ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  19 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  41 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  40 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  1 minute ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  47 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਖੰਨਾ / ਸਮਰਾਲਾ

ਬਲੀਏਵਾਲ 'ਚ ਰਾਤ ਸਮੇਂ ਘਰ 'ਤੇ ਚਲਾਈਆਂ ਗੋਲੀਆਂ-3 ਿਖ਼ਲਾਫ਼ ਮਾਮਲਾ ਦਰਜ

ਮਾਛੀਵਾੜਾ ਸਾਹਿਬ, 6 ਮਾਰਚ (ਸੁਖਵੰਤ ਸਿੰਘ ਗਿੱਲ)- ਬੀਤੀ ਰਾਤ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬਲੀਏਵਾਲ ਵਿਖੇ 2 ਘਰਾਂ 'ਤੇ ਗੋਲੀਆਂ ਚਲਾਉਣ ਕਾਰਨ ਪਿੰਡ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਪੁਲਿਸ ਨੇ ਪਿੰਡ ਦੇ ਹੀ 3 ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ | ਬਲੀਏਵਾਲ ਵਿਖੇ ਸੁੱਚਾ ਰਾਮ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਕਿ 23 ਫਰਵਰੀ ਨੂੰ ਪਿੰਡ ਦੇ ਰਹਿਣ ਵਾਲੇ ਗੁਰਜੰਟ ਸਿੰਘ, ਕੁਲਦੀਪ ਸਿੰਘ ਨੇ ਸਾਥੀਆਂ ਸਮੇਤ ਮੇਰੀ ਪਤਨੀ ਨਾਲ ਕੁੱਟਮਾਰ ਕੀਤੀ, ਜਿਸ ਸਬੰਧੀ ਉਨ੍ਹਾਂ ਕੂੰਮਕਲਾਂ ਥਾਣਾ ਵਿਖੇ ਪੁਲਿਸ ਕੋਲ ਦਰਖ਼ਾਸਤ ਵੀ ਦਰਜ ਕਰਵਾਈ, ਪਰ ਦੋਸ਼ੀ ਵਿਅਕਤੀਆਂ ਨੇ ਅਦਾਲਤ 'ਚੋਂ ਅਗਾਊਾ ਜ਼ਮਾਨਤ ਕਰਵਾ ਲਈ ਸੀ ਅਤੇ ਬੀਤੀ ਰਾਤ 10:30 ਵਜੇ ਦੇ ਕਰੀਬ ਜਦ ਉਸ ਦਾ ਪਰਿਵਾਰ ਸੁੱਤਾ ਪਿਆ ਸੀ ਤਾਂ ਇਕ ਗੋਲੀ ਦੀ ਆਵਾਜ਼ ਆਈ, ਜਦ ਮੈਂ ਘਰ ਦੇ ਬਾਹਰ ਲੱਗੇ ਮੇਨ ਗੇਟ ਵੱਲ ਦੇਖਿਆ ਤਾਂ ਉਸ 'ਤੇ ਗੋਲੀ ਵੱਜਣ ਨਾਲ ਛੇਕ ਪਿਆ ਹੋਇਆ ਸੀ | ਮੈਨੂੰ ਯਕੀਨ ਹੈ ਕਿ ਇਹ ਵਾਰਦਾਤ ਉਪਰੋਕਤ ਦੋਸ਼ੀਆਂ ਕੁਲਦੀਪ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ ਨੇ ਹੀ ਕੀਤੀ ਹੈ ਕਿਉਂਕਿ ਉਹ ਮੇਰੇ ਪਰਿਵਾਰ ਨੂੰ ਧਮਕੀਆਂ ਦਿੰਦੇ ਸਨ | ਜਦਕਿ ਇਸੇ ਤਰ੍ਹਾਂ ਪਿੰਡ ਦੇ ਇਕ ਹੋਰ ਵਸਨੀਕ ਭਜਨ ਲਾਲ ਨੇ ਵੀ ਜਾਣਕਾਰੀ ਦਿੱਤੀ ਕਿ ਉਸ ਦੇ ਘਰ ਕੋਲ ਵੀ ਇਕ ਜ਼ੋਰਦਾਰ ਆਵਾਜ਼ ਸੁਣੀ ਗਈ ਅਤੇ ਅਸੀਂ ਸੋਚਿਆ ਕਿ ਕਿਸੇ ਵਾਹਨ ਦਾ ਟਾਇਰ ਫਟਿਆ ਹੋਵੇਗਾ, ਪਰ ਜਦ ਸਵੇਰੇ ਉੱਠ ਕੇ ਦੇਖਿਆ ਤਾਂ ਉਨ੍ਹਾਂ ਦੀਆਂ ਪੌੜੀਆਂ 'ਤੇ ਵੀ ਗੋਲੀ ਲੱਗਣ ਦਾ ਨਿਸ਼ਾਨ ਸੀ | ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਇਹ ਵਾਰਦਾਤ ਪੁਲਿਸ ਵਲੋਂ ਪਹਿਲਾਂ ਦਿੱਤੀ ਗਈ ਦਰਖ਼ਾਸਤ 'ਤੇ ਵਰਤੀ ਗਈ ਨਰਮੀ ਕਾਰਨ ਹੋਈ ਹੈ | ਇਸ ਲਈ ਅਸੀਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਸੀਂ ਸੁਰੱਖਿਅਤ ਰਹਿ ਸਕੀਏ | ਇਸ ਸਬੰਧੀ ਥਾਣਾ ਮੁਖੀ ਪਰਮਜੀਤ ਸਿੰਘ ਨੇ ਕਿਹਾ ਕਿ ਕਾਨੂੰਨ ਹੱਥ 'ਚ ਲੈਣ ਵਾਲਿਆਂ ਅਤੇ ਦਹਿਸ਼ਤ ਫੈਲਾਉਣ ਵਾਲਿਆਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ | ਫ਼ਿਲਹਾਲ ਇਕ ਘਰ 'ਤੇ ਗੋਲੀ ਚਲਾਉਣ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੂਸਰੇ ਘਰ 'ਤੇ ਗੋਲੀ ਚੱਲੀ ਦੀ ਉਹ ਜਾਂਚ ਕਰ ਰਹੇ ਹਨ |

ਬੇਮੌਸਮੇ ਮੀਂਹ ਨੇ ਫਿਰ ਮਾਰੀ ਕਿਸਾਨੀ ਨੂੰ ਵੱਡੀ ਸੱਟ

ਮਾਛੀਵਾੜਾ ਸਾਹਿਬ, 6 ਮਾਰਚ (ਸੁਖਵੰਤ ਸਿੰਘ ਗਿੱਲ)- ਕੁਝ ਦਿਨ ਪਹਿਲਾਂ ਬੇਮੌਸਮੇ ਮੀਂਹ ਦੀ ਝੰਬੀ ਕਿਸਾਨੀ ਅਜੇ ਲੀਹ 'ਤੇ ਪਰਤ ਹੀ ਰਹੀ ਸੀ ਕਿ ਬੀਤੀ ਰਾਤ ਤੋਂ ਤੇਜ਼ ਹਵਾਵਾਂ ਦੇ ਨਾਲ ਪੈ ਰਹੇ ਮੀਂਹ ਨੇ ਇਕ ਵਾਰ ਫਿਰ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ | ਤੇਜ਼ ...

ਪੂਰੀ ਖ਼ਬਰ »

ਦੁਕਾਨਦਾਰ ਨੇ ਆਪਣੇ 'ਤੇ ਤੇਲ ਪਾ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਖੰਨਾ, 6 ਮਾਰਚ (ਮਨਜੀਤ ਸਿੰਘ ਧੀਮਾਨ)- ਦੁਕਾਨ ਮਾਲਕ ਅਤੇ ਦੁਕਾਨਦਾਰ ਦੇ ਵਿਚਕਾਰ ਦੁਕਾਨ ਖਾਲੀ ਕਰਵਾਉਣ ਨੂੰ ੂ ਲੈ ਕੇ ਅਦਾਲਤ ਵਿਚ ਝਗੜਾ ਚੱਲ ਰਿਹਾ ਸੀ | ਫ਼ੈਸਲਾ ਦੁਕਾਨ ਮਾਲਕ ਦੇ ਹੱਕ ਵਿਚ ਹੋ ਜਾਣ 'ਤੇ ਦੁਕਾਨਦਾਰ ਵਲੋਂ ਆਪਣੇ ਆਪ 'ਤੇ ਤੇਲ ਪਾ ਕੇ ਖ਼ੁਦਕੁਸ਼ੀ ਦੀ ...

ਪੂਰੀ ਖ਼ਬਰ »

ਹਾਦਸੇ 'ਚ ਫ਼ਰਾਰ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ

ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)- ਥਾਣਾ ਸਿਟੀ 1 ਦੀ ਪੁਲਿਸ ਨੇ ਸ਼ਿਕਾਇਤਕਰਤਾ ਬਲਵੀਰ ਸਿੰਘ ਵਾਸੀ ਮਕਾਨ ਮਾਡਲ ਟਾਊਨ ਸਮਰਾਲਾ ਰੋਡ ਖੰਨਾ ਦੀ ਸ਼ਿਕਾਇਤ 'ਤੇ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕੀਤਾ ਗਿਆ ਹੈ | ਸ਼ਿਕਾਇਤਕਰਤਾ ਅਨੁਸਾਰ ਘਟਨਾ ਵਾਲੇ ਦਿਨ ਜਦ ...

ਪੂਰੀ ਖ਼ਬਰ »

ਪਿੰਡ ਇਕੋਲਾਹਾ ਦੇ ਕਿਸਾਨਾਂ ਵਲੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ

ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਪਿੰਡ ਇਕੋਲਾਹਾ ਦੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਵਿਚ ਨਹਿਰੀ ਵਿਭਾਗ ਦੇ ਅਫ਼ਸਰਾਂ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਦੋਸ਼ ਲਗਾਇਆ ਕਿ ਕਿਸਾਨ ਜਸਵੰਤ ...

ਪੂਰੀ ਖ਼ਬਰ »

ਐੱਸ.ਐਮ.ਓ. ਅਜੀਤ ਸਿੰਘ ਦੀ ਅਗਵਾਈ 'ਚ ਬੱਚਿਆਂ ਦੀ ਦੇਖਭਾਲ ਸਬੰਧੀ ਵਰਕਸ਼ਾਪ ਸ਼ੁਰੂ

ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)-ਸੀ.ਐੱਚ.ਸੀ ਮਾਨੂੰਪੁਰ ਦੇ ਐੱਸ.ਐਮ.ਓ. ਡਾ: ਅਜੀਤ ਸਿੰਘ ਦੀ ਅਗਵਾਈ ਵਿਚ ਏ.ਐਨ.ਐਮ ਅਤੇ ਆਸ਼ਾ ਵਰਕਰਾਂ ਨੂੰ ਬੱਚਿਆ ਦੀ ਘਰੇਲੂ ਦੇਖਭਾਲ ਬਾਰੇ ਪੰਜ ਦਿਨਾਂ ਦੀ ਟਰੇਨਿੰਗ ਸ਼ੁਰੂ ਕੀਤੀ ਗਈ | ਇਸ ਟਰੇਨਿੰਗ ਪਹਿਲੇ ਬੈਚ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ 'ਚ 3 ਜ਼ਖ਼ਮੀ

ਖੰਨਾ, 6 ਮਾਰਚ (ਮਨਜੀਤ ਸਿੰਘ ਧੀਮਾਨ)- ਪੈਸਿਆਂ ਦੇ ਲੈਣ-ਦੇਣ ਕਾਰਨ ਹੋਏ ਝਗੜੇ ਵਿਚ 1 ਔਰਤ ਸਮੇਤ 3 ਵਿਅਕਤੀ ਜ਼ਖਮੀ ਹੋ ਗਏ | ਭੁਪਿੰਦਰ ਸਿੰਘ ਵਾਸੀ ਬੰਤ ਕਾਲੋਨੀ ਆਜ਼ਾਦ ਨਗਰ ਖੰਨਾ ਨੇ ਮੁਹੰਮਦ ਇਸਲਾਮ ਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਅਤੇ ਕਿਹਾ ਕਿ ਮੈਂ ਦਲੀਪ ਸਿੰਘ ...

ਪੂਰੀ ਖ਼ਬਰ »

ਲਾਪਤਾ ਹੋਈ ਬੁਰਕੜਾ ਨਿਵਾਸੀ ਔਰਤ ਦਾ ਕੁਝ ਪਤਾ ਨਹੀਂ ਲੱਗਾ

ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)- 2 ਮਾਰਚ ਤੋਂ ਘਰੋਂ ਲਾਪਤਾ ਹੋਈ ਔਰਤ ਦਾ ਅਜੇ ਤੱਕ ਕੋਈ ਥਹੁ ਪਤਾ ਨਹੀਂ ਲੱਗਾ | ਸੁਖਵਿੰਦਰ ਸਿੰਘ ਵਾਸੀ ਬੁਰਕੜਾ ਨੇ ਕਿਹਾ ਕਿ ਉਸ ਦੀ ਪਤਨੀ ਸੁਰਿੰਦਰ ਕੌਰ 1 ਮਾਰਚ ਨੂੰ ਬਾਅਦ ਦੁਪਹਿਰ ਘਰੋਂ ਆਪਣੇ ਪੇਕੇ ਪਿੰਡ ਕਰੌਦੀਆਂ ਗਈ ਸੀ ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਸ਼ਿਵ ਸੈਨਾ ਨੂੰ ਪੁਤਲਾ ਨਾ ਫੂਕਣ ਲਈ ਮਨਾਇਆ

ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)- ਸ਼ਿਵ ਸੈਨਾ ਪੰਜਾਬ ਵਲੋਂ ਅੱਜ ਖੰਨਾ ਪ੍ਰਸ਼ਾਸਨ ਤੇ ਅੱਤਵਾਦ ਦਾ ਪੁਤਲਾ ਫੂਕਿਆ ਜਾਣਾ ਸੀ, ਪਰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਸ਼ਿਵ ਸੈਨਾ ਪੰਜਾਬ ਦੇ ਨੇਤਾਵਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ...

ਪੂਰੀ ਖ਼ਬਰ »

ਪੁਲਿਸ ਤੇ ਵਕੀਲ ਵਿਚਾਲੇ ਹੋਇਆ ਝਗੜਾ ਹੋਰ ਉਲਝਿਆ

ਖੰਨਾ/ਪਾਇਲ, 6 ਮਾਰਚ (ਹਰਜਿੰਦਰ ਸਿੰਘ ਲਾਲ, ਨਿਜ਼ਾਮਪੁਰ, ਰਾਜਿੰਦਰ ਸਿੰਘ)- ਲੁਧਿਆਣਾ ਦੇ ਇਕ ਵਕੀਲ ਨਾਲ ਖੰਨਾ ਪੁਲਿਸ ਜ਼ਿਲ੍ਹੇ ਦੇ ਬੀਜਾ ਨੇੜੇ ਹੋਈ ਖਿੱਚ-ਧੂਹ ਦੀ ਘਟਨਾ ਹੋਰ ਉਲਝਦੀ ਜਾ ਰਹੀ ਹੈ | ਹਾਲਾਂਕਿ ਇਕ ਪਾਸੇ ਇਸ ਮਾਮਲੇ ਦੀ ਜਾਂਚ ਪਾਇਲ ਦੇ ਐਸ. ਡੀ. ਐਮ. ਸਾਗਰ ...

ਪੂਰੀ ਖ਼ਬਰ »

ਗੋਲੀ ਚਲਾਉਣ ਦੇ ਦੋਸ਼ 'ਚ ਮਾਮਲਾ ਦਰਜ

ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)- ਪੁਲਿਸ ਨੇ ਸ਼ਿਕਾਇਤਕਰਤਾ ਬਖ਼ਸ਼ੀਸ਼ ਸਿੰਘ ਪੁੱਤਰ ਦੇਵ ਸਿੰਘ ਵਾਸੀ ਪਿੰਡ ਹਲਾ ਭਾਦਸੋਂ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ਤੇ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਸ਼ਮਸ਼ੇਰ ਖਾਨ ਵਾਸੀ ਪਿੰਡ ਸ਼ੇਖਪੁਰਾ ਜ਼ਿਲ੍ਹਾ ਕਪੂਰਥਲਾ ...

ਪੂਰੀ ਖ਼ਬਰ »

ਪੁਲਿਸ ਚੌਕੀ ਰਾਮਗੜ੍ਹ 'ਚ ਪਾਠ ਦੇ ਭੋਗ ਪਾਏ

ਕੁਹਾੜਾ/ਸਾਹਨੇਵਾਲ, 6 ਮਾਰਚ (ਤੇਲੂ ਰਾਮ ਕੁਹਾੜਾ, ਅਮਰਜੀਤ ਸਿੰਘ ਮੰਗਲੀ) - ਪੁਲਿਸ ਥਾਣਾ ਫੋਕਲ ਪੁਆਇੰਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਈਸ਼ਵਰ ਨਗਰ ਜੋ ਪਿੰਡ ਰਾਮਗੜ੍ਹ ਵਿਖੇ ਤਬਦੀਲ ਕੀਤੀ ਗਈ ਸੀ, ਦੀ ਇਮਾਰਤ 1992 ਵਿਚ ਬਣਾਈ ਗਈ ਸੀ | ਹੁਣ 28 ਸਾਲ ਬਾਅਦ ਇਸ ਦੀ ...

ਪੂਰੀ ਖ਼ਬਰ »

ਸੁਖਚਰਨਜੀਤ ਟੀ.ਐੱਸ.ਯੂ. ਮੰਡਲ ਅਹਿਮਦਗੜ੍ਹ ਦੇ ਪ੍ਰਧਾਨ ਬਣੇ

ਅਹਿਮਦਗੜ੍ਹ, 6 ਮਾਰਚ (ਪੁਰੀ) - ਟੀ. ਐੱਸ. ਯੂ. ਮੰਡਲ ਅਹਿਮਦਗੜ੍ਹ ਦੀ ਚੋਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਰਾਜਵੀਰ ਸਿੰਘ ਦੀ ਅਗਵਾਈ ਹੇਠ 66 ਕੇ.ਵੀ. ਗਰਿੱਡ ਪੋਹੀੜ ਰੋਡ ਵਿਖੇ ਹੋਈ | ਇਸ ਮੌਕੇ ਲੁਧਿਆਣਾ ਤੋਂ ਇਕਬਾਲ ਸਿੰਘ ਸਰਕਲ ਪ੍ਰਧਾਨ, ਰਣਜੀਤ ਸਿੰਘ ਸਕੱਤਰ, ...

ਪੂਰੀ ਖ਼ਬਰ »

ਬੇਰ ਕਲਾਂ ਵਿਖੇ 15 ਦੇ ਕਬੱਡੀ ਦੇ ਮਹਾਂਕੁੰਭ ਦੀਆਂ ਤਿਆਰੀਆਂ ਸਬੰਧੀ ਚੇਅ: ਵਿੱਕੀ, ਸੰਤ ਬੇਰ ਕਲਾਂ ਦੀ ਪ੍ਰਧਾਨਗੀ ਹੇਠ ਮੀਟਿੰਗ

ਮਲੌਦ, 6 ਮਾਰਚ (ਸਹਾਰਨ ਮਾਜਰਾ)- ਕਲੱਬ ਪ੍ਰਧਾਨ ਪਰਵਿੰਦਰ ਸਿੰਘ ਇਟਲੀ, ਸਰਪ੍ਰਸਤ ਸੋਹਣ ਸਿੰਘ ਕੈਨੇਡਾ, ਰੇਸ਼ਮ ਸਿੰਘ ਇਟਲੀ, ਅਮਨਪ੍ਰੀਤ ਗਿੱਲ ਆਸਟੇ੍ਰਲੀਆ, ਇੰਦਰਪ੍ਰੀਤ ਲਵਲੀ ਗਿੱਲ ਆਸਟੇ੍ਰਲੀਆ, ਜੱਗੀ ਆਸਟਰੇਲੀਆ, ਸ਼ੈਲੀ ਸ਼ੋਮਲ ਆਸਟੇ੍ਰਲੀਆ, ਗੁਰਪ੍ਰੀਤ ਪੰਧੇਰ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਚ ਜੋਧਾਂ ਦੀ ਟੀਮ ਜੇਤੂ

ਪਾਇਲ, 6 ਮਾਰਚ (ਰਾਜਿੰਦਰ ਸਿੰਘ)- ਇੱਥੋਂ ਨੇੜਲੇ ਪਿੰਡ ਬਰਮਾਲੀਪੁਰ ਵਿਖੇ ਬਾਬਾ ਸਾਹਿਬ ਸਿੰਘ ਬੇਦੀ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ, ਪਰਮਿੰਦਰਜੀਤ ਸਿੰਘ ਤੂਰ ਕੈਨੇਡਾ, ਜੱਗੀ ਰਣਦਿਉ ਕੈਨੇਡਾ, ਐਨ. ਆਰ. ਆਈ. ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਿ੍ਕਟ ...

ਪੂਰੀ ਖ਼ਬਰ »

ਬਲਾਕ ਮਲੌਦ ਦੀਆਂ ਗ੍ਰਾਮ ਪੰਚਾਇਤਾਂ ਦਾ ਸਿਖਲਾਈ ਕੈਂਪ ਸ਼ੁਰੂ

ਮਲੌਦ, 6 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਬਲਾਕ ਸੰਮਤੀ ਮਲੌਦ ਅਧੀਨ ਪੈਂਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦਾ ਸਿਖਲਾਈ ਕੈਂਪ ਦੀ ਸ਼ੁਰੂਆਤ ਬੀ. ਡੀ. ਪੀ. ਓ. ਨਵਨੀਤ ਜੋਸ਼ੀ ਦੀ ਹਾਜ਼ਰੀ ਦੌਰਾਨ ਮਾਰਕੀਟ ਕਮੇਟੀ ਦਫ਼ਤਰ ਮਲੌਦ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁੱਖ ਸਾਗਰ ਵਿਖੇ ਗੁਰਮਤਿ ਸਮਾਗਮ

ਖੰਨਾ, 6 ਮਾਰਚ (ਪੱਤਰ ਪ੍ਰੇਰਕ)- ਬੀਤੀ ਰਾਤ ਗੁਰਦੁਆਰਾ ਸ੍ਰੀ ਸੁੱਖ ਸਾਗਰ ਸਾਹਿਬ ਸਮਾਧੀ ਰੋਡ ਖੰਨਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਜਥੇ ਵਲੋਂ ਕੀਰਤਨ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ 'ਚ ਔਰਤ ਦਿਵਸ 'ਤੇ ਕਵੀ ਦਰਬਾਰ

ਦੋਰਾਹਾ, 6 ਮਾਰਚ (ਜਸਵੀਰ ਝੱਜ)- ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ, ਪੰਜਾਬੀ ਸਾਹਿਤ ਸਭਾ ਅਤੇ ਕਾਲਜ ਦੇ ਐਕਸਟੈਨਸ਼ਨ ਸੈੱਲ ਵਲੋਂ ਔਰਤ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰਾਂ ਨੇ ਵਾਅਦੇ ਪੂਰੇ ਨਹੀਂ ਕੀਤੇ-ਭਾਕਿਯੂ ਏਕਤਾ

ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)- ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵਲੋਂ ਚੋਣਾਂ ਵੇਲੇ ਕਿਸਾਨਾਂ ਦੇ ਕਰਜ਼ਿਆਂ ਨੂੰ ਖ਼ਤਮ ਕਰਨ, 5 ਏਕੜ ਤੱਕ ਦੇ ਕਿਸਾਨਾਂ ਨੂੰ 2-2 ਲੱਖ ਰੁਪਏ, ਮੋਦੀ ਸਰਕਾਰ ਵਲੋਂ 15-15 ਲੱਖ ਰੁਪਏ ਖਾਤਿਆਂ ਵਿਚ ਪਾਉਣ, ਬੇਰੁਜ਼ਗਾਰੀ ਖ਼ਤਮ ਕਰਨ ਲਈ ...

ਪੂਰੀ ਖ਼ਬਰ »

ਖੇੜਾ ਵਿਖੇ ਪੋਸ਼ਣ ਅਭਿਆਨ ਤੇ ਸਵੱਛ ਭਾਰਤ ਮੁਹਿੰਮ ਸਬੰਧੀ ਸਮਾਗਮ

ਡੇਹਲੋਂ, 6 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਖੇੜਾ ਦੇ ਆਂਗਣਵਾੜੀ ਸੈਂਟਰ ਵਿਖੇ ਪੋਸ਼ਣ ਅਭਿਆਨ ਤੇ ਸਵੱਛ ਭਾਰਤ ਮੁਹਿੰਮ ਨੰੂ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਰਪੰਚ ਸੂਬੇਦਾਰ ਚਰਨ ਸਿੰਘ ਖੇੜਾ ਨੇ ਵਿਸ਼ੇਸ਼ ਕਰਕੇ ਸ਼ਿਰਕਤ ਕੀਤੀ | ਇਸ ਸਮੇਂ ...

ਪੂਰੀ ਖ਼ਬਰ »

ਸਿਰਥਲਾ ਸਕੂਲ ਵਿਖੇ ਕੈਰੀਅਰ ਤੇ ਅਗਵਾਈ ਪ੍ਰੋਗਰਾਮ ਤਹਿਤ ਸਮਾਗਮ

ਜੌੜੇਪੁਲ ਜਰਗ , 6 ਮਾਰਚ (ਪਾਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰਥਲਾ ਵਿਖੇ ਕੈਰੀਅਰ ਅਗਵਾਈ ਪ੍ਰੋਗਰਾਮ ਲੜਕੀਆਂ ਤਹਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੁਲਾਰ ਕਾਲਜ ਆਫ਼ ਨਰਸਿੰਗ ਤੋਂ ਆਈ ਸਮੁੱਚੀ ਟੀਮ ਨੇ ਵਿਦਿਆਰਥਣਾਂ ਨੂੰ ਸਰੀਰਕ ਸਫ਼ਾਈ ਕਰਨ ਦੇ ਢੰਗਾਂ ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਜੋੜ ਮੇਲਾ 22 ਤੋਂ 24 ਮਾਰਚ ਤੱਕ

ਜੋਧਾਂ, 6 ਮਾਰਚ (ਗੁਰਵਿੰਦਰ ਸਿੰਘ ਹੈਪੀ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਗੁੱਜਰਵਾਲ ਵਿਖੇ ਚੇਤ ਦੀ ਮੱਸਿਆ ਨੂੰ ਲੱਗਣ ਵਾਲੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਤੇ ਰੂਪਰੇਖਾ ਤਿਆਰ ...

ਪੂਰੀ ਖ਼ਬਰ »

ਧਮੋਟ ਖ਼ੁਰਦ ਦੀ ਸੰਗਤ ਵਲੋਂ 48 ਹਜ਼ਾਰ ਦੀ ਰਾਸ਼ੀ ਭੇਟ

ਮਲੌਦ, 6 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਨਵੇਂ ਬਣ ਰਹੇ ਦਰਬਾਰ ਸਾਹਿਬ ਦੀ ਚੱਲ ਰਹੀ ਉਸਾਰੀ ਵਿਚ ਪਿੰਡ ਧਮੋਟ ਖ਼ੁਰਦ ਦੀ ਸਮੂਹ ਸੰਗਤ ਵਲੋਂ ਇਕੱਤਰ ਕੀਤੀ ਗਈ 48 ਹਜ਼ਾਰ 2 ਸੌ ਰੁਪਏ ਦੀ ਰਾਸ਼ੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਈਸੜੂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਈਸੜੂ, 6 ਮਾਰਚ (ਬਲਵਿੰਦਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੱਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਈਸੜੂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਖੰਨਾ ਡਾ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕੈਪਟਨ ਸੰਧੂ ਅੱਜ ਰੂਮੀ 'ਚ ਵਿਕਾਸ ਕਾਰਜਾਂ ਦੇ ਰੱਖਣਗੇ ਨੀਂਹ ਪੱਥਰ

ਜਗਰਾਉਂ, 6 ਮਾਰਚ (ਗੁਰਦੀਪ ਸਿੰਘ ਮਲਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਅਤੇ ਹਲਕਾ ਦਾਖਾ ਕਾਂਗਰਸ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ 7 ਮਾਰਚ ਨੂੰ ਪਿੰਡ ਰੂਮੀ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਇਲਾਕਾ ਨਿਵਾਸੀਆਂ ਦੀਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਸਿਹਤ ਮਾਫ਼ੀਏ ਅੱਗੇ ਵੀ ਗੋਡੇ ਟੇਕੇ-ਫੱਲੀ

ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)- ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੇ ਨਿੱਜੀਕਰਨ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਲੋਂ ਪਬਲਿਕ ਡੋਮੇਨ ਵਿਚ ਪਾਈ ਪੇਸ਼ਕਸ਼ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪ੍ਰਾਈਵੇਟ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਤੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਬੀਜਾ, 6 ਮਾਰਚ (ਅਵਤਾਰ ਸਿੰਘ ਜੰਟੀ ਮਾਨ)- ਬੀਤੀ ਰਾਤ ਤੋਂ ਹੋ ਰਹੀ ਤੇਜ਼ ਬਾਰਿਸ਼ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ | ਕਿਸਾਨ ਪਹਿਲਾਂ ਹੀ ਕਰਜ਼ੇ ਥੱਲੇ ਆ ਕੇ ਦੱਬ ਚੁੱਕੇ ਹਨ ਤੇ ਹੁਣ ਖੇਤਾਂ ਵਿਚ ਖੜ੍ਹੀ ਪੱਕਣ 'ਤੇ ਆਈ ਕਣਕ ਨੂੰ ਤੇਜ਼ ਹਨੇਰੀ ਅਤੇ ਬੱਦਲਾਂ ਨੂੰ ...

ਪੂਰੀ ਖ਼ਬਰ »

ਜਸਮੀਤ ਕੌਰ ਸੁਤੰਤਰਤਾ ਸੈਨਾਨੀ ਪਰਿਵਾਰਕ ਸੰਗਠਨ ਦੀ ਮਹਿਲਾ ਵਿੰਗ ਦੀ ਸੂਬਾ ਕਮੇਟੀ ਦੀ ਸਰਪ੍ਰਸਤ ਬਣੀ

ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)- ਆਲ ਇੰਡੀਆ ਸੁਤੰਤਰਤਾ ਸੈਨਾਨੀ ਪਰਿਵਾਰਕ ਸੰਗਠਨ ਦੀ ਜ਼ੋਨਲ ਪੱਧਰ 'ਤੇ ਜ਼ਿਲ੍ਹਾ ਲੁਧਿਆਣਾ ਦੀ ਜਥੇਬੰਦੀ ਦੀ ਚੋਣ ਲਈ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੇ ਵਾਰਸਾਂ, ਉੱਤਰਾਧਿਕਾਰੀਆਂ ਤੇ ਦੇਸ਼ ਭਗਤ ਪਰਿਵਾਰਾਂ ਦੀ ਸੰਸਥਾ ਦੇ ...

ਪੂਰੀ ਖ਼ਬਰ »

ਵਰਧਨ ਆਯੁਰਵੈਦਿਕ ਐਾਡ ਹਰਬਲ ਮੈਡੀਸਨ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ 8 ਤੇ 9 ਨੂੰ

ਜਲੰਧਰ, 6 ਮਾਰਚ (ਅ.ਬ.)- ਵਰਧਨ ਆਯੁਰਵੈਦਿਕ ਐਾਡ ਹਰਬਲ ਮੈਡੀਸਨ ਵਲੋਂ 8 ਮਾਰਚ ਨੂੰ ਲੁਧਿਆਣਾ ਤੇ 9 ਮਾਰਚ ਨੂੰ ਚੰਡੀਗੜ੍ਹ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਏ ਜਾ ਰਹੇ ਹਨ | ਵਰਧਨ ਆਯੁਰਵੈਦਿਕ ਐਾਡ ਹਰਬਲ ਮੈਡੀਸਨ ਪ੍ਰਾ:ਲਿ: ਸ਼ੋ ਰੂਮ ਨੰਬਰ-372 ਦੂਜੀ ਮੰਜ਼ਿਲ ਸੈਕਟਰ ...

ਪੂਰੀ ਖ਼ਬਰ »

ਈਜ਼ੀ ਵੀਜ਼ਾ ਵਲੋਂ ਮੁਫ਼ਤ ਸੈਮੀਨਾਰ 7 ਤੇ 8 ਨੂੰ ਈਜ਼ੀ ਵੀਜ਼ਾ ਦਫ਼ਤਰ ਲੁਧਿਆਣਾ 'ਚ

ਜਲੰਧਰ, 6 ਮਾਰਚ (ਅ.ਬ.)- ਕੈਨੇਡਾ ਦੇ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬਰਾਂਚ ਮੈਨੇਜਰ ਨੇ ਦੱਸਿਆ ਕਿ ਕੰਪਨੀ ਵਲੋਂ 7 ਤੇ 8 ਮਾਰਚ ਨੂੰ ਮੁਫ਼ਤ ਸੈਮੀਨਾਰ ਈਜ਼ੀ ਵੀਜ਼ਾ ਦਫ਼ਤਰ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ | ਉਹ ਵੀਜ਼ਾ ਮਾਹਰਾਂ ਨਾਲ ਈਜ਼ੀ ...

ਪੂਰੀ ਖ਼ਬਰ »

ਨਗਰ ਕੌਾਸਲ ਪਾਇਲ ਵਲੋਂ ਸਾਲ 2020-21 ਦਾ 2 ਕਰੋੜ 39 ਲੱਖ 60 ਹਜ਼ਾਰ ਦਾ ਬਜਟ ਪਾਸ

ਪਾਇਲ, 6 ਮਾਰਚ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਨਗਰ ਕੌਾਸਲ ਪਾਇਲ ਦੀ ਬਜਟ ਸਬੰਧੀ ਮੀਟਿੰਗ ਨਗਰ ਕੌਾਸਲ ਪਾਇਲ ਦੇ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 2020-21 ਦਾ ਬਜਟ ਪਾਸ ਕੀਤਾ ਗਿਆ, ਜਿਸ 'ਤੇ ਹਾਜ਼ਰ ਮੈਂਬਰਾਂ ਨੇ ਸਹਿਮਤੀ ਪ੍ਰਗਟ ਕੀਤੀ | ਪਾਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਰਿੰਦਰ ਕਾਲਾ ਨੂੰ ਵਿਦਾਇਗੀ ਪਾਰਟੀ ਦਿੱਤੀ

ਸਮਰਾਲਾ, 6 ਮਾਰਚ (ਗੋਪਾਲ ਸੋਫਤ)- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਰਿੰਦਰ ਕੁਮਾਰ ਕਾਲਾ ਨੂੰ ਸਕੱਤਰ ਮਾਰਕੀਟ ਕਮੇਟੀ ਸਮਰਾਲਾ ਦੇ ਅਹੁਦੇ ਤੋਂ ਸੇਵਾ ਮੁਕਤ ਹੋਣ ਮੌਕੇ ਕਰਵਾਏ ਗਏ ਵਿਦਾਇਗੀ ਸਮਾਰੋਹ ਸਮਾਗਮ 'ਚ ਵੱਖ-ਵੱਖ ਖੇਡ ਸੰਸਥਾਵਾਂ, ਮੰਡੀ ਬੋਰਡ ਦੇ ਉੱਚ ...

ਪੂਰੀ ਖ਼ਬਰ »

ਜਥੇਬੰਦੀਆਂ ਦੇ ਸੰਘਰਸ਼ ਦੇ ਡਰੋਂ ਕਿਸੇ ਇਕ ਦੁਕਾਨ ਤੋਂ ਸਕੂਲੀ ਕਿਤਾਬਾਂ ਖ਼ਰੀਦਣ ਦੀ ਸ਼ਰਤ ਹਟਾਈ

ਸਮਰਾਲਾ, 6 ਮਾਰਚ (ਗੋਪਾਲ ਸੋਫਤ)- ਇਕ ਕਾਨਵੈਂਟ ਸਕੂਲ ਵਲੋਂ ਕਥਿਤ ਤੌਰ 'ਤੇ ਕਾਪੀਆਂ-ਕਿਤਾਬਾਂ ਦਾ ਏਕਾਅਧਿਕਾਰ ਕਰਕੇ ਵੇਚਣ ਵਿਰੁੱਧ ਸਮਾਜ ਸੇਵੀ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਸੰਘਰਸ਼ ਸਦਕਾ ਇਕ ਖ਼ਾਸ ਪਬਲਿਸ਼ਰ ਦੀਆਂ ਹੀ ਕਿਤਾਬਾਂ ਖ਼ਰੀਦਣ ਦੀ ਲਗਾਈ ਸ਼ਰਤ ਨੂੰ ...

ਪੂਰੀ ਖ਼ਬਰ »

ਰੋਟਰੀ ਕਲੱਬ ਲੁਧਿਆਣਾ ਨੇ ਖ਼ੂਨਦਾਨ ਕੈਂਪ ਲਗਾਇਆ

ਸਮਰਾਲਾ, 6 ਮਾਰਚ (ਗੋਪਾਲ ਸੋਫਤ)- ਮਾਛੀਵਾੜਾ ਸਾਹਿਬ ਸੋਸ਼ਲ ਵੈੱਲਫੇਅਰ ਸੁਸਾਇਟੀ ਅਤੇ ਯੁਵਕ ਸੇਵਾਵਾਂ ਕਲੱਬ ਸਮਰਾਲਾ ਦੇ ਸਹਿਯੋਗ ਨਾਲ ਰੋਟਰੀ ਕਲੱਬ ਲੁਧਿਆਣਾ ਵਲੋਂ ਸਥਾਨਕ ਸਿਵਲ ਹਸਪਤਾਲ ਦੀ ਬਲੱਡ ਬੈਂਕ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਸਰਦਾਰੀਆਂ ਟਰੱਸਟ ਵਲੋਂ ਸਤਿੰਦਰਪਾਲ ਸਿੰਘ ਸਿੱਧਵਾਂ ਦਾ ਵਿਸ਼ੇਸ਼ ਸਨਮਾਨ

ਜਗਰਾਉਂ, 6 ਮਾਰਚ (ਜੋਗਿੰਦਰ ਸਿੰਘ)- ਪੰਜਾਬੀ ਰੇਡੀਓ ਲਹਿਰਾਂ ਦੇ ਡਾਇਰੈਕਟਰ ਅਤੇ ਪ੍ਰਸਿੱਧ ਢਾਡੀ ਸਤਿੰਦਰਪਾਲ ਸਿੰਘ ਸਿੱਧਵਾਂ ਦਾ ਅੱਜ ਇੱਥੇ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਸਰਦਾਰੀਆਂ ਟਰੱਸਟ ਪੰਜਾਬ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਟਰੱਸਟ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ ਅਵਤਾਰ ਸਿੰਘ ਨੂੰ ਨਿੱਘੀ ਵਿਦਾਇਗੀ ਪਾਰਟੀ

ਚੌਾਕੀਮਾਨ, 6 ਮਾਰਚ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਸਿੱਧਵਾਂ ਵਿਦਿਅਕ ਸੰਸਥਾਵਾਂ ਵਿਚ ਬਸ ਡਰਾਈਵਰ ਵਜੋਂ ਲਗਪਗ ਪਿਛਲੇ 20 ਸਾਲ ਤੋਂ ਸੇਵਾ ਨਿਭਾ ਰਹੇ ਅਵਤਾਰ ਸਿੰਘ ਨੂੰ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਹੋਲੇ-ਮਹੱਲੇ 'ਤੇ ਲੰਗਰਾਂ ਲਈ ਰਸਦ ਦਾ ਟਰੱਕ ਰਵਾਨਾ

ਮੁੱਲਾਂਪੁਰ ਦਾਖਾ, 6 ਮਾਰਚ (ਨਿਰਮਲ ਸਿੰਘ ਧਾਲੀਵਾਲ)- ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ (ਰਜਿ:) ਦੇ ਅਹੁਦੇਦਾਰਾ ਵਲੋਂ ਸੁਸਾਇਟੀ ਪ੍ਰਧਾਨ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਦੇ ਅਦੇਸ਼ਾ ਨਾਲ ਹੋਲਾ-ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ 3 ਦਿਨ ਲੰਗਰਾਂ ਲਈ ...

ਪੂਰੀ ਖ਼ਬਰ »

'ਬਾਰਕਲੇ ਬੈਕ' ਦੇ ਸਹਿਯੋਗ ਨਾਲ ਸੁਧਾਰ ਕਾਲਜ 'ਚ 4 ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਸਮਾਪਤ

ਗੁਰੂਸਰ ਸੁਧਾਰ, 6 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਹਰਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ 'ਬਾਰਕਲੇ ਬੈਕ' ਦੇ ਸਹਿਯੋਗ ਨਾਲ ਕਰਵਾਇਆ ਗਿਆ ਚਾਰ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਸਮਾਪਤ ਹੋ ਗਿਆ | ਕਾਲਜ ਦੇ ਪਲੇਸਮੈਂਟ ਸੈੱਲ ਦੀ ਨਿਗਰਾਨੀ ਹੇਠ ਹੋਏ ...

ਪੂਰੀ ਖ਼ਬਰ »

ਸੀ.ਐੱਸ. ਇੰਮੀਗ੍ਰੇਸ਼ਨ ਨੇ 5.5 ਬੈਂਡ 'ਤੇ ਲਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਰਾਏਕੋਟ, 6 ਮਾਰਚ (ਬਲਵਿੰਦਰ ਸਿੰਘ ਲਿੱਤਰ)- ਸੀ.ਐੱਸ. ਇੰਮੀਗ੍ਰੇਸ਼ਨ ਕੈਨੇਡਾ ਦੇ ਵੀਜੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਇਸ ਮੌਕੇ ਕੰਮਪਨੀ ਨੇ ਨੇਹਾ ਜੋਸ਼ੀ ਪੁੱਤਰੀ ਸੁਭਾਸ਼ ਜੋਸ਼ੀ, ਵਾਸੀ ਰਾਏਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਇਕ ਮਡਿਊਲ 'ਚੋਂ 5.5 ਬੈਂਡ ਤੇ ...

ਪੂਰੀ ਖ਼ਬਰ »

ਸਖੀ ਸਰਵਰ ਦੀ ਦਰਗਾਹ 'ਤੇ ਸ਼ੈੱਡ ਬਣਾਉਣ ਦੀ ਕਾਰ ਸੇਵਾ ਸ਼ੁਰੂ

ਰਾਏਕੋਟ, 6 ਮਾਰਚ (ਬਲਵਿੰਦਰ ਸਿੰਘ ਲਿੱਤਰ)- ਪਿੰਡ ਆਂਡਲੂ ਵਿਖੇ ਸਖੀ ਸਰਵਰ ਲਾਲਾ ਵਾਲੇ ਪੀਰ ਦੀ ਦਰਗਾਹ 'ਤੇ ਆਰ.ਸੀ.ਸੀ. ਸ਼ੈੱਡ ਬਣਾਉਣ ਦੀ ਨੀਂਹ ਦਾ ਟੱਕ ਬੀ.ਡੀ.ਪੀ.ਓ. ਰਾਏਕੋਟ ਰੁਪਿੰਦਰਜੀਤ ਕੌਰ ਵਲੋਂ ਲਗਾਇਆ ਗਿਆ | ਇਸ ਮੌਕੇ ਜਸਵਿੰਦਰ ਸਿੰਘ ਜੱਸੀ ਗਰੇਵਾਲ ਨੇ ਦੱਸਿਆ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਸਰਹਿੰਦ 'ਚ ਬੁੱਤ ਲਗਾਉਣਾ ਚੰਗਾ ਉਪਰਾਲਾ-ਦਾਖਾ, ਬਾਵਾ

ਮੁੱਲਾਂਪੁਰ-ਦਾਖਾ, 6 ਮਾਰਚ (ਨਿਰਮਲ ਸਿੰਘ ਧਾਲੀਵਾਲ)- ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਸਰਪ੍ਰਸਤ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਕੌਮੀ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਮਨਜੀਤ ਸਿੰਘ ਹੰਬੜਾਂ ਵਲੋਂ ਮਹਾਨ ਸ਼ਖ਼ਸੀਅਤਾਂ ਦੇ ਬੁੱਤ ...

ਪੂਰੀ ਖ਼ਬਰ »

ਐਬਸੋਲਯੂਟ ਐਜੂਕੇਸ਼ਨ ਮੰਡੀ ਮੁੱਲਾਂਪੁਰ 'ਚ ਆਈਲਟਸ ਦਾਖ਼ਲਾ ਸ਼ੁਰੂ

ਮੁੱਲਾਂਪੁਰ-ਦਾਖਾ, 6 ਮਾਰਚ (ਨਿਰਮਲ ਸਿੰਘ ਧਾਲੀਵਾਲ)- ਮੰਡੀ ਮੁੱਲਾਂਪੁਰ-ਦਾਖਾ ਡਰੀਮਪਲੈਕਸ ਬਿਲਡਿੰਗ ਨੇੜੇ ਪੰਜਾਬ ਐਾਡ ਸਿੰਧ ਬੈਂਕ ਉੱਪਰ ਐਬਸੋਲਯੂਟ ਐਜੂਕੇਸ਼ਨ ਅਤੇ ਓਵਰਸੀਜ਼ ਸਰਵਿਸਜ਼ ਅੰਦਰ ਇੰਮੀਗ੍ਰੇਸ਼ਨ ਸਰਵਿਸ ਦੇ ਨਾਲ ਆਈਲੈਟਸ ਤਿਆਰੀ ਵਾਲੇ ਨਵਾਂ ...

ਪੂਰੀ ਖ਼ਬਰ »

ਸੜਕਾਂ ਦੀ ਖ਼ਸਤਾ ਹਾਲਤ ਕਾਰਨ ਔਰਤਾਂ ਸਮੇਤ ਹਰ ਵਰਗ ਦੁਖੀ

ਰਾਏਕੋਟ, 6 ਮਾਰਚ (ਬਲਵਿੰਦਰ ਸਿੰਘ ਲਿੱਤਰ)- ਬੱਸੀਆਂ ਤੋਂ ਝੋਰੜਾਂ ਜਾਣ ਵਾਲੀ ਸੜਕ ਦੀ ਖ਼ਸਤਾ ਹਾਲਤ ਤੋਂ ਲੰਘਣ ਵਾਲੇ ਹਰ ਰਾਹਗੀਰ ਪ੍ਰੇਸ਼ਾਨ ਹਨ | ਇਸ ਸਬੰਧ ਵਿਚ ਕਿਰਤੀ ਕਿਸਾਨ ਯੂਨੀਅਨ ਰਾਏਕੋਟ ਇਕਾਈ ਦੇ ਪ੍ਰਧਾਨ ਗੁਰਚਰਨ ਸਿੰਘ ਅੱਚਰਵਾਲ ਦੀ ਅਗਵਾਈ ਹੇਠ ਬੀਬੀਆਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਿੱਤਰ ਵਿਖੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦਾਖ਼ਲਾ ਸ਼ੁਰੂ

ਰਾਏਕੋਟ, 6 ਮਾਰਚ (ਬਲਵਿੰਦਰ ਸਿੰਘ ਲਿੱਤਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਰ ਸਾਹਿਬ ਲਿੱਤਰ ਵਿਖੇ ਨਵੇਂ ਸ਼ੁਰੂ ਹੋਣ ਵਾਲੇ ਵਿੱਦਿਅਕ ਸੈਸ਼ਨ 2020-21 ਲਈ ਛੇਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਦਾਖ਼ਲੇ ਸ਼ੁਰੂ ਹਨ | ਜਾਣਕਾਰੀ ਦਿੰਦਿਆਂ ਪਿ੍ੰ. ਤਰਨਜੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਵਿਸ਼ਵਕਰਮਾ ਦੇ ਦਰਬਾਰ ਹਾਲ ਦੀ ਨੀਂਹ ਰੱਖੀ

ਜਗਰਾਉਂ, 6 ਮਾਰਚ (ਹਰਵਿੰਦਰ ਸਿੰਘ ਖ਼ਾਲਸਾ, ਗੁਰਦੀਪ ਸਿੰਘ ਮਲਕ)- ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਵਿਸ਼ਵਕਰਮਾ ਅੱਡਾ ਰਾਏਕੋਟ ਜਗਰਾਉਂ ਦੇ ਦਰਬਾਰ ਹਾਲ ਨੂੰ ਵੱਡਾ ਕਰਨ ਲਈ ਨਵੀਂ ਇਮਾਰਤ ਦੀ ਨੀਂਹ ਪ੍ਰਵਾਸੀ ਪੰਜਾਬੀ ਸਤਵਿੰਦਰ ਸਿੰਘ ਲਾਲ ਵਲੋਂ ਰੱਖੀ ਗਈ | ਨਵੀਂ ...

ਪੂਰੀ ਖ਼ਬਰ »

ਪੀਰਾਂ ਦੀ ਦਰਗਾਹ 'ਤੇ ਮੇਲਾ ਤੇ ਭੰਡਾਰਾ ਲਗਾਇਆ

ਜਗਰਾਉਂ, 6 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)- ਜਗਰਾਉਂ ਤੋਂ ਥੋੜ੍ਹੀ ਦੂਰ ਕੋਠੇ ਹਰੀ ਸਿੰਘ ਨਾਨਕਸਰ ਵਿਖੇ ਪੀਰ ਬਾਬਾ ਧੌੜੇ ਵਾਲੇ ਦੀ ਦਰਗਾਹ 'ਤੇ ਲੰਗਰ ਕਮੇਟੀ ਤੇ ਕੋਠੇ ਹਰੀ ਸਿੰਘ ਨਾਨਕਸਰ ਦੀਆਂ ਸੰਗਤਾਂ ਵਲੋਂ ਭੰਡਾਰਾ ਲਗਾਇਆ ਗਿਆ | ਦਾਲ-ਰੋਟੀ ਤੇ ਚਾਹ-ਪਕੌੜਿਆਂ ...

ਪੂਰੀ ਖ਼ਬਰ »

ਮੱਲ੍ਹਾ ਵਿਖੇ ਪੀਰ ਦੀ ਦਰਗਾਹ 'ਤੇ ਸੱਭਿਆਚਾਰਕ ਮੇਲਾ ਕਰਵਾਇਆ

ਹਠੂਰ, 6 ਮਾਰਚ (ਜਸਵਿੰਦਰ ਸਿੰਘ ਛਿੰਦਾ)- ਨਿਗਾਹੇ ਵਾਲੇ ਪੀਰ ਲੱਖ ਦਾਤਾ ਦੀ ਦਰਗਾਹ ਪਿੰਡ ਮੱਲ੍ਹਾ ਵਿਖੇ ਨਗਰ ਵਾਸੀਆਂ ਵਲੋਂ ਵਿਸ਼ਾਲ ਸਾਲਾਨਾ ਸੱਭਿਆਚਾਰਕ ਮੇਲਾ ਤੇ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਸਰਪੰਚ ਹਰਬੰਸ ਸਿੰਘ ਮੱਲ੍ਹਾ, ਯੂਥ ਆਗੂ ਜਗਦੀਸ਼ ਸਿੰਘ ਦੀਸ਼ਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਜਗਰਾਉਂ, 6 ਮਾਰਚ (ਗੁਰਦੀਪ ਸਿੰਘ ਮਲਕ)- ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਬ੍ਰਾਂਚ ਜਗਰਾਉਂ ਅਤੇ ਸਿੱਧਵਾਂ ਬੇਟ ਦੀ ਸਾਂਝੀ ਮੀਟਿੰਗ ਪ੍ਰਧਾਨ ਹਰਪਾਲ ਸਿੰਘ ਪੱਤੀ ਮੁਲਤਾਨੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਯੂਨੀਅਨ ਦੇ ਆਗੂਆਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX