਤੋਂ 19 ਸਾਲ ਤੱਕ ਦੇ ਲਗਪਗ ਸਾਰੇ ਬੱਚਿਆਂ ਨੂੰ ਐਲਬਿੰਡਾਜੋਲ ਗੋਲੀਆਂ ਖੁਆਈਆਂ ਜਾ ਰਹੀਆਂ ਹਨ ਅਤੇ ਜਿਹੜੇ ਬੱਚੇ ਅੱਜ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ, ਨੂੰ 17 ਫਰਵਰੀ ਨੂੰ ਮੋਪ ਅੱਪ ਰਾਊਾਡ ਵਿਚ ਗੋਲੀਆਂ ਖੁਵਾਈਆਂ ਜਾਣਗੀਆਂ | ਗੁਰਤੇਜ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਸਮੂਹ ਅਧਿਆਪਕਾਂ ਨੂੰ ਕਿਹਾ ਕਿ ਉਹ ਖ਼ੁਦ ਪਹਿਲਾਂ ਇਹ ਐਲਬਿੰਡਾਜੋਲ ਦੀ ਗੋਲੀ ਖਾਣ ਅਤੇ ਬੱਚਿਆਂ ਨੂੰ ਇਹ ਗੋਲੀਆਂ ਆਪਣੀ ਨਿਗਰਾਨੀ ਹੇਠ ਖੁਆਉਣ | ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਅਤੇ ਭਗਵਾਨ ਦਾਸ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਬਚਣ ਲਈ ਸਾਨੂੰ ਆਪਣੇ ਹੱਥ ਖਾਣਾ ਖਾਣ ਤੋਂ ਪਹਿਲਾਂ ਅਤੇ ਪਾਖਾਨਾ ਜਾਣ ਤੋਂ ਬਾਅਦ ਸਾਬਣ ਨਾਲ ਧੋਣੇ ਚਾਹੀਦੇ ਹਨ, ਖੁੱਲੇ੍ਹ ਵਿਚ ਪਾਖਾਨਾ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ, ਹਮੇਸ਼ਾ ਸਾਫ਼ ਪਾਣੀ ਪੀਣਾ ਚਾਹੀਦਾ ਹੈ, ਨੰਗੇ ਪੈਰ ਨਹੀਂ ਰਹਿਣਾ ਚਾਹੀਦਾ, ਖਾਣਾ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ | ਇਸ ਸਮੇਂ ਕੋਰੋਨਾ ਵਾਇਰਸ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ਸ਼ਿਖਾ ਮੋਂਗਾ ਵਲੋਂ ਸੱਭ ਦਾ ਧੰਨਵਾਦ ਕੀਤਾ ਗਿਆ | ਇਸ ਸਮੇਂ ਅਸ਼ੋਕ ਕਾਮਰਾ, ਰਾਜੇਸ਼ ਯਾਦਵ, ਸਕੂਲ ਦਾ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ |

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਗੁਰੂ ਰਵਿਦਾਸ ਦਾ ਜਨਮ ਦਿਵਸ ਮਨਾਇਆ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਆਸ਼ਰਮ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸਾਧਵੀ ਦੇਵਾ ਭਾਰਤੀ ਨੇ ਦੱਸਿਆ ਕਿ ਜਦੋਂ ਵੀ ਸੰਸਾਰ ਵਿਚ ਕੋਈ ਕੁਰੀਤੀਆਂ ...

ਪੂਰੀ ਖ਼ਬਰ »

ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ 'ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐਮ ਸੇਵਾ ਮੋਬਾਈਲ ਐਪ ਲੋਕਾਂ ਲਈ ਬਣੀ ਵਰਦਾਨ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ 'ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਂਚ ਕੀਤੀ ਗਈ ਪੰਜਾਬ ਐਮ ਸੇਵਾ ਮੋਬਾਈਲ ਐਪ ਲੋਕਾਂ ਲਈ ਵਰਦਾਨ ...

ਪੂਰੀ ਖ਼ਬਰ »

ਦਹਿਸ਼ਤ ਮਚਾਉਣ ਵਾਲੇ ਬਾਂਦਰਾਂ ਨੂੰ ਕੀਤਾ ਕਾਬੂ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)- ਪਿਛਲੇ ਕੁੱਝ ਦਿਨਾਂ ਤੋਂ ਪਿੰਡ ਮਲੋਟ ਵਿਖੇ ਦਹਿਸ਼ਤ ਮਚਾਉਣ ਵਾਲੇ ਆਵਾਰਾ ਬਾਂਦਰਾਂ ਨੂੰ ਜੰਗਲਾਤ ਵਿਭਾਗ ਵਲੋਂ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਕਾਬੂ ਕਰ ਲਿਆ ਗਿਆ | ਇਸ ਮੌਕੇ ਵਣ ਰੇਂਜ ਅਫ਼ਸਰ ਤੇਜਿੰਦਰ ਸਿੰਘ ਅਤੇ ਬਲਾਕ ...

ਪੂਰੀ ਖ਼ਬਰ »

ਕੰਧ ਤੋੜਨ 'ਤੇ ਮਾਮਲਾ ਦਰਜ

ਗਿੱਦੜਬਾਹਾ, 10 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਹੁਸਨਰ ਵਿਖੇ ਕੁਝ ਸ਼ਰਾਰਤੀ ਅਨਸਰਾਂ ਨੇ ਪੰਚਾਇਤੀ ਜ਼ਮੀਨ ਵਿਚ ਚਾਰਦੀਵਾਰੀ ਦੀ ਕੰਧ ਨੂੰ ਤੋੜ ਦਿੱਤਾ ਸੀ | ਇਸ ਮਾਮਲੇ ਵਿਚ ਪੁਲਿਸ ਨੇ ਗ੍ਰਾਮ ਪੰਚਾਇਤ ਦੀ ਸ਼ਿਕਾਇਤ ਦੇ ਅਧਾਰ 'ਤੇ 10 ਵਿਅਕਤੀਆਂ ਖਿਲਾਫ ਮਾਮਲਾ ...

ਪੂਰੀ ਖ਼ਬਰ »

ਵਿਸਪਰਿੰਗ ਬਰਡਸ ਸਕੂਲ 'ਚ ਅਥਲੈਟਿਕ ਮੀਟ ਕਰਵਾਈ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਸ. ਰ.)-ਵਿਸਪਰਿੰਗ ਬਰਡਸ ਸਕੂਲ ਵਿਖੇ ਦੋ ਦਿਨਾਂ ਅਥਲੈਟਿਕ ਮੀਟ ਕਰਵਾਈ ਗਈ | ਪਿ੍ੰਸੀਪਲ ਸਾਬੂ ਜੈਕਬ ਦੀ ਅਗਵਾਈ ਵਿਚ ਇਸ ਅਥਲੈਟਿਕ ਮੀਟ ਦੌਰਾਨ ਛੋਟੇ-ਛੋਟੇ ਬੱਚਿਆਂ ਦੇ ਵਨ ਲੈਗ ਰੇਸ, ਸਿੰਪਲ ਰੇਸ, ਬਟਰਫਲਾਈ ਰੇਸ, ਫਰੌਗ ਰੇਸ, ਬੈਕ ...

ਪੂਰੀ ਖ਼ਬਰ »

'ਅੰਧ ਵਿਸ਼ਵਾਸ, ਮਾਨਸਿਕ ਰੋਗ ਅਤੇ ਤਰਕਸ਼ੀਲ ਨਜ਼ਰੀਆ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਗਿੱਦੜਬਾਹਾ, 10 ਫ਼ਰਵਰੀ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਗਿੱਦੜਬਾਹਾ ਵਲੋਂ 'ਅੰਧ ਵਿਸ਼ਵਾਸ, ਮਾਨਸਿਕ ਰੋਗ ਅਤੇ ਤਰਕਸ਼ੀਲ ਨਜ਼ਰੀਆ' ਵਿਸ਼ੇ 'ਤੇ ਮਾਤਾ ਮਿਸ਼ਰੀ ਦੇਵੀ ਡੀ.ਏ.ਵੀ. ਕਾਲਜ ਵਿਖੇ ਤਰਕਸ਼ੀਲ ...

ਪੂਰੀ ਖ਼ਬਰ »

ਕੁਸ਼ਟ ਰੋਗ ਸਬੰਧੀ ਸ਼ਹਿਰ 'ਚ ਕੱਢੀ ਗਈ ਜਾਗਰੂਕਤਾ ਰੈਲੀ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਕੁਸ਼ਟ ਰੋਗ ਬਾਰੇ ਸਪਰਸ਼ ਕੁਸ਼ਟ ਰੋਗ ਜਾਗਰੂਕਤਾ ਪੰਦਰ੍ਹਵਾੜਾ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਫ਼ਤ ਚੈੱਕਅਪ ...

ਪੂਰੀ ਖ਼ਬਰ »

ਉੱਨਤ ਭਾਰਤ ਅਭਿਆਨ ਸਕੀਮ ਅਧੀਨ ਪ੍ਰਸਾਰ ਭਾਸ਼ਨ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ) ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਲੋਂ ਉੱਨਤ ਭਾਰਤ ਅਭਿਆਨ ਸਕੀਮ ਅਧੀਨ ਪ੍ਰਸਾਰ ਭਾਸ਼ਣ ਪ੍ਰੋਗਰਾਮ ਪਿੰਡ ਕੋਟਲੀ ਦੇਵਨ ਦੇ ਸਰਕਾਰੀ ਹਾਈ ਸਕੂਲ ਵਿਖੇ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਬੱਸ ਸਟੈਂਡ ਵਿਖੇ ਬਖ਼ਸ਼ੀਸ਼ ਸਿੰਘ ਲਾਹੌਰੀਆ, ਮੇਜਰ ਸਿੰਘ ਚੌਾਤਰਾ, ਇੰਦਰਪਾਲ ਸਿੰਘ ਸੰਧੂ, ਜਗਦੀਸ਼ ...

ਪੂਰੀ ਖ਼ਬਰ »

ਪੀ ਡਬਲਯੂ.ਡੀ. ਟੈਕਨੀਸ਼ੀਅਨ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਪਾਲ)-ਪੀ ਡਬਲਯੂ ਡੀ ਟੈਕਨੀਸ਼ੀਅਨ ਤੇ ਦਰਜਾ-4 ਮੁਲਾਜ਼ਮ ਯੂਨੀਅਨ ਪੰਜਾਬ ਬ੍ਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਸੁਖਵੀਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਡੀ.ਐਮ.ਐਫ ਦੀ ਅਗਵਾਈ ਹੇਠ ਪੰਜਾਬ ਸਰਕਾਰ ...

ਪੂਰੀ ਖ਼ਬਰ »

ਲਵਪ੍ਰੀਤ ਬਰਾੜ ਅਤੇ ਜਸਵੀਰ ਸਿੰਘ ਜੱਸਾ ਯਾਦਗਾਰੀ 16ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਰੁਪਾਣਾ, 10 ਫ਼ਰਵਰੀ (ਜਗਜੀਤ ਸਿੰਘ)-ਪਿੰਡ ਸੋਥਾ ਦੇ ਖੇਡ ਪ੍ਰੇਮੀਆਂ ਵਲੋਂ ਗ੍ਰਾਮ ਪੰਚਾਇਤ, ਐਨ.ਆਰ.ਆਈ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਵਪ੍ਰੀਤ ਬਰਾੜ ਅਤੇ ਜਸਵੀਰ ਸਿੰਘ ਜੱਸਾ ਯਾਦਗਾਰੀ 16ਵਾਂ ਕ੍ਰਿਕਟ ਟੂਰਨਾਮੈਂਟ ਸੋਥਾ ਦੇ ਖੇਡ ਮੈਦਾਨ ਕਰਵਾਇਆ ਗਿਆ, ...

ਪੂਰੀ ਖ਼ਬਰ »

ਸਬ-ਇੰਸਪੈਕਟਰ ਮਲਕੀਤ ਸਿੰਘ ਬਰਾੜ ਬਣੇ ਇੰਸਪੈਕਟਰ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)- ਨਾਰਕੋਟਿਕ ਸੈੱਲ ਪੁਲਿਸ ਵਿਚ ਸਬ-ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਮਲਕੀਤ ਸਿੰਘ ਬਰਾੜ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ ਹੈ | ਮਲਕੀਤ ਸਿੰਘ ਬਰਾੜ ਨੂੰ ਐਸ.ਐਸ.ਪੀ. ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਿਹਤ ਵਿਭਾਗ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਇੱਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਚੰਦ ਸਿੰਘ ਫ਼ੱਤਣਵਾਲਾ ਦੀ ਬਰਸੀ ਮੌਕੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਹਰਚੰਦ ਸਿੰਘ ਫ਼ੱਤਣਵਾਲਾ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਦੀ ਬਰਸੀ ਮੌਕੇ ਅੱਜ ਸਥਾਨਕ ਕੋਟਕਪੂਰਾ ਰੋਡ ਸਥਿਤ ਫ਼ੱਤਣਵਾਲਾ ਨਿਵਾਸ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਵਿਸ਼ਾਲ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਵਿਸ਼ਾਲ ਨਗਰ ਗਲੀ ਨੰ: 3 ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਧਵੀ ਹਰਿੰਦਰ ਭਾਰਤੀ ਨੇ ਪ੍ਰਵਚਨ ਕਰਦਿਆਂ ਗੁਰੂ ਰਵਿਦਾਸ ਦੇ ਜੀਵਨ ­'ਤੇ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਦੇ ਵਿਕਾਸ ਕਾਰਜਾਂ ਲਈ ਸਹਾਇਤਾ ਰਾਸ਼ੀ ਭੇਟ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਦੇ ਵਿਕਾਸ ਕਾਰਜਾਂ ਲਈ ਬਲਬੀਰ ਸਿੰਘ ਐੱਸ.ਐੱਸ. ਅਧਿਆਪਕ ਉਦੇਕਰਨ ਵਲੋਂ ਆਪਣੀ ਸੇਵਾ ਮੁਕਤੀ ਦੀ ਖ਼ੁਸ਼ੀ ਵਿਚ ਸਕੂਲ ਭਲਾਈ ਫ਼ੰਡ ਲਈ 21 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਕਿਸਾਨ ਕੁਲਵੀਰ ਸਿੰਘ ਸਰਾਂ ਦਾ ਖੇਤੀਬਾੜੀ 'ਚ ਯੋਗਦਾਨ ਲਈ ਪ੍ਰਸੰਸਾ ਪੱਤਰ ਨਾਲ ਸਨਮਾਨ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਇਲਾਕੇ ਦੇ ਅਗਾਂਹਵਧੂ ਕਿਸਾਨ, ਪੀ.ਏ.ਯੂ. ਕਿਸਾਨ ਕਲੱਬ ਲੁਧਿਆਣਾ ਦੇ ਅਸਿਸਟੈਂਟ ਜਰਨਲ ਸਕੱਤਰ, ਮੈਂਬਰ ਇੰਡਸਟਰੀ ਸੁਸਾਇਟੀ ਫ਼ਾਰ ਕਾਟਨ ਇੰਪਰੂਵਮੈਂਟ ਮੁੰਬਈ, ਮੈਂਬਰ ਯੰਗ ਫਾਰਮਰਜ਼ ਐਸੋਸੀਏਸ਼ਨ ਪੰਜਾਬ, ਪਟਿਆਲਾ ਅਤੇ ਬਾਬਾ ...

ਪੂਰੀ ਖ਼ਬਰ »

ਸੁਖਬੀਰ ਵਲੋਂ ਐੱਮ.ਪੀ. ਫ਼ੰਡ 'ਚੋਂ ਸ਼ਮਸ਼ਾਨਘਾਟ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਸ. ਰ.)-ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਵਲੋਂ ਐੱਮ.ਪੀ. ਫ਼ੰਡ ਵਿਚੋਂ 5 ਲੱਖ ਰੁਪਏ ਦੀ ਗ੍ਰਾਂਟ ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਸਥਿਤ ਸ਼ਮਸ਼ਾਨਘਾਟ ਲਈ ਦਿੱਤੀ ਗਈ | ਇਸ ਮੌਕੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਮਜਦੂਰਾਂ 'ਤੇ ਮਾਮਲਾ ਦਰਜ ਕਰਨ ਦੇ ਵਿਰੋਧ 'ਚ ਮੀਟਿੰਗ

ਗਿੱਦੜਬਾਹਾ, 10 ਫ਼ਰਵਰੀ (ਘੱਟੋਂ)-ਪਿੰਡ ਹੁਸਨਰ ਵਿਖੇ ਹੱਡਾਰੋੜੀ ਦੀ ਕੰਧ ਡਿੱਗਣ ਦੇ ਵਿਵਾਦ ਤੋਂ ਬਾਅਦ ਅੱਜ ਮਜ਼ਦੂਰ ਅਤੇ ਕਿਸਾਨ ਜਥੇਬੰਦੀਆਂ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਵਿਚ ਪੁਲਿਸ ਵਲੋਂ ਕਿਸਾਨ, ਮਜ਼ਦੂਰ ਆਗੂਆਂ 'ਤੇ ਪਰਚਾ ਦਰਜ ਕਰਨ ਦੀ ...

ਪੂਰੀ ਖ਼ਬਰ »

ਪਿੰਡ ਜੱਸੇਆਣਾ ਦੇ ਲੋਕਾਂ ਲਾਇਆ ਡੀ.ਐਫ.ਐਸ.ਸੀ. ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਹਰਮਹਿੰਦਰ ਪਾਲ)-ਪਿੰਡ ਜੱਸੇਆਣਾ ਦੇ ਗਰੀਬ ਲੋਕਾਂ ਦੇ ਨੀਲੇ ਕਾਰਡ ਕੱਟੇ ਜਾਣ ਤੋਂ ਰੋਹ 'ਚ ਆਏ ਮਜ਼ਦੂਰਾਂ ਵਲੋਂ ਅੱਜ ਇੱਥੇ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲ ਦਫ਼ਤਰ ਅੱਗੇ ਧਰਨਾ ਲਗਾ ਦਿੱਤਾ ਗਿਆ | ਦਿਹਾਤੀ ਮਜ਼ਦੂਰ ਸਭਾ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਪੰਜਾਬ ਰਾਜ ਪਾਵਰਕਾਮ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਫ਼ਰਵਰੀ (ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਪੰਜਾਬ ਰਾਜ ਪਾਵਰਕਾਮ ਮੰਡਲ ਬਾਡੀ ਦੀ ਮੀਟਿੰਗ ਇੱਥੇ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਰੁਪਾਣਾ, 10 ਫ਼ਰਵਰੀ (ਜਗਜੀਤ ਸਿੰਘ)-ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਹਲਕੇ ਅਧੀਨ ਪੈਂਦੇ ਪਿੰਡਾਂ ਦੀਆਂ ਗ੍ਰ੍ਰਾਮ ਪੰਚਾਇਤਾਂ ਨੰੂ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਲਈ ਸਿਲਾਈ ਮਸ਼ੀਨਾਂ ਦਿੱਤੀਆਂ, ਜਿਨ੍ਹਾਂ ਨੂੰ ੂ ਵੰਡਣ ਦੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਬਾਰੇ ਕੀਤਾ ਜਾਗਰੂਕ

ਦੋਦਾ, 10 ਫ਼ਰਵਰੀ (ਰਵੀਪਾਲ)-ਪੰਚਾਇਤ ਘਰ ਸੁਖਨਾ ਅਬਲੂ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਵਾਇਰਸ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਸੁਖਰਾਜ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਜੋ ਚੀਨ 'ਚ ਫੈਲ ਰਿਹਾ ਹੈ ਅਤੇ ਇਸ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX