ਜਸਬੀਰ ਸਿੰਘ ਕੰਬੋਜ
ਮਮਦੋਟ, 9 ਮਾਰਚ-ਪੁਲਿਸ ਥਾਣਾ ਮਮਦੋਟ ਤੋਂ ਮਹਿਜ਼ ਤਿੰਨ ਕੁ ਕਿੱਲੋਮੀਟਰ ਦੀ ਦੂਰੀ 'ਤੇ ਪਿੰਡ ਚੱਕ ਘੁਬਾਈ ਉਰਫ਼ ਤਰਾਂ ਵਾਲਾ ਨਜ਼ਦੀਕ ਚੱਲ ਰਹੇ ਰੇਤ ਦੇ ਨਾਜਾਇਜ਼ ਖੱਡੇ, ਜਿਸ 'ਚ ਜ਼ਿਆਦਾਤਰ ਰਾਤ ਸਮੇਂ ਟਰਾਲੇ ਭਰੇ ਜਾਂਦੇ ਸਨ, ਦੀ ਭਿਣਕ ਪੈਣ 'ਤੇ ਕਸਬਾ ਮਮਦੋਟ ਦੇ ਪੱਤਰਕਾਰਾਂ ਦੀ ਟੀਮ ਵਲੋਂ ਮੌਕੇ 'ਤੇ ਜਾ ਕੇ ਦੇਖਿਆ ਗਿਆ ਤਾਂ ਕਰੀਬ ਦੋ ਏਕੜ ਜ਼ਮੀਨ 'ਚ ਬਣੇ ਤੇ 15-20 ਫੁੱਟ ਡੂੰਘੇ ਇਸ ਰੇਤ ਦੇ ਖੱਡੇ 'ਚ ਮੌਕੇ 'ਤੇ ਵੱਡੀ ਗਿਣਤੀ 'ਚ ਭਰੀਆਂ ਤੇ ਕੁਝ ਖਾਲੀ ਟਰਾਲੇ ਤੇ ਟਰਾਲੀਆਂ ਖੜ੍ਹੀਆਂ ਸਨ ਤੇ ਜੇ.ਸੀ.ਬੀ. ਦੁਆਰਾ ਟਰਾਲੇ ਭਰਨ ਦਾ ਕੰਮ ਚਿੱਟੇ ਦਿਨ ਹੀ ਜਾਰੀ ਸੀ | ਪੱਤਰਕਾਰਾਂ ਦੀ ਟੀਮ ਨੂੰ ਦੇਖਦੇ ਹੀ ਜੇ.ਸੀ.ਬੀ. ਦਾ ਡਰਾਈਵਰ ਤੁਰੰਤ ਕੰਮ ਬੰਦ ਕਰਕੇ ਮਸ਼ੀਨ ਨੂੰ ਛੱਡ ਕੇ ਦੌੜ ਗਿਆ ਤੇ ਖੱਡੇ ਵਿਚ ਖੜ੍ਹੇ 7-8 ਟਰਾਲੇ ਵੀ ਉਨ੍ਹਾਂ ਦੇ ਡਰਾਈਵਰਾਂ ਵਲੋਂ ਖਾਲੀ ਹੀ ਭਜਾ ਲੈ ਗਏ, ਜਦ ਕਿ ਅੱਧੀ ਦਰਜਨ ਭਰੀਆਂ ਟਰਾਲੇ ਤੇ ਟਰਾਲੀਆਂ ਕਾਫ਼ੀ ਦੇਰ ਸੜਕ 'ਤੇ ਹੀ ਖੜ੍ਹੀਆਂ ਰਹੀਆਂ ਤੇ ਉਨ੍ਹਾਂ ਦੀਆਂ ਤਸਵੀਰਾਂ ਤੇ ਵੀਡੀਓ ਲੈਣ 'ਚ ਪੱਤਰਕਾਰਾਂ ਦੀ ਟੀਮ ਸਫਲ ਰਹੀ | ਮੌਕੇ 'ਤੇ ਹਾਜ਼ਰ ਵਿਅਕਤੀਆਂ ਵਲੋਂ ਮਾਈਨਿੰਗ ਦੀ ਮਨਜ਼ੂਰੀ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਮੰਨਿਆ ਕਿ ਇਸ ਸਬੰਧੀ ਉਨ੍ਹਾਂ ਪਾਸ ਕਿਸੇ ਵੀ ਵਿਭਾਗ ਦੀ ਕੋਈ ਮਨਜ਼ੂਰੀ ਨਹੀਂ ਹੈ | ਜ਼ਿਕਰਯੋਗ ਹੈ ਕਿ ਪੱਤਰਕਾਰਾਂ ਵਲੋਂ ਰੇਤ ਦੇ ਇਸ ਖੱਡੇ ਸਬੰਧੀ ਕਵਰੇਜ ਕਰਨ ਸਮੇਂ ਸੀਨੀਅਰ ਪੁਲਿਸ ਕਪਤਾਨ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਗਿੱਲ ਦੇ ਨੋਟਿਸ 'ਚ ਲਿਆਂਦਾ ਗਿਆ ਸੀ ਪਰ ਕਵਰੇਜ ਕਰਨ ਤੋਂ ਬਾਅਦ ਇਕ ਘੰਟੇ ਤੱਕ ਵੀ ਕਿਸੇ ਪੁਲਿਸ ਮੁਲਾਜਮ ਦਾ ਖੱਡੇ ਤੱਕ ਨਾ ਪਹੁੰਚਣਾ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਕਰ ਰਿਹਾ ਹੈ, ਜਦ ਕਿ ਰੇਤ ਦੇ ਇਸ ਨਾਜਾਇਜ਼ ਚੱਲ ਰਹੇ ਖੱਡੇ ਤੋਂ ਪੁਲਿਸ ਥਾਣਾ ਮਮਦੋਟ ਦੀ ਦੂਰੀ ਮਹਿਜ਼ ਤਿੰਨ ਕਿੱਲੋਮੀਟਰ ਦੀ ਦੂਰੀ 'ਤੇ ਹੈ | ਇਲਾਕੇ ਵਿਚ ਵੱਡੀ ਪੱਧਰ 'ਤੇ ਰੇਤਾ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਸਬੰਧੀ 'ਚ ਜਦ ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਗਿੱਲ ਦਾ ਪੱਖ ਜਾਣਨਾ ਚਾਹਿਆ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਤੁਰੰਤ ਹੀ ਸਬੰਧਿਤ ਥਾਣਾ ਮੁਖੀ ਤੇ ਮਾਈਨਿੰਗ ਅਫ਼ਸਰ ਨੂੰ ਮੌਕੇ 'ਤੇ ਜਾ ਕੇ ਕਾਰਵਾਈ ਕਰਨ ਬਾਰੇ ਕਹਿ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਰੇਤ ਦੀ ਨਾਜਾਇਜ਼ ਮਾਈਨਿੰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਰੋਪੜ ਤੋਂ ਬਾਅਦ ਹੁਣ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਵੀ ਰੇਤ ਮਾਫ਼ੀਆ ਪੁਲਿਸ ਦਾ ਸਿਆਸੀ ਕਰਨ ਕਰਕੇ ਜਿੱਥੇ ਲੱਖਾਂ ਰੁਪਏ ਦਾ ਕਾਰੋਬਾਰ ਕਰ ਰਿਹਾ ਹੈ, ਉੱਥੇ ਸਰਕਾਰ ਨੂੰ ਮਿਲਣ ਵਾਲੇ ਮਾਲੀਏ ਦਾ ਵੀ ਕਰੋੜਾਂ ਰੁਪਏ ਦਾ ਨੁਕਸਾਨ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਚਿੱਟੇ ਦਿਨ ਚੱਲ ਰਿਹਾ ਇਹ ਕਾਰੋਬਾਰ ਸਿਆਸੀ ਸ਼ਹਿ ਤੋਂ ਬਿਨਾਂ ਸੰਭਵ ਹੋ ਹੀ ਨਹੀਂ ਸਕਦਾ |
ਪਟਿਆਲਾ, 9 ਮਾਰਚ (ਧਰਮਿੰਦਰ ਸਿੰਘ ਸਿੱਧੂ)-ਬੀਤੇ ਕੱਲ੍ਹ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਬੈਨਰ ਹੇਠ ਨੌਜਵਾਨਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਜਾਣ ਸਮੇਂ ਪੁਲਿਸ ਵਲੋਂ ਲਾਠੀਚਾਰਜ ਕਰਨ ਤੋਂ ਬਾਅਦ ਅੱਜ ਵੀ ਯੂਨੀਅਨ ਵਲੋਂ ਧਰਨਾ ਜਾਰੀ ...
ਤਲਵੰਡੀ ਸਾਬੋ, 9 ਮਾਰਚ (ਰਣਜੀਤ ਸਿੰਘ ਰਾਜੂ)-ਸਿੱਖ ਕੌਮ ਦੇ ਧਾਰਮਿਕ ਅਤੇ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਚ 'ਚਿੱਟੇ' ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਚਿੱਟੇ ਦੀ ਓਵਰਡੋਜ਼ ਨੇ ਇਕ ਹੋਰ ਘਰ ਦਾ ਚਿਰਾਗ਼ ਹਮੇਸ਼ਾ ਲਈ ਬੁਝਾ ਦਿੱਤਾ | ਨੌਜਵਾਨ ਮਨਿੰਦਰ ਸਿੰਘ ਕਾਫ਼ੀ ...
ਸ੍ਰੀ ਅਨੰਦਪੁਰ ਸਾਹਿਬ, 9 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਹੋਲੇ ਮਹੱਲੇ ਦੇ ਪਾਵਨ ਤਿਉਹਾਰ ਮੌਕੇ ਜਿੱਥੇ ਪ੍ਰਸ਼ਾਸਨ ਵਲੋਂ ਪੁਖ਼ਤਾ ਇੰਤਜ਼ਾਮ ਕਰਕੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ 'ਚ ਰੱਖਿਆ ਗਿਆ ਹੈ ਉੱਥੇ ਹੀ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ...
ਜਲੰਧਰ, 9 ਮਾਰਚ (ਸ਼ਿਵ)-ਆਲ ਇੰਡੀਆ ਫੇਅਰ ਸ਼ਾਪ ਡੀਲਰ ਫੈਡਰੇਸ਼ਨ ਦੀ ਨੈਸ਼ਨਲ ਮੀਟਿੰਗ ਜੋ ਕਿ ਬਿਹਾਰ 'ਚ ਬਿਹਾਰ ਸ਼ਰੀਫ਼ ਟਾਊਨਹਾਲ 14 ਮਾਰਚ ਨੂੰ ਹੋਵੇਗੀ | ਮੀਟਿੰਗ 'ਚ ਦੇਸ ਭਰ ਦੇ ਡੀਪੂ ਹੋਲਡਰਾਾ ਤੋਂ ਇਲਾਵਾ 29 ਪ੍ਰਦੇਸ਼ਾਂ ਦੇ ਪ੍ਰਧਾਨ ਸ਼ਾਮਿਲ ਹੋਣਗੇ | ਆਲ ਇੰਡੀਆ ...
ਜਲੰਧਰ, 9 ਮਾਰਚ (ਮੇਜਰ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਅੰਦਰ ਤੀਜਾ ਰਾਜਸੀ ਬਦਲ ਉਭਾਰਨ ਦੀ ਗੱਲ ਕਰਦਿਆਂ ਕਿਹਾ ਕਿ ਸਾਡਾ ਪਹਿਲਾਂ ਕੰਮ ਧਾਰਮਿਕ ਖੇਤਰ 'ਚ ਬਾਦਲ ਪਰਿਵਾਰ ਦੀ ਅਜ਼ਾਰੇਦਾਰੀ ਖ਼ਤਮ ਕਰਕੇ ...
ਜਸਵੰਤ ਸਿੰਘ ਪੁਰਬਾ
ਫ਼ਰੀਦਕੋਟ, 9 ਮਾਰਚ -ਪਿਛਲੇ ਕੁਝ ਦਿਨਾਂ ਵਿਚ ਪਈ ਬੇਮੌਸਮੀ ਬਾਰਿਸ਼ ਨੇ ਪੰਜਾਬ ਅੰਦਰ ਭੱਠਾ ਮਾਲਕਾਂ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ | ਮੀਂਹ ਨਾਲ ਭੱਠਿਆਂ 'ਤੇ ਬਣੀ ਕੱਚੀ ਇੱਟ ਦਾ 50 ਫ਼ੀਸਦੀ ਨੁਕਸਾਨ ਹੋਣ ਦੀਆਂ ਖ਼ਬਰਾਂ ਮਿਲੀਆਂ ਹਨ | ਇਹ ...
ਸ੍ਰੀ ਅਨੰਦਪੁਰ ਸਾਹਿਬ, 9 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਿੱਖ ਪੰਥ 'ਚੋਂ ਛੇਕੇ ਵਿਅਕਤੀ ਸਮਰਪਿਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਬਖ਼ਸ਼ਣਹਾਰ ਗੁਰੂ ਦਾ ਬਖ਼ਸ਼ਿੰਦ ਦਰ ਹੈ ਅਤੇ ਉਹ ਨਿਮਾਣਾ ਹੋ ਕੇ ਆਇਆ ਨੂੰ ...
ਸ੍ਰੀ ਅਨੰਦਪੁਰ ਸਾਹਿਬ, 9 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ 'ਚ ਗੁ: ਗੁਰੂ ਕਾ ਬਾਗ਼ ਛਾਉਣੀ ਨਿਹੰਗ ਸਿੰਘਾਂ ਵਿਖੇ ਕਰਵਾਏ ਇੰਟਰਨੈਸ਼ਨਲ ਵਿਰਸਾ ...
ਅੰਮਿ੍ਤਸਰ, 9 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਲਹਿੰਦੇ ਪੰਜਾਬ ਦੀ ਸਰਕਾਰ ਦੇ ਮੁੱਖ ਮੰਤਰੀ ਉਸਮਾਨ ਬਜ਼ਦਾਰ ਨੇ ਐਲਾਨ ਕੀਤਾ ਹੈ ਕਿ ਸੂਬਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ 'ਚ ਮੌਜੂਦ ਇਤਿਹਾਸਕ ਗੁਰਦੁਆਰਿਆਂ ਦੀ ਮੁਰੰਮਤ ਕਰਵਾਈ ਜਾਵੇਗੀ | ਇਸ ਦੇ ਨਾਲ ...
ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਭਾਈ ਜਗਤਾਰ ਸਿੰਘ ਹਵਾਰਾ ਨੇ ਜੇਲ੍ਹ 'ਚੋਂ ਕੌਮ ਨੂੰ ਸੁਨੇਹਾ ਭੇਜਦੇ ਹੋਏ ਹੋਲਾ ਮੁਹੱਲਾ ਮਨਾਉਂਦੇ ਹੋਏ ਗੁਰ ਵਚਨਾਂ 'ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ | ਭਾਈ ਹਵਾਰਾ ਨੇ ਕਿਹਾ ਕਿ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ...
ਅੰਮਿ੍ਤਸਰ, 9 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਮੁਸਲਿਮ ਕੱਟੜਪੰਥੀਆਂ ਵਲੋਂ ਦਿੱਤੀ ਧਮਕੀ ਨੂੰ ਨਕਾਰਦਿਆਂ ਔਰਤਾਂ ਵਲੋਂ ਕੱਢੇ ਵਿਸ਼ਾਲ 'ਔਰਤ ਮਾਰਚ' ਤੋਂ ਘਬਰਾਏ ਕੱਟੜਪੰਥੀਆਂ ਨੇ ਨਾ ਸਿਰਫ਼ ਉਨ੍ਹਾਂ ਪ੍ਰਤੀ ਨਿੰਦਣਯੋਗ ਸ਼ਬਦਾਵਲੀ ਹੀ ਵਰਤੀ, ਸਗੋਂ ਉਨ੍ਹਾਂ ...
ਸ੍ਰੀ ਅਨੰਦਪੁਰ ਸਾਹਿਬ, 9 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਕੌਮੀ ਤਿਉਹਾਰ ਹੋਲਾ ਮਹੱਲਾ ਦੇ ਅੱਜ ਦੂਸਰੇ ਦਿਨ ਭਾਵੇਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵਲੋਂ ਆਪਣੀ-ਆਪਣੀ ਸਿਆਸੀ ਕਾਨਫ਼ਰੰਸ ਨਹੀਂ ਕੀਤੀ ਗਈ ਪ੍ਰੰਤੂ ...
ਜਲੰਧਰ, 9 ਮਾਰਚ (ਮੇਜਰ ਸਿੰਘ)-ਪੰਜਾਬ ਦੀ ਪ੍ਰਸਿੱਧ ਟਰੈਕਟਰ ਕੰਪਨੀ ਸੋਨਾਲਿਕਾ ਇੰਟਰਨੈਸ਼ਨਲ ਟਰੈਕਟਰ ਲਿਮਟਿਡ (ਹੁਸ਼ਿਆਰਪੁਰ) ਵਲੋਂ ਜੰਗ-ਏ-ਆਜ਼ਾਦੀ ਯਾਦਗਾਰ (ਕਰਤਾਰਪੁਰ) ਨੂੰ ਟਰੈਕਟਰ ਭੇਟ ਕੀਤਾ ਗਿਆ | ਇਸ ਸਬੰਧ ਵਿਚ ਕੰਪਨੀ ਦੇ ਵਾਇਸ ਚੇਅਰਮੈਨ ਸ੍ਰੀ ਅਮਿ੍ਤ ...
ਸ੍ਰੀ ਅਨੰਦਪੁਰ ਸਾਹਿਬ, 9 ਮਾਰਚ (ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਨੇ ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਦੇਸ਼ ਤੋਂ ਆ ਰਹੇ ਸੈਲਾਨੀਆਂ ਦੀ ਸਹੂਲਤ ਲਈ ਉਨ੍ਹਾਂ ਦੇ ਇਹਤਿਆਤਨ ਮੈਡੀਕਲ ਨਿਰੀਖਣ ਨੂੰ ਨਿਰਧਾਰਿਤ ਪ੍ਰੋਟੋਕਾਲ ...
ਲੁਧਿਆਣਾ, 9 ਮਾਰਚ (ਸਲੇਮਪੁਰੀ)-ਦੇਸ਼ ਦੇ ਹੋਰਨਾਂ ਸੂਬਿਆਂ ਦੀ ਤਰ੍ਹਾਂ ਪੰਜਾਬ 'ਚ ਵੀ ਮਰੀਜ਼ਾਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਲਈ ਭਾਰਤ ਸਰਕਾਰ ਦੇ ਕੌਮੀ ਸਿਹਤ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ 'ਚ 108 ਐਾਬੁੂਲੈਂਸ ਵੈਨਾਂ ਦੀਆਂ ਸੇਵਾਵਾਂ ਮੁਹੱਈਆ ...
ਲੁਧਿਆਣਾ, 9 ਮਾਰਚ (ਪੁਨੀਤ ਬਾਵਾ)-ਡਾਇਰੈਕਟੋਰੇਟ ਜਨਰਲ ਜੀ. ਐਸ. ਟੀ. ਇੰਟੈਲੀਜੈਂਸ (ਡੀ. ਜੀ. ਜੀ. ਆਈ.) ਵਲੋਂ ਮਹਾਂਨਗਰ ਦੀਆਂ ਉਨ੍ਹਾਂ 4 ਕੰਪਨੀਆਂ 'ਤੇ ਛਾਪੇਮਾਰੀ ਕੀਤੀ ਹੈ, ਜਿਨ੍ਹਾਂ ਦੀ ਤਾਰ ਉਨ੍ਹਾਂ ਵਿਅਕਤੀਆਂ ਨਾਲ ਜੁੜਦੀ ਹੈ, ਜਿਹੜੇ ਬੀਤੇ ਦਿਨੀਂ ਦਿੱਲੀ ਵਿਖੇ ...
ਬੀਜਾ, 9 ਮਾਰਚ (ਕਸ਼ਮੀਰਾ ਸਿੰਘ ਬਗਲ਼ੀ)-ਕੁਲਾਰ ਹਸਪਤਾਲ ਬੀਜਾ (ਖੰਨਾ ਲੁਧਿਆਣਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਮਿੰਨੀ ਗੈਸਟਿ੍ਕ ਬਾਈਪਾਸ ਸਰਜਰੀ ਦੇ ਪਿਤਾਮਾ ਡਾਕਟਰ ਰਾਬਰਟ ਰਟਲੇਜ ਅਮਰੀਕਾ ਤੋਂ ਇਸ ਤਕਨੀਕ ...
ਚੰਡੀਗੜ੍ਹ, 9 ਮਾਰਚ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ, 2020 ਲਾਗੂ ਕਰਨ ਨਾਲ ਸੂਬੇ ਭਰ ਦੇ ਲਗਪਗ 60,000 ਝੁੱਗੀ ਝੌਾਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ-ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲਣਗੀਆਂ | ...
ਅੰਮਿ੍ਤਸਰ, 9 ਮਾਰਚ (ਸੁਰਿੰਦਰ ਕੋਛੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਮੈਂਬਰ ਪਾਰਲੀਮੈਂਟ ਬੀਬੀ ਪ੍ਰਨੀਤ ਕੌਰ ਨੇ 150 ਬੀਬੀਆਂ ਦੇ ਜਥੇ ਨਾਲ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਪਹੁੰਚ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ...
ਪੋਜੇਵਾਲ ਸਰਾਂ, 9 ਮਾਰਚ (ਨਵਾਂਗਰਾਈਾ)-ਪੰਜਾਬ ਸਕੂਲ ਸਿੱਖਿਆ ਬੋਰਡ ਐੱਸ.ਏ.ਐੱਸ. ਨਗਰ ਮੁਹਾਲੀ ਵਲੋਂ ਬਾਰ੍ਹਵੀਂ ਜਮਾਤ ਵਿਚ ਮੀਡੀਆ ਸਟੱਡੀਜ਼ ਵਿਸ਼ੇ ਦੀ ਵਿਸ਼ਾ ਕੋਡ 150 ਅਧੀਨ ਪਿਛਲੇ ਕਈ ਸਾਲਾਂ ਤੋਂ ਚੋਣਵੇਂ ਵਿਸ਼ੇ ਵਜੋਂ ਪ੍ਰੀਖਿਆ ਲਈ ਜਾ ਰਹੀ ਹੈ, ਪ੍ਰੰਤੂ ਸਮੇਂ ...
ਚੰਡੀਗੜ੍ਹ, 9 ਮਾਰਚ (ਅਜੀਤ ਬਿਊਰੋ) -ਵਿੱਤ ਵਿਭਾਗ ਵਲੋਂ 6 ਮਾਰਚ ਤੱਕ ਦੇ ਜਨਰਲ ਪੋ੍ਰਵੀਡੈਂਟ ਫੰਡ (ਜੀ.ਪੀ.ਐਫ.) ਅਤੇ ਕਰਮਚਾਰੀਆਂ ਦੇ ਐਡਵਾਂਸਿਜ਼ ਤੋਂ ਇਲਾਵਾ ਸਾਰੀਆਂ ਕੇਂਦਰੀ ਸਪਾਂਸਰ ਸਕੀਮਾਂ ਲਈ 745 ਕਰੋੜ ਰੁਪਏ ਜਾਰੀ ਕੀਤੇ ਗਏ ਹਨ | ਸਰਕਾਰੀ ਬੁਲਾਰੇ ਨੇ ਦੱਸਿਆ ਕਿ 6 ...
ਰਾਮਪੁਰਾ ਫੂਲ, 9 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਸਿੱਖਿਆ ਵਿਭਾਗ ਸੂਬੇ ਦੇ 33 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਸਿਹਤ ਦੇ ਮਾਮਲੇ ਵਿਚ ਜ਼ਿਆਦਾ ਗੰਭੀਰ ਵਿਖਾਈ ਨਹੀਂ ਦੇ ਰਿਹਾ | ਨੈਸ਼ਨਲ ਹੈਲਥ ਮਿਸ਼ਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ...
ਸੰਗਰੂਰ, 9 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਦਾਇਰੇ ਨੂੰ ਹੋਰ ਵਧਾਉਂਦੇ ਹੋਏ ਹੋਮੀ ਭਾਬਾ ਕੈਂਸਰ ਹਸਪਤਾਲ ਨੂੰ ਵੀ ਇਮਪੈਨਲਡ ਹਸਪਤਾਲਾਂ ਦੀ ਸੂਚੀ 'ਚ ਸ਼ਾਮਿਲ ਕਰ ਦਿੱਤਾ ਗਿਆ ਹੈ ਜਿਸ ...
ਅਬੋਹਰ, 9 ਮਾਰਚ (ਕੁਲਦੀਪ ਸਿੰਘ ਸੰਧੂ)-ਕੁੱਲ ਹਿੰਦ ਕਿਸਾਨ ਸਭਾ ਦੇ ਕੌਮੀ ਪ੍ਰਧਾਨ ਭੁਪਿੰਦਰ ਸਾਂਬਰ ਨੇ ਜਿਊਾਦੀ ਜਾਗਦੀ ਕਿਸਾਨ ਸਭਾ ਦੀ ਕਾਇਮੀ ਲਈ ਟੈਲੀਫ਼ੋਨ ਕਲਚਰ ਛੱਡ ਕੇ ਕਿਸਾਨਾਂ ਦੇ ਵਿਚਕਾਰ ਜਾ ਕੇ ਖੜ੍ਹੇ ਹੋਣ 'ਤੇ ਜ਼ੋਰ ਦਿੱਤਾ ਹੈ | ਇੱਥੇ ਕਾਮਰੇਡ ...
ਸੰਗਰੂਰ, 9 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਮੁਲਾਜ਼ਮ, ਪੈਨਸ਼ਨਰਜ਼, ਸੀਨੀਅਰ ਸਿਟੀਜ਼ਨ ਅਤੇ ਲੋਕ ਭਲਾਈ ਨੂੰ ਸਮਰਪਿਤ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਇਕ ਰੋਜ਼ਾ ਵਿਸ਼ਾਲ ਕਨਵੈੱਨਸ਼ਨ ਐਸੋਸੀਏਸ਼ਨ ਦੇ ਸੂਬਾ ...
ਮੋਗਾ, 9 ਮਾਰਚ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਇਸ ਵਾਰ ਮੋਗਾ ਦੀ ਵਿਦਿਆਰਥਣ ਗੁਰਲੀਨ ਕੌਰ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ | ਸੰਸਥਾ ਦੇ ...
ਸੰਗਰੂਰ, 9 ਮਾਰਚ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਟ ਸੰਗਰੂਰ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ | ਇਨ੍ਹਾਂ ਕੰਪਨੀਆਂ ਵਲੋਂ ਲਿਖਤੀ, ਤਕਨੀਕੀ ਅਤੇ ਵਾਦ-ਵਿਵਾਦ ਪ੍ਰੀਖਿਆ ਦੇ ਆਧਾਰ 'ਤੇ 10 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਜਿਨ੍ਹਾਂ ਵਿਚ ...
ਚੰਡੀਗੜ੍ਹ, 9 ਮਾਰਚ (ਅਜੀਤ ਬਿਊਰੋ)-ਕੋਰੋਨਾ ਵਾਇਰਸ (ਕੋਵਿਡ-19) ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਵਧਾਨੀਆਂ ਵਰਤਣ ਬਾਰੇ ਸਮੇਂ ਸਮੇਂ ਉੱਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਇੱਥੇ ਹੋਈ ...
ਚੰਡੀਗੜ੍ਹ, 9 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਅੱਜ ਇੱਥੇ ਅਨਾਜ ਭਵਨ ਵਿਖੇ ਪੰਜਾਬ ਰਾਜ 'ਚ ਹਾੜੀ ਸੀਜ਼ਨ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਦੀ ਪ੍ਰਧਾਨਗੀ ...
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨੂੰ ਸੱਤਾ ਵਿਚ ਆਏ ਤੀਸਰਾ ਸਾਲ ਚੱਲ ਰਿਹਾ ਹੈ ਪਰ ਅਜੇ ਵੀ ਪਾਰਟੀ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ | ਜਿੱਥੇ ਸੂਬੇ ਦੇ ਨੌਜਵਾਨਾਂ ਨੂੰ ...
ਐੱਸ. ਏ. ਐੱਸ. ਨਗਰ, 9 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੀ ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵਲੋਂ ਨਾਨ ਟੀਚਿੰਗ ਸਟਾਫ ਦੀਆਂ ਦੂਰ-ਦੁਰਾਡੇ ਕੀਤੀਆਂ ਬਦਲੀਆਂ ਤੋਂ ਪ੍ਰੇਸ਼ਾਨ ਵੱਡੀ ਗਿਣਤੀ ਮੁਲਾਜ਼ਮ ਅੱਜ ਸਵੇਰੇ ਸਥਾਨਕ ਫੇਜ਼ 8 ਸਥਿਤ ...
ਐੱਸ. ਏ. ਐੱਸ. ਨਗਰ, 9 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਨੂੰ ਵਧੀਆ ਸੇਵਾਵਾਂ ਦੇਣ ਬਦਲੇ ਵਿਸ਼ੇਸ਼ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਹਵਾਈ ਅੱਡੇ ਦੇ ਲੋਕ ਸੰਪਰਕ ਅਧਿਕਾਰੀ ਪਿੰ੍ਰਸ ...
ਚੰਡੀਗੜ੍ਹ, 9 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਹੋਲੇ ਮਹੱਲੇ ਅਤੇ ਹੋਲੀ ਦੇ ਪਵਿੱਤਰ ਮੌਕੇ ਵਧਾਈ ਦਿੱਤੀ ਹੈ | ਉਨ੍ਹਾਂ ਨੇ ਇਨ੍ਹਾਂ ਤਿਉਹਾਰਾਂ ਨੂੰ ਰਵਾਇਤੀ ਭਾਵਨਾ ਨਾਲ ਏਕਤਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX