ਤਾਜਾ ਖ਼ਬਰਾਂ


ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  7 minutes ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  31 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  53 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  52 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 1 hour ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  59 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 3 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 3 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 4 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਸੰਗਰੂਰ

ਲਹਿਰਾਗਾਗਾ 'ਚ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ

ਲਹਿਰਾਗਾਗਾ, 6 ਮਾਰਚ (ਕੰਵਲਜੀਤ ਸਿੰਘ ਢੀਂਡਸਾ, ਅਸ਼ੋਕ ਗਰਗ,)-ਲਹਿਰਾਗਾਗਾ ਅੰਦਰ ਹੋਈ ਭਾਰੀ ਗੜੇਮਾਰੀ ਕਾਰਨ ਕਣਕ ਸਮੇਤ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਤੇਜ਼ ਹਵਾਵਾਂ, ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ | ਵੀਰਵਾਰ ਦੀ ਰਾਤ ਤੋਂ ਰੁਕ-ਰੁਕ ਕੇ ਪੈ ਰਹੀ ਬਰਸਾਤ ਅਤੇ ਅੱਜ ਬਾਅਦ ਦੁਪਹਿਰ ਅਚਾਨਕ ਤੇਜ਼ ਤੂਫ਼ਾਨ ਆਉਣ ਤੋਂ ਬਾਅਦ ਇਕ ਦਮ ਹੋਈ ਗੜੇਮਾਰੀ ਕਾਰਨ ਸਾਰੀਆਂ ਸੜਕਾਂ ਵੀ ਇਕ ਦਮ ਸਫ਼ੈਦ ਹੋ ਗਈਆਂ ਅਤੇ ਭਾਰੀ ਬਾਰਸ਼ ਨਾਲ ਜਗ੍ਹਾਂ-ਜਗ੍ਹਾਂ 'ਤੇ ਪਾਣੀ ਭਰ ਗਿਆ | ਗੜੇ ਜ਼ਿਆਦਾ ਪੈਣ ਨਾਲ ਕਣਕ ਦੀਆਂ ਬੱਲੀਆਂ ਨੂੰ ਵੀ ਨੁਕਸਾਨ ਪਹੁੰਚਿਆ | ਕਈ ਖੇਤਾਂ ਵਿਚ ਤੇਜ਼ ਹਵਾਵਾਂ ਕਰ ਕੇ ਕਣਕ ਦੀ ਫ਼ਸਲ ਡਿੱਗ ਪਈ ਅਤੇ ਪਾਣੀ ਵਿਚ ਡੁੱਬ ਗਈ | ਖੇਤੀਬਾੜੀ ਵਿਭਾਗ ਵੀ ਟੀਮਾਂ ਭੇਜ ਕੇ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦੇ ਅੰਕੜੇ ਇਕੱਠੇ ਕਰ ਰਿਹਾ ਹੈ | ਖੇਤੀਬਾੜੀ ਵਿਕਾਸ ਅਫ਼ਸਰ ਡਾ. ਇੰਦਰਜੀਤ ਸਿੰਘ ਭੱਟੀ ਨੇ ਮੰਨਿਆ ਹੈ ਕਿ ਗੜੇਮਾਰੀ ਕਾਰਨ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ ਪਰ ਨੁਕਸਾਨ ਦਾ ਅੰਦਾਜ਼ਾ ਅਜੇ ਨਹੀਂ ਲਗਾਇਆ ਜਾ ਸਕਦਾ | ਇਸ ਤੋਂ ਇਲਾਵਾ ਪਸ਼ੂਆਂ ਲਈ ਬੀਜੇ ਚਾਰੇ ਬਰਸੀਮ ਦਾ ਵੀ ਨੁਕਸਾਨ ਹੋਇਆ ਹੈ |
ਮੂਣਕ, (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਬੇਮੌਸਮੀ ਬਰਸਾਤ ਤੇ ਤੇਜ ਹਵਾਵਾਂ ਚੱਲਣ ਕਾਰਨ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ, ਜਿਸ ਨਾਲ ਕਣਕ ਦੇ ਝਾੜ 'ਤੇ ਮਾਰੂ ਅਸਰ ਪਵੇਗਾ | ਪਿੰਡ ਦੇਹਲਾ ਸੀਹਾ ਦੇ ਕਿਸਾਨ ਜੁਗਰਾਜ ਸਿੰਘ ਅਤੇ ਮਕੋਰੜ ਸਾਹਿਬ ਦੇ ਕਿਸਾਨ ਦਲੇਲ ਸਿੰਘ ਨੇ ਦੱਸਿਆ ਕਿ ਇਸ ਬੇਮੌਸਮੀ ਬਰਸਾਤ ਤੇ ਤੇਜ਼ ਹਵਾਵਾਂ ਨਾਲ ਪਛੇਤੀਆਂ ਕਣਕ ਦੀਆਂ ਫ਼ਸਲਾਂ ਦਾ ਝਾੜ 10 ਤੋਂ 15 ਮਣ ਫੀ ਏਕੜ ਘੱਟ ਨਿਕਲੇਗਾ | ਕਿਸਾਨਾਂ ਅਨੁਸਾਰ ਜਿਨ੍ਹਾਂ ਫ਼ਸਲਾਂ ਦੀ ਤਾਜ਼ੀ ਰੌਣੀ ਕੀਤੀ ਹੋਈ ਸੀ ਉਹ ਕਣਕ ਦੀਆਂ ਫ਼ਸਲਾਂ ਦਾ ਜ਼ਿਆਦਾ ਨੁਕਸਾਨ ਹੋਈਆਂ ਹੈ | ਐਤਕੀ ਕਣਕ ਦੀ ਬਿਜਾਈ ਸਮੇਂ ਵਾਰ-ਵਾਰ ਬਰਸਾਤ ਪੈਣ ਕਾਰਨ, ਇਲਾਕੇ ਦੇ ਕਿਸਾਨ ਖ਼ਾਸ ਕਰ ਕੇ ਦਾਵਨ ਦੇ ਕਿਸਾਨਾਂ ਦੀ ਕਣਕ ਦੀ ਬਿਜਾਈ ਕਾਫ਼ੀ ਲੇਟ ਹੋ ਗਈ ਸੀ ਜਿਸ ਕਾਰਨ ਕਿਸਾਨਾਂ ਨੇ ਛਿੱਟਾ ਮਾਰ ਕੇ ਕਣਕ ਦੀ ਬਿਜਾਈ ਕੀਤੀ ਸੀ ਸੋ ਇਨ੍ਹਾਂ ਫ਼ਸਲਾਂ ਤੇ ਇਸ ਬਰਸਾਤ ਤੇ ਤੇਜ਼ ਹਵਾਵਾਂ ਦਾ ਕਾਫ਼ੀ ਮਾਰੂ ਅਸਰ ਪਵੇਗਾ | ਕਿਸਾਨਾਂ ਅਨੁਸਾਰ ਕਣਕ ਦੀ ਬਿਜਾਈ ਦੇ ਸੀਜਨ ਬੇਮੌਸਮੀ ਬਰਸਾਤ ਕਾਰਨ ਉਨ੍ਹਾਂ ਨੰੂ ਮਜਬੂਰਨ ਤਿੰਨ-ਚਾਰ ਵਾਰ ਕਣਕ ਦੀ ਬਿਜਾਈ ਕਰਨੀ ਪਈ ਸੀ ਤੇ ਹੁਣ ਉੱਪਰੋਂ ਇਸ ਫ਼ਸਲ ਤੇ ਹੋਰ ਕੁਦਰਤੀ ਮਾਰ ਪੈਣ ਕਾਰਨ ਕਿਸਾਨ ਆਰਥਿਕ ਤੌਰ ਉੱਤੇ ਖੋਖਲੇ ਹੋ ਚੁੱਕੇ ਹਨ | ਕਈ ਨੀਵੇਂ ਖੇਤਾਂ 'ਚ ਤਾਂ ਬਰਸਾਤ ਦਾ ਪਾਣੀ ਲੋੜ ਤੋਂ ਵੱਧ ਹੋਣ ਕਾਰਨ ਕਿਸਾਨ ਖੇਤਾਂ 'ਚੋਂ ਪਾਣੀ ਕੱਢਣ ਲਈ ਮਜਬੂਰ ਹੋ ਗਏ ਹਨ | ਪਿੰਡ ਮਕੋਰੜ ਸਾਹਿਬ ਦੇ ਕਿਸਾਨ ਦਲੇਲ ਸਿੰਘ ਨੇ ਦੱਸਿਆ ਕਿ ਉਸ ਦੇ 6 ਏਕੜ ਖੇਤ 'ਚ ਪਾਣੀ ਐਨਾ ਭਰ ਗਿਆ ਹੈ ਕਿ ਉਹ ਬੋਰ ਰਾਹੀਂ ਖੇਤ ਚੋਂ ਪਾਣੀ ਕੱਢ ਰਿਹਾ ਹੈ | ਮੌਸਮ ਵਿਭਾਗ ਅਨੁਸਾਰ ਅਜੇ 48 ਘੰਟੇ ਹੋਰ ਮੌਸਮ ਖ਼ਰਾਬ ਰਹਿ ਸਕਦਾ ਹੈ ਸੋ ਅਗਲੇ 48 ਘੰਟੇ ਕਿਸਾਨਾਂ ਲਈ ਚਿੰਤਾ ਦਾ ਸਬੱਬ ਬਣੇ ਹੋਏ ਹਨ |
ਛਾਹੜ, (ਜਸਵੀਰ ਸਿੰਘ ਔਜਲਾ)-ਬੀਤੀ ਰਾਤ ਤੇ ਤੜਕਸਾਰ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ | ਤੇਜ਼ ਹਵਾਵਾਂ ਕਾਰਨ ਕਣਕਾਂ ਖੇਤਾਂ ਵਿਚ ਹੀ ਵਿਛ ਗਈਆਂ ਹਨ | ਕਿਸਾਨ ਗੁਰਵਿੰਦਰ ਸਿੰਘ ਸੰਗਤੀਵਾਲਾ ਨੇ ਦੱਸਿਆ ਕਿ ਮੀਂਹ ਤੇ ਤੇਜ਼ ਹਵਾਵਾਂ ਕਾਰਨ ਇਸ ਵਾਰ ਕਣਕ ਦੇ ਝਾੜ 'ਤੇ ਭਾਰੀ ਅਸਰ ਪੈਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਮੀਂਹ ਦਾ ਪ੍ਰਕੋਪ ਇੰਨਾ ਡਰਾਉਣਾ ਸੀ ਕਿ ਕੱੁਝ ਹੀ ਪਲਾਂ 'ਚ ਹੀ ਨੀਵੀਂਆਂ ਥਾਵਾਂ ਵਿਚ ਪਾਣੀ ਭਰ ਗਿਆ | ਮੀਂਹ ਕਾਰਨ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਝੰਬੀ ਗਈ | ਇਸ ਵੇਲੇ ਬੂਰ ਨਾਲ ਭਰੀ ਕਣਕ ਦੀ ਫ਼ਸਲ ਪੂਰੇ ਜੋਬਨ 'ਤੇ ਸੀ ਕੁੱਝ ਹੀ ਦਿਨਾਂ ਤੋਂ ਦੋਧਾ ਪੈਣ ਲੱਗ ਪਿਆ ਸੀ | (ਬਾਕੀ ਸਫ਼ਾ 10 'ਤੇ)

ਵੱਖ-ਵੱਖ ਜਥੇਬੰਦੀਆਂ ਵਲੋਂ ਅਖੌਤੀ ਸੰਤਾਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਭੁੱਲਰ, ਧਾਲੀਵਾਲ)-ਸੁਨਾਮ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦਾ ਇਕ ਭਰਵਾਂ ਇਕੱਠ ਰਜਿੰਦਰ ਸਿੰਘ ਕੈਫੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਧਰਮਸ਼ਾਲਾ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਿਖੇ ਹੋਇਆ, ਜਿਸ ਵਿਚ ...

ਪੂਰੀ ਖ਼ਬਰ »

ਲੁਧਿਆਣਾ-ਮਲੇਰਕੋਟਲਾ ਮੁੱਖ ਸੜਕ ਨੂੰ ਚੜਿ੍ਹਆ ਖ਼ੂਨੀ ਰੰਗ

ਕੁੱਪ ਕਲਾਂ, 6 ਮਾਰਚ (ਮਨਜਿੰਦਰ ਸਿੰਘ ਸਰੌਦ)-ਪਿਛਲੇ ਇਕ ਹਫ਼ਤੇ ਤੋਂ ਲੁਧਿਆਣਾ-ਮਲੇਰਕੋਟਲਾ ਮੁੱਖ ਸੜਕ ਦੇ ਖ਼ੂਨੀ ਰੂਪ ਨੇ ਕਿੰਨੇ ਹੀ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ ਅਤੇ ਇਹ ਸਿਲਸਿਲਾ ਬਾਦਸਤੂਰ ਜਾਰੀ ਹੈ | ਹੈਰਾਨੀ ਦੀ ਗੱਲ ਹੈ ਕਿ ਭੋਗੀਵਾਲ ਤੋਂ ਲੈ ਕੇ ਜਗੇੜਾ ...

ਪੂਰੀ ਖ਼ਬਰ »

ਪੰਥ ਤੇ ਪੰਜਾਬ ਦੇ ਹਿਤਾਂ ਲਈ ਸੰਘਰਸ਼ ਜਾਰੀ ਰਹੇਗਾ- ਢੀਂਡਸਾ

ਧਰਮਗੜ੍ਹ, 6 ਮਾਰਚ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਤੌਰ 'ਤੇ ਲੀਹ 'ਤੇ ਤੋਰਨ ਲਈ, ਪੰਥ ਅਤੇ ਪੰਜਾਬ ਦੇ ਹਿਤਾਂ ਲਈ ਸੰਘਰਸ਼ ਆਖ਼ਰੀ ਦਮ ਤੱਕ ਜਾਰੀ ਰਹੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਇਸ 'ਅਜੀਤ' ...

ਪੂਰੀ ਖ਼ਬਰ »

ਪਿੰਡ ਲੱਖੇਵਾਲ ਦੀ ਸੰਗਤ ਵਲੋਂ ਭਾਈ ਢੱਡਰੀਆਂ ਵਾਲਿਆਂ ਦੇ ਹੱਕ ਖੜ੍ਹਨ ਦਾ ਪ੍ਰਣ

ਨਦਾਮਪੁਰ/ਚੰਨੋਂ, 6 ਮਾਰਚ (ਹਰਜੀਤ ਸਿੰਘ ਨਿਰਮਾਣ)-ਪਿੰਡ ਲੱਖੇਵਾਲ ਦੀ ਸਮੂਹ ਸੰਗਤ ਨੇ ਇਕੱਠੇ ਹੋ ਕੇ ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਦੇ ਮੁਖੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆ ਦੇ ਹੱਕ 'ਚ ਖੜ੍ਹਨ ਦਾ ਐਲਾਨ ਕੀਤਾ | ਇਸ ਸਮੇਂ 'ਅਜੀਤ' ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਕਾਬੂ

ਲੌਾਗੋਵਾਲ, 6 ਮਾਰਚ (ਵਿਨੋਦ, ਖੰਨਾ)-ਲੌਾਗੋਵਾਲ ਪੁਲਿਸ ਨੇ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਕੁੱਝ ਦਿਨ ਪਹਿਲਾਂ ਇੱਥੋਂ ਦੇ ਹਰੀਹਰ ਹਸਪਤਾਲ ਵਿਚੋਂ ਚੋਰੀ ਹੋਏ ਮੋਟਰਸਾਈਕਲ ਦੇ ਮਸਲੇ ਨੂੰ ਹੱਲ ਕਰ ਲਏ ਜਾਣ ਦਾ ਦਾਅਵਾ ਕੀਤਾ ...

ਪੂਰੀ ਖ਼ਬਰ »

ਬਾਰ੍ਹਵੀਂ ਦੀ ਪ੍ਰੀਖਿਆ ਦੌਰਾਨ ਚਾਰ ਨਕਲ ਕੇਸ ਬਣੇ

ਸੰਗਰੂਰ, 6 ਮਾਰਚ (ਧੀਰਜ ਪਸ਼ੌਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਜਾ ਰਹੀਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਵਿਚ ਚਾਰ ਨਕਲ ਕੇਸ ਬਣੇ ਹਨ, ਇਹ ਚਾਰੋ ਕੇਸ ਓਪਨ ਸਕੂਲ ਪ੍ਰੀਖਿਆ ਕੇਂਦਰਾਂ ਵਿਚ ਬਣੇ ਹਨ | ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਰੇਲ ਰੋਕ ਕੇ ਇੰਜਣ ਦੀ ਭੰਨ ਤੋੜ ਤੇ ਚਾਲਕ ਨਾਲ ਬਦਸਲੂਕੀ ਕਰਨ ਵਾਲਾ ਭੇਜਿਆ ਜੇਲ੍ਹ

ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਭੁੱਲਰ, ਧਾਲੀਵਾਲ)-ਅੱਜ ਸਵੇਰੇ ਇਕ ਮੁਸਾਫ਼ਰ ਰੇਲ ਗੱਡੀ ਨੂੰ ਰੋਕ ਕੇ ਰੇਲ ਚਾਲਕ ਨਾਲ ਬਦਸਲੂਕੀ ਤੇ ਇੰਜਣ ਦੀ ਭੰਨ ਤੋੜ ਕਰਨ ਵਾਲੇ ਵਿਅਕਤੀ ਨੂੰ ਜੇਲ੍ਹ ਭੇਜਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਗੌਰਮਿੰਟ ਰੇਲਵੇ ਪੁਲਿਸ ਚੌਾਕੀ ...

ਪੂਰੀ ਖ਼ਬਰ »

ਸੱਤ ਵਿਅਕਤੀਆਂ 'ਤੇ ਇਰਾਦਾ ਕਤਲ ਦਾ ਪਰਚਾ ਦਰਜ

ਸ਼ਹਿਣਾ, 6 ਮਾਰਚ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਇਕ ਵਿਅਕਤੀ ਦੀ ਕੱੁਟਮਾਰ ਕਰਨ ਅਤੇ ਉਸ ਦਾ ਖੋਖਾ ਤੋੜਨ ਦੇ ਦੋਸ਼ ਵਿਚ 3 ਵਿਅਕਤੀਆਂ ਅਤੇ 4 ਅਣਪਛਾਤਿਆਂ 'ਤੇ ਇਰਾਦਾ ਕਤਲ ਦਾ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੋਬਿੰਦ ...

ਪੂਰੀ ਖ਼ਬਰ »

ਫ਼ੋਨ 'ਤੇ ਫਿਰੌਤੀ ਮੰਗਣ ਦੇ ਦੋਸ਼ਾਂ 'ਚੋਂ ਤਿੰਨ ਬਰੀ

ਸੰਗਰੂਰ, 6 ਮਾਰਚ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਗ਼ਲਤ ਦਸਤਾਵੇਜ਼ਾਂ ਸਹਾਰੇ ਮੋਬਾਈਲ ਸਿਮ ਲੈ ਕੇ ਫ਼ੋਨ 'ਤੇ ਫਿਰੌਤੀ ਮੰਗਣ ਦੇ ਦੋਸ਼ਾਂ ਵਿਚੋਂ ਤਿੰਨ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਕਾਬਲੇਗੌਰ ਹੈ ਕਿ ...

ਪੂਰੀ ਖ਼ਬਰ »

ਮਲੇਰਕੋਟਲਾ ਵਿਖੇ ਪ੍ਰਦਰਸ਼ਨ ਦੀ ਲਾਮਬੰਦੀ ਲਈ ਇਸਤਰੀ ਆਗੂਆਂ ਵਲੋਂ ਮੀਟਿੰਗਾਂ

ਮਲੇਰਕੋਟਲਾ, 6 ਮਾਰਚ (ਕੁਠਾਲਾ)-ਇਸਤਰੀ ਜਾਗਿ੍ਤੀ ਮੰਚ ਤੇ ਸੰਵਿਧਾਨ ਬਚਾਊ ਸੰਘਰਸ਼ ਮੋਰਚਾ ਵਲੋਂ ਅੰਤਰ ਰਾਸ਼ਟਰੀ ਇਸਤਰੀ ਦਿਵਸ ਮੌਕੇ ਅੱਠ ਮਾਰਚ ਨੂੰ ਰਾਸ਼ਟਰੀ ਨਾਗਰਿਕਤਾ ਰਜਿਸਟਰ ਤੇ ਰਾਸ਼ਟਰੀ ਨਾਗਰਿਕਤਾ ਸੋਧ ਕਾਨੰੂਨ ਿਖ਼ਲਾਫ਼ ਔਰਤਾਂ ਦੇ ਕੀਤੇ ਜਾ ਰਹੇ ...

ਪੂਰੀ ਖ਼ਬਰ »

'ਆਪ' ਨੇ ਲਹਿਰਾਗਾਗਾ 'ਚ ਲੋਕਾਂ ਦੀ ਮੈਂਬਰਸ਼ਿਪ ਭਰਨ ਲਈ ਲਗਾਇਆ ਕਾਊਾਟਰ

ਲਹਿਰਾਗਾਗਾ, 6 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਲਹਿਰਾਗਾਗਾ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਕੁੰਦਨੀ ਦੀ ਅਗਵਾਈ ਹੇਠ ਬੱਸ ਸਟੈਂਡ ਦੇ ਬਾਹਰ ਕਾਊਾਟਰ ਲਗਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਲਈ ਚਲਾਈ ਮੁਹਿੰਮ ਤਹਿਤ ਲੋਕਾਂ ...

ਪੂਰੀ ਖ਼ਬਰ »

ਹਰਿੰਦਰ ਸਿੰਘ ਨੂੰ ਵਾਈਸ ਚੇਅਰਮੈਨ ਬਣਨ 'ਤੇ ਕੀਤਾ ਸਨਮਾਨਿਤ

ਚੀਮਾ ਮੰਡੀ, 6 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਬੀਤੇ ਦਿਨੀਂ ਕੈਪਟਨ ਸਰਕਾਰ ਵਲੋਂ ਪੰਜਾਬ ਖਾਦੀ ਬੋਰਡ ਤੇ ਪੇਂਡੂ ਉਦਯੋਗ ਦੇ ਨਵੇਂ ਬਣਾਏ ਵਾਇਸ ਚੇਅਰਮੈਨ ਹਰਿੰਦਰ ਸਿੰਘ ਲਖਮੀਰਵਾਲਾ ਨੂੰ ਪਿੰਡ ਸ਼ਾਹਪੁਰ ਵਿਖੇ ਮਲਕੀਤ ਸਿੰਘ ਗਾਂਧੀ ਸੇਵਾ ਮੁਕਤ ਲੈਕਚਰਾਰ ਦੇ ...

ਪੂਰੀ ਖ਼ਬਰ »

ਸਿਕਲੀਗਰ ਭਾਈਚਾਰੇ ਦਾ ਵਫ਼ਦ ਭਾਈ ਲੌਾਗੋਵਾਲ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਭੁੱਲਰ, ਧਾਲੀਵਾਲ)-ਬਾਬਾ ਦੇਸੂ ਸਿੰਘ ਸਿਕਲੀਗਰ ਸਭਾ ਦਾ ਇਕ ਵਫ਼ਦ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਿੱਲੂ ਸਿੰਘ ਦੀ ਅਗਵਾਈ ਵਿਚ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਮਿਲਿਆ | ਵਫ਼ਦ ...

ਪੂਰੀ ਖ਼ਬਰ »

ਆਈ. ਟੀ. ਆਈ. ਇੰਪਲਾਈਜ ਐਸੋੋਸੀਏਸ਼ਨ ਦੀ ਮੀਟਿੰਗ

ਮੂਣਕ, 6 ਮਾਰਚ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਆਈ. ਟੀ. ਆਈ ਇੰਪਲਾਈਜ ਐਸੋਸੀਏਸ਼ਨ ਮੰਡਲ ਲਹਿਰਾਗਾਗਾ ਦੀ ਮੀਟਿੰਗ ਸਬ ਡਵੀਜਨ ਮੂਣਕ ਵਿਖੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਕਮੇਟੀ ਮੈਂਬਰ ਦਵਿੰਦਰ ਸਿੰਘ ਪਸ਼ੌਰ ਵਿਸ਼ੇਸ਼ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅਵਾਰਾ ਡੰਗਰਾਂ ਦੇ ਪ੍ਰਬੰਧ ਦੀ ਮੰਗ

ਲੌਾਗੋਵਾਲ­ 6 ਮਾਰਚ (ਵਿਨੋਦ)-ਪਿੰਡ ਸ਼ੇਰੋਂ ਦੇ ਕਿਸਾਨਾਂ ਨੇ ਮੀਟਿੰਗ ਕਰਕੇ ਪ੍ਰਸ਼ਾਸਨ ਤੋਂ ਫ਼ਸਲਾਂ ਦੇ ਉਜਾੜੇ ਤੇ ਹਾਦਸਿਆਂ ਦਾ ਕਾਰਨ ਬਣ ਰਹੇ ਆਵਾਰਾ ਪਸ਼ੂਆਂ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ ਹੈ | ਇਸ ਮੀਟਿੰਗ ਵਿਚ ਹਾਜ਼ਰ ਕਿਸਾਨਾਂ ਨੇ ਅਮਰੀਕੀ ਨਸਲ ਦੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਵਿਖੇ ਕਰਵਾਏ ਪਰਖ ਮੁਕਾਬਲੇ

ਕੁੱਪ ਕਲਾਂ, 6 ਮਾਰਚ (ਮਨਜਿੰਦਰ ਸਿੰਘ ਸਰੌਦ)-ਗੁਰੂ ਨਾਨਕ ਪਬਲਿਕ ਹਾਈ ਸਕੂਲ ਭੋਗੀਵਾਲ ਵਿਖੇ ਵੱਖ-ਵੱਖ ਕਲਾਸਾਂ ਦੇ ਪਰਖ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿੱਦਿਅਕ ਸੰਸਥਾ ਦੇ ਡਾਇਰੈਕਟਰ ਹੁਕਮ ਚੰਦ ਸਿੰਗਲਾ ਨੇ ਦੱਸਿਆ ਕਿ ਸੱਤਵੀਂ ਤੋਂ ...

ਪੂਰੀ ਖ਼ਬਰ »

ਅਕਾਲੀ ਫੁੂਲਾ ਸਿੰਘ ਦਾ ਸ਼ਹੀਦੀ ਜੋੜ ਮੇਲਾ 10 ਤੋਂ

ਮੂਣਕ, 6 ਮਾਰਚ (ਕੇਵਲ ਸਿੰਗਲਾ)-ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦਾ ਸਾਲਾਨਾ ਜੋੜ ਮੇਲਾਂ 10 ਮਾਰਚ ਤੋਂ 14 ਮਾਰਚ ਤੱਕ ਅਕਾਲੀ ਬਾਬਾ ਫੂਲਾ ਸਿੰਘ ਦੇ ਜੱਦੀ ਪਿੰਡ ਦੇਹਲਾਂ ਸੀਹਾ ਵਿਖੇ ਜਨਮ ਅਸਥਾਨ ਇਤਿਹਾਸਕ ਗੁਰਦੁਆਰਾ ਵਿਖੇ ਮਨਾਇਆ ...

ਪੂਰੀ ਖ਼ਬਰ »

ਡੀ. ਸੀ. ਬੀ. ਬੈਂਕ ਵਲੋਂ ਖ਼ੂਨ ਜਾਂਚ ਕੈਂਪ

ਮਾਲੇਰਕੋਟਲਾ, 6 ਮਾਰਚ (ਪਾਰਸ ਜੈਨ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਵਿਖੇ ਡੀ.ਸੀ.ਬੀ. ਬੈਂਕ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੁਫ਼ਤ ਖ਼ੂਨ ਜਾਂਚ ਕੈਂਪ ਲਾਇਆ ਗਿਆ, ਜਿਸ ਦੌਰਾਨ ਸੁਖਮਨੀ ਹੈਲਥ ਕੇਅਰ ਸੈਂਟਰ ਧੂਰੀ ਰੋਡ ਦੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਦਿੱਤੀਆਂ ਗਿ੍ਫ਼ਤਾਰੀਆਂ

ਸੰਗਰੂਰ, 6 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਅੱਜ ਇੱਥੇ ਆਪਣੀਆਂ ਮੰਗਾਂ ਦੇ ਹੱਕ ਵਿਚ ਰੋਸ ਵਿਖਾਵਾ ਕਰ ਕੇ ਗਿ੍ਫ਼ਤਾਰੀਆਂ ਦਿੱਤੀਆਂ ਗਈਆਂ | ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਤੇ ਜਨਰਲ ਸਕੱਤਰ ਸਿੰਦਰ ਕੌਰ ਬੜੀ ਦੀ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਧੂਰੀ, 6 ਮਾਰਚ (ਦੀਪਕ)-ਸਰਕਾਰੀ ਹਾਈ ਸਕੂਲ ਬਮਾਲ ਵਿਖੇ ਮੁੱਖ ਅਧਿਆਪਕ ਹਰਦੇਵ ਸਿੰਘ ਜਵੰਧਾ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਓਮ ਪ੍ਰਕਾਸ਼ ਸੇਤੀਆ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਜੱਜ ਬਣੀ ਅੰਨੂਬਾ ਜਿੰਦਲ ਦਾ ਔਰਤ ਦਿਵਸ 'ਤੇ ਹੋਵੇਗਾ ਸਨਮਾਨ

ਲੌਾਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)-ਕਸਬੇ ਅੰਦਰ ਲੋਕ ਭਲਾਈ ਦੇ ਕੰਮ ਕਰਨ ਵਾਲੀ ਸੰਸਥਾ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਲੋਕ ਚੇਤਨਾ ਤੇ ਔਰਤਾਂ ਦੇ ਰੁਜ਼ਗਾਰ ਤੇ ਹੱਕਾਂ ਲਈ ਹਮੇਸ਼ਾ ਕੰਮ ਕਰਨ ਵਾਲੀ ਸੰਸਥਾ ਵਲੋਂ 8 ਮਾਰਚ ਨੂੰ ...

ਪੂਰੀ ਖ਼ਬਰ »

ਢੀਂਡਸਾ ਵਲੋਂ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ

ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ)-ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬੀ ਦੇ ਪ੍ਰਸਿੱਧ ਲੇਖਕ ਤੇ ਸਾਬਕਾ ਐੱਸ.ਐੱਸ.ਪੀ. ਹਰਦੇਵ ਸਿੰਘ ਧਾਲੀਵਾਲ ਦੀ ਪਤਨੀ ਬਲਵਿੰਦਰ ਕੌਰ ਧਾਲੀਵਾਲ ਦੇ ਅਚਾਨਕ ਹੋਏ ਦਿਹਾਂਤ 'ਤੇ ਧਾਲੀਵਾਲ ...

ਪੂਰੀ ਖ਼ਬਰ »

ਲੋਕਾਂ ਦੇ ਨਕਾਰੇ ਹੋਏ ਆਗੂ ਹੀ ਢੀਂਡਸਾ ਨਾਲ ਰਲ ਰਹੇ ਹਨ-ਮਲੂਕਾ

ਭਵਾਨੀਗੜ੍ਹ, 6 ਮਾਰਚ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਜਿੰਨੀ ਮਿਹਨਤ ਸੁਖਦੇਵ ਸਿੰਘ ਢੀਂਡਸਾ ਨੇ ਰੈਲੀ ਵਿਚ ਇਕੱਠ ਕਰਨ ਨੂੰ ਕੀਤੀ ਹੈ, ਉੰਨੀ ਆਪਣੀਆਂ ਚੋਣਾਂ ਵਿਚ ਕਰਦੇ ਤਾਂ ਕਦੇ ਵੀ ਹਾਰ ਦਾ ਮੂੰਹ ਨਾ ਦੇਖਣਾ ਪੈਂਦਾ, ਇਹ ਵਿਚਾਰ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਕੌਹਰੀਆਂ, 6 ਮਾਰਚ (ਮਾਲਵਿੰਦਰ ਸਿੰਘ ਸਿੱਧੂ)-ਇਲਾਕੇ ਵਿਚ ਲੋੜਵੰਦਾਂ ਦੀ ਮਦਦ ਲਈ ਪਹਿਲਕਦਮੀ ਕਰਨ ਵਾਲੀ ਸੰਸਥਾ 'ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ' ਦੀ ਮੀਟਿੰਗ ਚੇਅਰਮੈਨ ਭਾਈ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਭਜਨਸਰ ਸਾਹਿਬ ...

ਪੂਰੀ ਖ਼ਬਰ »

'ਬਾਬੇ ਸਿੰਘ ਸ਼ਹੀਦਾਂ' ਦੇ ਅਸਥਾਨਾਂ 'ਤੇ ਕਰਵਾਏ ਇਕੋਤਰੀ ਸਮਾਗਮ ਸਮਾਪਤ

ਸੰਦੌੜ, 6 ਮਾਰਚ (ਜਸਵੀਰ ਸਿੰਘ ਜੱਸੀ)-ਪਿੰਡ ਸ਼ੇਰਗੜ੍ਹ ਚੀਮਾ ਵਿਖੇ ਕੁੱਪ ਰੋਹੀੜੇ ਦੇ ਵੱਡੇ ਘੱਲੂਘਾਰੇ ਵਿਚ ਸਹੀਦ ਹੋਏ 35 ਹਜ਼ਾਰ ਸਿੰਘਾਂ ਸਿੰਘਣੀਆਂ ਦੀ ਨਿੱਘੀ ਯਾਦ ਨੂੰ ਸਮਰਪਿਤ 'ਬਾਬੇ ਸਿੰਘ ਸ਼ਹੀਦਾਂ ਦੇ ਅਸਥਾਨ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਹਰ ਸਾਲ ਦੀ ...

ਪੂਰੀ ਖ਼ਬਰ »

ਪਿੰਡ ਜਖੇਪਲ ਦੀ ਸਿੱਖ ਸੰਗਤ ਵਲੋਂ ਭਾਈ ਢੱਡਰੀਆਂ ਵਾਲੇ ਦੇ ਸਮਰਥਨ ਦਾ ਐਲਾਨ

ਜਖੇਪਲ, 6 ਮਾਰਚ (ਮੇਜਰ ਸਿੰਘ ਸਿੱਧੂ)-ਹੰਬਲਬਾਸ ਜਖੇਪਲ ਦੀ ਸਿੱਖ ਸੰਗਤ ਵਲੋਂ ਸ੍ਰੀ ਗੁਰਦੁਆਰਾ ਸਾਹਿਬ ਹੰਬਲਬਾਸ ਵਿਖੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਭਾਈ ਰਣਜੀਤ ਸਿੰਘ ਸਿੰਘ ਢੱਡਰੀਆਂ ਵਾਲੇ ਦੇ ਸਮਰਥਨ ਦਾ ਐਲਾਨ ਕੀਤਾ ਹੈ | ਇਸ ਮੌਕੇ ਮਿੱਠੂ ਸਿੰਘ ਲੱਧੜ੍ਹ ਨੇ ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਸਭਾ ਦੀ ਨਵੀਂ ਚੋਣ 'ਤੇ ਹਾਈਕੋਰਟ ਵਲੋਂ ਸਟੇਅ ਆਰਡਰ ਜਾਰੀ- ਬਾਵਾ

ਅਮਰਗੜ੍ਹ, 6 ਮਾਰਚ (ਬਲਵਿੰਦਰ ਸਿੰਘ ਭੁੱਲਰ)-ਬਹੁਮੰਤਵੀ ਸਹਿਕਾਰੀ ਸਭਾ ਅਮਰਗੜ੍ਹ ਵਿਖੇ ਸੂਬੇ ਅੰਦਰ ਰਾਜ ਕਰਦੀ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਵਲੋਂ 3 ਫਰਵਰੀ 2020 ਨੂੰ ਧੱਕੇਸ਼ਾਹੀ ਕਰਦਿਆਂ 29 ਅਕਤੂਬਰ 2019 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪਹਿਲਾਂ ਚੁਣੀ ਗਈ ਕਮੇਟੀ ...

ਪੂਰੀ ਖ਼ਬਰ »

ਦਲਿਤ ਵੈੱਲਫੇਅਰ ਸੰਗਠਨ ਦੀਆਂ ਨਿਯੁਕਤੀਆਂ 'ਚ ਸੋਧ

ਸੰਗਰੂਰ, 6 ਮਾਰਚ (ਧੀਰਜ ਪਸ਼ੌਰੀਆ)-ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲਾੋ ਨਿਯੁਕਤ ਕੀਤੇ ਗਏ ਪੰਜੇ ਜ਼ੋਨਾ ਦੇ ਕਾਨੰੂਨੀ ਸਲਾਹਕਾਰਾਂ ਵਿਚ ਮਾਲਵਾ ਜ਼ੋਨ-3 ਲਈ ਐਡਵੋਕੇਟ ਰਾਹੁਲ ਪਵਾਲ (ਲੁਧਿਆਣਾ) ਦੀ ਕਨੂੰਨੀ ਸਲਾਹਕਾਰ ਵਜੋਂ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

ਲੌਾਗੋਵਾਲ­ 6 ਮਾਰਚ (ਵਿਨੋਦ)-ਐੱਸ. ਯੂ. ਐੱਸ. ਹੈਲਪਿੰਗ ਹੈਂਡ ਫਾੳਾੂਡੇਸ਼ਨ ਬੀ. ਸੀ. ਕੈਨੇਡਾ ਤੋਂ ਦਲਵੀਰ ਸਿੰਘ ਚੰਦੀ ਦੇ ਉਪਰਾਲੇ ਨਾਲ ਅਤੇ ਪਿੰਡ ਸਾਹੋਕੇ, ਤਕੀਪੁਰ, ਰੱਤੋ ਕੇ ਅਤੇ ਢੱਡਰੀਆਂ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਲੋੜਵੰਦ ਲੜਕੀਆਂ ਦੇ ਵਿਆਹ ਪਿੰਡ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਨੇ ਝੰਡਾ ਦਿਵਸ ਮਨਾਇਆ

ਸੰਗਰੂਰ, 6 ਮਾਰਚ (ਧੀਰਜ ਪਸ਼ੌਰੀਆ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਨੰਬਰਦਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਨੰਬਰਦਾਰਾ ਯੂਨੀਅਨ ਦੇ ਬਾਨੀ ਬਾਪੂ ਮਾਸਟਰ ਸਰੂਪ ਸਿੰਘ ਪਲਾਸੌਰਾ ਦੀ ਯਾਦ ਨੂੰ ਤਾਜਾ ਕਰਦਿਆਂ ਝੰਡਾ ਦਿਵਸ ਲਾਭ ...

ਪੂਰੀ ਖ਼ਬਰ »

ਮੀਂਹ ਪੈਣ ਕਾਰਨ ਸਲਾਈਟ ਨੂੰ ਜਾਂਦੀ ਸੜਕ ਦਾ ਹੋਇਆ ਮੰਦੜਾ ਹਾਲ

ਲੌਾਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)-ਏਸ਼ੀਆ ਦੀ ਸਭ ਤੋਂ ਵੱਡੀ ਤਕਨੀਕੀ ਸੰਸਥਾ ਡੀਮਡ ਯੂਨੀਵਰਸਿਟੀ ਸਲਾਈਟ, ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਤੇ ਕੇਂਦਰੀ ਵਿਦਿਆਲਿਆ ਸਲਾਈਟ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਕਰਨਾ ਤਾਂ ਦੂਰ ਦੀ ਗੱਲ ਹੈ ਅੱਜ ਤੱਕ ਇਸ ਸੜਕ ਦੀ ...

ਪੂਰੀ ਖ਼ਬਰ »

ਗੁ: ਪਾਤਸ਼ਾਹੀ ਛੇਵੀਂ ਦੀ ਨਵੀਂ ਇਮਾਰਤ ਦਾ ਉਦਘਾਟਨ ਭਲਕੇ

ਅਮਰਗੜ੍ਹ, 6 ਮਾਰਚ (ਸੁਖਜਿੰਦਰ ਸਿੰਘ ਝੱਲ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਬਾਗੜੀਆਂ ਦੇ ਨਵੇਂ ਬਣੇ ਦਰਬਾਰ ਸਾਹਿਬ ਦਾ ਉਦਘਾਟਨੀ ਸਮਾਗਮ 8 ਮਾਰਚ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਲਹਿਰਾਗਾਗਾ 'ਚ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ

ਮੰਡੇਰ ਕਲਾਂ ਰੋਡ 'ਤੇ ਮੋਹਲੇਧਾਰ ਮੀਂਹ ਤੇ ਤੇਜ਼ ਹਵਾ ਕਾਰਨ ਖੇਤ ਅੰਦਰ ਵਿਛੀ ਹੋਈ ਕਣਕ ਦੀ ਫ਼ਸਲ | ਤਸਵੀਰ: ਸ.ਸ.ਖੰਨਾ ਕਿਸਾਨਾਂ ਦੇ ਦੱਸਣ ਅਨੁਸਾਰ ਡਿਗ ਪਈ ਕਣਕ ਦਾ ਝਾੜ 25 ਫ਼ੀਸਦੀ ਤੱਕ ਡਿੱਗ ਜਾਣ ਦੀ ਸੰਭਾਵਨਾ ਹੈ | ਇਸ ਮੌਕੇ ਨਵਦੀਪ ਸਿੰਘ, ਜਗਦੇਵ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX