ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  19 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  41 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  40 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  1 minute ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  47 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਤਰਨਤਾਰਨ

ਜ਼ਿਲ੍ਹੇ 'ਚ ਮੀਂਹ ਤੇ ਹਨੇਰੀ ਕਾਰਨ ਕਣਕ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ

ਪੱਟੀ, 6 ਮਾਰਚ (ਅਵਤਾਰ ਸਿੰਘ ਖਹਿਰਾ)- ਕਣਕ ਦੀ ਫ਼ਸਲ ਇਸ ਵਾਰ ਪਹਿਲੇ ਸਾਲਾਂ ਦੇ ਮੁਕਾਬਲੇ ਬਹੁਤ ਵਧੀਆ ਸੀ ਤੇ ਕਿਸਾਨਾਂ ਨੂੰ ਚੰਗੀ ਪੈਦਾਵਰ ਦੀਆ ਆਸਾਂ ਸਨ, ਪਰ ਪਿਛਲੇ ਦਿਨ ਤੋਂ ਹੋ ਰਹੀ ਬਰਸਾਤ ਅਤੇ ਬੀਤੀ ਰਾਤ ਵਗੀਆਂ ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਨੇ ਕਣਕ ਦੀ ਫਸਲ ਨੂੰ ਜ਼ਮੀਨ 'ਤੇ ਵਿਛਾ ਦਿੱਤਾ ਹੈ | ਜਿਸ ਕਾਰਨ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਹੈ | ਇਸ ਸਬੰਧੀ ਨੁਕਸਾਨੀ ਗਈ ਕਣਕ ਦੀ ਫਸਲ ਦਿਖਾਉਂਦਿਆਂ ਪਿੰਡ ਉਬੋਕੇ ਦੇ ਸਰਪੰਚ ਤੇ ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ, ਰੇਸ਼ਮ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਸੁਖਦੇਵ ਸਿੰਘ, ਸਵਰਨ ਸਿੰਘ, ਗੁਰਸਾਹਿਬ ਸਿੰਘ, ਅੰਗਰੇਜ ਸਿੰਘ ਨੇ ਦੱਸਿਆ ਕਿ ਇਸ ਵਾਰ ਦਸੰਬਰ, ਜਨਵਰੀ ਮਹੀਨੇ 'ਚ ਪਈ ਠੰਢ ਤੇ ਸਮੇਂ ਸਿਰ ਹੋਈਆਂ ਬਰਸਾਤਾਂ ਕਾਰਨ ਕਣਕ ਦੀ ਫਸਲ ਪਿਛਲੇ ਸਾਲਾਂ ਦੇ ਮੁਕਾਬਲੇ ਵਧੀਆ ਸੀ, ਪਰ ਪਿਛਲੇ ਦਿਨ ਤੋਂ ਹੋ ਰਹੀ ਬਰਸਾਤ ਤੇ ਬੀਤੀ ਰਾਤ ਵਗੀਆਂ ਤੇਜ਼ ਹਵਾਵਾਂ ਨੇ ਫਸਲ ਨੂੰ ਜ਼ਮੀਨ 'ਤੇ ਵਿਛਾ ਦਿੱਤਾ ਹੈ, ਜਿਸ ਕਾਰਨ ਝਾੜ ਘੱਟ ਜਾਵੇਗਾ ਤੇ ਕਿਸਾਨ ਫਿਰ ਮੰਦੀ ਦੀ ਮਾਰ ਹੇਠ ਆ ਜਾਵੇਗਾ | ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ |
ਫਤਿਆਬਾਦ 'ਚ ਬੇ-ਮੌਸਮੇ ਮੀਂਹ ਅਤੇ ਗੜੇਮਾਰੀ ਨਾਲ ਫਸਲਾਂ ਦਾ ਨੁਕਸਾਨ
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)- ਚਾਰ ਪੰਜ ਮਾਰਚ ਦੀ ਦਰਮਿਆਨੀ ਰਾਤ ਨੂੰ ਕਸਬਾ ਫਤਿਆਬਾਦ ਅਤੇ ਆਸ-ਪਾਸ ਦੇ ਪਿੰਡਾਂ 'ਚ ਪਏ ਬੇ-ਮੌਸਮੇ ਮੀਂਹ ਤੇ ਗੜੇਮਾਰੀ ਨੇ ਇਲਾਕੇ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ | ਪਿੰਡਾਂ ਵਿਚ ਕਿਸਾਨਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਉਪਰੰਤ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ, ਜਮਹੂਰੀ ਕਿਸਾਨ ਸਭਾ ਦੇ ਆਗੂ ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੈਲੋਕੇ ਅਤੇ ਬਲਵਿੰਦਰ ਸਿੰਘ ਫੈਲੋਕੇ ਨੇ ਦੱਸਿਆ ਕਿ ਗੜੇ ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਨਾਲ ਕਿਸਾਨਾਂ ਦੀ ਸਿੱਟਿਆਂ 'ਤੇ ਆਈ ਕਣਕ ਤੋਂ ਇਲਾਵਾ ਹਰਾ ਚਾਰਾ ਅਤੇ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਅਤੇ ਕਣਕ ਦੀ ਫ਼ਸਲ ਖੇਤਾਂ 'ਚ ਵਿਛ ਗਈ ਹੈ, ਜਿਸ ਦਾ ਝਾੜ ਬਹੁਤ ਜ਼ਿਆਦਾ ਘੱਟ ਜਾਣ ਦੀ ਸੰਭਾਵਨਾ ਹੈ | ਉਪਰੋਕਤ ਆਗੂਆਂ ਨੇ ਦੱਸਿਆ ਕਿ ਫਤਿਆਬਾਦ ਤੇ ਆਸ-ਪਾਸ ਦੇ ਪਿੰਡਾਂ ਟਾਂਡਾ, ਤੁੜ, ਕੋਟ ਅਤੇ ਕਈ ਹੋਰ ਪਿੰਡਾਂ ਵਿਚ ਨੁਕਸਾਨ ਹੋਇਆ ਹੈ | ਇਨ੍ਹਾਂ ਆਗੂਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਮਾਲ ਵਿਭਾਗ ਤੋਂ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਜਿਹੜੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ |
ਕਿਸਾਨਾਂ ਨੇ ਫਸਲੀ ਬੀਮੇ ਦੀ ਸਰਕਾਰ ਕੋਲੋਂ ਕੀਤੀ ਮੰਗ
ਝਬਾਲ, (ਸੁਖਦੇਵ ਸਿੰਘ)-ਮੌਸਮ ਵਿਭਾਗ ਵਲੋਂ ਦਿੱਤੀ ਚਿਤਾਵਨੀ ਮੁਤਾਬਕ ਬੀਤੀ ਰਾਤ ਹੋਈ ਗੜ੍ਹੇਮਾਰੀ ਅਤੇ ਚੱਲੇ ਤੇਜ਼ ਝੱਖੜ ਤੇ ਮੀਂਹ ਕਾਰਨ ਕਣਕ ਦੀ ਫਸਲ ਖੇਤਾਂ 'ਚ ਵਿਛ ਜਾਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ | ਇਸ ਖੇਤਰ ਦੇ ਕਿਸਾਨਾਂ ਨੇ ਕਿਹਾ ਕਿ ਫਸਲ ਦੇ ਸਿੱਟੇ ਨਿਕਲਣੇ ਸ਼ੁਰੂ ਹੋਏ ਤਾਂ ਕੁਦਰਤ ਨੇ ਉਨ੍ਹਾਂ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ | ਕਿਸਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਫਸਲ ਦੇ ਖੇਤਾਂ 'ਚ ਡਿਗ ਜਾਣ ਕਰਕੇ ਇਹ ਫਸਲ ਪਸ਼ੂਆਂ ਦੇ ਚਾਰੇ ਵਾਸਤੇ ਹੀ ਰਹਿ ਜਾਂਦੀ ਹੈ ਅਤੇ ਝਾੜ ਵੀ ਘਟ ਕੇ ਨਾਮਾਤਰ ਹੀ ਰਹਿ ਜਾਂਦਾ ਹੈ | ਕਿਸਾਨ ਇਕਬਾਲ ਸਿੰਘ ਨੇ ਦੱਸਿਆ ਕਿ ਪਹਿਲਾਂ ਤੋਂ ਆਰਥਿਕ ਪਖੋਂ ਪਿਛੜੇ ਕਿਸਾਨਾਂ ਦੀਆਂ ਆਸਾਂ ਨੂੰ ਗੜ੍ਹੇਮਾਰੀ ਤੇ ਮੀਂਹ ਨੇ ਬੂਰ ਨਹੀਂ ਪੈਣ ਦਿੱਤਾ | ਜਿਸ ਕਰਕੇ ਉਨ੍ਹਾਂ ਦੇ ਕਰਜ਼ੇ ਦੀ ਪੰਡ ਹੋਰ ਵੀ ਵਧ ਗਈ ਹੈ | ਕਿਸਾਨਾਂ ਫਸਲੀ ਬੀਮਾ ਕਰਨ ਦੀ ਸਰਕਾਰ ਕੋਲੋਂ ਮੰਗ ਕੀਤੀ ਹੈ |
ਸਰਾਏਾ ਅਮਾਨਤ ਖਾਂ, (ਨਰਿੰਦਰ ਸਿੰਘ ਦੋਦੇ)-ਪਿਛਲੇ ਸਾਲ ਕਿਸਾਨਾਂ ਦੀ ਪੱਕੀ ਬਾਸਮਤੀ ਦੀ ਫ਼ਸਲ 'ਤੇ ਹੋਈ ਗੜੇਮਾਰੀ ਦਾ ਸੰਤਾਪ ਝੱਲ ਰਹੇ ਕਿਸਾਨਾਂ ਦੇ ਚਿਹਰੇ ਇਕਵਾਰ ਫਿਰ ਤੋਂ ਮੁਰਝਾ ਗਏ, ਜਦੋਂ ਬੀਤੇ ਕੱਲ੍ਹ ਸ਼ਾਮ ਨੂੰ ਬਾਰਡਰ ਏਰੀਏ ਦੇ ਸਰਾਏਾ ਅਮਾਨਤ ਖਾਂ, ਲੋਹੀਆਂ, ਗੰਡੀਵਿੰਡ, ਗਹਿਰੀ, ਭੂਸੇ, ਚਾਹਲ ਦੇ ਆਲੇ ਦੁਆਲੇ ਪਿੰਡਾਂ ਵਿਚ ਹੋਈ ਭਾਰੀ ਗੜੇਮਾਰੀ ਨੇ ਕਿਸਾਨਾਂ ਦੀ ਸਿੱਟਿਆਂ 'ਤੇ ਪੁੱਜੀ ਕਣਕ ਦੀ ਫਸਲ ਅਤੇ ਪਸ਼ੂਆਂ ਦੇ ਚਾਰੇ (ਸ਼ਟਾਲੇ) ਨੂੰ ਭਾਰੀ ਨੁਕਸਾਨ ਪਹੁੰਚਾਇਆ | ਇਸ ਮੌਕੇ ਕਿਸਾਨ ਬਲਜੀਤ ਸਿੰਘ, ਦਿਲਬਾਗ ਸਿੰਘ ਸਾਘਣੀਆਂ, ਨੰਬਰਦਾਰ ਜਸਬੀਰ ਸਿੰਘ, ਗੁਰਜੀਤ ਸਿੰਘ ਬਾਰੀਆ, ਸੁਲੱਖਣ ਸਿੰਘ, ਕਾਰਜ ਸਿੰਘ ਮਾੜੀਵਾਲੇ, ਨੰਬਰਦਾਰ ਰਾਮ ਸਿੰਘ, ਸ਼ੈਰੀ ਨੰਬਰਦਾਰ, ਸਾਬਕਾ ਸਰਪੰਚ ਜਿਉਣ ਸਿੰਘ, ਗੁਰਦੇਵ ਸਿੰਘ ਰਾਂਝਾ, ਮੇਜਰ ਸਿੰਘ ਭੋਲਾ, ਜੋਬਨਜੀਤ ਸਿੰਘ, ਸੁਖਪਾਲ ਸਿੰਘ ਭੁੱਲਰ, ਕੁਲਵਿੰਦਰ ਸਿੰਘ ਡੀ. ਸੀ., ਸੁਖਵਿੰਦਰ ਸਿੰਘ, ਭੁਪਿੰਦਰ ਸ਼ਿੰਘ ਆਦਿ ਨੇ ਕਿਹਾ ਕੇ ਪਿਛਲੇ ਸਾਲ ਉਨ੍ਹਾਂ ਦੀ 1121 ਬਾਸਮਤੀ ਦੀ ਪੱਕੀ ਫਸਲ 'ਤੇ ਬੇ-ਮੌਸਮੀ ਹੋਈ ਬਰਸਾਤ ਅਤੇ ਗੜੇਮਾਰੀ ਨੇ ਉਨ੍ਹਾਂ ਦੀ ਫ਼ਸਲ ਬਰਬਾਦ ਕਰ ਦਿੱਤੀ ਸੀ ਅਤੇ ਹੁਣ ਫਿਰ ਹੋਈ ਗੜੇਮਾਰੀ ਨਾਲ ਕਣਕ ਦੀ ਫਸਲ ਦੇ ਝਾੜ 'ਤੇ ਵੀ ਕਾਫ਼ੀ ਅਸਰ ਪਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਗੜ੍ਹੇਮਾਰੀ ਦੀ ਫ਼ਸਲ ਦੀ ਵਿਸ਼ੇਸ਼ ਗਿਰਦਵਾਰੀ ਕਰਵਾ ਕੇ ਉਨ੍ਹਾ ਨੂੰ ਮੁਆਵਜ਼ਾ ਦਿੱਤਾ ਜਾਵੇ |

ਨੌਜਵਾਨ ਨੇ ਲੜਕੀ ਨੂੰ ਵਰਗਲਾ ਕੇ ਕੀਤਾ ਅਗਵਾ

ਪੱਟੀ, 6 ਮਾਰਚ (ਅਵਤਾਰ ਸਿੰਘ ਖਹਿਰਾ)- ਸਥਾਨਿਕ ਸ਼ਹਿਰ ਦੇ ਪਾਸ਼ ਏਰੀਆ ਗਾਰਡਨ ਕਾਲੋਨੀ ਵਾਰਡ ਨੰਬਰ 17 'ਚੋਂ ਇਕ ਨੌਜਵਾਨ ਲੜਕੀ ਨੂੰ ਵਰਗਲਾ ਕੇ ਲੈ ਗਿਆ, ਜਿਸ ਸਬੰਧੀ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ, ਪਰ ਕਾਰਵਾਈ ਨਾ ਹੋਣ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਮਾਰੀਆਂ ਸੱਟਾਂ ਅਤੇ ਨਕਦੀ ਕੀਤੀ ਚੋਰੀ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)—ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਘਰ ਵਿਚ ਦਾਖ਼ਲ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਤਰਨ ...

ਪੂਰੀ ਖ਼ਬਰ »

ਡਾ. ਤ੍ਰੇਹਨ ਕਤਲ ਕੇਸ ਮਾਮਲੇ 'ਚ ਪ੍ਰੋ. ਵਿਰਸਾ ਸਿੰਘ ਵਲਟੋਹਾ ਅਦਾਲਤ 'ਚ ਹੋਏ ਪੇਸ਼

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)-ਅਡੀਸ਼ਨਲ ਸੈਸ਼ਨ ਜੱਜ ਪਰਮਜੀਤ ਕੌਰ ਦੀ ਅਦਾਲਤ ਵਿਚ ਪੱਟੀ ਦੇ ਡਾ. ਸੁਦਰਸ਼ਨ ਕੁਮਾਰ ਤ੍ਰੇਹਨ ਕਤਲ ਕਾਂਡ ਦੇ ਮਾਮਲੇ ਵਿਚ ਪੇਸ਼ੀ ਭੁਗਤਣ ਆਏ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਅਗਲੀ ਪੇਸ਼ੀ 30 ਮਾਰਚ ਨੂੰ ਪਾਉਂਦੇ ...

ਪੂਰੀ ਖ਼ਬਰ »

ਬੀ.ਐੱਸ.ਐਫ. ਵਲੋਂ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਬਰਾਮਦ

ਖਾਲੜਾ, 6 ਮਾਰਚ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐਫ. ਦੀ ਸਰਹੱਦੀ ਚੌਕੀ ਵਾਂ ਦੇ ਅਧੀਨ ਆਉਂਦੇ ਏਰੀਏ 'ਚੋਂ 2 ਕਿੱਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ | ਫੜੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ 10 ਕਰੋੜ ਰੁਪਏ ਕੀਮਤ ਮੰਨੀ ਜਾਂਦੀ ਹੈ | ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਵਲੋਂ ਚੇਅਰਮੈਨ ਰਮਨ ਕੁਮਾਰ ਅਤੇ ਡਾਇਰੈਕਟਰ ਪਲਾਸੌਰ ਦਾ ਸਨਮਾਨ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)¸ਪੰਜਾਬ ਖ਼ੇਤੀਬਾੜੀ ਵਿਕਾਸ ਬੈਂਕ ਦੇ ਹਾਲ ਹੀ 'ਚ ਚੁਣੇ ਗਏ ਚੇਅਰਮੈਨ ਰਮਨ ਕੁਮਾਰ ਝਬਾਲ ਅਤੇ ਡਾਇਰੈਕਟਰ ਜਸਵੰਤ ਸਿੰਘ ਪਲਾਸੌਰ ਨੂੰ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਤਰਨ ਤਾਰਨ ਦਫ਼ਤਰ ਵਿਖੇ ਸਨਮਾਨਿਤ ਕੀਤਾ, ਜਿਸ ...

ਪੂਰੀ ਖ਼ਬਰ »

ਫ਼ਸਲਾਂ ਦੇ ਮੁਆਵਜ਼ੇ ਲਈ ਐੱਸ.ਡੀ.ਐਮ. ਪੱਟੀ ਨੂੰ ਦਿੱਤਾ ਮੰਗ ਪੱਤਰ

ਪੱਟੀ, 6 ਮਾਰਚ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਮੰਡ ਖੇਤਰ 'ਚ ਹੜ੍ਹਾਂ ਨਾਲ ਤਬਾਹ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਪੱਟੀ, ਖਡੂਰ ਸਾਹਿਬ ਅਤੇ ਤਰਨ ਤਾਰਨ ਦੇ ਐੱਸ.ਡੀ.ਐਮ. ਦਫ਼ਤਰਾਂ 'ਚ ਮੰਗ ਪੱਤਰ ਦਿੱਤੇ ਗਏ | ਅੱਜ ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਅਣਪਛਾਤਿਆਂ ਨੇ ਗੋਲੀਆਂ ਚਲਾ ਕੇ ਗੱਡੀ ਦਾ ਕੀਤਾ ਨੁਕਸਾਨ

ਤਰਨ ਤਾਰਨ, 6 ਮਾਰਚ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਿਆਂ ਸਿਟੀ ਪੱਟੀ ਦੀ ਪਲਿਸ ਨੇ ਗਲੀ ਵਿਚ ਖੜੀ ਗੱਡੀ 'ਤੇ ਗੋਲੀਆਂ ਚਲਾ ਕੇ ਨੁਕਸਾਨ ਕਰਨ ਦੇ ਦੋਸ਼ ਹੇਠ ਤਿੰਨ ਅਣਪਛਾਤੇ ਲੁਟੇਰਿਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ...

ਪੂਰੀ ਖ਼ਬਰ »

ਤਹਿਸੀਲਦਾਰ ਥਿੰਦ ਨੇ ਕੀਤੀ ਵੱਖ-ਵੱਖ ਸੈਂਟਰਾਂ ਦੀ ਚੈਕਿੰਗ

ਪੱਟੀ, 6 ਮਾਰਚ (ਅਵਤਾਰ ਸਿੰਘ ਖਹਿਰਾ)-ਸਰਹੱਦੀ ਜ਼ਿਲ੍ਹੇ ਤਰਨ ਤਾਰਨ ਅੰਦਰ ਨਕਲ ਰਹਿਤ ਪ੍ਰੀਖਿਆ ਕਰਵਾਉਣ ਨੂੰ ਲੈ ਕੇ ਡੀ.ਸੀ. ਪ੍ਰਦੀਪ ਸੱਭਰਵਾਲ ਦੇ ਸਖ਼ਤ ਨਿਰਦੇਸ਼ਾਂ ਅਤੇ ਐੱਸ.ਡੀ.ਐਮ. ਪੱਟੀ ਨਰਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਤਹਿਸੀਲਦਾਰ ਪੱਟੀ ਸਰਬਜੀਤ ...

ਪੂਰੀ ਖ਼ਬਰ »

ਹੜ੍ਹਾਂ ਨਾਲ ਤਬਾਹ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਐੱਸ.ਡੀ.ਐਮ. ਖਡੂਰ ਸਾਹਿਬ ਨੂੰ ਦਿੱਤਾ ਮੰਗ ਪੱਤਰ

ਖਡੂਰ ਸਾਹਿਬ, 6 ਮਾਰਚ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਮੰਡ ਖੇਤਰ ਵਿਚ ਹੜ੍ਹਾਂ ਨਾਲ ਤਬਾਹ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਖਡੂਰ ਸਾਹਿਬ ਦੇ ਐੱਸ.ਡੀ.ਐਮ. ਰਾਜੇਸ਼ ਕੁਮਾਰ ਸ਼ਰਮਾ ਨੂੰ ਮੰਗ ਪੱਤਰ ਦਿੱਤਾ ਗਿਆ | ਸੂਬਾਈ ਪ੍ਰਧਾਨ ...

ਪੂਰੀ ਖ਼ਬਰ »

ਆਰਮਜ਼ ਐਕਟ 1959 'ਚ ਹੋਈ ਸੋਧ-ਡਿਪਟੀ ਕਮਿਸ਼ਨਰ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)¸ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਅਤੇ ਗ੍ਰਹਿ ਵਿਭਾਗ ਪੰਜਾਬ ਸਰਕਾਰ ਦੇ ਪੱਤਰ ਮੁਤਾਬਿਕ ਆਰਮਜ਼ ਐਕਟ 1959 ਵਿਚ ਸੋਧ ਹੋ ਚੁੱਕੀ ਹੈ ਅਤੇ ਸੋਧ ਲਾਗੂ ਹੋ ਚੁੱਕੀ ਹੈ ਅਤੇ ਹੁਣ ਸਮੂਹ ਅਸਲਾ ਲਾਇਸੰਸ ਧਾਰੀ ਆਪਣੇ ...

ਪੂਰੀ ਖ਼ਬਰ »

ਹੋਲੇ-ਮਹੱਲੇ ਦੇ ਸਬੰਧ 'ਚ 9, 10 ਮਾਰਚ ਨੂੰ ਮੇਨ ਬਾਜ਼ਾਰ ਰਹੇਗਾ ਬੰਦ

ਸੁਰ ਸਿੰਘ, 6 ਮਾਰਚ (ਧਰਮਜੀਤ ਸਿੰਘ)-ਸਥਾਨਿਕ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਦੀ ਦੇਵੀ ਦੁਆਰਾ ਮੰਦਰ ਵਿਖੇ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਹੋਲੇ-ਮਹੱਲੇ ਦੇ ਸਬੰਧ 'ਚ 9 ਅਤੇ 10 ਮਾਰਚ ਨੂੰ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਮਾਮਾ ਤਰਸੇਮ ਲਾਲ, ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਡਰਨ ਦੀ ਨਹੀਂ, ਜਾਗਰੂਕ ਹੋਣ ਦੀ ਲੋੜ-ਡਿਪਟੀ ਕਮਿਸ਼ਨਰ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)¸ਚੀਨ ਤੋਂ ਬਾਅਦ ਕਈ ਦੇਸ਼ਾਂ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਤੋਂ ਪੰਜਾਬ ਵਾਸੀਆਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ, ਕਿਉਂਕਿ ਇਸ ਸਬੰਧੀ ਜਾਣਕਾਰੀ ਹੀ ਇਸ ਦਾ ਸਭ ਤੋਂ ਵੱਡਾ ਬਚਾਅ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਖਡੂਰ ਸਾਹਿਬ ਕਾਲਜ ਦੇ ਵਿਦਿਆਰਥੀਆਂ ਨੇ ਕਈ ਮੁਕਾਬਲੇ ਜਿੱਤੇ

ਖਡੂਰ ਸਾਹਿਬ, 6 ਮਾਰਚ (ਰਸ਼ਪਾਲ ਸਿੰਘ ਕੁਲਾਰ)-ਬਾਬਾ ਉੱਤਮ ਸਿੰਘ ਦੁਆਰਾ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ ਮਾਝਾ ਕਾਲਜ ਫਾਰ ਵੂਮੈਨ ਤਰਨ ...

ਪੂਰੀ ਖ਼ਬਰ »

ਜਥੇ. ਸੁਖਦੇਵ ਸਿੰਘ ਦਾਰਾਪੁਰ ਸਾਬਕਾ ਵਿਧਾਇਕ ਮੰਨਾ ਨਾਲ ਤੁਰੇ

ਮੀਆਂਵਿੰਡ, 6 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਥੇ. ਸੁਖਦੇਵ ਸਿੰਘ ਦਾਰਾਪੁਰ ਸਾਬਕਾ ਵਿਧਾਇਕ ਮੰਨਾ ਨੂੰ ਵਧਾਈ ਦੇਣ ਉਨ੍ਹਾਂ ਦੇ ਗ੍ਰਹਿ ਮੀਆਂਵਿੰਡ ਪਹੁੰਚੇ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਹ ...

ਪੂਰੀ ਖ਼ਬਰ »

ਹੋਠੀਆਂ ਨੇ ਮੁੱਖ ਮੰਤਰੀ ਦੇ ਓ.ਐੱਸ.ਡੀ. ਨੂੰ ਦੱਸੀਆਂ ਲੋਕਾਂ ਦੀਆਂ ਮੁਸ਼ਕਿਲਾਂ

ਗੋਇੰਦਵਾਲ ਸਾਹਿਬ, 6 ਮਾਰਚ (ਸਕੱਤਰ ਸਿੰਘ ਅਟਵਾਲ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਹੰਸਾਂਵਾਲ ਵਿਚ ਵੱਡੀ ਗਿਣਤੀ ਵਿਚ ਗ਼ਰੀਬ ਲੋਕਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਸਨ, ਜਿਸ ਤੋਂ ਬਾਅਦ ਆਵਾਜ਼-ਏ-ਪੰਜਾਬ ਜਥੇਬੰਦੀ ਦੇ ਸੂਬਾ ਪ੍ਰਧਾਨ ਅਤੇ ਵਿਧਾਨ ਸਭਾ ...

ਪੂਰੀ ਖ਼ਬਰ »

ਸਾਲਾਨਾ ਕੀਰਤਨ ਦਰਬਾਰ 18 ਨੂੰ ਕਰਵਾਉਣ ਸਬੰਧੀ ਤਿਆਰੀਆਂ ਆਰੰਭ- ਪ੍ਰਧਾਨ ਬੱਬੂ

ਪੱਟੀ, 6 ਮਾਰਚ (ਅਵਤਾਰ ਸਿੰਘ ਖਹਿਰਾ)- ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਦੀ ਮੀਟਿੰਗ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਕੀਤੀ ਗਈ | ਇਸ ਮੀਟਿੰਗ 'ਚ 22ਵਾਂ ਸਾਲਾਨਾ ਕੀਰਤਨ ਦਰਬਾਰ ਕਰਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖੇਤੀਬਾੜੀ ਜਾਗਰੂਕਤਾ ਕੈਂਪ ਲਗਾਇਆ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)¸ਜਾਗਰੂਕਤਾ ਕੈਂਪ ਕਬੀਲਾ ਰਿਜ਼ੋਰਟ ਤਰਨ ਤਾਰਨ ਵਿਖੇ ਲਗਾਇਆ ਗਿਆ | ਇਸ ਮੌਕੇ ਗ੍ਰਾਮੀਣ ਵਿਕਾਸ ਹੈਂਡੀਕਰਾਫਟ ਵੂਮੈਨ ਐਾਡ ਚਾਈਲਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਨੀਲ ਕਪੂਰ, ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ...

ਪੂਰੀ ਖ਼ਬਰ »

1 ਅਪ੍ਰੈਲ ਤੋਂ ਕੋਈ ਵੀ ਬੀ. ਐੱਸ. 4 ਵਾਲੀ ਮੋਟਰ ਗੱਡੀ ਦੀ ਨਹੀਂ ਕੀਤੀ ਜਾਵੇਗੀ ਰਜਿਸਟ੍ਰੇਸ਼ਨ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਆਮ ਜਨਤਾ ਦੀ ਜਾਣਕਾਰੀ ਲਈ ਦੱਸਿਆ ਕਿ ਸੁਪਰੀਪ ਕੋਰਟ ਆਫ ਇੰਡੀਆ ਨਵੀਂ ਦਿੱਲੀ ਦੇ ਆਦੇਸ਼ਾਂ ਅਨੁਸਾਰ 1 ਅਪ੍ਰੈਲ 2020 ਤੋਂ ਕੋਈ ਵੀ ਬੀ.ਐੱਸ. 4 ਵਾਲੀ ਮੋਟਰ ਗੱਡੀ ਦੀ ਰਜਿਸਟ੍ਰੇਸ਼ਨ ...

ਪੂਰੀ ਖ਼ਬਰ »

ਵਾਰਡ ਨੰ: 69 ਵਿਚ ਟਿਊਬਵੈੱਲ ਲਗਾਉਣ ਦੇ ਕੰਮ ਦਾ ਮੇਅਰ ਵਲੋਂ ਉਦਘਾਟਨ

ਅੰਮਿ੍ਤਸਰ, 6 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ: 69 ਦੇ ਇਲਾਕੇ ਭਾਈ ਵੀਰ ਸਿੰਘ ਕਾਲੋਨੀ, ਮੂਲੇ ਚੱਕ ਵਿਖੇ ਰਿਗ ਬੋਰ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ | ਇਸ ਮੌਕੇ ਇਲਾਕੇ ਦੀ ਕੌਾਸਲਰ ਸ੍ਰੀਮਤੀ ਰੀਨਾ ...

ਪੂਰੀ ਖ਼ਬਰ »

ਨਸ਼ੇ ਵੇਚਣ ਤੇ ਨਸ਼ੇੜੀਆਂ ਨੂੰ ਸਹਿਯੋਗ ਦੇਣ ਵਾਲਿਆਂ ਸਮੇਤ 9 ਵਿਅਕਤੀਆਂ ਵਿਰੁੱਧ ਕੇਸ ਦਰਜ

ਝਬਾਲ, 6 ਮਾਰਚ (ਸਰਬਜੀਤ ਸਿੰਘ)- ਜ਼ਿਲ੍ਹਾ ਪੁਲਿਸ ਉਚ ਅਧਿਕਾਰੀਆਂ ਦੇ ਆਦੇਸ਼ਾਂ 'ਤੇ ਥਾਣਾ ਝਬਾਲ ਦੀ ਪੁਲਿਸ ਨੇ ਨਸ਼ਾ ਵੇਚਣ ਤੇ ਪੀਣ ਵਾਲੇ ਵਿਆਕਤੀਆਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਵੱਖ-ਵੱਖ ਪਿੰਡਾਂ 'ਚੋਂ ਪ੍ਰਾਪਤ ਕੀਤੀ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਨੂੰ ...

ਪੂਰੀ ਖ਼ਬਰ »

9ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 10ਵੀਂ ਜਮਾਤ ਨੂੰ ਵਿਦਾਇਗੀ ਪਾਰਟੀ

ਸੁਰਸਿੰਘ, 6 ਮਾਰਚ (ਧਰਮਜੀਤ ਸਿੰਘ)-ਸਥਾਨਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਹਾਈ ਸਕੂਲ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਨੂੰ ਲੈ ਕੇ ਨੌਜਵਾਨ ਨੇ ਗੁਆਂਢੀਆਂ 'ਤੇ ਚਲਾਈਆਂ ਗੋਲੀਆਂ-ਇਕ ਜ਼ਖ਼ਮੀ

ਖਾਲੜਾ, 6 ਮਾਰਚ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਮਾੜੀ ਉਧੋਕੇ ਵਿਖੇ ਗੇਂਦ ਸ਼ੀਸ਼ੇ 'ਤੇ ਵੱਜਣ ਨੂੰ ਲੈ ਕੇ ਹੋਈ ਤਕਰਾਰ 'ਚ ਗੁਆਂਢੀ ਵਲੋਂ ਗੋਲੀ ਮਾਰ ਕੇ ਗੁਆਂਢੀ ਨੂੰ ਗੰਭੀਰ ਜ਼ਖ਼ਮੀ ਕਰ ਦੇਣ ਅਤੇ ਉਸਦੇ ਘਰ ਜਾ ਕੇ ਉਨ੍ਹਾਂ ਦੇ ਮੋਟਰਸਾਈਕਲ ਦੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਲੋਕ ਝੂਠੀਆਂ ਅਫ਼ਵਾਹਾਂ ਤੋਂ ਦੂਰ ਰਹਿਣ- ਡਿਪਟੀ ਕਮਿਸ਼ਨਰ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਰੋਨਾ ਵਾਇਰਸ ਸਬੰਧੀ ਦੱਸਿਆ ਕਿ ਕੁੱਝ ਲੋਕਾਂ ਵਲੋਂ ਕਰੋਨਾ ਵਾਇਰਸ ਸਬੰਧੀ ਝੂਠੀ ਅਫਵਾਹ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ 9 ਨੂੰ - ਲੌਹੁਕਾ

ਤਰਨ ਤਾਰਨ, 6 ਮਾਰਚ (ਲਾਲੀ ਕੈਰੋਂ)- ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲੌਹੁਕਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਲੌਹੁਕਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਸਮੁੱਚੇ ਦਲ ਪੰਥ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ-ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮਿ੍ਤਸਰ, 6 ਮਾਰਚ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਹੈ ਕਿ ਬੁੱਢਾ ਦਲ ਨੇ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਦੀ ਰਾਖੀ ਲਈ ਸਭ ਤੋਂ ਵਧ ਕੁਰਬਾਨੀਆਂ ਦਿੱਤੀਆਂ ਹਨ ਤੇ ਹੁਣ ਵੀ ਦਲ ਪੂਰੀ ਤਰ੍ਹਾਂ ਅਕਾਲ ...

ਪੂਰੀ ਖ਼ਬਰ »

ਵਾਲਮੀਕਿ ਧਾਮ ਤੇ ਸੁਸਾਇਟੀ ਦੀ ਅਹਿਮ ਮੀਟਿੰਗ

ਫਤਿਆਬਾਦ, 6 ਮਾਰਚ (ਹਰਵਿੰਦਰ ਸਿੰਘ ਧੂੰਦਾ)-ਵਾਲਮੀਕਿ ਧਾਮ ਵੈੱਲਫੇਅਰ ਸੁਸਾਇਟੀ ਫਤਿਆਬਾਦ ਦੇ ਚੈਅਰਮੈਨ ਸਾਬਕਾ ਪੁਲਿਸ ਇੰਸਪੈਕਟਰ ਬਾਊ ਵਿਜੇ ਕੁਮਾਰ ਦੀ ਅਗਵਾਈ ਹੇਠ ਵਾਲਮੀਕਿ ਧਾਮ ਤੇ ਸੁਸਾਇਟੀ ਦੀ ਅਹਿਮ ਮੀਟਿੰਗ ਕੀਤੀ ਗਈ | ਜਿਸ ਦੌਰਾਨ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

ਸਰਪੰਚ ਗੰਡੀਵਿੰਡ ਨੂੰ ਸਦਮਾ, ਜੇਠ ਜਸਬੀਰ ਸਿੰਘ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ

ਸਰਾਏਾ ਅਮਾਨਤ ਖਾਂ, 6 ਮਾਰਚ (ਨਰਿੰਦਰ ਸਿੰਘ ਦੋਦੇ)-ਪਿੰਡ ਗੰਡੀਵਿੰਡ ਦੀ ਸਰਪੰਚ ਹਰਜੀਤ ਕੌਰ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਜੇਠ ਜਸਬੀਰ ਸਿੰਘ 65 ਸਾਲ ਦਾ ਸੰਖੇਪ ਬਿਮਾਰੀ ਪਿੱਛੋਂ ਅਚਾਨਕ ਦਿਹਾਂਤ ਹੋ ਗਿਆ, ਉਨ੍ਹਾਂ ਦੇ ਬੱਚੇ ਵਿਦੇਸ਼ ਹੋਣ ਕਾਰਨ ...

ਪੂਰੀ ਖ਼ਬਰ »

ਮੁਫ਼ਤ ਕੋਚਿੰਗ, ਸਿਖਲਾਈ ਕਲਾਸਾਂ ਸਬੰਧੀ ਕਰਵਾਇਆ ਵਿਸ਼ੇਸ਼ ਸੈਮੀਨਾਰ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਅਧੀਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਰਮਜੀਤ ਕੌਰ ਵਧੀਕ ਡਿਪਟੀ ਕਿਮਸ਼ਨਰ (ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ, ਜ਼ਿਲ੍ਹਾ ਰੁਜ਼ਗਾਰ ਅਤੇ ...

ਪੂਰੀ ਖ਼ਬਰ »

ਮਲਕੀਤ ਸਿੰਘ ਬਹਿੜਵਾਲ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਨਿਯੁਕਤ

ਖਾਲੜਾ, 6 ਮਾਰਚ (ਜੱਜਪਾਲ ਸਿੰਘ ਜੱਜ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਮਲਕੀਤ ਸਿੰਘ ਬਹਿੜਵਾਲ ਨੂੰ ਸ਼੍ਰੋਮਣੀ ਕਮੇਟੀ ਦਾ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ | ਮਲਕੀਤ ਸਿੰਘ ਬਹਿੜਵਾਲ ਜੋ ਲੰਮੇ ਸਮੇਂ ਤੋਂ ਸਹਾਇਕ ਸੁਪਰੀਡੈਂਟ ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਲੋਂ ਜ਼ਿਲ੍ਹੇ ਦੇ ਪਿੰਡ ਪਿੱਦੀ ਦਾ ਦੌਰਾ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)-ਰਾਜ ਕੁਮਾਰ ਹੰਸ ਅਤੇ ਦਰਸ਼ਨ ਸਿੰਘ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਵਲੋਂ ਗ੍ਰਾਮ ਪੰਚਾਇਤ ਪਿੰਡ ਪਿੱਦੀ ਦੇ ਸਰਪੰਚ ਸਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਿੱਦੀ ਦਾ ਵਿਸ਼ੇਸ਼ ਦੌਰਾ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਸੁਰਸਿੰਘ ਵਲੋਂ ਟੀਮ ਸਮੇਤ ਖੇਮਕਰਨ ਸ਼ਹਿਰ ਦੇ ਪਰਿਵਾਰਾਂ ਨਾਲ ਮੁਲਾਕਾਤ

ਖੇਮਕਰਨ, 6 ਮਾਰਚ (ਰਾਕੇਸ਼ ਬਿੱਲਾ)-ਆਮ ਆਦਮੀ ਪਾਰਟੀ ਦੇ ਬਲਕਾ ਖੇਮਕਰਨ ਦੇ ਇੰਚਾਰਜ ਜਸਬੀਰ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਖੇਮਕਰਨ ਸ਼ਹਿਰ ਅੰਦਰ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਵਿਰੁੱਧ ਥਾਣਾ ਖੇਮਕਰਨ ...

ਪੂਰੀ ਖ਼ਬਰ »

ਪਿੰਡ ਭੂਸੇ ਵਿਖੇ ਸਰਪੰਚ ਵਲੋਂ ਨੀਵੀਆਂ ਗਲੀਆਂ ਪੁੱਟ ਕੇ ਮਿੱਟੀ ਪਾਉਣ ਦਾ ਕੰਮ ਸ਼ੁਰੂ

ਸਰਾਏਾ ਅਮਾਨਤ ਖਾਂ, 6 ਮਾਰਚ (ਨਰਿੰਦਰ ਸਿੰਘ ਦੋਦੇ)¸ਸਰਹੱਦੀ ਪਿੰਡ ਭੂਸੇ 'ਚ ਘਰਾਂ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਨੀਵੀਆਂ ਗਲੀਆਂ 'ਚ ਕਾਫ਼ੀ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਸੀ, ਜਿਸ ਦੀ ਪਿਛਲੇ ...

ਪੂਰੀ ਖ਼ਬਰ »

ਵਿਸ਼ਵ ਕਲਿਆਣ ਮਹਾਂਯੱਗ 19 ਤੋਂ ਸ਼ੁਰੂ-ਪੱਪੂ ਭਗਤ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)—ਜਵਾਲਾਮੁਖੀ ਮੰਦਰ ਚੌਕ ਗੁਰੂ ਕਾ ਖੂਹ ਤਰਨ ਤਾਰਨ ਵਿਖੇ ਜਗ ਕਲਿਆਣ ਅਤੇ ਸਰਬਤ ਦੇ ਭਲੇ ਲਈ ਵਸ਼ਵ ਕਲਿਆਣ ਮਹਾਯੱਗ 19, 20 ਅਤੇ 21 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 321 ਅਖੰਡ ਜੋਤਾਂ ਜਗਾਈਆਂ ਜਾਣਗੀਆਂ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਝੋਲਾ ਛਾਪ ਡਾਕਟਰਾਂ ਦੀ ਕੀਤੀ ਗਈ ਜਾਂਚ

ਅਮਰਕੋਟ, 6 ਮਾਰਚ (ਗੁਰਚਰਨ ਸਿੰਘ ਭੱਟੀ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਬਲਾਕ ਘਰਿਆਲਾ ਦੇ ...

ਪੂਰੀ ਖ਼ਬਰ »

80 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦਿੱਤਾ

ਪੱਟੀ, 6 ਮਾਰਚ (ਅਵਤਾਰ ਸਿੰਘ ਖਹਿਰਾ)-ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਵਲੋਂ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਨੂੰ ਸਮਰਪਿਤ ਪਿਛਲੇ 17 ਸਾਲਾਂ ਤੋਂ ਸੇਵਾਵਾਂ ਚੱਲ ਰਹੀਆਂ ਹਨ | ਟਰਸੱਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਸਾਰੀਆਂ ...

ਪੂਰੀ ਖ਼ਬਰ »

ਬੱਸ ਸਟੈਂਡ ਨੂੰ ਕੂੜੇ ਦਾ ਡੰਪ ਬਣਾਉਣ 'ਤੇ ਤੁਲੀ ਨਗਰ ਪੰਚਾਇਤ ਭਿੱਖੀਵਿੰਡ-ਪ੍ਰਧਾਨ ਢਿੱਲੋਂ

ਭਿੱਖੀਵਿੰਡ, 6 ਮਾਰਚ (ਬੌਬੀ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਕਰੋੜਾਂ ਰੁਪਏ ਲਗਾ ਕੇ ਭਿੱਖੀਵਿੰਡ ਦਾ ਬੱਸ ਸਟੈਂਡ ਮਨਜ਼ੂਰ ਕਰਕੇ ਬਣਾਇਆ ਗਿਆ, ਪਰ ਪਿਛਲੇ ਸਮੇਂ ਦੌਰਾਨ ਹਲਕਾ ਵਿਧਾਇਕ ਵਲੋਂ ਕਾਹਲੀ ਵਿਚ ਇਸ ਬੱਸ ਸਟੈਂਡ ਦਾ ਉਦਘਾਟਨ ਕਰ ਦਿੱਤਾ ਗਿਆ, ਪਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਲਗਾਏ ਜਾਣਗੇ ਮੁਫ਼ਤ 'ਮਲਟੀ ਸਪੈਸ਼ਿਲਟੀ ਮੈਡੀਕਲ ਕੈਂਪ'

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)-ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਯਤਨਾਂ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਥਾਂ-ਥਾਂ 'ਤੇ ਮੁਫ਼ਤ 'ਮਲਟੀ ਸਪੈਸ਼ਿਲਟੀ ਮੈਡੀਕਲ ਕੈਂਪ' ਲਗਾਉਣ ਦਾ ਫ਼ੈਸਲਾ ਕੀਤਾ ਹੈ | ਇਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX