ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  1 day ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਪਹਿਲਾ ਸਫ਼ਾ

ਹੋਲੇ ਮਹੱਲੇ ਦੇ ਦੂਜੇ ਦਿਨ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 9 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਕਰਮ ਭੂਮੀ ਤੇ ਪਾਵਨ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਕੌਮੀ ਜੋੜ ਮੇਲੇ ਹੋਲਾ ਮਹੱਲਾ ਦੇ ਦੂਜੇ ਦਿਨ ਦੇਸ਼-ਵਿਦੇਸ਼ਾਂ ਤੋਂ ਵਹੀਰਾਂ ਘੱਤ ਪਹੁੰਚੀਆਂ ਲੱਖਾਂ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਗੁ: ਗੁਰੂ ਕੇ ਮਹਿਲ ਭੋਰਾ ਸਾਹਿਬ, ਗੁ: ਸੀਸ ਗੰਜ ਸਾਹਿਬ, ਗੁ: ਕਿਲ੍ਹਾ ਅਨੰਦਗੜ੍ਹ ਸਾਹਿਬ, ਗੁ: ਕਿਲ੍ਹਾ ਫ਼ਤਹਿਗੜ੍ਹ ਸਾਹਿਬ, ਗੁ: ਕਿਲ੍ਹਾ ਲੋਹਗੜ੍ਹ ਸਾਹਿਬ, ਗੁਰਦੁਆਰਾ ਹੋਲਗੜ੍ਹ ਸਾਹਿਬ ਅਤੇ ਗੁਰਦੁਆਰਾ ਕਿਲ੍ਹਾ ਤਾਰਾਗੜ੍ਹ ਸਾਹਿਬ ਆਦਿ ਵਿਖੇ ਸੰਗਤਾਂ ਨੇ ਘੰਟਿਆਂਬੱਧੀ ਕਤਾਰਾਂ 'ਚ ਲੱਗ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬਾਨ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ 'ਚ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਹੋਲਾ ਮਹੱਲੇ ਦੇ ਪਾਵਨ ਤਿਉਹਾਰ ਮੌਕੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਜਿੱਥੇ ਤਿਆਗ ਦਾ ਸੰਦੇਸ਼ ਦਿੰਦੀ ਹੈ ਉਥੇ ਹੀ ਜ਼ੁਲਮ ਖ਼ਿਲਾਫ਼ ਸੰਘਰਸ਼ ਲਈ ਲੋਕਾਂ ਨੂੰ ਲਾਮਬੰਦ ਕਰਦੀ ਹੈ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਸੰਗਤ ਨੂੰ ਹੋਲਾ ਮਹੱਲੇ ਦੀ ਮੁਬਾਰਕਬਾਦ ਦਿੱਤੀ।
ਕੀਰਤਨ ਦਰਬਾਰ
ਤਖ਼ਤ ਸਾਹਿਬ ਵਿਖੇ ਚੱਲ ਰਹੇ ਸਮਾਗਮ 'ਚ ਬਸੰਤ ਰਾਗ 'ਤੇ ਆਧਾਰਿਤ ਕੀਰਤਨ ਦਰਬਾਰ ਕਰਵਾਏ ਗਏ, ਜਿਸ 'ਚ ਡਾ: ਗੁਰਿੰਦਰ ਸਿੰਘ ਬਟਾਲੇ ਵਾਲੇ, ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਖਵੰਤ ਸਿੰਘ ਜਵੱਦੀ ਵਾਲੇ, ਭਾਈ ਹਰਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਫੁੱਲ ਹੁਸ਼ਿਆਰਪੁਰ ਅਤੇ ਪ੍ਰੋ: ਕਰਤਾਰ ਸਿੰਘ ਗੁਰਮਤਿ ਸੰਗੀਤ ਅਕੈਡਮੀ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਵਿਖੇ ਆਰੰਭ ਹੋਏ ਸਮਾਗਮ 'ਚ ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਸਾ ਦੀ ਵਾਰ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸਿੰਘ ਸ੍ਰੀ ਦਰਬਾਰ ਸਾਹਿਬ ਨੇ ਕਥਾ ਵਿਚਾਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਾਵਨ ਸ਼ਾਸਤਰਾਂ ਦੇ ਦਰਸ਼ਨ ਅਤੇ ਸੰਖੇਪ ਇਤਿਹਾਸ ਤੋਂ ਜਾਣੂ ਕਰਵਾਇਆ। ਉਪਰੰਤ ਸ਼੍ਰੋਮਣੀ ਕਮੇਟੀ ਦੇ ਢਾਡੀ ਭਾਈ ਸ਼ਮਸ਼ੇਰ ਸਿੰਘ ਮਿਸਰਪੁਰਾ, ਭਾਈ ਰਣਧੀਰ ਸਿੰਘ ਧੀਰਾ, ਭਾਈ ਤਰਸੇਮ ਸਿੰਘ ਪ੍ਰੀਤ ਅਤੇ ਕਥਾ ਵਾਚਕ ਗਿਆਨੀ ਚਰਨਜੀਤ ਸਿੰਘ ਕਥਾਵਾਚਕ ਅਤੇ ਹਜ਼ੂਰੀ ਰਾਗੀ ਭਾਈ ਰਛਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਇਤਿਹਾਸ, ਕਥਾ ਕੀਰਤਨ ਰਾਹੀਂ ਨਿਹਾਲ ਕੀਤਾ।
ਖ਼ਾਲਸਾਈ ਰੰਗ
ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ-ਵੱਖ ਮਾਰਗਾਂ ਰਾਹੀਂ ਪਹੁੰਚ ਰਹੀਆਂ ਕੇਸਰੀ ਅਤੇ ਨੀਲੇ ਰੰਗ ਦੀਆਂ ਦਸਤਾਰਾਂ ਅਤੇ ਦੁਪੱਟੇ ਸਜਾ ਕੇ ਆ ਰਹੀਆਂ ਸੰਗਤਾਂ ਵਲੋਂ ਲਗਾਏ ਜਾ ਰਹੇ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਨੇ ਇਲਾਕੇ ਦੇ ਸਮੁੱਚੇ ਮਾਹੌਲ ਨੂੰ ਖ਼ਾਲਸਾਈ ਰੰਗ 'ਚ ਰੰਗ ਦਿੱਤਾ ਹੈ। ਆ ਰਹੇ ਟਰੈਕਟਰਾਂ, ਟਰਾਲੀਆਂ, ਕਾਰਾਂ, ਬੱਸਾਂ ਅਤੇ ਟਰੱਕਾਂ 'ਚ ਗੁਰਬਾਣੀ ਦੇ ਚੱਲ ਰਹੇ ਸ਼ਬਦ ਕੀਰਤਨ ਅਤੇ ਧਾਰਮਿਕ ਗੀਤ ਸੰਗਤਾਂ 'ਚ ਨਵਾਂ ਜੋਸ਼ ਭਰ ਰਹੇ ਹਨ। ਜਿੱਥੇ ਹੋਲਾ ਮਹੱਲੇ ਸਬੰਧੀ ਸੰਗਤ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉਥੇ ਹੀ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਵੀ ਆਪਣੀਆਂ ਆਪਣੀਆਂ ਛਾਉਣੀਆਂ 'ਚ ਸੱਜ ਕੇ ਸੰਗਤਾਂ 'ਚ ਖਿੱਚ ਦਾ ਕੇਂਦਰ ਹਨ। ਇਸ ਮੌਕੇ ਉਕਤ ਤੋਂ ਇਲਾਵਾ ਸਾਬਕਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ, ਕਾਰਜਕਾਰਨੀ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਤਖ਼ਤ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਮਲਕੀਤ ਸਿੰਘ, ਸੂਚਨਾ ਅਫ਼ਸਰ ਐਡਵੋਕੇਟ ਹਰਦੇਵ ਸਿੰਘ, ਜਥੇਦਾਰ ਮੋਹਨ ਸਿੰਘ ਢਾਹੇ ਮੈਂਬਰ ਪੀ.ਏ.ਸੀ. ਕਮੇਟੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਅਚਿੰਤ, ਸੰਦੀਪ ਸਿੰਘ ਕਲੋਤਾ ਪ੍ਰਧਾਨ ਯੂਥ ਅਕਾਲੀ ਦਲ, ਨਰਿੰਦਰ ਸਿੰਘ ਧਾਲੀਵਾਲ, ਮੋਹਨ ਸਿੰਘ ਕੈਂਥ, ਹਰਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਾਜ਼ਰ ਸਨ।
ਅੱਜ ਸਜਾਇਆ ਜਾਵੇਗਾ ਮਹੱਲਾ
ਗੁ: ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ 10 ਮਾਰਚ, ਦਿਨ ਮੰਗਲਵਾਰ ਨੂੰ ਸਮੂਹ ਨਿਹੰਗ ਸਿੰਘ ਫ਼ੌਜਾਂ ਆਪਣੇ ਦਲਾਂ ਸਮੇਤ ਮਹੱਲਾ ਸਜਾਉਣਗੀਆਂ ਅਤੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਗਤਕੇਬਾਜ਼ੀ, ਨੇਜ਼ੇਬਾਜ਼ੀ ਅਤੇ ਘੋੜਸਵਾਰੀ ਦੇ ਜੰਗਜੂੰ ਕਰਤੱਬ ਦਿਖਾਉਣਗੀਆਂ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਉਣ ਅਤੇ ਗੁਰੂ ਸਾਹਿਬਾਨ ਵਲੋਂ ਖ਼ਾਲਸਾ ਪੰਥ ਨੂੰ ਬਖ਼ਸ਼ੀਸ਼ ਕੀਤੀ ਗਤਕੇਬਾਜ਼ੀ ਦੀ ਕਲਾ ਨੂੰ ਨੌਜਵਾਨਾਂ 'ਚ ਹਰਮਨ ਪਿਆਰਾ ਬਣਾਉਣ ਲਈ ਹੋਲਾ ਮਹੱਲਾ ਮੌਕੇ ਵਿਰਸਾ ਸੰਭਾਲ ਗਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦਾ ਰਸਾਲਾ 'ਨਿਹੰਗ ਸਿੰਘ ਸੰਦੇਸ਼' ਪ੍ਰਕਾਸ਼ਿਤ ਕਰਵਾਇਆ ਜਾ ਰਿਹਾ ਹੈ।
ਅੱਜ ਸੰਪੂਰਨ ਹੋਣਗੇ ਗੁਰਮਤਿ ਸਮਾਗਮ
ਗੁ: ਅਜੀਤਗੜ੍ਹ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਆਦਿ ਵਿਖੇ ਜਥੇਦਾਰ ਬਾਬਾ ਨਿਹਾਲ ਸਿੰਘ ਨੇ ਦੱਸਿਆ ਕਿ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਖ਼ਾਲਸਾਈ ਰਵਾਇਤੀ ਪਰੰਪਰਾਵਾਂ ਨਾਲ ਮਹੱਲਾ ਸਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਤਰਨਾ ਦਲ ਹਰੀਆਂ ਵੇਲਾ ਵਲੋਂ ਗੁ: ਅਜੀਤਗੜ੍ਹ ਸਾਹਿਬ ਵਿਖੇ 6 ਮਾਰਚ ਤੋਂ ਹੀ ਗੁਰਮਤਿ ਸਮਾਗਮ ਆਰੰਭ ਕਰਵਾਏ ਗਏ ਹਨ ਅਤੇ 10 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਤਰਨਾ ਦਲ ਹਰੀਆਂ ਵੇਲਾਂ ਮਿਸ਼ਨ ਸ਼ਹੀਦਾਂ ਵਲੋਂ ਮਹੱਲਾ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਗੁ: ਸ਼ਹੀਦੀ ਬਾਗ਼ ਵਿਖੇ ਲਗਾਤਾਰ 'ਸ਼ਹੀਦੀ ਦੇਗ' ਦੀਆਂ ਛਬੀਲਾਂ ਲਗਾਈਆਂ ਗਈਆਂ ਹਨ।
ਜੰਗਜੂ ਕਰਤਬ
ਗੁ: ਭਵਿੱਖਤਸਰ ਸਾਹਿਬ ਵਿਖੇ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ ਚੱਕਰਵਰਤੀ ਨਿਹੰਗ ਸਿੰਘਾਂ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਨੇ ਦੱਸਿਆ ਕਿ ਸਮੁੱਚੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ ਹੋਲਾ ਮਹੱਲੇ ਦੀ ਸਮਾਪਤੀ ਮੌਕੇ 10 ਮਾਰਚ ਨੂੰ ਸਜਾਏ ਜਾਣ ਵਾਲੇ ਮਹੱਲੇ ਮੌਕੇ ਜੰਗਜੂ ਕਰਤਬ, ਘੋੜਸਵਾਰੀ, ਨੇਜ਼ੇਬਾਜ਼ੀ ਅਤੇ ਗਤਕੇ ਦੇ ਜੌਹਰ ਦਿਖਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈ ਹਨ। ਉਨ੍ਹਾਂ ਦੱਸਿਆ ਕਿ ਗੁ: ਭਵਿੱਖਤਸਰ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸਾਹਿਬ ਵਿਖੇ 6 ਮਾਰਚ ਤੋਂ ਗੁਰਮਤਿ ਸਮਾਗਮ ਚੱਲ ਰਹੇ ਹਨ ਅਤੇ ਟਕਸਾਲ ਵਲੋਂ ਮਹੱਲਾ ਵੀ ਸਜਾਇਆ ਜਾਵੇਗਾ।

ਸ਼ੇਅਰ ਬਾਜ਼ਾਰ 'ਚ ਹਾਹਾਕਾਰ

ਪਹਿਲੀ ਵਾਰ ਇਕੋ ਦਿਨ 'ਚ 1941 ਅੰਕਾਂ ਦੀ ਭਾਰੀ ਗਿਰਾਵਟ

ਨਵੀਂ ਦਿੱਲੀ, 9 ਮਾਰਚ (ਏਜੰਸੀ)-ਕੋਰੋਨਾ ਵਾਇਰਸ ਨੇ ਸੋਮਵਾਰ ਨੂੰ ਸ਼ੇਅਰ ਬਾਜ਼ਾਰ 'ਚ ਵੀ ਹਾਹਾਕਾਰ ਮਚਾ ਦਿੱਤੀ। ਜਿਸ ਕਾਰਨ ਮੁੰਬਈ ਸਟਾਕ ਐਕਸਚੇਂਜ ਭਾਵ ਬੀ.ਐਸ.ਈ. ਦੇ 30 ਸ਼ੇਅਰਾਂ 'ਤੇ ਆਧਾਰਿਤ ਸੈਂਸੈਕਸ ਪਹਿਲੀ ਵਾਰ ਇਕੋ ਦਿਨ 'ਚ 1941 ਅੰਕਾਂ ਦੀ ਭਾਰੀ ਗਿਰਾਵਟ ਨਾਲ 35,634 'ਤੇ ਬੰਦ ਹੋਇਆ ਜੋ 15 ਮਹੀਨਿਆਂ 'ਚ ਸਭ ਤੋਂ ਹੇਠਲਾ ਪੱਧਰ ਹੈ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦੇ 50 ਸ਼ੇਅਰਾਂ 'ਤੇ ਆਧਾਰਿਤ ਨਿਫ਼ਟੀ 538 ਅੰਕਾਂ ਦੀ ਗਿਰਾਵਟ ਨਾਲ 10,451 'ਤੇ ਬੰਦ ਹੋਇਆ। ਕੋਰੋਨਾ ਵਾਇਰਸ ਦੇ ਇਸ ਅਸਰ ਨਾਲ ਨਿਵੇਸ਼ਕਾਂ ਦੇ ਲਗਪਗ 7 ਲੱਖ ਕਰੋੜ ਰੁਪਏ ਡੁੱਬ ਗਏ। ਰਿਲਾਇੰਸ ਇੰਡਸਟਰੀ ਦੇ ਸ਼ੇਅਰਾਂ 'ਚ ਕਰੀਬ 13 ਫੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਹੋਈ। ਅਕਤੂਬਰ 2018 ਬਾਅਦ ਰਿਲਾਇੰਸ ਲਈ ਇਹ ਸਭ ਤੋਂ ਵੱਡੀ ਗਿਰਾਵਟ ਹੈ। ਹੁਣ ਤੱਕ ਕਿਸੇ ਇਕ ਦਿਨ 'ਚ ਸੈਂਸੈਕਸ ਦੀ ਇਹ ਸਭ ਤੋਂ ਵੱਡੀ ਗਿਰਾਵਟ ਹੈ। ਦਸੰਬਰ, 2018 ਦੇ ਬਾਅਦ ਨਿਫ਼ਟੀ ਪਹਿਲੀ ਵਾਰ 10,500 ਤੋਂ ਹੇਠਾਂ ਡਿਗਿਆ ਹੈ। ਤੇਲ ਨਿਰਯਾਤ ਦੇਸ਼ਾਂ ਦੇ ਸੰਗਠਨ 'ਓਪੇਕ' 'ਚ ਕੋਰੋਨਾ ਵਾਇਰਸ ਨਾਲ ਉਪਜੇ ਹਾਲਾਤ ਨਾਲ ਨਜਿੱਠਣ ਨੂੰ ਲੈ ਕੇ ਸਹਿਮਤੀ ਨਾ ਬਣ ਸਕਣ ਕਾਰਨ ਅੰਤਰਰਾਸ਼ਟਰੀ ਤੇਲ ਬਾਜ਼ਾਰ 'ਚ 'ਪ੍ਰਾਈਸ ਵਾਰ' ਸ਼ੁਰੂ ਹੋਣ ਦਾ ਡਰ ਪੈਦਾ ਹੋ ਗਿਆ ਹੈ। ਇਸੇ ਕਾਰਨ ਖਾੜੀ ਦੇਸ਼ਾਂ ਦੇ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ। ਬੀ.ਐਸ.ਈ. ਦੇ 30 ਸ਼ੇਅਰਾਂ 'ਤੇ ਆਧਾਰਿਤ ਸੰਵੇਦੀ ਸੂਚਕ ਅੰਕ ਸੈਂਸੈਕਸ 'ਚ ਮਾਰੂਤੀ-ਸੁਜ਼ੂਕੀ, ਹਿੰਦੁਸਤਾਨ ਯੂਨੀਲੀਵਰ, ਨੈਸਲੇ, ਐਚ.ਡੀ.ਐਫ.ਸੀ. ਬੈਂਕ, ਬਜਾਜ ਫਾਈਨਾਂਸ ਅਤੇ ਟਾਈਟਨ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ। ਨੈਸ਼ਨਲ ਸਟਾਕ ਐਕਸਚੇਂਜ ਦੇ 50 ਸ਼ੇਅਰਾਂ 'ਤੇ ਆਧਾਰਿਤ ਸੰਵੇਦੀ ਸੂਚਕ ਅੰਕ ਨਿਫ਼ਟੀ ਆਈਸ਼ਰ ਮੋਟਰਜ਼, ਡਾ. ਰੈਡੀ, ਅਲਟਰਾਟੈੱਕ ਸੀਮਿੰਟ, ਬ੍ਰਿਟਾਨੀਆ ਤੇ ਕੋਟਕ ਬੈਂਕ ਦੇ ਸ਼ੇਅਰ ਬੁਰੀ ਤਰ੍ਹਾਂ ਡਿਗੇ ਰਹੇ।
ਪਾਣੀ ਤੋਂ ਵੀ ਸਸਤਾ ਹੋਇਆ ਕੱਚਾ ਤੇਲ
ਮੁੰਬਈ, 9 ਮਾਰਚ (ਏਜੰਸੀ)-ਕੱਚਾ ਤੇਲ ਹੁਣ ਪਾਣੀ ਤੋਂ ਵੀ ਸਸਤਾ ਹੋ ਗਿਆ ਹੈ, ਅੰਤਰਰਾਸ਼ਟਰੀ ਬਾਜ਼ਾਰ 'ਚ ਅਚਾਨਕ ਕੱਚੇ ਤੇਲ ਦੀ ਕੀਮਤ 30 ਫੀਸਦੀ ਹੇਠਾਂ ਡਿਗ ਗਈ ਹੈ, ਜਿਸ ਦੇ ਬਾਅਦ ਭਾਰਤੀ ਬਾਜ਼ਾਰ 'ਚ ਕੱਚਾ ਤੇਲ 2200 ਰੁਪਏ ਪ੍ਰਤੀ ਬੈਰਲ ਹੇਠਾਂ ਆ ਗਿਆ ਹੈ। ਇਕ ਬੈਰਲ 159 ਲੀਟਰ ਕੱਚਾ ਤੇਲ ਹੁੰਦਾ ਹੈ। ਇਸ ਤਰ੍ਹਾਂ ਇਕ ਲੀਟਰ ਕੱਚੇ ਤੇਲ ਦੀ ਕੀਮਤ ਕਰੀਬ 13-14 ਰੁਪਏ ਹੋਵੇਗੀ, ਜਦੋਂ ਕਿ ਇਕ ਲੀਟਰ ਪਾਣੀ ਦੀ ਬੋਤਲ ਲਈ ਕਰੀਬ 20 ਰੁਪਏ ਚੁਕਾਉਣੇ ਪੈਂਦੇ ਹਨ। ਕੱਚੇ ਤੇਲ ਨੂੰ ਲੈ ਕੇ ਸ਼ੁਰੂ ਹੋਈ 'ਪ੍ਰਾਈਸ ਵਾਰ' ਤੇ ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਸੋਮਵਾਰ ਨੂੰ 30 ਫੀਸਦੀ ਤੋਂ ਜ਼ਿਆਦਾ ਗਿਰਾਵਟ ਆਈ ਹੈ। ਵਿਦੇਸ਼ੀ ਬਾਜ਼ਾਰ ਤੋਂ ਚੱਲਣ ਵਾਲੇ ਕੱਚੇ ਤੇਲ ਦੇ ਕਾਰੋਬਾਰ 'ਚ ਘਰੇਲੂ ਵਾਇਦਾ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 30 ਫੀਸਦੀ ਤੋਂ ਜ਼ਿਆਦਾ ਟੁੱਟ ਕੇ 2200 ਰੁਪਏ ਪ੍ਰਤੀ ਬੈਰਲ ਦੇ ਹੇਠਾਂ ਆ ਗਈ। ਮਲਟੀ ਕਮੋਡਿਟੀ ਐਕਸਚੇਂਜ ਭਾਵ ਐਮ.ਸੀ.ਐਕਸ. 'ਤੇ ਕੱਚੇ ਤੇਲ ਦੇ ਮਾਰਚ ਅਨੁਬੰਧ 'ਚ 997 ਰੁਪਏ ਭਾਵ 31.56 ਫੀਸਦੀ ਦੀ ਗਿਰਾਵਟ ਨਾਲ 21.62 ਡਾਲਰ ਪ੍ਰਤੀ ਬੈਲਰ 'ਤੇ ਕਾਰੋਬਾਰ ਚੱਲ ਰਿਹਾ ਸੀ। ਉਥੇ ਹੀ ਅੰਤਰਰਾਸ਼ਟਰੀ ਵਾਇਦਾ ਬਾਜ਼ਾਰ ਆਈ.ਸੀ.ਈ. 'ਤੇ ਬ੍ਰੇਂਟ ਕਰੂਡ ਦੇ ਮਈ ਅਨੁਬੰਧ 'ਚ ਪਿਛਲੇ ਸੈਸ਼ਨ ਤੋਂ 26.51 ਫੀਸਦੀ ਦੀ ਗਿਰਾਵਟ ਨਾਲ 33.27 ਡਾਲਰ 'ਤੇ ਕਾਰੋਬਾਰ ਚੱਲ ਰਿਹਾ ਸੀ, ਜਦੋਂ ਕਿ ਇਸ ਤੋਂ ਪਹਿਲਾਂ ਕੀਮਤ 31.27 ਡਾਲਰ ਪ੍ਰਤੀ ਬੈਰਲ ਤੱਕ ਡਿਗੀ।

ਕੋਰੋਨਾ ਦੀ ਦਹਿਸ਼ਤ

ਪੰਜਾਬ ਤੋਂ ਪਹਿਲੇ ਮਾਮਲੇ ਦੀ ਪੁਸ਼ਟੀ-47 ਹੋਈ ਗਿਣਤੀ

* ਕੇਰਲ 'ਚ 3 ਸਾਲ ਦੀ ਬੱਚੀ ਸਮੇਤ ਕਰਨਾਟਕ, ਪੁਣੇ ਤੇ ਜੰਮੂ 'ਚ 8 ਨਵੇਂ ਮਾਮਲੇ * ਲੇਹ 'ਚ ਇਕ ਸ਼ੱਕੀ ਦੀ ਮੌਤ

ਨਵੀਂ ਦਿੱਲੀ, 9 ਮਾਰਚ (ਏਜੰਸੀਆਂ)-ਦੇਸ਼ 'ਚ ਕੋਰੋਨਾ ਵਾਇਰਸ ਦੇ 8 ਹੋਰ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਗਿਣਤੀ 47 ਹੋ ਗਈ ਹੈ। ਪੰਜਾਬ ਤੇ ਕਰਨਾਟਕ 'ਚ ਕੋਰੋਨਾ ਵਾਇਰਸ ਦੇ 1-1 ਮਾਮਲੇ ਦੀ ਪੁਸ਼ਟੀ ਹੋਈ ਹੈ ਅਤੇ ਦੋਵੇਂ ਸੂਬਿਆਂ 'ਚ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ 'ਚ ਪਿਛਲੇ ਹਫ਼ਤੇ ਇਟਲੀ ਤੋਂ ਪਰਤੇ ਹੁਸ਼ਿਆਰਪੁਰ ਨਿਵਾਸੀ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਪੰਜਾਬ ਦੇ ਮੁੱਖ ਸਕੱਤਰ (ਸਿਹਤ) ਅਨੁਰਾਗ ਅਗਰਵਾਲ ਨੇ ਦੱਸਿਆ ਕਿ ਉਕਤ ਵਿਅਕਤੀ ਬੀਤੇ ਦਿਨੀਂ ਮਿਲਾਨ (ਇਟਲੀ) ਤੋਂ ਏਅਰ ਇੰਡੀਆ ਦੀ ਉਡਾਣ ਰਾਹੀਂ ਅੰਮ੍ਰਿਤਸਰ ਆਇਆ ਸੀ, ਉਸ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜੀਟਿਵ ਆਇਆ ਹੈ। ਉਹ ਆਪਣੇ ਦੋ ਹੋਰ ਪਰਿਵਾਰਕ ਮੈਂਬਰਾਂ ਨਾਲ 4 ਮਾਰਚ ਨੂੰ ਦਿੱਲੀ ਰਾਹੀਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਿਆ ਸੀ ਅਤੇ ਹਵਾਈ ਅੱਡੇ 'ਤੇ ਉਸ ਦੀ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਮੁੱਢਲੀ ਜਾਂਚ ਤੋਂ ਬਾਅਦ ਪਿਛਲੇ ਹਫ਼ਤੇ ਉਸ ਨੂੰ ਕੋਰੋਨਾ ਵਾਇਰਸ ਦਾ ਪਾਜੀਟਿਵ ਪਾਏ ਜਾਣ ਤੋਂ ਬਾਅਦ ਉਸ ਦੇ ਨਮੂਨੇ ਪੁਣੇ ਭੇਜੇ ਗਏ ਸਨ। ਜਿਸ ਦੀ ਰਿਪੋਰਟ ਅੱਜ ਆਈ ਹੈ ਅਤੇ ਉਸ ਦੀ ਰਿਪੋਰਟ ਪਾਜੀਟਿਵ ਹੈ। ਉਸ ਦੀ ਹਾਲਤ ਸਥਿਰ ਹੈ। ਕਰਨਾਟਕ ਦਾ ਇਕ ਸਾਫ਼ਟਵੇਅਰ ਇੰਜੀਨੀਅਰ ਕੋਰੋਨਾ ਵਾਇਰਸ ਦਾ ਪਾਜੀਟਿਵ ਪਾਇਆ ਗਿਆ ਹੈ। ਕਰਨਾਟਕ ਦੇ ਸਿਹਤ ਮੰਤਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਸ ਦਾ ਦੋ ਵਾਰ ਟੈਸਟ ਕੀਤਾ ਗਿਆ ਹੈ ਅਤੇ ਉਹ ਪਹਿਲੀ ਮਾਰਚ ਨੂੰ ਆਪਣੀ ਪਤਨੀ ਤੇ ਬੱਚੀ ਨਾਲ ਅਮਰੀਕਾ ਤੋਂ ਆਇਆ ਸੀ। ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ 'ਚ ਇਕ-ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਪੁਣੇ 'ਚ ਵੀ 2 ਲੋਕ ਵਾਇਰਸ ਤੋਂ ਗ੍ਰਸਤ ਪਾਏ ਗਏ। ਜਿਹੜੇ ਹਾਲ ਹੀ 'ਚ ਦੁਬਈ ਤੋਂ ਵਾਪਸ ਆਏ ਸਨ। ਕੇਰਲ ਵਿਚ ਤਿੰਨ ਸਾਲ ਦੀ ਜਿਸ ਬੱਚੀ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ, ਉਹ ਆਪਣੇ ਮਾਤਾ-ਪਿਤਾ ਨਾਲ 7 ਮਾਰਚ ਨੂੰ ਇਟਲੀ ਤੋਂ ਆਈ ਸੀ। ਬੱਚੀ ਦੀ ਹਾਲਤ ਸਥਿਰ ਹੈ। ਬੱਚੀ ਅਤੇ ਉਸ ਦੇ ਮਾਤਾ-ਪਿਤਾ ਨੂੰ ਕਾਲਾਮੇਸਰੀ ਹਸਪਤਾਲ ਦੇ ਵਿਸ਼ੇਸ਼ ਵਾਰਡ 'ਚ ਰੱਖਿਆ ਗਿਆ ਹੈ। ਕੇਰਲ 'ਚ ਪੀੜਤਾਂ ਦੀ ਗਿਣਤੀ 6 ਹੋ ਗਈ ਹੈ। ਉੱਤਰ ਪ੍ਰਦੇਸ਼ ਦਾ ਪੀੜਤ ਵਿਅਕਤੀ ਆਗਰਾ ਦੇ ਉਨ੍ਹਾਂ 6 ਵਿਅਕਤੀਆਂ ਦੇ ਸੰਪਰਕ 'ਚ ਆਇਆ ਸੀ, ਜੋ ਜਿੰਨ੍ਹਾਂ 'ਚ ਕੋਰੋਨਾ ਵਾਇਰਸ ਪਾਜੀਟਿਵ ਪਾਇਆ ਗਿਆ ਸੀ। ਦਿੱਲੀ ਦਾ ਪੀੜਤ ਵਿਅਕਤੀ ਵੀ ਸ਼ਹਿਰ 'ਚ ਕੋਰੋਨਾ ਵਾਇਰਸ ਦੇ ਪਾਜੀਟਿਵ ਮਰੀਜ਼ਾਂ ਦੇ ਸੰਪਰਕ 'ਚ ਆਇਆ ਸੀ ਜਦੋਂਕਿ ਪਹਿਲਾਂ ਕੁਝ ਅਧਿਕਾਰੀਆਂ ਨੇ ਕਿਹਾ ਸੀ ਕਿ ਉਹ ਇਟਲੀ ਤੋਂ ਆਇਆ ਸੀ। ਇਸੇ ਦੌਰਾਨ ਅਧਿਕਾਰੀਆਂ ਨੇ ਨਾਲ ਹੀ ਸਪਸ਼ਟ ਕੀਤਾ ਕਿ ਦੇਸ਼ 'ਚ ਕੋਰੋਨਾ ਵਾਇਰਸ ਨਾਲ ਅਜੇ ਤੱਕ ਕਿਸੇ ਦੀ ਵੀ ਮੌਤ ਨਹੀਂ ਹੋਈ ਹੈ।
ਲੇਹ 'ਚ ਇਕ ਸ਼ੱਕੀ ਦੀ ਮੌਤ, ਜੰਮੂ 'ਚ ਇਕ ਔਰਤ ਦਾ ਟੈਸਟ ਪਾਜ਼ੀਟਿਵ
ਸ੍ਰੀਨਗਰ, (ਏਜੰਸੀ)-ਲੱਦਾਖ ਖੇਤਰ ਦੇ ਲੇਹ ਜ਼ਿਲ੍ਹੇ ਦੇ ਇਕ ਪਿੰਡ ਨੂੰ ਅਧਿਕਾਰੀਆਂ ਨੇ ਸੀਲ ਕਰ ਦਿੱਤਾ ਹੈ। ਅਧਿਕਾਰੀਆਂ ਨੇ ਇਹ ਕਾਰਵਾਈ ਈਰਾਨ ਤੋਂ ਵਾਪਸ ਆਏ ਇਕ ਤੀਰਥ ਯਾਤਰੀ ਦੀ ਹਸਪਤਾਲ 'ਚ ਮੌਤ ਦੇ ਬਾਅਦ ਕੀਤੀ ਹੈ। ਮ੍ਰਿਤਕ ਵਿਅਕਤੀ ਕੋਰੋਨਾ ਵਾਇਰਸ ਦਾ ਸ਼ੱਕੀ ਸੀ। ਜਿਸ ਹਸਪਤਾਲ 'ਚ ਉਸ ਦੀ ਮੌਤ ਹੋਈ, ਉਸ ਦੇ ਡਾਕਟਰਾਂ ਅਨੁਸਾਰ ਉਕਤ ਵਿਅਕਤੀ ਦਾ ਸੈਂਪਲ ਜਾਂਚ ਲਈ ਭੇਜਿਆ ਹੋਇਆ ਹੈ, ਜਿਸ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ। ਲੱਦਾਖ ਖੇਤਰ 'ਚ ਈਰਾਨ ਤੋਂ ਵਾਪਸ ਆਏ ਦੋ ਤੀਰਥ ਯਾਤਰੀਆਂ 'ਚ ਪਹਿਲਾਂ ਹੀ ਕੋਰੋਨਾ ਵਾਇਰਸ ਦਾ ਟੈਸਟ ਪਾਜੀਟਿਵ ਆ ਚੁੱਕਾ ਹੈ। ਇਹ ਮਾਮਲੇ ਸਾਹਮਣੇ ਆਉਣ ਦੇ ਬਾਅਦ ਅਧਿਕਾਰੀਆਂ ਨੇ ਲੇਹ ਕਸਬੇ ਦੇ ਹਾਇਰ ਸੈਕੰਡਰੀ ਤੱਕ ਸਾਰੇ ਸਕੂਲ 31 ਮਾਰਚ ਤੱਕ ਬੰਦ ਕਰ ਦਿੱਤੇ ਹਨ। ਇਸੇ ਦੌਰਾਨ 60 ਸਾਲ ਦੀ ਇਕ ਔਰਤ ਜੋ 23 ਫ਼ਰਵਰੀ ਨੂੰ ਈਰਾਨ ਤੋਂ ਜੰਮੂ ਵਾਪਸ ਆਈ ਸੀ, ਉਸ 'ਚ ਵੀ ਇਸ ਖ਼ਤਰਨਾਕ ਵਾਇਰਸ ਦਾ ਟੈਸਟ ਪਾਜੀਟਿਵ ਆਇਆ ਹੈ। ਜਿਸ ਦਾ ਇਕ ਅਲੱਗ ਵਾਰਡ 'ਚ ਇਲਾਜ ਚੱਲ ਰਿਹਾ ਹੈ।
ਹਰ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ ਸਰਕਾਰ- ਹਰਸ਼ ਵਰਧਨ
ਕੇਂਦਰੀ ਸਿਹਤ ਮੰਤਰੀ ਡਾ: ਹਰਸ਼ ਵਰਧਨ ਕਿਹਾ ਕਿ ਸਰਕਾਰ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਕੇਂਦਰੀ ਮੰਤਰੀ ਨੇ ਇਸ ਸਬੰਧੀ ਸਮੀਖਿਆ ਬੈਠਕ ਦੇ ਬਾਅਦ ਕਿਹਾ ਕਿ ਮੈਂ ਦੇਸ਼ ਵਾਸੀਆਂ ਨੂੰ ਭਰੋਸਾ ਦਿੰਦਾਂ ਹਾਂ ਕਿ ਅਸੀਂ ਸਾਰੇ ਮਿਲ ਕੇ ਹਰ ਸਥਿਤੀ 'ਤੇ ਨਜ਼ਰ ਰੱਖ ਰਹੇ ਹਾਂ। ਕੇਂਦਰੀ ਮੰਤਰੀ ਨੇ ਦੱਸਿਆ ਕਿ ਦੇਸ਼ 'ਚ ਆਏ ਹੁਣ ਤੱਕ 8.74 ਲੱਖ ਤੋਂ ਵੱਧ ਯਾਤਰੀਆਂ ਦੀ ਵੱਖ-ਵੱਖ ਹਵਾਈ ਅੱਡਿਆਂ 'ਤੇ, 16.5 ਹਜ਼ਾਰ ਤੋਂ ਵੱਧ ਯਾਤਰੀਆਂ ਦੀ ਦਰਜਨ ਦੇ ਕਰੀਬ ਬੰਦਰਗਾਹਾਂ 'ਤੇ ਅਤੇ ਸਰਹੱਦ ਰਸਤੇ ਆਉਣ ਵਾਲੇ 11.5 ਲੱਖ ਤੋਂ ਵੱਧ ਯਾਤਰੀਆਂ ਦੀ ਥਰਮਲ ਸਕੈਨਿੰਗ ਰਾਹੀਂ ਜਾਂਚ ਕੀਤੀ ਗਈ ਹੈ। ਜਿੰਨ੍ਹਾਂ 'ਚੋਂ 30 ਹਜ਼ਾਰ ਤੋਂ ਵੱਧ ਯਾਤਰੀਆਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਹੁਣ ਤੱਕ ਦਿੱਲੀ ਅਤੇ ਪੁਣੇ ਸਮੇਤ ਹੋਰਨਾਂ ਸ਼ਹਿਰਾਂ ਦੀਆਂ 15 ਲੈਬਾਰਟਰੀਆਂ 'ਚ ਜਾਂਚ ਕੀਤੀ ਜਾ ਰਹੀ ਹੈ।
ਕਾਂਗਰਸ ਵਲੋਂ 12 ਮਾਰਚ ਦੀ ਗਾਂਧੀ ਸੰਦੇਸ਼ ਯਾਤਰਾ ਮੁਲਤਵੀ
ਅਹਿਮਦਾਬਾਦ, (ਏਜੰਸੀ)-ਦੇਸ਼ ਨੂੰ ਮਹਾਤਮਾ ਗਾਂਧੀ ਦੇ ਦਾਂਡੀ ਮਾਰਚ ਦੇ ਪ੍ਰਤੀਕਾਤਮਕ ਦੁਆਰਾ ਸੁਨੇਹਾ ਦੇਣ ਲਈ ਕਾਂਗਰਸ ਵਲੋਂ 12 ਮਾਰਚ ਤੋਂ ਸ਼ੁਰੂ ਹੋ ਕੇ 6 ਅਪ੍ਰੈਲ ਤੱਕ 26 ਦਿਨਾਂ ਲਈ ਕੀਤੀ ਜਾਣ ਵਾਲੀ 386 ਕਿਲੋਮੀਟਰ ਲੰਬੀ 'ਗਾਂਧੀ ਸੰਦੇਸ਼ ਯਾਤਰਾ' ਨੂੰ ਕੋਰੋਨਾ ਵਾਇਰਸ ਦੇ ਚੱਲਦਿਆਂ ਮੁਲਤਵੀ ਕਰ ਦਿੱਤਾ ਹੈ। ਅਹਿਮਦਾਬਾਦ ਦੇ ਸਾਬਰਮਤੀ ਆਸ਼ਰਮ ਤੋਂ 12 ਮਾਰਚ ਨੂੰ ਇਸ ਯਾਤਰਾ ਦੇ ਆਰੰਭ ਹੋਣ ਸਮੇਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਾਮਿਲ ਹੋਣਾ ਸੀ ਅਤੇ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ 6 ਅਪ੍ਰੈਲ ਨੂੰ ਨਵਸਾਰੀ ਜ਼ਿਲ੍ਹੇ ਦੇ ਦਾਂਡੀ ਵਿਖੇ ਇਸ ਯਾਤਰਾ ਦੇ ਖ਼ਤਮ ਹੋਣ ਮੌਕੇ ਹਾਜ਼ਰ ਹੋਣਾ ਸੀ।
ਤਾਪਮਾਨ ਦੀਆਂ ਭਿੰਨਤਾਵਾਂ ਅਤੇ ਕੋਰੋਨਾ ਵਾਇਰਸ ਦੇ ਫੈਲਣ 'ਚ ਕੋਈ ਸਬੰਧ ਨਹੀਂ- ਮਾਹਿਰ
ਬੀਤੇ ਕੁਝ ਦਿਨਾਂ ਦੌਰਾਨ ਤਾਪਮਾਨ ਦੇ ਘੱਟਣ 'ਤੇ ਕੋਰੋਨਾ ਵਾਇਰਸ ਫੈਲਣ ਦੇ ਡਰ ਨੂੰ ਖ਼ਾਰਜ ਕਰਦਿਆਂ ਮਾਹਿਰਾਂ ਨੇ ਕਿਹਾ ਹੈ ਕਿ ਤਾਪਮਾਨ ਦੀਆਂ ਭਿੰਨਤਾਵਾਂ ਅਤੇ ਕੋਰੋਨਾ ਵਾਇਰਸ ਦੇ ਫੈਲਣ ਦਾ ਆਪਸ 'ਚ ਕੋਈ ਸਬੰਧ ਨਹੀਂ ਹੈ ਕਿਉਂਕਿ ਕੋਰੋਨਾ ਵਾਇਰਸ (ਸੀ.ਓ.ਵੀ.ਆਈ.ਡੀ.-19) ਮਨੁੱਖੀ ਸੰਪਰਕ ਕਾਰਨ ਫੈਲਦਾ ਹੈ। ਇਸ ਲਈ ਮਾਹਿਰਾਂ ਨੇ ਸਲਾਹ ਦਿੱਤੀ ਕਿ ਲੋਕਾਂ ਨੂੰ ਭੀੜ ਤੋਂ ਬਚਣ ਅਤੇ ਹੱਥ ਧੋਣ ਜਿਹੀਆਂ ਸਾਵਧਨੀਆਂ ਰੱਖਣੀਆਂ ਚਾਹੀਦੀਆਂ ਹਨ।
ਮੋਦੀ ਦਾ ਬੰਗਲਾਦੇਸ਼ ਦੌਰਾ ਰੱਦ
ਨਵੀਂ ਦਿੱਲੀ, 9 ਮਾਰਚ (ਏਜੰਸੀ)- ਕੋਰੋਨਾ ਵਾਇਰਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 17 ਮਾਰਚ ਨੂੰ ਹੋਣ ਵਾਲਾ ਬੰਗਲਾਦੇਸ਼ ਦੌਰਾ ਰੱਦ ਹੋ ਗਿਆ ਹੈ ਕਿਉਂਕਿ ਬੰਗਲਾਦੇਸ਼ ਨੇ ਵੀ ਕੋਰੋਨਾ ਕਾਰਨ ਸ਼ੇਖ਼ ਮੁਜੀਬ-ਉਰ-ਰਹਿਮਾਨ ਦੀ ਜੈਅੰਤੀ ਦਾ ਸ਼ਤਾਬਦੀ ਸਮਾਰੋਹ ਰੱਦ ਕਰ ਦਿੱਤਾ ਹੈ। ਇਸ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਮੁੱਖ ਬੁਲਾਰੇ ਸਨ ਤੇ ਹੁਣ ਉਨ੍ਹਾਂ ਦਾ ਬੰਗਲਾਦੇਸ਼ ਦੌਰਾ ਰੱਦ ਹੋ ਗਿਆ ਹੈ।
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਪਤੀ-ਪਤਨੀ ਪੀ.ਜੀ.ਆਈ. ਦਾਖ਼ਲ
ਚੰਡੀਗੜ੍ਹ, (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਵਿਖੇ ਕੋੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਪਤੀ-ਪਤਨੀ ਨੂੰ ਦਾਖ਼ਲ ਕਰਵਾਇਆ ਗਿਆ ਹੈ। ਬਲਟਾਣਾ ਦੇ ਰਹਿਣ ਵਾਲੇ ਪਤੀ ਪਤਨੀ ਇਕ ਮਾਰਚ ਨੂੰ ਸਵਿਟਜ਼ਰਲੈਂਡ ਤੋਂ ਵਾਪਸ ਭਾਰਤ ਆਏ ਸਨ। ਉਨ੍ਹਾਂ 'ਚ ਨੱਕ ਬਹਿਣ ਦੇ ਲੱਛਣ ਪਾਏ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. 'ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੇ ਸੈਂਪਲ ਜਾਂਚ ਵਾਸਤੇ ਲੈ ਲਏ ਗਏ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲਾਂ ਦੀ ਜਾਂਚ ਪੀ.ਜੀ.ਆਈ. 'ਚ ਹੀ ਸ਼ੁਰੂ ਕਰ ਦਿੱਤੀ ਗਈ ਹੈ।
ਵਿਸ਼ਵ ਭਰ 'ਚ ਹੁਣ ਤੱਕ 3814 ਮੌਤਾਂ
ਇਟਲੀ 'ਚ ਇਕੋ ਦਿਨ 133 ਤੇ ਈਰਾਨ 'ਚ 43 ਮੌਤਾਂ

ਬੀਜਿੰਗ/ਜਨੇਵਾ/ਰੋਮ/ਨਵੀਂ ਦਿੱਲੀ, 9 ਮਾਰਚ (ਏਜੰਸੀਆਂ)-ਚੀਨ ਤੋਂ ਸ਼ੁਰੂ ਹੋਏ ਜਾਨਲੇਵਾ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਕੇ ਵਿਸ਼ਵ ਦੇ 100 ਤੋਂ ਵੱਧ ਦੇਸ਼ਾਂ 'ਚ ਹੁਣ ਤੱਕ 3814 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ 1,10,000 ਲੋਕ ਇਸ ਤੋਂ ਪੀੜਤ ਹਨ। ਚੀਨ ਤੋਂ ਬਾਅਦ ਇਟਲੀ 'ਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਇਸ ਜਾਨਲੇਵਾ ਵਾਇਰਸ ਨਾਲ ਇਕ ਦਿਨ ਵਿਚ ਇਟਲੀ 'ਚ 133 ਅਤੇ ਈਰਾਨ 'ਚ
43 ਮੌਤਾਂ ਹੋਈਆਂ ਹਨ। ਚੀਨ 'ਚ ਹੁਣ ਤੱਕ 3119 ਮੌਤਾਂ ਹੋ ਚੁੱਕੀਆਂ ਹਨ, ਜਦੋਂਕਿ 80,735 ਵਿਅਕਤੀ ਪੀੜਤ ਹਨ। ਈਰਾਨ 'ਚ ਇਸ ਵਾਇਰਸ ਨਾਲ 237 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 6566 ਵਿਅਕਤੀ ਇਸ ਤੋਂ ਪੀੜਤ ਹਨ। ਦੱਖਣੀ ਕੋਰੀਆ 'ਚ ਹੁਣ ਤੱਕ 50 ਮੌਤਾਂ ਹੋ ਚੁੱਕੀਆਂ ਹਨ ਅਤੇ 7382 ਵਿਅਕਤੀ ਇਸ ਤੋਂ ਪੀੜਤ ਹਨ। ਕੋਰੋਨਾ ਵਾਇਰਸ ਨਾਲ ਇਟਲੀ 'ਚ ਇਕ ਦਿਨ ਵਿਚ 133 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਇਸ ਦੇਸ਼ 'ਚ ਮ੍ਰਿਤਕਾਂ ਦੀ ਗਿਣਤੀ 366 ਤੱਕ ਪੁੱਜ ਚੁੱਕੀ ਹੈ। ਉੱਤਰੀ ਇਟਲੀ 'ਚ ਲੋਕਾਂ ਨੂੰ ਘਰਾਂ 'ਚ ਬੰਦ ਰਹਿਣ ਦੇ ਹੁਕਮ ਦਿੱਤੇ ਹਨ।
ਈਰਾਨ 'ਚ ਵਾਇਰਸ ਤੋਂ ਬਚਾਅ ਸਬੰਧੀ ਅਫ਼ਵਾਹਾਂ ਕਾਰਨ ਜ਼ਹਿਰੀਲੀ ਸ਼ਰਾਬ ਪੀਣ ਨਾਲ 27 ਮੌਤਾਂ
ਤਹਿਰਾਨ, (ਏਜੰਸੀ)-ਅਲਕੋਹਲ ਦੇ ਸੇਵਨ ਨਾਲ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਅਫ਼ਵਾਹਾਂ ਫੈਲਣ ਤੋਂ ਬਾਅਦ ਈਰਾਨ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 27 ਵਿਅਕਤੀਆਂ ਦੀ ਮੌਤ ਹੋ ਗਈ। ਈਰਾਨੀ ਨਿਊਜ਼ ਏਜੰਸੀ ਆਈ. ਆਰ. ਐਨ. ਏ. ਮੁਤਾਬਿਕ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਦੱਖਣ ਪੱਛਮੀ ਸੂਬੇ ਖੁਜ਼ੇਸਤਾਨ 'ਚ 20 ਅਤੇ ਉੱਤਰੀ ਖੇਤਰ ਦੇ ਅਲਬੋਰਜ਼ 'ਚ 7 ਵਿਅਕਤੀਆਂ ਦੀ ਮੌਤ ਹੋਈ ਹੈ।

ਅਫ਼ਗਾਨਿਸਤਾਨ 'ਚ ਅਸ਼ਰਫ਼ ਗ਼ਨੀ ਨੇ ਚੁੱਕੀ ਸਹੁੰ

ਅਬਦੁੱਲਾ ਨੇ ਵੀ ਖ਼ੁਦ ਨੂੰ ਰਾਸ਼ਟਰਪਤੀ ਐਲਾਨਿਆ

ਕਾਬੁਲ, 9 ਮਾਰਚ (ਏਜੰਸੀ)- ਅਫਗਾਨਿਸਤਾਨ 'ਚ ਸੋਮਵਾਰ ਨੂੰ ਦੋਵੇਂ ਵਿਰੋਧੀ ਅਫਗਾਨ ਨੇਤਾਵਾਂ ਵਲੋਂ ਆਪਣੇ-ਆਪ ਨੂੰ ਰਾਸ਼ਟਰਪਤੀ ਐਲਾਨਦਿਆਂ ਵੱਖ-ਵੱਖ ਸਮਾਗਮਾਂ 'ਚ ਸਹੁੰ ਚੁੱਕਣ ਨਾਲ ਦੇਸ਼ 'ਚ ਅਜੀਬ ਸਥਿਤੀ ਪੈਦਾ ਹੋ ਗਈ ਹੈ, ਇਸ ਨਾਲ ਅਮਰੀਕਾ ਵਲੋਂ ਤਾਲਿਬਾਨ ਨਾਲ ਹਫ਼ਤਾ ਕੁ ਪਹਿਲਾਂ ਕੀਤੇ ਗਏ ਸ਼ਾਂਤੀ ਸਮਝੌਤੇ ਨੂੰ ਅੱਗੇ ਤੋਰਨ 'ਚ ਵੀ ਅੜਿੱਕਾ ਪੈਂਦਾ ਨਜ਼ਰ ਆ ਰਿਹਾ ਹੈ। ਬੀਤੇ ਸਾਲ ਸਤੰਬਰ 'ਚ ਹੋਈਆਂ ਰਾਸ਼ਟਰਪਤੀ ਚੋਣਾਂ 'ਚ ਜੇਤੂ ਐਲਾਨੇ ਗਏ ਰਾਸ਼ਟਰਪਤੀ ਅਸ਼ਰਫ ਗ਼ਨੀ ਨੇ ਵੱਡੀ ਗਿਣਤੀ ਲੋਕਾਂ ਦੀ ਮੌਜ਼ੂਦਗੀ ਦੌਰਾਨ ਰਾਸ਼ਟਰਪਤੀ ਮਹੱਲ 'ਚ ਸਹੁੰ ਚੁੱਕ ਲਈ ਹੈ ਜਦਕਿ ਚੋਣ ਕਮਿਸ਼ਨ ਕੋਲ ਚੋਣਾਂ ਦੌਰਾਨ ਧਾਂਦਲੀ ਹੋਣ ਦੀ ਸ਼ਿਕਾਇਤ ਕਰਨ ਵਾਲੇ ਵਿਰੋਧੀ ਉਮੀਦਵਾਰ ਅਬਦੁੱਲਾ ਅਬਦੁੱਲਾ ਵਲੋਂ ਵੀ ਨਾਲ ਲਗਦੇ ਸਪੇਦਰ ਮਹੱਲ 'ਚ ਵੱਡੀ ਗਿਣਤੀ 'ਚ ਆਪਣੇ ਸਮਰਥਕਾਂ ਦੀ ਮੌਜ਼ੂਦਗੀ 'ਚ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕੀ ਗਈ ਹੈ। ਰਾਸ਼ਟਰਪਤੀ ਅਸ਼ਰਫ ਗ਼ਨੀ ਦੇ ਸਹੁੰ ਚੁੱਕ ਸਮਾਗਮ ਨੂੰ ਸਰਕਾਰੀ ਟੈਲੀਵਿਜ਼ਨ 'ਤੇ ਪ੍ਰਸਾਰਿਤ ਕੀਤਾ ਗਿਆ ਹੈ। ਉਧਰ ਅਬਦੁੱਲਾ ਅਬਦੁੱਲਾ ਦਾ ਸਹੁੰ ਚੁੱਕ ਸਮਾਗਮ ਨਿੱਜੀ ਟੈਲੀਵੀਜ਼ਨ ਟੋਲੋ 'ਤੇ ਪ੍ਰਸਾਰਿਤ ਕੀਤਾ ਗਿਆ ਹੈ। ਇਨ੍ਹਾਂ ਦੋਹਾਂ ਸਹੁੰ ਚੁੱਕ ਸਮਾਗਮਾਂ ਦੌਰਾਨ ਕਾਬੁਲ 'ਚ 2 ਧਮਾਕੇ ਹੋਣ ਦੀ ਖ਼ਬਰ ਹੈ।
ਅਮਰੀਕਾ ਵਲੋਂ ਅਫ਼ਗਾਨਿਸਤਾਨ ਤੋਂ ਸੈਨਿਕਾਂ ਦੀ ਵਾਪਸੀ ਦੀ ਸ਼ੁਰੂਆਤ
ਵਾਸ਼ਿੰਗਟਨ, 9 ਮਾਰਚ (ਏ.ਪੀ.)-ਅਮਰੀਕਾ-ਤਾਲਿਬਾਨ ਸ਼ਾਂਤੀ ਸਮਝੌਤੇ ਤਹਿਤ ਅਮਰੀਕੀ ਸੈਨਿਕਾਂ ਨੇ ਅਫ਼ਗਾਨਿਸਤਾਨ ਤੋਂ ਵਾਪਸੀ ਦੀ ਸ਼ੁਰੂਆਤ ਕਰ ਦਿੱਤੀ ਹੈ। ਸੈਂਕੜੇ ਸੈਨਿਕ ਅਮਰੀਕਾ ਨੂੰ ਰਵਾਨਾ ਹੋ ਰਹੇ ਹਨ

ਪੁਲਿਸ ਮੁਕਾਬਲੇ 'ਚ ਗੈਂਗਸਟਰ ਹਲਾਕ-ਇਕ ਕਾਬੂ ਤੇ ਦੂਜਾ ਫ਼ਰਾਰ

ਨਵਾਂਸ਼ਹਿਰ ਪੁਲਿਸ ਨੇ ਕੀਤੀ ਕਾਰਵਾਈ

ਮਾਹਿਲਪੁਰ, 9 ਮਾਰਚ (ਦੀਪਕ ਅਗਨੀਹੋਤਰੀ)- ਪਿੰਡ ਦੋਹਲਰੋਂ ਦੇ ਬਾਹਰਵਾਰ ਮਾਰਕਫੈੱਡ ਦੇ ਗੋਦਾਮ ਕੋਲ ਬੀਤੀ ਰਾਤ 9 ਕੁ ਵਜੇ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਕਰੀਬ ਇਕ ਘੰਟਾ ਚੱਲੇ ਮੁਕਾਬਲੇ 'ਚ ਇਕ ਗੈਂਗਸਟਰ ਮਾਰਿਆ ਗਿਆ, ਪੁਲਿਸ ਨੇ ਇਕ ਦੋਸ਼ੀ ਨੂੰ ਕਾਬੂ ਕਰ ਲਿਆ ਜਦ ਕਿ ਉਨ੍ਹਾਂ ਦਾ ਤੀਜਾ ਸਾਥੀ ਹਨੇਰੇ ਦਾ ਫ਼ਾਇਦਾ ਉਠਾ ਕੇ ਫ਼ਰਾਰ ਹੋਣ 'ਚ ਸਫਲ ਹੋ ਗਿਆ। ਇਸ ਦੌਰਾਨ ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇਰਾਦਾ ਕਤਲ, ਅਸਲ੍ਹਾ ਐਕਟ ਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਾਹਿਲਪੁਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੇ ਇੰਸਪੈਕਟਰ ਦਲਬੀਰ ਸਿੰਘ ਨੂੰ ਐਤਵਾਰ ਸਵੇਰੇ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਗੈਂਗਸਟਰ ਥਾਣਾ ਗੜ੍ਹਸ਼ੰਕਰ 'ਚ ਪੈਂਦੇ ਪਿੰਡ ਬੀਰਮਪੁਰ ਵਿਚ ਇਕ ਕਿਸਾਨ ਦੀ ਮੋਟਰ 'ਤੇ ਲੁਕੇ ਹੋਏ ਹਨ। ਉਨ੍ਹਾਂ ਜਦੋਂ ਮੋਟਰ 'ਤੇ ਛਾਪਾ ਮਾਰਿਆ ਤਾਂ ਸਾਰੇ ਗੈਂਗਸਟਰ ਉਥੋਂ ਭੱਜਣ 'ਚ ਸਫਲ ਹੋ ਗਏ। ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਦਿਆਂ ਮਾਹਿਲਪੁਰ ਪੁਲਿਸ ਨੂੰ ਇਸ ਦੀ ਸੂਚਨਾ ਦੇ ਦਿੱਤੀ ਅਤੇ ਪੁਲਿਸ ਨੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਮਾਹਿਲਪੁਰ ਦੇ ਬਾਹਰਵਾਰ ਪਿੰਡ ਦੋਹਲਰੋਂ ਨਜ਼ਦੀਕ ਮਾਰਕਫੈੱਡ ਦੇ ਗੋਦਾਮ ਪਿੱਛੇ ਇਕ ਪ੍ਰਵਾਸੀ ਭਾਰਤੀ ਦੀ ਬੰਦ ਪਈ ਕੋਠੀ ਵਿਚ ਉਕਤ ਗੈਂਗਸਟਰ ਜਾ ਕੇ ਛੁਪ ਗਏ ਅਤੇ ਪੁਲਿਸ ਨੇ ਮੁੜ ਮਿਲੀ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਰਾਤ ਸਾਢੇ ਅੱਠ ਕੁ ਵਜੇ ਕੋਠੀ ਨੂੰ ਘੇਰਾ ਪਾ ਲਿਆ। ਪੁਲਿਸ ਦੀ ਆਮਦ ਦਾ ਪਤਾ ਲੱਗਣ 'ਤੇ ਗੈਂਗਸਟਰਾਂ ਨੇ ਕੋਠੀ ਦੇ ਪਿਛਲੇ ਪਾਸਿਉਂ ਕੰਧਾਂ ਟੱਪ ਕੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਪੁਲਿਸ ਨੇ ਜਵਾਬੀ ਫਾਇਰਿੰਗ ਕਰਦਿਆਂ ਉਨ੍ਹਾਂ ਨੂੰ ਘੇਰਾ ਪਾ ਲਿਆ। ਇਸੇ ਦੌਰਾਨ ਪੁਲਿਸ 'ਤੇ ਗੋਲੀਆਂ ਚਲਾਉਂਦਾ ਭੱਜ ਰਿਹਾ ਗੈਂਗਸਟਰ ਵਰਿੰਦਰ ਸਿੰਘ ਉਰਫ਼ ਸ਼ੂਟਰ ਉਰਫ਼ ਕਾਕਾ ਪੁੱਤਰ ਰਾਮ ਲਾਲ ਵਾਸੀ ਪਿੰਡ ਨੰਦੋਕੀ, ਜ਼ਿਲ੍ਹਾ ਕਪੂਰਥਲਾ ਪੁਲਿਸ ਹੱਥੋਂ ਮਾਰਿਆ ਗਿਆ, ਜਦ ਕਿ ਗੈਂਗਸਟਰ ਗੁਰਜੰਟ ਸਿੰਘ ਉਰਫ਼ ਜੱਟਾ ਪੁੱਤਰ ਲਖਵਿੰਦਰ ਸਿੰਘ ਵਾਸੀ ਗੋਬਿੰਦਪੁਰ ਲੋਹਗੜ੍ਹ, ਥਾਣਾ ਮਹਿਤਪੁਰ ਜ਼ਿਲ੍ਹਾ ਜਲੰਧਰ ਨੂੰ ਪੁਲਿਸ ਨੇ ਘੇਰਾਬੰਦੀ ਦੌਰਾਨ ਕਾਬੂ ਕਰ ਲਿਆ। ਉਨ੍ਹਾਂ ਦਾ ਤੀਜਾ ਸਾਥੀ ਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਜੁਗਿੰਦਰ ਸਿੰਘ ਵਾਸੀ ਉੱਪਲ ਜਗੀਰ ਥਾਣਾ ਨੂਰਮਹਿਲ, ਜ਼ਿਲ੍ਹਾ ਜਲੰਧਰ ਪੁਲਿਸ 'ਤੇ ਦੁਨਾਲੀ ਨਾਲ ਗੋਲੀਆਂ ਚਲਾਉਂਦਾ ਹਨੇਰੇ ਦਾ ਫ਼ਾਇਦਾ ਉਠਾ ਕੇ ਫ਼ਰਾਰ ਹੋਣ 'ਚ ਸਫਲ ਹੋ ਗਿਆ। ਲੋਕਾਂ ਨੇ ਦੱਸਿਆ ਕਿ ਬੰਦ ਪਈ ਕੋਠੀ ਪਰਮਿੰਦਰ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਝੱਜਾਂ ਦੀ ਹੈ ਅਤੇ ਉਸ ਨੇ ਮਾਹਿਲਪੁਰ ਦੇ ਇਕ ਵਿਅਕਤੀ ਨੂੰ ਇਸ ਦੀ ਸਾਂਭ-ਸੰਭਾਲ ਲਈ ਰੱਖਿਆ ਹੋਇਆ ਹੈ। ਪੁਲਿਸ ਨੇ ਕੋਠੀ ਦੇ ਬਾਹਰੋਂ ਇਕ ਮੋਟਰਸਾਈਕਲ ਪੀ. ਬੀ. 24 ਸੀ. 3348 ਬਰਾਮਦ ਕੀਤਾ ਹੈ। ਪੁਲਿਸ ਵਲੋਂ ਲਗਾਤਾਰ ਆਲੇ-ਦੁਆਲੇ ਦੇ ਪਿੰਡਾਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ, ਤਾਂ ਜੋ ਇਥੇ ਰਹਿਣ ਵਾਲੇ ਗੈਂਗਸਟਰਾਂ ਨਾਲ ਰਾਬਤਾ ਰੱਖਣ ਵਾਲੇ ਨੌਜਵਾਨਾਂ ਬਾਰੇ ਪਤਾ ਲਗਾਇਆ ਜਾ ਸਕੇ। ਸੁਖਵਿੰਦਰ ਸਿੰਘ ਥਾਣਾ ਮੁਖੀ ਮਾਹਿਲਪੁਰ ਨੇ ਦੱਸਿਆ ਕਿ ਮੁਕਾਬਲੇ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਗੜ੍ਹਸ਼ੰਕਰ, ਥਾਣਾ ਚੱਬੇਵਾਲ, ਗੜ੍ਹਸ਼ੰਕਰ ਅਤੇ ਨਜ਼ਦੀਕੀ ਚੌਕੀਆਂ ਦੀ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਘੇਰਾਬੰਦੀ 'ਚੋਂ ਫ਼ਰਾਰ ਹੋਏ ਦੋਸ਼ੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਰਾਮ ਚੰਦ ਬੰਗੜ, ਫਿੰਗਰ ਪ੍ਰਿੰਟਜ਼ ਮਾਹਿਰ ਨੇ ਮੌਕੇ 'ਤੇ ਪਹੁੰਚੇ, ਪੁਲਿਸ ਵਲੋਂ ਜਿਸ ਕੋਠੀ ਵਿਚ ਗੈਂਗਸਟਰ ਠਹਿਰੇ ਹੋਏ ਸਨ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਯੈੱਸ ਬੈਂਕ ਮਾਮਲਾ

ਰਾਣਾ ਕਪੂਰ ਤੇ ਹੋਰਾਂ ਦੇ 7 ਟਿਕਾਣਿਆਂ 'ਤੇ ਛਾਪੇਮਾਰੀ

ਨਵੀਂ ਦਿੱਲੀ, 9 ਮਾਰਚ (ਏਜੰਸੀ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਸੋਮਵਾਰ ਨੂੰ ਯੈੱਸ ਬੈਂਕ ਦੇ ਸਹਿ-ਸੰਸਥਾਪਕ ਰਾਣਾ ਕਪੂਰ ਅਤੇ ਡੀ.ਐਚ.ਐਫ. ਐਲ. ਦੇ ਪ੍ਰਮੋਟਰ ਕਪਿਲ ਵਧਾਵਨ ਖ਼ਿਲਾਫ਼ ਦਰਜ ਅਪਰਾਧਿਕ ਸਾਜਿਸ਼, ਧੋਖਾਧੜੀ ਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ 7 ਟਿਕਾਣਿਆਂ ਦੀ ਤਲਾਸ਼ੀ ਲਈ ਗਈ ਹੈ। ਭਾਵੇਂ ਸੀ.ਬੀ.ਆਈ. ਵਲੋਂ ਛਾਪਿਆਂ ਵਾਲੇ ਟਿਕਾਣਿਆਂ ਬਾਰੇ ਪੁਖਤਾ ਜਾਣਕਾਰੀ ਨਹੀਂ ਦਿੱਤੀ ਗਈ, ਪਰ ਸੂਤਰਾਂ ਮੁਤਾਬਿਕ ਇਹ ਸਭ ਟਿਕਾਣੇ ਐਫ. ਆਈ. ਆਰ. 'ਚ ਦਰਜ ਦੋਸ਼ੀਆਂ ਨਾਲ ਸਬੰਧਿਤ ਹਨ।
ਰਾਣਾ ਕਪੂਰ ਦੇ ਪਰਿਵਾਰ 'ਤੇ ਮਾਮਲਾ ਦਰਜ
ਸੀ.ਬੀ.ਆਈ. ਵਲੋਂ ਰਾਣਾ ਕਪੂਰ ਦੀ ਪਤਨੀ ਬਿੰਦੂ ਕਪੂਰ ਤੇ 3 ਬੇਟੀਆਂ (ਰੋਸ਼ਨੀ, ਰਾਖੀ ਤੇ ਰਾਧਾ ਕਪੂਰ) ਖ਼ਿਲਾਫ਼ ਘੁਟਾਲੇ ਦੀ ਸ਼ਿਕਾਰ ਹੋਈ ਡੀ.ਐਚ.ਐਫ.ਐਲ. ਤੋਂ ਕਥਿਤ 600 ਕਰੋੜ ਰੁਪਏ ਦੀ ਰਿਸ਼ਵਤ ਲੈਣ ਨੂੰ ਲੈ ਕੇ ਮਾਮਲਾ ਦਰਜ ਕਰ ਲਿਆ ਹੈ।
7 ਦੋਸ਼ੀਆਂ ਖ਼ਿਲਾਫ਼ ਲੁੱਕ-ਆਊਟ ਸਰਕੂਲਰ
ਅਧਿਕਾਰੀਆਂ ਨੇ ਦੱਸਿਆ ਕਿ ਸੀ.ਬੀ.ਆਈ. ਵਲੋਂ ਅੱਜ ਯੈੱਸ ਬੈਂਕ ਘੁਟਾਲਾ ਮਾਮਲੇ 'ਚ ਯੈਸ ਬੈਂਕ ਦੇ ਸਹਿ-ਸੰਸਥਾਪਕ ਰਾਣਾ ਕਪੂਰ ਤੇ ਉਸ ਦੇ ਪਰਿਵਾਰਕ ਮੈਂਬਰਾਂ ਸਮੇਤ 7 ਦੋਸ਼ੀਆਂ ਖ਼ਿਲਾਫ਼ ਲੁਕ-ਆਊਟ ਸਰਕੂਲਰ ਜਾਰੀ ਕੀਤੇ ਗਏ ਹਨ ਤਾਂ ਕਿ ਇਨ੍ਹਾਂ ਨੂੰ ਦੇਸ਼ ਤੋਂ ਬਾਹਰ ਜਾਣ ਤੋਂ ਰੋਕਿਆ ਜਾ ਸਕੇ। ਸੀ.ਬੀ.ਆਈ. ਵਲੋਂ ਜਿਨ੍ਹਾਂ 7 ਲੋਕਾਂ- ਰਾਣਾ ਕਪੂਰ, ਉਸ ਦੀ ਪਤਨੀ ਬਿੰਦੂ ਕਪੂਰ, 3 ਬੇਟੀਆਂ- ਰੋਸ਼ਨੀ, ਰਾਖੀ ਤੇ ਰਾਧਾ ਕਪੂਰ ਤੋਂ ਇਲਾਵਾ ਡੀ.ਐਚ.ਐਫ. ਐਲ. ਦੇ ਪ੍ਰਮੋਟਰ ਕਪਿਲ ਵਧਾਵਨ ਅਤੇ ਧੀਰਜ ਵਧਾਵਨ ਖ਼ਿਲਾਫ਼ ਲੁਕ-ਆਊਟ ਸਰਕੂਲਰ ਜਾਰੀ ਕੀਤੇ ਗਏ ਹਨ।

ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖ਼ਲ ਹੁੰਦਿਆਂ 15 ਪੰਜਾਬੀ ਨੌਜਵਾਨ ਲਾਪਤਾ

ਵਾਸ਼ਿੰਗਟਨ, 9 ਮਾਰਚ (ਪੀ.ਟੀ.ਆਈ.)-ਮੈਕਸੀਕੋ ਅਤੇ ਬਹਾਮਸ ਨਾਲ ਲਗਦੀਆਂ ਅਮਰੀਕੀ ਸਰਹੱਦਾਂ ਰਾਹੀਂ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ 15 ਪੰਜਾਬੀ ਨੌਜਵਾਨਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਉੱਤਰੀ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਦੱਸਿਆ ਕਿ ਇਨ੍ਹਾਂ 'ਚੋਂ 6 ਨੌਜਵਾਨ ਬਹਾਮਸ ਦੀਪ-ਅਮਰੀਕੀ ਸਰਹੱਦ ਪਾਰ ਕਰਦਿਆਂ ਲਾਪਤਾ ਹੋਏ ਅਤੇ 9 ਹੋਰ ਮੈਕਸੀਕੋ-ਅਮਰੀਕਾ ਸਰਹੱਦ ਪਾਰ ਕਰਦਿਆਂ ਗੁਆਚ ਗਏ। ਇਨ੍ਹਾਂ ਲਾਪਤਾ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਨਾਪਾ ਨੂੰ ਦੱਸਿਆ ਕਿ 56 ਜਣਿਆਂ ਦਾ ਗਰੁੱਪ, ਜਿਸ 'ਚ ਜ਼ਿਆਦਾਤਾਰ ਪੰਜਾਬ ਤੋਂ ਸਨ, ਜਦ ਅਮਰੀਕੀ ਸਰਹੱਦ ਤੋਂ ਮਹਿਜ਼ ਇਕ ਘੰਟੇ ਦੇ ਦੂਰੀ 'ਤੇ ਸੀ ਤਾਂ ਮੈਕਸੀਕੋ ਦੀ ਸੈਨਾ ਨੇ ਉਨ੍ਹਾਂ ਨੂੰ ਰੋਕਿਆ। ਚਾਹਲ ਨੇ ਦੱਸਿਆ ਕਿ ਉਨ੍ਹਾਂ ਨੇ 6 ਪੰਜਾਬੀ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਲਿਆ, ਜਿਨ੍ਹਾਂ ਨੂੰ ਬਾਅਦ 'ਚ ਛੱਡ ਦਿੱਤਾ ਗਿਆ ਅਤੇ ਉਹ ਅਮਰੀਕਾ ਪੁੱਜ ਗਏ ਪਰ 11 ਨੌਜਵਾਨਾਂ ਨੂੰ ਉਹ ਨਾਲ ਲੈ ਗਏ ਅਤੇ ਉਹ ਅਜੇ ਵੀ ਲਾਪਤਾ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਪਣੇ ਪਰਿਵਾਰਾਂ ਨਾਲ ਗੱਲ ਕਰਨ 'ਤੇ ਨੌਜਵਾਨਾਂ ਨੇ ਕਿਹਾ ਸੀ ਕਿ ਉਹ ਨਿਕਾਰਾਗੁਆ 'ਚ ਸੁਰੱਖਿਅਤ ਉਤਰ ਗਏ ਹਨ ਅਤੇ ਉਹ ਗੁਆਟੇਮਾਲਾ ਤੋਂ ਮੈਕਸੀਕੋ ਸੜਕ ਰਾਹੀਂ ਜਾਣਗੇ। ਰਸਤੇ 'ਚ ਉਨ੍ਹਾਂ ਤਿੰਨ ਵਾਰ ਫੋਨ ਕੀਤਾ ਅਤੇ ਬਾਅਦ 'ਚ ਕਿਹਾ ਕਿ ਉਹ ਮੈਕਸੀਕੋ ਸੁਰੱਖਿਅਤ ਪੁੱਜ ਗਏ ਹਨ ਅਤੇ ਇਸ ਤੋਂ ਬਾਅਦ ਉਨ੍ਹਾਂ ਦਾ ਆਪਣੇ ਪੰਜਾਬ ਵਿਚਲੇ ਪਰਿਵਾਰਾਂ ਨਾਲ ਕੋਈ ਸੰਪਰਕ ਨਹੀਂ ਹੋਇਆ। ਚਾਹਲ ਨੇ ਕਥਿਤ ਤੌਰ 'ਤੇ ਕਿਹਾ ਕਿ ਦਿੱਲੀ ਦੇ ਇਕ ਏਜੰਟ ਨੇ ਹਰੇਕ ਨੌਜਵਾਨ ਨੂੰ ਅਮਰੀਕਾ ਭੇਜਣ ਦੇ ਲਈ ਉਨ੍ਹਾਂ ਦੇ ਪਰਿਵਾਰਾਂ ਤੋਂ ਸਾਢੇ 19 ਲੱਖ ਰੁਪਏ ਲਏ ਹਨ। ਇਸ ਦੇ ਇਲਾਵਾ ਪਰਿਵਾਰਾਂ ਨੇ ਮਿਲ ਕੇ ਵੱਖ-ਵੱਖ ਠੱਗ ਏਜੰਟਾਂ ਨੂੰ ਆਪਣੇ ਪਿਆਰਿਆਂ ਦਾ ਇਕ ਸ਼ਬਦ ਸੁਣਨ ਲਈ 45 ਲੱਖ ਰੁਪਏ ਦਿੱਤੇ ਹਨ। ਮੈਕਸੀਕੋ ਪੁੱਜਣ ਦੇ ਬਾਅਦ ਪਰਿਵਾਰਾਂ ਦੀ ਆਪਣੇ ਬੱਚਿਆਂ ਨਾਲ ਕਦੇ ਗੱਲ ਨਹੀਂ ਹੋਈ। ਚਾਹਲ ਨੇ ਦੋਸ਼ ਲਗਾਇਆ ਕਿ ਏਜੰਟਾਂ ਨੇ ਉਨ੍ਹਾਂ ਤੋਂ ਇਸ ਬਹਾਨੇ ਨਾਲ ਸਾਰੇ ਪੈਸੇ ਲੈ ਲਏ ਕਿ ਟੈਕਸਾਸ ਅਤੇ ਫਲੋਰਿਡਾ ਦੇ ਹਿਰਾਸਤੀ ਕੇਂਦਰਾਂ 'ਚ ਇਹ ਵਾਪਸ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਲਾਪਤਾ ਹੋਏ ਲੜਕਿਆਂ ਨੇ ਮੈਕਸੀਕੋ ਉਤਰਨਾ ਸੀ (ਜਿਵੇਂ ਉਨ੍ਹਾਂ ਦੇ ਏਜੰਟਾਂ ਨੇ ਭਰੋਸਾ ਦਿਵਾਇਆ ਸੀ) ਪਰ ਉਨ੍ਹਾਂ ਨੂੰ ਨਿਕਾਰਾਗੁਆ 'ਚ ਉਤਾਰਿਆ ਗਿਆ। 6 ਪੰਜਾਬੀ ਨੌਜਵਾਨਾਂ ਦਾ ਇਕ ਹੋਰ ਗਰੁੱਪ ਕਿਸ਼ਤੀ ਰਾਹੀਂ ਅਮਰੀਕੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਿਆਂ ਬਹਾਮਸ ਦੀਪ ਤੋਂ ਲਾਪਤਾ ਹੋ ਗਿਆ ਸੀ। ਉਨ੍ਹਾਂ ਬਹਾਮਸ 'ਚ ਇਕ ਹੋਟਲ ਤੋਂ ਪੰਜਾਬ ਨੂੰ ਆਪਣੇ ਪਰਿਵਾਰਾਂ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਹ ਫਲੋਰਿਡਾ ਰਾਹੀਂ ਅਮਰੀਕੀ ਸਰਹੱਦ ਪਾਰ ਕਰਨਗੇ। ਇਸ ਤੋਂ ਬਾਅਦ ਲਾਪਤਾ 6 ਨੌਜਵਾਨਾਂ ਦੀ ਪੰਜਾਬ 'ਚ ਆਪਣੇ ਪਰਿਵਾਰਕ ਮੈਂਬਰਾਂ ਨਾਲ ਕੋਈ ਗੱਲ ਨਹੀਂ ਹੋਈ। ਹੁਣ ਪਰਿਵਾਰਕ ਮੈਂਬਰ ਆਪਣਿਆਂ ਦੀ ਸਲਾਮਤੀ ਜਾਣਨ ਬਾਰੇ ਬਹੁਤ ਵਿਆਕੁਲ ਹਨ। ਚਾਹਲ ਨੇ ਭਾਰਤ ਤੇ ਪੰਜਾਬ ਸਰਕਾਰ ਦੋਵਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਮੈਕਸੀਕੋ ਅਤੇ ਅਮਰੀਕੀ ਸਰਕਾਰਾਂ ਨਾਲ ਸੰਪਰਕ ਬਣਾ ਕੇ ਲਾਪਤਾ ਨੌਜਵਾਨਾਂ ਨੂੰ ਲੱਭੇ, ਘੱਟੋ ਘੱਟ ਇਹ ਪਤਾ ਲਗਾਏ ਕਿ ਉਹ ਜਿਊਂਦੇ ਹਨ ਜਾਂ ਮਰ ਚੁੱਕੇ ਹਨ।

ਰੀਟ੍ਰੀਟ ਸੈਰਾਮਨੀ 'ਚ ਦਰਸ਼ਕਾਂ 'ਤੇ ਪਾਬੰਦੀ ਲਗਾਉਣ ਨਾਲ ਸਰਹੱਦੀ ਇਲਾਕੇ 'ਚ ਕਾਰੋਬਾਰ ਠੱਪ

ਕੋਰੋਨਾ ਵਾਇਰਸ ਦੀ ਮਾਰ ਦਾ ਸੇਕ ਭਾਰਤ-ਪਾਕਿ ਸਰਹੱਦ ਤੱਕ ਪੁੱਜਾ

ਰੁਪਿੰਦਰਜੀਤ ਸਿੰਘ ਭਕਨਾ ਅਟਾਰੀ, 9 ਮਾਰਚ-ਸੰਸਾਰ ਭਰ 'ਚ ਮਹਾਂਮਾਰੀ ਦੇ ਰੂਪ ਵਿਚ ਫੈਲ ਰਹੇ ਕੋਰੋਨਾ ਵਾਇਰਸ ਦਾ ਸੇਕ ਅਟਾਰੀ ਸਰਹੱਦ ਤੱਕ ਪਹੁੰਚ ਚੁੱਕਾ ਹੈ। ਪ੍ਰਸ਼ਾਸਨ ਵਲੋਂ ਅਟਾਰੀ-ਵਾਹਗਾ ਸਰਹੱਦ 'ਤੇ ਦੋਹਾਂ ਦੇਸ਼ਾਂ ਦੀਆਂ ਸੁਰੱਖਿਆ ਫੋਰਸਾਂ ਵਲੋਂ ਕੀਤੀ ਜਾਂਦੀ ...

ਪੂਰੀ ਖ਼ਬਰ »

ਅਣਪਛਾਤੇ ਸ੍ਰੋਤਾਂ ਤੋਂ ਕੌਮੀ ਪਾਰਟੀਆਂ ਨੂੰ ਇਕੱਠਾ ਹੋਇਆ 11,234 ਕਰੋੜ ਦਾ ਚੰਦਾ-ਏ.ਡੀ.ਆਰ.

ਨਵੀਂ ਦਿੱਲੀ, 9 ਮਾਰਚ (ਪੀ.ਟੀ.ਆਈ.)-ਲੋਕਤੰਤਰਿਕ ਸੁਧਾਰਾਂ ਬਾਰੇ ਸੰਸਥਾ (ਏ.ਡੀ.ਆਰ.) ਅਨੁਸਾਰ 2004-05 ਤੋਂ 2018-19 ਤੱਕ ਕੌਮੀ ਪਾਰਟੀਆਂ ਨੂੰ ਅਣਪਛਾਤੇ ਸ੍ਰੋਤਾਂ ਤੋਂ 11,234 ਕਰੋੜ ਦਾ ਚੰਦਾ ਇਕੱਠਾ ਹੋਇਆ। ਏ.ਡੀ.ਆਰ. ਨੇ ਕਿਹਾ ਕਿ ਇਹ ਜਾਣਕਾਰੀ ਉਨ੍ਹਾਂ ਭਾਜਪਾ ਤੇ ਕਾਂਗਰਸ ਸਮੇਤ 7 ...

ਪੂਰੀ ਖ਼ਬਰ »

ਲੈਫ: ਜਨ. ਢਿੱਲੋਂ ਡੀ.ਜੀ. ਡਿਫੈਂਸ ਇੰਟੈਲੀਜੈਂਸ ਏਜੰਸੀ ਤੇ ਡਿਪਟੀ ਚੀਫ਼ ਆਫ਼ ਇੰਟੈਗ੍ਰੇਟਿਡ ਡਿਫ਼ੈਂਸ ਸਟਾਫ਼ ਨਿਯੁਕਤ

ਨਵੀਂ ਦਿੱਲੀ, 9 ਮਾਰਚ (ਏਜੰਸੀ)- ਬੀਤੇ ਦਿਨੀਂ ਭਾਰਤੀ ਸੈਨਾ ਦੀ ਰਣਨੀਤਕ ਤੌਰ ਤੇ ਬੇਹੱਦ ਮਹੱਤਵਪੂਰਨ 15 ਕਾਰਪਜ਼ 'ਚ ਸੇਵਾ ਨਿਭਾਉਣ ਬਾਅਦ ਇਸ ਦਾ ਚਾਰਜ ਲੈਫ਼: ਜਨਰਲ ਬੀ.ਐਸ. ਰਾਜੂ ਨੂੰ ਸੌਂਪਣ ਵਾਲੇ 1983 ਬੈਚ ਦੇ ਇੰਡੀਅਨ ਮਿਲਟਰੀ ਅਕੈਡਮੀ ਦੇ ਅਧਿਕਾਰੀ ਲੈਫ਼: ਜਨਰਲ ਕੇ. ਜੇ. ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ 20 ਮੰਤਰੀਆਂ ਨੇ ਕਮਲ ਨਾਥ ਨੂੰ ਸੌਂਪਿਆ ਅਸਤੀਫ਼ਾ

ਭੁੁਪਾਲ, 9 ਮਾਰਚ (ਪੀ.ਟੀ.ਆਈ.)-ਸੂਬੇ 'ਚ ਰਾਜਸੀ ਸੰਕਟ ਤੋਂ ਬਾਅਦ ਸੋਮਵਾਰ ਦੇਰ ਰਾਤ ਬੁਲਾਈ ਕੈਬਨਿਟ ਮੀਟਿੰਗ ਦੌਰਾਨ ਮੱਧ ਪ੍ਰਦੇਸ਼ ਦੇ 20 ਮੰਤਰੀਆਂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਕਮਲ ਨਾਥ ਨੂੰ ਸੌਂਪ ਦਿੱਤਾ। ਬੈਠਕ ਤੋਂ ਬਾਅਦ ਸੂਬੇ ਦੇ ਜੰਗਲਾਤ ਮੰਤਰੀ ਉਮੰਗ ...

ਪੂਰੀ ਖ਼ਬਰ »

ਸ਼ੋਪੀਆਂ 'ਚ ਮੁਕਾਬਲਾ, 2 ਅੱਤਵਾਦੀ ਹਲਾਕ

ਸ੍ਰੀਨਗਰ, 9 ਮਾਰਚ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਜ਼ੇਨਾਪੇਰਾ ਇਲਾਕੇ 'ਚ ਸੁਰੱਖਿਆਂ ਬਲਾਂ ਨਾਲ ਐਤਵਾਰ ਦੇਰ ਰਾਤ ਹੋਏ ਮੁਕਾਬਲੇ ਦੌਰਾਨ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ 2 ਸਥਾਨਕ ਅੱਤਵਾਦੀ ਮਾਰੇ ਗਏ ਹਨ। ਪੁਲਿਸ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX