ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  9 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  31 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  30 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  52 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  51 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  37 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  1 minute ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਲੋਕਾਂ ਨੇ ਸੋਸ਼ਲ ਮੀਡੀਆ 'ਤੇ ਕੋਰੋਨਾ ਵਾਇਰਸ ਦੇ ਇਲਾਜ ਲਈ ਨੁਸਿਖ਼ਆਂ ਦੀ ਲਗਾਈ ਝੜੀ

ਚੰਡੀਗੜ੍ਹ, 6 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਦੇਸ਼ ਦੇ ਕੁਝ ਹਿੱਸਿਆਂ ਵਿਚ ਜਿੱਥੇ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਦੇ ਬਾਅਦ ਸਰਕਾਰਾਂ ਇਸ ਨਾਲ ਨਜਿੱਠਣ ਲਈ ਤਿਆਰੀਆਂ ਵਿਚ ਲੱਗੀਆਂ ਹੋਈਆਂ ਹਨ ਉੱਥੇ ਹੀ ਸੋਸ਼ਲ ਮੀਡੀਆ 'ਤੇ ਕੋਰੋਨਾ ਵਾਇਰਸ ਦੇ ਇਲਾਜ ਨੂੰ ਲੈ ਕੇ ਜਿੱਥੇ ਕੁਝ ਲੋਕ ਸਹੀ ਜਾਣਕਾਰੀ ਦੇ ਰਹੇ ਹਨ ਉੱਥੇ ਹੀ ਕੁਝ ਲੋਕ ਵੱਖ-ਵੱਖ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾ ਰਹੇ ਹਨ | ਸੋਸ਼ਲ ਮੀਡੀਆ 'ਤੇ ਲੋਕ ਵਾਇਰਸ ਤੋਂ ਬਚਣ ਲਈ ਅਜਿਹੇ ਅਜੀਬੋ ਗ਼ਰੀਬ ਤਰੀਕੇ ਦੱਸ ਰਹੇ ਹਨ ਜਿਨ੍ਹਾਂ ਨੂੰ ਸੁਣ ਕੇ ਅਜਿਹਾ ਲੱਗਦਾ ਹੈ ਜਿਵੇਂ ਕੋਰੋਨਾ ਵਾਇਰਸ ਕੋਈ ਜਾਨਲੇਵਾ ਬਿਮਾਰੀ ਹੈ ਹੀ ਨਹੀਂ | ਕੋਰੋਨਾ ਵਾਇਰਸ ਨਾਲ ਦੁਨੀਆ ਦੇ ਵੱਖ-ਵੱਖ ਹਿੱਸਿਆਂ 'ਚ ਤਿੰਨ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਪਰ ਸੋਸ਼ਲ ਮੀਡੀਆ 'ਤੇ ਲੋਕ ਇਸ ਦਾ ਇਲਾਜ ਕੱਚੇ ਪਿਆਜ ਅਤੇ ਨਮਕ ਨੂੰ ਦੱਸ ਰਹੇ ਹਨ | ਸੋਸ਼ਲ ਮੀਡੀਆ 'ਤੇ ਚੱਲ ਰਹੇ ਇਕ ਮੈਸੇਜ ਵਿਚ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਹੋਣ 'ਤੇ ਇਕ ਕੱਚੇ ਪਿਆਜ਼ 'ਤੇ ਨਮਕ ਲਗਾ ਕੇ ਅੱਧੇ ਘੰਟੇ ਬਾਅਦ ਪਾਣੀ ਪੀਣ ਨਾਲ ਇਹ ਖ਼ਤਮ ਹੋ ਜਾਵੇਗਾ | ਇਸ ਦੇ ਇਲਾਵਾ ਕਈ ਪੋਸਟਾਂ 'ਚ ਕਾਲੀ ਮਿਰਚ, ਲਸਣ, ਅਦਰਕ ਅਤੇ ਸ਼ਰਾਬ ਤੱਕ ਨੂੰ ਇਸ ਦਾ ਇਲਾਜ ਦੱਸਿਆ ਜਾ ਰਿਹਾ ਹੈ | ਅਜਿਹੀਆਂ ਪੋਸਟਾਂ ਪਾਉਣ ਵਾਲੇ ਬਿਮਾਰੀ ਦੀ ਗੰਭੀਰਤਾ ਤੋਂ ਜਾਣੂ ਨਹੀਂ ਹਨ ਜਾਂ ਫਿਰ ਉਹ ਜਾਨਲੇਵਾ ਬਿਮਾਰੀ ਨੂੰ ਵੀ ਮਜ਼ਾਕ ਵਜੋਂ ਲੈ ਰਹੇ ਹਨ ਇਹ ਆਪਣੇ ਆਪ ਵਿਚ ਇਕ ਸਵਾਰ ਲੈ | ਫਿਲਹਾਲ ਇਹ ਦੇਸੀ ਨੁਸਖੇ ਕਿੰਨੇ ਕਾਮਯਾਬ ਹਨ ਇਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਇਹ ਨੁਸਖਿਆਂ ਨੂੰ ਕਿਸੇ ਕੋਰੋਨਾ ਵਾਇਰਸ ਪੀੜਤ ਵਿਅਕਤੀ 'ਤੇ ਪਰਖਿਆ ਨਹੀਂ ਗਿਆ | ਡਾਕਟਰਾਂ ਵਲੋਂ ਦਿੱਤੀ ਜਾ ਰਹੀ ਸਲਾਹ ਅਨੁਸਾਰ ਕੋਰੋਨਾ ਵਾਇਰਸ ਤੋਂ ਬਚਣ ਲਈ ਅਜਿਹੇ ਲੋਕਾਂ ਦੇ ਸੰਪਰਕ ਵਿਚ ਆਉਣ ਤੋਂ ਬਚਣਾ ਚਾਹੀਦਾ ਹੈ ਜੋ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹਨ ਜਾਂ ਫਿਰ ਅਜਿਹੇ ਇਲਾਕਿਆਂ ਤੋਂ ਪਰਤੇ ਹਨ ਜਿੱਥੇ ਕੋਰੋਨਾ ਵਾਇਰਸ ਨਾਲ ਵੱਡੀ ਗਿਣਤੀ ਵਿਚ ਲੋਕ ਪੀੜਤ ਹਨ | ਇਸ ਦੇ ਇਲਾਵਾ ਭੀੜ ਭਰੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨ, ਆਪਣੇ ਹੱਥ ਵਾਰ-ਵਾਰ ਸਾਬਣ ਨਾਲ ਧੋਣ ਅਤੇ ਹੈਾਡ ਸੈਨੇਟਾਈਜ਼ਰ ਦਾ ਇਸਤੇਮਾਲ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ | ਇਸ ਦੇ ਇਲਾਵਾ ਬਿਨਾਂ ਹੱਥ ਧੋਤੇ ਹੱਥਾਂ ਨਾਲ ਅੱਖਾਂ ਅਤੇ ਮੰੂਹ ਨੂੰ ਨਾ ਛੂਹਣ ਲਈ ਵੀ ਕਿਹਾ ਜਾ ਰਿਹਾ ਹੈ | ਫ਼ਿਲਹਾਲ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਫਿਰ ਵੀ ਲੋਕ ਇਸ ਨੂੰ ਲੈ ਕੇ ਅਹਿਤਿਆਤ ਵਰਤ ਰਹੇ ਹਨ | ਇਸ ਸਬੰਧ ਵਿਚ ਗੱਲ ਕਰਦਿਆਂ ਆਯੁਰਵੇਦ ਦੀ ਡਾਕਟਰ ਪੂਰਨੀਮਾ ਨੇ ਦੱਸਿਆ ਕਿ ਸਹੀ ਅਮਿਊਨਿਟੀ ਵਾਲੇ ਲੋਕਾਂ ਨੂੰ ਕੋਰੋਨਾ ਵਾਇਰਸ ਹੋਣ ਦਾ ਖ਼ਤਰਾ ਘੱਟ ਹੈ ਪਰ ਕੋਰੋਨਾ ਵਾਇਰਸ ਦੀ ਦਵਾਈ ਸਬੰਧੀ ਫ਼ਿਲਹਾਲ ਖੋਜ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਅਮਿਊਨਿਟੀ ਵਧਾਉਣ ਵਾਲੀਆਂ ਚੀਜ਼ਾਂ ਖਾਣ ਵਾਲੇ ਵਿਅਕਤੀ ਵਾਇਰਸ ਨੂੰ ਵਾਇਰਸ ਹੋਣ ਦਾ ਖ਼ਤਰਾ ਘੱਟ ਹੈ |

ਪੰਜਾਬ ਰਾਜ ਯੁਵਕ ਮੇਲਾ ਨਵੇਂ ਮਿਆਰ ਸਥਾਪਤ ਕਰਨ 'ਚ ਰਿਹਾ ਸਫ਼ਲ - ਰਾਣਾ ਸੋਢੀ

ਚੰਡੀਗੜ੍ਹ, 6 ਮਾਰਚ (ਅਜਾਇਬ ਸਿੰਘ ਔਜਲਾ)- ਸਥਾਨਕ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਰਾਜ ਯੁਵਕ ਮੇਲਾ ਨਵੇਂ ਮਿਆਰ ਸਥਾਪਤ ਕਰਨ ਵਿਚ ਸਫ਼ਲ ਰਿਹਾ ਹੈ ਕਿਉਂ ਜੋ ...

ਪੂਰੀ ਖ਼ਬਰ »

ਪੀ.ਯੂ. 'ਚ ਗੁਰਦਾਸ ਮਾਨ ਦੇ ਅਖਾੜੇ ਦਾ ਵਿਦਿਆਰਥੀਆਂ ਵਲੋਂ ਪੋਸਟਰਾਂ ਰਾਹੀਂ ਵਿਰੋਧ

ਚੰਡੀਗੜ੍ਹ, 6 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕੌਾਸਲ ਵਲੋਂ ਸਨਿੱਚਰਵਾਰ ਨੂੰ ਕਰਵਾਏ ਜਾ ਰਹੇ ਗੁਰਦਾਸ ਮਾਨ ਦੇ ਲਾਈਵ ਸ਼ੋਅ ਦਾ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਅਕਾਦਮਿਕ ਫੋਰਮ ਆਫ਼ ਸਿੱਖ ਸਟੂਡੈਂਟਸ (ਏ.ਐਫ.ਐਸ.ਐਸ.) ਅਤੇ ਸੱਥ ...

ਪੂਰੀ ਖ਼ਬਰ »

ਸੈਕਟਰ 30 'ਚ ਤਿੰਨ ਸਾਲ ਪਹਿਲੇ ਹੋਏ ਝਗੜੇ ਦੇ ਮਾਮਲੇ 'ਚ ਚਾਰ ਬਰੀ

ਚੰਡੀਗੜ੍ਹ, 6 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 30 'ਚ ਤਿੰਨ ਸਾਲ ਪਹਿਲਾਂ ਇਕ ਵਿਅਕਤੀ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਚਾਰ ਲੜਕਿਆਂ ਨੂੰ ਬਰੀ ਕਰ ਦਿੱਤਾ | ਬਰੀ ਹੋਣ ਵਾਲੇ ਲੜਕੇ ਸੈਕਟਰ 30 ਦੇ ਹੀ ਰਹਿਣ ਵਾਲੇ ਹਨ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਡੀ.ਐਸ.ਪੀ. ਮੀਨਾ ਿਖ਼ਲਾਫ਼ 40 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ 'ਚ ਦਹੂਜਾ ਨੂੰ ਬਣਾਇਆ ਸਰਕਾਰੀ ਗਵਾਹ

ਚੰਡੀਗੜ੍ਹ, 6 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਈ.ਓ.ਡਬਲਯੂ ਵਿੰਗ 'ਚ ਤਾਇਨਾਤ ਰਹੇ ਡੀ.ਐਸ.ਪੀ ਆਰ.ਸੀ. ਮੀਨਾ ਿਖ਼ਲਾਫ਼ 40 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿਚ ਸੀ.ਬੀ.ਆਈ ਨੇ ਵਪਾਰੀ ਸੰਜੇ ਦਹੂਜਾ ਨੂੰ ਸਰਕਾਰੀ ਗਵਾਹ ਬਣਾ ਲਿਆ ਹੈ | ਅੱਜ ...

ਪੂਰੀ ਖ਼ਬਰ »

50 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 6 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਮਲੋਆ ਦੀ ਟੀਮ ਨੇ ਇਕ ਵਿਅਕਤੀ ਨੂੰ 50 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 10 ਪੰਚਕੂਲਾ ਦੇ ਰਹਿਣ ਵਾਲੇ ਪ੍ਰਦੀਪ ਗੋਇਲ ਵਜੋਂ ਹੋਈ ਹੈ | ਪੁਲਿਸ ਟੀਮ ਨੇ ...

ਪੂਰੀ ਖ਼ਬਰ »

ਪਿੰਡ ਸ਼ਾਹਜਹਾਨਪੁਰ ਵਿਖੇ ਟਿਊਬਵੈੱਲ ਤੋਂ ਮਿਲੀ ਲਾਸ਼

ਪੰਚਕੂਲਾ, 6 ਮਾਰਚ (ਕਪਿਲ)-ਪੰਚਕੂਲਾ ਦੇ ਰਾਏਪੁਰ ਰਾਣੀ ਖੇਤਰ ਤਹਿਤ ਪੈਂਦੇ ਪਿੰਡ ਸ਼ਾਹਜਹਾਨ ਪੁਰ ਵਿਚਲੇ ਇਕ ਟਿਊਬਵੈੱਲ ਦੇ ਕਮਰੇ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਪਛਾਣ ਚਮਨ ਲਾਲ (40) ਪੁੱਤਰ ਮਾਇਆ ਰਾਮ ਪਿੰਡ ਸਮਲੇਹੜੀ ਵਜੋਂ ਹੋਈ ਹੈ, ਜੋ ਕਿ ਮੂਲ ਰੂਪ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ

ਚੰਡੀਗੜ੍ਹ, 6 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਬਾਪੂਧਾਮ ਕਾਲੋਨੀ ਨੇੜੇ ਹੋਏ ਇਕ ਸੜਕ ਹਾਦਸੇ 'ਚ ਇਕ ਐਕਟਿਵਾ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹਾਲਤ ਵਿਚ ਉਸ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੋਂ ਉਸ ਦੀ ਹਾਲਤ ਨੂੰ ਦੇਖਦੇ ...

ਪੂਰੀ ਖ਼ਬਰ »

ਅਦਾਲਤ ਦੀ ਪੇਸ਼ੀ ਨਾ ਭੁਗਤਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 6 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਜ਼ਿਲ੍ਹਾ ਅਦਾਲਤ ਵਿਚ ਚੱਲ ਰਹੇ ਇਕ ਮਾਮਲੇ 'ਚ ਮੁਲਜ਼ਮ ਵਲੋਂ ਪੇਸ਼ ਨਾ ਹੋਣ 'ਤੇ ਪੁਲਿਸ ਨੇ ਉਸ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸੈਕਟਰ 24 ਦਾ ਰਹਿਣ ਵਾਲਾ ਰਾਜ ਕੁਮਾਰ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਕਰਨਾਲ ਮੁਅੱਤਲ

ਚੰਡੀਗੜ੍ਹ, 6 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸੀ.ਐਮ. ਵਿੰਡੋ 'ਤੇ ਪ੍ਰਾਪਤ ਭਿ੍ਸ਼ਟਾਚਾਰ ਤੇ ਘੋਟਾਲੇ ਦੀ ਸ਼ਿਕਾਇਤ 'ਤੇ ਐਕਸ਼ਨ ਲੈਂਦੇ ਹੋਏ ਕਰਨਾਲ ਦੇ ਬੀ.ਡੀ.ਪੀ.ਓ. ਜਗਬੀਬ ਸਿੰਘ ਦਲਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਅਤੇ ਉਸ ਦੇ ਿਖ਼ਲਾਫ਼ ਐਫ.ਆਈ.ਆਰ. ਦਰਜ ਕਰਨ ...

ਪੂਰੀ ਖ਼ਬਰ »

ਇੰਡੀਅਨ ਆਇਲ ਪਟਿਆਲਾ ਵਿਖੇ ਬੰਦ ਪਈ ਖੰਡ ਮਿੱਲ ਵਿਖੇ ਲਗਾਏਗਾ ਕੰਪ੍ਰੈਸਡ ਬਾਇਓ ਗੈਸ ਪਲਾਂਟ-ਰੰਧਾਵਾ

ਚੰਡੀਗੜ੍ਹ, 6 ਮਾਰਚ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਬੰਦ ਪਈਆਂ ਖੰਡ ਮਿੱਲਾਂ ਦੀ ਜਗ੍ਹਾਂ ਨੂੰ ਵਰਤੋਂ ਵਿਚ ਲਿਆਉਣ ਦੀਆਂ ਕੋਸ਼ਿਸ਼ਾਂ ਤਹਿਤ ਰੱਖੜਾ (ਪਟਿਆਲਾ) ਖੰਡ ਮਿੱਲ ਵਿਖੇ 180 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ ਗੈਸ ਪਲਾਂਟ ਲਗਾਉਣ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਲੋਂ ਮਹਿਲਾ ਦਿਵਸ ਸਬੰਧੀ ਪ੍ਰੋਗਰਾਮ

ਚੰਡੀਗੜ੍ਹ, 6 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਲੋਂ ਮਹਿਲਾ ਦਿਵਸ ਦੇ ਸਬੰਧ ਵਿਚ ਦਾਦੀਆਂ ਨਾਨੀਆਂ ਰਿਸ਼ਤਿਆਂ ਨਾਲ ਸਬੰਧਿਤ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ 8 ਵਿਦਿਆਰਥੀਆਂ ਦੀਆਂ ਦਾਦੀਆਂ ਅਤੇ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਲਾਲੜੂ, 6 ਮਾਰਚ (ਰਾਜਬੀਰ ਸਿੰਘ)-ਹੰਡੇਸਰਾ ਨੇੜਲੇ ਪਿੰਡ ਸੀਂਹਪੁਰ ਵਿਖੇ ਖੇਤਾਂ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਥਾਣਾ ਹੰਡੇਸਰਾ ਪੁਲਿਸ ਦੇ ਏ. ਐਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਕਰੀਬ 25 ਸਾਲਾ ਵਿਅਕਤੀ ਦੀ ਲਾਸ਼ ਪਿੰਡ ਦੇ ਇਕ ਕਿਸਾਨ ਦੇ ਖੇਤਾਂ 'ਚ ...

ਪੂਰੀ ਖ਼ਬਰ »

ਪੀ.ਜੀ.ਆਈ 'ਚ ਹੜਤਾਲ 'ਤੇ ਰੋਕ

ਚੰਡੀਗੜ੍ਹ, 6 ਮਾਰਚ (ਸੁਰਜੀਤ ਸਿੰਘ ਸੱਤੀ)- ਪੀ.ਜੀ.ਆਈ ਮੁਲਾਜ਼ਮਾਂ ਦੀ ਇਕ ਐਸੋਸੀਏਸ਼ਨ ਵਲੋਂ 9 ਅਤੇ 10 ਮਾਰਚ ਨੂੰ ਕਲਮ ਛੋੜ ਹੜਤਾਲ ਕਰਨ ਅਤੇ ਇਸ ਉਪਰੰਤ ਕੰਮ ਬੰਦ ਕਰਨ ਹੜਤਾਲ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ | ਵਿਜੈ ਬਾਂਸਲ ਨਾਂ ਦੇ ਇਕ ...

ਪੂਰੀ ਖ਼ਬਰ »

ਆਈ.ਪੀ.ਐਸ. ਜੈਦੀ ਨੂੰ ਜ਼ਮਾਨਤ ਮਾਮਲੇ 'ਚ ਅਜੇ ਨਹੀਂ ਮਿਲੀ ਰਾਹਤ

ਚੰਡੀਗੜ੍ਹ, 6 ਮਾਰਚ (ਸੁਰਜੀਤ ਸਿੰਘ ਸੱਤੀ)- ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਆਈ.ਪੀ.ਐਸ. ਅਫ਼ਸਰ ਜਾਹੁਰ ਹੈਦਰ ਜੈਦੀ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਕਰਕੇ ਕੋਟਖਾਈ (ਸ਼ਿਮਲਾ, ਹਿਮਾਚਲ ਪ੍ਰਦੇਸ਼) ਦੇ ਚਰਚਿਤ ਹਿਰਾਸਤ 'ਚ ਹੋਈ ਮੌਤ ਦੇ ਮਾਮਲੇ 'ਚ ਜ਼ਮਾਨਤ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੂੰ ਜਨਤਕ ਇਕੱਠਾਂ 'ਚ ਜਾਣ ਤੋਂ ਪ੍ਰਹੇਜ਼ ਕਰਨ ਦੀ ਅਪੀਲ

ਚੰਡੀਗੜ੍ਹ, 6 ਮਾਰਚ (ਮਨਜੋਤ ਸਿੰਘ ਜੋਤ)- ਕੋਰੋਨਾ ਵਾਇਰਸ ਬਿਮਾਰੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ.ਵੀ.ਪੀ.ਸਿੰਘ ਬਦਨੌਰ ਦੀ ਅਗਵਾਈ ਹੇਠ ਬੈਠਕ ਹੋਈ | ਕੋਰੋਨਾ ਵਾਇਰਸ ਤੋਂ ਬਚਣ ਲਈ ਪ੍ਰਸ਼ਾਸਨ ...

ਪੂਰੀ ਖ਼ਬਰ »

ਚੌਕੀਦਾਰ ਨੂੰ ਬੰਨ੍ਹ ਕੇ ਲੱਖਾਂ ਦੀਆਂ ਸ਼ਟਰਿੰਗ ਪਲੇਟਾਂ ਕੀਤੀਆਂ ਚੋਰੀ

ਜ਼ੀਰਕਪੁਰ, 6 ਮਾਰਚ (ਅਵਤਾਰ ਸਿੰਘ)-ਚੋਰ ਐਰੋਸਿਟੀ ਦੇ ਐੱਚ ਬਲਾਕ ਵਿਚੋਂ ਇਕ ਕੋਠੀ ਦੇ ਚੌਕੀਦਾਰ ਨੂੰ ਬੰਨ੍ਹ ਕੇ ਲੱਖਾਂ ਰੁਪਏ ਦੀਆਂ ਸ਼ਟਰਿੰਗ ਪਲੇਟਾਂ ਚੋਰੀ ਕਰਕੇ ਫ਼ਰਾਰ ਹੋ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਕੌਾਸਲਰ ਬੁਖਲਾਹਟ 'ਚ ਆ ਕੇ ਸਿਹਤ ਮੰਤਰੀ ਿਖ਼ਲਾਫ਼ ਕਰ ਰਹੇ ਨੇ ਝੂਠੀ ਬਿਆਨਬਾਜ਼ੀ-ਸ਼ਰਮਾ

ਐੱਸ. ਏ. ਐੱਸ. ਨਗਰ, 6 ਮਾਰਚ (ਜਸਬੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਮੁਹਾਲੀ ਹਲਕੇ ਅੰਦਰ ਆਪਣੀ ਹੋਂਦ ਪੁੂਰੀ ਤਰ੍ਹਾਂ ਗੁਆ ਚੁੱਕਾ ਹੈ ਅਤੇ ਹੁਣ ਅਕਾਲੀ-ਭਾਜਪਾ ਕੌਾਸਲਰ ਆਗਾਮੀ ਨਗਰ ਨਿਗਮ ਚੋੋਣਾਂ ਵਿਚ ਆਪਣੀ ਹਾਰ ਨੂੰ ਸਾਹਮਣੇ ਵੇਖਦੇ ਹੋਏ ਬੁਖਲਾਹਟ ਵਿਚ ...

ਪੂਰੀ ਖ਼ਬਰ »

ਕੌਾਸਲਰ ਬੇਦੀ ਵਲੋਂ ਪੰਜਾਬੀ ਭਾਸ਼ਾ ਦਾ ਅਨਾਦਰ ਕਰ ਰਹੇ ਵਿਭਾਗੀ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਐੱਸ. ਏ. ਐੱਸ. ਨਗਰ, 6 ਮਾਰਚ (ਕੇ. ਐੱਸ. ਰਾਣਾ)-ਸਥਾਨਕ ਕੌਾਸਲਰ ਕੁਲਜੀਤ ਸਿੰਘ ਬੇਦੀ ਨੇ ਜ਼ਿਲ੍ਹਾ ਭਾਸ਼ਾ ਅਫ਼ਸਰ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਵੱਖ-ਵੱਖ ਵਿਭਾਗਾਂ ਅੰਦਰ ਪੰਜਾਬੀ ਭਾਸ਼ਾ ਦੇ ਹੋ ਰਹੇ ਅਨਾਦਰ ਸਬੰਧੀ ਜਾਂਚ ਕੀਤੀ ਜਾਵੇ ਅਤੇ ਪੰਜਾਬੀ ਭਾਸ਼ਾ ...

ਪੂਰੀ ਖ਼ਬਰ »

ਹੋਲਾ ਮਹੱਲਾ ਦੇ ਸਬੰਧ 'ਚ ਗੁਰਮਤਿ ਸਮਾਗਮ ਕਰਵਾਏ

ਚੰਡੀਗੜ੍ਹ, 6 ਮਾਰਚ (ਅਜਾਇਬ ਸਿੰਘ ਔਜਲਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਟਰਾਈਜ਼ੋਨ ਵਲੋਂ ਹੋਲਾ ਮਹੱਲਾ ਸਬੰਧੀ ਗੁਰਮਤਿ ਸਮਾਗਮ ਕਰਵਾਏ ਗਏ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 46 ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮਾਂ ਦੌਰਾਨ ਬੀਬੀ ਮਨਪ੍ਰੀਤ ਕੌਰ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਉੱਦਯਮ ਸਮਾਗਮ-2020 ਦਾ ਆਗਾਜ਼, 53 ਉਦਯੋਗਿਕ ਕੰਪਨੀਆਂ ਨੇ ਲਿਆ ਹਿੱਸਾ

ਐੱਸ. ਏ. ਐੱਸ. ਨਗਰ, 6 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਉੱਦਯਮ ਸਮਾਗਮ-2020 ਦਾ ਆਗਾਜ਼ ਜ਼ਿਲ੍ਹਾ ਉਦਯੋਗ ਕੇਂਦਰ ਮੁਹਾਲੀ ਵਲੋਂ ਐਮ.ਆਈ.ਏ. ਭਵਨ ਵਿਖੇ ਕੀਤਾ ਗਿਆ | ਇਹ ਸਮਾਗਮ ਭਾਰਤ ਸਰਕਾਰ ਦੇ ਐਮ. ਐਸ. ਐਮ. ਈ. ਮੰਤਰਾਲੇ ਅਧੀਨ ਸੂਬਾ ਸਰਕਾਰ, ਉਦਯੋਗ ਅਤੇ ਵਣਜ ਵਿਭਾਗ ਪੰਜਾਬ, ...

ਪੂਰੀ ਖ਼ਬਰ »

ਸਾਬਕਾ ਮੰਤਰੀ ਗੁਪਤਾ ਚਲ ਵਸੇ ਖੱਟਰ ਤੇ ਦੁਸ਼ਅੰਤ ਨੇ ਸ਼ੋਕ ਪ੍ਰਗਟਾਇਆ

ਚੰਡੀਗੜ੍ਹ, 6 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰਾਜ ਦੇ ਸਾਬਕਾ ਮੰਤਰੀ ਮਾਂਗੇ ਰਾਮ ਗੁਪਤਾ ਦੇ ਮੌਤ 'ਤੇ ਡੂੰਘਾ ਸੋਗ ਪ੍ਰਗਟਾਇਆ ਹੈ | ਉਹ 85 ਸਾਲ ਦੇ ਸਨ ਅਤੇ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ | ਅੱਜ ਇੱਥੇ ਜਾਰੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਟੀਚਰਾਂ ਦੀਆਂ ਕੱਢੀਆਂ 1664 ਪੋਸਟਾਂ ਊਠ ਦੇ ਮੂੰਹ 'ਚ ਜੀਰੇ ਦੇ ਬਰਾਬਰ -ਅਧਿਆਪਕ ਯੂਨੀਅਨ

ਚੰਡੀਗੜ੍ਹ, 6 ਮਾਰਚ (ਵਿਕਰਮਜੀਤ ਸਿੰਘ ਮਾਨ)- ਬੇਰੁਜ਼ਗਾਰ ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਨੇ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਨਾਂ 'ਤੇ ਕੱਢੀਆਂ ਗਈਆਂ 1664 ਪੋਸਟਾਂ ਨੂੰ ਊਠ ਦੇ ਮੂੰਹ ਵਿਚ ਜ਼ੀਰਾ ਕਰਾਰ ਦਿੱਤਾ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਦੋ ਦਿਨਾ ਅੰਤਰਰਾਸ਼ਟਰੀ ਕਾਨਫ਼ਰੰਸ ਸਮਾਪਤ

ਚੰਡੀਗੜ੍ਹ, 6 ਮਾਰਚ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਦੇ ਪੀ.ਜੀ. ਅਰਥ ਸ਼ਾਸਤਰ ਵਿਭਾਗ ਵਿਖੇ ਆਈ.ਸੀ.ਐਸ.ਐਸ.ਆਰ ਦੁਆਰਾ ਸਪਾਂਸਰਡ ਦੋ ਦਿਨਾ ਅੰਤਰਰਾਸ਼ਟਰੀ ਕਾਨਫ਼ਰੰਸ ''ਰੋਡਮੈਪ ਟੂ ਸਸਟੈਂਨੲਬੇਲਟੀ: ਵਾਤਾਵਰਨ ਅਤੇ ਸਿਹਤ'' ਵਿਸ਼ੇ 'ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਨਾਮੀ ਗਾਇਕ ਕਲਾਕਾਰਾਂ ਨੇ ਲਾਈਆਂ ਰੌਣਕਾਂ

ਚੰਡੀਗੜ੍ਹ, 6 ਮਾਰਚ (ਅਜਾਇਬ ਸਿੰਘ ਔਜਲਾ)- ਪੰਜਾਬੀ ਗਾਇਕੀ ਖੇਤਰ ਵਿਚ ਆਪਣੀ ਵਿਲੱਖਣ ਸਥਾਨ ਬਣਾਉਣ ਵਾਲੇ ਨਾਮੀ ਗਾਇਕਾਂ ਨੂੰ ਅੱਜ ਇਕੋ ਮੰਚ 'ਤੇ 'ਸਟਾਰ ਲਾਈਵ' ਦੇ ਨਿਰਦੇਸ਼ਕ ਗੈਰੀ ਅਤੇ ਹੈਰੀ ਵਲੋਂ ਬੁਲਾਇਆ ਗਿਆ | ਇਸ ਮੌਕੇ 'ਤੇ ਪ੍ਰਸਿੱਧ ਗਾਇਕ ਮਲਕੀਤ ਸਿੰਘ (ਯੂ.ਕੇ), ...

ਪੂਰੀ ਖ਼ਬਰ »

ਪੀ.ਜੀ.ਆਈ ਦੇ ਆਪ੍ਰੇਸ਼ਨ ਥੀਏਟਰ ਟੈਕਨੀਸ਼ੀਅਨਾਂ ਵਲੋਂ ਮੋਮਬੱਤੀ ਮਾਰਚ

ਚੰਡੀਗੜ੍ਹ, 6 ਮਾਰਚ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਆਪ੍ਰੇਸ਼ਨ ਥੀਏਟਰ ਟੈਕਨੀਸ਼ੀਅਨਾਂ ਵਲੋਂ ਆਪਣੀਆਂ ਵੱਖ- ਵੱਖ ਮੰਗਾਂ ਨੂੰ ਲੈ ਕੇ ਮੋਮਬੱਤੀ ਮਾਰਚ ਕੱਢਿਆ ਗਿਆ | ਇਹ ਮਾਰਚ ਪੀ.ਜੀ.ਆਈ. ਵਿਚ ਸਟੇਟ ਬੈਂਕ ਆਫ਼ ਇੰਡੀਆ ਤੋਂ ਲੈ ਕੇ ਕੈਰੋਂ ਪ੍ਰਬੰਧੀ ਬਲਾਕ ਤੱਕ ...

ਪੂਰੀ ਖ਼ਬਰ »

ਚੱਲਦੀ ਬੱਸ ਤੇ ਡਿਗਿਆ ਦਰੱਖਤ-ਚਾਲਕ ਜ਼ਖ਼ਮੀ

ਚੰਡੀਗੜ੍ਹ, 6 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ੁੱਕਰਵਾਰ ਸਵੇਰੇ ਉਦਯੋਗਿਕ ਖੇਤਰ ਪੁਲਿਸ ਸਟੇਸ਼ਨ ਦੇ ਇਲਾਕੇ ਅੰਦਰ ਆਉਂਦੇ ਮੰਡੇਲਾ ਲਾਈਟ ਪੁਆਇੰਟ ਤੋਂ ਕੁਝ ਹੀ ਦੂਰੀ 'ਤੇ ਚੱਲਦੀ ਸੀ.ਟੀ.ਯੂ. ਬੱਸ ਦੇ ਉੱਪਰ ਦਰੱਖਤ ਡਿੱਗ ਗਿਆ | ਇਸ ਦੌਰਾਨ ਗਨੀਮਤ ਇਹ ਰਹੀ ਕਿ ...

ਪੂਰੀ ਖ਼ਬਰ »

ਵਰਧਨ ਆਯੁਰਵੈਦਿਕ ਐਾਡ ਹਰਬਲ ਮੈਡੀਸਨ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ 8 ਤੇ 9 ਨੂੰ

ਜਲੰਧਰ, 6 ਮਾਰਚ (ਅ.ਬ.)- ਵਰਧਨ ਆਯੁਰਵੈਦਿਕ ਐਾਡ ਹਰਬਲ ਮੈਡੀਸਨ ਵਲੋਂ 8 ਮਾਰਚ ਨੂੰ ਲੁਧਿਆਣਾ ਤੇ 9 ਮਾਰਚ ਨੂੰ ਚੰਡੀਗੜ੍ਹ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਏ ਜਾ ਰਹੇ ਹਨ | ਵਰਧਨ ਆਯੁਰਵੈਦਿਕ ਐਾਡ ਹਰਬਲ ਮੈਡੀਸਨ ਪ੍ਰਾ:ਲਿ: ਸ਼ੋ ਰੂਮ ਨੰਬਰ-372 ਦੂਜੀ ਮੰਜ਼ਿਲ ਸੈਕਟਰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਮਨੌਲੀ ਵਿਖੇ ਸਾਲਾਨਾ ਗੁਰਮਤਿ ਸਮਾਗਮ

ਐੱਸ. ਏ. ਐੱਸ. ਨਗਰ, 6 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਮਨੌਲੀ ਸੈਕਟਰ-82 ਮੁਹਾਲੀ ਵਿਖੇ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ...

ਪੂਰੀ ਖ਼ਬਰ »

ਸੀਟੂ ਦੇ ਬੈਨਰ ਹੇਠ ਔਰਤਾਂ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 6 ਮਾਰਚ (ਕਪਿਲ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ 'ਚ ਸੀਟੂ ਪੰਚਕੂਲਾ ਦੇ ਬੈਨਰ ਹੇਠ ਮਹਿਲਾਵਾਂ ਵਲੋਂ ਜੇਲ੍ਹ ਭਰੋ ਅੰਦੋਲਨ ਤਹਿਤ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਮਹਿਲਾ ਸੁਰੱਖਿਆ ਅਤੇ ਅਧਿਕਾਰਾਂ ਨੂੰ ਲੈ ਕੇ ਇਸ ਸੰਘਰਸ਼ ਦੀ ਸ਼ੁਰੂਆਤ ...

ਪੂਰੀ ਖ਼ਬਰ »

ਬਾਇਓਮੈਟਿ੍ਕ ਮਸ਼ੀਨਾਂ ਦੀ ਵਰਤੋਂ 'ਤੇ ਰੋਕ

ਖਰੜ, 6 ਮਾਰਚ (ਮਾਨ)-ਕੋਰੋਨਾ ਵਾਇਰਸ ਦੇ ਡਰ ਦੇ ਚਲਦਿਆਂ ਪੰਜਾਬ ਭਰ ਦੀਆਂ ਸਮੁੱਚੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਅੰਦਰ ਰਜਿਸਟ੍ਰੇਸ਼ਨ ਡੀਡ ਰਜਿਸਟਰਡ ਕਰਨ ਸਮੇਂ ਬਾਇਓ ਮੈਟਿ੍ਕ ਮਸ਼ੀਨਾਂ ਦੀ ਵਰਤੋਂ 'ਤੇ ਪੰਜਾਬ ਸਰਕਾਰ ਵਲੋਂ 30 ਅਪ੍ਰੈਲ ਤੱਕ ਪਾਬੰਦੀ ਲਗਾ ...

ਪੂਰੀ ਖ਼ਬਰ »

ਸਾਊਥ ਕੋਰੀਆ ਤੋਂ ਛੁੱਟੀ ਕੱਟਣ ਆਏ ਵਿਅਕਤੀ ਨੇ ਹਸਪਤਾਲ 'ਚ ਕਰਵਾਈ ਜਾਂਚ

ਖਰੜ, 6 ਮਾਰਚ (ਗੁਰਮੁੱਖ ਸਿੰਘ ਮਾਨ)-ਸਾਊਥ ਕੋਰੀਆ ਤੋਂ ਛੁੱਟੀ ਕੱਟਣ ਲਈ ਆਪਣੇ ਘਰ ਆਏ ਇਕ ਵਿਅਕਤੀ ਵਲੋਂ ਅੱਜ ਕੋਰੋਨਾ ਵਾਇਰਸ ਨੂੰ ਲੈ ਕੇ ਸਿਵਲ ਹਸਪਤਾਲ ਖਰੜ ਵਿਖੇ ਜਾਂਚ ਕਰਵਾਏ ਜਾਣ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ | ਸਿਵਲ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਸਕੂਲ ਲੇਖਾਕਾਰ ਨੇ ਪ੍ਰਬੰਧਕਾਂ 'ਤੇ ਜਬਰੀ ਨੌਕਰੀ ਤੋਂ ਕੱਢਣ ਦਾ ਲਗਾਇਆ ਦੋਸ਼

ਕੁਰਾਲੀ, 6 ਮਾਰਚ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਕਾਲੇਵਾਲ ਦੇ ਆਦਰਸ਼ ਸਕੂਲ 'ਚ ਲੇਖਾਕਾਰ ਵਜੋਂ ਸੇਵਾ ਨਿਭਾਅ ਰਹੀ ਇਕ ਗਰਭਵਤੀ ਮਹਿਲਾ ਨੇ ਸਕੂਲ ਪ੍ਰਬੰਧਕਾਂ ਉੱਤੇ ਉਸ ਨੂੰ ਜਬਰੀ ਨੌਕਰੀ ਤੋਂ ਕੱਢਣ ਅਤੇ ਪ੍ਰਸੂਤਾ ਛੁੱਟੀ ਦੇਣ ਦੀ ਥਾਂ ਅਸਤੀਫ਼ਾ ਦੇਣ ਲਈ ਮਜ਼ਬੂਰ ...

ਪੂਰੀ ਖ਼ਬਰ »

ਕਲੱਬ-7 ਨਾਮਕ ਸ਼ੋਅਰੂਮ ਦੇ ਮਾਲਕ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 6 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ ਫੇਜ਼-7 ਵਿਖੇ ਕਲੱਬ-7 ਦੇ ਨਾਂਅ 'ਤੇ ਚੱਲ ਰਹੇ ਇਡ ਸ਼ੋਅਰੂਮ ਦੇ ਮਾਲਕ ਿਖ਼ਲਾਫ਼ ਕਾਪੀ ਰਾਈਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਸ਼ੋਅਰੂਮ ਮਾਲਕ ਦੀ ਪਛਾਣ ਦੀਪਕ ਗੁਪਤਾ ਵਜੋਂ ਹੋਈ ਹੈ, ਜਿਸ ਨੂੰ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕੁਰਾਲੀ, 6 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਸਿਟੀ ਪੁਲਿਸ ਨੇ ਇਕ ਨੌਜਵਾਨ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐਸ. ਐਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਦੀ ਪੁਲਿਸ ਪਾਰਟੀ ਨੇ ਐਸ.ਆਈ. ਸਿਮਰਨ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 6 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਗੁਰਪੀ੍ਰਤ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਰ੍ਹਦੇ ਮੀਂਹ 'ਚ ਅੱਜ ਫੇਜ਼-8 ਦੇ ਪੁਰਾਣੇ ...

ਪੂਰੀ ਖ਼ਬਰ »

ਕਸਬਾ ਨਵਾਂਗਰਾਉਂ ਵਿਖੇ ਇਕੋ ਰਾਤ ਤਿੰਨ ਦੁਕਾਨਾਂ 'ਚ ਚੋਰੀ

ਮੁੱਲਾਂਪੁਰ ਗਰੀਬਦਾਸ, 6 ਮਾਰਚ (ਖੈਰਪੁਰ)-ਕਸਬਾ ਨਵਾਂਗਰਾਉਂ ਵਿਖੇ ਚੋਰਾਂ ਨੇ ਇਕੋ ਰਾਤ 'ਚ ਤਿੰਨ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਹਜ਼ਾਰਾਂ ਰੁਪਏ ਦੇ ਸਾਮਾਨ 'ਤੇ ਹੱਥ ਸਾਫ਼ ਕਰ ਲਿਆ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦਸਮੇਸ਼ ਮੈਡੀਕਲ ਸਟੋਰ ਦੇ ਮਾਲਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਡਰਨ ਦੀ ਨਹੀਂ, ਪ੍ਰਹੇਜ਼ ਜ਼ਰੂਰੀ - ਆਸ਼ਿਕਾ ਜੈਨ

ਐੱਸ. ਏ. ਐੱਸ. ਨਗਰ, 6 ਮਾਰਚ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਜ਼ਿਲ੍ਹ੍ਹਾ ਪ੍ਰਸ਼ਾਸਨ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਸਾਰੇ ਜ਼ਰੂਰੀ ਉਪਾਅ ਕਰ ਰਿਹਾ ਹੈ ਅਤੇ ਨਾਲ ਹੀ ਲੋੜੀਂਦੀਆਂ ਸਾਵਧਾਨੀਆਂ ਰੱਖਣ ਸਬੰਧੀ ਪ੍ਰੇਰਿਤ ...

ਪੂਰੀ ਖ਼ਬਰ »

ਦੀ ਨਾਲੇਜ ਬੱਸ ਗਲੋਬਲ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲੇ

ਖਰੜ, 6 ਮਾਰਚ (ਜੰਡਪੁਰੀ)-ਦੀ ਨਾਲੇਜ ਬੱਸ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਵਿਚਲੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਾਲ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬ੍ਰਹਿਮੰਡ ਥੀਮ ਹੇਠ ਵਿਦਿਆਰਥੀ ਵੱਖ-ਵੱਖ ਪਹਿਰਾਵਿਆਂ 'ਚ ਸਜੇ ਹੋਏ ਸਨ | ਇਸ ਤੋਂ ਇਲਾਵਾ ਇਸ ...

ਪੂਰੀ ਖ਼ਬਰ »

ਸੰਤੇਮਾਜਰਾ ਸੁਸਾਇਟੀ ਦੀ ਚੋਣ

ਖਰੜ, 6 ਮਾਰਚ (ਜੰਡਪੁਰੀ)-ਦੀ ਸੰਤੇਮਾਜਰਾ ਖੇਤੀਬਾੜੀ ਸਹਿਕਾਰੀ ਸਭਾ ਦੀ ਅੱਜ ਚੋਣ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਾਸਲਰ ਸੁਰਮੁੱਖ ਸਿੰਘ ਨੇ ਦੱਸਿਆ ਕਿ ਸਭਾ ਦੀ ਚੋਣ ਦੌਰਾਨ ਮੋਹਣ ਸਿੰਘ ਸੰਤੇਮਾਜਰਾ ਨੂੰ ਪ੍ਰਧਾਨ ਤੇ ਹਰਜਿੰਦਰ ਸਿੰਘ ਨੂੰ ਸੀਨੀਅਰ ਮੀਤ ...

ਪੂਰੀ ਖ਼ਬਰ »

ਓਪਨ ਏਅਰ ਜਿੰਮ ਦਾ ਉਦਘਾਟਨ

ਜ਼ੀਰਕਪੁਰ, 6 ਮਾਰਚ (ਹੈਪੀ ਪੰਡਵਾਲਾ)-ਨੇੜਲੇ ਪਿੰਡ ਰਾਮਗੜ੍ਹ ਭੁੱਡਾ ਵਿਖੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਦੇ ਭਰਾ ਕੌਾਸਲਰ ਯਾਦਵਿੰਦਰ ਸ਼ਰਮਾ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ ਗਿਆ | ਕਰੀਬ 7 ਲੱਖ ਰੁਪਏ ਦੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਲ ਇੰਡੀਆ ਅੰਤਰ ਯੂਨੀਵਰਸਿਟੀ ਅਮਰੀਕਨ ਫੁੱਟਬਾਲ ਚੈਂਪੀਅਨਸ਼ਿਪ ਦਾ ਆਗ਼ਾਜ਼

ਐੱਸ. ਏ. ਐੱਸ. ਨਗਰ, 6 ਮਾਰਚ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਅਤਿ-ਆਧੁਨਕਿ ਖੇਡ ਮੈਦਾਨ 'ਚ ਆਲ ਇੰਡੀਆ ਅੰਤਰ ਯੂਨੀਵਰਸਿਟੀ ਅਮਰੀਕਨ ਫੁੱਟਬਾਲ ਚੈਂਪੀਅਨਸ਼ਿਪ 2019-20 ਦਾ ਸ਼ਾਨਦਾਰ ਆਗ਼ਾਜ਼ ਹੋਇਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਪ੍ਰਧਾਨ ਸਮੇਤ ਸਾਰੇ ਕੌਾਸਲਰਾਂ ਨੂੰ ਨਗਰ ਕੌਾਸਲ ਪ੍ਰਸ਼ਾਸਨ ਨੇ ਦਿੱਤੀ ਵਿਦਾਇਗੀ ਪਾਰਟੀ

ਖਰੜ, 6 ਮਾਰਚ (ਜੰਡਪੁਰੀ)-ਨਗਰ ਕੌਾਸਲ ਦੀ ਪ੍ਰਧਾਨ ਅੰਜੂ ਚੰਦਰ ਵਲੋਂ ਆਪਣੇ 5 ਸਾਲਾਂ ਦੇ ਕਾਰਜਕਾਲ ਦੀ ਅੰਤਿਮ ਮੀਟਿੰਗ ਦੌਰਾਨ ਜਾਂਦੇ-ਜਾਂਦੇ ਕਰੀਬ 8.50 ਕਰੋੜ ਰੁਪਏ ਦੇ ਵਿਕਾਸ ਦੇ ਮਤਿਆਂ ਨੂੰ ਪਾਸ ਕਰਕੇ ਵਿਕਾਸ ਦੀ ਪਟਾਰੀ ਖੋਲ੍ਹ ਦਿੱਤੀ ਗਈ | ਭਾਵੇਂ ਪਿਛਲੇ 5 ਸਾਲਾਂ ...

ਪੂਰੀ ਖ਼ਬਰ »

ਪਿੰਡ ਮਲਕਪੁਰ ਵਿਖੇ ਐਸ. ਵਾਈ. ਐਲ. ਨਹਿਰ 'ਚ ਪਏ ਪਾੜ ਨੂੰ ਮਿੱਟੀ ਨਾਲ ਪੂਰਨ ਦਾ ਕੰਮ ਸ਼ੁਰੂ

ਖਰੜ, 6 ਮਾਰਚ (ਜੰਡਪੁਰੀ)-ਪਿੰਡ ਮਲਕਪੁਰ ਵਿਖੇ ਐਸ. ਵਾਈ. ਐਲ. ਨਹਿਰ 'ਚ ਪਏ ਪਾੜ ਨੂੰ ਪ੍ਰਸ਼ਾਸਨ ਵਲੋਂ ਮਿੱਟੀ ਪਾ ਕੇ ਪੂਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਕਾਰਨ ਇਸ ਸੜਕ 'ਤੇ ਪੈਂਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਪੱਖੋਂ ਵੱਡੀ ਸਹੂਲਤ ਮਿਲਣ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਐਮੇਚੌਰ ਬਾਡੀ ਬਿਲਡਿੰਗ ਐਸੋਸੀਏਸ਼ਨ ਦਾ ਗਠਨ

ਐੱਸ. ਏ. ਐੱਸ. ਨਗਰ, 6 ਮਾਰਚ (ਕੇ. ਐੱਸ. ਰਾਣਾ)-ਪੰਜਾਬ ਐਮੇਚੌਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੀ ਇਕ ਮੀਟਿੰਗ ਸਥਾਨਕ ਹੋਟਲ ਲੈਂਡਮਾਰਕ ਵਿਖੇ ਹੋਈ, ਜਿਸ ਦੌਰਾਨ ਮੁਹਾਲੀ ਜ਼ਿਲ੍ਹਾ ਐਮਚੌਰ ਬਾਡੀ ਬਿਲਡਿੰਗ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ | ਇਸ ਮੌਕੇ ਸੁਨੀਲ ਵਾਲੀਆ, ਅਜੈ ...

ਪੂਰੀ ਖ਼ਬਰ »

ਪਤੀ-ਪਤਨੀ ਿਖ਼ਲਾਫ਼ ਇੰਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ

ਜ਼ੀਰਕਪੁਰ, 6 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਜ਼ੀਰਕਪੁਰ-ਚੰਡੀਗੜ੍ਹ ਰੋਡ 'ਤੇ ਸਥਿਤ ਗ਼ੈਰਕਾਨੂੰਨੀ ਇੰਮੀਗ੍ਰੇਸ਼ਨ ਸੈਂਟਰ 'ਇਜ਼ੀ ਵੇ' ਦੇ ਦਫ਼ਤਰ ਵਿਖੇ ਛਾਪੇਮਾਰੀ ਕਰਕੇ ਲੋੜੀਂਦੇ ਦਸਤਾਵੇਜ਼ਾਂ ਤੋਂ ਬਗੈਰ ਸੈਂਟਰ ਚਲਾਉਣ ਦੇ ਦੋਸ਼ ਹੇਠ ਪਤੀ-ਪਤਨੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਦੋਵਾਂ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗਟਿਵ ਆਈ

ਐੱਸ. ਏ. ਐੱਸ. ਨਗਰ, 6 ਮਾਰਚ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਦੇ ਦੋਵੇਂ ਸ਼ੱਕੀ ਮਰੀਜ਼ਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ | ਇਹ ਦੋਵੇਂ ਮਰੀਜ਼ ਜ਼ਿਲ੍ਹਾ ਮੁਹਾਲੀ ਦੇ ਵਸਨੀਕ ਹਨ, ਜੋ ਕਿ ਖੰਘ, ਜ਼ੁਕਾਮ ਅਤੇ ਬੁਖ਼ਾਰ ਤੋਂ ਪੀੜਤ ਸਨ ਪਰ ਹੁਣ ਬਿਲਕੁਲ ਠੀਕ ਹਨ | ਦੋਵਾਂ ...

ਪੂਰੀ ਖ਼ਬਰ »

ਗਮਾਡਾ ਵਲੋਂ ਪੀ. ਜੀ. ਮਾਲਕਾਂ ਵਿਰੁੱਧ ਜਲਦ ਕਾਰਵਾਈ ਕਰਨ ਦੀ ਤਿਆਰੀ ਪੀ. ਜੀ. ਸਬੰਧੀ ਕੀਤੀ ਸਖ਼ਤਾਈ ਕਰਕੇ ਮਾਲਕਾਂ ਨੇ ਕਿਰਾਏ ਵਧਾਏ-ਵਿਦਿਆਰਥੀ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 6 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਪਿਛਲੇ ਸਮੇਂ ਦੌਰਾਨ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਪੇਇੰਗ ਗੈਸਟ (ਪੀ. ਜੀ.) ਸਬੰਧੀ ਵਰਤੀ ਜਾ ਰਹੀ ਢਿੱਲ-ਮੱਠ ਕਾਰਨ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਦੇ ਲੋਕਾਂ ਦਾ ਜਿਊਣਾ ਦੁਭਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX