ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਫਰੀਦਕੋਟ

ਸ਼ਹਿਰ 'ਚ ਫਿਰਦੇ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਕਾਰਨ ਲੋਕ ਪ੍ਰੇਸ਼ਾਨ

ਕੋਟਕਪੂਰਾ, 12 ਫ਼ਰਵਰੀ (ਮੇਘਰਾਜ)-ਸ਼ਹਿਰ ਦੇ ਬਾਜ਼ਾਰਾਂ, ਗਲੀ-ਮੁਹੱਲਿਆਂ, ਨਵੀਂ ਅਤੇ ਪੁਰਾਣੀ ਦਾਣਾ ਮੰਡੀ, ਸੜਕਾਂ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਭਰਮਾਰ ਕਾਰਨ ਸ਼ਹਿਰ ਨਿਵਾਸੀ ਪ੍ਰੇਸ਼ਾਨ ਹਨ | ਅੱਜ ਨਵੀਂ ਦਾਣਾ ਮੰਡੀ, ਨਰਮਾ ਮੰਡੀ ਵਿਖੇ ਦੇਖਿਆ ਗਿਆ ਕਿ ਸੈਂਕੜੇ ਅਵਾਰਾ ਪਸ਼ੂ ਘੁੰਮ ਰਹੇ ਹਨ ਜੋ ਭੁੱਖੇ, ਤਿਹਾਏ ਅਤੇ ਜ਼ਖ਼ਮੀ ਹੋਣ ਕਾਰਨ ਤਰਸਯੋਗ ਹਾਲਤ 'ਚ ਸਨ | ਨਰਮਾ ਮੰਡੀ 'ਚ ਝੋਨੇ ਦੇ ਫੂਸ ਨੂੰ ਖਾ ਕੇ ਭੁੱਖ ਮਾਰਨ ਦੀ ਕੋਸ਼ਿਸ਼ ਕਰਦੇ ਹਨ | ਸਬਜ਼ੀ ਮੰਡੀ, ਨਵਾਂ ਬੱਸ ਅੱਡਾ, ਬੱਤੀਆਂ ਵਾਲਾ ਚੌਕ, ਮੁੱਖ ਬਾਜ਼ਾਰਾਂ, ਪੁਰਾਣੀ ਦਾਣਾ ਮੰਡੀ, ਮੁੱਖ ਸੜਕਾਂ ਸਮੇਤ ਵੱਖ-ਵੱਖ ਮੁਹੱਲਿਆਂ ਦੀਆਂ ਗਲੀਆਂ 'ਚ ਅਵਾਰਾ ਪਸ਼ੂ ਫਿਰਦੇ ਹਨ ਅਤੇ ਗੋਹਾ ਤੇ ਮਲਮੂਤਰ ਕਰਦੇ ਹਨ ਜਿਸ ਦੀ ਬਦਬੋ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ ਹਨ | ਕਈ ਪਸ਼ੂ ਸ਼ਹਿਰ 'ਚ ਲੱਗੇ ਕੂੜੇ ਦੇ ਢੇਰਾਂ 'ਤੋਂ ਪਲਾਸਟਿਕ ਦੇ ਲਿਫਾਫੇ ਖਾਂਦੇ ਹਨ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ | ਮੰਡੀ 'ਚ ਬੈਠੇ ਕਈ ਕਿਸਾਨਾਂ ਤੇ ਮਜ਼ਦੂਰਾਂ ਨੇ ਦੱਸਿਆ ਕਿ ਸਵੇਰ ਵੇਲੇ ਇਹ ਪਸ਼ੂ ਸਬਜ਼ੀ ਮੰਡੀ 'ਚ ਆਉਂਦੇ ਹਨ ਅਤੇ ਕਿਸਾਨਾਂ ਵਲੋਂ ਲਿਆਂਦੀਆਂ ਗਈਆਂ ਸਬਜ਼ੀਆਂ ਨੂੰ ਖਰਾਬ ਕਰਦੇ ਹਨ | ਕਈ ਵਾਰ ਅਵਾਰਾ ਪਸ਼ੂ ਆਪਸ 'ਚ ਲੜਦੇ ਹਨ ਅਤੇ ਸਬਜ਼ੀਆਂ ਸਮੇਤ ਕਈ ਵਾਹਨਾਂ ਦਾ ਨੁਕਸਾਨ ਵੀ ਕਰ ਚੁੱਕੇ ਹਨ | ਕੁਝ ਸਮਾਂ ਪਹਿਲਾਂ ਸ਼ਹਿਰ ਦੀ ਸਮਾਜਸੇਵੀ ਸੰਸਥਾ ਵਲੋਂ ਸੈਂਕੜੇ ਅਵਾਰਾ ਪਸ਼ੂਆਂ ਨੂੰ ਸਥਾਨਕ ਗਊਸ਼ਾਲਾਵਾਂ 'ਚ ਵੀ ਛੱਡਿਆ ਗਿਆ ਸੀ ਅਤੇ ਅਵਾਰਾ ਪਸ਼ੂਆਂ ਦੀ ਗਿਣਤੀ ਕੁਝ ਘੱਟ ਗਈ ਸੀ ਪ੍ਰੰਤੂ ਹੁਣ ਵੱਖ ਵੱਖ ਪਿੰਡਾਂ 'ਚੋਂ ਅਵਾਰਾ ਪਸ਼ੂਆਂ ਨੂੰ ਰਾਤ ਸਮੇਂ ਸ਼ਹਿਰ 'ਚ ਛੱਡ ਦਿੱਤਾ ਜਾਂਦਾ ਹੈ ਕਿਉਂਕਿ ਇਹ ਪਸ਼ੂ ਪਿੰਡਾਂ 'ਚ ਵੀ ਕਿਸਾਨਾਂ ਦੀ ਕਣਕ ਦੀ ਫਸਲ, ਹਰਾ ਚਾਰਾ, ਸਬਜ਼ੀਆਂ ਸਮੇਤ ਹੋਰ ਫ਼ਸਲਾਂ ਦਾ ਨੁਕਸਾਨ ਵੀ ਕਰਦੇ ਹਨ | ਕਿਸਾਨਾਂ ਵਲੋਂ ਆਪਣੀ ਫ਼ਸਲ ਨੂੰ ਬਚਾਉਣ ਲਈ ਰਾਖੀ ਰੱਖ ਕੇ ਰਾਤ ਭਰ ਜਾਗਣਾ ਪੈਂਦਾ ਹੈ | ਰਾਤ ਸਮੇਂ ਸੜਕਾਂ 'ਤੇ ਇਹ ਪਸ਼ੂ ਆਮ ਫਿਰਦੇ ਹਨ ਅਤੇ ਸੜਕਾਂ 'ਤੇ ਬੈਠ ਜਾਂਦੇ ਹਨ ਜਿਸ ਕਾਰਨ ਹਰ ਸਮੇਂ ਕੋਈ ਅਣਹੋਣੀ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ | ਅਵਾਰਾ ਤੇ ਖਤਰਨਾਕ ਕੁੱਤੇ ਰਾਹਗੀਰਾਂ ਨੂੰ ਵੱਢਦੇ ਹਨ ਅਤੇ ਕਈ ਵਿਅਕਤੀਆਂ ਅਤੇ ਬੱਚਿਆਂ ਨੂੰ ਜ਼ਖ਼ਮੀ ਕਰ ਚੁੱਕੇ ਹਨ | ਸ਼ਹਿਰ ਨਿਵਾਸੀਆਂ ਦੀ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਹੈ ਕਿ ਅਵਾਰਾ ਪਸ਼ੂਆਂ ਦਾ ਪੱਕਾ ਹੱਲ ਕਰਕੇ ਗਊਸ਼ਾਲਾ 'ਚ ਛੱਡਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਅਵਾਰਾ ਕੁੱਤਿਆਂ ਨੂੰ ਕਾਬੂ ਕਰਕੇ ਨਿਜ਼ਾਤ ਦਿਵਾਈ ਜਾਵੇ |

ਏ.ਟੀ.ਐਮ 'ਚੋਂ ਪੰਜਾਬੀ ਭਾਸ਼ਾ ਖ਼ਤਮ ਨਾ ਕਰਨ ਸਬੰਧੀ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਕੋਟਕਪੂਰਾ, 12 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬੀ ਭਾਸ਼ਾ ਪ੍ਰਤੀ ਮੋਹ ਰੱਖਣ ਵਾਲੇ ਕੁਝ ਸੰਜੀਦਾ ਕਿਸਮ ਦੇ ਲੋਕਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਰਾਜ ਸੌਰਭ ਨੂੰ ਇਕ ਲਿਖਤੀ ਮੰਗ-ਪੱਤਰ ਭੇਜ ਕੇ ਜਨਤਕਾਂ ਥਾਵਾਂ ਅਤੇ ਕੁਝ ਹੋਰਨਾਂ ਥਾਵਾਂ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮੀਟਿੰਗ ਕੱਲ੍ਹ

ਫ਼ਰੀਦਕੋਟ, 12 ਫ਼ਰਵਰੀ (ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਅਤੇ ਜ਼ਿਲ੍ਹਾ ਸਕੱਤਰ ਜਨਰਲ ਸ਼ਮਸ਼ੇਰ ਸਿੰਘ ਬਰਾੜ ਕਿੰਗਰਾ ਨੇ ਦੱਸਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਪਾਸੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ...

ਪੂਰੀ ਖ਼ਬਰ »

ਮਨਿਸਟੀਰੀਅਲ ਕਾਮਿਆਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਗੇਟ ਰੈਲੀ

ਫ਼ਰੀਦਕੋਟ, 12 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪੱਧਰੀ ਫ਼ੈਸਲੇ ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਮਨਿਸਟੀਰੀਅਲ ਕਾਮਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ 'ਚ ਪੰਜਾਬ ਸਰਕਾਰ ਵਿਰੁੱਧ ਸਥਾਨਕ ...

ਪੂਰੀ ਖ਼ਬਰ »

ਬੂਟਾ ਸਿੰਘ ਢਿੱਲੋਂ ਦੀ ਕੈਂਸਰ ਨਾਲ ਮੌਤ

ਕੋਟਕਪੂਰਾ, 12 ਫ਼ਰਵਰੀ (ਮੇਘਰਾਜ)-ਨੇੜਲੇ ਪਿੰਡ ਢਾਬ ਗੁਰੂ ਕੀ ਦੇ ਉੱਘੇ ਕਿਸਾਨ ਬੂਟਾ ਸਿੰਘ ਢਿੱਲੋਂ (76) ਦੀ ਬੀਤੀ ਰਾਤ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਮੌਤ ਹੋ ਗਈ | ਪਰਿਵਾਰ ਵਲੋਂ ਉਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ 'ਚੋਂ ਕਰਵਾਇਆ ਪਰ ਉਨ੍ਹਾਂ ਨੂੰ ਬਚਾਅ ...

ਪੂਰੀ ਖ਼ਬਰ »

-ਮਾਮਲਾ ਜਨਤਕ ਥਾਵਾਂ 'ਤੇ ਨਾਜਾਇਜ਼ ਕਬਜ਼ਿਆਂ ਦਾ-

ਹਾਈਕੋਰਟ ਨੇ ਡੀ. ਸੀ. ਫ਼ਰੀਦਕੋਟ ਨੂੰ ਕੀਤਾ ਤਲਬ

ਫ਼ਰੀਦਕੋਟ, 12 ਫ਼ਰਵਰੀ (ਸਰਬਜੀਤ ਸਿੰਘ)-ਇੱਥੋਂ ਦੀ ਇਕ ਸਮਾਜ ਸੇਵੀ ਸੰਸਥਾ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸੁਰਿੰਦਰ ਗੁਪਤਾ ਵਲੋਂ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਨੋਟਿਸ ਜਾਰੀ ਕਰਕੇ 2 ਜੁਲਾਈ ...

ਪੂਰੀ ਖ਼ਬਰ »

ਕੇਜਰੀਵਾਲ ਦੇ ਕੰਮਾਂ ਨੇ ਦਿੱਲੀ ਵਿਚ ਭਾਜਪਾ ਦਾ 'ਰੱਥ' ਰੋਕਿਆ-ਮਾਸਟਰ ਬਲਦੇਵ ਸਿੰਘ

ਜੈਤੋ, 12 ਫ਼ਰਵਰੀ (ਭੋਲਾ ਸ਼ਰਮਾ)-ਭਾਰੀ ਬਹੁਮਤ ਨਾਲ ਸੱਤਾ ਵਿਚ ਆਈ ਮੋਦੀ ਸਰਕਾਰ ਦਾ ਹੰਕਾਰ ਸੱਤ ਅਸਮਾਨਾਂ 'ਤੇ ਚੜ੍ਹ ਗਿਆ ਸੀ, ਦੇਸ਼ ਦਾ ਹਰ ਵਰਗ ਸਰਕਾਰ ਦੇ ਕੰਮਾਂ ਅਤੇ ਗਲਤ ਨੀਤੀਆਂ ਤੋਂ ਪ੍ਰੇਸ਼ਾਨ ਸੀ | ਸਮੁੱਚੇ ਮੁਲਖ ਦੇ ਅਮਨ ਪਸੰਦ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ...

ਪੂਰੀ ਖ਼ਬਰ »

ਹਾਈਕੋਰਟ ਨੇ ਡੀ. ਸੀ. ਫ਼ਰੀਦਕੋਟ ਨੂੰ ਕੀਤਾ ਤਲਬ

ਫ਼ਰੀਦਕੋਟ, 12 ਫ਼ਰਵਰੀ (ਸਰਬਜੀਤ ਸਿੰਘ)-ਇੱਥੋਂ ਦੀ ਇਕ ਸਮਾਜ ਸੇਵੀ ਸੰਸਥਾ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸੁਰਿੰਦਰ ਗੁਪਤਾ ਵਲੋਂ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਨੋਟਿਸ ਜਾਰੀ ਕਰਕੇ 2 ਜੁਲਾਈ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਾ ਸਨਮਾਨ

.ਫ਼ਰੀਦਕੋਟ, 12 ਫ਼ਰਵਰੀ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਅਤੇ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਸਬੰਧੀ ਸੰਮੇਲਨ

ਕੋਟਕਪੂਰਾ, 12 ਫ਼ਰਵਰੀ (ਮੋਹਰ ਸਿੰਘ ਗਿੱਲ)-ਦੇਸ਼ ਅੰਦਰ ਨਵੇਂ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਸਬੰਧੀ ਵਿਸ਼ਾਲ ਸੰਮੇਲਨ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਵਿਜੈ ਛਾਬੜਾ, ਜੈ ਪਾਲ ਗਰਗ, ਜਸਪਾਲ ਸਿੰਘ ਪੰਜਗਰਾਈਾ, ਪ੍ਰਦੀਪ ਸ਼ਰਮਾ, ਹਰਬੰਸ ਲਾਲ, ...

ਪੂਰੀ ਖ਼ਬਰ »

ਲੱਚਰ ਗੀਤ ਚਲਾਉਣ ਵਾਲੀਆਂ 12 ਬੱਸਾਂ ਦੇ ਟਰਾਂਸਪੋਰਟ ਵਿਭਾਗ ਨੇ ਕੀਤੇ ਚਲਾਨ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਦੀਆਂ ਹਦਾਇਤਾਂ 'ਤੇ ਟਰਾਂਸਪੋਰਟ ਵਿਭਾਗ ਫ਼ਰੀਦਕੋਟ ਵਲੋਂ ਸੂਬਾ ਭਰ ਵਿਚ ਚੱਲ ਰਹੀਆਂ ਬੱਸਾਂ 'ਚ ਨਸ਼ਿਆਂ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਵੀਡੀਓ / ਆਡੀਓ ਕਲਿੱਪ ਚਲਾਉਣ 'ਤੇ ਰੋਕ ਲਾਉਣ ਲਈ ਪੰਜ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਖੁੱਲੇ੍ਹ ਦਰਬਾਰ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਅਸ਼ੋਕਾ ਚੱਕਰ ਹਾਲ ...

ਪੂਰੀ ਖ਼ਬਰ »

ਡਾ. ਅੰਬੇਦਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਦੀ ਮੀਟਿੰਗ

ਫ਼ਰੀਦਕੋਟ, 12 ਫ਼ਰਵਰੀ (ਸਤੀਸ਼ ਬਾਗ਼ੀ)-ਡਾ: ਅੰਬੇਦਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ 'ਚ ਬੇਰੁਜ਼ਗਾਰ ਅੰਗਹੀਣਾਂ ਨੇ ਭਾਗ ...

ਪੂਰੀ ਖ਼ਬਰ »

ਆਵਾਜਾਈ ਪੁਲਿਸ ਨੂੰ ਮਿਲਿਆ ਹਾਈਟੈੱਕ ਮੋਟਰਸਾਈਕਲ

ਕੋਟਕਪੂਰਾ, 12 ਫ਼ਰਵਰੀ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ, ਡੀ.ਐਸ.ਪੀ. ਬਲਕਾਰ ਸਿੰਘ ਸਿੱਧੂ ਦੇ ਨਿਰਦੇਸ਼ 'ਤੇ ਸ਼ਹਿਰ 'ਚ ਆਵਾਜਾਈ ਦੇ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਵਾਹਨਾਂ ਦੀ ...

ਪੂਰੀ ਖ਼ਬਰ »

'ਬੇਟੀ ਪੜ੍ਹਾਓ, ਬੇਟੀ ਬਚਾਓ' ਤਹਿਤ ਨਾਟਕ ਖੇਡਿਆ

ਕੋਟਕਪੂਰਾ, 12 ਫ਼ਰਵਰੀ (ਗਿੱਲ)-ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੇ ਨਿਰਦੇਸ਼ 'ਤੇ ਬਲਾਕ ਕੋਟਕਪੂਰਾ ਦੀ ਸੀ.ਡੀ.ਪੀ.ਓ ਸਰਬਜੀਤ ਕੌਰ ਦੀ ਅਗਵਾਈ ਹੇਠ ਸਮਾਜ ਅੰਦਰ ਲੜਕੀਆਂ ਨੂੰ ਬਣਦਾ ਮਾਨ-ਸਨਮਾਨ ਦਿਵਾਉਣ ਅਤੇ ਪੜ੍ਹਾਉਣ ਦੇ ਉਦੇਸ਼ ਨਾਲ ...

ਪੂਰੀ ਖ਼ਬਰ »

8ਵਾਂ ਕਾਸਕੋ ਕਿ੍ਕਟ ਟੂਰਨਾਮੈਂਟ ਕਰਵਾਇਆ

ਪੰਜਗਰਾਈਾ ਕਲਾਂ, 12 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਜਿਉਣਵਾਲਾ ਵਿਖੇ 8ਵਾਂ ਕਾਸਕੋ ਕਿ੍ਕਟ ਟੂਰਨਾਮੈਂਟ ਐਨ.ਆਰ.ਆਈ. ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵ: ਪ੍ਰੋਫ਼ੈਸਰ ਗੁਰਦੇਵ ਸਿੰਘ ਬਰਾੜ ਦੀ ਯਾਦ ਵਿਚ 6 ਫ਼ਰਵਰੀ ਤੋਂ 10 ਫ਼ਰਵਰੀ ਤੱਕ ਕਰਵਾਇਆ ...

ਪੂਰੀ ਖ਼ਬਰ »

'ਆਪ' ਵਰਕਰਾਂ ਵਲੋਂ ਦਿੱਲੀ 'ਚ ਜਿੱਤ ਸਬੰਧੀ ਰੈਲੀ

ਫ਼ਰੀਦਕੋਟ, 12 ਫ਼ਰਵਰੀ (ਸਰਬਜੀਤ ਸਿੰਘ)-ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਅੱਜ ਇੱਥੇ ਸ਼ਹਿਰ ਭਰ 'ਚ ਜੇਤੂ ਰੈਲੀ ਕੱਢੀ ਗਈ | ਵਰਕਰਾਂ ਵਲੋਂ ਖੁਸ਼ੀ ਸਾਂਝੀ ਕਰਦੇ ਹੋਏ ...

ਪੂਰੀ ਖ਼ਬਰ »

ਸਾਬਕਾ ਬੈਂਕ ਮੈਨੇਜਰ ਸੂਬਾ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਕੋਟਕਪੂਰਾ, 12 ਫ਼ਰਵਰੀ (ਮੇਘਰਾਜ)-ਬੈਂਕ ਆਫ਼ ਬੜੌਦਾ ਦੇ ਸੇਵਾਮੁਕਤ ਬੈਂਕ ਮੈਨੇਜਰ ਸੂਬਾ ਸਿੰਘ ਢਿੱਲੋਂ ਵਾਸੀ ਫ਼ਰੀਦਕੋਟ ਰੋਡ, ਕੋਟਕਪੂਰਾ ਦਾ ਰਾਮਵਣ ਸ਼ਮਸ਼ਾਨ ਘਾਟ, ਸਿੱਖਾਂਵਾਲਾ ਰੋਡ ਕੋਟਕਪੂਰਾ ਵਿਖੇ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੁਸਤਕ 'ਤਲਖ਼ ਹਕੀਕਤਾਂ' ਦਾ ਲੋਕ ਅਰਪਣ 16 ਨੂੰ

ਫ਼ਰੀਦਕੋਟ, 12 ਫ਼ਰਵਰੀ (ਪੁਰਬਾ)-ਪੰਜਾਬੀ ਸਾਹਿਤ ਸਭਾ (ਰਜਿ.) ਫ਼ਰੀਦਕੋਟ ਵਲੋਂ 16 ਫ਼ਰਵਰੀ 2020 ਨੂੰ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ 1 ਵਜੇ (ਦੁਪਹਿਰ) ਤੋਂ 3 ਵਜੇ ਤੱਕ ਦਰਸ਼ਨ ਸਿੰਘ ਰੋਮਾਣਾ ਦੀ ਪੁਸਤਕ 'ਤਲਖ਼ ਹਕੀਕਤਾਂ' (ਕਹਾਣੀ ਸੰਗ੍ਰਹਿ) ਲੋਕ ...

ਪੂਰੀ ਖ਼ਬਰ »

ਸਰਕਾਰੀ ਬਿ੍ਜਿੰਦਰਾ ਕਾਲਜ 'ਚ ਤ੍ਰੈਭਾਂਤੀ ਮੁਸ਼ਾਇਰਾ ਕਰਵਾਇਆ

ਫ਼ਰੀਦਕੋਟ, 12 ਫ਼ਰਵਰੀ (ਸਤੀਸ਼ ਬਾਗ਼ੀ)-ਸਥਾਨਕ ਸਰਕਾਰੀ ਬਿ੍ਜਿੰਦਰਾ ਕਾਲਜ ਦੇ ਸੰਗੀਤ ਵਿਭਾਗ ਵਲੋਂ ਸੁਰ ਆਂਗਣ ਪੰਜਾਬ ਦੇ ਸਹਿਯੋਗ ਨਾਲ ਬਜ਼ਮ-ਏ-ਸਾਜ਼ੋ ਸੂਖਮ ਸਿਰਲੇਖ ਹੇਠ ਕੌਮੀ ਪੱਧਰ ਦਾ ਤ੍ਰੈਭਾਂਤੀ ਮੁਸ਼ਾਇਰਾ ਅਤੇ ਸੰਗੀਤਕ ਮਹਿਫ਼ਲ ਕਰਵਾਈ ਗਈ ਜਿਸ ਦਾ ...

ਪੂਰੀ ਖ਼ਬਰ »

ਰਾਸ਼ਟਰੀ ਖੇਡਾਂ 'ਚ ਸੰਤ ਮੋਹਨ ਦਾਸ ਸਕੂਲ ਦੀ ਰਾਜਵੀਰ ਕੌਰ ਪਹਿਲੇ ਸਥਾਨ 'ਤੇ ਰਹੀ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ, ਮਾਰਸ਼ਲ ਆਰਟ ਦੇ ਕੋਚ ਜੁਗਲ ...

ਪੂਰੀ ਖ਼ਬਰ »

'ਆਪ' ਦੀ ਜਿੱਤ ਦੀ ਖੁਸ਼ੀ 'ਚ ਬੂਟੇ ਲਗਾਏ

ਕੋਟਕਪੂਰਾ, 12 ਫ਼ਰਵਰੀ (ਮੇਘਰਾਜ)- ਦਿੱਲੀ 'ਚ ਆਮ ਆਦਮੀ ਪਾਰਟੀ ਵਿਧਾਨ ਸਭਾ ਦੀਆਂ 62 ਸੀਟਾਂ ਜਿੱਤ ਕੇ ਤੀਜੀ ਵਾਰ ਸਰਕਾਰ ਬਣਾਉਣ ਜਾਣ ਜਾ ਰਹੀ ਹੈ, ਦੀ ਖੁਸ਼ੀ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਲੱਡੂ ਵੰਡ ਕੇ, ਭੰਗੜੇ ਪਾ ਕੇ ਅਤੇ ਰੋਡ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਦੇ ਆਗੂਆਂ ਨੇ 18 ਫ਼ਰਵਰੀ ਦੇ ਰੋਸ ਮੁਜ਼ਾਹਰੇ ਲਈ ਲਾਮਬੰਦੀ ਆਰੰਭੀ

ਜੈਤੋ, 12 ਫ਼ਰਵਰੀ (ਭੋਲਾ ਸ਼ਰਮਾ)-ਨੌਜਵਾਨ ਭਾਰਤ ਸਭਾ ਵਲੋਂ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਆਬਾਦੀ ਰਜਿਸਟਰ ਿਖ਼ਲਾਫ਼ 18 ਫ਼ਰਵਰੀ ਨੂੰ ਫ਼ਰੀਦਕੋਟ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ...

ਪੂਰੀ ਖ਼ਬਰ »

ਲਾਅ ਕਾਲਜ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਕਾਨਫ਼ਰੰਸ 'ਚ ਹਿੱਸਾ ਲਿਆ

ਫ਼ਰੀਦਕੋਟ, 12 ਫ਼ਰਵਰੀ (ਜਸਵੰੰਤ ਸਿੰਘ ਪੁਰਬਾ)-ਸਥਾਨਕ ਲਾਅ ਕਾਲਜ ਦੇ ਵਿਦਿਆਰਥੀਆਂ ਐਨੀ, ਅਮਿਸ਼ਾ, ਅੰਮਿ੍ਤਪਾਲ, ਸੁਖਪ੍ਰੀਤ ਕੌਰ, ਸਿਧਾਂਤੀ, ਪ੍ਰਭਜੋਤ ਕੌਰ, ਯਸ਼ਿਕਾ, ਕਰਨ ਸਚਦੇਵਾ, ਹਰਮੀਤ, ਸੁਖਵੀਰ ਕੌਰ, ਮੂਨ, ਸ਼ਿਵਾਨੀ, ਨਵਪ੍ਰੀਤ ਕੌਰ ਅਤੇ ਕਮਲਪ੍ਰੀਤ ਕੌਰ ਨੇ ...

ਪੂਰੀ ਖ਼ਬਰ »

16 ਫ਼ਰਵਰੀ ਨੂੰ ਮਲੇਰਕੋਟਲਾ ਵਿਖੇ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ ਬਿਜਲੀ ਠੇਕਾ ਕਾਮੇ

ਜੈਤੋ, 12 ਫ਼ਰਵਰੀ (ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਫ਼ਤਰ ਜੈਤੋ ਵਿਖੇ ਬਠਿੰਡਾ ਥਰਮਲ ਤੋਂ ਪੱਛਮ ਜ਼ੋਨ 'ਚ ਸਰਪਲਸ ਹੋਏ ਠੇਕਾ ਕਾਮਿਆਂ ਵਲੋਂ ਇਕ ਮੀਟਿੰਗ ਹੋਈ ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਉਹ 16 ਫ਼ਰਵਰੀ ਨੂੰ ਨਾਗਰਿਕਤਾ ਸੋਧ ਵਰਗੇ ਕਾਲੇ ਕਾਨੂੰਨ ਦੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਨਾਟਕ ਖ਼ੇਡੇ

ਪੰਜਗਰਾਈਾ ਕਲਾਂ, 12 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਘਣੀਏਵਾਲਾ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਨੁੱਕੜ ਨਾਟਕ ਕਰਵਾਇਆ ਗਿਆ ਜਿਸ ਦੀ ਅਗਵਾਈ ਸੀ.ਡੀ.ਪੀ.ਓ. ਸਰਬਜੀਤ ਕੌਰ ਬਲਾਕ ਕੋਟਕਪੂਰਾ ਨੇ ਕੀਤੀ | ਨਾਟਕ ਮੰਡਲੀ ਵਲੋਂ ਭਰੂਣ ਹੱਤਿਆ ਅਤੇ ਅੰਧ ...

ਪੂਰੀ ਖ਼ਬਰ »

ਕੁਲਦੀਪ ਸਿੰਘ ਗਿੱਲ ਏ.ਐਸ.ਆਈ. ਬਣੇ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)- ਸੀ.ਆਈ.ਡੀ. ਦਫ਼ਤਰ ਗਿੱਦੜਬਾਹਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਗਿੱਲ ਨੂੰ ਵਿਭਾਗ ਵਲੋਂ ਤਰੱਕੀ ਦੇ ਕੇ ਏ.ਐਸ.ਆਈ. ਬਣਾਇਆ ਗਿਆ ਹੈ, ਜਿਸ ਨੂੰ ਲੈ ਕੇ ਸਥਾਨਕ ਦਫ਼ਤਰ ਵਿਖੇ ਸਮੂਹ ਸਟਾਫ਼ ਨੇ ਕੁਲਦੀਪ ...

ਪੂਰੀ ਖ਼ਬਰ »

ਮਲੇਰਕੋਟਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਗਿੱਦੜਬਾਹਾ, 12 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਵਲੋਂ 16 ਫਰਵਰੀ ਨੂੰ ਮਲੇਰਕੋਟਲਾ ਵਿਖੇ ਨਾਗਰਿਕਤਾ ਸੋਧ ਐਕਟ ਦੇ ਵਿਰੋਧ ਵਿਚ ਰੱਖੀ ਰੈਲੀ ਦੀਆਂ ਤਿਆਰੀਆਂ ਵਜੋਂ ਲੋਕਾਂ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਨੇ ਹਲਕਾ ਇੰਚਾਰਜ ਨੂੰ ਮੰਗ ਪੱਤਰ ਸੌਾਪਿਆ

ਮਲੋਟ, 12 ਫਰਵਰੀ (ਪਾਟਿਲ)-ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਮਲੋਟ ਵਲੋਂ ਮੁਲਾਜ਼ਮ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਇੱਥੇ ਐਡਵਰਡ ਗੰਜ ਗੈਸਟ ਹਾਊਸ ਵਿਖੇ ਕੀਤੀ ਇਕੱਤਰਤਾ 'ਚ ਕਈ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਸਟੇਟ ਕਮੇਟੀ ਦੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਸੀਰਵਾਲੀ ਵਿਖੇ ਮੁੱਖ ਅਫ਼ਸਰ ਬਰੀਵਾਲਾ ਪ੍ਰੇਮ ਨਾਥ ਐੱਸ.ਆਈ. ਅਤੇ ਨਸ਼ਾ ਵਿਰੋਧੀ ਟੀਮ ਦੇ ਇੰਚਾਰਜ ਗੁਰਾਂਦਿੱਤਾ ...

ਪੂਰੀ ਖ਼ਬਰ »

ਦਿੱਲੀ 'ਚ ਆਪ ਦੀ ਜਿੱਤ 'ਤੇ ਲੱਡੂ ਵੰਡੇ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਦਿੱਲੀ ਵਿਧਾਨ ਸਭਾ ਚੋਣਾਂ ਦੇ ਬੀਤੇ ਦਿਨ ਆਏ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ਦੀ ਖ਼ੁਸ਼ੀ ਵਿਚ ਅੱਜ ਇੱਥੇ ਕੋਰਟ ਕੰਪਲੈਕਸ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਵਾਇਸ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਬੀ.ਐਸ.ਸੀ. ਬਾਇਓਟੈਕਨੌਲਜੀ ਸਮੈਸਟਰ ਤੀਜਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਵਿਚ ਸੋਨਲਪ੍ਰੀਤ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੀ ਮੀਟਿੰਗ ਹੋਈ

ਦੋਦਾ, 12 ਫ਼ਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਪਿੰਡ ਆਸਾ ਬੁੱਟਰ ਵਿਖੇ ਇਕਾਈ ਪ੍ਰਧਾਨ ਜਗਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੁੱਟਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੀ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਨੇ ਮਨੀਆਂਵਾਲਾ ਵਿਖੇ ਬੱਸ ਅੱਡੇ ਦਾ ਕੀਤਾ ਉਦਘਾਟਨ

ਗਿੱਦੜਬਾਹਾ, 12 ਫ਼ਰਵਰੀ (ਘੱਟੋਂ)- ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੀਤੇ ਦਿਨ ਪਿੰਡ ਮਨੀਆਂਵਾਲਾ ਵਿਖੇ ਨਵੀਂ ਬਣੀ ਬੱਸ ਅੱਡੇ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਸਰਪੰਚ ਗੁਰਮੇਲ ਸਿੰਘ ਬਰਾੜ ਵੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ 19 ਫ਼ਰਵਰੀ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਸਥਾਨਕ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ੍ਰੀ ਅਰੁਨਵੀਰ ਵਸ਼ਿਸਟ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX