ਤਾਜਾ ਖ਼ਬਰਾਂ


ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
. . .  1 day ago
ਚੰਡੀਗੜ੍ਹ, 27 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ...
ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ - ਸਮੀਰ ਵਾਨਖੇੜੇ
. . .  1 day ago
ਮੁੰਬਈ, 27 ਅਕਤੂਬਰ - ਐੱਨ.ਸੀ.ਬੀ. ਮੁੰਬਈ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਮੁੰਬਈ 'ਚ ਏਜੰਸੀ ਦੀ 5 ਮੈਂਬਰੀ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਕਿਹਾ ਕਿ ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ...
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 27 ਅਕਤੂਬਰ - 2022 ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ...
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
. . .  1 day ago
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਿਰੋਜ਼ਪੁਰ ਤੋਂ ਬਠਿੰਡਾ ਜਾਣ ਵਾਲੀ ਪਸੈਂਜਰ ਰੇਲ ਗੱਡੀ ਹੇਠ ਆ ਕੇ ਵਿਅਕਤੀ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਪੁਲਿਸ ਚੌਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਤੇ ਏ.ਐੱਸ.ਆਈ ਹਰਜੀਤ...
ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਲਈ ਮੀਟਿੰਗ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਬਾਰੇ ਚਰਚਾ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ...
ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਕੋਲਕਾਤਾ, 27 ਅਕਤੂਬਰ - ਇਸ ਮਹੀਨੇ ਦੇ ਸ਼ੁਰੂ ਵਿਚ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਕੋਲਕਾਤਾ ਵਿਚ ਰਾਜ ਮੰਤਰੀ ਪਾਰਥਾ ਚੈਟਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੀਵਾਲੀ ਦੇ ਪਟਾਕਿਆਂ ਲਈ 67 ਆਰਜ਼ੀ ਲਾਇਸੈਂਸ ਜਾਰੀ
. . .  1 day ago
ਫ਼ਾਜ਼ਿਲਕਾ, 27 ਅਕਤੂਬਰ (ਪ੍ਰਦੀਪ ਕੁਮਾਰ) - ਦੀਵਾਲੀ ਦੇ ਤਿਉਹਾਰ 'ਤੇ ਇਸ ਵਾਰ ਫ਼ਾਜ਼ਿਲਕਾ ਜ਼ਿਲ੍ਹੇ 'ਚ 67 ਵਿਅਕਤੀਆਂ ਨੂੰ ਪਟਾਕਿਆਂ ਦੀ ਵਿੱਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਜ਼ੂਰੀ ਦਿੱਤੀ ਗਈ ਹੈ | ਜਿਸ ਵਿਚ ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿਚ...
ਬੱਸ ਅਤੇ ਡੰਪਰ ਟਰੱਕ ਵਿਚਾਲੇ ਟੱਕਰ, 8 ਲੋਕ ਜ਼ਖ਼ਮੀ
. . .  1 day ago
ਮੁੰਬਈ, 27 ਅਕਤੂਬਰ - ਮੁੰਬਈ ਦੇ ਦਾਦਰ ਇਲਾਕੇ 'ਚ ਅੱਜ ਸਵੇਰੇ ਇਕ ਬੱਸ ਅਤੇ ਡੰਪਰ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕ ਜ਼ਖ਼ਮੀ ਹੋ ਗਏ। ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਪੰਜ ਲੋਕਾਂ ਦੀ ਹਾਲਤ...
ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ ਦਾ ਬਿਆਨ
. . .  1 day ago
ਚੀਨ, 27 ਅਕਤੂਬਰ - ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ.ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਚੀਨ ਦਾ ਨਵਾਂ ਭੂਮੀ ਸੀਮਾ ਕਾਨੂੰਨ ਦਾ ਪਾਸ ਹੋਣਾ ਸਾਡੇ ਵਿਚਾਰ ਵਿਚ 1963 ਦੇ ਅਖੌਤੀ ਚੀਨ-ਪਾਕਿਸਤਾਨ ''ਸੀਮਾ ਸਮਝੌਤਾ'' ਨੂੰ ਕੋਈ ਵੈਧਤਾ ਨਹੀਂ ਦਿੰਦਾ ਹੈ। ਜਿਸ ਨੂੰ ਭਾਰਤ ਸਰਕਾਰ ਨੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਕਪੂਰਥਲਾ / ਫਗਵਾੜਾ

ਹਮੀਰਾ ਫ਼ੈਕਟਰੀ ਦੇ ਮੁਲਾਜ਼ਮਾਂ ਦੇ ਹੱਕ 'ਚ ਰੋਸ ਮੁਜ਼ਾਹਰਾ ਕਰਦੀਆਂ ਔਰਤਾਂ ਨਾਲ ਪੁਲਿਸ ਵਲੋਂ ਧੱਕਾਮੁੱਕੀ

ਸੁਭਾਨਪੁਰ, 17 ਫਰਵਰੀ (ਜੱਜ)-ਜਗਤਜੀਤ ਇੰਡਸਟਰੀਜ਼ ਡੈਮੋਕਰੈਟਿਕ ਵਰਕਰਜ਼ ਯੂਨੀਅਨ (ਇਫਟੂ) ਵਲੋਂ ਹਮੀਰਾ ਫ਼ੈਕਟਰੀ ਦੇ ਵਰਕਰਾਂ ਦੀਆਂ ਮੰਗਾਂ ਮਸਲਿਆਂ ਦੇ ਹੱਲ ਲਈ ਵਿੱਢੇ ਸੰਘਰਸ਼ ਦੀ ਅਗਲੀ ਕੜੀ ਵਜੋਂ ਫ਼ੈਕਟਰੀ ਮਾਲਕਾਂ ਤੇ ਪ੍ਰਸ਼ਾਸਨ ਦੇ ਵਰਕਰ ਵਿਰੋਧੀ ਰਵੱਈਏ ਵਿਰੁੱਧ ਅੱਜ ਰੋਸ ਮੁਜ਼ਾਹਰਾ ਕਰਦੀਆਂ ਔਰਤਾਂ ਤੇ ਵਰਕਰਾਂ ਨਾਲ ਪੁਲਿਸ ਵਲੋਂ ਭਾਰੀ ਧੱਕਾਮੁੱਕੀ ਅਤੇ ਖਿੱਚ ਧੂਹ ਕੀਤੀ ਗਈ | ਫ਼ੈਕਟਰੀ ਗੇਟ ਵੱਲ ਤੁਰੇ ਜਾ ਰਹੇ ਵਰਕਰਾਂ ਨੂੰ ਭਾਰੀ ਪੁਲਿਸ ਫੋਰਸ ਦੇ ਜ਼ੋਰ ਨੈਸ਼ਨਲ ਹਾਈਵੇ ਉੱਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਰੋਕ ਲਿਆ ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਨੈਸ਼ਨਲ ਹਾਈਵੇ 'ਤੇ ਜਾਮ ਲਗਾ ਦਿੱਤਾ | ਜੋ ਕਿ ਖ਼ਬਰ ਲਿਖੇ ਜਾਣ ਤੱਕ ਜਾਰੀ ਸੀ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਨੰਗੇ ਚਿੱਟੇ ਰੂਪ ਵਿਚ ਫ਼ੈਕਟਰੀ ਮਾਲਕਾਂ ਨਾਲ ਖੜ੍ਹਾ ਹੈ | ਵਰਕਰਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਵਾਉਣ, ਵਰਕਰਾਂ ਨਾਲ ਧੱਕਾ ਕਰਨ ਤੇ ਬਾਬਾ ਸਾਹਿਬ ਡਾਕਟਰ ਬੀ. ਆਰ. ਅੰਬੇਡਕਰ ਜੀ ਦੀ ਤਸਵੀਰ ਦਾ ਅਪਮਾਨ ਕਰਨ ਲਈ ਜ਼ਿੰਮੇਵਾਰ ਫ਼ੈਕਟਰੀ ਦੇ ਜਨਰਲ ਮੈਨੇਜਰ ਅਤੇ ਹੋਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਤੇ ਵਰਕਰਾਂ ਨੂੰ ਨਿਆਂ ਦਿਵਾਉਣ ਦੀ ਥਾਂ ਫ਼ੈਕਟਰੀ ਮਾਲਕਾਂ ਅਤੇ ਕੁਝ ਸਿਆਸੀ ਰਸੂਖਵਾਨਾਂ ਦੀ ਸ਼ਾਬਾਸ਼ ਲੈਣ ਲਈ ਪ੍ਰਸ਼ਾਸਨ ਉੱਚ ਅਧਿਕਾਰੀਆਂ ਦੇ ਇਸ਼ਾਰੇ ਉੱਤੇ ਪੁਲਿਸ ਵਲੋਂ ਆਪਣਾ ਲੋਕ ਵਿਰੋਧੀ ਕਰੂਰ ਚਿਹਰਾ ਵਿਖਾਉਂਦੇ ਹੋਏ ਹੱਕ ਮੰਗਦੀਆਂ ਔਰਤਾਂ ਤੇ ਵਰਕਰਾਂ ਨਾਲ ਭਾਰੀ ਧੱਕਾਮੁੱਕੀ ਤੇ ਖਿੱਚ ਧੂਹ ਕੀਤੀ ਗਈ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਹੱਕ ਦੇਣ ਦੀ ਬਜਾਏ ਵਰਕਰਾਂ ਨਾਲ ਕੋਈ ਹੋਰ ਧੱਕਾ ਕੀਤਾ ਤਾਂ ਇਸ ਤੋਂ ਨਿਕਲਣ ਵਾਲੇ ਸਿੱਟੇ ਲਈ ਪ੍ਰਸ਼ਾਸਨ ਖ਼ੁਦ ਜ਼ਿੰਮੇਵਾਰ ਹੋਵੇਗਾ | ਆਗੂਆਂ ਨੇ ਐਲਾਨ ਕੀਤਾ ਕਿ ਮਹਿੰਗਾਈ ਅਨੁਸਾਰ ਤਨਖ਼ਾਹਾਂ ਤੇ ਬੋਨਸ ਵਿਚ ਵਾਧਾ ਕਰਨ, ਕਈ ਕਈ ਸਾਲਾਂ ਤੋਂ ਕੰਮ ਕਰਦੇ ਵਰਕਰਾਂ ਨੂੰ ਬਣਦੀਆਂ ਤਰੱਕੀਆਂ ਦੇਣ, ਠੇਕੇਦਾਰੀ ਸਿਸਟਮ ਬੰਦ ਕਰਕੇ ਸਾਰੇ ਵਰਕਰ ਰੈਗੂਲਰ ਕਰਨ ਅਤੇ ਨਵੀਂ ਭਰਤੀ ਚਾਲੂ ਕਰਨ ਦੇ ਨਾਲ ਨਾਲ ਬਾਕੀ ਮੰਗਾਂ ਦਾ ਹੱਲ ਹੋਣ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ | ਇਸ ਮੌਕੇ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਦੇ ਸੂਬਾਈ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਜਗਤਜੀਤ ਇੰਡਸਟਰੀਜ਼ ਡੈਮੋਕਰੈਟਿਕ ਵਰਕਰਜ਼ ਯੂਨੀਅਨ ਦੇ ਕਸ਼ਮੀਰ ਸਿੰਘ ਘੁੱਗਸ਼ੋਰ, ਗੁਰਪ੍ਰੀਤ ਸਿੰਘ ਚੀਦਾ, ਸ਼੍ਰੋਮਣੀ ਰੰਘਰੇਟਾ ਦਲ ਦੇ ਪ੍ਰਧਾਨ ਬਲਵੀਰ ਸਿੰਘ ਚੀਮਾ, ਦਸਮੇਸ਼ ਫੌਜ ਤਰਨਾ ਦਲ ਨਿਹੰਗ ਸਿੰਘ ਜਥੇਬੰਦੀਆਂ ਦੇ ਭਾਈ ਪਰਮਜੀਤ ਸਿੰਘ ਖਡੂਰ ਸਾਹਿਬ, ਅਮਰੀਕ ਸਿੰਘ, ਦਸਮੇਸ਼ ਫੌਜ ਰੰਘਰੇਟਾ ਦਲ ਦੇ ਚੇਅਰਮੈਨ ਭਾਈ ਗੁਰਦਿਆਲ ਸਿੰਘ, ਅਮਨਦੀਪ ਸਿੰਘ ਭੱਟੀ ਦਿਆਲਪੁਰ ਆਦਿ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ | ਜ਼ਿਕਰਯੋਗ ਹੈ ਕਿ ਚੱਕਾ ਜਾਮ ਕਾਰਨ ਜਲੰਧਰ ਤੋਂ ਅੰਮਿ੍ਤਸਰ ਜਾਣ ਵਾਲੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਜਾਮ ਨੂੰ ਦੇਖਦਿਆਂ ਟਰੈਫ਼ਿਕ ਪੁਲਿਸ ਨੇ ਟਰੈਫ਼ਿਕ ਨੂੰ ਕਰਤਾਰਪੁਰ ਤੋਂ ਬਦਲਵੇਂ ਰਸਤੇ ਰਾਹੀਂ ਮੋੜ ਕੇ ਟਰੈਫ਼ਿਕ ਨੂੰ ਸੁਚਾਰੂ ਤਰੀਕੇ ਨਾਲ ਕੰਟਰੋਲ ਕੀਤਾ | ਸ਼ਾਮ 7.30 ਵਜੇ ਤੱਕ ਚੱਕਾ ਜਾਮ ਜਾਰੀ ਸੀ |
ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਸਾਢੇ 7 ਘੰਟੇ ਬਾਅਦ ਧਰਨਾ ਸਮਾਪਤ
ਹਮੀਰਾ ਫੈਕਟਰੀ ਦੇ ਮੁਲਾਜਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਜਲੰਧਰ-ਅੰਮਿ੍ਤਸਰ ਨੈਸ਼ਨਲ ਹਾਈਵੇ 'ਤੇ ਜਗਤਜੀਤ ਇੰਡਸਟਰੀਜ਼ ਪ੍ਰਸ਼ਾਸ਼ਨ ਵਿਰੁੱਧ ਕੀਤਾ ਗਿਆ ਚੱਕਾ ਜਾਮ ਐਸ.ਡੀ.ਐਮ. ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵਲੋਂ 20 ਫਰਵਰੀ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੇ ਲਿਖਤੀ ਭਰੋਸੇ ਪਿੱਛੋਂ ਲਗਪਗ 8 ਵਜੇ ਸਮਾਪਤ ਹੋ ਗਿਆ | ਇੱਥੇ ਵਰਨਣਯੋਗ ਹੈ ਕਿ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਭਗ 7.30 ਘੰਟੇ ਨਿਰੰਤਰ ਚੱਕਾ ਜਾਮ ਰੱਖਿਆ |

ਮਨਸੂਰਵਾਲ ਬੇਟ ਵਿਖੇ ਕਬੱਡੀ ਦਾ ਮਹਾਂਕੁੰਭ 2 ਨੂੰ

ਢਿਲਵਾਂ, 17 ਫਰਵਰੀ (ਪ੍ਰਵੀਨ ਕੁਮਾਰ)-ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਪਿੰਡ ਮਨਸੂਰਵਾਲ ਬੇਟ ਵਲੋਂ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਜਸਪਾਲ ਸਿੰਘ ਪੱਡਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਚੌਥਾ ਕਬੱਡੀ ਦਾ ਮਹਾਂਕੁੰਭ 2 ਮਾਰਚ ਨੂੰ ਪਿੰਡ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨ 20 ਤੱਕ ਆਨਲਾਈਨ ਰਜਿਸਟ੍ਰੇਸ਼ਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਉਣ

ਸੁਲਤਾਨਪੁਰ ਲੋਧੀ, 17 ਫਰਵਰੀ (ਨਰੇਸ਼ ਹੈਪੀ, ਥਿੰਦ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 22 ਫਰਵਰੀ ਤੋਂ 7 ਮਾਰਚ 2020 ਸ਼ਨੀਵਾਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ...

ਪੂਰੀ ਖ਼ਬਰ »

ਐਸ.ਡੀ.ਐਮ. ਬਾਜਵਾ ਨੇ ਨਾਕਾਬੰਦੀ ਕਰ ਕੇ ਕੀਤੀ ਸਕੂਲ ਬੱਸਾਂ ਦੀ ਜਾਂਚ

ਕਪੂਰਥਲਾ, 17 ਫਰਵਰੀ (ਸਡਾਨਾ)-ਲੌਾਗੋਵਾਲ ਵਿਖੇ ਸਕੂਲ ਵੈਨ ਨਾਲ ਵਾਪਰੀ ਦਰਦਨਾਕ ਘਟਨਾ ਉਪਰੰਤ ਅੱਜ ਕਪੂਰਥਲਾ ਵਿਖੇ ਪ੍ਰਸ਼ਾਸਨ ਦੀ ਨੀਂਦ ਖੁੱਲੀ ਤੇ ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ ਵਲੋਂ ਸਕੂਲ ਬੱਸਾਂ ਦੀ ਜਾਂਚ ਕੀਤੀ ਗਈ ਤੇ ਨਿਯਮਾਂ ਦੀ ਉਲੰਘਣਾ ਕਰਨ ...

ਪੂਰੀ ਖ਼ਬਰ »

ਸ਼ਿਵਰਾਤਰੀ ਸਬੰਧੀ ਭਗਵਾਨ ਸ਼ੰਕਰ ਦੇ ਜੋਤਰਿਲੰਗ ਤੇ ਪਾਵਨ ਜੋਤੀ ਸਰੂਪ ਦੀ ਸ਼ੋਭਾ ਯਾਤਰਾ ਸਜਾਈ

ਕਪੂਰਥਲਾ, 17 ਫਰਵਰੀ (ਸਡਾਨਾ)-ਮਹਾਂਸ਼ਿਵਰਾਤਰੀ ਸਬੰਧੀ ਪ੍ਰਾਚੀਨ ਸ੍ਰੀ ਸ਼ਿਵ ਮੰਦਿਰ ਬ੍ਰਹਮਕੁੰਡ ਤੋਂ 25ਵੀਂ ਵਿਸ਼ਾਲ ਸ਼ੋਭਾ ਯਾਤਰਾ 20 ਫਰਵਰੀ ਨੂੰ ਸਜਾਈ ਜਾ ਰਹੀ ਹੈ | ਇਸ ਸਬੰਧੀ ਮੰਦਿਰ ਕਮੇਟੀ ਵਲੋਂ ਭਗਵਾਨ ਸ਼ੰਕਰ ਦੇ ਜੋਤਰਿਲੰਗ ਕੇਦਾਰਨਾਥ, ਮਹਾਂਕਲੇਸ਼ਵਰ ...

ਪੂਰੀ ਖ਼ਬਰ »

ਮਾਸਟਰ ਗੁਰਦੇਵ ਸਿੰਘ ਦੀ ਬੇਵਕਤੀ ਮੌਤ ਲਈ ਰੇਤ ਮਾਫ਼ੀਆ ਜ਼ਿੰਮੇਵਾਰ-ਗੁਲਜ਼ਾਰ ਸਿੰਘ ਰਣੀਕੇ

ਕਪੂਰਥਲਾ, 17 ਫਰਵਰੀ (ਸਡਾਨਾ)-ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਉਪ ਚੇਅਰਮੈਨ ਮਾਸਟਰ ਗੁਰਦੇਵ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ...

ਪੂਰੀ ਖ਼ਬਰ »

ਸੰਪਰਕ ਸੜਕ 'ਤੇ ਚਲਦੇ ਤੇਜ਼ ਰਫ਼ਤਾਰ ਟਿੱਪਰਾਂ ਤੋਂ ਲੋਕ ਪ੍ਰੇਸ਼ਾਨ

ਢਿਲਵਾਂ, 17 ਫਰਵਰੀ (ਪ੍ਰਵੀਨ ਕੁਮਾਰ)-ਜੀ.ਟੀ.ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਰੇਤ/ਬਜਰੀ ਦੇ ਭਰੇ ਤੇਜ਼ ਰਫ਼ਤਾਰ ਟਿੱਪਰਾਂ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਸਥਾਨਕ ...

ਪੂਰੀ ਖ਼ਬਰ »

ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਦੇ ਵਰਕਰਾਂ ਦੀ ਮੀਟਿੰਗ

ਸੁਲਤਾਨਪੁਰ ਲੋਧੀ, 17 ਫਰਵਰੀ (ਪ.ਪ੍ਰ. ਰਾਹੀਂ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਲੋਕਾਂ ਨਾਲ ਵਾਅਦਾ ਿਖ਼ਲਾਫ਼ੀ ਕਰਨ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਵਿਅਕਤੀਆਂ ਦੇ ਪਰਿਵਾਰਾਂ ਵਲੋਂ ਜਥੇਬੰਦੀਆਂ ਦੇ ਨਾਲ ਰੋਸ ਮਾਰਚ ਅੱਜ

ਫਗਵਾੜਾ, 17 ਫਰਵਰੀ (ਹਰੀਪਾਲ ਸਿੰਘ)-ਜਨਰਲ ਸਮਾਜ ਦੇ ਨਾਲ ਸਬੰਧਿਤ ਚਾਰ ਵਿਅਕਤੀਆਂ ਦੀਆਂ ਜ਼ਮਾਨਤਾਂ ਰੱਦ ਹੋਣ ਤੋਂ ਬਾਅਦ ਜਨਰਲ ਸਮਾਜ ਵੱਲੋਂ ਵੱਖ-ਵੱਖ ਹਿੰਦੂ ਜਥੇਬੰਦੀਆਂ ਦੇ ਨਾਲ ਅੱਜ 18 ਫਰਵਰੀ ਨੂੰ ਰੋਸ ਮਾਰਚ ਕੱਢਿਆ ਜਾ ਰਿਹਾ ਹੈ | ਭਾਜਪਾ ਦੇ ਨੌਜਵਾਨ ਆਗੂ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਪੰਜ ਵਿਅਕਤੀ ਜ਼ਖ਼ਮੀ

ਫਗਵਾੜਾ, 17 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਇੱਥੇ ਹੋਏ ਸੜਕ ਹਾਦਸਿਆਂ ਦੇ ਵਿਚ ਪੰਜ ਵਿਅਕਤੀ ਜ਼ਖਮੀ ਹੋ ਗਏ | ਜ਼ਖਮੀਆਂ ਦੀ ਪਛਾਣ ਵਿਜੈ ਕੁਮਾਰ ਪੁੱਤਰ ਜੱਗੂ ਰਾਮ ਵਾਸੀ ਗੁਰੂ ਨਾਨਕ ਪੁਰਾ, ਪਰਮਜੀਤ ਪੁੱਤਰ ਗਿਰਧਾਵਰ, ਜਸਵੰਤ ਸਿੰਘ ਪੁੱਤਰ ਦਿਲਬਾਗ ਦੋਵੇਂ ਵਾਸੀ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ

ਕਪੂਰਥਲਾ, 17 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਬਰਾਮਦ ਹੋਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਵਿਰੁੱਧ ਪਰਚਾ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਹਾਇਕ ਸੁਪਰਡੈਂਟ ਬਹਾਦਰ ਸਿੰਘ ਤੇ ਬਲਬੀਰ ਸਿੰਘ ਨੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੇ ਘਰੋਂ 20 ਹਜ਼ਾਰ ਦੀ ਨਕਦੀ ਚੋਰੀ

ਸ਼ਾਹਕੋਟ, 17 ਫਰਵਰੀ (ਸੁਖਦੀਪ ਸਿੰਘ)-ਸ਼ਾਹਕੋਟ ਦੀ ਇੰਪਲਾਈਜ਼ ਕਲੌਨੀ 'ਚ ਚੋਰਾਂ ਵਲੋਂ ਦਿਨ-ਦਿਹਾੜੇ ਇਕ ਪ੍ਰਵਾਸੀ ਮਜ਼ਦੂਰ ਦੇ ਘਰ 'ਚੋਂ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦਾ ਸਮਾਚਾਰ ਹੈ | ਚੋਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਰਾਮ ਸਰੂਪ ਪੁੱਤਰ ਸੁਮੇਰੀ ...

ਪੂਰੀ ਖ਼ਬਰ »

ਖਲਵਾੜਾ ਵਿਖੇ ਸ਼ਮਸ਼ਾਨਘਾਟ 'ਚ ਲਗਾਈਆਂ ਪਲੇਟਾਂ ਤੋੜਨ ਦੀ ਨਿੰਦਾ

ਖਲਵਾੜਾ, 17 ਫਰਵਰੀ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸੋਹਣ ਲਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਥੇਬੰਦੀ ਵਲੋਂ ਸ਼ਮਸ਼ਾਨਘਾਟ ਵਿਚ ਬੀਬੀਆਂ ਦੇ ਬੈਠਣ ਲਈ ਬਣਾਏ ਗਏ ਵਰਾਂਡੇ ਅਤੇ ਪਾਣੀ ਦੀ ਸਹੂਲਤ ...

ਪੂਰੀ ਖ਼ਬਰ »

ਐਲ.ਪੀ.ਯੂ. ਦੇ ਐਲ.ਐਲ.ਬੀ. ਆਨਰਜ਼ ਦੇ ਵਿਦਿਆਰਥੀ ਬਣੇ ਰਾਸ਼ਟਰੀ ਚੈਂਪੀਅਨ

ਜਲੰਧਰ, 17 ਫਰਵਰੀ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਬੀ.ਏ. ਐਲ.ਐਲ.ਬੀ. ਆਨਰਜ਼ ਦੇ ਚੌਥੇ ਸਾਲ ਦੇ 3 ਵਿਦਿਆਰਥੀਆਂ ਗੁਰਸਿਮਰਨ ਸਿੰਘ, ਹਿਤੇਸ਼ੀ ਅਗਰਵਾਲ ਅਤੇ ਮੰਨਤ ਸਰਾਓ ਦੀ ਟੀਮ ਨੇ ਲਾਅ ਮੁਕਾਬਲੇ 'ਚ ਓਵਰ ਆਲ ਰਾਸ਼ਟਰੀ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ 'ਚ ਕਰਮਚਾਰੀਆਂ ਦੀ ਹਾਜ਼ਰੀ ਲਈ ਬਾਇਓਮੈਟਿ੍ਕ ਲਗਾਏ ਜਾਣ-ਪਾਠਕ

ਢਿਲਵਾਂ, 17 ਫਰਵਰੀ (ਸੁਖੀਜਾ, ਪਲਵਿੰਦਰ)-ਬਲਾਕ ਢਿਲਵਾਂ ਦੇ ਨਾਲ ਅਨੇਕਾਂ ਪਿੰਡਾਂ ਜੁੜੇ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੇ ਲੋਕ ਆਪਣਾ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿਚ ਆਉਂਦੇ ਹਨ, ਪੰ੍ਰਤੂ ਦੇਖਣ ਵਿਚ ਆਇਆ ਹੈ ਕਿ ਕਈ ਵਾਰ ਕਰਮਚਾਰੀਆਂ ਦੇ ਦਫ਼ਤਰ ਲੇਟ ਆਉਣ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਮਾਸਟਰ ਗੁਰਦੇਵ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਕਪੂਰਥਲਾ, 17 ਫਰਵਰੀ (ਵਿ.ਪ੍ਰ.)-ਬਾਰ ਐਸੋਸੀਏਸ਼ਨ ਕਪੂਰਥਲਾ ਦੇ ਮੈਂਬਰਾਂ ਦੀ ਇਕ ਮੀਟਿੰਗ ਸਥਾਨਕ ਜ਼ਿਲ੍ਹਾ ਕਚਹਿਰੀਆਂ ਵਿਚ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਉਪ ਚੇਅਰਮੈਨ ਮਾਸਟਰ ਗੁਰਦੇਵ ਸਿੰਘ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ 'ਚ ਮੈਡੀਕਲ ਕੈਂਪ

ਖਲਵਾੜਾ, 17 ਫਰਵਰੀ (ਮਨਦੀਪ ਸਿੰਘ ਸੰਧੂ)-ਸਬ-ਸੈਂਟਰ ਭੁੱਲਾਰਾਈ ਵਲੋਂ ਡਾ. ਹਰਵਿੰਦਰ ਕੌਰ ਸੀ.ਐਚ.ਓ. ਭੁੱਲਾਰਾਈ ਦੀ ਅਗਵਾਈ ਹੇਠ ਪਿੰਡ ਅਕਾਲਗੜ੍ਹ ਵਿਖੇ ਐਨ.ਸੀ.ਡੀ. ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਅਮਰਜੀਤ ਆਰ.ਐਮ.ਓ. ਨੇ ਲੋੜਵੰਦਾਂ ਦੇ ਸ਼ੁਗਰ, ਬੀ.ਪੀ. ਤੋਂ ਇਲਾਵਾ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ 36ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ 21 ਤੋਂ

ਖਲਵਾੜਾ, 17 ਫਰਵਰੀ (ਮਨਦੀਪ ਸਿੰਘ ਸੰਧੂ)-ਦਸਮੇਸ਼ ਸਪੋਰਟਸ ਕਲੱਬ ਪਿੰਡ ਅਕਾਲਗੜ੍ਹ ਵਲੋਂ 21 ਤੋਂ 23 ਫਰਵਰੀ ਤੱਕ 36ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਲੱਖਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਮਨਾਇਆ

ਖਲਵਾੜਾ, 17 ਫਰਵਰੀ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਲੱਖਪੁਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਇਕ ਹਫ਼ਤਾ ਸ਼ਰਧਾਪੂਰਵਕ ਮਨਾਇਆ ਗਿਆ | ਇਸ ਦੇ ਸਬੰਧ 'ਚ 11 ਫਰਵਰੀ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ ਅਤੇ ...

ਪੂਰੀ ਖ਼ਬਰ »

ਫਗਵਾੜਾ ਵੈਟਰਨਰੀ ਹਸਪਤਾਲ ਵਿਖੇ ਨਸਲ ਸੁਧਾਰ ਕੈਂਪ

ਫਗਵਾੜਾ, 17 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਡਾਕਟਰ ਇੰਦਰਜੀਤ ਸਿੰਘ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜੀ ਦੇ ਨਿਰਦੇਸ਼ਾਂ ਅਨੁਸਾਰ ਡਾ: ਪ੍ਰਦੀਪ ਕੁਮਾਰ ਗੋਇਲ ਡਿਪਟੀ ਡਾਇਰੈਕਟਰ ਕਪੂਰਥਲਾ ਦੇ ਉਦੇਸ਼ਾਂ ਅਨੁਸਾਰ ਕੌਮੀ ਪੱਧਰੀ ਮਨਸੂਈ ਗਰਭਦਾਨ ਪ੍ਰੋਗਰਾਮ ਨਸਲ ...

ਪੂਰੀ ਖ਼ਬਰ »

ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਯਕੀਨੀ ਬਣਾਇਆ ਜਾਵੇ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 17 ਫਰਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਗ਼ਰੀਬਾਂ ਤੇ ਲੋੜਵੰਦਾਂ ਲਈ ਚਲਾਈਆਂ ਜਾ ਰਹੀਆਂ ਆਟਾ ਦਾਲ ਅਤੇ ਹੋਰ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਨਾ ਪਹੁੰਚਣ ਦੀਆਂ ਸ਼ਿਕਾਇਤਾਂ ਮਿਲਣ 'ਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਤਹਿਸੀਲਦਾਰ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਸਕੂਲ ਬੱਸਾਂ ਦੀ ਚੈਕਿੰਗ, 6 ਚਲਾਨ ਕੱਟੇ

ਨਡਾਲਾ, 17 ਫਰਵਰੀ (ਮਨਜਿੰਦਰ ਸਿੰਘ ਮਾਨ)-ਲੌਾਗੋਵਾਲ 'ਚ ਵਾਪਰੀ ਸਕੂਲ ਬੱਸ ਵੈਨ ਘਟਨਾ ਦੇ ਬਾਅਦ ਆਿਖ਼ਰ ਪ੍ਰਸ਼ਾਸਨ ਨੇ ਹਰਕਤ ਵਿਚ ਆਉਂਦਿਆਂ ਸਕੂਲ ਬੱਸਾਂ ਦੀ ਚੈਕਿੰਗ ਮੁਹਿੰਮ ਆਰੰਭ ਕਰ ਦਿੱਤੀ | ਇਸ ਸਬੰਧੀ ਅੱਜ ਸਵੇਰੇ ਦਿਨ ਚੜ੍ਹਦੇ ਹੀ ਤਹਿਸੀਲਦਾਰ ਭੁਲੱਥ ਰਮੇਸ਼ ...

ਪੂਰੀ ਖ਼ਬਰ »

ਪਲਾਹੀ ਵਿਖੇ ਫੁੱਟਬਾਲ ਟੂਰਨਾਮੈਂਟ 21 ਨੂੰ

ਫਗਵਾੜਾ, 17 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਪਲਾਹੀ ਵਲੋਂ ਸਮੂਹ ਨਗਰ ਨਿਵਾਸੀ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ 21 ਫਰਵਰੀ ਨੂੰ ਖ਼ਾਲਸਾ ਸਕੂਲ ਪਲਾਹੀ ਦੀ ਗਰਾੳਾੂਡ ਵਿਖੇ ਸ਼ੁਰੂ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ ਨਵਜੰਮੀਆਂ ਬੱਚੀਆਂ ਦੇ ਸਨਮਾਨ 'ਚ ਸਮਾਗਮ

ਖਲਵਾੜਾ, 17 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਅਕਾਲਗੜ੍ਹ ਵਿਖੇ ਸੀ.ਡੀ.ਪੀ.ਓ. ਦਫ਼ਤਰ ਦੇ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਇਸਤਰੀ ਸੁਰੱਖਿਆ ਵਿਭਾਗ ਵਲੋਂ ਮਮਤਾ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਨਵਜੰਮੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਨਸੀਰਾਬਾਦ ਪੰਚਾਇਤ ਨੇ ਖਿਡਾਰੀਆਂ ਨੂੰ ਦਿੱਤੇ ਟਰੈਕ ਸੂਟ ਤੇ ਬੂਟ

ਪਾਂਸ਼ਟਾ, 17 ਫਰਵਰੀ (ਸਤਵੰਤ ਸਿੰਘ)-ਮੋਬਾਈਲ ਫ਼ੋਨ ਅਤੇ ਇੰਟਰਨੈੱਟ ਦੇ ਜਾਲ ਵਿਚ ਉਲ਼ਝ ਕੇ ਸਰੀਰਕ ਕਸਰਤ ਤੋਂ ਦੂਰ ਹੁੰਦੇ ਜਾ ਰਹੇ ਨੌਜਵਾਨਾਂ ਦੀ ਖੇਡ ਰੁਚੀ ਜਗਾਉਣ ਦੇ ਮੰਤਵ ਨਾਲ ਗਰਾਮ ਪੰਚਾਇਤ ਨਸੀਰਾਬਾਦ ਵਲੋਂ ਸਰਪੰਚ ਮਨਜੀਤ ਕੌਰ ਦੀ ਅਗਵਾਈ ਹੇਠ ਪਿੰਡ ਦੀ ...

ਪੂਰੀ ਖ਼ਬਰ »

ਬਜ਼ੁਰਗਾਂ ਪ੍ਰਤੀ ਸਕਾਰਾਤਮਿਕ ਤੇ ਭਾਵਨਾਤਮਿਕ ਲਗਾਅ ਰੱਖਣਾ ਬੇਹੱਦ ਜ਼ਰੂਰੀ-ਡਾ: ਬਾਵਾ

ਕਪੂਰਥਲਾ, 17 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਬਜ਼ੁਰਗਾਂ ਪ੍ਰਤੀ ਸਕਾਰਾਤਮਿਕ ਸੋਚ ਤੇ ਭਾਵਨਾਤਮਕ ਲਗਾ ਰੱਖਣਾ ਬੇਹੱਦ ਜ਼ਰੂਰੀ ਹੈ | ਇਹ ਸ਼ਬਦ ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਕੌਮੀ ਨੈਸ਼ਨਲ ਪ੍ਰੋਗਰਾਮ ਫ਼ਾਰ ਹੈਲਥ ਕੇਅਰ ਆਫ਼ ਐਲਡਰਲੀ ਪ੍ਰੋਗਰਾਮ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਜ਼ਿਲ੍ਹਾ ਸਹਿਕਾਰੀ ਯੂਨੀਅਨ ਦੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ

ਕਪੂਰਥਲਾ, 17 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਟੇਟ ਜ਼ਿਲ੍ਹਾ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦਾ ਇਕ ਵਫ਼ਦ ਸੂਬਾਈ ਪ੍ਰਧਾਨ ਬਿਕਰਮਜੀਤ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ | ਵਫ਼ਦ ਨੇ ਮੰਗ ...

ਪੂਰੀ ਖ਼ਬਰ »

ਬਾਬਾ ਤੇਜਾ ਸਿੰਘ ਤੇ ਬਾਬਾ ਮਿਲਖਾ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕੱਲ੍ਹ ਤੋਂ

ਕਪੂਰਥਲਾ, 17 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਨਨਕਾਣਾ ਸਾਹਿਬ ਤੇ ਜੈਤੋ ਦੇ ਮੋਰਚੇ ਦੇ ਸਮੂਹ ਸ਼ਹੀਦਾਂ ਤੇ ਸੱਚਖੰਡ ਵਾਸੀ ਬਾਬਾ ਤੇਜਾ ਸਿੰਘ ਤੇ ਬਾਬਾ ਮਿਲਖਾ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਮਹਾਨ ਤਿੰਨ ਰੋਜ਼ਾ ਗੁਰਮਤਿ ਸਮਾਗਮ 19 ਤੋਂ 21 ਫਰਵਰੀ ...

ਪੂਰੀ ਖ਼ਬਰ »

ਸੈਦੋਵਾਲ 'ਚ ਦੋ ਰੋਜ਼ਾ ਕਬੱਡੀ ਦਾ ਮਹਾਂਕੁੰਭ ਕੱਲ੍ਹ ਤੋਂ

ਹੁਸੈਨਪੁਰ, 17 ਫਰਵਰੀ (ਸੋਢੀ)-ਸ਼੍ਰੀ ਗੁਰੂ ਰਾਮ ਦਾਸ ਸਪੋਰਟਸ ਐਾਡ ਕਲਚਰਲ ਕਲੱਬ ਰਜ਼ਿ ਸੈਦੋਵਾਲ ਕਪੂਰਥਲਾ ਵਲੋਂ ਸਮੂਹ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਸੈਦੋਵਾਲ ਵਿਖੇ ਪ੍ਰਵਾਸੀ ਭਾਰਤੀ ਅਮਰੀਕ ਸਿੰਘ ਮੀਕਾ ...

ਪੂਰੀ ਖ਼ਬਰ »

ਅਨੰਦ ਕਾਲਜ ਆਫ਼ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲੇ 'ਚ ਪਹਿਲੇ ਤਿੰਨ ਸਥਾਨ ਜਿੱਤੇ

ਕਪੂਰਥਲਾ, 17 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਦੇ ਵਿਦਿਆਰਥੀਆਂ ਨੇ ਸਥਾਨਕ ਵਿਰਸਾ ਵਿਹਾਰ ਵਿਚ ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕਰਵਾਏ ਗਏ ਰੰਗੋਲੀ ਮੁਕਾਬਲੇ ਵਿਚ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਨੇਕੀ ਦੇ ਨਵਪ੍ਰਕਾਸ਼ਿਤ ਨਾਵਲ 'ਮਾਨਸ ਕੀ ਜਾਤ' 'ਤੇ ਗੋਸ਼ਟੀ 23 ਨੂੰ

ਕਪੂਰਥਲਾ, 17 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸਿਰਜਣਾ ਕੇਂਦਰ ਕਪੂਰਥਲਾ ਦੀ ਕਾਰਜਕਾਰਨੀ ਦੀ ਇਕ ਮੀਟਿੰਗ ਸਭਾ ਦੇ ਪ੍ਰਧਾਨ ਪ੍ਰੋ: ਆਸਾ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉੱਘੇ ਨਾਵਲਕਾਰ ਸੁਰਿੰਦਰ ਸਿੰਘ ਨੇਕੀ ਦੇ ਨਵਪ੍ਰਕਾਸ਼ਿਤ ਨਾਵਲ 'ਮਾਨਸ ਕੀ ਜਾਤ' ...

ਪੂਰੀ ਖ਼ਬਰ »

ਐਸ.ਡੀ.ਐਮ. ਭੁਲੱਥ ਦੀ ਅਗਵਾਈ ਹੇਠ ਵੱਖ ਵੱਖ ਟੀਮਾਂ ਵਲੋਂ ਸਕੂਲੀ ਬੱਸਾਂ ਦੀ ਚੈਕਿੰਗ

ਭੁਲੱਥ, 17 ਫਰਵਰੀ (ਮਨਜੀਤ ਸਿੰਘ ਰਤਨ)-ਐਸ.ਡੀ.ਐਮ. ਭੁਲੱਥ ਰਣਦੀਪ ਸਿੰਘ ਹੀਰ ਦੀ ਅਗਵਾਈ ਹੇਠ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਵਲੋਂ ਭੁਲੱਥ, ਬੇਗੋਵਾਲ ਅਤੇ ਨਡਾਲਾ ਵਿਖੇ ਵੱਖ-ਵੱਖ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਨਿਯਮਾਂ ਦੀ ਪਾਲਣਾ ਨਾਂ ਕਰਨ ਵਾਲੀਆਂ ...

ਪੂਰੀ ਖ਼ਬਰ »

ਪਿੰਡ ਬੋਹਾਨੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਫਗਵਾੜਾ, 17 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਬੋਹਾਨੀ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 643ਵੇਂ ਜਨਮ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਮੰਗ ਪੱਤਰ

ਕਪੂਰਥਲਾ, 17 ਫਰਵਰੀ (ਵਿ.ਪ੍ਰ.)-ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ 23 ਫਰਵਰੀ ਨੂੰ ਪਟਿਆਲਾ ਵਿਚ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਦੇ ਸਬੰਧ ਵਿਚ ਮੋਰਚੇ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਸਫਾਈ ਮੁਲਾਜ਼ਮ ਨਾ ਹੋਣ ਕਾਰਨ ਫੈਲ ਰਹੀ ਹੈ ਗੰਦਗੀ

ਸੁਲਤਾਨਪੁਰ ਲੋਧੀ, 17 ਫਰਵਰੀ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਕਰੋੜਾਂ ਦੀ ਲਾਗਤ ਨਾਲ ਰੇਲਵੇ ਵਿਭਾਗ ਵਲੋਂ ਅਪਗਰੇਡ ਕਰਕੇ ਇਕ ਨੰਬਰ ਰੇਲਵੇ ਸਟੇਸ਼ਨ ਬਣਾਇਆ ਗਿਆ ਹੈ ਪਰ ਰੇਲਵੇ ਵਿਭਾਗ ਵਲੋਂ ਉੱਥੇ ਸਫ਼ਾਈ ...

ਪੂਰੀ ਖ਼ਬਰ »

ਸ਼ਾਪਕੀਪਰਜ਼ ਐਸੋਸੀਏਸ਼ਨ ਨੇ ਦਿੱਤਾ ਐਸ.ਡੀ.ਐਮ. ਭੁਲੱਥ ਨੰੂ ਮੰਗ ਪੱਤਰ

ਭੁਲੱਥ, 17 ਫਰਵਰੀ (ਮਨਜੀਤ ਸਿੰਘ ਰਤਨ)-ਭੁਲੱਥ ਸ਼ਾਪਕੀਪਰਜ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਐਸ.ਡੀ.ਐਮ. ਭੁਲੱਥ ਰਣਦੀਪ ਸਿੰਘ ਹੀਰ ਨੂੰ ਇਕ ਮੰਗ ਪੱਤਰ ਦਿੱਤਾ, ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਕਸਬੇ ਅੰਦਰ ਟਰੈਫ਼ਿਕ ਦਾ ਬਹੁਤ ...

ਪੂਰੀ ਖ਼ਬਰ »

ਰਿਹਾਣਾ ਜੱਟਾਂ ਵਿਖੇ ਫੁੱਟਬਾਲ ਟੂਰਨਾਮੈਂਟ ਸਮਾਪਤ

ਫਗਵਾੜਾ, 17 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਿਖੇ ਸਵ: ਮੋਹਨ ਸਿੰਘ ਪਟਵਾਰੀ ਅਤੇ ਸਵ: ਤਰਲੋਕ ਸਿੰਘ ਪੀਟਾ ਦੀ ਯਾਦ ਵਿਚ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਮੇਸ਼ ਸਪੋਰਟਸ ਕਲੱਬ ਵਲੋਂ ਕਰਵਾਇਆ ਗਿਆ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਕੀਰਤਨ ਸਮਾਗਮ ਕਰਵਾਇਆ

ਫਗਵਾੜਾ, 17 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੈੱਲਫੇਅਰ ਸੁਸਾਇਟੀ ਸੁਖਚੈਨ ਨਗਰ ਫਗਵਾੜਾ ਅਤੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਲੋਂ ਸਮੂਹ ਸਾਧ ਸੰਗਤ ਦੇ ਭਰਪੂਰ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਸਕੂਲ ਬੱਸਾਂ ਦੀ ਜਾਂਚ ਦੌਰਾਨ 10 ਬੱਸਾਂ ਦੇ ਚਲਾਨ ਤੇ ਦੋ ਨੂੰ ਕੀਤਾ ਰਾਊਾਡਅਪ

ਸੁਲਤਾਨਪੁਰ ਲੋਧੀ, 17 ਫਰਵਰੀ (ਨਰੇਸ਼ ਹੈਪੀ, ਥਿੰਦ)-ਜ਼ਿਲ੍ਹਾ ਪੁਲਿਸ ਮੁਖੀ ਕਪੂਰਥਲਾ ਦੀਆਂ ਹਦਾਇਤਾਂ 'ਤੇ ਡੀ.ਐਸ.ਪੀ. ਸੁਲਤਾਨਪੁਰ ਲੋਧੀ ਸਵਰਨ ਸਿੰਘ ਬੱਲ ਦੀ ਨਿਗਰਾਨੀ ਹੇਠ ਥਾਣਾ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਨੇ ਸਕੂਲ ਦੇ ਖੁੱਲਣ ਦੇ ਸਮੇਂ ਅਤੇ ਛੁੱਟੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX