ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਕਪੂਰਥਲਾ / ਫਗਵਾੜਾ

ਮਹਾਂ-ਸ਼ਿਵਰਾਤਰੀ ਸਬੰਧੀ ਸ੍ਰੀ ਸ਼ਿਵ ਮੰਦਰ ਬ੍ਰਹਮਕੁੰਡ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਕਪੂਰਥਲਾ, 20 ਫਰਵਰੀ (ਸਡਾਨਾ)-ਮਹਾਂ ਸ਼ਿਵਰਾਤਰੀ ਦੇ ਪਾਵਨ ਤਿਉਹਾਰ ਸਬੰਧੀ ਸ਼ਾਮ ਦੇ ਸਮੇਂ ਪ੍ਰਾਚੀਨ ਸ੍ਰੀ ਸ਼ਿਵ ਮੰਦਰ ਬ੍ਰਹਮਕੁੰਡ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਇਸ ਮੌਕੇ ਭਗਵਾਨ ਸ਼ਿਵ ਦੇ ਜੀਵਨ ਨਾਲ ਸਬੰਧਿਤ ਸੁੰਦਰ ਝਾਕੀਆਂ ਸ਼ਾਮਿਲ ਸਨ | ਬ੍ਰਹਮਕੁੰਡ ਮੰਦਰ ਤੋਂ ਆਰੰਭ ਹੋਈ ਇਹ ਸ਼ੋਭਾ ਯਾਤਰਾ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਦੇਰ ਰਾਤ ਕਰੀਬ 10 ਵਜੇ ਵਾਪਸ ਮੰਦਰ ਵਿਖੇ ਪਹੁੰਚ ਕੇ ਸਮਾਪਤ ਹੋਈ | ਰਸਤੇ ਵਿਚ ਸ਼ਰਧਾਲੂਆਂ ਵਲੋਂ ਲੰਗਰ ਲਗਾ ਕੇ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਪ੍ਰਬੰਧਕਾਂ ਵਲੋਂ ਸ਼ੋਭਾ ਯਾਤਰਾ ਵਿਚ ਸ਼ਾਮਿਲ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਭਜਨ ਮੰਡਲੀਆਂ ਨੇ ਭਗਵਾਨ ਸ਼ੰਕਰ ਦੀ ਮਹਿਮਾ ਦਾ ਗੁਣਗਾਨ ਕੀਤਾ ਤੇ ਸ਼ਿਵ ਬਰਾਤ ਦੀ ਝਾਕੀ ਆਕਰਸ਼ਨ ਦਾ ਕੇਂਦਰ ਰਹੀ | ਇਸ ਮੌਕੇ ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ ਨੇ ਇਲਾਕਾ ਨਿਵਾਸੀਆਂ ਨੂੰ ਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ | ਸ਼ੋਭਾ ਯਾਤਰਾ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਨੂਪ ਕਲਹਣ, ਅਮਿੱਤ ਬੇਰੀ, ਮਾਸਟਰ ਵਿਨੋਦ ਸੂਦ, ਵਿਕਾਸ ਸ਼ਰਮਾ, ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ਕੈਪਟਨ ਬਲਜੀਤ ਸਿੰਘ ਬਾਜਵਾ, ਅਮਿੱਤ ਬੇਰੀ ਐਡਵੋਕੇਟ, ਜੀਤ ਥਾਪਾ, ਮਦਨ ਲਾਲ ਭਸੀਨ, ਅਮਰਜੀਤ ਸ਼ਰਮਾ, ਰਕੇਸ਼ ਅਗਰਵਾਲ ਬੱਲੀ, ਮੁਕੇਸ਼ ਲਾਟੀ, ਰਕੇਸ਼ ਕੁਮਾਰ ਸਾਹੀ ਪ੍ਰਧਾਨ ਮੰਦਿਰ ਕਮੇਟੀ, ਅਰੁਣ ਮਹਿੰਦਰੂ, ਅਸ਼ਵਨੀ ਰਾਜਪੂਤ, ਅਸ਼ਵਨੀ ਪਿੰਕੀ, ਦੀਪਕ ਸਲਵਾਨ, ਰਜਿੰਦਰ ਕੌੜਾ, ਸੁਰਿੰਦਰਪਾਲ ਸਿੰਘ ਖ਼ਾਲਸਾ, ਹੈਪੀ ਵਰਮਾ, ਜੋਗਿੰਦਰਪਾਲ ਬਿੱਲੂ, ਅਸ਼ਵਨੀ ਪਿੰਕੀ, ਸ਼ਿਵ ਸੈਨਾ ਆਗੂ ਪਿਆਰਾ ਲਾਲ, ਤਜਿੰਦਰ ਭੰਡਾਰੀ, ਜੋਗਿੰਦਰ ਪੰਡਿਤ, ਬੰਟੀ ਵਾਲੀਆ, ਤਜਿੰਦਰ ਬਿੱਲੂ, ਦੀਪਕ ਲੱਕੀ, ਦੀਪਕ ਸ਼ਰਮਾ, ਸੌਰਵ ਸ਼ਰਮਾ ਤੇ ਹੋਰ ਸੰਗਤਾਂ ਹਾਜ਼ਰ ਸਨ |

ਗੈਰਕਾਨੰੂਨੀ ਢੰਗ ਦੇ ਨਾਲ ਚੱਲਦੇ ਥ੍ਰੀ ਵੀਲ੍ਹਰ ਚਾਲਕ ਲੋਕਾਂ ਦੀਆਂ ਜ਼ਿੰਦਗੀਆਂ ਦੇ ਨਾਲ ਕਰਦੇ ਹਨ ਖਿਲਵਾੜ

ਫਗਵਾੜਾ, 20 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਵਿਖੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਕੇ ਗ਼ੈਰਕਾਨੰੂਨੀ ਢੰਗ ਦੇ ਨਾਲ ਚੱਲਦੇ ਥ੍ਰੀ ਵੀਲ੍ਹਰ ਚਾਲਕ ਲੋਕਾਂ ਦੀਆਂ ਜ਼ਿੰਦਗੀਆਂ ਦੇ ਨਾਲ ਖਿਲਵਾੜ ਕਰ ਰਹੇ ਹਨ | ਪੁਲਿਸ ਪ੍ਰਸ਼ਾਸਨ ਦੀਆਂ ਅੱਖਾਂ ਦੇ ਸਾਹਮਣੇ ਇਹ ਥ੍ਰੀ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਇਕ ਵਿਅਕਤੀ ਦੀ ਮੌਤ

ਕਪੂਰਥਲਾ, 20 ਫਰਵਰੀ (ਸਡਾਨਾ)-ਥਾਣਾ ਸਿਟੀ ਅਧੀਨ ਆਉਂਦੇ ਗੁਰੂ ਤੇਗ ਬਹਾਦਰ ਨਗਰ ਵਿਖੇ ਇਕ 45 ਸਾਲਾ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਇਸ ਸਬੰਧੀ ਇਕ ਸੁਸਾਈਡ ਨੋਟ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ...

ਪੂਰੀ ਖ਼ਬਰ »

ਮਾਂ ਬੋਲੀ ਤੋਂ ਬਿਨਾਂ ਮਨੁੱਖ ਦਾ ਸੰਪੂਰਨ ਵਿਕਾਸ ਨਹੀਂ ਹੋ ਸਕਦਾ-ਡਾ: ਤਜਿੰਦਰ ਵਿਰਲੀ

ਕਪੂਰਥਲਾ, 20 ਫਰਵਰੀ (ਅਮਰਜੀਤ ਕੋਮਲ)-ਮਾਂ ਬੋਲੀ ਤੋਂ ਬਿਨਾਂ ਮਨੁੱਖ ਦਾ ਸੰਪੂਰਨ ਵਿਕਾਸ ਨਹੀਂ ਹੋ ਸਕਦਾ, ਇਹ ਸ਼ਬਦ ਉੱਘੇ ਪੰਜਾਬੀ ਲੇਖਕ ਤੇ ਪੀ.ਸੀ.ਸੀ.ਟੀ. ਯੂਨੀਅਨ ਜਲੰਧਰ ਦੇ ਪ੍ਰਧਾਨ ਡਾ: ਤਜਿੰਦਰ ਵਿਰਲੀ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਸਬੰਧ ਵਿਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਕਪੂਰਥਲਾ, 20 ਫਰਵਰੀ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਬਲਵਿੰਦਰ ਕੁਮਾਰ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਸੁਖਾਣੀ ਪੁਲੀ ਨੇੜੇ ਮੌਜੂਦ ਸੀ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲੜਕੀ ਨੇ ਜ਼ਹਿਰੀਲਾ ਪਦਾਰਥ ਨਿਗਲਿਆ

ਫਗਵਾੜਾ, 20 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਰਣਜੀਤ ਨਗਰ ਮੁਹੱਲੇ ਵਿਚ ਇਕ ਲੜਕੀ ਵਲੋਂ ਭੇਦਭਰੀ ਹਾਲਤ ਵਿਚ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ 'ਤੇ ਉਸ ਨੰੂ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਉਕਤ ਲੜਕੀ ਦੀ ਪਛਾਣ ਨੀਲਮ ਪੁੱਤਰ ਕਿਸ਼ੋਰ ਲਾਲ ਵਾਸੀ ...

ਪੂਰੀ ਖ਼ਬਰ »

ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਫਗਵਾੜਾ, 20 ਫਰਵਰੀ (ਹਰੀਪਾਲ ਸਿੰਘ)-ਇੱਥੋਂ ਦੇ ਪਿੰਡ ਪੰਡੋਰੀ ਵਿਖੇ ਇਕ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਝੁਜ਼ਾਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਗੁਰੂ ਨਾਨਕ ਨਗਰ ਫਗਵਾੜਾ ਦੇ ਰੂਪ ਵਿਚ ਹੋਈ ਹੈ | ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਪਿੰਡ ਸਾਹਨੀ ਵਾਸੀਆਂ ਵਲੋਂ ਆਸ਼ਰਮ ਦੇ ਪ੍ਰਬੰਧਕ ਦੀ ਗਿ੍ਫ਼ਤਾਰੀ ਦੀ ਮੰਗ

ਖਲਵਾੜਾ, 20 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਸਾਹਨੀ 'ਚ ਸਥਿਤ ਇਕ ਬਿਰਧ ਆਸ਼ਰਮ, ਜਿੱਥੇ ਵੱਡੀ ਸੰਖਿਆ 'ਚ ਬਜ਼ੁਰਗ ਅਤੇ ਮੰਦ-ਬੁੱਧੀ ਔਰਤਾਂ ਰਹਿੰਦੀਆਂ ਹਨ, ਦੇ ਪ੍ਰਬੰਧਕ ਦੀ ਕਥਿਤ ਤੌਰ 'ਤੇ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੰਗਾਮਾ ਹੋਇਆ ਹੈ ਅਤੇ ਉਕਤ ...

ਪੂਰੀ ਖ਼ਬਰ »

ਸਾਂਝ ਕੇਂਦਰ ਥਾਣਾ ਬੇਗੋਵਾਲ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ

ਬੇਗੋਵਾਲ, 20 ਫਰਵਰੀ (ਸੁਖਜਿੰਦਰ ਸਿੰਘ)–ਸਾਂਝ ਕੇਂਦਰ ਥਾਣਾ ਬੇਗੋਵਾਲ ਦੀ ਸਲਾਹਕਾਰ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਬੇਗੋਵਾਲ ਥਾਣਾ ਮੁਖੀ ਇੰਸਪੈਕਟਰ ਸ਼ਿਵਕਮਲ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਕਮੇਟੀ ਦੇ ਪ੍ਰਧਾਨ ਰਸ਼ਪਾਲ ਸਿੰਘ ਬੱਚਾਜੀਵੀ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪੇਂਡੂ ਨਿਰਮਾਣ ਮਜ਼ਦੂਰ ਯੂਨੀਅਨ ਨੂੰ ਮਜ਼ਬੂਤ ਕੀਤਾ ਜਾਵੇਗਾ

ਸੁਲਤਾਨਪੁਰ ਲੋਧੀ, 20 ਫਰਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਅਤੇ ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਪਿੰਡ ਬੂਸੋਵਾਲ ਵਿਖੇ ਪਿੰਡ ਪੱਧਰੀ ਕਮੇਟੀਆਂ ਬਣਾਉਣ ਦੀ ਚੋਣ ਕਾਮਰੇਡ ਸਰਵਣ ਸਿੰਘ ਠੱਟਾ ਅਤੇ ਨਿਰਮਲ ਸਿੰਘ ਸੈਦਪੁਰ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ

ਭੁਲੱਥ, 20 ਫਰਵਰੀ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨੀ ਮੁੱਦਿਆਂ ...

ਪੂਰੀ ਖ਼ਬਰ »

ਕੱਲ੍ਹ ਨੂੰ ਹੋਣ ਵਾਲੇ ਕਬੱਡੀ ਕੱਪ ਦੌਰਾਨ ਲੱਕੀ ਡਰਾਅ ਰਾਹੀਂ ਮੋਟਰਸਾਈਕਲ ਤੇ ਜੀਪ ਦਰਸ਼ਕਾਂ 'ਚ ਵੰਡੇ ਜਾਣਗੇ-ਮੱਖਣ ਸਿੰਘ ਧਾਲੀਵਾਲ

ਕਪੂਰਥਲਾ, 20 ਫਰਵਰੀ (ਸਡਾਨਾ)-ਸਵ: ਅਮਰਜੀਤ ਸਿੰਘ ਬਾਊ ਵਿਰਕ ਦੀ ਯਾਦ ਨੂੰ ਸਮਰਪਿਤ ਤੀਸਰਾ ਗੋਲਡ ਕਬੱਡੀ ਕੱਪ ਪ੍ਰਵਾਸੀ ਭਾਰਤੀ ਵੀਰਾਂ ਤੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ 22 ਫਰਵਰੀ ਦਿਨ ਸ਼ਨੀਵਾਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਆੜ੍ਹਤੀਆਂ ਦੀ ਕਿਸਾਨਾਂ ਵੱਲ ਗਈ ਐਡਵਾਂਸ ਰਕਮ ਦੀ ਵਾਪਸੀ ਯਕੀਨੀ ਬਣਾਉਣ ਲਈ ਕਾਨੂੰਨ 'ਚ ਸੋਧ ਕਰਵਾਈ ਜਾਵੇ

ਸੁਲਤਾਨਪੁਰ ਲੋਧੀ, 20 ਫਰਵਰੀ (ਨਰੇਸ਼ ਹੈਪੀ, ਥਿੰਦ)-ਆੜ੍ਹਤੀਆ ਐਸੋਸੀਏਸ਼ਨ ਸੁਲਤਾਨਪੁਰ ਲੋਧੀ (ਬਾਠ) ਦੀ ਮੀਟਿੰਗ ਪ੍ਰਧਾਨ ਗੁਰਭੇਜ ਸਿੰਘ ਬਾਠ ਦੀ ਅਗਵਾਈ ਹੇਠ ਹੋਈ, ਜਿਸ ਵਿਚ ਦਾਨਾ ਮੰਡੀ ਸੁਲਤਾਨਪੁਰ ਲੋਧੀ ਦੇ ਵੱਡੀ ਗਿਣਤੀ 'ਚ ਆੜ੍ਹਤੀਆਂ ਸ਼ਿਰਕਤ ਕੀਤੀ | ਇਸ ਸਮੇਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਮਾਨਵ ਸੇਵਾ ਚੈਰੀਟੇਬਲ ਸੁਸਾਇਟੀ ਔਰਤਾਂ ਤੇ ਲੜਕੀਆਂ ਲਈ ਸਿਲਾਈ ਸੈਂਟਰ ਖੋਲ੍ਹੇਗੀ-ਡਾ: ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 20 ਫਰਵਰੀ (ਪੱਤਰ ਪ੍ਰੇਰਕਾਂ ਰਾਹੀਂ)-ਸ੍ਰੀ ਗੁਰੂ ਨਾਨਕ ਦੇਵ ਜੀ ਮਾਨਵ ਸੇਵਾ ਚੈਰੀਟੇਬਲ ਸੁਸਾਇਟੀ ਕਪੂਰਥਲਾ ਦੀ ਮੀਟਿੰਗ ਸੁਸਾਇਟੀ ਦੀ ਪ੍ਰਧਾਨ ਡਾ. ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਬੇਰ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ 36ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਅੱਜ ਤੋਂ

ਫਗਵਾੜਾ, 20 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਦਸਮੇਸ਼ ਸਪੋਰਟਸ ਕਲੱਬ ਪਿੰਡ ਅਕਾਲਗੜ੍ਹ ਵਲੋਂ 36ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤਿੰਨ ਰੋਜ਼ਾ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਸੂਬਾ ਪੱਧਰੀ ਧਰਨੇ 'ਚ ਕੀਤੀ ਜਾਵੇਗੀ ਸ਼ਮੂਲੀਅਤ

ਫਗਵਾੜਾ, 20 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਗੌਰਮੈਂਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਕਪੂਰਥਲਾ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਲੁਭਾਇਆ ਰਿਹਾਣਾ ਜੱਟਾ ਦੀ ਪ੍ਰਧਾਨਗੀ ਹੋਈ | ਸੂਬਾ ਜਨਰਲ ਸਕੱਤਰ ਗਿਆਨ ਚੰਦ ਨਈਅਰ ...

ਪੂਰੀ ਖ਼ਬਰ »

ਕਾਲਜ ਦੇ ਸੁਰੱਖਿਆ ਮੁਲਾਜ਼ਮ ਦੀ ਭੇਦਭਰੀ ਹਾਲਤ 'ਚ ਮੌਤ

ਫਗਵਾੜਾ, 20 ਫਰਵਰੀ (ਹਰੀਪਾਲ ਸਿੰਘ)-ਜੀ.ਟੀ. ਰੋਡ 'ਤੇ ਸਥਿਤ ਇਕ ਕਾਲਜ ਦੇ ਵਿਚ ਸੁਰੱਖਿਆ ਗਾਰਡ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਕੇਸ਼ ਸ਼ਰਮਾ ਪੁੱਤਰ ਮੋਹਨ ਲਾਲ ਵਾਸੀ ਸਤਨਾਮਪੁਰਾ ਫਗਵਾੜਾ ਦੇ ਰੂਪ ਵਿਚ ਹੋਈ ਹੈ | ਜਾਂਚ ਅਧਿਕਾਰੀ ਮਹਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਕਰਮਜੀਤਪੁਰ ਦਾ ਸਾਲਾਨਾ ਇਨਾਮ ਵੰਡ ਸਮਾਗਮ

ਸੁਲਤਾਨਪੁਰ ਲੋਧੀ, 20 ਫਰਵਰੀ (ਥਿੰਦ, ਹੈਪੀ)-ਸਰਕਾਰੀ ਐਲੀਮੈਂਟਰੀ ਅਤੇ ਮਿਡਲ ਸਕੂਲ ਕਰਮਜੀਤਪੁਰ ਦੇ ਸਮੂਹ ਸਟਾਫ਼ ਵਲੋਂ ਸਕੂਲ ਮੈਨੇਜਮੈਂਟ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਗਮ ਬੱਚਿਆਂ ਵਲੋਂ ਪੇਸ਼ ਕੀਤੀਆਂ ...

ਪੂਰੀ ਖ਼ਬਰ »

ਜਨਰਲ ਸਮਾਜ ਦੀਆਂ ਜਥੇਬੰਦੀਆਂ ਦਾ ਆਮ ਇਜਲਾਸ ਫਗਵਾੜਾ 'ਚ 23 ਨੂੰ

ਫਗਵਾੜਾ, 20 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਜਨਰਲ ਸਮਾਜ ਮੰਚ, ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਅਤੇ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਵਲੋਂ 23 ਫਰਵਰੀ ਨੂੰ ਕੇ ਜੀ ਰਿਜ਼ੋਰਟ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਆਮ ਇਜਲਾਸ ਸੱਦਿਆ ਗਿਆ ਹੈ | ਵਧੇਰੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਦੇਸ਼ ਤੋਂ ਆਏ ਵਿਅਕਤੀਆਂ ਨੂੰ ਸਿਹਤ ਸਬੰਧੀ ਦਿੱਤੀ ਜਾਣਕਾਰੀ

ਫਗਵਾੜਾ, 20 ਫਰਵਰੀ (ਤਰਨਜੀਤ ਸਿੰਘ ਕਿੰਨੜਾ)–ਕਰੋਨਾ ਵਾਇਰਸ ਨੂੰ ਰੋਕਣ ਦੇ ਚੁੱਕੇ ਠੋਸ ਕਦਮਾਂ ਦੇ ਸਬੰਧ 'ਚ ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਕੌਰ ਬਾਵਾ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਅਤੇ ਡਾ. ਨਵਪ੍ਰੀਤ ਕੌਰ ਦੇ ਦਿਸ਼ਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡਿਪਸ ਕਾਲਜ 'ਚ ਕਰਵਾਇਆ ਧਿਆਨ ਤੇ ਐਕਯੂਪ੍ਰੈਸ਼ਰ ਸਬੰਧੀ ਸੈਮੀਨਾਰ

ਢਿਲਵਾਂ, 20 ਫਰਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ, ਪਲਵਿੰਦਰ ਸਿੰਘ)-ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਵਿੰਦਰ ਕੁਮਾਰੀ ਦੀ ਅਗਵਾਈ ਹੇਠ ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਵਿਖੇ ਧਿਆਨ ਅਤੇ ਐਕਯੂਪ੍ਰੈਸ਼ਰ ਨਾਲ ਸਰੀਰਕ ਅਤੇ ...

ਪੂਰੀ ਖ਼ਬਰ »

ਰਿਹਾਣਾ ਜੱਟਾਂ ਵਿਖੇ ਸੁਖਦੇਵ ਸਿੰਘ ਲਾਲੀ ਕੈਨੇਡੀਅਨ ਨੇ 50 ਮਰੀਜ਼ਾਂ ਦੇ ਮੁਫ਼ਤ ਲੈਂਜ਼ ਪਵਾਏ

ਫਗਵਾੜਾ, 20 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਿਖੇ ਸਵ: ਨਿਰੰਜਨ ਸਿੰਘ ਲਾਲੀ ਦੀ ਯਾਦ ਵਿਚ ਸੁਖਦੇਵ ਸਿੰਘ ਲਾਲੀ ਕੈਨੇਡੀਅਨ ਵਲੋਂ ਸਮੂਹ ਲਾਲੀ ਪਰਿਵਾਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਆਸਟ੍ਰੇਲੀਆ ਤੋਂ ਐਨ.ਆਰ.ਆਈ. ਸੁਖਜਿੰਦਰ ਸਿੰਘ ਨੇ ਵਿੱਦਿਆ ਲਈ 5 ਲੱਖ ਰੁਪਏ ਕੀਤੇ ਦਾਨ

ਸੁਲਤਾਨਪੁਰ ਲੋਧੀ, 20 ਫਰਵਰੀ (ਨਰੇਸ਼ ਹੈਪੀ)-ਆਸਟ੍ਰੇਲੀਆ ਵਿਚ ਵੱਸਦੇ ਪ੍ਰਵਾਸੀ ਪੰਜਾਬੀ ਸੁਖਜਿੰਦਰ ਸਿੰਘ ਨੇ ਗ਼ਰੀਬ ਬੱਚਿਆਂ ਦੀ ਪੜ੍ਹਾਈ ਲਈ 5 ਲੱਖ ਰੁਪਏ ਦਾਨ ਵਜੋਂ ਦਿੱਤੇ ਹਨ | ਪਿਛਲੇ 15 ਸਾਲਾਂ ਤੋਂ ਸੁਖਜਿੰਦਰ ਸਿੰਘ ਗ਼ਰੀਬ ਬੱਚਿਆਂ ਦੀ ਪੜ੍ਹਾਈ ਲਈ ਦਾਨ ਕਰਦੇ ...

ਪੂਰੀ ਖ਼ਬਰ »

ਕਾਲਾ ਸੰਘਿਆਂ ਵਿਖੇ ਹੋਇਆ ਨੌਰਥ ਇੰਡੀਆ ਫੈਡਰੇਸ਼ਨ ਕੱਪ ਸੁਰਖਪੁਰ ਦੇ ਹਿੱਸੇ ਰਿਹਾ

ਕਾਲਾ ਸੰਘਿਆਂ, 20 ਫਰਵਰੀ (ਬਲਜੀਤ ਸਿੰਘ ਸੰਘਾ)-ਧੰਨ-ਧੰਨ ਬਾਬਾ ਕਾਹਨ ਦਾਸ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਨੌਰਥ ਇੰਡੀਆ ਫੈਡਰੇਸ਼ਨ ਕੱਪ ਦੇ ਬਾਰਵੇਂ ਮਹਾਂਕੁੰਭ ਦੌਰਾਨ ਦਸਮੇਸ਼ ਕਬੱਡੀ ਕਲੱਬ ਨਕੋਦਰ ਨੂੰ ਜ਼ਬਰਦਸਤ ਮੁਕਾਬਲਾ ਦੇ ਕੇ ਵੋਰੀਅਸ ਕਲੱਬ ਸੁਰਖਪੁਰ ਨੇ ...

ਪੂਰੀ ਖ਼ਬਰ »

ਦੋ ਰੋਜ਼ਾ ਕਬੱਡੀ ਤੇ ਵਾਲੀਬਾਲ ਟੂਰਨਾਮੈਂਟ 2 ਤੇ 3 ਮਾਰਚ ਨੂੰ

ਤਲਵੰਡੀ ਚੌਧਰੀਆਂ, 20 ਫਰਵਰੀ (ਪਰਸਨ ਲਾਲ ਭੋਲਾ)-ਚੌਕੀਆਂ ਵਾਲਾ ਮੇਲਾ ਸਖੀ ਸਰਵਰ ਲਾਲਾਂ ਪੀਰ ਤਲਵੰਡੀ ਚੌਧਰੀਆਂ ਦੇ ਜੋੜ ਮੇਲੇ 'ਤੇ ਹਰ ਸਾਲ ਲਾਲਾਂ ਵਾਲਾ ਟੂਰਨਾਮੈਂਟ ਪ੍ਰਬੰਧਕ ਕਮੇਟੀ ਵਲੋਂ ਬਿਨਾਂ ਕਿਸੇ ਸਿਆਸੀ ਭਿੰਨ ਭੇਦ ਦੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਪਿੰਡ ਖੇੜਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਫਗਵਾੜਾ, 20 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਸਰਕਾਰੀ ਮਿਡਲ ਸਕੂਲ ਖੇੜਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਸਕੂਲ ਇੰਚਾਰਜ ਸਤਵੀਰ ਕੌਰ ਦੀ ਅਗਵਾਈ ਹੇਠ ਕਰਵਾਏ ਸਾਲਾਨਾ ਸਮਾਗਮ ਵਿਚ ਪ੍ਰਵਾਸੀ ਭਾਰਤੀ ਹਰਦੀਪ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਇਸ ਦੌਰਾਨ ...

ਪੂਰੀ ਖ਼ਬਰ »

ਨਡਾਲਾ 'ਚ 13ਵੇਂ ਕਬੱਡੀ ਕੱਪ ਦਾ ਪੋਸਟਰ ਜਾਰੀ

ਨਡਾਲਾ, 20 ਫਰਵਰੀ (ਮਾਨ)-ਨਡਾਲਾ ਵਿਖੇ ਦੁਆਬੇ ਦਾ ਮਸ਼ਹੂਰ ਕਬੱਡੀ ਕੱਪ ਕਰਵਾਉਣ ਸਬੰਧੀ ਫਰੈਂਡਜ਼ ਸਪੋਰਟਸ ਐਾਡ ਵੈੱਲਫੇਅਰ ਕਲੱਬ (ਰਜਿ:) ਨਡਾਲਾ ਵਲੋਂ ਅੱਜ 13ਵੇਂ ਕਬੱਡੀ ਕੱਪ ਦਾ ਪੋਸਟਰ ਜਾਰੀ ਕਰ ਦਿੱਤਾ ਗਿਆ | ਇਸ ਮੌਕੇ ਪੋਸਟਰ ਜਾਰੀ ਕਰਦਿਆਂ ਕਲੱਬ ਦੇ ਸਰਪ੍ਰਸਤ ਤੇ ...

ਪੂਰੀ ਖ਼ਬਰ »

ਆਸਟ੍ਰੇਲੀਆ ਤੋਂ ਐਨ.ਆਰ.ਆਈ. ਸੁਖਜਿੰਦਰ ਸਿੰਘ ਨੇ ਵਿੱਦਿਆ ਲਈ 5 ਲੱਖ ਰੁਪਏ ਕੀਤੇ ਦਾਨ

ਸੁਲਤਾਨਪੁਰ ਲੋਧੀ, 20 ਫਰਵਰੀ (ਨਰੇਸ਼ ਹੈਪੀ)-ਆਸਟ੍ਰੇਲੀਆ ਵਿਚ ਵੱਸਦੇ ਪ੍ਰਵਾਸੀ ਪੰਜਾਬੀ ਸੁਖਜਿੰਦਰ ਸਿੰਘ ਨੇ ਗ਼ਰੀਬ ਬੱਚਿਆਂ ਦੀ ਪੜ੍ਹਾਈ ਲਈ 5 ਲੱਖ ਰੁਪਏ ਦਾਨ ਵਜੋਂ ਦਿੱਤੇ ਹਨ | ਪਿਛਲੇ 15 ਸਾਲਾਂ ਤੋਂ ਸੁਖਜਿੰਦਰ ਸਿੰਘ ਗ਼ਰੀਬ ਬੱਚਿਆਂ ਦੀ ਪੜ੍ਹਾਈ ਲਈ ਦਾਨ ਕਰਦੇ ...

ਪੂਰੀ ਖ਼ਬਰ »

23 ਦੀ ਸੂਬਾਈ ਰੈਲੀ 'ਚ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ

ਨਡਾਲਾ, 20 ਫਰਵਰੀ (ਮਾਨ)-ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ 23 ਫਰਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੋਣ ਹਲਕੇ ਪਟਿਆਲਾ ਸ਼ਹਿਰ ਵਿਚ ਮੁਲਾਜ਼ਮਾਂ ਦਾ ਵਿਸ਼ਾਲ ਸੂਬਾਈ ਰੋਸ ਪ੍ਰਦਰਸ਼ਨ ਹੋਣ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

10ਵੇਂ ਪੰਜਾਬੀ ਜਾਗਿ੍ਤੀ ਮਾਰਚ 'ਚ ਸ਼ਾਮਿਲ ਹੋਵੇਗਾ ਸੰਤ ਹੀਰਾ ਦਾਸ ਕੰਨਿਆ ਮਹਾਵਿਦਿਆਲਿਆ

ਕਾਲਾ ਸੰਘਿਆਂ, 20 ਫ਼ਰਵਰੀ (ਬਲਜੀਤ ਸਿੰਘ ਸੰਘਾ)-ਪੰਜਾਬੀ ਜਾਗਿ੍ਤੀ ਮੰਚ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੌਮਾਂਤਰੀ ਮਾਂ–ਬੋਲੀ ਦਿਵਸ 'ਤੇ ਲਾਇਲਪੁਰ ਖ਼ਾਲਸਾ ਸਕੂਲ ਨਕੋਦਰ ਤੋਂ ਦੇਸ਼ ਭਗਤ ਯਾਦਗਾਰ ਹਾਲ ਤੱਕ 26 ਮਾਰਚ ਨੂੰ ਕੱਢੇ ਜਾ ਰਹੇ 10ਵੇਂ ਵਿਸ਼ਾਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਮੋਟਰਸਾਈਕਲ ਸਵਾਰ ਫ਼ੜੇ

ਕਾਲਾ ਸੰਘਿਆਂ, 20 ਫਰਵਰੀ (ਸੰਘਾ)–ਥਾਣਾ ਸਦਰ ਕਪੂਰਥਲਾ ਅਧੀਨ ਪੈਂਦੀ ਕਾਲਾ ਸੰਘਿਆਂ ਪੁਲਿਸ ਚੌਾਕੀ ਦੀ ਪੁਲਿਸ ਨੇ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ 51 ਨਸ਼ੀਲੀਆਂ ਗੋਲੀਆਂ ਸਮੇਤ ਫ਼ੜਿਆ ਹੈ | ਚੌਾਕੀ ਇੰਚਾਰਜ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਮਾਣਯੋਗ ...

ਪੂਰੀ ਖ਼ਬਰ »

ਢਿਲਵਾਂ 'ਚ ਮਹਾਂਸ਼ਿਵਰਾਤਰੀ ਦਾ ਤਿਉਹਾਰ ਅੱਜ

ਢਿਲਵਾਂ, 20 ਫਰਵਰੀ (ਗੋਬਿੰਦ ਸੁਖੀਜਾ)-ਮੰਦਰ ਸੁਧਾਰ ਸਭਾ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂਸ਼ਿਵਰਾਤਰੀ ਦਾ ਤਿਉਹਾਰ ਹਰ ਸਾਲ ਦੀ ਤਰਾਂ ਇਸ ਸਾਲ ਵੀ 21 ਫਰਵਰੀ ਨੂੰ ਬਾਹਰਲੇ ਸ਼ਿਵ ਮੰਦਰ ਢਿਲਵਾਂ ਵਿਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਜਗਰਾਉਂ 'ਚ ਨੰਬਰਦਾਰਾਂ ਦੀ ਹੋਣ ਵਾਲੀ ਮੀਟਿੰਗ ਦਾ ਯੂਨੀਅਨ ਨਾਲ ਕੋਈ ਸਬੰਧ ਨਹੀਂ-ਕੰਗ, ਘੁੰਮਣ

ਕਪੂਰਥਲਾ, 20 ਫਰਵਰੀ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਜਗਰਾਉਂ ਵਿਚ ਨੰਬਰਦਾਰਾਂ ਦੀ ਹੋਣ ਵਾਲੀ ਮੀਟਿੰਗ ਦਾ ਯੂਨੀਅਨ ਨਾਲ ਕੋਈ ਸਬੰਧ ਨਹੀਂ | ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਸੁਰਖਪੁਰ 'ਚ ਸੈਲਫ ਹੈਲਪ ਗਰੁੱਪ ਸਬੰਧੀ ਜਾਗਰੂਕਤਾ ਕੈਂਪ

ਕਪੂਰਥਲਾ, 20 ਫਰਵਰੀ (ਵਿ.ਪ੍ਰ.)-ਸਹਿਕਾਰੀ ਬੈਂਕ ਸੁਰਖਪੁਰ ਵਲੋਂ ਸੈਲਫ ਹੈਲਪ ਗਰੁੱਪ ਸਬੰਧੀ ਬੈਂਕ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਬੈਂਕ ਦੇ ਆਰਥਿਕ ਵਿੱਤੀ ਲਿਟਰੇਸੀ ਸੈਂਟਰ ਦੀ ਇੰਚਾਰਜ ਸਾਕਸ਼ੀ ਨੇ ਸੈਲਫ ਹੈਲਪ ਗਰੁੱਪ, ਬੀਮਾ ਯੋਜਨਾਵਾਂ, ਏ.ਟੀ.ਐਮ. ...

ਪੂਰੀ ਖ਼ਬਰ »

ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਰੈਲੀ ਕਾਂਗਰਸ ਨੂੰ ਵਾਅਦੇ ਯਾਦ ਕਰਵਾਉਣ ਲਈ ਸਾਰਥਿਕ ਸਿੱਧ ਹੋਵੇਗੀ-ਪਰਮਜੀਤ ਸਿੰਘ

ਕਪੂਰਥਲਾ, 20 ਫਰਵਰੀ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਵਲੋਂ 18 ਮਾਰਚ ਨੂੰ ਦਾਣਾ ਮੰਡੀ ਕਪੂਰਥਲਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਣ ਵਾਲੀ ਜ਼ਿਲ੍ਹਾ ਪੱਧਰੀ ਰੈਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਚੋਣਾਂ ...

ਪੂਰੀ ਖ਼ਬਰ »

8ਵੀਂ ਦੀ ਬੋਰਡ ਪ੍ਰੀਖਿਆ ਲਈ ਸੈਂਟਰ ਬਣਾਉਣ 'ਚ ਸਿੱਖਿਆ ਬੋਰਡ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ-ਸਤਵੰਤ ਟੂਰਾ

ਫਗਵਾੜਾ, 20 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਗਜ਼ਟਿਡ ਅਤੇ ਨਾਨ ਗਜ਼ਟਿਡ ਐਸ.ਸੀ./ਬੀ.ਸੀ. ਇੰਪਲਾਇਜ ਵੈੱਲਫੇਅਰ ਫੈਡਰੇਸ਼ਨ ਕਪੂਰਥਲਾ ਇਕਾਈ ਦੇ ਪ੍ਰਧਾਨ ਸਤਵੰਤ ਟੂਰਾ, ਮਨਜੀਤ ਗਾਟ, ਬਲਵਿੰਦਰ ਮਸੀਹ ਅਤੇ ਲਖਵੀਰ ਚੰਦ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਲ ਵਿਚ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ-ਦੀਪਤੀ ਉੱਪਲ

ਕਪੂਰਥਲਾ, 20 ਫਰਵਰੀ (ਅਮਰਜੀਤ ਕੋਮਲ)-ਸੁਰੱਖਿਅਤ ਸਕੂਲ ਵਾਹਨ ਪਾਲਿਸੀ ਅਤੇ ਸਰਕਾਰ ਵਲੋਂ ਜਾਰੀ ਕੀਤੇ ਵੱਖ-ਵੱਖ ਆਦੇਸ਼ਾਂ ਦੀ ਇਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ | ਇਹ ਸ਼ਬਦ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਦੀ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਤੇ ਐਕਟਿਵਾ ਦੀ ਟੱਕਰ 'ਚ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਫਗਵਾੜਾ, 20 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਜੀ.ਟੀ. ਰੋਡ 'ਤੇ ਖੰਡ ਮਿੱਲ ਚੌਾਕ ਦੇ ਨੇੜੇ ਹੋਏ ਇਕ ਸੜਕ ਹਾਦਸੇ ਦੇ ਵਿਚ ਐਕਟਿਵਾ ਸਵਾਰ ਪਤੀ-ਪਤਨੀ ਅਤੇ ਬੱਚਾ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਰਵੀ ਕੁਮਾਰ ਪੁੱਤਰ ਸ਼ਾਮਾ ਰਾਮ ਉਸ ਦੀ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਸ਼ੁਰੂ ਕੀਤੀ 'ਸਾਡੇ ਅਧਿਆਪਕ ਸਾਡਾ ਆਦਰਸ਼' ਮੁਹਿੰਮ ਦੀ ਸ਼ੁਰੂਆਤ

ਕਪੂਰਥਲਾ, 20 ਫਰਵਰੀ (ਸਡਾਨਾ)-ਸੜਕ ਹਾਦਸਿਆਂ ਨੂੰ ਰੋਕਣ ਅਤੇ ਲੋਕਾਂ ਨੂੰ ਹਾਦਸਿਆਂ ਤੋਂ ਬਚਾਉਣ ਸਬੰਧੀ ਟਰੈਫ਼ਿਕ ਪੁਲਿਸ ਵਲੋਂ ਰੋਜ਼ਾਨਾ ਵੱਖ-ਵੱਖ ਸਕੂਲਾਂ ਵਿਚ ਜਾਗਰੂਕਤਾ ਮੁਹਿਮ ਚਲਾਈ ਜਾ ਰਹੀ ਹੈ | ਜਿਸ ਤਹਿਤ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ. ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ ਤੇ ਸਹੁਰੇ ਵਿਰੁੱਧ ਕੇਸ ਦਰਜ

ਕਪੂਰਥਲਾ, 20 ਫਰਵਰੀ (ਸਡਾਨਾ)-ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਵਿਆਹੁਤਾ ਦੇ ਪਤੀ ਤੇ ਉਸ ਦੇ ਸਹੁਰੇ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰਿੰਕੀ ਅਰੋੜਾ ਵਾਸੀ ਪੁਰਾਣੀ ਦਾਣਾ ਮੰਡੀ ਨੇ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX