ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਤੇ ਜਾਗਰੂਕ ਹੋਣ ਦੀ ਲੋੜ-ਡੀ. ਸੀ.

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਿੱਥੇ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬਾ ਵਾਸੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਸ਼ਾਪਿੰਗ ਏਰੀਆ, ਮਾਲ, ਸਿਨੇਮਾ ਹਾਲ, ਪਬਲਿਕ ਟਰਾਂਸਪੋਰਟ, ਸਪੋਰਟਸ ਕੰਪਲੈਕਸ ਅਤੇ ਸਕੂਲਾਂ-ਕਾਲਜਾਂ ਆਦਿ ਲਈ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਭਾਵੇਂ ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਪਰ ਫਿਰ ਵੀ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ | ਉਨ੍ਹਾਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਖਾਂਸੀ, ਬੁਖ਼ਾਰ ਜਾਂ ਸਾਹ ਲੈਣ ਵਿਚ ਤਕਲੀਫ਼ ਆਦਿ ਲੱਛਣ ਸਾਹਮਣੇ ਆਉਣ 'ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ | ਉਨ੍ਹਾਂ ਜਿੱਥੇ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ, ਉੱਥੇ ਐੱਸ. ਡੀ. ਐੱਮਜ਼ ਨੂੰ ਧਾਰਮਿਕ ਸੰਸਥਾਵਾਂ, ਨਿੱਜੀ ਹਸਪਤਾਲਾਂ, ਸਿਨੇਮਾ ਹਾਲ ਅਤੇ ਸਕੂਲਾਂ-ਕਾਲਜਾਂ ਆਦਿ ਨੂੰ ਸਰਕਾਰ ਵਲੋਂ ਜਾਰੀ ਕੀਤੀ ਅਡਵਾਇਜ਼ਰੀ ਬਾਰੇ ਜਾਣੂ ਕਰਵਾਉਣ ਲਈ ਵੀ ਕਿਹਾ ਤਾਂ ਜੋ ਪਹਿਲਾਂ ਹੀ ਸਾਵਧਾਨੀਆਂ ਵਰਤੀਆਂ ਜਾ ਸਕਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਾਪਿੰਗ ਏਰੀਆ/ਦੁਕਾਨਾਂ, ਮਾਲ, ਸਿਨੇਮਾ ਹਾਲ ਅਤੇ ਸਪੋਰਟਸ ਕੰਪਲੈਕਸ ਆਦਿ ਮੈਨੇਜਮੈਂਟ ਵਲੋਂ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਮਟੀਰੀਅਲ ਪ੍ਰਕਾਸ਼ਿਤ ਕਰਵਾਇਆ ਜਾਵੇ ਅਤੇ ਜੇਕਰ ਕੋਈ ਸ਼ੱਕੀ ਮਰੀਜ਼ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਅਤੇ ਸਹਾਇਤਾ ਮਿਲਣ ਤੱਕ ਸ਼ੱਕੀ ਮਰੀਜ਼ ਨੂੰ ਵੱਖਰੀ ਚੋਣ ਕੀਤੀ ਹੋਈ ਜਗ੍ਹਾ 'ਤੇ ਰੱਖਿਆ ਜਾਵੇ | ਉਨ੍ਹਾਂ ਦੱਸਿਆ ਕਿ ਸ਼ਾਪਿੰਗ ਏਰੀਆ, ਮਾਲ ਅਤੇ ਸਿਨੇਮਾ ਵਿਚ ਆਉਣ ਵਾਲੀ ਭੀੜ ਦੇ ਰਸਤੇ ਵਿਚ ਕੂੜੇਦਾਨਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਹੈਾਡ ਸੈਨੇਟਾਈਜ਼ਰ ਦਾ ਪ੍ਰਬੰਧ ਵੀ ਕੀਤਾ ਜਾ ਸਕਦਾ ਹੈ | ਇਸ ਤੋਂ ਇਲਾਵਾ ਮੈਨੇਜਮੈਂਟ ਵਲੋਂ ਖੇਡ ਮੈਦਾਨ ਦੇ ਅੰਦਰ ਅਤੇ ਬਾਹਰ ਉਕਤ ਜਾਗਰੂਕਤਾ ਨੰਬਰਾਂ ਤੋਂ ਇਲਾਵਾ ਕੋਰੋਨਾ ਵਾਇਰਸ ਸਬੰਧੀ ਵੱਡੇ ਹੋਰਡਿੰਗਜ਼, ਬੈਨਰ ਸਮੇਤ ਜਾਗਰੂਕਤਾ ਸਮੱਗਰੀ ਪ੍ਰਕਾਸ਼ਿਤ ਕਰਵਾਉਣ ਦੀ ਸਲਾਹ ਵੀ ਦਿੱਤੀ ਗਈ ਹੈ | ਅਪਨੀਤ ਰਿਆਤ ਨੇ ਦੱਸਿਆ ਕਿ ਸਕੂਲਾਂ, ਕਾਲਜਾਂ ਵਿਚ ਵੀ ਚੌਕਸੀ ਬਹੁਤ ਜ਼ਰੂਰੀ ਹੈ ਤਾਂ ਜੋ ਇਸ ਵਾਇਰਸ ਤੋਂ ਬਚਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਿਛਲੇ 14 ਦਿਨਾਂ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਖੇਤਰ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿਚ ਆਇਆ ਹੈ ਤਾਂ ਉਹ ਭੀੜ-ਭੜੱਕੇ ਵਾਲੀ ਜਗ੍ਹਾ 'ਚ ਨਾ ਜਾਵੇ ਅਤੇ ਉਹ ਆਪਣੇ ਆਪ ਨੂੰ 14 ਦਿਨਾਂ ਤੱਕ ਘਰ ਵਿਚ ਵੱਖਰਾ ਰੱਖੇ | ਉਨ੍ਹਾਂ ਦੱਸਿਆ ਕਿ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਵਾਂ ਲਈ ਟੋਲ ਫ਼੍ਰੀ ਨੰਬਰ 104 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ |

ਦੁਕਾਨ 'ਚੋਂ ਪੈਸਿਆਂ ਦੇ ਹਾਰ ਤੇ ਨਕਦੀ ਚੋਰੀ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਥਾਨਕ ਦਾਲ ਬਾਜ਼ਾਰ 'ਚ ਸਥਿਤ ਇਕ ਦੁਕਾਨ 'ਚੋਂ ਪੈਸਿਆਂ ਦੇ ਹਾਰ ਤੇ ਹੋਰ ਨਕਦੀ ਚੋਰੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਬਾਜ਼ਾਰ ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀਆਂ ਵਲੋਂ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਭਲਕੇ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਸਰਵ ਸਿੱਖਿਆ ਅਭਿਆਨ/ਰ.ਮ.ਸ.ਅ. ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਬਣਵੈਤ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ 10-12 ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹਰਿਆਣਾ, 12 ਮਾਰਚ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਕਥਿਤ ਦੋਸ਼ 'ਚ ਇਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਲੜਕੀ ਨੇ ਦੱਸਿਆ ਕਿ ਉਹ ਆਪਣੇ ਨਾਨਕੇ ਘਰ ਰਹਿ ਕੇ ਦਸਵੀਂ ਜਮਾਤ ...

ਪੂਰੀ ਖ਼ਬਰ »

ਨਸ਼ੇ ਦਾ ਸੇਵਨ ਕਰਦਾ ਇਕ ਕਾਬੂ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਪਿੰਡ ਖਨੌੜਾ 'ਚ ਸਥਿਤ ਇਕ ਧਾਰਮਿਕ ਸਥਾਨ 'ਤੇ ਨਸ਼ੇ ਦਾ ਸੇਵਨ ਕਰਦੇ ਹੋਏ ਇਕ ਕਥਿਤ ਦੋਸ਼ੀ ਹਰਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਰਾਣੀਪੁਰ ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕੀਤਾ ਹੈ | ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਲੋਂ ਸਰਕਾਰੀ ਕਾਲਜ 'ਚ ਦੂਸਰੇ ਦਿਨ ਵੀ ਮੁਕੰਮਲ ਹੜਤਾਲ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਸੰਘਰਸ਼ ਕਮੇਟੀ ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਪੰਜਾਬ ਦੇ ਸੱਦੇ 'ਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਮੰਗਾਂ ਨੂੰ ਲੈ ਕੇ ਦੂਸਰੇ ਦਿਨ ਵੀ ...

ਪੂਰੀ ਖ਼ਬਰ »

ਗੈਂਗਸਟਰ ਰਵੀ ਬਲਾਚੌਰੀਆ ਤੋਂ ਪੁੱਛਗਿੱਛ ਲਈ 2 ਦਿਨ ਦਾ ਹੋਰ ਰਿਮਾਂਡ ਮਿਲਿਆ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-5 ਦਿਨ ਦਾ ਪੁਲਿਸ ਰਿਮਾਂਡ ਸਮਾਪਤ ਹੋਣ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਸੰਦੀਪ ਕੁਮਾਰ ਉਰਫ਼ ਰਵੀ ਬਲਾਚੌਰੀਆ ਨੂੰ ਇਲਾਕਾ ਮੈਜਿਸਟਰੇਟ ਅਮਿਤ ਮੱਲ੍ਹਣ ਦੀ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਉਸ ਤੋਂ ਹੋਰ ਪੁੱਛਗਿੱਛ ਕਰਨ ...

ਪੂਰੀ ਖ਼ਬਰ »

ਮਜ਼ਾਰਾ ਡੀਂਗਰੀਆਂ ਸੁਸਾਇਟੀ 'ਚ ਫੈਲੇ ਭਿ੍ਸ਼ਟਾਚਾਰ ਵਿਰੁੱਧ ਲੇਬਰ ਪਾਰਟੀ ਵਲੋਂ ਮੁਜ਼ਾਹਰਾ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਮਜ਼ਾਰਾ ਡੀਂਗਰੀਆਂ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀ ਅੰਦਰ ਫੈਲੇ ਭਿ੍ਸ਼ਟਾਚਾਰ ਿਖ਼ਲਾਫ਼ ਪ੍ਰਧਾਨ ਜੈ ਗੋਪਾਲ ਧੀਮਾਨ, ਮਝੈਲ ਸਿੰਘ ਤੇ ਸੁਸਾਇਟੀ ਦੇ ਸਾਬਕਾ ਪ੍ਰਧਾਨ ਬਖ਼ਤਾਵਰ ਸਿੰਘ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸ਼ਾਨਾਮੱਤੇ ਵਿਰਸੇ ਨੂੰ ਸੰਭਾਲਣ ਦੀ ਲੋੜ-ਨੰਗਲ ਖੂੰਗਾ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸ਼ੋ੍ਰਮਣੀ ਅਕਾਲੀ ਦਲ (ਬ) ਕੈਲੇਫੋਰਨੀਆ ਸਟੇਟ ਅਮਰੀਕਾ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸਲਾਹਕਾਰ ਰਜਿੰਦਰ ਸਿੰਘ ਨੰਗਲ ਖੂੰਗਾ ਨੇ ਸ਼ੋ੍ਰਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਆਖ ਕੇ ...

ਪੂਰੀ ਖ਼ਬਰ »

ਕੈਂਟਰ 'ਚੋਂ 15 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ, 2 ਤਸਕਰ ਕਾਬੂ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ 'ਚ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਥਾਣਾ ਸਦਰ ਪੁਲਿਸ ਨੇ 15 ਕਿੱਲੋ ਡੋਡੇ ਚੂਰਾ ...

ਪੂਰੀ ਖ਼ਬਰ »

ਅਰੋੜਾ ਵਲੋਂ ਠਰੋਲੀ 'ਚ ਧਰਮਸ਼ਾਲਾ ਦੇ ਨਿਰਮਾਣ ਲਈ ਢਾਈ ਲੱਖ ਦਾ ਚੈੱਕ ਭੇਟ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨਾ ਹੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ | ਉਨ੍ਹਾਂ ਇਹ ਵਿਚਾਰ ਪਿੰਡ ਠਰੋਲੀ ਵਿਖੇ ਪੰਚਾਇਤ ਨੂੰ ਬਾਬਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਨੌਜਵਾਨ ਗੰਭੀਰ ਜ਼ਖ਼ਮੀ

ਮਿਆਣੀ, 12 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਦਸੂਹਾ ਰੋਡ 'ਤੇ ਬੀਤੀ ਸ਼ਾਮ ਵਾਪਰੇ ਸੜਕ ਹਾਦਸੇ 'ਚ ਕਾਰ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸ਼ਾਮ 7 ਵਜੇ ਦੇ ਕਰੀਬ ਪਿੰਡ ਗਿਲਜੀਆਂ ਨਜ਼ਦੀਕ ਮੁਕੇਰੀਆਂ ਤੋਂ ਕਿਸੇ ਵਿਆਹ ਸਮਾਗਮ 'ਚ ਭਾਗ ਲੈਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਮੁਕੇਰੀਆਂ, 12 ਮਾਰਚ (ਸਰਵਜੀਤ ਸਿੰਘ)- ਅੱਜ ਮੁਕੇਰੀਆਂ ਸ਼ਹਿਰ ਦੇ ਮਾਤਾ ਰਾਣੀ ਚੌਾਕ 'ਚ ਟਰੱਕ ਨੰਬਰ ਪੀ. ਬੀ. 07 ਆਰ. 4750 ਵਿਚ ਇਕ ਮੋਟਰਸਾਈਕਲ ਨੰਬਰ ਪੀ. ਬੀ. 07 ਏ. ਪੀ. 7889 ਟਕਰਾ ਜਾਣ ਕਾਰਨ ਮੋਟਰਸਾਈਕਲ ਸਵਾਰ ਸ਼ਰਣ ਦਾਸ (34) ਪੁੱਤਰ ਸਤਪਾਲ ਵਾਸੀ ਫਤੁਵਾਲ ਗੰਭੀਰ ਜ਼ਖ਼ਮੀ ਹੋ ...

ਪੂਰੀ ਖ਼ਬਰ »

ਅਣ-ਐਲਾਨੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ

ਮੁਕੇਰੀਆਂ, 12 ਮਾਰਚ (ਸਰਵਜੀਤ ਸਿੰਘ)- ਬੇਸ਼ੱਕ ਗਰਮੀ ਦਾ ਸੀਜ਼ਨ ਅਜੇ ਤੱਕ ਸ਼ੁਰੂ ਹੀ ਹੋਇਆ ਹੈ ਪਰ ਮੁਕੇਰੀਆਂ ਬਿਜਲੀ ਵਿਭਾਗ ਵੱਲੋਂ ਲੰਬੇ-ਲੰਬੇ ਕੱਟ ਲਗਾ ਕੇ ਉਪਭੋਗਤਾਵਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਪੂਰਾ ਸਰਦੀ ਦਾ ਮੌਸਮ ਬੀਤ ਗਿਆ ਹੈ, ਜਿਸ 'ਚ ਲੋਕਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਜਥੇ: ਕੋਲੀਆਂ

ਮੁਕੇਰੀਆਂ, 12 ਮਾਰਚ (ਸਰਵਜੀਤ ਸਿੰਘ)- ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਵਿਗੜ ਰਹੀ ਹੈ | ਦਿਨ ਦਿਹਾੜੇ ਲੁੱਟਾਂ-ਖੋਹਾਂ, ਡਾਕੇ, ਕਤਲ ਅਗਵਾ ਵਰਗੀਆਂ ਸੰਗੀਨ ਵਾਰਦਾਤਾਂ ਹੋ ਰਹੀਆਂ ਹਨ ਪਰ ਸਰਕਾਰ ਇਸ ਸਭ ਕਾਸੇ ਤੋਂ ਬੇਪ੍ਰਵਾਹ ਹੋ ਕੇ ਆਪਣੀ ਮੌਜ ਮਸਤੀ ਵਿਚ ...

ਪੂਰੀ ਖ਼ਬਰ »

ਕਾਲਜ ਵਿਖੇ ਹੜਤਾਲ ਦੂਜੇ ਦਿਨ 'ਚ ਦਾਖਲ, ਵਿਦਿਆਰਥੀ ਨਿੱਤਰੇ ਨਾਲ

ਤਲਵਾੜਾ, 12 ਮਾਰਚ (ਵਿ. ਪ੍ਰ.)-ਗੈੱਸਟ ਫੈਕਲਟੀ ਸਹਾਇਕ ਪੋ੍ਰਫ਼ੈਸਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਐੱਮ. ਆਰ. ਪੀ. ਸਰਕਾਰੀ ਕਾਲਜ ਤਲਵਾੜਾ ਵਿਚ ਚੱਲ ਰਹੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਗੈੱਸਟ ਪੋ੍ਰਫ਼ੈਸਰਾਂ ਦੀ ਬਹੁ-ਗਿਣਤੀ ਕਾਰਨ ਹੜਤਾਲ ਦਾ ਅਸਰ ਕਾਰਨ ਕਾਲਜ ...

ਪੂਰੀ ਖ਼ਬਰ »

ਸੌਰਵ ਆਦੀਆ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹੁਸ਼ਿਆਰਪੁਰ­ 12 ਮਾਰਚ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੌਰਵ ਆਦੀਆ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਐੱਮ. ਏ. ਪੁਲੀਟੀਕਲ ਸਾਇੰਸ ਸਮੈਸਟਰ ਪਹਿਲਾ ਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਐੱਮ. ਏ. ਪੁਲੀਟੀਕਲ ਸਾਇੰਸ ਸਮੈਸਟਰ ਪਹਿਲਾ ਦੀ ਵਿਦਿਆਰਥਣ ਪਿ੍ਆ ਨੇ 80 ਫ਼ੀਸਦੀ ਅੰਕ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਜੋਤੀ ਬਾਲਾ ਮੱਟੂ ਵਲੋਂ ਅਧਿਕਾਰੀਆਂ ਦੀ ਮੀਟਿੰਗ

ਦਸੂਹਾ, 12 ਮਾਰਚ (ਭੁੱਲਰ, ਕੌਸ਼ਲ)- ਐੱਸ. ਡੀ. ਐੱਮ. ਜੋਤੀ ਬਾਲਾ ਮੱਟੂ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਇਸ ਬਿਮਾਰੀ ਤੋਂ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਦੇ ਐੱਮ. ਐੱਸ. ਸੀ. ਮੈਥ ਸਮੈਸਟਰ ਤੀਸਰਾ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਉਨ੍ਹਾਂ ...

ਪੂਰੀ ਖ਼ਬਰ »

ਟੋਲ ਪਲਾਜ਼ਾ ਵਰਕਰ ਯੂਨੀਅਨ ਵਲੋਂ ਦਿੱਤੇ ਜਾ ਰਹੇ ਧਰਨੇ ਦਾ 'ਆਪ' ਆਗੂ ਵਲੋਂ ਸਮਰਥਨ

ਹੁਸ਼ਿਆਰਪੁਰ, 12 ਮਾਰਚ (ਨਰਿੰਦਰ ਸਿੰਘ ਬੱਡਲਾ)-ਟੋਲ ਪਲਾਜ਼ਾ ਵਰਕਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਹਨ ਰਾਜਦੀਪ ਟੋਲਵੇਜ ਕੰਪਨੀ ਿਖ਼ਲਾਫ਼ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਨੂੰ ਉਸ ਸਮੇਂ ਭਾਰੀ ਸਮਰਥਨ ਮਿਲਿਆ, ਜਦੋਂ ਰੋਸ ਧਰਨੇ 'ਚ ਆਮ ਆਦਮੀ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਵਲੋਂ ਹਲਕੇ ਦੇ ਸਰਕਾਰੀ ਸਕੂਲਾਂ ਲਈ 9.79 ਕਰੋੜ ਰੁਪਏ ਦੇਣ ਦਾ ਐਲਾਨ

ਤਲਵਾੜਾ, 12 ਮਾਰਚ (ਵਿ. ਪ੍ਰ.)- ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲਾਂ 'ਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ ਵਿਧਾਨ ਸਭਾ ਹਲਕਾ ਦਸੂਹਾ ਲਈ 9.79 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਿਸ 'ਚੋਂ 6.16 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਅਰੁਣ ...

ਪੂਰੀ ਖ਼ਬਰ »

ਸੁਖਬੀਰ ਦੀ ਅਗਵਾਈ ਹੇਠ ਪਾਰਟੀ ਪੂਰੀ ਤਰ੍ਹਾਂ ਨਾਲ ਮਜ਼ਬੂਤ-ਵਿਰਕ

ਦਸੂਹਾ, 12 ਮਾਰਚ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਪੂਰੀ ਤਰ੍ਹਾਂ ਨਾਲ ਮਜ਼ਬੂਤ ਹੈ | ਇਸ ਸਬੰਧੀ ਪਿ੍ੰ. ਨਵਦੀਪ ਸਿੰਘ ਵਿਰਕ ਅਤੇ ਐਡਵੋਕੇਟ ਰਾਜ ਗੁਲਜਿੰਦਰ ਸਿੰਘ ਸਿੱਧੂ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਵਿਖੇ ਹਿਸਟਰੀ ਵਿਭਾਗ ਵਲੋਂ ਵਿਸ਼ੇਸ਼ ਭਾਸ਼ਨ

ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਵਿਖੇ ਹਿਸਟਰੀ ਵਿਭਾਗ ਵਲੋਂ ਵਿਦਰੋਹੀਆਂ ਦੁਆਰਾ ਰਚਿਆ ਗਿਆ ਇਤਿਹਾਸ ਦੇ ਅੰਤਰਗਤ ਗ਼ਦਰ ਅੰਦੋਲਨ ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ 'ਚ ਜੀ. ਜੀ. ਡੀ. ਐੱਸ. ਡੀ. ਕਾਲਜ ਹਰਿਆਣਾ ਦੇ ...

ਪੂਰੀ ਖ਼ਬਰ »

ਅਵਤਾਰ ਸਿੰਘ ਚੌਹਾਨ ਸ਼ੋ੍ਰਮਣੀ ਅਕਾਲੀ ਦਲ ਸਰਕਲ ਬੁੱਲ੍ਹੋਵਾਲ ਦੇ ਪ੍ਰਧਾਨ ਨਿਯੁਕਤ

ਬੁੱਲ੍ਹੋਵਾਲ 12 ਮਾਰਚ (ਲੁਗਾਣਾ)-ਹਲਕਾ ਸ਼ਾਮਚੁਰਾਸੀ ਦੀ ਸਾਬਕਾ ਵਿਧਾਇਕ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸਰਕਲ ਬੁੱਲ੍ਹੋਵਾਲ ਦੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਪਿੰਡ ਦਾਲਮਵਾਲ ...

ਪੂਰੀ ਖ਼ਬਰ »

ਮਾ. ਚਰਨਜੀਤ ਸਿੰਘ ਚੰਨੀ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸ਼ਹਿਰੀ ਦੇ ਪ੍ਰਧਾਨ ਬਣੇ

ਹਰਿਆਣਾ, 12 ਮਾਰਚ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਕਾਂਗਰਸ ਵਲੋਂ ਜੋ ਚੋਣਾਂ 'ਚ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ ਸੀ, ਅੱਜ ਕਿਸੇ ਵੀ ਵਾਅਦੇ ਵੱਲ ਧਿਆਨ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਅੱਜ ਲੋਕ ਸ਼੍ਰੋਮਣੀ ਅਕਾਲੀ ਦਲ ਵੱਲ ਆ ਰਹੇ ਹਨ | ਇਹ ਪ੍ਰਗਟਾਵਾ ਬੀਬੀ ਮਹਿੰਦਰ ...

ਪੂਰੀ ਖ਼ਬਰ »

ਅਧਿਆਪਕ ਯੋਗਤਾ ਪ੍ਰੀਖਿਆ ਦਾ ਨਤੀਜਾ ਜਲਦ ਐਲਾਨਣ ਦੀ ਮੰਗ

ਗੜ੍ਹਸ਼ੰਕਰ, 12 ਮਾਰਚ (ਧਾਲੀਵਾਲ)-ਬੇਰੁਜ਼ਗਾਰ ਅਧਿਆਪਕਾਂ ਵਲੋਂ ਜਨਵਰੀ ਮਹੀਨੇ 'ਚ ਲਏ ਗਏ ਅਧਿਆਪਕ ਯੋਗਤਾ ਟੈੱਸਟ (ਟੈੱਟ) ਦਾ ਨਤੀਜਾ ਜਲਦ ਐਲਾਨਣ ਦੀ ਮੰਗ ਕੀਤੀ ਗਈ ਹੈ | ਸੁਖਵੀਰ ਰਾਏ ਬਡੇਸਰੋਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਮਾਸਟਰ ਕੇਡਰ (ਬਾਰਡਰ ਏਰੀਆ) ਦੇ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲਾਂ ਦੇ ਪਟਾਕਿਆਂ ਤੋਂ ਲੋਕ ਪ੍ਰੇਸ਼ਾਨ

ਐਮਾ ਮਾਂਗਟ, 12 ਮਾਰਚ (ਗੁਰਾਇਆ)-ਪਿਛਲੇ ਕੁਝ ਕੁ ਦਿਨਾਂ ਤੋਂ ਐਮਾ ਮਾਂਗਟ ਖੇਤਰ 'ਚ ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ ਨੇ ਲੋਕਾਂ ਦਾ ਜਿਊਣਾ ਹਰਾਮ ਕੀਤਾ ਹੋਇਆ ਹੈ | ਕੁਝ ਸ਼ਰਾਰਤੀ ਨੌਜਵਾਨ ਜੋ ਸੜਕਾਂ, ਬਾਜ਼ਾਰਾਂ, ਸਕੂਲਾਂ, ਕਾਲਜਾਂ ਦੇ ਸਾਹਮਣੇ ਬਹੁਤ ਹੀ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 12 ਮਾਰਚ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚੋਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਬੀ. ਏ. ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਇਤਿਹਾਸ ਕਾਇਮ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਦਸੂਹਾ, 12 ਮਾਰਚ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹਰਸ਼ੋ-ਉਲਾਸ ਨਾਲ ਮਨਾਇਆ ਗਿਆ | ਪਿ੍ੰਸੀਪਲ ਡਾ. ਵਰਿੰਦਰ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਸ ਦਿਨ ਦੇ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਦਸੂਹਾ, 12 ਮਾਰਚ (ਭੁੱਲਰ)- ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਐੱਸ. ਐੱਮ. ਜੋਤੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਸਬੰਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਤੁਰੰਤ ਮੰਨਣ ਲਈ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਟਾਂਡਾ ਗੌਰਵ ਦੀ ਵਿਸ਼ੇਸ਼ ਮੀਟਿੰਗ

ਟਾਂਡਾ ਉੜਮੁੜ, 12 ਮਾਰਚ (ਭਗਵਾਨ ਸਿੰਘ ਸੈਣੀ)-ਲਾਇਨਜ਼ ਕਲੱਬ ਟਾਂਡਾ ਗੌਰਵ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਰਾਜਨ ਬਤਰਾ ਦੀ ਅਗਵਾਈ 'ਚ ਹੋਈ, ਜਿਸ 'ਚ ਜ਼ਿਲ੍ਹਾ 321 ਡੀ ਦੇ ਸਾਬਕਾ ਗਵਰਨਰ ਰਾਜੀਵ ਕੁਕਰੇਜਾ ਅਤੇ ਸਮੂਹ ਮੈਂਬਰਾਂ ਵਲੋਂ ਕੀਤੇ ਜਾਣ ਵਾਲੇ ਸਮਾਜ ਭਲਾਈ ...

ਪੂਰੀ ਖ਼ਬਰ »

ਰਾਜਪੁਰ ਕੰਢੀ ਵਿਖੇ ਹੋਲਾ ਮਹੱਲਾ ਸ਼ਰਧਾ ਨਾਲ ਮਨਾਇਆ

ਪੱਸੀ ਕੰਢੀ, 12 ਮਾਰਚ (ਜਗਤਾਰ ਸਿੰਘ ਰਜਪਾਲਮਾ)- ਡੇਰਾ 108 ਸੰਤ ਬਾਬਾ ਭੋਲਾ ਗਿਰ ਜੀ ਰਾਜਪੁਰ ਕੰਢੀ ਵਿਖੇ ਮੌਜੂਦਾ ਡੇਰਾ ਗੱਦੀਨਸ਼ੀਨ ਮਹੰਤ ਰਾਮ ਗਿਰ ਦੀ ਅਗਵਾਈ ਹੇਠ ਹੋਲਾ ਮਹੱਲਾ ਮਨਾਇਆ ਗਿਆ | ਇਸ ਮੌਕੇ ਜਿਨ੍ਹਾਂ ਸੰਗਤਾਂ ਦੀਆਂ ਆਸਾਂ ਮੁਰਾਦਾਂ ਪੂਰੀਆਂ ਹੋਈਆਂ, ...

ਪੂਰੀ ਖ਼ਬਰ »

ਕੇ. ਐੱਮ. ਐੱਸ. ਕਾਲਜ ਦੇ ਬੀ. ਐੱਸ. ਸੀ. ਐਗਰੀਕਲਚਰ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 12 ਮਾਰਚ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੁਆਰਾ ਘੋਸ਼ਿਤ ਬੀ. ਐੱਸ. ਸੀ. ਐਗਰੀਕਲਚਰ ਦੇ ਪਹਿਲੇ ਸਮੈਸਟਰ ਨਵੰਬਰ 2019 ਦੇ ਨਤੀਜਿਆਂ 'ਚ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਤ ਕੇ. ਐੱਮ. ਐੱਸ. ਕਾਲਜ ਆਫ਼ ਆਈ. ਟੀ. ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਬਾਗ਼ ਸਤੌਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਹੋਲੇ ਮਹੱਲੇ ਦੇ ਸਬੰਧ 'ਚ ਗੁਰਦੁਆਰਾ ਬਾਬਾ ਨਰਾਇਣ ਸਿੰਘ (ਗੁਰੂ ਕਾ ਬਾਗ਼) ਪਿੰਡ ਸਤੌਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ 30 ਸ੍ਰੀ ਅਖੰਡ ਪਾਠਾਂ ਦੀ ...

ਪੂਰੀ ਖ਼ਬਰ »

ਸੰਸਥਾ 'ਸਵੇਰਾ' ਵਲੋਂ ਸਾਬਕਾ ਮੇਅਰ ਤੇ ਕੌ ਾਸਲਰ ਸਨਮਾਨਿਤ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੰਸਥਾ 'ਸਵੇਰਾ' ਵਲੋਂ ਹੁਸ਼ਿਆਰਪੁਰ ਨਗਰ ਨਿਗਮ ਦੇ ਸਾਬਕਾ ਮੇਅਰ ਸ਼ਿਵ ਸੂਦ ਅਤੇ ਕੌਾਸਲਰ ਮੋਹਨ ਲਾਲ, ਬ੍ਰਹਮ ਸ਼ੰਕਰ ਜਿੰਪਾ, ਸੁਰੇਸ਼ ਭਾਟੀਆ ਬਿੱਟੂ, ਨੀਤੀ ਸਿੰਘ ਤਲਵਾੜ, ਮੀਨੂ ਸੇਠੀ ਦੇ ਸਨਮਾਨ 'ਚ ...

ਪੂਰੀ ਖ਼ਬਰ »

ਕਾਲਜ ਵਿਦਿਆਰਥਣਾਂ ਨੇ ਵਿੱਦਿਅਕ ਟੂਰ ਲਗਾਇਆ

ਮਿਆਣੀ, 12 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੁਮੈਨ ਮਿਆਣੀ ਦੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਇੰਡਸਟਰੀ ਦੇ ਵਿਭਾਗੀ ਕਰਨ ਬਾਰੇ ਜਾਣਕਾਰੀ ਦੇਣ ਲਈ ਇਕ ਵਿੱਦਿਅਕ ਟੂਰ ਲਗਾਇਆ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਫ਼ੀਲਡ ਵਰਕਰਾਂ ਗਰਭਵਤੀਆਂ ਨੂੰ ਸਿੱਖਿਆ ਦੇਣ 'ਚ ਹੋ ਰਹੀਆਂ ਨੇ ਅਸਫਲ

ਮਾਹਿਲਪੁਰ 12 ਮਾਰਚ (ਦੀਪਕ ਅਗਨੀਹੋਤਰੀ)-ਸਿਵਲ ਹਸਪਤਾਲ ਮਾਹਿਲਪੁਰ 'ਚ ਅੱਜ ਬਲਾਕ ਮਾਹਿਲਪੁਰ ਦੇ ਪਿੰਡ ਜਾਂਗਲੀਆਣਾ ਦੀ ਇਕ ਔਰਤ ਵਲੋਂ ਦਿੱਤੇ 13ਵੇਂ ਬੱਚੇ ਨੂੰ ਜਨਮ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਫ਼ੀਲਡ ਵਿਚ ਕੰਮ ਕਰਦੀਆਂ ਆਸ਼ਾ ਵਰਕਰਾਂ, ਏ. ਐੱਨ. ਐੱਮ., ਐੱਲ. ਐੱਚ. ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸਥਾਨਕ ਬੈਂਕ ਕਲੋਨੀ ਦਫ਼ਤਰ 'ਚ ਮੋਹਨ ਸਿੰਘ ਮਰਵਾਹਾ ਪ੍ਰਧਾਨ ਤੇ ਅਮਰੀਕ ਸਿੰਘ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਤਾ ਘੁਆਹਾ ਦੇਵੀ ਮੰਦਰ 'ਚ ਚੋਰੀ

ਹਰਿਆਣਾ, 12 ਮਾਰਚ (ਖੱਖ)-ਬੀਤੀ ਰਾਤ ਮਾਤਾ ਘੁਆਹਾ ਦੇਵੀ ਮੰਦਰ ਢੋਲਵਾਹਾ ਵਿਖੇ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭੁਪਿੰਦਰ ਸਿੰਘ ਪ੍ਰਧਾਨ ਮੰਦਰ ਕਮੇਟੀ ਨੇ ਦੱਸਿਆ ਕਿ 10-11 ਮਾਰਚ ਦੀ ਦਰਮਿਆਨੀ ਰਾਤ ਨੂੰ ਘੁਆਹਾ ਦੇਵੀ ਮੰਦਰ ਨਜ਼ਦੀਕ ...

ਪੂਰੀ ਖ਼ਬਰ »

ਲੜਕੀਆਂ ਦਾ ਲੜਕਿਆਂ ਦੇ ਬਰਾਬਰ ਲਿੰਗ ਅਨੁਪਾਤ ਹੋਣਾ ਅਤਿ ਜ਼ਰੂਰੀ- ਡਾ. ਰਾਜ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਅੰਬੇਡਕਰ ਭਵਨ ਰਾਮ ਕਲੋਨੀ ਕੈਂਪ ਵਿਖੇ ਕਰਵਾਏ ਸਮਾਗਮ ਦੌਰਾਨ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀਆਂ 2 ਵਿਦਿਆਰਥਣਾਂ ਵਲੋਂ ਯੂਨੀਵਰਸਿਟੀ ਮੈਰਿਟ 'ਚ ਸਥਾਨ ਹਾਸਲ

ਗੜ੍ਹਸ਼ੰਕਰ, 12 ਮਾਰਚ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੀਆਂ ਦੋ ਵਿਦਿਆਰਥਣਾਂ ਵਲੋਂ ਐੱਮ.ਏ. ਹਿਸਟਰੀ ਪਹਿਲੇ ਸਮੈਸਟਰ ਦੇ ਨਤੀਜੇ ਵਿਚ ਯੂਨੀਵਰਸਿਟੀ ਦੀ ਮੈਰਿਟ ਵਿਚ 9ਵਾਂ ਤੇ 10ਵਾਂ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਡਾ. ਪ੍ਰੀਤ ...

ਪੂਰੀ ਖ਼ਬਰ »

ਗੇਰੇ ਪਿੰਡ ਦੇ ਸਕੂਲ ਦੇ ਸਾਹਮਣੇ ਸੜਕ ਦੀ ਹਾਲਤ ਖਸਤਾ

ਹਾਜੀਪੁਰ, 12 ਮਾਰਚ (ਜੋਗਿੰਦਰ ਸਿੰਘ)-ਬਲਾਕ ਹਾਜੀਪੁਰ ਦੇ ਪਿੰਡ ਗੇਰੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਦੇ ਬਿਲਕੁਲ ਸਾਹਮਣੇ ਗੇਰੇ ਪਿੰਡ ਦੀ ਸੰਪਰਕ ਸੜਕ ਦੀ ਹਾਲਤ ਬਹੁਤ ਹੀ ਖਸਤਾ ਹੈ, ਇਹ ਸੜਕ ਕਈ ਪਿੰਡਾਂ ਨੂੰ ਹਾਜੀਪੁਰ ਨਾਲ ਜੋੜਦੀ ਹੈ | ਇਹ ਸੜਕ ...

ਪੂਰੀ ਖ਼ਬਰ »

4 ਸਾਲਾ ਚਚੇਰੀ ਭੈਣ ਦਾ ਸਰੀਰਕ ਸ਼ੋਸ਼ਣ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-4 ਸਾਲਾ ਚਚੇਰੀ ਭੈਣ ਦਾ ਕਥਿਤ ਤੌਰ 'ਤੇ ਸਰੀਰਕ ਸ਼ੋਸ਼ਣ ਕਰਨ ਵਾਲੇ ਕਥਿਤ ਦੋਸ਼ੀ ਿਖ਼ਲਾਫ਼ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੂਲ ਰੂਪ ਤੋਂ ਬਿਹਾਰ ਦੇ ...

ਪੂਰੀ ਖ਼ਬਰ »

ਸੱਤਿਆ ਸਾਈਾ ਵਿੱਦਿਆ ਨਿਕੇਤਨ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)- ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ (ਹੁਸ਼ਿਆਰਪੁਰ) 'ਚ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਕਮੇਟੀ ਦੇ ਪ੍ਰਧਾਨ ਡਾ. ਸੰਜੀਵ ਕੁਮਾਰ ਅਤੇ ਸਕੱਤਰ ਹਰੀਸ਼ ਬਰੂਟਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸਮਾਗਮ 'ਚ ...

ਪੂਰੀ ਖ਼ਬਰ »

ਹਜ਼ਰਤ ਸ਼ੇਖ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਸਾਬਰੀ ਦਾ ਸਾਲਾਨਾ ਜੋੜ ਮੇਲਾ ਸਮਾਪਤ

ਕਟਾਰੀਆਂ, 12 ਮਾਰਚ (ਨਵਜੋਤ ਸਿੰਘ ਜੱਖੂ)-ਰੌਜ਼ਾ ਸ਼ਰੀਫ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ ਸਾਬਰੀ, ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਸਾਬਰੀ ਕਟਾਰੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹਜ਼ਰਤ ਸ਼ੇਖ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਸਾਬਰੀ ਦੀ ਯਾਦ 'ਚ ਸਾਲਾਨਾ ਜੋੜ ...

ਪੂਰੀ ਖ਼ਬਰ »

ਕਲੱਬ ਸੰਧਰਾਂ ਨੇ ਜਿੱਤਿਆ ਸ੍ਰੀ ਗੁਰੂ ਤੇਗ ਬਹਾਦਰ ਗੋਲਡ ਕਬੱਡੀ ਕੱਪ

ਬੁੱਲ੍ਹੋਵਾਲ, 12 ਮਾਰਚ (ਲੁਗਾਣਾ)-ਸ੍ਰੀ ਗੁਰੂ ਤੇਗ ਬਹਾਦਰ ਗੋਲਡ ਕਬੱਡੀ ਕਲੱਬ ਅੱਡਾ ਦੁਸੜਕਾ ਵਲੋਂ 11ਵਾਂ ਗੋਲਡ ਕਬੱਡੀ ਟੂਰਨਾਮੈਂਟ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ ਤੇ ਸਮੂਹ ਮੈਂਬਰਾਂ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਪੰਜਾਬ ਭਰ ਤੋਂ ਨਾਮਵਰ ਕਬੱਡੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਦਸੂਹਾ, 12 ਮਾਰਚ (ਭੁੱਲਰ)- ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਲਈ ਅੱਡਾ ਬਡਿਆਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾਕਟਰ ਸੰਜੀਵ ਸ਼ਰਮਾ, ਡਾ. ਅਜੇ ਕੁਮਾਰ, ਡਾ. ਚੈਂਚਲ ਸਿੰਘ ਨੇ ਲਗਪਗ ਪੰਜ ਸੌ ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX