ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 day ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 day ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  1 day ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 day ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਮੋਗਾ

ਪਾਰਟੀ ਦੀ ਪਿੱਠ 'ਚ ਛੁਰਾ ਮਾਰਨ ਵਾਲੇ ਕਦੇ ਕਾਮਯਾਬ ਨਹੀਂ ਹੋ ਸਕਦੇ- ਸਾਹੋਕੇ, ਭਾਰਤੀ, ਰਣਵਿੰਦਰ ਪੱਪੂ

ਕਸਬਾ ਬੱਧਨੀ ਕਲਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਮੌਕੇ ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ, ਖਣਮੁੱਖ ਭਾਰਤੀ ਪੱਤੋ, ਰਣਇੰਦਰ ਸਿੰਘ ਪੱਪੂ ਰਾਮੰੂਵਾਲਾ ਤੇ ਹੋਰ | ਤਸਵੀਰ: ਸੰਜੀਵ ਕੋਛੜ


ਬੱਧਨੀ ਕਲਾਂ, 12 ਫਰਵਰੀ (ਸੰਜੀਵ ਕੋਛੜ)-ਪਾਰਟੀ ਦੀ ਪਿੱਠ 'ਚ ਛੁਰਾ ਮਾਰਨ ਵਾਲੇ ਕਦੇ ਕਾਮਯਾਬ ਨਹੀਂ ਹੋ ਸਕਦੇ ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਢੀਂਡਸਾ ਪਰਿਵਾਰ ਨੂੰ ਚੰਗੇ ਅਹੁਦੇ ਦੇ ਕੇ ਹਮੇਸ਼ਾ ਮੂਹਰਲੀ ਕਤਾਰ 'ਚ ਰੱਖਿਆ ਹੈ, ਪਰ ਹੁਣ ਉਨ੍ਹਾਂ ਵਲੋਂ ਪਾਰਟੀ ਨਾਲ ਸਿਧਾਂਤਾਂ ਦੀ ਕੀਤੀ ਜਾ ਰਹੀ ਗੱਲ ਬੇਫ਼ਜ਼ੂਲ ਹੈ | ਇਤਿਹਾਸ ਗਵਾਹ ਹੈ ਕਿ ਜੋ ਵੀ ਪਾਰਟੀ 'ਚੋਂ ਨਿਕਲ ਜਾਂਦਾ ਹੈ ਉਹ ਪਾਰਟੀ ਜਾਂ ਪਾਰਟੀ ਅਹੁਦੇਦਾਰਾਂ 'ਤੇ ਜਿੰਨੇ ਮਰਜ਼ੀ ਦੋਸ਼ ਲਗਾ ਲਵੇ ਉਨ੍ਹਾਂ ਦਾ ਕੁੱਝ ਵੀ ਵੱਟਿਆ ਨਹੀਂ ਜਾਂਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ, ਸਾਬਕਾ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਤੇ ਰਣਵਿੰਦਰ ਸਿੰਘ ਪੱਪੂ ਕੌਮੀ ਮੀਤ ਪ੍ਰਧਾਨ ਨੇ ਕਸਬਾ ਬੱਧਨੀ ਕਲਾਂ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਉਪਰੰਤ ਪਾਰਟੀ ਨੂੰ ਵਧੇਰੇ ਮਜ਼ਬੂਤ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ (ਬ) ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਵੀ ਕਸਬਾ ਬੱਧਨੀ ਕਲਾਂ ਵਿਖੇ ਕੀਤੀ ਗਈ | ਇਸ ਸਮੇਂ ਬਲਵਿੰਦਰਪਾਲ ਸਿੰਘ ਹੈਪੀ ਪ੍ਰਧਾਨ ਮਾਲਵਾ ਜ਼ੋਨ, ਅਜੀਤਪਾਲ ਸਿੰਘ ਰਣੀਆਂ ਸਰਕਲ ਇੰਚਾਰਜ, ਸੁਰਜੀਤ ਸਿੰਘ ਨੰਗਲ, ਜਥੇ. ਹਰਿੰਦਰ ਸਿੰਘ ਰਣੀਆਂ, ਪਰਮਜੀਤ ਸਿੰਘ ਪੰਮਾ, ਰਣਧੀਰ ਸਿੰਘ ਧੀਰਾ ਆਦਿ ਬੁਲਾਰਿਆਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿੱਲੀ ਥੈਲੀ 'ਚੋਂ ਬਾਹਰ ਆ ਗਈ ਹੈ ਜੋ ਕਿ ਪਿਛਲੇ ਕਈ ਸਾਲਾਂ ਤੋਂ ਪਾਰਟੀ ਦੇ ਉਮੀਦਵਾਰਾਂ ਦੀ ਚੋਣਾਂ 'ਚ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਹਰਾਉਣ ਲਈ ਕੋਝੀਆਂ ਕੋਸ਼ਿਸ਼ਾਂ ਕਰਦੇ ਰਹੇ ਹਨ, ਪਾਰਟੀ ਵਰਕਰਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਸ ਸਬੰਧੀ ਲਿਖਤੀ ਰੂਪ 'ਚ ਵੀ ਦਿੱਤਾ ਤੇ ਸ. ਬਾਦਲ ਦੀ ਦਰਿਆਦਿਲੀ ਕਾਰਨ ਉਨ੍ਹਾਂ ਨੇ ਇਨ੍ਹਾਂ ਨੂੰ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਇਹ ਆਪਣੀਆਂ ਚਾਲਾਂ ਤੋਂ ਬਾਜ਼ ਨਹੀਂ ਆਏ | ਪਾਰਟੀ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੀ ਸੋਚ ਬਹੁਤ ਵਧੀਆ ਹੈ, ਉਹ ਸਭਨਾਂ ਨੂੰ ਨਾਲ ਲੈ ਕੇ ਚੱਲਦੇ ਹਨ | ਸਟੇਜ ਦੀ ਭੂਮਿਕਾ ਖਣਮੁੱਖ ਭਾਰਤੀ ਪੱਤੋ ਸਾਬਕਾ ਚੇਅਰਮੈਨ ਨੇ ਬਾਖ਼ੂਬੀ ਨਿਭਾਉਂਦਿਆਂ ਪਹੁੰਚੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਗਰੂਪ ਸਿੰਘ ਕੁੱਸਾ, ਜਸਪਾਲ ਸਿੰਘ ਰਣੀਆਂ, ਸਤਵੰਤ ਸਿੰਘ ਸੱਤਾ ਮੀਨੀਆ, ਭੁਪਿੰਦਰ ਸਿੰਘ ਰਾਊੁਕੇ, ਹਰਚਰਨ ਸਿੰਘ ਰਾਉੂਕੇ, ਇਕਬਾਲ ਸਿੰਘ ਗਿੱਲ, ਰਵੀਇੰਦਰ ਸਿੰਘ, ਯਸ਼ਪਾਲ ਮਿੱਤਲ, ਸਾਧੂ ਸਿੰਘ ਬੁੱਟਰ ਖ਼ੁਰਦ, ਰਜਿੰਦਰ ਸਿੰਘ ਸੋਢੀ ਪੀ.ਏ., ਪਰਮਿੰਦਰ ਸਿੰਘ ਦੌਧਰ, ਬੂਟਾ ਸਿੰਘ ਦੌਧਰ, ਜਗਰੂਪ ਸਿੰਘ ਰਾਮਾ, ਰਣਜੀਤ ਸਿੰਘ ਰਾਮਾ, ਚਰਨਜੀਤ ਸਿੰਘ ਡਾਲਾ, ਤਾਰਾ ਸਿੰਘ ਸਰਪੰਚ, ਬਲਕਰਨ ਮਾਣੰੂਕੇ, ਗੁਰਮੇਲ ਸਿੰਘ ਤਖ਼ਤੂਪੁਰਾ, ਜਗਸੀਰ ਸਿੰਘ ਸਰਪੰਚ ਲੋਪੋ, ਹਰਜੀਤ ਸਿੰਘ ਲੋਪੋ, ਰੁਪਿੰਦਰ ਸਿੰਘ ਦੀਦਾਰੇਵਾਲਾ, ਸੁੱਖੀ ਧੂੜਕੋਟ, ਸੁਖਮੰਦਰ ਸਿੰਘ ਮੱਲੇਆਣਾ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਲੋਪੋ, ਸੁਰਜੀਤ ਸਿੰਘ ਲੋਪੋ, ਬਹਾਦਰ ਸਿੰਘ ਲੋਪੋ, ਕੁਲਦੀਪ ਸਿੰਘ, ਜਗਤਾਰ ਸਿੰਘ ਮੱਲ੍ਹੀ, ਸ਼ਿੰਦਰਪਾਲ ਸਿੰਘ ਮੀਨੀਆ, ਅਮਰਜੀਤ ਸਿੰਘ ਐੱਮ. ਸੀ., ਪਵਨ ਮੋਦਗਿਲ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਆਗੂ ਅਤੇ ਵਰਕਰ ਹਾਜ਼ਰ ਸਨ |

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 12 ਫਰਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਨੱਥੂਵਾਲਾ ਜਦੀਦ ਦੀ ਪ੍ਰਧਾਨਗੀ ਹੇਠ ਮੰਡੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲ੍ਹੇ 'ਚ ਸਿਹਤ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ

ਮੋਗਾ, 12 ਫਰਵਰੀ(ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਵੇਂ ਕਿ ਵੱਧ ਤਾਪਮਾਨ ਵਿਚ ਬਹੁਤ ਸਾਰੀਆਂ ਬਿਮਾਰੀਆਂ ਦਾ ਸਾਇਆ ਲੋਕਾਂ ਉੱਤੋਂ ਚਲਿਆ ਜਾਂਦਾ ਹੈ, ਪਰ ਕੋਰੋਨਾ ਵਾਇਰਸ ਦੇ ਸਾਏ ਦਾ ਸਹਿਮ ਅਜੇ ਵੀ ਸਮੁੱਚੇ ਭਾਰਤ ਵਿਚ ਬਣਿਆਂ ਹੋਇਆ ਹੈ | ਕਿਉਂਕਿ ਚਾਈਨਾ ਵਿਚ ਇਸ ...

ਪੂਰੀ ਖ਼ਬਰ »

ਦਿੱਲੀ ਚੋਣਾਂ 'ਚ 'ਆਪ' ਦੀ ਜਿੱਤ ਦਾ ਪੰਜਾਬ 'ਤੇ ਕੋਈ ਅਸਰ ਨਹੀਂ ਪਵੇਗਾ- ਜਥੇਦਾਰ ਤੋਤਾ ਸਿੰਘ

ਮੋਗਾ, 12 ਫਰਵਰੀ (ਅਮਰਜੀਤ ਸਿੰਘ ਸੰਧੂ)- ਪਿੰਡ ਰੌਲੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪਿਸਤੌਲ ਵਿਖਾ ਕੇ ਦੋ ਲੁਟੇਰਿਆਂ ਨੇ ਮੋਬਾਈਲ ਤੇ ਪਰਸ ਖੋਹਿਆ

ਕੋਟ ਈਸੇ ਖਾਂ, 12 ਫਰਵਰੀ (ਯਸ਼ਪਾਲ ਗੁਲਾਟੀ)-ਇਲਾਕਾ ਕੋਟ ਈਸੇ ਖਾਂ ਵਿਖੇ ਲੁੱਟਾਂ ਖੋਹਾਂ ਦਾ ਜ਼ਰਖੇਜ਼ ਮਾਹੌਲ ਵਧਣ ਕਰ ਕੇ ਆਮ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ ਅਤੇ ਤਰਾਸ਼ਦੀ ਤਾਂ ਇਹ ਹੈ ਕਿ ਇਹ ਕਾਰਾ ਰੁਕਣ ਦਾ ਨਾਂਅ ਤੱਕ ਨਹੀਂ ਲੈ ਰਿਹਾ ਹੈ | ਇਸੇ ਹੀ ਲੜੀ ਤਹਿਤ ਕੋਟ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੈਂਬਰਾਂ ਦੀ ਪਲੇਠੀ ਬੈਠਕ ਹੋਈ

ਫਤਹਿਗੜ੍ਹ ਪੰਜਤੂਰ, 12 ਫਰਵਰੀ (ਜਸਵਿੰਦਰ ਸਿੰਘ)-ਮਾਰਕੀਟ ਕਮੇਟੀ ਫਤਹਿਗੜ੍ਹ ਪੰਜਤੂਰ ਦਫ਼ਤਰ ਵਿਖੇ ਕਮੇਟੀ ਦੇ ਸਮੂਹ ਮੈਂਬਰਾਂ ਦੀ ਇਕ ਵਿਸ਼ੇਸ਼ ਬੈਠਕ ਚੇਅਰਮੈਨ ਜਰਨੈਲ ਸਿੰਘ ਖੰਬੇ ਤੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਲਲਿਹਾਂਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਤੇ ਚਾਰਟਰਡ ਅਕਾਊਾਟ ਐਸੋਸੀਏਸ਼ਨ ਨੇ ਅਧਿਕਾਰੀਆਂ ਨੂੰ ਸੌ ਾਪਿਆ ਮੰਗ ਪੱਤਰ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦੇਸ਼ ਭਰ ਦੇ ਵਕੀਲਾਂ ਵਲੋਂ ਅੱਜ ਜੀ.ਐੱਸ.ਟੀ. ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਮੋਗਾ ਤੇ ਚਾਰਟਰਡ ਅਕਾਊਾਟੈਂਟ ਐਸੋਸੀਏਸ਼ਨ ਮੋਗਾ ਨੇ ਮਿਲ ਕੇ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆ ਭੌ ਾ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵਲੋਂ 65.50 ਲੱਖ ਦੇ ਕਰਜ਼ਿਆਂ ਨੂੰ ਮਨਜ਼ੂਰੀ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਅਨੁਸੂਚਿਤ ਜਾਤੀਆ ਭੌਾ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਅੱਜ ਸਕਰੀਨਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਹੁਕਮ ਚੰਦ ਅਗਰਵਾਲ ...

ਪੂਰੀ ਖ਼ਬਰ »

ਸੀ. ਐੱਸ. ਸੀ. ਵਲੋਂ 18 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ- ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ | ਇਸ ਕਾਰਜ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਘਰ-ਘਰ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ, ਪਤਨੀ ਤੇ ਸੱਸ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 12 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਰਸ਼ਪਾਲ ਕੌਰ ਪਤਨੀ ਜਗਸੀਰ ਸਿੰਘ ਵਾਸੀ ਪ੍ਰੀਤ ਨਗਰ ਮੋਗਾ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਾਈ ਕਿ ਉਸ ਦੇ ਲੜਕੇ ਪਰਵਿੰਦਰ ਸਿੰਘ (22 ਸਾਲ) ਨੇ ਮਾਰਚ 2019 ਵਿਚ ਨੀਤੂ ਬੇਦੀ ਪੁੱਤਰੀ ਅਮਨਦੀਪ ਸਿੰਘ ਵਾਸੀ ਨੇੜੇ ਜੌੜੇ ...

ਪੂਰੀ ਖ਼ਬਰ »

ਏ. ਐੱਸ. ਕਾਲਜ ਵਿਚ ਬੀ. ਐੱਸ. ਸੀ. ਵਿਚੋਂ ਰੈਣੂਕਾ ਤੇ ਮਨਜੋਤ ਪਹਿਲੇ ਸਥਾਨਾਂ 'ਤੇ ਰਹੀਆਂ

ਖੰਨਾ, 12 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਐੱਸ. ਸੀ. ਮੈਡੀਕਲ ਦੇ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿਚ ਏ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਕਾਲਜ ਦੀ ਰੈਣੂਕਾ ਸ਼ਰਮਾ ਨੇ ਕਾਲਜ ਵਿਚੋਂ ਪਹਿਲਾ, ...

ਪੂਰੀ ਖ਼ਬਰ »

ਚੋਰੀ ਦਾ ਮੁਕੱਦਮਾ ਦਰਜ

ਮੋਗਾ, 12 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਮੁਨੀਸ਼ ਕੁਮਾਰ ਪੁੱਤਰ ਰਵੀ ਸ਼ੰਕਰ ਪਾਸਵਾਨ ਵਾਸੀ ਪਿੰਡ ਮਾਜੈਲੀਆ ਥਾਣਾ ਸਾਕਰਾ ਜ਼ਿਲ੍ਹਾ ਮੁਜੱਫਰਪੁਰ (ਬਿਹਾਰ) ਜੋ ਹੁਣ ਪਿੰਡ ਘੱਲ ਕਲਾਂ ਵਿਖੇ ਰਹਿੰਦਾ ਹੈ ਤੇ ਰੇਲਵੇ ਵਿਭਾਗ ਵਿਚ ਡਿਊਟੀ ਕਰਦਾ ਹੈ ਨੇ ਥਾਣਾ ਸਦਰ ਮੋਗਾ ...

ਪੂਰੀ ਖ਼ਬਰ »

ਸਵ. ਪ੍ਰੀਤਮ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਬੱਧਨੀ ਕਲਾਂ/ਬਿਲਾਸਪੁਰ, 12 ਫਰਵਰੀ (ਸੰਜੀਵ ਕੋਛੜ, ਸੁਰਜੀਤ ਸਿੰਘ ਗਾਹਲਾ)-ਪੀ.ਐੱਸ.ਪੀ. ਸੀ.ਐੱਲ. (ਬਿਜਲੀ) ਬੋਰਡ ਸਬ ਡਵੀਜ਼ਨ ਬੱਧਨੀ ਕਲਾਂ 'ਚ ਆਪਣੀਆਂ ਸੇਵਾਵਾਂ ਨਿਭਾ ਰਹੇ ਸੇਵਕ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਭਰਾ ਸ਼ਿੰਦਰਪਾਲ ਸਿੰਘ ਧਾਲੀਵਾਲ ਦੇ ਪਿਤਾ ਪ੍ਰੀਤਮ ...

ਪੂਰੀ ਖ਼ਬਰ »

ਡੈਫੋਡਿਲਜ਼ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 6 ਬੈਂਡ

ਐੱਮ. ਡੀ. ਮਨਦੀਪ ਸਿੰਘ ਖੋਸਾ ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਪੁਰਾਣੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਦੇ ਵਿਦਿਆਰਥੀ ਦੀਪਕ ਕੁਮਾਰ ਵਾਸੀ ਰੋਡੇ (ਬਾਘਾ ਪੁਰਾਣਾ) ਨੇ ਲਿਸਨਿੰਗ ਵਿਚ 6, ਰੀਡਿੰਗ ਵਿਚ 6, ਰਾਈਟਿੰਗ ਵਿਚ 6.5 ਤੇ ਸਪੀਕਿੰਗ ਵਿਚ 6 ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਰਾਈਟ-ਵੇਅ ਦੇ ਡਾਇਰੈਕਟਰ ਦੇਵ ਪ੍ਰੀਆ ਤਿਆਗੀ ਦਾ ਸਨਮਾਨ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੇ ਦਿਨੀਂ ਨਿਊਜ਼-18 ਚੈਨਲ ਵਲੋਂ ਸਿੱਖਿਆ ਸਿਖਰ ਸੰਮੇਲਨ ਕਰਵਾਇਆ ਗਿਆ | ਜਿੱਥੇ ਰਾਈਟ ਵੇਅ ਏਅਰਿਲੰਕਸ ਸੰਸਥਾ ਦੇ ਡਾਇਰੈਕਟਰ ਦੇਵ ਪ੍ਰੀਆ ਤਿਆਗੀ ਨੂੰ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਸਿੱਖਿਆ ...

ਪੂਰੀ ਖ਼ਬਰ »

ਠਾਠ ਦੇ ਮੁੱਖ ਸੇਵਾਦਾਰ ਕਰਮਜੀਤ ਸਿੰਘ ਨਾਲ ਕੀਤਾ ਦੁੱਖ ਸਾਂਝਾ

ਮਹਿੰਦਰ ਕੌਰ ਬੱਧਨੀ ਕਲਾਂ, 12 ਫਰਵਰੀ (ਸੰਜੀਵ ਕੋਛੜ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ 'ਚ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਕਰਮਜੀਤ ਸਿੰਘ ਕਾਕਾ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਤੇ ਉਜਾਗਰ ਸਿੰਘ ਦੀ ਧਰਮਪਤਨੀ ...

ਪੂਰੀ ਖ਼ਬਰ »

ਰਾਸ਼ਟਰੀ ਖੇਡਾਂ 'ਚ ਸੰਤ ਮੋਹਨ ਦਾਸ ਸਕੂਲ ਦੀ ਰਾਜਵੀਰ ਕੌਰ ਪਹਿਲੇ ਸਥਾਨ 'ਤੇ

ਸਮਾਲਸਰ, 12 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)- ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ ਮਾਰਸ਼ਲ ਆਰਟ ਦੇ ਕੋਚ ਜੁਗਲ ਕੁਮਾਰ ਦੀ ਅਗਵਾਈ ਹੇਠ 'ਪੰਜਾਬ ਦੀ ਤਰਫ਼ੋਂ' ਖੇਡਦਿਆਂ ਹੋਇਆਂ ...

ਪੂਰੀ ਖ਼ਬਰ »

ਸ਼ਹੀਦ ਨਛੱਤਰ ਸਿੰਘ ਗਿੱਲ ਮੈਮੋਰੀਅਲ ਕਲੱਬ ਦੀ ਮੀਟਿੰਗ ਹੋਈ

ਮੋਗਾ, 12 ਫਰਵਰੀ (ਜਸਪਾਲ ਸਿੰਘ ਬੱਬੀ)-ਗਿੱਲ ਨਿਵਾਸ ਮੋਗਾ ਵਿਖੇ ਸ਼ਹੀਦ ਨਛੱਤਰ ਸਿੰਘ ਗਿੱਲ ਮੈਮੋਰੀਅਲ ਕੈਨਲ ਐਾਡ ਗਰੇਅ ਹਾਊਡ ਟਰੈਕ ਰੇਸਿੰਗ ਕਲੱਬ ਰਜਿ. ਮੋਗਾ ਦੀ ਮੀਟਿੰਗ ਰਾਜਦੀਪ ਸਿੰਘ ਗਿੱਲ ਸਾਬਕਾ ਡੀ.ਜੀ.ਪੀ. ਪੰਜਾਬ ਪੁਲਿਸ ਐਾਡ ਡਾਇਰੈਕਟਰ ਪੀ.ਪੀ.ਏ. ਫਿਲੌਰ ...

ਪੂਰੀ ਖ਼ਬਰ »

ਆਰਸੇਟੀ ਮੋਗਾ ਈ.ਡੀ.ਪੀ. ਦੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 12 ਫਰਵਰੀ (ਜਸਪਾਲ ਸਿੰਘ ਬੱਬੀ)-ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਦੁੱਨੇਕੇ ਵਿਖੇ ਡਾਇਰੈਕਟਰ ਵਿਕਾਸ ਡੱਡਵਾਲ, ਫੈਕਲਟੀ ਮੈਂਬਰ ਸੀ. ਪੀ. ਸਿੰਘ ਦੀ ਅਗਵਾਈ ਹੇਠ ਚੱਲ ਰਹੇ ਇੰਟਰਪਨਿਊਰ ਵਿਕਾਸ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 12 ਫਰਵਰੀ (ਅਮੋਲਕ ਸਿੰਘ ਕਲਸੀ)-ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦੀ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਸਾਹਿਬਜ਼ਾਦਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ, ਜਿਸ ਵਿਚ ਬੱਚਿਆਂ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਯੂ. ਕੇ. ਸਟੱਡੀ ਵੀਜ਼ਾ ਲਗਵਾਉਣ 'ਚ ਮੋਹਰੀ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਢਿਲੋਂ ਕਲੀਨਿਕ ਦੇ ਨਾਲ ਸਥਿਤ ਹੈ ਵਲੋਂ ਵੱਖ-ਵੱਖ ਦੇਸ਼ਾਂ ਦੇ ਸਟੂਡੈਂਟ ਵੀਜ਼ੇ ਅਤੇ ਵਿਜ਼ਟਰ ਵੀਜ਼ੇ ਲਗਵਾਏ ਜਾਂਦੇ ਹਨ | ਆਪਣੀ ਇਸ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਜ਼ੋਰਾ ਸਿੰਘ ਕੀਰਤੀ ਚੱਕਰ ਦੀ ਬਰਸੀ 19 ਨੂੰ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਦੇਸ਼ ਤੇ ਕੌਮ ਲਈ ਮਰ ਮਿਟਣ ਵਾਲੇ ਸ਼ਹੀਦ ਬਣ ਜਾਂਦੇ ਹਨ | ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਰੱਖਣਾ ਸਮਾਜ ਦਾ ਮੁੱਢਲਾ ਫ਼ਰਜ਼ ਹੈ | ਅਜਿਹਾ ਹੀ ਇਕ ਸ਼ਹੀਦ ਹੌਲਦਾਰ ਜੋਰਾ ਸਿੰਘ 'ਕੀਰਤੀ ਚੱਕਰ' ਬਘੇਲੇ ਵਾਲਾ, ਜਿਸ ਦੀ ਸਾਲਾਨਾ ਬਰਸੀ ...

ਪੂਰੀ ਖ਼ਬਰ »

ਸ੍ਰੀ ਸ਼ਿਵ ਸ਼ਨੀ ਮੰਦਰ ਵਲੋਂ ਸ਼ੋਭਾ ਯਾਤਰਾ ਅੱਜ ਕੱਢੀ ਜਾਵੇਗੀ

ਬਾਘਾ ਪੁਰਾਣਾ, 12 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਪ੍ਰਾਚੀਨ ਸ੍ਰੀ ਸ਼ਿਵ ਸ਼ਨੀ ਮੰਦਰ (ਮਾਲ ਸਾਹਿਬ) ਬਾਘਾ ਪੁਰਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ 13 ਫਰਵਰੀ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ,ਜਿਸ ਨੂੰ ਝੰਡੀ ਦੇ ਕੇ ਰਵਾਨਾ ਕਰਨ ਦੀ ਰਸਮ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ- ਡੱਲਾ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਤੇ ਵੀਜ਼ਾ ਸੰਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ-ਪ੍ਰਮੰਨੀ ਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਉੱਥੇ ਹੀ ਅਨੇਕਾ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐੱਮ. ਡੀ. ਗੁਰਮਿਲਾਪ ...

ਪੂਰੀ ਖ਼ਬਰ »

ਜ਼ਿਲ੍ਹਾ ਰੂਰਲ ਐੱਨ. ਜੀ. ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਹੋਈ

ਮੋਗਾ, 12 ਫਰਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਰੂਰਲ ਐੱਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਲੂੰਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦਾ 8ਵਾਂ ਚੋਣ ਇਜਲਾਸ 29 ਫਰਵਰੀ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਪਿੰਡ ਗਲੋਟੀ ਵਿਖੇ ਫੁੱਟਬਾਲ ਡੀ ਲਾਇਸੈਂਸ ਕੋਰਸ ਦਾ ਉਦਘਾਟਨ

ਕੋਟ ਈਸੇ ਖਾਂ, 12 ਫਰਵਰੀ (ਨਿਰਮਲ ਸਿੰਘ ਕਾਲੜਾ)-ਆਲ ਇੰਡੀਆ ਫੁੱਟਬਾਲ ਐਸੋਸੀਏਸ਼ਨ ਤੇ ਜ਼ਿਲ੍ਹਾ ਮੋਗਾ ਫੁੱਟਬਾਲ ਐਸੋਸੀਏਸ਼ਨ ਅਤੇ ਅਮੋਲ ਅਕੈਡਮੀ ਦੇ ਵਿਸ਼ੇਸ਼ ਉਪਰਾਲੇ ਸਦਕਾ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਰਹਿਨੁਮਾਈ ਹੇਠ ਪਿੰਡ ਗਲੋਟੀ ਦੇ ...

ਪੂਰੀ ਖ਼ਬਰ »

ਮਿਊਾਸੀਪਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਦਾ ਵਫ਼ਦ ਮੰਗਾਂ ਸਬੰਧੀ ਮੰਤਰੀ ਨੂੰ ਮਿਲਿਆ

ਬਾਘਾ ਪੁਰਾਣਾ, 12 ਫਰਵਰੀ (ਬਲਰਾਜ ਸਿੰਗਲਾ)-ਮਿਊਾਸੀਪਲ ਪੈਨਸ਼ਨਰਜ਼ ਐਸੋਸੀਏਸ਼ਨ ਰੀਜ਼ਨ ਫ਼ਿਰੋਜਪੁਰ ਅਤੇ ਬਠਿੰਡਾ ਦਾ ਵਫ਼ਦ ਕੈਬਨਿਟ ਮੰਤਰੀ ਬ੍ਰਾਹਮ ਮਹਿੰਦਰਾ ਨੂੰ ਚੰਡੀਗੜ੍ਹ ਵਿਖੇ ਮਿਲਿਆ | ਮੰਤਰੀ ਨੂੰ ਮਿਲਣ ਉਪਰੰਤ ਇਸ ਵਫ਼ਦ ਵਿਚ ਸ਼ਾਮਿਲ ਪ੍ਰਧਾਨ ਪਰਮਜੀਤ ...

ਪੂਰੀ ਖ਼ਬਰ »

'ਆਪ' ਦੀ ਦਿੱਲੀ 'ਚ ਹੂੰਝਾ ਫੇਰ ਜਿੱਤ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਫ਼ਤਿਹਗੜ੍ਹ ਪੰਜਤੂਰ, 12 ਫਰਵਰੀ (ਜਸਵਿੰਦਰ ਸਿੰਘ)-ਆਮ ਆਦਮੀ ਪਾਰਟੀ ਦਿੱਲੀ ਵਿਚ ਭਾਰੀ ਬਹੁਮਤ ਨਾਲ ਜੇਤੂ ਹੋਈ ਹੈ ਅਤੇ ਕੇਜਰੀਵਾਲ ਲਗਾਤਾਰ ਤੀਸਰੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣ ਗਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਲਕਾ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਸਮਾਪਤ

ਮੋਗਾ, 12 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਕਲਗ਼ੀਧਰ ਸਾਹਿਬ ਦਸਮੇਸ਼ ਨਗਰ ਮੋਗਾ ਵਲੋਂ ਇਲਾਕੇ ਦੀਆਂ ਸੰਗਤਾਂ, ਸਮੂਹ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਅਤੇ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਤਿੰਨ ਰੋਜਾ 16ਵਾਂ ਗੁਰਮਤਿ ਸਮਾਗਮ ਬਾਬਾ ਨਰਿੰਦਰ ਸਿੰਘ, ਬਾਬਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਕਾਰਜਕਾਰਨੀ ਮੀਟਿੰਗ ਹੋਈ

ਮੋਗਾ, 12 ਫਰਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੈੱਡ ਕਰਾਸ ਡੇਅ ਕੇਅਰ ਸੈਂਟਰ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਕੌਾਸਲ (ਸੇਵਾ ਮੁਕਤ ਮੁਲਾਜ਼ਮ) ਫੈਡਰੇਸ਼ਨ ਕਾਰਜਕਾਰਨੀ ਦੀ ਮੀਟਿੰਗ ਸਰਦਾਰੀ ਲਾਲ ਕਾਮਰਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਤੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 12 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਨਛੱਤਰ ਸਿੰਘ ਭਵਨ ਮੋਗਾ ਵਿਚ ਹੋਈ | ਮੀਟਿੰਗ ਦੇ ਸ਼ੁਰੂ ਵਿਚ ਸੁਬੇਗ ਸਿੰਘ ਲੰਡੇ, ਮਲਕੀਤ ...

ਪੂਰੀ ਖ਼ਬਰ »

ਆਕਸਫੋਰਡ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆਵਾਂ ਵਿਚ ਬਿਹਤਰੀਨ ਕਾਰਗੁਜ਼ਾਰੀ ਅਤੇ ਉੱਜਵਲ ਭਵਿੱਖ ਨੂੰ ਮੁੱਖ ਰੱਖਦੇ ਹੋਏ ਸਕੂਲ ਕੈਂਪਸ ਵਿਚ ਸ੍ਰੀ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਵਲੋਂ ਧੀਰ ਪਰਿਵਾਰ ਨਾਲ ਦੁੱਖ ਪ੍ਰਗਟ

ਕੋਟ ਈਸੇ ਖਾਂ, 12 ਫਰਵਰੀ (ਨਿਰਮਲ ਸਿੰਘ ਕਾਲੜਾ)-ਇਲਾਕੇ ਦੇ ਉੱਘੇ ਸਮਾਜ ਸੇਵੀ ਵਿਜੇ ਧੀਰ ਸਾਬਕਾ ਚੇਅਰਮੈਨ ਦੇ ਚਾਚਾ ਤੇ ਦੀਪ ਧੀਰ ਦੇ ਪਿਤਾ ਬਲਵੰਤ ਸਿੰਘ ਧੀਰ ਡਿਪਟੀ ਡਾਇਰੈਕਟਰ ਸਿੱਖਿਆ ਬੋਰਡ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਹਨ | ਉਨ੍ਹਾਂ ਦੇ ਪਰਿਵਾਰ ਨਾਲ ਹਲਕਾ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ 'ਚ ਵਿਦਾਇਗੀ ਸਮਾਰੋਹ ਕਰਵਾਇਆ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ 11 ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ 'ਜੇ ਗੁਰ ਝਿੜਕੇ ਤਾਂ ਮੀਠਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਡਾਰਵਿਨ ਦਿਵਸ ਮਨਾਇਆ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਾਰਵਿਨ ਦਿਵਸ ਮਨਾਇਆ ਗਿਆ, ਜਿਸ ਦੌਰਾਨ ਬੱਚਿਆਂ ਵਲੋਂ ਚਾਰਟ, ...

ਪੂਰੀ ਖ਼ਬਰ »

ਇੰਟਰਨੈਸ਼ਨਲ ਕਾਮਰਸ ਓਲੰਪੀਅਡ ਮੁਕਾਬਲੇ 'ਚ ਪੰਜਾਬ ਸਕੂਲ ਦੇ ਵਿਦਿਆਰਥੀ ਨੇ ਜਿੱਤੇ ਸੋਨ ਤਗਮੇ

ਬਾਘਾ ਪੁਰਾਣਾ, 12 ਫਰਵਰੀ (ਬਲਰਾਜ ਸਿੰਗਲਾ)-ਜ਼ਿਲ੍ਹਾ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ. ਐਜੂ. ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਕਾਮਰਸ ਓਲੰਪੀਅਡ ਮੁਕਾਬਲੇ ਵਿਚੋਂ ਵਿਦਿਆਰਥੀ ਲਿਪਾਕਸ਼ੀ ਕਾਂਸਲ ਅਤੇ ਜਤਿਨ ...

ਪੂਰੀ ਖ਼ਬਰ »

ਕਿਚਲੂ ਸਕੂਲ ਵਿਖੇ ਬੱਚਿਆਂ ਨੂੰ ਅਖ਼ਬਾਰ ਪੜ੍ਹਨ ਦੇ ਲਾਭ ਸਬੰਧੀ ਜਾਣੂ ਕਰਵਾਇਆ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਆਯੋਜਿਤ ਵਿਸ਼ੇਸ਼ ਗਤੀਵਿਧੀ ਦੌਰਾਨ ਬੱਚਿਆਂ ਨੂੰ ਅਖ਼ਬਾਰ ਪੜ੍ਹਨ ਅਤੇ ਉਸ ਦੇ ਲਾਭ ਸਬੰਧੀ ਜਾਣੂ ਕਰਵਾਇਆ ਗਿਆ | ਪਹਿਲੀ ਤੋਂ ਤੀਜੀ ਕਲਾਸ ਤੱਕ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਪੰਜਾਬ ਦੇ ਮੁਲਾਜ਼ਮ ਸਾਂਝੀਆਂ ਮੰਗਾਂ ਲਈ 23 ਨੂੰ ਪਟਿਆਲੇ ਵੱਲ ਵਹੀਰਾਂ ਘੱਤਣਗੇ- ਢਿੱਲੋਂ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਿਗਿਆਨਕ ਕੇਂਦਰ ਮੋਗਾ ਵਲੋਂ ਪੰਜਾਬ ਐਾਡ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ 23 ਫਰਵਰੀ ਨੂੰ ਪਟਿਆਲਾ ਵਿਖੇ ਸਾਂਝੀਆਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਲਗਾਏ ਜਾ ਰਹੇ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਸਰਬ ਸਾਂਝੀਵਾਲਤਾ ਦੇ ਪ੍ਰਤੀਕ- ਵਿਧਾਇਕ ਬਰਾੜ

ਸਮਾਧ ਭਾਈ, 12 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਾਇਆ ਗਿਆ¢ ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਕੌਰ ਇਮੀਗ੍ਰੇਸ਼ਨ ਸੰਸਥਾ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਾਇਆ

ਮੋਗਾ, 12 ਫਰਵਰੀ (ਅਮਰਜੀਤ ਸਿੰਘ ਸੰਧੂ)-ਕੌਰ ਇਮੀਗਰੇਸ਼ਨ ਸੰਸਥਾ ਨੇ ਬਰਨਾਲਾ ਜ਼ਿਲੇ੍ਹ ਦੇ ਪਿੰਡ ਸੰਘੇੜਾ ਦੇ ਜਗਸੀਰ ਸਿੰਘ ਦੀ ਬੇਟੀ ਜਸਪ੍ਰੀਤ ਕੌਰ ਧਾਲੀਵਾਲ ਦਾ ਮਹਿਜ਼ 24 ਘੰਟੇ ਵਿਚ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ¢ ਇਸ ਮੌਕੇ ਜਸਪ੍ਰੀਤ ਕੌਰ ਦੇ ...

ਪੂਰੀ ਖ਼ਬਰ »

ਕਾ. ਗੁਰਦਿਆਲ ਸਿੰਘ ਨਮਿਤ ਪਾਠ ਦਾ ਭੋਗ ਭਲਕੇ

ਕਾ. ਗੁਰਦਿਆਲ ਸਿੰਘ ਨਿਹਾਲ ਸਿੰਘ ਵਾਲਾ, 12 ਫਰਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕਾਮਰੇਡ ਸੁਖਦੇਵ ਸਿੰਘ ਭੋਲਾ, ਇਕਬਾਲ ਸਿੰਘ ਟਹਿਲਾ ਕਿਤਾਬਾਂ ਵਾਲੇ ਅਤੇ ਸਰਬਜੀਤ ਸਿੰਘ ਸਰਬਾ ਨੂੰ ਉਸ ਸਮੇਂ ਗਹਿਰਾ ਸਦਮਾ ਪੱੁਜਿਆ ਜਦੋਂ ਉਨ੍ਹਾਂ ਦੇ ਪਿਤਾ ...

ਪੂਰੀ ਖ਼ਬਰ »

ਜ਼ਿਲ੍ਹਾ ਸਾਂਝ ਕੇਂਦਰ ਮੋਗਾ ਦੀ ਮੀਟਿੰਗ ਹੋਈ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਇਰੈਕਟਰ ਜਨਰਲ ਪੁਲਿਸ ਅਤੇ ਵਧੀਕ ਡਾਇਰੈਕਟ ਜਨਰਲ ਕਮਿਊਨਿਟੀ ਪੁਲਿਸਿੰਗ ਵਿੰਗ ਪੰਜਾਬ ਦੇ ਹੁਕਮਾਂ ਅਨੁਸਾਰ ਕਪਤਾਨ ਪੁਲਿਸ (ਹੈੱਡ) ਕਮ-ਜ਼ਿਲ੍ਹਾ ਕਮਿਊਨਿਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX