ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 2 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 3 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 4 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 5 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 5 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 6 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 6 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 7 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 7 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 7 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 8 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 8 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 8 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਖੇਡ ਸੰਸਾਰ

ਆਸਟ੍ਰੇਲੀਆ ਦਾ ਤਿਕੋਣੀ ਟੀ-20 ਲੜੀ 'ਤੇ ਕਬਜ਼ਾ

ਮੈਲਬੋਰਨ, 12 ਫਰਵਰੀ (ਏਜੰਸੀ)- ਆਸਟ੍ਰੇਲੀਆ ਦੇ ਿਖ਼ਲਾਫ਼ ਟੀ20 ਤਿਕੋਣੀ ਲੜੀ ਦਾ ਫਾਈਨਲ ਖੇਡਣ ਉਤਰੀ ਭਾਰਤੀ ਮਹਿਲਾ ਟੀਮ ਨੂੰ ਉਸ ਦੀ ਸਲਾਮੀ ਬੱਲੇਬਾਜ਼ ਸਮਿ੍ਤੀ ਮੰਧਾਨਾ ਦੀ 37 ਗੇਂਦਾਂ ਖੇਡੀ 66 ਦੌੜਾਂ ਦੀ ਸ਼ਾਨਦਾਰ ਪਾਰੀ ਜਿੱਤ ਨਹੀਂ ਦਿਵਾ ਸਕੀ | ਇਸ ਮੁਕਾਬਲੇ 'ਚ ਮੇਜ਼ਬਾਨ ਆਸਟ੍ਰੇਲੀਆ ਨੇ ਉਸ ਨੂੰ 11 ਦੌੜਾਂ ਨਾਲ ਹਰਾ ਕੇ ਇਹ ਲੜੀ ਆਪਣੇ ਨਾਂਅ ਕਰ ਲਈ | ਕੰਗਾਰੂ ਟੀਮ ਨੇ ਭਾਰਤ ਨੂੰ ਜਿੱਤ ਲਈ 156 ਦੌੜਾਂ ਦਾ ਟੀਚਾ ਦਿੱਤਾ ਸੀ ਪਰ ਭਾਰਤੀ ਟੀਮ 144 ਦੌੜਾਂ 'ਤੇ ਹੀ ਆਲ ਆਊਟ ਹੋ ਗਈ | ਇਕ ਸਮੇਂ ਭਾਰਤ ਦਾ ਸਕੋਰ 15ਵੇਂ ਓਵਰ 'ਚ 3 ਵਿਕਟ 'ਤੇ 115 ਦੌੜਾਂ ਸੀ | ਖੱਬੇ ਹੱਥ ਦੀ ਸਪਿਨਰ ਜੋਨਾਸਨ ਨੇ 4 ਓਵਰਾਂ 'ਚ 12 ਦੌੜਾਂ ਦੇ ਕੇ 5 ਵਿਕਟ ਹਾਸਲ ਕੀਤੇ | ਇਸ ਦੇ ਨਾਲ ਹੀ ਉਹ ਮਹਿਲਾ ਟੀ20 ਕ੍ਰਿਕਟ 'ਚ ਇਕ ਪਾਰੀ 'ਚ 5 ਵਿਕਟ ਲੈਣ ਵਾਲੀ ਤੀਸਰੀ ਆਸਟ੍ਰੇਲੀਆਈ ਗੇਂਦਬਾਜ਼ ਬਣ ਗਈ ਹੈ | ਇਸ ਤੋਂ ਪਹਿਲਾਂ ਆਸਟ੍ਰੇਲੀਆ ਨੇ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ 'ਚ 6 ਵਿਕਟਾਂ 'ਤੇ 155 ਦੌੜਾਂ ਬਣਾਈਆਂ | ਜਵਾਬ 'ਚ ਭਾਰਤ ਲਈ ਮੰਧਾਨਾ ਨੇ ਹਮਲਾਵਰ ਬੱਲੇਬਾਜ਼ੀ ਕਰਦਿਆਂ ਆਪਣੀ ਪਾਰੀ 'ਚ 12 ਚੌਕੇ ਜੜੇ | ਉਹ 15ਵੇਂ ਓਵਰ 'ਚ ਆਪਣਾ ਵਿਕਟ ਗਵਾ ਬੈਠੀ | ਕਪਤਾਨ ਹਰਮਨਪ੍ਰੀਤ ਕੌਰ ਦੇ 16ਵੇਂ ਓਵਰ 'ਚ ਆਊਟ ਹੋਣ ਤੋਂ ਬਾਅਦ ਭਾਰਤ ਦੀ ਰਹੀ ਸਹੀ ਉਮੀਦ ਵੀ ਚਲੀ ਗਈ | ਇਸ ਟੂਰਨਾਮੈਂਟ 'ਚ 'ਪਲੇਅਰ ਆਫ਼ ਦੀ ਸੀਰੀਜ਼' ਰਹੀ ਸਲਾਮੀ ਬੱਲੇਬਾਜ਼ ਬੇਥ ਮੂਨੀ ਨੇ 54 ਗੇਂਦਾਂ 'ਚ 9 ਚੌਕਿਆਂ ਦੀ ਮਦਦ ਨਾਲ ਅਜੇਤੂ 71 ਦੌੜਾਂ ਬਣਾਈਆਂ |

ਇਕ ਦਿਨਾ ਰੈਂਕਿੰਗ

ਕੋਹਲੀ ਦੀ ਬਾਦਸ਼ਾਹਤ ਬਰਕਰਾਰ, ਬੁਮਰਾਹ ਨੇ ਗਵਾਈ

ਦੁਬਈ, 12 ਫਰਵਰੀ (ਏਜੰਸੀ)-ਆਈ.ਸੀ.ਸੀ. ਵਲੋਂ ਜਾਰੀ ਤਾਜ਼ਾ ਇਕ ਦਿਨਾ ਬੱਲੇਬਾਜ਼ੀ ਰੈਂਕਿੰਗ 'ਚ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੰਬਰ ਇਕ ਸਥਾਨ 'ਤੇ ਬਰਕਰਾਰ ਹਨ, ਜਦੋਂਕਿ ਇਕ ਦਿਨਾ ਗੇਂਦਬਾਜ਼ੀ ਰੈਂਕਿੰਗ 'ਚ ਜਸਪ੍ਰੀਤ ਬੁਮਰਾਹ ਨੂੰ ਖ਼ਰਾਬ ਪ੍ਰਦਰਸ਼ਨ ਦਾ ...

ਪੂਰੀ ਖ਼ਬਰ »

ਕੇਨਰਸ ਕੱਪ 'ਚ ਹੰਪੀ ਜਿੱਤੀ, ਹਰਿਕਾ ਹਾਰੀ

ਸੈਂਟ ਲੁਈਸ (ਅਮਰੀਕਾ), 12 ਫਰਵਰੀ (ਏਜੰਸੀ)- ਭਾਰਤੀ ਖਿਡਾਰੀਆਂ ਨੇ ਕੇਨਰਸ ਕੱਪ ਸ਼ਤਰੰਜ ਦੇ 5ਵੇਂ ਦੌਰ 'ਚ ਮਿਲਿਆ-ਜੁਲਿਆ ਪ੍ਰਦਰਸ਼ਨ ਕੀਤਾ | ਇਸ ਮੌਕੇ ਕੋਨੇਰੂ ਹੰਪੀ ਨੇ ਜਿਥੇ ਜਿੱਤ ਦਰਜ ਕੀਤੀ, ਉਥੇ ਡੀ. ਹਰਿਕਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ | ਹੰਪੀ ਨੇ ਕਾਲੇ ...

ਪੂਰੀ ਖ਼ਬਰ »

ਸ਼ੁਭਮਨ ਗਿੱਲ ਨੂੰ ਨਿਊਜ਼ੀਲੈਂਡ ਿਖ਼ਲਾਫ਼ ਹੋਣ ਵਾਲੀ ਟੈਸਟ ਲੜੀ 'ਚ ਮਿਲੇ ਮੌਕਾ-ਹਰਭਜਨ

ਹੈਮਿਲਟਨ, 12 ਫਰਵਰੀ (ਏਜੰਸੀ)- ਭਾਰਤ ਦੇ ਸੀਨੀਅਰ ਆਫ਼ ਸਪਿਨਰ ਹਰਭਜਨ ਸਿੰਘ ਦਾ ਮੰਨਣਾ ਹੈ ਕਿ ਭਾਰਤ-ਏ ਲਈ ਹਾਲ ਹੀ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸ਼ੁਭਮਨ ਗਿੱਲ ਟੈਸਟ ਕਿ੍ਕਟ 'ਚ ਪਹਿਲਾ ਮੈਚ ਖੇਡਣ ਲਈ ਤਿਆਰ ਹਨ ਤੇ ਉਨ੍ਹਾਂ ਨੂੰ ਪਿ੍ਥਵੀ ਸ਼ਾਅ ਤੋਂ ਪਹਿਲਾਂ ...

ਪੂਰੀ ਖ਼ਬਰ »

ਮੇਰੀ ਨਜ਼ਰ ਭਾਰਤ ਦੀ ਪਹਿਲੀ ਐਮ.ਐਮ.ਏ. ਵਿਸ਼ਵ ਚੈਂਪੀਅਨ ਬਣਨ 'ਤੇ-ਰੀਤੂ ਫੋਗਟ

ਨਵੀਂ ਦਿੱਲੀ, 12 ਫਰਵਰੀ (ਏਜੰਸੀ)- ਕੁਸ਼ਤੀ ਤੋਂ ਐਮ.ਐਮ.ਏ. (ਮਿਕਸਡ ਮਾਰਸ਼ਲ ਆਰਟ) ਲੜਾਕੂ ਬਣੀ ਰੀਤੂ ਫੋਗਟ ਨੇ ਕਿਹਾ ਕਿ ਭਵਿੱਖ 'ਚ ਉਹ ਕੁਸ਼ਤੀ 'ਚ ਵਾਪਸੀ ਕਰ ਸਕਦੀ ਹੈ ਪਰ ਫਿਲਹਾਲ ਉਸ ਦਾ ਧਿਆਨ ਭਾਰਤ ਦੀ ਪਹਿਲੀ ਐਮ.ਐਮ.ਏ. ਵਿਸ਼ਵ ਚੈਂਪੀਅਨ ਬਣਨ 'ਤੇ ਕੇਂਦਰਿਤ ਹੈ | ...

ਪੂਰੀ ਖ਼ਬਰ »

ਇਸ਼ਾਂਤ ਸ਼ਰਮਾ 15 ਨੂੰ ਦੇਣਗੇ 'ਫਿਟਨੈੱਸ' ਟੈਸਟ

ਨਵੀਂ ਦਿੱਲੀ, 12 ਫਰਵਰੀ (ਏਜੰਸੀ)- ਭਾਰਤ ਦੇ ਸਭ ਤੋਂ ਅਨੁਭਵੀ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ 15 ਫਰਵਰੀ ਨੂੰ ਬੈਂਗਲੁਰੂ 'ਚ ਕੌਮੀ ਕ੍ਰਿਕਟ ਅਕੈਡਮੀ (ਐਨ.ਸੀ.ਏ.) 'ਚ 'ਫਿਟਨੈੱਸ' ਟੈਸਟ ਦੇਣਗੇ | ਇਸ 'ਫਿਟਨੈੱਸ' ਟੈਸਟ ਦਾ ਨਤੀਜਾ ਤੈਅ ਕਰੇਗਾ ਕਿ ਇਸ਼ਾਂਤ ਨਿਊਜ਼ੀਲੈਂਡ ਦੇ ...

ਪੂਰੀ ਖ਼ਬਰ »

ਚੀਨ ਗ੍ਰੈਂਡ ਪਿ੍ਕਸ ਕੋਰੋਨਾ ਵਾਇਰਸ ਕਾਰਨ ਮੁਲਤਵੀ

ਨਵੀਂ ਦਿੱਲੀ, 12 ਫਰਵਰੀ (ਏਜੰਸੀ)- ਮੋਟਰਸਪੋਰਟ ਦੀ ਪ੍ਰਬੰਧਕੀ ਸੰਸਥਾ ਐਫ.ਆਈ.ਏ. ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ 2020 ਚੀਨ ਗ੍ਰੈਂਡ ਪਿ੍ਕਸ, ਜੋ ਕਿ 17 ਤੇ 19 ਅਪ੍ਰੈਲ ਨੂੰ ਹੋਣ ਜਾ ਰਿਹਾ ਸੀ, ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਐਫ.ਆਈ.ਏ. ...

ਪੂਰੀ ਖ਼ਬਰ »

ਰਣਜੀ ਟਰਾਫ਼ੀ: ਪੰਜਾਬ ਵਲੋਂ ਬੰਗਾਲ ਿਖ਼ਲਾਫ਼ ਵਧੀਆ ਸ਼ੁਰੂਆਤ

ਪਟਿਆਲਾ, 12 ਜਨਵਰੀ (ਚਹਿਲ)- ਰਣਜੀ ਟਰਾਫ਼ੀ ਦੇ ਲੀਗ ਦੌਰ ਦੇ ਆਖ਼ਰੀ ਚਾਰ ਦਿਨਾਂ ਮੈਚ ਦੇ ਪਹਿਲੇ ਦਿਨ ਅੱਜ ਪੰਜਾਬ ਦੀ ਟੀਮ ਨੇ ਬੰਗਾਲ ਦੀ ਟੀਮ ਨੂੰ ਖੇਡ ਦੇ ਹਰ ਖੇਤਰ 'ਚ ਪਛਾੜਦੇ ਹੋਏ ਮੈਚ 'ਚ ਵਧੀਆ ਸ਼ੁਰੂਆਤ ਕੀਤੀ | ਪੰਜਾਬ ਦੇ ਫਿਰਕੀ ਗੇਂਦਬਾਜ਼ ਵਿਨੈ ਚੌਧਰੀ ਤੇ ਤੇਜ਼ ...

ਪੂਰੀ ਖ਼ਬਰ »

ਕਬੱਡੀ ਟੀਮ ਨੂੰ ਵਿਸ਼ਵ ਕੱਪ ਖੇਡਣ ਲਈ ਪਾਕਿ ਤੋਂ ਮਿਲਿਆ ਸੀ ਨਿੱਜੀ ਸੱਦਾ-ਕੋਚ

ਚੰਡੀਗੜ੍ਹ, 12 ਫਰਵਰੀ (ਏਜੰਸੀ)- ਕਬੱਡੀ ਵਿਸ਼ਵ ਕੱਪ 'ਚ ਹਿੱਸਾ ਲੈਣ ਲਈ ਭਾਰਤੀ ਟੀਮ ਦੇ ਪਾਕਿਸਤਾਨ ਜਾਣ ਤੋਂ ਬਾਅਦ ਵਿਵਾਦ ਵਧਦਾ ਜਾ ਰਿਹਾ ਹੈ | ਇਸੇ ਵਿਚਕਾਰ ਉਥੇ ਗਈ ਟੀਮ ਦੇ ਕੋਚ ਹਰਪ੍ਰੀਤ ਸਿੰਘ ਬਾਬਾ ਨੇ ਕਿਹਾ ਕਿ ਕਬੱਡੀ ਟੀਮ ਨੂੰ ਨਿੱਜੀ ਤੌਰ 'ਤੇ ਟੂਰਨਾਮੈਂਟ 'ਚ ...

ਪੂਰੀ ਖ਼ਬਰ »

ਪਾਕਿਸਤਾਨ ਗਈ ਕਬੱਡੀ ਟੀਮ ਦੀ ਜਾਂਚ ਹੋਣੀ ਚਾਹੀਦੀ-ਬਾਜਵਾ

ਜਲੰਧਰ, 12 ਫਰਵਰੀ (ਸਾਬੀ)- ਪਾਕਿਸਤਾਨ 'ਚ ਹੋ ਰਹੇ ਵਿਸ਼ਵ ਕਬੱਡੀ ਕੱਪ 'ਚ ਹਿੱਸਾ ਲੈਣ ਗਈ ਭਾਰਤੀ ਟੀਮ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਲ ਸਟਾਈਲ ਕਬੱਡੀ ਫ਼ੈੱਡਰੇਸ਼ਨ ਇੰਡੀਆ (1978) ਦੇ ਪ੍ਰਧਾਨ ਫ਼ਤਹਿਜੰਗ ਸਿੰਘ ਬਾਜਵਾ (ਵਿਧਾਇਕ) ਨੇ ਕੇਂਦਰ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX