ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  1 day ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  1 day ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  1 day ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  1 day ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  1 day ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰੂ ਕੇ ਬਾਗ਼ 'ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)¸ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਾਪਿਤ ਕੀਤੇ ਜਾ ਰਹੇ ਗੁਰੂ ਕੇ ਬਾਗ਼ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਇਸ 'ਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ | ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ ਦਿੱਖ 'ਚ ਹਰਿਆ-ਭਰਿਆ ਬਣਾਉਣ ਲਈ ਕੁਝ ਮਹੀਨੇ ਪਹਿਲਾਂ ਕੰਮ ਸ਼ੁਰੂ ਕਰਦੇ ਹੋਏ ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਦਿੱਤੀ ਗਈ ਹੈ | ਇਸ ਤੋਂ ਇਲਾਵਾ ਇਸ ਬਾਗ਼ ਸਬੰਧੀ ਬਾਗ਼ਬਾਨੀ ਮਾਹਿਰਾਂ ਦੀਆਂ ਸੇਵਾਵਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਲਈਆਂ ਜਾ ਰਹੀਆਂ ਹਨ | ਅੱਜ ਬਾਗ ਅੰਦਰ ਗੁਲਾਬ ਦੇ 2 ਹਜ਼ਾਰ ਤੋਂ ਵੱਧ ਬੂਟੇ ਲਗਾਏ ਗਏ, ਜਿਸ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ, ਵਾਤਾਵਰਣ ਪ੍ਰੇਮੀ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਅਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਵੱਲੋਂ ਕੀਤੀ ਗਈ | ਇਸ ਮੌਕੇ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਵਾਤਾਵਰਣ ਦੀ ਚੁਣੌਤੀ ਅੱਜ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਣ ਸੰਭਾਲ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ | ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਇਹ ਬਾਗ ਇਕ ਪ੍ਰੇਰਣਾ ਸਰੋਤ ਵਜੋਂ ਸਾਹਮਣੇ ਆਵੇਗਾ | ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਖੂਬਸੂਰਤ ਤੇ ਹਰਿਆਲੀ ਭਰਪੂਰ ਬਣਾਉਣਾ ਇਕ ਮਾਡਲ ਸਥਾਪਿਤ ਕਰਨ ਦੀ ਤਰ੍ਹਾਂ ਹੈ | ਇੱਥੋਂ ਸੰਗਤਾਂ ਪ੍ਰੇਰਣਾ ਪ੍ਰਾਪਤ ਕਰਨਗੀਆਂ ਅਤੇ ਇਸ ਲਹਿਰ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਅੱਗੇ ਵਧਣਗੀਆਂ | ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬਾਗ ਅੰਦਰ ਵੱਡੇ, ਦਰਮਿਆਨੇ ਅਤੇ ਛੋਟੇ ਦਰੱਖ਼ਤਾਂ ਦੇ ਨਾਲ-ਨਾਲ 400 ਕਿਸਮ ਦੇ ਗੁਲਾਬ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਬੂਟਿਆਂ ਸਮੇਤ ਗੁਲਾਬ ਦੇ ਬੂਟੇ ਬੰਗਲੇਂਰੂ, ਦੇਹਰਾਦੂਨ, ਮਲੇਰਕੋਟਲਾ ਆਦਿ ਤੋਂ ਮੰਗਵਾਏ ਗਏ ਹਨ | ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਚੰਦਨ ਦੇ ਬੂਟੇ ਮੁਹੱਈਆ ਕਰਵਾਏ ਹਨ | ਡਾ. ਜਸਵਿੰਦਰ ਸਿੰਘ ਬਿਲਗਾ ਵੱਲੋਂ ਰਾਏ ਅਤੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਗੁਲਾਬ ਦੇ ਬੂਟਿਆਂ ਵਿਚ ਲਾਲ, ਗੁਲਾਬੀ ਜਾਮਨੀ, ਚਿੱਟਾ, ਸੰਤਰੀ, ਪੀਲਾ, ਦੋਹਰੇ ਰੰਗਾਂ, ਹਰਾ, ਕਾਲਾ ਆਦਿ ਵੱਖ-ਵੱਖ ਰੰਗਾਂ ਦੀਆਂ ਕਿਸਮਾਂ ਸ਼ਾਮਲ ਹਨ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤਿ੍ੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਭੁਪਿੰਦਰ ਸਿੰਘ ਅਸੰਧ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਭਗਵੰਤ ਸਿੰਘ ਸਿਆਲਕਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਮੀਤ ਸਿੰਘ ਬੂਹ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਸੁਖਮਿੰਦਰ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਕੁਲਵਿੰਦਰ ਸਿੰਘ ਰਮਦਾਸ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਸਕੱਤਰ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਸਵਿੰਦਰਪਾਲ ਸਿੰਘ, ਇੰਦਰਪਾਲ ਸਿੰਘ ਆਦਿ ਮੌਜੂਦ ਸਨ |

ਮਹਿਤਾ ਪੁਲਿਸ 'ਤੇ ਇਕ ਪਾਸੜ ਕਾਰਵਾਈ ਕਰਨ ਦੇ ਲੱਗੇ ਦੋਸ਼

ਚੌਕ ਮਹਿਤਾ, 12 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਬੀਤੇ ਦਿਨੀਂ ਮਲਕ ਨੰਗਲ ਵਿਖੇ ਇਕ ਧਿਰ ਵਲੋਂ ਨਾਜਾਇਜ਼ ਤਰੀਕੇ ਨਾਲ ਦੂਜੀ ਧਿਰ ਦੀ ਬੀਜੀ ਫਸਲ ਨੂੰ ਟਰੈਕਟਰ ਨਾਲ ਵਾਹ ਕੇ ਬਰਬਾਦ ਕਰ ਦੇਣ ਅਤੇ ਉਸ ਧਿਰ ਦੇ ਬਜ਼ੁਰਗ ਵਿਅਕਤੀ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਮਿਲੇ ਅਨਿਲ ਜੋਸ਼ੀ

ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)-13 ਫਰਵਰੀ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਪਾਰਟੀ ਦੇ ਖਿਲਾਫ਼ ਰਾਜਾਸਾਂਸੀ ਵਿਖੇ ਰੱਖੀ ਗਈ ਰੈਲੀ ਦੇ ਸਬੰਧ ਵਿਚ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਨੂੰ ਅੰਮਿ੍ਤਸਰ ਪੁੱਜੇ | ਇਸ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਅਥਾਰਟੀ ਨੇ ਨਿਗਮ ਨੂੰ ਦਿੱਤੀ ਸੀਵਰੇਜ ਦੀ 7.70 ਕਰੋੜ ਰੁਪਏ ਦੀ ਰਾਸ਼ੀ

ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)¸ਨਗਰ ਨਿਗਮ ਅੰਮਿ੍ਤਸਰ ਦੇ ਵਾਟਰ ਸਪਲਾਈ ਅਤੇ ਸੀਵਰੇਜ਼ ਅਥਾਰਟੀ ਵਿਭਾਗ ਵੱਲੋਂ ਸਰਕਾਰੀ ਅਦਾਰਿਆਂ ਵੱਲ ਬਕਾਇਆ ਪਈ ਰਾਸ਼ੀ ਵਸੂਲਣ ਲਈ ਆਰੰਭੀ ਕਾਰਵਾਈ ਤਹਿਤ ਅੱਜ ਅੰਮਿ੍ਤਸਰ ਵਿਕਾਸ ਅਥਾਰਟੀ ਤੋਂ 7.70 ਕਰੋੜ ਰੁਪਏ ਦੇ ...

ਪੂਰੀ ਖ਼ਬਰ »

ਮਾਨਾਂਵਾਲਾ ਅੱਡੇ 'ਤੇ ਕਾਰ ਸਵਾਰਾਂ ਨੇ ਅੱਗੇ ਜਾਂਦੀ ਕਾਰ 'ਤੇ ਦਿਨ-ਦਿਹਾੜੇ ਚਲਾਈਆਂ ਗੋਲੀਆਂ

ਮਾਨਾਂਵਾਲਾ, 12 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ.ਟੀ. ਰੋਡ 'ਤੇ ਅੱਡਾ ਮਾਨਾਂਵਾਲਾ ਵਿਖੇ ਅੱਜ ਦੁਪਹਿਰ ਕਾਰ ਸਵਾਰਾਂ ਨੇ ਅੱਗੇ ਜਾਂਦੀ ਕਾਰ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ...

ਪੂਰੀ ਖ਼ਬਰ »

ਪੰਘੂੜੇ ਵਿਚ ਆਈ ਇਕ ਹੋਰ ਲਾਡਲੀ

ਅੰਮਿ੍ਤਸਰ, 12 ਫਰਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਲ 2008 ਵਿਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈੱਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 176 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ | ਇਸੇ ਤਹਿਤ ਹੀ ਇਕ ਹੋਰ ...

ਪੂਰੀ ਖ਼ਬਰ »

ਭਾਰਤ ਪਾਕਿ ਸਰਹੱਦ ਤੋਂ ਗਿ੍ਫ਼ਤਾਰ ਪਾਕਿਸਤਾਨੀ ਨਾਗਰਿਕ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 12 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੱਲ੍ਹ ਰਾਤ ਭਾਰਤ ਪਾਕਿਸਤਾਨ ਸਰਹੱਦ 'ਤੇ ਪੈਂਦੀ ਪੋਸਟ ਛੰਨਾ ਨੇੜਿਓਾ ਬੀ. ਐੱਸ. ਐੱਫ. ਦੀ 73 ਬਟਾਲੀਅਨ ਵਲੋਂ ਗਿ੍ਫ਼ਤਾਰ ਕੀਤੇ ਪਾਕਿਸਤਾਨੀ ਨਾਗਰਿਕ ਨੂੰ ਮਾਣਯੋਗ ਅਦਾਲਤ ਵਲੋਂ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਮੋਦੀ ਸਰਕਾਰ ਵਿਰੁੱਧ ਮੁਜ਼ਾਹਰਾ ਕਰ ਕੇ ਕੀਤਾ ਪੁਤਲਾ ਫੂਕ ਪਿੱਟ ਸਿਆਪਾ

ਮਾਮਲਾ ਮੋਦੀ ਸਰਕਾਰ ਵਲੋਂ ਵਾਅਦੇ ਅਨੁਸਾਰ ਨੌਕਰੀਆਂ ਦੇਣ ਦੀ ਬਜਾਏ ਨੌਕਰੀਆਂ ਖੋਹਣ ਦਾ ਅਜਨਾਲਾ, 12 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੇ ਸੱਕੀ ਪੁੱਲ ਨੇੜੇ ਅੰਮਿ੍ਤਸਰ-ਡੇਰਾ ਬਾਬਾ ਨਾਨਕ ਮੁੱਖ ਸੜਕ 'ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ...

ਪੂਰੀ ਖ਼ਬਰ »

ਹਲਕਾ ਮਜੀਠਾ ਤੋਂ ਮਜੀਠੀਆ ਦੀ ਅਗਵਾਈ ਹੇਠ 150 ਬੱਸਾਂ ਦਾ ਕਾਫ਼ਲਾ ਹੋਵੇਗਾ ਰਵਾਨਾ

ਮੱਤੇਵਾਲ, 12 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਮਜੀਠਾ ਤੋਂ 150 ਬੱਸਾਂ ਦੇ ਕਾਫਲੇ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਇਕ ਵਿਸ਼ਾਲ ਜਥਾ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਦਾਣਾ ਮੰਡੀ ਰਾਜਾਸਾਂਸੀ ...

ਪੂਰੀ ਖ਼ਬਰ »

ਨਿਗਮ ਦੇ ਬਿਜਲੀ ਮੁਲਾਜ਼ਮ ਨਾਲ ਉਲਝਣ ਵਾਲੇ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 12 ਫਰਵਰੀ (ਅ. ਪ.)¸ਥਾਣਾ ਮੋਹਕਮਪੁਰਾ ਦੀ ਪੁਲਿਸ ਵੱਲੋਂ ਨਿਗਮ ਦੇ ਬਿਜਲੀ ਵਿਭਾਗ ਦੇ ਮੁਲਾਜਮ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਹੈ | ਇਹ ਸ਼ਿਕਾਇਤ ਕੁਲਵੰਤ ਸਿੰਘ ਨੇ ਦਰਜ ਕਰਵਾਈ ਹੈ | ਜਿਸ ਨੇ ਦੱਸਿਆ ਕਿ ਉਹ ਬੀਤੇ ਦਿਨੀਂ 8 ਫ਼ਰਵਰੀ ...

ਪੂਰੀ ਖ਼ਬਰ »

ਚੇਅਰਮੈਨ ਹਰਜੀਤ ਸਿੰਘ ਬੰਡਾਲਾ ਨੇ ਆਰੰਭ ਕਰਵਾਏ ਖੇਡ ਟੂਰਨਾਮੈਂਟ

ਬੰਡਾਲਾ, 12 ਫ਼ਰਵਰੀ (ਅੰਗਰੇਜ ਸਿੰਘ ਹੁੰਦਲ)¸ਸ਼ਹੀਦ ਬਾਬਾ ਕਾਹਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਸ਼ਹੀਦ ਬਾਬਾ ਦੀਪ ਸਿਘ ਸਪੋਰਟਸ ਕਲੱਬ ਸੁੱਖੇਵਾਲ ਅਤੇ ਐਨ.ਆਰ.ਆਈ. ਤੇ ਹੋਰ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਫੁੱਟਬਾਲ ਅਤੇ ਕਿ੍ਕੇਟ ਦੇ 4 ਰੋਜ਼ਾ ...

ਪੂਰੀ ਖ਼ਬਰ »

ਸੰਤ ਬਾਬਾ ਖੇੜਾ ਸਿੰਘ ਦੀ ਸਾਲਾਨਾ ਬਰਸੀ ਕੱਲ੍ਹ ਰਮਦਾਸ ਵਿਖੇ ਮਨਾਈ ਜਾਵੇਗੀ

ਰਮਦਾਸ, 12 ਫਰਵਰੀ (ਜਸਵੰਤ ਸਿੰਘ ਵਾਹਲਾ)-ਸੰਤ ਬਾਬਾ ਖੇੜਾ ਸਿੰਘ ਦੀ ਸਾਲਾਨਾ ਬਰਸੀ 14 ਫਰਵਰੀ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਬਖ਼ਸ਼ਿਸ਼ ਧਾਮ (ਬਾਬਾ ਖੇੜਾ ਸਿੰਘ) ਰਮਦਾਸ ਵਿਖੇ ਬਾਬਾ ਦਲਜੀਤ ਸਿੰਘ ਪ੍ਰੀਤਨਗਰ ਵਾਲਿਆਂ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਦਿੱਲੀ ਚੋਣ ਨਤੀਜਿਆਂ ਨੇ ਛੇੜ ਦਿੱਤੇ ਪੰਜਾਬ ਦੇ ਰਾਜਨੀਤਕ ਭਵਿੱਖ ਦੇ ਚਰਚੇ

ਬੱਚੀਵਿੰਡ, 12 ਫਰਵਰੀ (ਬਲਦੇਵ ਸਿੰਘ ਕੰਬੋ)-ਬੀਤੇ ਕੱਲ੍ਹ ਦਿੱਲੀ ਦੇ ਚੋਣ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੂੰ ਪ੍ਰਾਪਤ ਹੋਈ ਮਜਬੂਤ ਜਿੱਤ ਨੇ ਜਿੱਥੇ ਦੇਸ਼ ਭਰ ਦੀਆਂ ਸਿਆਸੀ ਜਮਾਤਾਂ ਦੀਆਂ ਚੂਲਾਂ ਹਿਲਾ ਦਿੱਤੀਆਂ ਉੱਥੇ ਪੰਜਾਬ ਦੇ ਪਿੰਡਾਂ ਦੇ ਸਿੱਧੇ-ਸਾਦੇ ਲੋਕ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਕਾਂਗਰਸੀ ਕੌਾਸਲਰਾਂ, ਵਾਰਡ ਇੰਚਾਰਜਾਂ, ਆਗੂਆਂ ਦੀ ਮੀਟਿੰਗ

ਅਜਨਾਲਾ, 12 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਪ੍ਰਵੀਨ ਕੁਕਰੇਜਾ ਦੀ ਪ੍ਰਧਾਨਗੀ ਹੇਠ ਨਗਰ ਪੰਚਾਇਤ ਅਜਨਾਲਾ ਦੇ ਕੌਾਸਲਰਾਂ, ਸਾਬਕਾ ਕੌਾਸਲਰਾਂ, ਵਾਰਡ ਇੰਚਾਰਜਾਂ ਤੇ ਸ਼ਹਿਰੀ ਆਗੂਆਂ ਦੀ ਹੋਈ ਪ੍ਰਭਾਵਸ਼ਾਲੀ ਮੀਟਿੰਗ ਹੋਈ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਸੈਂਸਰਾ ਵਿਖੇ ਅਰਦਾਸ ਦਿਵਸ ਤੇ ਇਨਾਮ ਵੰਡ ਸਮਾਰੋਹ ਕਰਵਾਇਆ

ਜਗਦੇਵ ਕਲਾਂ, 12 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ (ਗੁਰੂ ਕਾ ਬਾਗ) ਵਿਖੇ ਸਕੂਲ ਦੇ ਬੱਚਿਆਂ ਦੇ ਚੰਗੇ ਇਮਤਿਹਾਨਾਂ ਦੀ ਕਾਮਨਾਂ ਲਈ ਗੁਰੂ ਮਹਾਰਾਜ ਦਾ ਓਟ ਆਸਰਾ ਲੈਣ ਲਈ ਅਰਦਾਸ ...

ਪੂਰੀ ਖ਼ਬਰ »

ਰਣੀਕੇ ਵਲੋਂ 13 ਦੀ ਰੈਲੀ ਨੂੰ ਸਫਲ ਬਣਾਉਣ ਲਈ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਮਾਨਾਾਵਾਲਾ, 12 ਫਰਵਰੀ (ਗੁਰਦੀਪ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 13 ਫਰਵਰੀ ਨੂੰ ਕਰਵਾਈ ਜਾ ਰਹੀ ਰੈਲੀ, ਜਿਸ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ, ਨੂੰ ਸਫਲ ਬਣਾਉਣ ਲਈ ਸਾਬਕਾ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ...

ਪੂਰੀ ਖ਼ਬਰ »

ਸਵ: ਬਲਦੇਵ ਸਿੰਘ ਮਾਨ ਯਾਦਗਰੀ 16ਵਾਂ ਫੁੱਟਬਾਲ ਅਤੇ ਕਬੱਡੀ ਟੂਰਨਾਮੈਂਟ ਠੰਡੀਆਂ-ਮਿੱਠੀਆਂ ਖੁਸ਼ਬੂਆਂ ਛੱਡਦਾ ਸੰਪੰਨ

ਰਈਆ, 12 ਫਰਵਰੀ (ਸ਼ਰਨਬੀਰ ਸਿੰਘ ਕੰਗ)-ਨਗਰ ਪੰਚਾਇਤ ਰਈਆ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸਵ: ਬਲਦੇਵ ਸਿੰਘ ਮਾਨ ਦੀ ਯਾਦ ਵਿਚ ਗੁਰੂੁ ਨਾਨਕ ਦੇਵ ਸਪੋਰਟਸ ਕਲੱਬ ਰਈਆ ਵਲੋਂ ਇਲਾਕੇ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਤਾਰਾਂ ਵਾਲੇ ਖੇਡ ਮੈਦਾਨ ਰਈਆ ਵਿਖੇ ਕਰਾਇਆ ...

ਪੂਰੀ ਖ਼ਬਰ »

13 ਦੀ ਰੈਲੀ 'ਚ ਕਾਂਗਰਸ ਪਾਰਟੀ ਦੇ ਝੂਠ ਦੀਆਂ ਪਰਤਾਂ ਖੋਲ੍ਹੀਆਂ ਜਾਣਗੀਆਂ-ਰਣੀਕੇ, ਗਿੱਲ

ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੇ ਿਖ਼ਲਾਫ਼ ਅੰਮਿ੍ਤਸਰ ਵਿਖੇ 13 ਫ਼ਰਵਰੀ ਨੂੰ ਰੱਖੀ ਰੋਸ ਰੈਲੀ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਦੇ ਇੰਚਾਰਜ ਸ. ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਇਕ ਬੈਠਕ ...

ਪੂਰੀ ਖ਼ਬਰ »

ਮਜੀਠੀਆ ਦੀ ਅਗਵਾਈ 'ਚ ਅੱਜ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਬੀਬੀ ਵੇਰਕਾ

ਵੇਰਕਾ, 12 ਫਰਵਰੀ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੁਆਰਾ ਜ਼ਿਲ੍ਹਾ ਪੱਧਰ 'ਤੇ ਕਾਂਗਰਸ ਪਾਰਟੀ ਦੀ ਸਰਕਾਰ ਖਿਲਾਫ਼ ਸ਼ੁਰੂ ਕੀਤੀਆਂ ਰੈਲੀਆਂ ਤਹਿਤ ਰਾਜਾਸਾਂਸੀ ਵਿਖੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅੱਜ ਹੋਣ ਵਾਲੀ ਰੈਲੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਅੰਤਰ-ਵਿਭਾਗੀ ਕਿ੍ਕੇਟ ਚੈਂਪੀਅਨਸ਼ਿਪ 'ਚ ਕੰਪਿਊਟਰ ਇੰਜੀਨਿਅਰਿੰਗਾਂ ਨੇ ਬਾਜ਼ੀ ਮਾਰੀ

ਅੰਮਿ੍ਤਸਰ, 12 ਫਰਵਰੀ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ ਕਿ੍ਕੇਟ ਮੁਕਾਬਲੇ ਕਰਵਾਏ ਗਏ ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਦੀਆਂ ਲੜਕਿਆਂ ਦੀਆਂ 11 ਅਤੇ ਲੜਕੀਆਂ ਦੀਆਂ 10 ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਹਮਲਾ ਕਰ ਕੇ ਮਕੈਨਿਕ ਨੂੰ ਜਖ਼ਮੀ ਕੀਤਾ

ਵੇਰਕਾ, 12 ਫਰਵਰੀ (ਪਰਮਜੀਤ ਸਿੰਘ ਬੱਗਾ)¸ਪੁਲਿਸ ਥਾਣਾ ਸਦਰ ਖੇਤਰ 'ਚ ਅੱਜ ਸ਼ਾਮ ਆਪਣੀ ਦੁਕਾਨ 'ਤੇ ਕੰਮ ਕਰ ਰਹੇ ਨੌਜਵਾਨ ਮਕੈਨਿਕ ਨੂੰ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜਖ਼ਮੀ ਕਰ ਦਿੱਤਾ | ਹਸਪਤਾਲ ਵਿਖੇ ਜ਼ੇਰੇ ਇਲਾਜ ਗੁਰਚਰਨ ਸਿੰਘ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅੰਮਿ੍ਤਸਰ, 12 ਫ਼ਰਵਰੀ (ਰੇਸ਼ਮ ਸਿੰਘ)¸ਥਾਣਾ ਸੀ. ਡਵੀਜ਼ਨ ਦੀ ਪੁਲਿਸ ਵੱਲੋਂ 5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ. ਆਈ. ਵਿਨੋਦ ਸ਼ਰਮਾ ਚੌਾਕੀ ਇੰਚਾਰਜ਼ ਗੁੱਜ਼ਰਪੁਰਾ ਵੱਲੋਂ ਕੀਤੀ ਗਈ ਕਾਰਵਾਈ ਤਹਿਤ ਗਿ੍ਫ਼ਤਾਰ ਕੀਤੇ ਵਿਅਕਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਅੱਜ ਦੀ ਰੋਸ ਰੈਲੀ ਇਤਿਹਾਸਕ ਹੋਵੇਗੀ-ਅਮਨਦੀਪ ਸੁਪਾਰੀਵਿੰਡ, ਸਰਬਜੀਤ ਸੁਪਾਰੀਵਿੰਡ

ਮਜੀਠਾ, 12 ਫਰਵਰੀ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ 13 ਫਰਵਰੀ ਨੂੰ ਅੰਮਿ੍ਤਸਰ ਜ਼ਿਲ੍ਹੇ ਦੀ ਦਾਣਾ ਮੰਡੀ ਰਾਜਾਸਾਂਸੀ ਵਿਖੇ ਹੋਣ ਵਾਲੀ ਵਿਸ਼ਾਲ ਰੋਸ ਰੈਲੀ ਇਤਿਹਾਸਕ ਹੋਵੇਗੀ, ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਸ਼ਹਿਰੀ ਪੁਲਿਸ ਨੇ ਲਾਈਆਂ ਪਾਬੰਦੀਆਂ

ਅੰਮਿ੍ਤਸਰ, 12 ਫਰਵਰੀ (ਰੇਸ਼ਮ ਸਿੰਘ)¸ਕਾਰਜਕਾਰੀ ਮੈਜਿਸਟਰੇਟ-ਕਮ-ਡੀ.ਸੀ. ਪੁਲਿਸ ਜਗਮੋਹਨ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਿਤ ...

ਪੂਰੀ ਖ਼ਬਰ »

ਮਾਸਟਰ ਅਵਤਾਰ ਸਿੰਘ ਔਲਖ ਗੁੱਝਾਪੀਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ

ਅਜਨਾਲਾ, 12 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)¸ਸਮਾਜ ਸੇਵਕ ਮਾਸਟਰ ਗੁਰਸੇਵਕ ਸਿੰਘ ਔਲਖ ਦੇ ਸਤਿਕਾਰਯੋਗ ਪਿਤਾ ਅਤੇ ਡਾਇਰੈਕਟਰ ਹਰਿੰਦਰ ਸਿੰਘ ਭੁੱਲਰ ਨਿਜਾਮਪੁਰਾ ਦੇ ਨਜ਼ਦੀਕੀ ਰਿਸ਼ਤੇਦਾਰ ਸੇਵਾਮੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਸਟਰ ਅਵਤਾਰ ਸਿੰਘ ...

ਪੂਰੀ ਖ਼ਬਰ »

ਗੱਲਾ ਆੜ੍ਹਤੀਆ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਹੋਈ ਚੋਣ

ਅੰਮਿ੍ਤਸਰ, 12 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)¸ਗੱਲ੍ਹਾ ਆੜ੍ਹਤੀਆ ਐਸੋਸੀਏਸ਼ਨ ਦੀ ਪਲੇਠੀ ਮੀਟਿੰਗ ਨਵਨਿਯੁਕਤ ਪ੍ਰਧਾਨ ਅਮਨਦੀਪ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਭਗਤਾਂਵਾਲਾ ਕਾਨਫ਼ਰੰਸ ਹਾਲ ਵਿਖੇ ਹੋਈ ਜਿਸ 'ਚ ਐਸੋਸੀਏਸ਼ਨ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਦਿਲਰਾਜ ਸਰਕਾਰੀਆ ਨੇ ਧਾਰੀਵਾਲ ਪਿੰਡ ਦੇ ਵਿਕਾਸ ਦੇ ਕੰਮ ਸ਼ੁਰੂ ਕਰਵਾਏ

ਓਠੀਆਂ, 12 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਧਾਰੀਵਾਲ ਵਿਖੇ ਕਾਂਗਰਸੀ ਆਗੂ ਦਿਲਰਾਜ ਸਿੰਘ ਸਰਕਾਰੀਆ ਵਲੋਂ ਪਿੰਡ ਦੇ ਚਿਰਾਂ ਬੰਦ ਪਏ ਗਲੀਆਂ ਨਾਲੀਆਂ ਅਤੇ ਹੋਰ ਵਿਕਾਸ ਦੇ ਕੰਮ ਸਨ | ਪਿੰਡ ਵਿਚ ਬਲਾਕ ਪੱਧਰ ਦਾ ਪ੍ਰਬੰਧਕ ਲਗਾ ...

ਪੂਰੀ ਖ਼ਬਰ »

'ਵਰਸਿਟੀ ਦੇ ਪੱਤਰਕਾਰੀ ਦੇ ਵਿਦਿਆਰਥੀ ਨੇ ਹਾਸਲ ਕੀਤੀਆਂ ਪੁਜ਼ੀਸ਼ਨਾਂ

ਅੰਮਿ੍ਤਸਰ, 12 ਫ਼ਰਵਰੀ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਸ ਵਿੱਦਿਅਕ ਸਾਲ 'ਚ ਹੀ ਸਥਾਪਿਤ ਕੀਤੇ ਗਏ ਜਰਨਲਿਜ਼ਮ ਐਾਡ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਜਲੰਧਰ ਦੇ ਡੀ. ਏ. ਵੀ ਕਾਲਜ 'ਚ ਹੋਏ ਮੀਡੀਆ ਫ਼ੈਸਟ 'ਚ ਚੰਗਾ ਪ੍ਰਦਰਸ਼ਨ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਭਾਈ ਵੀਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀ ਪਿੰਡਾਂ ਵਿਚ ਭੇਜ ਕੇ ਗੁਰਮਤਿ ਕੈਂਪ ਸ਼ੁਰੂ

ਅੰਮਿ੍ਤਸਰ, 12 ਫਰਵਰੀ (ਵਿ:ਪ੍ਰ:) ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ: ਨਿਰਮਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਚੇਅਰਮੈਂਨ ਧਰਮ ਪ੍ਰਚਾਰ ਕਮੇਟੀ ਸ: ਭਾਗ ਸਿੰਘ ਅਣਖੀ ਦੀ ਅਗਵਾਈ ਹੇਠ ਭਾਈ ਵੀਰ ਸਿੰਘ ਗੁਰਮਤਿ ਕਾਲਜ ਸੈਂਟਰਲ ਖ਼ਾਲਸਾ ਯਤੀਮਖ਼ਾਨਾ ...

ਪੂਰੀ ਖ਼ਬਰ »

ਤਹਿਸੀਲਦਾਰ ਦੇ ਰੀਡਰ 'ਤੇ 2 ਹਜ਼ਾਰ ਰੁਪਏ ਰਿਸ਼ਵਤ ਲੈ ਕੇ ਸਰਟੀਫ਼ਿਕੇਟ ਜਾਰੀ ਕਰਨ ਦੇ ਦੋਸ਼

ਮਜੀਠਾ, 12 ਫਰਵਰੀ (ਸਹਿਮੀ)-ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਵਿਚ ਰਿਸ਼ਵਤਖੋਰੀ ਨੂੰ ਰੋਕਣ ਲਈ ਦਿੱਤੇ ਗਏ ਅਦੇਸ਼ਾਂ ਦੇ ਬਾਵਜੂਦ ਕੁਝ ਸਰਕਾਰੀ ਕਰਮਚਾਰੀਆਂ ਵਲੋਂ ਸਰਕਾਰ ਦੇ ਹੁਕਮਾ ਨੂੰ ਛਿੱਕੇ ਟੰਗਦਿਆਂ ਆਪਣੇ ਫਾਇਦੇ ਲਈ ਰਿਸ਼ਵਤ ਲੈ ਕੇ ਕੰਮ ਕਰਨ ਦੀਆਂ ...

ਪੂਰੀ ਖ਼ਬਰ »

ਏ. ਸੀ. ਪੀ. ਤੇ ਥਾਣਾ ਮੁਖੀ ਨੂੰ ਨਸ਼ਿਆਂ ਿਖ਼ਲਾਫ਼ ਪੰਜਾਬ ਨੰਬਰਦਾਰ ਸਮਰਾ ਗਰੁੱਪ ਨੇ ਦਿੱਤਾ ਮੰਗ-ਪੱਤਰ

ਸੁਲਤਾਨਵਿੰਡ, 12 ਫਰਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਵਿਖੇ ਨਸ਼ਿਆਂ ਕਾਰਨ ਹੋਈਆਂ ਮੌਤਾਂ ਤੇ ਵੱਧ ਰਹੇ ਨਸ਼ਿਆਂ ਨੂੰ ਲੈ ਕੇ ਪੰਜਾਬ ਨੰਬਰਦਾਰਾਂ ਸਮਰਾ ਗਰੁੱਪ ਦੇ ਸਮੂਹ ਮੈਂਬਰਾਂ ਨੇ ਏ. ਸੀ. ਪੀ. ਸਾਊਥ ਮੰਗਲ ਸਿੰਘ ਤੇ ਥਾਣਾ ਸੁਲਤਾਨਵਿੰਡ ਮੁਖੀ ਇੰਸ. ...

ਪੂਰੀ ਖ਼ਬਰ »

ਰੋਸ ਰੈਲੀ 'ਚ ਵੱਡਾ ਜਥਾ ਲੈ ਕੇ ਪੁੱਜਾਂਗੇ-ਜ: ਜਲਾਲ ਉਸਮਾ

ਬਾਬਾ ਬਕਾਲਾ ਸਾਹਿਬ, 12 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਵਲੋਂ 13 ਫਰਵਰੀ ਨੂੰ ਅੰਮਿ੍ਤਸਰ ਜ਼ਿਲ੍ਹੇ ਦੀ ਰੈਲੀ ਵਿਸ਼ਾਲ ਤੇ ਇਤਿਹਾਸਕ ਹੋ ਨਿਬੜੇਗੀ, ਜਿਸ 'ਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵੱਡਾ ਜਥਾ ਲੈ ਕੇ ਸ਼ਾਮਿਲ ਹੋਵਾਂਗੇ | ਇਹ ...

ਪੂਰੀ ਖ਼ਬਰ »

ਸ਼੍ਰੋ: ਅਕਾਲੀ ਦਲ ਵਲੋਂ ਹਲਕਾ ਰਾਜਾਸਾਂਸੀ ਦੇ 7 ਜ਼ੋਨਾਂ ਦੇ ਪ੍ਰਧਾਨ ਸਰਬਸੰਮਤੀ ਨਾਲ ਚੁਣੇ ਗਏ

ਚੋਗਾਵਾਂ, 12 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਸ੍ਰੋ: ਅਕਾਲੀ ਦਲ ਦੀ ਮਜ਼ਬੂਤੀ ਲਈ ਹਲਕੇ ਨੂੰ ਸਰਕਲਾਂ 'ਚ ਵੰਡ ਕੇ ਪ੍ਰਚਾਰ ਕਰਨ ਦੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਵਡਾਲਾ ਵੀਰਮ ਵਿਖੇ ਖੇਤੀਬਾੜੀ ਵਿਭਾਗ ਵਲੋਂ 'ਵਿਸ਼ਵ ਦਾਲਾਂ' ਦਿਵਸ ਮਨਾਇਆ

ਮਜੀਠਾ, 12 ਫਰਵਰੀ (ਜਗਤਾਰ ਸਿੰਘ ਸਹਿਮੀ)-ਪਿੰਡ ਵਡਾਲਾ ਵੀਰਮ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਵਿਕਾਸ ਅਫ਼ਸਰ ਮਜੀਠਾ ਡਾ: ਹਰਭਿੰਦਰ ਸਿੰਘ ਦੀ ਯੋਗ ਅਗਵਾਈ ਹੇਠ 'ਵਿਸ਼ਵ ਦਾਲਾਂ' ਦਿਵਸ ਮਨਾਇਆ ਗਿਆ, ਜਿਸ 'ਚ ਦਾਲਾਂ ਦੀ ਮਹੱਤਤਾ ਬਾਰੇ ਏ. ...

ਪੂਰੀ ਖ਼ਬਰ »

ਅਕਾਲੀ ਦਲ ਦੀ ਅੰਮਿ੍ਤਸਰ ਰੋਸ ਰੈਲੀ ਕੈਪਟਨ ਨੂੰ ਸੁੱਤਿਆਂ ਜਗਾਵੇਗੀ-ਰਣੀਕੇ

ਛੇਹਰਟਾ, 12 ਫਰਵਰੀ (ਵਡਾਲੀ)¸ਸ਼ੋ੍ਰਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਅੰਮਿ੍ਤਸਰ 'ਚ 13 ਫ਼ਰਵਰੀ ਨੂੰ ਰਾਜਾਸਾਂਸੀ ਦਾਣਾ ਮੰਡੀ ਵਿਖੇ ਹੋਣ ਵਾਲੀ ਰੋਸ ਰੈਲੀ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲੇ ਕੀਤੇ ...

ਪੂਰੀ ਖ਼ਬਰ »

-ਮਾਮਲਾ ਪ੍ਰਵਾਨਿਤ ਹੱਕੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦਾ- ਵਾਟਰ ਸਪਲਾਈ ਤੇ ਸੈਨੀਟੇਸ਼ਨ ਠੇਕਾ ਕਾਮਿਆਂ ਨੇ ਕੀਤਾ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 12 ਫ਼ਰਵਰੀ (ਐਸ. ਪ੍ਰਸ਼ੋਤਮ)¸ਅੱਜ ਸਥਾਨਕ ਪ੍ਰਮੁੱਖ ਅਨਾਜ ਮੰਡੀ ਕੰਪਲੈਕਸ ਵਿਖੇ ਵਾਟਰ ਸਪਲਾਈ ਐਾਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਕਾਜ਼ੀਆਂ, ਸਰਕਲ ਜਨਰਲ ਸਕੱਤਰ ਕਾਬਲ ਸਿੰਘ ...

ਪੂਰੀ ਖ਼ਬਰ »

ਆਪਣੀ ਉਮਰ ਤੋਂ ਵੱਧ ਮੈਰਾਥਨ ਦੌੜ ਲਾ ਚੁੱਕਾ ਇੰਗਲੈਂਡ ਨਿਵਾਸੀ 77 ਸਾਲਾ ਪ੍ਰਸ਼ੋਤਮ ਸਿੰਘ ਪੌਪੀ ਮਾਨ

ਰਈਆ, 12 ਫਰਵਰੀ (ਸ਼ਰਨਬੀਰ ਸਿੰਘ ਕੰਗ)-ਪ੍ਰਸ਼ੋਤਮ ਸਿੰਘ ਪੌਪੀ ਮਾਨ (77) ਪੁੱਤਰ ਸੂਬੇਦਾਰ ਜੀਵਨ ਸਿੰਘ ਵਾਸੀ ਫੇਰੂਮਾਨ ਹਾਲ ਵਾਸੀ ਹਾਈਵੈਕਮ ਸਿਟੀ ਲੰਡਨ (ਇੰਗਲੈਂਡ) ਜੋ ਇਸ ਵੇਲੇ ਆਪਣੇ ਜੱਦੀ ਪਿੰਡ ਫੇਰੂਮਾਨ ਆਏ ਹੋਏ ਹਨ, ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਅਕਾਲੀ ਦਲ ਦੀ ਅੱਜ ਹੋਣ ਵਾਲੀ ਰੋਸ ਰੈਲੀ ਵਿਚ ਉਮਰਪੁਰਾ ਤੋਂ ਭਾਰੀ ਗਿਣਤੀ 'ਚ ਵਰਕਰ ਜਾਣਗੇ

ਓਠੀਆਂ, 12 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਜੋ 13 ਫਰਵਰੀ ਨੂੰ ਕੈਪਟਨ ਸਰਕਾਰ ਦੇ ਖਿਲਾਫ ਜੋ ਰਾਜਾਸਾਂਸੀ ਵਿਚ ਰੋਸ ਰੈਲੀ ਕੀਤੀ ਜਾ ਰਹੀ ਹੈ | ਉਸ ਵਿਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਉਮਰਪੁਰਾ ਤੋਂ ਭਾਰੀ ਗਿਣਤੀ ਵਿਚ ...

ਪੂਰੀ ਖ਼ਬਰ »

ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਬੋਨੀ ਅਜਨਾਲਾ ਦੇ ਹੱਕ 'ਚ ਨਿੱਤਰੇ

ਅਜਨਾਲਾ, 12 ਫਰਵਰੀ (ਸੁੱਖ ਮਾਹਲ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਹਲਕਾ ਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਲੋਕਾਂ ਵਲੋਂ ਲਗਾਤਾਰ ਮਿਲ ਰਹੇ ਸਮਰਥਨ ਦੀ ਲੜੀ ਨੂੰ ਅੱਗੇ ਤੋਰਦਿਆਂ ਸਰਹੱਦੀ ਪਿੰਡ ਚੜ੍ਹਦੇ ...

ਪੂਰੀ ਖ਼ਬਰ »

ਰਾਜਾਸਾਂਸੀ ਦੀ ਰੋਸ ਰੈਲੀ ਨੂੰ ਸਫਲ ਬਣਾਉਣ ਲਈ ਭਕਨਾ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਮਜੀਠਾ, 12 ਫ਼ਰਵਰੀ (ਸਹਿਮੀ)-ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਗਗਨਦੀਪ ਸਿੰਘ ਭਕਨਾ ਵਲੋਂ 13 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਜਾਸਾਂਸੀ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਸਬੰਧੀ ਹਲਕੇ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX