ਗਿੱਦੜਬਾਹਾ, 9 ਮਾਰਚ (ਪਰਮਜੀਤ ਸਿੰਘ ਥੇੜ੍ਹੀ, ਬਲਦੇਵ ਸਿੰਘ ਘੱਟੋਂ)-ਘਟੀਆ ਕਿਸਮ ਦੇ ਬੀਜਾਂ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਰਾਸ਼ਟਰੀ ਰਾਜ ਮਾਰਗ ਨੰਬਰ-15 'ਤੇ ਗਿੱਦੜਬਾਹਾ ਦੇ ਕਚਹਿਰੀ ਚੌਾਕ ਵਿਚ ਰੋਸ ਧਰਨਾ ਦੇ ਕੇ 4 ਘੰਟੇ ਸੜਕੀ ਆਵਾਜਾਈ ਠੱਪ ਕੀਤੀ | ਇਸ ਤੋਂ ਪਹਿਲਾਂ ਕਿਸਾਨਾਂ ਦਾ ਧਰਨਾ ਲਗਾਤਾਰ 5 ਦਿਨ ਜਾਰੀ ਰਿਹਾ ਸੀ ਪਰ ਪ੍ਰਸ਼ਾਸਨ ਨੇ ਕਿਸਾਨਾਂ ਦੀ ਕੋਈ ਸਾਰ ਨਹੀਂ ਲਈ ਸੀ ਅਤੇ ਨਾ ਹੀ ਇਸ ਸਬੰਧੀ ਕੋਈ ਕਾਰਵਾਈ ਕੀਤੀ ਸੀ, ਜਿਸ ਦੇ ਰੋਸ ਵਜੋਂ ਅੱਜ ਕਿਸਾਨਾਂ ਨੇ ਰੋਸ ਧਰਨਾ ਦੇ ਕੇ ਸੜਕੀ ਆਵਾਜਾਈ ਠੱਪ ਕਰ ਦਿੱਤੀ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਸੁਖਦੇਵ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ, ਨਿਰਮਲ ਜੱਸੇਆਣ ਾ ਜ਼ਿਲ੍ਹਾ ਜਰਨਲ ਸਕੱਤਰ, ਜਰਨੈਲ ਸਿੰਘ ਰੋੜਾਵਾਲੀ ਜ਼ਿਲ੍ਹਾ ਜਰਨਲ ਸਕੱਤਰ, ਰਣਜੀਤ ਸਿੰਘ ਜੀਦਾ ਜ਼ਿਲ੍ਹਾ ਪ੍ਰੈੱਸ ਸਕੱਤਰ ਬਠਿੰਡਾ, ਇੰਦਰਜੀਤ ਸਿੰਘ ਘਣੀਆਂ ਜ਼ਿਲ੍ਹਾ ਜਰਨਲ ਸਕੱਤਰ ਫ਼ਰੀਦਕੋਟ, ਰਣਜੀਤ ਸਿੰਘ ਡੋਡ, ਗੋਰਾ ਸਿੰਘ ਫ਼ਕਰਸਰ ਬਲਾਕ ਪ੍ਰਧਾਨ ਨੇ ਕਿਹਾ ਕਿ ਘਟੀਆ ਕਿਸਮ ਦੇ ਬੀਜਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ ਪਰ ਲਿਖਤੀ ਸ਼ਿਕਾਇਤਾਂ ਦੇਣ ਦੇ ਬਾਅਦ ਬਾਵਜੂਦ ਵੀ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ | ਕਿਸਾਨਾਂ ਨੇ ਕਿਹਾ ਕਿ ਵੱਡੇ ਦੁੱਖ ਦੀ ਗੱਲ ਇਹ ਕਿ ਇਸ ਸਬੰਧੀ ਕਾਰਵਾਈ ਕਰਵਾਉਣ ਕਿਸਾਨਾਂ ਨੇ ਪਿਛਲੇ 6 ਦਿਨਾਂ ਤੋਂ ਰੋਸ ਧਰਨਾ ਦਿੱਤਾ ਪਰ ਫ਼ਿਰ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ | ਕਿਸਾਨ ਆਗੂਆਂ ਨੇ ਕਿਹਾ ਕਿ ਪਟਿਆਲਾ ਵਿਖੇ ਅਧਿਆਪਕਾਂ ਦੀ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਸਰਕਾਰ ਨੇ ਆਪਣੀ ਯੋਗਤਾ ਪੂਰਾ ਕਰ ਚੁੱਕੇ ਅਧਿਆਪਕਾਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ, ਸਗੋਂ ਔਰਤ ਦਿਵਸ 'ਤੇ ਔਰਤ ਅਧਿਆਪਕਾਂ ਸਮੇਤ ਮਰਦ ਅਧਿਆਪਕਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਜਿਸ ਕਾਰਨ ਕਈ ਅਧਿਆਪਕ ਜ਼ਖ਼ਮੀ ਹੋ ਗਏ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਹੁਣ ਵੀ ਸਾਡੀ ਸਾਰ ਨਾ ਲਈ ਅਤੇ ਇਹ ਮਸਲਾ ਹੱਲ ਕਰਨ ਲਈ ਕੋਈ ਗੱਲਬਾਤ ਨਾ ਕੀਤੀ ਤਾਂ ਇਹ ਧਰਨਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ |
ਐੱਸ. ਡੀ. ਐੱਮ. ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਕੀਤੀ ਆਵਾਜਾਈ ਬਹਾਲ
ਅੱਜ ਦੇ ਭਾਰਤੀ ਕਿਸਾਨ ਯੂਨੀਅਨ ਵਲੋਂ ਲਾਏ ਰੋਸ ਧਰਨੇ ਸਮੇਂ ਕਿਸਾਨਾਂ ਨੇ ਠੱਪ ਆਵਾਜਾਈ ਉਸ ਸਮੇਂ ਬਹਾਲ ਕੀਤੀ, ਜਦੋਂ ਐੱਸ. ਡੀ. ਐੱਮ. ਗਿੱਦੜਬਾਹਾ ਦੀ ਕਿਸਾਨ ਆਗੂਆਂ ਨਾਲ ਗੱਲਬਾਤ ਦੌਰਾਨ ਡੀ. ਸੀ. ਨਾਲ 11 ਮਾਰਚ ਦੀ ਮੀਟਿੰਗ ਦਾ ਭਰੋਸਾ ਦਿਵਾਇਆ | ਕਿਸਾਨਾਂ ਵਲੋਂ ਰਾਸ਼ਟਰੀ ਰਾਜ ਮਾਰਗ ਨੰਬਰ-15 'ਤੇ ਰੋਸ ਧਰਨਾ ਦੇ ਕੇ ਲਗਭਗ 6 ਘੰਟੇ ਤੋਂ ਵੱਧ ਸਮਾਂ ਸੜਕੀ ਆਵਾਜਾਈ ਠੱਪ ਕੀਤੀ, ਜਿਸ ਨਾਲ ਰਾਹਗੀਰਾਂ ਨੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕੀਤਾ | ਧਰਨੇ ਦੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਅੱਜ ਐੱਸ. ਡੀ. ਐੱਮ. ਦੇ ਭਰੋਸੇ ਤੋਂ ਬਾਅਦ ਧਰਨਾ ਚੁੱਕ ਕੇ ਆਵਾਜਾਈ ਬਹਾਲ ਕੀਤੀ ਹੈ ਪਰ ਜੇਕਰ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦੀ ਭਰਪਾਈ ਨਾ ਕੀਤੀ ਗਈ ਤੇ ਦੁਕਾਨਦਾਰਾਂ ਵਿਰੁੱਧ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਦੂਜੇ ਪਾਸੇ ਦੁਕਾਨਦਾਰਾਂ ਨੇ ਕਿਹਾ ਕਿ ਕੁਝ ਕੁ ਚੋਣਵੇਂ ਕਿਸਾਨ ਆਗੂਆਂ ਨੂੰ ਛੱਡ ਕੇ ਆਮ ਕਿਸਾਨਾਂ ਨਾਲ ਉਨ੍ਹਾਂ ਦਾ ਆਪਸੀ ਤਾਲਮੇਲ ਬਹੁਤ ਹੀ ਵਧੀਆ ਹੈ ਤੇ ਪਰਿਵਾਰਾਂ ਵਾਂਗ ਵਰਤਦੇ ਹਨ ਪਰ ਕੁਝ ਕਿਸਾਨ ਉਨ੍ਹਾਂ 'ਤੇ ਦਬਾਅ ਬਣਾਉਣ ਲਈ ਅਜਿਹੀਆਂ ਸ਼ਿਕਾਇਤਾਂ ਦੇ ਰਹੇ ਹਨ | ਐੱਸ. ਡੀ. ਐੱਮ. ਓਮ ਪ੍ਰਕਾਸ਼ ਨੇ ਕਿਹਾ ਕਿ ਅੱਜ ਦਾ ਕਿਸਾਨਾਂ ਦਾ ਰਾਸ਼ਟਰੀ ਰਾਜ ਮਾਰਗ 'ਤੇ ਸੜਕੀ ਆਵਾਜਾਈ ਠੱਪ ਕਰਨਾ ਬਿਲਕੁਲ ਗ਼ੈਰ-ਕਾਨੰੂਨੀ ਸੀ ਕਿਉਂਕਿ ਇਸ ਬਾਰੇ ਪ੍ਰਸ਼ਾਸਨ ਤੋਂ ਕੋਈ ਮਨਜੂਰੀ ਨਹੀਂ ਲਈ ਗਈ ਸੀ ਤੇ ਇਸ ਬਾਬਤ ਆਵਾਜਾਈ ਬਹਾਲ ਕਰਨ ਲਈ ਉਨ੍ਹਾਂ ਨੇ ਪੁਲਿਸ ਨੂੰ ਸੁਚੇਤ ਕੀਤਾ ਸੀ |
ਮਲੋਟ, 9 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਬਠਿੰਡਾ ਚੌਾਕ ਸੀ ਤਾਂ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਰਾਜਿੰਦਰ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਪਿਛਲੇ ਲੰਬੇ ਸਮੇਂ ਤੋਂ ਪ੍ਰਾਇਮਰੀ ਅਧਿਆਪਕਾਂ ਦੀ ਤਰੱਕੀ ਦੀ ਕੀਤੀ ਜਾ ਰਹੀ ਚਿਰੋਕਣੀ ਮੰਗ ਆਖ਼ਰ ਜਥੇਬੰਦਕ ਯਤਨਾਂ ਸਦਕਾ ਪੂਰੀ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਸੰਦੀਪ ਕੁਮਾਰ ਏ. ਡੀ. ਸੀ. (ਜਨਰਲ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਰੀਵਿਊ ਮੀਟਿੰਗ ਹੋਈ | ਇਸ ਮੀਟਿੰਗ 'ਚ ਗੋਪਾਲ ਸਿੰਘ ਐੱਸ. ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗਰਾਣਾ ਵਿਖੇ ਬਿਜਲੀ ਦੀਆਂ ਤਾਰਾਂ ਢਿੱਲੀਆਂ ਹੋਣ ਕਾਰਨ ਘਰਾਂ ਦੇ ਨਾਲ ਲੱਗਦੀਆਂ ਹਨ ਜੋ ਹਮੇਸ਼ਾ ਲੋਕਾਂ ਲਈ ਡਰ ਅਤੇ ਪ੍ਰੇਸ਼ਾਨੀ ਦਾ ਕਾਰਨ ਬਣ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਹਰਮਹਿੰਦਰ ਪਾਲ)-ਕੌਾਸਲ ਦੀ ਸ਼ੁਰੂਆਤ 9 ਮਾਰਚ 2015 ਨੂੰ ਹੋਈ ਅਤੇ 9 ਮਾਰਚ 2020 ਨੂੰ ਪੂਰੀ ਹੋ ਗਈ | ਪਿਛਲੇ ਪੰਜਾਂ ਸਾਲਾ ਦੇ ਕੌਾਸਲ ਦੇ ਛੋਟੇ-ਵੱਡੇ ਫ਼ੈਸਲਿਆਂ ਨੂੰ ਲੋਕਾਂ ਨੇ ਕਿਵੇਂ ਦੇਖਿਆ | ਅੰਮਿ੍ਤ ਸਿਟੀ ਮਿਸ਼ਨ ਸਕੀਮ ਅਧੀਨ ਵੱਖ-ਵੱਖ 18 ...
ਗਿੱਦੜਬਾਹਾ, 9 ਮਾਰਚ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਦੇ ਨਸ਼ਿਆਂ ਦੀ ਰੋਕਥਾਮ ਲਈ ਸ਼ੁਰੂ ਕੀਤੇ ਸਮਾਜਿਕ ਭਾਗੀਦਾਰੀ ਵਾਲੇ ਡੈਪੋ ਪ੍ਰਾਜੈਕਟ ਦੀ ਸਮੀਖਿਆ ਲਈ ਗਿੱਦੜਬਾਹਾ ਸਬ ਡਵੀਜ਼ਨ ਮਿਸ਼ਨ ਟੀਮ ਦੀ ਬੈਠਕ ਐੱਸ. ਡੀ. ਐੱਮ. ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਹੋਈ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ 'ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ 6 ਬਲਾਕਾਂ ਵਿਚਲੇ 72 ਈ. ਟੀ. ਟੀ. ਅਧਿਆਪਕਾਂ ਨੂੰ ਪਦ-ਉੱਨਤ ਕਰਦੇ ਹੋਏ ਐੱਚ. ਟੀ. ਦੇ ...
ਮੰਡੀ ਬਰੀਵਾਲਾ, 9 ਮਾਰਚ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਸ ਦੇ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ | ਬਰੀਵਾਲਾ ਦੇ ਥਾਣਾ ਮੁਖੀ ਇੰਸਪੈਕਟਰ ਪ੍ਰੇਮ ਨਾਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਗਿੱਦੜਬਾਹਾ, 9 ਮਾਰਚ (ਬਲਦੇਵ ਸਿੰਘ ਘੱਟੋਂ)-ਬੀਤੀ ਰਾਤ ਲਗਪਗ 9:30 ਵਜੇ ਗਿੱਦੜਬਾਹਾ-ਮਲੋਟ ਨੈਸ਼ਨਲ ਹਾਈਵੇਅ 'ਤੇ ਇਕ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮਨੁੱਖਤਾ ਦੀ ਸੇਵਾ ...
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਐੱਮ. ਏ. ਪੰਜਾਬੀ ਪਹਿਲਾ ਸਮੈਸਟਰ ਦੇ ਨਤੀਜਿਆਂ 'ਚ ਸੀ. ਜੀ. ਐੱਮ. ਕਾਲਜ ਮੋਹਲਾਂ ਦੀਆਂ ਵਿਦਿਆਰਥਣ ਸਿਮਰਜੀਤ ਕੌਰ ਨੇ ਕਾਲਜ 'ਚੋਂ 71.5 ਫ਼ੀਸਦੀ, ਦੂਜਾ ਸਥਾਨ ਸ਼ਾਰੋ ਨੇ 70 ਫ਼ੀਸਦੀ ਅਤੇ ਤੀਜੇ ਸਥਾਨ ਅਤੇ ਬੇਅੰਤ ਕੌਰ ਨੇ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ 132 ਕੇ. ਵੀ. ਕਾਲੋਨੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਜ਼ਿਲ੍ਹਾ 111 ਦੇ ਪ੍ਰਧਾਨ ਡਾ: ਮਿੱਠੂ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫ਼ਤੇ ਤਹਿਤ ਵਿਸ਼ੇਸ਼ ਕੈਂਪ ਸਿਹਤ ਵਿਭਾਗ ਦੇ ਸਹਿਯੋਗ ਨਾਲ ...
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸਿੱਖਿਆ ਕਾਲਜ ਬਾਦਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਲਪਨਾ ਚਾਵਲਾ ਸਦਨ ਵਲੋਂ ਅੰਤਰ ਸਦਨ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਵੱਖ-ਵੱਖ ਸਦਨਾਂ ਦੀਆਂ 33 ਵਿਦਿਆਰਥਣਾਂ ਨੇ ਹਿੱਸਾ ...
ਮੰਡੀ ਬਰੀਵਾਲਾ, 9 ਮਾਰਚ (ਨਿਰਭੋਲ ਸਿੰਘ)-ਜਨਮ ਅਸਥਾਨ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਦੇ ਗੁਰਦੁਆਰਾ ਸਾਹਿਬ ਵਿਚ ਵਿਸ਼ਾਲ ਇਕੱਤਰਤਾ ਹੋਈ | ਇਸ ਸਮੇਂ ਬਾਬਾ ਜਰਮਨਜੀਤ ਸਿੰਘ, ਬਾਬਾ ਹਰਦੀਪ ਸਿੰਘ, ਹਰਬੰਸ ਸਿੰਘ ਸੰਧੂ, ਸੁਰਜੀਤ ਸਿੰਘ, ਜਗਦੇਵ ਸਿੰਘ, ਅੰਗਰੇਜ਼ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਐੱਚ. ਐੱਸ. ਹਾਈ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਨਰਸਰੀ ਕਲਾਸ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਰੰਗਾਂ ਦੀ ਥਾਂ ਵੱਖ-ਵੱਖ ਰੰਗਾਂ ਦੇ ਫੁੱਲਾਂ ਨਾਲ ਹੋਲੀ ਖੇਡੀ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸੀਨੀਅਰ ਸਿਪਾਹੀ ਹਰਮਨਪ੍ਰੀਤ ਸਿੰਘ ਨੂੰ ਤਰੱਕੀ ਦੇ ਕੇ ਹੌਲਦਾਰ ਪਦ-ਉੱਨਤ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਔਰਤ ਦਿਵਸ ਨੂੰ ਸਮਰਪਿਤ ਨੁੱਕੜ ਨਾਟਕ 'ਕੁੱਖ 'ਚ ਦੁੱਖ' ਖੇਡਿਆ ਗਿਆ | ਰੈੱਡ ਆਰਟਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਪਿ੍ੰਸੀਪਲ ਦੀ ਅਗਵਾਈ 'ਚ ਵਿੱਦਿਅਕ ਟੂਰ ਲਗਾਇਆ ਗਿਆ, ਜਿਸ 'ਚ ਬੀ. ਐੱਡ. ਭਾਗ ਪਹਿਲਾ ਅਤੇ ਭਾਗ ਦੂਜਾ ਦੇ ਵਿਦਿਆਰਥੀਆਂ ਤੋਂ ਇਲਾਵਾ ਇੰਚਾਰਜ ਚਮਕੌਰ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਸਾਂਝੇ ਉੱਦਮਾਂ ਸਦਕਾ ਡਿਪਟੀ ਕਮਿਸ਼ਨਰ ਐੱਮ. ਕੇ. ਅਰਵਿੰਦ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਥਾ ...
ਮਲੋਟ, 9 ਮਾਰਚ (ਗੁਰਮੀਤ ਸਿੰਘ ਮੱਕੜ)-ਸਿਵਲ ਸਰਜਨ ਡਾ. ਹਰੀ ਨਰਾਇਣ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਜਗਦੀਪ ਚਾਵਲਾ ਐੱਸ.ਐੱਮ.ਓ. ਅਤੇ ਡਾ. ਅੰਮਿ੍ਤਪਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ਅਤੇ ਵਾਰਡਾਂ 'ਚ ਕੋਰੋਨਾ ਵਾਇਰਸ ਪ੍ਰਤੀ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਦੇ ਕੋਆਰਡੀਨੇਟਰ ਕੋਮਲ ਨਿਗਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਝੋਰੜ ਵਿਖੇ ਨਿਊ ਸਰਬ ਸਾਂਝਾ ਦਸਮੇਸ਼ ਸਪੋਰਟਸ ਕਲੱਬ ਝੋਰੜ ਵਲੋਂ ਵਿਸ਼ਾ ਆਧਾਰਿਤ ਪ੍ਰੋਗਰਾਮ ਕਰਵਾਇਆ, ਜਿਸ 'ਚ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਜਸਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਕੰਪਲੈਕਸ ਵਿਖੇ ਹੋਈ | ਇਸ ...
ਲੰਬੀ, 9 ਮਾਰਚ (ਸ਼ਿਵਰਾਜ ਸਿੰਘ ਬਰਾੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਯੂਥ ਕੋਆਰਡੀਨੇਟਰ ਕੋਮਲ ਨਿਗਮ ਅਤੇ ਲੇਖਾਕਾਰ ਪ੍ਰੀਤਿਕਾ ਜੁਨੇਜਾ ਦੇ ਦਿਸ਼ਾ-ਨਿਰਦੇਸ਼ ਹੇਠ ਅਮਰਜਿੰਗ ਬਾਸਕਿਟਬਾਲ ਕਲੱਬ ਦੇ ਸਹਿਯੋਗ ਨਾਲ ਪਿੰਡ ਬਾਦਲ ਵਿਖੇ ਨਸ਼ਿਆਂ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੂੜਾ ਗੁੱਜਰ ਰੋਡ 'ਤੇ ਸੀਵਰੇਜ ਸਿਸਟਮ ਬੰਦ ਹੋਣ ਕਾਰਨ ਗੰਦਾ ਪਾਣੀ ਸੜਕ 'ਤੇ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਦੂਰ-ਦੂਰ ਤੱਕ ਬਦਬੂ ਮਾਰਦੀ ਹੈ | ਇਸ ਸੜਕ ਦੀ ਹਾਲਤ ਵੀ ਪਾਣੀ ਖੜ੍ਹਨ ਕਰਕੇ ਖ਼ਸਤਾ ਹੋ ਚੁੱਕੀ ...
ਮਲੋਟ, 9 ਮਾਰਚ (ਗੁਰਮੀਤ ਸਿੰਘ ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਕੋਮਲ ਨਿਗਮ ਅਤੇ ਲੇਖਾਕਾਰ ਪ੍ਰੀਤਿਕਾ ਜੁਨੇਜਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਮਰਜਿੰਗ ਬਾਸਕਿਟਬਾਲ ਕਲੱਬ ਦੇ ਸਹਿਯੋਗ ਨਸ਼ਿਆਂ ਵਿਰੁੱਧ ...
ਮਲੋਟ, 9 ਮਾਰਚ (ਪਾਟਿਲ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਤੇ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਦੀਆਂ ਹਦਾਇਤਾਂ ਅਨੁਸਾਰ ਅਤੇ ਐੱਸ. ਡੀ. ਐੱਮ. ਗੋਪਾਲ ਸਿੰਘ ਅਤੇ ਡਾ. ਗੁਰਚਰਨ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ 'ਚ ਸ਼ਹਿਰ ਮਲੋਟ ਦੇ ਗਰਲਜ਼ ਸੀਨੀਅਰ ...
ਲੰਬੀ, 9 ਮਾਰਚ (ਮੇਵਾ ਸਿੰਘ)-ਪੰਜਾਬ ਦੇ ਸਿੱਖਿਆ ਸਕੱਤਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੜਿੰਗ ਖੇੜਾ ਵਿਖੇ ਸਕੂਲ ਅੰਦਰ ਬੱਚਿਆਂ ਦੇ ਦਾਖ਼ਲੇ ਨੂੰ ਵਧਾਉਣ ਤਹਿਤ ਇਕ ਜਾਗਰੂਕਤਾ ਰੈਲੀ ਸਕੂਲ ਦੇ ਸਟਾਫ਼ ...
ਗਿੱਦੜਬਾਹਾ, 9 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਗਿੱਦੜਬਾਹਾ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਗੁਰਿੰਦਰਪਾਲ ਸਿੰਘ ਬਰਾੜ ਛੱਤਿਆਣਾ ਤੇ ਦਵਿੰਦਰ ਸਿੰਘ ਬਰਾੜ ਵਾਸੀ ਪਿੰਡ ਛੱਤਿਆਣਾ ਦੇ ਮਾਤਾ ਬਲਜੀਤ ਕੌਰ ਬਰਾੜ ਪਤਨੀ ਸਵ. ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਪ੍ਰਧਾਨਗੀ 'ਚ ਹੀਮੋਫੀਲੀਆ ਸੁਸਾਇਟੀ ਫ਼ਰੀਦਕੋਟ ਵਲੋਂ ਡਾਕਟਰਾਂ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਵਿਸ਼ਾਲ ਨਗਰ ਗਲੀ ਨੰ: 3 ਸਥਿਤ ਆਸ਼ਰਮ ਵਿਖੇ ਦਿਵਯ ਜਯੋਤੀ ਜਾਗ੍ਰਤਿ ਸੰਸਥਾਨ ਵਲੋਂ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਧਵੀ ਹਰਿੰਦਰ ਭਾਰਤੀ ਨੇ ਪ੍ਰਵਚਨ ਕਰਦਿਆਂ ...
ਗਿੱਦੜਬਾਹਾ, 9 ਮਾਰਚ (ਬਲਦੇਵ ਸਿੰਘ ਘੱਟੋਂ)-2015 'ਚ ਹੋਈ ਨਗਰ ਕੌਾਸਲ ਗਿੱਦੜਬਾਹਾ ਦੀ ਚੋਣ ਦਾ ਅੱਜ 5 ਸਾਲ ਦਾ ਸਮਾਂ ਪੂਰਾ ਹੋਣ 'ਤੇ ਨਗਰ ਕੌਾਸਲ ਦੇ ਪ੍ਰਧਾਨ ਜਸਵੰਤ ਸਿੰਘ ਸਿੱਧੂ ਨੇ ਸਾਰੇ ਕੌਾਸਲਰਾਂ ਨਾਲ ਮੀਟਿੰਗ ਕਰਕੇ 5 ਸਾਲ ਦੇ ਕਾਰਜ ਕਾਲ ਦੌਰਾਨ ਉਨ੍ਹਾਂ ਨੂੰ ...
ਲੰਬੀ, 9 ਮਾਰਚ (ਮੇਵਾ ਸਿੰਘ)-ਮਹਾਂਪੁਰਸ਼ਾਂ, ਸੂਰਬੀਰ ਯੋਧਿਆਂ ਤੇ ਰਾਜੇ ਮਹਾਰਾਜਿਆਂ ਨੂੰ ਜਨਮ ਦੇਣ ਵਾਲੀ ਔਰਤ ਅਨੇਕਾਂ ਗੁਣਾਂ ਦੀ ਧਨੀ ਹੋਣ ਦੇ ਬਾਵਜੂਦ ਅੱਜ 21ਵੀਂ ਸਦੀ 'ਚ ਸੰਸਾਰਿਕ ਕੰਮਾਂ ਨੂੰ ਰੂਪਮਾਨ ਕਰਦੀ ਆਪਣੀ ਹੋਂਦ ਵਿਚ ਅਣਹੋਂਦ ਹੁੰਦੀ ਰਹਿੰਦੀ ਹੈ | ਇਹ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਪਿੰਡ ਕੋਟਲੀ ਸੰਘਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਦੇ ਸਹਿਯੋਗ ਨਾਲ ਯੂਥ ਕਾਂਗਰਸ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਸਪ੍ਰੀਤ ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਹਰਮਹਿੰਦਰ ਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਰੁਜ਼ਗਾਰ ਪ੍ਰਾਪਤੀ ਲਈ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਪਟਿਆਲਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ...
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਹਕੂਮਤੀ ਸ਼ਹਿਰ ਪਟਿਆਲਾ 'ਚ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਕਾਂਗਰਸ ਸਰਕਾਰ ਵਲੋਂ ਕਰਵਾਏ ਅੰਨ੍ਹੇਵਾਹ ਲਾਠੀਚਾਰਜ ਿਖ਼ਲਾਫ਼ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਤਿੱਖਾ ਰੋਸ ਪ੍ਰਗਟਾਇਆ ਹੈ | ...
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਬਿਮਲਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX