ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  3 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  25 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  24 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  46 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  45 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  31 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਰੂਪਨਗਰ

ਹੋਲੇ ਮਹੱਲੇ ਮੇਲੇ ਦੇ ਦੂਜੇ ਦਿਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

ਕੀਰਤਪੁਰ ਸਾਹਿਬ, 6 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਬੀਤੀ ਰਾਤ ਤੋਂ ਰੁਕ ਰੁਕ ਕੇ ਭਾਰੀ ਮੀਂਹ ਪੈਣ ਦੇ ਕਾਰਨ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੇ ਦੂਜੇ ਦਿਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਪਿਛਲੇ ਸਾਲ ਦੇ ਮੁਕਾਬਲੇ ਘੱਟ ਰਹੀ | ਅੱਜ ਬਾਅਦ ਦੁਪਹਿਰ ਮੀਂਹ ਹਟਣ ਕਾਰਨ ਮੇਲੇ 'ਚ ਪੁੱਜੀਆਂ ਸੰਗਤਾਂ ਦੇ ਚਿਹਰਿਆਂ 'ਤੇ ਕੁਝ ਰੌਣਕ ਆਈ | ਵਿਸ਼ਵ ਪ੍ਰਸਿੱਧ ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਈ ਸੰਗਤ ਨੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰ ਕੇ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਪ੍ਰਸ਼ਾਸਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਲਿਆਂ ਵਲੋਂ ਸੰਗਤਾਂ ਦੀ ਆਮਦ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ ਦੇ ਦਾਅਵੇ ਕੀਤੇ ਗਏ ਹਨ ਪਰ ਮੀਂਹ ਨੇ ਸਾਰੇ ਪ੍ਰਬੰਧਾਂ ਨੂੰ ਉਲਟ ਪੁਲਟ ਕਰ ਦਿੱਤਾ | ਇਤਿਹਾਸਕ ਗੁਰਦੁਆਰਿਆਂ ਜਿਨ੍ਹਾਂ 'ਚੋਂ ਗੁਰਦੁਆਰਾ ਪਤਾਲਪੁਰੀ ਸਾਹਿਬ, ਬਾਬਾ ਗੁਰਦਿੱਤਾ, ਗੁਰਦੁਆਰਾ ਚਰਨ ਕੰਵਲ, ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਬਿਬਾਣਗੜ੍ਹ, ਗੁਰਦੁਆਰਾ ਸੀਸ ਮਹਿਲ ਸਾਹਿਬ, ਕੋਟ ਸਾਹਿਬ ਤੇ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਵਿਖੇ ਰੌਣਕਾਂ ਵੇਖਣ ਨੂੰ ਮਿਲੀਆਂ | ਮੇਲੇ ਦੇ ਪ੍ਰਬੰਧਕਾਂ ਜਿਨ੍ਹਾਂ 'ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਤਖ਼ਤ ਸ੍ਰੀ ਕੇਸਗੜ੍ਹ ਦੇ ਮੈਨੇਜਰ ਭਾਈ ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਮੇਲੇ ਦਾ ਪ੍ਰਬੰਧ ਮੀਤ ਮੈਨੇਜਰ ਭਾਈ ਬਲਵਿੰਦਰ ਸਿੰਘ, ਸ੍ਰੀ ਕੀਰਤਪੁਰ ਸਾਹਿਬ ਦੇ ਮੇਲਾ ਇੰਚਾਰਜ ਸਤਿਨਾਮ ਸਿੰਘ, ਇੰਸਪੈਕਟਰ ਜਗਦੀਸ਼ ਸਿੰਘ ਤੇ ਚੰਨਣ ਸਿੰਘ, ਸੁਪਰਵਾਈਜ਼ਰ ਗੁਰਮੇਜ ਸਿੰਘ, ਜੋਗਾ ਸਿੰਘ, ਗੁਲਵਿੰਦਰ ਸਿੰਘ, ਮਹਿਕ ਸਿੰਘ 15 ਦੇ ਕਰੀਬ ਕਮੇਟੀ ਦੇ ਅਧਿਕਾਰੀ ਤੋਂ ਇਲਾਵਾ ਸੋਹਣ ਸਿੰਘ ਤੇ ਸਰੂਪ ਸਿੰਘ ਪੂਰੀ ਨਜ਼ਰ ਰੱਖ ਰਹੇ ਹਨ | ਉਨ੍ਹਾਂ ਦੱਸਿਆ ਕਿ 60 ਤੋਂ ਵੱਧ ਮੁਲਾਜ਼ਮ ਜਿਨ੍ਹਾਂ 'ਚ ਗ੍ਰੰਥੀ ਸਿੰਘ, ਸੇਵਾਦਾਰ ਤੇ ਕਲੈਰੀਕਲ ਸਟਾਫ਼ ਤਾਇਨਾਤ ਕੀਤਾ ਹੋਇਆ ਹੈ | ਪੰਜ ਦੇ ਕਰੀਬ ਲੰਗਰ ਇਕੱਲੇ ਗੁਰਦੁਆਰਾ ਪਤਾਲਪੁਰੀ ਵਿਖੇ ਲਗਾਏ ਗਏ ਹਨ | ਸੰਗਤਾਂ ਦੀ ਸਹੂਲਤ ਲਈ ਗਠੜੀ ਘਰ, ਜੋੜਾ ਘਰ ਤੇ ਡਿਸਪੈਂਸਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ | ਗੁਰਦੁਆਰਾ ਬਾਬਾ ਸ੍ਰੀ ਚੰਦ ਤੇ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਵਿਖੇ ਅੱਜ ਸਵੇਰ ਤੋਂ ਹੀ ਸੰਗਤ ਨੇ ਮੱਥਾ ਟੇਕ ਕੇ ਗੁਰੂ ਘਰ ਤੋਂ ਮੰਨਤਾਂ ਮੰਗੀਆਂ | ਗੁ. ਪਤਾਲਪੁਰੀ ਸਾਹਿਬ ਦੇ ਮੀਤ ਮੈਨੇਜਰ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੰਗਤ ਦੇ ਠਹਿਰਾਅ ਲਈ ਸਰਾਂ ਤੋਂ ਇਲਾਵਾ ਟੈਂਟ ਵੀ ਸੰਗਤ ਲਈ ਲਗਾਏ ਗਏ ਹਨ | ਸ਼ਰਧਾਲੂਆਂ ਦੇ ਵਾਹਨਾਂ ਦੀ ਪਾਰਕਿੰਗ ਲਈ 4 ਕਿੱਲੇ ਦੀ ਪਾਰਕਿੰਗ ਤੋਂ ਇਲਾਵਾ ਦਾਣਾ ਮੰਡੀ ਤੇ ਬਾਬਾ ਗੁਰਦਿੱਤਾ ਜੀ ਵਿਖੇ 3 ਥਾਵਾਂ 'ਤੇ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਵਲੋਂ ਜਿਹੜਾ ਪਾਰਕਿੰਗ ਨੂੰ ਪੱਕਾ ਕਰਨ ਲਈ ਅੱਧੇ ਕਿੱਲੇ ਏਰੀਏ 'ਚ ਮਿੱਟੀ ਪਈ ਗਈ ਉਸ ਨਾਲ ਸੰਗਤ ਨੂੰ ਭਾਰੀ ਔਖ ਆ ਰਹੀ ਹੈ ਤੇ ਸੰਗਤਾਂ ਦੇ ਵਾਹਨ ਮਿੱਟੀ ਵਿਚ ਫਸ ਰਹੇ ਹਨ | ਮੇਲੇ 'ਤੇ ਕੁਝ ਦਿਨ ਪਹਿਲਾਂ ਜਿਹੜੀਆਂ ਇੰਟਰਲਾਕ ਟਾਈਲਾਂ ਲਗਾਈਆਂ ਗਈਆਂ ਸਨ ਉਹ ਵੀ ਉੱਖੜ ਰਹੀਆਂ ਹਨ | ਮੇਲੇ 'ਚ ਪਹਿਲੀ ਵਾਰ ਅਲੱਗ ਪ੍ਰਬੰਧਾਂ ਕਾਰਨ ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਤੇ ਰੂਪਨਗਰ ਦੇ ਐਸ. ਐਸ. ਪੀ. ਸਵਪਨ ਸ਼ਰਮਾ ਖ਼ੁਦ ਮੇਲੇ ਦੇ ਪ੍ਰਬੰਧਾਂ ਦੀ ਨਿਗਰਾਨੀ ਕੁਝ ਦਿਨਾਂ ਤੋਂ ਰੱਖ ਰਹੇ ਹਨ | ਮੇਲੇ 'ਚ ਮੰਗਤਿਆਂ ਦੀ ਆਮਦ, ਆਰਜ਼ੀ ਦੁਕਾਨਾਂ ਲਗਾਉਣ ਤੇ ਗੁਰਦੁਆਰਿਆਂ ਤੇ ਨਜ਼ਦੀਕ ਭਾਰੀ ਵਾਹਨਾਂ ਸਮੇਤ ਰੋਕ ਨੂੰ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ |

'ਆਪ' ਨੇ ਨਾਜਾਇਜ਼ ਮਾਈਨਿੰਗ ਦੇ 632 ਕਰੋੜ ਦੀ ਵਸੂਲੀ ਨਾ ਕਰਨ ਦੇ ਸੂਬਾ ਸਰਕਾਰ 'ਤੇ ਲਾਏ ਦੋਸ਼

ਰੂਪਨਗਰ, 6 ਮਾਰਚ (ਸਤਨਾਮ ਸਿੰਘ ਸੱਤੀ)-ਪੰਜ ਮੈਂਬਰੀ ਕਮੇਟੀ ਵਲੋਂ ਸਾਲ 2018 'ਚ ਜ਼ਿਲ੍ਹਾ ਰੂਪਨਗਰ ਦੀਆਂ 3 ਖੱਡਾਂ 'ਚੋਂ ਮਾਈਨਿੰਗ ਦੀ ਨਾਜਾਇਜ਼ ਨਿਕਾਸੀ ਲਈ ਕੀਤੀ ਜਾਂਚ ਦੀ ਰਿਪੋਰਟ ਨੈਸ਼ਨਲ ਗਰੀਨ ਟਿ੍ਬਿਊਨਲ ਦਿੱਲੀ 'ਚ ਪੁੱਜ ਗਈ ਸੀ ਜਿਸ ਦਾ ਕੁਲ 632 ਕਰੋੜ ਰੁਪਏ ਦਾ ...

ਪੂਰੀ ਖ਼ਬਰ »

ਰਾਜਪਾਲ ਵਲੋਂ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਦਾ ਸਨਮਾਨ

ਰੂਪਨਗਰ, 6 ਮਾਰਚ (ਸਤਨਾਮ ਸਿੰਘ ਸੱਤੀ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟੇ੍ਰਸ਼ਨ ਚੰਡੀਗੜ੍ਹ ਵਿਖੇ ਹੋਏ ਇਕ ਸੂਬਾ ਪੱਧਰੀ ਸਮਾਗਮ 'ਚ ਰਾਜਪਾਲ ਪੰਜਾਬ ਵੀ. ਪੀ. ਸਿੰਘ ਬਦਨੌਰ ਨੇ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਨੂੰ ਵਧੀਆ ਕਾਰਗੁਜਾਰੀ ਵਜੋਂ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਵਿਖੇ ਕਰਵਾਏ ਜਾਣਗੇ ਗਤਕਾ ਮੁਕਾਬਲੇ-ਬਾਬਾ ਬਲਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ 'ਚ ਬੁੱਢਾ ਦਲ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੋਲੇ ਮਹੱਲੇ ਦੌਰਾਨ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵਿਨੇ ਬਬਲਾਨੀ ਆਈ. ਏ. ਐਸ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਆਪਣੇ ਅਧਿਕਾਰ ਜੋ ਕਿ ਪੰਜਾਬ ਆਬਕਾਰੀ ਐਕਟ-1954 ਦੇ ਅਧੀਨ ਹਾਸਲ ਹਨ ਦੀ ਵਰਤੋ ਕਰਦੇ ਹੋਏ ਇਸ ਹੁਕਮ ...

ਪੂਰੀ ਖ਼ਬਰ »

ਭਰੂਣ ਹੱਤਿਆ ਸਬੰਧੀ ਜਾਗਰੂਕਤਾ ਸੈਮੀਨਾਰ

ਘਨੌਲੀ, 6 ਮਾਰਚ (ਜਸਵੀਰ ਸਿੰਘ ਸੈਣੀ)-ਘਨੌਲੀ 'ਚ ਸਮਾਜ 'ਚ ਵੱਧ ਰਹੀ ਭਰੂਣ ਹੱਤਿਆ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੇ ਤਹਿਤ ਘਨੌਲੀ 'ਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਲੋਕਾਂ ਨੂੰ ਡਾ: ਸੰਦੀਪ ਹੁੰਦਲ ਤੇ ਰਵਿੰਦਰ ਕੁਮਾਰ ਬਲਾਕ ...

ਪੂਰੀ ਖ਼ਬਰ »

ਆਇਰਲੈਂਡ ਤੋਂ ਪਰਤਿਆ ਇਕ ਕਰੋਨਾ ਵਾਇਰਸ ਦੇ ਸ਼ੱਕੀ ਹਸਪਤਾਲ ਭਰਤੀ

ਰੂਪਨਗਰ, 6 ਮਾਰਚ (ਸਤਨਾਮ ਸਿੰਘ ਸੱਤੀ)-ਕਰੋਨਾ ਵਾਇਰਸ ਤੋਂ ਸ਼ੱਕੀ ਤੌਰ 'ਤੇ ਪੀੜਤ ਵਿਅਕਤੀ ਸਿਵਲ ਹਸਪਤਾਲ ਰੂਪਨਗਰ 'ਚ ਭਰਤੀ ਕੀਤਾ ਗਿਆ ਹੈ ਜਿਸ ਨੂੰ ਹਲਕਾ ਖਾਂਸੀ-ਜੁਕਾਮ ਦੱਸਿਆ ਜਾ ਰਿਹਾ ਹੈ ਹਾਲਾਂਕਿ ਇਸ ਮਰੀਜ਼ ਦੀ ਸਥਿਤੀ ਬਿਲਕੁਲ ਠੀਕ ਹੈ ਪਰ ਇਹ ਅੱਜ ਖ਼ੁਦ ਹੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਹੋਲੇ ਮਹੱਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਿਵਲ ਸਰਜਨ ਰੂਪਨਗਰ ਡਾ: ਐਚ. ਐਨ. ਸ਼ਰਮਾ ਨੇ ਦੱਸਿਆ ਹੈ ਕਿ ਹੋਲੇ ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਦੇ ਮੇਲਾ ਖੇਤਰ 'ਚ ਸਿਹਤ ਵਿਭਾਗ ਦੀ ਪ੍ਰਮੁੱਖ ਜ਼ਿੰਮੇਵਾਰੀ ਮੈਡੀਕਲ ...

ਪੂਰੀ ਖ਼ਬਰ »

ਵੱਖ-ਵੱਖ ਯੂਨੀਅਨਾਂ ਵਲੋਂ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤੀ ਰੈਲੀ

ਰੂਪਨਗਰ, 6 ਮਾਰਚ (ਪੱਤਰ ਪ੍ਰੇਰਕ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਪੰਜਾਬ, ਆਸ਼ਾ ਫੈਸੀਲੀਟੇਟਰ ਵਰਕਰ ਯੂਨੀਅਨ, ਮਨਰੇਗਾ ਯੂਨੀਅਨ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ, ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਤੋਂ ਨੰਬਰਦਾਰੀ ਜੱਦੀ ਪੁਸ਼ਤੀ ਕਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਪਾਸ ਕੀਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਕਾਪੁਰ ਵਿਖੇ ਸਾਲਾਨਾ ਸਮਾਗਮ

ਢੇਰ, 6 ਮਾਰਚ (ਕਾਲੀਆ)-ਇਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਬੀਕਾਪੁਰ ਅੱਪਰ ਵਿਖੇ ਸਾਲਾਨਾ ਸਮਾਰੋਹ ਬਾਲ ਮੇਲੇ ਦੇ ਤੌਰ 'ਤੇ ਕਰਵਾਇਆ ਗਿਆ | ਜਿਸ 'ਚ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਬਾਰ ਐਸੋ: ਵਲੋਂ ਹੋਲੇ ਮਹੱਲੇ ਨੂੰ ਸਮਰਪਿਤ ਖ਼ੂਨਦਾਨ ਕੈਂਪ

ਰੂਪਨਗਰ, 6 ਮਾਰਚ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਬਾਰ ਐਸੋ: ਰੂਪਨਗਰ ਵਲੋਂ ਹੋਲੇ ਮਹੱਲੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ 'ਚ 100 ਦੇ ਕਰੀਬ ਯੂਨਿਟਾਂ ਇਕੱਤਰ ਕੀਤੀਆਂ ਗਈਆਂ | ਕੈਂਪ ਦਾ ਉਦਘਾਟਨ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਹਰਪ੍ਰੀਤ ਕੌਰ ਜੀਵਨ ਨੇ ...

ਪੂਰੀ ਖ਼ਬਰ »

'ਆਪ' ਦੀ ਮਿਸਡ ਕਾਲ ਮੁਹਿੰਮ ਦਾ ਹਲਕਾ ਸ੍ਰੀ ਚਮਕੌਰ ਸਾਹਿਬ 'ਚ ਆਗਾਜ਼

ਸ੍ਰੀ ਚਮਕੌਰ ਸਾਹਿਬ, 6 ਮਾਰਚ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਲੁਠੇੜੀ ਦੇ ਬੱਸ ਅੱਡੇ 'ਤੇ ਆਪਣੀ ਸ਼ੁਰੂ ਕੀਤੀ ਮਿਸਡ ਕਾਲ ਮੁਹਿੰਮ ਦਾ ਆਗਾਜ਼ ਕਰਦਿਆਂ ਲੋਕਾਂ ਨੂੰ ਜਾਗਰੂਕ ਕੀਤਾ | ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਆਮ ਆਦਮੀ ਪਾਰਟੀ ਵਲੋਂ ਮੈਂਬਰ ਜੋੜੋ ਮੁਹਿੰਮ ਸ਼ੁਰੂ

ਮੋਰਿੰਡਾ, 6 ਮਾਰਚ (ਕੰਗ)-ਮੋਰਿੰਡਾ ਵਿਖੇ ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਡਾ: ਚਰਨਜੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਨੂੰ ਜੋੜਨ ਲਈ ਮਿਸਡ ਕਾਲ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਬੈਠਕ

ਨੂਰਪੁਰ ਬੇਦੀ, 6 ਮਾਰਚ (ਰਾਜੇਸ਼ ਚੌਧਰੀ ਤਖਤਗੜ, ਹਰਦੀਪ ਢੀਂਡਸਾ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਬੈਠਕ ਸੰਤੋਖ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਨੂਰਪੁਰ ਬੇਦੀ ਵਿਖੇ ਹੋਈ | ਇਸ ਦੌਰਾਨ ਸੀਨੀਅਰ ਸਿਟੀਜ਼ਨ ਨੂੰ ਫ਼ੀਲਡ 'ਚ ਆ ਰਹੀਆਂ ...

ਪੂਰੀ ਖ਼ਬਰ »

ਬਸਪਾ ਵਲੋਂ ਬਾਬੂ ਕਾਂਸੀ ਰਾਮ ਦੇ ਜਨਮ ਦਿਨ ਸਬੰਧੀ ਪਿੰਡਾਂ 'ਚ ਮੀਟਿੰਗਾਂ

ਨੂਰਪੁਰ ਬੇਦੀ, 6 ਮਾਰਚ (ਵਿੰਦਰਪਾਲ ਝਾਂਡੀਆਂ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਬਸਪਾ ਦੇ ਬਾਨੀ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ 15 ਮਾਰਚ ਨੂੰ ਮਨਾਏ ਜਾ ਰਹੇ ਜਨਮ ਦਿਨ ਸਬੰਧੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮਾਸਟਰ ਰਾਮਪਾਲ ਅਬਿਆਣਾ ਵਲੋਂ ਇਲਾਕੇ ਦੇ ਪਿੰਡਾਂ 'ਚ ...

ਪੂਰੀ ਖ਼ਬਰ »

ਯਸ਼ ਆਹਲੂਵਾਲੀਆ ਨੇ ਪੀ. ਜੀ. ਆਈ. ਲਈ ਚਲਾਈ ਜਾ ਰਹੀ ਬੱਸ ਸੇਵਾ ਲਈ ਭੇਜੇ 5100 ਰੁਪਏ

ਸ੍ਰੀ ਚਮਕੌਰ ਸਾਹਿਬ, 6 ਮਾਰਚ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਉਪਕਾਰ ਸੇਵਾ ਸੁਸਾਇਟੀ ਵਲੋਂ ਖੇਤਰ ਦੇ ਲੋਕਾਂ ਲਈ ਪੀ. ਜੀ. ਆਈ. ਚੰਡੀਗੜ੍ਹ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਯਸ਼ ਆਹਲੂਵਾਲੀਆ ਜਸਟਿਸ ਆਫ਼ ਪੀਸ ਬਰਮਿੰਘਮ ਯੂ. ਕੇ. ਵਲੋਂ ਭਾਈ ਸਮਿੰਦਰ ...

ਪੂਰੀ ਖ਼ਬਰ »

ਨੰਗਲ ਦੀਆਂ ਕਰਮਯੋਗੀ ਇਸਤਰੀਆਂ ਦਾ ਕਲੱਬ ਵਲੋਂ ਸਨਮਾਨ

ਨੰਗਲ, 6 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਚੀਫ਼ ਰੈਸਟੋਰੈਂਟ 'ਚ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ 'ਔਰਤ ਦੀ ਦਸ਼ਾ ਤੇ ਦਿਸ਼ਾ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ...

ਪੂਰੀ ਖ਼ਬਰ »

ਐਨ. ਆਰ. ਆਈ. ਪਰਿਵਾਰ ਵਲੋਂ ਪੀ. ਜੀ. ਆਈ. ਬੱਸ ਸੇਵਾਵਾਂ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 6 ਮਾਰਚ (ਵਿੰਦਰਪਾਲ ਝਾਂਡੀਆਂ)-ਜਰਮਨ ਦੀ ਵਿਦੇਸ਼ ਧਰਤੀ 'ਤੇ ਵੱਸਦੇ ਪਿੰਡ ਰਾਏਪੁਰ ਦੇ ਐਨ. ਆਰ. ਆਈ. ਸਮਾਜ ਸੇਵੀ ਪਰਿਵਾਰ ਰਣਜੀਤ ਸਿੰਘ ਵਲੋਂ ਸਮਾਜ ਸੇਵੀ ਦਲਜੀਤ ਸਿੰਘ ਰਾਏਪੁਰ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦਾ ਹੋਲਾ ਮਹੱਲਾ ਕਬੱਡੀ ਤੇ ਕੁਸ਼ਤੀ ਕੱਪ ਭਲਕੇ ਤੋਂ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਸਪੋਰਟਸ ਐਾਡ ਕਲਚਰਲ ਕਲੱਬ ਯੂ. ਕੇ. ਵਲੋਂ ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਦੇ ਸਹਿਯੋਗ ਨਾਲ 7ਵਾਂ ਹੋਲਾ ਮੁਹੱਲਾ ਸਰਕਲ ਕਬੱਡੀ, ਗਤਕਾ ਤੇ ਕੁਸ਼ਤੀ ਦੰਗਲ 8 ਤੇ 9 ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਵਿਖੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸਮੂਹ ਨਿਰਮਲ ਭੇਖ, ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ ਤੇ ਸਿੱਖ ਜਥੇਬੰਦੀਆਂ ਦੀ ਰਹਿਨੁਮਾਈ ਹੇਠ 8 ਮਾਰਚ ਨੂੰ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਹੋਲਾ ਮਹੱਲਾ ਮਨਾਉਣ ਦੀ ਮੁਹਿੰਮ ਤਹਿਤ ਪ੍ਰਸ਼ਾਸਨ ਵਲੋਂ ਸਾਮਾਨ ਵਿਕਰੇਤਾਵਾ ਨੂੰ ਵੰਡੀ ਸਮਗਰੀ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਵਲੋਂ ਇਸ ਵਾਰ ਦੇ ਹੋਲੇ ਮੁਹੱਲੇ ਦੇ ਤਿਉਹਾਰ ਨੂੰ ਪਲਾਸਟਿਕ ਮੁਕਤ ਰੱਖਣ ਦੇ ਮੰਤਵ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਸਹਾਇਕ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੋਰਿੰਡਾ ਦਾ 28.48 ਲੱਖ ਦੇ ਘਾਟੇ ਵਾਲਾ ਬਜਟ ਪਾਸ

ਮੋਰਿੰਡਾ, 6 ਮਾਰਚ (ਪਿ੍ਤਪਾਲ ਸਿੰਘ)-ਮਾਰਕੀਟ ਕਮੇਟੀ ਮੋਰਿੰਡਾ ਦਾ ਸਲਾਨਾ 28.48 ਲੱਖ ਰੁਪਏ ਦੇ ਘਾਟੇ ਵਾਲਾ ਬਜਟ ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਗੁਰਬਿੰਦਰ ਸਿੰਘ ਕਕਰਾਲੀ ਦੀ ਪ੍ਰਧਾਨਗੀ ਹੇਠ ਹੋਇਆ ਪਾਸ | ਇਸ ਸਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਜੈ ਵਿਜੇ ਨੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਲੰਗਰ ਕਮੇਟੀਆਂ/ਸੁਸਾਇਟੀਆਂ ਨੂੰ ਸਵੱਛ ਹੋਲੇ ਮਹੱਲੇ ਲਈ ਸਹਿਯੋਗ ਦੀ ਅਪੀਲ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਡਿਪਟੀ ਕਮਿਸ਼ਨਰ ਰੂਪਨਗਰ ਵਿਨੇ ਬਬਲਾਨੀ ਵਲੋਂ ਇਸ ਵਾਰ ਦੇ ਹੋਲੇ ਮਹੱਲੇ ਦੇ ਤਿਉਹਾਰ ਨੂੰ ਵਾਤਾਵਰਨ ਤੇ ਪੌਣ ਪਾਣੀ ਦੀ ਸੰਭਾਲ ਵਜੋਂ ਮਨਾਉਣ ਦੇ ਮੰਤਵ ਨਾਲ ਸ਼ੁਰੂ ਹੋਈ ਸਵੱਛਤਾ ਮੁਹਿੰਮ ਨੂੰ ...

ਪੂਰੀ ਖ਼ਬਰ »

ਮਾਈਟੀ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਖੇਤਰ 'ਚ ਮਾਰੀਆਂ ਮੱਲਾਂ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਗ੍ਰੇਟ ਮਾਈਾਡ ਕੰਪੀਟੈਂਸੀ ਕੌਾਸਲ ਚੇਨਈ ਵਲੋਂ ਕਰਵਾਈ ਗਈ ਪ੍ਰੀਖਿਆ 'ਚ ਦੋ ਵਿਦਿਆਰਥੀਆਂ ਵਲੋਂ ਮੱਲ੍ਹਾਂ ਮਾਰੀਆਂ ਗਈਆਂ ਹਨ | ਭਾਰਤ ...

ਪੂਰੀ ਖ਼ਬਰ »

ਰੇਲਵੇ ਅੰਡਰ ਬਰਿੱਜ ਦੀ ਉਸਾਰੀ ਸਬੰਧੀ ਸੜਕਾਂ 'ਤੇ ਸਾਈਨ ਬੋਰਡ ਲਾਉਣ ਦੀ ਮੰਗ

ਮੋਰਿੰਡਾ, 6 ਮਾਰਚ (ਕੰਗ)-ਬੱਸ ਸਟੈਂਡ ਮੋਰਿੰਡਾ ਨੇੜੇ ਰੇਲਵੇ ਅੰਡਰ ਬਰਿੱਜ ਦੀ ਉਸਾਰੀ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪ੍ਰਸ਼ਾਸਨ ਵਲੋਂ ਆਵਾਜਾਈ ਦੇ ਸਹੀ ਪ੍ਰਬੰਧ ਨਹੀਂ ਕੀਤੇ ਗਏ | ਇਸ ਸਬੰਧੀ ਕੌਾਸਲਰ ਜਗਪਾਲ ...

ਪੂਰੀ ਖ਼ਬਰ »

ਨਸ਼ੇ ਦੇ ਟੀਕਿਆਂ ਸਣੇ ਇਕ ਕਾਬੂ

ਜਾਡਲਾ, 6 ਮਾਰਚ (ਬੱਲੀ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਿਖ਼ਲਾਫ਼ ਆਰੰਭੀ ਮੁਹਿੰਮ ਤਹਿਤ ਪੁਲਿਸ ਚੌਕੀ ਜਾਡਲਾ ਵਲੋਂ ਇਕ ਵਿਅਕਤੀ ਨੂੰ ਨਸ਼ੇ ਲਈ ਵਰਤੇ ਜਾਣ ਵਾਲੇ 40 ਟੀਕਿਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਚੌਕੀ ...

ਪੂਰੀ ਖ਼ਬਰ »

ਜਰਨੈਲ ਸਿੰਘ ਨੂੰ ਪੰਜਾਬ ਦਾ ਇੰਚਾਰਜ ਲਾਉਣ 'ਤੇ ਆਪ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਮੁਕੰਦਪੁਰ, 6 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਆਮ ਆਦਮੀ ਪਾਰਟੀ ਵਿਧਾਨ ਸਭਾ ਬੰਗਾ ਦੀ ਟਿਕਟ ਤੋਂ ਚੋਣ ਲੜ ਚੁੱਕੇ ਹਰਜੋਤ ਕੌਰ ਲੋਹਟੀਆ, ਬਲਿਹਾਰ ਲੋਹਟੀਆ, ਪੰਕਜ਼ ਲੋਹਟੀਆ ਤੇ ਸੈਂਕੜੇ ਆਮ ਆਦਮੀ ਪਾਰਟੀ ਵਰਕਰਾਂ 'ਚ ਜਰਨੈਲ ਸਿੰਘ ਨੂੰ ਪੰਜਾਬ ਦਾ ਇੰਚਾਰਜ ਬਣਾਉਣ 'ਤੇ ...

ਪੂਰੀ ਖ਼ਬਰ »

ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ: ਰਜਿੰਦਰ ਪ੍ਰਸ਼ਾਦ ਭਾਟੀਆ ਦੇ ਦਿਸ਼ਾ ਨਿਰਦੇਸ਼ ਤਹਿਤ ਦਫ਼ਤਰ ਸਿਵਲ ਸਰਜਨ ਵਿਖੇ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਮ ਸੈਂਸੇਟਾਈਜੇਸ਼ਨ ਵਰਕਸ਼ਾਪ ਕਰਵਾਈ ਗਈ | ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਚਾਂਦਪੁਰੀ

ਪੋਜੇਵਾਲ ਸਰਾਂ, 6 ਮਾਰਚ (ਰਮਨ ਭਾਟੀਆ)-ਸੂਬੇ ਦੀ ਕਾਂਗਰਸ ਸਰਕਾਰ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਦੂਰ ਭੱਜ ਰਹੀ ਹੈ ਤੇ ਹੁਣ ਤੱਕ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਚੋਣਾਂ ਸਮੇਂ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀ ਕੀਤਾ ਤੇ ਇਸ ਵੇਲੇ ਕਾਂਗਰਸ ...

ਪੂਰੀ ਖ਼ਬਰ »

ਵਿਸ਼ਵ ਬੋਲੇਪਣ, ਘੱਟ ਸੁਣਨ ਦਿਵਸ ਸਬੰਧੀ ਸੈਮੀਨਾਰ

ਬਲਾਚੌਰ, 6 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਡਾ: ਰਵਿੰਦਰ ਸਿੰਘ ਠਾਕੁਰ ਸੀਨੀਅਰ ਮੈਡੀਕਲ ਅਧਿਕਾਰੀ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਦੀ ਦੇਖ-ਰੇਖ ਹੇਠ ਵਿਸ਼ਵ ਬੋਲੇਪਣ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਬਸਪਾ ਵਿਧਾਨ ਸਭਾ ਚੋਣਾਂ 'ਚ ਮਜ਼ਬੂਤ ਰਾਜਨੀਤਕ ਬਦਲ ਦੇਵੇਗੀ-ਜਸਵੀਰ ਸਿੰਘ ਗੜ੍ਹੀ

ਬੰਗਾ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਬਹੁਜਨ ਸਮਾਜ ਪਾਰਟੀ 15 ਮਾਰਚ ਨੂੰ ਸੂਬਾ ਪੱਧਰੀ ਰੈਲੀ ਕਾਸ਼ੀ ਰਾਮ ਬਸਪਾ ਬਾਨੀ ਦੇ ਜੱਦੀ ਪਿੰਡ ਖੁਵਾਸਪੁਰਾ ਵਿਖੇ ਕਰ ਰਹੀ ਜੋ ਪੰਜਾਬ ਦੀ ਰਾਜਨੀਤੀ ਦਾ ਮੁੰਢ ਬੰਨੇਗੀ | ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਅੱਡਾਂ ਪੋਜੇਵਾਲ ਵਿਖੇ ਨਸ਼ਿਆਂ ਦੀ ਰੋਕਥਾਮ ਤੇ ਸਾਂਝ ਸੇਵਾਵਾਂ ਸਬੰਧੀ ਸੈਮੀਨਾਰ

ਪੋਜੇਵਾਲ ਸਰਾਂ, 6 ਮਾਰਚ (ਰਮਨ ਭਾਟੀਆ)-ਸਾਂਝ ਕੇਂਦਰ ਪੋਜੇਵਾਲ ਵਲੋਂ ਸਥਾਨਕ ਗੁਰੂ ਕਿਰਪਾ ਟੈਕਸੀ ਯੂਨੀਅਨ ਵਿਖੇ ਏ. ਐਸ. ਆਈ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਨਸ਼ਿਆਂ ਸਬੰਧੀ, ਪਾਣੀ ਦੀ ਰੋਕਥਾਮ, ਟ੍ਰੈਫਿਕ ਸਬੰਧੀ ਤੇ ਸਾਂਝ ਸੇਵਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਪਨਿਆਲੀ ਖ਼ੁਰਦ ਵਿਖੇ ਗੁਰਮਤਿ ਸਮਾਗਮ ਕਰਵਾਇਆ

ਕਾਠਗੜ੍ਹ/ਰੈਲਮਾਜਰਾ, 6 ਮਾਰਚ (ਬਲਦੇਵ ਸਿੰਘ ਪਨੇਸਰ/ਸੁਭਾਸ਼ ਟੌਾਸਾ)-ਦਮਦਮੀ ਟਕਸਾਲ ਦੇ 12ਵੇਂ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ, ਕਸਬਿਆਂ 'ਚ ਜਾ ਕੇ ਗੁਰਮਤਿ ਦਾ ਪ੍ਰਚਾਰ ਕਰਦਿਆਂ ਲੱਖਾਂ ...

ਪੂਰੀ ਖ਼ਬਰ »

ਸੰਸਦ ਮੈਂਬਰ ਤਿਵਾੜੀ ਤੇ ਵਿਧਾਇਕ ਮੰਗੂਪੁਰ ਦੇ ਯਤਨਾਂ ਸਦਕਾ ਮਿਲ ਰਹੇ ਵੱਡੇ ਤੋਹਫ਼ਿਆਂ ਸਦਕਾ ਬਦਲੇਗੀ ਨੁਹਾਰ-ਨਵੀਨ ਚੌਧਰੀ

ਭੱਦੀ, 6 ਮਾਰਚ (ਨਰੇਸ਼ ਧੌਲ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਤੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਹਲਕਾ ਬਲਾਚੌਰ ਦੇ ਯਤਨਾਂ ਸਦਕਾ ਪਿਛਲੇ ਦਿਨੀਂ ਖੇਤੀ ਕਾਲਜ ਤੇ ਆਈ. ਟੀ. ਆਈ. ਦਾ ਮਨਜ਼ੂਰ ਹੋਣਾ ਅਤੇ ਹੁਣ ਸਤਿਗੁਰੂ ...

ਪੂਰੀ ਖ਼ਬਰ »

ਮੁਬਾਰਕਪੁਰ ਵਿਖੇ ਝਿੜੀ ਬਾਬਾ ਸ਼ਹਿਜ਼ਾਦਾ ਵਿਖੇ ਮੇਲਾ 10 ਨੂੰ

ਨਵਾਂਸ਼ਹਿਰ, 6 ਮਾਰਚ (ਹਰਮਿੰਦਰ ਸਿੰਘ ਪਿੰਟੂ)-ਨਗਰ ਨਿਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਝਿੜੀ ਬਾਬਾ ਸ਼ਹਿਜ਼ਾਦਾ ਪਿੰਡ ਮੁਬਾਰਕਪੁਰ ਵਿਖੇ 10 ਮਾਰਚ ਨੂੰ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਦੀਦਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਗੰਗੜ ਪਰਿਵਾਰ ਵਲੋਂ ਐਲ. ਈ. ਡੀ. ਭੇਟ

ਸਮੁੰਦੜਾ, 6 ਮਾਰਚ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਦੇ ਸਰਕਾਰੀ ਸਕੂਲ ਨੂੰ ਇੰਗਲੈਂਡ ਰਹਿੰਦੇ ਗੰਗੜ ਪਰਿਵਾਰ ਵਲੋਂ ਐੱਲ. ਈ. ਡੀ. ਭੇਟ ਕੀਤੀ ਗਈ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਮਾਸ ਮੁਕੇਸ਼ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ 'ਚ ਸਿੱਖਿਆ ਪ੍ਰਤੀ ਰੁਚੀ ਪੈਦਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 6 ਮਾਰਚ (ਹਰਮਿੰਦਰ ਸਿੰਘ ਪਿੰਟੂ)-ਅੱਜ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਦੀ ਪ੍ਰਧਾਨਗੀ ਹੇਠ ਪੰਜਾਬ ਮਾਤਾ ਵਿਦਿਆਵਤੀ ਭਵਨ ਵਿਖੇ ਹੋਈ | ਜਿਸ 'ਚ ਸਰਬਸੰਮਤੀ ਨਾਲ ਸੋਮ ਲਾਲ ਨੂੰ ...

ਪੂਰੀ ਖ਼ਬਰ »

ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਸਬੰਧੀ ਕੱਢੀ ਰੈਲੀ

ਰਾਹੋਂ, 6 ਮਾਰਚ (ਬਲਬੀਰ ਸਿੰਘ ਰੂਬੀ)-ਸਥਾਨਕ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਵਿਦਿਆਰਥੀਆਂ ਨੇ ਲੋਕਾਂ 'ਚ ਜਾਗਰੂਕਤਾ ਲਿਆਉਣ ਲਈ ਰੈਲੀ ਕੱਢੀ | ਰੈਲੀ ਦਾ ਮੁੱਖ ਮੰਤਵ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ 'ਚ ਕਰਵਾਉਣ ਦੱਸਿਆ ਗਿਆ | ਇਸ ਮੌਕੇ ਪਿ੍ੰ: ਬਲਜਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX