ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  10 minutes ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  1 day ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਪਟਿਆਲਾ

ਕੌਮੀ ਮਾਰਗ 'ਤੇ ਟਰੱਕ ਤੇ ਕਾਰ ਦੀ ਟੱਕਰ 'ਚ 2 ਦੀ ਮੌਤ-2 ਗੰਭੀਰ ਜ਼ਖ਼ਮੀ

ਪਾਤੜਾਂ, 17 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)- ਦੇਰ ਰਾਤ ਕੌਮੀ ਮਾਰਗ 'ਤੇ ਪਾਤੜਾਂ ਸ਼ਹਿਰ ਵਿਚ ਇਕ ਭਿਆਨਕ ਸੜਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਕ ਟਰੱਕ-ਟਰਾਲੇ ਨਾਲ ਕਾਰ ਦੀ ਟੱਕਰ ਹੋ ਗਈ | ਸ਼ਹਿਰ ਦੇ ਭਗਤ ਸਿੰਘ ਚੌਕ ਵਿਚ ਵਾਪਰੇ ਇਸ ਹਾਦਸੇ ਵਿਚ 2 ਕਾਰ ਸਵਾਰਾਂ ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਗੰਭੀਰ ਫੱਟੜ ਦੱਸੇ ਜਾ ਰਹੇ 2 ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਪਾਤੜਾਂ ਵਿਖੇ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ | ਚੌਕ 'ਚ ਕਿਸੇ ਤਰ੍ਹਾਂ ਦੇ ਕੋਈ ਸੰਕੇਤਕ ਚਿੰਨ ਨਾ ਹੋਣ ਅਤੇ ਬਿਨਾਂ ਕਿਸੇ ਲਾਈਟਾਂ ਤੋਂ ਇਸ ਚੌਕ 'ਚ ਲਗਾਤਾਰ ਵਾਪਰ ਰਹੇ ਹਾਦਸਿਆਂ ਨੂੰ ਲੈ ਕੇ ਲੋਕਾਂ 'ਚ ਕਾਫੀ ਰੋਸ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 2 ਵਜੇ ਸੰਗਰੂਰ ਰੋਡ ਤੋਂ ਆ ਰਿਹਾ ਟਰੱਕ ਟਰਾਲਾ ਨੰਬਰ ਪੀ.ਬੀ.10ਐੱਫ.ਵੀ.-9077 ਨਾਲ ਭਗਤ ਸਿੰਘ ਚੌਕ ਵਿਖੇ ਸਕੌਡਾ ਕਾਰ ਦੀ ਟੱਕਰ ਹੋ ਗਈ, ਜਿਸ ਨਾਲ ਬੁਰੀ ਤਰ੍ਹਾਂ ਫੱਟੜ 4 ਕਾਰ ਸਵਾਰ ਨੂੰ ਪਾਤੜਾਂ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ | ਡਾ. ਸਾਹਿਲ ਜੈਨ ਨੇ ਦੱਸਿਆ ਕਿ ਕਾਰ ਸਵਾਰ ਸਾਹਿਜ ਖ਼ਾਨ ਸਵਿੱਤਰੀ ਨਗਰ ਦਿੱਲੀ ਅਤੇ ਰਜਤ ਕੁਮਾਰ ਮਾਲਵੀਆ ਨਗਰ ਦਿੱਲੀ ਨੇ ਹਸਪਤਾਲ 'ਚ ਆ ਕੇ ਦਮ ਤੋੜ ਦਿੱਤਾ, ਜਦੋਂ ਕਿ ਰਾਹੁਲ ਵਰਮਾ, ਅਮਿਤ ਪਰਮਾਰ ਗੰਭੀਰ ਜ਼ਖ਼ਮੀ ਸਨ ਜਿਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ | ਸ਼ਹਿਰੀ ਚੌਕੀ ਪਾਤੜਾਂ ਦੇ ਮੁਖੀ ਹਰਸ਼ਦੀਪ ਸਿੰਘ ਸੰਧੂ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ |
ਬਿਨਾਂ ਲਾਈਟਾਂ ਵਾਲੇ ਚੌਕ 'ਚ ਵਾਪਰਦੇ ਹਨ ਹਾਦਸੇ
ਪ੍ਰਸ਼ਾਸਨ ਗੂੜ੍ਹੀ ਨੀਂਦ ਸੁੱਤਾ
ਸ਼ਹਿਰ ਵਾਸੀਆਂ ਨੇ ਦੱਸਿਆ ਹੈ ਕਿ ਕੌਮੀ ਮਾਰਗ 'ਤੇ ਨਵੀਨੀਕਰਨ ਦੌਰਾਨ ਚਹੁੰ ਮਾਰਗੀ ਬਣਾਈ ਗਈ ਇਸ ਸੜਕ 'ਤੇ ਸ਼ਹਿਰ ਦੇ ਭਗਤ ਸਿੰਘ ਚੌਕ ਵਿਚ ਕੋਈ ਵੀ ਸੰਕੇਤਕ ਚਿੰਨ ਨਹੀਂ ਲਾਇਆ ਗਿਆ ਅਤੇ ਟ੍ਰੈਫਿਕ ਕੰਟਰੋਲ ਲਈ ਲਾਈਟਾਂ ਵੀ ਨਹੀਂ ਲਾਈਆਂ ਗਈਆਂ ਹਨ | ਇਸ ਤੋਂ ਇਲਾਵਾ ਇਸ ਸੜਕ ਤੋਂ ਵੱਡੀ ਰਾਸ਼ੀ ਟੋਲ ਪਲਾਜ਼ਾ ਦੇ ਰੂਪ ਵਿਚ ਲੋਕਾਂ ਤੋਂ ਵਸੂਲੀ ਜਾ ਰਹੀ ਹੈ ਪਰ ਵਾਰ-ਵਾਰ ਕਹਿਣ 'ਤੇ ਵੀ ਰੌਸ਼ਨੀ ਵਾਸਤੇ ਲਾਈਟਾਂ ਵੀ ਨਾ ਲਾਏ ਜਾਣ ਕਾਰਨ ਹਰ ਦਿਨ ਇੱਥੇ ਕੋਈ ਨਾ ਕੋਈ ਹਾਦਸਾ ਵਾਪਰਨ ਨਾਲ ਕੀਮਤੀ ਜਾਨਾਂ ਜਾ ਰਹੀਆਂ ਹਨ | ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਪਾਲਿਕਾ ਅਰੋੜਾ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਇਸ ਹਫ਼ਤੇ ਵਿਚ ਹੀ ਚੌਕ 'ਚ ਟ੍ਰੈਫਿਕ ਲਾਈਟਾਂ ਚਾਲੂ ਕਰਵਾ ਦਿੱਤੀਆਂ ਜਾਣਗੀਆਂ |

ਕੈਬਨਿਟ ਮੰਤਰੀ ਦੇ ਹਲਕੇ 'ਚ ਗੰਦਾ ਪਾਣੀ ਆਉਣ 'ਤੇ ਮੁਹੱਲਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਨਾਭਾ, 17 ਫਰਵਰੀ (ਕਰਮਜੀਤ ਸਿੰਘ)-ਕਾਂਗਰਸ ਸਰਕਾਰ ਬਣੀ ਨੂੰ 3 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਸਰਕਾਰ ਵਲੋਂ ਆਮ ਲੋਕਾਂ ਦੀ ਸਹੂਲਤ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਹਨ ਪਰ ਤਸਵੀਰਾਂ ਕੁਝ ਹੋਰ ਹੀ ਬਿਆਨ ਕਰਦੀਆਂ ਹਨ | ਇਹ ਮਾਮਲਾ ...

ਪੂਰੀ ਖ਼ਬਰ »

ਸਕੂਲ ਤੇ ਕਾਲਜਾਂ ਦੀਆਂ ਵੈਨਾਂ, ਬੱਸਾਂ ਦੀ ਚੈਕਿੰਗ ਸਬੰਧੀ ਐਸ. ਡੀ. ਐਮ. ਨਾਭਾ ਨੇ ਸੰਭਾਲੀ ਕਮਾਂਡ

ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ)-ਸੰਗਰੂਰ ਦੇ ਲੌਾਗੋਵਾਲ ਵਿਖੇ ਦਰਦਨਾਕ ਘਟਨਾ ਵਾਪਰਨ ਉਪਰੰਤ ਸਮੁੱਚਾ ਪ੍ਰਸ਼ਾਸਨ ਹਰਕਤ 'ਚ ਆ ਗਿਆ | ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਹੁਕਮਾਂ ਉਪਰੰਤ ਵੱਡੇ ਪੱਧਰ 'ਤੇ ਸਕੂਲ, ਕਾਲਜਾਂ 'ਚ ਜਾਂਦੀਆਂ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਵਲੋਂ ਨਗਰ ਕੌ ਾਸਲ ਦਫ਼ਤਰ ਦੇ ਬਾਹਰ ਰੋਸ ਧਰਨਾ

ਨਾਭਾ, 17 ਫਰਵਰੀ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਨਗਰ ਕੌਾਸਲ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ | ਇੱਥੇ ਵਰਨਣਯੋਗ ਹੈ ਕਿ ਇਸ ਧਰਨੇ ਸਬੰਧੀ ਕੁਝ ਪਹਿਲਾਂ ਉਪ ਮੰਡਲ ਮੈਜਿਸਟਰੇਟ ਨਾਭਾ ...

ਪੂਰੀ ਖ਼ਬਰ »

ਬਾਰਾਂਦਰੀ ਪਾਰਕ ਦੇ ਬਾਹਰੋਂ ਮੋਟਰਸਾਈਕਲ ਚੋਰੀ

ਪਟਿਆਲਾ, 17 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਬਾਰਾਂਦਰੀ ਪਾਰਕ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਨੰਬਰ ਪੀ.ਬੀ-11 ਬੀ.ਐਸ. 3564 ਕੋਈ 9 ਫਰਵਰੀ ਨੂੰ ਕੋਈ ਚੋਰੀ ਕਰਕੇ ਲੈ ਗਿਆ | ਇਸ ਦੀ ਸ਼ਿਕਾਇਤ ਗੁਰਮੀਤ ਸਿੰਘ ਵਾਸੀ ਸੂਲਰ ਨੇ ਥਾਣਾ ਲਹੌਰੀ ਗੇਟ 'ਚ ਦਰਜ ਕਰਵਾਈ ਸੀ | ਜਿਸ ...

ਪੂਰੀ ਖ਼ਬਰ »

ਨਕਲੀ ਨੋਟਾਂ ਦੇ ਮਾਮਲੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 17 ਫਰਵਰੀ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸਾਲ 2017 'ਚ ਪੰਜਾਬ ਐਾਡ ਸਿੰਧ ਬੈਂਕ ਬਰਾਂਚ ਪਟਿਆਲਾ, ਭਾਰਤੀਆ ਸਟੇਟ ਬੈਂਕ ਸੀ.ਬੀ. ਪਟਿਆਲਾ ਬਰਾਂਚ ਪਟਿਆਲਾ, ਸਟੇਟ ਬੈਂਕ ਆਫ਼ ਪਟਿਆਲਾ ਦੀ ਪਾਤੜਾਂ ਅਤੇ ਰਾਜਪੁਰਾ ਬਰਾਂਚ ਵਲੋਂ ਆਰ.ਬੀ.ਆਈ. ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 38 ਹਜ਼ਾਰ ਦੀ ਠੱਗੀ

ਪਟਿਆਲਾ, 17 ਫਰਵਰੀ (ਮਨਦੀਪ ਸਿੰਘ ਖਰੋੜ)-ਇੱਥੇ ਦੇ ਰਹਿਣ ਵਾਲੀ ਇਕ ਔਰਤ ਦੇ ਲੜਕੇ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 38906 ਰੁਪਏ ਲੈਣ ਵਾਲੇ ਯੂ.ਪੀ. ਦੇ 2 ਵਿਅਕਤੀਆਂ ਿਖ਼ਲਾਫ਼ ਥਾਣਾ ਕੋਤਵਾਲੀ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਰੰਜਨਾ ਸ਼ਰਮਾ ...

ਪੂਰੀ ਖ਼ਬਰ »

ਕਿਸਾਨਾਂ ਨੇ ਰੋਸ ਮਾਰਚ ਕੱਢਿਆ

ਪਟਿਆਲਾ, 17 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਇੱਥੇ ਦੂਖ-ਨਿਵਾਰਨ ਤਿ੍ਪੜੀ ਰੋਡ ਦੇ ਸਾਹਮਣੇ ਪਾਰਕ 'ਚ ਜ਼ਿਲ੍ਹਾ ਪ੍ਰਧਾਨ ਗੁਰਬਖ਼ਸ਼ ਸਿੰਘ ਬਲਬੇੜਾ ਦੀ ਅਗਵਾਈ ਹੇਠ ਕਿਸਾਨਾਂ ਦਾ ਭਾਰੀ ਇਕੱਠ ਹੋਇਆ | ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬਲਬੇੜਾ ਨੇ ...

ਪੂਰੀ ਖ਼ਬਰ »

7ਵੀਂ ਅਰੁਨਾਏ ਧਾਮ ਬੱਸ ਯਾਤਰਾ 20 ਫਰਵਰੀ ਨੂੰ

ਨਾਭਾ, 17 ਫਰਵਰੀ (ਕਰਮਜੀਤ ਸਿੰਘ)- ਹਰਸ਼ ਬਲੱਡ ਡੋਨਰ ਸੁਸਾਇਟੀ ਵਲੋਂ ਧਾਰਮਿਕ ਸਥਾਨ ਅਰੁਨਾਏ ਧਾਮ ਦੇ ਲਈ ਤਰੋਸਤੀ ਅਤੇ ਸ਼ਿਵਰਾਤਰੀ ਦੇ ਲਈ ਸਮੂਹਿਕ ਬੱਸ ਯਾਤਰਾ ਨਾਭਾ ਤੋਂ ਪ੍ਰਧਾਨ ਭੁਵੇਸ਼ ਬਾਂਸਲ ਭਾਸ਼ੀ ਅਤੇ ਪ੍ਰੋਜੈਕਟ ਚੇਅਰਮੈਨ ਗੌਰਵ ਗੁਪਤਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

22 ਗਰਾਮ ਹੈਰੋਇਨ ਸਮੇਤ ਇਕ ਕਾਬੂ

ਸਮਾਣਾ, 17 ਫਰਵਰੀ (ਹਰਵਿੰਦਰ ਸਿੰਘ ਟੋਨੀ)-ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਇਕ ਵਿਅਕਤੀ ਨੂੰ 22 ਗਰਾਮ ਹੈਰੋਇਨ ਸਮੇਤ ਕਾਬੂ ਕਰਦਿਆਂ ਮਾਮਲਾ ਦਰਜ ਕਰਨ ਉਪਰੰਤ ਅਦਾਲਤ 'ਚ ਪੇਸ਼ ਕੀਤਾ ਗਿਆ | ਸਟਾਫ਼ ਮੁਖੀ ਇੰਸ. ਸਵਰਨ ਗਾਂਧੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਪ੍ਰਨੀਤ ਕੌਰ ਤੇ ਵਿਜੈ ਇੰਦਰ ਸਿੰਗਲਾ ਵਲੋਂ 3228 ਲੱਖ ਦੀ ਲਾਗਤ ਵਾਲੇ ਫਲਾਈ ਓਵਰ ਦੀ ਉਸਾਰੀ ਦੀ ਸ਼ੁਰੂਆਤ

ਰਾਜਪੁਰਾ, 17 ਫਰਵਰੀ (ਜੀ.ਪੀ. ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਆਵਾਜਾਈ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ਅੱਜ 3228 ਲੱਖ ਰੁਪਏ ਦੀ ਲਾਗਤ ਨਾਲ ਰਾਜਪੁਰਾ-ਬਠਿੰਡਾ ਰੇਲ ਮਾਰਗ 'ਤੇ ਸਥਾਨਕ ਜਨਤਾ ਸਕੂਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਵਿਸ਼ੇਸ਼ ਤੌਰ 'ਤੇ ਬਾਂਸਲ ਦੇ ਘਰ ਪਹੁੰਚੇ

ਰਾਜਪੁਰਾ, 17 ਫਰਵਰੀ (ਰਣਜੀਤ ਸਿੰਘ)-ਅੱਜ ਇੱਥੇ ਪੀ.ਡਬਲਯੂ.ਡੀ. ਅਤੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਰੇਲਵੇ ਓਵਰ ਬਿ੍ਜ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਚੇਅਰਮੈਨ ਫ਼ਕੀਰ ਚੰਦ ਬਾਂਸਲ ਦੇ ਘਰ ਗਏ ਅਤੇ ਉੱਥੇ ਉਨ੍ਹਾਂ ਨੇ ਦੁਪਹਿਰ ਦਾ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਐੱਸ.ਡੀ.ਐਮ. ਰਾਹੀਂ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ

ਪਟਿਆਲਾ, 17 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-ਕੱਚੇ ਤੇ ਮਾਣ ਭੱਤਿਆਂ ਵਾਲੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਰੁਕੀਆਂ ਡੀ.ਏ. ਤੇ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਵਾਉਣ ਅਤੇ ਮੁਲਾਜ਼ਮਾਂ 'ਤੇ ਸੰਘਰਸ਼ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਜ. ਐਸੋਸੀਏਸ਼ਨ ਨੇ ਚੋਣਾਂ ਮਗਰੋਂ ਐਲਾਨੇ ਨਤੀਜੇ

ਪਟਿਆਲਾ, 17 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪਾਵਰ ਸੈਕਟਰ ਦੀ ਬਿਹਤਰੀ ਅਤੇ ਇੰਜੀਨੀਅਰਾਂ ਦੇ ਮਸਲਿਆਂ ਲਈ ਆਵਾਜ਼ ਬੁਲੰਦ ਕਰਨ ਵਾਲੀ ਪੀ.ਐਸ.ਈ.ਬੀ. ਇੰਜ. ਐਸੋਸੀਏਸ਼ਨ ਵਲੋਂ ਪਿਛਲੇ ਦਿਨਾਂ ਹੋਈਆਂ ਚੋਣਾਂ ਦੇ ਅੱਜ ਨਤੀਜੇ ਐਲਾਨੇ ਗਏ | ਸਵਾ 2 ਸਾਲ ਬਾਅਦ ਹੋਈਆਂ ਇਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 251 ਸਕੂਲ ਗੱਡੀਆਂ ਦਾ ਅਚਨਚੇਤ ਨਿਰੀਖਣ-108 ਚਾਲਾਨ, 25 ਜ਼ਬਤ

ਪਟਿਆਲਾ, 17 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਸਾਰੀਆਂ ਸਬ ਡਵੀਜ਼ਨਾਂ ਵਿਖੇ ਸਕੂਲੀ ਬੱਸਾਂ ਤੇ ਹੋਰ ਗੱਡੀਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਬਾਰੇ ...

ਪੂਰੀ ਖ਼ਬਰ »

ਸਕੂਲੀ ਬੱਸਾਂ 'ਚ ਪ੍ਰਬੰਧਕੀ ਅਣਗਹਿਲੀ ਸਾਹਮਣੇ ਆਉਣ 'ਤੇ ਹੋਵੇਗੀ ਕਾਰਵਾਈ-ਐਸ. ਡੀ. ਐਮ.

ਦੇਵੀਗੜ੍ਹ, 17 ਫਰਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)- ਮੁੱਖ ਮੰਤਰੀ ਵਲੋਂ ਮਿਲੇ ਨਿਰਦੇਸ਼ਾਂ ਦੀ ਪਾਲਣਾ ਅਤੇ ਐੱਸ. ਐੱਸ. ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਦੇ ਨਿਰਦੇਸ਼ਾਂ 'ਤੇ ਅੱਜ ਐੱਸ. ਡੀ. ਐਮ. ਦੂਧਨਸਾਧਾਂ ਅਜੇ ਅਰੋੜਾ ਨੇ ਟ੍ਰੈਫਿਕ ਇੰਚਾਰਜ ਜਗਵਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪੁਲਿਸ ਨਾਲ ਮਿਲ ਕੇ ਸਕੂਲੀ ਬੱਸਾਂ ਦੀ ਜਾਂਚ

ਸਮਾਣਾ, 17 ਫਰਵਰੀ (ਹਰਵਿੰਦਰ ਸਿੰਘ ਟੋਨੀ)-ਜ਼ਿਲ੍ਹਾ ਸੰਗਰੂਰ ਦੇ ਕਸਬਾ ਲੌਾਗੋਵਾਲ ਵਿਖੇ ਇਕ ਸਕੂਲ ਵੈਨ ਨੂੰ ਲੱਗੀ ਅੱਗ ਉਪਰੰਤ ਚਾਰ ਬੱਚਿਆਂ ਦੀ ਹੋਈ ਦਰਦਨਾਕ ਮੌਤ ਤੋਂ ਬਾਅਦ ਸੂਬਾ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਕੁੰਭਕਰਨੀ ਨੀਂਦ ਖੁੱਲ੍ਹ ਗਈ ਹੈ | ਜਿਸ ...

ਪੂਰੀ ਖ਼ਬਰ »

ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ 'ਤੇ ਜ਼ੋਰ ਦਿੱਤਾ ਸਚਿਨ ਸ਼ਰਮਾ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਪਟਿਆਲਾ, 17 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਅੱਜ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ 'ਤੇ ਜ਼ੋਰ ਦਿੱਤਾ | ਇਸ ਸਬੰਧੀ ਸਚਿਨ ...

ਪੂਰੀ ਖ਼ਬਰ »

ਸਚਿਨ ਸ਼ਰਮਾ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਪਟਿਆਲਾ, 17 ਫਰਵਰੀ (ਜਸਪਾਲ ਸਿੰਘ ਢਿੱਲੋਂ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਅੱਜ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ 'ਤੇ ਜ਼ੋਰ ਦਿੱਤਾ | ਇਸ ਸਬੰਧੀ ਸਚਿਨ ...

ਪੂਰੀ ਖ਼ਬਰ »

ਸੀਨੀਅਰ ਉਪ ਮੇਅਰ ਯੋਗੀ ਨੇ ਸਫ਼ਾਈ ਮੁਹਿੰਮ ਦੇ ਅਗਲੇ ਪੜਾਅ ਦੀ ਕੀਤੀ ਸ਼ੁਰੂਆਤ

ਪਟਿਆਲਾ, 17 ਫਰਵਰੀ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਪਟਿਆਲਾ ਦੇ ਸੀਨੀਅਰ ਉਪ ਮੇਅਰ ਯੋਗਿੰਦਰ ਸਿੰਘ ਯੋਗੀ ਵਲੋਂ ਪ੍ਰਨੀਤ ਕੌਰ ਦੇ ਆਦੇਸ਼ਾਂ ਤੋਂ ਬਾਅਦ 'ਮੇਰਾ ਪਟਿਆਲਾ ਮੈਂ ਸਵਾਰਾਂ' ਮੁਹਿੰਮ ਦੇ ਅਗਲੇ ਪੜਾਅ ਦੀ ਸ਼ੁਰੂਆਤ ਕੀਤੀ | ਇਸ ਮੌਕੇ ਯੋਗੀ ਨੇ ਪਟਿਆਲਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਨਵੇਂ ਫ਼ਰਮਾਨ ਤੋਂ ਮਰੀਜ਼ਾਂ 'ਚ ਬੇਚੈਨੀ ਦਾ ਆਲਮ

ਰਾਜਪੁਰਾ, 17 ਫਰਵਰੀ (ਰਣਜੀਤ ਸਿੰਘ)-ਇੱਥੋਂ ਦੇ ਸਿਵਲ 'ਚ ਓ.ਪੀ.ਡੀ. 'ਚ ਕੰਪਿਊੁਟਰ ਨਾਲ ਆਨ ਲਾਇਨ ਪਰਚੀ ਬਣਾਉਣ ਦੇ ਕੰਮ ਨੂੰ ਲੈ ਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ 'ਚ ਬੇਚੈਨੀ ਪਾਈ ਜਾ ਰਹੀ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਵੇਂ ਫ਼ਰਮਾਨ ਕਾਰਨ ਸਮਾਂ ਜ਼ਿਆਦਾ ...

ਪੂਰੀ ਖ਼ਬਰ »

ਛੋਟੀ ਨਦੀ 'ਤੇ ਬਣੇ ਢਾਈ ਕਰੋੜ ਦੀ ਲਾਗਤ ਦੇ ਪੁਲ ਦਾ ਉਦਘਾਟਨ ਕੱਲ੍ਹ-ਮੇਅਰ

ਪਟਿਆਲਾ, 17 ਫਰਵਰੀ (ਅ.ਸ. ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਵਿਖੇ ਚੱਲ ਰਹੇ ਵਿਕਾਸ ਕੰਮਾਂ ਦੀ ਲੜੀ ਵਿਚ ਛੋਟੀ ਨਦੀ 'ਤੇ ਬਣੇ ਤੰਗ ਪੁਲ ਨੂੰ ਨਾ ਕੇਵਲ ਚੌੜਾ ਕੀਤਾ ਗਿਆ ਹੈ, ਸਗੋਂ ਇਸ ਦਾ ਡਿਜ਼ਾਈਨ ਵੀ ਕੁਝ ਇਸ ਤਰੀਕੇ ਨਾਲ ਬਣਾਇਆ ਗਿਆ ਹੈ ਕਿ ਬਰਸਾਤ ਦੇ ਦਿਨਾਂ 'ਚ ਇੱਥੇ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਤੇ ਹੋਰ ਆਗੂਆਂ ਵਲੋਂ ਹੈਰੀਮਾਨ ਨਾਲ ਦੁੱਖ ਪ੍ਰਗਟ

ਦੇਵੀਗੜ੍ਹ, 17 ਫਰਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)-ਸਾਬਕਾ ਸੂਚਨਾ ਕਮਿਸ਼ਨ ਪੰਜਾਬ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਜਿਨ੍ਹਾਂ ਦੇ ਮਾਤਾ ਬਲਜਿੰਦਰ ਕੌਰ ਮਾਨ ਪਿਛਲੇ ਦਿਨੀਂ ਅਚਾਨਕ ਸਵਰਗਵਾਸ ਹੋ ਗਏ ਸਨ | ...

ਪੂਰੀ ਖ਼ਬਰ »

ਓ.ਬੀ.ਸੀ. ਵਰਗ ਦੀ ਭਲਾਈ ਲਈ ਹਰ ਸੰਭਵ ਯਤਨ ਕਰਾਂਗਾ- ਗੁਰਿੰਦਰਪਾਲ ਬਿੱਲਾ

ਭਾਦਸੋਂ, 17 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਪਿਛਲੇ ਦਿਨੀਂ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਬਣੇ ਵਾਈਸ ਚੇਅਰਮੈਨ ਗੁਰਿੰਦਰਪਾਲ ਸਿੰਘ ਬਿੱਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਸਾਧੂ ਸਿੰਘ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਕੈਨੇਡਾ ਦੀ ਯੂਨੀਵਰਸਿਟੀ ਨਾਲ ਵਿਸ਼ੇਸ਼ ਇਕਰਾਰਨਾਮਾ

ਪਟਿਆਲਾ, 17 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਕੈਨੇਡਾ ਦੀ ਯੂਨੀਵਰਸਿਟੀ ਆਫ਼ ਨੌਰਦਰਨ ਬਿ੍ਟਿਸ਼ ਕੋਲੰਬੀਆ (ਯੂ. ਐੱਨ. ਬੀ. ਸੀ.) ਨਾਲ ਅਰਥ ਸ਼ਾਸਤਰ ਦੇ ਵਿਸ਼ੇ 'ਚ ਇਕ ਵਿਸ਼ੇਸ਼ ਇਕਰਾਰਨਾਮਾ ਕੀਤਾ ਗਿਆ ਹੈ | ਯੂ. ਐੱਨ. ਬੀ. ਸੀ. ਤੋਂ ਅਰਥ ...

ਪੂਰੀ ਖ਼ਬਰ »

ਨੌਜਵਾਨਾਂ ਲਈ ਕਾਂਗਰਸ ਸਰਕਾਰ ਕਰ ਰਹੀ ਹੈ ਵੱਡੇ ਉਪਰਾਲੇ-ਹੈਪੀ ਗੋਬਿੰਦਪੁਰਾ

ਭਾਦਸੋਂ, 17 ਫਰਵਰੀ (ਗੁਰਬਖਸ ਸਿੰਘ ਵੜੈਚ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਨੌਜਵਾਨਾਂ ਦਾ ਭਵਿੱਖ ਸੰਵਾਰਨ ਲਈ ਕਾਂਗਰਸ ਸਰਕਾਰ ਵੱਡੇ ਪੱਧਰ 'ਤੇ ਉਪਰਾਲੇ ਕਰ ਰਹੀ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਮੀਤ ਸਿੰਘ ਹੈਪੀ ਗੋਬਿੰਦਪੁਰਾ ਪ੍ਰਧਾਨ ...

ਪੂਰੀ ਖ਼ਬਰ »

ਮਹਿੰਦਰਾ ਕਾਲਜ 'ਚ ਦੋ ਦਿਨਾ ਕੌਮਾਂਤਰੀ ਕਾਨਫ਼ਰੰਸ ਦਾ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਵਲੋਂ ਉਦਘਾਟਨ

ਪਟਿਆਲਾ, 17 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਿਖੇ 'ਭਾਰਤ 'ਚ ਰਾਜਨੀਤੀ ਅਤੇ ਸ਼ਾਸਨ ਦੇ ਸਨਮੁੱਖ ਸਮਕਾਲੀਨ ਮੁੱਦੇ 'ਤੇ ਚੁਣੌਤੀਆਂ: ਉੱਭਰਦੀਆਂ ਤਬਦੀਲੀਆਂ ਤੇ ਭਵਿੱਖੀ ਏਜੰਡਾ' ਵਿਸ਼ੇ 'ਤੇ ਕਰਵਾਈ ਜਾ ਰਹੀ ਚੌਥੀ ਦੋ ਦਿਨਾਂ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਓ.ਬੀ.ਸੀ. ਵਰਗ ਦੀ ਭਲਾਈ ਲਈ ਹਰ ਸੰਭਵ ਯਤਨ ਕਰਾਂਗਾ- ਗੁਰਿੰਦਰਪਾਲ ਬਿੱਲਾ

ਭਾਦਸੋਂ, 17 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਪਿਛਲੇ ਦਿਨੀਂ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਬਣੇ ਵਾਈਸ ਚੇਅਰਮੈਨ ਗੁਰਿੰਦਰਪਾਲ ਸਿੰਘ ਬਿੱਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਸਾਧੂ ਸਿੰਘ ...

ਪੂਰੀ ਖ਼ਬਰ »

ਰਿਲੇਅ ਦੌੜ 'ਚ ਪੰਜਾਬੀ ਅਥਲੀਟਾਂ ਨੇ ਜਿੱਤਿਆ ਤਗਮਾ

ਪਟਿਆਲਾ, 17 ਫਰਵਰੀ (ਚਹਿਲ)-ਪੰਜਾਬ ਦੇ ਵੈਟਰਨ ਅਥਲੀਟਾਂ ਨੇ ਹਾਲ ਹੀ 'ਚ ਪੰਚਕੂਲਾ ਵਿਖੇ ਹੋਈ 41ਵੀਂ ਕੌਮੀ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਦੇ ਰਿਲੇਅ ਦੌੜ ਮੁਕਾਬਲੇ 'ਚੋਂ ਕਾਂਸੀ ਦਾ ਤਗਮਾ ਜਿੱਤਿਆ ਹੈ | ਪੰਜਾਬੀ ਅਥਲੀਟਾਂ ਨੇ 40-45 ਉਮਰ ਵਰਗ ਦੀ 4__1MP__400 ਮੀਟਰ ਰਿਲੇਅ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX