ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  1 day ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਮੋਗਾ

ਵਿਦੇਸ਼ ਰਹਿੰਦਿਆਂ ਵੀ ਕੂਨਰ ਪਰਿਵਾਰ ਨੇ ਆਪਣੇ ਨਗਰ ਦਾ ਨਾਂਅ ਉੱਚਾ ਚੁੱਕਿਆ-ਗੁਰਪ੍ਰੀਤ ਸਿੰਘ ਕਾਂਗੜ

ਬੱਧਨੀ ਕਲਾਂ, 17 ਫਰਵਰੀ (ਸੰਜੀਵ ਕੋਛੜ)- ਕੂਨਰ ਪਰਿਵਾਰ ਨੇ ਵਿਦੇਸ਼ ਰਹਿੰਦਿਆਂ ਵੀ ਆਪਣੇ ਨਗਰ ਦਾ ਨਾਂਅ ਉੱਚਾ ਚੁੱਕਿਆ ਹੈ, ਜਿਨ੍ਹਾਂ ਨੇ ਉਪਰਾਲਾ ਕਰਕੇ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਉਨ੍ਹਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਦਾ ਅਹਿਮ ਉਪਰਾਲਾ ਕੀਤਾ ਹੈ | ਨਛੱਤਰ ਸਿੰਘ ਨੇ ਕੈਨੇਡਾ ਦੀ ਧਰਤੀ 'ਤੇ ਰਹਿ ਕੇ ਵੀ ਆਪਣੇ ਪਿਛੋਕੜ ਅਤੇ ਆਪਣੇ ਨਗਰ ਨੂੰ ਭੁਲਾਇਆ ਨਹੀਂ ਸਗੋਂ ਸਮੇਂ-ਸਮੇਂ 'ਤੇ ਪਿੰਡ ਵਾਸੀਆਂ ਤੇ ਲੋੜਵੰਦਾਂ ਲਈ ਸਮਾਜ ਭਲਾਈ ਦੇ ਅਨੇਕਾਂ ਕੰਮ ਕੀਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਪ੍ਰੀਤ ਸਿੰਘ ਕਾਂਗੜ ਕੈਬਨਿਟ ਮੰਤਰੀ ਪੰਜਾਬ ਨੇ ਸਰਕਾਰੀ ਸੀਨੀ. ਸੈਕੰ. ਸਕੂਲ ਬੁੱਟਰ ਕਲਾਂ ਵਿਖੇ ਰੱਖੇ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀ ਨਛੱਤਰ ਸਿੰਘ ਕੂਨਰ ਨੇ ਆਪਣੇ ਪਿਤਾ ਬਲਵੰਤ ਸਿੰਘ ਕੂਨਰ ਅਤੇ ਮਾਤਾ ਪ੍ਰੀਤਮ ਕੌਰ ਦੇ ਦਰਸਾਏ ਮਾਰਗਾਂ 'ਤੇ ਚੱਲਦਿਆਂ ਭੁਪਿੰਦਰ ਕੌਰ ਕੂਨਰ, ਰੁਪਿੰਦਰ ਸਿੰਘ ਕੂਨਰ ਤੇ ਪਰਮਦੀਪ ਸਿੰਘ ਕੂਨਰ ਦੇ ਸਹਿਯੋਗ ਨਾਲ ਆਪਣੇ ਜੱਦੀ ਪਿੰਡ ਬੁੱਟਰ ਕਲਾਂ ਵਿਖੇ ਜੋ ਬਲਪ੍ਰੀਤ ਚੈਰੀਟੇਬਲ ਟਰੱਸਟ ਬਣਾਇਆ ਹੈ ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਆਪਣੇ ਮੁਕਾਮ ਤੱਕ ਪਹੁੰਚਾਉਣ 'ਚ ਬੇਹੱਦ ਸਹਾਈ ਹੋਵੇਗਾ | ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਬੋਲਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਰਹਿੰਦੇ ਦੋ ਸਾਲਾਂ 'ਚ ਪੜ੍ਹਾਈ ਅਤੇ ਸਿਹਤ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਪੜ੍ਹਾਈ ਨੂੰ ਵਿਸ਼ੇਸ਼ ਤੌਰ 'ਤੇ ਪ੍ਰਫੁੱਲਿਤ ਕਰਨ ਲਈ ਅਧਿਆਪਕਾਂ ਦੀ ਘਾਟ ਵੀ ਪੂਰੀ ਕੀਤੀ ਜਾਵੇਗੀ | ਖਪਤਕਾਰ ਵੀ ਬਿਜਲੀ ਦੀ ਬੱਚਤ ਲਈ ਵਿਸ਼ੇਸ਼ ਤੌਰ 'ਤੇ ਧਿਆਨ ਦੇਣ | ਲੋਕ ਸਭਾ ਹਲਕਾ ਫ਼ਰੀਦਕੋਟ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਕਿਹਾ ਕਿ ਕੂਨਰ ਪਰਿਵਾਰ ਵਲੋਂ ਬੱਚਿਆਂ ਦੀ ਪੜ੍ਹਾਈ ਸਬੰਧੀ ਲੋੜਾਂ ਪੂਰੀਆਂ ਕਰਨ ਲਈ ਜਮਾ ਕਰਵਾਏ ਜਾ ਰਹੇ 10 ਲੱਖ ਦੀ ਰਾਸ਼ੀ ਨੂੰ ਵਧਾ ਕੇ 50 ਲੱਖ ਰੁਪਏ ਕਰਨ ਦਾ ਜੋ ਟੀਚਾ ਮਿਥਿਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਸੰਜੀਵ ਸੈਣੀ ਨੇ ਦੱਸਿਆ ਕਿ ਬਲਪ੍ਰੀਤ ਚੈਰੀਟੇਬਲ ਟਰੱਸਟ ਲਈ ਕੂਨਰ ਪਰਿਵਾਰ ਵਲੋਂ ਅੱਜ 10 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਹਨ, ਜਿਨ੍ਹਾਂ ਦੇ ਵਿਆਜ ਤੋਂ ਜੋ ਵੀ ਆਮਦਨ ਹੋਵੇਗੀ ਉਹ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਖ਼ਰਚ ਕੀਤੀ ਜਾਵੇਗੀ | ਇਸ ਟਰੱਸਟ 'ਚ ਸੰਦੀਪ ਹੰਸ ਡੀ.ਸੀ. ਮੋਗਾ, ਹਰਮਨਦੀਪ ਸਿੰਘ ਐੱਸ.ਐੱਸ.ਪੀ. ਮੋਗਾ, ਇੰਦਰਪਾਲ ਸਿੰਘ ਬੱਬੀ, ਮੁਖਵਿੰਦਰ ਸਿੰਘ ਭੁੱਲਰ ਐੱਸ.ਐੱਸ.ਪੀ., ਪਰਮਪ੍ਰੀਤ ਸਿੰਘ ਰਿੰਪਾ, ਇੰਦਰਪਾਲ ਸਿੰਘ ਚਿੰਪੂ, ਭੁਪਿੰਦਰ ਕੌਰ ਕੂਨਰ, ਰੁਪਿੰਦਰ ਸਿੰਘ ਕੂਨਰ, ਪਰਮਦੀਪ ਸਿੰਘ ਕੂਨਰ ਤੇ ਪਿੰਡ ਬੁੱਟਰ ਕਲਾਂ ਦੇ ਲੜਕੇ ਅਤੇ ਲੜਕੀਆਂ ਦੋਨਾਂ ਸਕੂਲਾਂ ਦੇ ਮੌਜੂਦਾ ਪਿ੍ੰਸੀਪਲ ਵਰਕਿੰਗ ਕਮੇਟੀ ਵਜੋਂ ਕੰਮ ਕਰਨਗੇ | ਇਸ ਉਪਰੰਤ ਵਿਸ਼ੇਸ਼ ਤੌਰ 'ਤੇ ਪਹੁੰਚੇ ਗੁਰਪ੍ਰੀਤ ਸਿੰਘ ਕਾਂਗੜ, ਸਤਵੰਤ ਸਿੰਘ ਐੱਸ.ਡੀ.ਐੱਮ. ਮੋਗਾ, ਸੰਜੀਵ ਸੈਣੀ ਚੇਅਰਮੈਨ, ਜਗਰੂਪ ਸਿੰਘ ਤਖ਼ਤੂਪੁਰਾ, ਜਸਪਾਲ ਸਿੰਘ ਔਲਖ ਡੀ.ਓ. ਮੋਗਾ, ਰਵੀ ਗਰੇਵਾਲ, ਪਰਮਪਾਲ ਸਿੰਘ ਐਡਵੋਕੇਟ, ਗਾਇਕ ਗਿੱਲ ਹਰਦੀਪ, ਪਿ੍ੰਸੀਪਲ ਅਮਨਦੀਪ ਸਿੰਘ ਵਲੋਂ ਟਰੱਸਟ ਦੇ ਕੰਮਾਂ ਸਬੰਧੀ ਕਿਤਾਬ ਵੀ ਜਾਰੀ ਕੀਤੀ ਗਈ | ਸਟੇਜ ਦੀ ਭੂਮਿਕਾ ਸੰਜੀਵ ਸੈਣੀ ਨੇ ਬਾਖ਼ੂਬੀ ਨਿਭਾਉਂਦਿਆਂ ਪਹੁੰਚੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ | ਇਸ ਮੌਕੇ ਦਰਸ਼ਨ ਸਿੰਘ ਸਰਪੰਚ, ਜਗਤਾਰ ਸਿੰਘ ਸਰਪੰਚ, ਹਰਪ੍ਰੀਤ ਸਿੰਘ ਸਰਪੰਚ, ਗੁਰਨਾਮ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ, ਬਲਜਿੰਦਰ ਸਿੰਘ, ਮੁਖ਼ਤਿਆਰ ਸਿੰਘ, ਕਪੂਰ ਸਿੰਘ, ਕੁਲਰੀਤ ਸਿੰਘ, ਬਲਵੀਰ ਸਿੰਘ ਹਿੰਮਤਪੁਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਨਗਰ ਨਿਵਾਸੀ ਤੇ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵਿਧਾਇਕ ਡਾ. ਕਮਲ ਨੂੰ ਸੌ ਾਪਿਆ ਮੰਗ ਪੱਤਰ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੂੰ ਉਨ੍ਹਾਂ ਦੇ ਦਫ਼ਤਰ ਮੂਹਰੇ ਪੰਜਾਬ ਐਾਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਿਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਵਲੋਂ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਬੱਚਿਆਂ ਨੂੰ ਵਰਦੀਆਂ ਵੰਡੀਆਂ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਸਰਕਾਰੀ ਪ੍ਰਾਇਮਰੀ ਸਕੂਲ ਬਾਘਾ ਪੱਤੀ ਬਾਘਾ ਪੁਰਾਣਾ ਦੇ ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆਂ ਨੂੰ ਸਰਦਾਰਾ ਸਿੰਘ ਸੰਘਾ ਨੇ ਆਪਣੀ ਬੇਟੀ ਅਮਨਦੀਪ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਵਰਦੀਆਂ ਦੀ ਵੰਡ ਕੀਤੀ | ਬੱਚਿਆਂ ਨੂੰ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਰਾਓ ਸਾਹਿਬ ਪਾਟਿਲ ਦਾਨਵੇ ਵਲੋਂ ਐੱਫ. ਸੀ. ਆਈ. ਦੇ ਸਾਈਲੋਜ਼ ਪਲਾਂਟ ਦਾ ਦੌਰਾ

ਮੋਗਾ, 17 ਫਰਵਰੀ (ਅਜੀਤ ਬਿਊਰੋ)-ਖਪਤਕਾਰ ਮਾਮਲੇ, ਭੋਜਨ ਤੇ ਜਨਤਕ ਵੰਡ ਪ੍ਰਣਾਲੀ ਦੇ ਕੇਂਦਰੀ ਮੰਤਰੀ ਰਾਓ ਸਾਹਿਬ ਪਾਟਿਲ ਦਾਨਵੇ ਨੇ ਮੋਗਾ ਦੇ ਪਿੰਡ ਡਗਰੂ ਵਿਖੇ ਸਥਾਪਿਤ ਕੀਤੀ ਭਾਰਤ ਦੀ ਸਭ ਤੋਂ ਵੱਡੀ ਸਾਈਲੋਜ਼ ਪਲਾਂਟ ਜਿੱਥੇ ਕਣਕ ਆਧੁਨਿਕ ਤਕਨੀਕ ਨਾਲ ਵੱਡੀ ...

ਪੂਰੀ ਖ਼ਬਰ »

4 ਬਲਦੇ ਸਿਵਿਆਂ ਨੂੰ ਦੇਖ ਕੇ ਹਰ ਅੱਖ ਨੇ ਕੇਰੇ ਅੱਥਰੂ

ਧਰਮਕੋਟ, 17 ਫਰਵਰੀ (ਪਰਮਜੀਤ ਸਿੰਘ)-ਬੀਤੀ ਦਿਨੀਂ ਸਵੇਰੇ ਸਾਢੇ 5 ਵਜੇ ਦੇ ਕਰੀਬ ਇਕ ਹੌਲਦਾਰ ਵਲੋਂ ਸਰਕਾਰੀ ਬੰਦੂਕ ਨਾਲ ਸਾਲਾ, ਸਾਲ਼ੇਹਾਰ, ਘਰਵਾਲੀ ਤੇ ਸੱਸ ਨੂੰ ਗੋਲੀਆਂ ਨਾਲ ਮਾਰ ਮੁਕਾਇਆ ਸੀ ਦਾ ਅੱਜ ਅੰਤਿਮ ਸਸਕਾਰ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਪਿੰਡ ਸੈਦ ...

ਪੂਰੀ ਖ਼ਬਰ »

ਫਿਲਫੋਟ ਬੱਧਨੀ ਕਲਾਂ ਦੇ ਸੁਖਵੀਰ ਸਿੰਘ ਨੇ ਹਾਸਲ ਕੀਤੇ ਸਪੀਕਿੰਗ 'ਚੋਂ 7 ਬੈਂਡ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਫਿਲਫੋਟ ਸੰਸਥਾ ਜੋ ਕਿ ਮੋਗੇ ਦੀ ਮੰਨੀ ਪ੍ਰਮੰਨੀ ਆਈਲਟਸ ਟਰੇਨਿੰਗ ਸੰਸਥਾ ਹੈ, ਜਿਸ ਨੇ ਥੋੜ੍ਹੇ ਸਮੇਂ ਵਿਚ ਹੀ ਆਪਣੇ ਸ਼ਾਨਦਾਰ ਨਤੀਜਿਆਂ ਕਰਕੇ ਬੱਧਨੀ ਕਲਾਂ ਵਿਚ ਵੀ ਆਪਣਾ ਨਾਂਅ ਬਣਾ ਲਿਆ ਹੈ | ਇਸ ਸੰਸਥਾ ਵਿਚ ਵਿਦਿਆਰਥੀਆਂ ...

ਪੂਰੀ ਖ਼ਬਰ »

ਬਜ਼ੁਰਗ ਐੱਨ. ਆਰ. ਆਈ. ਦੇ ਪਤੀ ਦੀ ਜ਼ਮੀਨ ਧੋਖੇ ਨਾਲ ਹੜੱਪੀ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਮੋਗਾ ਜ਼ਿਲ੍ਹੇ ਦੇ ਇਕ ਪਿੰਡ ਦੇ ਰਹਿਣ ਵਾਲੇ ਹਰਨਾਮ ਸਿੰਘ ਅਤੇ ਉਸ ਦੀ ਪਤਨੀ ਜਸਪਾਲ ਕੌਰ ਦੇ ਨਾਂਅ 'ਤੇ ਪਿੰਡ ਰੋਡੇ ਵਿਖੇ 17 ਏਕੜ ਜ਼ਮੀਨ ਠੇਕੇ 'ਤੇ ਲੈਣ ਵਾਲੇ ਕਿਸਾਨ ਵਲੋਂ ਆਪਣੇ ਨਾਂਅ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਫ਼ਿਰਕੂ ਪਾਰਟੀਆਂ ਤੇ ਰਾਜਨੀਤੀ ਦੇ ਿਖ਼ਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ ਤੇ ਆਪਣੇ ਹੱਕਾਂ ਪ੍ਰਤੀ ਚੇਤਨ ਹੋ ਰਹੇ ਹਨ ਅਤੇ ਇਸ ਚੇਤਨਾ ਨੂੰ ਵਧਾਉਣਾ ਸਮੇਂ ਦੀ ਲੋੜ ਹੈ¢ ਇਹ ਪ੍ਰਗਟਾਵਾ ਨਰੇਗਾ ਰੁਜ਼ਗਾਰ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰ ਨੂੰ 10 ਦੀ ਸਾਲ ਕੈਦ ਤੇ ਜੁਰਮਾਨਾ

ਮੋਗਾ, 17 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਇਕ ਚੂਰਾ ਪੋਸਤ ਤਸਕਰ ਨੂੰ ਦੋਸ਼ ਸਾਬਤ ਹੋਣ 'ਤੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ...

ਪੂਰੀ ਖ਼ਬਰ »

ਗਿਆਰਾਂ ਪੇਟੀਆਂ ਸ਼ਰਾਬ ਬਰਾਮਦ

ਮੋਗਾ, 17 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਕੰਵਲਜੀਤ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਉਸ ਸਮੇਂ ਦਿੱਤੀ ਜਿਸ ਸਮੇਂ ਉਹ ਕੋਟ ਈਸੇ ਖਾਂ ਦੀ ਹੱਦ ਨਜ਼ਦੀਕ ਆਮ ਵਾਂਗ ਗਸ਼ਤ ਕਰ ਰਹੇ ਸਨ | ਗੁਪਤ ਸੂਚਨਾ 'ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ 1000 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਸੂਚਨਾ ਮੁਤਾਬਿਕ ਪੁਲਿਸ ਥਾਣਾ ਬਾਘਾ ਪੁਰਾਣਾ ਦੇ ਸਬ-ਇੰਸਪੈਕਟਰ ਬਲਦੇਵ ਸਿੰਘ ਆਪਣੀ ਪੁਲਿਸ ...

ਪੂਰੀ ਖ਼ਬਰ »

20ਵਾਂ ਸੱਭਿਆਚਾਰਕ ਮੇਲਾ ਤੇ ਸਮੂਹਿਕ ਵਿਆਹ 1 ਤੇ 2 ਮਾਰਚ ਨੂੰ

ਰਾਏਕੋਟ, 17 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਮਹਾਰਾਜਾ ਦਲੀਪ ਸਿੰਘ ਸੱਭਿਆਚਾਰਿਕ ਮੰਚ ਰਜਿ: 791 ਬੱਸੀਆਂ ਵਲੋਂ 20ਵਾਂ ਸੱਭਿਆਚਾਰਕ ਮੇਲਾ ਤੇ ਸਮੂਹਿਕ ਵਿਆਹ ਸਮਾਗਮ 1 ਤੇ 2 ਮਾਰਚ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਪ੍ਰਧਾਨ ਨਛੱਤਰ ਸਿੰਘ ਰਾਜੂ ਤੇ ਸਕੱਤਰ ਕੁਲਵੰਤ ...

ਪੂਰੀ ਖ਼ਬਰ »

ਸਾਹਿਤ ਸਭਾ ਦੇ ਸਾਲਾਨਾ ਸਮਾਗਮ 'ਚ ਜਸਵੰਤ ਕੰਵਲ ਅਤੇ ਪਿ੍ੰ: ਤਖ਼ਤ ਸਿੰਘ ਪੁਰਸਕਾਰ ਨਾਲ ਹੋਵੇਗਾ ਲੇਖਕਾਂ ਦਾ ਸਨਮਾਨ

ਜਗਰਾਉਂ, 17 ਫਰਵਰੀ (ਅਜੀਤ ਸਿੰਘ ਅਖਾੜਾ)-ਸਾਹਿਤ ਸਭਾ ਜਗਰਾਉਂ ਦੀ ਅਹਿਮ ਇਕੱਤਰਤਾ ਅਵਤਾਰ ਜਗਰਾਉਂ ਦੀ ਸਰਪ੍ਰਸਤੀ ਅਤੇ ਪ੍ਰਭਜੋਤ ਸੋਹੀ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ | ਇਸ ਵਿਚ ਸਾਹਿਤ ਸਭਾ ਜਗਰਾਉਂ ਵਲੋਂ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ ਸਬੰਧੀ ...

ਪੂਰੀ ਖ਼ਬਰ »

ਸਵ: ਗੁਰਮੇਜ ਸਿੰਘ ਬਰਾੜ ਤੇ ਸਵ: ਬਲਦੇਵ ਕੌਰ ਬਰਾੜ ਯਾਦਗਾਰੀ ਸਾਇੰਸ ਬਲਾਕ ਦਾ ਰਣਵਿੰਦਰ ਸਿੰਘ ਨੇ ਕੀਤਾ ਉਦਘਾਟਨ

ਮੋਗਾ, 17 ਫਰਵਰੀ (ਅਜੀਤ ਬਿਊਰੋ)-ਸਰਕਾਰੀ ਸੈਕੰਡਰੀ ਸਕੂਲ ਮੱਲਕੇ ਵਿਖੇ ਕੈਨੇਡੀਅਨ ਸਵ: ਗੁਰਮੇਜ ਸਿੰਘ ਬਰਾੜ ਤੇ ਸਵ: ਸਰਦਾਰਨੀ ਬਲਦੇਵ ਕੌਰ ਬਰਾੜ ਦੀ ਯਾਦ ਵਿਚ ਉਨ੍ਹਾਂ ਦੀਆਂ ਪੁੱਤਰੀਆਂ ਹਰਪਾਲ ਕੌਰ ਤੂਰ, ਰਾਜਪ੍ਰੀਤ ਕੌਰ ਗਿੱਲ, ਗੁਰਪ੍ਰੀਤ ਕੌਰ ਸੰਧੂ, ਕਰਮਜੀਤ ਕੌਰ ...

ਪੂਰੀ ਖ਼ਬਰ »

ਟਚ ਸਕਾਈ ਮੋਗਾ ਦੇ ਵਿਦਿਆਰਥੀ ਨੇ ਪੀ. ਟੀ. ਈ. ਵਿਚ ਹਾਸਲ ਕੀਤੇ (9 ਬੈਂਡ)- ਲਵ ਗੋਇਲ

ਮੋਗਾ, 17 ਫਰਵਰੀ (ਅ.ਬ)-ਮੋਗਾ-ਫ਼ਿਰੋਜ਼ਪੁਰ ਜੀ.ਟੀ. ਰੋਡ ਉੱਤੇ ਸਥਿਤ ਟਚ ਸਕਾਈ ਮੋਗਾ ਦੇ ਵਿਦਿਆਰਥੀ ਸ਼ੁਭਮ ਸਿੰਗਲਾ ਨੇ ਓਵਰਆਲ 80 ਨੰਬਰ (8 ਬੈਂਡ) ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਿਰਦੇਸ਼ਕ ਲਵ ਗੋਇਲ ਨੇ ਵਿਦਿਆਰਥੀ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਤੇ ਪੀ. ਐੱਸ. ਯੂ. ਵਲੋਂ ਐੱਨ. ਆਰ. ਸੀ. ਤੇ ਐੱਨ. ਪੀ. ਆਰ. ਿਖ਼ਲਾਫ਼ ਰੋਸ ਪ੍ਰਦਰਸ਼ਨ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਨੇਚਰ ਪਾਰਕ ਮੋਗਾ ਵਿਖੇ ਐੱਨ. ਆਰ. ਸੀ., ਸੀ.ਏ.ਏ. ਤੇ ਅੱੈਨ. ਪੀ. ਆਰ. ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਐਲਾਨ ਕੀਤਾ ਗਿਆ ਕਿ ਕਿਸੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਕਿਸ਼ਨਪੁਰਾ ਕਲਾਂ, 17 ਫਰਵਰੀ (ਅਮੋਲਕ ਸਿੰਘ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ | ਪ੍ਰੋਗਰਾਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ

ਅਜੀਤਵਾਲ, 17 ਫਰਵਰੀ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 9ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਤੇ ਪਿ੍ੰਸੀਪਲ ਸਾਕਸ਼ੀ ...

ਪੂਰੀ ਖ਼ਬਰ »

ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਠੱਠੀ ਭਾਈ, 17 ਫਰਵਰੀ (ਜਗਰੂਪ ਸਿੰਘ ਮਠਾੜੂ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਦੁਆਰਾ ਮਰਹੂਮ ਕੇਵਲ ਸਿੰਘ ਸਰਕਾਰੀ ਹਾਈ ਸਕੂਲ ਸੇਖਾ ਕਲਾਂ ਵਿਖੇ ਟਰੈਫ਼ਿਕ ...

ਪੂਰੀ ਖ਼ਬਰ »

ਡੈਫੋਡਿਲਜ਼ ਦੇ ਵਿਦਿਆਰਥੀ ਨੇ ਓਵਰਆਲ 6 ਬੈਂਡ ਕੀਤੇ ਪ੍ਰਾਪਤ

ਹਰਪ੍ਰੀਤ ਸਿੰਘ ਸੰਘਾ ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਪੁਰਾਣੀ, ਪ੍ਰਸਿੱਧ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਡੈਫੋਡਿਲਜ਼ ਸਟੱਡੀ ਅਵਾਰਡ ਜੋ ਕਿ ਬੱਸ ਸਟੈਂਡ ਦੇ ਬਿਲਕੁਲ ਨਜ਼ਦੀਕ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਦੇ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਮੰਚ ਵਲੋਂ ਨਰੇਗਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਪ੍ਰਗਤੀਸ਼ੀਲ ਮੰਚ ਬਲਾਕ ਮੋਗਾ-1 ਵਲੋਂ ਨਰੇਗਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ¢ ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਮੰਚ ਦੇ ਪੰਜਾਬ ਪ੍ਰਧਾਨ ਬਲਕਰਨ ਮੋਗਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਰੇਗਾ ਕਾਮਿਆਂ ...

ਪੂਰੀ ਖ਼ਬਰ »

ਨਵੀਂ ਬਣ ਰਹੀ ਸੜਕ ਦੀ ਮਿਣਤੀ ਨੂੰ ਲੈ ਕੇ ਦੁਕਾਨਦਾਰਾਂ 'ਚ ਮਚਿਆ ਹੜਕੰਪ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਨਿਹਾਲ ਸਿੰਘ ਵਾਲਾ ਤੋਂ ਮੁਦਕੀ ਤੱਕ ਬਣ ਰਹੀ ਨਵੀਂ ਸੜਕ ਨੂੰ ਲੈ ਕੇ ਸਬੰਧਿਤ ਮਹਿਕਮੇ ਵਲੋਂ ਵਾਰ-ਵਾਰ ਬਾਘਾ ਪੁਰਾਣਾ ਦੇ ਬਾਜ਼ਾਰਾਂ ਵਿਚ ਮਿਣਤੀ ਕੀਤੀ ਜਾ ਰਹੀ ਹੈ | ਵਾਰ-ਵਾਰ ਕੀਤੀ ਜਾ ਰਹੀ ਮਿਣਤੀ ਦੌਰਾਨ ਬਦਲ-ਬਦਲ ਕੇ ...

ਪੂਰੀ ਖ਼ਬਰ »

ਕੰਨੀਆਂ ਕਲਾਂ ਵਿਖੇ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ

ਕਿਸ਼ਨਪੁਰਾ ਕਲਾਂ, 17 ਫਰਵਰੀ (ਅਮੋਲਕ ਸਿੰਘ ਕਲਸੀ)-ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸੇ ਲੜੀ ਤਹਿਤ ਜਿੱਥੇ ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਲਈ ਵੱਡੇ ਪੱਧਰ 'ਤੇ ਬਜਟ ਰਾਖਵੇਂ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ ਪ੍ਰਾਇਮਰੀ ਸਕੂਲ ਦੇ ਨਵੇਂ ਬਣਨ ਵਾਲੇ ਕਮਰਿਆਂ ਦੀ ਰੱਖੀ ਨੀਂਹ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ/ਰਾਜੇਸ਼ ਕੋਛੜ)-ਮੋਗਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਲੰਢੇਕੇ ਦੇ ਪ੍ਰਾਇਮਰੀ ਸਕੂਲ ਦੀ ਕਾਫ਼ੀ ਸਮੇਂ ਮਗਰੋਂ ਨੁਹਾਰ ਬਦਲਣ ਲੱਗੀ ਹੈ, ਕਿਉਂਕਿ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ ਸਕੂਲ ਨੂੰ ਪੰਜਾਬ ਸਰਕਾਰ ਤੋਂ ...

ਪੂਰੀ ਖ਼ਬਰ »

ਚੋਰਾਂ ਵਲੋਂ ਚਾਰ ਟਰਾਂਸਫ਼ਾਰਮਰ ਤੇ ਕੇਬਲਾਂ ਚੋਰੀ

ਕਿਸ਼ਨਪੁਰਾ ਕਲਾਂ, 17 ਫਰਵਰੀ (ਅਮੋਲਕ ਸਿੰਘ ਕਲਸੀ)-ਕਸਬਾ ਕਿਸ਼ਨਪੁਰਾ ਕਲਾਂ ਦੇ ਕਿਸਾਨ ਮਲੂਕ ਸਿੰਘ ਪੁੱਤਰ ਹਰਦਿਆਲ ਸਿੰਘ ਭਾਊ ਦੇ ਖੇਤ ਕਿਸ਼ਨਪੁਰਾ ਕਲਾਂ ਤੋਂ ਕੋਕਰੀ ਬੁੱਟਰਾਂ ਨੂੰ ਜਾਂਦੇ ਰੋਡ 'ਤੇ ਮੋਟਰ ਹੈ ਤੇ ਬੀਤੀ ਰਾਤ ਕੁੱਝ ਅਣਪਛਾਤੇ ਚੋਰਾਂ ਵਲੋਂ ਖੇਤ ...

ਪੂਰੀ ਖ਼ਬਰ »

ਬੀ. ਆਈ. ਐੱਸ. ਪੋਲੀਟੈਕਨੀਕਲ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕੋਟ ਈਸੇ ਖਾਂ, 17 ਫਰਵਰੀ (ਯਸ਼ਪਾਲ ਗੁਲਾਟੀ)-ਬੀ. ਆਈ. ਐੱਸ. ਪੋਲੀਟੈਕਨੀਕਲ ਕਾਲਜ ਕੋਟ ਈਸੇ ਖਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਸਮੇਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੈਰੀਅਰ ਖੇਡਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ ਵਿਖੇ 23 ਤੋਂ

ਮੋਗਾ, 17 ਫਰਵਰੀ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਕੈਰੀਅਰ ਖੇਡਾਂ ਲੜਕੇ-ਲੜਕੀਆਂ 23 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਬਰਜੰਗ ਸਿੰਘ ਬਰਾੜ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਕਿਸ਼ਨਪੁਰਾ ਕਲਾਂ, 17 ਫਰਵਰੀ (ਅਮੋਲਕ ਸਿੰਘ ਕਲਸੀ)-ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੀ ਪਾਰਟੀ ਦੇ ਸੰਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਗੁਰਮੀਤ ...

ਪੂਰੀ ਖ਼ਬਰ »

ਅਨੰਦ ਸਕੂਲ ਰੌਾਤਾ 'ਚ ਇਨਾਮ ਵੰਡ ਸਮਾਗਮ ਕਰਵਾਇਆ

ਸਮਾਧ ਭਾਈ, 17 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਅਨੰਦ ਸਾਗਰ ਪਬਲਿਕ ਸਕੂਲ ਰੌਾਤਾ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਅਮਰਜੀਤ ਸਿੰਘ ਖਾਈ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਮੈਨੇਜਰ ...

ਪੂਰੀ ਖ਼ਬਰ »

ਪ੍ਰਾਚੀਨ ਸ੍ਰੀ ਸ਼ਿਵ ਮੰਦਰ ਤੋਂ ਕਾਂਵੜੀਆਂ ਦਾ ਜਥਾ ਰਵਾਨਾ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਹਰ-ਹਰ ਮਹਾਂ ਦੇਵ ਕਾਵੜ ਸੰਘ ਬਾਘਾ ਪੁਰਾਣਾ ਦੇ ਕਾਂਵੜੀਆਂ ਦਾ ਜਥਾ ਸ੍ਰੀ ਮਹਾਂ ਸ਼ਿਵਰਾਤਰੀ ਦੇ ਸੰਬੰਧ ਵਿਚ ਸ੍ਰੀ ਹਰਿਦੁਆਰ ਤੋਂ ਪਵਿੱਤਰ ਗੰਗਾ ਜਲ ਲਿਆਉਣ ਲਈ ਪ੍ਰਾਚੀਨ ਸ੍ਰੀ ਸ਼ਿਵ ਮੰਦਰ ਮੋਗਾ ਰੋਡ ਬਾਘਾ ਪੁਰਾਣਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਸੰਗਰੂਰ ਜ਼ਿਲ੍ਹੇ 'ਚ ਲੋਗੋਵਾਲ ਨੇੜੇ ਇਕ ਸਕੂਲ ਵੈਨ ਨੂੰ ਲੱਗੀ ਅੱਗ ਨਾਲ ਚਾਰ ਬੱਚਿਆਂ ਦੀ ਹੋਈ ਮੌਤ ਉਪਰੰਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀਆਂ ਸਖ਼ਤ ਹਦਾਇਤਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

ਕੋਟ ਈਸੇ ਖਾਂ, 17 ਫਰਵਰੀ (ਨਿਰਮਲ ਸਿੰਘ ਕਾਲੜਾ)- ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸਤਨਾਮ ਸਰਬ ਕਲਿਆਣ ਟਰੱਸਟ (ਰਜਿ.) ਚੰਡੀਗੜ੍ਹ ਦੁਆਰਾ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ਦੀ ਦੇਖ ਰੇਖ ਟਰੱਸਟ ਮੋਗਾ ਜ਼ੋਨ ਦੇ ...

ਪੂਰੀ ਖ਼ਬਰ »

ਗੋਲਡਨ ਟਰੈਵਲ ਮੋਗਾ ਨੇ ਪਤੀ-ਪਤਨੀ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਨਾਮਵਰ ਇਮੀਗ੍ਰੇਸ਼ਨ ਸੰਸਥਾ ਗੋਲਡਨ ਟਰੈਵਲ ਮੋਗਾ ਵਲੋਂ ਆਪਣੀ ਕਾਮਯਾਬੀ ਨੂੰ ਅੱਗੇ ਵਧਾਉਂਦਿਆਂ ਇਕ ਵਾਰ ਫਿਰ ਪਤੀ ਪਤਨੀ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਭਵਿੱਖ ਸੁਨਹਿਰੀ ਬਣਾਉਣ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਲਈ ਨੀਂਹ ਰੱਖੀ

ਬਾਘਾ ਪੁਰਾਣਾ, 17 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਦਲੀਪ ਸਿੰਘ ਬਸਤੀ ਵਿਚਲੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਬਣਾਉਣ ਲਈ ਉਸਾਰੀ ਸ਼ੁਰੂ ਕਰਵਾਉਣ ਵਾਸਤੇ ਸਮਾਗਮ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ 'ਚ ਪ੍ਰੀਖਿਆ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਸੀ.ਬੀ.ਐੱਸ.ਈ. ਦੀ ਪ੍ਰੀਖਿਆ ਵਿਚ ਇਸ ਵਾਰ ਰੋਲ ਨੰਬਰ ਨਵੇਂ ਨਿਯਮਾਂ ਅਨੁਸਾਰ ਅੱਠ ਡਿਜਿਟ ਦੇ ਹੋਣਗੇ, ਜਦੋਂ ਕਿ ਉੱਤਰ ਸ਼ੀਟ ਪੁਰਾਣੇ ਪੈਟਰਨ 'ਤੇ ਸੱਤ ਡਿਜਿਟ ਵਾਲੀ ਹੀ ਹੋਵੇਗੀ | ਵਿਦਿਆਰਥੀਆਂ ਨੂੰ ਓ.ਐੱਮ.ਆਰ. ਸ਼ੀਟ ਅਤੇ ਰੋਲ ...

ਪੂਰੀ ਖ਼ਬਰ »

ਡੀ ਲਾਇਸੈਂਸ ਕੋਰਸ ਸਮਾਪਤ

ਕੋਟ ਈਸੇ ਖਾਂ, 17 ਫਰਵਰੀ (ਨਿਰਮਲ ਸਿੰਘ ਕਾਲੜਾ)-ਮੋਗਾ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਤੇ ਅਮੋਲ ਅਕੈਡਮੀ ਖੋਸਾ ਵਲੋਂ ਆਲ ਇੰਡੀਆ ਫੁੱਟਬਾਲ ਡੀ ਲਾਇਸੈਂਸ ਕੋਰਸ ਜੋ ਕਿ ਪਿੰਡ ਗਲੋਟੀ ਦੀ ਗਰਾਉਂਡ ਵਿਚ ਚੱਲ ਰਿਹਾ ਸੀ, ਉਸ ਦੀ ਸਮਾਪਤੀ ਬੜੀ ਸਫਲਤਾਪੂਰਵਕ ਹੋਈ¢ ਇਸ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਬੱਧਨੀ ਕਲਾਂ, 17 ਫਰਵਰੀ (ਨਿਰਮਲਜੀਤ ਸਿੰਘ ਧਾਲੀਵਾਲ)-ਸ਼ਹੀਦ ਭਗਤ ਸਿੰਘ ਵੈੱਲਫੇਅਰ ਤੇ ਸਪੋਰਟਸ ਕਲੱਬ ਬੌਡੇ ਵਲੋਂ ਗਰਾਮ ਪੰਚਾਇਤ ਬੌਡੇ ਤੇ ਸਮੁੱਚੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਪਿੰਡ ਦੇ ਸਕੂਲ ਵਿਚ ਲਗਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਡੈਂਟਲ ਪੰਦ੍ਹਰਵਾੜੇ 'ਚ 500 ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ

ਕੋਟ ਈਸੇ ਖਾਂ, 17 ਫਰਵਰੀ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਤੇ ਡੀ. ਡੀ. ਐੱਚ. ਓ. ਡਾ. ਕਮਲਦੀਪ ਕੌਰ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਐੱਸ. ਐੱਮ. ਓ. ਡਾ. ਰਾਕੇਸ਼ ਕੁਮਾਰ ਬਾਲੀ ਅਤੇ ਦੰਦਾਂ ਦੇ ਮਾਹਿਰ ਡਾ. ਸਮਰਪ੍ਰੀਤ ਕੌਰ ਸੋਢੀ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX