ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  1 day ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  1 day ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  1 day ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  1 day ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  1 day ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਲੁਧਿਆਣਾ

ਕੇਂਦਰ ਸਰਕਾਰ ਿਖ਼ਲਾਫ ਸ਼ਾਹੀਨ ਬਾਗ ਦੀ ਤਰਜ਼ 'ਤੇ ਰੋਸ ਪ੍ਰਦਰਸ਼ਨ ਸ਼ੁਰੂ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਅੱਜ ਇੱਥੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਪ੍ਰਧਾਨਗੀ ਹੇਠ ਦਿੱਲੀ ਦੇ ਸ਼ਾਹੀਨ ਬਾਗ ਦੀ ਤਰਜ਼ 'ਤੇ ਕੇਂਦਰ ਸਰਕਾਰ ਵਲੋਂ ਬਣਾਏ ਗਏ ਨਾਗਰਿਕਤਾ ਕਾਨੂੰਨ ਿਖ਼ਲਾਫ਼ ਲਗਾਤਾਰ ਰੋਸ ਪ੍ਰਦਰਸ਼ਨ ਸ਼ੁਰੂ ਕਰਦੇ ਹੋਏ ਦਾਣਾ ਮੰਡੀ ਵਿਚ ਸ਼ਾਹੀਨ ਬਾਗ ਦਾ ਅਗ਼ਾਜ਼ ਸਰਵ ਧਰਮ ਦੀਆਂ ਪ੍ਰਾਰਥਨਾਵਾਂ ਨਾਲ ਕੀਤਾ ਗਆ | ਇਸ ਮੌਕੇ ਹਿੰਦੂ ਧਰਮ ਵਲੋਂ ਨੀਲ ਕੰਠ ਸੰਸਥਾ ਦੇ ਚੇਅਰਮੈਨ ਸ੍ਰੀ ਪਰਮਿੰਦਰ ਮਹਿਤਾ ਤੇ ਅਚਾਰੀਆ ਸ੍ਰੀ ਸ਼ਿਵ ਸ਼ੰਕਰ, ਸ੍ਰੀ ਧਰਮਿੰਦਰ ਸ਼ਰਮਾ ਨੇ ਗਾਇਤਰੀ ਮੰਤਰ ਪੜਿ੍ਹਆ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਲੋਂ ਆਏ ਹੋਏ ਗਿਆਨੀ ਹਰਜੀਤ ਸਿੰਘ, ਗਿਆਨੀ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ, ਲੁਧਿਆਣਾ ਦੇ ਚਰਚ ਆਫ਼ ਨੋਰਥ ਇੰਡੀਆ ਦੇ ਪਾਦਰੀ ਪ੍ਰੇਮ ਸ਼ਾਰਦਾ ਵਲੋਂ ਪ੍ਰਾਰਥਨਾ ਕੀਤੀ ਗਈ ਅਤੇ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਵਲੋਂ ਕੁਰਾਨ ਸ਼ਰੀਫ ਪੜ੍ਹਨ ਉਪਰੰਤ ਦੁਆ ਕਰਵਾਈ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਭਾਰਤ ਵਿਚ ਕਿਸੇ ਨੂੰ ਵੀ ਸੰਪ੍ਰਦਾਇਕਤਾ ਦੇ ਆਧਾਰ 'ਤੇ ਗੁੰਡਾਗਰਦੀ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਨਾਗਰਿਕਤਾ ਕਾਨੂੰਨ ਧਰਮ ਆਧਾਰਿਤ ਬਣਾਉਣ ਤੋਂ ਬਾਅਦ ਲੋਕਾਂ ਦੇ ਅੰਦਰ ਇਹ ਭਾਵਨਾ ਪੈਦਾ ਹੋ ਗਈ ਹੈ ਕਿ ਕੁਝ ਤਾਕਤਾਂ ਦੇਸ਼ ਦੇ ਸੰਵਿਧਾਨ ਨੂੰ ਬਦਲਣਾ ਚਾਹੁੰਦੀਆਂ ਹਨ | ਨਾਇਬ ਸ਼ਾਹੀ ਇਮਾਮ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਸਾਹਿਬ ਵਲੋਂ ਬਣਾਇਆ ਸੰਵਿਧਾਨ ਸੰਪੂਰਨ ਰੂਪ ਵਿਚ ਭਾਰਤ ਦੇ ਹਰੇਕ ਨਾਗਰਿਕ ਨੂੰ ਹਰ ਤਰ੍ਹਾਂ ਦੀ ਆਜ਼ਾਦੀ ਦਿੰਦਾ ਹੈ | ਜ਼ਿਕਰਯੋਗ ਹੈ ਕਿ ਅੱਜ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਮਸਜਿਦਾਂ ਦੇ ਪ੍ਰਧਾਨ ਅਤੇ ਇਮਾਮ ਸਾਹਿਬਾਨ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪੈਟਰੋਲ ਪੰਪ ਦੇ ਕਰਿੰਦੇ ਤੋਂ ਪੈਸੇ ਖੋਹ ਕੇ ਭੱਜ ਰਿਹਾ ਪੁਲਿਸ ਮੁਲਾਜ਼ਮ ਦਾ ਲੜਕਾ ਕਾਬੂ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਚਲੂ ਨਗਰ ਸਥਿਤ ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਖੋਹ ਕੇ ਭੱਜ ਰਹੇ ਪੁਲਿਸ ਮੁਲਾਜ਼ਮ ਦੇ ਲੜਕੇ ਨੂੰ ਪੰਪ ਮਾਲਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਇਸ ਸਬੰਧੀ ਪੰਪ ਦੇ ਮਾਲਕ ਰਾਜੂ ਸ਼ਰਮਾ ਨੇ ...

ਪੂਰੀ ਖ਼ਬਰ »

ਐੱਸ. ਵਾਈ. ਐੱਲ. ਮਾਮਲੇ 'ਚ ਕੈਪਟਨ ਦਾ ਰਵੱਈਆ ਪੰਜਾਬ ਨੂੰ ਬਰਬਾਦੀ ਵਾਲੇ ਪਾਸੇ ਲੈ ਕੇ ਜਾਵੇਗਾ-ਬੈਂਸ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਐੱਸ. ਵਾਈ. ਐੱਲ. ਮਾਮਲੇ 'ਚ ਜੋ ਰਵੱਈਆ ਹੈ, ਉਹ ਪੰਜਾਬ ਨੂੰ ਬਰਬਾਦੀ ...

ਪੂਰੀ ਖ਼ਬਰ »

ਨਾਬਾਲਿਗਾ ਦਾ ਸਰੀਰਿਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਿਗ ਲੜਕੀ ਦਾ ਸਰੀਰਿਕ ਸ਼ੋਸ਼ਣ ਕਰਨ ਵਾਲੇ ਇਕ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ 7 ਜੂਨ 2017 ਨੂੰ ਦੋਸ਼ੀ ਰਵੀ ਕੁਮਾਰ ਉਰਫ ...

ਪੂਰੀ ਖ਼ਬਰ »

ਖੇਤਰੀ ਟਰਾਂਸਪੋਰਟ ਦਫ਼ਤਰ ਦਾ ਕੰਮ ਰੱਬ ਆਸਰੇ, 13 'ਚੋਂ 10 ਕਲਰਕਾਂ ਦੀਆਂ ਅਸਾਮੀਆਂ ਖ਼ਾਲੀ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਜੇਕਰ ਇਹ ਆਖਿਆ ਜਾਵੇ ਕਿ ਖੇਤਰੀ ਟਰਾਂਸਪੋਰਟ ਦਫ਼ਤਰ ਲੁਧਿਆਣਾ ਦਾ ਕੰਮ ਰੱਬ ਆਸਰੇ ਚੱਲ ਰਿਹਾ ਹੈ ਤਾਂ ਇਸ ਵਿਚ ਕੋਈ ਅਤਿਕਥਨੀ ਨਹੀਂ ਹੋਵੇਗੀ ਕਿਉਂਕਿ ਦਫ਼ਤਰ 'ਚ 13 ਕਲਰਕਾਂ ਦੀਆਂ ਅਸਾਮੀਆਂ 'ਚੋਂ 10 ਅਸਾਮੀਆਂ ਖ਼ਾਲੀ ਪਈਆਂ ਹਨ | ...

ਪੂਰੀ ਖ਼ਬਰ »

ਥਾਣਾ ਕੋਤਵਾਲੀ ਬਣਿਆ ਲੜਾਈ ਦਾ ਮੈਦਾਨ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ 'ਚ ਅੱਜ ਸਵੇਰੇ ਦੋ ਗੁੱਟਾਂ ਵਿਚਾਲੇ ਹੋਈ ਜ਼ਬਰਦਸਤ ਲੜਾਈ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ ਜਦਕਿ ਪੁਲਿਸ ਮੁਲਾਜ਼ਮ ਮੂਕ ਦਰਸ਼ਕ ਬਣੇ ਰਹੇ | ਜਾਣਕਾਰੀ ਅਨੁਸਾਰ ਰੇਖੀ ਸਿਨੇਮਾ ਨੇੜੇ ਐਕਟਿਵਾ ...

ਪੂਰੀ ਖ਼ਬਰ »

ਪਾਣੀ, ਸੀਵਰੇਜ ਬਿੱਲਾਂ ਦੀ ਬਕਾਇਆ ਰਕਮ ਯਕਮੁਸ਼ਤ ਬਿਨਾਂ ਜੁਰਮਾਨਾ/ਵਿਆਜ਼ ਜਮ੍ਹਾਂ ਕਰਵਾਈ ਜਾ ਸਕੇਗੀ-ਮੇਅਰ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ 'ਚ ਰਹਿੰਦੇ ਪਾਣੀ, ਸੀਵਰੇਜ ਦੇ ਲੱਖਾਂ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ | 12 ਅਪ੍ਰੈਲ 2020 ਤੱਕ ਪਾਣੀ, ਸਵੀਰੇਜ ਬਿੱਲਾਂ ਦੀ ਬਕਾਇਆ ਬਿਨ੍ਹਾਂ ਵਿਆਜ/ਜੁਰਮਾਨੇ ਤੋਂ ਜਮ੍ਹਾਂ ਕਰਵਾਈ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਜਨਗਣਨਾ 2021 ਦੀਆਂ ਤਿਆਰੀਆਂ ਸ਼ੁਰੂ, 2 ਗੇੜਾਂ 'ਚ ਹੋਵੇਗੀ ਗਿਣਤੀ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਬਚਤ ਭਵਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਨੇ 17 ਫ਼ਰਵਰੀ ਤੱਕ ਗਿਣਤੀਕਾਰ ਤੇ ...

ਪੂਰੀ ਖ਼ਬਰ »

ਅਸਲਾ ਲਾਇਸੰਸ ਲਈ ਕੀਤੇ ਜਾ ਰਹੇ ਬਹੁਤੇ ਡੋਪ ਟੈਸਟ ਸ਼ੱਕੀ–ਕਾਂਗਰਸੀ ਆਗੂ

ਉਕਤ ਕਾਂਗਰਸੀ ਆਗੂਆਂ ਨੇ ਸਿਵਲ ਹਸਪਤਾਲ ਲੁਧਿਆਣਾ ਸਮੇਤ ਸੂਬੇ ਦੇ ਸਮੂਹ ਸਿਵਲ ਹਸਪਤਾਲਾਂ ਵਿਚ ਅਸਲੇ ਦਾ ਲਾਇਸੰਸ ਬਣਾਉਣ ਲਈ ਕੀਤੇ ਜਾ ਰਹੇ ਡੋਪ ਟੈਸਟਾਂ ਦੀਆਂ ਰਿਪੋਰਟਾਂ ਉੱਪਰ ਵੀ ਸ਼ੱਕ ਦੀ ਸੂਈ ਰੱਖਦਿਆਂ ਹੁਣ ਤੱਕ ਹੋਏ ਸਾਰੇ ਡੋਪ ਟੈਸਟਾਂ ਦੀ ਕਰਾਸ ਜਾਂਚ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਵਾਹਨ ਪਾਰਕਿੰਗ ਦੇ ਹਿਸਾਬ-ਕਿਤਾਬ 'ਚ ਹੋਏ 50 ਲੱਖ ਦੇ ਘਪਲੇ 'ਚ ਕਈ ਸਿਹਤ ਅਧਿਕਾਰੀਆਂ 'ਤੇ ਗਾਜ਼ ਡਿਗਣ ਦੀ ਸੰਭਾਵਨਾ

ਲੁਧਿਆਣਾ, 12 ਫਰਵਰੀ (ਸਲੇਮਪੁਰੀ)-ਪਿਛਲੇ ਲੰਬੇ ਸਮੇਂ ਤੋਂ ਸਿਵਲ ਹਸਪਤਾਲ ਲੁਧਿਆਣਾ 'ਚ ਵਾਹਨ ਪਾਰਕਿੰਗ ਵਿਚ ਚੱਲ ਰਹੇ ਕਥਿਤ ਹਿਸਾਬ–ਕਿਤਾਬ ਦੇ ਘਪਲੇ ਨੂੰ ਲੈ ਕੇ ਜੋ ਧੂੰਆਂ ਨਿਕਲ ਰਿਹਾ ਸੀ, ਹੁਣ ਭਾਂਬੜ ਬਣਦਾ ਜਾ ਰਿਹਾ ਹੈ ਅਤੇ ਇਸ ਕਥਿਤ ਘਪਲੇ ਨੂੰ ਉਜਾਗਰ ਕਰਨ ...

ਪੂਰੀ ਖ਼ਬਰ »

ਗਿਆਸਪੁਰਾ 'ਚ ਸੀਵਰੇਜ ਲਾਈਨ ਵਿਛਾਉਣ ਦੇ ਪ੍ਰੋਜੈਕਟ ਦੀ ਕੌਾਸਲਰ ਨੇ ਕਰਵਾਈ ਸ਼ੁਰੂਆਤ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ-30 ਅਧੀਨ ਪੈਂਦੇ ਗਿਆਸਪੁਰਾ ਇਲਾਕੇ 'ਚ ਸੀਵਰੇਜ ਲਾਈਨ ਵਿਛਾਉਣ ਲਈ ਸ਼ੁਰੂ ਹੋਏ 44 ਲੱਖ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੌਾਸਲਰ ਜਸਪਾਲ ਸਿੰਘ ਗਿਆਸਪੁਰਾ ਨੇ ਕਰਵਾਈ | ਇਸ ਮੌਕੇ ਇਕੱਤਰ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਐੱਮ. ਐੱਸ. ਐੱਮ. ਈ. ਸਨਅਤਾਂ ਨੂੰ ਆਈ. ਪੀ. ਆਰ. ਬਾਰੇ ਜਾਗਰੂਕ ਕਰਨ ਸਬੰਧੀ ਵਰਕਸ਼ਾਪ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ਵਿਖੇ ਇੰਡੀਅਨ ਚੈਂਬਰ ਆਫ਼ ਕਾਮਰਸ ਅਤੇ ਇੰਟਲਐਕਚੂਅਲ ਪ੍ਰਾਪਰਟੀ ਦਫ਼ਤਰ (ਆਈ.ਪੀ.ਓ.) ਨਵੀਂ ਦਿੱਲੀ ਵਲੋਂ ਐੱਮ. ਐੱਸ. ਐੱਮ. ਈ. ਸਨਅਤਾਂ ਲਈ ਆਰ. ਪੀ. ਆਰ. ਜਾਗਰੂਕਤਾ ਵਰਕਸ਼ਾਪ ਕਰਵਾਈ ਗਈ, ਜਿਸ 'ਚ ਵਨੀਤ ...

ਪੂਰੀ ਖ਼ਬਰ »

ਜੇਲ੍ਹ 'ਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾਉਣ ਵਾਲਾ ਨੌਜਵਾਨ ਪ੍ਰੋਡੈਕਸ਼ਨ ਵਰੰਟ 'ਤੇ ਲਿਆਂਦਾ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜੇਲ੍ਹ 'ਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾਉਣ ਵਾਲੇ ਨੌਜਵਾਨ ਨੂੰ ਪ੍ਰੋਡੈਕਸ਼ਨ ਵਾਰੰਟ 'ਤੇ ਲਿਆ ਕੇ ਪੁੱਛ ਪੜਤਾਲ ਕੀਤੀ ਹੈ, ਜਿਸ ਤੋਂ ਅਹਿਮ ਖੁਲਾਸੇ ਹੋਏ ਹਨ | ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਫਾਈ ਲਈ ਸ਼ੁਰੂ ਕੀਤੀ ਮੁਹਿੰਮ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਨਿਰਦੇਸ਼ਾਂ 'ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਕੂੜਾ ਰਹਿਤ ਕਰਨ ਲਈ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਬੁੱਧਵਾਰ ਨੂੰ ਪੱਖੋਵਾਲ ਰੋਡ, ...

ਪੂਰੀ ਖ਼ਬਰ »

ਧਾਰਮਿਕ ਸਥਾਨ ਨੂੰ ਜਾਂਦਾ ਰਸਤਾ ਬੰਦ ਕਰਨ ਵਿਰੁੱਧ ਲੋਕਾਂ ਨੇ ਲਗਾਇਆ ਧਰਨਾ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਮੋਚਪੁਰਾ ਸਥਿਤ ਗੁਰਦੁਆਰਾ ਭਾਈ ਭਗਵਾਨ ਸਿੰਘ ਨੂੰ ਜਾਂਦਾ ਰਸਤਾ ਬੰਦ ਕਰ ਦੇਣ ਵਿਰੁੱਧ ਦੁਕਾਨਦਾਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਬੁੱਧਵਾਰ ਨੂੰ ਧਰਨਾ ਲਗਾ ਦਿੱਤਾ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ | ...

ਪੂਰੀ ਖ਼ਬਰ »

ਜੀ. ਜੀ. ਐੱਨ. ਆਈ. ਐੱਮ. ਟੀ. ਵਿਖੇ ਫੂਡ ਫੈਸਟੀਵਲ ਕਰਵਾਇਆ

ਲੁਧਿਆਣਾ, 12 ਫਰਵਰੀ (ਬੀ.ਐੱਸ.ਬਰਾੜ)-ਪ੍ਰਹੁਣਾਚਾਰੀ ਦੇ ਪਹਿਲੂਆਂ ਬਾਰੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਯਤਨਾਂ ਸਦਕਾ ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ (ਜੀ.ਜੀ.ਐੱਨ.ਆਈ.ਐੱਮ.ਟੀ.) ਦੇ ਹੋਟਲ ਮੈਨੇਜਮੈਂਟ ਅਤੇ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਨੇ ਸ਼ਿਵ ਸੈਨਾ ਆਗੂ ਦਾ ਹਾਲ-ਚਾਲ ਪੁੱਛਿਆ

ਗੜ੍ਹਸ਼ੰਕਰ, 12 ਫਰਵਰੀ (ਧਾਲੀਵਾਲ)-ਪੰਜਾਬ ਕਾਂਗਰਸ ਦੀ ਬੁਲਾਰਾ ਨਿਮਿਸ਼ਾ ਮਹਿਤਾ ਵਲੋਂ ਧਾਰੀਵਾਲ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਕੀਤੇ ਗਏ ਹਮਲੇ ਦੌਰਾਨ ਜ਼ਖ਼ਮੀ ਸ਼ਿਵ ਸੈਨਾ ਹਿੰਦੁਸਤਾਨ ਉੱਤਰੀ ਦੇ ਆਗੂ ਹਨੀ ਮਹਾਜਨ ਦਾ ਅੰਮਿ੍ਤਸਰ ਵਿਖੇ ਹਾਲ-ਚਾਲ ਪੁੱਛਿਆ | ...

ਪੂਰੀ ਖ਼ਬਰ »

ਝੱਮਟ ਵਿਖੇ 3 ਦਿਨਾ ਧਾਰਮਿਕ ਦੀਵਾਨ ਸਜਾਏ

ਇਯਾਲੀ/ਥਰੀਕੇ, 12 ਫਰਵਰੀ (ਰਾਜ ਜੋਸ਼ੀ)-ਪਿੰਡ ਝੱਮਟ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕੀ ਕਮੇਟੀ ਦੇ ਉੱਦਮ ਸਦਕਾ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਅੱਜ ਉਨ੍ਹਾਂ ਪਿੰਡ ਦੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਸ਼ੋਭਾ ਯਾਤਰਾ 16 ਨੂੰ

ਡਾਬਾ/ਲੁਹਾਰਾ, 13 ਫਰਵਰੀ (ਕੁਲਵੰਤ ਸਿੰਘ ਸੱਪਲ)-ਮਾਨਵ ਸੇਵਾ ਅਦਰਸ਼ ਜੀਵਨ ਸੁਸਾਇਟੀ ਵਲੋਂ 16 ਫਰਵਰੀ ਨੂੰ ਕੱਢੀ ਜਾਣ ਵਾਲੀ ਮਹਾਂਸ਼ਿਵਰਾਤਰੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਲਈ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਤੇ ਕੌਾਸਲਰ ਜਸਪਾਲ ਸਿੰਘ ਗਿਆਸਪੁਰਾ ...

ਪੂਰੀ ਖ਼ਬਰ »

ਟਰੈਵਲ ਏਜੰਟ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਅਵਨੀਤ ਕੌਰ ਵਾਸੀ ਧਾਂਦਰਾ ਰੋਡ ਦੀ ਸ਼ਿਕਾਇਤ 'ਤੇ ਜਤਿਨਪਾਲ ਸਿੰਘ ਵਾਸੀ ਰਣਧੀਰ ਸਿੰਘ ਨਗਰ ਿਖ਼ਲਾਫ਼ ਧਾਰਾ-420 ਅਤੇ ਇੰਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ...

ਪੂਰੀ ਖ਼ਬਰ »

ਸ਼ਹਿਰ ਦੀ ਟ੍ਰੈਫਿਕ ਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਲਈ ਕੀਤੇ ਜਾ ਰਹੇ ਨੇ ਉਪਰਾਲੇ-ਮੇਅਰ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀ ਟ੍ਰੈਫਿਕ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੀ ਮੁਹਿੰਮ ਚਲਾਈ ਜਾਵੇਗੀ | ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਬੁੱਧਵਾਰ ਨੂੰ ਕਮਿਸ਼ਨਰ ...

ਪੂਰੀ ਖ਼ਬਰ »

ਖਤਰਨਾਕ ਲੁਟੇਰਾ ਗਰੋਹ ਦਾ ਪਰਦਾਫਾਸ਼, 6 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਸ਼ਹਿਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਇਕ ਲੁਟੇਰਾ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਲੁਟੇਰਾ ਗਰੋਹ ਦੇ ਜਿਨ੍ਹਾਂ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਮਾਛੀਵਾੜਾ ਮਰੀਜ਼ਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ

ਮਾਛੀਵਾੜਾ ਸਾਹਿਬ, 12 ਫਰਵਰੀ (ਸੁਖਵੰਤ ਸਿੰਘ ਗਿੱਲ)-ਸਰਕਾਰ ਵਲੋਂ ਲੋਕਾਂ ਨੂੰ ਸਰਕਾਰੀ ਹਸਪਤਾਲਾਂ 'ਚ ਚੰਗੀਆਂ ਸਿਹਤ ਸੇਵਾਵਾਂ ਦੇਣ ਦੇ ਦਾਅਵੇ ਉਦੋਂ ਖੋਖਲ੍ਹੇ ਦਿਖਾਈ ਦਿੱਤੇ, ਜਦੋਂ ਮਾਛੀਵਾੜਾ ਸ਼ਹਿਰ ਸਮੇਤ ਬੇਟ ਦੇ 80 ਤੋਂ ਜ਼ਿਆਦਾ ਪਿੰਡਾਂ ਨੂੰ ਸਿਹਤ ਸਹੂਲਤਾਂ ...

ਪੂਰੀ ਖ਼ਬਰ »

ਡਾ. ਅਸ਼ਵਨੀ ਭੱਲਾ ਦੀ ਕਿਤਾਬ 'ਜਦੋਂ ਪੈੜਾਂ ਬਿਖਰਦੀਆਂ ਨੇ' ਲੋਕ ਅਰਪਣ

ਲੁਧਿਆਣਾ, 12 ਫਰਵਰੀ (ਬੀ.ਐੱਸ.ਬਰਾੜ)-ਸਰਕਾਰੀ ਸਤੀਸ਼ ਚੰਦਰ ਧਵਨ ਕਾਲਜ ਦੇ ਡਾ. ਅਸ਼ਵਨੀ ਭੱਲਾ ਦੀ ਵਾਰਤਕ ਪੁਸਤਕ 'ਜਦੋਂ ਪੈੜਾਂ ਬਿਖਰਦੀਆਂ ਨੇ' ਕਾਲਜ ਦੇ ਵਿਹੜੇ ਵਿਚ ਲੋਕ ਅਰਪਣ ਕੀਤੀ ਗਈ | ਪਿਛਲੇ ਸਾਲ ਡਾ. ਭੱਲਾ ਦੀ ਪਲੇਠੀ ਕਾਵਿ ਪੁਸਤਕ ਤੂੰ ਇੰਤਜ਼ਾਰ ਨਾ ਕਰ ਨੂੰ ...

ਪੂਰੀ ਖ਼ਬਰ »

ਪ੍ਰੋਲਾਈਫ ਹਸਪਤਾਲ ਦੇ ਬਲੱਡ ਬੈਂਕ ਦੇ 80 ਬੈਗ ਕੀਤੇ ਸੀਲ

ਲੁਧਿਆਣਾ, 12 ਫਰਵਰੀ (ਸਲੇਮਪੁਰੀ)-ਸਿਹਤ ਵਿਭਾਗ ਦੀ ਇਕ ਟੀਮ ਵਲੋਂ ਅੱਜ ਪ੍ਰੋਲਾਈਫ ਹਸਪਤਾਲ ਵਿਚ ਸਥਾਪਤ ਬਲੱਡ ਬੈਂਕ ਦਾ ਅਚਾਨਕ ਨਿਰੀਖਣ ਕੀਤਾ ਗਿਆ, ਜਿਸ ਦੌਰਾਨ, ਬਲੱਡ ਬੈਂਕ ਨਾਲ ਸਬੰਧਿਤ ਰਿਕਾਰਡ ਵਿਚ ਕਥਿਤ ਤੌਰ 'ਤੇ ਖਾਮੀਆਂ ਪਾਈਆਂ ਗਈਆਂ ¢ ਸਿਹਤ ਵਿਭਾਗ ਦੇ ਇਕ ...

ਪੂਰੀ ਖ਼ਬਰ »

ਮਾਂ ਬਗਲਾਮੁਖੀ ਧਾਮ ਵਿਖੇ ਸ਼ਰਧਾਲੂਆਂ ਦੀ ਭਾਰੀ ਭੀੜ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਵਿਖੇ ਯੋਗੀ ਸਤਿਆਨਾਥ ਮਹਾਰਾਜ ਦੀ ਅਗਵਾਈ ਹੇਠ ਚੱਲ ਰਹੇ ਅਖੰਡ ਮਹਾਂਯੱਗ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਨਜ਼ਰ ਆ ਰਹੀ ਹੈ ਅਤੇ ਸਾਰੇ ਹੀ ਪਾਸੇ ਸ਼ਰਧਾਲੂ ਨਜ਼ਰ ਆ ਰਹੇ ਹਨ | ਧਾਮ ਮੁਖੀ ਪ੍ਰਵੀਨ ਚੌਧਰੀ ਨੇ ...

ਪੂਰੀ ਖ਼ਬਰ »

ਕਾਲਜ ਵਿਖੇ ਸੈਮੀਨਾਰ ਕਰਵਾਇਆ

ਲੁਧਿਆਣਾ, 12 ਫਰਵਰੀ (ਬੀ.ਐੱਸ.ਬਰਾੜ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੁਮੈਨ ਵਿਖੇ ਹਾਊਸ ਆਫ ਰੀਡਰਜ਼ ਵਲੋਂ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ. ਮਨਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਅਤੇ ਤਖਤ ...

ਪੂਰੀ ਖ਼ਬਰ »

ਹੌਜ਼ਰੀ ਉਦਯੋਗ ਲਈ ਐੱਮ. ਐੱਸ. ਐੱਮ. ਈ. ਸਹਿਯੋਗ ਬਾਰੇ ਰਮਾਨਾ ਮਸ਼ੀਨਸ ਵਲੋਂ ਉਡਾਣ ਸਮਾਗਮ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਭਵਨ ਵਿਖੇ ਰਮਾਨਾ ਮਸ਼ੀਨਸ ਵਲੋਂ ਇੰਡੀਅਨ ਓਵਰਸੀਜ ਬੈਂਕ ਦੇ ਸਹਿਯੋਗ ਨਾਲ ਐੱਮ. ਐੱਸ. ਐੱਮ. ਈ. ਸਹਾਇਤਾ ਤੇ ਆਊਟਰੀਚ ਸਮਾਗਮ 'ਉਡਾਨ' ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਰੋਹਿਤ ਮਹਿਰਾ ਐਡੀਸ਼ਨਲ ਕਮਿਸ਼ਨਰ ...

ਪੂਰੀ ਖ਼ਬਰ »

ਲੜਕੀਆਂ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ-ਟੋਨੀ

ਲੁਧਿਆਣਾ, 12 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਪਿੱਛੇ ਨਹੀਂ ਹਨ, ਬਲਕਿ ਵੱਖ-ਵੱਖ ਖੇਤਰ 'ਚ ਲੜਕਿਆਂ ਤੋਂ ...

ਪੂਰੀ ਖ਼ਬਰ »

ਡਾਕਟਰਾਂ ਦੀ ਕੁੱਟਮਾਰ ਕਰਨ ਵਾਲੇ 3 ਨੌਜਵਾਨਾਂ ਨੂੰ ਕੈਦ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸੀ. ਐੱਮ. ਸੀ. ਹਸਪਤਾਲ ਦੇ ਡਾਕਟਰਾਂ ਦੀ ਕੁੱਟਮਾਰ ਕਰਨ ਵਾਲੇ 3 ਨੌਜਵਾਨਾਂ ਨੂੰ ਇਕ-ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਜਿਨ੍ਹਾਂ ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚ ...

ਪੂਰੀ ਖ਼ਬਰ »

ਫਿਰਕਾਪ੍ਰਸਤ ਤਾਕਤਾਂ ਦੀ ਹਾਰ ਨਾਲ ਹਰ ਭਾਰਤੀ ਖੁਸ਼ ਹੈੈ-ਬਾਵਾ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਦਿੱਲੀ ਵਿਧਾਨ ਸਭਾ ਚੋਣਾਂ 'ਚ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਇਹ ਦੱਸ ਦਿੱਤਾ ਹੈ ਕਿ ਭਾਰਤ ਭਰ ਦੇ ਲੋਕ ਸੈਕੂਲਰ ਸੋਚ ਦੇ ਹਨ | ਇਹ ਵਿਚਾਰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਰੱਖਦਿਆਂ ਹੋਇਆਂ ਪੰਜਾਬ ...

ਪੂਰੀ ਖ਼ਬਰ »

ਪੰਜਾਬ ਦੇ ਵਪਾਰੀ ਭਾਜਪਾ ਦੀ ਰੀੜ੍ਹ ਦੀ ਹੱਡੀ ਹਨ-ਅਸ਼ਵਨੀ ਸ਼ਰਮਾ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਸੂਬੇ ਦੇ ਵਪਾਰੀ ਭਾਜਪਾ ਦੀ ਰੀੜ੍ਹ ਦੀ ਹੱਡੀ ਹਨ | ਪੰਜਾਬ ਵਿਕਾਸ ਅਤੇ ਖੁਸ਼ਹਾਲੀ ਲਈ ਵਪਾਰੀਆਂ ਦਾ ਸਾਥ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਨਅਤਕਾਰਾਂ ...

ਪੂਰੀ ਖ਼ਬਰ »

ਬੰਬ ਦੀ ਝੂਠੀ ਇਤਲਾਹ ਦੇਣ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਦਾਣਾ ਮੰਡੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਹਰੀਸ਼ ਦਿਆਮਾ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਭਾਈ ਅਰਵਿੰਦਰ ਸਿੰਘ ਨੂਰ ਇੰਟਰਨੈਸ਼ਨਲ ਪੰਥਕ ਰਾਗੀ ਸਭਾ ਦੇ ਪ੍ਰਧਾਨ ਬਣੇ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਸਮੁੱਚੇ ਸੰਸਾਰ ਅੰਦਰ ਗੁਰਬਾਣੀ ਕੀਰਤਨ ਦੇ ਪ੍ਰਚਾਰ 'ਤੇ ਪ੍ਰਸਾਰ ਦੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਅਤੇ ਗੁਰੂ ਘਰ ਦੇ ਸਮੂਹ ਕੀਰਤਨੀ ਜੱਥਿਆਂ ਨੂੰ ਇਕ ਮੰਚ 'ਤੇ ਇਕੱਠਾ ਕਰਨ ਦੇ ਉਦੇਸ਼ ਨੂੰ ਲੈ ਕੇ ਨਵੀ ਹੋਂਦ ਵਿਚ ਆਈ ਕੀਰਤਨੀ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਾਂਗਾ-ਵਿਧਾਇਕ ਤਲਵਾੜ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਸ੍ਰੀ ਤਲਵਾੜ ਅੱਜ ਹਲਕਾ ਪੂਰਬੀ ਦੇ ਕੌਾਸਲਰ ਅਤੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਕੜਵਲ ਵਲੋਂ ਹਲਕੇ ਦੇ ਵਿਕਾਸ ਲਈ ਵਾਰਡਾਂ ਦੇ ਕੌਾਸਲਰਾਂ ਨਾਲ ਮੀਟਿੰਗ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਆਪਣੇ ਗ੍ਰਹਿ ਵਿਖੇ ਹਲਕੇ ਦੇ ਸਾਰੇ ਵਾਰਡਾਂ ਦੇ ਕੌਾਸਲਰਾਂ ਤੇ ਅਧਿਕਾਰੀਆਂ ਨਾਲ ਹਲਕੇ ਦੇ ਵਿਕਾਸ ਸਬੰਧੀ ਮੀਟਿੰਗ ਰੱਖੀ, ਜਿਸ 'ਚ ਕੌਾਸਲਰ ਸੁਖਦੇਵ ...

ਪੂਰੀ ਖ਼ਬਰ »

ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਮਾਡਲ ਟਾਊਨ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਮਾਗਮ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਮਾਡਲ ਟਾਊਨ ਲੁਧਿਆਣਾ ਵਲੋਂ ਬੀ. ਐੱਸ. ਸੀ. ਪੋਸਟ ਬੇਸਿਕ, ਬੀ. ਐੱਮ. ਸੀ. ਅਤੇ ਜੀ. ਐੱਨ. ਐੱਮ. ਦੇ ਨਵੇਂ ਸੈਸ਼ਨ ਵਿਚ ਦਾਖਲ ਹੋਏ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਕਹਿਣ ਲਈ ਕਰਵਾਏ ਸਮਾਗਮ ਵਿਚ ...

ਪੂਰੀ ਖ਼ਬਰ »

ਕਾਂਗਰਸ ਦੇ ਇਸ਼ਾਰੇ 'ਤੇ ਪੁਲਿਸ ਨੇ ਮੇਰੇ ਤੇ ਰੇਹੜੀ ਫੜੀ ਵਾਲਿਆਂ ਿਖ਼ਲਾਫ਼ ਕੇਸ ਦਰਜ ਕੀਤਾ-ਗੋਸ਼ਾ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪੁਲਿਸ ਨੇ ਕਾਂਗਰਸ ਸਰਕਾਰ ਦੇ ਇਸ਼ਾਰੇ 'ਤੇ ਮੇਰੇ ਅਤੇ ਪਾਰਟੀ ਦੇ ਹੋਰ ਨੇਤਾਵਾਂ ਤੇ ਰੇਹੜੀ ਫੜੀ ਯੂਨੀਅਨ ਦੇ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ ¢ ...

ਪੂਰੀ ਖ਼ਬਰ »

ਕੇਵਲ ਸਿੰਘ ਬਾਦਲ ਵਲੋਂ ਸਾਬਕਾ ਸਰਪੰਚ ਗਿੱਲ ਲਾਦੀਆਂ ਦੇ ਪਿਤਾ ਦੀ ਮੌਤ 'ਤੇ ਦੁੱਖ ਪ੍ਰਗਟ

ਲਾਡੋਵਾਲ, 12 ਫਰਵਰੀ (ਬਲਵੀਰ ਸਿੰਘ ਰਾਣਾ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਮੈਂਬਰ ਕੇਵਲ ਸਿੰਘ ਬਾਦਲ ਵਲੋਂ ਪਿੰਡ ਲਾਦੀਆਂ ਦੇ ਸਾਬਕਾ ਸਰਪੰਚ ਹਰਨੇਕ ਸਿੰਘ ਗਿੱਲ ਲਾਦੀਆਂ ਦੇ ਪਰਿਵਾਰ ਨਾਲ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਮਾਜ ਸੇਵੀ ...

ਪੂਰੀ ਖ਼ਬਰ »

ਸੀਸੂ ਕਾਰਪੋਰੇਟ ਕ੍ਰਿਕਟ ਟੀ-20 ਕ੍ਰਿਕਟ ਟੂਰਨਾਮੈਂਟ ਦੇ ਲੀਗ ਮੈਚ 'ਚ ਨਿਊ ਸਵੈਨ ਇੰਟਰਪ੍ਰਾਈਸਿਸ ਵਲੋਂ ਜਿੱਤ ਦਰਜ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਕਰਵਾਏ ਜਾ ਰਹੇ 6ਵੇਂ ਕਾਰਪੋਰੇਟ ਟੀ-20 ਕ੍ਰਿਕਟ ਟੂਰਨਾਮੈਂਟ ਦਾ ਲੀਗ ਮੈਚ ਐੱਸ. ਸੀ. ਡੀ. ਸਰਕਾਰੀ ਕਾਲਜ ਲੜਕਿਆਂ ਵਿਖੇ ਹਾਈਵੇਅ ਇੰਡਸਟਰੀਜ਼ ਅਤੇ ਨਿਊ ਸਵੈਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX