ਤਾਜਾ ਖ਼ਬਰਾਂ


ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  5 minutes ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  3 minutes ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  37 minutes ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  36 minutes ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  43 minutes ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  58 minutes ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  58 minutes ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 1 hour ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 1 hour ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 2 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 2 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 2 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 1 hour ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  about 3 hours ago
ਚੰਡੀਗੜ੍ਹ, 9 ਅਗਸਤ-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ। ਪਹਿਲੀ ਵਾਰ ਆਨਲਾਈਨ ਰਜਿਸਟਰੇਸ਼ਨ 11 ਅਗਸਤ ਤੋਂ ਸ਼ੁਰੂ ਹੋਵੇਗੀ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 3 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 4 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 4 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 4 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 4 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਜੇ.ਡੀ.ਯੂ. ਨੇ ਰਾਜਪਾਲ ਤੋਂ ਮੰਗਿਆ ਸਮਾਂ - ਸੂਤਰ
. . .  about 4 hours ago
ਪਟਨਾ, 9 ਅਗਸਤ - ਸੂਤਰਾਂ ਅਨੁਸਾਰ ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚ ਵਧਦੇ ਟਕਰਾਅ ਦੌਰਾਨ ਜਨਤਾ ਦਲ (ਯੂ) ਨੇ ਬਿਹਾਰ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ...
ਨਿੱਜੀ ਬੱਸਾਂ ਦੀ ਹੜਤਾਲ ਹੋਣ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ ਖੁਆਰ
. . .  about 4 hours ago
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੀਆਂ ਮੰਗਾਂ ਨੂੰ ਲੈ ਕੇ ਨਿੱਜੀ ਬੱਸ ਮਾਲਕਾਂ ਵੱਲੋਂ ਅੱਜ ਕੀਤੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ...
ਦੇਸ਼ ਦੀ ਵੰਡ ਸਮੇਂ ਹੋਈ ਹਿੰਸਾ ਦੌਰਾਨ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸਮੂਹਿਕ ਅਰਦਾਸ ਸਮਾਗਮ 16 ਅਗਸਤ ਨੂੰ
. . .  about 4 hours ago
ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ)- 75 ਸਾਲ ਪਹਿਲਾਂ ਹਿੰਦੁਸਤਾਨ ਦੀ ਵੰਡ ਵੇਲੇ ਸੰਨ 1947 ਵਿਚ ਸਰਹੱਦ ਦੇ ਦੋਵੇਂ ਪਾਸੇ ਮਾਰੇ ਗਏ 10 ਲੱਖ ਬੇਦੋਸ਼ੇ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ...
ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 5 hours ago
ਟਾਂਡਾ ਉੜਮੁੜ, 9 ਅਗਸਤ (ਭਗਵਾਨ ਸਿੰਘ ਸੈਣੀ) - ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ (ਪੰਜਾਬ) ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਕਿਸਾਨਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਕਰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇਕੱਤਰ...
ਮੌਸਮ ਵਿਭਾਗ ਵਲੋਂ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ
. . .  about 5 hours ago
ਮੁੰਬਈ, 9 ਅਗਸਤ - ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਜ਼ਿਲ੍ਹਿਆਂ 'ਚ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਫਰੀਦਕੋਟ

ਪੰਜਾਬ ਨੇ ਸਿੱਖਿਆ ਦੇ ਖੇਤਰ 'ਚ ਮਿਸਾਲੀ ਤਰੱਕੀ ਕੀਤੀ-ਵਿਧਾਇਕ ਢਿੱਲੋੋਂ

ਫ਼ਰੀਦਕੋਟ, 9 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਨੇ ਸਿੱਖਿਆ ਦੇ ਖੇਤਰ 'ਚ ਮਿਸਾਲੀ ਤਰੱਕੀ ਕੀਤੀ ਹੈ ਤੇ ਰਾਜ ਸਰਕਾਰ ਨੇ ਪਿਛਲੇ 3 ਸਾਲਾਂ 'ਚ ਵੱਖ-ਵੱਖ ਹੋਰ ਖੇਤਰਾਂ ਸਮੇਤ ਸਿੱਖਿਆ ਖੇਤਰ ਦੇ ਵਿਕਾਸ ਲਈ ਇਤਿਹਾਸਕ ਕੰਮ ਕੀਤੇ ਹਨ | ਇਹ ਪ੍ਰਗਟਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋੋਂ ਨੇ ਸਥਾਨਕ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ ਵੋਕੇਸ਼ਨਲ ਸਿੱਖਿਆ, ਨਵੇਂ ਕਲਾਸ ਰੂਮਾਂ ਅਤੇ ਸਰਕਾਰੀ ਸਕੂਲਾਂ 'ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਲਈ 3 ਕਰੋੜ 54 ਲੱਖ 51 ਹਜ਼ਾਰ ਦੀ ਰਾਸ਼ੀ ਸਕੂਲਾਂ ਨੂੰ ਜਾਰੀ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿੱਖਿਆ ਦੇ ਖੇਤਰ ਬੁਨਿਆਦੀ ਢਾਂਚੇ ਦੇ ਵਿਕਾਸ, ਅਧਿਆਪਕਾਂ ਦੀ ਭਰਤੀ, ਬੱਚਿਆਂ ਦੇ ਦਾਖਲੇ, ਸੈਲਫ਼ ਸਮਾਰਟ ਸਕੂਲ ਬਣਾਉਣ, ਨਵੇਂ ਕਲਾਸ ਰੂਮ ਬਣਾਉਣ ਅਤੇ ਨਰਸਰੀ ਕਲਾਸਾਂ ਤੋਂ ਅੰਗਰੇਜ਼ੀ ਦੀ ਪੜ੍ਹਾਈ ਸ਼ੁਰੂ ਕਰਨ ਵਿਚ ਪੂਰੇ ਦੇਸ਼ ਵਿਚੋਂ ਮੋਹਰੀ ਸੂਬਾ ਬਣ ਗਿਆ ਹੈ | ਉਨ੍ਹਾਂ ਆਮ ਆਦਮੀ ਪਾਰਟੀ ਵਲੋਂ ਦਿੱਲੀ ਦੇ ਸਕੂਲਾਂ ਸਬੰਧੀ ਕੀਤੇ ਜਾ ਰਹੇ ਪ੍ਰਚਾਰ ਸਬੰਧੀ ਕਿਹਾ ਕਿ ਦਿੱਲੀ ਵਿਚ ਸਰਕਾਰੀ ਸਕੂਲਾਂ ਦੀ ਗਿਣਤੀ ਸਿਰਫ਼ 1200 ਦੇ ਕਰੀਬ ਹੀ ਹੈ ਜਦੋਕਿ ਪੰਜਾਬ 'ਚ ਸਰਕਾਰੀ ਸਕੂਲਾਂ ਦੀ ਗਿਣਤੀ 18 ਹਜ਼ਾਰ ਤੋਂ ਵੀ ਵੱਧ ਹੈ | ਉਨ੍ਹਾਂ ਕਿਹਾ ਕਿ ਦਿੱਲੀ ਰਾਜ ਇਕ ਮੈਟਰੋੋ ਸਿਟੀ ਵਾਂਗ ਹੈ ਜਦੋਂ ਕਿ ਪੰਜਾਬ ਨੇ ਪਿਛਲੇ ਸਮੇਂ ਵਿਚ ਆਰਥਿਕ ਤੰਗੀ ਹੋਣ ਦੇ ਬਾਵਜੂਦ ਵੀ ਸਿੱਖਿਆ ਅਤੇ ਹੋਰ ਖੇਤਰ 'ਚ ਲਾਮਿਸਾਲ ਤਰੱਕੀ ਕੀਤੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 9 ਸਕੂਲਾਂ ਵਿਚ ਵੋਕੇਸ਼ਨਲ ਸਿੱਖਿਆ ਲਈ 45 ਲੱਖ ਰੁਪਏ ਦਿੱਤੇ ਗਏ ਹਨ ਜਦਕਿ ਨਾਬਾਰਡ ਤਹਿਤ ਜ਼ਿਲ੍ਹੇ ਦੇ 20 ਸਕੂਲਾਂ ਵਿਚ ਨਵੇਂ ਬਣ ਰਹੇ 37 ਕਲਾਸ ਰੂਮਾਂ ਦੀ ਦੂਜੀ ਕਿਸ਼ਤ ਵਜੋਂ 2 ਕਰੋੜ 78 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਇਸੇ ਤਰ੍ਹਾਂ ਜ਼ਿਲ੍ਹੇ ਦੇ ਸਕੂਲ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਦੇ ਹਿਸਾਬ ਨਾਲ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ, ਜਿਨ੍ਹਾਂ 'ਤੇ 31.51 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਲਦੀ ਹੀ ਲੋੜ ਅਨੁਸਾਰ ਅਧਿਆਪਕਾਂ ਦੀ ਭਰਤੀ ਵੀ ਸ਼ੁਰੂ ਕੀਤੀ ਜਾ ਰਹੀ ਹੈ | ਫ਼ਰੀਦਕੋਟ ਜ਼ਿਲ੍ਹੇ 'ਚ 197 ਸਕੂਲ ਸੈਲਫ਼ ਮੇਡ ਸਮਾਰਟ ਸਕੂਲ ਬਣ ਚੁੱਕੇ ਹਨ ਅਤੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਸਦਕਾ ਇਸ ਸਾਲ ਸਰਕਾਰੀ ਸਕੂਲਾਂ ਵਿਚ ਬੱਚਿਆਂ ਦਾ ਦਾਖਲਾ ਪਹਿਲਾਂ ਦੇ ਮੁਕਾਬਲੇ 40 ਫੀਸਦੀ ਵਧੇਗਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਤਾਹੀਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਉੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਮਿੰਦਰ ਸਿੰਘ ਹਾਂਡਾ, ਡਾ. ਜੰਗੀਰ ਸਿੰਘ, ਜਸਵੰਤ ਸਿੰਘ ਕੁੱਲ, ਪਿ੍ੰਸੀਪਲ ਸੁਰੇਸ਼ ਅਰੋੜਾ, ਪਿ੍ੰਸੀਪਲ ਸੁਖਚੈਨ ਸਿੰਘ ਗਿੱਲ, ਪਿ੍ੰਸੀਪਲ ਤੇਜਿੰਦਰ ਸਿੰਘ, ਪਿ੍ੰਸੀਪਲ ਅਮਰਜੀਤ ਸਿੰਘ, ਕੁਮਾਰੀ ਮੀਨਾ, ਜਸਪਾਲ ਕੌਰ, ਬਲਜਿੰਦਰ ਸਿੰਘ ਔਲਖ ਦੀਪ ਸਿੰਘ ਵਾਲਾ, ਗੁਰਸ਼ਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਸਰਪੰਚ ਯੂਨੀਅਨ ਫ਼ਰੀਦਕੋਟ, ਪਿ੍ਤਪਾਲ ਸਿੰਘ ਸਰਪੰਚ ਪਿੰਡ ਝੱਖੜਵਾਲਾ, ਕਰਮਜੀਤ ਟਹਿਣਾ ਸਮੇਤ ਹੋਰ ਮੋਹਤਬਰ ਹਾਜ਼ਰ ਸਨ | ਮੰਚ ਸੰਚਾਲਨ ਜ਼ਿਲ੍ਹਾ ਗਾਈਡੈਂਸ ਕੌਾਸਲਰ ਜਸਬੀਰ ਜੱਸੀ ਨੇ ਕੀਤਾ |

ਵਿਧਾਇਕ ਢਿੱਲੋਂ ਨੇ ਢਿਲਵਾਂ ਖੁਰਦ ਤੇ ਡੋਡ ਪੁੱਜ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਸਾਦਿਕ, 9 ਮਾਰਚ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਕੁਸ਼ਲਦੀਪ ਸਿੰਘ ਢਿੱਲੋਂ ਹਲਕਾ ਵਿਧਾਇਕ ਨੇ ਪਿੰਡ ਡੋਡ ਅਤੇ ਪਿੰਡ ਢਿਲਵਾਂ ਖੁਰਦ ਪੁੱਜ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਕਿਹਾ ਕਿ ਉਹ ਸਾਰੇ ਜਾ ਕੇ ਉਨ੍ਹਾਂ ਨੂੰ ਨਹੀਂ ਮਿਲ ਸਕਦੇ, ਇਸ ਲਈ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀਆਂ ਮੌਤਾਂ ਤੋਂ ਲੋਕ ਪ੍ਰੇਸ਼ਾਨ

ਕੋਟਕਪੂਰਾ, 9 ਮਾਰਚ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਅਤੇ ਜਨਤਕ ਥਾਵਾਂ 'ਤੇ ਅਵਾਰਾ ਪਸ਼ੂਆਂ ਦੀ ਮੌਤ ਹੋ ਜਾਣ ਤੋਂ ਆਮ ਲੋਕ ਅਤੇ ਸ਼ਹਿਰੀ ਨਾਗਰਿਕ ਬੇਹੱਦ ਪ੍ਰੇਸ਼ਾਨ ਹਨ | ਅਕਸਰ ਇਨ੍ਹਾਂ ਥਾਵਾਂ 'ਤੇ ਅਵਾਰਾ ਪਸ਼ੂ ਅਤੇ ਕੁੱਤੇ ਮਰ ਜਾਂਦੇ ਹਨ, ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਨੇ ਏ. ਡੀ. ਸੀ. ਨੂੰ ਸੌ ਾਪਿਆ ਮੰਗ ਪੱਤਰ

ਕੋਟਕਪੂਰਾ, 9 ਮਾਰਚ (ਮੇਘਰਾਜ)-ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਗੁਰਜੀਤ ਸਿੰਘ ਨੂੰ ਸਬੰਧਿਤ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਮੰਗ ਪੱਤਰ ਸੌਾਪਿਆ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਿਖੇ ਕੈਰੀਅਰ ਕਾਊਾਸਲਿੰਗ ਸੈਮੀਨਾਰ ਕਰਵਾਇਆ

ਜੈਤੋ, 9 ਮਾਰਚ (ਭੋਲਾ ਸ਼ਰਮਾ)-'ਅਜੋਕਾ ਦੌਰ ਚੁਣੌਤੀਆਂ ਭਰਿਆ ਹੈ ਅਤੇ ਇਸ ਦਾ ਮੁਕਾਬਲਾ ਕਰਨ ਲਈ ਉੱਚ ਸਿੱਖਿਆ ਦਾ ਆਪਣਾ ਮਹੱਤਵ ਹੈ | ਸਮੇਂ ਦੇ ਹਾਣ ਦੇ ਉਦਯੋਗਿਕ ਅਤੇ ਬਿਜ਼ਨਸ ਵਿਕਾਸ ਦੇ ਮੱਦੇਨਜ਼ਰ ਅਕਾਦਮਿਕ ਭਵਿੱਖ ਤਾਂ ਹੀ ਸੰਵਾਰਿਆ ਜਾ ਸਕਦਾ ਹੈ, ਜੇਕਰ ਅਜੋਕਾ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਦੋਸ਼ਾਂ 'ਚੋਂ ਗੈਂਗਸਟਰ ਸੇਮਾ ਬਹਿਬਲ ਬਰੀ

ਫ਼ਰੀਦਕੋਟ, 9 ਮਾਰਚ (ਸਰਬਜੀਤ ਸਿੰਘ)-ਫ਼ਰੀਦਕੋਟ ਦੀ ਸਪੈਸ਼ਲ ਅਦਾਲਤ ਵਲੋਂ ਅੱਜ ਗੈਂਗਸਟਰ ਹਰਸਿਮਰਨ ਸਿੰਘ ਉਰਫ਼ ਸੇਮਾ ਬਹਿਬਲ ਨੂੰ ਨਸ਼ਾ ਤਸਕਰੀ ਦੇ ਦੋਸ਼ਾਂ ਵਿਚ ਬਰੀ ਕਰਨ ਦਾ ਹੁਕਮ ਦਿੱਤਾ ਹੈ | ਜੈਤੋ ਪੁਲਿਸ ਨੇ ਸੇਮਾ ਬਹਿਬਲ ਨੂੰ ਇਕ ਵਪਾਰੀ ਦੇ ਕਤਲ ਦੇ ਮਾਮਲੇ 'ਚ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 9 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਅੱਜ ਨਗਰ ਕੌਾਸਲ ਫ਼ਰੀਦਕੋਟ ਵਿਖੇ ਸ਼ਹਿਰ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ, ਹੋਣ ਵਾਲੇ ਲੋਕ ਭਲਾਈ ਦੇ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਮੈਡੀਕਲ ਕਾਲਜ ਤੇ ਹਸਪਤਾਲ 'ਚੋਂ ਕਾਰ ਚੋਰੀ

ਫ਼ਰੀਦਕੋਟ, 9 ਮਾਰਚ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਮੁਲਾਜ਼ਮਾਂ ਦੇ ਕਾਰ ਸਟੈਂਡ ਤੋਂ ਇਕ ਮੁਲਾਜ਼ਮ ਦੀ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਕਾਰ ਮਾਲਕ ਮੁਲਾਜ਼ਮ ਵਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਬਰਾਮਦ

ਫ਼ਰੀਦਕੋਟ, 9 ਮਾਰਚ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਅਧਿਕਾਰੀ ਵਲੋਂ ਇਕ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜੇਲ੍ਹ ਅਧਿਕਾਰੀ ਵਲੋਂ ਪੁਲਿਸ ਨੂੰ ਸ਼ਿਕਾਇਤ ਦੇ ਕੇ ਹਵਾਲਾਤੀ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ | ਮਿਲੀ ...

ਪੂਰੀ ਖ਼ਬਰ »

ਲੋਕ ਜਨ ਸ਼ਕਤੀ ਪਾਰਟੀ ਦੇ ਯੂਥ ਵਿੰਗ 'ਚ ਨਵੀਆਂ ਨਿਯੁਕਤੀਆਂ

ਕੋਟਕਪੂਰਾ, 9 ਮਾਰਚ (ਮੋਹਰ ਸਿੰਘ ਗਿੱਲ)-ਲੋਕ ਜਨ ਸ਼ਕਤੀ ਪਾਰਟੀ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਗੁਰਲਾਲ ਸਿੰਘ ਲਾਲੀ ਵਲੋਂ ਸੇਠ ਕੇਦਾਰ ਨਾਥ ਧਰਮਸ਼ਾਲਾ ਕੋਟਕਪੂਰਾ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ 'ਚ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੇ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ

ਫ਼ਰੀਦਕੋਟ, 9 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਫ਼ਰੀਦਕੋਟ ਦੇ ਸਮੂਹ ਵੈਟਰਨਰੀ ਇੰਸਪੈਕਟਰਾਂ ਨੇ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਮਨਵਾਉਣ ਲਈ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਰੀਦਕੋਟ ਦੇ ਦਫ਼ਤਰ ਵਿਖੇ ਅੱਜ ਬਾਅਦ ...

ਪੂਰੀ ਖ਼ਬਰ »

ਜੂਆ ਖੇਡਣ ਦੇ ਦੋਸ਼ਾਂ ਤਹਿਤ ਇਕ ਕਾਬੂ

ਫ਼ਰੀਦਕੋਟ, 9 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਵਲੋਂ ਜੂਆ ਖੇਡਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਤੋਂ 470 ਰੁਪਏ ਭਾਰਤੀ ਕਰੰਸੀ ਨੋਟ ਵੀ ਬਰਾਮਦ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ

ਕੋਟਕਪੂਰਾ, 9 ਮਾਰਚ (ਮੋਹਰ ਸਿੰਘ ਗਿੱਲ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਜਥੇਬੰਦੀ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਰਾਮਸਰ, ...

ਪੂਰੀ ਖ਼ਬਰ »

ਅਰੋੜਵੰਸ਼ ਸਭਾ ਦੀ ਕਾਰਜਕਾਰਨੀ ਦੀ ਭਰਵੀਂ ਮੀਟਿੰਗ

ਕੋਟਕਪੂਰਾ, 9 ਮਾਰਚ (ਮੇਘਰਾਜ)-ਸਥਾਨਕ ਅਰੋੜਵੰਸ਼ ਸਭਾ ਦੀ ਕਾਰਜਕਾਰਨੀ ਦੀ ਭਰਵੀਂ ਮੀਟਿੰਗ ਦੌਰਾਨ ਸੰਸਥਾ ਵਲੋਂ ਕੀਤੇ ਗਏ ਸੇਵਾ ਕਾਰਜਾਂ ਦਾ ਵਿਸ਼ਲੇਸ਼ਣ ਅਤੇ ਅਗਲੇਰੇ ਕਾਰਜਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਵਿਚਾਰ ਚਰਚਾ ਕੀਤੀ ਗਈ | ਪ੍ਰਧਾਨ ਜਗਦੀਸ਼ ਸਿੰਘ ਮੱਕੜ ...

ਪੂਰੀ ਖ਼ਬਰ »

ਹੋਲੀ ਦੇ ਤਿਉਹਾਰ 'ਤੇ ਭੰਡਾਰਾ ਲਗਾਇਆ

ਸਾਦਿਕ, 9 ਮਾਰਚ (ਗੁਰਭੇਜ ਸਿੰਘ ਚੌਹਾਨ)-ਜੈ ਬਾਬਾ ਖੇਤਰਪਾਲ ਸੇਵਾ ਦਲ ਸਾਦਿਕ ਵਲੋਂ ਹੋਲੀ ਉਤਸਵ ਦੇ ਸਬੰਧ 'ਚ ਬਾਬਾ ਖੇਤਰਪਾਲ ਮੰਦਰ ਵਿਖੇ ਚਾਹ, ਬਿਸਕੁਟ ਤੇ ਬਰੈੱਡ ਪਕੌੜੇ ਦਾ ਭੰਡਾਰਾ ਲਗਾਇਆ ਗਿਆ ਅਤੇ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ | ਇਸ ਭੰਡਾਰੇ 'ਚ ਰਜਿੰਦਰ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਫ਼ਰੀਦਕੋਟ ਇਕਾਈ ਦੀ ਮੀਟਿੰਗ

ਫ਼ਰੀਦਕੋਟ, 9 ਮਾਰਚ (ਸਤੀਸ਼ ਬਾਗ਼ੀ)-ਵਿਸ਼ਵ ਹਿੰਦੂ ਪ੍ਰੀਸ਼ਦ ਫ਼ਰੀਦਕੋਟ ਇਕਾਈ ਦੀ ਮੀਟਿੰਗ ਮਹੰਤ ਬਲਦੇਵ ਦਾਸ ਸਮਾਧਾਂ ਵਾਲਿਆਂ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ | ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੂਬਾ ਪ੍ਰਮੁੱਖ ਗੁਰਮੁਖ ਸਿੰਘ ਨਾਮਧਾਰੀ ਨੇ ਆਪਣੇ ...

ਪੂਰੀ ਖ਼ਬਰ »

ਨੰਨ੍ਹੇ-ਮੁੰਨੇ ਬੱਚਿਆਂ ਨੇ ਖੇਡੀ ਫੁੱਲਾਂ ਦੀ ਹੋਲੀ

ਸਾਦਿਕ, 9 ਮਾਰਚ (ਆਰ.ਐਸ.ਧੰੁਨਾ)-ਬੋਸਟਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਮੂਆਣਾ ਵਿਖੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਸਕੂਲ ਸਟਾਫ਼ ਦੀ ਨਿਗਰਾਨੀ 'ਚ ਹੋਲੀ ਦਾ ਤਿਉਹਾਰ ਫੁੱਲਾਂ ਦੀ ਹੋਲੀ ਖੇਡ ਕੇ ਮਨਾਇਆ | ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਨੂੰ ਹੋਲੀ ਖੇਡਣ ਲਈ ...

ਪੂਰੀ ਖ਼ਬਰ »

ਤਾਜ ਪਬਲਿਕ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਸਾਦਿਕ, 9 ਮਾਰਚ (ਚੌਹਾਨ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਹੋਲੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਪਹਿਲੀ ਤੋਂ ਅੱਠਵੀ ਜਮਾਤ ਦੇ ਵਿਦਿਆਰਥੀਆਂ ਨੇ ਰੰਗਾਂ ਦਾ ਤਿਉਹਾਰ ਹੋਲੀ ਇਕ ਦੂਜੇ ਦੇ ਰੰਗ ਲਾ ਕੇ ਮਨਾਇਆ | ਸਕੂਲ ਦੇ ਪਿੰ੍ਰਸੀਪਲ ਰਜਿੰਦਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਮੀਟਿੰਗ

ਕੋਟਕਪੂਰਾ, 9 ਮਾਰਚ (ਮੋਹਰ ਸਿੰਘ ਗਿੱਲ)-ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਡਾ. ਬਰਾੜ ਅੱਖਾਂ ਦਾ ਹਸਪਤਾਲ ਕੋਟਕਪੂਰਾ ਵਿਖੇ ਡਾਕਟਰਾਂ, ਸਹਾਇਕ ਤੇ ਹੋਰ ਕਰਮਚਾਰੀਆਂ ਦੀ ਇਕ ਮੀਟਿੰਗ ਹੋਈ | ਮੀਟਿੰਗ 'ਚ ਡਾ. ਪ੍ਰਭਦੇਵ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪੁਜ਼ੀਸ਼ਨਾਂ ਹਾਸਲ

ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)- ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਗਪਗ ਸਾਰੇ ਕਾਲਜਾਂ ਨੂੰ ਮਾਤ ਪਾ ਦਿੱਤੀ ਹੈ | ਇਸ ਅਦਾਰੇ ਦੀਆਂ ਦੋ ਵਿਦਿਆਰਥਣਾਂ ਰਮਨਦੀਪ ਕੌਰ ਤੇ ਅਮਨਦੀਪ ਕੌਰ ਨੇ ਐੱਮ.ਏ. ਪੰਜਾਬੀ ...

ਪੂਰੀ ਖ਼ਬਰ »

ਪਿੰਡ ਲੁਬਾਣਿਆਂਵਾਲੀ 'ਚ ਖਸਤਾ ਹਾਲਤ ਬਿਜਲੀ ਮੀਟਰ ਬਕਸੇ ਦੇ ਰਹੇ ਹਨ ਮੌਤ ਨੂੰ ਸੱਦਾ

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਲੁਬਾਣਿਆਂਵਾਲੀ ਵਿਖੇ ਲੋਕਾਂ ਦੇ ਘਰਾਂ ਨੂੰ ਬਿਜਲੀ ਦੇਣ ਲਈ ਬਾਹਰ ਗਲੀਆਂ ਵਿਚ ਕੱਢ ਕੇ ਬਕਸਿਆਂ ਵਿਚ ਲਗਾਏ ਮੀਟਰ ਇਸ ਸਮੇਂ ਪ੍ਰੇਸ਼ਾਨੀ ਦਾ ਕਾਰਨ ਬਣੇ ਹੋਏ ਹਨ | ਇਨ੍ਹਾਂ ਮੀਟਰ ਬਕਸਿਆਂ ਦੀ ਕੋਈ ਸੰਭਾਲ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੀਵਨ ਸਿੰਘ ਜੀ 'ਚ ਧਾਰਮਿਕ ਸਮਾਰੋਹ

ਕੋਟਕਪੂਰਾ, 9 ਮਾਰਚ (ਮੋਹਰ ਸਿੰਘ ਗਿੱਲ)-ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਮਹੀਨਾਵਾਰੀ ਸ਼ਬਦ ਗੁਰੂ ਸਮਾਗਮ ਕੀਤਾ ਗਿਆ | ਸ਼ਬਦ ਗੁਰੂ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਅਮਰਜੀਤ ਸਿੰਘ ਨੇ ਸੰਗਤ ਨਾਲ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਵਿਜੇ ਕਾਲੜਾ ਵਲੋਂ ਆੜ੍ਹਤੀਆਂ ਨਾਲ ਮੀਟਿੰਗ

ਕੋਟਕਪੂਰਾ, 9 ਮਾਰਚ (ਮੇਘਰਾਜ, ਮੋਹਰ ਗਿੱਲ)-ਇਲਾਕੇ ਦੇ ਆੜ੍ਹਤੀਆਂ ਨੂੰ ਮੰਡੀਆਂ 'ਚ ਫ਼ਸਲ ਦੀ ਖਰੀਦੋ-ਫ਼ਰੋਖਤ ਮੌਕੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਨਣ ਲਈ ਅੱਜ ਵਿਜੇ ਕੁਮਾਰ ਕਾਲੜਾ ਵਾਈਸ ਚੇਅਰਮੈਨ ਪੰਜਾਬ ਮੰਡੀ ...

ਪੂਰੀ ਖ਼ਬਰ »

ਮਾਤਾ ਬਲਜੀਤ ਕੌਰ ਬਰਾੜ ਨਮਿਤ ਅੰਤਿਮ ਅਰਦਾਸ ਭਲਕੇ

ਗਿੱਦੜਬਾਹਾ, 9 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਗੁਰਿੰਦਰਪਾਲ ਸਿੰਘ ਬਰਾੜ ਛੱਤਿਆਣਾ ਤੇ ਦਵਿੰਦਰ ਸਿੰਘ ਬਰਾੜ ਵਾਸੀ ਪਿੰਡ ਛੱਤਿਆਣਾ ਦੇ ਮਾਤਾ ਬਲਜੀਤ ਕੌਰ ਬਰਾੜ ਪਤਨੀ ਸਵ. ...

ਪੂਰੀ ਖ਼ਬਰ »

'ਚਾਂਦਨੀ ਚੌਕ ਤੋਂ ਸਰਹਿੰਦ ਤੱਕ' ਨਾਟਕ ਦਾ ਸਫ਼ਲ ਮੰਚਨ

ਫ਼ਰੀਦਕੋਟ, 9 ਮਾਰਚ (ਸਰਬਜੀਤ ਸਿੰਘ)-550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਦੇ ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਵਿਖੇ ਨਗਿੰਦਰ ਕਲਾ ਮੰਚ ਵਲੋਂ ਨਾਟਕ 'ਚਾਂਦਨੀ ਚੌਾਕ ਤੋਂ ਸਰਹਿੰਦ ਤੱਕ' ਦਾ ਸਫ਼ਲ ਮੰਚਨ ਕੀਤਾ ਗਿਆ | ਨਾਟਕ ਦੇ ਨਿਰਦੇਸ਼ਕ ਨਗਿੰਦਰ ਗੱਖੜ ਅਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਿਖੇ ਐੱਨ. ਐੱਸ. ਐੱਸ. ਕੈਂਪ ਦੀ ਸਮਾਪਤੀ

ਜੈਤੋ, 9 ਮਾਰਚ (ਭੋਲਾ ਸ਼ਰਮਾ)-ਅੱਜ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਦੇ ਸਮਾਪਤੀ ਸਮਾਰੋਹ ਸਬੰਧੀ ਇਕ ਭਾਵਪੂਰਤ ਪ੍ਰੋਗਰਾਮ ਕਰਵਾਇਆ ਗਿਆ | ਇਸ ਸੱਤ ਰੋਜ਼ਾ (ਦਿਨ-ਰਾਤ) ਦੇ ਲੜਕੇ ਤੇ ਲੜਕੀਆਂ ਦੇ ਕੈਂਪ 'ਚ ਕਾਲਜ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਹਰਜੀਤ ਸਿੰਘ 'ਬਿਸ਼ਨੰਦੀ' ਨੂੰ ਸਦਮਾ, ਪਿਤਾ ਦਾ ਦਿਹਾਂਤ

ਜੈਤੋ, 9 ਮਾਰਚ (ਗੁਰਚਰਨ ਸਿੰਘ ਗਾਬੜੀਆ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਹਰਜੀਤ ਸਿੰਘ 'ਬਿਸ਼ਨੰਦੀ' ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ, ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸੁਦਾਗਰ ਸਿੰਘ ਦੰਦੀਵਾਲਾ ਸਾਬਕਾ ਸੈਂਟਰ ਹੈੱਡ ਟੀਚਰ ਦੀ ਬੀਤੇ ਦਿਨੀਂ ਮੌਤ ਹੋ ...

ਪੂਰੀ ਖ਼ਬਰ »

ਹਿਊਮਨ ਰਾਈਟਸ ਨੇ ਮਹਿਲਾ ਦਿਵਸ ਮਨਾਇਆ

ਕੋਟਕਪੂਰਾ, 9 ਮਾਰਚ (ਮੋਹਰ ਸਿੰਘ ਗਿੱਲ)-ਇੱਥੋਂ ਦੀ ਸਿੱਖਾਂ ਵਾਲਾ ਸੜਕ 'ਤੇ ਸਥਿਤ ਸ਼ੇਖ਼ ਫ਼ਰੀਦ ਆਈ.ਟੀ.ਆਈ ਵਿਖੇ ਅੰਤਰਰਾਸ਼ਟਰੀ ਹਿਉਮਨ ਰਾਈਟਸ ਐਾਡ ਐਾਟੀ ਕਰਾਇਮ ਪੰਜਾਬ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਆਪਣੇ ਸੰਬੋਧਨ ਦੌਰਾਨ ਸੂਬਾਈ ਪ੍ਰਧਾਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਕੋਟਕਪੂਰਾ, 9 ਮਾਰਚ (ਮੇਘਰਾਜ)-ਸਥਾਨਕ ਗਾਂਧੀ ਮੈਮੋਰੀਅਲ ਕਾਲਜ (ਲੜਕੀਆਂ) ਵਿਖੇ ਕਾਲਜ ਦੀ ਪ੍ਰਬੰਧਕ ਕਮੇਟੀ ਦੀ ਮੈਨੇਜਰ ਡਾ. ਕਰਨਲ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿ੍ੰਸੀਪਲ ਤੁਲਸਨ ਕੌਰ ਅਤੇ ਯੂਥ ਕੋਆਰਡੀਨੇਟਰ ਪ੍ਰੋ. ਹਰਬੰਸ ਸਿੰਘ ਪਦਮ ਦੀ ਅਗਵਾਈ ਹੇਠ ਕਾਲਜ ...

ਪੂਰੀ ਖ਼ਬਰ »

ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ 'ਚ ਹੋਲੀ ਮੌਕੇ ਰੋਣਕਾਂ ਲੱਗੀਆਂ

ਕੋਟਕਪੂਰਾ, 9 ਮਾਰਚ (ਮੋਹਰ ਸਿੰਘ ਗਿੱਲ)-ਸਥਾਨਕ ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ 'ਚ ਰੰਗਾਂ ਦਾ ਤਿਉਹਾਰ ਹੋਲੀ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਸ਼ਵਿੰਦਰ ਸੇਠੀ ਦੀ ਅਗਵਾਈ ਹੇਠ ਮਨਾਏ ਗਏ ਇਸ ਤਿਉਹਾਰ ਮੌਕੇ ਤੀਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ...

ਪੂਰੀ ਖ਼ਬਰ »

ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ

ਸਾਦਿਕ, 9 ਮਾਰਚ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਐੱਸ. ਬੀ. ਆਰ. ਐੱਸ. ਕਾਲਜ ਫਾਰ ਵੁਮੈਨ ਘੁੱਦੂਵਾਲਾ ਵਿਚ ਔਰਤ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ, ਸਲੋਗਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਕਾਲਜ ਦੀਆਂ ਵਿਦਿਆਰਥਣਾਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਸਰਕਲ ਸਾਦਿਕ ਦੀ ਮੀਟਿੰਗ

ਸਾਦਿਕ, 9 ਮਾਰਚ (ਗੁਰਭੇਜ ਸਿੰਘ ਚੌਹਾਨ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਕੰਪਲੈਕਸ ਸਾਦਿਕ ਵਿਖੇ ਪ੍ਰਧਾਨ ਕੁਲਦੀਪ ਸਿੰਘ ਦੀਪ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ, ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਦੀ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮੀਟਿੰਗ

ਫ਼ਰੀਦਕੋਟ, 9 ਮਾਰਚ (ਸਤੀਸ਼ ਬਾਗ਼ੀ)-ਸਥਾਨਕ ਰੈਸਟ ਹਾਊਸ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜਨਵਾਦੀ ਇਸਤਰੀ ਸਭਾ ਦੀ ਮੀਟਿੰਗ ਪਰਮਜੀਤ ਕੌਰ ਤੇ ਨਸੀਬ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਕਤ ਆਗੂ ਔਰਤਾਂ ਨੇ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX