ਅੰਮਿ੍ਤਸਰ, 9 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਤੇ ਅਣਅਧਿਕਾਰਤ ਤੌਰ 'ਤੇ ਖੜ੍ਹੇ ਰਹਿਣ ਵਾਲੇ ਵਾਹਨਾਂ ਖਿਲਾਫ ਅੱਜ ਰੇਲਵੇ ਪ੍ਰਸ਼ਾਸਨ ਵਲੋਂ ਕਾਰਵਾਈ ਕੀਤੀ ਗਈ | ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਤਾਇਨਾਤ ਕਮਰਸ਼ਿਅਲ ਇੰਸਪੈਕਟਰ (ਸੀ. ਐੱਮ. ਆਈ.) ਪ੍ਰਦੀਪ ਕੁਮਾਰ ਵਲੋਂ ਇਨ੍ਹਾਂ ਵਾਹਨਾਂ ਖਿਲਾਫ ਕਾਰਵਾਈ ਕੀਤੀ ਗਈ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਰੇਲਵੇ ਪ੍ਰਸ਼ਾਸਨ ਵਲੋਂ ਰੇਲਵੇ ਸਟੇਸ਼ਨ ਤੇ ਬਿਨਾਂ ਰਜਿਸਟ੍ਰੇਸ਼ਨ ਵਾਲੇ ਵਾਹਨਾਂ ਨੂੰ ਬਾਹਰ ਕੱਢਣ ਦਾ ਫੈਸਲਾ ਕੀਤਾ ਗਿਆ ਸੀ ਤੇ ਇਸੇ ਲੜੀ ਤਹਿਤ ਅੱਜ ਇਨ੍ਹਾਂ ਵਾਹਨਾਂ ਖਿਲਾਫ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਰੇਲਵੇ ਸਟੇਸ਼ਨ ਤੋਂ ਬਾਹਰ ਕੱਢਿਆ ਗਿਆ | ਸੀ. ਐੱਮ. ਆਈ. ਪ੍ਰਦੀਪ ਕੁਮਾਰ ਵਲੋਂ ਅੱਜ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ. ਪੀ. ਐੱਫ.) ਦੇ ਕਰਮਚਾਰੀਆਂ ਨੂੰ ਨਾਲ ਲੈ ਕੇ ਅਣਅਧਿਕਾਰਤ ਤੌਰ 'ਤੇ ਖੜ੍ਹੇ ਰਹਿਣ ਵਾਲੇ ਵਾਹਨਾਂ ਖਿਲਾਫ ਕਾਰਵਾਈ ਕੀਤੀ |
ਰੇਲਵੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਭਵਿੱਖ 'ਚ ਅਣਅਧਿਕਾਰਤ ਵਾਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਇਸਦੇ ਬਾਅਦ ਵੀ ਇਹ ਵਾਹਨ ਰੇਲਵੇ ਸਟੇਸ਼ਨ ਸਮੂਹ 'ਚ ਨਜ਼ਰ ਆਉਣਗੇ ਤਾਂ ਇਨ੍ਹਾਂ ਨੂੰ ਜਬਤ ਕਰ ਲਿਆ ਜਾਵੇਗਾ |
ਅੰਮਿ੍ਤਸਰ, 9 ਮਾਰਚ (ਰੇਸ਼ਮ ਸਿੰਘ)-ਬਿਜਲੀ ਬਿੱਲਾਂ ਦੇ ਵਾਧੇ ਤੇ ਲਗਾਏ ਟੈਕਸਾਂ ਦੇ ਖਿਲਾਫ ਅੱਜ ਆਲ ਇੰਡੀਆਂ ਐਾਟੀ ਕੁਰਪਸ਼ਨ ਮੋਰਚਾ ਵਲੋਂ ਇਥੇ ਰਾਮ ਤਲਾਈ ਚੌਾਕ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਲਕਾ ਪੂਰਬੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦਾ ...
ਵੇਰਕਾ, 9 ਮਾਰਚ (ਪ.ਪ.)-ਏ. ਸੀ. ਪੀ. ਜਸਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਬੀਤੇ ਦਿਨੀਂ ਚੋਰੀ ਦੇ ਦਰਜ ਕੀਤੇ ਮਾਮਲੇ ਤੇ ਕਾਰਵਾਈ ਕਰਦਿਆਂ ਏ. ਐੱਸ. ਆਈ. ਹਰਵਿੰਦਰਪਾਲ ਦੀ ਅਗਵਾਈ ਹੇਠ ਕਾਰਵਾਈ ...
ਅੰਮਿ੍ਤਸਰ, 9 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਵਾਇਰਸ ਦੇ ਚਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਕਈ ਪ੍ਰੋਗਰਾਮ ਮੁਅੱਤਲ ਕਰ ਦਿੱਤੇ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਜੀ.ਐੱਨ.ਡੀ.ਯੂ. ਦੇ ਡੀਨ ਵਿਦਿਆਰਥੀ ਭਲਾਈ ਪ੍ਰੋ: ਹਰਦੀਪ ਸਿੰਘ ਨੇ ਦੱਸਿਆ ...
ਮਜੀਠਾ, 9 ਮਾਰਚ (ਮਨਿੰਦਰ ਸਿੰਘ ਸੋਖੀ)-ਪਿੰਡ ਨੰਗਲ ਪੰਨੂਆਂ ਦੇ ਸਾਬਕਾ ਸਰਪੰਚ ਗੁਰਮੇਜ ਸਿੰਘ ਠੱਗੀ ਦਾ ਸ਼ਿਕਾਰ ਹੋ ਗਿਆ | ਗੁਰਮੇਜ ਸਿੰਘ ਵਲੋਂ ਪੁਲਿਸ ਸਟੇਸ਼ਨ ਮਜੀਠਾ ਵਿਖੇ ਦਿੱਤੀ ਦਰਖਾਸਤ ਅਨੁਸਾਰ ਬੀਤੇ ਦਿਨ ਉਹ ਆਪਣੇ ਘਰ ਵਿਚ ਸੀ ਕਿ ਉਸ ਦੇ ਮੋਬਾਇਲ ਫੋਨ ਤੇ ...
ਅੰਮਿ੍ਤਸਰ 9 ਮਾਰਚ (ਵਿ:ਪ੍ਰ:)-ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੋਰਾਕੋਹਨਾ ਕਮੇਟੀ ਦੇ ਸੋਧੇ ਗਏ ਗ੍ਰੇਡਾ ਸਬੰਧੀ ਸਪੱਸ਼ਟ ਕਰਦੇ ਹੋਏ ਕਿਹਾ ਕਿ ਸਮੇਂ ਸਮੇਂ ਮੁਲਾਜ਼ਮਾਂ ਦੇ ਗੇ੍ਰਡਾਂ ਵਿਚ ਤਬਦੀਲੀ ਕੀਤੀ ਜਾਂਦੀ ਰਹੀ ਹੈ ਤੇ ਮੌਜੂਦਾ ਸਮੇਂ ਵੀ ਸਬ ...
ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਗਰਮੀਆਂ ਦੀ ਆਮਦ ਨੂੰ ਮੱਖ ਰੱਖਦੇ ਹੋਏ ਸ਼ਰਧਾਲੂਆਂ ਨੂੰ ਗਰਮੀ ਦੀ ਤਪਸ਼ ਤੋਂ ਰਾਹਤ ਦੇਣ ਲਈ ਸ੍ਰੀ ਹਰਿਮੰਦਰ ਸਾਹਿਬ ਅੰਦਰ ਤੇ ਬਾਹਰ ਪੱਖੇ ਲਗਾਉਣ ਦੀ ਸੇਵਾ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਤੇ ਸੇਵਾਦਾਰਾਂ ਵਲੋਂ ਸ਼ੁਰੂ ...
ਛੇਹਰਟਾ, 9 ਮਾਰਚ (ਸੁਰਿੰਦਰ ਸਿੰਘ ਵਿਰਦੀ)-ਅੰਮਿ੍ਤਸਰ ਪੁਲਿਸ ਕਮਿਸ਼ਨਰ ਡਾਕਟਰ ਸੁਖਚੈਨ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸਖਤੀ ਨਾਲ ਕਾਰਵਾਈ ਨੂੰ ਅਮਲ ਵਿਚ ਲਿਆਉਂਦਿਆਂ ਏ. ਸੀ. ਪੀ. ਪੱਛਮੀ ਦੇਵ ...
ਅੰਮ੍ਰਿਤਸਰ, 9 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਅਗਲੇ ਸੈਸ਼ਨ 2020-21 ਤੋਂ ਤੋਂ 2 ਹੋਰ ਨਵੇਂ ਵਿਭਾਗ ਖੁੱਲ੍ਹਣ ਜਾ ਰਹੇ ਹਨ ਜਿਸ ਨਾਲ ਯੂਨੀਵਰਸਿਟੀ ਵਿਚ ਕੁੱਲ 44 ਅਕਾਦਮਿਕ ਵਿਭਾਗ ਹੋ ਜਾਣਗੇ। ਇਕੱਤਰਤਾ 'ਚ ਨਵੇਂ ਵਿਭਾਗਾਂ ਕੰਪਿਊਟੇਸ਼ਨਲ ...
ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਇਤਿਹਾਸਕ ਗੁਰਦੁਆਰਾ ਕੌਲਸਰ ਸਾਹਿਬ ਵਿਚ ਇਕ ਵਿਅਕਤੀ ਦੇ ਡੁੱਬਣ ਦੀ ਸੂਚਨਾ ਮਿਲਦੇ ਹੀ ਬਚਾਅ ਕਰਮੀ ਦੀ ਟੀਮ ਮੌਕੇ 'ਤੇ ਪਹੁੰਚ ਗਈ | ਇਸ ਸਬੰਧ ਵਿਚ ਫਾਇਰ ਅਫ਼ਸਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਫਾਇਰ ਬਿ੍ਗੇਡ ਦਫ਼ਤਰ ਵਿਖੇ ...
ਅੰਮਿ੍ਤਸਰ, 9 ਮਾਰਚ (ਸੁਰਿੰਦਰ ਕੋਛੜ)-ਰੰਗਾਂ ਦਾ ਤਿਉਹਾਰ ਹੋਲੀ ਸਰਹੱਦ ਪਾਰ ਪਾਕਿਸਤਾਨ ਦੇ ਸੂਬਾ ਸਿੰਧ ਤੇ ਪੰਜਾਬ ਦੇ ਕੁਝ ਸ਼ਹਿਰਾਂ 'ਚ ਅੱਜ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਹੋਲੀ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਪਾਕਿਸਤਾਨ ਪੀਪਲਜ਼ ...
ਅਜਨਾਲਾ, 9 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਪਟਿਆਲਾ ਵਿਖੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ 'ਤੇ ਬੇਤਹਾਸ਼ਾ ਲਾਠੀਚਾਰਜ ਕਰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ...
ਅੰਮਿ੍ਤਸਰ, 9 ਮਾਰਚ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਕੋਰੋਨਾ ਵਾਇਰਸ ਦੇ ਦੋ ਮਰੀਜ਼ ਮੁੱਢਲੀ ਰਿਪੋਰਟ 'ਚ ਪਾਜ਼ੇਟਿਵ ਪਾਏ ਜਾਣ ਦੇ ਨਾਲ-ਨਾਲ ਇਸ ਵਾਇਰਸ ਦੇ ਪੰਜ ਹੋਰ ਸ਼ੱਕੀ ਮਰੀਜ਼ ਵੀ ਪਾਏ ਗਏ ਹਨ ਇਸ ਤਰ੍ਹਾਂ ਇਥੇ ਕੁਲ ਮਰੀਜ਼ਾਂ ਦੀ ਗਿਣਤੀ ਸੱਤ ਹੋ ਗਈ ਹੈ | ਇਹ ਸਾਰੇ ...
ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਦੇ ਸਿਆਸੀ ਸਲਾਹਕਾਰ ਸ੍ਰੀ ਦਵਾਰਕਾ ਦਾਸ ਅਰੋੜਾ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਕੰਟੇਨਰ ਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਬਣਾਇਆ ਗਿਆ ਹੈ | ਸ੍ਰੀ ਦਵਾਰਕਾ ਦਾਸ ਅਰੋੜਾ ...
ਰਈਆ, 9 ਮਾਰਚ (ਸ਼ਰਨਬੀਰ ਸਿੰਘ ਕੰਗ)-ਸਥਾਨਕ ਇਲਾਕੇ ਵਿਚ ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਜਾਣੀ ਜਾਂਦੀ ਸੰਸਥਾ ਸਮਾਜ ਸੇਵਕ ਸਭਾ ਰਈਆ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ ਦੀ ਅਗਵਾਈ ਹੇਠ ਡਾ. ਓਮ ਪ੍ਰਕਾਸ਼ ਅੱਖਾਂ ਦੇ ਹਸਪਤਾਲ ਅੰਮਿ੍ਤਸਰ ਵਲੋਂ ਅੱਖਾਂ ਦਾ ...
ਵੇਰਕਾ, 9 ਮਾਰਚ (ਪਰਮਜੀਤ ਸਿੰਘ ਬੱਗਾ)-ਐੱਸ.ਵੀ. ਮੈਮੋਰੀਅਲ ਕਾਲਜ ਆਫ਼ ਨਰਸਿੰਗ ਮੂਧਲ ਵਲੋਂ ਅੱਜ ਨਵੇਂ ਦਾਖ਼ਲ ਹੋਏ ਨਰਸਿੰਗ ਵਿਦਿਆਰਥੀਆਂ ਦੇ ਸਵਾਗਤ ਲਈ ਲੈਪ ਲਾਈਨਿੰਗ ਤੇ ਓਥ ਟੇਕਿੰਗ ਸੈਰੇਮਨੀ ਕਰਵਾਈ ਗਈ | ਕਾਲਜ ਦੀ ਪਿੰ੍ਰਸੀਪਲ ਸ੍ਰੀਮਤੀ ਇਸਾਕਾ ਦੀ ਅਗਵਾਈ ਤੇ ...
ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਲੇ ਮੁਹੱਲੇ ਦਾ ਦਿਹਾੜਾ ਖਾਲਸਾਈ ਜਾਹੋ ਜਲਾਲ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸਬੰਧ ਮੈਨੇਜਰ ਸ੍ਰੀ ਦਰਬਾਰ ਸਾਹਿਬ ਜਸਵਿੰਦਰ ਸਿੰਘ ਦੀਨਪੁਰ ਨੇ ਦਸਿਆ ਕਿ ਇਸ ਦਿਹਾੜੇ ਨੂੰ ਲੈ ਕੇ ਸੰਗਤਾਂ ...
ਵੇਰਕਾ, 9 ਮਾਰਚ (ਪਰਮਜੀਤ ਸਿੰਘ ਬੱਗਾ)-ਪਾਵਰਕਾਮ ਦੇ ਸੇਵਾ ਮੁਕਤ ਹੋਏ ਕਰਮਚਾਰੀਆਂ ਦੁਆਰਾ ਬਣਾਈ ਗਈ ਪੈਨਸ਼ਨਰ ਐਸੋਸੀਏਸ਼ਨ ਦੁਆਰਾ ਆਪਣੀਆਂ ਮੰਗਾਂ ਨੂੰ ਲੈ ਕੇ ਈਸਟ ਮੰਡਲ ਦੇ ਪ੍ਰਧਾਨ ਸਾਥੀ ਕਰਮ ਸਿੰਘ ਦੀ ਅਗਵਾਈ ਹੇਠ ਮਜੀਠਾ ਰੋਡ ਪਾਵਰ ਕਲੋਨੀ ਵਿਖੇ ਰੋਸ ...
ਛੇਹਰਟਾ, 9 ਮਾਰਚ (ਸੁਰਿੰਦਰ ਸਿੰਘ ਵਿਰਦੀ)-ਸਰਬ ਸਾਂਝੀ ਸ੍ਰ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਛੇਹਰਟਾ ਵਲੋਂ ਜਨਰਲ ਸਕੱਤਰ ਜਥੇਦਾਰ ਤਰਲੋਚਨ ਸਿੰਘ ਘਈ ਦੇ ਸਹਿਯੋਗ ਸਦਕਾ ਕਰਤਾਰ ਨਗਰ ਛੇਹਰਟਾ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰ੍ਰੀ ਗੁਰੂ ਹਰਿਗੋਬਿੰਦ ...
ਵੇਰਕਾ, 9 ਮਾਰਚ (ਪਰਮਜੀਤ ਸਿੰਘ ਬੱਗਾ)-ਬੀਤੀਆਂ ਵਿਧਾਨ ਸਭਾ ਦੀਆ ਚੋਣਾਂ ਦੌਰਾਨ ਕਈ ਤਰ੍ਹਾਂ ਦੇ ਝੂਠੇ ਸਬਜ਼ਬਾਗ ਤੇ ਲਾਅਰੇ ਲਗਾ ਕੇ ਸੱਤਾ ਹਾਸਲ ਕਰਨ ਵਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਵਿਚਲੀ ਕਾਂਗਰਸ ਪਾਰਟੀ ਦੀ ਸਰਕਾਰ ਜਿੱਥੇ ...
ਮਾਨਾਂਵਾਲਾ, 9 ਮਾਰਚ (ਗੁਰਦੀਪ ਸਿੰਘ ਨਾਗੀ)-ਜੰਗਲਾਤ ਤੇ ਵਾਤਾਵਰਣ ਵਿਭਾਗ ਉੜੀਸਾ ਦੀ ਮੇਜ਼ਬਾਨੀ ਹੇਠ ਦੇਸ਼ ਦੀਆਂ 25ਵੀਂ ਆਲ ਇੰਡੀਆ ਫੋਰੈਸਟ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿਚ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੇ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੇ ਹਿੱਸਾ ...
ਅਜਨਾਲਾ, 9 ਮਾਰਚ (ਐਸ. ਪ੍ਰਸ਼ੋਤਮ)-ਇਥੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸ ਆਗੂਆਂ ਤੇ ਸਰਗਰਮ ਕਾਰਕੁੰਨਾਂ ਨੇ ਕੈਪਟਨ ਸਰਕਾਰ ਵਲੋਂ ਬਜਟ 'ਚ ਨਵਾਂ ...
ਅੰਮਿ੍ਤਸਰ, 9 ਮਾਰਚ (ਸੁਰਿੰਦਰ ਕੋਛੜ)-ਨਵੇਂ ਵਿੱਤੀ ਸਾਲ ਭਾਵ ਇਕ ਅਪ੍ਰੈਲ ਤੋਂ ਪੈਨ, ਇਨਕਮ ਟੈਕਸ ਅਤੇ ਜੀ. ਐੱਸ. ਟੀ. ਨਾਲ ਜੁੜੇ ਨਿਯਮਾਂ 'ਚ ਵੱਡੀ ਤਬਦੀਲੀ ਹੋਣ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਸਰਕਾਰ ਨੇ ਬਜਟ 'ਚ ਇਨਕਮ ਟੈਕਸ ਦਾ ਜੋ ਨਵਾਂ ਸਲੈਬ ਬਣਾਇਆ ਹੈ, ...
ਹਰਸਾ ਛੀਨਾ, 9 ਮਾਰਚ (ਕੜਿਆਲ)¸ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐੱਸ. ਓ. ਆਈ. ਦੀਆਂ ਮੋਹਰਲੀਆਂ ਸਫ਼ਾ ਦੇ ਆਗੂ ਤੇ ਸਾ. ਨਿਰਦੇਸ਼ਕ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਗੁਰਸ਼ਰਨ ਸਿੰਘ ਛੀਨਾ ਨੇ ਪੰਜਾਬ ਸਰਕਾਰ ਵਲੋਂ ਬਜਟ ਵਿਚ ਸੂਬੇ ਦੀਆਂ ਔਰਤਾਂ ਨੂੰ ...
ਅੰਮਿ੍ਤਸਰ, 9 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਕੇਂਦਰ ਸਰਕਾਰ ਵਲੋਂ ਸ਼ਹਿਰਾਂ ਦੇ ਵਿਕਾਸ ਲਈ ਸਾਲ 2015 ਵਿਚ ਸ਼ੁਰੂ ਕੀਤੇ ਗਏ 'ਅਮਰੂਤ-ਅਟਲ ਮਿਸ਼ਨ ਫ਼ਾਰ ਰੇਜੂਵੀਨੇਸ਼ਨ ਐਾਡ ਅਰਬਨ ਟਰਾਂਸਫਾਰਮੇਸ਼ਨ ਮਿਸ਼ਨ' ਤਹਿਤ ਅੰਮਿ੍ਤਸਰ ਸ਼ਹਿਰ ਦੇ ਵਿਕਾਸ ਲਈ ਯੋਜਨਾਬੰਦੀ ਤੇ ...
ਅੰਮਿ੍ਤਸਰ, 9 ਮਾਰਚ (ਰੇਸ਼ਮ ਸਿੰਘ)-ਇਥੇ ਲਾਈਨਜ਼ ਕਲੱਬ ਗੋਲਡਨ ਟੈਂਪਲ ਵਲੋਂ ਰਣਜੀਤ ਐਵੀਨਿਊ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲਾਈਨਜ਼ ਕਲੱਬ ਵਲੋਂ ...
ਅੰਮਿ੍ਤਸਰ, 9 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੇ ਗੁਰਦਾਸਪੁਰ ਜ਼ਿਲੇ੍ਹ 'ਚ ਸਥਿਤ ਸਰਕਾਰੀ ਕਾਲਜ ਕਾਲਾ ਅਫਗਾਨਾ ਨੂੰ ਆਪਣਾ ਕਾਂਸੀਚਿਊੲੈਂਟ ਕਾਲਜ ਬਣਾ ਦਿੱਤਾ ਹੈ | ਸਪੋਰਟਸ ਯੂਨੀਵਰਸਿਟੀ ਵਲੋਂ ਕਾਲਾ ...
ਹਰਸਾ ਛੀਨਾ, 9 ਮਾਰਚ (ਕੜਿਆਲ)-ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਤੇ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਦਿਲਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਸਦਕਾ ਦੇਸ਼ ਕੰਗਾਲੀ ਦੇ ਕੰਢੇ ਪੁੱਜ ਚੁੱਕਾ ਹੈ ਪਰ ਦੇਸ਼ ਦੀ ...
ਅੰਮਿ੍ਤਸਰ, 9 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2019 'ਚ ਲਈਆਂ ਗਈਆਂ ਬੀ. ਐੱਸ. ਸੀ. (ਆਈ. ਟੀ.), ਸਮੈਸਟਰ-ਪੰਜਵਾਂ, ਬੀ. ਐੱਸ. ਸੀ. (ਫ਼ੈਸ਼ਨ ਡਿਜਾਈਨਿੰਗ) ਸਮੈਸਟਰ ਤੀਜਾ, ਬੀ. ਕਾਮ ਸਮੈਸਟਰ ਤੀਜਾ, ਬੀ. ਕਾਮ (ਵਿੱਤੀ ਸੇਵਾਵਾਂ) ਸਮੈਸਟਰ ...
ਮਾਨਾਂਵਾਲਾ, 9 ਮਾਰਚ (ਗੁਰਦੀਪ ਸਿੰਘ ਨਾਗੀ)-ਸਰਕਾਰੀ ਸੈਕੰਡਰੀ ਸਕੂਲ, ਝੀਤਾ ਕਲਾਂ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਿਆਂ ਦੀ ਲੰਮੇਰੀ ਮੰਗ ਨੂੰ ਉਸ ਸਮੇਂ ਬੂਰ ਪੈ ਗਿਆ, ਜਦੋਂਕਿ ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਪੂਰਿਆਂ ਕਰਦਿਆਂ 5 ਲੱਖ ਰੁਪਏ ਦਾ ...
ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਸੁਸਾਇਟੀ ਅੰਮਿ੍ਤਸਰ ਵਲੋਂ ਕਰਵਾਇਆ ਜਾ ਰਿਹਾ ਦੂਸਰਾ ਅੰਮਿ੍ਤਸਰ ਰੰਗਮੰਚ ਉਤਸਵ 2020 ਦਾ ਜੋ ਵਿਛੜ ਚੁੱਕੇ ਕਲਾਕਾਰਾਂ ਸਵ. ਨਰਿੰਦਰ ਜੱਟੂ, ਲੋਕ ਗਾਇਕਾ ਲਾਚੀ ਬਾਵਾ ਤੇ ਰੰਗਕਰਮੀ ਗੁਰਕੀਰਤ ਸਿੰਘ ਸੰਧੂ ਨੂੰ ...
ਅਜਨਾਲਾ, 9 ਮਾਰਚ (ਸੁੱਖ ਮਾਹਲ)-ਕੇਂਦਰ ਦੀ ਸੱਤਾ 'ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਪ੍ਰਧਾਨ ਬਦਲੇ ਜਾਣ ਤੋਂ ਬਾਅਦ ਹੁਣ ਹੇਠਲੇ ਪੱਧਰ ਤੱਕ ਨਿਯੁਕਤੀਆਂ 'ਚ ਹਰੇਕ ਭਾਈਚਾਰੇ ਨੂੰ ਨੁਮਾਇੰਦਗੀ ਦੇਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ | ਜੇਕਰ ਗੱਲ ਕਰੀਏ ...
ਚੌਕ ਮਹਿਤਾ, 9 ਮਾਰਚ (ਧਰਮਿੰਦਰ ਸਿੰਘ ਸਦਾਰੰਗ, ਜਗਦੀਸ਼ ਸਿੰਘ ਬਮਰਾਹ )-ਗ੍ਰਾਮ ਪੰਚਾਇਤ ਧਰਦਿਓ ਅਤੇ ਜਲਾਲ ਦੀਆਂ ਪੰਚਾਇਤਾਂ ਦਾ ਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅੰਮਿ੍ਤਸਰ ਸ਼੍ਰੀਮਤੀ ਪੱਲਵੀ ਚੌਧਰੀ ਵਲੋ ...
ਮਾਨਾਂਵਾਲਾ, 9 ਮਾਰਚ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮਿ੍ਤਸਰ ਵਲੋਂ ਕਰਵਾਏ ਗਏ ਇਕ ਸਮਾਗਮ ਵਿਚ ਗਤਕੇ ਦੇ ਜੌਹਰ ਦਿਖਾਉਣ ਵਾਲੀਆਂ ਜੰਡਿਆਲਾ ਗੁਰੂ ਨਾਲ ਸਬੰਧਿਤ 2 ਗਤਕਾ ਪਾਰਟੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...
ਟਾਹਲੀ ਸਾਹਿਬ, 9 ਮਾਰਚ (ਪਲਵਿੰਦਰ ਸਿੰਘ ਸਰਹਾਲਾ)-ਕੋਰੋਨਾ ਵਾਇਰਸ ਦੇ ਵਿਸ਼ਵ ਵਿਆਪੀ ਪ੍ਰਭਾਵਾਂ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਇਹਤਿਆਤੀ ਕਦਮਾਂ ਵਜੋਂ ਥਾਣਾ ਮੱਤੇਵਾਲ ਅਧੀਨ ਪੈਂਦੇ ਪੁਲਿਸ ਚੌਕੀ ਟਾਹਲੀ ਸਾਹਿਬ ਦੇ ਏ. ਐੱਸ. ਆਈ. ਬਲਦੇਵ ਸਿੰਘ ਵਲੋਂ ਪਿੰਡ ਖੈੜੇ ...
ਅੰਮਿ੍ਤਸਰ, 9 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੌਰਾਨ ਅੱਜ ਜਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਵਲੋਂ ਉਡਣ ਦਸਤਿਆਂ (ਫਲਾਇੰਗ ਟੀਮਾਂ) ਨਾਲ ਹੰਗਾਮੀ ਬੈਠਕ ਕੀਤੀ ਗਈ | ਇਸ ...
ਗੱਗੋਮਾਹਲ, 9 ਮਾਰਚ (ਬਲਵਿੰਦਰ ਸਿੰਘ ਸੰਧੂ)-ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਚੋਣ ਨੋਟੀਫਿਕੇਸ਼ਨ ਮੁਤਾਬਿਕ ਅਜਨਾਲਾ ਮੰਡਲ ਦੀ ਚੋਣ ਨਿਗਰਾਨ ਕਮੇਟੀ ਮਲਕੀਅਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਪਿਛਲੀ ਕਮੇਟੀ ਨੇ ਆਪਣੇ ਸੈਸ਼ਨ ਦੀ ਕਾਰਗੁਜ਼ਾਰੀ ਰਿਪੋਰਟ ਤੇ ...
ਅੰਮਿ੍ਤਸਰ, 9 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੀ ਸਾਬਕਾ ਵਿਦਿਆਰਥਣ ਬਾਲੀਵੁੱਡ ਦੀ ਪ੍ਰਸਿੱਧ ਲੇਖਿਕਾ ਕਨਿਕਾ ਢਿੱਲੋਂ ਨੇ ਅੱਜ ਸਕੂਲ ਫੇਰੀ ਪਾਈ | ਇਸ ਦੌਰਾਨ ਪਿ੍ੰ: ਡਾ. ਨੀਰਾ ਸ਼ਰਮਾ ਤੇ ਸਟਾਫ਼ ਦੁਆਰਾ ਉਸਦਾ ਨਿੱਘਾ ਸਵਾਗਤ ...
ਅੰਮਿ੍ਤਸਰ, 9 ਮਾਰਚ (ਜੱਸ)-ਖ਼ਾਲਸਾ ਕਾਲਜ ਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਦਿਆਰਥੀਆਂ ਨੇ ਮੁੱਕੇਬਾਜ਼ੀ ਦੇ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਗੁਰੂ ਨਗਰੀ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਜਿੱਤ ...
ਰਾਮ ਤੀਰਥ, 9 ਮਾਰਚ (ਧਰਵਿੰਦਰ ਸਿੰਘ ਔਲਖ)-ਹੋਲੇ ਮਹੱਲੇ ਦੇ ਦਿਨਾਂ ਵਿਚ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਯਾਤਰਾ ਕਰਨ ਦਾ ਰੁਝਾਨ ਜਿੰਨੀ ਤੇਜ਼ੀ ਨਾਲ ਵੱਧ ਰਿਹਾ ਹੈ, ਉੱਥੇ ਸੜਕਾਂ ਦੇ ਕੰਢਿਆਂ ਤੇ ਨੀਲੀਆਂ, ਪੀਲੀਆਂ, ਕੇਸਰੀ ਝੰਡੀਆਂ ਵੇਚਣ ਵਾਲਿਆਂ ਦੇ ਚਿਹਰੇ ਵੀ ਖਿੜੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX