ਤਾਜਾ ਖ਼ਬਰਾਂ


ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  11 minutes ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  18 minutes ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  32 minutes ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 1 hour ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਫਿਰੋਜ਼ਪੁਰ

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 19 ਨੂੰ ਐੱਸ. ਡੀ. ਓ. ਪਾਵਰਕਾਮ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ

ਫ਼ਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਦੀ ਮੀਟਿੰਗ, ਇੰਦਰਜੀਤ ਸਿੰਘ ਕੱਲੀ ਵਾਲਾ ਜ਼ੋਨ ਮੱਲਾਂਵਾਲਾ, ਸਾਹਿਬ ਸਿੰਘ ਦੀਨੇ ਕੇ ਤੇ ਜ਼ੋਨ ਜ਼ੀਰਾ ਦੀ ਮੀਟਿੰਗ ਰਣਬੀਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਕਿ ਨੌਕਰੀ ਦੀ ਮੰਗ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ 'ਤੇ ਪਟਿਆਲਾ ਵਿਖੇ ਕੈਪਟਨ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਕੀਤਾ ਅੰਨ੍ਹੇਵਾਹ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਹੈ ਤੇ ਅਧਿਆਪਕਾਂ ਵਲੋਂ ਨਹਿਰ ਵਿਚ ਛਾਲ ਮਾਰਨ ਦੀ ਕੋਸ਼ਿਸ਼, ਜੋ ਕਿ ਕੈਪਟਨ ਸਰਕਾਰ ਦੇ ਮੱਥੇ 'ਤੇ ਕਲੰਕ ਹੈ, ਜਿਸ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਹੁਤ ਹੀ ਕਰੜੇ ਸ਼ਬਦਾਂ 'ਚ ਨਿਖੇਧੀ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੂੰ ਤੁਰੰਤ ਨੌਕਰੀਆਂ ਦਿੱਤੀਆਂ ਜਾਣ ਤੇ ਕੁਝ ਦਿਨ ਪਹਿਲਾਂ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਹੋਈਆਂ ਫ਼ਸਲਾਂ, ਸਬਜ਼ੀਆਂ ਦੀ ਹੋਈ ਵੱਡੇ ਪੱਧਰ 'ਤੇ ਤਬਾਹੀ ਦੀ ਗਿਰਦਾਵਰੀ ਕਰਵਾ ਕੇ ਤੇ ਹੜ੍ਹਾਂ ਨਾਲ ਪਿਛਲੇ ਸਾਲ 2018-19 ਤੇ ਇਸ ਸਾਲ 2019-20 ਦਾ ਮੁਆਵਜ਼ਾ 40 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ | ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਨੇ ਕਿਹਾ ਕਿ 19 ਮਾਰਚ ਨੂੰ ਐੱਸ.ਡੀ.ਓ. ਮਖੂ ਪਾਵਰਕਾਮ ਦੇ ਦਫ਼ਤਰ ਅੱਗੇ ਲੱਗਣ ਵਾਲੇ ਧਰਨੇ 'ਚ ਸੈਂਕੜੇ ਪਿੰਡਾਂ ਵਿਚੋਂ ਹਜ਼ਾਰਾਂ ਕਿਸਾਨ, ਮਜ਼ਦੂਰ, ਬੀਬੀਆਂ, ਬੱਚੇ ਸ਼ਮੂਲੀਅਤ ਕਰਨਗੇ ਤੇ ਜੇਕਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਹੋਰ ਤਿੱਖੇ ਸੰਘਰਸ਼ ਦਾ ਰਸਤਾ ਅਖ਼ਤਿਆਰ ਕੀਤਾ ਜਾਵੇਗਾ | ਅੰਮਿ੍ਤਸਰ ਵਿਖੇ ਹੋਣ ਜਾ ਰਹੀ 29 ਮਾਰਚ ਦੀ ਸ਼ਹੀਦਾਂ ਨੂੰ ਸਮਰਪਿਤ ਸੂਬਾ ਪੱਧਰੀ ਰੈਲੀ 'ਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਜ਼ਾਰਾਂ ਦੀ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ | ਜੇਕਰ ਕੈਪਟਨ ਸਰਕਾਰ ਵਲੋਂ ਚੋਣ ਵਾਅਦੇ ਪੂਰੇ ਨਾ ਕੀਤੇ ਤਾਂ 8 ਅਪ੍ਰੈਲ ਤੋਂ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਏ ਜਾਣਗੇ | ਇਸ ਮੌਕੇ ਸੁਰਿੰਦਰ ਸਿੰਘ ਘੁੱਦੂਵਾਲਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਅਮਨਦੀਪ ਸਿੰਘ ਕੱਚਰ ਭੰਨ, ਬਲਕਾਰ ਸਿੰਘ, ਲਖਵਿੰਦਰ ਸਿੰਘ ਜੋਗੇਵਾਲਾ, ਰਣਜੀਤ ਸਿੰਘ ਖੱਚਰ ਵਾਲਾ, ਗੁਰਮੇਲ ਸਿੰਘ ਫੱਤੇ ਵਾਲਾ, ਬਲਰਾਜ ਸਿੰਘ ਫੇਰੋਕੇ, ਹਰਫੂਲ ਸਿੰਘ, ਬਚਿੱਤਰ ਸਿੰਘ ਦੂਲੇਵਾਲਾ, ਅੰਗਰੇਜ਼ ਸਿੰਘ ਬੂਟੇ ਵਾਲਾ, ਕਰਨ ਮਖੂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ |

ਵਾਲਮੀਕਿ-ਮਜ਼੍ਹਬੀ ਸਿੱਖ ਰਾਖਵਾਂਕਰਨ ਬਚਾਓ ਮੋਰਚੇ ਨੇ ਰੱਖੀ 14 ਨੂੰ ਸੂਬਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 9 ਮਾਰਚ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਨੌਕਰੀਆਂ ਅਤੇ ਵਿੱਦਿਅਕ ਅਦਾਰਿਆਂ 'ਚ ਮਿਲਦੇ ਰਾਖਵੇਂਕਰਨ ਨੂੰ ਆਬਾਦੀ ਦੇ ਹਿਸਾਬ ਨਾਲ ਲੈਣ ਲਈ ਵਾਲਮੀਕਿ/ਮਜ਼੍ਹਬੀ ਸਿੱਖ ਭਾਈਚਾਰੇ ਵਲੋਂ ਆਵਾਜ਼ ਬੁਲੰਦ ਕਰਨ ਵਾਸਤੇ ਬਣਾਏ ਵਾਲਮੀਕਿ-ਮਜ਼੍ਹਬੀ ਸਿੱਖ ...

ਪੂਰੀ ਖ਼ਬਰ »

ਚੋਰੀ ਦੇ 2 ਮੋਟਰਸਾਈਕਲਾਂ ਸਮੇਤ 5 ਕਾਬੂ

ਫ਼ਿਰੋਜ਼ਪੁਰ, 9 ਮਾਰਚ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਗਸ਼ਤ 'ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਖ਼ਾਸ ਮੁਖ਼ਬਰ ਵਲੋਂ ਇਤਲਾਹ ਮਿਲੀ ਕਿ ਟਿੰਕੂ ਸਿੰਘ ਪੁੱਤਰ ਮੁਖਤਿਆਰ ਸਿੰਘ, ਰੂੜਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਕੀਤੇ ਪੁਖ਼ਤਾ ਪ੍ਰਬੰਧ

ਫ਼ਿਰੋਜ਼ਪੁਰ, 9 ਮਾਰਚ (ਕੁਲਬੀਰ ਸਿੰਘ ਸੋਢੀ)-ਕੋਰੋਨਾ ਵਾਇਰਸ ਨੂੰ ਧਿਆਨ 'ਚ ਰੱਖਦੇ ਹੋਏ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਇਸ ਬਿਮਾਰੀ ਤੋਂ ਬਚਣ ਲਈ ਸੁਚੱਜੇ ਪ੍ਰਬੰਧ ਕੀਤੇ ਹਨ | ਰੇਲਵੇ ਦੇ ਉੱਚ ਅਧਿਕਾਰੀਆਂ ਵਲੋਂ ਪੂਰੀ ਡਵੀਜ਼ਨ 'ਚ ਕੋਰੋਨਾ ਵਾਇਰਸ ਬਿਮਾਰੀ ਅਤੇ ...

ਪੂਰੀ ਖ਼ਬਰ »

ਭਾਜਪਾ ਸਟੇਟ ਮੀਡੀਆ ਸੈੱਲ ਦੇ ਸਾਬਕਾ ਵਾਈਸ ਪ੍ਰਧਾਨ ਰਾਕੇਸ਼ ਧਵਨ ਅਕਾਲੀ ਦਲ 'ਚ ਸ਼ਾਮਿਲ

ਮਮਦੋਟ, 9 ਮਾਰਚ (ਜਸਬੀਰ ਸਿੰਘ ਕੰਬੋਜ)- ਵੱਖ-ਵੱਖ ਸੂਬਿਆਂ 'ਚ ਚੋਣਾਂ ਵਿਚ ਵੱਡੀ ਹਾਰ ਦਾ ਸਾਹਮਣਾ ਕਰ ਰਹੀ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿਚ ਉਸ ਸਮੇਂ ਭਾਰੀ ਧੱਕਾ ਲੱਗਾ, ਜਦ ਭਾਜਪਾ ਸਟੇਟ ਮੀਡੀਆ ਸੈੱਲ ਦੇ ਸਾਬਕਾ ਵਾਈਸ ਪ੍ਰਧਾਨ ਤੇ ਭਾਜਪਾ ਵਪਾਰ ਸੈੱਲ ਪੰਜਾਬ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਐੱਸ. ਡੀ. ਐਮ. ਜ਼ੀਰਾ ਦੀ ਕੈਮਿਸਟਾਂ ਨਾਲ ਮੀਟਿੰਗ

ਮਖੂ, 9 ਮਾਰਚ (ਵਰਿੰਦਰ ਮਨਚੰਦਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਅਗਾਂਹ ਪ੍ਰਬੰਧ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ੀਰਾ ਦੇ ਐੱਸ.ਡੀ.ਐਮ. ਰਣਜੀਤ ਸਿੰਘ ਨੇ ਸਿਵਲ ਹਸਪਤਾਲ ਮਖੂ ਵਿਖੇ ਕੈਮਿਸਟ ਯੂਨੀਅਨ ਮਖੂ ਦੇ ਮੈਂਬਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਸਾਬਕਾ ਮੈਂਬਰ ਪਾਰਲੀਮੈਂਟ ਘੁਬਾਇਆ ਦੀ ਵਿਧਾਇਕ ਨਾਲ ਮੀਟਿੰਗ

ਜਲਾਲਾਬਾਦ, 9 ਮਾਰਚ (ਕਰਨ ਚੁਚਰਾ)-ਜਨਤਕ ਸਮੱਸਿਆਵਾਂ ਨੂੰ ਲੈ ਕੇ ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦੀ ਸ਼ਹਿਰੀ ਰਿਹਾਇਸ਼ 'ਤੇ ਸਮਰਥਕਾਂ ਵਲੋਂ ਐਤਵਾਰ ਦੇਰ ਸ਼ਾਮ ਮੀਟਿੰਗ ਰੱਖੀ ਗਈ, ਜਿਸ 'ਚ ਸ਼ੇਰ ਸਿੰਘ ਘੁਬਾਇਆ, ਰਮਿੰਦਰ ਸਿੰਘ ਆਵਲਾ ਵਿਧਾਇਕ, ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ 12 ਤੋਂ 24 ਮਾਰਚ ਤੱਕ ਪੰਜਾਬ ਭਰ 'ਚ ਲੱਗਣ ਵਾਲੇ ਰੁਜ਼ਗਾਰ ਮੇਲੇ ਰੱਦ

ਫ਼ਿਰੋਜ਼ਪੁਰ, 9 ਮਾਰਚ (ਜਸਵਿੰਦਰ ਸਿੰਘ ਸੰਧੂ)-ਦੁਨੀਆ ਭਰ 'ਚ ਫੈਲੇ ਕੋਰੋਨਾ ਵਾਇਰਸ ਦੀ ਦਹਿਸ਼ਤ ਅਤੇ ਡਰ ਨੇ ਜਿੱਥੇ ਲੋਕਾਂ ਦੇ ਮਨਾਂ 'ਚ ਸਹਿਮ ਪਾਇਆ ਹੋਇਆ ਹੈ, ਉਥੇ ਰੁਜ਼ਗਾਰ ਦੀ ਆਸ ਲਗਾਈ ਬੈਠੇ ਬੇਰੁਜ਼ਗਾਰ ਵੀ ਨਹੀਂ ਬਚ ਸਕੇ, ਜਿਨ੍ਹਾਂ ਪਾਸੋਂ ਰੁਜ਼ਗਾਰ ਮਿਲਣ ਦੇ ...

ਪੂਰੀ ਖ਼ਬਰ »

ਫ਼ੋਨ 'ਤੇ ਧਮਕੀਆਂ ਦੇ ਕੇ ਪੈਸੇ ਮੰਗਣ ਵਾਲਾ ਕਾਬੂ

ਜਲਾਲਾਬਾਦ, 9 ਮਾਰਚ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਫ਼ੋਨ 'ਤੇ ਧਮਕੀਆਂ ਦੇ ਕੇ ਪੈਸੇ ਮੰਗਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਹਰੀਸ਼ ਕੁਮਾਰ ਪੁੱਤਰ ਗੁਰਮੁਖ ਚੰਦ ਵਾਸੀ ਮਾਹਮੂਜੋਈਆ ਥਾਣਾ ਅਮੀਰ ਖ਼ਾਸ ਵਜੋਂ ਹੋਈ ਹੈ | ਜਿਸ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਦੀ ਭਰਮਾਰ ਨੇ ਸ਼ਹਿਰ ਵਾਸੀ ਕੀਤੇ ਪ੍ਰੇਸ਼ਾਨ

ਜ਼ੀਰਾ, 9 ਮਾਰਚ (ਜੋਗਿੰਦਰ ਸਿੰਘ ਕੰਡਿਆਲ)-ਭਾਵੇਂ ਕਿ ਸੂਬਾ ਸਰਕਾਰ ਨੇ ਗਊਸੈੱਸ ਦੇ ਨਾਂਅ 'ਤੇ ਆਮ ਲੋਕਾਂ ਉੱਪਰ ਵਾਧੂ ਆਰਥਿਕ ਬੋਝ ਪਾ ਕੇ ਕਰੋੜਾਂ ਰੁਪਏ ਇਕੱਤਰ ਕੀਤੇ ਹਨ, ਪਰ ਅਫ਼ਸੋਸ ਕਿ ਇਹ ਪੈਸੇ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਨਹੀਂ ਲਗਾਏ ਗਏ, ਜਿਸ ਕਾਰਨ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ 1 ਦੀ ਮਾਰਕੁੱਟ, 6 ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 9 ਮਾਰਚ (ਕੰਵਰਜੀਤ ਸਿੰਘ ਜੈਂਟੀ)-ਪਿੰਡ ਸੁਰ ਸਿੰਘ ਵਾਲਾ ਵਿਖੇ 5 ਮਹੀਨੇ ਪਹਿਲਾਂ ਹੋਏ ਲੜਾਈ ਝਗੜੇ 'ਚ 1 ਵਿਅਕਤੀ ਜ਼ਖਮੀ ਹੋ ਗਿਆ ਸੀ | ਜਿਸ ਸਬੰਧੀ ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ 5 ਮਹੀਨੇ ਬਾਅਦ ਮੁੱਦਈ ਦੇ ਬਿਆਨਾਂ 'ਤੇ ਉਸ ਦੀ ਮਾਰਕੁੱਟ ਕਰਨ ਵਾਲੇ 4 ...

ਪੂਰੀ ਖ਼ਬਰ »

ਕਬੂਤਰਬਾਜ਼ੀ ਦੇ ਮਾਮਲੇ 'ਚ ਹਾਈਕੋਰਟ ਵਲੋਂ ਪੇਸ਼ਗੀ ਜ਼ਮਾਨਤ ਖਾਰਜ

ਫ਼ਿਰੋਜ਼ਪੁਰ, 9 ਮਾਰਚ (ਰਾਕੇਸ਼ ਚਾਵਲਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਬੂਤਰਬਾਜ਼ੀ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਜ਼ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਥਾਣਾ ਲੋਹੀਆਂ ਵਿਖੇ 3 ਅਕਤੂਬਰ 2019 ਨੂੰ ਦਰਜ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦਾ ਇਕ ਕਾਬੂ, ਢਾਈ ਹਜ਼ਾਰ ਦੀ ਰਾਸ਼ੀ ਬਰਾਮਦ

ਫ਼ਿਰੋਜ਼ਪੁਰ, 9 ਮਾਰਚ (ਗੁਰਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਸ਼ਹਿਰ 'ਚ ਦੜਾ ਸੱਟਾ ਲਾਉਂਦੇ ਇਕ ਵਿਅਕਤੀ ਨੂੰ ਢਾਈ ਹਜ਼ਾਰ ਰੁਪਏ ਦੀ ਰਾਸ਼ੀ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਜੰਗੀਰ ਸਿੰਘ ਨੇ ...

ਪੂਰੀ ਖ਼ਬਰ »

400 ਗ੍ਰਾਮ ਤਰਲ ਭੰਗ ਸਮੇਤ ਔਰਤ ਕਾਬੂ

ਫ਼ਿਰੋਜ਼ਪੁਰ, 9 ਮਾਰਚ (ਗੁਰਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਆਪਣੇ ਘਰ ਦੇ ਬਾਹਰ ਭੰਗ ਵੇਚਣ ਦਾ ਧੰਦਾ ਕਰਦੀ ਇਕ ਔਰਤ ਨੂੰ ਕਾਬੂ ਕਰ ਕੇ ਉਸ ਕੋਲੋਂ 400 ਗ੍ਰਾਮ ਗਿੱਲੀ (ਤਰਲ) ਭੰਗ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਤਿੱਖੇ ਸੰਘਰਸ਼ ਦਾ ਐਲਾਨ

ਫ਼ਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ)-ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਿਖ਼ਲਾਫ਼ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ 11 ਮਾਰਚ ਨੂੰ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਕਾਬੂ

ਫ਼ਿਰੋਜ਼ਪੁਰ, 9 ਮਾਰਚ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਬੂਟਾ ਸਿੰਘ ਪੁੱਤਰ ਸਦੀਕ ਵਾਸੀ ਪੁਰਾਣਾ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ 2 ਕਾਬੂ, ਮਾਮਲਾ ਦਰਜ

ਜਲਾਲਾਬਾਦ, 9 ਮਾਰਚ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ 2 ਵਿਅਕਤੀਆਂ ਨੂੰ ਦੜਾ ਸੱਟਾ ਲਗਾਉਂਦੇ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਨਾਮਜ਼ਦ ਦੋਸ਼ੀ ਜੱਜ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਗੁਮਾਨੀ ਵਾਲਾ, ਸੁੱਖਾ ਸਿੰਘ ਪੁੱਤਰ ਰਾਜ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਗੁਰੂਹਰਸਹਾਏ ਦੇ ਦਫ਼ਤਰ 'ਚ ਪਾਏ ਸੁਖਮਨੀ ਸਾਹਿਬ ਦੇ ਭੋਗ

ਗੁਰੂਹਰਸਹਾਏ, 9 ਮਾਰਚ (ਹਰਚਰਨ ਸਿੰਘ ਸੰਧੂ)-ਸਥਾਨਕ ਸ਼ਹਿਰ ਵਿਖੇ ਪ੍ਰੈੱਸ ਕਲੱਬ ਗੁਰੂਹਰਸਹਾਏ ਦੇ ਦਫ਼ਤਰ ਦਾ ਸ਼ੁੱਭ ਮਹੂਰਤ ਕਰਨ ਸਮੇਂ ਸੁਖਮਣੀ ਸਾਹਿਬ ਦੇ ਪਾਠ ਕਰਵਾ ਕੇ ਭੋਗ ਪਾਇਆ ਗਿਆ | ਇਸ ਸਮੇਂ ਸ਼ਹਿਰ ਨਿਵਾਸੀਆਂ, ਇਲਾਕੇ ਭਰ ਤੋਂ ਪੰਚ-ਸਰਪੰਚਾਂ ਸਮੇਤ ਕੋਈ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਜ਼ਾਰ ਮਰੀਜ਼ਾਂ ਦਾ ਇਲਾਜ ਕੀਤਾ-ਡਾ: ਬਾਗੀ

ਫ਼ਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ)-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਿਛਲੇ 2 ਮਹੀਨਿਆਂ 'ਚ ਕੈਸ਼ ਲੈਸ 1 ਹਜ਼ਾਰ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ | ਇਹ ਜਾਣਕਾਰੀ ਡਾ: ਕਮਲ ਬਾਗੀ ਮੈਡੀਕਲ ਡਾਇਰੈਕਟਰ ਅਨਿਲ ਬਾਗੀ ਮਲਟੀ ਸਪੈਸ਼ਲਿਸਟ ਹਸਪਤਾਲ ਫ਼ਿਰੋਜ਼ਪੁਰ ਨੇ ...

ਪੂਰੀ ਖ਼ਬਰ »

19 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਫ਼ਿਰੋਜ਼ਪੁਰ, 9 ਮਾਰਚ (ਕੰਵਰਜੀਤ ਸਿੰਘ ਜੈਂਟੀ)-ਥਾਣਾ ਛਾਉਣੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਹੈਰੋਇਨ ਸਮੇਤ 1 ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸਬ-ਇੰਸਪੈਕਟਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੀ ਪੁਲਿਸ ...

ਪੂਰੀ ਖ਼ਬਰ »

ਮੋਮਬੱਤੀ ਤੋਂ ਮਸ਼ਾਲ ਬਣਦੀ ਜਾ ਰਹੀ ਹੈ ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ

ਮਖੂ, 9 ਮਾਰਚ (ਵਰਿੰਦਰ ਮਨਚੰਦਾ)-ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਵਲੋਂ ਪੰਜਾਬੀ ਮਾਂ ਬੋਲੀ ਦੇ ਨਾਲ ਸ਼ੁਰੂ ਕੀਤਾ ਪਿੰਡ-ਪਿੰਡ ਸਾਹਿਤ ਪ੍ਰੋਗਰਾਮ ਪਿੰਡ ਕਿਲੀ ਨੌ ਅਬਾਦ ਵਿਚ ਆਪਣੀ ਤੀਸਰੀ ਕੜੀ ਤਹਿਤ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਗੁਰਜੀਤ ਸਿੰਘ ਸੰਧੂ ਰੀਡਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਸਬੰਧੀ ਸੈਮੀਨਾਰ

ਫ਼ਿਰੋਜ਼ਪੁਰ, 9 ਮਾਰਚ (ਕੰਵਰਜੀਤ ਸਿੰਘ ਜੈਂਟੀ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਨਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਐਪੀਡੀਪਾਲੋਜਿਸਟ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਿਰੋਜ਼ਪੁਰ ਵਿਖੇ ਕੋਰੋਨਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਪੋਸ਼ਣ ਪੰਦ੍ਹਰਵਾੜੇ ਤਹਿਤ ਨਗਰ ਕੌਾਸਲ ਸਟਾਫ਼ ਨਾਲ ਮੀਟਿੰਗ

ਤਲਵੰਡੀ ਭਾਈ, 9 ਮਾਰਚ (ਕੁਲਜਿੰਦਰ ਸਿੰਘ ਗਿੱਲ)-ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ ਸ਼ੁਰੂ ਕੀਤੇ ਪੋਸ਼ਣ ਪਖਵਾੜੇ ਤਹਿਤ ਤਲਵੰਡੀ ਭਾਈ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਵਲੋਂ ਸਥਾਨਕ ਨਗਰ ਕੌਾਸਲ ਦਫਤਰ ਵਿਖੇ ਦਫ਼ਤਰੀ ਸਟਾਫ਼ ਨਾਲ ਮੀਟਿੰਗ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਤੋਂ ਸੁਚੇਤ ਰਹਿਣ ਦੀ ਅਪੀਲ

ਜ਼ੀਰਾ, 9 ਮਾਰਚ (ਮਨਜੀਤ ਸਿੰਘ ਢਿੱਲੋਂ)-ਪੂਰੀ ਦੁਨੀਆ ਵਿਚ ਮਹਾਂਮਾਰੀ ਵਾਂਗ ਫੈਲ ਰਹੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਚਾਲੂ ਕੀਤੀਆਂ ਗਈਆਂ ਹਨ, ਜਿਸ ਸਬੰਧੀ ਸਿਹਤ ਵਰਕਰ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ ਨੇ ਕੀਤਾ ਅਪਗ੍ਰੇਡ ਹੋਏ ਸਕੂਲ ਦਾ ਉਦਘਾਟਨ

ਗੁਰੂਹਰਸਹਾਏ, 9 ਮਾਰਚ (ਹਰਚਰਨ ਸਿੰਘ ਸੰਧੂ)-ਪੰਜਾਬ ਸਰਕਾਰ ਸਰਹੱਦੀ ਖੇਤਰ 'ਚ ਪੜ੍ਹਾਈ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤੇ ਹਲਕਾ ਗੁਰੂਹਰਸਹਾਏ ਅੰਦਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਲੱਖਾਂ ਰੁਪਏ ਦੇ ਫ਼ੰਡ ਵੀ ਦਿੱਤੇ ਗਏ ਹਨ, ...

ਪੂਰੀ ਖ਼ਬਰ »

ਹਰੇਕ ਦਿਵਿਆਂਗ ਨੂੰ ਸਰਟੀਫ਼ਿਕੇਟ ਦੇਣ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 9 ਮਾਰਚ (ਜਸਵਿੰਦਰ ਸਿੰਘ ਸੰਧੂ)-ਕੁਦਰਤੀ ਤੌਰ 'ਤੇ ਸਰੀਰਕ ਤੇ ਮਾਨਸਿਕ ਮਾਰਾਂ ਝੱਲ ਰਹੇ ਬੱਚਿਆਂ ਅਤੇ ਵਿਅਕਤੀਆਂ ਨੂੰ ਦਿਵਿਆਂਗ ਸਰਟੀਫ਼ਿਕੇਟ ਜਾਰੀ ਕਰ ਯੂ.ਡੀ.ਆਈ.ਡੀ. ਪ੍ਰੋਜੈਕਟ ਤਹਿਤ ਸਮੂਹ ਲਾਭ ਦੇਣ ਪ੍ਰਤੀ ਚੇਤਨਤਾ ਦਿਖਾਉਂਦੇ ਹੋਏ ਡਿਪਟੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਯਤਨਸ਼ੀਲ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 9 ਮਾਰਚ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਯਤਨਸ਼ੀਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੱਧ ਤੋਂ ਵੱਧ ਬੂਟੇ ਲਗਾਉਣ, ਉਨ੍ਹਾਂ ਦੇ ਪਾਲਣ-ਪੋਸਣ ਕਰਨ ਅਤੇ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ ਸਰਹੱਦੀ ਪਿੰਡ ਗੱਟੀ ਰਾਜੋ ਕੀ ਦੇ ਨਿਵਾਸੀ

ਫ਼ਿਰੋਜ਼ਪੁਰ, 9 ਮਾਰਚ (ਕੰਵਰਜੀਤ ਸਿੰਘ ਜੈਂਟੀ)-ਸਰਕਾਰਾਂ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਸ਼ਹਿਰਾਂ ਤੱਕ ਹੀ ਸੀਮਤ ਰਹਿੰਦੀਆਂ ਹਨ, ਜਦਕਿ ਹਕੀਕੀ ਰੂਪ 'ਚ ਜਿੱਥੇ ਸਹੂਲਤਾਂ ਦੀ ਜ਼ਰੂਰਤ ਹੈ, ਉੱਥੋਂ ਤੱਕ ਨਹੀਂ ਪਹੁੰਚਦੀਆਂ | ਸਰਹੱਦੀ ਪਿੰਡਾਂ 'ਚ ਆਰ.ਓ. ਸਿਸਟਮ ਅਤੇ ...

ਪੂਰੀ ਖ਼ਬਰ »

ਗਊਸ਼ਾਲਾਵਾਂ ਨੂੰ ਪੈਸੇ ਦੇਣ ਦੀ ਬਜਾਏ ਪਸ਼ੂ ਪਾਲਕਾਂ ਨੂੰ ਉਤਸ਼ਾਹਿਤ ਕਰੇ ਸਰਕਾਰ

ਮਮਦੋਟ, 9 ਮਾਰਚ (ਸੁਖਦੇਵ ਸਿੰਘ ਸੰਗਮ)-ਪੰਜਾਬ ਦੀਆਂ ਸੜਕਾਂ 'ਤੇ ਅਵਾਰਾ ਫਿਰਦੇ ਪਸ਼ੂਆਂ ਕਾਰਨ ਦਿਨੋ-ਦਿਨ ਵਧਦੇ ਜਾ ਰਹੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਗਊਆਂ (ਅਵਾਰਾ ਪਸ਼ੂਆਂ) ਨੂੰ ਸੰਭਾਲਣ ਲਈ ਰਾਜ ਦੀਆਂ ਗਊਸ਼ਾਲਾਵਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX