ਤਾਜਾ ਖ਼ਬਰਾਂ


ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  about 1 hour ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  about 1 hour ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  about 1 hour ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  about 2 hours ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  about 2 hours ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 3 hours ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 4 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 4 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 4 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 4 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 5 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 5 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 5 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 minute ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 6 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 6 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 7 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 7 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 7 hours ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 7 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਵਿਸਾਖੀ ਵਿਸ਼ੇਸ਼ ਅੰਕ

ਖ਼ਾਲਸਾਈ ਜਾਹੋ-ਜਲਾਲ ਦਾ ਤਿਉਹਾਰ

ਮਹੱਲਾ ਹੋਲੀ ਦੇ ਤਿਉਹਾਰ ਤੋਂ ਅਗਲੇ ਦਿਨ ਖ਼ਾਲਸੇ ਦੀ ਜਨਮ ਤੇ ਕਰਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ। ਇਹ ਖ਼ਾਲਸਾ ਪੰਥ ਦੇ ਨਿਆਰੇਪਣ ਦਾ ਪ੍ਰਤੀਕ ਹੈ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਦੀ ਮਾਨਸਿਕ ਅਵਸਥਾ ਨੂੰ ਬਲਵਾਨ ਬਣਾਉਣ ਲਈ ਹੋਲੇ ਮਹੱਲੇ ਦੀ ਰੀਤ ਚਲਾਈ ਸੀ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਗੁਰੂ ਸਾਹਿਬਾਨ ਸਿੱਖਾਂ ਨੂੰ ਇਕ ਅਕਾਲ ਪੁਰਖ ਦੀ ਅਧੀਨਗੀ ਦੀ ਸਿੱਖਿਆ ਦਿੰਦੇ ਹਨ। ਹੋਲਾ ਮਹੱਲਾ ਜਿਥੇ ਖ਼ਾਲਸੇ ਦੇ ਵੱਖਰੇ ਤੇ ਨਿਆਰੇ ਸੱਭਿਆਚਾਰ ਦਾ ਪ੍ਰਮਾਣ ਹੈ ਉਥੇ ਹੀ ਇਹ ਖ਼ਾਲਸਾ ਪੰਥ ਦੀ ਸੁਤੰਤਰ ਹੋਂਦ ਹਸਤੀ ਦਾ ਵੀ ਪ੍ਰਤੀਕ ਹੈ। ਗੁਰੂ ਸਾਹਿਬਾਨ ਨੇ ਪਰੰਪਰਾਗਤ ਤਿਉਹਾਰਾਂ ਵਿਚ ਨਰੋਆ ਪਰਿਵਰਤਨ ਲਿਆਉਂਦਿਆਂ ਹੋਲੀ ਦੀ ਥਾਂ 'ਤੇ ਹੋਲਾ ਮਹੱਲਾ ਦਾ ਆਰੰਭ ਕੀਤਾ, ਜਿਸ ਨੇ ਭਾਰਤੀ ਧਾਰਮਿਕ ਪਰੰਪਰਾ ਅੰਦਰ ਕ੍ਰਾਂਤੀਕਾਰੀ ਮੋੜ ਲਿਆਂਦਾ। ਹੋਲਾ ਮਹੱਲਾ ਸਿੱਖਾਂ ਦੇ ਅਧਿਆਤਮਕ ਤੌਰ 'ਤੇ ਬਲਵਾਨ ਬਣ ਕੇ ਧਰਮ ਯੁੱਧ ਦੀ ਤਿਆਰੀ ਨੂੰ ਰੂਪਮਾਨ ਕਰਦਾ ਹੈ।
ਹੋਲੇ ਮਹੱਲੇ ਦਾ ਆਰੰਭ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੇਤ ਵਦੀ ਇਕ ਸੰਮਤ 1757 ਬਿਕ੍ਰਮੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਲ੍ਹਾ ਹੋਲਗੜ੍ਹ ਦੇ ਸਥਾਨ 'ਤੇ ਕੀਤਾ ਸੀ। ਹੋਲਾ ਮਹੱਲਾ ਮਨਾਉਣ ਦਾ ਮੁੱਖ ਮੰਤਵ ਗੁਰਸਿੱਖਾਂ ਅੰਦਰ 'ਫ਼ਤਹਿ' ਦੇ ਅਨੁਭਵ ਨੂੰ ਹੋਰ ਦ੍ਰਿੜ੍ਹ ਕਰਨਾ ਸੀ। ਭਾਈ ਕਾਨ੍ਹ ਸਿੰਘ ਨਾਭਾ ਨੇ ਇਸ ਬਾਰੇ ਮਹਾਨ ਕੋਸ਼ ਅੰਦਰ ਲਿਖਿਆ ਹੈ ਕਿ ਦਸਮ ਪਿਤਾ ਜੀ ਵੱਲੋਂ ਸ਼ੁਰੂ ਕੀਤੇ ਗਏ ਹੋਲਾ ਮਹੱਲਾ ਦੌਰਾਨ ਪੈਦਲ, ਘੋੜਸਵਾਰ ਤੇ ਸ਼ਸਤਰਧਾਰੀ ਸਿੰਘ ਦੋ ਪਾਸਿਆਂ ਤੋਂ ਇਕ ਖਾਸ ਹਮਲੇ ਦੀ ਥਾਂ ਹਮਲਾ ਕਰਦੇ। ਕਲਗੀਧਰ ਆਪ ਇਸ ਬਣਾਉਟੀ ਲੜਾਈ ਨੂੰ ਵੇਖਦੇ ਤੇ ਦੋਨਾਂ ਜਥਿਆਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ। ਜਿਹੜਾ ਜਥਾ ਜੇਤੂ ਹੁੰਦਾ, ਉਸ ਨੂੰ ਸਿਰੋਪਾਓ ਬਖਸ਼ਿਸ਼ ਕਰਦੇ।
ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਹੋਲਾ ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਇਸ ਜੰਗਜੂ ਤਿਉਹਾਰ ਸਮੇਂ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋ-ਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ 'ਚੋਂ ਨਿਕਲ ਕੇ ਇਸ ਉਤਸਵ ਵਿਚ ਬੜੇ ਜੋਸ਼ ਤੇ ਸਜ-ਧਜ ਕੇ ਕਾਫ਼ਲਿਆਂ ਦੇ ਰੂਪ ਵਿਚ ਸ਼ਾਮਿਲ ਹੋਣ ਲੱਗੇ। ਇਸ ਤਰ੍ਹਾਂ ਸਪੱਸ਼ਟ ਹੈ ਕਿ ਹੋਲਾ ਮਹੱਲਾ ਦੀ ਰੀਤੀ ਦਾ ਵਿਸ਼ੇਸ਼ ਉਦੇਸ਼ ਸਿੱਖਾਂ ਵਿਚ ਸ਼ਸਤਰਾਂ ਲਈ ਪਿਆਰ ਅਤੇ ਭਗਤੀ ਦੀ ਰੱਖਿਆ ਲਈ ਸ਼ਕਤੀ ਦਾ ਸੰਚਾਰ ਕਰਨਾ ਸੀ। ਇਸ ਨਾਲ ਸ਼ਸਤਰ ਸਿੱਖੀ ਦਾ ਅਟੁੱਟ ਅੰਗ ਬਣ ਗਿਆ, ਧਰਮ ਦਾ ਚਿੰਨ੍ਹ ਅਤੇ ਰਾਜ ਦਾ ਰਾਖਾ:-
ਸ਼ਸਤਰਨ ਕੇ ਅਧੀਨ ਹੈ ਰਾਜ।
ਜੋ ਨ ਧਰਹਿ ਤਿਸ ਬਿਗਰੈ ਕਾਜ।
ਯਾਤੇ ਸਰਬ ਖ਼ਾਲਸਾ ਸੁਣਿਆਹਿ।
ਆਯੁਧ ਧਰਯੋ ਉਤਮ ਗੁਣ ਆਹਿ।
ਜਬ ਹਮਰੇ ਦਰਸ਼ਨ ਆਵਹੁ।
ਬਨ ਸੁਚੇਤ ਸ਼ਸਤਰ ਸਜਾਵਹੁ।
ਕਮਰ ਕਸਾ ਕਰ ਦਿਹੁ ਦਿਖਾਈ।
ਹਮਰੀ ਖੁਸ਼ੀ ਹੋਇ ਅਧਕਾਈ।
(ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ)
ਪ੍ਰਿੰਸੀਪਲ ਸਤਿਬੀਰ ਸਿੰਘ ਲਿਖਦੇ ਹਨ, 'ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੇਵਾ ਤੇ ਸ਼ਹੀਦੀ ਦਾ ਅਜਿਹਾ ਸੁਮੇਲ ਕਰ ਦਿੱਤਾ ਕਿ ਨੀਂਵੀਂਆਂ ਰੁਚੀਆਂ ਉਪਜਾਉਣ ਵਾਲੀ ਹੋਲੀ ਦਾ ਤਿਆਗ ਹੋ ਗਿਆ। ਗੁਰੂ ਸਾਹਿਬ ਨੇ ਸਿੱਖਾਂ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਨਵਾਂ ਜੋਸ਼ ਅਤੇ ਤਾਕਤ ਬਖ਼ਸ਼ਣ ਲਈ ਇਕ ਦਿਨ ਨਿਯਤ ਕਰ ਦਿੱਤਾ ਤੇ ਉਸ ਦਿਨ ਕਿਲ੍ਹਾ ਹੋਲਗੜ੍ਹ ਵਿਚ ਮੇਲਾ ਲੱਗ ਜਾਂਦਾ। ਪਹਿਲਾ ਤਾਰੀਖ਼ੀ ਮੇਲਾ, ਗੁਰੂ ਸਾਹਿਬ ਨੇ ਚੇਤ ਵਦੀ ਪਹਿਲੀ, ਸੰਮਤ 1757 ਵਿਚ ਕੀਤਾ ਤੇ ਉਸ ਦੀ ਪਰਪਾਟੀ ਪੈ ਗਈ। ਹੋਲਾ-ਮਹੱਲਾ ਉਤਸ਼ਾਹ ਦਾ ਦਿਹਾੜਾ ਬਣ ਗਿਆ ਤੇ ਸ਼ਕਤੀ ਦਾ ਪ੍ਰਤੀਕ।'
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਆਰੰਭ ਕੀਤਾ ਗਿਆ ਹੋਲਾ ਮਹੱਲਾ ਕੌਮੀ ਸ਼ਕਤੀ ਨੂੰ ਪ੍ਰਗਟ ਕਰਨ ਅਤੇ ਅਣਖ਼ ਦੇ ਅਨੁਭਵ ਦਾ ਅਨੋਖਾ ਢੰਗ ਹੈ। ਇਹ ਖ਼ਾਲਸਾ ਪੰਥ ਲਈ ਸਵੈਮਾਣ, ਖ਼ਾਲਸੇ ਦੇ ਬੋਲ-ਬਾਲੇ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਹੋਲਾ ਮਹੱਲਾ ਸਿੱਖਾਂ ਨੂੰ ਹਰ ਸਾਲ ਦ੍ਰਿੜ੍ਹ ਵਿਸ਼ਵਾਸੀ, ਪ੍ਰਭੂ-ਭਗਤੀ ਤੇ ਉੱਚੇ-ਸੁੱਚੇ ਮਨੁੱਖੀ ਆਦਰਸ਼ਾਂ, ਜ਼ੁਲਮ, ਜਬਰ, ਨਾਸਤਿਕਤਾ ਤੇ ਭ੍ਰਿਸ਼ਟਾਚਾਰ ਵਿਰੁੱਧ ਜੂਝਣ ਲਈ ਨਵਾਂ ਜੋਸ਼ ਤੇ ਉਤਸ਼ਾਹ ਪ੍ਰਦਾਨ ਕਰਦਾ ਹੈ। ਇਹ ਸਾਨੂੰ ਗੁਰੂ ਬਖਸ਼ੀ ਜੀਵਨ-ਜਾਚ ਵਿਚ ਪੱਕਿਆਂ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਇਸ ਪ੍ਰੇਰਨਾ ਨੂੰ ਕਵੀ ਨਿਹਾਲ ਸਿੰਘ ਆਪਣੇ ਸ਼ਬਦਾਂ ਵਿਚ ਇਸ ਤਰ੍ਹਾਂ ਬਿਆਨ ਕਰਦੇ ਹਨ:
ਬਰਛਾ ਢਾਲ ਕਟਾਰਾ ਤੇਗਾ,
ਕੜਛਾ ਦੇਗਾ ਗੋਲਾ ਹੈ।
ਛਕਾ ਪ੍ਰਸਾਦਿ ਸਜਾ ਦਸਤਾਰਾ,
ਅਰੁ ਕਰ ਦੋਨਾ ਟੋਲਾ ਹੈ।
ਸੁਭਟ ਸੁਚਾਲਾ ਅਰ ਲੱਖ ਬਾਹਾ,
ਕਲਗਾ ਸਿੰਘ ਸਚੋਲਾ ਹੈ।
ਅਪਰ ਮੁਛਹਿਰਾ, ਦਾੜਵਾ ਜੈਸੇ,
ਤੈਸਾ ਬੋਲਾ ਹੋਲਾ ਹੈ।
ਖ਼ਾਲਸੇ ਨੂੰ ਦੁਨੀਆ ਤੋਂ ਨਿਆਰੇ ਅਤੇ ਅਕਾਲ ਪੁਰਖ ਦਾ ਖਾਸ ਰੂਪ ਹੋਣ ਦਾ ਅਹਿਸਾਸ ਕਰਵਾਉਂਦੇ 'ਹੋਲਾ ਮਹੱਲਾ' ਮੌਕੇ ਹਰ ਸਾਲ ਲੱਖਾਂ ਦੀ ਗਿਣਤੀ ਵਿਚ ਸੰਗਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਛੋਹ ਧਰਤੀ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਪਾਉਂਟਾ ਸਾਹਿਬ ਤੇ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਸ਼ਰਧਾ ਨਾਲ ਪੁੱਜਦੀ ਹੈ। ਭਾਰੀ ਦੀਵਾਨ ਸਜਦੇ ਹਨ, ਨਿਹੰਗ ਸਿੰਘਾਂ ਦੇ ਜਥੇ ਤੇ ਖ਼ਾਲਸਾ ਪੰਥ ਦੀ ਫ਼ੌਜ ਦੇ ਹੋਰ ਦਸਤੇ ਰਲ-ਮਿਲ ਕੇ ਨਗਰ ਕੀਰਤਨ ਸਜਾਉਂਦੇ ਹਨ। ਘੋੜ ਸਵਾਰੀ ਤੇ ਗਤਕੇਬਾਜ਼ੀ ਦੇ ਜੰਗਜੂ ਕਰਤੱਵ ਦੇਖਣਯੋਗ ਹੁੰਦੇ ਹਨ। ਇਸ ਖ਼ਾਲਸਾਈ ਪੁਰਬ ਮੌਕੇ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਪ੍ਰੇਰਣਾ ਲੈਂਦਿਆਂ ਸ਼ਸਤਰਧਾਰੀ ਬਣੀਏ ਭਾਵ ਗੁਰੂ ਬਖਸ਼ੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰੀਏ। ਕਿਉਂਕਿ ਗੁਰੂ ਸਾਹਿਬ ਨੇ ਸਾਨੂੰ ਵਿਲੱਖਣ ਰਹਿਣੀ ਬਖਸ਼ੀ ਹੈ, ਜਿਸ ਨੂੰ ਅਪਣਾਉਣਾ ਸਾਡਾ ਧਰਮ ਕਰਤੱਵ ਹੈ। ਹੋਲਾ ਮਹੱਲਾ ਦੇ ਮੌਕੇ 'ਤੇ ਮੈਂ ਸਿੱਖ ਜਗਤ ਨੂੰ ਇਹ ਅਪੀਲ ਕਰਦਾ ਹਾਂ ਕਿ ਆਓ, ਮਹਾਨ ਸਿੱਖ ਪਰੰਪਰਾਵਾਂ ਦਾ ਪਾਲਣ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਇਕਜੁਟ ਹੋਈਏ। ਕਿਉੇਂਕਿ ਸਿੱਖ ਤਿਉਹਾਰ ਸਾਨੂੰ ਸਾਡੀਆਂ ਮਹਾਨ ਪਰੰਪਰਾਵਾਂ 'ਤੇ ਪਹਿਰਾ ਦੇਣ ਲਈ ਸ਼ਕਤੀ ਸੋਮੇ ਦਾ ਕੰਮ ਕਰਦੇ ਹਨ। ਸੋ ਸਾਨੂੰ ਖ਼ਾਲਸਾ ਪੰਥ ਦੀ ਵਿਲੱਖਣਤਾ ਦੇ ਪ੍ਰਤੀਕ ਹੋਲਾ ਮਹੱਲਾ ਦੀ ਭਾਵਨਾ ਅਨੁਸਾਰ ਸੱਚਾ ਉੱਦਮੀ ਜੀਵਨ ਜਿਊਣ ਦੀ ਪ੍ਰੇਰਨਾ ਲੈਂਦਿਆਂ ਅੱਗੇ ਵਧਣਾ ਚਾਹੀਦਾ ਹੈ। ਇਹੀ ਹੋਲਾ ਮਹੱਲਾ ਦਾ ਸਾਡੇ ਲਈ ਸੁਨੇਹਾ ਹੈ।


-ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ।

ਖ਼ਾਲਸਾ ਪੰਥ ਦਾ ਹੋਲਾ ਮਹੱਲਾ

ਇਤਿਹਾਸਕ ਲਿਖਤਾਂ ਦੱਸਦੀਆਂ ਹਨ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਤੋਂ ਬਾਅਦ 'ਹੋਲਾ ਮਹੱਲਾ' ਮਨਾਉਣ ਦੀ ਰਵਾਇਤ ਕਾਇਮ ਕੀਤੀ ਸੀ। ਇਹ ਨਿਵੇਕਲੀ ਰੀਤ ਚਲਾਉਣ ਪਿੱਛੇ ਇਕ ਖ਼ਾਸ ਮੰਤਵ ਸੀ। ਬਹੁਤ ਸਪੱਸ਼ਟ ਹੈ ਕਿ ਗੁਰੂ ...

ਪੂਰੀ ਖ਼ਬਰ »

ਤਿਉਹਾਰਾਂ ਨੂੰ ਦੇਸ਼ ਦੀਆਂ ਪਰੰਪਰਾਵਾਂ ਅਨੁਸਾਰ ਮਨਾਈਏ

ਭਾਰਤ ਤਿਉਹਾਰਾਂ ਦੇ ਸੱਭਿਆਚਾਰ ਵਾਲਾ ਦੇਸ਼ ਹੈ। ਹਰ ਭਾਰਤੀ ਦੇ ਮਨ ਵਿਚ ਤਿਉਹਾਰਾਂ ਦਾ ਇਕ ਕੋਨਾ ਜ਼ਰੂਰ ਮੌਜੂਦ ਹੁੰਦਾ ਹੈ। ਪੂਰੀ ਦੁਨੀਆ ਵਿਚ ਅਸੀਂ ਇਕ ਤਿਉਹਾਰ ਧਰਮੀ ਰਾਸ਼ਟਰ ਦੇ ਰੂਪ ਵਿਚ ਜਾਣੇ ਜਾਂਦੇ ਹਾਂ। ਇਹ ਗੱਲ ਮੈਨੂੰ ਹਮੇਸ਼ਾ ਅੰਦਰ ਤਕ ਰੋਮਾਂਚਿਤ ਕਰਦੀ ਹੈ ...

ਪੂਰੀ ਖ਼ਬਰ »

ਹੋਲੀ ਅਤੇ ਹੋਲੇ ਦੀ ਸੱਭਿਆਚਾਰਕ ਅਤੇ ਇਤਿਹਾਸਕ ਮਹਾਨਤਾ

ਤਿੱਥ-ਤਿਉਹਾਰ ਮਾਨਵੀ ਜ਼ਿੰਦਗੀ ਨੂੰ ਸਕੂਨ ਪ੍ਰਦਾਨ ਕਰਦੇ ਹਨ ਅਤੇ ਨਿਰੰਤਰਤਾ ਬਖ਼ਸ਼ਦੇ ਹਨ। ਇਸੇ ਸੰਕਲਪ ਦੀ ਪੂਰਤੀ ਤਹਿਤ ਦੁਨੀਆ ਦੇ ਕੋਨੇ-ਕੋਨੇ 'ਚ ਰਹਿ ਰਹੀ ਮਨੁੱਖਤਾ ਨੇ ਆਪੋ-ਆਪਣੇ ਸਮਾਜਿਕ, ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਤਿੱਥ-ਤਿਉਹਾਰ ਸਿਰਜੇ ਹੋਏ ਹਨ। ...

ਪੂਰੀ ਖ਼ਬਰ »

ਰਿਸ਼ਤਿਆਂ ਦੀ ਰੰਗੋਲੀ ਹੈ ਰੰਗਾਂ ਦੀ ਹੋਲੀ

ਸਮੇਂ ਅਤੇ ਦੁਹਰਾਓ ਦੇ ਨਾਲ ਕਈ ਪਰੰਪਰਾਵਾਂ ਫਿੱਕੀਆਂ ਪੈ ਜਾਂਦੀਆਂ ਹਨ। ਕਈ ਤਿਉਹਾਰ ਅਤੇ ਰੀਤੀ ਰਿਵਾਜ ਆਪਣਾ ਰੋਮਾਂਸ ਗਵਾਉਣ ਲਗਦੇ ਹਨ ਜਾਂ ਫਿਰ ਉਨ੍ਹਾਂ ਵਿਚ ਕਈ ਤਰ੍ਹਾਂ ਦੀਆਂ ਆਧੁਨਿਕ ਤਬਦੀਲੀਆਂ ਦਾ ਕਬਜ਼ਾ ਹੋ ਜਾਂਦਾ ਹੈ। ਪਰ ਹੋਲੀ ਦੇ ਨਾਲ ਇਸ ਤਰ੍ਹਾਂ ਦਾ ...

ਪੂਰੀ ਖ਼ਬਰ »

'ਭਗਤ ਧੰਨਾ ਜੀ' ਦੀ ਯਾਦ ਗੁਰਦੁਆਰਾ ਸ੍ਰੀ ਧੰਨਾ ਭਗਤ, ਮੁਹਾਲੀ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਗੋਦ 'ਚ ਵਸੇ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੇ ਫੇਜ਼ 8 ਵਿਖੇ ਭਗਤ ਧੰਨਾ ਜੱਟ ਜੀ ਦੀ ਯਾਦ 'ਚ ਗੁਰਦੁਆਰਾ ਸ੍ਰੀ ਧੰਨਾ ਭਗਤ (ਨੇੜੇ ਵਾਈ.ਪੀ.ਐਸ.) ਸੁਸ਼ੋਬਿਤ ਹੈ। ਇਸ ਅਸਥਾਨ ਦੀ ਸੇਵਾ ਕਾਰਸੇਵਾ ਦੇ ਪੁੰਜ ਅਤੇ ਧਰਮ ਦੇ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ 'ਤੇ ਵਿਸ਼ੇਸ਼

ਹਜ਼ਰਤ ਸ਼ੇਖ਼ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਸਾਬਰੀ

ਜਨ ਜੀਵਨ 'ਚ ਵਿਚਰਦਿਆਂ ਲੋਕਾਈ ਦੇ ਭਲੇ ਲਈ ਕਾਰਜ ਕਰਨ ਅਤੇ ਸਮਾਜ ਨੂੰ ਚੰਗੇ ਪਾਸੇ ਤੋਰਨ ਲਈ ਪ੍ਰੇਰਨਾ ਦੇਣ ਵਾਲੇ ਸਰੀਰਕ ਤੌਰ 'ਤੇ ਭਾਵੇਂ ਤੁਰ ਜਾਂਦੇ ਹਨ ਪਰ ਉਨ੍ਹਾਂ ਦਾ ਸੰਦੇਸ਼ ਹਮੇਸ਼ਾ ਲਈ ਲੋਕਾਂ ਦੇ ਦਿਲਾਂ 'ਚ ਵਾਸ ਕਰਦਾ ਰਹਿੰਦਾ ਹੈ। ਇਨ੍ਹਾਂ ਸ਼ਬਦਾਂ ਦੀ ...

ਪੂਰੀ ਖ਼ਬਰ »

ਜੋੜ ਮੇਲੇ 'ਤੇ ਵਿਸ਼ੇਸ਼

ਸੰਤ ਅਤਰ ਸਿੰਘ (ਮਸਤੂਆਣਾ ਵਾਲੇ)

ਸੰਤ ਅਤਰ ਸਿੰਘ ਦਾ ਜਨਮ ਕਸਬਾ ਚੀਮਾ ਮੰਡੀ (ਸੰਗਰੂਰ) ਵਿਖੇ 17 ਮਾਰਚ 1866 ਈਸਵੀ ਨੂੰ ਮਾਤਾ ਭੋੋਲੀ ਕੌਰ ਦੀ ਕੁੱਖੋਂ ਪਿਤਾ ਕਰਮ ਸਿੰਘ ਦੇ ਗ੍ਰਹਿ ਵਿਖੇ ਹੋਇਆ । ਆਪ ਜੀ ਨੇ ਪਿੰਡ ਦੇ ਡੇਰੇ ਵਿਚ ਭਾਈ ਬੂਟਾ ਸਿੰਘ ਜੀ ਪਾਸੋਂ ਗੁਰਮੁਖੀ ਪੜ੍ਹਨੀ-ਲਿਖਣੀ ਸਿੱਖੀ ਅਤੇ ਆਪ ਪਿਤਾ ...

ਪੂਰੀ ਖ਼ਬਰ »

ਸਰਬੰਸਦਾਨੀ ਦੇ ਲਾਡਲੇ 52 ਕਵੀਆਂ ਦੀ ਪਾਵਨ ਧਰਤੀ

ਪਾਉਂਟਾ ਸਾਹਿਬ ਦਾ ਹੋਲਾ ਮਹੱਲਾ

ਸਰਬੰਸਦਾਨੀ ਨੀਲੇ ਦੇ ਸ਼ਾਹ-ਸਵਾਰ, ਸੰਤ-ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਵੇਂ-ਨਰੋਏ ਸਮਾਜ ਦੀ ਸਿਰਜਣਾ ਲਈ ਇਕ ਨਿਵੇਕਲੀ ਵਿਚਾਰਧਾਰਾ ਦਿੱਤੀ। ਮਨੁੱਖੀ ਸਮਾਜ ਦੇ ਦੋਵੇਂ ਅੰਗਾਂ ਇਸਤਰੀ ਤੇ ਪੁਰਸ਼ ਲਈ ਗ੍ਰਹਿਸਥੀ ਹੋਣਾ, ਪਰਉਪਕਾਰੀ ਹੋਣਾ ਅਤੇ ਹਰ ਵਕਤ ...

ਪੂਰੀ ਖ਼ਬਰ »

ਅਜੋਕੇ ਸਿੱਖ ਪ੍ਰਸੰਗ 'ਚ ਹੋਲੇ ਮਹੱਲੇ ਦੀ ਸਾਰਥਿਕਤਾ

ਸਿੱਖ ਧਰਮ ਵਿਚ ਭਾਰਤੀ ਸੱਭਿਅਤਾ ਦੇ ਹਰੇਕ ਦਿਨ-ਦਿਹਾੜੇ ਤੇ ਤਿਉਹਾਰ ਨੂੰ ਗੁਰੂ ਸਾਹਿਬਾਨ ਨੇ ਨਵੇਂ ਸੰਕਲਪ, ਉਸਾਰੂ ਉਦੇਸ਼ ਤੇ ਸਿੱਖ ਫ਼ਲਸਫ਼ੇ ਦੇ ਪ੍ਰਸੰਗ ਵਿਚ ਪੇਸ਼ ਕੀਤਾ ਹੈ। ਜਿਸ ਸਮੇਂ ਸਾਹਿਬ-ਏ-ਕਮਾਲ, ਬਾਦਸ਼ਾਹ ਦਰਵੇਸ਼, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ...

ਪੂਰੀ ਖ਼ਬਰ »

ਨਿਹੰਗ ਸਿੰਘਾਂ ਦੇ ਗੜਗੱਜ ਬੋਲੇ

ਦਸਵੇਂ ਗੁਰਾਂ ਨੇ ਸਾਜੀ ਨਿਹੰਗ ਸਿੰਘਾਂ ਦੀ ਲਾਡਲੀ ਹੈ ਫ਼ੌਜ ਜੀ ਗੁਰਾਂ ਦੀ ਰਜ਼ਾ ਵਿਚ ਰਹਿ ਕੇ ਜੋ ਸਦਾ, ਲੁੱਟਦੀ ਐ ਮੌਜ ਜੀ ਹੋਰਨਾਂ ਦੀ ਹੋਲੀ ਇਨ੍ਹਾਂ ਦੇ ਨੇ ਵੱਖਰੇ ਜੱਗ ਉੱਤੇ ਹੋਲੇ ਜੀ ਧਿਆਨ ਲਾ ਕੇ ਸੁਣ ਲਓ ਨਿਹੰਗ ਸਿੰਘਾਂ ਦੇ ਗੜਗੱਜ ਬੋਲੇ ਜੀ ਘਿਓ ਤਾਈਂ ...

ਪੂਰੀ ਖ਼ਬਰ »

ਡੇਰਾ ਬਾਬਾ ਵਡਭਾਗ ਸਿੰਘ (ਮੈੜੀ ਸਾਹਿਬ)

ਕੁਦਰਤੀ ਨਜ਼ਾਰਿਆਂ ਨਾਲ ਭਰਪੂਰ, ਸ਼ਿਵਾਲਕ ਦੀਆਂ ਪਹਾੜੀਆਂ ਨਾਲ ਘਿਰਿਆ, ਧੌਲੀਧਾਰ ਦੇ ਪੈਰਾਂ ਵਿਚ ਵਸਿਆ ਪਿੰਡ ਮੈੜੀ, ਉਪ-ਮੰਡਲ ਅੰਬ, ਜ਼ਿਲ੍ਹਾ ਊਨਾ ਸਾਹਿਬ ਵਿਖੇ ਡੇਰਾ ਬਾਬਾ ਵਡਭਾਗ ਸਿੰਘ ਦਾ ਸਾਲਾਨਾ ਹੋਲੇ ਮਹੱਲੇ ਦਾ ਜੋੜ ਮੇਲਾ 3 ਮਾਰਚ ਤੋਂ 12 ਮਾਰਚ ਤੱਕ ਮਨਾਇਆ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX