ਤਾਜਾ ਖ਼ਬਰਾਂ


ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  7 minutes ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  14 minutes ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  28 minutes ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 1 hour ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਬਠਿੰਡਾ

ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਪੋਸਟਾਂ 'ਚ ਵਾਧਾ ਕਰਨ ਦੀ ਮੰਗ

ਬੋਹਾ, 9 ਮਾਰਚ (ਰਮੇਸ਼ ਤਾਂਗੜੀ)- ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਹੈ ਕਿ 873 ਡੀ.ਪੀ.ਈ. ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਅਸਾਮੀਆਂ ਵਿਚ ਹੋਰ ਵਾਧਾ ਕੀਤਾ ਜਾਵੇ | ਅਧਿਆਪਕ ਆਗੂ ਹਰਬੰਸ ਸਿੰਘ, ਜਸਪਾਲ ਸਿੰਘ ਪਾਲੀ, ਹਰਭਜਨ ਚਹਿਲ, ਨਵੀਨ ਸਿੰਗਲਾ, ਮਲਕੀਤ ਵਿਰਕ, ਰਣਜੀਤ ਫਰਮਾਹੀ, ਗੁਰਮੀਤ ਫੱਗੂ ਨੇ ਦੱਸਿਆ ਕਿ ਉਨ੍ਹਾਂ ਨੇ ਸਿੱਖਿਆ ਮੰਤਰੀ ਤੋਂ ਇਨ੍ਹਾਂ ਪੋਸਟਾਂ ਵਿਚ 500 ਪੋਸਟਾਂ ਦਾ ਵਾਧਾ ਕਰਨ ਦੀ ਮੰਗ ਕੀਤੀ ਹੈ | ਯਾਦ ਰਹੇ ਸਿੱਖਿਆ ਵਿਭਾਗ ਪੰਜਾਬ ਵਲੋਂ 2 ਫਰਵਰੀ ਨੂੰ 873 ਸਰੀਰਕ ਸਿੱਖਿਆ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਆਰੰਭ ਕਰ ਕੇ ਪੰਜਾਬ ਪੱਧਰ 'ਤੇ ਲਿਖਤੀ ਪੇਪਰ ਵੀ ਲਿਆ ਗਿਆ ਸੀ | ਵਿਭਾਗ ਵਲੋਂ ਪਿਛਲੇ 10-12 ਵਰਿ੍ਹਆਂ ਤੋਂ ਸਰੀਰਕ ਸਿੱਖਿਆ ਦੀ ਭਰਤੀ ਨਾ ਕਰਨ ਕਾਰਨ ਪੰਜਾਬ ਦੇ ਸਕੂਲਾਂ ਵਿਚ ਹਜ਼ਾਰਾਂ ਦੀ ਗਿਣਤੀ 'ਚ ਅਸਾਮੀਆਂ ਖ਼ਾਲੀ ਪਈਆਂ ਹਨ | ਉਹ ਇਸ ਤੋਂ ਪਹਿਲਾਂ 2011, 2014, 2016, 2017 ਵਿਚ ਵਿਭਾਗ ਵਲ਼ੋਂ ਜਿੰਨੇ ਵੀ ਭਰਤੀ ਇਸ਼ਤਿਹਾਰ ਦਿੱਤੇ ਗਏ ਹਨ | ਉਸ ਵਿਚ ਅਪਲਾਈ ਕੀਤਾ ਸੀ ਪਰ ਵਾਰ-ਵਾਰ ਇਹ ਪੋਸਟਾਂ ਰੱਦ ਹੋਣ ਕਾਰਨ 873 ਪੋਸਟਾਂ ਨਾ ਕਾਫ਼ੀ ਹਨ | ਸਾਡੇ ਵਧੀਆ ਨੰਬਰ ਹੋਣ ਦੇ ਬਾਵਜੂਦ ਅਸੀਂ ਇਨ੍ਹਾਂ ਪੋਸਟਾਂ ਵਿਚੋਂ ਬਾਹਰ ਹਾਂ ਕਿਉਂਕਿ ਇਸ ਦਾ ਕਾਰਨ ਪੋਸਟਾਂ ਦੀ ਗਿਣਤੀ ਘੱਟ ਹੈ | ਸਾਡੀ ਬਹੁਤ ਸਾਰੇ ਉਮੀਦਵਾਰਾਂ ਦੀ ਉਮਰ ਸੀਮਾ ਵੀ ਲੰਘ ਚੁੱਕੀ ਹੈ ਜੇਕਰ ਸਿੱਖਿਆ ਵਿਭਾਗ ਅੱਜ 2020 ਵਿੱਚ ਕੋਈ ਡੀ.ਪੀ.ਈ. ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਦਿੰਦਾ ਹੈ ਤਾਂ ਅਸੀਂ ਉਸ ਵਿੱਚ ਅਪਲਾਈ ਨਹੀਂ ਕਰ ਸਕਦੇ ਸੋ ਸਾਡੀ ਇਸ ਮੁਸ਼ਕਿਲ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਸਿੱਖਿਆ ਮੰਤਰੀ ਤੋਂ ਆਸ ਕਰਦੇ ਹਾਂ ਕਿ ਘੱਟੋਂ ਘੱਟ 500 ਡੀ.ਪੀ.ਈ. ਪੋਸਟਾਂ ਦਾ ਵਾਧਾ ਕੀਤਾ ਜਾਵੇ |

ਛੇ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਪੰਚਾਇਤ ਸੰਮਤੀ ਮੁਲਾਜ਼ਮਾਂ 'ਚ ਰੋਸ

ਸੀਂਗੋ ਮੰਡੀ, 9 ਮਾਰਚ (ਲੱਕਵਿੰਦਰ ਸ਼ਰਮਾ)- ਖੇਤਰ ਦੇ ਸਮੂਹ ਪੰਚਾਇਤ ਸੰਮਤੀ ਦੇ ਪੰਚਾਇਤ ਸਕੱਤਰ ਤੇ ਮੁਲਾਜ਼ਮਾਂ ਨੂੰ ਪਿਛਲੇ ਛੇ ਮਹੀਨਿਆਂ ਦੀਆਂ ਤਨਖ਼ਾਹਾਂ ਨਾ ਮਿਲਣ ਕਰਕੇ ਸਮੂਹ ਮੁਲਾਜ਼ਮਾਂ ਨੇ ਰੋਸ ਜ਼ਾਹਿਰ ਕਰਕੇ ਪੰਜਾਬ ਸਰਕਾਰ ਤੋਂ ਜਲਦੀ ਤਨਖ਼ਾਹਾਂ ਜਾਰੀ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਮੰਚ ਪੰਜਾਬ ਦਾ ਧਰਨਾ 25ਵੇਂ ਦਿਨ 'ਚ ਸ਼ਾਮਿਲ

ਮਾਨਸਾ, 9 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸੰਵਿਧਾਨ ਬਚਾਓ ਮੰਚ ਪੰਜਾਬ ਵਲੋਂ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਲਗਾਇਆ ਰੋਸ ਧਰਨਾ 25ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ | ਸੰਬੋਧਨ ਕਰਦਿਆਂ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ...

ਪੂਰੀ ਖ਼ਬਰ »

ਗਲੀਆਂ 'ਚ ਜਮ੍ਹਾਂ ਹੋਏ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਪਿੰਡ ਅਕਲੀਆ ਵਾਸੀ ਪ੍ਰੇਸ਼ਾਨ

ਜੋਗਾ, 8 ਮਾਰਚ (ਪ.ਪ.)- ਕਸਬਾ ਜੋਗਾ ਵਿੱਚ ਪਾੈਦੇ ਪਿੰਡ ਅਕਲੀਆ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਵਿੱਚ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਮੀਂਹ ਦਾ ਸਾਰਾ ਪਾਣੀ ...

ਪੂਰੀ ਖ਼ਬਰ »

ਪੁਲਿਸ ਨੇ ਗੈਂਗਸਟਰ ਬੁੱਢਾ ਨੂੰ 3 ਦਿਨਾ ਰਿਮਾਂਡ 'ਤੇ ਲਿਆ

ਬਠਿੰਡਾ, 9 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਪੁਲਿਸ ਨੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਦੁਬਾਰਾ ਫੂਲ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਹੋਰ ਲੈ ਲਿਆ ਹੈ | ਇਸ ਤੋਂ ਪਹਿਲਾ ਗੈਂਗਸਟਰ ਸੁਖਪ੍ਰੀਤ 4 ਦਿਨਾਂ ਪੁਲਿਸ ...

ਪੂਰੀ ਖ਼ਬਰ »

-ਮਾਮਲਾ ਨਗਰ ਪੰਚਾਇਤ ਮੰਡੀ ਕਲਾਂ ਨੰੂ ਗਰਾਮ ਪੰਚਾਇਤ ਬਣਾਉਣ ਦਾ-

ਕਿਸਾਨ ਯੂਨੀਅਨ ਵਲੋਂ ਬਠਿੰਡਾ ਚੰਡੀਗੜ੍ਹ ਸੜਕ ਜਾਮ ਕਰ ਕੇ ਰੋਸ ਪ੍ਰਦਰਸ਼ਨ

ਰਾਮਪੁਰਾ ਫੂਲ , 9 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)- ਪਿੰਡ ਮੰਡੀ ਕਲਾਂ ਦੇ ਲੋਕਾਂ ਵਲੋਂ ਨਗਰ ਪੰਚਾਇਤ ਨੂੰ ਤੋੜ ਕੇ ਗਰਾਮ ਪੰਚਾਇਤ ਬਣਾਉਣ ਲਈ ਸੂਬਾ ਸਰਕਾਰ ਿਖ਼ਲਾਫ਼ ਕੀਤੇ ਜਾ ਰਹੇ ਸੰਘਰਸ਼ ਨੂੰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਅਤੇ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਏ.ਟੀ.ਐਮ. 'ਚ ਰਾਸ਼ੀ ਜਮ੍ਹਾਂ ਕਰਵਾਉਣ ਆਈ ਔਰਤ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਨਕਦੀ ਖੋਹਣ ਦੀ ਕੋਸ਼ਿਸ਼

ਬਠਿੰਡਾ, 9 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਾਅਦ ਦੁਪਹਿਰ ਸਥਾਨਕ ਦਾਣਾ ਮੰਡੀ ਵਿਚ ਰਾਮ ਬਾਗ਼ ਰੋਡ ਸਥਿਤ ਐਚ.ਡੀ.ਐਫ਼.ਸੀ. ਬੈਂਕ ਦੇ ਏ.ਟੀ.ਐਮ. ਵਿਚ ਰੁਪਏ ਜਮ੍ਹਾਂ ਕਰਵਾਉਣ ਆਈ ਔਰਤ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਇਕ ਔਰਤ ਵਲੋਂ 9 ਹਜ਼ਾਰ ਦੀ ਨਗਦੀ ਖੋਹਣ ਦੀ ...

ਪੂਰੀ ਖ਼ਬਰ »

ਕੋਟਸ਼ਮੀਰ ਵਾਸੀਆਂ ਨੂੰ 6 ਦਿਨ ਤੋਂ ਨਹੀਂ ਮਿਲ ਰਹੀ ਵਾਟਰ-ਵਰਕਸ ਪਾਣੀ ਦੀ ਸਪਲਾਈ

ਕੋਟਫੱਤਾ, 9 ਮਾਰਚ (ਰਣਜੀਤ ਸਿੰਘ ਬੁੱਟਰ)- ਨਗਰ ਕੋਟਸ਼ਮੀਰ ਦੇ ਵਸਨੀਕਾਂ ਨੂੰ ਵਾਟਰ ਵਰਕਸ ਦੇ ਸਟਾਰਟਰ ਵਿਚ ਮਾਮੂਲੀ ਨੁਕਸ ਨੂੰ ਲੈ ਕੇ ਪਿਛਲੇ 6 ਦਿਨਾਂ ਤੋਂ ਪਾਣੀ ਸਪਲਾਈ ਨਹੀਂ ਹੋ ਰਹੀ | ਸਪਲਾਈ ਨਾ ਮਿਲਣ ਤੋਂ ਦੁਖੀ ਲੋਕਾਂ ਵਾਟਰ ਵਰਕਸ ਤੇ ਨਗਰ ਪੰਚਾਇਤ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਕੈਂਪ

ਬਠਿੰਡਾ, 9 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਬੀ ਸ੍ਰੀਨਿਵਾਸਨ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ: ਅਮਰੀਕ ਸਿੰਘ ਸੰਧੂ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਵਲੋਂ ਨੌਬਲ ਕੋਰੋਨਾ ਵਾਇਰਸ 2019 ਤੋਂ ਬਚਾਅ ਸਬੰਧੀ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕੱਲ੍ਹ

ਬੁਢਲਾਡਾ, 9 ਮਾਰਚ (ਪ. ਪ.)- ਬੇਰੁਜ਼ਗਾਰ ਬੀ. ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਵਿਖੇ ਹੋਈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਮੰਘਾਣੀਆਂ ਨੇ ਦੱਸਿਆ ਕਿ 11 ਮਾਰਚ ਨੂੰ ਯੂਨੀਅਨ ਵਲੋਂ ਹੋਰਨਾਂ ਭਰਾਤਰੀ ...

ਪੂਰੀ ਖ਼ਬਰ »

ਪੌਣੇ 6 ਸਾਲਾਂ ਤੋਂ ਨਸ਼ਾ ਰੋਕੂ ਐਕਟ ਦੇ ਦੋਸ਼ਾਂ ਦਾ ਸਾਹਮਣੇ ਕਰ ਰਹੇ 3 ਵਿਅਕਤੀ ਬਾਇੱਜ਼ਤ ਬਰੀ

ਬਠਿੰਡਾ, 9 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਅਦਾਲਤ ਦੇ ਅਮਿਤ ਥਿੰਦ ਐਡੀਸ਼ਨਲ ਸੈਸ਼ਨ ਜੱਜ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਅਤੇ ਐਚ.ਐਸ.ਖੋਸਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਪਿਛਲੇ ਪੌਣੇ 6 ਸਾਲਾ ਤੋਂ ਨਸ਼ਾ ਰੋਕੂ ਐਕਟ ਦੇ ਦੋਸ਼ਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਕੰਮ ਨਾ ਕਰਨ ਵਾਲਾ ਵਾਇਰਸ ਪਿਆ- ਵਿਧਾਇਕਾ ਪ੍ਰੋ: ਬਲਜਿੰਦਰ ਕੌਰ

ਸੀਂਗੋ ਮੰਡੀ, 9 ਮਾਰਚ (ਲੱਕਵਿੰਦਰ ਸ਼ਰਮਾ)- 'ਆਪ' ਦੀ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ ਤੇ ਜਨਤਕ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨ ਡਕੌਾਦਾ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਬੁਢਲਾਡਾ, 9 ਮਾਰਚ (ਸੁਨੀਲ ਮਨਚੰਦਾ)- ਨੇੜਲੇ ਪਿੰਡ ਗੁਰਨੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਤੇ ਬਲਾਕ ...

ਪੂਰੀ ਖ਼ਬਰ »

ਕੋਟ ਫੱਤਾ 'ਚ ਹੋਣ ਵਾਲੇ 23ਵੇਂ ਦੋ ਰੋਜ਼ਾ ਕਬੱਡੀ ਕੱਪ ਦਾ ਸਟਿੱਕਰ ਜਾਰੀ

ਬਠਿੰਡਾ, 9 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਭਾਈ ਰਾਮ ਸਿੰਘ ਸਪੋਰਟਸ ਕਲੱਬ ਕੋਟ ਫੱਤਾ ਵਲੋਂ ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 11, 12 ਮਾਰਚ ਨੂੰ ਕਰਵਾਏ ਜਾਣ ਵਾਲੇ ਸਵ: ਹਰਜਿੰਦਰ ਸਿੰਘ ਢਿੱਲੋ ਤੇ ਬਿੰਦਰ ਭਾਊ ਯਾਦਗਾਰੀ ਕਬੱਡੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਸ਼੍ਰੋਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ

ਬਠਿੰਡਾ, 9 ਮਾਰਚ (ਅੰਮਿ੍ਤਪਾਲ ਸਿੰਘ  ਵਲ੍ਹਾਣ)- ਪੰਜਾਬੀ ਸਾਹਿੱਤ ਸਭਾ ਬਠਿੰਡਾ ਵਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਅਦਾਰੇ ਪੰਜਾਬ ਸਾਹਿੱਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਸ਼ੋ੍ਰਮਣੀ ਸਾਹਿੱਤਕਾਰ ਸੰਤੋਖ ਸਿੰਘ ਧੀਰ ਦੀ ਜਨਮ ਸ਼ਤਾਬਦੀ ਨੂੰ ਸਥਾਨਕ ਟੀਚਰਜ਼ ...

ਪੂਰੀ ਖ਼ਬਰ »

ਕੁਲਦੀਪ ਸਿੰਘ ਦਾਨ ਸਿੰਘ ਵਾਲਾ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਮਹਿਮਾ ਸਰਜਾ, 9 ਮਾਰਚ (ਰਾਮਜੀਤ ਸ਼ਰਮਾ, ਬਲਦੇਵ ਸੰਧੂ)-ਕੋਅਪ੍ਰੇਟਿਵ ਸੋਸਾਇਟੀ ਪਿੰਡ ਦਾਨ ਸਿੰਘ ਵਾਲਾ, ਕੋਠੇ ਮੇਹਰ ਸਿੰਘ ਵਾਲੇ, ਕੋਠੇ ਬੁੱਧ ਸਿੰਘ ਵਾਲੇ ਦੀ ਸਾਂਝੀ ਸੋਸਾਇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ¢ ਜਿਸ 'ਚ ਕੁਲਦੀਪ ਸਿੰਘ ਪ੍ਰਧਾਨ, ਸੁਰਜੀਤ ਸਿੰਘ ਮੀਤ ...

ਪੂਰੀ ਖ਼ਬਰ »

ਖਾਲਸਾਈ ਰਵਾਇਤਾਂ ਅਨੁਸਾਰ ਹੋਏ ਵਿਆਹ ਦੀ ਭਰਵੀਂ ਸ਼ਲਾਘਾ

ਨਥਾਣਾ, 9 ਮਾਰਚ (ਗੁਰਦਰਸ਼ਨ ਲੁੱਧੜ)- ਬਲਾਕ ਪੰਚਾਇਤ ਸੰਮਤੀ ਨਥਾਣਾ ਦੇ ਮੈਂਬਰ ਦਰਸ਼ਨ ਸਿੰਘ ਗੰਗਾ ਦੀ ਪੁੱਤਰੀ ਬੀਬੀ ਰਣਦੀਪ ਕੌਰ ਦਾ ਵਿਆਹ ਤਲਵੰਡੀ ਸਾਬੋ ਵਸਨੀਕ ਕੁਲਵਿੰਦਰ ਸਿੰਘ ਨਾਲ ਗੁਰਮਰਿਯਾਦਾ ਅਤੇ ਖਾਲਸਾਈ ਰਵਾਇਤਾਂ ਨਾਲ ਕੀਤੇ ਜਾਣ ਦੀ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਸਖ਼ਤ ਪ੍ਰਬੰਧਾਂ ਹੇਠ ਵਿਧਾਇਕ ਪ੍ਰੀਤਮ ਕੋਟਭਾਈ ਵਲੋਂ ਖੇਤੀਬਾੜੀ ਸਭਾ ਦੀ ਪ੍ਰਧਾਨਗੀ ਦੀ ਨਿਯੁਕਤੀ ਲਈ ਜੇਤੂ ਉਮੀਦਵਾਰ ਨਾਲ ਬੰਦ ਕਮਰਾ ਮੀਟਿੰਗ

ਮਹਿਮਾ ਸਰਜਾ, 9 ਮਾਰਚ (ਬਲਦੇਵ ਸੰਧੂ/ਰਾਮਜੀਤ ਸ਼ਰਮਾ)- ਖੇਤੀਬਾੜੀ ਸਭਾ ਮਹਿਮਾ ਸਰਜਾ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਕਾਂਗਰਸ ਦੇ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅੱਜ ਸਵੇਰੇ ਉਕਤ ਖੇਤੀਬਾੜੀ ਸਭਾ ਦੇ ਦਫ਼ਤਰ ਪੁੱਜੇ | ਉੱਧਰ ਕਿਸੇ ਅਣਸੁਖਾਂਵੀ ਘਟਨਾ ਨੂੰ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਵਲੋਂ ਪਿੰਡਾਂ 'ਚ ਮੀਟਿੰਗਾਂ ਸ਼ੁਰੂ

ਤਲਵੰਡੀ ਸਾਬੋ, 9 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੀ ਆਰਥਿਕਤਾ ਨੂੰ ਬਹਾਲ ਕਰਨ ਲਈ ਨੌਜਵਾਨਾਂ ਨੂੰ ਲੈ ਕੇ ਆਰੰਭੀ ਗਈ ਲੋਕ ਅਧਿਕਾਰ ਲਹਿਰ ਦੇ ਕਨਵੀਨਰ ਡਾ: ਸਰਦਾਰਾ ਸਿੰਘ ਜੌਹਲ ਦੇ 29 ਮਾਰਚ ਨੂੰ ਕੋਟਕਪੂਰਾ ਵਿਖੇ ਹੋ ਰਹੇ ਰੂ-ਬਰੂ ਸਮਾਗਮ ਸਬੰਧੀ ਤਲਵੰਡੀ ਸਾਬੋ ...

ਪੂਰੀ ਖ਼ਬਰ »

ਸ਼ਿਵਾਲਿਕ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਟੂਰ ਲਗਾਇਆ

ਭੁੱਚੋ ਮੰਡੀ, 9 ਮਾਰਚ (ਬਿੱਕਰ ਸਿੰਘ ਸਿੱਧੂ)- ਸਥਾਨਕ ਸ਼ਿਵਾਲਿਕ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕਾਲਜ ਮੈਨੇਜਮੈਂਟ ਕਮੇਟੀ, ਕਾਰਜਕਾਰੀ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਦੀ ਅਗਵਾਈ ਵਿਚ ਇਕ ਰੋਜ਼ਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਲਗਾਇਆ | ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਭੋਖੜਾ (ਬਠਿੰਡਾ) ਵਿਖੇ ਰੰਗੋਲੀ ਮੁਕਾਬਲੇ ਕਰਵਾਏ

ਗੋਨਿਆਣਾ, 9 ਮਾਰਚ (ਲਛਮਣ ਦਾਸ ਗਰਗ)- ਅੱਜ ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਵਿਖੇ ਰੰਗਾਂ ਦੇ ਤਿਉਹਾਰ ਹੋਲੀ ਅਤੇ ਇਕ ਪ੍ਰੋਗਰਾਮ ਕਰਵਾਇਆ ਗਿਆ | ਕਾਲਜ ਦੇ ਪਿ੍ੰਸੀਪਲ ਡਾ: ਰਾਜੇਸ਼ ਸਿੰਗਲਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਇਹ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਸਿਹਤ ਜਾਂਚ ਸਬੰਧੀ ਕੈਂਪ

ਲ਼ਹਿਰਾ ਮੁਹੱਬਤ, 9 ਮਾਰਚ (ਸੁਖਪਾਲ ਸਿੰਘ ਸੁੱਖੀ)-ਸਥਾਨਕ ਅਲ੍ਰਟਾਟੈਕ ਸੀਮਿੰਟ ਫੈਕਟਰੀ ਵਿਖੇ ਰਾਜ ਸਿਹਤ ਬੀਮਾ ਤੇ ਸਮ ਰੁਜ਼ਗਾਰ ਮੰਤਰਾਲੇ ਦੁਆਰਾ ਵਰਕਰਾਂ ਦੀ ਸੇਵਾ ਪ੍ਰਤੀ ਸਮਰਪਿਤ 68ਵੇਂ ਸਥਾਪਨਾ ਦਿਵਸ ਮੌਕੇ ਸਿਹਤ ਜਾਂਚ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ 15 ਨੂੰ ਕਰਨਗੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਰੈਲੀ

ਮੌੜ ਮੰਡੀ, 9 ਮਾਰਚ (ਲਖਵਿੰਦਰ ਸਿੰਘ ਮੌੜ)- ਕੰਪਿਊਟਰ ਅਧਿਆਪਕ ਯੂਨੀਅਨ ਬਲਾਕ ਮੌੜ ਦੀ ਇਕ ਬੈਠਕ ਮੌੜ ਕਲਾਂ ਦੇ ਸਟੇਡੀਅਮ ਵਿਚ ਕੰਪਿਊਟਰ ਅਧਿਆਪਕ ਗੁਰਪਿਆਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਨੀਅਨ ਦੇ ਮੰਗ ਕੀਤੀ ਕਿ ਉਨ੍ਹਾਂ ਨੂੰ ਪੰਜਾਬ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਮਾਨਸਿਕ ਦਬਾਅ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ

ਬਠਿੰਡਾ, 9 ਮਾਰਚ (ਅਵਤਾਰ ਸਿੰਘ)- ਸਥਾਨਕ ਪਰਸਰਾਮ ਨਗਰ ਦੀ ਢਿੱਲੋਂ ਕਾਲੋਨੀ ਗਲੀ ਨੰਬਰ 3 ਵਿਚ ਨੌਜਵਾਨ ਵਲੋਂ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ | ਨੌਜਵਾਨ ਦੀ ਪਤਨੀ ਉਸ ਨੂੰ ਛੱਡ ਕੇ ਕੁਝ ਸਮੇਂ ਤੋਂ ਅਲੱਗ ਰਹਿਣ ਲੱਗ ਪਈ ਸੀ ਜਿਸ ਕਾਰਨ ਲੜਕਾ ਮਾਨਸਿਕ ਪ੍ਰੇਸ਼ਾਨ ...

ਪੂਰੀ ਖ਼ਬਰ »

ਫਾਈਨਾਂਸ ਕੰਪਨੀ ਦੇ ਕਰਮਚਾਰੀ ਤੋਂ ਹਥਿਆਰਾਂ ਦੀ ਨੋਕ 'ਤੇ ਡੇਢ ਲੱਖ ਖੋਹੇ

ਬਠਿੰਡਾ ਛਾਉਣੀ, 9 ਮਾਰਚ (ਪਰਵਿੰਦਰ ਸਿੰਘ ਜੌੜਾ)- ਬਠਿੰਡਾ ਦੇ ਭੁੱਚੋ ਕਲਾਂ ਤੋਂ ਗੋਬਿੰਦਪੁਰਾ ਨੂੰ ਜਾਂਦੇ ਰਾਹ 'ਤੇ ਚਿੱਟੇ ਦਿਨ ਲੁਟੇਰਿਆਂ ਵਲੋਂ ਹਥਿਆਰਾਂ ਦੀ ਨੋਕ 'ਤੇ ਫਾਈਨਾਂਸ ਕੰਪਨੀ ਦੇ ਕਰਮਚਾਰੀ ਤੋਂ ਡੇਢ ਲੱਖ ਰੁਪਏ ਖੋਹੇ ਜਾਣ ਦਾ ਸਮਾਚਾਰ ਹੈ | ਘਟਨਾ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਪੰਜ ਜ਼ਖ਼ਮੀ

ਬਠਿੰਡਾ, 9 ਮਾਰਚ (ਅਵਤਾਰ ਸਿੰਘ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਮੋਟਰ ਸਾਈਕਲਾਂ ਦੀ ਟੱਕਰ ਕਾਰਨ 4 ਵਿਅਕਤੀ ਅਤੇ ਇਕ ਪੈਦਲ ਜਾ ਰਿਹਾ ਵਿਅਕਤੀ ਜ਼ਖ਼ਮੀ ਹੋ ਗਿਆ | ਸਥਾਨਕ ਡੀ.ਏ.ਵੀ. ਕਾਲਜ ਬੀਬੀ ਵਾਲਾ ਰੋਡ 'ਤੇ ਦੋ ਮੋਟਰ ਸਾਈਕਲ ਦੀ ਟੱਕਰ ਹੋਣ ਕਾਰਨ ਮੱਖਣ ਸਿੰਘ (25) ...

ਪੂਰੀ ਖ਼ਬਰ »

ਮੌੜ ਖ਼ੁਰਦ ਸਕੂਲ ਦੇ ਵਿਦਿਆਰਥੀ ਦੀ ਜਾਪਾਨ ਵਿਖੇ ਸਾਇੰਸ ਪ੍ਰੋਗਰਾਮ ਲਈ ਚੋਣ

ਮੌੜ ਮੰਡੀ, 9 ਮਾਰਚ (ਗੁਰਜੀਤ ਸਿੰਘ ਕਮਾਲੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਖ਼ੁਰਦ ਦੇ ਵਿਦਿਆਰਥੀ ਬਾਬਰ ਸਿੰਘ ਦੀ ਐਮ.ਐਚ.ਆਰ. ਡੀ. ਨਵੀਂ ਦਿੱਲੀ ਵਲੋਂ ਜਾਪਾਨ ਵਿਖੇ ਹੋਣ ਵਾਲੇ 'ਸਕੁਰਾ ਐਕਸਚੇਂਜ ਪ੍ਰੋਗਰਾਮ ਇਨ ਸਾਇੰਸ' ਵਿਚ ਭਾਗ ਲੈਣ ਲਈ ਚੋਣ ਹੋਈ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਹਾਈ ਸਕੂਲ ਬੱਲੂਆਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਬੱਲੂਆਣਾ, 9 ਮਾਰਚ (ਗੁਰਨੈਬ ਸਾਜਨ)- ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਹਾਈ ਸਕੂਲ ਬੱਲੂਆਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਸਮਾਰੋਹ ...

ਪੂਰੀ ਖ਼ਬਰ »

ਸਕੂਲ ਆਫ਼ ਕੰਪੀਟੀਟਿਵ ਸਟੱਡੀਜ਼ ਵਲੋਂ ਸਿਵਲ ਸੇਵਾਵਾਂ ਬਾਰੇ ਸੈਮੀਨਾਰ

ਬਠਿੰਡਾ, 9 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਕਾਲਜ ਦੇ ਸਕੂਲ ਆਫ਼ ਕੰਪੀਟੀਟਵ ਸਟੱਡੀਜ਼ ਵਲੋਂ ਸਿਵਲ ਸੇਵਾਵਾਂ ਬਾਰੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਐਮ.ਏ.(ਪੰਜਾਬੀ), ਐਮ.ਏ.(ਪੁਲਿਟੀਕਲ ਸਾਇੰਸ), ਐਮ.ਏ. (ਇਕਨਾਮਿਕਸ), ਐਮ.ਏ. (ਹਿਸਟਰੀ), ਐਮ.ਏ. (ਇੰਗਲਿਸ਼), ...

ਪੂਰੀ ਖ਼ਬਰ »

'ਦ ਸੰਸਕਾਰ' ਸਕੂਲ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਸਮਾਗਮ

ਤਲਵੰਡੀ ਸਾਬੋ, 9 ਮਾਰਚ (ਰਣਜੀਤ ਸਿੰਘ ਰਾਜੂ)- ਇਲਾਕੇ ਦੇ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਲਾਕੇ ਦੀ ਮੁਹਤਬਰ ਸ਼ਖ਼ਸੀਅਤ ਬਲਵੀਰ ਸਿੰਘ ਸਿੱਧੂ ਵਲੋਂ ਪਿਛਲੇ ਸਮੇਂ ਵਿਚ ਖੋਲ੍ਹੇ ਗਏ 'ਦ ਸੰਸਕਾਰ' ਸਕੂਲ ਦੀ ਨਵੀਂ ਇਮਾਰਤ ਦੇ ...

ਪੂਰੀ ਖ਼ਬਰ »

ਪਿੰਡ ਜੋਧਪੁਰ ਪਾਖਰ 'ਚ ਦੋ ਸਕੇ ਭਰਾਵਾਂ ਦਾ ਇਕੋ ਸਾਂਝੀ ਚਿਖਾ 'ਚ ਸਸਕਾਰ

ਮੌੜ ਮੰਡੀ, 9 ਮਾਰਚ (ਲਖਵਿੰਦਰ ਸਿੰਘ ਮੌੜ)- ਕੁਝ ਦਿਨ ਪਹਿਲਾਂ ਜ਼ਿਲ੍ਹਾ ਬਠਿੰਡਾ ਦੇ ਬਲਾਕ ਮੌੜ ਮੰਡੀ ਦੇ ਪਿੰਡ ਮਾੜੀ ਦੇ ਕਿਸਾਨ ਮੱਖਣ ਸਿੰਘ ਪੁੱਤਰ ਪਿ੍ਥੀ ਸਿੰਘ ਨੇ ਇਸ ਕਰਕੇ ਖ਼ੁਦਕੁਸ਼ੀ ਕਰ ਲਈ ਸੀ ਕਿ ਉਹ ਹਸਪਤਾਲ ਵਿਚ ਦਾਖਲ ਆਪਣੇ ਛੋਟੇ ਭਰਾ ਜਗਸੀਰ ਸਿੰਘ ਦਾ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਵਲੋਂ ਅਰਬਨ ਹੈਲਥ ਕੇਅਰ ਸੈਂਟਰ 'ਚ ਤਾਇਨਾਤ ਡਾਕਟਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 9 ਮਾਰਚ (ਅਵਤਾਰ ਸਿੰਘ)- ਸਥਾਨਕ ਬੇਅੰਤ ਨਗਰ ਦੇ ਸਮੂਹ ਮੁਹੱਲਾ ਵਾਸੀਆਂ ਨੇ ਵਾਰਡ ਪ੍ਰਧਾਨ ਜਤਿੰਦਰ ਕੁਮਾਰ ਦੀ ਪ੍ਰਧਾਨਗੀ 'ਚ ਅਰਬਨ ਹੈਲਥ ਕੇਅਰ ਸੈਂਟਰ 'ਚ ਤਾਇਨਾਤ ਡਾਕਟਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ...

ਪੂਰੀ ਖ਼ਬਰ »

ਭਰਾ ਨੂੰ ਮਾੜੀ ਸੰਗਤ 'ਚ ਜਾਣ ਤੋਂ ਰੋਕਣ ਦਾ ਨਤੀਜਾ ਕੁੱਟਮਾਰ ਨਾਲ ਭੁਗਤਣਾ ਪਿਆ

ਸੰਗਤ ਮੰਡੀ, 9 ਮਾਰਚ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਸਕੇ ਭਰਾ ਨੂੰ ਮਾੜੀ ਸੰਗਤ 'ਚ ਜਾਣ ਤੋਂ ਰੋਕਣ ਵਾਲੇ ਭਰਾ ਦੀ ਕੁੱਟਮਾਰ ਕਰਨ ਵਾਲਿਆਂ 'ਤੇ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਦੋਫ਼ਾੜ ਹੋਈ ਪੰਜਾਬੀ ਸਾਹਿਤ ਸਭਾ ਦੇ ਦੂਜੇ ਧੜੇ ਵਲੋਂ ਨਵੇਂ ਸਿਰਿਓ ਚੋਣ

ਬਠਿੰਡਾ, 9 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਦੋਫ਼ਾੜ ਹੋਈ ਪੰਜਾਬੀ ਸਾਹਿਤ ਸਭਾ ਬਠਿੰਡਾ ਦੇ ਦੂਜੇ ਧੜੇ ਵਲੋਂ ਅੱਜ ਆਮ ਇਜਲਾਸ ਦੌਰਾਨ ਸਾਹਿਤ ਸਭਾ ਦੀ ਨਵੇਂ ਸਿਰਿਓਾ ਚੋਣ ਹੋਈ | ਸਿਹਤ ਵਿਗਿਆਨ ਦੇ ਪ੍ਰਸਿੱਧ ਲੇਖਕ ਤੇ 42 ਕਿਤਾਬਾਂ ਲਿਖਣ ਵਾਲੇ ਡਾਕਟਰ ਅਜੀਤਪਾਲ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਾਣਜੇ ਵਲੋਂ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਜੀਦਾ ਦਾ ਉਦਘਾਟਨ

ਗੋਨਿਆਣਾ, 9 ਮਾਰਚ (ਲਛਮਣ ਦਾਸ ਗਰਗ)- ਪਿੰਡ ਜੀਦਾ ਵਿਖੇ ਪਿਛਲੇ 42 ਸਾਲਾ ਤੋਂ ਚੱਲ ਰਹੀ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਾਣਜੇ ਪੋ੍ਰ: ਜਗਮੋਹਨ ਸਿੰਘ ਵਲੋਂ ਕੀਤਾ ਗਿਆ ਅਤੇ ਦੇਸ਼ ਭਗਤੀ ਦੇ ...

ਪੂਰੀ ਖ਼ਬਰ »

ਸੰਗਤ ਬਲਾਕ ਦੇ ਪੰਚਾਇਤ ਸਕੱਤਰਾਂ ਦਾ ਧਰਨਾ 8ਵੇਂ ਦਿਨ 'ਚ ਦਾਖਲ

ਸੰਗਤ ਮੰਡੀ, 9 ਮਾਰਚ (ਸ਼ਾਮ ਸੁੰਦਰ ਜੋਸ਼ੀ)- ਸੰਗਤ ਬਲਾਕ 'ਚ ਪੰਚਾਇਤ ਸਕੱਤਰਾਂ ਵਲੋਂ ਪੰਚਾਇਤ ਸੰਮਤੀ ਦਫ਼ਤਰ ਦੇ ਮੂਹਰੇ ਲਗਾਇਆ ਗਿਆ ਧਰਨਾ ਅੱਜ ਅੱਠਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਇਸ ਮੌਕੇ ਧਰਨਾਕਾਰੀ ਪੰਚਾਇਤ ਸਕੱਤਰਾਂ ਨੇ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ...

ਪੂਰੀ ਖ਼ਬਰ »

ਨਰੇਸ਼ ਮਿੱਤਲ ਤੇ ਤਾਇਬ ਕੁਰੈਸ਼ੀ ਦਾ ਪੁਲਿਸ ਨੇ ਤਿੰਨ ਦਿਨ ਦਾ ਹੋਰ ਰਿਮਾਂਡ ਲਿਆ

ਬਰਨਾਲਾ, 9 ਮਾਰਚ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਸੀ.ਆਈ.ਏ. ਸਟਾਫ਼ ਵਲੋਂ ਬਰਾਮਦ ਕੀਤੀਆਂ ਲੱਖਾਂ ਦੀ ਗਿਣਤੀ ਵਿਚ ਨਸ਼ੇ ਦੀਆਂ ਗੋਲੀਆਂ, ਕੈਪਸੂਲ ਅਤੇ ਟੀਕਿਆਂ ਦੇ ਮਾਮਲੇ ਵਿਚ ਗਿ੍ਫਤਾਰ ਕੀਤੇ ਗਏ ਸ਼ਹਿਰ ਬਰਨਾਲਾ ਦੀ ਨਾਮੀ ਦਵਾਈਆਂ ਦੀ ਦੁਕਾਨ ਦੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ 'ਚ 27ਵੀਂ ਸਾਲਾਨਾ ਅਥਲੈਟਿਕ ਮੀਟ

ਬਠਿੰਡਾ, 9 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਮੁੱਖ ਕੈਂਪਸ ਅਤੇ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਦੀ 27ਵੀਂ ਸਾਲਾਨਾ ਅਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ ...

ਪੂਰੀ ਖ਼ਬਰ »

ਬੋਹਾ ਦੇ ਸਮਾਰਟ ਸੈਕੰਡਰੀ ਸਕੂਲ ਤੇ ਡਿਸਪੈਂਸਰੀ ਨੂੰ ਜਾਂਦੀਆਂ ਸੜਕਾਂ ਦੇ ਮਾੜੀ ਹਾਲਤ ਤੋਂ ਲੋਕ ਪ੍ਰੇਸ਼ਾਨ

ਬੋਹਾ, 9 ਮਾਰਚ (ਰਮੇਸ਼ ਤਾਂਗੜੀ)- ਕਸਬਾ ਬੋਹਾ ਸਥਿਤ ਸ਼ਹੀਦ ਜਗਸੀਰ ਸਿੰਘ ਸਰਕਾਰੀ ਸਮਾਰਟ ਸੈਕੰਡਰੀ ਸਕੂਲ ਅਤੇ 40 ਪਿੰਡਾਂ ਦੇ ਲੋਕਾਂ ਲਈ ਬਣੀ ਸਰਕਾਰੀ ਡਿਸਪੈਂਸਰੀ ਨੂੰ ਮੁੱਖ ਸੜਕ ਤੋਂ ਜੋੜਦੀਆਂ ਦੋਵੇਂ ਸੜਕਾਂ ਕੱਚੀਆਂ ਹੋਣ ਕਾਰਨ ਸੈਂਕੜੇ ਵਿਦਿਆਰਥੀ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਇਕੱਤਰਤਾ

ਮਾਨਸਾ, 9 ਮਾਰਚ (ਸਟਾਫ਼ ਰਿਪੋਰਟਰ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਜ਼ਿਲ੍ਹਾ ਪੱਧਰੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਤੀਕੇ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਚੱਕ ਭਾਈਕੇ ਅਤੇ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਵਿਖੇ ਔਰਤ ਦਿਵਸ ਮਨਾਇਆ

ਜੋਗਾ, 9 ਮਾਰਚ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ ਗਿਆ¢ ਮੁੱਖ ਮਹਿਮਾਨ ਵਜੋਂ ਲੇਖਕ, ਚਿੰਤਨ ਅਤੇ ਸਮਾਜ ਸੇਵਿਕਾ ਡਾ. ਹਰਸ਼ਿੰਦਰ ਕੌਰ ਪਹੁੰਚੇ | ਸੰਸਥਾ ਦੇ ਚੇਅਰਪਰਸਨ ਡਾ. ਬਲਵਿੰਦਰ ...

ਪੂਰੀ ਖ਼ਬਰ »

ਵਾਰਡ ਨੰਬਰ 5 'ਚ ਸੀਵਰੇਜ ਦਾ ਪਾਣੀ ਨੀਂਹਾਂ 'ਚ ਪੈਣ ਕਾਰਨ ਅੱਧਾ ਦਰਜਨ ਤੋਂ ਵੱਧ ਮਕਾਨ ਨੁਕਸਾਨੇ

ਬੁਢਲਾਡਾ, 9 ਮਾਰਚ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 5 'ਚ ਚੱਲ ਰਹੇ ਵਿਕਾਸ ਕਾਰਜਾਂ ਮੌਕੇ 1 ਪ੍ਰਾਈਵੇਟ ਕੰਪਨੀ ਵਲੋਂ ਗਲੀਆਂ 'ਚ ਪਾਏ ਜਾ ਰਹੇ ਸੀਵਰੇਜ ਦੌਰਾਨ ਵਾਰਡ ਵਾਸੀ ਦੇਸਰਾਜ, ਲਖਵੀਰ ਸਿੰਘ, ਬਲਵੀਰ ਕੌਰ, ਰਾਜਵਿੰਦਰ ਸਿੰਘ ਅਤੇ ਰਾਣੀ ਕੌਰ ਦੇ ਘਰਾਂ ...

ਪੂਰੀ ਖ਼ਬਰ »

ਕਮਲਾ ਨਹਿਰੂ ਨਗਰ ਵੈੱਲਫੇਅਰ ਸੁਸਾਇਟੀ ਦੀ ਚੋਣ ਹੋਈ

ਬਠਿੰਡਾ, 9 ਮਾਰਚ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਕਮਲਾ ਨਹਿਰੂ ਨਗਰ ਵੈੱਲਫੇਅਰ ਸੁਸਾਇਟੀ ਦੇ ਜਨਰਲ ਹਾਊਸ ਦੀ ਮੀਟਿੰਗ 'ਚ ਨਗਰ ਨਿਵਾਸੀਆਂ ਨੇ ਭਾਗ ਲਿਆ | ਇਸ ਮੌਕੇ ਸਾਬਕਾ ਪ੍ਰਧਾਨ ਨਿਰਭੈ ਸਿੰਘ ਮਾਨ ਨੇ ਕੀਤੇ ਕੰਮਾਂ ਦਾ ਲੇਖਾ-ਜੋਖਾ ਪੇਸ਼ ਕੀਤਾ | ਇਸ ਮੌਕੇ ਐਚ. ਐਸ. ...

ਪੂਰੀ ਖ਼ਬਰ »

ਕਿਸਾਨਾਂ ਦੇ ਵਫ਼ਦ ਨੇ ਹੱਕੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

ਮਾਨਸਾ, 9 ਮਾਰਚ (ਸਟਾਫ਼ ਰਿਪੋਰਟਰ)- ਪੰਜਾਬ ਕਿਸਾਨ ਯੂਨੀਅਨ ਦੇ ਵਫ਼ਦ ਵਲੋਂ ਕਿਸਾਨੀ ਦੀਆਂ ਹੱਕੀ ਮੰਗਾਂ ਸਬੰਧੀ ਗੁਰਪਾਲ ਸਿੰਘ ਚਾਹਲ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਵਫ਼ਦ 'ਚ ਸ਼ਾਮਿਲ ਯੂਨੀਅਨ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਗੋਨਿਆਣਾ, 9 ਫਰਵਰੀ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)- ਬੀਤੇ ਕੱਲ੍ਹ ਨਸ਼ੀਲੀਆਂ ਦਵਾਈਆਂ ਸਮੇਤ ਦੋ ਵਿਅਕਤੀ ਉਸ ਸਮੇਂ ਪੁਲਿਸ ਅੜਿੱਕੇ ਆ ਗਏ ਜਿਸ ਸਮੇਂ ਉਹ ਨਸ਼ੀਲੀਆਂ ਦਵਾਈਆਂ ਲੈਕੇ ਪਿੰਡ ਜੰਡਾਂਵਾਲਾ ਕੋਲੋਂ ਲੰਘ ਰਹੇ ਸਨ | ਇਸ ਪੁਲਿਸ ਪਾਰਟੀ ਦੀ ਅਗਵਾਈ ਕਰ ਰਹੇ ...

ਪੂਰੀ ਖ਼ਬਰ »

ਜ਼ਿਲ੍ਹਾ ਦਿਹਾਤੀ ਪ੍ਰਧਾਨ ਨੇ ਰਾਮਾਂ ਮੰਡੀ ਦੇ ਅਧੂਰੇ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ

ਰਾਮਾਂ ਮੰਡੀ, 9 ਮਾਰਚ (ਅਮਰਜੀਤ ਲਹਿਰੀ)-ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਜ਼ਿਲ੍ਹਾ ਦਿਹਾਤੀ ਯੂਥ ਕਾਂਗਰਸ ਦੇ ਪ੍ਰਧਾਨ ਲੱਖਵਿੰਦਰ ਸਿੰਘ ਲੱਕੀ ਨੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸਬਾਜ਼ ਸਿੰਘ ਜਟਾਣਾ ਦੇ ...

ਪੂਰੀ ਖ਼ਬਰ »

ਆਦੇਸ਼ ਯੂਨੀਵਰਸਿਟੀ 'ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਬਠਿੰਡਾ, 9 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਦੇਸ਼ ਯੂਨੀਵਰਸਿਟੀ ਬਠਿੰਡਾ ਵਿਖੇ ਯੂਨੀਵਰਸਿਟੀ ਦੀ ਮੈਨੇਜਮੈਂਟ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਮਿਸ਼ਨ ਹਿਉਮੈਨਿਟੀ' ਦੇ ਸਿਰਲੇਖ ...

ਪੂਰੀ ਖ਼ਬਰ »

ਸ਼ਰਮਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਰਾਮਪੁਰਾ ਫੂਲ, 9 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)- ਨਾਨਕਸਰ ਕਲੇਰਾਂ ਸੰਪਰਦਾਇ ਦੇ ਵਰਤਮਾਨ ਮੁਖੀ ਬਾਬਾ ਲੱਖਾ ਸਿੰਘ, ਸ਼ਰਮਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਪਿੰਡ ਘੰਡਾਬੰਨਾ ਵਿਖੇ ਪੁੱਜੇ | ਪਰਿਵਾਰ ਦੇ ਸ਼ਿੰਦਰਪਾਲ ਸ਼ਰਮਾ ਦੀ ਅਚਾਨਕ ਹੋਈ ਮੌਤ ...

ਪੂਰੀ ਖ਼ਬਰ »

ਚੋਰੀ ਦੀਆਂ ਦੋ ਵਾਰਦਾਤਾਂ 'ਚ ਮਾਮਲੇ ਦਰਜ

ਏਲਨਾਬਾਦ, 9 ਮਾਰਚ (ਜਗਤਾਰ ਸਮਾਲਸਰ)- ਸ਼ਹਿਰ ਦੇ ਵਾਰਡ ਨੰਬਰ 3 ਵਾਸੀ ਅਨਿਲ ਕੁਮਾਰ ਪੁੱਤਰ ਛੋਟੂ ਰਾਮ ਨੇ ਉਸਦੀ ਦੁਕਾਨ ਵਿਚੋਂ ਚੋਰੀ ਹੋਏ ਸਮਾਨ ਦਾ ਸੁਰਾਗ ਲਗਾਏ ਜਾਣ ਦੀ ਗੁਹਾਰ ਲਗਾਈ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਨਿਲ ਕੁਮਾਰ ਨੇ ਲਿਖਿਆ ਹੈ ਕਿ ਉਸ ਦੀ ...

ਪੂਰੀ ਖ਼ਬਰ »

ਵੀਰਇੰਦਰ ਸਿੰਘ ਪਿੰਡ ਬੁਰਜ ਕਾਹਨ ਸਿੰਘ ਵਾਲਾ ਨੰਬਰਦਾਰ ਨਿਯੁਕਤ

ਭੁੱਚੋ ਮੰਡੀ, 9 ਮਾਰਚ (ਬਿੱਕਰ ਸਿੰਘ ਸਿੱਧੂ)- ਹਰਦੀਪ ਸਿੰਘ ਨੰਬਰਦਾਰ ਜਨਰਲ ਕੈਟਾਗਿਰੀ ਪਿੰਡ ਬੁਰਜ ਕਾਹਨ ਸਿੰਘ ਵਾਲਾ ਦੀ ਮੌਤ ਤੋਂ ਬਾਅਦ ਖ਼ਾਲੀ ਹੋਏ ਨੰਬਰਦਾਰ ਦੇ ਅਹੁਦੇ 'ਤੇ ਜ਼ਿਲ੍ਹਾ ਕਲੈੱਕਟਰ ਵਲੋਂ ਵੀਰਇੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਬੁਰਜ ਕਾਹਨ ...

ਪੂਰੀ ਖ਼ਬਰ »

ਗੱਲਾ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਹੋਈ

ਸਰਦੂਲਗੜ੍ਹ, 9 ਮਾਰਚ (ਪ. ਪ.)- ਸਥਾਨਕ ਸ਼ਹਿਰ ਵਿਖੇ ਸ਼ਹਿਰ ਵਿਖੇ ਬਾਜ਼ਾਰ 'ਚ ਹੱਥ ਰੇਹੜੀਆਂ ਰਾਹੀਂ ਸਾਮਾਨ ਦੀ ਢੋਆ ਢੁਆਈ ਕਰਨ ਵਾਲੇ ਮਜ਼ਦੂਰਾਂ ਵਲੋਂ ਗਠਿਤ ਕੀਤੀ ਗਈ 'ਗੱਲਾ ਯੂਨੀਅਨ' ਦੀ ਚੋਣ ਕਾਮਰੇਡ ਸੱਤਪਾਲ ਚੋਪੜਾ ਤੇ ਪੂਰਨ ਸਿੰਘ ਦਹੀਆ ਦੀ ਹਾਜ਼ਰੀ 'ਚ ਹੋਈ ਜਿਸ ...

ਪੂਰੀ ਖ਼ਬਰ »

ਸਕੂਲ ਦੇ ਸਥਾਪਨਾ ਦਿਵਸ ਮੌਕੇ ਕਰਵਾਇਆ ਸਮਾਗਮ

ਰਾਮਾਂ ਮੰਡੀ, 9 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀਆਂ ਵਲੋਂ ਪੜ੍ਹਕੇ ਸੰਪੂਰਨ ਕੀਤੇ ਗਏ ਸ੍ਰੀ ਗੁਰੁ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX