ਤਾਜਾ ਖ਼ਬਰਾਂ


ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 minute ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  7 minutes ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  21 minutes ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  45 minutes ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 1 hour ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 2 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 3 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 3 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਨਵਜੋਤ ਸਿੰਘ ਸਿੱਧੂ ਪੁੱਜੇ ਕਾਂਗਰਸ ਭਵਨ
. . .  about 3 hours ago
ਚੰਡੀਗੜ੍ਹ, 18 ਸਤੰਬਰ - ਨਵਜੋਤ ਸਿੰਘ ਸਿੱਧੂ ਕਾਂਗਰਸ ਭਵਨ ਪਹੁੰਚ...
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੇ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ ਸਮੇਤ ਕਈ ਮੰਤਰੀ ਅਤੇ ਵਿਧਾਇਕ
. . .  about 3 hours ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰੀ ਰਿਹਾਇਸ਼ 'ਤੇ ਪਹੁੰਚ ਚੁੱਕੇ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਪਣੇ ਸਾਥੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਮਾਨਸਾ

ਇਕ ਦਹਾਕਾ ਬੀਤਣ ਦੇ ਬਾਵਜੂਦ ਪਿੰਡ ਗੋਬਿੰਦਪੁਰਾ ਵਿਖੇ ਪਿਉਨਾ ਪਾਵਰ ਵਲੋਂ ਨਹੀਂ ਸ਼ੁਰੂ ਕੀਤੀ ਗਈ ਪ੍ਰਾਜੈਕਟ ਦੀ ਉਸਾਰੀ

ਬਰੇਟਾ, 20 ਫਰਵਰੀ (ਰਵਿੰਦਰ ਕੌਰ ਮੰਡੇਰ)- ਇੰਡੀਆ ਬੁਲਜ ਪਾਵਰ ਲਿਮਟਿਡ ਵਲੋਂ ਸਹਾਇਕ ਕੰਪਨੀ ਮੈਸਰਜ਼ ਪਿਉਨਾ ਪਾਵਰ ਡਿਵੈਲਪਮੈਂਟ ਲਿਮਟਿਡ ਲਈ 1320 ਮੈਗਾਵਾਟ ਦਾ ਥਰਮਲ ਪਾਵਰ ਪਲਾਂਟ ਲਗਾਉਣ ਲਈ ਪਿੰਡ ਗੋਬਿੰਦਪੁਰਾ ਵਿਖੇ 880 ਏਕੜ ਜ਼ਮੀਨ ਸਾਲ 2010 ਗ੍ਰਹਿਣ ਕੀਤੀ ਗਈ | ਉਸ ਸਮੇਂ ਵੱਖ ਵੱਖ ਜਥੇਬੰਦੀਆਂ ਅਤੇ ਕੁਝ ਪਿੰਡ ਵਾਸੀਆਂ ਵਲੋਂ ਕੰਪਨੀ ਦੀ ਇਸ ਨੀਤੀ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ | ਲੰਮਾ ਸਮਾਂ ਸੰਘਰਸ਼ ਚੱਲਿਆ ਪਰ ਕੁਝ ਸਿਆਸੀ ਪਾਰਟੀਆਂ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਜਥੇਬੰਦੀਆਂ ਦਾ ਸਾਥ ਦਿੱਤਾ ਅਤੇ ਕੁਝ ਸਮੇਂ ਬਾਅਦ ਇਨ੍ਹਾਂ ਪਾਰਟੀਆਂ ਵਲੋਂ ਕਿਸੇ ਕਿਸਾਨ ਮਜ਼ਦੂਰ ਪਰਿਵਾਰ ਦੀ ਸਾਰ ਤੱਕ ਨਹੀਂ ਲਈ ਗਈ | ਇਹ ਬਹੁ ਕੀਮਤੀ ਉਪਜਾਊ ਜ਼ਮੀਨ ਅੱਜ ਪੂਰੀ ਤਰ੍ਹਾਂ ਬੰਜਰ ਹੋ ਚੁੱਕੀ ਹੈ ਪ੍ਰੰਤੂ ਇੱਥੇ ਲੱਗਣ ਵਾਲਾ ਪਾਵਰ ਪਲਾਂਟ ਜਿਸ ਦੇ ਲੱਗਣ ਨਾਲ ਇਲਾਕੇ ਦੇ ਲੋਕਾਂ ਲਈ ਰੁਜ਼ਗਾਰ ਲਈ ਵੱਡੇ ਸਾਧਨ ਪੈਦਾ ਹੋਣੇ ਸਨ, ਉਹ ਵੀ ਹੁਣ ਵੱਟੇ ਖਾਤੇ ਪਏ ਜਾਪ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲ ਜ਼ਮੀਨ ਵਿਚੋਂ ਲਗਪਗ 60 ਏਕੜ ਜ਼ਮੀਨ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਗਈ ਹੈ ਕਿਉਂਕਿ ਉਸ ਸਮੇਂ ਇਨ੍ਹਾਂ ਕਿਸਾਨਾਂ ਵਲੋਂ ਚੈੱਕ ਲੈਣ ਤੋਂ ਇਨਕਾਰ ਦਿੱਤਾ ਸੀ | ਦੂਜੇ ਪਾਸੇ ਬਹੁਤੇ ਕਿਸਾਨਾਂ ਦਾ ਬਕਾਇਆ ਅਜੇ ਵੀ ਬਾਕੀ ਖੜ੍ਹਾ ਹੈ | ਉਸ ਸਮੇਂ ਸਰਕਾਰ ਵਲੋਂ ਇਹ ਵੀ ਵਾਅਦਾ ਕੀਤਾ ਗਿਆ ਸੀ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਜਾਂ ਘਰ ਇਸ ਖੇਤਰ ਵਿੱਚ ਆਉਣਗੇ ਉਸ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ | ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ ਕੰਪਨੀ ਵਲੋਂ ਗ੍ਰਹਿਣ ਕੀਤੀ ਜ਼ਮੀਨ ਦਾ ਮਾਲਕ ਹੋਰ ਥਾਂ 'ਤੇ ਜ਼ਮੀਨ ਖ਼ਰੀਦੇਗਾ ਤਾਂ ਉਸ ਵਲੋਂ ਖਰੀਦੀ ਜਾਣ ਵਾਲੀ ਜ਼ਮੀਨ 'ਤੇ ਕੋਈ ਉਸ ਦਾ ਰਜਿਸਟਰੀ ਖਰਚਾ ਨਹੀਂ ਲੱਗੇਗਾ ਅਤੇ ਨਾਲ ਹੀ ਖੇਤੀ ਲਈ ਮੋਟਰ ਕਨੈੱਕਸ਼ਨ ਵੀ ਮੁਫਤ ਪਹਿਲ ਦੇ ਆਧਾਰ 'ਤੇ ਦਿੱਤਾ ਜਾਵੇਗਾ ਪ੍ਰੰਤੂ ਕੁਝ ਪਰਿਵਾਰ ਅਜੇ ਤੱਕ ਸਰਕਾਰੀ ਨੌਕਰੀ ਅਤੇ ਮੋਟਰ ਕਨੈੱਕਸ਼ਨਾਂ ਨੂੰ ਉਡੀਕ ਰਹੇ ਹਨ | ਇਸ ਤੋਂ ਇਲਾਵਾ ਉਜਾੜੇ ਵਿਚ ਆਏ ਕੁਝ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਵੀ ਅਜੇ ਤੱਕ ਉਜਾੜੇ ਭੱਤੇ ਦੀ ਰਾਸ਼ੀ ਨਹੀਂ ਮਿਲ ਸਕੀ | ਇਸ ਬਾਰੇ ਸੀ.ਪੀ.ਆਈ. ਦੇ ਕੌਮੀ ਕੌਾਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਸਕੱਤਰ ਸੀਤਾ ਰਾਮ ਗੋਬਿੰਦਪੁਰਾ ਨੇ ਦੱਸਿਆ ਕਿ ਮਜ਼ਦੂਰਾਂ ਦੇ ਉਜਾੜੇ ਭੱਤੇ ਅਤੇ ਕਿਸਾਨਾਂ ਦੇ ਬਕਾਏ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀ ਕਈ ਵਾਰੀ ਗੱਲ ਕੀਤੀ ਹੈ ਪ੍ਰੰਤੂ ਕੋਈ ਸਾਰਥਿਕ ਨਤੀਜਾ ਸਾਹਮਣੇ ਨਹੀਂ ਆਇਆ ਅਤੇ ਇਸ ਖੇਤਰ ਵਿੱਚ ਲੱਗਣ ਵਾਲੀ ਇੱਕ ਵੱਡੀ ਇੰਡਸਟਰੀ ਜਿਸ ਨਾਲ ਸੈਂਕੜੇ ਲੋਕਾਂ ਨੂੰ ਰੁਜ਼ਗਾਰ ਮਿਲਣ ਦੀ ਉਮੀਦ ਬਣੀ ਸੀ, ਉਹ ਖ਼ਤਮ ਹੋ ਚੁੱਕੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਉਸ ਸਮੇਂ ਮਾਲ ਵਿਭਾਗ ਵੱਲੋਂ ਬਾਹਰਲੇ ਲੋਕਾਂ ਦੀ ਇਸ ਪਿੰਡ ਦੀ ਜ਼ਮੀਨ ਵਿੱਚ ਹਿੱਸੇਦਾਰੀ ਕਰ ਕੇ ਅਤੇ ਤਬਾਦਲਿਆਂ ਰਾਹੀਂ ਇੱਕ ਇੱਕ ਮਰਲਾ ਥਾਂ ਦੇ ਮਾਲਕ ਬਣਾ ਕੇ ਸਰਕਾਰੀ ਨੌਕਰੀਆਂ ਲੈ ਗਏ ਪ੍ਰੰਤੂ ਪਿੰਡ ਦੇ ਬਾਸ਼ਿੰਦੇ ਲੋਕਾਂ ਲਈ ਇਹ ਸ਼ਰਤ ਰੱਖ ਦਿੱਤੀ ਗਈ ਕਿ ਨੌਕਰੀ ਲੈਣ ਲਈ ਅੱਧਾ ਏਕੜ ਦੀ ਮਾਲਕੀ ਹੋਣੀ ਜ਼ਰੂਰੀ ਹੈ ਜਦੋਂ ਕਿ ਪਿੰਡ ਤੋਂ ਬਾਹਰ ਦੇ ਲੋਕਾਂ 'ਤੇ ਅਜਿਹਾ ਕੋਈ ਨਿਯਮ ਲਾਗੂ ਨਹੀਂ ਹੋ ਸਕਿਆ | ਜਾਣਕਾਰੀ ਅਨੁਸਾਰ ਉਕਤ ਜ਼ਮੀਨ ਗ੍ਰਹਿਣ ਕਰਨ ਸਮੇਂ ਇਹ ਵੀ ਨਿਯਮ ਸੀ ਕਿ ਜੇਕਰ ਕੋਈ ਕੰਪਨੀ ਗ੍ਰਹਿਣ ਕੀਤੀ ਥਾਂ 'ਤੇ ਆਪਣਾ ਪ੍ਰੋਜੈਕਟ ਚਾਲੂ ਨਹੀਂ ਕਰਦੀ ਤਾਂ ਉਹ ਜ਼ਮੀਨ 5 ਸਾਲ ਬਾਅਦ ਕਿਸਾਨਾਂ ਨੂੰ ਵਾਪਸ ਕਰਨੀ ਬਣਦੀ ਸੀ ਪ੍ਰੰਤੂ ਇੱਕ ਦਹਾਕਾ ਬੀਤ ਜਾਣ ਦੇ ਬਾਅਦ ਵੀ ਇਹ ਜ਼ਮੀਨ ਕੰਪਨੀ ਕੋਲ ਹੀ ਪਈ ਹੈ | ਸੂਤਰਾਂ ਅਨੁਸਾਰ ਪਿਉਨਾ ਪਾਵਰ ਵੱਲੋਂ ਇਸ ਥਾਂ 'ਤੇ ਸੋਲਰ ਪਲਾਂਟ ਲਗਾਉਣ ਦੀ ਚਰਚਾ ਚੱਲ ਰਹੀ ਹੈ | ਦੂਜੇ ਪਾਸੇ ਪਿੰਡ ਵਾਸੀਆ ਦਾ ਕਹਿਣਾ ਕਿ ਉਹ ਇਸ ਯੋਜਨਾ ਨੂੰ ਮਨਜ਼ੂਰ ਨਹੀਂ ਕਰਨਗੇ | ਪਿੰਡ ਦੀ ਬੰਜਰ ਹੋਈ ਜ਼ਮੀਨ ਇੱਥੋਂ ਦੇ ਲੋਕਾਂ ਲਈ ਵੱਡੀ ਸਿਰਦਰਦੀ ਪੈਦਾ ਕਰ ਰਹੀ ਹੈ ਕਿਉਂਕਿ ਇਸ ਜ਼ਮੀਨ 'ਤੇ ਉੱਗਿਆ ਸਰਕੰਡਾ, ਪਹਾੜੀ ਕਿੱਕਰਾਂ, ਗਾਜਰ ਬੂਟੀ ਵਿੱਚ ਖ਼ਤਰਨਾਕ ਜੰਗਲੀ ਜੀਵ ਪੈਦਾ ਹੋ ਚੁੱਕੇ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਕਰਦੇ ਹਨ, ਜਿਸ ਨਾਲ ਗੁਆਂਢੀ ਪਿੰਡਾਂ ਦੇ ਕਿਸਾਨ ਵੀ ਦੁਖੀ ਹੋਏ ਪਏ ਹਨ |

ਗੁਰਪਾਲ ਸਿੰਘ ਚਾਹਲ ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ ਸੰਭਾਲਿਆ

ਮਾਨਸਾ, 20 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਗੁਰਪਾਲ ਸਿੰਘ ਚਾਹਲ ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਤੇ ਡਾਇਰੈਕਟਰ ਜੀ.ਐਸ.ਟੀ. ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾਅ ...

ਪੂਰੀ ਖ਼ਬਰ »

ਬਟਾਲਾ ਵਿਖੇ 5 ਰੋਜ਼ਾ ਪਸ਼ੂ ਮੇਲਾ 27 ਤੋਂ

ਮਾਨਸਾ, 20 ਫਰਵਰੀ (ਸ. ਰਿ.)- ਰਾਸ਼ਟਰੀ ਪਸ਼ੂ ਧਨ ਚੈਂਪੀਅਨਸ਼ਿਪ ਤੇ ਐਗਰੀ ਐਕਸਪੋ-2020 ਪੰਜਾਬ ਸਰਕਾਰ ਵੱਲੋਂ ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਦੇ ਸਹਿਯੋਗ ਨਾਲ 27 ਫਰਵਰੀ ਤੋਂ 2 ਮਾਰਚ ਤੱਕ ਕਰਵਾਈ ਜਾ ਰਹੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਤਰੱਕੀਆਂ ਨਾ ਹੋਣ ਕਾਰਨ ਅਧਿਆਪਕਾਂ 'ਚ ਰੋਸ

ਮਾਨਸਾ, 20 ਫਰਵਰੀ (ਰਵੀ)- ਲੰਬੇ ਸਮੇਂ ਤੋਂ ਤਰੱਕੀਆਂ ਨਾ ਹੋਣ ਕਾਰਨ ਪ੍ਰਾਇਮਰੀ ਅਧਿਆਪਕਾਂ 'ਚ ਰੋਸ ਪਾਇਆ ਜਾ ਰਿਹਾ ਹੈ | ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਸੂਬਾ ਕਨਵੀਨਰ ਅਮਨਦੀਪ ਸ਼ਰਮਾ ਨੇ ਕਿਹਾ ਕਿ ਬਹੁਤ ਸਾਰੇ ਅਧਿਆਪਕ ਤਰੱਕੀਆਂ ਦੀ ਉਡੀਕ 'ਚ ਸੇਵਾ ਮੁਕਤ ਹੋ ...

ਪੂਰੀ ਖ਼ਬਰ »

ਪੀਲੀ ਕੁੰਗੀ ਤੋਂ ਬਚਾਅ ਲਈ ਖੇਤਾਂ ਦਾ ਲਗਾਤਾਰ ਸਰਵੇਖਣ ਕਰਨਾ ਜ਼ਰੂਰੀ ਡਾ. ਪ੍ਰਦੀਪ ਸਿੰਘ

ਮਾਨਸਾ, 20 ਫਰਵਰੀ (ਸ. ਰਿ.)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਵੱਲੋਂ ਖੇਤੀਬਾੜੀ ਅਫ਼ਸਰ ਡਾ. ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਪਿੰਡ ਖੜਕ ਸਿੰਘ ਵਾਲਾ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਖੇਤੀਬਾੜੀ ਵਿਕਾਸ ਅਫ਼ਸਰ ...

ਪੂਰੀ ਖ਼ਬਰ »

-ਖੁੱਲੇ੍ਹ ਅਸਮਾਨ ਹੇਠ ਤੇ ਗੋਦਾਂਮਾਂ 'ਚ ਪਈ ਕਣਕ ਦੀ ਨਿਕਾਸੀ ਨਾ ਹੋਣ ਦਾ ਮਾਮਲਾ-

ਨਵੀਂ ਜਿਣਸ ਦਾ ਭੰਡਾਰ ਕਰਨਾ ਖ਼ਰੀਦ ਏਜੰਸੀਆਂ ਤੇ ਸਰਕਾਰ ਲਈ ਬਣੇਗਾ ਮੁਸੀਬਤ

ਬੁਢਲਾਡਾ, 20 ਫਰਵਰੀ (ਸਵਰਨ ਸਿੰਘ ਰਾਹੀ)- ਪੰਜਾਬ ਅੰਦਰ ਓਪਨ ਪਲੰਥਾਂ ਤੇ ਗੁਦਾਮਾਂ 'ਚ ਵੱਡੀ ਤਾਦਾਦ ਕਣਕ ਭੰਡਾਰ ਮੌਜੂਦ ਹੋਣ ਕਾਰਨ ਖ਼ਰੀਦ ਏਜੰਸੀਆਂ ਨੂੰ ਆਉਦੇਂ ਹਾੜੀ ਦੇ ਸੀਜ਼ਨ ਦੌਰਾਨ ਮੰਡੀਆਂ ਚ ਆਉਣ ਵਾਲੀ ਨਵੀਂ ਕਣਕ ਦੇ ਭੰਡਾਰਨ ਦੀ ਚਿੰਤਾ ਸਤਾਉਣ ਲੱਗੀ ਹੈ | ...

ਪੂਰੀ ਖ਼ਬਰ »

ਜਲ ਘਰਾਂ ਤੋਂ ਦੂਸ਼ਿਤ ਪਾਣੀ ਮਿਲਣ ਕਾਰਨ ਲੋਕ ਬਿਮਾਰੀਆਂ ਦੀ ਲਪੇਟ 'ਚ ਆਉਣ ਲੱਗੇ

ਬੋਹਾ, 20 ਫਰਵਰੀ (ਰਮੇਸ਼ ਤਾਂਗੜੀ)- ਇਸ ਖੇਤਰ ਵਿਚ ਜਿੱਥੇ ਪੇਂਡੂ ਲੋਕਾਂ ਨੂੰ ਜਲ ਘਰਾਂ ਤੋਂ ਪੂਰਾ ਪੀਣ ਦਾ ਪਾਣੀ ਨਹੀਂ ਮਿਲ ਰਿਹਾ ਉੱਥੇ ਇਹ ਪਾਣੀ ਪੂਰੀ ਤਰ੍ਹਾਂ ਸਾਫ਼ ਨਾ ਹੋਣ ਕਰ ਕੇ ਲੋਕ ਦਿਨੋਂ ਦਿਨ ਭਿਆਨਕ ਬਿਮਾਰੀਆਂ ਵੱਲ ਧੱਕੇ ਜਾਣ ਲੱਗੇ ਹਨ | ਇਕ ਬਿਆਨ ਵਿਚ ...

ਪੂਰੀ ਖ਼ਬਰ »

ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੀ ਮੰਗ

ਮਾਨਸਾ, 20 ਫਰਵਰੀ (ਸ. ਰਿ.)- ਪਿੰਡ ਹੀਰੇਵਾਲਾ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 2 ਤੇ ਢਾਈ ਏਕੜ ਵਾਲੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਕੀਤੇ ਜਾਣ | ਬੂਟਾ ਸਿੰਘ, ਹਰਮੀਤ ਸਿੰਘ, ਗੁਰਦੇਵ ਸਿੰਘ, ਕਾਲਾ ਸਿੰਘ, ਦਰਸ਼ਨ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮੈਡੀਕਲ ਕੈਂਪ 23 ਤੇ 24 ਨੂੰ

ਬਰੇਟਾ, 20 ਫਰਵਰੀ (ਪ. ਪ.)- ਆਲ ਸੇਂਟਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਲੁਧਿਆਣਾ ਵਲੋਂ ਸੇਖੋਂ ਫਾਰਮ ਦਿਆਲਪੁਰਾ ਰੋਡ ਬਰੇਟਾ ਵਿਖੇ ਮੈਡੀਕਲ ਕੈਂਪ 23 ਅਤੇ 24 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਕੈਂਪ ਦੇ ਮੁੱਖ ਪ੍ਰਬੰਧਕ ਜਸਵਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਭੀਖੀ 'ਚ ਪਲਾਸਟਿਕ ਦਾ ਸਾਮਾਨ ਸਾੜਨ ਕਾਰਨ ਪੈਦਾ ਹੁੰਦੇ ਧੰੂਏਾ ਤੋਂ ਲੋਕ ਦੁਖੀ

ਭੀਖੀ, 20 ਫਰਵਰੀ (ਪ. ਪ.)- ਭੀਖੀ ਦੀ ਡਰੇਨ ਉੱਪਰ, ਪੁਰਾਣੀ ਪੀ.ਐਨ.ਬੀ. ਬੈਂਕ ਦੇ ਪਿਛਲੇ ਪਾਸੇ ਅਤੇ ਹੋਰ ਖੁੱਲ੍ਹੀਆਂ ਥਾਵਾਂ 'ਤੇ ਪਲਾਸਟਿਕ ਦਾ ਸਾਮਾਨ ਅਤੇ ਤਾਂਬਾ ਕੱਢਣ ਲਈ ਸਾੜੀਆਂ ਜਾਂਦੀਆਂ ਤਾਰਾਂ 'ਚੋਂ ਨਿਕਲਣ ਵਾਲੇ ਧੰੂਏਾ ਤੋਂ ਲੋਕ ਤੇ ਦੁਕਾਨਦਾਰ ਬਹੁਤ ਦੁਖੀ ਹਨ | ...

ਪੂਰੀ ਖ਼ਬਰ »

ਸਤਪਾਲ ਭੀਖੀ ਨੂੰ ਬਲਵਿੰਦਰ ਰਿਸ਼ੀ ਯਾਦਗਾਰੀ 'ਕਲਮ' ਪੁਰਸਕਾਰ ਦੇਣ ਦਾ ਐਲਾਨ

ਭੀਖੀ , 20 ਫਰਵਰੀ (ਨਿ.ਪ.ਪ.)- ਕੌਮਾਂਤਰੀ ਲੇਖਕ ਮੰਚ 'ਕਲਮ' ਵਲੋਂ ਪੁਰਸਕਾਰਾਂ ਸਬੰਧੀ ਐਲਾਨ ਕਰਦੇ ਹੋਏ ਮੰਚ ਦੇ ਸਰਪ੍ਰਸਤ ਸੁਖਵਿੰਦਰ ਕੰਬੋਜ ਅਮਰੀਕਾ, ਪ੍ਰਧਾਨ ਡਾ: ਲਖਵਿੰਦਰ ਸਿੰਘ ਜੌਹਲ, ਜਰਨਲ ਸਕੱਤਰ ਸੁਰਜੀਤ ਜੱਜ ਨੇ ਇਸ ਵਰ੍ਹੇ ਦੇ ਕਲਮ ਪੁਰਸਕਾਰਾਂ ਦਾ ਐਲਾਨ ...

ਪੂਰੀ ਖ਼ਬਰ »

7 ਮਾਰਚ ਦੀ ਜ਼ਿਲ੍ਹਾ ਪੱਧਰੀ ਰੈਲੀ ਦੀਆਂ ਤਿਆਰੀਆਂ ਸਬੰਧੀ ਭੂੰਦੜ ਵਲੋਂ ਪਿੰਡਾਂ 'ਚ ਮੀਟਿੰਗਾਂ

ਮਾਨਸਾ, 20 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- 7 ਮਾਰਚ ਦੀ ਜ਼ਿਲ੍ਹਾ ਪੱਧਰੀ ਰੈਲੀ ਦੀ ਤਿਆਰੀ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਵਲੋਂ ਸਥਾਨਕ ਸ਼ਹਿਰ ਤੇ ਨਜ਼ਦੀਕੀ ਪਿੰਡਾਂ 'ਚ ਮੀਟਿੰਗਾਂ ...

ਪੂਰੀ ਖ਼ਬਰ »

ਲੋਕ ਵਿਰੋਧੀ ਫ਼ੈਸਲੇ ਤੁਰੰਤ ਵਾਪਸ ਲਏ ਜਾਣ- ਸਰਦੂਲਗੜ੍ਹ

ਮਾਨਸਾ, 20 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮਾਨਸਾ ਵਲੋਂ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਆਤਮਾ ਸਿੰਘ ਪਮਾਰ ਦੀ ਅਗਵਾਈ ਵਿਚ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਰਾਜਪਾਲ ਦੇ ਨਾਂਅ ਅਧਿਕਾਰੀਆਂ ਨੂੰ ਮੰਗ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਨੇ ਚੇਤਨਾ ਮਾਰਚ ਕੱਢਿਆ

ਸਰਦੂਲਗੜ੍ਹ, 20 ਫਰਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲ਼ੋਂ ਕੁਸਲਾ, ਜਟਾਣਾ ਕਲਾਂ, ਟਿੱਬੀ ਹਰੀ ਸਿੰਘ ਤੇ ਇਲਾਕੇ ਦੇ ਹੋਰਨਾਂ ਪਿੰਡਾਂ 'ਚ ਚੇਤਨਾ ਮਾਰਚ ਕੱਢਿਆ ਗਿਆ | ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਤੇ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਰਿਫ਼ਲੈਕਟਰ ਲਗਾਉਣ ਦੀ ਮੰਗ

ਭੀਖੀ, 20 ਫਰਵਰੀ (ਪ. ਪ.)-ਕਸਬੇ ਵਿਚਲੀਆਂ ਸੜਕਾਂ, ਥਾਣਾ ਰੋਡ, ਸ਼ਮਸ਼ਾਨਘਾਟ ਰੋਡ, ਗੁਰਦੁਆਰਾ ਰੋਡ ਅਤੇ ਬਰਨਾਲਾ ਰੋਡ ਉੱਪਰ ਲੱਗੇ ਖੰਭਿਆਂ 'ਤੇ ਕਸਬਾ ਵਾਸੀਆਂ ਵਲੋਂ ਰਿਫ਼ਲੈਕਟਰ ਲਗਾਉਣ ਦੀ ਮੰਗ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਲੜਕਿਆਂ ਵਾਲੇ ਸਕੂਲ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੁਰਜ ਹਰੀ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਜੋਗਾ, 20 ਫਰਵਰੀ (ਹਰਜਿੰਦਰ ਸਿੰਘ)- ਮਾਨਸਾ ਜ਼ਿਲੇ੍ਹ ਦੇ ਸਰਕਾਰੀ ਸੈਕੰਡਰੀ ਸਕੂਲ ਬੁਰਜ ਹਰੀ ਵਿਖੇ ਪਹਿਲੀ ਸਾਲਾਨਾ ਐਥਲੈਟਿਕਸ ਮੀਟ ਪਿ੍ੰਸੀਪਲ ਦੀਪ ਮਾਲਾ ਗੋਇਲ ਦੀ ਅਗਵਾਈ ਤੇ ਪ੍ਰੋਗਰਾਮ ਇੰਚਾਰਜ ਡੀ.ਪੀ.ਈ. ਗੁਰਜੀਤ ਸਿੰਘ ਮਾਨ ਦੀ ਨਿਗਰਾਨੀ ਹੇਠ ਕਰਵਾਈ ਗਈ ਜਿਸ ...

ਪੂਰੀ ਖ਼ਬਰ »

ਗੁਰਮਤਿ ਪ੍ਰੀਖਿਆ 'ਚ ਮੋਹਰੀ ਮਾਈ ਭਾਗੋ ਸੰਸਥਾ ਰੱਲਾ ਦੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਜੋਗਾ, 20 ਫਰਵਰੀ (ਹਰਜਿੰਦਰ ਸਿੰਘ)- ਮਾਈ ਭਾਗੋ ਸੰਸਥਾ (ਲੜਕੀਆਂ) ਰੱਲਾ ਵਿਖੇ ਗੁਰੂ ਗੋਬਿੰਦ ਸਟੱਡੀ ਸਰਕਲ ਵਲੋਂ ਲਈ ਗਈ ਗੁਰਮਤਿ ਪ੍ਰੀਖਿਆ 'ਚ ਮੋਹਰੀ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਗਏ | ਪ੍ਰੋ. ਰਾਜਵੀਰ ਕੌਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਮੋਫ਼ਰ ਨੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਝੁਨੀਰ, 20 ਫਰਵਰੀ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਚੂਹੜੀਆਂ, ਕੋਰਵਾਲਾ, ਦਾਨੇਵਾਲਾ ਆਦਿ ਪਿੰਡਾਂ 'ਚ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ | ਉਨ੍ਹਾਂ ਇਸ ਮੌਕੇ ਇੰਟਰਲਾਕਿੰਗ ਟਾਈਲਾਂ ਵਾਲੀਆਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ 6 ਨੂੰ ਜੇਲ੍ਹ ਭਰੋ ਅੰਦੋਲਨ ਕਰਨ ਦਾ ਫ਼ੈਸਲਾ

ਮਾਨਸਾ, 20 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਜ਼ਿਲ੍ਹਾ ਮਾਨਸਾ ਵਲੋਂ ਸਥਾਨਕ ਬਾਲ ਭਵਨ ਪਾਰਕ ਵਿਖੇ ਮੀਟਿੰਗ ਹੋਈ, ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਦਾਤੇਵਾਸ ਨੇ ਕਿਹਾ ਕਿ ਉਨ੍ਹਾਂ ਦੀਆਂ ਹੱਕੀ ...

ਪੂਰੀ ਖ਼ਬਰ »

ਕੋਟਧਰਮੂ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਮਾਨਸਾ, 20 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਰਕਾਰੀ ਹਾਈ ਸਕੂਲ ਕੋਟਧਰਮੂ ਵਿਖੇ ਮੁੱਖ ਅਧਿਆਪਕ ਭੁਪਿੰਦਰ ਸਿੰਘ ਦੀ ਰਹਿਨੁਮਾਈ 'ਚ 6ਵੀਂ ਤੋਂ 9ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ | ਸੁੰਦਰ ਲਿਖਾਈ ਨੌਵੀਂ ਜਮਾਤ 'ਚੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX