ਤਾਜਾ ਖ਼ਬਰਾਂ


ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  17 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  16 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  38 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  37 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  56 minutes ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  23 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 1 hour ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 2 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  1 minute ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਫੱਗਣ ਸੰਮਤ 551

ਮਾਨਸਾ

ਹਨੇਰੀ ਨਾਲ ਪਏ ਲਗਾਤਾਰ ਮੀਂਹ ਕਾਰਨ ਜ਼ਿਲੇ੍ਹ 'ਚ ਬਹੁਤੀ ਥਾਈਾ ਕਣਕਾਂ ਧਰਤੀ 'ਤੇ ਵਿਛੀਆਂ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 6 ਮਾਰਚ-ਲਗਾਤਾਰ ਪਏ ਮੀਂਹ ਤੇ ਹਨੇਰੀ ਕਾਰਨ ਜ਼ਿਲੇ੍ਹ ਦੇ ਤਕਰੀਬਨ ਸਾਰੇ ਹੀ ਪਿੰਡਾਂ 'ਚ ਕਣਕ ਧਰਤੀ 'ਤੇ ਵਿਛਣ ਕਾਰਨ ਕਿਤੇ ਥੋੜ੍ਹਾ ਤੇ ਕਿਤੇ ਜ਼ਿਆਦਾ ਨੁਕਸਾਨ ਹੋਣ ਦਾ ਅਨੁਮਾਨ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਗੋਰਾ ਸਿੰਘ ਭੈਣੀ ਨੇ ਕਿਹਾ ਕਿ ਮੀਂਹ ਕਾਰਨ ਕਣਕ ਦੀ ਫ਼ਸਲ ਨੂੰ ਲਾਭ ਘੱਟ ਤੇ ਨੁਕਸਾਨ ਜ਼ਿਆਦਾ ਹੋਇਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸਰਵੇ ਕਰ ਕੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਵੇ | ਦੂਸਰੇ ਪਾਸੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਰਾਮ ਸਰੂਪ ਨੇ ਕਿਹਾ ਕਿ ਜਿੱਥੇ ਕਿਤੇ ਕਣਕ ਦੀ ਫ਼ਸਲ ਨੂੰ ਪਾਣੀ ਲੱਗਿਆ ਹੈ ਉੱਥੇ ਕਣਕ ਡਿੱਗਣ ਦਾ ਅੰਦੇਸ਼ਾ ਹੈ ਪਰ ਸਮੁੱਚੇ ਰੂਪ 'ਚ ਮੀਂਹ ਨਾਲ ਕਣਕ ਦੀ ਫ਼ਸਲ ਨੂੰ ਲਾਭ ਪੱੁਜੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੌਸਮ ਨੂੰ ਵੇਖਦਿਆਂ ਹਾਲ ਦੀ ਘੜੀ ਕਣਕ ਨੂੰ ਪਾਣੀ ਨਾ ਲਗਾਉਣ |
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ
ਨੇੜਲੇ ਪਿੰਡ ਆਦਮਕੇ ਵਿਖੇ ਮੀਂਹ ਪੈਣ ਕਾਰਨ ਛੱਤ ਡਿੱਗ ਗਈ, ਜਿਸ ਹੇਠਾਂ ਆ ਕੇ ਇਕ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਕਰਮਜੀਤ ਕੌਰ (50) ਜਿਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ, ਆਪਣੀ 14 ਵਰਿ੍ਹਆਂ ਦੀ ਧੀ ਅਤੇ ਦਿਉਰ ਜਿਸ ਦੀ ਮੌਤ ਹੋ ਚੁੱਕੀ ਹੈ, ਦੇ 4 ਬੱਚਿਆਂ ਦਾ ਪਾਲਣ ਪੋਸ਼ਣ ਕਰ ਰਹੀ ਸੀ | ਲਗਾਤਾਰ ਤੇਜ਼ ਮੀਂਹ ਕਾਰਨ ਛੱਤ ਡਿੱਗ ਗਈ, ਜੋ ਉਸ ਦੀ ਮੌਤ ਦਾ ਕਾਰਨ ਬਣ ਗਈ |
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ
ਸਥਾਨਕ ਸ਼ਹਿਰ ਦੇ ਬਾਹਰਲੇ ਪਾਸੇ ਬਣ ਰਹੇ ਨੈਸ਼ਨਲ ਹਾਈਵੇ ਐਨ. ਐਚ. 148 ਬੀ. ਉੱਪਰ ਧੀਮੀ ਰਫ਼ਤਾਰ ਨਾਲ ਚੱਲ ਰਹੇ ਨਿਰਮਾਣ ਕਾਰਜ ਕਾਰਨ ਬਰਸਾਤ ਦੇ ਚੱਲਦਿਆਂ ਸੜਕ ਦੇ ਆਸ ਪਾਸ ਦੇ ਖੇਤਰਾਂ 'ਚ ਕਿਸਾਨਾਂ ਦੀ ਖੜ੍ਹੀ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਅਤੇ ਆਵਾਜਾਈ 'ਚ ਵੀ ਵਿਘਨ ਪਿਆ | ਪਿੰਡ ਗੁਰਨੇ ਕਲਾਂ, ਬੋੜਾਵਾਲ ਅਤੇ ਹੋਰਨਾਂ ਕਈ ਪਿੰਡਾਂ ਵਿਚੋਂ ਲੰਘਦੀ ਇਸ ਹਾਈਵੇ ਸੜਕ ਦੇ ਨਿਰਮਾਣ ਸਮੇਂ ਚੱਲ ਰਹੀ ਧੀਮੀ ਗਤੀ ਕਾਰਨ ਬਰਸਾਤੀ ਪਾਣੀ ਘਰਾਂ ਤੱਕ ਵੀ ਮਾਰ ਕਰ ਚੁੱਕਾ ਹੈ | ਗੁਰੂ ਨਾਨਕ ਕਾਲਜ ਬੁਢਲਾਡਾ ਦੇ ਮੁੱਖ ਗੇਟ ਅੱਗੇ ਬਰਸਾਤੀ ਪਾਣੀ ਰੁਕਣ ਕਾਰਨ ਦਲਦਲ ਬਣ ਗਿਆ ਹੈ | ਜੇਕਰ ਸਬੰਧਿਤ ਵਿਭਾਗ ਵਲੋਂ ਇਸ ਪਾਸੇ ਵੱਲ ਫ਼ੌਰੀ ਧਿਆਨ ਨਾ ਦਿੱਤਾ ਗਿਆ ਤਾਂ ਸੜਕਾਂ ਦੇ ਕਿਨਾਰੇ ਖੜ੍ਹੀ ਹਜ਼ਾਰਾਂ ਏਕੜ ਕਣਕ ਦਾ ਨੁਕਸਾਨ ਕਿਸਾਨਾਂ ਨੂੰ ਸਹਿਣਾ ਪਵੇਗਾ |
ਸਮੱਸਿਆ ਦੇ ਜਲਦ ਹੱਲ ਲਈ ਕੀਤੀ ਹਦਾਇਤ-ਐਸ. ਡੀ. ਐਮ.
ਐਸ. ਡੀ. ਐਮ. ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ | ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਕਾਸੀ ਨਾਲੀਆਂ ਅਤੇ ਬਰਾਂਚ ਲਾਈਨਾਂ ਸਬੰਧੀ ਆ ਰਹੀ ਸਮੱਸਿਆ ਨੂੰ ਜਲਦ ਹੱਲ ਕਰਨ, ਤਾਂ ਜੋ ਕਿਸਾਨਾਂ ਦੀ ਖੜ੍ਹੀ ਕਣਕ ਦਾ ਨੁਕਸਾਨ ਨਾ ਹੋਵੇ |
ਬਰੇਟਾ ਤੋਂ ਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ
ਇਸ ਖੇਤਰ 'ਚ ਬੀਤੀ ਰਾਤ ਤੋਂ ਪੈ ਰਹੀ ਭਰਵੀਂ ਬਾਰਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਵੱਡਾ ਨੁਕਸਾਨ ਹੋ ਗਿਆ ਹੈ | ਜਿਨ੍ਹਾਂ ਕਿਸਾਨਾਂ ਨੇ ਕੁਝ ਦਿਨ ਪਹਿਲਾਂ ਹੀ ਪਾਣੀ ਲਗਾਇਆ ਸੀ, ਨੂੰ ਪੂਰੀ ਤਰ੍ਹਾਂ ਧਰਤੀ 'ਤੇ ਵਿਛਾ ਦਿੱਤਾ | ਕਿਸਾਨਾਂ ਦਾ ਕਹਿਣਾ ਹੈ ਕਿ ਬਾਰਸ਼ ਅਤੇ ਗੜੇਮਾਰੀ ਕਾਰਨ ਕਣਕ ਦੇ ਝਾੜ 'ਤੇ ਮਾੜਾ ਅਸਰ ਪਵੇਗਾ | ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰਾਮਫਲ ਸਿੰਘ ਚੱਕ ਅਲੀਸ਼ੇਰ, ਕਿਸਾਨ ਬਲਜਿੰਦਰ ਸਿੰਘ ਅਤੇ ਅਜੈਬ ਸਿੰਘ ਨੇ ਦੱਸਿਆ ਕਿ ਸਰੋਂ੍ਹ, ਸਬਜ਼ੀਆਂ ਅਤੇ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ |
ਭੀਖੀ ਤੋਂ ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ ਅਨੁਸਾਰ
ਬੀਤੀ ਰਾਤ ਤੋਂ ਕਸਬੇ ਅਤੇ ਆਸ-ਪਾਸ ਦੇ ਪਿੰਡਾਂ 'ਚ ਰੁਕ ਰੁਕ ਕੇ ਪੈ ਰਹੇ ਮੀਂਹ ਅਤੇ ਚੱਲ ਰਹੀਆਂ ਤੇਜ਼ ਹਵਾਵਾਂ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਝੋਨੇ ਦਾ ਝਾੜ ਘਟਣ ਕਾਰਨ ਕਿਸਾਨਾਂ ਨੂੰ ਵੱਡੀ ਆਰਥਿਕ ਮਾਰ ਪਈ ਹੈ ਅਤੇ ਹੁਣ ਜਦੋਂ ਕਣਕ ਦੀ ਬੱਲੀ 'ਚ ਦਾਣਾ ਬਣਿਆ ਹੋਇਆ ਹੈ ਤਾਂ ਤੇਜ਼ ਹਵਾਵਾਂ ਨਾਲ ਪਾਣੀ ਲੱਗੀਆਂ ਕਣਕਾਂ ਧਰਤੀ 'ਤੇ ਵਿਛ ਗਈਆਂ ਹਨ |

ਮੀਂਹ ਤੇ ਤੇਜ਼ ਝੱਖੜ ਕਾਰਨ ਕਿਸਾਨ ਦੀ ਮੌਤ

ਮਹਿਮਾ ਸਰਜਾ, 6 ਮਾਰਚ (ਬਲਦੇਵ ਸੰਧੂ)-ਬੀਤੀ ਰਾਤ ਤੇਜ਼ ਮੀਂਹ ਝੱਖੜ ਆਉਣ ਕਾਰਨ ਪਿੰਡ ਮਹਿਮਾ ਸਵਾਈ ਦੇ ਇਕ ਕਿਸਾਨ ਦੀ ਖੇਤ 'ਚ ਕਣਕ ਨੂੰ ਪਾਣੀ ਲਾਉਂਦੇ ਸਮੇਂ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ | ਸਾਬਕਾ ਸਰਪੰਚ ਰਾਜਾ ਸਿੰਘ ਨੇ ਦੱਸਿਆ ਕਿ ਕਿਸਾਨ ਜਗਸੀਰ ...

ਪੂਰੀ ਖ਼ਬਰ »

ਦੋਧੀ ਯੂਨੀਅਨ ਵਲੋਂ ਅੰਗਹੀਣ ਜਾਂਚ ਕੈਂਪ ਅੱਜ

ਬੁਢਲਾਡਾ, 6 ਮਾਰਚ (ਨਿ. ਪ. ਪ.)-ਦੋਧੀ ਯੂਨੀਅਨ ਬੁਢਲਾਡਾ ਵਲੋਂ ਸਰਬਤ ਦੇ ਭਲੇ ਲਈ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਰਖਾਏ ਅਖੰਡ ਪਾਠ ਦੇ ਭੋਗ ਮੌਕੇ 7 ਮਾਰਚ ਨੂੰ ਸਵੇਰੇ 11 ਵਜੇ ਪੀ.ਜੀ.ਆਈ. ਚੰਡੀਗੜ੍ਹ ਦੀ ਟੀਮ ਵਲੋਂ ਅੰਗਹੀਣ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਅੱਗ ਨਾਲ਼ ਨੁਕਸਾਨੀ ਕਣਕ ਦਾ ਮੁਆਵਜ਼ਾ ਹੋਇਆ ਜਾਰੀ-ਵਿਧਾਇਕ ਬੁੱਧ ਰਾਮ

ਬਰੇਟਾ, 6 ਮਾਰਚ (ਜੀਵਨ ਸ਼ਰਮਾ)-ਪਿਛਲੇ ਸਾਲ ਅੱਗ ਨਾਲ਼ ਨੁਕਸਾਨੀ ਕਣਕ ਦੀ ਫ਼ਸਲ ਦਾ ਮੁਆਵਜ਼ਾ ਪੀੜਤ ਕਿਸਾਨਾਂ ਨੂੰ ਮੁਹੱਈਆ ਕਰਵਾ ਦਿੱਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਪਿ੍੍ਰ: ਬੁੱਧ ਰਾਮ ਨੇ ਦੱਸਿਆ ਕਿ ਸੈਸ਼ਨ ਦੌਰਾਨ ਉਨ੍ਹਾਂ ਵਲ਼ੋਂ ਸਾਲ 2019 ...

ਪੂਰੀ ਖ਼ਬਰ »

ਅਜੋਕੇ ਸਮੇਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਫ਼ਿਲਾਸਫ਼ੀ ਵਿਸ਼ੇ 'ਤੇ ਸੈਮੀਨਾਰ

ਬੁਢਲਾਡਾ, 6 ਮਾਰਚ (ਸਵਰਨ ਸਿੰਘ ਰਾਹੀ)-ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਅਤੇ ਆਈ. ਜ਼ੀ. ਐਨ. ਸੀ. ਏ. ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਅਜੋਕੇ ਸਮੇਂ 'ਚ ਗੁਰੂ ਨਾਨਕ ...

ਪੂਰੀ ਖ਼ਬਰ »

ਖੀਵਾ ਕਲਾਂ 'ਚ ਕਰੰਟ ਲੱਗਣ ਕਾਰਨ ਬਲਦ ਦੀ ਮੌਤ

ਭੀਖੀ, 6 ਮਾਰਚ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਖੀਵਾ ਕਲਾਂ ਵਿਖੇ ਕਰੰਟ ਲੱਗਣ ਕਾਰਨ ਬਲਦ ਦੀ ਮੌਤ ਹੋ ਗਈ ਜਦਕਿ ਹਾਦਸੇ 'ਚ ਬਲਦ ਰੇਹੜੀ ਚਾਲਕ ਦੇ ਸੱਟਾਂ ਲੱਗੀਆਂ ਹਨ | ਕਿਸਾਨ ਹਰਦੇਵ ਸਿੰਘ ਨੇ ਦੱਸਿਆ ਕਿ ਦੁਪਹਿਰ ਵੇਲੇ ਉਸ ਦਾ ਨੌਕਰ ਮੱਘਰ ਸਿੰਘ ਬਲਦ ਰੇਹੜੀ ਹਰਾ ...

ਪੂਰੀ ਖ਼ਬਰ »

80 ਫ਼ੀਸਦੀ ਅੰਗਹੀਣ ਹੁੰਦਿਆਂ ਵੀ ਹੋਰਨਾਂ ਲਈ ਪ੍ਰੇਰਨਾ ਸਰੋਤ ਬਣੀ ਰਾਣੀ ਕੌਰ

ਬੁਢਲਾਡਾ, 6 ਮਾਰਚ (ਸਵਰਨ ਸਿੰਘ ਰਾਹੀ)-ਐਸ. ਡੀ. ਐਮ. ਦਫ਼ਤਰ ਬੁਢਲਾਡਾ ਦੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੀ ਰਾਣੀ ਕੌਰ ਦੋਵੇਂ ਲੱਤਾਂ ਤੋਂ 80 ਫ਼ੀਸਦੀ ਅੰਗਹੀਣ ਹੋਣ ਦੇ ਬਾਵਜੂਦ ਜਿੱਥੇ ਆਪਣੀ ਸਰਕਾਰੀ ਦਫ਼ਤਰੀ ਸੇਵਾ ਪੂਰੀ ਤਨਦੇਹੀ ਨਾਲ ਕਰ ਰਹੀ ਹੈ ਉੱਥੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਸਿਵਲ ਪ੍ਰਸ਼ਾਸਨ ਹਰ ਸਹਿਯੋਗ ਕਰੇਗਾ-ਡਿਪਟੀ ਕਮਿਸ਼ਨਰ

ਮਾਨਸਾ, 6 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਉਦੋਂ ਹੋਰ ਬਲ ਮਿਲਿਆ ਜਦੋਂ ਨਵੇਂ ਆਏ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਇਸ ਮੁਹਿੰਮ ਨੂੰ ਸਿਵਲ ਪ੍ਰਸ਼ਾਸਨ ...

ਪੂਰੀ ਖ਼ਬਰ »

ਕੱਲ੍ਹ ਦੇ ਸਮੂਹਿਕ ਵਿਆਹਾਂ ਸਬੰਧੀ ਡਿਊਟੀਆਂ ਲਗਾਈਆਂ

ਬੁਢਲਾਡਾ, 6 ਮਾਰਚ (ਨਿ. ਪ. ਪ.)-ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ 8 ਮਾਰਚ ਨੂੰ ਔਰਤ ਦਿਵਸ ਮੌਕੇ ਵਿਧਵਾ, ਆਸ਼ਰਿਤ ਅਤੇ ਹੋਰਨਾਂ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕਰਵਾਏ ਜਾ ਰਹੇ ਤੀਜੇ ਸਾਲਾਨਾ ਸਮੂਹਿਕ ਵਿਆਹ ਸਮਾਗਮ ਲਈ ਸੰਸਥਾ ਦੇ ਵਰਕਰਾਂ ਅਤੇ ...

ਪੂਰੀ ਖ਼ਬਰ »

ਨਰਮੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਏ. ਡੀ. ਸੀ. ਵਲੋਂ ਅਧਿਕਾਰੀਆਂ ਨਾਲ ਇਕੱਤਰਤਾ

ਮਾਨਸਾ, 6 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਨਰਮੇ ਦੀ ਫ਼ਸਲ ਸਬੰਧੀ ਅਗੇਤੇ ਪ੍ਰਬੰਧਾਂ ਅਤੇ ਯੋਜਨਾਬੰਦੀ ਦੀ ਇਕੱਤਰਤਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਦੀਨਾਂ ਨੂੰ ...

ਪੂਰੀ ਖ਼ਬਰ »

ਪ੍ਰੀਖਿਆਵਾਂ ਦੇ ਦਿਨਾਂ 'ਚ ਵੀ ਵੱਜ ਰਹੇ ਨੇ ਉੱਚੀ ਆਵਾਜ਼ 'ਚ ਸਪੀਕਰ, ਪ੍ਰਸ਼ਾਸਨ ਬੇਵੱਸ

ਭੀਖੀ, 6 ਮਾਰਚ (ਬਲਦੇਵ ਸਿੰਘ ਸਿੱਧੂ)-ਵਿਦਿਆਰਥੀਆਂ ਦਾ ਸਵੇਰੇ ਅਤੇ ਸ਼ਾਮ ਨੂੰ ਪੜ੍ਹਨ ਦਾ ਸਮਾਂ ਹੁੰਦਾ ਹੈ | ਕਸਬੇ ਦੇ ਸਾਰੇ ਧਾਰਮਿਕ ਸਥਾਨਾਂ ਦੇ ਸਪੀਕਰਾਂ ਤੋਂ ਕੰਨ ਪਾੜਵੀਆਂ ਆਵਾਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਜਿਨ੍ਹਾਂ ਤੋਂ ਬਹੁਤ ਜ਼ਿਆਦਾ ਸ਼ੋਰ ...

ਪੂਰੀ ਖ਼ਬਰ »

18 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਪਰਚਾ ਦਰਜ

ਰਾਮਪੁਰਾ ਫੂਲ , 6 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ 18 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਪਰਚਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਚਰਨਜੀਤ ਸ਼ਰਮਾ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਪੁੱਤਰ ਠਾਣਾ ...

ਪੂਰੀ ਖ਼ਬਰ »

ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਕਣਕ ਅਤੇ ਸਰ੍ਹੋਂ ਦੀਆਂ ਫ਼ਸਲਾਂ ਵਿਛੀਆਂ

ਰਾਮਾਂ ਮੰਡੀ, 6 ਮਾਰਚ (ਤਰਸੇਮ ਸਿੰਗਲਾ)-ਬੀਤੀ ਸਾਰੀ ਰਾਤ ਅਤੇ ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਅਤੇ ਚੱਲੀਆਂ ਤੇਜ਼ ਹਵਾਵਾਂ ਨਾਲ ਆਸ-ਪਾਸ ਦੇ ਸਮੂਹ ਪਿੰਡਾਂ ਰਾਮਸਰਾ, ਤਰਖਾਣਵਾਲਾ, ਮਲਕਾਣਾ, ਚਾਰੇ ਬੰਗੀਆਂ, ਜੱਜਲ, ਕਮਾਲੂ, ਗਿਆਨਾ, ਸੇਖੂ, ਮਾਨਵਾਲਾ, ਮੱਲਵਾਲਾ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਔਰਤ ਦੀ ਮੌਤ

ਲਹਿਰਾ ਮੁਹੱਬਤ, 6 ਮਾਰਚ (ਸੁਖਪਾਲ ਸਿੰਘ ਸੁੱਖੀ)-ਅੱਜ ਦੇਰ ਸ਼ਾਮ ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ ਮਾਰਗ 'ਤੇ ਸਥਿਤ ਸਾਹਮਣੇ ਥਰਮਲ ਮਾਰਕੀਟ ਤੋਂ ਸੜਕ ਪਾਰ ਕਰਦੀ ਔਰਤ ਬਿਮਲਾ ਦੇਵੀ ਪਤਨੀ ਬਾਬੂ ਲਾਲ ਵਾਸੀ ਲਹਿਰਾ ਮੁਹੱਬਤ ਨੂੰ ਤੇਜ਼ ਰਫ਼ਤਾਰ ਨਾਲ ਰਾਮਪੁਰਾ ਸਾਈਡ ...

ਪੂਰੀ ਖ਼ਬਰ »

ਵਿਰਕ ਖ਼ੁਰਦ ਨੇੜੇ ਕੋਟਭਾਈ ਰਜਬਾਹਾ ਤੇ ਕੱਸੀ 'ਚ ਪਾੜ ਪੈਣ ਕਾਰਨ 300 ਏਕੜ ਕਣਕ ਦੀ ਫ਼ਸਲ ਬਰਬਾਦ

ਬੱਲੂਆਣਾ, 6 ਮਾਰਚ (ਗੁਰਨੈਬ ਸਾਜਨ)-ਬਠਿੰਡਾ ਦੇ ਪਿੰਡ ਵਿਰਕ ਖ਼ੁਰਦ ਦੇ ਆਲੇ ਦੁਆਲੇ ਵਗਦਾ ਕੋਟਭਾਈ ਰਜਬਾਹਾ ਅਤੇ ਕੱਸੀ ਟੁੱਟਣ ਨਾਲ ਕਿਸਾਨਾਂ ਦੀ 300 ਏਕੜ ਫ਼ਸਲ ਖ਼ਰਾਬ ਹੋਣ ਦਾ ਸਮਾਚਾਰ ਮਿਲਿਆ ਹੈ¢ ਅੱਜ ਸਵੇਰੇ ਜਿਉਂ ਹੀ ਕਿਸਾਨਾਂ ਨੂੰ ਕੋਟਭਾਈ ਰਜਵਾਹੇ 'ਚ ਪਾੜ ਪਏ ...

ਪੂਰੀ ਖ਼ਬਰ »

ਮਾਈਨਰ ਵਿਚ ਪਾੜ ਪੈਣ ਨਾਲ ਕਣਕ ਦੀ ਖੜ੍ਹੀ ਫ਼ਸਲ 'ਚ ਭਰਿਆ ਪਾਣੀ

ਸੰਗਤ ਮੰਡੀ, 6 ਮਾਰਚ (ਸ਼ਾਮ ਸੁੰਦਰ ਜੋਸ਼ੀ)-ਸੰਗਤ ਬਲਾਕ ਦੇ ਪਿੰਡ ਮਹਿਤਾ ਵਿਚੋਂ ਲੰਘਦੇ ਮਹਿਤਾ ਮਾਈਨਰ ਵਿਚ ਪਾੜ੍ਹ ਪੈਣ ਨਾਲ ਦਰਜਨਾਂ ਕਿਸਾਨਾਂ ਦੀ ਦਰਜਨਾਂ ਏਕੜ ਕਣਕ ਦੀ ਖੜ੍ਹੀ ਫ਼ਸਲ ਵਿਚ ਪਾਣੀ ਭਰ ਗਿਆ | ਪਾੜ 35 ਤੋਂ 40 ਫੁੱਟ ਲੰਬਾ ਦੱਸਿਆ ਜਾ ਰਿਹਾ ਹੈ | ਕਿਸਾਨਾਂ ...

ਪੂਰੀ ਖ਼ਬਰ »

ਰਾਮਪੁਰਾ ਫੂਲ ਹਲਕੇ 'ਚ ਹਜ਼ਾਰਾਂ ਗ਼ਰੀਬ ਲਾਭਪਾਤਰੀਆਂ ਦੇ ਨੀਲੇ ਕਾਰਡ ਕੱਟੇ

ਰਾਮਪੁਰਾ ਫੂਲ, 6 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਫੂਲ ਵਿਚ ਹਜ਼ਾਰਾਂ ਗ਼ਰੀਬ ਲੋਕ ਆਟਾ-ਦਾਲ ਸਕੀਮ ਤੋਂ ਵਾਂਝੇ ਹੋ ਗਏ ਹਨ | ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਰਾਮਪੁਰਾ ਨੇ ਇਸ ਖੇਤਰ ਦੇ 7 ਹਜ਼ਾਰ ਲੋਕਾਂ ਦੇ ਨੀਲੇ ਕਾਰਡਾਂ ਨੂੰ ਰੱਦ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਫੂਲ ਵਿਖੇ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕਤਾ ਕੈਂਪ

ਰਾਮਪੁਰਾ ਫੂਲ, 6 ਮਾਰਚ (ਗੁਰਮੇਲ ਸਿੰਘ ਵਿਰਦੀ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੀਆਂ ਫੂਲ ਟਾਊਨ ਵਿਖੇ ਮਾਨਵ ਸੇਵਾ ਸੁਸਾਇਟੀ ਮਹਿਰਾਜ, ਸਿਹਤ ਵਿਭਾਗ ਪੰਜਾਬ, ਭਗਤਾ, ਸਾਂਝ ਕੇਂਦਰ ਫੂਲ ਵਲੋਂ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਮਾਮੂਲੀ ਮੀਂਹ ਨਾਲ ਮੌੜ ਮੰਡੀ ਬੱਸ ਅੱਡੇ ਦੀ ਬਾਹਰਲੀ ਸੜਕ ਦਾ ਮਾੜਾ ਹਾਲ

ਮੌੜ ਮੰਡੀ, 6 ਮਾਰਚ (ਲਖਵਿੰਦਰ ਸਿੰਘ ਮੌੜ)-ਸਥਾਨਕ ਟਰੱਕ ਯੂਨੀਅਨ ਤੋਂ ਬੱਸ ਅੱਡਾ ਵੱਲ ਜਾਣ ਵਾਲੀ ਸੜਕ ਦਾ ਇੰਨਾ ਬੁਰਾ ਹਾਲ ਹੈ ਕਿ ਇੱਥੋਂ ਮਸ਼ੀਨਰੀ ਲੈ ਕੇ ਲੰਘਣਾ ਤਾਂ ਦੂਰ ਦੀ ਗੱਲ ਇੱਥੇ ਪੈਦਲ ਲੰਘਣਾ ਵੀ ਦੁਸ਼ਵਾਰੀਆਂ ਤੋਂ ਘੱਟ ਨਹੀਂ | ਸਥਾਨਕ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਸੇਵਾਮੁਕਤ ਮੁੱਖ ਅਧਿਆਪਕਾ ਦੇਵਿੰਦਰ ਕੌਰ ਦਾ ਸਨਮਾਨ

ਕੋਟਸ਼ਮੀਰ, 6 ਮਾਰਚ (ਰਣਜੀਤ ਸਿੰਘ ਬੁੱਟਰ)-ਸਰਕਾਰੀ ਪ੍ਰਾਇਮਰੀ ਜੱਸੀ ਪੌ ਵਾਲੀ ਤੋਂ ਮੁੱਖ ਅਧਿਆਪਕਾ ਦੇ ਪਦ ਤੋਂ ਸੇਵਾਮੁਕਤ ਹੋਏ ਮੈਡਮ ਦੇਵਿੰਦਰ ਕੌਰ ਦਾ ਅਧਿਆਪਕ ਭਲਾਈ ਸੰਸਥਾ ਤਲਵੰਡੀ ਸਾਬੋ ਵਲੋਂ ਸਨਮਾਨ ਕੀਤਾ ਗਿਆ | ਸੰਸਥਾ ਦੇ ਡੈਲੀਗੇਟ ਰਣਵੀਰ ਸਿੰਘ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦਾ ਮਿਡ ਡੇਅ ਮੀਲ ਕੁੱਕ ਵਰਕਰਾਂ ਦੀਆਂ ਤਨਖ਼ਾਹਾਂ ਬਾਰੇ ਦਿੱਤਾ ਬਿਆਨ ਗ਼ੈਰਜ਼ਿੰਮੇਵਾਰੀ ਵਾਲਾ-ਸਿਵੀਆ

ਬਠਿੰਡਾ, 6 ਮਾਰਚ (ਅਵਤਾਰ ਸਿੰਘ)-ਇਸਤਰੀ ਦਿਵਸ ਦੇ ਮੌਕੇ 'ਤੇ ਸੰਗਰੂਰ ਵਿਖੇ ਡੈਮੋਕੇ੍ਰਟਿਕ ਮਿਡ ਡੇ ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਮਿਡ ਡੇ ਮੀਲ ਕੁੱਕ ਬੀਬੀਆਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਦੀ ਸੰਗਰੂਰ ਵਿਖੇ ਸਥਿਤ ਕੋਠੀ ਅੱਗੇ ਰੱਖੇ ਰੋਸ ...

ਪੂਰੀ ਖ਼ਬਰ »

ਉਦਯੋਗਪਤੀ ਗੁਰਤੇਜ ਸ਼ਰਮਾ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤ

ਰਾਮਪੁਰਾ ਫੂਲ, 6 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਅਧਿਆਪਕ ਆਗੂ ਹਰਿੰਦਰ ਬੱਲੀ, ਉਦਯੋਗਪਤੀ ਗੁਰਤੇਜ ਸ਼ਰਮਾ ਅਤੇ ਐਨ. ਆਰ. ਆਈ. ਦਰਸ਼ਨ ਸਰਮਾ ਨੂੰ ਗਹਿਰਾ ਸਦਮਾ ਲੱਗਾ ਹੈ, ਕਿਉਂਕਿ ਉਨ੍ਹਾਂ ਦੇ ਵੱਡੇ ਭਰਾ ਸ਼ਿੰਦਰਪਾਲ ਸ਼ਰਮਾ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ | ...

ਪੂਰੀ ਖ਼ਬਰ »

ਅਮਿਤ ਰਤਨ ਕੋਟਫੱਤਾ ਵਲੋਂ ਪਿੰਡਾਂ ਦਾ ਧੰਨਵਾਦੀ ਦੌਰਾ

ਕੋਟਫੱਤਾ, 6 ਮਾਰਚ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਰੈਲੀ ਨੂੰ ਇਕੱਠ ਪੱਖੋਂ ਇਤਿਹਾਸਕ ਬਣਾਉਣ ਲਈ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਅਮਿਤ ਰਤਨ ਕੋਟਫੱਤਾ ਨੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਧੰਨਵਾਦੀ ਦੌਰੇ ਦੌਰਾਨ ਹਲਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਸ਼ਿਆਂ ਅਤੇ ਹੋਰਨਾਂ ਮਾਮਲਿਆਂ ਨੂੰ ਲੈ ਕੇ ਸੈਮੀਨਾਰ

ਰਾਮਪੁਰਾ ਫੂਲ, 6 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਮਾਨਵ ਸੇਵਾ ਵੈਲਫੇਅਰ ਸੋਸਾਇਟੀ ਸਰਕਾਰੀ ਓੁਦਯੋਗਿਕ ਸਿਖਲਾਈ ਸੰਸਥਾ ਇਸਤਰੀਆਂ ਰਾਮਪੁਰਾ ਫੂਲ ਵਿਖੇ ਪੌਲੀਥੀਨ ਬੈਗ ਹਟਾਉ ਅਤੇ ਕੱਪੜੇ ਦੇ ਬੈਗ ਅਪਣਾਓ ਅਤੇ ਕਰੋਨਾ ਵਾਇਰਸ ਦੇ ਬਚਾਅ ਸਬੰਧੀ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX