ਤਾਜਾ ਖ਼ਬਰਾਂ


ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  2 minutes ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  26 minutes ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  44 minutes ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  50 minutes ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 1 hour ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 1 hour ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 2 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 2 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਨਵਜੋਤ ਸਿੰਘ ਸਿੱਧੂ ਪੁੱਜੇ ਕਾਂਗਰਸ ਭਵਨ
. . .  about 3 hours ago
ਚੰਡੀਗੜ੍ਹ, 18 ਸਤੰਬਰ - ਨਵਜੋਤ ਸਿੰਘ ਸਿੱਧੂ ਕਾਂਗਰਸ ਭਵਨ ਪਹੁੰਚ...
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੇ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ ਸਮੇਤ ਕਈ ਮੰਤਰੀ ਅਤੇ ਵਿਧਾਇਕ
. . .  about 3 hours ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰੀ ਰਿਹਾਇਸ਼ 'ਤੇ ਪਹੁੰਚ ਚੁੱਕੇ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਪਣੇ ਸਾਥੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ...
ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਹੈ ਕਿ ਜੇਕਰ ਲੋਕ ਤੁਹਾਨੂੰ ਧੋਖੇ ਨਾਲ ਸਰਪਰਾਈਜ਼ ਦਿੰਦੇ ਹਨ ਤਾਂ...
ਸਿਸਵਾਂ ਫਾਰਮ ਹਾਊਸ ਤੋਂ ਰਵਾਨਾ ਹੋਏ ਕੈਪਟਨ
. . .  about 4 hours ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਸਵਾਂ ਫਾਰਮ ਤੋਂ ਰਵਾਨਾ ਹੋ ਗਏ ਹਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਸੰਪਾਦਕੀ

ਸ਼ਾਹੀਨ ਬਾਗ਼-ਨਵਾਂ ਮੋੜ

ਜਦੋਂ ਤੋਂ ਨਾਗਰਿਕਤਾ ਸੋਧ ਕਾਨੂੰਨ ਬਣਿਆ ਹੈ, ਉਸ ਸਮੇਂ ਤੋਂ ਹੀ ਦੇਸ਼ ਭਰ ਵਿਚ ਵੱਡੀ ਹਲਚਲ ਮਚੀ ਦਿਖਾਈ ਦੇ ਰਹੀ ਹੈ। ਸਰਕਾਰ ਦਾ ਪੱਖ ਇਹ ਰਿਹਾ ਹੈ ਕਿ ਗੁਆਂਢੀ ਤਿੰਨ ਮੁਸਲਿਮ ਦੇਸ਼ਾਂ ਤੋਂ ਹਿੰਦੂ ਅਤੇ ਹੋਰ ਘੱਟ-ਗਿਣਤੀਆਂ ਨਾਲ ਸਬੰਧਿਤ ਜਿਹੜੇ ਸ਼ਰਨਾਰਥੀ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਮੁਲਕਾਂ ਵਿਚਲੇ ਹਾਲਾਤ ਕਾਰਨ ਦਬਾਅ ਹੇਠ ਭਾਰਤ ਆਏ ਹਨ, ਉਨ੍ਹਾਂ ਨੂੰ ਭਾਰਤੀ ਨਾਗਰਿਕਤਾ ਦੇਣ ਲਈ ਨਿਯਮ ਸੌਖੇ ਕੀਤੇ ਜਾਣ ਤਾਂ ਜੋ ਦਹਾਕਿਆਂਬੱਧੀ ਇਸ ਦੇਸ਼ ਵਿਚ ਉਹ ਬਿਨਾਂ ਨਾਗਰਿਕਤਾ ਭਟਕਦੇ ਨਾ ਰਹਿਣ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਨ੍ਹਾਂ ਮੁਲਕਾਂ 'ਚੋਂ ਆਏ ਲੱਖਾਂ ਹੀ ਅਜਿਹੇ ਨਾਗਰਿਕਾਂ ਨੇ ਭਾਰਤ ਵਿਚ ਸ਼ਰਨ ਲਈ ਹੋਈ ਹੈ। ਪਰ ਉਨ੍ਹਾਂ 'ਚੋਂ ਬਹੁਤੇ ਲੰਮਾ ਸਮਾਂ ਗੁਜ਼ਰ ਜਾਣ 'ਤੇ ਅੱਜ ਵੀ ਭਾਰਤ ਦੇ ਨਾਗਰਿਕ ਬਣਨ ਦਾ ਇੰਤਜ਼ਾਰ ਕਰ ਰਹੇ ਹਨ। ਅਜਿਹਾ ਕਾਨੂੰਨ ਪਹਿਲਾਂ ਹੀ ਬਣਿਆ ਹੋਇਆ ਸੀ ਪਰ ਹੁਣ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗੱਠਜੋੜ ਸਰਕਾਰ ਨੇ ਇਸ ਵਿਚ ਸੋਧ ਕਰ ਕੇ ਨਵਾਂ ਕਾਨੂੰਨ ਬਣਾਇਆ ਹੈ।
ਇਸ ਵਿਚ ਮੁੱਖ ਨੁਕਤਾ ਇਹ ਵੀ ਹੈ ਕਿ ਇਸ ਸਮੇਂ ਦੌਰਾਨ ਇਨ੍ਹਾਂ ਦੇਸ਼ਾਂ ਵਿਚੋਂ ਆਉਣ ਵਾਲੇ ਮੁਸਲਿਮ ਫ਼ਿਰਕੇ ਦੇ ਲੋਕਾਂ ਨੂੰ ਨਾਗਰਿਕਤਾ ਨਹੀਂ ਦਿੱਤੀ ਜਾਏਗੀ। ਇਸ ਦੇ ਨਾਲ ਹੀ ਕੌਮੀ ਜਨਸੰਖਿਆ ਰਜਿਸਟਰ ਅਤੇ ਕੌਮੀ ਨਾਗਰਿਕਤਾ ਰਜਿਸਟਰ ਬਣਾਉਣ ਦੀ ਪ੍ਰਕਿਰਿਆ ਸਬੰਧੀ ਸਰਕਾਰ ਵਲੋਂ ਹਦਾਇਤਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਵੀ ਘੱਟ ਗਿਣਤੀਆਂ ਵਿਰੋਧੀ ਸਮਝਿਆ ਜਾ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਜਿਥੇ ਵਿਰੋਧੀ ਪਾਰਟੀਆਂ ਨੇ ਸਖ਼ਤ ਇਤਰਾਜ਼ ਕਰਦੇ ਹੋਏ ਦੇਸ਼ ਦੀ ਸੰਸਦ ਅਤੇ ਵਿਧਾਨ ਸਭਾਵਾਂ ਵਿਚ ਜ਼ੋਰਦਾਰ ਆਵਾਜ਼ ਉਠਾਈ ਹੈ, ਉਥੇ ਮੁਲਕ ਭਰ ਵਿਚ ਵੀ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਧਿਰਾਂ ਵਲੋਂ ਧਰਨੇ ਅਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਲੋਕਾਂ ਦਾ ਵੱਡਾ ਹੁੰਗਾਰਾ ਵੀ ਮਿਲਿਆ ਹੈ। ਇਹ ਵੀ ਕਿ ਇਨ੍ਹਾਂ ਧਰਨਿਆਂ ਵਿਚ ਸਾਰੇ ਫ਼ਿਰਕਿਆਂ ਦੇ ਲੋਕ ਪੂਰੇ ਜੋਸ਼ ਨਾਲ ਸ਼ਾਮਿਲ ਹੋਏ ਹਨ ਅਤੇ ਹੋ ਰਹੇ ਹਨ। ਜਿਥੇ ਸਰਕਾਰ ਸੰਸਦ ਰਾਹੀਂ ਬਣਾਏ ਗਏ ਇਸ ਕਾਨੂੰਨ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ ਹੈ, ਉਥੇ ਇਸ ਕਾਨੂੰਨ ਦੇ ਵਿਰੋਧੀਆਂ ਵਲੋਂ ਹਰ ਹੀਲੇ ਇਸ ਨੂੰ ਵਾਪਸ ਲੈਣ ਲਈ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਵਿਚ ਸਿਆਸੀ ਪਾਰਟੀਆਂ, ਯੂਨੀਵਰਸਿਟੀਆਂ ਦੇ ਵਿਦਿਆਰਥੀ ਅਤੇ ਆਮ ਨਾਗਰਿਕ ਸ਼ਾਮਿਲ ਹਨ। ਪੱਛਮੀ ਬੰਗਾਲ, ਕਰਨਾਟਕ, ਤਾਮਿਲਨਾਡੂ ਅਤੇ ਮਹਾਰਾਸ਼ਟਰ ਵਰਗੇ ਰਾਜਾਂ ਵਿਚ ਵੀ ਇਸ ਕਾਨੂੰਨ ਵਿਰੁੱਧ ਭਰਵੇਂ ਮੁਜ਼ਾਹਰੇ ਹੋ ਰਹੇ ਹਨ। ਇਸ ਦੇ ਨਾਲ ਹੀ ਲਗਪਗ ਪਿਛਲੇ ਦੋ ਮਹੀਨੇ ਤੋਂ ਜਿਹੜੀ ਖ਼ਬਰ ਇਸ ਅੰਦੋਲਨ ਦਾ ਕੇਂਦਰ ਬਿੰਦੂ ਬਣੀ ਰਹੀ ਹੈ, ਉਹ ਦਿੱਲੀ ਦਾ ਸ਼ਾਹੀਨ ਬਾਗ਼ ਹੈ, ਜਿਥੇ ਪਿਛਲੀ 16 ਦਸੰਬਰ ਤੋਂ ਦਿੱਲੀ ਅਤੇ ਨੋਇਡਾ ਨੂੰ ਜੋੜਨ ਵਾਲੀ ਮੁੱਖ ਸੜਕ ਨੂੰ ਮੁਜ਼ਾਹਰਾਕਾਰੀਆਂ ਨੇ ਬੰਦ ਕੀਤਾ ਹੋਇਆ ਹੈ। ਚਾਹੇ ਇਸ ਵਿਚ ਪ੍ਰਤੱਖ ਰੂਪ ਵਿਚ ਸਿਆਸੀ ਪਾਰਟੀਆਂ ਸ਼ਾਮਿਲ ਨਹੀਂ ਹਨ ਪਰ ਮੁਜ਼ਾਹਰਾਕਾਰੀਆਂ ਵਿਚ ਵੱਡੀ ਗਿਣਤੀ ਵਿਚ ਛੋਟੀ ਉਮਰ ਤੋਂ ਲੈ ਕੇ ਵੱਡੀ ਉਮਰ ਤੱਕ ਦੀਆਂ ਔਰਤਾਂ ਸ਼ਾਮਿਲ ਹਨ।
ਇਸ ਧਰਨੇ ਨੇ ਇਕ ਅਜੀਬ ਸਥਿਤੀ ਪੈਦਾ ਕਰ ਦਿੱਤੀ ਹੈ। ਇਹ ਮੁਜ਼ਾਹਰਾਕਾਰੀ ਇਸ ਗੱਲ 'ਤੇ ਵੀ ਅੜੇ ਹੋਏ ਹਨ ਕਿ ਬਣੇ ਇਸ ਨਵੇਂ ਕਾਨੂੰਨ ਨੂੰ ਵਾਪਸ ਲੈਣ ਤੋਂ ਬਗੈਰ ਧਰਨਾ ਵਾਪਸ ਨਹੀਂ ਲਿਆ ਜਾਏਗਾ। ਦਿੱਲੀ-ਨੋਇਡਾ ਸੜਕ ਬੇਹੱਦ ਆਵਾਜਾਈ ਵਾਲੀ ਹੈ, ਜਿਸ ਤੋਂ ਨਿੱਤ ਦਿਨ ਲੱਖਾਂ ਹੀ ਵਾਹਨ ਗੁਜ਼ਰਦੇ ਹਨ। ਇਸ ਦੇ ਬੰਦ ਹੋਣ ਨਾਲ ਇਥੋਂ ਆਉਣ-ਜਾਣ ਲਈ ਲੱਖਾਂ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀ 'ਚੋਂ ਗੁਜ਼ਰਨਾ ਪੈ ਰਿਹਾ ਹੈ, ਜਿਨ੍ਹਾਂ ਵਿਚ ਸਕੂਲਾਂ ਨੂੰ ਜਾਣ ਵਾਲੇ ਬੱਚੇ ਵੀ ਸ਼ਾਮਿਲ ਹਨ। ਧਰਨਾਕਾਰੀਆਂ ਵਲੋਂ ਇਹ ਸੜਕ ਰੋਕਣ ਨਾਲ ਅੱਧੇ ਘੰਟੇ ਦਾ ਇਹ ਰਸਤਾ ਵੱਖ-ਵੱਖ ਸੜਕਾਂ ਰਾਹੀਂ ਤਿੰਨ ਘੰਟੇ ਤੋਂ ਵੀ ਵਧੇਰੇ ਦਾ ਸਮਾਂ ਲੈਂਦਾ ਹੈ, ਜਿਸ ਕਾਰਨ ਇਸ ਇਲਾਕੇ ਦਾ ਸਮੁੱਚਾ ਜਨਜੀਵਨ ਉੱਖੜ ਚੁੱਕਾ ਹੈ। ਨਾ ਹੀ ਕੇਂਦਰ ਸਰਕਾਰ ਨੇ, ਨਾ ਹੀ ਪੁਲਿਸ ਨੇ ਅਤੇ ਨਾ ਹੀ ਦਿੱਲੀ ਸਰਕਾਰ ਨੇ ਇਸ ਧਰਨੇ ਨੂੰ ਚੁਕਵਾਉਣ ਲਈ ਕੋਈ ਬਹੁਤੇ ਯਤਨ ਕੀਤੇ ਹਨ। ਇਸ ਲਈ ਹੁਣ ਦੇਸ਼ ਦੀ ਸਰਬਉੱਚ ਅਦਾਲਤ ਨੂੰ ਇਸ ਮਾਮਲੇ ਵਿਚ ਦਖ਼ਲ ਦੇਣਾ ਪਿਆ ਹੈ। ਅਦਾਲਤ ਨੇ ਸੋਮਵਾਰ ਨੂੰ ਦੋ ਵਕੀਲਾਂ ਸੰਜੇ ਹੇਗੜੇ, ਸਾਧਨਾ ਰਾਮਾਚੰਦਰਨ ਅਤੇ ਉਨ੍ਹਾਂ ਨਾਲ ਸਾਬਕਾ ਅਧਿਕਾਰੀ ਵਜ਼ਾਹਤ ਹਬੀਬ ਉੱਲਾ ਨੂੰ ਇਹ ਮਸਲਾ ਹੱਲ ਕਰਨ ਲਈ ਧਰਨੇ 'ਤੇ ਬੈਠੀਆਂ ਮੁਜ਼ਾਹਰਾਕਾਰੀ ਔਰਤਾਂ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਇਨ੍ਹਾਂ ਤਿੰਨਾਂ ਨੇ ਉਥੇ ਜਾ ਕੇ ਵਿਰੋਧ ਪ੍ਰਗਟ ਕਰ ਰਹੀਆਂ ਔਰਤਾਂ ਨਾਲ ਗੱਲਬਾਤ ਕੀਤੀ ਹੈ। ਵਾਰਤਾਕਾਰਾਂ ਨੇ ਕਿਹਾ ਹੈ ਕਿ ਸਰਬਉੱਚ ਅਦਾਲਤ ਨੇ ਮੁਜ਼ਾਹਰਾ ਕਰਨ ਦੇ ਉਨ੍ਹਾਂ ਦੇ ਅਧਿਕਾਰ ਨੂੰ ਬਰਕਰਾਰ ਰੱਖਿਆ ਹੈ ਪਰ ਹੋਰ ਨਾਗਰਿਕਾਂ ਦੇ ਅਧਿਕਾਰ ਵੀ ਹਨ। ਇਸ ਲਈ ਛੇਤੀ ਤੋਂ ਛੇਤੀ ਇਸ ਸਮੱਸਿਆ ਨੂੰ ਸੁਲਝਾਇਆ ਜਾਣਾ ਜ਼ਰੂਰੀ ਹੈ ਪਰ ਮੁਜ਼ਾਹਰਾਕਾਰੀਆਂ ਦਾ ਕਹਿਣਾ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਹਟਾਏ ਜਾਣ ਤੋਂ ਬਾਅਦ ਹੀ ਇਹ ਧਰਨਾ ਚੁੱਕਿਆ ਜਾਏਗਾ, ਇਸ ਲਈ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਪਰ ਵਾਰਤਾਕਾਰਾਂ ਨੇ ਆਉਂਦੇ ਦਿਨਾਂ ਵਿਚ ਵੀ ਇਸ ਮਸਲੇ ਨੂੰ ਹੱਲ ਕਰਨ ਲਈ ਗੱਲਬਾਤ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਅਸੀਂ ਸਮਝਦੇ ਹਾਂ ਕਿ ਲੋਕਤੰਤਰ ਵਿਚ ਆਪਣਾ ਵਿਰੋਧ ਜਤਾਉਣ ਅਤੇ ਆਪਣੀ ਗੱਲ ਨੂੰ ਹਰ ਮੰਚ 'ਤੇ ਰੱਖਣ ਦਾ ਸਭ ਨੂੰ ਅਧਿਕਾਰ ਹੈ ਪਰ ਜ਼ਬਰਦਸਤੀ ਜਨਤਕ ਥਾਵਾਂ 'ਤੇ, ਖ਼ਾਸ ਤੌਰ 'ਤੇ ਸੜਕਾਂ ਅਤੇ ਪੁਲਾਂ 'ਤੇ ਧਰਨੇ ਲਾ ਕੇ ਜਨਜੀਵਨ ਨੂੰ ਠੱਪ ਕਰਨ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਅਸੀਂ ਕੇਂਦਰ ਸਰਕਾਰ ਤੋਂ ਅਜੇ ਵੀ ਉਮੀਦ ਰੱਖਦੇ ਹਾਂ ਕਿ ਉਹ ਪੂਰੀ ਸਰਗਰਮੀ ਨਾਲ ਸਾਰੀਆਂ ਧਿਰਾਂ ਨਾਲ ਗੱਲਬਾਤ ਕਰ ਕੇ ਸ਼ਾਹੀਨ ਬਾਗ਼ ਦੇ ਦੋ ਮਹੀਨੇ ਤੋਂ ਚੱਲੇ ਆ ਰਹੇ ਧਰਨੇ ਦਾ ਕੋਈ ਸੰਤੁਸ਼ਟੀਜਨਕ ਹੱਲ ਕੱਢਣ ਲਈ ਯਤਨਸ਼ੀਲ ਹੋਵੇਗੀ।

-ਬਰਜਿੰਦਰ ਸਿੰਘ ਹਮਦਰਦ

ਪੰਜਾਬੀਓ, ਆਪਣੀ ਮਾਂ-ਬੋਲੀ ਅਪਣਾਓ

ਕੌਮਾਂਤਰੀ ਮਾਂ-ਬੋਲੀ ਦਿਵਸ 'ਤੇ ਵਿਸ਼ੇਸ਼ ਆਜ਼ਾਦੀ ਪਿੱਛੋਂ ਦੇਸ਼ ਵਿਚ ਸੂਬਿਆਂ ਦਾ ਪੁਨਰਗਠਨ ਕਰਨ ਸਮੇਂ ਬੋਲੀ ਨੂੰ ਆਧਾਰ ਬਣਾਇਆ ਗਿਆ ਸੀ ਪਰ ਪੰਜਾਬ ਨੂੰ ਉਦੋਂ ਦੋਭਾਸ਼ੀ ਸੂਬਾ ਬਣਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਪੰਜਾਬੀ ਸੂਬੇ ਲਈ ਅੰਦੋਲਨ ਚਲਾਇਆ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ

ਅੱਜ ਲਈ ਵਿਸ਼ੇਸ਼ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਿੱਖਾਂ ਦਾ ਉਹ ਮੁਕੱਦਸ ਅਸਥਾਨ ਹੈ, ਜਿਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਸਮੇਂ ਇਹ ਨਗਰ ਰਾਏ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਗੁਰੂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਕਾਂਗਰਸ ਵਿਚ ਵਧ ਰਹੀ ਹੈ ਬੇਚੈਨੀ

ਕਾਂਗਰਸ ਪਾਰਟੀ ਦੀ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹੋਈ ਦੁਰਗੱਤੀ ਨੇ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੂੰ ਫ਼ਿਕਰ ਵਿਚ ਪਾ ਦਿੱਤਾ ਹੈ। ਕਿਉਂਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਸਿਰਫ ਦੋ ਸਾਲ ਹੀ ਬਾਕੀ ਹਨ ਕੈਪਟਨ ਸਰਕਾਰ ਦੌਰਾਨ ਪੰਜਾਬ ਦੀ ਆਰਥਿਕ ਹਾਲਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX