ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ
. . .  7 minutes ago
ਸਿੰਘੂ ਬਾਰਡਰ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ..
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ
. . .  5 minutes ago
ਸਿੰਘੂ ਬਾਰਡਰ, 8 ਦਸੰਬਰ- ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ..
ਜਗਬੀਰ ਬਰਾੜ ਦੀ ਜਿੱਤ ਯਕੀਨੀ ਬਣਾਉਣ ਲਈ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਪੱਬਾਂ ਭਾਰ- ਰਾਜਪਾਲ
. . .  17 minutes ago
ਜਲੰਧਰ, 8 ਦਸੰਬਰ (ਸੁਖਮਿੰਦਰ)- ਯੂਥ ਅਕਾਲੀ ਦਲ ਵਲੋਂ ਅੱਜ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਬਰਾੜ ਦੇ ਹੱਕ ਵਿਚ ਲਗਾਤਾਰ ਯੂਥ ਅਕਾਲੀ ਦਲ ਸ਼ਹਿਰੀ ਮੀਟਿੰਗ ਕਰ ਰਿਹਾ...
ਅੱਜ ਸ਼ਾਮ ਸਾਢੇ ਛੇ ਵਜੇ ਹੋਵੇਗੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ
. . .  24 minutes ago
ਨਵੀਂ ਦਿੱਲੀ, 8 ਦਸੰਬਰ- ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਅੱਜ ਸ਼ਾਮ ਸਾਢੇ ਛੇ ਵਜੇ ਬੈਠਕ ਹੋਵੇਗੀ।..
ਹੈਲੀਕਾਪਟਰ ਹਾਦਸਾ: 14 ’ਚੋਂ 13 ਲੋਕਾਂ ਦੀ ਹੋਈ ਮੌਤ- ਸੂਤਰ
. . .  46 minutes ago
ਕੁੰਨੂਰ, 8 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ 'ਚ ਹੈਲੀਕਾਪਟਰ ਦੁਰਘਟਨਾ 'ਚ ਸ਼ਾਮਿਲ 14 ਲੋਕਾਂ 'ਚੋਂ 13 ਲੋਕਾਂ ਦੀ ਮੌਤ ਹੋ ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ
. . .  57 minutes ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ...
ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ-ਰਾਜ ਸਭਾ ਦੀ ਕਾਰਵਾਈ 9 ਦਸੰਬਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ..
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ 'ਚ ਲੋੜੀਂਦੀ ਹਰ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
. . .  about 1 hour ago
ਕੁੰਨੂਰ, 8 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਕਹਿਣਾ ਹੈ ਕਿ ਉਹ ਸੀ.ਡੀ.ਐੱਸ. ਬਿਪਿਨ ਰਾਵਤ ਸਮੇਤ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ...
ਮੁੱਖ ਮੰਤਰੀ ਚੰਨੀ ਵਲੋਂ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸਾਰਿਆਂ ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ..
ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ..
ਹੈਲੀਕਾਪਟਰ ਹਾਦਸਾ: 5 ਲੋਕਾਂ ਦੀ ਮੌਤ, ਜੰਗਲਾਤ ਮੰਤਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
. . .  about 2 hours ago
ਕੁਨੂੰਰ, 8ਦਸੰਬਰ-ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇੱਥੇ (ਹੈਲੀਕਾਪਟਰ ਹਾਦਸੇ ਵਾਲੀ ਥਾਂ) ਪਹੁੰਚਿਆ ਹਾਂ। ਜਹਾਜ਼ 'ਚ ਸਵਾਰ 14 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ...
ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਚੱਲ ਰਹੀ ਬੈਠਕ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ...
ਸਰਕਾਰ ਵਲੋਂ ਭੇਜੇ ਗਏ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਬਣੀ ਸਹਿਮਤੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਇਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਜਿਸ ’ਤੇ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਬਣ ਗਈ ਹੈ।...
ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਨ੍ਹਾਂ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ....
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਟਵਿੱਟਰ 'ਤੇ ਪੇਜ਼ 'ਤੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਯਾਦ ਨੂੰ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ 'ਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ...
ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, ਮਿਲਾਨ ਤੋਂ ਆਏ ਮਾਂ-ਪੁੱਤਰ ਕੋਰੋਨਾ ਪਾਜ਼ੀਟਿਵ
. . .  about 2 hours ago
ਰਾਜਾਸਾਂਸੀ, 8ਦਸੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਮਿਲਾਨ ਤੋਂ ਆਏ ਮਾਂ-ਪੁੱਤ ਦੇ ਹਵਾਈ ਅੱਡੇ 'ਚ ਕੀਤੇ ਗਏ ਟੈਸਟਾਂ ਦੇ ਆਏ ਨਤੀਜੇ 'ਚ ਉਹ ਕੋਰੋਨਾ ਵਾਇਰਸ...
ਓਮੀਕਰੋਨ ਵਾਇਰਸ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ: ਓ.ਪੀ.
. . .  about 3 hours ago
ਚੰਡੀਗੜ੍ਹ, 8 ਦਸੰਬਰ-ਸਿਹਤ ਮੰਤਰੀ ਅਤੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦਾ ਕਹਿਣਾ ਹੈ ਕਿ ਓਮੀਕੋਰਨ ਵਾਇਰਸ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸਾਊਥ ਅਫ਼ਰੀਕਾ 'ਚੋਂ ਆਏ ਲੋਕਾਂ ..
ਤਾਮਿਲਨਾਡੂ : ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਘਟਨਾ ਵਾਲੀ ਥਾਂ ਤੋਂ ਲਾਸ਼ਾਂ ਹੋਈਆਂ ਬਰਾਮਦ
. . .  about 3 hours ago
ਕੁੰਨੂਰ, 8 ਦਸੰਬਰ, ਤਾਮਿਲਨਾਡੂ ਦੇ ਕੁੰਨੂਰ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ,ਜਿਸ ਵਿਚ ਸੀ.ਡੀ.ਐੱਸ. ਬਿਪਿਨ ਰਾਵਤ ਵੀ ਮੌਜੂਦ ਸਨ | ਉੱਥੇ ਹੀ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ | ਲਾਸ਼ਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ, ਵੈਲਿੰਗਟਨ....
ਰਾਘਵ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 8 ਦਸੰਬਰ (ਸੁਰਿੰਦਰਪਾਲ)-ਰਾਘਵ ਚੱਢਾ ਵਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਸਾਂ ਨੂੰ ਇੰਪਾਊਂਡ ਕਰਨਾ ਵੀ ਕੇਵਲ ਤੇ ਕੇਵਲ ਇਕ ਦਿਖਾਵਾ..
ਕਾਂਗਰਸ ਸਰਕਾਰ ਨੇ ਲਾਇਆ ਲਾਲ ਸਿੰਘ ਨੂੰ ਹਲਕਾ ਸਨੌਰ ਦਾ ਇੰਚਾਰਜ !
. . .  about 3 hours ago
ਪਟਿਆਲਾ, 8 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਵਿਧਾਨ ਸਭਾ ਹਲਕਾ ਸਨੌਰ ਨੂੰ ਲੈ ਕੇ ਕਾਂਗਰਸ ਵਿਚ ਚੱਲ ਰਹੀ ਕਸ਼ਮਕਸ਼ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਲਾਲ ਸਿੰਘ ਨੂੰ ਕਾਂਗਰਸ ਪਾਰਟੀ ਵਲੋਂ ਹਲਕਾ ...
ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਸੀ.ਡੀ.ਐੱਸ. ਬਿਪਿਨ ਰਾਵਤ ਵੀ ਸਨ ਮੌਜੂਦ, ਜਾਂਚ ਦੇ ਆਦੇਸ਼ ਹੋਏ ਜਾਰੀ
. . .  about 1 hour ago
ਕੁੰਨੂਰ, 8 ਦਸੰਬਰ- ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤਾਮਿਲਨਾਡੂ ਦੇ ਕੁੰਨੂਰ 'ਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ ਹੈ। ਇਸ 'ਚ ਸੀ.ਜੀ.ਐੱਸ. ਬਿਪਿਨ ਰਾਵਤ ...
ਤਾਮਿਲਨਾਡੂ ਦੇ ਕੁੰਨੂਰ ’ਚ ਵੱਡਾ ਹਾਦਸਾ,ਫੌਜ ਦਾ ਹੈਲੀਕਾਪਟਰ ਕ੍ਰੈਸ਼
. . .  about 4 hours ago
ਕੁੰਨੂਰ,8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ ’ਚ ਵੱਡਾ ਹਾਦਸਾ,ਫੌਜ ਦਾ ਹੈਲੀਕਾਪਟਰ ਕ੍ਰੈਸ਼...
'ਆਪ' ਦਾ ਮੁੱਖ ਮੰਤਰੀ ਚੰਨੀ 'ਤੇ ਸ਼ਬਦੀ ਹਮਲਾ
. . .  about 4 hours ago
ਚੰਡੀਗੜ੍ਹ, 8 ਦਸੰਬਰ - 'ਆਪ' ਨੇ ਮੁੱਖ ਮੰਤਰੀ ਚੰਨੀ 'ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਸੁਖਬੀਰ ਸਿੰਘ ਬਾਦਲ ਦੇ ਵਿਚਕਾਰ ਖੁਫੀਆ ਬੈਠਕ ਹੋਈ ਹੈ | 'ਆਪ' ਦਾ ਕਹਿਣਾ ਹੈ ਕਿ ਮਜੀਠੀਆ ਖ਼ਿਲਾਫ਼ ਕੇਸ ਕਮਜ਼ੋਰ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ,ਕਰਨੈਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਵਿਖੇ ਹੋਏ ਨਤਮਸਤਕ..
ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਛੁੱਟੀ ਦਾ ਐਲਾਨ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ,ਕਰਨੈਲ ਸਿੰਘ)- ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਛੁੱਟੀ ਦਾ ਐਲਾਨ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਸੰਗਰੂਰ

ਲੌ ਾਗੋਵਾਲ ਦੁਖਾਂਤ ਪਿੱਛੋਂ ਸਕੂਲੀ ਵਾਹਨਾਂ ਦੀ ਵਿਆਪਕ ਜਾਂਚ, 15 ਸਕੂਲੀ ਬੱਸਾਂ ਕੀਤੀਆਂ ਬੰਦ

ਸੰਗਰੂਰ, 17 ਫ਼ਰਵਰੀ (ਸੁਖਵਿੰਦਰ ਸਿੰਘ ਫੁੱਲ) - ਅੱਜ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਿਟੀ ਵਲੋਂ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ, ਵੈਨਾਂ ਆਦਿ ਦੀ ਜਾਂਚ ਸਬੰਧੀ ਵਿਆਪਕ ਮੁਹਿੰਮ ਚਲਾਈ ਗਈ ਅਤੇ ਸੇਫ਼ ਸਕੂਲ ਵਾਹਨ ਪਾਲਸੀ ਦੇ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ ਲਹਿਰਾ ਅਤੇ ਮੂਨਕ ਖੇਤਰਾਂ ਵਿੱਚ ਚੱਲ ਰਹੀਆਂ 15 ਸਕੂਲ ਬੱਸਾਂ ਨੂੰ ਬੰਦ ਕੀਤਾ ਗਿਆ | ਸਕੱਤਰ ਆਰ.ਟੀ.ਏ. ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਲੌਾਗੋਵਾਲ ਵਿਖੇ ਵਾਪਰੀ ਦੁਖਾਂਤਕ ਘਟਨਾ ਤੋਂ ਬਾਅਦ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜਾਂਚ ਮੁਹਿੰਮ ਨੂੰ ਹੋਰ ਵੀ ਤੇਜ਼ ਕਰ ਦਿੱਤਾ ਗਿਆ ਹੈ | ਅੱਜ 35 ਸਕੂਲੀ ਵਾਹਨਾਂ ਦੀ ਜਾਂਚ ਪੜਤਾਲ ਕੀਤੀ ਗਈ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਪਾਏ ਜਾਣ 'ਤੇ 15 ਸਕੂਲੀ ਬੱਸਾਂ ਨੂੰ ਬੰਦ ਕੀਤਾ ਗਿਆ | ਉਨ੍ਹਾਂ ਇਹ ਵੀ ਦੱਸਿਆ ਕਿ 5 ਸਕੂਲੀ ਬੱਸਾਂ ਦੇ ਚਲਾਨ ਵੀ ਕੀਤੇ ਗਏ ਹਨ ਅਤੇ ਜਾਂਚ ਦੌਰਾਨ ਸਮੂਹ ਬੱਸ ਚਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਭਵਿੱਖ ਵਿੱਚ ਸਾਰੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ | ਇਸ ਦੌਰਾਨ ਸ: ਛੀਨਾ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਲਗਾਤਾਰ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ 15 ਸਾਲ ਤੋਂ ਪੁਰਾਣੇ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਆਦੇਸ਼ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਵੀ ਸਕੂਲੀ ਵਾਹਨਾਂ ਦੀ ਜਾਂਚ ਕਰਨਗੇ ਤੇ ਆਰ.ਟੀ.ਏ. ਤੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੂੰ ਵੀ ਨਿਯਮਤ ਤੌਰ 'ਤੇ ਸਕੂਲੀ ਵਾਹਨਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ |
ਲਹਿਰਾਗਾਗਾ, (ਗਰਗ, ਗੋਇਲ, ਢੀਂਡਸਾ) - ਅੱਜ ਲਹਿਰਾਗਾਗਾ ਵਿਖੇ ਆਰ.ਟੀ.ਏ. ਸੰਗਰੂਰ ਕਰਮਵੀਰ ਸਿੰਘ ਛੀਨਾ ਨੇ ਵੱਖ-ਵੱਖ ਨਿੱਜੀ ਸਕੂਲਾਂ ਦੀਆਂ ਬੱਸਾਂ, ਵੈਨਾਂ ਦੀ ਚੈਕਿੰਗ ਕੀਤੀ ਅਤੇ 17 ਵਾਹਨਾਂ ਨੂੰ ਪੁਲਿਸ ਥਾਣਾ ਲਹਿਰਾਗਾਗਾ ਵਿਖੇ ਬੰਦ ਕਰ ਦਿੱਤਾ ਗਿਆ | ਇਸ ਸਮੇਂ ਕੁਝ ਵੈਨਾਂ ਵਿਚ ਬੱਚੇ ਵੀ ਸਵਾਰ ਸਨ ਜਿਨ੍ਹਾਂ ਨੂੰ ਵੱਖਰੀਆਂ ਵੈਨਾਂ ਰਾਹੀਂ ਸਕੂਲਾਂ ਵਿਚ ਲਿਜਾਇਆ ਗਿਆ | ਇਸ ਗੱਲ ਨੂੰ ਲੈ ਕੇ ਮਾਪਿਆਂ ਵਿਚ ਰੋਸ ਵੀ ਦਿਖਾਈ ਦਿੱਤਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਵੈਨਾਂ ਨਾਲ ਹੀ ਪੁਲਿਸ ਥਾਣਾ ਕਿਉਂ ਲਿਜਾਇਆ ਗਿਆ | ਆਰ.ਟੀ.ਏ. ਸੰਗਰੂਰ ਕਰਨਵੀਰ ਸਿੰਘ ਛੀਨਾ ਨੇ ਦੱਸਿਆ ਹੈ ਕਿ ਜਿਨ੍ਹਾਂ ਸਕੂਲ ਵੈਨਾਂ ਦੇ ਕਾਗ਼ਜ਼ ਅਧੂਰੇ ਸਨ, ਡਰਾਈਵਰ ਬਿਨ੍ਹਾਂ ਵਰਦੀ, ਵੈਨ ਵਿਚ ਕੰਡਕਟਰ ਨਾ ਹੋਣਾ, ਕੈਮਰਾ ਅਤੇ ਫਾਸਟਏਡ ਦੀ ਸਹੂਲਤ ਨਾ ਹੋਣਾ ਸ਼ਾਮਲ ਹੈ, ਉਨ੍ਹਾਂ ਵੈਨਾਂ ਨੂੰ ਲਹਿਰਾਗਾਗਾ ਤੇ ਮੂਨਕ ਥਾਣੇ ਵਿਚ ਬੰਦ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਸਥਾਨਕ ਸ਼ਹਿਰ ਵਿਖੇ ਟ੍ਰੈਫ਼ਿਕ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਇਕ ਬੱਸ ਨੂੰ ਬੰਦ ਕਰਦਿਆਂ 9 ਹੋਰ ਬੱਸਾਂ ਦੇ ਚਲਾਨ ਕੀਤੇ | ਟ੍ਰੈਫ਼ਿਕ ਪੁਲਿਸ ਦੇ ਇੰਚਾਰਜ਼ ਸਹਾਇਕ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਕੂਲ ਮਾਲਕਾਂ ਨੂੰ ਲਿਖ਼ਤੀ ਪੱਤਰ ਵੀ ਕੱਢੇ ਜਾ ਰਹੇ ਹਨ ਤੇ ਕਮੀਆਂ ਪਾਈ ਗਈ ਬੱਸਾਂ ਨੂੰ ਬੰਦ ਕੀਤਾ ਗਿਆ | ਇਸ ਤੋਂ ਇਲਾਵਾ ਬਾਲਦ ਕੈਂਚੀਆਂ ਵਿਖੇ ਨਾਕਾ ਲਗਾਈ ਖੜ੍ਹੇ ਜ਼ਿਲ੍ਹਾ ਸਹਾਇਕ ਟਰਾਂਸਪੋਰਟ ਅਫ਼ਸਰ ਗੁਰਚਰਨ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਵਲੋਂ ਜ਼ਿਲ੍ਹਾ ਪੱਧਰ 'ਤੇ 5 ਸਕੂਲੀ ਵਾਹਨਾਂ ਨੂੰ ਬੰਦ ਕਰਦਿਆਂ ਹੁਣ ਤੱਕ ਡੇਢ ਦਰਜ਼ਨ ਚਲਾਨ ਕੀਤੇ ਗਏ ਹਨ |
ਸ਼ੇਰਪੁਰ, (ਦਰਸਨ ਸਿੰਘ ਖੇੜੀ, ਸੁਰਿੰਦਰ ਚਹਿਲ) -ਬਾਲ ਭਲਾਈ ਬੋਰਡ ਜ਼ਿਲ੍ਹਾ ਸੰਗਰੂਰ ਦੇ ਮੈਂਬਰ ਐਡਵੋਕੇਟ ਨਵਲਜੀਤ ਗਰਗ ਨੇ ਕਿਹਾ ਕਿ ਸਕੂਲੀ ਬੱਸਾਂ ਦੀ ਚੈਕਿੰਗ ਦਾ ਮੁੱਦਾ ਬਾਲ ਭਲਾਈ ਬੋਰਡ ਦੀ ਮੀਟਿੰਗ ਵਿਚ ਉਠਾਇਆ ਜਾਵੇਗਾ ਅਤੇ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਸ਼ੇਰਪੁਰ ਇਲਾਕੇ ਵਿਚ ਪੈਂਦੇ ਸਾਰੇ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕਰਵਾਈ ਜਾਵੇਗੀ | ਦੂਜੇ ਪਾਸੇ ਸਬ ਡਵੀਜ਼ਨ ਧੂਰੀ ਦੇ ਡੀ.ਐਸ.ਪੀ ਰਛਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਵਲੋਂ ਸਾਰੇ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਸਕੂਲਾਂ ਵਿਚ ਜਾ ਕੇ ਬੱਸਾਂ ਦੀ ਜਾਂਚ ਵੀ ਕੀਤੀ ਜਾਵੇਗੀ, ਜੇਕਰ ਕਿਸੇ ਸਕੂਲੀ ਬੱਸ ਵਿਚ ਕੋਈ ਕਮੀ ਪੇਸ਼ੀ ਪਾਈ ਗਈ ਤਾਂ ਉਸ ਦੇ ਿਖ਼ਲਾਫ਼ ਬਣਦੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ |
ਲੌਾਗੋਵਾਲ, (ਸ.ਸ.ਖੰਨਾ) - ਸਰਕਾਰ ਦਾ ਇਹ ਸਖ਼ਤ ਰੁੱਖ ਵੇਖਦਿਆਂ ਨਿੱਜੀ ਸਕੂਲਾਂ ਦੇ ਮਾਲਕ ਸਕੂਲਾਂ ਨੂੰ ਬੰਦ ਕਰ ਕੇ ਅਤੇ ਬੱਸਾਂ ਸਮੇਤ ਅਲੋਪ ਹੋ ਗਏ ਹਨ ਕਸਬੇ ਅੰਦਰ ਕੁੱਝ ਸਕੂਲ ਖੁੱਲੇ੍ਹ ਵੇਖੇ ਗਏ ਜਿਨ੍ਹਾਂ ਵਿਚੋਂ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ, ਕੇਂਦਰੀ ਵਿਦਿਆਲਿਆ ਸਲਾਈਟ, ਬੋਧੀ ਇੰਟਰਨੈਸ਼ਨਲ ਸਕੂਲ, ਖੁੱਲੇ੍ਹ ਵੇਖੇ ਗਏ ਤੇ ਕੇਂਦਰੀ ਵਿਦਿਅਲਿਆ ਸਕੂਲ ਦੀਆਂ ਬਹੁਤ ਬੱਸਾਂ ਅਲੋਪ ਰਹੀਆਂ ਅਤੇ ਮਾਪੇ ਆਪਣੇ ਬੱਚਿਆਂ ਨੂੰ ਨਿੱਜੀ ਵਾਹਨਾਂ 'ਤੇ ਛੱਡਦੇ ਹੋਏ ਦਿਖਾਈ ਦਿੱਤੇ | ਦੂਜੇ ਪਾਸੇ ਵੇਖਿਆ ਜਾਵੇ ਕਿ ਹੁਣ ਪੇਪਰਾਂ ਦੇ ਦਿਨ ਚੱਲ ਰਹੇ ਹਨ ਸਕੂਲ ਬੰਦ ਕਰਨ ਦੀ ਕੋਈ ਤੁੱਕ ਨਹੀਂ ਬਣਦੀ ਪਰ ਮੰਨ ਲਿਆ ਜਾਂਦਾ ਹੈ ਕਿ ਇਨ੍ਹਾਂ ਬੰਦ ਪਏ ਸਕੂਲਾਂ ਨੇ ਬੱਚਿਆਂ ਦੀ ਮੌਤ ਹੋਣ ਕਾਰਨ ਦੁੱਖ ਵਜੋਂ ਇਹ ਸਕੂਲ ਬੰਦ ਕੀਤੇ ਹਨ ਦੂਜੇ ਪਾਸੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਇਹ ਸਕੂਲ ਇਕ ਦਿਨ ਤੋਂ ਜ਼ਿਆਦਾ ਬੰਦ ਰਹਿੰਦੇ ਹਨ | ਫਿਰ ਇਸ ਦਾ ਸਿੱਧਾ ਮਤਲਬ ਇਹ ਹੋਵੇਗਾ ਕਿ ਇਹ ਸਕੂਲ ਸਰਕਾਰ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ ਇਸ ਸਮੇਂ ਜਗਮਿੰਦਰ ਸਿੰਘ ਜੱਗਾ ਜੋ ਉਸ ਦਿਨ ਵੈਨ ਨੂੰ ਅੱਗ ਲੱਗਣ ਸਮੇਂ ਕੋਲ ਮੌਜੂਦ ਸੀ, ਉਨ੍ਹਾਂ ਦਾ ਕਹਿਣਾ ਹੈ ਕਿ ਜੋ ਲੌਾਗੋਵਾਲ ਵਿਚ ਟੁੱਟੀਆਂ ਭੱਜੀਆਂ ਬੱਸਾਂ ਘੰੁਮਦੀਆਂ ਫਿਰਦੀਆਂ ਹਨ ਉਨ੍ਹਾਂ ਨੂੰ ਫੜਕੇ ਬੰਦ ਕੀਤਾ ਜਾਵੇ ਅਤੇ ਜਿਹੜੇ ਸਕੂਲ ਮਾਲਕਾਂ ਨੇ ਇਹ ਧੰਦਾ ਬਣਾ ਰੱਖਿਆ ਹੈ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੱਲ੍ਹ ਨੂੰ ਕਿਸੇ ਹੋਰ ਘਰ ਦਾ ਚਿਰਾਗ਼ ਨਾ ਬੁੱਝ ਸਕੇ |
ਧੂਰੀ, (ਸੁਖਵੰਤ ਸਿੰਘ ਭੁੱਲਰ) - ਧੂਰੀ ਟ੍ਰੈਫਿਕ ਪੁਲਿਸ ਵਲੋਂ ਧੂਰੀ ਇਲਾਕੇ ਦੇ ਵਖੋਂ-ਵੱਖ ਸਕੂਲਾਂ ਦੀਆਂ ਬੱਸਾਂ, ਵੈਨਾਂ ਦੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਟ੍ਰੈਫਿਕ ਨਿਯਮਾਂ ਦੀ ਪੂਰਨ ਤੌਰ 'ਤੇ ਪਾਲਣਾ ਨਾ ਕਰਨ ਵਾਲੇ 20 ਵਾਹਨਾਂ ਦੇ ਚਲਾਨ ਕੱਟੇ ਗਏ |
ਅਮਰਗੜ੍ਹ, (ਸੁਖਜਿੰਦਰ ਸਿੰਘ ਝੱਲ) - ਟਰੈਫ਼ਿਕ ਪੁਲਿਸ ਨੇ ਅਮਰਗੜ੍ਹ ਵਿਖੇ ਨਾਕਾ ਲਗਾ ਕੇ 2 ਸਕੂਲਾਂ ਦੇ ਚਲਾਨ ਕੱਟੇ ਅਤੇ ਕਈ ਸਕੂਲਾਂ ਨੂੰ ਸਖ਼ਤ ਹਦਾਇਤਾਂ ਦੇ ਕੇ ਛੱਡਿਆ | ਕੇਸਰ ਸਿੰਘ ਬੁਗਰਾ ਟ੍ਰੈਫ਼ਿਕ ਇੰਚਾਰਜ ਅਮਰਗੜ੍ਹ ਨੇ ਦੱਸਿਆ ਕਿ ਐੱਸ.ਐੱਸ.ਪੀ. ਸੰਗਰੂਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਾਈਵੇਟ ਸਕੂਲ ਬੱਸਾਂ ਦੀ ਜਾਂਚ ਕੀਤੀ ਗਈ ਅਤੇ ਸਕੂਲ ਬੱਸਾਂ ਵਿਚ ਖਾਮੀਆਂ ਨਜ਼ਰ ਆਉਣ 'ਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਸੁਧਾਰ ਕਰਨ ਲਈ ਤਾੜਨਾ ਕੀਤੀ |
ਮਾਲੇਰਕੋਟਲਾ, (ਕੁਠਾਲਾ) - ਮਲੇਰਕੋਟਲਾ ਪ੍ਰਸ਼ਾਸਨ ਨੇ ਵੀ ਸਕੂਲਾਂ ਦੀਆਂ ਬੱਸਾਂ ਵੈਨਾਂ ਉਪਰ ਕਾਨੰੂਨੀ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ | ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ 'ਤੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ ਨੇ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦਾ ਅਚਨਚੇਤ ਦੌਰਾ ਕਰ ਕੇ ਸਕੂਲ ਦੀਆਂ ਬੱਸਾਂ ਅਤੇ ਵੈਨਾਂ ਦੇ ਡਰਾਈਵਰਾਂ ਅਤੇ ਸਹਾਇਕਾਂ ਦੀ ਕਲਾਸ ਲਗਾਈ | ਸ੍ਰੀ ਪਾਂਥੇ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਾਰੇ ਸਕੂਲਾਂ ਦੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ |
ਨਦਾਮਪੁਰ/ਚੰਨੋਂ, (ਹਰਜੀਤ ਸਿੰਘ ਨਿਰਮਾਣ) - ਸਥਾਨਕ ਚੌਾਕੀ ਕਾਲਾਝਾੜ ਦੇ ਇੰਚਾਰਜ ਪਵਿੱਤਰ ਸਿੰਘ ਨੇ ਦੱਸਿਆ ਹੈ ਕਿ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਹੈ ਅਤੇ ਪ੍ਰਾਈਵੇਟ ਸਕੂਲਾਂ ਦੇ ਨਾਲ ਨਾਲ ਸਰਕਾਰੀ ਸਕੂਲਾਂ ਨੂੰ ਵੀ ਹਦਾਇਤਾਂ ਕੀਤੀਆਂ ਹਨ ਕਿ ਕੋਈ ਵੀ ਬੱਚਾ ਸਕੂਲ ਵਿਚ ਮੋਟਰ-ਸਾਈਕਲ ਜਾ ਕੋਈ ਵੀ ਵਹੀਕਲ ਬਿਨ੍ਹਾਂ ਲਾਇਸੈਂਸ ਤੋਂ ਨਹੀਂ ਲੈ ਕੇ ਆਵੇਗਾ | ਜੇਕਰ ਕੋਈ ਬੱਚਾ ਇਸ ਤਰ੍ਹਾਂ ਕਰਦਾ ਹੈ ਤਾਂ ਉਸਦੀ ਜ਼ੁੰਮੇਵਾਰੀ ਮਾਤਾ ਪਿਤਾ ਦੀ ਹੋਵੇਗੀ | ਸਾਡੇ ਵਲੋਂ ਕੋਈ ਵੀ ਸਕੂਲ ਵੈਨ ਕਬਜ਼ੇ ਵਿਚ ਨਹੀਂ ਲਈ ਗਈ |

ਲੌ ਾਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ, ਸੰਘਰਸ਼ ਦੀ ਚੇਤਾਵਨੀ

ਲੌਾਗੋਵਾਲ, 17 ਫਰਵਰੀ (ਵਿਨੋਦ­ ਖੰਨਾ) - ਲੌਾਗੋਵਾਲ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਐਲਾਨੀ ਗਈ 7.25 ਲੱਖ ਦੀ ਸਹਾਇਤਾ ਰਾਸ਼ੀ ਅਤੇ ਪ੍ਰਸ਼ਾਸਨ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਨੂੰ ਇਸ ਮਾਮਲੇ 'ਤੇ ਇਨਸਾਫ਼ ਪ੍ਰਾਪਤ ...

ਪੂਰੀ ਖ਼ਬਰ »

ਸੈਨੇਟਰੀ ਦੁਕਾਨ ਤੋਂ ਨਸ਼ੀਲੀਆਂ ਗੋਲੀਆਂ ਦਾ ਜ਼ਖ਼ੀਰਾ ਫੜਿਆ, ਇਕ ਗਿ੍ਫ਼ਤਾਰ

ਸੰਗਰੂਰ, 17 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਦੇ ਧੂਰੀ ਗੇਟ ਤੋਂ ਨਾਭਾ ਗੇਟ ਬਾਜ਼ਾਰ ਨੂੰ ਜਾਂਦੀ ਮੁੱੜ ਸੜਕ ਉੱਤੇ ਸਥਿਤ ਕੌਸਲ ਕਿਸ਼ੋਰ, ਦੀਪਕ ਪ੍ਰਕਾਸ਼ ਦੀ ਸੈਨੇਟਰੀ ਤੇ ਹਾਰਡ ਵੇਅਰ ਦੀ ਦੁਕਾਨ 'ਚੋਂ ਅੱਜ ਨਾਰਕੋਟਿਕ ਸੈੱਲ ਦੀ ਟੀਮ ਨੇ ...

ਪੂਰੀ ਖ਼ਬਰ »

ਨੌਜਵਾਨ ਦੀ ਸ਼ੱਕੀ ਹਾਲਤ ਵਿਚ ਲਾਸ਼ ਮਿਲੀ

ਭਵਾਨੀਗੜ੍ਹ, 17 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਕਾਕੜਾ ਵਿਖੇ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ | ਪਿੰਡ ਦੇ ਅਕਾਲੀ ਆਗੂ ਹਰਵਿੰਦਰ ਸਿੰਘ ਕਾਕੜਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ 27 ਸਾਲਾ ਨੌਜਵਾਨ ਗੁਲਾਲਜੀਤ ...

ਪੂਰੀ ਖ਼ਬਰ »

ਚਾਰ ਬੱਚਿਆਂ ਨੂੰ ਜ਼ਿੰਦਾ ਵੈਨ 'ਚੋਂ ਬਾਹਰ ਕੱਢਣ ਵਾਲੀ ਅਮਨਦੀਪ ਕੌਰ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ-ਭਾਈ ਲੌ ਾਗੋਵਾਲ

ਲੌਾਗੋਵਾਲ, 17 ਫਰਵਰੀ (ਸ.ਸ. ਖੰਨਾ, ਵਿਨੋਦ) - ਬੀਤੇ ਦਿਨੀਂ ਲੌਾਗੋਵਾਲ ਵਿਖੇ ਇਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਅੱਗ ਨਾਲ ਸੜਕੇ ਮੌਤ ਹੋ ਗਈ ਸੀ | ਇਸ ਮੌਕੇ ਪਰਿਵਾਰ ਦੇ ਘਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਸੁਨਾਮ ਨੇੜਿਉਂ ਸਰਹਿੰਦ ਚੋਅ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ

ਸੁਨਾਮ ਊਧਮ ਸਿੰਘ ਵਾਲਾ, 17 ਫਰਵਰੀ (ਭੁੱਲਰ, ਧਾਲੀਵਾਲ) - ਬੀਤੀ ਕੱਲ੍ਹ ਸੁਨਾਮ ਨੇੜਿਉਂ ਲੰਘਦੇ ਸਰਹਿੰਦ ਚੋਅ 'ਚੋਂ ਪੁਲਿਸ ਨੂੰ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਥਾਣਾ ਸ਼ਹਿਰੀ ਸੰਗਰੂਰ ਦੇ ਸਹਾਇਕ ਥਾਣੇਦਾਰ ਸੁਖਰਾਜ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅਧਿਆਪਕ ਦਲ ਸੰਘਰਸ਼ ਕਰਨ ਦੇ ਰੌਾਅ 'ਚ

ਸੰਗਰੂਰ, 17 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸੂਬੇ ਦੇ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਨੇ ਕਿਹਾ ਕਿ ਹੁਣ ਅਧਿਆਪਕ ਵਰਗ ਕੋਲ ਸੰਘਰਸ਼ ਤੋਂ ਸਿਵਾਏ ਹੋਰ ਕੋਈ ਰਾਹ ਨਹੀਂ ਬਚਿਆ ...

ਪੂਰੀ ਖ਼ਬਰ »

ਜਲਦ ਕਰਵਾਈਆਂ ਜਾਣਗੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ-ਢੀਂਡਸਾ

ਅਮਰਗੜ੍ਹ, 17 ਫਰਵਰੀ (ਬਲਵਿੰਦਰ ਸਿੰਘ ਭੁੱਲਰ) - ਸਾਡਾ ਸਭ ਤੋਂ ਪਹਿਲਾ ਕੰਮ ਸ਼੍ਰੋਮਣੀ ਅਕਾਲੀ ਨੂੰ ਬਾਦਲਾਂ ਤੋਂ ਆਜ਼ਾਦ ਕਰਵਾਉਣਾ ਹੈ ਅਤੇ ਇਸ ਤੋਂ ਵੀ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾ ਕੇ ਇਸ ਨੰੂ ਬਾਦਲ ਪਰਿਵਾਰ ਦੇ ਕਬਜ਼ੇ ...

ਪੂਰੀ ਖ਼ਬਰ »

ਜੇਲ੍ਹ 'ਚੋਂ ਇਕ ਹੋਰ ਮੋਬਾਈਲ ਬਰਾਮਦ

ਸੰਗਰੂਰ, 17 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ਇਕ ਮੋਬਾਈਲ ਫੋਨ ਮਿਲਣ ਉੱਤੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਮੁੱਖ ਅਫਸਰ ਥਾਣਾ ਸਿਟੀ-1 ਇੰਸਪੈਕਟਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਇਹ ਮਾਮਲਾ ...

ਪੂਰੀ ਖ਼ਬਰ »

24 ਨੂੰ ਪੰਜਾਬ ਸਰਕਾਰ ਵਿਰੁੱਧ ਮੁਹਾਲੀ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ 'ਚ ਵੱਡੀ ਗਿਣਤੀ ਪੈਨਸ਼ਨਰ ਸ਼ਮੂਲੀਅਤ ਕਰਨਗੇ-ਅਰੋੜਾ

ਸੰਗਰੂਰ, 17 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਮੁੱਖ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ: ਪ੍ਰੀਤਮ ਸਿੰਘ ਧੁਰਾ ਦੀ ਪ੍ਰਧਾਨਗੀ ਹੇਠ ਹੋਈ | ਐਸੋਸੀਏਸ਼ਨ ਦੇ ਜਨਰਲ ...

ਪੂਰੀ ਖ਼ਬਰ »

23 ਨੂੰ ਤੋੜਾਂਗੇ ਸੁਖਬੀਰ ਸਿੰਘ ਬਾਦਲ ਦਾ ਹੰਕਾਰ-ਖਡਿਆਲ

ਮਹਿਲਾਂ ਚੌਾਕ, 17 ਫਰਵਰੀ (ਸੁਖਵੀਰ ਸਿੰਘ ਢੀਂਡਸਾ) - ਬਾਦਲ ਧੜੇ ਤੋਂ ਨਿਰਾਸ਼ ਆਗੂਆਂ ਵਲੋਂ ਸੁਖਦੇਵ ਸਿੰਘ ਢੀਂਡਸਾ ਅਤੇ ਸਿਧਾਂਤਕ ਸੋਚ ਵਾਲੇ ਅਕਾਲੀ ਲੀਡਰਾਂ ਦੀ ਅਗਵਾਈ 'ਚ ਅਕਾਲੀ ਦਲ ਨੂੰ ਮੁੜ ਸਿਧਾਂਤਕ ਲੀਹਾਂ 'ਤੇ ਲਿਆਉਣ ਅਤੇ ਪੰਥ ਨੂੰ ਬਾਦਲਾਂ ਤੋਂ ਮੁਕਤ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਨੇ ਕੀਤੀ ਮੀਟਿੰਗ

ਰੁੜਕੀ ਕਲਾਂ, 17 ਫਰਵਰੀ (ਜਤਿੰਦਰ ਮੰਨਵੀ) - ਪ੍ਰਾਇਮਰੀ ਹੈਲਥ ਸੈਂਟਰ ਮੰਨਵੀ ਵਿਖੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹੈਲਥ ਇੰਸਪੈਕਟਰ ਜਗਤਾਰ ਸਿੰਘ ਸਿੱਧੂ ਨੇ ਹਾਜ਼ਰ ਸਿਹਤ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਗਿਆਰ੍ਹਵੀਂ ਦਾ ਨਤੀਜਾ ਐਲਾਨਿਆ, ਪਹਿਲੇ ਸਥਾਨ 'ਤੇ ਰਹੀ ਜ਼ੈਨਬ ਧੀਰੋਮਾਜਰਾ

ਅਮਰਗੜ੍ਹ, 17 ਫਰਵਰੀ (ਭੁੱਲਰ) - ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੌਾਦਾ ਵਿਚ ਵਿੱਦਿਅਕ ਵਰ੍ਹੇ ਦੌਰਾਨ ਪੜਾਈ ਉਪਰੰਤ ਸਾਲਾਨਾ ਪ੍ਰੀਖਿਆ ਵਿੱਚ ਸਕੂਲ ਦੀ ਕਲਾਸ ਅੱਠਵੀਂ, ਨੌਵੀਂ ਅਤੇ ਗਿਆਰ੍ਹਵੀਂ ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਸਕੂਲ ਦੇ ਸਾਰੇ ਬੱਚੇ ਚੰਗੇ ...

ਪੂਰੀ ਖ਼ਬਰ »

ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਲਈ ਸਿੱਧ ਹੋਵੇਗਾ ਘਾਤਕ-ਚੱਠਾ

ਸੁਨਾਮ ਊਧਮ ਸਿੰਘ ਵਾਲਾ, 17 ਫਰਵਰੀ (ਧਾਲੀਵਾਲ, ਭੁੱਲਰ) - ਇਕ ਚਰਚਾ ਅਨੁਸਾਰ ਆਉਣ ਵਾਲੇ ਦਿਨਾਂ 'ਚ ਭਾਰਤ-ਅਮਰੀਕਾ ਵਿਚਕਾਰ ਖੇਤੀ ਉਤਪਾਦਾਂ ਸਬੰਧੀ ਕਰ-ਮੁਕਤ ਸਮਝੌਤਾ ਹੋਣ ਜਾ ਰਿਹਾ ਹੈ ਜਿਸ ਨਾਲ ਭਾਰਤੀ ਖੇਤੀ, ਡੇਅਰੀ ਅਤੇ ਪੋਲਟਰੀ ਦੇ ਧੰਦੇ 'ਤੇ ਮਾੜਾ ਪ੍ਰਭਾਵ ਪੈਣ ਦੇ ...

ਪੂਰੀ ਖ਼ਬਰ »

ਸੰਗਰੂਰ ਰੈਲੀ ਇਤਿਹਾਸ ਰੱਚ ਦੇਵੇਗੀ-ਢੀਂਡਸਾ

ਛਾਹੜ, 17 ਫਰਵਰੀ (ਜਸਵੀਰ ਸਿੰਘ ਔਜਲਾ) - 23 ਫਰਵਰੀ ਨੂੰ ਹੋਣ ਜਾ ਰਹੀ ਸੰਗਰੂਰ ਰੈਲੀ ਪੰਜਾਬ ਵਿਚ ਇੱਕ ਇਤਿਹਾਸ ਰੱਚ ਦੇਵੇਗੀ | ਇਨ੍ਹਾਂ ਸ਼ਬਦਾਂ ਪ੍ਰਗਟਾਵਾ ਸਾਬਕਾ ਖ਼ਜ਼ਾਨਾ ਮੰਤਰੀ ਤੇ ਵਿਧਾਇਕ ਪਰਵਿੰਦਰ ਸਿੰਘ ਢੀਂਡਸਾ ਨੇ ਗੁਲਜਾਰ ਸਿੰਘ ਜਵੰਦਾ ਦੀ ਭਤੀਜੀ ਦੇ ਵਿਆਹ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਬਾਦਲ ਦਲ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਟੀਚਾ-ਢੀਂਡਸਾ

ਧਰਮਗੜ੍ਹ, 17 ਫਰਵਰੀ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਪਿੰਡ ਕਣਕਵਾਲ ਭੰਗੂਆਂ ਵਿਖੇ ਸਰਕਲ ਧਰਮਗੜ੍ਹ ਦੇ ਢੀਂਡਸਾ ਸਮਰਥਕ ਵਰਕਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ 'ਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦਾ ਆਗਾਜ਼ 27 ਤੋਂ

ਕੁੱਪ ਕਲਾਂ, 17 ਫਰਵਰੀ (ਕੁਲਦੀਪ ਸਿੰਘ ਲਵਲੀ) - ਨੌਜਵਾਨ ਪੀੜ੍ਹੀ ਨੂੰ ਨਸ਼ਾ ਮੁਕਤ ਜੀਵਨ ਜਿਉਣ, ਚੰਗੀ ਸਿਹਤ ਅਤੇ ਚੰਗੀ ਵਿਚਾਰਧਾਰਾ ਨਾਲ ਜੋੜਨ ਲਈ ਨੇੜਲੇ ਪਿੰਡ ਮਤੋਈ ਦੇ ਉੱਦਮੀ ਨੌਜਵਾਨਾਂ ਵਲੋਂ 7ਵਾਂ 4 ਰੋਜ਼ਾ ਕਿ੍ਕਟ ਟੂਰਨਾਮੈਂਟ 27 ਫਰਵਰੀ ਤੋਂ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਸੰਗਰੂਰ ਰੈਲੀ ਸਬੰਧੀ ਮੀਟਿੰਗ ਕੱਲ੍ਹ

ਧੂਰੀ, 17 ਫਰਵਰੀ (ਸੁਖਵੰਤ ਸਿੰਘ ਭੁੱਲਰ) - ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ, ਵਿਧਾਇਕ ਲਹਿਰਾਗਾਗਾ ਪਰਮਿੰਦਰ ਸਿੰਘ ਢੀਂਡਸਾ ਸਮੇਤ ਵੱਖੋ-ਵੱਖ ਟਕਸਾਲੀ ਆਗੂਆਂ ਵਲੋਂ 23 ਫਰਵਰੀ ਨੰੂ ਅਨਾਜ ਮੰਡੀ ਸੰਗਰੂਰ 'ਚ ਰੱਖੀ ਜਾ ਰਹੀ ਰੈਲੀ ਦੇ ਮੱਦੇਨਜ਼ਰ ਸ. ਪਰਮਿੰਦਰ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਤਹਿਸੀਲ ਲਹਿਰਾਗਾਗਾ ਦੇ ਅਹੁਦੇਦਾਰਾਂ ਦੀ ਚੋਣ

ਲਹਿਰਾਗਾਗਾ, 17 ਫਰਵਰੀ (ਗਰਗ, ਢੀਂਡਸਾ) - ਜਮਹੂਰੀ ਕਿਸਾਨ ਸਭਾ ਤਹਿਸੀਲ ਲਹਿਰਾਗਾਗਾ ਦੇ ਅਹੁਦੇਦਾਰਾਂ ਦੀ ਚੋਣ ਇੱਥੇ ਧੰਨਾ ਭਗਤ ਗੁਰੂ ਘਰ ਵਿਖੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਭੀਮ ਸਿੰਘ ਆਲਮਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ ਅਤੇ ਪੰਜਾਬ ...

ਪੂਰੀ ਖ਼ਬਰ »

'ਆਪ' ਦਾ ਪੰਜਾਬ 'ਚ ਕਿਸੇ ਸਿਆਸੀ ਪਾਰਟੀ ਨਾਲ ਗੱਠਜੋੜ ਕਰਨ ਸਬੰਧੀ ਅਜੇ ਕੋਈ ਵਿਚਾਰ ਨਹੀਂ- ਚੀਮਾ

ਦਿੜ੍ਹਬਾ ਮੰਡੀ, 17 ਫਰਵਰੀ (ਹਰਬੰਸ ਸਿੰਘ ਛਾਜਲੀ)- ਆਮ ਆਦਮੀ ਪਾਰਟੀ ਦਾ ਪੰਜਾਬ 'ਚ ਕਿਸੇ ਸਿਆਸੀ ਪਾਰਟੀ ਨਾਲ ਗੱਠਜੋੜ ਕਰਨ ਸਬੰਧੀ ਅਜੇ ਕੋਈ ਵਿਚਾਰ ਨਹੀਂ ਹੈ | ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ ਅਜੇ ਦੋ ਸਾਲ ਪਏ ਹਨ | ਸਮਾਂ ਆਉਣ 'ਤੇ ਹੀ ਪਾਰਟੀ ਹਾਈਕਮਾਨ ਇਸ ਸਬੰਧੀ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਨੇ ਅਧਿਆਪਕ ਕਾਡਰ ਬਣਾਉਣ ਦਾ ਕੀਤਾ ਵਿਰੋਧ

ਸੰਗਰੂਰ, 17 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦਾ ਜ਼ਿਲ੍ਹਾ ਕਾਡਰ ਬਣਾਉਣ ਦੀਆਂ ਯੋਜਨਾਵਾਂ ਬਣਾਉਣ ਦਾ ਡੱਟਵਾਂ ਵਿਰੋਧ ਕੀਤਾ ਹੈ ਤੇ ਨਵੀਂ ਅਧਿਆਪਕ ਭਰਤੀ ...

ਪੂਰੀ ਖ਼ਬਰ »

ਉੱਘੇ ਵਾਤਾਵਰਨ ਪ੍ਰੇਮੀ ਸੀਤਲ ਦੀ ਮਿ੍ਤਕ ਦੇਹ ਖੋਜ ਕਾਰਜਾਂ ਲਈ ਦਾਨ ਕੀਤੀ

ਸ਼ੇਰਪੁਰ, 17 ਫਰਵਰੀ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ) - 70ਵਿਆਂ ਵਿਚ ਚੱਲੀ ਨਕਸਲਵਾਦੀ ਲਹਿਰ ਤੋਂ ਪ੍ਰਭਾਵਿਤ ਹੋ ਕੇ 22 ਸਾਲ ਰੂਪੋਸ਼ ਜ਼ਿੰਦਗੀ ਬਤੀਤ ਕਰਨ ਵਾਲੇ ਉੱਘੇ ਵਾਤਾਵਰਨ ਪ੍ਰੇਮੀ ਗੁਰਦਿਆਲ ਸਿੰਘ ਸੀਤਲ ਸ਼ੇਰਪੁਰੀ ਦੀ ਮਿ੍ਤਕ ਦੇਹ ਉਨ੍ਹਾਂ ਦੀ ਇੱਛਾ ...

ਪੂਰੀ ਖ਼ਬਰ »

ਥਾਣੇਦਾਰ ਹਰਨਰਾਇਣ ਸਿੰਘ ਕੌਹਰੀਆਂ ਬਣੇ ਇੰਸਪੈਕਟਰ

ਸੰਗਰੂਰ, 17 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਪੁਲਿਸ ਸੰਗਰੂਰ ਦੇ ਇੰਟੈਲੀਜੈਂਸ ਵਿਭਾਗ ਵਿਚ ਥਾਣੇਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਹਰਨਰਾਇਣ ਸਿੰਘ ਕੌਹਰੀਆਂ ਨੂੰ ਵਿਭਾਗ ਵਲੋਂ ਅੱਜ ਬਤੌਰ ਇੰਸਪੈਕਟਰ ਤਰੱਕੀ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਛਾਜਲੀ ਵਿਖੇ ਲੱਗਾ ਬਾਲ ਮੇਲਾ

ਛਾਜਲੀ, 17 ਫ਼ਰਵਰੀ (ਗੁਰਸੇਵ ਸਿੰਘ ਛਾਜਲੀ) - ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬ੍ਰੇਰੀ ਛਾਜਲੀ ਦੇ ਪ੍ਰਬੰਧਕਾਂ ਮਾਸਟਰ ਜਸਵਿੰਦਰ ਸਿੰਘ, ਮਾਸਟਰ ਸੁਰਿੰਦਰ ਕੁਮਾਰ, ਮਾਸਟਰ ਗੁਰਪ੍ਰੀਤ ਸਿੰਘ ਆਦਿ ਵਲੋਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਜਲੀ ਦੇ ਪਿ੍ੰ. ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦਾ ਜ਼ਿਲ੍ਹਾ ਇਜਲਾਸ

ਸੁਨਾਮ ਊਧਮ ਸਿੰਘ ਵਾਲਾ, 17 ਫਰਵਰੀ (ਧਾਲੀਵਾਲ, ਭੁੱਲਰ) - ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਵਲੋਂ ਯੂਨੀਅਨ ਦੇ ਆਗੂ ਲਖਵੀਰ ਸਿੰਘ ਲੌਾਗੋਵਾਲ ਦੀ ਅਗਵਾਈ ਵਿਚ ਨੇੜਲੇ ਪਿੰਡ ਨਮੋਲ ਵਿਖੇ ਜ਼ਿਲ੍ਹਾ ਇਜਲਾਸ ਦੌਰਾਨ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਵਾਤਾਵਰਨ ਵੱਲ ਧਿਆਨ ਨਾ ਦੇਣ ਵਾਲੀਆਂ ਨਗਰ ਕੌ ਾਸਲਾਂ ਨੂੰ ਲੱਗਣਗੇ ਜੁਰਮਾਨੇ

ਸੰਗਰੂਰ, 17 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਨੈਸ਼ਨਲ ਗਰੀਨ ਟਿ੍ਬਿਊਨਲ ਦੁਆਰਾ ਗਠਿਤ ਮੋਨੀਟਰਿੰਗ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਜਸਟਿਸ ਜਸਬੀਰ ਸਿੰਘ ਨੇ ਸਮੂਹ ਨਗਰ ਕੌਾਸਲਾਂ ਦੇ ਕਾਰਜਸਾਧਕ ਅਧਿਕਾਰੀਆਂ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਲਿਆਂਦੀ ਸ਼ਰਾਬ ਦੀਆਂ 14 ਪੇਟੀਆਂ ਸਣੇ ਕਾਬੂ

ਕੁੱਪ ਕਲਾਂ, 17 ਫਰਵਰੀ (ਮਨਜਿੰਦਰ ਸਿੰਘ ਸਰੌਦ, ਕੁਲਦੀਪ ਸਿੰਘ ਲਵਲੀ) - ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 14 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਸਦਰ ਅਹਿਮਦਗੜ੍ਹ ਦੇ ਮੁਖੀ ਇੰਸਪੈਕਟਰ ਸੰਜੀਵ ਕਪੂਰ ...

ਪੂਰੀ ਖ਼ਬਰ »

20 ਕਰੋੜ ਨਾਲ ਬਦਲੀ ਜਾਵੇਗੀ ਹਲਕਾ ਅਮਰਗੜ੍ਹ ਦੇ ਪਿੰਡਾਂ ਦੀ ਨੁਹਾਰ-ਧੀਮਾਨ

ਅਮਰਗੜ੍ਹ, 17 ਫਰਵਰੀ (ਸੁਖਜਿੰਦਰ ਸਿੰਘ ਝੱਲ) - ਪੰਜਾਬ ਸਰਕਾਰ ਵਲੋਂ ਹਲਕਾ ਅਮਰਗੜ੍ਹ ਦੇ ਵਿਕਾਸ ਲਈ ਜਾਰੀ ਹੋਈ 25 ਕਰੋੜ ਦੀ ਰਾਸ਼ੀ ਵਿਚੋਂ ਕਰੀਬ 20-21 ਕਰੋੜ ਦੀ ਰਕਮ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਖ਼ਰਚ ਕੀਤੀ ਜਾਵੇਗੀ ਅਤੇ ਸ਼ਹਿਰ ਅਹਿਮਦਗੜ੍ਹ ਤੇ ਅਮਰਗੜ੍ਹ ਦੇ ...

ਪੂਰੀ ਖ਼ਬਰ »

ਦੇਸ਼ ਵਿਚ ਨਫ਼ਰਤ ਦੀ ਰਾਜਨੀਤੀ ਰੱਦ ਹੋ ਰਹੀ ਹੈ-ਚੀਮਾ

ਸੰਗਰੂਰ, 17 ਫਰਵਰੀ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਵਿਚ ਧਰਮ ਦੇ ਨਾਂਅ 'ਤੇ ਕੀਤੀ ਜਾ ਰਹੀ ਨਫ਼ਰਤ ਦੀ ਨੀਤੀ ਰੱਦ ਹੋ ਰਹੀ ਹੈ ਅਤੇ ਲੋਕ ਮੁਢਲਿਆਂ ਸਹੂਲਤਾਂ ਸਿਹਤ, ਸਿੱਖਿਆ, ਬਿਜਲੀ, ਪਾਣੀ ਆਦਿ ...

ਪੂਰੀ ਖ਼ਬਰ »

ਰਾਜਾ ਬੀਰ ਕਲਾਂ ਦੇ ਯਤਨਾਂ ਸਦਕਾ ਸਿੱਖਿਆ ਮੰਤਰੀ ਵਲੋਂ ਹਲਕਾ ਸੁਨਾਮ ਦੇ ਸਕੂਲਾਂ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ

ਸੁਨਾਮ ਊਧਮ ਸਿੰਘ ਵਾਲਾ, 17 ਫਰਵਰੀ (ਧਾਲੀਵਾਲ, ਭੁੱਲਰ) - ਸੂਬੇ 'ਚ ਸਿੱਖਿਆ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ...

ਪੂਰੀ ਖ਼ਬਰ »

ਸੁਨਾਮ ਤੋਂ ਪਟਿਆਲਾ ਰੋਡ ਵਿਚਕਾਰ ਬਣੇ ਬੈਰੀਅਰ ਕਾਰਨ ਬੁਝ ਚੁੱਕੇ ਨੇ ਕਈ ਘਰਾਂ ਦੇ ਚਿਰਾਗ

ਮਹਿਲਾਂ ਚੌਾਕ, 17 ਫਰਵਰੀ (ਸੁਖਵੀਰ ਸਿੰਘ ਢੀਂਡਸਾ) - ਲੋਕਾਂ ਦੇ ਫ਼ਾਇਦੇ, ਲੋਕਾਂ ਦੀ ਸੇਵਾ ਅਤੇ ਜਾਨ ਮਾਲ ਦੀ ਰਾਖੀ ਲਈ ਬਣੀਂ ਸਰਕਾਰ ਹੀ ਜਦੋਂ ਲੋਕਾਂ ਦੀ ਜਾਨ ਦੀ ਪਰਵਾਹ ਨਾ ਕਰੇ ਤਾਂ ਉਥੋਂ ਦੇ ਲੋਕਾਂ ਦਾ ਰੱਬ ਹੀ ਰਾਖਾ ਹੋ ਸਕਦੈ | ਸੁਨਾਮ ਤੋਂ ਪਟਿਆਲਾ ਨੂੰ ਜਾਂਦਿਆਂ ...

ਪੂਰੀ ਖ਼ਬਰ »

ਅਕਾਲੀ ਦਲ ਤੋਂ ਅਸਤੀਫ਼ੇ ਦੇ ਕੇ ਢੀਂਡਸਾ ਨਾਲ ਚਟਾਨ ਵਾਂਗ ਖੜਨ ਦਾ ਕੀਤਾ ਐਲਾਨ

ਮਸਤੂਆਣਾ ਸਾਹਿਬ, 17 ਫਰਵਰੀ (ਦਮਦਮੀ) - ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਸ. ਨਰਿੰਦਰ ਸਿੰਘ ਖਹਿਰਾ ਮੈਂਬਰ ਬਲਾਕ ਸੰਮਤੀ ਬਹਾਦਰਪੁਰ ਅਤੇ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭੰਮਾਵੱਦੀ ਹੋਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਆਪ ਹੁਦਰੀਆਂ ...

ਪੂਰੀ ਖ਼ਬਰ »

ਮੇਜਰ ਸਿੰਘ ਮੌਜੀ ਯਾਦਗਾਰੀ ਸਨਮਾਨ ਡਾ: ਤੇਜਵੰਤ ਮਾਨ ਨੂੰ

ਸੰਗਰੂਰ, 17 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਦੁਆਬਾ ਸਾਹਿਤ ਸਭਾ ਗੜਸ਼ੰਕਰ 1 ਮਾਰਚ ਨੂੰ ਆਪਣੇ ਸਾਲਾਨਾ ਸਮਾਗਮ ਵਿੱਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜਸ਼ੰਕਰ ਵਿਖੇ ਮੇਜਰ ਸਿੰਘ ਮੌਜੀ ਯਾਦਗਾਰੀ ਸਨਮਾਨ ਡਾ: ਤੇਜਵੰਤ ਮਾਨ ਪ੍ਰਧਾਨ ਕੇਂਦਰੀ ਪੰਜਾਬੀ ...

ਪੂਰੀ ਖ਼ਬਰ »

ਦੇਸ਼ ਵਿਚ ਨਫ਼ਰਤ ਦੀ ਰਾਜਨੀਤੀ ਰੱਦ ਹੋ ਰਹੀ ਹੈ-ਚੀਮਾ

ਸੰਗਰੂਰ, 17 ਫਰਵਰੀ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਵਿਚ ਧਰਮ ਦੇ ਨਾਂਅ 'ਤੇ ਕੀਤੀ ਜਾ ਰਹੀ ਨਫ਼ਰਤ ਦੀ ਨੀਤੀ ਰੱਦ ਹੋ ਰਹੀ ਹੈ ਅਤੇ ਲੋਕ ਮੁਢਲਿਆਂ ਸਹੂਲਤਾਂ ਸਿਹਤ, ਸਿੱਖਿਆ, ਬਿਜਲੀ, ਪਾਣੀ ਆਦਿ ...

ਪੂਰੀ ਖ਼ਬਰ »

ਸੁਨਾਮ ਤੋਂ ਪਟਿਆਲਾ ਰੋਡ ਵਿਚਕਾਰ ਬਣੇ ਬੈਰੀਅਰ ਕਾਰਨ ਬੁਝ ਚੁੱਕੇ ਨੇ ਕਈ ਘਰਾਂ ਦੇ ਚਿਰਾਗ

ਮਹਿਲਾਂ ਚੌਾਕ, 17 ਫਰਵਰੀ (ਸੁਖਵੀਰ ਸਿੰਘ ਢੀਂਡਸਾ) - ਲੋਕਾਂ ਦੇ ਫ਼ਾਇਦੇ, ਲੋਕਾਂ ਦੀ ਸੇਵਾ ਅਤੇ ਜਾਨ ਮਾਲ ਦੀ ਰਾਖੀ ਲਈ ਬਣੀਂ ਸਰਕਾਰ ਹੀ ਜਦੋਂ ਲੋਕਾਂ ਦੀ ਜਾਨ ਦੀ ਪਰਵਾਹ ਨਾ ਕਰੇ ਤਾਂ ਉਥੋਂ ਦੇ ਲੋਕਾਂ ਦਾ ਰੱਬ ਹੀ ਰਾਖਾ ਹੋ ਸਕਦੈ | ਸੁਨਾਮ ਤੋਂ ਪਟਿਆਲਾ ਨੂੰ ਜਾਂਦਿਆਂ ...

ਪੂਰੀ ਖ਼ਬਰ »

ਦਲਿਤ ਵੈੱਲਫੇਅਰ ਸੰਗਠਨ ਵਲੋਂ ਸੂਬੇ ਦੇ 32 ਜ਼ਿਲ੍ਹਾ ਪ੍ਰਧਾਨਾਂ ਦੀ ਦੂਸਰੀ ਸੂਚੀ ਜਾਰੀ

ਸੰਗਰੂਰ, 17 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਦਲਿਤ ਵੈੱਲਫੇਅਰ ਸੰਗਠਨ ਪੰਜਾਬ ਵਲੋਂ ਸੂਬਾ ਕਮੇਟੀ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਅੱਜ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵਲੋਂ ਸੂਬੇ ਦੇ 32 ਜ਼ਿਲ੍ਹਾ ਪ੍ਰਧਾਨਾਂ ਦੀ ਦੂਸਰੀ ਸੂਚੀ ਵੀ ਜਾਰੀ ਕੀਤੀ ...

ਪੂਰੀ ਖ਼ਬਰ »

ਕਹਾਣੀਕਾਰ ਅਨੇਮਨ ਸਿੰਘ ਨਾਲ ਰੂ-ਬਰੂ ਸਮਾਗਮ 23 ਨੂੰ

ਸੰਗਰੂਰ, 17 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਸੁਤੰਤਰਤਾ ਸੰਗਰਾਮੀ ਸ. ਮਦਨ ਸਿੰਘ ਕਪੂਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਰੂਰ ਵਿਖੇ 23 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪੰਜਾਬੀ ਦੇ ਉੱਘੇ ਕਹਾਣੀਕਾਰ ...

ਪੂਰੀ ਖ਼ਬਰ »

ਨੁੱਕੜ ਨਾਟਕ 'ਵਿਹੰਗੀ' ਦਾ ਸਫ਼ਲ ਮੰਚਨ

ਸੁਨਾਮ ਊਧਮ ਸਿੰਘ ਵਾਲਾ, 17 ਫਰਵਰੀ (ਭੁੱਲਰ, ਧਾਲੀਵਾਲ) - ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਰੈਡ ਆਰਟਸ ਦੀ ਟੀਮ ਵਲੋਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸਹਿਯੋਗ ਨਾਲ ਦੇਸ਼ ਦੇ ਮੌਜੂਦਾ ਸਿੱਖਿਆ ਪ੍ਰਬੰਧਾਂ ਅਤੇ ਅੱਜ ਦੇ ਹਾਲਾਤ 'ਤੇ ਸਵਾਲ ਖੜ੍ਹੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਖੁਰਦ ਵਿਖੇ ਸਮਾਰੋਹ

ਲਹਿਰਾਗਾਗਾ, 17 ਫਰਵਰੀ (ਅਸ਼ੋਕ ਗਰਗ) - ਬਾਬਾ ਬੰਦਾ ਸਿੰਘ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਖੁਰਦ ਵਿਖੇ ਵਿਦਿਆਰਥੀਆਂ ਅੰਦਰ ਛੁਪੇ ਹੁਨਰ ਖੋਜ ਨੂੰ ਉਜਾਗਰ ਕਰਨ ਦੇ ਮਕਸਦ ਨਾਲ 'ਸ਼ਖਸੀਅਤ ਉਸਾਰੂ' ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਨੂੰ ਸਿਧਾਂਤਹੀਣ ਪਾਰਟੀ ਬਣਾ ਦਿੱਤਾ ਹੈ- ਪਰਮਿੰਦਰ ਸਿੰਘ ਢੀਂਡਸਾ

ਦਿੜ੍ਹਬਾ ਮੰਡੀ, 17 ਫਰਵਰੀ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਅਕਾਲੀ ਦਲ ਸਿਧਾਂਤਾਂ ਨੂੰ ਲੈ ਕੇ ਪਾਰਟੀ ਬਣੀ ਸੀ ਪਰ ਬਾਦਲ ਪਰਿਵਾਰ ਨੇ ਪਾਰਟੀ ਨੂੰ ਨਿੱਜੀ ਜਗੀਰ ਬਣਾ ਲਿਆ ਹੈ ਜਿਸ ਕਰ ਕੇ ਪਾਰਟੀ ਵਿੱਚ ਕੋਈ ਸਿਧਾਂਤ ਨਾ ਹੋਣ ਕਰ ਕੇ ਪੰਜਾਬ ਦੇ ਲੋਕ ਸ਼੍ਰੋਮਣੀ ...

ਪੂਰੀ ਖ਼ਬਰ »

ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਸਮਝੌਤੇ ਦੇ ਵਿਰੋਧ 'ਚ ਸੰਗਰੂਰ ਵਿਖੇ ਕਿਸਾਨਾਂ ਨੇ ਦਿੱਤਾ ਧਰਨਾ

ਸੰਗਰੂਰ, 17 ਫਰਵਰੀ (ਧੀਰਜ ਪਸ਼ੌਰੀਆ) - ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਵਲੋਂ ਭਾਰਤ ਨਾਲ ਕੀਤੇ ਜਾਣ ਵਾਲੇ ਸਮਝੌਤਿਆਂ ਦੇ ਵਿਰੋਧ ਵਿਚ ਅੱਜ ਸੈਂਕੜੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਝੰਡੇ ਹੇਠ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਜੇਲ੍ਹ ਪ੍ਰਸ਼ਾਸਨ ਿਖ਼ਲਾਫ਼ ਕਾਰਵਾਈ ਨਾ ਹੋਈ ਤਾਂ ਕਰਾਂਗੇ ਭੁੱਖ ਹੜਤਾਲ-ਭਾਈ ਜਾਗੋਵਾਲ

ਅਮਰਗੜ੍ਹ, 17 ਫਰਵਰੀ (ਸੁਖਜਿੰਦਰ ਸਿੰਘ ਝੱਲ) - ਜੇਲ੍ਹ ਨਾਭਾ ਵਿਖੇ ਗੁਰਬਾਣੀ ਦੀਆਂ ਪੋਥੀਆਂ ਅਤੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਵਿਚ ਜੇਲ੍ਹ ਪ੍ਰਸ਼ਾਸਨ ਿਖ਼ਲਾਫ਼ ਕਾਰਵਾਈ ਨਾ ਹੋਈ ਤਾਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਆਰੰਭ ਕੀਤੀ ਜਾਵੇਗੀ, ਇਹ ਵਿਚਾਰ ਨਾਭਾ ...

ਪੂਰੀ ਖ਼ਬਰ »

ਠੰਢਾ ਨਹੀਂ ਹੋ ਰਿਹਾ ਟਰੱਸਟ ਵਲੋਂ ਕਾਂਗਰਸ ਭਵਨ ਲਈ ਜਗ੍ਹਾ ਅਲਾਟ ਕੀਤੇ ਜਾਣ ਦਾ ਮੁੱਦਾ

ਸੰਗਰੂਰ, 17 ਫਰਵਰੀ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਕਾਂਗਰਸ ਭਵਨ ਬਣਾਉਣ ਲਈ ਨਗਰ ਸੁਧਾਰ ਟਰੱਸਟ ਸੰਗਰੂਰ ਵਲੋਂ ਅਲਾਟ ਕੀਤੀ ਜਾ ਰਹੀ ਜਗ੍ਹਾ ਦਾ ਮਾਮਲਾ ਠੰਡਾ ਹੋਣ ਦਾ ਨਾਮ ਨਹੀਂ ਲੈ ਰਿਹਾ | ਅੱਜ ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਇਕ ਵਫਦ ...

ਪੂਰੀ ਖ਼ਬਰ »

ਮਲੇਰਕੋਟਲਾ ਦੇ ਮੁਸਲਮਾਨਾਂ ਨੇ ਫਿਰ ਕੀਤੀ ਆਪਸੀ ਭਾਈਚਾਰੇ ਦੀ ਮਿਸਾਲ ਕਾਇਮ

ਮਾਲੇਰਕੋਟਲਾ, 17 ਫਰਵਰੀ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਸ਼ਹਿਰ ਦੀ ਬਸਤੀ ਪੁਰਾਣਾ ਕਿਲ੍ਹਾ ਜਿੱਥੇ ਪਿਛਲੇ ਕਰੀਬ 16 ਸਾਲਾ ਤੋਂ ਇਕ ਰਾਣੀ ਨਾਮਕ 59 ਸਾਲਾ ਦੇ ਕਰੀਬ ਉਮਰ ਦੀ ਮਹਿਲਾ ਇੱਕ ਕਿਰਾਏ ਦੇ ਕਮਰੇ ਵਿਚ ਰਹਿੰਦੀ ਆ ਰਹੀ ਸੀ ਜਿਸ ਦੀ ਬਿਮਾਰੀ ਦੇ ਚੱਲਦਿਆਂ ਮੌਤ ...

ਪੂਰੀ ਖ਼ਬਰ »

ਰਵਿੰਦਰ ਕੁਮਾਰ ਗਰਗ ਯੂਥ ਅਗਰਵਾਲ ਸਭਾ ਦੇ ਬਣੇ ਪ੍ਰਧਾਨ

ਦਿੜ੍ਹਬਾ ਮੰਡੀ, 17 ਫਰਵਰੀ (ਪਰਵਿੰਦਰ ਸੋਨੰੂ) - ਜ਼ਿਲ੍ਹਾ ਅਗਰਵਾਲ ਸਭਾ ਸੰਗਰੂਰ ਵਲੋਂ ਅੱਜ ਗੀਤਾ ਭਵਨ ਧਰਮਸ਼ਾਲਾ ਦਿੜ੍ਹਬਾ ਵਿਖੇ ਅਗਰਵਾਲ ਸਭਾ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਮੋਹਨ ਲਾਲ ਸਾਹਪੁਰੀ, ਯੂਥ ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੋਰਵ ਕੁਮਾਰ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਜੇਲ੍ਹ ਪ੍ਰਸ਼ਾਸਨ ਿਖ਼ਲਾਫ਼ ਕਾਰਵਾਈ ਨਾ ਹੋਈ ਤਾਂ ਕਰਾਂਗੇ ਭੁੱਖ ਹੜਤਾਲ-ਭਾਈ ਜਾਗੋਵਾਲ

ਅਮਰਗੜ੍ਹ, 17 ਫਰਵਰੀ (ਸੁਖਜਿੰਦਰ ਸਿੰਘ ਝੱਲ) - ਜੇਲ੍ਹ ਨਾਭਾ ਵਿਖੇ ਗੁਰਬਾਣੀ ਦੀਆਂ ਪੋਥੀਆਂ ਅਤੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਵਿਚ ਜੇਲ੍ਹ ਪ੍ਰਸ਼ਾਸਨ ਿਖ਼ਲਾਫ਼ ਕਾਰਵਾਈ ਨਾ ਹੋਈ ਤਾਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਆਰੰਭ ਕੀਤੀ ਜਾਵੇਗੀ, ਇਹ ਵਿਚਾਰ ਨਾਭਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX