ਤਾਜਾ ਖ਼ਬਰਾਂ


ਦਿੱਲੀ: ਜੇ.ਪੀ. ਨੱਡਾ 'ਹਿਮਾਚਲ ਮਹਾਉਤਸਵ' ਪ੍ਰੋਗਰਾਮ 'ਚ ਹੋਏ ਸ਼ਾਮਿਲ
. . .  4 minutes ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਰਾਜਧਾਨੀ ਦਿੱਲੀ 'ਚ 'ਹਿਮਾਚਲ ਮਹਾਉਤਸਵ' ਪ੍ਰੋਗਰਾਮ 'ਚ ਸ਼ਾਮਿਲ ਹੋਏ ਹਨ..
ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  25 minutes ago
ਚੰਡੀਗੜ੍ਹ, 8 ਦਸੰਬਰ-ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ...
ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  28 minutes ago
ਨਵੀਂ ਦਿੱਲੀ, 8 ਦਸੰਬਰ- ਤਾਮਿਲਨਾਡੂ 'ਚ ਫ਼ੌਜ ਦੇ ਹੈਲੀਕਾਪਟਰ ਦੁਰਘਟਨਾ 'ਚ ਸੀ.ਡੀ.ਐੱਸ. ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 11 ਹੋਰ ਲੋਕਾਂ ਦੀ ਮੌਤ 'ਤੇ..
ਜ਼ਮੀਨ ਮਸਲੇ ਤੇ ਚੁੱਪੀ ਧਾਰਨ ਵਾਲੇ ਮੁੱਖ ਮੰਤਰੀ ਚੰਨੀ ਦਾ ਸੰਗਰੂਰ ਆਉਣ 'ਤੇ ਵਿਰੋਧ ਕਰਨ ਦਾ ਐਲਾਨ
. . .  36 minutes ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਦੱਸਿਆ ਹੈ ਕਿ ਅੱਜ ਜਥੇਬੰਦੀ ਦੀ ਜ਼ਿਲ੍ਹੇ ਦੀ ਬੈਠਕ ਕਰਕੇ ਮੁੱਖ ਮੰਤਰੀ ਚਰਨਜੀਤ ਚੰਨੀ..
ਕੈਪਟਨ ਦੀ ਪਾਰਟੀ ’ਚ ਸ਼ਾਮਿਲ ਹੋਏ ਬਲੀਏਵਾਲ
. . .  46 minutes ago
ਚੰਡੀਗੜ੍ਹ, 8 ਦਸੰਬਰ- ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਕੈਪਟਨ ਦੀ ਹਾਜ਼ਰੀ ਵਿਚ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋਏ ਹਨ...
ਵੱਡੀ ਖ਼ਬਰ: ਹੈਲੀਕਾਪਟਰ ਹਾਦਸੇ ’ਚ ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ ਦੀ ਪੁਸ਼ਟੀ
. . .  52 minutes ago
ਕੁੰਨੂਰ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ ’ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ’ਚ ਸਵਾਰ ਸੀ.ਡੀ.ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ...
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
. . .  1 minute ago
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ..
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ- ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ..
ਜਗਬੀਰ ਬਰਾੜ ਦੀ ਜਿੱਤ ਯਕੀਨੀ ਬਣਾਉਣ ਲਈ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਪੱਬਾਂ ਭਾਰ- ਰਾਜਪਾਲ
. . .  about 1 hour ago
ਜਲੰਧਰ, 8 ਦਸੰਬਰ (ਸੁਖਮਿੰਦਰ)- ਯੂਥ ਅਕਾਲੀ ਦਲ ਵਲੋਂ ਅੱਜ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਬਰਾੜ ਦੇ ਹੱਕ ਵਿਚ ਲਗਾਤਾਰ ਯੂਥ ਅਕਾਲੀ ਦਲ ਸ਼ਹਿਰੀ ਮੀਟਿੰਗ ਕਰ ਰਿਹਾ...
ਅੱਜ ਸ਼ਾਮ ਸਾਢੇ ਛੇ ਵਜੇ ਹੋਵੇਗੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਅੱਜ ਸ਼ਾਮ ਸਾਢੇ ਛੇ ਵਜੇ ਬੈਠਕ ਹੋਵੇਗੀ।..
ਹੈਲੀਕਾਪਟਰ ਹਾਦਸਾ: 14 ’ਚੋਂ 13 ਲੋਕਾਂ ਦੀ ਹੋਈ ਮੌਤ- ਸੂਤਰ
. . .  about 2 hours ago
ਕੁੰਨੂਰ, 8 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ 'ਚ ਹੈਲੀਕਾਪਟਰ ਦੁਰਘਟਨਾ 'ਚ ਸ਼ਾਮਿਲ 14 ਲੋਕਾਂ 'ਚੋਂ 13 ਲੋਕਾਂ ਦੀ ਮੌਤ ਹੋ ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ...
ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਰਾਜ ਸਭਾ ਦੀ ਕਾਰਵਾਈ 9 ਦਸੰਬਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ..
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ 'ਚ ਲੋੜੀਂਦੀ ਹਰ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
. . .  about 2 hours ago
ਕੁੰਨੂਰ, 8 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਕਹਿਣਾ ਹੈ ਕਿ ਉਹ ਸੀ.ਡੀ.ਐੱਸ. ਬਿਪਿਨ ਰਾਵਤ ਸਮੇਤ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ...
ਮੁੱਖ ਮੰਤਰੀ ਚੰਨੀ ਵਲੋਂ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 3 hours ago
ਚੰਡੀਗੜ੍ਹ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸਾਰਿਆਂ ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ..
ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ..
ਹੈਲੀਕਾਪਟਰ ਹਾਦਸਾ: 5 ਲੋਕਾਂ ਦੀ ਮੌਤ, ਜੰਗਲਾਤ ਮੰਤਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
. . .  about 3 hours ago
ਕੁਨੂੰਰ, 8ਦਸੰਬਰ-ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇੱਥੇ (ਹੈਲੀਕਾਪਟਰ ਹਾਦਸੇ ਵਾਲੀ ਥਾਂ) ਪਹੁੰਚਿਆ ਹਾਂ। ਜਹਾਜ਼ 'ਚ ਸਵਾਰ 14 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ...
ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਚੱਲ ਰਹੀ ਬੈਠਕ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ...
ਸਰਕਾਰ ਵਲੋਂ ਭੇਜੇ ਗਏ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਬਣੀ ਸਹਿਮਤੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ-ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਇਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਜਿਸ ’ਤੇ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਬਣ ਗਈ ਹੈ।...
ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਨ੍ਹਾਂ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ....
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਟਵਿੱਟਰ 'ਤੇ ਪੇਜ਼ 'ਤੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਯਾਦ ਨੂੰ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ 'ਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ...
ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, ਮਿਲਾਨ ਤੋਂ ਆਏ ਮਾਂ-ਪੁੱਤਰ ਕੋਰੋਨਾ ਪਾਜ਼ੀਟਿਵ
. . .  about 4 hours ago
ਰਾਜਾਸਾਂਸੀ, 8ਦਸੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਮਿਲਾਨ ਤੋਂ ਆਏ ਮਾਂ-ਪੁੱਤ ਦੇ ਹਵਾਈ ਅੱਡੇ 'ਚ ਕੀਤੇ ਗਏ ਟੈਸਟਾਂ ਦੇ ਆਏ ਨਤੀਜੇ 'ਚ ਉਹ ਕੋਰੋਨਾ ਵਾਇਰਸ...
ਓਮੀਕਰੋਨ ਵਾਇਰਸ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ: ਓ.ਪੀ.
. . .  about 4 hours ago
ਚੰਡੀਗੜ੍ਹ, 8 ਦਸੰਬਰ-ਸਿਹਤ ਮੰਤਰੀ ਅਤੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦਾ ਕਹਿਣਾ ਹੈ ਕਿ ਓਮੀਕੋਰਨ ਵਾਇਰਸ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸਾਊਥ ਅਫ਼ਰੀਕਾ 'ਚੋਂ ਆਏ ਲੋਕਾਂ ..
ਤਾਮਿਲਨਾਡੂ : ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਘਟਨਾ ਵਾਲੀ ਥਾਂ ਤੋਂ ਲਾਸ਼ਾਂ ਹੋਈਆਂ ਬਰਾਮਦ
. . .  about 4 hours ago
ਕੁੰਨੂਰ, 8 ਦਸੰਬਰ, ਤਾਮਿਲਨਾਡੂ ਦੇ ਕੁੰਨੂਰ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ,ਜਿਸ ਵਿਚ ਸੀ.ਡੀ.ਐੱਸ. ਬਿਪਿਨ ਰਾਵਤ ਵੀ ਮੌਜੂਦ ਸਨ | ਉੱਥੇ ਹੀ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ | ਲਾਸ਼ਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ, ਵੈਲਿੰਗਟਨ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਲੌਾਗੋਵਾਲ ਘਟਨਾ ਤੋਂ ਬਾਅਦ ਪ੍ਰਸ਼ਾਸਨ ਦੀ ਖੁੱਲ੍ਹੀ ਜਾਗ-ਜ਼ਿਲ੍ਹੇ 'ਚ 73 ਸਕੂਲ ਵੈਨਾਂ ਦੇ ਚਲਾਨ ਕੱਟੇ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਲੌਾਗੋਵਾਲ ਘਟਨਾ ਤੋਂ ਬਾਅਦ ਸਰਕਾਰ ਅਤੇ ਪ੍ਰਸ਼ਾਸਨ ਦੀ ਜਾਗ ਖੁੱਲ੍ਹੀ ਹੈ ਅਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ ਵੈਨਾਂ ਦੀ ਚੈਕਿੰਗ ਕੀਤੀ | ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਇਹ ਚੈਕਿੰਗ ਮਹਿਜ਼ ਰਸਮੀ ਕਾਰਵਾਈ ਹੀ ਬਣ ਕੇ ਨਾ ਰਹਿ ਜਾਵੇ, ਬਲਕਿ ਸਕੂਲ ਪ੍ਰਬੰਧਕਾਂ ਨੂੰ ਆਪਣੇ ਆਵਾਜਾਈ ਸਾਧਨਾਂ ਦੇ ਸੁਧਾਰ ਲਈ ਸਖ਼ਤ ਹਦਾਇਤਾਂ ਕੀਤੀਆਂ ਜਾਣ | ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲੇ ਸਕੂਲ ਵਾਹਨਾਂ ਿਖ਼ਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹੇ ਭਰ ਵਿਚ ਅਣਸੁਰੱਖਿਅਤ ਸਕੂਲ ਵਾਹਨਾਂ ਿਖ਼ਲਾਫ਼ ਅਭਿਆਨ ਚਲਾਇਆ ਗਿਆ | ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਜ਼ਿਲ੍ਹੇ ਵਿਚ 73 ਵਾਹਨਾਂ ਦੇ ਚਲਾਨ ਕੀਤੇ ਗਏ ਹਨ ਅਤੇ 5 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ | ਉਨ੍ਹਾਂ ਨੇ ਸਕੂਲਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਜਿਸ ਵਾਹਨ ਵਿਚ ਬੱਚਾ ਸਫ਼ਰ ਕਰਦਾ ਹੈ, ਉਹ ਸਾਰੇ ਸੁਰੱਖਿਆ ਮਾਪਦੰਡਾਂ ਨੂੰ ਪੂਰਾ ਕਰਦਾ ਹੋਵੇ | ਉਨ੍ਹਾਂ ਨੇ ਦੱਸਿਆ ਕਿ ਮਲੋਟ ਵਿਚ 11 ਸਕੂਲ ਬੱਸਾਂ ਦੇ ਚਲਾਨ ਅਤੇ 2 ਵਾਹਨ ਜ਼ਬਤ ਕੀਤੇ ਗਏ ਹਨ, ਜਦਕਿ ਗਿੱਦੜਬਾਹਾ ਵਿਚ 21 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 3 ਨੂੰ ਜ਼ਬਤ ਵੀ ਕਰ ਲਿਆ ਗਿਆ | ਉਧਰ ਸ੍ਰੀ ਮੁਕਤਸਰ ਸਾਹਿਬ ਦੇ ਐਸ.ਡੀ.ਐਮ. ਸ੍ਰੀਮਤੀ ਵੀਰਪਾਲ ਕੌਰ ਨੇ ਦੱਸਿਆ ਕਿ ਉਪ ਮੰਡਲ ਵਿਚ 2 ਸਕੂਲਾਂ ਦੇ 65 ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਇੰਨ੍ਹਾਂ ਵਿਚੋਂ ਸੁਰੱਖਿਆ ਸਮੇਤ ਹੋਰ ਤੈਅ ਮਾਪਦੰਡ ਪੂਰੇ ਨਾ ਕਰਨ ਵਾਲੇ 41 ਵਾਹਨਾਂ ਦੇ ਮੌਕੇ 'ਤੇ ਚਲਾਨ ਕਰ ਦਿੱਤੇ ਗਏ | ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਨੰੂ ਵੀ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ: ਸ਼ਿਵਾਨੀ ਨਾਗਪਾਲ ਵੀ ਹਾਜ਼ਰ ਸਨ | ਇਸ ਮੌਕੇ ਰਜਿੰਦਰ ਸਿੰਘ ਬੁੱਟਰ, ਟੈ੍ਰਫਿਕ ਇੰਚਾਰਜ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ |
ਸਕੂਲ ਬੱਸ ਚਾਲਕਾਂ 'ਚ ਮੱਚਿਆ ਹੜਕੰਪ-ਦੂਜੇ ਪਾਸੇ ਸਕੂਲੀ ਵੈਨਾਂ ਦੀ ਅੱਜ ਚੈਕਿੰਗ ਲਈ ਐੱਸ.ਡੀ.ਐੱਮ. ਵੀਰਪਾਲ ਕੌਰ ਵਲੋਂ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਕਾਗਜਾਤ ਪੂਰੇ ਨਾ ਹੋਣ ਵਾਲੀਆਂ ਵੈਨਾਂ ਦੇ ਚਲਾਨ ਕੀਤੇ ਗਏ | ਚੈਕਿੰਗ ਦਾ ਪਤਾ ਲੱਗਦਿਆਂ ਹੀ ਵੈਨ ਚਾਲਕਾਂ ਵਿਚ ਹੜਕੰਪ ਮਚ ਗਿਆ ਅਤੇ ਉਨ੍ਹਾਂ ਆਪਣੀਆਂ ਗੱਡੀਆਂ ਸਕੂਲਾਂ ਵਿਚੋਂ ਭਜਾ ਲਈਆਂ ਅਤੇ ਬਾਹਰ ਦੂਰ-ਦੁਰਾਡੇ ਿਲੰਕ ਸੜਕਾਂ ਅਤੇ ਖਾਲੀ ਪਏ ਪਲਾਟਾਂ ਵਿਚ ਲਾ ਲਈਆਂ | ਇਸ ਦੌਰਾਨ ਐੱਸ.ਡੀ.ਐੱਮ. ਵੀਰਪਾਲ ਕੌਰ ਨੇ 'ਅਜੀਤ' ਨੂੰ ਦੱਸਿਆ ਕਿ ਹੁਣ ਤੱਕ ਤਿੰਨ ਸਕੂਲਾਂ ਦੀ ਚੈਕਿੰਗ ਹੋ ਚੁੱਕੀ ਹੈ ਅਤੇ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵੈਨ ਚਾਲਕਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਇੱਥੇ ਗੁਰਮੀਤ ਸਿੰਘ ਲੰਬੀਢਾਬ ਦੀ ਪ੍ਰਧਾਨਗੀ ਹੇਠ ਹੋਈ, ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਡਾ: ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਲੈਣ, ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਜ਼ਿਲ੍ਹੇ ਦੇ ਨਿੱਜੀ ਸਕੂਲ ਮੁਖੀਆਂ ਨਾਲ ਬੈਠਕ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ ਆਈ.ਏ.ਐਸ ਨੇ ਅੱਜ ਇਥੇ ਜ਼ਿਲ੍ਹੇ ਦੇ ਨਿੱਜੀ ਸਕੂਲ ਮੁਖੀਆਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਸੇਫ ਸਕੂਲ ਵਾਹਨ ...

ਪੂਰੀ ਖ਼ਬਰ »

ਭਾਜਪਾ ਦੇ ਮੁੜ ਜ਼ਿਲ੍ਹਾ ਪ੍ਰਧਾਨ ਚੁਣੇ ਗਏ ਰਾਜੇਸ਼ ਗੋਰਾ ਫ਼ੁਟੇਲਾ ਦਾ ਸਨਮਾਨ ਸਮਾਗਮ

ਮਲੋਟ, 17 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਭਾਜਪਾ ਦੇ ਕੁੱਝ ਵਰਕਰਾਂ ਵਲੋਂ ਭਾਜਪਾ ਦੇ ਦੂਜੀ ਵਾਰ ਚੁਣੇ ਗਏ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਫ਼ੁਟੇਲਾ ਦੇ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਸ਼ਹਿਰੀ ਪ੍ਰਧਾਨ ਕੇਸ਼ਵ ਸਿਡਾਨਾ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਭਰ 'ਚ ਵਾਪਰੇ ਦਰਦਨਾਕ ਹਾਦਸਿਆਂ ਤੋਂ ਸਬਕ ਨਹੀਂ ਸਿੱਖਿਆ-ਡੀ.ਟੀ.ਐੱਫ਼.

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਨੇ ਸੰਗਰੂਰ ਜ਼ਿਲੇ੍ਹ ਦੇ ਸਿਮਰਨ ਪਬਲਿਕ ਸਕੂਲ ਲੌਾਗੋਵਾਲ ਦੇ 4 ਮਾਸੂਮ ਬੱਚਿਆਂ ਦੀ ...

ਪੂਰੀ ਖ਼ਬਰ »

ਸੀਵਰੇਜ ਤੇ ਪਾਣੀ ਦੇ ਬਿੱਲ 31 ਮਾਰਚ ਤੋਂ ਪਹਿਲਾਂ ਭਰਨ 'ਤੇ ਜੁਰਮਾਨੇ ਸਮੇਤ ਵਿਆਜ ਦੀ ਦਿੱਤੀ ਜਾਵੇਗੀ ਛੋਟ

ਗਿੱਦੜਬਾਹਾ, 17 ਫਰਵਰੀ (ਬਲਦੇਵ ਸਿੰਘ ਘੱਟੋਂ)-ਸਥਾਨਕ ਜਲ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਸ਼ਹਿਰ ਨਿਵਾਸੀਆਂ ਨੂੰ ਉਨ੍ਹਾਂ ਵੱਲ ਪਿਛਲੇ ਸਮੇਂ ਦੇ ਖੜੇ ਬਕਾਏ ਬਿੱਲ ਭਰਨ ਤੇ ਜੁਰਮਾਨੇ ਅਤੇ ਵਿਆਜ ਦੀ ਛੋਟ ਦਿੱਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ...

ਪੂਰੀ ਖ਼ਬਰ »

ਨੀਲੇ ਕਾਰਡ ਕੱਟੇ ਜਾਣ 'ਤੇ ਲੋਕਾਂ ਨੇ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਬਣੇ ਨੀਲੇ ਕਾਰਡ ਕੱਟੇ ਜਾਣ 'ਤੇ ਪਿੰਡ ਭੁੱਲਰ ਵਿਖੇ ਕਾਰਡ ਧਾਰਕਾਂ ਵਲੋਂ ਕਾਂਗਰਸ ਸਰਕਾਰ ਿਖ਼ਲਾਫ਼ ਰੋਸ ਜਾਹਰ ਕੀਤਾ ਗਿਆ | ਇਸ ਮੌਕੇ ਲੋਕਾਂ ਨੇ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਭਾਈ ਘਨੱਈਆ ਕੰਪਿਊਟਰ ਸੈਂਟਰ ਦੇ ਨਵੇਂ ਬੈਚ ਦੀ ਸ਼ੁਰੂਆਤ

ਫ਼ਰੀਦਕੋਟ, 17 ਫ਼ਰਵਰੀ (ਪੁਰਬਾ)-ਨਿਸ਼ਕਾਮ ਸਿੱਖ ਵੈਲਫ਼ੇਅਰ ਕੌਾਸਲ ਨਵੀਂ ਦਿੱਲੀ ਅਤੇ ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਸਾਾਝੇ ਤੌਰ 'ਤੇ ਚਲਾਏ ਜਾ ਰਹੇ ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਦੇ ਬਾਰ੍ਹਵੇਂ ਬੈਚ ਦੀ ਸ਼ੁਰੂਆਤ ਗੁਰਪ੍ਰੀਤ ...

ਪੂਰੀ ਖ਼ਬਰ »

ਸਕੂਲੀ ਵੈਨ ਹਾਦਸਾ ਬੇਹੱਦ ਦੁਖਦਾਈ-ਤਖ਼ਤ ਮਲਾਣਾ

ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਵੱਡੀ ਗਿਣਤੀ ਵਿਚ ਚੱਲ ਰਹੇ ਪ੍ਰਾਈਵੇਟ ਸਕੂਲ ਅਤੇ ਹੋਰ ਬਹੁਤ ਸਾਰੇ ਅਦਾਰਿਆਂ ਦੀਆਂ ਪੁਰਾਣੀਆਂ ਵੈਨਾਂ ਅਤੇ ਹੋਰ ਮਾੜੇ ਪ੍ਰਬੰਧਾਂ ਨੂੰ ਵੇਖਦਿਆਂ ਬੱਚਿਆਂ ਦੇ ਮਾਪਿਆਂ ਨੂੰ ਵੀ ਸੁਚੇਤ ਹੋਣ ...

ਪੂਰੀ ਖ਼ਬਰ »

ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਚੇਅਰਪਰਸਨ ਜਸਵਿੰਦਰ ਕੌਰ ਦੀ ਪ੍ਰਧਾਨਗੀ ਅਤੇ ਬੀ.ਡੀ.ਪੀ.ਓ ਕੁਸਮ ਅਗਰਵਾਲ ਦੀ ਦੇਖ-ਰੇਖ ਹੇਠ ਹੋਈ | ਮੀਟਿੰਗ ਦੌਰਾਨ ਬਲਾਕ ਵਿਚ ਆਉਂਦੇ ਪਿੰਡਾਂ 'ਚ ਚੱਲ ਰਹੇ ...

ਪੂਰੀ ਖ਼ਬਰ »

ਨਹਿਰੀ ਪਾਣੀ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਲੋਅਰ ਰੁਪਾਣਾ-ਬਰਕੰਦੀ ਮਾਇਨਰ ਦੀਆਂ ਟੇਲਾਂ 'ਤੇ ਨਹਿਰੀ ਪਾਣੀ ਨਾ ਪਹੁੰਚਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮੇਜਰ ਸਿੰਘ ...

ਪੂਰੀ ਖ਼ਬਰ »

ਦੰਦਾਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ-ਡਾ: ਧਾਲੀਵਾਲ

ਦੋਦਾ, 17 ਫ਼ਰਵਰੀ (ਰਵੀਪਾਲ)-ਸਿਵਲ ਸਰਜਨ ਡਾ: ਨਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਦੀ ਅਗਵਾਈ 'ਚ ਦੰਦਾਂ ਦੇ ਇਲਾਜ ਸਬੰਧੀ ਪੰਦ੍ਹਰਵਾੜਾ 16 ਫ਼ਰਵਰੀ ਤੱਕ ਮਨਾਇਆ ਗਿਆ | ਇਸੇ ਦੌਰਾਨ ਦੰਦਾਂ ਦੇ ਮਾਹਿਰ ਡਾ: ...

ਪੂਰੀ ਖ਼ਬਰ »

ਜ਼ਿਲ੍ਹੇ ਦੇ 67436 ਪੈਨਸ਼ਨ ਲਾਭਪਾਤਰੀਆਂ ਦੀ ਪੈਨਸ਼ਨ ਰਾਸ਼ੀ ਜਾਰੀ

ਫ਼ਰੀਦਕੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਸਮਾਜ ਭਲਾਈ ਸਕੀਮਾਂ ਹੇਠ ਸਮੇਂ ਸਿਰ ਪੈਨਸ਼ਨ ਦੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਅਮਲ ਵਿਚ ਲਿਆਉਂਦਿਆਂ ...

ਪੂਰੀ ਖ਼ਬਰ »

ਰੋਡ ਸੇਫ਼ਟੀ ਸਬੰਧੀ ਨਿਯਮ ਪੂਰੇ ਕਰਨ ਵਾਲੀਆਂ ਸਕੂਲ ਵੈਨਾਂ ਨੂੰ ਹੀ ਸੜਕਾਂ 'ਤੇ ਉਤਾਰਿਆ ਜਾਵੇ-ਸੇਖੋਂ

ਜੈਤੋ, 17 ਫ਼ਰਵਰੀ (ਭੋਲਾ ਸ਼ਰਮਾ)-ਪਿਛਲੇ ਦਿਨੀਂ ਸੰਗਰੂਰ ਵਿਖੇ ਇਕ ਪ੍ਰਾਈਵੇਟ ਸਕੂਲ ਦੀ ਵੈਨ ਨੂੰ ਅੱਗ ਲੱਗਣ ਨਾਲ ਚਾਰ ਮਾਸੂਮ ਬੱਚਿਆਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਅਤੇ ਦੁੱਖਦਾਈ ਘਟਨਾ ਨੂੰ ਧਿਆਨ ਵਿਚ ਰੱਖਦੇ ਹੋਏ ਸੀਨੀਅਰ ਪੁਲਿਸ ਕਪਤਾਲ ਫ਼ਰੀਦਕੋਟ ਸ੍ਰੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 17 ਫ਼ਰਵਰੀ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਡਾ. ਰਸ਼ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਡਾ. ਜਗਜੀਤ ਸਿੰਘ ਖਾਲਸਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਭਾਈ ਸਿੱਧੂ ਨੇ ਸਰਕਾਰੀ ਸਕੂਲ ਦੇ ਕਮਰੇ ਦੀ ਨੀਂਹ ਰੱਖੀ

ਕੋਟਕਪੂਰਾ, 17 ਫ਼ਰਵਰੀ (ਮੇਘਰਾਜ)-ਅੱਜ ਨੇੜਲੇ ਪਿੰਡ ਬਾਹਮਣਵਾਲਾ ਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਸਰਕਾਰੀ ਮਿਡਲ ਸਕੂਲ ਦੇ ਨਵੇਂ ਕਮਰੇ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਜਨਤਕ ਸਹਿਯੋਗ ਜ਼ਰੂਰੀ : ਸਿੱਧੂ

ਕੋਟਕਪੂਰਾ, 17 ਫ਼ਰਵਰੀ (ਮੋਹਰ ਸਿੰਘ ਗਿੱਲ)-ਨਸ਼ੇ ਸਮਾਜ ਦੀ ਵੱਡੀ ਬੁਰਾਈ ਹਨ, ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਪਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜਨਤਕ ਸਹਿਯੋਗ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭਾਈ ...

ਪੂਰੀ ਖ਼ਬਰ »

ਦਰਸ਼ਨ ਸਿੰਘ ਰੋਮਾਣਾ ਦੀ ਪੁਸਤਕ 'ਤਲਖ ਹਕੀਕਤਾਂ' ਲੋਕ ਅਰਪਣ

ਫ਼ਰੀਦਕੋਟ, 17 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਵਲੋਂ ਕਹਾਣੀਕਾਰ ਦਰਸ਼ਨ ਸਿੰਘ ਰੋਮਾਣਾ ਦੀ ਕਹਾਣੀਆਂ ਦੀ ਪੁਸਤਕ 'ਤਲਖ ਹਕੀਕਤਾਂ' ਇੱਥੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਅਰਪਣ ਕੀਤੀ ਗਈ | ਪ੍ਰਧਾਨਗੀ ਮੰਡਲ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਦੀ ਮੀਟਿੰਗ- ਵਫ਼ਦ 24 ਨੂੰ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇਗਾ

ਬਰਗਾੜੀ, 17 ਫ਼ਰਵਰੀ (ਸ਼ਰਮਾ)-ਪੰਥਕ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਬਹਿਬਲ ਕਲਾਂ ਗੋਲੀਕਾਂਡ ਦੇ ਗਵਾਹ ਸਵ: ਸੁਰਜੀਤ ਸਿੰਘ ਦੇ ਘਰ ਹੋਈ ਜਿਸ ਵਿਚ ਸੁਰਜੀਤ ਸਿੰਘ ਦੀ ਧਰਮਪਤਨੀ ਜਸਵੀਰ ਕੌਰ, ਸਪੁੱਤਰ ਲਖਵਿੰਦਰ ਸਿੰਘ ਵੀ ਹਾਜ਼ਰ ਸਨ | ਮੀਟਿੰਗ ਵਿਚ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਸ਼ਿਵ ਧਾਮ ਨੂੰ 5 ਲੱਖ ਦੀ ਗ੍ਰਾਂਟ ਦਿੱਤੀ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸਾਂਸਦ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ 5 ਲੱਖ ਰੁਪਏ ਦੀ ਗ੍ਰਾਂਟ ਸਥਾਨਕ ਬਠਿੰਡਾ ਰੋਡ ਸਥਿਤ ਸ਼ਿਵ ਧਾਮ ...

ਪੂਰੀ ਖ਼ਬਰ »

ਸੀ.ਐੱਸ.ਟੀ.ਆਈ. ਦੇ 5 ਸਿਖਿਆਰਥੀ ਪ੍ਰਾਈਵੇਟ ਕੰਪਨੀ ਨੇ ਕੰਮ ਲਈ ਚੁਣੇ

ਲੰਬੀ, 17 ਫ਼ਰਵਰੀ (ਮੇਵਾ ਸਿੰਘ)-ਕੰਸਟਰੱਕਸ਼ਨ ਸਕਿੱਲਜ਼ ਟਰੇਨਿੰਗ ਇੰਸਟੀਚਿਊਟ ਅਬੁੱਲਖੁਰਾਣਾ ਵਿਖੇ ਸੰਸਥਾ ਦੇ ਚੇਅਰਮੈਨ ਹਰਿੰਦਰ ਸਿੰਘ ਸਰਾਂ ਏ.ਡੀ.ਸੀ. (ਵਿਕਾਸ) ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਪੀ.ਓ. ਗੁਰਜੀਤ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਕਿਸਾਨਾਂ ਨੇ ਲਾਇਆ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ਉਪਰੰਤ ...

ਪੂਰੀ ਖ਼ਬਰ »

ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਪਾਉਣ ਦੀ ਆੜ ਵਿਚ ਨਹਿਰਾਂ ਤੋਂ ਪੱੁਟੇ ਜਾ ਰਹੇ ਹਨ ਪੁਰਾਣੇ ਰੁੱਖ

ਗਿੱਦੜਬਾਹਾ, 17 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਭਾਵੇਂ ਪੰਜਾਬ ਸਰਕਾਰ ਅਤੇ ਜੰਗਲਾਤ ਵਿਭਾਗ ਵਲੋਂ ਲਗਾਤਾਰ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਲਈ ਨਵੇਂ ਦਰੱਖ਼ਤ ਲਗਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਕੁਝ ਲੋਕਾਂ ਵਲੋਂ ਆਪਣੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਮਲੋਟ, 17 ਫ਼ਰਵਰੀ (ਪ. ਪ.)-ਸਰਕਾਰੀ ਪ੍ਰਾਇਮਰੀ ਸਕੂਲ ਬਿਰਲਾ ਬਲਾਕ ਮਲੋਟ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਮੁੱਖ ਅਧਿਆਪਕਾ ਗੁਰਮੀਤ ਕੌਰ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਲੀਲਾ ਰਾਣੀ, ਸੁਦੇਸ਼ ਕੁਮਾਰੀ ਅਤੇ ਬਲਵਿੰਦਰ ਕੌਰ ਨੇ ਸ਼ਿਰਕਤ ...

ਪੂਰੀ ਖ਼ਬਰ »

ਬਾਬਾ ਨਾਹਰੇ ਸ਼ਾਹ ਫ਼ਕੀਰ ਦੀ ਦਰਗਾਹ 'ਤੇ ਮੇਲਾ

ਮਲੋਟ, 17 ਫ਼ਰਵਰੀ (ਪ. ਪ.)-ਹਰ ਸਾਲ ਦੀ ਤਰ੍ਹਾਂ ਪਿੰਡ ਝੋਰੜ ਵਿਖੇ ਮੇਲਾ ਬਾਬਾ ਨਾਹਰੇ ਸ਼ਾਹ ਫ਼ਕੀਰ ਦੀ ਦਰਗਾਹ 'ਤੇ ਲੱਗਿਆ, ਜਿਸ 'ਚ ਆਸ-ਪਾਸ ਦੇ ਪਿੰਡਾਂ ਤੋਂ ਇਲਾਵਾ ਦੂਰ-ਦੁਰਾਡੇ ਤੋਂ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਆਪਣੇ ਪਸ਼ੂਆਂ ਦੀ ਤੰਦਰੁਸਤੀ ਲਈ ਅਰਦਾਸ ਕਰਕੇ ...

ਪੂਰੀ ਖ਼ਬਰ »

ਨੀਲੇ ਕਾਰਡ ਕੱਟੇ ਜਾਣ ਕਾਰਨ ਮਜ਼ਦੂਰਾਂ ਨੇ ਜ਼ਿਲ੍ਹਾ ਫ਼ੂਡ ਸਪਲਾਈ ਕੰਟਰੋਲਰ ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਪ. ਪ. ਰਾਹੀਂ)-ਸੱਤਾ 'ਚ ਆਉਣ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤੇ ਗਏ ਵਾਅਦੇ ਤਾਂ ਕੀ ਪੂਰੇ ਕਰਨੇ ਸੀ ਉਲਟਾ ਆਏ ਦਿਨ ਨਵੀਆਂ-ਨਵੀਆਂ ਸਕੀਮ ਨਾਲ ਆਮ ਵਰਗ ਨੂੰ ਗ਼ਰੀਬੀ ਦੀ ਰੇਖਾ ਤੋਂ ਵੀ ਹੇਠਾਂ ਕੀਤਾ ਜਾ ਰਿਹਾ ਤੇ ...

ਪੂਰੀ ਖ਼ਬਰ »

ਲੌ ਾਗੋਵਾਲ ਹਾਦਸੇ 'ਚ ਮਰੇ ਬੱਚਿਆਂ ਦੀ ਯਾਦ 'ਚ ਸਮਾਗਮ

ਪੰਜਗਰਾੲੀਂ ਕਲਾਂ, 17 ਫ਼ਰਵਰੀ (ਬਰਾੜ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਲੌਗੋਵਾਲ ਵਿਖੇ ਹੋਏ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ 'ਚ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਫ਼ਰੀਦਕੋਟ, 17 ਫ਼ਰਵਰੀ (ਸਰਬਜੀਤ ਸਿੰਘ)-ਫ਼ਰੀਦਕੋਟ ਦੀ ਐਾਟੀਨਾਰਕੋਟਿਕ ਸੈੱਲ ਪੁਲਿਸ ਵਲੋਂ 9 ਗ੍ਰਾਮ 7 ਮਿਲੀਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਆਦੇਸ਼ਾਂ 'ਤੇ ਵੀ ਲੈਬਾਰਟਰੀ ਮਾਲਕ ਵਿਰੁੱਧ ਨਹੀਂ ਹੋਈ ਕਾਰਵਾਈ

ਮਲੋਟ, 17 ਫ਼ਰਵਰੀ (ਮੱਕੜ)-ਜਾਂਚ ਦੇ ਨਾਂਅ 'ਤੇ ਸ਼ਿਕਾਇਤਾਂ ਨੂੰ ਲਟਕਾਉਣ ਵਿਚ ਅਫ਼ਸਰਸ਼ਾਹੀ ਆਪਣਾ ਅਹਿਮ ਰੋਲ ਨਿਭਾ ਰਹੀ ਹੈ ਅਤੇ ਦੋਸ਼ੀਆਂ ਨੂੰ ਬਚਾ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ਬੀਤੇ ਸਤੰਬਰ ਮਹੀਨੇ ਵਿਚ ਸਥਾਨਕ ਕੈਰੋਂ ਰੋਡ ਦੀ ਲੁਧਿਆਣਾ ਕਲੀਨਿਕ ਲੈਬਾਰਟਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਆਦੇਸ਼ਾਂ 'ਤੇ ਵੀ ਲੈਬਾਰਟਰੀ ਮਾਲਕ ਵਿਰੁੱਧ ਨਹੀਂ ਹੋਈ ਕਾਰਵਾਈ

ਮਲੋਟ, 17 ਫ਼ਰਵਰੀ (ਮੱਕੜ)-ਜਾਂਚ ਦੇ ਨਾਂਅ 'ਤੇ ਸ਼ਿਕਾਇਤਾਂ ਨੂੰ ਲਟਕਾਉਣ ਵਿਚ ਅਫ਼ਸਰਸ਼ਾਹੀ ਆਪਣਾ ਅਹਿਮ ਰੋਲ ਨਿਭਾ ਰਹੀ ਹੈ ਅਤੇ ਦੋਸ਼ੀਆਂ ਨੂੰ ਬਚਾ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ਬੀਤੇ ਸਤੰਬਰ ਮਹੀਨੇ ਵਿਚ ਸਥਾਨਕ ਕੈਰੋਂ ਰੋਡ ਦੀ ਲੁਧਿਆਣਾ ਕਲੀਨਿਕ ਲੈਬਾਰਟਰੀ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਨੂੰ 6 ਮਹੀਨਿਆਂ ਤੋਂ ਨਹੀਂ ਮਿਲੀ ਕਣਕ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਸ. ਰ.)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਟਾ-ਦਾਲ ਸਕੀਮ ਤਹਿਤ ਲੋੜਵੰਦਾਂ ਨੂੰ ਰਾਸ਼ਨ ਨਹੀਂ ਮਿਲ ਰਿਹਾ, ਜਿਸ ਕਾਰਨ ਉਕਤ ਪਰਿਵਾਰ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਮੀਤ ਪ੍ਰਧਾਨ ਸੁਖਚੈਨ ਸਿੰਘ ਚੱਕ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮਿਸਤਰੀ ਮਜ਼ਦੂਰ ਯੂਨੀਅਨ (ਰਜਿ:) ਵਲੋਂ ਸ਼ਹਿਰ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨਾਲ ਸਬੰਧਿਤ ਲੜਕੀਆਂ ਦੇ ਵਿਆਹ ਕੀਤੇ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਵਲੋਂ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਵਿਰੁੱਧ ਰੋਸ ਪ੍ਰਦਰਸ਼ਨ

ਫ਼ਰੀਦਕੋਟ, 17 ਫ਼ਰਵਰੀ (ਸਰਬਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੇਂਦਰ ਸਰਕਾਰ ਵਿਰੁੱਧ ਰੋਸ ਧਰਨਾ ਲਗਾਇਆ ਗਿਆ | ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸਾਜਿਸ਼ ਤਹਿਤ ਕਿਸਾਨਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਲਈ ਪੇ੍ਰਰਿਤ ਕੀਤਾ

ਕੋਟਕਪੂਰਾ, 17 ਫ਼ਰਵਰੀ (ਮੋਹਰ ਸਿੰਘ ਗਿੱਲ)-ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਪਿੰਡ ਢੀਮਾਂ ਵਾਲੀ ਦੇ ਸਰਕਾਰੀ ਹਾਈ ਸਕੂਲ 'ਚ ਬੱਚਿਆਂ ਨਾਲ ਵਾਤਾਵਰਨ ਦੀ ਸ਼ੁੱਧਤਾ, ਸਮਾਜਿਕ ਕਦਰਾਂ-ਕੀਮਤਾਂ, ਨੈਤਿਕ ਸਿੱਖਿਆ ਬਾਰੇ ਵਿਚਾਰ ਚਰਚਾ ਕਰਦਿਆਂ ਸੁਸਾਇਟੀ ...

ਪੂਰੀ ਖ਼ਬਰ »

ਬਗੀਚਾ ਸਿੰਘ ਜ਼ੋਨ ਜਨਰਲ ਸਕੱਤਰ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਸ. ਰ.)-ਪਿੰਡ ਉੜਾਂਗ ਵਿਖੇ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਅੰਗਰੇਜ਼ ਸਿੰਘ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਬਗੀਚਾ ਸਿੰਘ ਚੱਕ ਸ਼ੇਰੇਵਾਲਾ ਨੂੰ ਲੱਖੇਵਾਲੀ ਜ਼ੋਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਖਾਤੇ ਖੋਲ੍ਹਣ ਦੇ ਨਿਰਧਾਰਿਤ ਟੀਚੇ 'ਚੋਂ ਫ਼ਰੀਦਕੋਟ ਡਾਕਘਰ ਸੂਬੇ ਭਰ 'ਚੋਂ ਰਿਹਾ ਅਵੱਲ

ਫ਼ਰੀਦਕੋਟ, 17 ਫ਼ਰਵਰੀ (ਸਰਬਜੀਤ ਸਿੰਘ)-ਡਾਕ ਵਿਭਾਗ ਵਲੋਂ ਕਰਵਾਏ ਗਏ ਆਲ ਇੰਡੀਆ ਪੋਸਟ ਪੇਮੈਂਟ ਬੈਂਕ ਦੇ ਮਹਾਂ ਲਾਗਇਨ-ਡੇ ਵਿਚ ਫ਼ਰੀਦਕੋਟ ਡਵੀਜ਼ਨ ਵਲੋਂ ਵੱਧ ਤੋਂ ਵੱਧ ਖਾਤੇ ਖੁੱਲ੍ਹਵਾ ਕੇ ਪੂਰੇ ਪੰਜਾਬ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਗਿਆ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ 'ਚ ਖੇਡ ਦਿਵਸ ਮਨਾਇਆ

ਕੋਟਕਪੂਰਾ, 17 ਫ਼ਰਵਰੀ (ਗਿੱਲ)-ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਸੰਘਾ ਦੀ ਅਗਵਾਈ ਹੇਠ ਸਾਲਾਨਾ ਖੇਡ ਦਿਵਸ ਮਨਾਉਂਦਿਆਂ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਦੀ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਸ਼ਿਕੰਜਾ, 23 ਸਕੂਲ ਵੈਨਾਂ ਦੇ ਕੱਟੇ ਚਲਾਨ-3 ਜ਼ਬਤ

ਗਿੱਦੜਬਾਹਾ, 17 ਫਰਵਰੀ (ਬਲਦੇਵ ਸਿੰਘ ਘੱਟੋਂ)-ਲੌਾਗੋਵਾਲ ਵਿਖੇ ਵਾਪਰੇ ਸਕੂਲੀ ਵੈਨ ਹਾਦਸੇ ਤੋ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਸਥਾਨਕ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ...

ਪੂਰੀ ਖ਼ਬਰ »

ਮਾਤਾ-ਪਿਤਾ ਪੂਜਨ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਮਾਤਾ-ਪਿਤਾ ਪੂਜਨ ਦਿਵਸ ਮਨਾਇਆ ਗਿਆ | ਇਸ ਮੌਕੇ ਯੋਗ ਵੇਦਾਂਤ ਸੇਵਾ ਸੰਮਤੀ ਫ਼ਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਵਲੋਂ ਅਨਿਲ ਕਪੂਰ, ਸ੍ਰੀਮਤੀ ਤਨਵੀ ਕਪੂਰ, ...

ਪੂਰੀ ਖ਼ਬਰ »

ਰਾਜਬੀਰ ਸਿੰਘ ਨੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਗਿੱਦੜਬਾਹਾ, 17 ਫ਼ਰਵਰੀ (ਘੱਟੋਂ)-ਸਰਕਾਰੀ ਹਾਈ ਸਕੂਲ ਛੱਤਿਆਣਾ ਵਿਖੇ ਰਾਜਬੀਰ ਸਿੰਘ ਨੇ ਅੱਜ ਬਤੌਰ ਮੁੱਖ ਅਧਿਆਪਕ ਅਹੁਦਾ ਸੰਭਾਲ ਲਿਆ ਹੈ, ਇਸ ਤੋਂ ਪਹਿਲਾਂ ਉਹ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਅਲੀਸ਼ੇਰ ਚੰਡੀਗੜ੍ਹ ਵਿਖੇ ਬਤੌਰ ਅੰਗਰੇਜ਼ੀ ...

ਪੂਰੀ ਖ਼ਬਰ »

ਰੈੱਡ ਕਰਾਸ ਦੇ ਮੈਡੀਕਲ ਸਟੋਰ 'ਚ ਦਵਾਈਆਂ 'ਤੇ ਵਧੇ ਰੇਟ ਦੇ ਸਟਿੱਕਰ ਲਾ ਕੇ ਕੀਤੀ ਜਾ ਰਹੀ ਹੈ ਮਰੀਜ਼ਾਂ ਦੀ ਲੁੱਟ

ਫ਼ਰੀਦਕੋਟ, 17 ਫ਼ਰਵਰੀ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਅਧੀਨ ਚੱਲ ਰਹੇ ਮੈਡੀਕਲ ਸਟੋਰ 'ਤੇ ਪੁਰਾਣੇ ਬੈਚ ਦੀਆਂ ਦਵਾਈਆਂ 'ਤੇ ਵੱਧ ਰੇਟ ਦੇ ਫ਼ਰਜ਼ੀ ਸਟਿੱਕਰ ਲਾ ਕੇ ਮਰੀਜ਼ਾਂ ਦੀ ...

ਪੂਰੀ ਖ਼ਬਰ »

ਜਸਬੀਰ ਸਿੰਘ ਜੱਸੀ ਨਾਲ ਦੁੱਖ ਪ੍ਰਗਟ

ਜੈਤੋ, 17 ਫ਼ਰਵਰੀ (ਸ਼ਰਮਾ)-ਜ਼ਿਲ੍ਹਾ ਗਾਈਡੈਂਸ ਕੌਾਸਲਰ ਫ਼ਰੀਦਕੋਟ ਜਸਬੀਰ ਸਿੰਘ ਜੱਸੀ ਨੂੰ ਬੀਤੇ ਦਿਨੀਂ ਉਸ ਵਕਤ ਭਾਰੀ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਜੋਗਿੰਦਰ ਕੌਰ ਪਤਨੀ ਮੁਖਤਿਆਰ ਸਿੰਘ ਦਾ ਦਿਹਾਂਤ ਹੋ ਗਿਆ | ਇਸ ਮੌਕੇ ਮੈਂਬਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਬਾਰੇ ਕੀਤਾ ਜਾਗਰੂਕ

ਰੁਪਾਣਾ, 17 ਫ਼ਰਵਰੀ (ਜਗਜੀਤ ਸਿੰਘ)-ਡਾ: ਜਗਦੀਪ ਸਿੰਘ ਚਾਵਲਾ ਐਸ.ਐਮ.ਓ. ਬਲਾਕ ਆਲਮਵਾਲਾ ਦੀ ਅਗਵਾਈ ਹੇਠ ਗੁਰੂ ਨਾਨਕ ਮਾਡਲ ਸਕੂਲ ਬੁਰਜ ਸਿਧਵਾਂ ਵਿਖੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਦੀ ਜਾਣਕਾਰੀ ਦੇਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਜਾਗਰੂਕ ਕੈਂਪ ਲਾਇਆ ਗਿਆ ...

ਪੂਰੀ ਖ਼ਬਰ »

ਹਲਕੇ 'ਚ ਆਵਾਜਾਈ ਨਿਯਮਾਂ ਦੀਆਂ ਧੱਜੀਆਂ ਉਡਾਉਂਦਿਆਂ ਚੱਲ ਰਹੀਆਂ ਨੇ ਸਕੂਲ ਬੱਸਾਂ

ਲੰਬੀ, 17 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਸਕੂਲੀ ਬੱਚਿਆਂ ਦੀ ਢੋਆ-ਢੁਆਈ ਲਈ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸਬੰਧਿਤ ਵਿਭਾਗਾਂ ਵਲੋਂ ਨਿਰਧਾਰਿਤ ਮਾਪਦੰਡਾਂ ਦੀ ਸ਼ਰੇ੍ਹਆਮ ਉਲੰਘਣਾ ਕਰਦਿਆਂ ਲੰਮੇ ਸਮੇਂ ਤੋਂ ਸਕੂਲੀ ਬੱਸਾਂ ਚੱਲ ਰਹੀਆਂ ਹਨ ਪਰ ਸਬੰਧਿਤ ਸਕੂਲਾਂ ...

ਪੂਰੀ ਖ਼ਬਰ »

ਸੱਤ ਰੋਜ਼ਾ ਸ੍ਰੀਮਦ-ਭਾਗਵਤ ਗਿਆਨ ਯੱਗ ਸਮਾਪਤ

ਗਿੱਦੜਬਾਹਾ, 17 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਸਥਾਨਕ ਗਊਸ਼ਾਲਾ-ਪਾਰਕ ਰੋਡ ਸਥਿਤ ਸ਼੍ਰੀ ਰਾਮ ਭਵਨ ਵਿਖੇ ਆਯੋਜਿਤ 7 ਰੋਜ਼ਾ ਸ਼੍ਰੀ ਮਦ-ਭਾਗਵਤ ਗਿਆਨ ਯੱਗ ਅੱਜ ਸੰਪੰਨ ਹੋ ਗਿਆ | ਸ੍ਰੀ ਮਦ-ਭਾਗਵਤ ਕਥਾ ਦੌਰਾਨ ਡਾ. ਆਚਾਰਿਆ ਸਵਾਮੀ ਰਮੇਸ਼ਾਨੰਦ ਵਿੰਦਰਾਵਨ ਵਾਲਿਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਵਲੋਂ ਜਾਗਰੂਕਤਾ ਰੈਲੀ

ਮੰਡੀ ਬਰੀਵਾਲਾ, 17 ਫ਼ਰਵਰੀ (ਨਿਰਭੋਲ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਵੜਿੰਗ ਦੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਮੇਂ ਸਕੂਲ ਮੁਖੀ ਨਵਦੀਪ ਕੌਰ ਨੇ ਲੋਕਾਂ ਨੂੰ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਦਿੱਤੀਆਂ ਜਾਣ ਵਾਲੀ ਸਹੂਲਤਾਂ ਸਬੰਧੀ ...

ਪੂਰੀ ਖ਼ਬਰ »

ਝਬੇਲਵਾਲੀ ਪੇਂਡੂ ਖੇਡ ਮੇਲੇ ਦੌਰਾਨ ਟੋਚਨ ਮੁਕਾਬਲਿਆਂ 'ਚ ਇੰਡੋ ਫਾਰਮ ਰਿਹਾ ਅੱਵਲ

ਮੰਡੀ ਬਰੀਵਾਲਾ, 17 ਫ਼ਰਵਰੀ (ਨਿਰਭੋਲ ਸਿੰਘ)-ਪਿੰਡ ਝਬੇਲਵਾਲੀ ਵਿਚ ਬਾਬਾ ਸਾਈਾ ਸਪੋਰਟਸ ਕਲੱਬ ਝਬੇਲਵਾਲੀ ਵਲੋਂ ਪਿੰਡ ਵਾਸੀਆਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਏ 17ਵੇਂ ਪੇਂਡੂ ਖੇਡ ਮੁਕਾਬਲੇ ਦੌਰਾਨ ਟੋਚਨ ਮੁਕਾਬਲਿਆਂ ਵਿਚ ਇੰਡੋ ਫਾਰਮ ਟਰੈਕਟਰ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਸ਼ਾਨਦਾਰ ਨਤੀਜਾ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਸ. ਰ.)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਬੀ.ਸੀ.ਏ ਦੇ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ...

ਪੂਰੀ ਖ਼ਬਰ »

ਮਸ਼ਾਲ ਪ੍ਰਾਜੈਕਟ ਤਹਿਤ ਕੈਰੀਅਰ ਗਾਈਡੈਂਸ ਹਫ਼ਤਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਦਵਿੰਦਰ ਕੁਮਾਰ ਰਾਜੌਰੀਆ ਦੀ ਦੇਖ-ਰੇਖ ਹੇਠ ਮਸ਼ਾਲ ਪ੍ਰਾਜੈਕਟ ਤਹਿਤ ਕੈਰੀਅਰ ਗਾਈਡੈਂਸ ਹਫ਼ਤਾ ਮਨਾਇਆ ਗਿਆ, ਜਿਸ ਦਾ ਸੰਚਾਲਨ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਲਈ ਮੰਡੀ ਬੋਰਡ ਤੋਂ 721 ਕਰੋੜ ਰੁਪਏ ਦੀ ਮੰਗ ਕਰਨਾ ਸਰਕਾਰ ਦਾ ਫ਼ੈਸਲਾ ਗ਼ਲਤ-ਸੂਬਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਢਿੱਲੋਂ)-ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਅਤੇ ਜਨਰਲ ਸਕੱਤਰ ਸੁਖਮੰਦਰ ਸਿੰਘ ਢਿੱਲੋਂ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਪੂਰੇ ਕਰਨ ਲਈ ਹੁਣ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਮਲੋਟ, 17 ਫ਼ਰਵਰੀ (ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ 2020-21 ਦੇ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਵਿਜੈ ਗਰਗ ਨੇ ਦੱਸਿਆ ਕਿ ਸਿੱਖਿਆ ਵਿਭਾਗ ਦਾ ...

ਪੂਰੀ ਖ਼ਬਰ »

ਮਧੂ ਮੱਖੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਫ਼ਰਵਰੀ ਢੁਕਵਾਂ ਮਹੀਨਾ-ਸਿੱਧੂ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬਾਗ਼ਬਾਨੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ ਆਮਦਨ ਵਿਚ ਵਾਧਾ ਕਰਨ ਲਈ ਮਧੂ ਮੱਖੀ ਪਾਲਣ ਦਾ ਧੰਦਾ ਸ਼ੁਰੂ ਕਰਨ | ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX