ਤਾਜਾ ਖ਼ਬਰਾਂ


ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 minute ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 minute ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 1 hour ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 2 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 2 hours ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 2 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 3 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 3 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 3 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 4 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 5 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 5 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 5 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 5 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 5 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 6 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 6 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 6 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 6 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 7 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 7 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 8 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 8 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 8 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 8 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੋਰੋਨਾ ਵਾਇਰਸ ਦੇ ਚਲਦੇ ਹੋਲੀ ਦੇ ਰੰਗ ਪਏ ਫਿੱਕੇ, ਬਾਜ਼ਾਰਾਂ ਵਿਚੋਂ ਰੌਣਕ ਗ਼ਾਇਬ

ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਵਾਇਰਸ ਦੇ ਫੈਲੇ ਸਹਿਮ ਦੇ ਚਲਦੇ ਰੰਗਾਂ ਦਾ ਤਿਉਹਾਰ ਹੋਲੀ ਫਿੱਕਾ-ਫਿੱਕਾ ਨਜ਼ਰ ਆ ਰਿਹਾ ਹੈ | ਜਿੱਥੇ ਲੋਕ ਰੰਗ ਅਤੇ ਹੋਲੀ ਨਾਲ ਸਬੰਧਿਤ ਹੋਰ ਸਾਮਾਨ ਤੋਂ ਦੂਰੀ ਬਣਾਉਂਦੇ ਦੇਖੇ ਗਏ ਉੱਥੇ ਇਸ ਖ਼ਤਰਨਾਕ ਵਾਇਰਸ ਦੇ ਚਲਦੇ ਬਾਜ਼ਾਰਾਂ 'ਚੋਂ ਵੀ ਰੌਣਕਾਂ ਗ਼ਾਇਬ ਹੋ ਗਈਆਂ | ਸਿਟੀ ਬਿਊਟੀਫੁੱਲ 'ਚ ਜਿੱਥੇ ਹੋਲੀ ਤੋਂ ਕਈ ਦਿਨ ਪਹਿਲਾਂ ਬਾਜ਼ਾਰਾਂ ਦੀ ਰੌਣਕ ਦੇਖਣਯੋਗ ਹੁੰਦੀ ਸੀ, ਉੱਥੇ ਬੱਚੇ ਅਤੇ ਨੌਜਵਾਨ ਵਰਗ ਖ਼ੂਬ ਜ਼ੋਰ-ਸ਼ੋਰ ਨਾਲ ਹੋਲੀ ਦਾ ਤਿਉਹਾਰ ਸੜਕਾਂ 'ਤੇ ਉਤਰ ਕੇ ਮਨਾਉਂਦਾ ਨਜ਼ਰ ਆਉਂਦਾ ਸੀ ਪਰ ਇਸ ਵਾਰ ਅਜਿਹਾ ਦੇਖਣ ਨੂੰ ਨਹੀਂ ਮਿਲ ਰਿਹਾ | ਇਸ ਤੋਂ ਪਹਿਲਾਂ ਸ਼ਹਿਰ 'ਚ ਹਰ ਜਗ੍ਹਾ ਹੋਲੀ ਸਬੰਧੀ ਜਸ਼ਨ ਦੇਖਣ ਨੂੰ ਮਿਲਦੇ ਸਨ, ਜਗ੍ਹਾ-ਜਗ੍ਹਾ ਇਸ ਸਬੰਧੀ ਪ੍ਰੋਗਰਾਮਾਂ ਦੀ ਧੂਮ ਦੇਖੀ ਜਾ ਸਕਦੀ ਸੀ ਪਰ ਇਸ ਵਾਰ ਅਜਿਹੇ ਪ੍ਰੋਗਰਾਮ 'ਚ ਕਾਫ਼ੀ ਕਮੀ ਦੇਖੀ ਜਾ ਰਹੀ ਹੈ | ਜੋ ਪ੍ਰਬੰਧਕ, ਨੌਜਵਾਨ ਅਜਿਹੇ ਪ੍ਰੋਗਰਾਮ ਕਰ ਵੀ ਰਹੇ ਹਨ ਉਹ ਕੋਰੋਨਾ ਵਾਇਰਸ ਦੇ ਚਲਦੇ ਸਰਕਾਰ ਵਲੋਂ ਦੱਸੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਵਧਾਨੀਆਂ ਵੀ ਵਰਤ ਰਹੇ ਹਨ | ਦੂਜੇ ਪਾਸੇ ਸ਼ਹਿਰ ਦੀਆਂ ਬਹੁਤੀਆਂ ਦੁਕਾਨਾਂ ਉੱਤੇ ਦੁਕਾਨਦਾਰਾਂ ਵਲੋਂ ਸਿਰਫ਼ ਹਰਬਲ ਰੰਗ ਅਤੇ ਹੋਲੀ ਨਾਲ ਸਬੰਧਿਤ ਹੋਰ ਸਾਜੋ-ਸਾਮਾਨ ਵੇਚਣ ਲਈ ਰੱਖਿਆ ਗਿਆ ਪਰ ਕੋਰੋਨਾ ਵਾਇਰਸ ਦੇ ਚਲਦੇ ਲੋਕ ਇੰਨ੍ਹਾਂ ਦੁਕਾਨਾਂ 'ਤੇ ਜਾਣ ਤੋਂ ਵੀ ਕਤਰਾਉਂਦੇ ਨਜ਼ਰ ਆਏ | ਇੱਕ ਦੁਕਾਨਦਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੇ ਇਸ ਹੋਲੀ 'ਤੇ ਸਾਰੇ ਰੰਗ ਹਰਬਲ ਹੀ ਮੰਗਵਾਏ ਸਨ ਪਰ ਉਸ ਦੇ ਬਾਵਜੂਦ ਗਾਹਕ ਵਿਰਲਾ ਹੀ ਦੁਕਾਨ 'ਚ ਆ ਰਿਹਾ ਹੈ | ਦੁਕਾਨਦਾਰ ਨੇ ਕਿਹਾ ਕਿ ਇਸ ਵਾਰ ਹੋਲੀ ਦਾ ਤਿਉਹਾਰ ਫਿੱਕਾ ਤਾਂ ਰਿਹਾ ਹੀ ਸਗੋਂ ਦੁਕਾਨਦਾਰਾਂ ਦਾ ਵਪਾਰ ਵੀ ਮੰਦਾ ਹੀ ਹੈ | ਹਾਲਾਂਕਿ ਕਈ ਦੁਕਾਨਾਂ 'ਤੇ ਚਾਈਨੀਜ਼ ਰੰਗ ਅਤੇ ਹੋਰ ਸਮਾਨ ਦੇਖਣ ਨੂੰ ਵੀ ਮਿਲਿਆ | ਦੁਕਾਨਦਾਰਾਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਇਸ ਵਾਰ ਉਨ੍ਹਾਂ ਚੀਨ ਤੋਂ ਕੁਝ ਵੀ ਨਹੀਂ ਮੰਗਵਾਇਆ ਸਗੋਂ ਇਹ ਸਾਮਾਨ ਪਿਛਲੇ ਸਾਲ ਹੋਲੀ ਮੌਕੇ ਮੰਗਵਾਇਆ ਗਿਆ ਸੀ ਜਿਸ ਨੰੂ ਹੁਣ ਵੇਚ ਰਹੇ ਹਨ | ਸ਼ਹਿਰ ਦੇ ਇਕ ਸੀਨੀਅਰ ਸਿਟੀਜ਼ਨ ਜੇ.ਐਸ ਵਸਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦਾ ਖ਼ੌਫ਼ ਦੇਸ਼ ਭਰ ਵਿਚ ਹੈ ਅਤੇ ਸ਼ਹਿਰ ਵਿਚ ਵੀ ਇਸ ਵਾਇਰਸ ਨੂੰ ਲੈ ਕੇ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਚਲਦੇ ਉਨ੍ਹਾਂ ਆਪਣੇ ਬੱਚਿਆਂ ਅਤੇ ਹੋਰਨਾਂ ਨੂੰ ਇਹ ਸਲਾਹ ਦੇ ਰਹੇ ਹਨ ਕਿ ਇਸ ਵਾਰ ਰੰਗਾਂ ਅਤੇ ਖ਼ਾਸਕਰ ਬਾਹਰੋਂ ਆਉਂਦੇ ਹੋਲੀ ਸਬੰਧੀ ਉਤਪਾਦਾਂ ਤੋਂ ਦੂਰੀ ਬਣਾਈ ਜਾ ਸਕੇ ਤਾਂ ਸਹੀ ਰਹੇਗਾ |
ਸਕੂਲਾਂ ਨੇ ਵੀ ਬੱਚਿਆਂ ਨੂੰ ਕੀਤਾ ਜਾਗਰੂਕ
ਕੋਰੋਨਾ ਵਾਇਰਸ ਦੇ ਖ਼ੌਫ਼ ਦੇ ਚਲਦੇ ਜਿੱਥੇ ਮਾਪਿਆਂ ਵਲੋਂ ਆਪਣੇ ਬੱਚਿਆਂ ਨੂੰ ਹੋਲੀ ਦੇ ਰੰਗ ਅਤੇ ਖ਼ਾਸਕਰ ਚੀਨ ਤੋਂ ਆਉਂਦੇ ਉਤਪਾਦਾਂ ਤੋਂ ਦੂਰ ਰਹਿਣ ਸਬੰਧੀ ਖ਼ਾਸ ਹਦਾਇਤਾਂ ਦਿੱਤੀਆਂ ਗਈਆਂ ਹਨ ਉੱਥੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਸਕੂਲਾਂ 'ਚ ਆਪਣੀ ਨਿਗਰਾਨੀ ਹੇਠ ਹਰਬਲ ਰੰਗਾਂ ਨਾਲ ਹੋਲੀ ਮਨਾ ਕੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਕਿ ਹੋਲੀ ਮਾਪਿਆਂ ਦੀ ਨਿਗਰਾਨੀ ਹੇਠ ਹਰਬਲ ਉਤਪਾਦਾਂ ਨਾਲ ਹੀ ਮਨਾਈ ਜਾਵੇ ਅਤੇ ਅਜਿਹੇ ਉਤਪਾਦਾਂ ਤੋਂ ਦੂਰੀ ਬਣਾ ਕੇ ਰੱਖੀ ਜਾਵੇ ਜੋ ਖ਼ਾਸਕਰ ਚੀਨ ਵਲੋਂ ਬਣਾਏ ਜਾਂ ਮੰਗਵਾਏ ਗਏ ਹੋਣ |

ਫੂਡ ਸੇਫ਼ਟੀ ਅਫ਼ਸਰਾਂ ਦੀ ਹੋਣ ਵਾਲੀ ਪ੍ਰੀਖਿਆ ਸਬੰਧੀ ਵਿਆਪਕ ਨਿਗਰਾਨੀ ਪ੍ਰਬੰਧ ਮੁਕੰਮਲ

ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ)-ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਅਹੁਦਿਆਂ 'ਤੇ ਉਮੀਦਵਾਰਾਂ ਦੀ ਪੂਰੀ ਨਿਰਪੱਖ, ਪਾਰਦਰਸ਼ੀ ਅਤੇ ਮੈਰਿਟ ਆਧਾਰਤ ਚੋਣ ਕਰਵਾਉਣ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀਐਸਐਸਐਸਬੀ) ਨੇ 15 ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੇ ਮਨਾਈ ਹੋਲੀ

ਚੰਡੀਗੜ੍ਹ, 9 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਅੱਜ ਵਿਦਿਆਰਥੀਆਂ ਵਲੋਂ ਰੰਗਾਂ ਦਾ ਤਿਉਹਾਰ ਹੋਲੀ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਇਕ ਦੂਜੇ 'ਤੇ ਰੰਗ ਲਗਾਇਆ | ਹਾਲਾਂ ਕਿ ਇਸ ਵਾਰ ਕੋਰੋਨਾ ਵਾਇਰਸ ਦੇ ਖ਼ਤਰੇ ਕਰਕੇ ਵਿਦਿਆਰਥੀ ਕੌਾਸਲ ...

ਪੂਰੀ ਖ਼ਬਰ »

ਮਹਿਲਾ ਦਿਵਸ ਮੌਕੇ ਨਾਰੀ ਦੇ ਹੱਕਾਂ ਤੇ ਸਨਮਾਨ ਬਾਰੇ ਕਰਵਾਈ ਵਿਚਾਰ ਚਰਚਾ

ਚੰਡੀਗੜ੍ਹ, 9 ਮਾਰਚ (ਅਜੀਤ ਬਿਊਰੋ)-ਅੱਜ ਚੰਡੀਗੜ੍ਹ ਵਿਖੇ ਸਮਾਜ ਸੇਵਿਕਾ ਨੇਹਾ ਵਰਮਾ ਦੀ ਅਗਵਾਈ 'ਚ ਮਹਿਲਾ ਦਿਵਸ ਮਨਾਇਆ ਗਿਆ | ਪ੍ਰੋਗਰਾਮ 'ਚ ਵੱਡੀ ਗਿਣਤੀ 'ਚ ਮਹਿਲਾਵਾਂ ਨੇ ਸ਼ਾਮਿਲ ਹੋ ਕੇ ਨਾਰੀ ਹੱਕਾਂ ਸਬੰਧੀ ਹੋਈ ਚਰਚਾ 'ਚ ਆਪਣੇ ਵਿਚਾਰ ਰੱਖੇੇ | ਇਸ ਮੌਕੇ ਨੇਹਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਚੰਡੀਗੜ੍ਹ ਮਹਿਲਾ ਕਾਂਗਰਸ ਨੇ ਵੰਡੇ ਮਾਸਕ

ਚੰਡੀਗੜ੍ਹ, 9 ਮਾਰਚ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਮਹਿਲਾ ਕਾਂਗਰਸ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਸ਼ਹਿਰੀਆਂ ਨੂੰ ਮਾਸਕ ਵੰਡੇ | ਅੱਜ ਸਵੇਰੇ ਸੈਕਟਰ 14/15 ਲਾਈਟ ਪੁਆਇੰਟ ਦੇ ਨੇੜੇ ਮਹਿਲਾ ਕਾਂਗਰਸ ਨੇ ਦੌਰਾ ਕੀਤਾ ਤੇ ਔਰਤਾਂ ਅਤੇ ਕੁੜੀਆਂ ਨੂੰ ਮਾਸਕ ਵੰਡੇ | ਇਸ ...

ਪੂਰੀ ਖ਼ਬਰ »

ਪੀ.ਜੀ.ਆਈ. ਵਿਚ ਅੱਜ ਓ.ਪੀ.ਡੀ. ਬੰਦ

ਚੰਡੀਗੜ੍ਹ, 9 ਮਾਰਚ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਵਿਚ ਓ.ਪੀ.ਡੀ. ਅੱਜ ਹੋਲੀ ਵਾਲੇ ਦਿਨ ਛੁੱਟੀ ਹੋਣ ਕਾਰਨ ਬੰਦ ਰਹੇਗੀ | ਜਾਣਕਾਰੀ ਮੁਤਾਬਿਕ ਗਜ਼ਟਿਡ ਛੁੱਟੀ ਹੋਣ ਕਾਰਨ ਭਲਕੇ ਓ.ਪੀ.ਡੀ. ਬੰਦ ਰਹੇਗੀ ਜਦਕਿ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ | ਓ.ਪੀ.ਡੀ. ਵਿਖੇ ...

ਪੂਰੀ ਖ਼ਬਰ »

ਬਦਨੌਰ ਦੀ ਅਗਵਾਈ 'ਚ ਪੰਜਾਬ ਅਮਲਗਾਮੇਟਿਡ ਫ਼ੰਡ ਦੀ 33ਵੀਂ ਬੈਠਕ

ਚੰਡੀਗੜ੍ਹ, 9 ਮਾਰਚ (ਆਰ.ਐਸ.ਲਿਬਰੇਟ)-ਅੱਜ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਵਿਚ ਪੰਜਾਬ ਅਮਲਗਾਮੇਟਿਡ ਫ਼ੰਡ ਦੇ ਪ੍ਰਬੰਧਨ ਲਈ 33ਵੀਂ ਬੈਠਕ ਹੋਈ | ਸਾਬਕਾ ਫ਼ੌਜੀਆਂ, ਵਿਧਵਾਵਾਂ ਅਤੇ ਵਾਰਡਾਂ ਦੀ ਵਿੱਤੀ ਸਹਾਇਤਾ ਲਈ ਵੱਖ-ਵੱਖ ਯੋਜਨਾਵਾਂ ਲਈ ਬਜਟ ...

ਪੂਰੀ ਖ਼ਬਰ »

ਖੱਟਰ ਤੇ ਦੁਸ਼ਿਅੰਤ ਵਲੋਂ ਹੋਲੀ ਦੀ ਵਧਾਈ

ਚੰਡੀਗੜ੍ਹ, 9 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੰਗਾਂ ਦੇ ਤਿਉਹਾਰ ਦੀ ਸੂਬਾ ਵਾਸੀਆਂ ਨੂੰ ਦਿਲੋ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ | ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਬੁਰਾਈ ...

ਪੂਰੀ ਖ਼ਬਰ »

ਲੇਖਕ ਹਰਜਾਪ ਸਿੰਘ ਔਜਲਾ ਦੀ ਕਿਤਾਬ 'ਅਨਫੋਰਗੈੱਟੇਬਲ ਪਰਸਨੈਲਟੀਜ਼ ਐਾਡ ਅਦਰ ਸਟੋਰੀਜ਼' ਲੋਕ ਅਰਪਣ

ਚੰਡੀਗੜ੍ਹ, 9 ਮਾਰਚ (ਅਜਾਇਬ ਸਿੰਘ ਔਜਲਾ)-ਸਥਾਨਕ ਸੈਕਟਰ 17 ਵਿਖੇ ਅੱਜ ਇਕ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਪ੍ਰਤੀ ਲਿਖਣ ਵਾਲੇ ਹਰਜਾਪ ਸਿੰਘ ਔਜਲਾ ਦੁਆਰਾ ਲਿਖੀ ਕਿਤਾਬ 'ਅਨਫੋਰਗੈੱਟੇਬਲ ਪਰਸਨੈਲਟੀਜ਼ ਐਾਡ ਅਦਰ ਸਟੋਰੀਜ਼' ਨੂੰ ਲੋਕ ਅਰਪਣ ਕੀਤਾ ਗਿਆ | ਇਹ ਰਸਮਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰਾਂ ਦੀ ਤਰੱਕੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 9 ਮਾਰਚ (ਅਜੀਤ ਬਿਊਰੋ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀਆਂ ਹਦਾਇਤਾਂ ਉੱਤੇ ਵਿਭਾਗ ਨੇ ਆਂਗਨਵਾੜੀ ਵਰਕਰਾਂ 'ਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੀਆਂ ਸੂਚੀਆਂ ...

ਪੂਰੀ ਖ਼ਬਰ »

31 ਮਾਰਚ ਤਕ ਕਰਮਚਾਰੀ ਬਾਇਓਮੈਟਿ੍ਕ ਹਾਜ਼ਰੀ ਨਾ ਲਾਉਣ

ਚੰਡੀਗੜ੍ਹ, 9 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ਨਾਲ ਬਚਾਅ ਦੇ ਚਲਦੇ ਕਰਮਚਾਰੀਆਂ ਨੂੰ 31 ਮਾਰਚ ਤਕ ਬਾਇਓਮੈਟਿ੍ਕ ਹਾਜ਼ਰੀ ਨਾ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਸਾਰੇ ਕਰਮਚਾਰੀ ਦਫ਼ਤਰ ਦੇ ਹਾਜ਼ਰੀ ਰਜਿਸਟਰ ਵਿਚ ਆਪਣੀ ਮੌਜੂਦਗੀ ...

ਪੂਰੀ ਖ਼ਬਰ »

ਹੋਮਿਓਪੈਥਿਕ ਮੈਡੀਕਲ ਕਾਲਜ ਵਿਖੇ ਮਹਿਲਾ ਦਿਵਸ ਮਨਾਇਆ

ਚੰਡੀਗੜ੍ਹ, 9 ਮਾਰਚ (ਮਨਜੋਤ ਸਿੰਘ ਜੋਤ)-ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 26 ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਮਹਿਲਾ ਸ਼ਕਤੀ ਨੂੰ ਦਰਸਾਉਂਦੇ ਚਾਰਟ ਤਿਆਰ ਕੀਤੇ | ਇਸ ਦੇ ਨਾਲ ਹੀ ਮਹਿਲਾ ਸਟਾਫ਼ ਵਲੋਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਸਬੰਧੀ ਪਿੰਡ ਦਿਆਲਪੁਰਾ ਵਿਖੇ ਮਹਾਂ ਸਭਾ ਦੀ ਮੀਟਿੰਗ

ਜ਼ੀਰਕਪੁਰ, 9 ਮਾਰਚ (ਹੈਪੀ ਪੰਡਵਾਲਾ)-ਅੱਜ ਨੇੜਲੇ ਪਿੰਡ ਦਿਆਲਪੁਰਾ ਵਿਖੇ ਡਾ: ਬੀ. ਆਰ. ਅੰਬੇਡਕਰ ਮਹਾਂ ਸਭਾ ਦੀ ਮੀਟਿੰਗ ਹੋਈ¢ ਮੀਟਿੰਗ 'ਚ ਸੂਬਾ ਪੱਧਰ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ ਆਗੂਆਂ ਨੇ ਹਿੱਸਾ ਲਿਆ¢ ਇਸ ਮੌਕੇ ਫ਼ੈਸਲਾ ਲਿਆ ...

ਪੂਰੀ ਖ਼ਬਰ »

ਸੜਕਾਂ ਦੀ ਬਦਹਾਲੀ ਦੇ ਹੱਲ ਲਈ ਮੇਅਰ, ਕਮਿਸ਼ਨਰ ਤੇ ਚੀਫ਼ ਇੰਜੀਨੀਅਰ ਨੂੰ ਮੰਗ ਪੱਤਰ ਸੌਾਪਿਆ

ਚੰਡੀਗੜ੍ਹ, 9 ਮਾਰਚ (ਆਰ.ਐਸ.ਲਿਬਰੇਟ)-ਅੱਜ ਆਮ ਆਦਮੀ ਪਾਰਟੀ ਵਾਰਡ ਨੰਬਰ 26 ਦੇ ਇੰਚਾਰਜ ਸਾਹਿਲ ਦੀ ਅਗਵਾਈ ਵਿਚ ਮੇਅਰ ਸ੍ਰੀਮਤੀ ਰਾਜਬਾਲਾ ਮਲਿਕ, ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ (ਆਈ.ਏ.ਐਸ) ਅਤੇ ਇੰਜੀਨੀਅਰ ਸ੍ਰੀ ਸਲਿੰਦਰ ਸਿੰਘ ਨਗਰ ਨਿਗਮ ਚੰਡੀਗੜ੍ਹ ਨੂੰ ਸੜਕਾਂ ...

ਪੂਰੀ ਖ਼ਬਰ »

48 ਗ੍ਰਾਮ ਹੈਰੋਇਨ ਸਮੇਤ ਕਰਿਆਨੇ ਵਾਲਾ ਅਤੇ ਪਲੰਬਰ ਕਾਬੂ

ਐੱਸ. ਏ. ਐੱਸ. ਨਗਰ, 9 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਨੌਜਵਾਨਾਂ ਨੂੰ 48 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਹੱਲੋਮਾਜਰਾ (ਚੰਡੀਗੜ੍ਹ) ਅਤੇ ਸਾਗਰ ਵਾਸੀ ਰਾਮ ਦਰਬਾਰ ...

ਪੂਰੀ ਖ਼ਬਰ »

ਵਿਸ਼ਵ ਪੱਧਰੀ ਅਕਾਊਾਟੈਂਸੀ ਬਾਡੀ ਬਣਾਉਣ ਲਈ ਰੋਜ਼ਾ ਸੈਮੀਨਾਰ ਕਰਵਾਇਆ

ਚੰਡੀਗੜ੍ਹ, 9 ਮਾਰਚ (ਆਰ.ਐਸ.ਲਿਬਰੇਟ)-ਆਈ.ਸੀ.ਏ.ਆਈ. ਦੇ ਕੌਮੀ ਪ੍ਰਧਾਨ ਸੀ.ਏ. ਅਤੁੱਲ ਕੁਮਾਰ ਗੁਪਤਾ ਦੀ ਅਗਵਾਈ ਹੇਠ 2024 ਤੱਕ ਵਿਸ਼ਵ ਦੀ ਦੂਸਰੀ ਸਭ ਤੋਂ ਵੱਡੀ ਅਕਾਊਾਟੈਂਸੀ ਬਾਡੀ ਬਣਾਉਣ ਲਈ ਸੈਕਟਰ 35 ਵਿਚ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਸਾਲ ...

ਪੂਰੀ ਖ਼ਬਰ »

ਪਵਿੱਤਰਾ ਜਵੈਲਰਜ਼ ਤੋਂ ਕਰੋ ਖ਼ਰੀਦਦਾਰੀ ਅਤੇ ਡੋਲੀ ਲਈ ਲਗਜ਼ਰੀ ਕਾਰ ਮੁਫ਼ਤ 'ਚ ਲਿਜਾਓ

ਐੱਸ. ਏ. ਐੱਸ. ਨਗਰ, 9 ਮਾਰਚ (ਨਰਿੰਦਰ ਸਿੰਘ ਝਾਂਮਪੁਰ)-'ਪਵਿੱਤਰਾ ਜਵੈਲਰਸ' ਐੱਸ. ਸੀ. ਓ. 113 ਫੇਜ਼-3ਬੀ2 ਮੁਹਾਲੀ (ਨੇੜੇ ਚਾਵਲਾ ਟ੍ਰੈਫ਼ਿਕ ਲਾਈਟਾਂ) ਵਲੋਂ ਤਿਉਹਾਰਾਂ ਦੇ ਸੀਜ਼ਨ ਵਿਚ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਲਈ ਗਹਿਣਿਆਂ ਦੀ ਖ਼ਰੀਦਦਾਰੀ ਸਬੰਧੀ ਵਿਸ਼ੇਸ਼ ...

ਪੂਰੀ ਖ਼ਬਰ »

ਨਾਰਾਜ਼ ਕੂੜਾ ਚੁੱਕਣ ਵਾਲਿਆਂ ਦੇ ਸਮੂਹ ਦੀ ਨਿਗਮ ਨਾਲ ਹੋਈ 'ਸੁਲ੍ਹਾ'

ਚੰਡੀਗੜ੍ਹ, 9 ਮਾਰਚ (ਆਰ.ਐਸ.ਲਿਬਰੇਟ)-ਨਗਰ ਨਿਗਮ ਨਾਲ ਨਾਰਾਜ਼ ਆ ਰਿਹਾ ਇੱਕ ਕੂੜਾ ਚੁੱਕਣ ਵਾਲੇ ਸਮੂਹ ਦੀ ਨਿਗਮ ਨਾਲ ਸੁਲ੍ਹਾ ਹੋ ਗਈ ਹੈ | ਇਹ ਸਮੂਹ ਕਾਫ਼ੀ ਸਮੇਂ ਤੋਂ ਨਗਰ ਨਿਗਮ ਨਾਲ ਹੋਏ ਐਮ.ਓ.ਯੂ. ਦਾ ਵਿਰੋਧ ਕਰ ਰਿਹਾ ਸੀ | ਇਸ ਸਮੂਹ ਦੀ ਅੱਜ ਨਗਰ ਨਿਗਮ ਐਮ.ਓ.ਐਚ. ਵਿੰਗ ...

ਪੂਰੀ ਖ਼ਬਰ »

ਮੁਹਾਲੀ 'ਚ ਭਾਜਪਾ ਦੀ ਸਥਿਤੀ ਪਹਿਲਾਂ ਨਾਲੋਂ ਬਿਹਤਰ : ਸੈਂਹਬੀ

ਐੱਸ. ਏ. ਐੱਸ. ਨਗਰ, 9 ਮਾਰਚ (ਕੇ. ਐੱਸ. ਰਾਣਾ)-ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵਲੋਂ ਅੱਜ ਭਾਜਪਾ ਯੁਵਾ ਮੋਰਚਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਨਗਰ ਨਿਗਮ ਦੇ ਕੌਾਸਲਰ ਸੈਂਹਬੀ ਆਨੰਦ ਦੇ ਗ੍ਰਹਿ ਵਿਖੇ ਸਥਾਨਕ ਭਾਜਪਾ ਆਗੂਆਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਪੈਰਾਗੋਨ ਸਕੂਲ ਸੈਕਟਰ-71 ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 9 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਮੁਹਾਲੀ ਦੀ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਮੁਹਾਲੀ ਦੀਆਂ ਦੋ ਮਹਿਲਾਵਾਂ ਡਾ: ਨਵਦੀਪ ਸੰਧੂ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 22 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਲਾਲੜੂ, 9 ਮਾਰਚ (ਰਾਜਬੀਰ ਸਿੰਘ)-ਪਿੰਡ ਹੰਡੇਸਰਾ ਵਿਖੇ ਇਕ ਘਰ 'ਤੇ ਹਮਲਾ ਕਰਕੇ ਇਕ ਔਰਤ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਹੰਡੇਸਰਾ ਪੁਲਿਸ ਨੇ 22 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਨੀਤਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਹੋਲੀ ਦੇ ਤਿਉਹਾਰ ਮੌਕੇ ਮੰਦੀ ਦੇਖਣ ਨੂੰ ਮਿਲੀ

ਐੱਸ. ਏ. ਐੱਸ. ਨਗਰ, 9 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਕੋਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਹੋਲੀ ਮੌਕੇ ਵੀ ਸ਼ਹਿਰ ਦੀਆਂ ਮਾਰਕੀਟਾਂ 'ਚ ਮੰਦੀ ਦੇਖਣ ਨੂੰ ਮਿਲੀ | ਇਸ ਵਾਰ ਚੀਨ ਤੋਂ ਰੰਗ ਅਤੇ ਉਪਹਾਰ ਆਈਟਮਾਂ ਨਹੀਂ ਆ ਰਹੀਆਂ, ਜਿਸ ਕਰਕੇ ਕੁਝ ਦੁਕਾਨਦਾਰ ਪੁਰਾਣੇ ਸਟਾਕ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 9 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਮਨੌਲੀ ਸੈਕਟਰ-82 ਮੁਹਾਲੀ ਵਿਖੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਅਮਰਾਓ ਸਿੰਘ, ਭਾਈ ਸੁਖਦੀਪ ਸਿੰਘ ...

ਪੂਰੀ ਖ਼ਬਰ »

ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੇ ਹੋਲੀ ਮਨਾਈ

ਐੱਸ. ਏ. ਐੱਸ. ਨਗਰ, 9 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਆਸ਼ਮਾ ਇੰਟਰਨੈਸ਼ਨਲ ਸਕੂਲ ਸੈਕਟਰ 70 ਮੁਹਾਲੀ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਰੰਗਾਂ ਅਤੇ ਪਾਣੀ ਨਾਲ ਖੇਡਣ ਦੀ ਬਜਾਏ ਪੇਂਟਿੰਗ ਤੇ ਰੰਗਾਰੰਗ ਪ੍ਰੋਗਰਾਮਾਂ 'ਚ ਵੱਧ ਚੜ੍ਹ ਕੇ ਭਾਗ ...

ਪੂਰੀ ਖ਼ਬਰ »

ਕ੍ਰਿਕਟ ਲੀਗ ਵਿਚ ਸੱਤੀ ਕ੍ਰਿਕਟ ਕਲੱਬ ਦੀ ਟੀਮ ਜੇਤੂ

ਖਰੜ, 9 ਮਾਰਚ (ਗੁਰਮੁੱਖ ਸਿੰਘ ਮਾਨ)-ਖਰੜ ਕ੍ਰਿਕਟ ਐਸੋਸੀਏਸ਼ਨ ਵਲੋਂ ਖ਼ਾਲਸਾ ਸੀ. ਸੈ. ਸਕੂਲ ਖਰੜ ਦੇ ਖੇਡ ਗਰਾਊਾਡ ਵਿਖੇ ਕ੍ਰਿਕਟ ਲੀਗ ਕਰਵਾਈ ਗਈ, ਜਿਸ ਦੌਰਾਨ ਵੱਖ-ਵੱਖ ਕਲੱਬਾਂ ਦੀਆਂ 7 ਟੀਮਾਂ ਵਲੋਂ ਭਾਗ ਲਿਆ ਗਿਆ | ਇਸ ਲੀਗ ਸਬੰਧੀ ਸੱਤੀ ਕ੍ਰਿਕਟ ਕਲੱਬ ਦੇ ...

ਪੂਰੀ ਖ਼ਬਰ »

ਇਕ ਅਧਿਆਪਕ ਮੁਅੱਤਲ ਤੇ 2 ਦੀਆਂ ਸੇਵਾਵਾਂ ਖ਼ਤਮ

ਚੰਡੀਗੜ੍ਹ, 9 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ ਨੇ ਅੱਜ ਜ਼ਿਲ੍ਹਾ ਯਮੁਨਾਨਗਰ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਇਸ ਦੌਰਾਨ ਬਿਨਾਂ ਕਾਰਨ ਦੱਸੇ ਗੈਰ-ਹਾਜ਼ਰ ਪਾਏ ਗਏ ਇਕ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ...

ਪੂਰੀ ਖ਼ਬਰ »

ਮੇਅਰ ਵਲੋਂ ਸੈਕਟਰ 42 ਦੀ ਵੀ-5 ਸੜਕ ਦੀ ਰੀ-ਕਾਰਪੈਟਿੰਗ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 9 ਮਾਰਚ (ਆਰ.ਐਸ.ਲਿਬਰੇਟ)-ਅੱਜ ਸ੍ਰੀਮਤੀ ਰਾਜਬਾਲਾ ਮਲਿਕ ਮੇਅਰ ਨਗਰ ਨਿਗਮ ਚੰਡੀਗੜ੍ਹ ਵਲੋਂ ਸੈਕਟਰ 42 ਦੀ ਵੀ-5 ਸੜਕ ਦੀ ਰੀ-ਕਾਰਪੈਟਿੰਗ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ | ਜਿਸ ਦੀ ਕੁੱਲ ਲੰਬਾਈ 1.5 ਕਿਲੋਮੀਟਰ ਹੈ | ਉਨ੍ਹਾਂ ਕਿਹਾ ਕਿ ਇਸ ਸੜਕ ਦੀ 5 ਸਾਲ ਬਾਅਦ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 9 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਮੁਹਾਲੀ ਦੇ ਫੇਜ਼-11 ਦੇ ਰਹਿਣ ਵਾਲੇ ਵਿਅਕਤੀ ਦੀ ਸ਼ਿਕਾਇਤ 'ਤੇ ਜ਼ੀਰਕਪੁਰ ਦੇ ਇਕ ਵਸਨੀਕ ਿਖ਼ਲਾਫ਼ ਪੈਸੇ ਦੁਗਣੇ ਕਰਨ ਦਾ ਝਾਂਸਾ ਦੇ ਕੇ ਉਸ ਨਾਲ ਕਰੀਬ 18 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ...

ਪੂਰੀ ਖ਼ਬਰ »

ਪਿੰਡ ਸਾਧਾਂਪੁਰ ਦੀਆਂ ਟੁੱਟੀਆਂ 'ਚ ਆ ਰਿਹਾ ਗੰਦਾ ਪਾਣੀ

ਲਾਲੜੂ, 9 ਮਾਰਚ (ਰਾਜਬੀਰ ਸਿੰਘ)-ਪਿੰਡ ਸਾਧਾਂਪੁਰ ਵਿਖੇ ਪੀਣ ਵਾਲੇ ਪਾਣੀ ਦੀਆਂ ਟੁੱਟੀਆਂ ਵਿਚ ਆ ਰਹੇ ਗੰਦੇ ਪਾਣੀ ਕਾਰਨ ਪਿੰਡ ਵਾਸੀ ਬਹੁਤ ਪ੍ਰੇਸ਼ਾਨ ਹਨ | ਪਿੰਡ ਵਾਸੀ ਲੱਕੀ ਸਾਧਾਂਪੁਰ, ਅਮਰ ਸਿੰਘ, ਗੁਰਮੀਤ ਸਿੰਘ, ਕੁਲਬੀਰ ਸਿੰਘ, ਦਵਿੰਦਰ ਸਿੰਘ, ਦਲਬੀਰ ਸਿੰਘ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਜ਼ੀਰਕਪੁਰ, 9 ਮਾਰਚ (ਅਵਤਾਰ ਸਿੰਘ)-ਢਕੌਲੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਚੋਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਤੁਸ਼ਾਰ ਪੁੱਤਰ ਦਿਨੇਸ਼ ਕੁਮਾਰ ਵਾਸੀ ਮਕਾਨ ਨੰਬਰ 50 ਏ ਗੁਰਜੀਵਨ ਵਿਹਾਰ ਢਕੌਲੀ ਨੇ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਸਬੰਧੀ ਮਤਿਆਂ ਨੂੰ ਪ੍ਰਵਾਨਗੀ

ਐੱਸ. ਏ. ਐੱਸ. ਨਗਰ, 9 ਮਾਰਚ (ਕੇ. ਐੱਸ. ਰਾਣਾ)-ਨਗਰ ਨਿਗਮ ਵਲੋਂ ਸਾਲ 2017 ਵਿਚ ਫੇਜ਼-6, ਫੇਜ਼-5 ਅਤੇ ਪਿੰਡ ਮਟੌਰ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਪਾਸ ਕੀਤੇ ਗਏ ਮਤਿਆਂ ਨੂੰ ਆਿਖ਼ਰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਹੁਣ ਨਗਰ ਨਿਗਮ ਵਲੋਂ ਇਨ੍ਹਾਂ ਸਕੂਲਾਂ ...

ਪੂਰੀ ਖ਼ਬਰ »

ਐਸ. ਟੀ. ਐਫ. ਵਲੋਂ ਹੈਰੋਇਨ ਸਮੇਤ 1 ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 9 ਮਾਰਚ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬਲੌਾਗੀ ਬੈਰੀਅਰ ਵਿਖੇ ਨਾਕਾਬੰਦੀ ਕਰਕੇ 1 ਨੌਜਵਾਨ ਨੂੰ 60 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਹਰਕਮਲ ਸਿੰਘ ਸਹੋਤਾ ...

ਪੂਰੀ ਖ਼ਬਰ »

ਖਰੜ 'ਚ ਸਵੱਛ ਭਾਰਤ ਮੁਹਿੰਮ ਦੀ ਨਿਕਲੀ ਫੂਕ

ਖਰੜ, 9 ਮਾਰਚ (ਜੰਡਪੁਰੀ)-ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਸਬੰਧੀ ਅਤੇ ਸਵੱਛ ਭਾਰਤ ਮੁਹਿੰਮ ਪ੍ਰਤੀ ਰੋਜ਼ਾਨਾ ਢਿੰਡੋਰਾ ਪਿੱਟਿਆ ਜਾ ਰਿਹਾ ਹੈ, ਪਰ ਖਰੜ ਦੇ ਬੀ. ਡੀ. ਪੀ. ਓ. ਦਫ਼ਤਰ ਨੇੜੇ ਲੋਕਾਂ ਦੀ ਸਹੂਲਤ ਲਈ ਮੈਂਬਰ ...

ਪੂਰੀ ਖ਼ਬਰ »

ਸਿਵਲ ਸਰਜਨ ਮੁਹਾਲੀ ਨੇ ਹਰੀ ਝੰਡੀ ਦਿਖਾ ਕੇ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਐੱਸ. ਏ. ਐੱਸ. ਨਗਰ, 9 ਮਾਰਚ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਦੇ ਲੱਛਣਾਂ, ਸਾਵਧਾਨੀਆਂ ਅਤੇ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪਹਿਲ ਕਦਮੀ ਕਰਦਿਆਂ ਜਾਗਰੂਕਤਾ ਵੈਨ ਚਲਾਈ ਗਈ ਹੈ, ਜਿਹੜੀ ਕਿ ਜ਼ਿਲ੍ਹਾ ਮੁਹਾਲੀ ਅੰਦਰ ਥਾਂ-ਥਾਂ ...

ਪੂਰੀ ਖ਼ਬਰ »

ਲੋਕ ਅਦਾਲਤ ਵਲੋਂ ਨਗਰ ਨਿਗਮ ਨੂੰ 25 ਹਜ਼ਾਰ ਰੁਪਏ ਜੁਰਮਾਨਾ

ਐੱਸ. ਏ. ਐੱਸ. ਨਗਰ, 9 ਮਾਰਚ (ਕੇ. ਐੱਸ. ਰਾਣਾ)-ਅਵਾਰਾ ਕੁੱਤਿਆਂ ਦੀ ਨਸਬੰਦੀ ਦੇ ਕੰਮ ਦੌਰਾਨ ਪਾਈਆਂ ਗਈਆਂ ਊਣਤਾਈਆਂ ਸਬੰਧੀ ਅਤੇ ਵਾਰ-ਵਾਰ ਜਾਣਕਾਰੀ ਮੰਗੇ ਜਾਣ ਦੇ ਬਾਵਜੂਦ ਵੀ ਮੁਹਾਲੀ ਸੁਸਾਇਟੀ ਫਾਰ ਜਸਟਿਸ ਦੇ ਪ੍ਰਧਾਨ ਕੰਵਲਨੈਨ ਸਿੰਘ ਸੋਢੀ ਨੂੰ ਕੋਈ ਜਾਣਕਾਰੀ ...

ਪੂਰੀ ਖ਼ਬਰ »

ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ ਅਕਾਲੀ ਦਲ- ਕੈਪਟਨ

ਚੰਡੀਗੜ੍ਹ, 9 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਪੰਜਾਬ ਦੇ ਮਹੱਤਵਪੂਰਨ ਹਿੱਤਾਂ ਵਾਲੇ ਮੁੱਦਿਆਂ 'ਤੇ ਮੂੰਹ ਖੋਲ੍ਹਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ...

ਪੂਰੀ ਖ਼ਬਰ »

ਹੋਲੀ 'ਤੇ ਹੁੱਲੜਬਾਜ਼ਾਂ ਨੂੰ ਰੋਕਣ ਲਈ ਸ਼ਹਿਰ 'ਚ 941 ਪੁਲਿਸ ਕਰਮਚਾਰੀ ਤਾਇਨਾਤ ਕੋਰੋਨਾ ਵਾਇਰਸ ਦੇ ਚੱਲਦੇ ਨਹੀਂ ਲੱਗਣਗੇ ਡਰੰਕ ਐਾਡ ਡਰਾਈਵ ਦੇ ਨਾਕੇ

ਚੰਡੀਗੜ੍ਹ, 9 ਮਾਰਚ (ਰਣਜੀਤ ਸਿੰਘ)-ਇਸ ਵਾਰ ਵੀ ਹੋਲੀ ਦੇ ਤਿਉਹਾਰ 'ਤੇ ਸ਼ਹਿਰ 'ਚ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਲਏ ਹਨ ਅਤੇ ਸ਼ਹਿਰ ਦੇ ਚੱਪੇ-ਚੱਪੇ 'ਚ ਪੁਲਿਸ ਦੀ ਨਜ਼ਰ ਰਹੇਗੀ | ਸ਼ਹਿਰ 'ਚ ਇਸ ਸਾਲ ਚੰਡੀਗੜ੍ਹ ਪੁਲਿਸ ਵਲੋਂ ਡਰੰਕ ਐਾਡ ਡਰਾਈਵ ਦੇ ਨਾਕੇ ਨਹੀਂ ...

ਪੂਰੀ ਖ਼ਬਰ »

ਬੋਰਡ ਕਰਮਚਾਰੀ ਐਸੋਸੀਏਸ਼ਨ ਵਲੋਂ ਦਾਨ ਮੰਗ ਕੇ ਆਰਜ਼ੀ ਲੇਬਰ ਦੀ ਦਿਹਾੜੀਆਂ ਦੀ ਅਦਾਇਗੀ ਦਾ ਕੀਤਾ ਪ੍ਰਬੰਧ

ਐੱਸ. ਏ. ਐੱਸ. ਨਗਰ, 9 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਵਲੋਂ ਪੜ੍ਹੇ-ਲਿਖੇ ਦਿਹਾੜੀਦਾਰ ਕਰਮਚਾਰੀਆਂ ਤੋਂ ਗੁਪਤ ਸ਼ਾਖਾ ਅਤੇ ਕੰਡਕਟ ਸ਼ਾਖਾ ਵਿਚ ਦਿਨ ਰਾਤ ਲੇਬਰ ਦਾ ਕੰਮ ਲਿਆ ਜਾ ਰਿਹਾ ਹੈ, ਜਿਸ ਕਾਰਨ ਬੋਰਡ ਦਫ਼ਤਰ ...

ਪੂਰੀ ਖ਼ਬਰ »

ਦੁਕਾਨ 'ਚੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ

ਕੁਰਾਲੀ, 9 ਮਾਰਚ (ਹਰਪ੍ਰੀਤ ਸਿੰਘ)-ਅਣਪਛਾਤੇ ਚੋਰਾਂ ਨੇ ਸ਼ਹਿਰ ਦੇ ਮਾਤਾ ਰਾਣੀ ਚੌਕ ਸਥਿਤ ਇਕ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਦੁਕਾਨ ਦੇ ਮਾਲਕ ਰਾਕੇਸ਼ ਕੁਮਾਰ ਰਿਕੀ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਐੱਸ. ਏ. ਐੱਸ. ਨਗਰ, 9 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਇਲਾਕੇ 'ਚ ਪੈਂਦੇ ਇਕ ਰਿਜ਼ੋਰਟ ਦੇ ਬਾਹਰ ਫ਼ੋਨ ਸੁਣ ਰਹੇ ਇਕ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰੋਹਿਤ ਕੁਮਾਰ ਵਾਸੀ ...

ਪੂਰੀ ਖ਼ਬਰ »

ਖੇਤੀਬਾੜੀ ਕਾਲਜਾਂ ਨੇ ਪੰਜਾਬ ਸਰਕਾਰ ਅੱਗੇ ਬੀ. ਐੱਸ. ਸੀ. ਐਗਰੀ ਮਾਪਦੰਡਾਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੀਤੀ ਅਪੀਲ

ਐੱਸ. ਏ. ਐੱਸ. ਨਗਰ, 9 ਮਾਰਚ (ਕੇ. ਐੱਸ. ਰਾਣਾ)-ਪੰਜਾਬ ਦੇ 107 ਖੇਤੀਬਾੜੀ ਕਾਲਜ ਬੰਦ ਹੋਣ ਕਿਨਾਰੇ ਪਹੁੰਚ ਚੁੱਕੇ ਹਨ | ਇਹ ਕਾਲਜ ਪੰਜਾਬ ਦੀਆਂ ਵੱਖ-ਵੱਖ ਸਰਕਾਰੀ ਯੂਨੀਵਰਸਿਟੀਆਂ ਦੁਆਰਾ ਬਣਾਏ ਗਏ ਨਿਯਮਾਂ ਨੂੰ ਪੂਰਾ ਕਰਨ ਤੋਂ ਬਾਅਦ ਖੋਲ੍ਹੇ ਗਏ ਸਨ ਅਤੇ ਬਾਅਦ ਵਿਚ ...

ਪੂਰੀ ਖ਼ਬਰ »

ਐਨ. ਐਸ. ਕਲਸੀ ਐਚ. ਐਮ. ਹਾਊਸ ਓਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਫੇਜ਼-4 ਦੇ ਚੇਅਰਮੈਨ ਬਣੇ

ਐੱਸ. ਏ. ਐੱਸ. ਨਗਰ, 9 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-4 ਦੀ ਐਚ. ਐਮ. ਹਾਊਸ ਓਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਚੋਣ ਨੂੰ ਲੈ ਕੇ ਅੱਜ ਇਕ ਮੀਟਿੰਗ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਇੰਜ: ਐਨ. ਐਸ. ਕਲਸੀ ਨੂੰ ਐਸੋਸੀਏਸ਼ਨ ਦਾ ਚੇਅਰਮੈਨ, ਸੁਖਪਾਲ ਸਿੰਘ ...

ਪੂਰੀ ਖ਼ਬਰ »

ਅਦਾਲਤ ਵਲੋਂ ਹਰਸਿਮਰਨਜੀਤ ਸਿੰਘ ਨੂੰ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 9 ਮਾਰਚ (ਰਣਜੀਤ ਸਿੰਘ)-ਅਦਾਲਤ ਨੇ ਕਰੀਬ 7 ਸਾਲ ਪੁਰਾਣੇ ਔਡੀ-ਟਵੇਰਾ ਬਹੁ-ਚਰਚਿਤ ਸੜਕ ਹਾਦਸੇ ਦੇ ਮਾਮਲੇ 'ਚ ਸ਼ਾਮਿਲ ਇਕ ਦੋਸ਼ੀ ਹਰਸਿਮਰਨਜੀਤ ਸਿੰਘ ਨੂੰ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਵਿਚ ਹਰਸਿਮਰਨਜੀਤ ਸਿੰਘ ...

ਪੂਰੀ ਖ਼ਬਰ »

ਭਾਈ ਢੱਡਰੀਆਂ ਵਾਲਿਆਂ ਦੇ ਹੱਕ 'ਚ ਕੁਰਾਲੀ ਦੀ ਸੰਗਤ ਦਾ ਇਕੱਠ

ਕੁਰਾਲੀ, 9 ਮਾਰਚ (ਬਿੱਲਾ ਅਕਾਲਗੜੀਆ)-ਸਥਾਨਕ ਸ਼ਹਿਰ ਦੇ ਖਾਲਸਾ ਸਕੂਲ ਦੇ ਗਰਾਊਾਡ ਵਿਖੇ ਅੱਜ ਉੱਘੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਹੱਕ ਵਿਚ ਸ਼ਹਿਰ ਕੁਰਾਲੀ, ਬਲਾਕ ਮਾਜਰੀ ਅਤੇ ਇਲਾਕੇ ਦੇ ਪਿੰਡਾਂ ਦੀ ਸੰਗਤ ਦਾ ਇਕ ਭਰਵਾਂ ਇਕੱਠ ਹੋਇਆ | ...

ਪੂਰੀ ਖ਼ਬਰ »

ਮੁੱਖ ਮੰਤਰੀ ਅਸਲੀਅਤ ਦਾ ਸਾਹਮਣਾ ਕਰਨ- ਅਕਾਲੀ ਦਲ

ਚੰਡੀਗੜ੍ਹ, 9 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭਾਰਤ ਦੇ ਆਰਥਿਕ ਸਰਵੇਖਣ ਬਾਰੇ ਦਿੱਤੇ ਬਿਆਨ ਨੰੂ ਉਨ੍ਹਾਂ ਦੀ ਸਰਕਾਰ ਦੀ ਪੋਲ ਸਰਵੇਖਣ ਦੇ ਨਤੀਜਿਆਂ ਕਾਰਨ ਖੁੱਲ੍ਹਣ ਕਾਰਨ ਹੋਈ ਨਾਮੋਸ਼ੀ ਕਰਾਰ ਦਿੱਤਾ ਹੈ ...

ਪੂਰੀ ਖ਼ਬਰ »

ਆਲ ਇੰਡੀਆ ਅੰਤਰ ਯੂਨੀਵਰਸਿਟੀ ਅਮਰੀਕਨ ਫੁੱਟਬਾਲ ਚੈਂਪੀਅਨਸ਼ਿਪ ਦੀ ਓਵਰਆਲ ਟਰਾਫ਼ੀ 'ਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦਾ ਕਬਜ਼ਾ

ਐੱਸ. ਏ. ਐੱਸ. ਨਗਰ, 9 ਮਾਰਚ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਅੱਜ 'ਆਲ ਇੰਡੀਆ ਅੰਤਰ ਯੂਨੀਵਰਸਿਟੀ ਅਮਰੀਕਨ ਫੁੱਟਬਾਲ ਚੈਂਪੀਅਨਸ਼ਿਪ 2019-20' ਅਮਿੱਟ ਯਾਦਾਂ ਛੱਡਦੀ ਹੋਈ ਸਮਾਪਤ ਹੋ ਗਈ | ਚਾਰ ਰੋਜ਼ਾ ਚੈਂਪੀਅਨਸ਼ਿਪ ਦੌਰਾਨ ਮੇਜ਼ਬਾਨ ...

ਪੂਰੀ ਖ਼ਬਰ »

ਸੜਕ ਦੇ ਨਿਰਮਾਣ ਕਾਰਜਾਂ ਅਧੀਨ ਆਉਂਦੀ ਜ਼ਮੀਨ ਦਾ ਕਬਜ਼ਾ ਲਿਆ

ਖਰੜ, 9 ਮਾਰਚ (ਜੰਡਪੁਰੀ)-ਅੱਜ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਅਤੇ ਐਲ ਐਾਡ ਟੀ ਕੰਪਨੀ ਵਲੋਂ ਖਾਨਪੁਰ ਟੀ-ਪੁਆਇੰਟ ਤੋਂ ਲੈ ਕੇ ਲੁਧਿਆਣਾ ਨੂੰ ਜਾਂਦੀ ਸੜਕ ਦੇ ਨਿਰਮਾਣ ਕਾਰਜਾਂ ਅਧੀਨ ਪਿੰਡ ਖਾਨਪੁਰ ਵਿਖੇ ਇਕ ਕਿਸਾਨ ਦੇ ਕਬਜ਼ੇ ਹੇਠ ਚਲੀ ਆ ਰਹੀ ਜ਼ਮੀਨ ਦਾ ...

ਪੂਰੀ ਖ਼ਬਰ »

ਫਲਾਈਓਵਰ ਦੇ ਨਿਰਮਾਣ ਨੂੰ ਲੈ ਕੇ ਭਾਰੀ ਵਾਹਨਾਂ ਦੇ ਆਉਣ ਜਾਣ 'ਤੇ ਪੂਰਨ ਪਾਬੰਦੀ ਰਹੇਗੀ: ਐੱਸ. ਡੀ. ਐੱਮ.

ਖਰੜ, 9 ਮਾਰਚ (ਗੁਰਮੁੱਖ ਸਿੰਘ ਮਾਨ)-ਫਲਾਈਓਵਰ ਦੇ ਨਿਰਮਾਣ ਨੂੰ ਲੈ ਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਲੋਂ ਸਾਲ 2018 ਵਿਚ ਖਰੜ ਸ਼ਹਿਰ ਅੰਦਰ ਹਰ ਕਿਸਮ ਦੇ ਭਾਰੀ ਵਾਹਨਾਂ/ਵਿਸ਼ੇਸ਼ ਕਰਕੇ ਟਿੱਪਰਾਂ ਦੇ ਦਾਖਲੇ 'ਤੇ ਪੂਰਨ ਤੌਰ 'ਤੇ ...

ਪੂਰੀ ਖ਼ਬਰ »

-ਮਾਮਲਾ ਕੁਰਾਲੀ ਦੇ ਦੁਰਗਾ ਸ਼ਿਵ ਸ਼ਕਤੀ ਮੰਦਰ ਦੀ ਪ੍ਰਬੰਧਕ ਕਮੇਟੀ ਦਾ-

ਜਨਰਲ ਇਜਲਾਸ ਵਿਚ ਚੁਣੀ ਕਮੇਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਪੁਰਾਣੀ ਕਮੇਟੀ 'ਤੇ ਲਗਾਏ ਦੋਸ਼

ਕੁਰਾਲੀ, 9 ਮਾਰਚ (ਹਰਪ੍ਰੀਤ ਸਿੰਘ)-ਇੱਥੋਂ ਦੇ ਦੁਰਗਾ ਸ਼ਿਵ ਸ਼ਕਤੀ ਮੰਦਰ ਦੀ ਸੇਵਾ ਸੰਭਾਲ ਅਤੇ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਲੈ ਕੇ ਚਲੇ ਆ ਰਹੇ ਵਿਵਾਦ ਨੂੰ ਲੈ ਕੇ ਜਿੱਥੇ ਐੱਸ. ਡੀ. ਐੱਮ. ਖਰੜ ਵਲੋਂ ਕਮੇਟੀ ਦੀ ਨਵੀਂ ਚੋਣ ਕੀਤੇ ਜਾਣ ਦੇ ਹੁਕਮ ਦਿੱਤੇ ਹਨ, ਉੱਥੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX