ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਖੇਡ ਸੰਸਾਰ

ਖੇਡ ਜਗਤ 'ਤੇ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ

ਨਵੀਂ ਦਿੱਲੀ, 6 ਮਾਰਚ (ਏਜੰਸੀ)- ਵਿਸ਼ਵ 'ਚ ਫੈਲੇ ਖ਼ਤਰਨਾਕ ਕੋਰੋਨਾ ਵਾਇਰਸ ਕਾਰਨ ਨਵੀਂ ਦਿੱਲੀ 'ਚ ਆਗਾਮੀ ਸੰਯੁਕਤ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਸ਼ੁੱਕਰਵਾਰ ਨੂੰ ਮੁਲਤਵੀ ਕਰ ਦਿੱਤਾ ਗਿਆ, ਜਦਕਿ ਟੋਕੀਓ 'ਚ ਇਕ ਉਲੰਪਿਕ ਪ੍ਰੀਖਣ ਪ੍ਰਤੀਯੋਗਤਾ ਨੂੰ ਵੀ ਰੱਦ ਕਰ ਦਿੱਤਾ ਗਿਆ | ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਖੇਡ ਫੈਡਰੇਸ਼ਨ (ਆਈ. ਐਸ. ਐਸ. ਐੱਫ਼.) ਦੁਆਰਾ ਮਨਜ਼ੂਰਸ਼ੁਦਾ ਟੂਰਨਾਮੈਂਟ ਰਾਜਧਾਨੀ ਦੇ ਡਾ: ਕਰਨੀ ਸਿੰਘ ਸ਼ੂਟਿੰਗ ਰੇਂਜ 'ਚ 15 ਤੋਂ 25 ਮਾਰਚ ਤੱਕ ਕਰਵਾਇਆ ਜਾਣਾ ਸੀ | ਉਲੰਪਿਕ ਪ੍ਰੀਖਣ ਪ੍ਰਤੀਯੋਗਤਾ 16 ਅਪ੍ਰੈਲ ਨੂੰ ਕਰਵਾਈ ਜਾਣ ਵਾਲੀ ਸੀ | ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਆਫ਼ ਇੰਡੀਆ (ਐਨ.ਆਰ.ਏ.ਆਈ.) ਦੇ ਇਕ ਅਧਿਕਾਰੀ ਨੇ ਕਿਹਾ ਕਿ ਦਿੱਲੀ 'ਚ ਹੋਣ ਵਾਲੇ ਇਸ ਟੂਰਨਾਮੈਂਟ ਨੂੰ ਹੁਣ ਉਲੰਪਿਕ ਖੇਡਾਂ ਤੋਂ ਪਹਿਲਾਂ ਦੋ ਭਾਗਾਂ 'ਚ ਆਯੋਜਿਤ ਕੀਤਾ ਜਾਵੇਗਾ | ਪ੍ਰਤੀਯੋਗਤਾ ਦੇ ਲਈ ਅਗਲੀਆਂ ਤਰੀਕਾਂ ਦਾ ਐਲਾਨ ਜਲਦ ਕੀਤਾ ਜਾਵੇਗਾ | ਐਨ.ਆਰ.ਏ.ਐੱਫ਼. ਦੇ ਇਕ ਸੂਤਰ ਨੇ ਦੱਸਿਆ ਕਿ ਸਾਰੇ 22 ਦੇਸ਼ ਪ੍ਰਤੀਯੋਗਤਾ ਤੋਂ ਪਿੱਛੇ ਹੱਟ ਗਏ ਹਨ | ਉਸ ਨੇ ਦੱਸਿਆ ਕਿ ਵੀਰਵਾਰ ਰਾਤ ਤੱਕ ਇਹ ਗਿਣਤੀ 22 ਸੀ, ਪਰ ਕੁਝ ਹੋਰ ਵੀ ਆਪਣਾ ਨਾਂਅ ਵਾਪਸ ਲੈ ਰਹੇ ਹਨ | ਦੱਸਣਯੋਗ ਹੈ ਕਿ ਦਿੱਲੀ 'ਚ ਰਾਈਫ਼ਲ, ਪਿਸਟਲ ਅਤੇ ਸ਼ਾਟਗਨ ਨਿਸ਼ਾਨੇਬਾਜ਼ਾਂ ਦੇ ਲਈ ਇਕ ਸੰਯੁਕਤ ਵਿਸ਼ਵ ਕੱਪ ਹੋਣਾ ਸੀ | ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਸਰਕਾਰ ਨੇ ਚੀਨ, ਇਟਲੀ, ਦੱਖਣੀ ਕੋਰੀਆ, ਜਾਪਾਨ ਅਤੇ ਈਰਾਨ ਵਰਗੇ ਪ੍ਰਭਾਵਿਤ ਦੇਸ਼ਾਂ ਦੇ ਯਾਤਰੀਆਂ ਦੇ ਦਾਖ਼ਲੇ 'ਤੇ ਕਈ ਪਾਬੰਦੀਆਂ ਲਗਾਈਆਂ ਹਨ | ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਦੁਨੀਆ ਭਰ 'ਚ ਹੁਣ ਤੱਕ ਕਰੀਬ 3 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ | ਇਸ ਦੇ ਵਧਦੇ ਖ਼ਤਰੇ ਕਾਰਨ ਕਈ ਖੇਡ ਟੂਰਨਾਮੈਂਟ ਰੱਦ ਕਰ ਦਿੱਤੇ ਗਏ ਹਨ | ਇਸ ਨੂੰ ਲੈ ਕੇ ਉਲੰਪਿਕ ਦੇ ਆਯੋਜਨ 'ਤੇ ਵੀ ਸਵਾਲੀਆ ਚਿੰਨ੍ਹ ਲੱਗ ਗਏ ਹਨ, ਜਿਸ ਦਾ ਆਯੋਜਨ ਇਸ ਸਾਲ ਜੁਲਾਈ-ਅਗਸਤ 'ਚ ਜਾਪਾਨ ਦੀ ਰਾਜਧਾਨੀ ਟੋਕੀਓ 'ਚ ਹੋਣਾ ਹੈ |
ਆਈ.ਸੀ.ਸੀ. ਦਾ ਅਹਿਮ ਟੂਰਨਾਮੈਂਟ ਟਲਿਆ
ਦੁਬਈ, ਕੋਰੋਨਾ ਵਾਇਰਸ ਦੇ ਡਰ ਨਾਲ ਹੁਣ ਆਈ.ਸੀ.ਸੀ. ਦੇ ਕ੍ਰਿਕਟ ਵਿਸ਼ਵ ਕੱਪ ਚੈਲੰਜ ਲੀਗ 'ਏ' ਟੂਰਨਾਮੈਂਟ ਦੀ ਤਰੀਕ ਅੱਗੇ ਵਧਾਉਣੀ ਪੈ ਗਈ ਹੈ | ਇਹ ਟੂਰਨਾਮੈਂਟ 16 ਮਾਰਚ ਤੋਂ 26 ਮਾਰਚ ਤੱਕ ਮਲੇਸ਼ੀਆ 'ਚ ਖੇਡਿਆ ਜਾਣਾ ਸੀ | ਇਸ 'ਚ ਕੈਨੇਡਾ, ਡੈਨਮਾਰਕ, ਮਲੇਸ਼ੀਆ, ਕਤਰ, ਸਿੰਗਾਪੁਰ ਅਤੇ ਵਾਨੂਆਤੂ ਨੇ ਹਿੱਸਾ ਲੈਣਾ ਸੀ | ਆਈ.ਸੀ.ਸੀ. ਮੁਤਾਬਿਕ ਹੁਣ ਇਹ ਟੂਰਨਾਮੈਂਟ ਅਗਲੇ ਸਾਲ ਹੋ ਸਕਦਾ ਹੈ |
ਨਿਪਾਲ ਦੀ ਐਵਰੈਸਟ ਪ੍ਰੀਮੀਅਰ ਲੀਗ ਟਲੀ
ਨਿਪਾਲ 'ਚ ਹੋਣ ਵਾਲੀ ਐਵਰੈਸਟ ਪ੍ਰੀਮੀਅਰ ਲੀਗ (ਈ.ਪੀ.ਐਲ.) ਨੂੰ ਟਾਲ ਦਿੱਤਾ ਗਿਆ ਹੈ | ਇਹ ਟੂਰਨਾਮੈਂਟ 14 ਮਾਰਚ ਤੋਂ ਹੋਣਾ ਸੀ, ਜਿਸ 'ਚ ਵੈਸਟ ਇੰਡੀਜ਼ ਦੇ ਸਟਾਰ ਕ੍ਰਿਕਟਰ ਕ੍ਰਿਸ ਗੇਲ ਵੀ ਸ਼ਾਮਿਲ ਹੋਣ ਵਾਲੇ ਸਨ | ਟੀ-20 ਟੂਰਨਾਮੈਂਟ ਲਈ ਨਵੀਆਂ ਤਰੀਕਾਂ ਦਾ ਐਲਾਨ ਜਲਦ ਕੀਤਾ ਜਾਵੇਗਾ |
ਪੈਰਿਸ ਮੈਰਾਥਨ ਟਲੀ
ਪੈਰਿਸ, 60 ਹਜ਼ਾਰ ਰਜਿਸਟਰਡ ਦੌੜਾਕ ਨਾਲ 5 ਅਪ੍ਰੈਲ ਦੇ ਲਈ ਨਿਰਧਾਰਿਤ ਪੈਰਿਸ ਮੈਰਾਥਨ ਨੂੰ 18 ਅਕਤੂਬਰ ਤੱਕ ਦੇ ਲਈ ਟਾਲ ਦਿੱਤਾ ਗਿਆ ਹੈ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਡਰ ਨਾਲ ਇਸ ਮੈਰਾਥਨ ਨੂੰ ਮੁਲਤਵੀ ਕੀਤਾ ਜਾ ਰਿਹਾ ਹੈ | ਫਰਾਂਸ ਦੀ ਰਾਜਧਾਨੀ 'ਚ ਪਿਛਲੇ ਹਫ਼ਤੇ ਵੀ ਇਕ ਮੈਰਾਥਨ ਨੂੰ ਦੁਨੀਆ ਭਰ 'ਚ ਕਰੀਬ 3000 ਤੋਂ ਵੱਧ ਲੋਕਾਂ ਦੀ ਜਾਨ ਲੈਣ ਵਾਲੇ ਖ਼ਤਰਨਾਕ ਵਾਇਰਸ ਦੇ ਡਰ ਤੋਂ ਰੱਦ ਕਰ ਦਿੱਤਾ ਗਿਆ ਸੀ | ਉਸ ਦੌੜ ਨੂੰ ਹੁਣ 6 ਸਤੰਬਰ ਨੂੰ ਕਰਵਾਇਆ ਜਾਵੇਗਾ | ਇਸ ਤਰ੍ਹਾਂ ਨਾਲ ਹੁਣ ਤੱਕ ਪੈਰਿਸ 'ਚ ਦੋ ਵੱਡੀਆਂ ਮੈਰਾਥਨ ਕੋਰੋਨਾ ਵਾਇਰਸ ਕਾਰਨ ਮੁਲਤਵੀ ਹੋ ਚੁੱਕੀਆਂ ਹਨ |
ਆਲ ਇੰਗਲੈਂਡ ਬੈਡਮਿੰਟਨ ਚੈਂਪੀਅਨਸ਼ਿਪ ਤੋਂ ਪਿੱਛੇ ਹਟਿਆ ਭਾਰਤ
ਮੁੰਬਈ, ਭਾਰਤੀ ਖਿਡਾਰੀ ਆਲ ਇੰਗਲੈਂਡ ਬੈਡਮਿੰਟਨ ਚੈਂਪੀਅਨਸ਼ਿਪ ਦੇ ਇੰਗਲੈਂਡ ਦੌਰੇ 'ਤੇ ਨਹੀਂ ਜਾਣਗੇ | ਬੈਡਮਿੰਟਨ ਐਸੋਸੀਏਸ਼ਨ ਆਫ਼ ਇੰਡੀਆ (ਬੀ. ਏ. ਆਈ.) ਨੇ ਇਹ ਐਲਾਨ ਕੀਤਾ ਹੈ | ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦੇ ਹੋਏ ਇਹ ਫ਼ੈਸਲਾ ਕੀਤਾ ਗਿਆ ਹੈ | ਭਾਰਤ ਦੇ ਐੱਚ. ਐਸ. ਪ੍ਰਣਯ, ਸਮੀਰ ਵਰਮਾ ਅਤੇ ਸੌਰਵ ਵਰਮਾ ਨੇ ਪੁਰਸ਼ ਸਿੰਗਲ ਪ੍ਰਤੀਯੋਗਤਾ ਤੋਂ ਆਪਣਾ ਨਾਂਅ ਵਾਪਸ ਲੈ ਲਿਆ, ਉੱਥੇ ਹੀ ਪੁਰਸ਼ ਡਬਲਜ਼ ਖਿਡਾਰੀ ਚਿਰਾਗ਼ ਸ਼ੈਟੀ, ਸਾਤਵਿਕ ਸਾਈਰਾਜ ਰੈਂਕੀਰੈਡੀ, ਮਨੂ ਅੱਤਰੀ ਅਤੇ ਸੁਮਿਥ ਰੈਡੀ ਨੇ ਵੀ ਇੰਗਲੈਂਡ ਨਾ ਜਾਣ ਦਾ ਫ਼ੈਸਲਾ ਕੀਤਾ ਹੈ |

ਤੈਅ ਸਮੇਂ 'ਤੇ ਹੋਵੇਗਾ ਆਈ.ਪੀ.ਐਲ.-ਗਾਂਗੁਲੀ

ਨਵੀਂ ਦਿੱਲੀ, 6 ਮਾਰਚ (ਏਜੰਸੀ)- ਕੋਰੋਨਾ ਵਾਇਰਸ ਦਾ ਕਹਿਰ ਭਾਰਤ 'ਚ ਵੀ ਪਹੁੰਚ ਚੁੱਕਾ ਹੈ | ਅਜਿਹੇ 'ਚ ਸਵਾਲ ਇਹ ਹੈ ਕਿ ਕੀ ਇਸ ਮਹਾਂਮਾਰੀ ਵਿਚਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਦੇ 2020 ਸੀਜ਼ਨ ਦਾ ਆਯੋਜਨ ਹੋਵੇਗਾ | ਬੀ.ਸੀ.ਸੀ.ਆਈ. ਨੇ ਇਸ ਨੂੰ ਲੈ ਕੇ ਆਪਣਾ ਰੁਖ ...

ਪੂਰੀ ਖ਼ਬਰ »

ਮੁੱਕੇਬਾਜ਼ ਵਿਕਾਸ ਕ੍ਰਿਸ਼ਨਨ ਕੁਆਰਟਰ ਫਾਈਨਲ 'ਚ

ਅਮਾਨ (ਜਾਰਡਨ), 6 ਮਾਰਚ (ਏਜੰਸੀ)-ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗਮਾ ਜੇਤੂ ਵਿਕਾਸ ਕ੍ਰਿਸ਼ਨਨ (69 ਕਿ.ਗ੍ਰਾ.) ਨੇ ਸ਼ੁੱਕਰਵਾਰ ਨੂੰ ਇੱਥੇ ਕਿਗਰਿਸਤਾਨ ਦੇ ਨੂਰ ਸੁਲਤਾਨ ਮਮਤਾਲੀ ਦੇ ਿਖ਼ਲਾਫ਼ ਜਿੱਤ ਦੇ ਨਾਲ ਮੁੱਕੇਬਾਜ਼ੀ ਦੇ ਏਸ਼ਿਆਈ ਕੁਆਲੀਫਾਇਰ ਦੇ ਕੁਆਰਟਰ ...

ਪੂਰੀ ਖ਼ਬਰ »

ਆਲ ਇੰਡੀਆ ਇੰਟਰ ਵਰਸਿਟੀ ਸਾਫਟਬਾਲ (ਲੜਕੀਆਂ) ਚੈਂਪੀਅਨਸ਼ਿਪ ਅੰਮਿ੍ਤਸਰ, ਚੰਡੀਗੜ੍ਹ, ਪਟਿਆਲਾ ਤੇ ਦਿੱਲੀ ਦੀਆਂ ਟੀਮਾਂ ਲੀਗ 'ਚ ਪਹੁੰਚੀਆਂ

ਮਸਤੂਆਣਾ ਸਾਹਿਬ, 6 ਮਾਰਚ (ਦਮਦਮੀ) - ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਆਲ ਇੰਡੀਆ ਇੰਟਰ 'ਵਰਸਿਟੀ' ਸਾਫਟਬਾਲ (ਲੜਕੀਆਂ) ਚੈਂਪੀਅਨਸ਼ਿਪ ਦੇ ਅੱਜ ਪੂਲ ਮੈਚਾਂ ਦੌਰਾਨ ਹੋਏ ਸਾਫਟਬਾਲ ਦੇ ਨਾਕ ਆਊਟ ਦੇ ਸਖ਼ਤ ਮੁਕਾਬਲਿਆਂ 'ਚੋਂ ਵੱਖ-ਵੱਖ ...

ਪੂਰੀ ਖ਼ਬਰ »

ਫੈਡ ਕੱਪ : ਸਾਨੀਆ ਤੇ ਅੰਕਿਤਾ ਨੇ ਭਾਰਤ ਨੂੰ ਦਿਵਾਈ ਜਿੱਤ

ਦੁਬਈ, 6 ਮਾਰਚ (ਏਜੰਸੀ)- ਸਟਾਰ ਖਿਡਾਰਨ ਸਾਨੀਆ ਮਿਰਜ਼ਾ ਅਤੇ ਅੰਕਿਤਾ ਰੈਨਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਕੋਰੀਆ ਨੂੰ ਵੀਰਵਾਰ ਨੂੰ ਫੈਡ ਕੱਪ ਏਸ਼ੀਆ/ਓਸਨੀਆ ਜ਼ੋਨ ਗਰੁੱਪ ਇਕ ਮੁਕਾਬਲੇ 'ਚ 2-1 ਨਾਲ ਹਰਾਇਆ | ਭਾਰਤ ਨੂੰ ਆਪਣੇ ਪਹਿਲੇ ਮੁਕਾਬਲੇ 'ਚ ਚੀਨ ਤੋਂ 0-3 ...

ਪੂਰੀ ਖ਼ਬਰ »

ਚੰਗੇ ਖਿਡਾਰੀਆਂ ਨੂੰ ਅੱਗੇ ਲਿਆਉਣਾ ਹੀ ਮੁੱਖ ਮਕਸਦ-ਹਰਵਿੰਦਰ ਸਿੰਘ

ਅੰਮਿ੍ਤਸਰ, 6 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਹਾਲ 'ਚ ਹੀ ਭਾਰਤੀ ਕਿ੍ਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਵਲੋਂ ਭਾਰਤੀ ਕਿ੍ਕਟ ਟੀਮ ਦੀ ਚੋਣ ਕਮੇਟੀ 'ਚ ਮੈਂਬਰ ਨਿਯੁਕਤ ਕੀਤੇ ਗਏ ਸਾਬਕਾ ਤੇਜ਼ ਗੇਂਦਬਾਜ਼ ਹਰਵਿੰਦਰ ਸਿੰਘ ਸ਼ੁੱਕਰਵਾਰ ਨੂੰ ਆਪਣੇ ਗ੍ਰਹਿ ਅੰਮਿ੍ਤਸਰ ...

ਪੂਰੀ ਖ਼ਬਰ »

ਪਤਨੀ ਦੀ ਹੌਸਲਾ ਅਫ਼ਜਾਈ ਲਈ ਸਟਾਰਕ ਨੇ ਛੱਡਿਆ ਅਫ਼ਰੀਕੀ ਦੌਰਾ

ਨਵੀਂ ਦਿੱਲੀ, 6 ਮਾਰਚ (ਏਜੰਸੀ)- ਆਸਟ੍ਰੇਲੀਆ ਟੀਮ ਨੇ ਵੀਰਵਾਰ ਨੂੰ ਡਕਵਰਥ ਲੂਈਸ ਨਿਯਮ ਤਹਿਤ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ 'ਚ ਜਗ੍ਹਾ ਬਣਾਈ | ਉਹ 8 ਮਾਰਚ ਨੂੰ ਿਖ਼ਤਾਬੀ ਮੁਕਾਬਲੇ 'ਚ ਭਾਰਤੀ ਟੀਮ ਨਾਲ ਭਿੜੇਗੀ | ਇਸ ਖ਼ਾਸ ਮੌਕੇ ...

ਪੂਰੀ ਖ਼ਬਰ »

ਆਪਣੇ ਜਨਮ ਦਿਨ 'ਤੇ ਵਿਸ਼ਵ ਕੱਪ 'ਚ ਕਪਤਾਨੀ ਕਰਨ ਵਾਲੀ ਪਹਿਲੀ ਖਿਡਾਰਨ ਬਣੇਗੀ ਹਰਮਨਪ੍ਰੀਤ ਕੌਰ

ਨਵੀਂ ਦਿੱਲੀ, 6 ਮਾਰਚ (ਏਜੰਸੀ)- ਅੰਤਰਰਾਸ਼ਟਰੀ ਕ੍ਰਿਕਟ ਕੌਾਸਲ (ਆਈ. ਸੀ. ਸੀ.) ਮਹਿਲਾ ਟੀ-2020 ਦਾ ਫਾਈਨਲ ਮੁਕਾਬਲਾ ਹਰਮਨਪ੍ਰੀਤ ਕੌਰ ਲਈ ਬਹੁਤ ਹੀ ਖ਼ਾਸ ਹੈ | ਭਾਰਤ ਿਖ਼ਤਾਬ ਤੋਂ ਬੱਸ ਇਕ ਕਦਮ ਦੂਰ ਹੈ | ਦੇਖਣਾ ਹੋਵੇਗਾ ਕਿ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਇਸ ਿਖ਼ਤਾਬ ...

ਪੂਰੀ ਖ਼ਬਰ »

ਸ਼ਤਰੰਜ ਉਲੰਪਿਆਡ 'ਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੇ ਆਨੰਦ, ਹੰਪੀ

ਚੇਨਈ, 6 ਮਾਰਚ (ਏਜੰਸੀ)- 5 ਵਾਰ ਦੇ ਵਿਸ਼ਵ ਚੈਂਪੀਅਨ ਵਿਸ਼ਵਨਾਥਨ ਆਨੰਦ ਅਗਸਤ 'ਚ ਮਾਸਕੋ 'ਚ ਹੋਣ ਵਾਲੇ 44ਵੇਂ ਸ਼ਤਰੰਜ ਉਲੰਪਿਆਡ 'ਚ ਭਾਰਤੀ ਟੀਮ ਦੀ ਅਗਵਾਈ ਕਰਨਗੇ ਅਤੇ ਪੁਰਸ਼ ਟੀਮ ਨੂੰ ਮਹਾਨ ਖਿਡਾਰੀ ਵਲਾਦੀਮੀਰ ਕ੍ਰੈਮਨਿਕ ਸਿਖਲਾਈ ਦੇਣਗੇ | ਦੁਨੀਆ ਦੀ ਦੂਜੇ ਨੰਬਰ ...

ਪੂਰੀ ਖ਼ਬਰ »

ਸ਼ੈਫਾਲੀ ਤੇ ਮੰਧਾਨਾ ਖ਼ਿਲਾਫ਼ ਗੇਂਦਬਾਜ਼ੀ ਕਰਨ ਤੋਂ ਡਰੀ ਮੇਗਨ ਸਕਟ

ਸਿਡਨੀ, 6 ਮਾਰਚ (ਏਜੰਸੀ)- ਆਸਟ੍ਰੇਲੀਆ ਦੀ ਮੇਗਨ ਸਕਟ ਦੀਆਂ ਗੇਂਦਾਂ 'ਤੇ ਸ਼ੈਫਾਲੀ ਵਰਮਾ ਅਤੇ ਸਮ੍ਰਿਤੀ ਮੰਧਾਨਾ ਨੇ ਜ਼ਬਰਦਸਤ ਸ਼ਾਟਾਂ ਲਗਾਈਆਂ ਸਨ, ਜਿਸ ਕਾਰਨ ਇਸ ਤੇਜ਼ ਗੇਂਦਬਾਜ਼ ਨੂੰ ਭਾਰਤ ਖ਼ਿਲਾਫ਼ ਖੇਡਣਾ ਪਸੰਦ ਨਹੀਂ ਹੈ। ਉਹ ਐਤਵਾਰ ਨੂੰ ਹੋਣ ਵਾਲੇ ਆਈ.ਸੀ.ਸੀ. ਮਹਿਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX