ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪਾਰਕਿੰਗ ਤੋਂ ਬਿਨਾਂ ਸੜਕ 'ਤੇ ਬੇਤਰਤੀਬ ਗੱਡੀ ਖੜ੍ਹੀ ਕੀਤੀ ਤਾਂ ਚੁੱਕ ਲਵੇਗੀ ਚੰਡੀਗੜ੍ਹ ਪੁਲਿਸ

ਚੰਡੀਗੜ੍ਹ, 15 ਜਨਵਰੀ (ਸੁਰਜੀਤ ਸਿੰਘ ਸੱਤੀ)-ਦਿਨੋਂ ਦਿਨ ਵਾਹਨਾਂ ਦੀ ਵਧਦੀ ਗਿਣਤੀ ਦੇ ਦੌਰ ਵਿਚ ਪਾਰਕਿੰਗ ਲਈ ਘੱਟ ਥਾਂ ਕਾਰਨ ਸੜਕਾਂ 'ਤੇ ਇੱਧਰ-ਉੱਧਰ ਵਾਹਨ ਖੜ੍ਹੇ ਕਰਨ ਵਾਲੇ ਲੋਕਾਂ ਲਈ ਚੇਤਾਵਨੀ ਭਰੀ ਖ਼ਬਰ ਹੈ | ਜੇਕਰ ਕਿਸੇ ਨੇ ਸੜਕ ਕਿਨਾਰੇ ਬੇਤਰਤੀਬ ਵਾਹਨ ਖੜ੍ਹਾ ਕੀਤਾ ਤਾਂ ਪੁਲਿਸ ਕੋਲ ਪੂਰੇ ਅਖ਼ਤਿਆਰ ਆ ਗਏ ਹਨ ਕਿ ਉਹ ਵਾਹਨ ਚੁੱਕ ਕੇ ਲੈ ਜਾ ਸਕੇਗੀ | ਆਮ ਤੌਰ 'ਤੇ ਅਜਿਹੀ ਸਥਿਤੀ ਮਾਰਕੀਟਾਂ ਵਿਚ ਵੇਖਣ ਨੂੰ ਮਿਲਦੀ ਹੈ ਤੇ ਕਈ ਮੌਕਿਆਂ 'ਤੇ ਲੋਕ ਆਪਣੇ ਵਾਹਨ ਸੜਕਾਂ ਕਿਨਾਰੇ ਲਗਾ ਕੇ ਮੋਬਾਈਲ ਫ਼ੋਨ ਸੁਣਨ ਲੱਗ ਪੈਂਦੇ ਹਨ ਜਾਂ ਵਾਹਨਾਂ ਵਿਚ ਬੈਠਿਆਂ ਹੀ ਸੜਕਾਂ ਕਿਨਾਰੇ ਪਏ ਸਮਾਨ ਦੀ ਖ਼ਰੀਦਦਾਰੀ ਕਰਨ ਲੱਗ ਪੈਂਦੇ ਹਨ ਪਰ ਹੁਣ ਅਜਿਹਾ ਨਹੀਂ ਹੋ ਸਕੇਗਾ | ਦਰਅਸਲ ਟਰੈਫ਼ਿਕ ਸਮੱਸਿਆ ਦੇ ਇੱਕ ਮਾਮਲੇ ਵਿਚ ਹਾਈਕੋਰਟ ਦੀ ਇੱਕ ਬੈਂਚ ਦਾ ਧਿਆਨ ਦਿਵਾਇਆ ਗਿਆ ਕਿ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਲੋਕ ਆਲਸੀ ਹਨ ਤੇ ਵਾਹਨਾਂ ਖੜ੍ਹਾ ਕਰਨ ਲਈ ਢੁਕਵੀਂ ਥਾਂ ਲੱਭੇ ਬਗੈਰ ਹੀ ਸੜਕਾਂ ਦੇ ਕਿਨਾਰਿਆਂ 'ਤੇ ਇੱਧਰ—ਉੱਧਰ ਵਾਹਨ ਖੜ੍ਹੇ ਕਰਕੇ ਚਲੇ ਜਾਂਦੇ ਹਨ, ਜਿਸ ਕਾਰਨ ਟਰੈਫ਼ਿਕ ਦੇ ਲਾਂਘੇ ਵਿਚ ਔਕੜਾਂ ਆਉਂਦੀਆਂ ਹਨ | ਵਾਹਨ ਚਾਲਕਾਂ ਦੀ ਇਸ ਆਲਸ ਨਾਲ ਆਮ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ | ਅਜਿਹੀ ਸਮੱਸਿਆ ਟ੍ਰਾਈਸਿਟੀ ਦੀ ਮੁੱਖ ਸੜਕਾਂ ਅਤੇ ਸੈਕਟਰਾਂ ਤੇ ਫੇਜ਼ਾਂ ਦੀਆਂ ਅੰਦਰਲੀਆਂ ਸੜਕਾਂ 'ਤੇ ਵੇਖਣ ਨੰੂ ਮਿਲਦੀ ਹੈ, ਜਿਸ ਨਾਲ ਨਾ ਸਿਰਫ਼ ਟਰੈਫ਼ਿਕ ਲਾਂਘੇ ਵਿਚ ਦਿੱਕਤ ਆਉਂਦੀ ਹੈ, ਸਗੋਂ ਛੋਟੇ-ਵੱਡੇ ਐਕਸੀਡੈਂਟ ਵੀ ਹੁੰਦੇ ਹਨ | ਐਮਾਈਕਸ ਕਿਊਰੀ ਵੱਲੋਂ ਬੈਂਚ ਦੇ ਧਿਆਨ ਵਿਚ ਇਹ ਗੱਲ ਲਿਆਉਣ ਮਗਰੋਂ ਹਾਈਕੋਰਟ ਨੇ ਪੁਲਿਸ ਨੂੰ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ ਕਿ ਉਹ ਬੇਤਰਤੀਬ ਖੜ੍ਹੇ ਵਾਹਨਾਂ ਨੂੰ ਚੁੱਕ ਕੇ ਅਜਿਹੇ ਵਾਹਨਾਂ ਵਿਰੁੱਧ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਕਰ ਸਕੇਗੀ ਤਾਂ ਕਿ ਟਰੈਫਿਕ ਸਹੀ ਤਰੀਕੇ ਨਾਲ ਚੱਲ ਸਕੇ |
ਚੰਡੀਗੜ੍ਹ ਲਈ ਪਾਰਕਿੰਗ ਨੀਤੀ ਤਿਆਰ
ਚੰਡੀਗੜ੍ਹ ਵਿਚ ਘਰਾਂ ਦੇ ਮੂਹਰੇ ਅਤੇ ਹੋਰ ਸੈਕਟਰਾਂ ਵਿਚ ਪਾਰਕਿੰਗ ਥਾਵਾਂ (ਪੇਡ ਤੇ ਅਨਪੇਡ) ਲਈ ਬਕਾਇਦਾ ਨੀਤੀ ਤਿਆਰ ਕਰ ਲਈ ਗਈ ਹੈ | ਇਸ ਦਾ ਖਰੜਾ ਹਾਈਕੋਰਟ ਵਿਚ ਪੇਸ਼ ਕੀਤਾ ਜਾ ਚੁੱਕਾ ਹੈ, ਜਿਸ ਨੂੰ ਛੇਤੀ ਹੀ ਪ੍ਰਕਾਸ਼ਤ ਕਰ ਦਿੱਤਾ ਜਾਵੇਗਾ ਅਤੇ ਇਸ 'ਤੇ ਇਤਰਾਜ਼ ਮੰਗੇ ਜਾਣਗੇ | ਇਨ੍ਹਾਂ ਇਤਰਾਜ਼ਾਂ 'ਤੇ ਪ੍ਰਕਾਸ਼ਨਾਂ ਉਪਰੰਤ ਅਗਲੇ 30 ਦਿਨਾਂ 'ਚ ਫ਼ੈਸਲਾ ਲੈ ਕੇ ਉਸ ਤੋਂ ਅਗਲੇ 30 ਦਿਨ ਵਿਚ ਪਾਰਕਿੰਗ ਨੀਤੀ ਨੂੰ ਅੰਤਮ ਰੂਪ ਦੇ ਦਿੱਤਾ ਜਾਵੇਗਾ | ਦਰਅਸਲ ਪਾਰਕਿੰਗ ਨੀਤੀ ਬਣਾਉਣ ਲਈ ਵੀ ਹਾਈਕੋਰਟ ਨੇ ਹੀ ਕਿਹਾ ਸੀ | ਇਹ ਗੱਲ ਸਾਹਮਣੇ ਆਈ ਸੀ ਕਿ ਚੰਡੀਗੜ੍ਹ ਸ਼ਹਿਰ ਬਣਨ ਵੇਲੇ ਉਸ ਸਮੇਂ ਦੇ ਹਿਸਾਬ ਨਾਲ ਪਾਰਕਿੰਗ ਲਈ ਥਾਂ ਤੈਅ ਕੀਤੀ ਗਈ ਸੀ ਪਰ ਸਮਾਂ ਬੀਤਣ ਦੇ ਨਾਲ-ਨਾਲ ਜਿੱਥੇ ਜਨਸੰਖਿਆ ਵਧਦੀ ਗਈ, ਉੱਥੇ ਲੋੜ ਮੁਤਾਬਕ ਵਾਹਨ ਵੀ ਵਧਦੇ ਗਏ ਅਤੇ ਪਾਰਕਿੰਗ ਲਈ ਥਾਂ ਘੱਟ ਪੈਂਦੀ ਗਈ | ਹਾਲਾਂਕਿ ਸੈਕਟਰਾਂ ਤੇ ਮਾਰਕੀਟਾਂ ਵਿਚ ਪਾਰਕਿੰਗ ਲਈ ਥਾਵਾਂ ਛੱਡੀਆਂ ਹੋਈਆਂ ਹਨ ਪਰ ਫੇਰ ਵੀ ਕੁਝ ਮਾਰਕੀਟਾਂ ਵਿਚ ਭੀੜ ਵੱਧ ਹੋਣ ਕਾਰਨ ਲੋਕ ਸੜਕ ਕਿਨਾਰੇ ਜਾਂ ਸਾਈਕਲ ਟਰੈਕ ਆਦਿ 'ਤੇ ਵਾਹਨ ਖੜ੍ਹੇ ਕਰ ਦਿੰਦੇ ਹਨ ਤੇ ਰਿਹਾਇਸ਼ੀ ਖੇਤਰਾਂ ਵਿਚ ਪਾਰਕਿੰਗ ਲਈ ਦੀ ਸਮੱਸਿਆ ਵਧੇਰੇ ਗੰਭੀਰ ਹੈ | ਕਈ ਥਾਵਾਂ 'ਤੇ ਮਕਾਨਾਂ ਦੇ ਅੱਗੇ ਪਈ ਖ਼ਾਲੀ ਥਾਵਾਂ 'ਤੇ ਵਾਹਨ ਖੜ੍ਹੇ ਹੁੰਦੇ ਹਨ, ਜਿਸ ਕਾਰਨ ਸੜਕ ਵਿਚ ਲਾਂਘੇ ਲਈ ਥਾਂ ਘੱਟ ਰਹਿ ਜਾਂਦੀ ਹੈ | ਕਈ ਮਾਮਲਿਆਂ ਵਿਚ ਲੋਕ ਆਪਣੇ ਵਾਹਨ ਗੁਆਂਢ ਦੇ ਮਕਾਨ ਅੱਗੇ ਹੀ ਖੜ੍ਹੇ ਕਰ ਦਿੰਦੇ ਹਨ, ਜਿਸ ਨਾਲ ਗੁਆਂਢੀ ਨੂੰ ਪ੍ਰੇਸ਼ਾਨੀ ਆਉਂਦੀ ਹੈ | ਅਜਿਹੇ ਹਲਾਤ ਕਾਰਨ ਹੀ ਹਾਈਕੋਰਟ ਨੇ ਪ੍ਰਸ਼ਾਸਨ ਨੂੰ ਵਿਸਥਾਰਪੂਰਵ ਪਾਰਕਿੰਗ ਨੀਤੀ ਤਿਆਰ ਕਰਨ ਲਈ ਕਿਹਾ ਸੀ ਤੇ ਹੁਣ ਚੰਡੀਗੜ੍ਹ ਦੀ ਪਾਰਕਿੰਗ ਨੀਤੀ ਤਿਆਰ ਹੈ ਤੇ ਛੇਤੀ ਹੀ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ |

ਚੰਡੀਗੜ੍ਹ 'ਚ ਗਲੋਬਲ ਪੰਜਾਬ ਫਾਊਾਡੇਸ਼ਨ ਪਟਿਆਲਾ ਦੇ ਸਮਾਰੋਹ 'ਚ ਨਰਪਾਲ ਸਿੰਘ ਸ਼ੇਰਗਿੱਲ ਸਨਮਾਨਿਤ

ਚੰਡੀਗੜ੍ਹ, 15 ਜਨਵਰੀ (ਅਜਾਇਬ ਸਿੰਘ ਔਜਲਾ)-ਗਲੋਬਲ ਪੰਜਾਬ ਫਾਊਾਡੇਸ਼ਨ ਪਟਿਆਲਾ ਵਲੋਂ ਰਾਈਟਰਜ਼ ਕਲੱਬ ਚੰਡੀਗੜ੍ਹ ਦੇ ਸਹਿਯੋਗ ਨਾਲ ਇਕ ਸਾਹਿਤਕ ਸਮਾਰੋਹ ਕਰਵਾਇਆ ਗਿਆ, ਇਸ ਵਿਚ ਵਿਸ਼ੇਸ਼ ਤੌਰ 'ਤੇ ਅੰਤਰ ਰਾਸ਼ਟਰੀ ਪੱਤਰਕਾਰ ਸ. ਨਰਪਾਲ ਸਿੰਘ ਸ਼ੇਰਗਿੱਲ ਨੂੰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੰਜਾਬ ਸਰਕਾਰ 'ਤੇ ਮੰਡੀਕਰਨ ਤੋੜਨ ਲਈ ਦਬਾਅ ਪਾ ਰਹੀ ਹੈ-ਰਾਜੇਵਾਲ

ਚੰਡੀਗੜ੍ਹ, 15 ਫਰਵਰੀ (ਅਜਾਇਬ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਇੱਕ ਪੱਤਰਕਾਰ ਸੰਮੇਲਨ ਸੱਦਿਆ ਗਿਆ | ਜਿਸ ਵਿਚ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਓਾਕਾਰ ਸਿੰਘ ਅਗੌਲ ਜਨਰਲ ਸਕੱਤਰ ਅਤੇ ਗੁਲਜਾਰ ...

ਪੂਰੀ ਖ਼ਬਰ »

ਹਰਿਆਣਾ ਪੁਲਿਸ 'ਚ ਤਬਾਦਲਿਆਂ ਨਾਲ ਕਈ ਜ਼ਿਲਿ੍ਹਆਂ ਦੇ ਐਸ.ਪੀ. ਇੱਧਰੋਂ-ਉੱਧਰ

ਚੰਡੀਗੜ੍ਹ, 15 ਫਰਵਰੀ (ਐਨ.ਐਸ.ਪਰਵਾਨਾ)-ਹਰਿਆਣਾ ਸਰਕਾਰ ਨੇ ਅੱਜ ਰਾਤ 42 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ | ਇਨ੍ਹਾਂ ਵਿਚ ਕਈ ਆਈ.ਪੀ.ਐਸ ਅਤੇ ਐਚ.ਪੀ.ਐਸ ਸ਼ਾਮਿਲ ਹਨ | ਕੁਝ ਆਈ.ਜੀ, ਡੀ.ਆਈ.ਜੀ. ਅਤੇ ਪੁਲਿਸ ਸੁਪਰਡੈਂਟ ਵੀ ਸ਼ਾਮਿਲ ਹਨ | ਕਈਆਂ ਨੂੰ ਵਾਧੂ ਚਾਰਜ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਚੋਰੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 15 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 47/ਏ ਦੇ ਰਹਿਣ ਵਾਲੇ ਚਦੇਰਸ ਪਾਂਡੇ ਨੇ ਪੁਲਿਸ ਨੂੰ ਦਿੱਤੀ ਹੈ ਜੋ ...

ਪੂਰੀ ਖ਼ਬਰ »

ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਇਕ ਕਾਬੂ

ਚੰਡੀਗੜ੍ਹ, 15 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਸੈਕਟਰ 49 ਦੀ ਟੀਮ ਨੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸ਼ਾਹਪੁਰ ਕਾਲੋਨੀ ਸੈਕਟਰ 38 ਵੈਸਟ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਨਾਜਾਇਜ਼ ਖਣਨ ਤੇ ਵਾਧੂੂ ਭਾਰ ਲੱਦੇ ਵਾਹਨਾਾ ਦੀ ਜਾਂਚ

ਚੰਡੀਗੜ੍ਹ, 15 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਟਰਾਂਸਪੋਰਟ ਤੇ ਖਨਨ ਮੰਤਰੀ ਮੂਲ ਚੰਦ ਸ਼ਰਮਾ ਨੇ ਪਿਛਲੀ ਰਾਤ ਫ਼ਰੀਦਾਬਾਦ, ਸੋਹਣਾ, ਤਾਵੜੂ, ਗੁਰੂਗ੍ਰਾਮ ਤੇ ਨੂੰਹ ਆਦਿ ਖੇਤਰਾਂ ਵਿਚ ਨਾਜਾਇਜ਼ ਖਣਨ ਅਤੇ ਵਾਧੂੂ ਭਾਰ ਲੱਦੇ ਵਾਹਨਾਂ ਦੀ ਚੈਕਿੰਗ ਦੀ ...

ਪੂਰੀ ਖ਼ਬਰ »

ਰੈਜੀਡੈਂਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਠੇਕੇ ਵਿਰੁੱਧ ਪ੍ਰਦਰਸ਼ਨ

ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਚੰਡੀਗੜ੍ਹ ਦੇ ਸੈਕਟਰ-61 ਦੀ ਮਾਰਕੀਟ ਵਿਚ ਚੱਲ ਰਹੇ ਸ਼ਰਾਬ ਦੇ ਠੇਕੇ ਿਖ਼ਲਾਫ਼ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ-61 ਅਤੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ - ਫ਼ੇਜ਼ 7 ਦੇ ਨਿਵਾਸੀਆਾ ਨੇ ਸ਼ਰਾਬ ਠੇਕੇ ਦੇ ਸਾਹਮਣੇ ਰੋਸ ...

ਪੂਰੀ ਖ਼ਬਰ »

ਸਰਕਾਰੀ ਹੋਮ ਸਾਇੰਸ ਕਾਲਜ ਵਿਖੇ 'ਉੱਚ ਸਿੱਖਿਆ ਦੀ ਗੁਣਵੱਤਾ ਵਧਾਉਣ' ਵਿਸ਼ੇ 'ਤੇ ਸੈਮੀਨਾਰ

ਚੰਡੀਗੜ੍ਹ, 15 ਫਰਵਰੀ (ਮਨਜੋਤ ਸਿੰਘ ਜੋਤ)-ਸਰਕਾਰੀ ਹੋਮ ਸਾਇੰਸ ਕਾਲਜ ਵਿਖੇ 'ਨੈਕ' ਵਲੋਂ 'ਉੱਚ ਸਿੱਖਿਆ ਦੀ ਗੁਣਵੱਤਾ ਵਧਾਉਣ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਮੁਲਾਂਕਣ ਅਤੇ ਪ੍ਰਮਾਣਿਕਤਾ ਦੇ ਮਾਪਦੰਡਾਂ ਅਨੁਸਾਰ ਸਿੱਖਿਆ ਦੇ ਗੁਣਨਾਤਮਕ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਦੇ ਬਾਰੇ ਕਾਂਗਰਸੀ ਪ੍ਰਚਾਰ ਝੂਠਾ- ਇੰਦਰੇਸ਼ ਕੁਮਾਰ

ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਆਰ.ਐਸ.ਐਸ. ਦੇ ਰਾਸ਼ਟਰੀ ਕਾਰਜਕਾਰੀ ਮੈਂਬਰ ਇੰਦਰੇਸ਼ ਕੁਮਾਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਦੇ ਸਬੰਧ ਵਿਚ ਕਾਂਗਰਸ ਸਮੇਤ ਸਮੁੱਚੇ ਵਿਰੋਧੀਆਂ ਵੱਲੋਂ ਕੀਤਾ ਜਾ ਰਿਹਾ ਹੈ ਪ੍ਰਚਾਰ ਝੂਠਾ ਹੈ | ਉਨ੍ਹਾਂ ਕਿਹਾ ਕਿ ਇਹ ਕੋਈ ...

ਪੂਰੀ ਖ਼ਬਰ »

ਕਾਰੋਬਾਰੀ ਅਕਾਲੀਆਂ ਦੀਆਂ ਜ਼ਿਆਦਤੀਆਂ ਨੂੰ ਪੰਜਾਬ ਦੇ ਲੋਕ ਅਜੇ ਨਹੀਂ ਭੁੱਲੇ-ਖਹਿਰਾ

ਚੰਡੀਗੜ੍ਹ, 15 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਭੁਲੱਥ ਤੋਂ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ 'ਚ ਘੱਟ ਗਿਣਤੀਆਂ ਦੇ ਹੱਕਾਂ ਨੂੰ ਲੈ ਕੇ ਅਕਾਲੀ ਦਲ ਖ਼ਾਸਕਰ ਸ. ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਖੰਨਾ ਦੇ ਐਸ.ਐਸ.ਪੀ. ਸਮੇਤ ਦੋ ਪੀ. ਪੀ. ਐਸ. ਅਧਿਕਾਰੀ ਬਦਲੇ

ਚੰਡੀਗੜ੍ਹ, 15 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਦੋ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਕਰ ਦਿੱਤੀਆਂ ਹਨ ¢ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਖੰਨਾ ਦੇ ਐਸ.ਐਸ.ਪੀ. ਗੁਰਸ਼ਰਣ ਸਿੰਘ ਗਰੇਵਾਲ ਨੂੰ ਬਦਲ ਕੇ ...

ਪੂਰੀ ਖ਼ਬਰ »

ਸਿੱਖ ਐਜੂਕੇਸ਼ਨਲ ਸੁਸਾਇਟੀ ਵਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਪੁਰਸਕਾਰ ਸਮਾਰੋਹ

ਚੰਡੀਗੜ੍ਹ, 15 ਫਰਵਰੀ (ਮਨਜੋਤ ਸਿੰਘ ਜੋਤ)-ਸਿੱਖ ਐਜੂਕੇਸ਼ਨਲ ਸੁਸਾਇਟੀ ਵਲੋਂ ਅੱਜ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26 ਵਿਖੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਪੁਰਸਕਾਰ ਸਮਾਰੋਹ ਕਰਵਾਇਆ ਗਿਆ¢ ਡਾ: ਜਸਪਾਲ ਸਿੰਘ, ਸਾਬਕਾ ਉਪ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਲੋਂ ਚੰਡੀਗੜ੍ਹ ਵਿਖੇ ਕਲਾ ਪ੍ਰਦਰਸ਼ਨੀ ਲਗਾਈ

ਚੰਡੀਗੜ੍ਹ, 15 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਭਵਨ ਵਿਖੇ ਅੱਜ ਸੋਭਾ ਸਿੰਘ ਆਡੀਟੋਰੀਅਮ ਵਿਖੇ ਏ.ਪੀ.ਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਵੱਖ ਵੱਖ ਕਲਾ ਕ੍ਰਿਤੀਆਂ ਦਾ ਪ੍ਰਦਰਸ਼ਨ ਪੰਜਾਬ ਕਲਾ ਭਵਨ ਵਿਖੇ ਇਕ ਕਲਾ ...

ਪੂਰੀ ਖ਼ਬਰ »

ਮੰਦਬੁੱਧੀ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 15 ਫਰਵਰੀ (ਕਪਿਲ)-ਪੰਚਕੂਲਾ ਦੇ ਪਿੰਡ ਬਤੌੜ ਦੀ ਰਹਿਣ ਵਾਲੀ ਇਕ ਮੰਦਬੁੱਧੀ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਕੂਲਾ ਦੇ ਡੀ. ਸੀ. ਪੀ. ਕਮਲਦੀਪ ਗੋਇਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਵਲੋਂ ਸਹਿਕਾਰੀ ਮਿੱਲਾਂ ਦੀ ਖੰਡ ਹਿਮਾਚਲ ਸਰਕਾਰ ਨੂੰ ਸਪਲਾਈ ਕਰਨ ਦੀ ਪੇਸ਼ਕਸ਼

ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਦੀ ਵਿਕਰੀ ਦਾ ਦਾਇਰਾ ਵਧਾਉਂਦਿਆਂ ਪੰਜਾਬ ਸਰਕਾਰ ਨੇ ਆਪਣੀਆਂ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਹੈ | ਪੰਜਾਬ ਦੇ ...

ਪੂਰੀ ਖ਼ਬਰ »

ਸੋਹਾਣਾ ਹਸਪਤਾਲ ਵਿਖੇ 90 ਸਾਲਾ ਬਜ਼ੁਰਗ ਦੀ ਹਾਈ ਰਿਸਕ ਸਫ਼ਲ ਸਰਜਰੀ

ਐੱਸ. ਏ. ਐੱਸ. ਨਗਰ, 15 ਫਰਵਰੀ (ਕੇ. ਐੱਸ. ਰਾਣਾ)-ਸਿਹਤ ਸੁਵਿਧਾਵਾਂ ਦੇ ਖੇਤਰ ਵਿਚ ਅਹਿਮ ਉਪਲੱਬਧੀਆਂ ਹਾਸਲ ਕਰ ਚੁੱਕੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ ਦੇ ਕਾਰਡਿਅਕ ਵਿਭਾਗ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਹਸਪਤਾਲ ਦੇ ਡਾ: ...

ਪੂਰੀ ਖ਼ਬਰ »

ਖਤਰਨਾਕ ਅਪਰਾਧੀ ਰਾਜੂ ਬਸੌਦੀ ਗਿ੍ਫ਼ਤਾਰ

ਚੰਡੀਗੜ੍ਹ, 15 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਕਾਮਯਾਬੀ ਹਾਸਲ ਕਰਦੇ ਹੋਏ ਲਾਰੇਂਸ ਬਿਸ਼ਨੋਈ ਵਲੋਂ ਚਲਾਏ ਅੰਤਰ ਰਾਜੀ ਅਪਰਾਧਿਕ ਗਿਰੋਹ ਨਾਲ ਸਬੰਧਤ ਖ਼ਤਰਨਾਕ ਅਪਰਾਧੀ ਰਾਜੂ ਬਸੌਦੀ ਨੂੰ ਗਿ੍ਫ਼ਤਾਰ ਕੀਤਾ ਹੈ ...

ਪੂਰੀ ਖ਼ਬਰ »

ਬਿਲਡਰ ਤੋਂ 60 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਦੋ ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 15 ਫਰਵਰੀ (ਕਪਿਲ)-ਪੰਚਕੂਲਾ ਪੁਲਿਸ ਨੇ ਬਿਲਡਰ ਦੇਵ ਦੱਤ ਵਰਮਾ ਤੋਂ 60 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਸਚਿਨ ਵਾਸੀ ਰਾਜਸਥਾਨ ਅਤੇ ਆਯਾਜ ਅਲੀ ਵਾਸੀ ਗਾਜ਼ੀਆਬਾਦ ਵਜੋਂ ਹੋਈ ਹੈ, ...

ਪੂਰੀ ਖ਼ਬਰ »

ਅਰਦਾਸ ਕਰਕੇ ਇਮਾਰਤ ਦੀ ਉਸਾਰੀ ਦਾ ਕੰਮ ਆਰੰਭ ਕਰਵਾਇਆ

ਐੱਸ. ਏ. ਐੱਸ. ਨਗਰ, 15 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਤਿਆਰ ਕਰਵਾਈ ਜਾ ਰਹੀ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਅੱਜ ਅਰਦਾਸ ਨਾਲ ਕਰਵਾਈ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਗੁ: ਪ੍ਰਬੰਧਕ ...

ਪੂਰੀ ਖ਼ਬਰ »

ਡੇਰਾਬੱਸੀ ਨੇੜਲੇ ਪਿੰਡ ਮਹਿਮਦਪੁਰ ਦੇ ਸਾਬਕਾ ਸਰਪੰਚ ਦੀ ਪੁੱਤਰੀ ਮਨਦੀਪ ਕੌਰ ਬਣੀ ਜੱਜ

ਡੇਰਾਬੱਸੀ, 15 ਫਰਵਰੀ (ਪ. ਪ.)-ਡੇਰਾਬੱਸੀ ਨੇੜਲੇ ਪਿੰਡ ਮਹਿਮਦਪੁਰ ਦੇ ਸਾਬਕਾ ਸਰਪੰਚ ਤੇ ਪ੍ਰਾਪਰਟੀ ਕਾਰੋਬਾਰੀ ਬਲਬੀਰ ਸਿੰਘ ਦੀ ਹੋਣਹਾਰ ਧੀ ਮਨਦੀਪ ਕੌਰ ਨੇ ਪੰਜਾਬ ਨਿਆਂਇਕ ਸਿਵਲ ਸਰਵਿਸਿਜ਼ ਦਾ ਇਮਤਿਹਾਨ ਅਤੇ ਇੰਟਰਵਿਊ ਪਾਸ ਕਰਕੇ ਜਿਥੇ ਆਪਣੇ ਮਾਤਾ-ਪਿਤਾ ਦੇ ...

ਪੂਰੀ ਖ਼ਬਰ »

ਵਿਜ਼ਨ ਇੰਸਟੀਚਿਊਟ ਵਿਖੇ ਸਮਾਗਮ ਅੱਜ

ਖਰੜ, 15 ਫਰਵਰੀ (ਮਾਨ)-ਵਿਜ਼ਨ ਇੰਸਟੀਚਿਊਟ ਖਰੜ ਵਲੋਂ ਅੱਜ 16 ਫਰਵਰੀ ਨੂੰ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਨੀਤ ਸਿੰਘ ਬਡਵਾਲ ਨੇ ਦੱਸਿਆ ਕਿ ਸਮਾਗਮ ਨੂੰ ਮੁੱਖ ਰੱਖਦਿਆਂ ਸਵੇਰ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ...

ਪੂਰੀ ਖ਼ਬਰ »

ਦੰਦਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 110 ਮਰੀਜ਼ਾਂ ਦੇ ਦੰਦਾਂ ਦੀ ਜਾਂਚ

ਖਰੜ, 15 ਫਰਵਰੀ (ਗੁਰਮੁੱਖ ਸਿੰਘ ਮਾਨ)-ਗੁਰੂ ਗੋਰਖ ਨਾਥ ਚੈਰੀਟੇਬਲ ਟਰੱਸਟ ਤੇ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸ੍ਰੀ ਰਾਮ ਭਵਨ ਖਰੜ ਵਿਖੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸ਼ਹਿਰੀ ਕਾਂਗਰਸ ਖਰੜ ਦੇ ਪ੍ਰਧਾਨ ਯਸ਼ਪਾਲ ਬੰਸਲ ਵਲੋਂ ਕੀਤਾ ...

ਪੂਰੀ ਖ਼ਬਰ »

ਪੁੱਡਾ ਭਵਨ ਵਿਖੇ ਸਾਲਾਨਾ ਸਮਾਗਮ ਭਲਕੇ

ਐੱਸ. ਏ. ਐੱਸ. ਨਗਰ, 15 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁੱਡਾ/ਗਮਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸੀ. ਟੀ. ਪੀ. ਵਲੋਂ ਭਲਕੇ 17 ਫਰਵਰੀ ਨੂੰ ਪੁੱਡਾ ਭਵਨ ਫੇਜ਼-8 ਮੁਹਾਲੀ ਸਮਾਗਮ ਕਰਵਾਇਆ ਜਾ ...

ਪੂਰੀ ਖ਼ਬਰ »

ਮਾਜਰਾ ਟੀ-ਪੁਆਇੰਟ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਦੋ ਕਾਰਾਂ ਨੁਕਸਾਨੀਆਂ

ਮੁੱਲਾਂਪੁਰ ਗਰੀਬਦਾਸ, 15 ਫਰਵਰੀ (ਦਿਲਬਰ ਸਿੰਘ ਖੈਰਪੁਰ)-ਪਿੰਡ ਮਾਜਰਾ ਵਿਖੇ ਟੀ-ਪੁਆਇੰਟ 'ਤੇ ਵਾਪਰੇ ਇਕ ਹਾਦਸੇ ਦੌਰਾਨ ਦੋ ਕਾਰਾਂ ਨੁਕਸਾਨੀਆਂ ਗਈਆਂ | ਪ੍ਰਾਪਤ ਜਾਣਕਾਰੀ ਅਨੁਸਾਰ ਸਕੋਡਾ ਕਾਰ ਜੋ ਕਿ ਪਿੰਡ ਸਿਸਵਾਂ ਵੱਲ ਆ ਰਹੀ ਸੀ ਅਤੇ ਦੂਜੀ ਕਾਰ ਜੋ ਕਿ ਪਿੰਡ ...

ਪੂਰੀ ਖ਼ਬਰ »

ਰਾਮ ਬਾਗ਼ ਨੇੜਿਓਾ ਜ਼ਖ਼ਮੀ ਹਾਲਤ 'ਚ ਮਿਲੇ ਨੌਜਵਾਨ ਦੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ

ਖਰੜ, 15 ਫਰਵਰੀ (ਜੰਡਪੁਰੀ)-ਬੀਤੇ ਦਿਨੀਂ ਰਾਮ ਬਾਗ਼ ਨੇੜਿਓਾ ਜ਼ਖ਼ਮੀ ਹਾਲਤ 'ਚ ਮਿਲੇ ਨੌਜਵਾਨ ਦੀਪਕ ਕੁਮਾਰ ਉਰਫ਼ ਰਿੰਕੀ, ਜਿਸ ਦੀ ਕਿ ਬਾਅਦ 'ਚ ਪੀ. ਜੀ. ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਮੌਤ ਹੋ ਗਈ ਸੀ, ਸਬੰਧੀ ਪੁਲਿਸ ਨੇ ਮਿ੍ਤਕ ਦੇ ਪਿਤਾ ਦੇ ਬਿਆਨਾਂ 'ਤੇ ਸ਼ਿਬੂ, ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਨੇ ਖੜਿ੍ਹਆ ਗੋਡਾ ਬਿਨਾਂ ਆਪ੍ਰੇਸ਼ਨ ਤੋਂ ਕੀਤਾ ਠੀਕ

ਐੱਸ. ਏ. ਐੱਸ. ਨਗਰ, 15 ਫਰਵਰੀ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਦੇ ਨਜ਼ਦੀਕ ਡਾ: ਸਰਦਾਨਾ ਬੱਚਿਆਂ ਦੇ ਹਸਪਤਾਲ ਦੇ ਬਿਲਕੁਲ ਨੇੜੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਜਿਥੇ ਗੋਡਿਆਂ, ਰੀੜ ਦੀ ਹੱਡੀ, ਸਰਵਾਈਕਲ, ਸੈਟਿਕਾ ਪੈਨ, ਦਮੇ ਤੇ ਨਸ਼ੇ ਤੋਂ ਪੀੜਤ ...

ਪੂਰੀ ਖ਼ਬਰ »

ਖੇਤੀ ਭਵਨ ਦੇ ਕਰਮਚਾਰੀਆਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਕੱਢੀ ਰੈਲੀ

ਐੱਸ. ਏ. ਐੱਸ. ਨਗਰ, 15 ਫਰਵਰੀ (ਕੇ. ਐੱਸ. ਰਾਣਾ)-ਸਥਾਨਕ ਫੇਜ਼-6 ਸਥਿਤ ਖੇਤੀ ਭਵਨ ਦੇ ਮੁੱਖ ਦਫ਼ਤਰ ਅੱਗੇ ਖੇਤੀ ਭਵਨ ਦੇ ਕਰਮਚਾਰੀਆਂ ਦੀ ਜਥੇਬੰਦੀ ਅਤੇ ਪੰਜਾਬ ਐਾਡ ਯੂ. ਟੀ. ਐਕਸ਼ਨ ਕਮੇਟੀ ਦੇ ਆਗੂਆਂ ਵਲੋਂ ਖੇਤੀ ਭਵਨ ਦੇ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਮਿਲਣ ਦੇ ਰੋਸ ...

ਪੂਰੀ ਖ਼ਬਰ »

ਗੱਡੀ ਦਾ ਸ਼ੀਸ਼ਾ ਤੋੜ ਕੇ ਚੋਰੀ ਕਰਨ ਦਾ ਯਤਨ

ਐੱਸ. ਏ. ਐੱਸ. ਨਗਰ, 15 ਫਰਵਰੀ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਵਿਖੇ ਅਣਪਛਾਤੇ ਚੋਰਾਂ ਵਲੋਂ ਇਕ ਫਾਰਚੂਨਰ ਗੱਡੀ ਦਾ ਸ਼ੀਸ਼ਾ ਤੋੜ ਕੇ ਉਸ ਨੂੰ ਚੋਰੀ ਕਰਨ ਦਾ ਯਤਨ ਕੀਤਾ ਗਿਆ, ਪ੍ਰੰਤੂ ਗੱਡੀ ਸਟਾਰਟ ਨਾ ਹੋਣ ਕਾਰਨ ਚੋਰ ਗੱਡੀ ਨੂੰ ਉਥੇ ਹੀ ਛੱਡ ਕੇ ਫ਼ਰਾਰ ਹੋ ਗਏ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX