ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  1 day ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  1 day ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  1 day ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  1 day ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  1 day ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਇੰਗਲੈਂਡ 'ਚ ਬੇਘਰੇ ਭੁੱਖਿਆਂ ਨੂੰ ਲੰਗਰ ਛਕਾ ਰਹੀ ਹੈ 'ਨਿਸ਼ਕਾਮ ਸਵਾਤ' ਸੰਸਥਾ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਭਰ 'ਚ ਸਿੱਖਾਂ ਵਲੋਂ ਮਨੁੱਖਤਾ ਦੀ ਸੇਵਾ ਲਈ ਹਰ ਸੰਭਵ ਸੇਵਾ ਕਰਨ ਦੇ ਉਪਰਾਲੇ ਕੀਤੇ ਹਨ | ਸਿੱਖ ਸੰਸਥਾਵਾਂ ਅਤੇ ਸਿੱਖ ਭਾਈਚਾਰੇ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਚਲਾਈ ਲੰਗਰ ਦੀ ਪ੍ਰਥਾ ਦੀ ਚਰਚਾ ਦੇਸ਼-ਵਿਦੇਸ਼ ਦੀਆਂ ਸਰਕਾਰਾਂ ਵੀ ਕਰਦੀਆਂ ਰਹਿੰਦੀਆਂ ਹਨ | ਇੰਗਲੈਂਡ 'ਚ 2008 'ਚ ਸੰਸਥਾ ਦੇ ਮੁਖੀ ਰਣਦੀਪ ਸਿੰਘ ਦੇ ਉਪਰਾਲੇ ਨਾਲ ਪੱਛਮੀ ਲੰਡਨ ਤੋਂ 'ਸਿੱਖ ਵੈਲਫੇਅਰ ਐਾਡ ਅਵੇਅਰਨੈੱਸ ਟੀਮ' ਦੀ ਸ਼ੁਰੂਆਤ ਕੀਤੀ ਗਈ | ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਸਿੱਖ ਧਰਮ ਅਤੇ ਸਿੱਖ ਵਿਰਸੇ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਨਸ਼ੇ, ਗੈਂਗਵਾਰ ਅਤੇ ਸ਼ਰਾਬ ਸਮੇਤ ਬੁਰੀਆਂ ਆਦਤਾਂ ਤੋਂ ਬਚਾਉਣਾ ਸੀ | ਸੰਨ 2009 'ਚ ਸਾਊਥਾਲ ਤੋਂ ਬੇਘਰੇ ਲੋਕਾਂ ਨੂੰ ਲੰਗਰ ਛਕਾਉਣ ਦੀ ਸੇਵਾ ਸ਼ੁਰੂ ਕਰਨ ਵਾਲੀ ਇਸ ਸੰਸਥਾ ਨੇ ਹੌਲੀ-ਹੌਲੀ ਸੇਵਾ ਦਾ ਸਫਰ ਤੈਅ ਕਰਦਿਆਂ ਅੱਜ ਲੰਡਨ ਸਮੇਤ ਯੂ. ਕੇ. ਦੇ ਕਈ ਇਲਾਕਿਆਂ 'ਚ ਬੇਘਰੇ ਅਤੇ ਭੁੱਖੇ ਲੋਕਾਂ ਦੀ ਮਦਦ ਕਰ ਰਹੀ ਹੈ | ਲੰਗਰ ਤਿਆਰ ਕਰਕੇ ਵੈਨਾਂ ਰਾਹੀਂ ਵੱਖ-ਵੱਖ ਥਾਵਾਂ 'ਤੇ ਲਿਜਾਇਆ ਜਾਂਦਾ ਹੈ ਅਤੇ ਲੋੜਵੰਦਾਂ 'ਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਰਤਾਇਆ ਜਾਂਦਾ ਹੈ | ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਨੂੰ ਜਿਥੇ ਸਿੱਖ ਨੌਜਵਾਨ ਗੈਰ ਸਿੱਖਾਂ 'ਚ ਵੰਡ ਕੇ ਸਿੱਖ ਕੀ ਹਨ ਦਾ ਸੁਨੇਹਾ ਦੇ ਰਹੇ ਹਨ, ਉੱਥੇ ਹੀ ਨੌਜਵਾਨ ਸਿੱਖ ਪੀੜੀ ਲਈ ਪ੍ਰੇਰਣਾ ਸਰੋਤ ਵੀ ਬਣੇ ਹੋਏ ਹਨ | ਇਸ ਸੇਵਾ 'ਚ ਸਿੱਖ ਬੀਬੀਆਂ ਅਤੇ ਬੱਚੀਆਂ ਵਲੋਂ ਵੀ ਮੋਢੇ ਨਾਲ ਮੋਢਾ ਜੋੜ ਕੇ ਸੇਵਾ ਕੀਤੀ ਜਾਂਦੀ ਹੈ, ਸਿੱਖ ਕੌਮ ਦਾ ਸਿਰ ਉਸ ਸਮੇਂ ਹੋਰ ਵੀ ਉੱਚਾ ਹੋ ਜਾਂਦਾ ਹੈ ਜਦੋਂ ਲੋਕਾਂ ਨੂੰ ਬੇਘਰਿਆਂ ਨਾਲ ਪਿਆਰ ਕਰਨ ਲਈ ਆਖਦਿਆਂ ਇਹ ਸੇਵਾਦਾਰ ਖੁਦ ਠੰਡੀਆਂ ਅਤੇ ਹਨੇਰੀਆਂ ਰਾਤਾਂ ਨੀਲੇ ਅਸਮਾਨ ਦੀ ਛੱਤ ਹੇਠ ਗੁਜ਼ਾਰਦੇ ਹਨ |

ਮੁੰਬਈ 'ਚ ਭਾਰ ਘਟਾਉਣ ਦੀ ਦਵਾਈ ਖਾਣ ਨਾਲ ਔਰਤ ਦੀ ਮੌਤ

ਮੁੰਬਈ, 12 ਫਰਵਰੀ (ਇੰਟ.)- ਮਹਾਰਾਸ਼ਟਰ ਦੇ ਠਾਣੇ 'ਚ 22 ਸਾਲਾ ਔਰਤ ਦੀ ਪਾਬੰਦੀ ਸ਼ੁਦਾ ਭਾਰ ਘਟਾਉਣ ਦੀ ਗੋਲੀ ਖਾਣ ਦੇ ਕੁਝ ਘੰਟਿਆਂ ਬਾਅਦ ਹੀ ਮੌਤ ਹੋ ਗਈ | ਮੇਘਨਾ ਦੇਵਗਡਕਰ ਨਾਂਅ ਦੀ ਔਰਤ ਇਕ ਡਾਂਸਰ ਸੀ ਅਤੇ ਜਿੰਮ ਟਰੇਨਰ ਦੇ ਤੌਰ 'ਤੇ ਕੰਮ ਕਰਦੀ ਸੀ | ਉਸ ਨੇ ਪਾਬੰਦੀ ...

ਪੂਰੀ ਖ਼ਬਰ »

ਯਾਤਰੀ ਦੀ ਬਿਮਾਰੀ ਕਾਰਨ ਉਡਾਣ ਰੱਦ *ਏਅਰਲਾਈਨਜ਼ ਨੂੰ ਦੇਣੀਆਂ ਪੈ ਰਹੀਆਂ ਸਫ਼ਾਈਆਂ

ਕੈਲਗਰੀ, 12 ਫਰਵਰੀ (ਹਰਭਜਨ ਸਿੰਘ ਢਿੱਲੋਂ)– ਏਅਰ ਕੈਨੇਡਾ ਦੀ ਕੈਲਗਰੀ ਤੋਂ ਵੈਨਕੂਵਰ ਜਾਣ ਵਾਲੀ ਉਡਾਣ ਏ.ਸੀ.211 ਨੂੰ ਬੀਤੇ ਕੱਲ੍ਹ ਰੱਦ ਕੀਤੇ ਜਾਣ ਦਾ ਕਾਰਨ ਇਕ ਮਰੀਜ਼ ਦੀ ਤਬੀਅਤ ਖ਼ਰਾਬ ਹੋਣ ਕਾਰਨ ਜਹਾਜ਼ ਦੀ ਚੰਗੀ ਤਰ੍ਹਾਂ ਸਾਫ਼ ਸਫ਼ਾਈ ਕਰਨਾ ਸੀ ਨਾ ਕਿ ਕਿਸੇ ...

ਪੂਰੀ ਖ਼ਬਰ »

ਕੈਲਗਰੀ 'ਚ ਸਕੂਲੀ ਬੱਚੇ ਲਿਫ਼ਟ 'ਚ ਫਸੇ, ਵੱਡਾ ਹਾਦਸਾ ਹੋਣੋਂ ਟਲਿਆ

ਕੈਲਗਰੀ, 12 ਫਰਵਰੀ (ਹਰਭਜਨ ਸਿੰਘ ਢਿੱਲੋਂ)– ਕੈਲਗਰੀ ਦੇ ਮੇਕੈਂਜ਼ੀ ਟਾਊਨ ਸਕੂਲ ਦੇ ਗ੍ਰੇਡ 3 ਦੇ ਬੱਚਿਆਂ ਨੂੰ ਬੀਤੇ ਕੱਲ੍ਹ ਫ਼ੀਲਡ ਟਿ੍ਪ 'ਤੇ ਕੈਲਗਰੀ ਟਾਵਰ ਜਾਣਾ ਸਦਾ ਲਈ ਉਨ੍ਹਾਂ ਦੀਆਂ ਯਾਦਾਂ 'ਚ ਵਸਿਆ ਰਹੇਗਾ¢ ਇਹ ਬੱਚੇ ਆਪਣੇ ਪੇਅਰੈਂਟ ਵਲੰਟੀਅਰ ਅਤੇ ਟਾਵਰ ...

ਪੂਰੀ ਖ਼ਬਰ »

ਅਕੈਡਮੀ ਆਫ਼ ਸੋਸ਼ਲ ਸਾਇੰਸ ਆਸਟ੍ਰੇਲੀਆ ਦੀ ਮੈਂਬਰ ਬਣੀ ਸੰਧਿਆ

ਮੈਲਬੌਰਨ, 12 ਫਰਵਰੀ (ਸਰਤਾਜ ਸਿੰਘ ਧੌਲ)-ਪ੍ਰੋਫ਼ੈਸਰ ਸੰਧਿਆ ਪਾਹੂਜਾ ਜੋ ਕਿ ਭਾਰਤੀ ਮੂਲ ਦੀ ਹੈ, ਨੂੰ 2019 'ਚ 'ਅਕੈਡਮੀ ਆਫ਼ ਸੋਸ਼ਲ ਸਾਇੰਸ ਆਸਟ੍ਰੇਲੀਆ' ਦੀ ਮੈਂਬਰ ਚੁਣਿਆ ਗਿਆ ਹੈ | ਉਸ ਦੇ ਮਾਤਾ-ਪਿਤਾ 1970 'ਚ ਇੱਥੇ ਆਏ ਸਨ ਜਦੋਂ ਉਹ ਉਸ ਦੀ ਮਾਂ ਦੇ ਪੇਟ 'ਚ ਸੀ | ਉਸ ਸਮੇਂ ...

ਪੂਰੀ ਖ਼ਬਰ »

ਮੈਨੀਟੋਬਾ 'ਚ ਹੁਣ ਤੱਕ ਫਲੂ ਨਾਲ 15 ਮੌਤਾਂ

ਵਿਨੀਪੈਗ, 12 ਫਰਵਰੀ (ਸਰਬਪਾਲ ਸਿੰਘ)-ਸੂਬੇ ਦੀ ਤਾਜ਼ਾ ਇਨਫਲੂਐਨਜ਼ਾ ਨਿਗਰਾਨੀ ਰਿਪੋਰਟ ਅਨੁਸਾਰ ਪਿਛਲੇ ਸਾਲ ਸਤੰਬਰ ਮਹੀਨੇ ਤੋਂ ਲੈ ਕੇ ਹੁਣ ਤੱਕ ਮੈਨੀਟੋਬਾ ਵਿਚ ਫਲੂ ਨਾਲ ਹੋਈਆਂ ਮੌਤਾਂ ਦੇ 15 ਮਾਮਲੇ ਸਾਹਮਣੇ ਆਏ ਹਨ | ਰਿਪੋਰਟ ਅਨੁਸਾਰ ਸਤੰਬਰ ਤੋਂ ਲੈ ਕੇ ਹੁਣ ...

ਪੂਰੀ ਖ਼ਬਰ »

ਹਾਂਗਕਾਂਗ 'ਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਨੌਜਵਾਨ ਨੂੰ ਛੁੱਟੀ ਮਿਲੀ

ਹਾਂਗਕਾਂਗ, 12 ਫਰਵਰੀ (ਜੰਗ ਬਹਾਦਰ ਸਿੰਘ)-ਹਾਂਗਕਾਂਗ ਹਾਸਪੀਟਲ ਅਥਾਰਟੀ ਦੀ ਮੈਨੇਜਰ ਸਾਰਾ ਹੋ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੋਰੋਨਾ ਵਾਇਰਸ ਤੋਂ ਪੀੜਤ ਇਕ 25 ਸਾਲਾ ਨੌਜਵਾਨ ਨੂੰ ਤੰਦਰੁਸਤ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੇ ਜਾਣ ਦੇ ਪਹਿਲੇ ਕੇਸ ਦੀ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ 'ਚ ਕੋਰੋਨਾ ਵਾਇਰਸ ਦੇ ਪੀੜਤ ਚਾਰ ਮਰੀਜ਼

ਐਬਟਸਫੋਰਡ, 12 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸਿਹਤ ਮੰਤਰੀ ਐਡਰੀਨ ਡਿਕਸ ਤੇ ਸੂਬਾਈ ਸਿਹਤ ਅਧਿਕਾਰੀ ਡਾ: ਬੋਨੀ ਹੈਨਰੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਇਆ ...

ਪੂਰੀ ਖ਼ਬਰ »

ਬਰਤਾਨੀਆ ਦੀ ਮਹਾਰਾਣੀ ਦੇ ਪੋਤੇ ਵਲੋਂ ਤਲਾਕ ਲੈਣ ਦਾ ਫ਼ੈਸਲਾ

ਪੀਟਰ ਫਿਲਿਪਸ ਤੇ ਓਟਮ ਕੇਲੀ 12 ਸਾਲ ਬਾਅਦ ਹੋਣਗੇ ਅਲੱਗ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਮਹਾਰਾਣੀ ਐਲੀਜ਼ਾਬੇਥ ਦੇ ਪੋਤੇ ਪੀਟਰ ਫਿਲਿਪਸ (42) ਅਤੇ ਉਨ੍ਹਾਂ ਦੀ ਕੈਨੇਡੀਅਨ ਪਤਨੀ ਓਟਮ ਕੇਲੀ (41) ਨੇ ਵਿਆਹ ਦੇ 12 ਸਾਲ ਬਾਅਦ ਤਲਾਕ ਲੈਣ ਦਾ ਫ਼ੈਸਲਾ ਲਿਆ ਹੈ | ਸ਼ਾਹੀ ਜੋੜੇ ਨੇ ਇਕ ਬਿਆਨ 'ਚ ਕਿਹਾ ਕਿ ...

ਪੂਰੀ ਖ਼ਬਰ »

ਸਿਡਨੀ ਪੁੱਜਣ 'ਤੇ ਸੰਤ ਸਤਵਿੰਦਰ ਹੀਰਾ ਦਾ ਨਿੱਘਾ ਸਵਾਗਤ

ਸਿਡਨੀ, 12 ਫਰਵਰੀ (ਹਰਕੀਰਤ ਸਿੰਘ ਸੰਧਰ)- ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਖੇ ਗੁਰੂ ਰਵਿਦਾਸ ਦੇ 643ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰੂ ਰਵਿਦਾਸ ਸਭਾ ਆਸਟ੍ਰੇਲੀਆ (ਇਨਕੋਪਰੇਸ਼ਨ), ਗੁਰੂ ਰਵਿਦਾਸ ਸਭਾ ਸਿਡਨੀ (ਇਨਕੋਪੋਰੇਟ), ਡਾ. ਅੰਬੇਡਕਰ ਮਿਸ਼ਨ ਆਫ਼ ...

ਪੂਰੀ ਖ਼ਬਰ »

ਪਤੀ ਹੀ ਨਿਕਲਿਆ ਪਤਨੀ ਦੀ ਹੱਤਿਆਰਾ

ਕੈਲਗਰੀ, 12 ਫਰਵਰੀ (ਹਰਭਜਨ ਸਿੰਘ ਢਿੱਲੋਂ)– ਲੰਘੇ ਸੋਮਵਾਰ ਵਾਲੇ ਦਿਨ ਉੱਤਰ-ਪੂਰਬੀ ਕੈਲਗਰੀ ਦੇ ਬੋਅਨੈੱਸ ਇਲਾਕੇ ਦੀ 34 ਐਵੇਨਿਊ ਦੇ 8000 ਬਲਾਕ ਵਿਚ ਸੜਕ ਤੋਂ ਜ਼ਖ਼ਮੀ ਹਾਲਤ 'ਚ ਬਰਾਮਦ ਔਰਤ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਸਨਸਨੀਖ਼ੇਜ਼ ਖ਼ੁਲਾਸਾ ਹੋਇਆ ਹੈ¢ ਪੁਲਿਸ ਦਾ ...

ਪੂਰੀ ਖ਼ਬਰ »

ਡਾਰਟਫੋਰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੁੱਖ ਲਗਾਏ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਵ ਭਰ 'ਚ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਮਾਗਮ ਅਜੇ ਵੀ ਚੱਲ ਰਹੇ ਹਨ | ਗੁਰੂ ਨਾਨਕ ਦੇਵ ਜੀ ਦੇ ਪਾਣੀ, ਧਰਤੀ ਅਤੇ ਹਵਾ ਬਾਰੇ ਦਿੱਤੇ ਉਪਦੇਸ਼ਾਂ ਦੀ ...

ਪੂਰੀ ਖ਼ਬਰ »

ਯੂਰਪ ਦੌਰੇ ਦੌਰਾਨ ਫ਼ਰਾਂਸ ਪੁੱਜੇ ਬੀਬੀ ਜਗੀਰ ਕੌਰ

ਮਿਲਾਨ (ਇਟਲੀ), 12 ਫਰਵਰੀ (ਇੰਦਰਜੀਤ ਸਿੰਘ ਲੁਗਾਣਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਸਾਬਕਾ ਪ੍ਰਧਾਨ ਅਤੇ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਜੋ ਇਨ੍ਹੀਂ ਦਿਨੀਂ ਯੂਰਪੀਨ ਦੇਸ਼ ...

ਪੂਰੀ ਖ਼ਬਰ »

'ਰੱਬ ਨੇ ਬਣਾਈਆਂ ਜੋੜੀਆਂ' 'ਚ ਪੁਰਸਕਾਰਾਂ ਨਾਲ ਹੀ ਦਿੱਤੀ ਜਾਵੇਗੀ ਇਨਾਮੀ ਰਾਸ਼ੀ

ਕੈਲਗਰੀ, 12 ਫਰਵਰੀ (ਜਸਜੀਤ ਸਿੰਘ ਧਾਮੀ)- ਬਿਗ ਟੋਨ ਪ੍ਰੋਡਕਸ਼ਨ ਲਿਮਟਿਡ ਅਤੇ ਹਰਸੀਰਤ ਸਿੰਘ ਧਾਮੀ ਵਲੋਂ ਵਿਰਾਸਤ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੈਲਗਰੀ ਵਿਖੇ ਤੀਸਰੀ ਵਾਰ ਰਿਸ਼ਤਿਆਂ ਦੀ ਮਹਿਕ ਅਤੇ ਸੱਭਿਆਚਾਰਕ ਰੰਗ ਬਿਖੇਰਦਾ ਪਰਿਵਾਰਕ ਪ੍ਰੋਗਰਾਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX