ਤਾਜਾ ਖ਼ਬਰਾਂ


ਅਮਿਤ ਸ਼ਾਹ ਦੀ ਸੁਰੱਖਿਆ ਸਮੀਖਿਆ ਮੀਟਿੰਗ, 370 ਹਟਾਏ ਜਾਣ ਤੋਂ ਬਾਅਦ ਪਹਿਲਾ ਜੰਮੂ - ਕਸ਼ਮੀਰ ਦੌਰਾ
. . .  8 minutes ago
ਸ੍ਰੀਨਗਰ, 23 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਸੁਰੱਖਿਆ ਸਮੀਖਿਆ ਮੀਟਿੰਗ ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਦਾ ਇਹ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ...
ਜਲ੍ਹਿਆਂਵਾਲਾ ਬਾਗ਼ ਦੇ ਇਤਿਹਾਸਕ ਸਰੂਪ ਦੇ ਨਾਲ ਕੀਤੀ ਛੇੜਛਾੜ ਖ਼ਿਲਾਫ਼ ਵੱਖ - ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ
. . .  32 minutes ago
ਅੰਮ੍ਰਿਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ) - ਜਲ੍ਹਿਆਂਵਾਲਾ ਬਾਗ਼ ਦੇ ਇਤਿਹਾਸਕ ਸਰੂਪ ਅਤੇ ਪ੍ਰਮਾਣਿਤ ਤੱਥਾਂ ਨਾਲ ਕੀਤੀ ਗਈ ਕਥਿਤ ਛੇੜਛਾੜ ਦੇ ਖ਼ਿਲਾਫ਼ ਅਤੇ ਇਸ ਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ ਹੇਠ ਸਮੂਹ...
ਸੁਰੱਖਿਆ ਬਲਾਂ ਦੀ ਪੁਣਛ ਜ਼ਿਲ੍ਹੇ ਵਿਚ ਅੱਤਵਾਦ ਵਿਰੋਧੀ ਮੁਹਿੰਮ ਜਾਰੀ
. . .  42 minutes ago
ਪੁਣਛ, 23 ਅਕਤੂਬਰ - ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਜੰਗਲੀ ਖੇਤਰ ਵਿਚ ਅੱਤਵਾਦ ਵਿਰੋਧੀ ਮੁਹਿੰਮ ਜਾਰੀ ਹੈ। ਜ਼ਿਕਰਯੋਗ ਹੈ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸੁਰੱਖਿਆ ਸਥਿਤੀ ਦਾ...
ਦੂਸ਼ਿਤ ਪਾਣੀ ਕਾਰਨ ਅਮਰੀਕਾ ਦੇ ਬੈਨਟਨ ਹਾਰਬਰ ਸ਼ਹਿਰ ਵਿਚ ਹੰਗਾਮੀ ਸਥਿਤੀ ਐਲਾਨੀ
. . .  53 minutes ago
ਸੈਕਰਾਮੈਂਟੋ, 23 ਅਕਤੂਬਰ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਮਿਸ਼ੀਗਨ ਸੂਬੇ ਦੇ ਸ਼ਹਿਰ ਬੈਨਟਨ ਹਾਰਬਰ ਵਿਚ ਪਾਣੀ ਦੀਆਂ ਪਾਈਪਾਂ ਵਿਚ ਦੂਸ਼ਿਤ ਪਾਣੀ ਆਉਣ ਕਾਰਨ ਅਧਿਕਾਰੀਆਂ ਨੂੰ ਹੰਗਾਮੀ ਸਥਿਤੀ ਦਾ ਐਲਾਨ ਕਰਨਾ ਪਿਆ ਹੈ। ਮੇਅਰ ਨੇ ਕਿਹਾ ਹੈ ਕਿ ਇਹ ਕਦਮ ਇਸ ...
ਹੱਤਿਆ ਦੇ ਦੋਸ਼ੀ ਸਮਿਥ ਨੂੰ ਲਾਇਆ ਜ਼ਹਿਰ ਦਾ ਟੀਕਾ, ਤਕਰੀਬਨ 30 ਸਾਲਾ ਬਾਅਦ ਪੀੜਤ ਪਰਿਵਾਰ ਨੂੰ ਮਿਲਿਆ ਨਿਆਂ
. . .  57 minutes ago
ਸੈਕਰਾਮੈਂਟੋ, 23 ਅਕਤੂਬਰ (ਹੁਸਨ ਲੜੋਆ ਬੰਗਾ) - ਬਹੁਤ ਹੀ ਬੇਰਹਿਮੀ ਨਾਲ 30 ਸਾਲ ਪਹਿਲਾਂ ਹੋਈ ਹੱਤਿਆ ਦੇ ਦੋਸ਼ੀ ਵਿਲੀ ਬੀ ਸਮਿਥ ਨੂੰ ਜ਼ਹਿਰ ਦਾ ਟੀਕਾ ਲਾ ਕੇ ਮੌਤ ਦੀ ਸਜ਼ਾ ਦਿੱਤੀ ਗਈ। ਸੁਪਰੀਮ ਕੋਰਟ ਵਲੋਂ ਦੋਸ਼ੀ ਦੁਆਰਾ ਆਖ਼ਰੀ ਪਲਾਂ ਵਿਚ...
ਐਂਟੀ ਨਾਰਕੋਟਿਕਸ ਸੈੱਲ ਨੇ ਗਾਂਜਾ ਵੇਚਣ ਵਾਲੇ ਦੋ ਵਿਅਕਤੀ ਕੀਤੇ ਕਾਬੂ
. . .  about 1 hour ago
ਪੁਣੇ (ਮਹਾਰਾਸ਼ਟਰ), 23 ਅਕਤੂਬਰ - ਪੁਣੇ ਸਿਟੀ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਗਾਂਜਾ ਨੂੰ ਆਪਣੇ ਖੇਤ ਵਿਚ ਪੈਦਾ ਕਰ ਕੇ ਵਪਾਰਕ ਤੌਰ 'ਤੇ ਵੇਚਣ ਵਿਚ ਸ਼ਾਮਿਲ ਸਨ। 11 ਲੱਖ ਰੁਪਏ ਦੀ ਕੀਮਤ ਦੇ ਗਾਂਜੇ ਦੇ ਕੁੱਲ ...
ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਅਮਿਤ ਸ਼ਾਹ ਪਹੁੰਚੇ ਸ੍ਰੀਨਗਰ
. . .  about 1 hour ago
ਸ੍ਰੀਨਗਰ, 23 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ 'ਤੇ ਸ੍ਰੀਨਗਰ...
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਮ੍ਰਿਤਕ ਆਸ਼ਰਿਤ ਦੀ ਪਾਲਿਸੀ ਲਾਗੂ ਕਰਨ ਸਬੰਧੀ ਕਮੇਟੀ ਦਾ ਗਠਨ
. . .  about 1 hour ago
ਮਲੌਦ, 23 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਚਰਨਜੀਤ ਸਿੰਘ ਦਿਉਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਬਿਜਲੀ ਬੋਰਡ ਵਿਚ ਤਰਸ ਦੇ ਆਧਾਰ 'ਤੇ ਨੌਕਰੀਆਂ ਦੀ ਮੰਗ ਬਾਰੇ ਸਾਲ 2004 ਤੋਂ 2011 ਦੌਰਾਨ ਮ੍ਰਿਤਕ...
ਅਦਾਕਾਰਾ ਮੀਨੂੰ ਮੁਮਤਾਜ਼ ਦਾ 79 ਸਾਲ ਦੀ ਉਮਰ ਦਿਹਾਂਤ
. . .  about 1 hour ago
ਮੁੰਬਈ, 23 ਅਕਤੂਬਰ - ਹਿੰਦੀ ਫਿਲਮਾਂ ਦੀ ਉੱਘੀ ਅਦਾਕਾਰਾ ਮੀਨੂੰ ਮੁਮਤਾਜ਼ ਦਾ 79 ਸਾਲ ਦੀ ਉਮਰ ਵਿਚ ਕੈਨੇਡਾ ਵਿਚ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਭਰਾ ...
ਸੀ.ਆਈ.ਐੱਸ.ਸੀ.ਈ.ਨੇ ਆਈ.ਸੀ.ਐੱਸ.ਈ. 10 ਵੀਂ ਅਤੇ ਆਈ.ਐੱਸ.ਸੀ. ਕਲਾਸ 12 ਸਮੈਸਟਰ 1 ਦੀਆਂ ਪ੍ਰੀਖਿਆਵਾਂ ਦੀ ਤਾਰੀਖ਼ ਕੀਤੀ ਜਾਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਆਈ.ਸੀ.ਐੱਸ.ਈ. 10 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੁਣ 29 ਨਵੰਬਰ ਤੋਂ 16 ਦਸੰਬਰ ਦਰਮਿਆਨ ਹੋਣਗੀਆਂ ਅਤੇ 12 ਵੀਂ ਦੀਆਂ ਆਈ.ਐੱਸ.ਸੀ. ਦੀਆਂ ਪ੍ਰੀਖਿਆਵਾਂ 22 ਨਵੰਬਰ ਤੋਂ 20 ਦਸੰਬਰ ਤੱਕ ਹੋਣਗੀਆਂ...
ਦਿੱਲੀ ਪੁਲਿਸ ਨੇ ਕੀਤਾ ਅੰਤਰਰਾਜੀ 'ਜਬਰ-ਜਨਾਹ' ਗਿਰੋਹ ਦਾ ਮਾਸਟਰਮਾਈਂਡ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਅੰਤਰਰਾਜੀ 'ਜਬਰ-ਜਨਾਹ' ਗਿਰੋਹ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕੀਤਾ ਹੈ। ਕ੍ਰਾਈਮ ਬਰਾਂਚ ਨੇ ਕਿਹਾ ਕਿ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਈ ਲੋਕਾਂ ਤੋਂ ਕਥਿਤ ਤੌਰ 'ਤੇ ਉਨ੍ਹਾਂ ਦੇ 'ਇਤਰਾਜ਼ਯੋਗ ਵੀਡੀਓ' ਨੂੰ ਪ੍ਰਸਾਰਿਤ...
ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ
. . .  about 2 hours ago
ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ) - ਫਗਵਾੜਾ ਹੁਸ਼ਿਆਰਪੁਰ ਸੜਕ 'ਤੇ ਸਥਿਤ ਪਿੰਡ ਖੁਰਮਪੁਰ ਵਿਖੇ ਇਕ 67 ਸਾਲਾ ਵਿਅਕਤੀ ਨੇ ਪਿੱਲਰ ਨਾਲ ਲਟਕ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮ੍ਰਿਤਕ ਦੀ ਪਛਾਣ ਸਰਵਨ ਸਿੰਘ ਪੁੱਤਰ ਰਤਨ ਸਿੰਘ ਵਜੋਂ ...
ਪਿਛਲੇ 24 ਘੰਟਿਆਂ ਵਿਚ 16,326 ਨਵੇਂ ਕੇਸ, 666 ਮੌਤਾਂ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,326 ਨਵੇਂ ਕੇਸ ਅਤੇ 666 ਮੌਤਾਂ ਹੋਈਆਂ ਹਨ | ਸਰਗਰਮ ਮਾਮਲੇ ਇਸ ਸਮੇਂ 1,73,728 ...
ਜੰਮੂ-ਕਸ਼ਮੀਰ : ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ
. . .  about 3 hours ago
ਸ੍ਰੀਨਗਰ, 23 ਅਕਤੂਬਰ - ਪੀਰ ਕੀ ਗਲੀ ਖੇਤਰ ਵਿਚ ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ ਕਰ ਦਿੱਤਾ ਗਿਆ ਹੈ | ਜੰਮੂ ਅਤੇ ਕਸ਼ਮੀਰ ਟ੍ਰੈਫਿਕ ਪੁਲਿਸ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸੜਕ ਸ਼ੋਪੀਆਂ ਜ਼ਿਲ੍ਹੇ ...
ਜੰਮੂ -ਕਸ਼ਮੀਰ ਪਹਿਲਗਾਮ 'ਚ ਸੀਜ਼ਨ ਦੀ ਪਹਿਲੀ ਬਰਫ਼ ਪਈ
. . .  about 3 hours ago
ਜੰਮੂ -ਕਸ਼ਮੀਰ, 23 ਅਕਤੂਬਰ - ਜੰਮੂ -ਕਸ਼ਮੀਰ ਪਹਿਲਗਾਮ 'ਚ ਸੀਜ਼ਨ ਦੀ ਪਹਿਲੀ ਬਰਫ਼ ....
ਹਰਸੀਲ 'ਚ ਲਾਪਤਾ ਹੋਏ 11 ਟ੍ਰੈਕਰਾਂ ਦੇ ਸਮੂਹ ਵਿਚੋਂ 7 ਟ੍ਰੈਕਰਾਂ ਦੀਆਂ ਲਾਸ਼ਾਂ ਬਰਾਮਦ
. . .  about 3 hours ago
ਉੱਤਰਾਖੰਡ, 23 ਅਕਤੂਬਰ - ਉੱਤਰਾਖੰਡ ਦੇ ਡੀ.ਜੀ.ਪੀ. ਅਸ਼ੋਕ ਕੁਮਾਰ ਨੇ ਦੱਸਿਆ ਕਿ ਹਰਸੀਲ ਵਿਚ ਲਾਪਤਾ ਹੋਏ 11 ਟ੍ਰੈਕਰਾਂ ਦੇ ਸਮੂਹ ਵਿਚੋਂ 7 ਟ੍ਰੈਕਰਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ, 2 ਨੂੰ ਬਚਾਇਆ ਗਿਆ ਅਤੇ 2 ਲਾਪਤਾ ਹਨ। ਲਮਖਾਗਾ ਪਾਸ ਦੇ ਨੇੜੇ....
ਸਵਰਨੀਮ ਵਿਜੇ ਮਸ਼ਾਲ ਕੱਲ੍ਹ ਮਨੀਪੁਰ ਦੇ ਕੇਥਲਮਨਬੀ ਪਹੁੰਚੀ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ - 1971 ਦੀ ਜੰਗ ਵਿਚ ਪਾਕਿਸਤਾਨ ਉੱਤੇ ਭਾਰਤ ਦੀ ਜਿੱਤ ਦੀ 50 ਵੀਂ ਵਰ੍ਹੇਗੰਢ ਦੇ ਜਸ਼ਨਾਂ ਦੀ ਸ਼ੁਰੂਆਤ ਦੇ ਸਿਲਸਿਲੇ ਵਿਚ ਪਿਛਲੇ ਸਾਲ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਪ੍ਰਕਾਸ਼ਿਤ....
ਬਰਨਾਲਾ ਬੱਸ ਸਟੈਂਡ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ
. . .  about 4 hours ago
ਬਰਨਾਲਾ 23 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ) - ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬੱਸ ਸਟੈਂਡ ਬਰਨਾਲਾ ਵਿਖੇ ਪਹੁੰਚੇ ਹਨ। ਜਿਨ੍ਹਾਂ ਵਲੋਂ ਬੱਸ ਸਟੈਂਡ ਵਿਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ....
ਮਮਤਾ ਬੈਨਰਜੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 28 ਅਕਤੂਬਰ ਨੂੰ ਗੋਆ ਦਾ ਦੌਰਾ ਕਰੇਗੀ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਨੇਤਾ ਮਮਤਾ ਬੈਨਰਜੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ....
ਸੀਰੀਆ 'ਚ ਅਮਰੀਕੀ ਡਰੋਨ ਹਮਲੇ 'ਚ ਅਲ-ਕਾਇਦਾ ਦਾ ਸੀਨੀਅਰ ਆਗੂ ਮਾਰਿਆ ਗਿਆ
. . .  about 4 hours ago
ਸੀਰੀਆ, 23 ਅਕਤੂਬਰ - ਸੀਰੀਆ ਵਿਚ ਅਮਰੀਕੀ ਡਰੋਨ ਹਮਲੇ ਵਿਚ ਅਲ-ਕਾਇਦਾ ਦਾ ਸੀਨੀਅਰ ਆਗੂ ਮਾਰਿਆ ....
22 ਅਕਤੂਬਰ ਪਾਕਿਸਤਾਨ ਦੇ ਅੱਤਿਆਚਾਰਾਂ ਦੀ ਯਾਦ ਦਿਵਾਉਂਦਾ ਹੈ ਅਤੇ ਹਮੇਸ਼ਾ ਕਾਲਾ ਦਿਨ ਰਹੇਗਾ - ਉਪ ਰਾਜਪਾਲ
. . .  about 4 hours ago
ਜੰਮੂ-ਕਸ਼ਮੀਰ, 23 ਅਕਤੂਬਰ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦਾ ਕਹਿਣਾ ਹੈ ਕਿ ਪਾਕਿਸਤਾਨੀ ਅੱਤਵਾਦੀ ਹਮਲੇ ਦਾ ਜ਼ਖ਼ਮ ਅਜੇ ਵੀ ਤਾਜ਼ਾ ਹੈ। 22 ਅਕਤੂਬਰ ਪਾਕਿਸਤਾਨ ਦੇ ਅੱਤਿਆਚਾਰਾਂ ਦੀ ਯਾਦ ਦਿਵਾਉਂਦਾ ਹੈ ਅਤੇ....
ਪੁਣੇ : ਨਾਵਲ ਪੁਲ ਦੇ ਕੋਲ ਹੋਏ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਅਤੇ ਲਗਭਗ 12 ਜ਼ਖਮੀ ਹੋਏ
. . .  about 5 hours ago
ਮਹਾਰਾਸ਼ਟਰ, 23 ਅਕਤੂਬਰ - ਬੀਤੀ ਰਾਤ ਪੁਣੇ ਦੇ ਨਾਵਲ ਪੁਲ ਦੇ ਕੋਲ ਹੋਏ ਇਕ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਪੰਜਾਬ ਕੈਬਨਿਟ ਦੀ 25 ਅਕਤੂਬਰ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
. . .  1 day ago
ਜੰਮੂ -ਕਸ਼ਮੀਰ: ਐਨ.ਆਈ.ਏ. ਨੇ 6 ਥਾਵਾਂ 'ਤੇ ਕੀਤੀ ਛਾਪੇਮਾਰੀ, 8 ਲੋਕਾਂ ਨੂੰ ਕੀਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅੱਜ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਥੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਬੈਠਕ ਕਰਕੇ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਇਸ ਮੌਕੇ ਸਖ਼ਤੀ ਨਾਲ ਹਦਾਇਤ ਕੀਤੀ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੀਮਾਂ ਪ੍ਰਭਾਵੀ ਅਤੇ ਸਮਾਂਬੱਧ ਤਰੀਕੇ ਨਾਲ ਲਾਗੂ ਕੀਤੀਆਂ ਜਾਣ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਅਤੇ ਡੈਪੋ ਪ੍ਰਾਜੈਕਟ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇ ਅਤੇ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਸ਼ੁੱਧ ਵਸਤਾਂ ਮਿਲਣ | ਉਨ੍ਹਾਂ ਕ ਹਦਾਇਤ ਕੀਤੀ ਕਿ ਨਸ਼ਿਆਂ ਅਤੇ ਖਾਣ-ਪੀਣ ਦੀਆਂ ਵਸਤਾਂ ਵਿਚ ਮਿਲਾਵਟ ਨੂੰ ਸਖ਼ਤੀ ਨਾਲ ਰੋਕਿਆ ਜਾਵੇ | ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਉਨ੍ਹਾਂ ਨੂੰ ਜੀ ਆਇਆ ਨੂੰ ਕਿਹਾ ਅਤੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਪ੍ਰਾਜੈਕਟਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਅਨੁਰਾਗ ਵਰਮਾ ਨੇ ਵਿਭਾਗਾਂ ਨੂੰ ਜਿੱਥੇ ਖਾਣ-ਪੀਣ ਦੀਆਂ ਵਸਤਾਂ ਦੇ ਜ਼ਿਆਦਾ ਤੋਂ ਜ਼ਿਆਦਾ ਨਮੂਨੇ ਲੈਣ ਲਈ ਕਿਹਾ ਉਥੇ ਹੀ ਨਮੂਨੇ ਫ਼ੇਲ੍ਹ ਹੋਣ ਵਾਲਿਆਂ ਿਖ਼ਲਾਫ਼ ਸਖ਼ਤੀ ਕਾਰਵਾਈ ਦੇ ਹੁਕਮ ਵੀ ਦਿੱਤੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਖਾਦਾਂ ਅਤੇ ਕੀਟਨਾਸ਼ਕਾਂ ਦੇ ਨਮੂਨੇ ਪਿਛਲੇ ਸਮੇਂ ਵਿਚ ਫ਼ੇਲ੍ਹ ਹੋਏ ਹਨ ਉਨ੍ਹਾਂ ਦੇ ਲਾਇਸੈਂਸ ਰੱਦ ਕਰਨ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਜ਼ਬਤ ਕਰਨ ਲਈ 18 ਕੇਸ ਤਿਆਰ ਕਰਕੇ ਭੇਜੇ ਗਏ ਹਨ | ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਕੁਮਾਰ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੱਤੀ, ਜਦਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਿੰਦਰ ਸਿੰਘ ਸਰਾ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹੇ ਵਿਚ 48943 ਲੋਕਾਂ ਨੂੰ ਲਾਭ ਦਿੱਤਾ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਮਾਰਟ ਵਿਲੇਜ ਸਕੀਮ ਤਹਿਤ 10.28 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਜਦ ਕਿ 14ਵੇਂ ਵਿੱਤ ਕਮਿਸ਼ਨ ਤੋਂ ਵੀ 21.40 ਕਰੋੜ ਰੁਪਏ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਸ ਲਈ ਮਿਲੇ ਹਨ | ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਮੌਕੇ ਨਗਰ ਕੌਾਸਲਾਂ ਨੂੰ ਕੂੜਾ ਪ੍ਰਬੰਧਨ ਵਿਵਸਥਾ ਠੀਕ ਕਰਨ ਦੀ ਸਖ਼ਤੀ ਨਾਲ ਹਦਾਇਤ ਕਰਦਿਆਂ ਕਿਹਾ ਕਿ 3 ਮਹੀਨਿਆਂ ਵਿਚ ਸ਼ਹਿਰਾਂ ਨੂੰ ਕੂੜੇ ਤੋਂ ਮੁਕਤ ਕੀਤਾ ਜਾਵੇ | ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 7 ਓਟ ਕਲੀਨਿਕ ਚੱਲ ਰਹੇ ਹਨ | ਉਨ੍ਹਾਂ ਨੇ ਦੱਸਿਆ ਕਿ ਓਟ ਕਲੀਨਿਕਾਂ ਤੋਂ ਨਸ਼ਾ ਪੀੜਤਾਂ ਨੂੰ ਦਵਾਈ ਬਿਲਕੁਲ ਮੁਫ਼ਤ ਮਿਲਦੀ ਹੈ | ਇਸ ਮੌਕੇ ਐੱਸ.ਡੀ.ਐੱਮ. ਓਮ ਪ੍ਰਕਾਸ਼ ਨੇ ਡੈਪੋ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ | ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 424 ਸਕੂਲਾਂ ਵਿਚ ਬੱਡੀ ਗਰੁੱਪ ਬਣਾਏ ਗਏ ਹਨ ਅਤੇ ਇਨ੍ਹਾਂ ਦੇ 92580 ਵਿਦਿਆਰਥੀ ਬੱਡੀ ਬਣਾਏ ਗਏ ਹਨ | ਉਨ੍ਹਾਂ ਨੇ ਦੱਸਿਆ ਕਿ ਮਹੀਨਾ ਜਨਵਰੀ ਦੌਰਾਨ ਸਕੂਲਾਂ ਵਿਚ ਇਸ ਪ੍ਰੋਗਰਾਮ ਤਹਿਤ 720 ਗਤੀਵਿਧੀਆਂ ਕਰਵਾਈਆਂ ਗਈਆਂ ਹਨ |

ਘਰ 'ਤੇ ਕੀਤਾ ਇੱਟਾਂ ਨਾਲ ਹਮਲਾ, ਪਰਿਵਾਰ ਨੇ ਲਾਏ ਜਾਨੋਂ ਮਾਰਨ ਦੇ ਦੋਸ਼

ਲੰਬੀ, 20 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਪਿੰਡ ਅਬੁਲਖੁਰਾਣਾ ਵਿਖੇ ਦੋ ਪਰਿਵਾਰਾਂ ਦੇ ਬੱਚਿਆਂ ਵਿਚਕਾਰ ਹੋਏ ਮਾਮੂਲੀ ਝਗੜੇ ਨੇ ਗੰਭੀਰ ਰੂਪ ਧਾਰਨ ਕਰਦਿਆਂ ਇੱਕ ਧਿਰ ਨੇ ਦੂਜੀ ਧਿਰ ਦੇ ਘਰ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ | ਪੀੜਤ ਦਾ ਦੋਸ਼ ਸੀ ਕਿ ਹਮਲਾਵਰ ਨਸ਼ੇੜੀ ...

ਪੂਰੀ ਖ਼ਬਰ »

ਬਾਦਲ ਨੇ ਨੱਢਾ ਲਈ ਪਰੋਸਿਆ ਸਰ੍ਹੋਂ ਦਾ ਸਾਗ, ਬਾਜਰੇ ਦੀ ਰੋਟੀ, ਚੂਰੀ ਤੋਂ ਇਲਾਵਾ ਤੋਰੀ ਮਲਾਈ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦਾ ਗ੍ਰਹਿ ਵਿਖੇ ਪਹੰੁਚਣ 'ਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਨਿੱਘਾ ਸਵਾਗਤ ਕੀਤਾ ਅਤੇ ਗੁਲਦਸਤਾ ਭੇਂਟ ਕੀਤਾ | ਸ੍ਰੀ ਨੱਢਾ ਨੇ ਵੀ ਸ: ਬਾਦਲ ਤੋਂ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਦਿਵਸ ਅੱਜ

ਦੋਦਾ, 20 ਫ਼ਰਵਰੀ (ਰਵੀਪਾਲ)- ਸਥਾਨਕ ਕਾਉਣੀ ਰੋਡ 'ਤੇ ਸਥਾਪਤ ਜੈ ਮਾਤਾ ਦੁਰਗਾ ਮੰਦਰ ਵਿਖੇ ਕਮੇਟੀ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਤੀਜਾ ਮੂਰਤੀ ਸਥਾਪਨਾ ਦਿਵਸ ਮਹਾਂ ਉਤਸਵ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਜਿਸ ਸਬੰਧੀ ...

ਪੂਰੀ ਖ਼ਬਰ »

21 ਹੋਰ ਸਕੂਲੀ ਵਾਹਨਾਂ ਦੇ ਅੱਜ ਕੱਟੇ ਚਲਾਨ

ਗਿੱਦੜਬਾਹਾ, 20 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਲੌਾਗੋਵਾਲ ਹਾਦਸੇ ਤੋਂ ਬਾਅਦ ਸਕੂਲੀ ਵਾਹਨਾਂ 'ਤੇ ਸਰਕਾਰ ਦੇ ਨਿਰਦੇਸ਼ਾਂ ਅਧੀਨ ਕੱਸੇ ਜਾ ਰਹੇ ਸ਼ਿਕੰਜੇ ਤਹਿਤ ਅੱਜ ਲਗਾਤਾਰ ਚੌਥੇ ਦਿਨ ਵੀ ਪ੍ਰਸ਼ਾਸਨ ਦੀ ਉਕਤ ਖਸਤਾ ਹਾਲ ਅਤੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ...

ਪੂਰੀ ਖ਼ਬਰ »

ਪੌਣਾ ਘੰਟਾ ਸੜਕ ਵਿਚਕਾਰ ਖੜ੍ਹੀ ਰਹੀ ਬਰੇਜਾ ਕਾਰ, ਟ੍ਰੈਫਿਕ ਪੁਲਿਸ ਨੇ ਕੱਟਿਆ ਚਲਾਨ

ਗਿੱਦੜਬਾਹਾ, 20 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਵੇਂ ਸਰਕਾਰ ਅਤੇ ਟ੍ਰੈਫਿਕ ਵਿਭਾਗ ਵਲੋਂ ਲੋਕਾਂ ਨੂੰ ਸਮੇਂ-ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾਂਦਾ ਜਾ ਰਿਹਾ ਹੈ, ਪਰ ਬਾਵਜੂਦ ਇਸ ਦੇ ਕੁੱਝ ਅਮੀਰ ਲੋਕ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ...

ਪੂਰੀ ਖ਼ਬਰ »

ਐਚ.ਪੀ. ਗੈਸ ਏਜੰਸੀ ਵਲੋਂ ਨੁੱਕੜ ਨਾਟਕ ਕਰਵਾਇਆ

ਮਲੋਟ, 20 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਚ.ਪੀ. ਗੈਸ ਏਜੰਸੀ ਵਲੋਂ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਐਚ.ਪੀ ਪੰਚਾਇਤ ਨੁੱਕੜ ਨਾਟਕ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਪਹੁੰਚੀ ਮਨਦੀਪ ਨੁੱਕੜ ਨਾਟਕ ਦੀ ਟੀਮ ਵਲੋਂ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਲੌਾਗੋਵਾਲ ਦੇ ਦਰਦਨਾਕ ਹਾਦਸੇ ਨੂੰ ਸਰਕਾਰ ਪੈਸੇ ਇਕੱਠੇ ਕਰਨ ਦਾ ਜਰੀਆ ਨਾ ਬਣਾਵੇ-ਡਿੰਪੀ ਢਿੱਲੋਂ

ਗਿੱਦੜਬਾਹਾ, 20 ਫਰਵਰੀ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਕਸਬਾ ਲੌਾਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸਾ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ਹਲਕਾ ...

ਪੂਰੀ ਖ਼ਬਰ »

ਹੁਣ ਤੰਗ ਗਲੀਆਂ 'ਚ ਵੀ ਹੋਵੇਗੀ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ

ਮਲੋਟ, 20 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸੀਵਰੇਜ ਸਫ਼ਾਈ ਅਤੇ ਮਸ਼ੀਨ ਚਲਾਉਣ ਦੌਰਾਨ ਵਰਕਰਾਂ ਦੀਆਂ ਮੌਤਾਂ ਅਤੇ ਖ਼ਤਰਨਾਕ ਬਿਮਾਰੀਆਂ ਨੂੰ ਠੱਲ੍ਹ ਪਾਉਣ ਲਈ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਫ਼ਸਰ ਮੁਹੰਮਦ ਇਮਫ਼ਾਕ ਦੀ ਪ੍ਰੇਰਨਾ ਸਦਕਾ ਪੰਜਾਬ ਵਾਟਰ ਸਪਲਾਈ ...

ਪੂਰੀ ਖ਼ਬਰ »

ਮੋਬਾਈਲ ਮੈਡੀਕਲ ਯੂਨਿਟ ਵਲੋਂ ਦੌਰੇ ਜਾਰੀ

ਮਲੋਟ, 20 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਡਾ: ਨਵਦੀਪ ਸਿੰਘ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਬਾਈਲ ਮੈਡੀਕਲ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਲੋਂ ਮਹੀਨਾ ਫਰਵਰੀ ਦੌਰਾਨ ਆਲਮਵਾਲਾ ਬਲਾਕ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਬਲਾਕ ਦੇ ...

ਪੂਰੀ ਖ਼ਬਰ »

ਬਰੀਵਾਲਾ 'ਚ ਕਰਵਾਇਆ ਸਹਿਕਾਰੀ ਅਹੁਦੇਦਾਰ ਟ੍ਰੇਨਿੰਗ ਪ੍ਰੋਗਰਾਮ

ਮੰਡੀ ਬਰੀਵਾਲਾ, 20 ਫ਼ਰਵਰੀ (ਨਿਰਭੋਲ ਸਿੰਘ)-ਦੀ ਨਿਊ ਬਰੀਵਾਲਾ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਨੇ ਇਫ਼ਕੋ ਵਲੋਂ ਸਹਿਕਾਰੀ ਅਹੁਦੇਦਾਰ ਟ੍ਰੇੇਨਿੰਗ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਰਾਜਬੰਸ ਸਿੰਘ ਡਾਇਰੈਕਟਰ ਕੋਆਪ੍ਰੇਟਿਵ ਬੈਂਕ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਮੀਟਿੰਗ ਹੋਈ

ਗਿੱਦੜਬਾਹਾ, 20 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਗਿੱਦੜਬਾਹਾ ਦੀ ਮੀਟਿੰਗ ਬਲਾਕ ਪ੍ਰਧਾਨ ਇਕਬਾਲ ਸਿੰਘ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਕਿਸਾਨੀ ਮੰਗਾਂ-ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਹਰਮਹਿੰਦਰ ਪਾਲ)-ਜ਼ਿਲ੍ਹਾ ਪ੍ਰਧਾਨ ਅਮਿ੍ਤਪਾਲ ਕੌਰ ਚਹਿਲ ਦੀ ਪ੍ਰਧਾਨਗੀ ਵਿਚ ਇਕੱਤਰ ਹੋਈਆਂ ਵਰਕਰਾਂ ਰੋਸ ਮਾਰਚ ਕਰਦੀਆਂ ਹੋਈਆਂ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪਹੰੁਚੀਆਂ, ਜਿਥੇ ਪਹਿਲਾਂ ਤਾਂ ਡੀ.ਸੀ ਦਫ਼ਤਰ ਦਾ ਗੇਟ ਬੰਦ ਕਰ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ 44ਵੀਂ ਸਾਲਾਨਾ ਅਥਲੈਟਿਕ ਮੀਟ ਸਫ਼ਲਤਾਪੂਰਵਕ ਸਮਾਪਤ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ 44ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਵੱਖ-ਵੱਖ ਸ਼ੈਸ਼ਨਾਂ ਦੌਰਾਨ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਬਰਕੰਦੀ, ਏ.ਡੀ.ਸੀ. ਹਰਿੰਦਰ ਸਿੰਘ ...

ਪੂਰੀ ਖ਼ਬਰ »

ਬਲਦੇਵ ਸਿੰਘ ਬਰਾੜ ਦੀ ਕੈਂਸਰ ਨਾਲ ਮੌਤ

ਰੁਪਾਣਾ, 20 ਫਰਵਰੀ (ਜਗਜੀਤ ਸਿੰਘ)-ਕੈਂਸਰ ਦੀ ਭਿਆਨਕ ਬਿਮਾਰੀ ਨਾਲ ਕਬੱਡੀ ਖਿਡਾਰੀ ਬਲਦੇਵ ਸਿੰਘ (ਬੰਬੀ) ਬਰਾੜ ਵਾਸੀ ਕੋਠੇ ਸੁਰਗਾਪੁਰੀ (ਦੋਦਾ) ਦੀ ਮੌਤ ਹੋ ਗਈ | ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦ ਸਾਨੂੰ ਇਸ ਬਿਮਾਰੀ ਦੇ ਲੱਗ ਜਾਣ ਦਾ ਪਤਾ ਲੱਗਿਆ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਕਾਰਜਕਾਰਨੀ ਦੀ ਮੀਟਿੰਗ ਮੇਜਰ ਸਿੰਘ ਚੌਾਤਰਾ ਦੀ ਪ੍ਰਧਾਨਗੀ ਹੇਠ ਸਥਾਨਕ ਬੱਸ ਸਟੈਂਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ, ਜਿਸ ਉਪਰੰਤ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX