ਤਾਜਾ ਖ਼ਬਰਾਂ


ਮੱਧ ਪ੍ਰਦੇਸ਼:ਰਾਹੁਲ ਗਾਂਧੀ ਨੇ ਅੱਜ ਮਹੁੱਦੀਆ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  8 minutes ago
ਭੋਪਾਲ, 3 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 87ਵਾਂ ਦਿਨ ਹੈ। ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 87ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਮਹੁੱਦੀਆ ਤੋਂ...
ਬੀ. ਐਸ. ਐਫ. ਵਲੋਂ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ
. . .  15 minutes ago
ਫ਼ਾਜ਼ਿਲਕਾ, 3 ਦਸੰਬਰ (ਪ੍ਰਦੀਪ ਕੁਮਾਰ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਬੀ. ਐਸ. ਐਫ. ਨੇ ਕਰੋੜਾਂ ਦੀ ਹੈਰੋਇਨ, ਹਥਿਆਰ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਡਰੋਨ ਦੀ ਹਲਚਲ ਤੋਂ ਬਾਅਦ ਬੀ.ਐਸ.ਐਫ. ਵਲੋ ਸਰਹੱਦ...
⭐ਮਾਣਕ - ਮੋਤੀ⭐
. . .  34 minutes ago
⭐ਮਾਣਕ - ਮੋਤੀ⭐
ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਪਟਿਆਲਾ

ਵਿਭਾਗੀ ਲਾਪਰਵਾਹੀ ਕਾਰਨ ਸਰਪੰਚ ਤੋਂ ਸੱਖਣੇ ਪਿੰਡ ਦੇ ਲੋਕ ਵਿਕਾਸ ਤੇ ਜ਼ਰੂਰੀ ਕੰਮਾਂ ਨੂੰ ਤਰਸੇ

ਪਟਿਆਲਾ, 9 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਵਿਚ ਇਕ ਅਜਿਹਾ ਪਿੰਡ ਮੌਜੂਦ ਹੈ ਜਿੱਥੇ ਸੂਬਾ ਸਰਕਾਰ ਅਤੇ ਵਿਭਾਗੀ ਅਫ਼ਸਰਾਂ ਦੀ ਲਾਪਰਵਾਹੀ ਕਾਰਨ ਪਿੰਡ 'ਚ ਬਿਨਾਂ ਰਾਖਵੇਂ ਵਰਗ ਦੇ ਸੀਟ ਰਾਖਵੀਂ ਕਰ ਦਿੱਤੀ ਗਈ | ਜਿਸ ਕਾਰਨ ਦਸੰਬਰ 2018 ਵਿਚ ਹੋਈਆਂ ਪੰਚਾਇਤੀ ਚੋਣਾਂ 'ਚ ਇਸ ਪਿੰਡ ਦੇ ਸਰਪੰਚ ਦੀ ਚੋਣ ਹੀ ਨਹੀਂ ਹੋ ਸਕੀ | ਹੈਰਾਨਗੀ ਦੀ ਗੱਲ ਇਹ ਹੈ ਕਿ ਲੰਮਾ ਸਮਾਂ ਬੀਤ ਜਾਣ ਮਗਰੋਂ ਵੀ ਵਿਭਾਗ ਵਲੋਂ ਪ੍ਰਬੰਧਕ ਵੀ ਨਹੀਂ ਲਗਾਇਆ ਗਿਆ ਸਗੋਂ ਜ਼ਿਲ੍ਹਾ ਪੰਚਾਇਤ ਵਿਕਾਸ ਅਫਸਰ ਵੀ ਇਸ ਮਾਮਲੇ ਤੋਂ ਅਣਜਾਣ ਹਨ | ਇਸ ਕਰਕੇ ਪਿੰਡ ਦੇ ਲੋਕ ਵਿਕਾਸ ਨੂੰ ਹੀ ਨਹੀਂ ਬਲਕਿ ਜ਼ਰੂਰੀ ਕਾਗ਼ਜ਼ੀ ਕਾਰਵਾਈ ਨੂੰ ਤਰਸਦੇ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ | ਜ਼ਿਲ੍ਹਾ ਪਟਿਆਲਾ 'ਚ ਘੱਗਰ ਦੇ ਢਾਹੇ 'ਤੇ ਪੈਂਦੇ ਹਰੀਪੁਰ ਪਿੰਡ ਦੀ ਪੰਚਾਇਤ ਬਣਨ ਤੋਂ ਬਾਅਦ ਕਾਂਗਰਸ ਸਰਕਾਰ ਮੌਕੇ 30 ਦਸੰਬਰ 2018 'ਚ ਇਸ ਪੰਚਾਇਤ ਦੀ ਇਹ ਤੀਜੀ ਚੋਣ ਸੀ | ਇਸ ਚੋਣ ਦੌਰਾਨ ਪੰਜਾਬ ਸਰਕਾਰ ਵਲੋਂ ਬਿਨਾਂ ਇਕ ਵੀ ਰਾਖਵੇਂ ਵੋਟਰ ਦੇ ਇਸ ਪਿੰਡ ਦੀ ਸੀਟ ਅਨੁਸੂਚਿਤ ਜਾਤੀ ਵਰਗ ਲਈ ਰਾਖਵੀਂ ਕਰ ਦਿੱਤੀ ਗਈ | ਇਸ ਤੋਂ ਬਾਅਦ ਵੋਟਾਂ ਵਿਚ 5 ਪੰਚਾਇਤ ਮੈਂਬਰ ਤਾਂ ਚੁਣ ਗਏ ਪਰ ਸਰਪੰਚ ਦਾ ਅਹੁਦਾ ਖ਼ਾਲੀ ਹੀ ਰਹਿ ਗਿਆ | ਲਗਪਗ ਇਕ ਸਾਲ ਤਿੰਨ ਮਹੀਨੇ ਗੁਜ਼ਰਨ ਉਪਰੰਤ ਵੀ ਇਸ ਪਿੰਡ ਦੀ ਮੁੜ ਚੋਣ ਕਰਵਾਉਣਾ ਤਾਂ ਦੂਰ ਦੀ ਗੱਲ ਅਜੇ ਤੱਕ ਇੱਥੇ ਪ੍ਰਬੰਧਕ ਤੱਕ ਨਹੀਂ ਲਗਾਇਆ ਗਿਆ | ਇਸ ਕਰਕੇ ਜਿੱਥੇ ਇਸ ਪਿੰਡ ਦੇ ਵਿਕਾਸ ਕਾਰਜ ਠੱਪ ਪਏ ਹਨ ਉੱਥੇ ਘੱਗਰ ਕਾਰਨ ਹੜ੍ਹਾਂ ਦੀ ਮਾਰ ਝੱਲ ਰਹੇ ਇਸ ਪਿੰਡ ਦੇ ਲੋਕਾਂ ਨੂੰ ਇਸ ਵਾਰ ਆਏ ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਤੱਕ ਨਹੀਂ ਮਿਲ ਸਕਿਆ | ਇਸ ਤੋਂ ਇਲਾਵਾ ਪਿੰਡ ਦੇ ਲੋਕਾਂ ਵਲੋਂ ਜ਼ਰੂਰੀ ਕਾਗ਼ਜ਼ੀ ਕਾਰਵਾਈਆਂ ਅਤੇ ਹੋਰ ਲੋੜੀਂਦੇ ਦਸਤਾਵੇਜ਼ ਬਣਾਉਣ ਦੀ ਸਮੱਸਿਆ ਵੀ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ | ਇਸ ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਸ ਨੇ ਵੋਟਾਂ ਮੌਕੇ ਰਾਖਵੀਂ ਕੀਤੀ ਸੀਟ ਬਾਰੇ ਪੰਚਾਇਤ ਸੈਕਟਰੀ ਅਤੇ ਬਲਾਕ ਵਿਕਾਸ ਅਫਸਰ ਨੂੰ ਇਹ ਗੁਹਾਰ ਲਗਾਈ ਸੀ ਕਿ ਉਨ੍ਹਾਂ ਦੇ ਪਿੰਡ ਵਿਚ ਕੋਈ ਵੀ ਐਸ.ਸੀ. ਵਰਗ ਨਾਲ ਸਬੰਧਿਤ ਵੋਟਰ ਨਹੀਂ ਹੈ ਇਸ ਕਰਕੇ ਉਹ ਇਸ ਗ਼ਲਤੀ ਨੂੰ ਠੀਕ ਕਰਵਾਕੇ ਇਸ ਸੀਟ ਨੂੰ ਜਨਰਲ ਕਰਾਉਣ | ਇਸ ਸਬੰਧੀ ਫੋਨ 'ਤੇ ਗੱਲ ਕਰਦਿਆਂ ਸੁਰਿੰਦਰ ਸਿੰਘ ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਨੇ ਕਿਹਾ ਕਿ ਰਾਖਵੇਂਕਰਨ ਦੇ ਮਸਲੇ ਕਾਰਨ ਸਰਪੰਚੀ ਦੇ ਖ਼ਾਲੀ ਪਏ ਅਹੁਦੇ ਬਾਰੇ ਉਨ੍ਹਾਂ ਨੂੰ ਪਹਿਲਾਂ ਪਤਾ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਤੱਕ ਕਿਸੇ ਨੇ ਪਹੁੰਚ ਕੀਤੀ | ਜਦੋਂ ਕਿ ਦੂਜੇ ਪਾਸੇ ਮੌਜੂਦਾ ਬੀ.ਡੀ.ਓ. ਦਾ ਕਹਿਣਾ ਹੈ ਕਿ ਪ੍ਰਬੰਧਕ ਲਗਾਉਣ ਸਬੰਧੀ ਜ਼ਿਲ੍ਹਾ ਵਿਕਾਸ ਪੰਚਾਇਤ ਦਫ਼ਤਰ ਵਲੋਂ ਨੋਟਿਸ ਕੱਢੇ ਜਾ ਰਹੇ ਹਨ ਅਤੇ ਇਸ ਸਬੰਧੀ ਸਬੰਧਿਤ ਵਿਭਾਗਾਂ ਨੂੰ ਵੀ ਲਿਖਿਆ ਹੋਇਆ ਹੈ | ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਵੱਡੀ ਲਾਪਰਵਾਹੀ ਹੈ ਤੇ ਇਸ ਮਾਮਲੇ 'ਚ ਕੋਤਾਹੀ ਵਰਤਣ ਵਾਲਿਆਂ ਨੂੰ ਸਜਾ ਮਿਲਣੀ ਚਾਹੀਦੀ ਹੈ |

ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਕਾਰਜਕਾਰੀ ਇੰਜੀਨੀਅਰ ਦਫ਼ਤਰ ਮੂਹਰੇ ਧਰਨਾ

ਪਟਿਆਲਾ, 9 ਮਾਰਚ (ਜ.ਸ. ਢਿੱਲੋਂ)-ਪੰਜਾਬ ਸਟੇਟ ਕਰਮਚਾਰੀ ਦਲ ਦੀ ਬਰਾਂਚ ਜਲ ਸਪਲਾਈ ਤੇ ਸੈਨੀਟੇਸ਼ਨ ਪਟਿਆਲਾ ਦੇ ਪ੍ਰਧਾਨ ਰਾਕੇਸ਼ ਬਾਤਿਸ਼ ਦੀ ਪ੍ਰਧਾਨਗੀ ਹੇਠ ਚਿਰਾਂ ਤੋਂ ਲਟਕਦੀਆਂ ਮੁਲਾਜ਼ਮ ਮੰਗਾਂ ਨੂੰ ਮਨਵਾਉਣ ਲਈ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ...

ਪੂਰੀ ਖ਼ਬਰ »

13 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ-ਔਰਤ ਕਾਬੂ

ਪਟਿਆਲਾ, 9 ਮਾਰਚ (ਮਨਦੀਪ ਸਿੰਘ ਖਰੋੜ)-ਥਾਣਾ ਪਸਿਆਣਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਇੱਥੋਂ ਦੇ ਪਿੰਡ ਕੱਲਰਭੈਣੀ ਵਿਖੇ ਇਕ ਔਰਤ ਦੇ ਘਰ ਛਾਪੇਮਾਰੀ ਕਰਕੇ 13000 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਔਰਤ ਦੀ ਪਹਿਚਾਣ ਬਿੰਦਰ ਕੌਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

59 ਬੋਤਲਾਂ ਸ਼ਰਾਬ ਬਰਾਮਦ-ਦੋ ਵਿਅਕਤੀ ਕਾਬੂ, ਇੱਕ ਫਰਾਰ

ਘੱਗਾ/ਬਾਦਸ਼ਾਹਪੁਰ, 9 ਮਾਰਚ (ਬਾਜਵਾ, ਢੋਟ)-ਸਥਾਨਕ ਥਾਣੇ ਅੰਦਰ ਦੋ ਵੱਖ-ਵੱਖ ਥਾਵਾਂ ਤੋਂ ਹਰਿਆਣਾ ਮਾਰਕਾ 59 ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀਆਂ ਖਿਲਾਫ ਮਾਮਲੇ ਦਰਜ ਕੀਤੇ ਜਾਣ ਦੀ ਖਬਰ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਘੱਗਾ ਅਧੀਨ ਪੈਂਦੀ ਪੁਲਿਸ ਚੌਾਕੀ ...

ਪੂਰੀ ਖ਼ਬਰ »

12 ਸਾਲ ਤੋਂ ਭਗੌੜਾ ਵਿਅਕਤੀ ਗਿ੍ਫ਼ਤਾਰ

ਪਟਿਆਲਾ, 9 ਮਾਰਚ (ਮਨਦੀਪ ਸਿੰਘ ਖਰੋੜ)-ਮਾਣਯੋਗ ਅਦਾਲਤ ਵੱਲੋਂ ਸਾਲ 2008 'ਚ ਭਗੌੜਾ ਕਰਾਰ ਦਿੱਤੇ ਹਰਜੀਤ ਸਿੰਘ ਨਾਂ ਦੇ ਵਿਅਕਤੀ ਨੂੰ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ਸਹਾਇਕ ਥਾਣੇਦਾਰ ਨਿਰੰਕਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਉਪ ਮੰਡਲ ਮੈਜਿਸਟੇ੍ਰਟ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ

ਪਾਤੜਾਂ, 9 ਮਾਰਚ (ਜਗਦੀਸ਼ ਸਿੰਘ ਕੰਬੋਜ)-ਉਪ ਮੰਡਲ ਮੈਜਿਸਟੇ੍ਰਟ ਪਾਤੜਾਂ ਪਲਿਕਾ ਅਰੋੜਾ ਵਲੋਂ ਪਾਤੜਾਂ ਇਲਾਕੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਕੋਰੋਨਾ ਵਾਇਰਸ ਦੇ ਬਚਾਅ ਲਈ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ -ਧਰਮਸੋਤ

ਨਾਭਾ, 9 ਮਾਰਚ (ਕਰਮਜੀਤ ਸਿੰਘ)-ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਸਦਕਾ ਪਿਛਲੇ 10 ਸਾਲਾਂ ਦੌਰਾਨ ਅਕਾਲੀ-ਭਾਜਪਾ ਸਰਕਾਰ ਵਲੋਂ ਜੋ ਪੰਜਾਬ ਨੂੰ ਤਬਾਹੀ ਦੇ ਕੰਢੇ 'ਤੇ ਲਿਆ ਕੀਤਾ ਸੀ, ਨੰੂ ਹੁਣ ਲੀਹਾਂ 'ਤੇ ਲਿਆਂਦਾ ਗਿਆ ਹੈ ਤੇ ਜਲਦ ਹੀ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਅਕਾਲੀ ਵਿਧਾਇਕ ਪਟਿਆਲਾ ਧਰਨੇ 'ਚ ਸ਼ਾਮਿਲ ਹੋਣਗੇ -ਚੰਦੂਮਾਜਰਾ

ਪਟਿਆਲਾ, 9 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜ਼ਿਲੇ੍ਹ 'ਚ ਹੱਕੀ ਮੰਗਾਂ ਨੂੰ ਮਨਵਾਉਣ ਲਈ ਪਹੁੰਚੇ ਬੇਰੁਜ਼ਗਾਰ ਅਧਿਆਪਕਾਂ ਨਾਲ ਇੱਥੇ ਪਹੰੁਚ ਕੇ ਗੱਲ ਕਰਨੀ ਚਾਹੀਦੀ ਸੀ ਜਦਕਿ ਉਲਟਾ ਉਨ੍ਹਾਂ 'ਤੇ ਬੇਰਹਿਮੀ ...

ਪੂਰੀ ਖ਼ਬਰ »

ਗੈਰ ਕਾਨੂੰਨੀ ਹਿਰਾਸਤ 'ਚ ਰੱਖਣ ਦੇ ਦੋਸ਼ ਵਿਚ ਅਣਪਛਾਤੇ ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ

ਸਮਾਣਾ, 9 ਮਾਰਚ (ਟੋਨੀ)-ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਨੌਜਵਾਨ ਨੂੰ ਗ਼ੈਰ-ਕਾਨੰੂਨੀ ਢੰਗ ਨਾਲ ਹਿਰਾਸਤ ਵਿਚ ਰੱਖਣ ਦੇ ਇਕ ਮਾਮਲੇ ਵਿਚ ਸਦਰ ਪੁਲਿਸ ਨੇ ਅਣਪਛਾਤੇ ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮੁਖ਼ਤਿਆਰ ਸਿੰਘ ਨਿਵਾਸੀ ਪਿੰਡ ਧਨੌਰੀ ਵਲੋਂ ਸਦਰ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਸਿੰਘ ਨੂੰ ਵਿਧਾਇਕ ਜਲਾਲਪੁਰ ਨੇ ਜਨਮ ਦਿਨ ਦੀ ਵਧਾਈ ਦਿੱਤੀ

ਘਨੌਰ, 9 ਮਾਰਚ (ਬਲਜਿੰਦਰ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਨਮ ਦਿਨ ਮੌਕੇ ਵਧਾਈ ਦੇਣ ਲਈ ਵਿਧਾਇਕ ਘਨੌਰ ਮਦਨ ਲਾਲ ਜਲਾਲਪੁਰ ਨੇ ਮੁੱਖ ਮੰਤਰੀ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ¢ ਕਰੀਬ ਅੱਧਾ ਘੰਟਾ ਚੱਲੀ ਮੀਟਿੰਗ 'ਚ ਵਿਧਾਇਕ ...

ਪੂਰੀ ਖ਼ਬਰ »

ਅਣਪਛਾਤੀ ਕਾਰ ਨੇ ਕੀਤੇ ਕਈ ਵਿਅਕਤੀ ਜ਼ਖਮੀ

ਭੁਨਰਹੇੜੀ, 9 ਮਾਰਚ (ਧਨਵੰਤ ਸਿੰਘ)-ਪਹੇਵਾ ਪਟਿਆਲ਼ਾ ਮੁੱਖ ਮਾਰਗ ਉੱਪਰ ਅੱਜ ਇਕ ਤੇਜ਼ ਰਫ਼ਤਾਰ ਕਾਰ ਨੇ ਕਈ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ ਹੈ | ਇਸ ਦੁਰਘਟਨਾ ਵਿਚ ਕਸਬਾ ਭੁਨਰਹੇੜੀ ਦਾ ਸੁਖਵਿੰਦਰ ਸਿੰਘ (ਸੋਨੂੰ) 32 ਨੂੰ ਹੀ ਗੰਭੀਰ ਸੱਟਾਂ ਲੱਗੀਆਂ ਹਨ ਜਿਸ ਨੂੰ ...

ਪੂਰੀ ਖ਼ਬਰ »

'ਡਿਫਾਲਟਰਾਂ ਦੇ ਿਖ਼ਲਾਫ਼ ਸਖ਼ਤ ਹੋਇਆ ਪਾਵਰਕਾਮ ਵਿਭਾਗ'

ਸ਼ੁਤਰਾਣਾ, 9 ਮਾਰਚ (ਬਲਦੇਵ ਸਿੰਘ ਮਹਿਰੋਕ) ਵਿੱਤੀ ਸੰਕਟ ਨਾਲ ਜੂਝ ਰਿਹਾ ਪੰਜਾਬ ਪਾਵਰਕਾਮ ਵਿਭਾਗ ਨੇ ਡਿਫਾਲਟਰਾਂ ਿਖ਼ਲਾਫ਼ ਸਖ਼ਤ ਰੁੱਖ ਅਖ਼ਤਿਆਰ ਕਰਕੇ ਬਿਜਲੀ ਦੇ ਬਕਾਇਆ ਬਿੱਲਾਂ ਦੀ ਵਸੂਲੀ ਲਈ ਕਮਰ ਕੱਸੀ ਹੈ | ਪਾਵਰਕਾਮ ਦੇ ਐਕਸੀਅਨ ਇੰਜ਼. ਨਰਿੰਦਰ ਕੁਮਾਰ ...

ਪੂਰੀ ਖ਼ਬਰ »

ਹੋਲਾ ਮਹੱਲਾ ਭਗਤੀ ਤੇ ਸ਼ਕਤੀ ਦਾ ਪ੍ਰਤੀਕ-ਡਾ. ਤੇਜਿੰਦਰਪਾਲ ਸਿੰਘ

ਦੇਵੀਗੜ੍ਹ, 9 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਭਾਰਤੀ ਪਰੰਪਰਾ ਵਿਚ ਹੋਲੀ ਦਾ ਤਿਉਹਾਰ ਹਰਨਾਕਸ਼ ਦੀ ਭੈਣ ਹੋਲਿਕਾ ਅਤੇ ਪ੍ਰਹਿਲਾਦ ਵਿਚਾਲੇ ਬਦੀ ਤੇ ਨੇਕੀ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ, ਪ੍ਰੰਤੂ ਸਿੱਖ ਧਰਮ ਵਿਚ ਇਹ ਨਿਵੇਕਲੇ ਅੰਦਾਜ਼ ਨਾਲ ਮਨਾਇਆ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਮਹਿਲਾ ਦਿਵਸ ਮਨਾਇਆ

ਦੇਵੀਗੜ੍ਹ, 9 ਮਾਰਚ (ਮੁਖ਼ਤਿਆਰ ਸਿੰਘ ਨੋਗਾਵਾਂ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਵਿਸ਼ਵ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਇੰਚਾਰਜ ਪ੍ਰੋ: ਗੁਰਵਿੰਦਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨਾਰੀ ਚਿੰਤਨ ਇਕ ਸੰਵੇਦਨਸ਼ੀਲ ਮਸਲਾ ਹੈ ਤੇ ਔਰਤ ਨੰੂ ...

ਪੂਰੀ ਖ਼ਬਰ »

ਹਲਕਾ ਸਨੌਰ 'ਚ ਵਰਕਰਾਂ ਅਤੇ ਅਹੁਦੇਦਾਰਾਂ ਦੀ ਇੱਕਜੁੱਟਤਾ ਨਾਲ ਆਪ ਦਾ ਆਧਾਰ ਮਜ਼ਬੂਤ ਹੋਇਆ -ਰਣਜੋਧ ਸਿੰਘ

ਦੇਵੀਗੜ੍ਹ, 9 ਮਾਰਚ (ਮੁਖ਼ਤਿਆਰ ਸਿੰਘ ਨੌਗਾਵਾਂ)-ਆਮ ਆਦਮੀ ਪਾਰਟੀ ਦੇ ਆਗੂਆਂ ਦੀ ਇਕ ਜ਼ਰੂਰੀ ਇਕੱਤਰਤਾ ਸਰਗਰਮ ਕਾਰਕੁਨ ਅਤੇ ਪ੍ਰਸਿੱਧ ਸਮਾਜਸੇਵੀ ਰਣਜੋਧ ਸਿੰਘ ਹੜਾਣਾ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਆਮ ਆਦਮੀ ਪਾਰਟੀ ਵਲੋਂ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰੋਸ ਰੈਲੀ

ਨਾਭਾ, 9 ਮਾਰਚ (ਕਰਮਜੀਤ ਸਿੰਘ)-ਪੰਜਾਬ ਬਿਜਲੀ ਨਿਗਮ ਨਾਭਾ ਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਾਥੀ ਪ੍ਰੀਤਮ ਸਿੰਘ ਜੇ.ਈ. ਪ੍ਰਧਾਨ ਟੀ.ਐੱਸ.ਯੂ. ਡਵੀਜ਼ਨ ਨਾਭਾ ਦੀ ਕੀਤੀ ਨਾਜਾਇਜ਼ ਬਦਲੀ ਦੌਰਾਨ ਅੱਜ ਜਬਰੀ ਰਿਲੀਵ ਕਰਨ ਤੇ ਉਪ ਮੰਡਲ ਬਿਜਲੀ ਬੋਰਡ ਨਾਭਾ ਅੱਗੇ ...

ਪੂਰੀ ਖ਼ਬਰ »

ਭਗਤ ਧੰਨਾ ਜੱਟ ਦਾ ਜਨਮ ਮਹਿਲਾ ਮਨਾਇਆ

ਘਨੌਰ, 9 ਮਾਰਚ (ਬਲਜਿੰਦਰ ਸਿੰਘ ਗਿੱਲ)-ਪਿੰਡ ਫਰੀਦਪੁਰ ਜੱਟਾਂ ਵਿਖੇ ਭਗਤ ਧੰਨਾ ਜੱਟ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਗਿਆ¢ ਸਰਪੰਚ ਪਰਮਿੰਦਰ ਸਿੰਘ ਗਿੱਲ, ਗਿਆਨੀ ਬਹਾਦਰ ਸਿੰਘ, ਗਿਆਨੀ ਸਾਹਬ ਸਿੰਘ, ਅਵਤਾਰ ਸਿੰਘ ਫ਼ੌਜੀ, ਮਨਜੀਤ ਸਿੰਘ, ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਜਨ ਔਸ਼ਧੀ ਦਿਵਸ ਮਨਾਇਆ

ਨਾਭਾ, 9 ਮਾਰਚ (ਕਰਮਜੀਤ ਸਿੰਘ)-ਜੈਨਰਿਕ ਦਵਾਈਆਂ ਦੀ ਵਰਤੋਂ ਸਬੰਧੀ ਸਾਰਿਆਂ ਨੂੰ ਜਾਗਰੂਕ ਕਰਨ ਲਈ ਜਨ ਔਸ਼ਦੀ ਦਿਵਸ ਮਨਾਇਆ ਗਿਆ | ਸਮੂਹ ਦੇਸ਼ ਵਾਸੀਆਂ ਲਈ ਸਸਤੇ ਮੁੱਲ ਅਤੇ ਮਿਆਰੀ ਦਵਾਈਆਂ ਮਿਲ ਸਕਣ ਜਿਸ ਲਈ ਭਾਰਤ ਸਰਕਾਰ ਨੇ ਹੁਣ ਤੱਕ ਦੇਸ਼ 'ਚ ਲਗਪਗ 6000 ਤੋਂ ਵੱਧ ਜਨ ...

ਪੂਰੀ ਖ਼ਬਰ »

ਸਵ. ਬੀਬੀ ਮਨਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਨਾਭਾ, 9 ਮਾਰਚ (ਕਰਮਜੀਤ ਸਿੰਘ)-ਪ੍ਰਸਿੱਧ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਂ ਵਾਲਾ ਵਿਖੇ ਹਰਜੀਵਨ ਕੌਰ, ਹਰਿੰਦਰ ਕੌਰ, ਸੁਖਿੰਦਰ ਕੌਰ ਅਤੇ ਸਵਿੰਦਰ ਕੌਰ ਦੇ ਸਤਿਕਾਰਯੋਗ ਮਾਤਾ ਮਨਜੀਤ ਕੌਰ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਸੂਬੇ ਦੀਆਂ ...

ਪੂਰੀ ਖ਼ਬਰ »

ਨਗਰ ਕੌਾਸਲ ਬਨੂੜ ਵਲੋਂ ਡੇਢ ਕਰੋੜ ਦੇ ਖਰਚੇ ਵਾਲਾ ਮਤਾ ਪਾਸ

ਬਨੂੜ, 9 ਮਾਰਚ (ਭੁਪਿੰਦਰ ਸਿੰਘ)-ਨਗਰ ਕੌਾਸਲ ਬਨੂੜ ਵਲੋਂ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਪਹਿਲਕਦਮੀ ਉੱਤੇ ਸ਼ਹਿਰ 'ਚ ਕਮਿਊਨਿਟੀ ਸੈਂਟਰ ਬਣਾਉਣ ਦੀ ਯੋਜਨਾ ਉਲੀਕੀ ਗਈ ਹੈ | ਕੌਾਸਲ ਨੇ ਸਰਬਸੰਮਤੀ ਨਾਲ ਸ਼ਹਿਰ ਦੇ ਵਾਰਡ ਨੰਬਰ 7 ਤੇਪਲਾ ਰੋਡ ਉੱਤੇ ਪੁਰਾਣੇ ...

ਪੂਰੀ ਖ਼ਬਰ »

ਲਾਊਡ ਸਪੀਕਰਾਂ ਕਾਰਨ ਵਿਦਿਆਰਥੀ ਤੇ ਮਰੀਜ਼ ਪਰੇਸ਼ਾਨ

ਸ਼ੁਤਰਾਣਾ, 9 ਮਾਰਚ (ਬਲਦੇਵ ਸਿੰਘ ਮਹਿਰੋਕ)-ਸਰਕਾਰ ਤੇ ਪ੍ਰਸ਼ਾਸਨ ਵਲੋਂ ਧਵਨੀ ਪ੍ਰਦੂਸ਼ਣ (ਉੱਚੀ ਆਵਾਜ਼ 'ਚ ਚੱਲਦੇ ਸਪੀਕਰ) ਨੂੰ ਰੋਕਣ ਲਈ ਲੱਖ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਅਸਲੀਅਤ ਇਸ ਤੋਂ ਕੋਹਾਂ ਦੂਰ ਹੈ ਤੇ ਉੱਚੀ ਆਵਾਜ਼ 'ਚ ਲਗਾਤਾਰ ਚੱਲਦੇ ਲਾਊਡ ...

ਪੂਰੀ ਖ਼ਬਰ »

ਪੈਸਾ ਦੁੱਗਣਾ ਕਰਨ ਦਾ ਭਰੋਸਾ ਦੇ ਕੇ ਸਾਢੇ 31 ਲੱਖ ਖਾਤੇ 'ਚ ਪਵਾਏ

ਪਟਿਆਲਾ, 9 ਮਾਰਚ (ਮਨਦੀਪ ਸਿੰਘ ਖਰੋੜ)-ਇੱਥੋਂ ਦੇ 2 ਵਿਅਕਤੀਆਂ ਵੱਲੋਂ ਇਮੀਗਰੇਸ਼ਨ ਦੇ ਕਾਰੋਬਾਰ 'ਚ ਪੈਸਾ ਲਗਾ ਕਿ ਦੁੱਗਣਾ ਕਰਨ ਦਾ ਝਾਂਸਾ ਦੇ ਕੇ ਚੰਡੀਗੜ੍ਹ ਦੇ ਵਸਨੀਕ ਤੋਂ 31 ਲੱਖ 50 ਹਜ਼ਾਰ ਰੁਪਏ ਆਪਣੇ ਖਾਤੇ 'ਚ ਪਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੇ ਖੋਜ ਜਰਨਲ ਦਾ ਚੌਥਾ ਅੰਕ ਜਾਰੀ

ਪਟਿਆਲਾ, 9 ਮਾਰਚ (ਮਨਦੀਪ ਸਿੰਘ ਖਰੋੜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ 'ਚ ਤਾਇਨਾਤ ਡਾਕਟਰਾਂ ਅਤੇ ਫੈਕਲਟੀ ਵਲੋਂ ਮੈਡੀਕਲ ਿਖ਼ੱਤੇ 'ਚ ਕੀਤੀਆਂ ਜਾ ਰਹੀਆਂ ਆਪਣੀਆਂ ਖੋਜ ਪ੍ਰਤੀ ਗਤੀਵਿਧੀਆਂ ਨੂੰ ਪ੍ਰਕਾਸ਼ਿਤ ਕਰਨ ਅਤੇ ਇਨ੍ਹਾਂ ਨੂੰ ਰਾਸ਼ਟਰੀ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਵਚਨਬੱਧ-ਨਿਰਮਲ ਸਿੰਘ

ਸਮਾਣਾ, 9 ਮਾਰਚ (ਸਾਹਿਬ ਸਿੰਘ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਵਚਨਬੱਧ ਹੈ | ਸਰਕਾਰੀ ਐਲੀਮੈਂਟਰੀ ਅਤੇ ਹਾਈ ਸਕੂਲ ਮਵੀਂ ...

ਪੂਰੀ ਖ਼ਬਰ »

ਡਾ. ਸੁਰਜੀਤ ਸਿੰਘ ਵਾਲੀਆ ਨੇ ਮੁੱਖ ਖੇਤੀਬਾੜੀ ਅਫ਼ਸਰ ਦਾ ਅਹੁਦਾ ਸੰਭਾਲਿਆ

ਪਟਿਆਲਾ, 9 ਮਾਰਚ (ਅ. ਸ. ਆਹਲੂਵਾਲੀਆ)-ਖੇਤੀਬਾੜੀ ਵਿਭਾਗ ਪਟਿਆਲਾ ਵਿਖੇ ਡਾ. ਸੁਰਜੀਤ ਸਿੰਘ ਵਾਲੀਆ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਪਟਿਆਲਾ ਦਾ ਅਹੁਦਾ ਸੰਭਾਲਿਆ | ਡਾ. ਵਾਲੀਆ ਇਸ ਤੋਂ ਪਹਿਲਾਂ ਬਲਾਕ ਖੇਤੀਬਾੜੀ ਅਫ਼ਸਰ ਘਨੌਰ ਵਿਖੇ ਪਿਛਲੇ 7 ਸਾਲਾਂ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਇਕ ਹੋਰ ਮਰੀਜ਼ ਆਇਆ ਸਾਹਮਣੇ

ਪਟਿਆਲਾ, 9 ਮਾਰਚ (ਮਨਦੀਪ ਸਿੰਘ ਖਰੋੜ)-ਸਰਕਾਰੀ ਰਜਿੰਦਰਾ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ | ਡਾਕਟਰਾਂ ਵਲੋਂ ਇਸ ਮਰੀਜ਼ ਦੇ ਖੂਨ ਦੇ ਸੈਂਪਲ ਲੈਣ ਤੋਂ ਬਾਅਦ ਪੁਣੇ ਦੀ ਲੈਬੋਰੇਟਰੀ ਵਿਖੇ ਜਾਂਚ ਲਈ ਭੇਜ ਦਿੱਤੇ ਹਨ | ਸੂਤਰਾਂ ਦਾ ...

ਪੂਰੀ ਖ਼ਬਰ »

'ਬਾਇਓ ਸਾਇੰਸ ਤੇ ਤਕਨਾਲੋਜੀ 'ਚ ਨਵੀਆਂ ਕਾਢਾਂ' ਵਿਸ਼ੇ 'ਤੇ ਕਾਨਫ਼ਰੰਸ

ਪਟਿਆਲਾ, 9 ਮਾਰਚ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਵਿਖੇ ਅੱਜ ਬਾਇਓ-ਸਾਇੰਸਿਜ਼ ਅਤੇ ਤਕਨਾਲੋਜੀ ਦੇ ਖੇਤਰ 'ਚ ਹੋਈਆਂ ਨਵੀਆਂ ਖੋਜਾਂ ਅਤੇ ਤਕਨੀਕੀ ਵਿਕਾਸ ਨੂੰ ਸਮਰਪਿਤ 'ਤੀਸਰੀ ਅੰਤਰਰਾਸ਼ਟਰੀ ਕਾਨਫ਼ਰੰਸ ਆਨ ਇੰਨੋਵੇਸ਼ਨਜ਼ ਇੰਨ ...

ਪੂਰੀ ਖ਼ਬਰ »

ਕੌਮੀ ਗ੍ਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਵਿਭਾਗ ਇੰਨ-ਬਿੰਨ ਪਾਲਣਾ ਕਰਨ-ਡੀ. ਸੀ.

ਪਟਿਆਲਾ, 9 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੀ ਹਰੇਕ ਵਿਭਾਗ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਣਾਏ | ਐਨ.ਜੀ.ਟੀ. ਵਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਸਬੰਧਿਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪੰਜਾਬ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਹੋਲੀ ਦੇ ਤਿਉਹਾਰ 'ਤੇ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਅਪੀਲ

ਪਟਿਆਲਾ, 9 ਮਾਰਚ (ਮਨਦੀਪ ਸਿੰਘ)-ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਨੇ ਹੋਲੀ ਦੇ ਤਿਉਹਾਰ 'ਤੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰੋਨਾ ਵਾਇਰਸ ਦੇ ਮਾਹੋਲ ਨੂੰ ਦੇਖਦੇ ਹੋਏ ਬਚਾਅ ਲਈ ਵੱਡੇ ਇਕੱਠ ਵਾਲੇ ਹੋਲੀ ਸਬੰਧੀ ਪ੍ਰੋਗਰਾਮ ਨਾ ਕਰਵਾਏ ਜਾਣ, ...

ਪੂਰੀ ਖ਼ਬਰ »

ਕਮਾਂਡੈਂਟ ਧਾਲੀਵਾਲ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਕੀਤਾ ਅਚਾਨਕ ਦੌਰਾ

ਪਟਿਆਲਾ, 9 ਮਾਰਚ (ਮਨਦੀਪ ਸਿੰਘ ਖਰੋੜ)-ਕਮਾਡੈਂਟ ਰਾਏ ਸਿੰਘ ਧਾਲੀਵਾਲ ਦੀ ਟੀਮ ਨੇ ਕੇਂਦਰੀ ਜੇਲ੍ਹ ਪਟਿਆਲਾ 'ਚ ਅੱਜ ਸਵੇਰੇ ਅਚਨਚੇਤ ਦੌਰਾ ਕਰਕੇ ਸਕਿਉਰਿਟੀ ਟਾਵਰਾਂ 'ਤੇ ਡਿਊਟੀ ਦੇ ਰਹੇ ਜਵਾਨਾਂ ਨੂੰ ਚੈੱਕ ਕੀਤਾ | ਇਸ ਦੌਰਾਨ ਕਮਾਡੈਂਟ ਧਾਲੀਵਾਲ ਅਤੇ ਇੰਚਾਰਜ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਦੇ ਇੰਸਪੈਕਟਰਾਂ ਨੇ ਦਿੱਤਾ ਧਰਨਾ

ਪਟਿਆਲਾ, 9 ਮਾਰਚ (ਢਿੱਲੋਂ)-ਅੱਜ ਇਥੇ ਵੈਟਰਨਰੀ ਇੰਸਪੈਕਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਆਖਿਆ ਕਿ ਪਿਛਲੇ ਸਮੇਂ ਅੰਦਰ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਹਾਲੇ ਤੱਕ ਲਾਗੂ ਨਹੀਂ ਹੋਈਆਂ | ਉਨ੍ਹਾਂ ਇਕ ਇੰਸਪੈਕਟਰ ...

ਪੂਰੀ ਖ਼ਬਰ »

ਸਿਹਤ ਮੰਤਰੀ ਨਾਲ ਬੈਠਕ ਦਾ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਬੇਰੁਜ਼ਗਾਰਾਂ ਨੇ ਚੁੱਕਿਆ ਮੋਰਚਾ

ਪਟਿਆਲਾ, 9 ਮਾਰਚ (ਖਰੋੜ)-ਬੀਤੇ ਕੱਲ੍ਹ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕਰਨ ਵਾਲੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੇ ਅੱਜ ਸਥਾਨਕ ਪ੍ਰਸ਼ਾਸਨ ਵਲੋਂ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਪੈਨਲ ਮੀਟਿੰਗ 10 ਮਾਰਚ ਦੀ ਤੈਅ ਕਰਵਾ ਦਿੱਤੀ ਹੈ | ਜਿਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ 'ਬੈਸਟ ਇਨੋਵੇਟਰ' ਐਵਾਰਡ ਨਾਲ ਸਨਮਾਨਿਤ

ਪਟਿਆਲਾ 9 ਮਾਰਚ (ਧਾਲੀਵਾਲ) ਖੇਤੀਬਾੜੀ 'ਚ ਤਕਨੀਕੀਕਰਨ 'ਤੇ ਇਕ ਵਰਕਸ਼ਾਪ ਸੈਂਟਰ ਸਾਇੰਟਿਫਿਕ ਇੰਸਟਰੂਮੈਂਟ ਆਰਗੇਨਾਈਜ਼ੇਸ਼ਨ (ਸੀਐੱਸਆਈਓ) ਚੰਡੀਗੜ੍ਹ ਦੁਆਰਾ ਕਰਵਾਈ ਗਈ | ਵਰਕਸ਼ਾਪ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀ ...

ਪੂਰੀ ਖ਼ਬਰ »

ਜਨ ਸੇਵਾ ਸੁਸਾਇਟੀ ਦੀ ਵਿਸ਼ੇਸ਼ ਬੈਠਕ

ਨਾਭਾ, 9 ਮਾਰਚ (ਕਰਮਜੀਤ ਸਿੰਘ)-ਜਨ ਸੇਵਾ ਸੁਸਾਇਟੀ ਫ਼ਾਰ ਆਈ ਕੇਅਰ ਐਾਡ ਏਡਜ਼ ਅਵੇਅਰਨੈੱਸ ਦੀ ਵਿਸ਼ੇਸ਼ ਬੈਠਕ ਇੱਥੇ ਸੋਸਾਇਟੀ ਦੇ ਪ੍ਰਧਾਨ ਧੀਰ ਸਿੰਘ ਕਕਰਾਲਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਿੰਡ ਕਕਰਾਲਾ ਵਿਖੇ 15 ਮਾਰਚ ਦਿਨ ਐਤਵਾਰ ਨੂੰ ਲੱਗਣ ਵਾਲੇ ਅੱਖਾਂ ਦੇ ...

ਪੂਰੀ ਖ਼ਬਰ »

ਘਨੌਰ ਸਬਜ਼ੀ ਮੰਡੀ ਦੇ 28 ਲੱਖ ਦੀ ਲਾਗਤ ਵਾਲੇ ਸ਼ੈੱਡ ਦਾ ਹੋਇਆ ਉਦਘਾਟਨ

ਘਨੌਰ, 9 ਮਾਰਚ (ਬਲਜਿੰਦਰ ਸਿੰਘ ਗਿੱਲ)-ਸਥਾਨਕ ਸਬਜ਼ੀ ਮੰਡੀ ਵਿਖੇ ਕਿਸਾਨ ਤੇ ਵਪਾਰੀਆਂ ਦੀ ਸਹੂਲਤ ਦੇ ਮੱਦੇਨਜ਼ਰ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਕੀਤੇ ਗਏ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਬਣਵਾਏ ਗਏ ਨਵੇਂ ਸ਼ੈੱਡ ਦਾ ਉਦਘਾਟਨ ਧਾਰਮਿਕ ਸਮਾਗਮ ਰਾਹੀਂ ...

ਪੂਰੀ ਖ਼ਬਰ »

ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਨੇ ਮਨਾਇਆ ਅੰਤਰਰਾਸ਼ਟਰੀ ਨਾਰੀ ਦਿਵਸ

ਪਟਿਆਲਾ, 9 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਦੀ ਦੇਖ ਰੇਖ ਵਿਚ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਪਟਿਆਲਾ ਦੀ 'ਮਿਲਾਪ' ਕਲੱਸਟਰ ਲੈਵਲ ਫੈਡਰੇਸ਼ਨ ਰਿਵਾਸ ਬ੍ਰਾਹਮਣਾਂ ਵਿਖੇ ...

ਪੂਰੀ ਖ਼ਬਰ »

ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਮੈਡੀਕਲ ਕੈਂਪ ਲਗਾਇਆ

ਦੇਵੀਗੜ੍ਹ, 9 ਮਾਰਚ (ਮੁਖਤਿਆਰ ਸਿੰਘ ਨੌਗਾਵਾਂ)-ਟੈਗੌਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਅਕਬਰਪੁਰ ਅਫਗਾਨਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਹ ਮੈਡੀਕਲ ਕੈਂਪ ਮਿਸ਼ਨ ਹਸਪਤਾਲ ਪਿਹੋਵਾ ਦੀ ਡਾਕਟਰੀ ਟੀਮ ਦੁਆਰਾ ਡਾ. ਐੱਸ. ਬਾਂਸਲ ਦੀ ...

ਪੂਰੀ ਖ਼ਬਰ »

ਪੰਜਾਬ ਦੀਆਂ ਗਊਸ਼ਾਲਾ ਲਈ 25 ਕਰੋੜ ਰੁਪਏ ਦੇਣ ਲਈ ਕੀਤਾ ਧੰਨਵਾਦ

ਪਟਿਆਲਾ, 9 ਮਾਰਚ (ਜ.ਸ. ਢਿੱਲੋਂ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਪੰਜਾਬ ਸਰਕਾਰ ਵਲੋਂ ਬਜਟ 'ਚ ਪੰਜਾਬ ਦੀਆਂ ਗਊਸ਼ਾਲਾਵਾਂ ਲਈ ਦਿੱਤੇ 25 ਕਰੋੜ ਰੁਪਏ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ | ਸਚਿਨ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਕੌਮਾਂਤਰੀ ਮਹਿਲਾ ਦਿਵਸ ਮੌਕੇ ਮਲਟੀਪਰਪਜ਼ ਸਕੂਲ 'ਚ ਪ੍ਰੋਗਰਾਮ ਕਰਵਾਇਆ

ਪਟਿਆਲਾ, 9 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ | ਇਸ ਦੌਰਾਨ ਪਿ੍ੰਸੀਪਲ ਤੋਤਾ ਸਿੰਘ ਚਹਿਲ ਨੇ ਔਰਤ ਅਧਿਆਪਕਾ ਤੇ ਵਿਦਿਆਰਥਣਾਂ ਨੂੰ ਗੁਲਦਸਤੇ ਅਤੇ ਪੁਸਤਕਾਂ ਭੇਂਟ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪਟਿਆਲਾ ਵਲੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ

ਪਟਿਆਲਾ, 9 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਰਾਸ਼ਟਰ ਨਿਰਮਾਣ ਅਭਿਆਨ ਮੈਂਬਰਸ਼ਿਪ ਮੁਹਿੰਮ ਨੂੰ ਆਮ ਆਦਮੀ ਪਾਰਟੀ ਪਟਿਆਲਾ ਵਲੋਂ ਸਥਾਨਕ ਅਨਾਰਦਾਣਾ ਚੌਾਕ ਵਿਖੇ ਸ਼ੁਰੂ ਕੀਤਾ ਗਿਆ | ਇਸ ਮੈਂਬਰਸ਼ਿਪ ਮੁਹਿੰਮ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਪਟਿਆਲਾ, 9 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਔਰਤਾਂ ਨੂੰ ਘਰੇਲੂ ਬਗੀਚੀ, ਪੌਸ਼ਟਿਕ ਖੁਰਾਕ ਅਤੇ ...

ਪੂਰੀ ਖ਼ਬਰ »

'ਆਪ' ਵਲੋਂ ਮੁੱਖ ਮੰਤਰੀ ਦੀ ਪਟਿਆਲਾ ਰਿਹਾਇਸ਼ ਦਾ ਘਿਰਾਓ ਕਰਨ ਲਈ ਲਾਮਬੰਦੀ ਬੈਠਕ

ਰਾਜਪੁਰਾ, 9 ਮਾਰਚ (ਜੀ.ਪੀ. ਸਿੰਘ)-ਅੱਜ ਇੱਥੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਾਪੂ ਅਨੂਪ ਸਿੰਘ ਇਸਲਾਮਪੁਰ, ਧਰਮਿੰਦਰ ਸਿੰਘ ਬਸੰਤਪੁਰਾ, ਜਸਬੀਰ ਸਿੰਘ ਚੰਦੂਆ ਦੀ ਸਾਂਝੀ ਅਗਵਾਈ ਵਿਚ ਬੈਠਕ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਰਾਜਪੁਰਾ ਤੋਂ 2017 'ਚ ਆਮ ਆਦਮੀ ...

ਪੂਰੀ ਖ਼ਬਰ »

ਕਲਾਕਿ੍ਤੀ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਰਕਾਰੀ ਕਾਲਜ 'ਚ ਸਮਾਗਮ

ਪਟਿਆਲਾ, 9 ਮਾਰਚ (ਗੁਰਵਿੰਦਰ ਸਿੰਘ ਔਲਖ)-ਨਾਟ ਸੰਸਥਾ ਕਲਾਕਿ੍ਤੀ ਪਟਿਆਲਾ ਨੇ ਅੰਤਰ ਰਾਸ਼ਟਰੀ ਨਾਰੀ ਦਿਵਸ ਮੌਕੇ ਸਰਕਾਰੀ ਕਾਲਜ ਲੜਕੀਆਂ ਵਿਚ ਕਾਲਜ ਪ੍ਰਬੰਧਕਾਂ ਨਾਲ ਮਿਲ ਕੇ ਇਕ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਡਾ. ਇਸ਼ਮਤਵਿਜੇ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਪਿੰਡ ਤੋਂ ਬਾਹਰ ਕੱਢਣ ਦੀ ਮੰਗ

ਘਨੌਰ, 9 ਮਾਰਚ (ਜੋਗੀਪੁਰ)-ਗ੍ਰਾਮ ਪੰਚਾਇਤ ਚਮਾਰੂ ਨੇ ਸ਼ਰਾਬ ਦਾ ਠੇਕਾ ਪਿੰਡ ਤੋਂ ਬਹਾਰ ਲਿਜਾਣ ਦੀ ਜ਼ੋਰਦਾਰ ਮੰਗ ਕੀਤੀ ਹੈ | ਪਿੰਡ ਦੀ ਸਰਪੰਚ ਸੁਖਵਿੰਦਰ ਕੌਰ, ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਜਗਦੀਪ ਸਿੰਘ, ਗੁਰਮੀਤ ਕੌਰ ਅਤੇ ਅਮਰਜੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX