ਤਾਜਾ ਖ਼ਬਰਾਂ


ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  6 minutes ago
ਚੰਡੀਗੜ੍ਹ, 8 ਦਸੰਬਰ-ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ...
ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  9 minutes ago
ਨਵੀਂ ਦਿੱਲੀ, 8 ਦਸੰਬਰ- ਤਾਮਿਲਨਾਡੂ 'ਚ ਫ਼ੌਜ ਦੇ ਹੈਲੀਕਾਪਟਰ ਦੁਰਘਟਨਾ 'ਚ ਸੀ.ਡੀ.ਐੱਸ. ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 11 ਹੋਰ ਲੋਕਾਂ ਦੀ ਮੌਤ 'ਤੇ..
ਜ਼ਮੀਨ ਮਸਲੇ ਤੇ ਚੁੱਪੀ ਧਾਰਨ ਵਾਲੇ ਮੁੱਖ ਮੰਤਰੀ ਚੰਨੀ ਦਾ ਸੰਗਰੂਰ ਆਉਣ 'ਤੇ ਵਿਰੋਧ ਕਰਨ ਦਾ ਐਲਾਨ
. . .  17 minutes ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਦੱਸਿਆ ਹੈ ਕਿ ਅੱਜ ਜਥੇਬੰਦੀ ਦੀ ਜ਼ਿਲ੍ਹੇ ਦੀ ਬੈਠਕ ਕਰਕੇ ਮੁੱਖ ਮੰਤਰੀ ਚਰਨਜੀਤ ਚੰਨੀ..
ਕੈਪਟਨ ਦੀ ਪਾਰਟੀ ’ਚ ਸ਼ਾਮਿਲ ਹੋਏ ਬਲੀਏਵਾਲ
. . .  27 minutes ago
ਚੰਡੀਗੜ੍ਹ, 8 ਦਸੰਬਰ- ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਕੈਪਟਨ ਦੀ ਹਾਜ਼ਰੀ ਵਿਚ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋਏ ਹਨ...
ਵੱਡੀ ਖ਼ਬਰ: ਹੈਲੀਕਾਪਟਰ ਹਾਦਸੇ ’ਚ ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ ਦੀ ਪੁਸ਼ਟੀ
. . .  33 minutes ago
ਕੁੰਨੂਰ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ ’ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ’ਚ ਸਵਾਰ ਸੀ.ਡੀ.ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ...
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
. . .  42 minutes ago
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ..
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ- ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ..
ਜਗਬੀਰ ਬਰਾੜ ਦੀ ਜਿੱਤ ਯਕੀਨੀ ਬਣਾਉਣ ਲਈ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਪੱਬਾਂ ਭਾਰ- ਰਾਜਪਾਲ
. . .  about 1 hour ago
ਜਲੰਧਰ, 8 ਦਸੰਬਰ (ਸੁਖਮਿੰਦਰ)- ਯੂਥ ਅਕਾਲੀ ਦਲ ਵਲੋਂ ਅੱਜ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਬਰਾੜ ਦੇ ਹੱਕ ਵਿਚ ਲਗਾਤਾਰ ਯੂਥ ਅਕਾਲੀ ਦਲ ਸ਼ਹਿਰੀ ਮੀਟਿੰਗ ਕਰ ਰਿਹਾ...
ਅੱਜ ਸ਼ਾਮ ਸਾਢੇ ਛੇ ਵਜੇ ਹੋਵੇਗੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਅੱਜ ਸ਼ਾਮ ਸਾਢੇ ਛੇ ਵਜੇ ਬੈਠਕ ਹੋਵੇਗੀ।..
ਹੈਲੀਕਾਪਟਰ ਹਾਦਸਾ: 14 ’ਚੋਂ 13 ਲੋਕਾਂ ਦੀ ਹੋਈ ਮੌਤ- ਸੂਤਰ
. . .  about 1 hour ago
ਕੁੰਨੂਰ, 8 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ 'ਚ ਹੈਲੀਕਾਪਟਰ ਦੁਰਘਟਨਾ 'ਚ ਸ਼ਾਮਿਲ 14 ਲੋਕਾਂ 'ਚੋਂ 13 ਲੋਕਾਂ ਦੀ ਮੌਤ ਹੋ ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ
. . .  about 1 hour ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ...
ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਰਾਜ ਸਭਾ ਦੀ ਕਾਰਵਾਈ 9 ਦਸੰਬਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ..
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ 'ਚ ਲੋੜੀਂਦੀ ਹਰ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
. . .  about 2 hours ago
ਕੁੰਨੂਰ, 8 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਕਹਿਣਾ ਹੈ ਕਿ ਉਹ ਸੀ.ਡੀ.ਐੱਸ. ਬਿਪਿਨ ਰਾਵਤ ਸਮੇਤ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ...
ਮੁੱਖ ਮੰਤਰੀ ਚੰਨੀ ਵਲੋਂ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 2 hours ago
ਚੰਡੀਗੜ੍ਹ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸਾਰਿਆਂ ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ..
ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ..
ਹੈਲੀਕਾਪਟਰ ਹਾਦਸਾ: 5 ਲੋਕਾਂ ਦੀ ਮੌਤ, ਜੰਗਲਾਤ ਮੰਤਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
. . .  about 3 hours ago
ਕੁਨੂੰਰ, 8ਦਸੰਬਰ-ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇੱਥੇ (ਹੈਲੀਕਾਪਟਰ ਹਾਦਸੇ ਵਾਲੀ ਥਾਂ) ਪਹੁੰਚਿਆ ਹਾਂ। ਜਹਾਜ਼ 'ਚ ਸਵਾਰ 14 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ...
ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਚੱਲ ਰਹੀ ਬੈਠਕ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ...
ਸਰਕਾਰ ਵਲੋਂ ਭੇਜੇ ਗਏ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਬਣੀ ਸਹਿਮਤੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ-ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਇਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਜਿਸ ’ਤੇ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਬਣ ਗਈ ਹੈ।...
ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਨ੍ਹਾਂ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ....
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਟਵਿੱਟਰ 'ਤੇ ਪੇਜ਼ 'ਤੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਯਾਦ ਨੂੰ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ 'ਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ...
ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, ਮਿਲਾਨ ਤੋਂ ਆਏ ਮਾਂ-ਪੁੱਤਰ ਕੋਰੋਨਾ ਪਾਜ਼ੀਟਿਵ
. . .  about 3 hours ago
ਰਾਜਾਸਾਂਸੀ, 8ਦਸੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਮਿਲਾਨ ਤੋਂ ਆਏ ਮਾਂ-ਪੁੱਤ ਦੇ ਹਵਾਈ ਅੱਡੇ 'ਚ ਕੀਤੇ ਗਏ ਟੈਸਟਾਂ ਦੇ ਆਏ ਨਤੀਜੇ 'ਚ ਉਹ ਕੋਰੋਨਾ ਵਾਇਰਸ...
ਓਮੀਕਰੋਨ ਵਾਇਰਸ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ: ਓ.ਪੀ.
. . .  about 4 hours ago
ਚੰਡੀਗੜ੍ਹ, 8 ਦਸੰਬਰ-ਸਿਹਤ ਮੰਤਰੀ ਅਤੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦਾ ਕਹਿਣਾ ਹੈ ਕਿ ਓਮੀਕੋਰਨ ਵਾਇਰਸ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸਾਊਥ ਅਫ਼ਰੀਕਾ 'ਚੋਂ ਆਏ ਲੋਕਾਂ ..
ਤਾਮਿਲਨਾਡੂ : ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਘਟਨਾ ਵਾਲੀ ਥਾਂ ਤੋਂ ਲਾਸ਼ਾਂ ਹੋਈਆਂ ਬਰਾਮਦ
. . .  about 4 hours ago
ਕੁੰਨੂਰ, 8 ਦਸੰਬਰ, ਤਾਮਿਲਨਾਡੂ ਦੇ ਕੁੰਨੂਰ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ,ਜਿਸ ਵਿਚ ਸੀ.ਡੀ.ਐੱਸ. ਬਿਪਿਨ ਰਾਵਤ ਵੀ ਮੌਜੂਦ ਸਨ | ਉੱਥੇ ਹੀ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ | ਲਾਸ਼ਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ, ਵੈਲਿੰਗਟਨ....
ਰਾਘਵ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਚੰਡੀਗੜ੍ਹ, 8 ਦਸੰਬਰ (ਸੁਰਿੰਦਰਪਾਲ)-ਰਾਘਵ ਚੱਢਾ ਵਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਸਾਂ ਨੂੰ ਇੰਪਾਊਂਡ ਕਰਨਾ ਵੀ ਕੇਵਲ ਤੇ ਕੇਵਲ ਇਕ ਦਿਖਾਵਾ..
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਸੰਪਾਦਕੀ

ਪਰਖ ਦੀ ਕਸੌਟੀ 'ਤੇ

ਅਰਵਿੰਦ ਕੇਜਰੀਵਾਲ ਨੇ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਦੇ ਤੌਰ 'ਤੇ ਸਹੁੰ ਚੁੱਕ ਲਈ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਦੇ ਅੰਦਾਜ਼ ਅਤੇ ਕੰਮ ਕਰਨ ਦੇ ਢੰਗ ਬਦਲਣ ਦੇ ਸੰਕੇਤ ਮਿਲ ਗਏ ਹਨ। ਉਨ੍ਹਾਂ ਨੇ ਆਪਣੀ ਪਹਿਲਾਂ ਵਾਲੀ ਸ਼ਖ਼ਸੀਅਤ ਵਿਚ ਵੱਡੀ ਤਬਦੀਲੀ ਕੀਤੀ ਹੈ। ਉਹ ਪਹਿਲਾਂ ਵਰਗੇ ਝਗੜਾਲੂ ਅਤੇ ਟਕਰਾਅ ਦੀ ਨੀਤੀ ਵਾਲੇ ਨਹੀਂ ਰਹੇ। ਜਦੋਂ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੂੰ ਚੋਣਾਂ ਵਿਚ ਬਹੁਮਤ ਪ੍ਰਾਪਤ ਨਹੀਂ ਸੀ ਹੋਇਆ। ਕਾਂਗਰਸ ਦੀ ਮਦਦ ਨਾਲ ਉਨ੍ਹਾਂ ਨੇ ਸੱਤਾ ਸੰਭਾਲੀ ਸੀ ਪਰ ਕੁਝ ਦਿਨਾਂ ਵਿਚ ਹੀ ਕਾਂਗਰਸ ਨਾਲ ਉਨ੍ਹਾਂ ਦਾ ਟਕਰਾਅ ਹੋ ਗਿਆ ਸੀ ਅਤੇ ਇਹ ਸੱਤਾ ਸਿਰਫ 49 ਦਿਨ ਤੱਕ ਹੀ ਟਿਕੀ ਰਹਿ ਸਕੀ ਸੀ। ਦੂਜੀ ਵਾਰ ਕੇਜਰੀਵਾਲ ਨੂੰ ਵੱਡਾ ਬਹੁਮਤ ਪ੍ਰਾਪਤ ਹੋਇਆ ਸੀ। ਉਸ ਸਮੇਂ ਵੀ ਉਨ੍ਹਾਂ ਨੇ ਆਪਣੀ ਲੜਾਕੂ ਨੀਤੀ ਜਾਰੀ ਰੱਖੀ ਸੀ ਪਰ ਛੇਤੀ ਹੀ ਉਨ੍ਹਾਂ ਨੂੰ ਇਹ ਅਹਿਸਾਸ ਹੋ ਗਿਆ ਸੀ ਕਿ ਅਜਿਹੀ ਨੀਤੀ ਕਿਸੇ ਵੀ ਤਰ੍ਹਾਂ ਕਾਰਗਰ ਸਾਬਤ ਨਹੀਂ ਹੋ ਸਕਦੀ। ਇਸ ਨਾਲ ਬਿਖਰਾਅ ਪੈਦਾ ਹੋਵੇਗਾ ਅਤੇ ਉਨ੍ਹਾਂ ਦੀ ਕੰਮ ਕਰਨ ਦੀ ਸ਼ਕਤੀ ਘਟੇਗੀ। ਪਹਿਲਾਂ ਦਿੱਲੀ ਰਾਜ ਦੀਆਂ ਅਤੇ ਕੇਂਦਰ ਸਰਕਾਰ ਦੀਆਂ ਸ਼ਕਤੀਆਂ 'ਤੇ ਹੀ ਉਹ ਝਗੜਦੇ ਰਹੇ ਸਨ। ਦਿੱਲੀ ਦੇ ਲੈਫਟੀਨੈਂਟ ਗਵਰਨਰ ਨਾਲ ਵੀ ਉਨ੍ਹਾਂ ਦਾ ਤਣਾਅ ਬਣਿਆ ਰਿਹਾ ਸੀ। ਇਥੋਂ ਤੱਕ ਕਿ ਵੱਡੇ ਅਫ਼ਸਰਾਂ ਨਾਲ ਉਸ ਦੇ ਸਾਥੀਆਂ ਨੇ ਧੱਕਾ-ਮੁੱਕੀ ਵੀ ਕੀਤੀ ਸੀ।
ਦਿੱਲੀ ਦੇਸ਼ ਦੀ ਰਾਜਧਾਨੀ ਹੈ। ਇਸ ਲਈ ਇਥੇ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਸੀਮਤ ਹਨ। ਇਸ ਗੱਲ ਨੂੰ ਲੈ ਕੇ ਵੀ ਕੇਜਰੀਵਾਲ ਦੀ ਸਰਕਾਰ ਉੱਚ ਅਦਾਲਤ ਤੱਕ ਗਈ ਸੀ, ਜਿਸ ਨੇ ਦੇਸ਼ ਦੀ ਰਾਜਧਾਨੀ ਅੰਦਰ ਦਿੱਲੀ ਸਰਕਾਰ ਦੀਆਂ ਸ਼ਕਤੀਆਂ ਨੂੰ ਦੂਜੇ ਰਾਜਾਂ ਵਾਂਗ ਨਹੀਂ, ਸਗੋਂ ਸੀਮਤ ਹੋਣ ਬਾਰੇ ਫ਼ੈਸਲਾ ਦਿੱਤਾ ਸੀ। ਉੱਚ ਅਦਾਲਤ ਦੇ ਫ਼ੈਸਲੇ ਅਨੁਸਾਰ ਕਾਨੂੰਨ ਵਿਵਸਥਾ, ਪੁਲਿਸ ਅਤੇ ਜ਼ਮੀਨ ਵਰਗੇ ਵਿਸ਼ੇ ਪੂਰੀ ਤਰ੍ਹਾਂ ਕੇਂਦਰ ਦੇ ਅਧੀਨ ਹੀ ਰੱਖੇ ਗਏ ਹਨ। ਇਸ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਆਪਣੀ ਕਾਰਜਸ਼ੈਲੀ ਦਾ ਰੂਪ ਬਦਲ ਦਿੱਤਾ ਸੀ। ਟਕਰਾਅ ਦੀ ਸਿਆਸਤ ਨੂੰ ਅਲਵਿਦਾ ਕਹਿ ਦਿੱਤਾ ਸੀ। ਇਥੋਂ ਤੱਕ ਕਿ ਸਮੇਂ-ਸਮੇਂ ਜਨਤਕ ਰੂਪ ਵਿਚ ਜਿਹੜੇ ਇਲਜ਼ਾਮ ਉਨ੍ਹਾਂ ਨੇ ਆਪਣੇ ਵਿਰੋਧੀ ਵੱਡੇ ਆਗੂਆਂ 'ਤੇ ਲਗਾਏ ਸਨ, ਉਨ੍ਹਾਂ ਬਾਰੇ ਵੀ ਉਨ੍ਹਾਂ ਨੇ ਜਨਤਕ ਰੂਪ ਵਿਚ ਮੁਆਫ਼ੀ ਮੰਗ ਲਈ ਸੀ, ਜਿਸ ਕਰਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਬਿਖਰ ਗਈ ਸੀ। ਵਿਧਾਨ ਸਭਾ ਵਿਚ ਇਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਸਾਥੀਆਂ ਨੇ ਸਿੱਧੇ ਰੂਪ ਵਿਚ ਕੇਜਰੀਵਾਲ ਦੀ ਆਲੋਚਨਾ ਕੀਤੀ ਸੀ।
ਤੀਜੀ ਵਾਰ ਸਹੁੰ ਚੁੱਕ ਸਮਾਗਮ ਵਿਚ ਉਨ੍ਹਾਂ ਨੇ ਦਿੱਲੀ ਵਾਸੀਆਂ ਨੂੰ ਵਧੀਆ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਹੈ। ਇਹ ਵੀ ਕਿਹਾ ਹੈ ਕਿ ਉਹ ਆਮ ਲੋਕਾਂ ਲਈ ਬਿਨਾਂ ਕਿਸੇ ਵਿਤਕਰੇ ਅਤੇ ਭੇਦਭਾਵ ਦੇ ਕੰਮ ਕਰਨਗੇ। ਚੋਣਾਂ ਵਿਚ ਉਨ੍ਹਾਂ ਨੂੰ ਵੱਡਾ ਹੁੰਗਾਰਾ ਦਿੱਲੀ ਵਾਸੀਆਂ ਲਈ ਮੁਹੱਲਾ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦਾ ਵਿਸਥਾਰ ਕਰਨ ਅਤੇ ਸਿੱਖਿਆ ਸਹੂਲਤਾਂ ਦੀ ਹਾਲਤ ਸੁਧਾਰਨ ਕਰਕੇ ਮਿਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਕ ਹੱਦ ਤੱਕ ਬਿਜਲੀ ਅਤੇ ਪਾਣੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ਕੁਝ ਮਹੀਨੇ ਪਹਿਲਾਂ ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਵੀ ਦਿੱਤੀ ਗਈ ਹੈ, ਜਿਸ ਦਾ ਵੋਟਰਾਂ 'ਤੇ ਇਕਦਮ ਅਸਰ ਹੋਣਾ ਸੁਭਾਵਿਕ ਸੀ। ਇਕ ਅੰਦਾਜ਼ੇ ਅਨੁਸਾਰ ਇਥੇ ਔਰਤਾਂ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਭੁਗਤੀਆਂ ਹਨ। ਸਹੁੰ ਚੁੱਕ ਸਮਾਗਮ ਵਿਚ ਉਨ੍ਹਾਂ ਨੇ ਨਵੀਂ ਸਿਆਸਤ ਦੀ ਸ਼ੁਰੂਆਤ ਕਰਨ ਦੇ ਐਲਾਨ ਦੇ ਨਾਲ-ਨਾਲ ਆਪਣੀਆਂ ਮੁਫ਼ਤ ਦੀਆਂ ਯੋਜਨਾਵਾਂ ਨੂੰ ਵੀ ਜਾਇਜ਼ ਠਹਿਰਾਉਣ ਦਾ ਯਤਨ ਕੀਤਾ ਹੈ ਅਤੇ ਇਸ ਸਬੰਧੀ ਕਿਹਾ ਹੈ ਕਿ ਕੁਦਰਤ ਰਾਹੀਂ ਦਿੱਤੀਆਂ ਅਨਮੋਲ ਚੀਜ਼ਾਂ ਮੁਫ਼ਤ ਹੀ ਹੁੰਦੀਆਂ ਹਨ। ਉਸੇ ਤਰ੍ਹਾਂ ਜਿਵੇਂ ਮਾਂ ਦਾ ਪਿਆਰ ਮੁਫ਼ਤ ਮਿਲਦਾ ਹੈ। ਇਸ ਦੇ ਨਾਲ ਉਸ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਵੀ ਵਾਅਦਾ ਕੀਤਾ ਹੈ ਅਤੇ ਦਿੱਲੀ ਨੂੰ ਦੁਨੀਆ ਦਾ ਸਭ ਤੋਂ ਬਿਹਤਰੀਨ ਸ਼ਹਿਰ ਬਣਾਉਣ ਦਾ ਸੰਕਲਪ ਵੀ ਦੁਹਰਾਇਆ ਹੈ। ਇਨ੍ਹਾਂ ਗੱਲਾਂ ਦੇ ਆਧਾਰ 'ਤੇ ਆਉਣ ਵਾਲੇ ਸਮੇਂ ਵਿਚ ਮੁੱਖ ਮੰਤਰੀ ਅਤੇ ਉਸ ਦੀ ਪਾਰਟੀ ਨੂੰ ਇਕ ਵੱਡੇ ਇਮਤਿਹਾਨ 'ਚੋਂ ਗੁਜ਼ਰਨਾ ਪੈ ਸਕਦਾ ਹੈ। ਆਪਣੇ ਸਾਧਨਾਂ ਨੂੰ ਸੁਚੱਜੇ ਢੰਗ ਨਾਲ ਵਰਤ ਸਕਣਾ ਵੀ ਵੱਡੀ ਸਿਆਣਪ ਹੁੰਦੀ ਹੈ। ਜੇ ਇਨ੍ਹਾਂ ਦੀ ਵਰਤੋਂ ਠੀਕ ਨਾ ਹੋਵੇ ਤਾਂ ਇਸ ਦਾ ਬੋਝ ਦੂਜੇ ਵਰਗਾਂ 'ਤੇ ਪੈਂਦਾ ਹੈ। ਇਸ ਸਥਿਤੀ ਵਿਚ ਆਪਣੇ ਸਾਧਨਾਂ ਨੂੰ ਆਧਾਰ ਬਣਾ ਕੇ ਉਹ ਕਿਵੇਂ ਅੱਗੇ ਵਧਦੇ ਹਨ, ਇਹ ਵੇਖਣ ਵਾਲੀ ਗੱਲ ਹੋਵੇਗੀ। ਸਾਡੀਆਂ ਸਰਕਾਰਾਂ ਲੋਕਾਂ ਨੂੰ ਭਰਮਾਉਣ ਲਈ ਮੁਫ਼ਤ ਦੀਆਂ ਸਹੂਲਤਾਂ ਦੇਣ ਦੇ ਵਾਅਦੇ ਕਰਦੀਆਂ ਹਨ ਪਰ ਬਾਅਦ ਵਿਚ ਉਹ ਆਪਣੀਆਂ ਅਜਿਹੀਆਂ ਨੀਤੀਆਂ ਨਾਲ ਸੰਤੁਲਨ ਗੁਆ ਲੈਂਦੀਆਂ ਹਨ। ਕੇਜਰੀਵਾਲ ਦਿੱਲੀ ਦੇ ਵਿਕਾਸ ਲਈ ਇਸ ਸੰਤੁਲਨ ਨੂੰ ਕਿਵੇਂ ਕਾਇਮ ਰੱਖ ਸਕਣਗੇ, ਇਹ ਵੇਖਣ ਵਾਲੀ ਗੱਲ ਹੋਵੇਗੀ। ਵੱਡੀ ਜਿੱਤ ਤੋਂ ਬਾਅਦ ਉਨ੍ਹਾਂ ਦੀ ਹੁਣ ਇਸ ਕਸੌਟੀ 'ਤੇ ਪਰਖ ਹੋਵੇਗੀ। ਅਸੀਂ ਉਮੀਦ ਕਰਦੇ ਹਾਂ ਕਿ ਉਹ ਇਸ ਪਰਖ ਵਿਚ ਪੂਰੇ ਉਤਰ ਸਕਣਗੇ।

-ਬਰਜਿੰਦਰ ਸਿੰਘ ਹਮਦਰਦ

 

ਨਾਗਰਿਕਤਾ ਸੋਧ ਕਾਨੂੰਨ ਤੇ ਨਾਗਰਿਕ ਰਜਿਸਟਰ ਸਬੰਧੀ ਭੰਬਲਭੂਸੇ ਵਿਚ ਹਨ ਲੋਕ

ਦਿੱਲੀ ਚੋਣਾਂ ਵਿਚ ਹੋਈ ਜ਼ਬਰਦਸਤ ਹਾਰ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੂੰ ਸੋਚਣਾ ਪਵੇਗਾ ਕਿ ਕੀ ਉਹ ਨਵੇਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਅਗਲੇ ਸਾਢੇ ਚਾਰ ਸਾਲ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਮੁੱਦਾ ਬਣਾ ਸਕਦੀ ਹੈ? ਉਸ ਨੂੰ ਇਹ ਵੀ ...

ਪੂਰੀ ਖ਼ਬਰ »

ਫਾਸਟੈਗ ਕਿਵੇਂ ਹਾਸਲ ਕੀਤਾ ਜਾਵੇ?

ਸੜਕ ਤੇ ਆਵਾਜਾਈ ਮੰਤਰਾਲੇ ਤੇ ਰਾਸ਼ਟਰੀ ਹਾਈਵੇਜ਼ ਅਥਾਰਿਟੀ ਆਫ ਇੰਡੀਆ ਦੇ ਸਾਂਝੇ ਯਤਨਾਂ ਨਾਲ ਭਾਰਤ ਵਿਚ ਟੋਲ ਪਲਾਜ਼ਿਆਂ ਉਪਰ ਟੋਲ ਦੀ ਵਸੂਲੀ ਦੀ ਪ੍ਰਕਿਰਿਆ ਵਿਚ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੇ ਸਮੇਂ ਦੀ ਬੱਚਤ ਵਾਸਤੇ ਬਿਜਲਈ (ਇਲੈਕਟ੍ਰੋਨਿਕ) ਮਾਧਿਅਮ ਰਾਹੀਂ ਟੋਲ ...

ਪੂਰੀ ਖ਼ਬਰ »

ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਪੰਜਾਬ ਲਈ ਸਹੀ ਨਹੀਂ

ਪੰਜਾਬ ਦੇ ਨੌਜਵਾਨ ਤੇ ਮੁਟਿਆਰਾਂ, ਮਿਹਨਤ ਮੁਸ਼ਕੱਤ ਤੇ ਦਲੇਰੀ ਲਈ ਜਾਣੇ ਜਾਂਦੇ ਹਨ। ਕਿਸੇ ਵੀ ਔਖੀ ਤੋਂ ਔਖੀ ਸਥਿਤੀ ਵਿਚ, ਖ਼ਾਸ ਕਰਕੇ ਸਿੱਖ, ਆਪਾ ਵਾਰਨ ਵਾਲੇ ਤੇ ਨਾ ਹਾਰ ਮੰਨਣ ਵਾਲੇ ਹਨ। ਇਸੇ ਕਰਕੇ ਪਹਿਲਾਂ ਦੇਸ਼ ਦੀ ਆਜ਼ਾਦੀ ਹਿਤ ਪੰਜਾਬੀਆਂ ਤੇ ਸਿੱਖਾਂ ਨੇ ਵੱਡਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX