ਤਾਜਾ ਖ਼ਬਰਾਂ


ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  6 minutes ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  12 minutes ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  21 minutes ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਕਿਸਾਨਾਂ ਵਲੋਂ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ
. . .  33 minutes ago
ਫਗਵਾੜਾ, 12 ਅਗਸਤ - ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ...
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  30 minutes ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਸਰਵਜਨਕ ਗਤੀਵਿਧੀਆਂ ਨੂੰ ਵਿਰਾਮ ਦਿੱਤਾ ਗਿਆ ਹੈ ਤੇ ਡਾਕਟਰਾਂ ਦੀਆਂ ਹਿਦਾਇਤਾਂ 'ਤੇ ਉਹ ਕੁੱਝ ਦਿਨ ਇਕਾਂਤਵਾਸ...
ਚੋਰਾਂ ਵਲੋਂ ਸਟੇਟ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  56 minutes ago
ਬਰਨਾਲਾ/ ਹੰਡਿਆਇਆ,12 ਅਗਸਤ (ਗੁਰਜੀਤ ਸਿੰਘ ਖੁੱਡੀ) - ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬੀਤੀ ਰਾਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿਚ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਚੋਰਾਂ ਨੇ ਬੈਂਕ ਵਿਚ ਫਰੋਲਾ-ਫਰਾਲੀ ਤਾਂ ਕੀਤੀ ਪਰ ਉਨ੍ਹਾਂ ਦੇ ਹੱਥ ਨਕਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ
. . .  1 minute ago
ਨਵੀਂ ਦਿੱਲੀ, 12 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 18,053 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,23,535 ਹੋ ਗਈ...
ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਵਿਧਾਇਕਾ ਭਰਾਜ ਨੇ ਨੌਜਵਾਨਾਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੀ ਗੱਲ ਦੁਹਰਾਈ
. . .  about 1 hour ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ) - ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸੰਗਰੂਰ ਦੀ ਪਹਿਲੀ ਮਹਿਲਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਵਧੀਆ ਭਵਿੱਖ ਬਣਾਉਣ ਲਈ ਦ੍ਰਿੜ ਸੰਕਲਪ...
ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ
. . .  about 1 hour ago
ਲਖਨਊ, 12 ਅਗਸਤ - ਉੱਤਰ ਪ੍ਰਦੇਸ਼ ਦੇ ਬਾਂਦਾ ਵਿਖੇ ਬੀਤੀ ਸ਼ਾਮ ਯਮੁਨਾ ਨਦੀ 'ਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ 17 ਲੋਕਾਂ ਦੀ ਭਾਲ ਜਾਰੀ ਹੈ। ਇਹ ਲੋਕ ਕਿਸ਼ਤੀ 'ਚ ਸਵਾਰ ਹੋ ਕੇ ਫ਼ਤਿਹਪੁਰ ਤੋਂ ਮਾਰਕਾ ਪਿੰਡ ਜਾ...
ਅੱਤਵਾਦੀਆਂ ਵਲੋਂ ਪ੍ਰਵਾਸੀ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਸ੍ਰੀਨਗਰ, 12 ਅਗਸਤ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਪ੍ਰਵਾਸੀ ਮਜ਼ਦੂਰ ਦੀ ਹੱਤਿਆ ਕਰ...
ਪੁਲਿਸ ਥਾਣੇ ਦੇ ਸਾਹਮਣੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
. . .  about 1 hour ago
ਭੋਗਪੁਰ, 12 ਅਗਸਤ - ਜਲੰਧਰ-ਪਠਾਨਕੋਟ ਮੁੱਖ ਜੀ.ਟੀ. ਰੋਡ 'ਤੇ ਥਾਣਾ ਭੋਗਪੁਰ ਦੇ ਸਾਹਮਣੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਅਣਪਛਾਤੇ ਮੋਨੇ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੋਕਾਂ...
ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਪਤੀ-ਪਤਨੀ ਦੀ ਮੌਤ, ਦੋ ਬੱਚੇ ਗੰਭੀਰ ਜ਼ਖਮੀ
. . .  about 1 hour ago
ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ) - ਅੱਜ ਸਵੇਰੇ 5 ਕੁ ਵਜੇ ਹਰਚੋਵਾਲ ਦੇ ਨਜ਼ਦੀਕ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਅਤੇ ਦੋ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਸਵ. ਬਲਕਾਰ ਸਿੰਘ ਆਪਣੀ...
ਗੁਜਰਾਤ : ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ 'ਚ 6 ਮੌਤਾਂ
. . .  about 1 hour ago
ਅਹਿਮਦਾਬਾਦ, 12 ਅਗਸਤ - ਗੁਜਰਾਤ ਦੇ ਅਨੰਦ ਵਿਖੇ ਆਟੋ ਤੇ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ।ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਅਮਰੀਕਾ : ਐਫ.ਬੀ.ਆਈ. ਦਫ਼ਤਰ 'ਤੇ ਸੇਧਮਾਰੀ ਦੀ ਕੋਸ਼ਸ਼ ਕਰਨ ਵਾਲਾ ਢੇਰ
. . .  about 2 hours ago
ਵਾਸ਼ਿੰਗਟਨ, 12 ਅਗਸਤ - ਅਮਰੀਕਾ ਦੇ ਓਹੀਓ ਵਿਚ ਐਫ.ਬੀ.ਆਈ. ਦਫ਼ਤਰ 'ਚ ਸੇਧਮਾਰੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਪੁਲਿਸ ਨੇ ਢੇਰ ਕਰ ਦਿੱਤਾ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਅੰਮ੍ਰਿਤਸਰ

ਸ਼ਹਿਰ ਦੀਆਂ ਟੁੱਟੀਆਂ ਸੜਕਾਂ ਕਾਰਨ ਆਵਾਜਾਈ ਹੋਈ ਬੇਹਾਲ

ਅੰਮਿ੍ਤਸਰ, 12 ਮਾਰਚ (ਹਰਮਿੰਦਰ ਸਿੰਘ)-'ਅੰਮਿ੍ਤਸਰ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ ਤੇ ਇਸ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ 'ਗੁਰੂ ਨਗਰੀ 'ਚ ਵਿਕਾਸ ਕਾਰਜਾਂ ਦੀ ਝੜੀ ਲਗਾਕੇ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ' ਜਾਂ 'ਵਿਰਾਸਤੀ ਸ਼ਹਿਰ ਵਿਚ ਵੱਖ-ਵੱਖ ਪ੍ਰਾਜੈਕਟਾਂ ਤਹਿਤ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਚਲ ਰਹੇ ਹਨ' ਇਹ ਸ਼ਬਦ ਅਕਸਰ ਹੀ ਵੱਖ-ਵੱਖ ਸਿਆਸੀ ਆਗੂਆਂ ਵਲੋਂ ਖਾਸ ਕਰਕੇ ਸੱਤਾਧਾਰੀ ਪਾਰਟੀ ਦੇ ਆਗੂਆਂ ਵਲੋਂ ਆਪਣੇ ਆਪਣੇ ਮਾਧਿਅਮਾਂ ਰਾਹੀਂ ਪ੍ਰਗਟਾਏ ਜਾਂਦੇ ਹਨ | ਅੰਮਿ੍ਤਸਰ ਸ਼ਹਿਰ ਦੀ ਗੱਲ ਕੀਤੀ ਜਾਵੇ ਤਾਂ ਅੰਮਿ੍ਤਸਰ ਸ਼ਹਿਰ ਦੀਆਂ ਸੜਕਾਂ ਦੀ ਜਿੰਮੇਵਾਰੀ ਨਗਰ ਨਿਗਮ, ਨਗਰ ਸੁਧਾਰ ਟਰੱਸਟ ਅਤੇ ਲੋਕ ਨਿਰਮਾਣ ਵਿਭਾਗ ਦੇ ਹਿੱਸੇ ਆਉਂਦੀਆਂ ਹਨ | ਜੇਕਰ ਗੱਲ ਕੀਤੀ ਜਾਵੇ ਤਾਂ ਇਹ ਤਿੰਨੇ ਮਹਿਕਮੇ ਹੀ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਵਿਚ ਅਸਫਲ ਹੋਏ ਹਨ | ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ 'ਤੇ ਵੱਡੇ-ਵੱਡੇ ਟੋਏ ਪਏ ਹਨ, ਜਿਨ੍ਹਾਂ ਵਿਚੋਂ ਵਾਹਨਾਂ ਦਾ ਨਿਕਲਣਾ ਬੜਾ ਹੀ ਮੁਸ਼ਕਿਲ ਹੁੰਦਾ ਹੈ | ਇਹ ਟੋਏ ਸ਼ਹਿਰ ਵਿਚ ਕਈ ਵਾਰ ਹਾਦਸਿਆਂ ਦੇ ਕਾਰਨ ਵੀ ਬਣ ਚੁੱਕੇ ਹਨ | ਇਨ੍ਹਾਂ ਖਸਤਾ ਸੜਕਾਂ ਵਿਚ ਸ਼ਹਿਰ ਦੀਆਂ ਏ ਸ਼੍ਰੇਣੀ ਵਿਚ ਆਉਂਦੀਆਂ ਸੜਕਾਂ ਵੀ ਸ਼ਾਮਿਲ ਹਨ | ਇਨ੍ਹਾਂ ਵਿਚ ਹਵਾਈ ਅੱਡਾ ਮਾਰਗ, ਕਚਹਿਰੀ ਰੋਡ, ਐਲੀਵੇਟਿਡ ਰੋਡ, ਬੱਸ ਅੱਡੇ ਦੇ ਆਲੇ ਦੁਆਲੇ ਦੀਆਂ ਸੜਕਾਂ, ਆਈ. ਡੀ. ਐੱਚ. ਮਾਰਕਿਟ ਤੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ, ਚਾਟੀਵਿੰਡ ਗੇਟ ਤੋਂ ਹਾਲ ਗੇਟ ਸੜਕ, ਸੁਲਤਾਨਵਿੰਡ ਰੋਡ, ਮਜੀਠਾ ਰੋਡ ਸੜਕਾਂ ਦੀ ਮੰਦੀ ਹਾਲਤ ਹੈ | ਅੰਮਿ੍ਤਸਰ ਸ਼ਹਿਰ ਭਾਵੇਂ ਦੇਸ਼ ਭਰ ਦੇ ਸਮਾਰਟ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਹੈ ਅਤੇ ਇਸ ਸ਼ਹਿਰ ਨੂੰ ਸਮਾਰਟ ਸਿਟੀ ਦਾ ਦਰਜ਼ਾ ਵੀ ਮਿਲ ਗਿਆ ਹੈ | ਸ਼ਹਿਰ ਦਾ ਸੋਹਣਾਪਨ ਕੇਵਲ ਕਾਗਜਾਂ ਵਿਚ ਨਜ਼ਰ ਆ ਰਿਹਾ ਹੈ, ਹਕੀਕਤ ਵਿਚ ਸੁੰਦਰਤਾ ਦੇ ਮਾਮਲੇ ਵਿਚ ਸ਼ਹਿਰ ਦੀ ਹਾਲਤ 'ਅਜੇ ਦਿੱਲੀ ਦੂਰ' ਵਾਲੀ ਬਣੀ ਹੈ | ਨਗਰ ਨਿਗਮ ਵਲੋਂ ਟੁਟੀਆਂ ਸੜਕਾਂ 'ਤੇ ਟਾਕੀਆਂ ਲਗਾਉਣ (ਪੈਚ ਵਰਕ) ਕਰਨ ਦਾ ਕੰਮ ਇਕ ਵਿਦੇਸ਼ੀ ਕੰਪਨੀ ਨੂੰ ਦਿੱਤਾ ਗਿਆ ਹੈ ਪਰ ਉਹ ਕੰਪਨੀ ਵੀ ਕੁਝ ਕੁਝ ਸੜਕਾਂ ਦੀ ਮੱਲ੍ਹਮ ਪੱਟੀ ਕਰਕੇ ਸ਼ਹਿਰ ਵਿਚੋਂ ਅਲੋਪ ਹੋ ਗਈ ਹੈ | ਇਸ ਸਬੰਧ ਵਿਚ ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਾਪਮਾਨ ਅਨਕੂਲ ਹੋਣ ਅਤੇ ਮਿਕਸਿੰਗ ਪਲਾਂਟ ਚਾਲੂ ਹੋਣ ਤੋਂ ਬਾਅਦ ਜਿਨ੍ਹਾਂ ਸੜਕਾਂ ਦੇ ਪੈਚ ਵਰਕ ਹੋਣ ਵਾਲੇ ਹੋਣਗੇ, ਉਨ੍ਹਾਂ 'ਤੇ ਪੈਚ ਵਰਕ ਕੀਤਾ ਜਾਵੇਗਾ ਅਤੇ ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ ਨਵੀਆਂ ਬਣਾਈਆਂ ਜਾਣਗੀਆਂ |

ਜੰਡਿਆਲਾ ਗੁਰੂ ਦੇ ਅਕਾਲੀ ਆਗੂ 'ਤੇ ਹਥਿਆਰਾਂ ਨਾਲ ਲੈਸ ਵਿਅਕਤੀਆਂ ਵਲੋਂ ਫਾਇਰਿੰਗ

ਜੰਡਿਆਲਾ ਗੁਰੂ, 12 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਅਕਾਲੀ ਦਲ ਦੇ ਐੱਸ. ਓ. ਆਈ. ਵਿੰਗ ਦੇ ਜੰਡਿਆਲਾ ਗਰੂ ਦੇ ਮੀਤ ਪ੍ਰਧਾਨ ਰਹੇ ਮਨਿੰਦਰਪਾਲ ਸਿੰਘ ਵਿਰਕ ਉਰਫ਼ ਗਗਨ ਵਿਰਕ 'ਤੇ ਬੀਤੀ ਰਾਤ 12-13 ਦੇ ਲਗਭਗ ਹਥਿਆਰਾਂ ਨਾਲ ਲੈੱਸ ਵਿਅਕਤੀਆਂ ਵਲੋਂ ਅੰਨ੍ਹੇਵਾਹ ...

ਪੂਰੀ ਖ਼ਬਰ »

ਸਿਲੇਬਸ ਦੇ ਬਾਹਰੋਂ ਆਏ ਪ੍ਰਸ਼ਨਾਂ ਤੋਂ ਵਿਦਿਆਰਥੀ ਨਿਰਾਸ਼

ਅੰਮਿ੍ਤਸਰ, 12 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 8ਵੀਂ ਦੀ ਹਿੰਦੀ ਤੇ 12ਵੀਂ ਜਮਾਤ ਦੀ ਕਮਿਸਟਰੀ ਤੇ ਬਿਜਨਸ ਸਟੱਡੀ ਦੀ ਪ੍ਰੀਖਿਆ ਕਰਵਾਈ ਗਈ | ਇਸ ਦੌਰਾਨ ਜ਼ਿਲ਼੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ ਤੋਂ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਮਿਲਿਆ

ਰਾਜਾਸਾਂਸੀ, 12 ਮਾਰਚ (ਹੇਰ, ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਪਾਈਸ ਜੈੱਟ ਹਵਾਈ ਉਡਾਣ ਰਾਹੀਂ ਦੁਬਈ ਤੋਂ ਪੁੱਜੇ ਇੱਕ ਯਾਤਰੂ ਵਿਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਹਨ | ਹਵਾਈ ਅੱਡਾ ਵਿਖੇ ਤਾਇਨਾਤ ਸਿਹਤ ...

ਪੂਰੀ ਖ਼ਬਰ »

ਖੰਨਾ ਪੇਪਰ ਮਿੱਲ ਦੇ ਸੰਸਥਾਪਕ ਬਿ੍ਜ ਮੋਹਨ ਖੰਨਾ ਦਾ ਦੋਸ਼ ਪੁੱਤਰਾਂ ਨੇ ਸ਼ੇਅਰਾਂ ਦੀ ਖਾਤਰ ਮਿੱਲ 'ਚ ਦਾਖਲੇ 'ਤੇ ਲਾਈ ਪਾਬੰਦੀ

ਅੰਮਿ੍ਤਸਰ, 12 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪ੍ਰਸਿੱਧ ਖੰਨਾ ਪੇਪਰ ਮਿੱਲ ਦੇ ਸੰਸਥਾਪਕ ਬਜ਼ੁਰਗ ਜੋੜੇ ਨੇ ਆਪਣੇ 2 ਜਾਇਆਂ 'ਤੇ ਕੁੱਟਮਾਰ ਕਰਨ ਅਤੇ ਭਾਈਵਾਲੀ ਹੋਣ ਦੇ ਬਾਵਜੂਦ ਬਾਈਪਾਸ ਸਥਿਤ ਮਿੱਲ 'ਚ ਸੁਰੱਖਿਆ ਦਸਤਿਆਂ ਪਾਸੋਂ ਜਲਾਲਤ ਭਰੇ ਹਲਾਤਾਂ 'ਚ ਫੈਕਟਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਸਹਿਮ ਦੇ ਮਾਹੌਲ 'ਚ ਜੀਅ ਰਹੇ ਨੇ ਇਟਲੀ 'ਚ ਵਸਦੇ ਪੰਜਾਬੀ

ਅਜਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਇਟਲੀ ਦੇ ਸਥਾਨਕ ਲੋਕਾਂ ਦੇ ਨਾਲ-ਨਾਲ ਉੱਥੇ ਪੰਜਾਬ ਤੋਂ ਗਏ ਪਰਿਵਾਰ ਵੀ ਇੰਨੀਂ ਦਿਨੀਂ ਕੋਰੋਨਾ ਵਾਇਰਸ ਨੂੰ ਲੈ ਕੇ ਸਹਿਮ ਦੇ ਮਾਹੌਲ 'ਚ ਹਨ ਕਿਉਂਕਿ ਇਟਲੀ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਕੋਈ ਵੀ ਵਿਅਕਤੀ ...

ਪੂਰੀ ਖ਼ਬਰ »

ਕਸਬਾ ਚੋਗਾਵਾਂ ਦੇ ਨੌਜਵਾਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਲੋਪੋਕੇ/ਚੋਗਾਵਾਂ, 12 ਮਾਰਚ (ਗੁਰਵਿੰਦਰ ਸਿੰਘ ਕਲਸੀ/ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਦੇ ਇਕ ਨੌਜਵਾਨ ਅੰਮਿ੍ਤਪਾਲ ਸਿੰਘ ਪੁੱਤਰ ਸਤਪਾਲ ਸਿੰਘ ਉਮਰ 28 ਸਾਲ ਜੋ ਕਿ ਚੋਗਾਵਾਂ ਵਿਖੇ ਦਿਨ ਵੇਲੇ ਆਈ. ਸੀ. ਆਈ. ਸੀ. ਆਈ. ਬੈਂਕ ਤੇ ਐੱਚ. ਡੀ. ਐੱਫ. ਸੀ. ਬੈਂਕ ...

ਪੂਰੀ ਖ਼ਬਰ »

ਬਾਬਾ ਰਾਮ ਆਸਰਾ ਦੀ ਯਾਦ ਨੂੰ ਸਮਰਪਿਤ ਸੰਤ ਸਮਾਗਮ 16 ਨੂੰ

ਚੇਤਨਪੁਰਾ, 12 ਮਾਰਚ (ਮਹਾਂਬੀਰ ਸਿੰਘ ਗਿੱਲ)-ਧੰਨ ਧੰਨ ਬਾਬਾ ਰਾਮ ਆਸਰਾ ਦੀ ਯਾਦ ਨੂੰ ਸਮਰਪਿਤ ਸੰਤ ਸਮਾਗਮ ਪਿੰਡ ਸੰਤੂਨੰਗਲ ਵਿਖੇ 16 ਮਾਰਚ ਨੂੰ ਗੁਰਦੁਆਰਾ ਬਾਬਾ ਰਾਮ ਆਸਰਾ ਵਿਖੇ ਕਰਵਾਇਆ ਜਾ ਰਿਹਾ ਹੈ | ਬਾਬਾ ਰਾਮ ਆਸਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਗਈ ...

ਪੂਰੀ ਖ਼ਬਰ »

ਮੇਦਾਂਤਾ ਵਲੋਂ ਜਿਗਰ (ਲਿਵਰ) ਦੀਆਂ ਬਿਮਾਰੀਆਂ ਸਬੰਧੀ ਕਲੀਨਿਕ 14 ਨੂੰ

ਅੰਮਿ੍ਤਸਰ, 12 ਮਾਰਚ (ਅ.ਬ.)-ਮੇਦਾਂਤਾ ਇੰਸਟੀਚਿਊਟ ਆਫ਼ ਲੀਵਰ ਟ੍ਰਾਂਸਪਲਾਂਟ ਐਾਡ ਰੀਜ਼ਨਰੇਟਿਵ ਮੈਡੀਸਨ ਗੁੜਗਾਓਾ ਵਲੋਂ ਅਦਲੱਖਾ ਹਸਪਤਾਲ, ਬਸੰਤ ਐਵੀਨਿਊ, ਰੇਸ ਕੋਰਸ ਰੋਡ, ਅੰਮਿ੍ਤਸਰ ਵਿਖੇ ਸਨਿਚਰਵਾਰ 14 ਮਾਰਚ ਨੂੰ ਸੇਵੇਰੇ 11:00 ਵਜੇ ਤੋਂ ਦੁਪਹਿਰ 2:30 ਵਜੇ ਤੱਕ ...

ਪੂਰੀ ਖ਼ਬਰ »

ਅਮਨਦੀਪ ਮੈਡੀਸਿਟੀ ਵਿਖੇ 'ਵਿਸ਼ਵ ਕਿਡਨੀ ਦਿਵਸ' ਮੌਕੇ ਡਾ: ਮਨਮੀਤ ਸਿੰਘ ਵਲੋਂ ਵਿਸ਼ੇਸ਼ ਭਾਸ਼ਨ

ਅੰਮਿ੍ਤਸਰ, 12 ਮਾਰਚ (ਜੱਸ)-ਅਮਨਦੀਪ ਹਸਪਤਾਲ ਸਮੂਹ ਦੇ ਪ੍ਰਬੰਧਾਂ ਅਧੀਨ ਗੁਰੂ ਨਗਰੀ 'ਚ ਸ਼ਾਨਦਾਰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਅਮਨਦੀਪ ਮੈਡੀਸਿਟੀ ਵਿਖੇ ਅੱਜ “ਵਿਸ਼ਵ ਕਿਡਨੀ ਦਿਵਸ” ਦੇ ਸਬੰਧ 'ਚ ਰੋਟਰੀ ਕਲੱਬਾਂ, ਸੀਨੀਅਰ ਸਿਟੀਜ਼ਨ ਸੁਸਾਇਟੀ ਦੇ ਮੈਂਬਰਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ ਮੌਕ ਡਰਿੱਲ ਕਰਵਾਈ

ਅਜਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੂਰੇ ਵਿਸ਼ਵ ਦੇ ਨਾਲ-ਨਾਲ ਭਾਰਤ ਵਿਚ ਆਪਣੇ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਦੀ ਰੋਕਥਾਮ ਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਸਿਹਤ ਵਿਭਾਗ ਪੰਜਾਬ ਅਤੇ ਸਿਵਲ ਪ੍ਰਸ਼ਾਸਨ ਵਲੋਂ ਐੱਸ.ਡੀ.ਐੱਮ. ਡਾ: ਦੀਪਕ ...

ਪੂਰੀ ਖ਼ਬਰ »

ਕੇਂਦਰੀ ਸਿੱਖ ਅਜਾਇਬ ਘਰ 'ਚ ਅੱਜ ਸੁਸ਼ੋਭਿਤ ਕੀਤੀਆਂ ਜਾਣਗੀਆਂ ਬਾਬਾ ਗੁਰਬਖਸ਼ ਸਿੰਘ ਨਿਹੰਗ ਸਿੰਘ, ਬਾਬਾ ਸੁੱਚਾ ਸਿੰਘ ਜਵੱਦੀ ਅਤੇ ਬਾਬਾ ਭਾਨ ਸਿੰਘ ਦੀਆਂ ਤਸਵੀਰਾਂ

ਅੰਮਿ੍ਤਸਰ, 12 ਮਾਰਚ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਤਿੰਨ ਸਿੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਭਲਕੇ 13 ਮਾਰਚ ਨੂੰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀਆਂ ਜਾਣਗੀਆਂ | ਪ੍ਰਾਪਤ ਵੇਰਵਿਆਂ ਅਨੁਸਾਰ ਸ਼ਹੀਦ ਬਾਬਾ ...

ਪੂਰੀ ਖ਼ਬਰ »

ਭਾਰਤ ਵਲੋਂ ਪਾਕਿਸਤਾਨ ਸਣੇ ਵਿਦੇਸ਼ੀਆਂ ਦੇ ਦਾਖਲੇ 'ਤੇ ਪਾਬੰਦੀ

ਅਟਾਰੀ, 12 ਮਾਰਚ (ਰੁਪਿੰਦਰਜੀਤ ਸਿੰਘ ਭਕਨਾ)-ਵਿਸ਼ਵ ਸਿਹਤ ਸੰਸਥਾ ਵਲੋਂ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਐਲਾਨਣ ਤੋਂ ਬਾਅਦ ਭਾਰਤ ਸਰਕਾਰ ਵਲੋਂ ਸਖ਼ਤ ਕਦਮ ਉਠਾਉਂਦੇ ਹੋਏ ਪਾਕਿਸਤਾਨ ਅਤੇ ਵਿਦੇਸ਼ੀਆਂ 'ਤੇ ਭਾਰਤ ਆਉਣ 'ਤੇ 15 ਅਪ੍ਰੈਲ ਤੱਕ ਪਾਬੰਧੀ ਲਗਾ ਦਿੱਤੀ ਗਈ ਹੈ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਮੌਕੇ ਮਹਾਨ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ-ਜਥੇ: ਸੁਲਤਾਨਵਿੰਡ

ਵੇਰਕਾ, 12 ਮਾਰਚ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ੍ਰੀ ਨਾਨਕਸਰ ਸਾਹਿਬ ਵੇਰਕਾ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਇਲਾਕੇ ਨਾਲ ਸਬੰਧਿਤ ਧਾਰਮਿਕ ਸਭਾ ...

ਪੂਰੀ ਖ਼ਬਰ »

ਪਿੰਡ ਚੱਬਾ ਦੇ ਵਿਕਾਸ ਕਾਰਜਾਂ ਸਬੰਧੀ ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂਆਂ ਨੇ ਬੀ.ਡੀ.ਪੀ.ਓ. ਅਟਾਰੀ ਨੂੰ ਸੌਾਪਿਆ ਮੰਗ ਪੱਤਰ

ਚੱਬਾ, 12 ਮਾਰਚ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਦੇ ਜੋਨ ਪ੍ਰਧਾਨ ਗੁਰਦੇਵ ਸਿੰਘ ਵਰਪਾਲ, ਕੁਲਦੀਪ ਸਿੰਘ ਚੱਬਾ ਦੀ ਅਗਵਾਈ ਵਿਚ ਕਿਸਾਨ ਆਗੂਆਂ ਨੇ ਬੀ.ਡੀ.ਪੀ.ਓ. ਅਟਾਰੀ ਨੂੰ ਮਿਲ ਕੇ ਪਿੰਡ ਚੱਬਾ ਦੇ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਸਰਪੰਚ ਸੁਖਰਾਜ ਸਿੰਘ ਰੰਧਾਵਾ ਨੇ ਮਾਨਾਂਵਾਲਾ ਕਲਾਂ ਦੀ ਬਿਹਤਰੀ ਤੇ ਵਿਕਾਸ ਕਾਰਜਾਂ ਦੇ ਮੱਦੇਨਜ਼ਰ ਕੀਤੀ ਮੀਟਿੰਗ

ਮਾਨਾਂਵਾਲਾ, 12 ਮਾਰਚ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਗ੍ਰਾਮ ਪੰਚਾਇਤ ਮਾਨਾਂਵਾਲਾ ਕਲਾਂ ਦੀ ਜਰੂਰੀ ਮੀਟਿੰਗ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਸਿਆਸੀ ਸਲਾਹਕਾਰ ਤੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬ ਦੇ ਵਿਕਾਸ ਲਈ ਕਰ ਰਹੀ ਜ਼ੋਰਦਾਰ ਉਪਰਾਲੇ-ਬੰਡਾਲਾ

ਟਾਂਗਰਾ, 12 ਮਾਰਚ (ਹਰਜਿੰਦਰ ਸਿੰਘ ਕਲੇਰ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਨੂੰ ਹਰ ਪੱਖ ਤੋਂ ਵਿਕਸਤ ਕਰਨ ਲਈ ਪਿੰਡਾਂ ਦੇ ਵਿਕਾਸ ਲਈ ਜੋਰਦਾਰ ਉਪਰਾਲੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ...

ਪੂਰੀ ਖ਼ਬਰ »

ਸਠਿਆਲਾ 'ਚ ਕਬੱਡੀ ਦੇ ਮਹਾਂਕੁੰਭ 15 ਨੂੰ

ਸਠਿਆਲਾ, 12 ਮਾਰਚ (ਸਫਰੀ)-ਰੁਸਤਮੇ ਹਿੰਦ ਲਾਭ ਸਿੰਘ ਸਪੋਰਟਸ ਸਠਿਆਲਾ ਵਲੋਂ 15 ਮਾਰਚ ਨੂੰ ਕਬੱਡੀ ਦੇ ਮੈਚ ਕਰਵਾਏ ਜਾ ਰਹੇ ਹਨ | ਇਸ ਬਾਰੇ ਕਲੱਬ ਦੇ ਪ੍ਰਧਾਨ ਤੇਜਿੰਦਰ ਸਿੰਘ ਬੱਲ ਨੇ ਦੱਸਿਆ ਹੈ ਕਿ 6 ਨਾਮੀ ਅਕੈਡਮੀਆਂ ਦੇ ਕਬੱਡੀ ਦੀਆਂ ਟੀਮਾਂ ਦੇ ਮਹਾਂਕੁੰਭ ਮੁਕਾਬਲੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਭਜਨ ਸਿੰਘ ਮਲਕਪੁਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ

ਅਜਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਮਾਜ ਸੇਵਕ ਸੁਖਪਾਲ ਸਿੰਘ ਮਲਕਪੁਰ ਦੇ ਪਿਤਾ ਅਤੇ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਚਮਿਆਰੀ ਦੇ ਪੁੱਤਰ ਗੁਰਪ੍ਰੀਤ ਸਿੰਘ ਚਮਿਆਰੀ ਦੇ ਸਹੁਰਾ ਪਿੰਡ ਮਲਕਪੁਰ ਦੇ ਸਾਬਕਾ ਸਰਪੰਚ ਹਰਭਜਨ ...

ਪੂਰੀ ਖ਼ਬਰ »

ਸਰਕਾਰੀ ਡਿਗਰੀ ਕਾਲਜ ਅਜਨਾਲਾ 'ਚ ਵਿਦਿਆਰਥੀਆਂ ਦੀ ਚੋਣ 'ਚ ਸ਼ਰਮਾ ਪ੍ਰਧਾਨ ਬਣੇ

ਅਜਨਾਲਾ, 12 ਮਾਰਚ (ਸੁੱਖ ਮਾਹਲ)-ਸਥਾਨਕ ਡਿਗਰੀ ਕਾਲਜ ਅਜਨਾਲਾ ਵਿਖੇ ਪੜ੍ਹਦੇ ਸਮੂਹ ਵਿਦਿਆਰਥੀਆਂ ਨੇ ਆਪਣੀਆਂ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਕਰਵਾਉਣ ਲਈ ਵਿਦਿਆਰਥੀ ਯੂਨੀਅਨ ਦਾ ਗਠਨ ਕਰਦਿਆਂ ਕਾਰਤਿਕ ਸ਼ਰਮਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ...

ਪੂਰੀ ਖ਼ਬਰ »

ਮਨਮੋਹਨ ਸਿੰਘ ਢਿੱਲੋਂ ਦੀ ਨਿਬੰਧ ਪੁਸਤਕ 'ਜ਼ਿੰਦਗੀ ਦੇ ਆਰ-ਪਾਰ' 'ਤੇ ਹੋਈ ਵਿਚਾਰ ਚਰਚਾ

ਅੰਮਿ੍ਤਸਰ, 12 ਮਾਰਚ (ਹਰਮਿੰਦਰ ਸਿੰਘ)-ਜਨਵਾਦੀ ਲੇਖਕ ਸੰਘ, ਪੰਜਾਬੀ ਸਾਹਿਤ ਸੰਗਮ ਤੇ ਪੰਜਾਬੀ ਅਧਿਅਨ ਵਿਭਾਗ ਖਾਲਸਾ ਕਾਲਜ਼ ਅਮਿ੍ਤਸਰ ਵਲੋਂ ਪੱਤਰਕਾਰ ਅਤੇ ਲੇਖਕ ਮਨਮੋਹਨ ਸਿੰਘ ਢਿਲੋਂ ਦੀ ਨਵ -ਪ੍ਰਕਾਸ਼ਤ ਨਿਬੰਧ -ਪੁਸਤਕ 'ਜ਼ਿੰਦਗੀ ਦੇ ਆਰ-ਪਾਰ' ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਤਹਿਸੀਲ ਪੱਧਰੀ ਜਥੇਬੰਦਕ ਇਜਲਾਸ 'ਚ ਬੀਬੀ ਜਸਰਾਊਰ ਚੁਣੀ ਗਈ ਪ੍ਰਧਾਨ

ਅਜਨਾਲਾ, 12 ਮਾਰਚ (ਐਸ. ਪ੍ਰਸ਼ੋਤਮ)-ਇਥੇ ਔਰਤਾਂ ਵਲੋਂ ਆਪਣੇ ਹਿੱਤਾਂ ਦੀ ਰਾਖੀ ਕਰਨ , ਅਧਿਕਾਰ ਪ੍ਰਾਪਤ ਕਰਨ ਤੋਂ ਇਲਾਵਾ ਹਰ ਉਮਰ ਦੀਆਂ ਔਰਤਾਂ ਨਾਲ ਹੋ ਰਹੇ ਜਬਰ ਜਨਾਹਾਂ ਅਪਰਾਧਾਂ, ਆਰਥਿਕ ਸੋਸ਼ਣ, ਨਾ ਬਰਾਬਰੀ ਤੇ ਪੁਲਿਸ ਜਬਰ ਆਦਿ ਅਲਾਮਤਾਂ ਨੂੰ ਨਕੇਲ ਪਾਉਣ ਲਈ ...

ਪੂਰੀ ਖ਼ਬਰ »

ਦੂਰ ਦੁਰਾਡੇ ਬਦਲੀਆਂ ਤੋਂ ਪ੍ਰੇਸ਼ਾਨ ਦਫ਼ਤਰੀ ਮੁਲਾਜ਼ਮਾਂ 'ਚ ਰੋਸ

ਅੰਮਿ੍ਤਸਰ 12 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਿਚ 10-12 ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਲਗਾਤਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਹੁਣ ਮੁਲਾਜ਼ਮਾਂ ਦੀਆਂ ਬਦਲੀਆਂ ਦੂਰ ਦੁਰਾਡੇ ਇਲਾਕਿਆਂ 'ਚ ਕਰਕੇ ਤੰਗ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਟਾਂਗਰੀ ਵਲੋਂ ਕੋਟਲਾ ਵਿਖੇ ਵਿਸ਼ੇਸ਼ ਮੀਟਿੰਗ

ਟਾਂਗਰਾ, 12 ਮਾਰਚ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਕੋਟਲਾ ਵਿਖੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪੁੱਜਦਾ ਕਰਨ ਲਈ ਵਪਾਰਿਕ ਮੰਡਲ ਸੈਲ ਦੇ ਸੂਬਾਈ ਆਗੂ ਸ਼ੁਰੇਸ ਕੁਮਾਰ ...

ਪੂਰੀ ਖ਼ਬਰ »

ਤਰੱਕੀਆਂ ਦੇ ਮਸਲੇ 'ਤੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਕੀਤਾ ਘਿਰਾਓ

ਅੰਮਿ੍ਤਸਰ, 12 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪਿਛਲੇ 3 ਸਾਲਾਂ ਤੋਂ ਜ਼ਿਲ੍ਹੇ ਅੰਦਰ ਲਮਕਦੀਆਂ ਆ ਰਹੀਆਂ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਨਾ ਕਰਨ ਅਧਿਕਾਰੀਆਂ ਦੀ ਟਾਲ-ਮਟੋਲ ਵਾਲੀ ਨੀਤੀ ਨੂੰ ਵੇਖਦਿਆਂ ਹੋਇਆ ਇੱਕ ਮੰਚ 'ਤੇ ਇਕਜੁੱਟ ਹੋਈਆਂ ਸਮੂਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 'ਕੋਰੋਨਾ ਵਾਇਰਸ' ਸਬੰਧੀ ਸੈਮੀਨਾਰ

ਚਵਿੰਡਾ ਦੇਵੀ, 12 ਮਾਰਚ (ਸਤਪਾਲ ਸਿੰਘ ਢੱਡੇ)-ਖਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ 'ਚ ਥੋੜੇ੍ਹ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣੇ 'ਕੋਰੋਨਾ ਵਾਇਰਸ' ਸਬੰਧੀ ਜਾਣਕਾਰੀ, ਲੱਛਣ, ਬਚਾਅ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਵਰਿਆਮ ਨੰਗਲ ਟੋਲ-ਪਲਾਜ਼ਾ ਅਧਿਕਾਰੀਆਂ ਦੀ ਗੁੰਡਾਗਰਦੀ ਤੋਂ ਲੋਕ ਔਖੇ

ਚਵਿੰਡਾ ਦੇਵੀ, 12 ਮਾਰਚ (ਸਤਪਾਲ ਸਿੰਘ ਢੱਡੇ)-ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਬਣੇ ਵਰਿਆਮ ਨੰਗਲ ਟੋਲ ਪਲਾਜ਼ਾ ਬਣਨ ਨਾਲ ਜਿੱਥੇ ਆਮ ਲੋਕਾਂ ਦੀ ਜੇਬ 'ਤੇ ਭਾਰ ਪਿਆ ਉੱਥੇ ਹੀ ਇਸ ਦੇ ਨਜ਼ਦੀਕ ਆਉਣ ਵਾਲੇ ਪਿੰਡ ਦੇ ਲੋਕਾਂ ਦਾ ਜੀਉਣਾ ਹਰਾਮ ਹੋ ਚੁੱਕਾ ਹੈ ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਇਕ ਦਿਨਾ ਵਰਕਸ਼ਾਪ ਕਰਵਾਈ

ਅੰਮਿ੍ਤਸਰ, 12 ਮਾਰਚ (ਜੱਸ)-ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ 'ਨਰਸਿੰਗ ਵਿਦਿਆਰਥੀਆਂ ਦਾ ਕਲੀਨਿਕਲ ਮੁਲਾਂਕਣ: ਰੁਕਾਵਟਾਂ ਤੇ ਚੁਣੌਤੀਆਂ' ਵਿਸ਼ੇ 'ਤੇ ਇਕ ਦਿਨਾਂ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਦਾ ਉਦਘਾਟਨ ਪਿ੍ੰਸੀਪਲ ਡਾ. ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

'ਆਪ' ਵਲੋਂ ਵੱਖ-ਵੱਖ ਪਿੰਡਾਂ ਵਿਚ ਮੈਂਬਰਸ਼ਿਪ ਮੁਹਿੰਮ ਮੀਟਿੰਗ

ਅਜਨਾਲਾ, 12 ਮਾਰਚ (ਐੱਸ. ਪ੍ਰਸ਼ੋਤਮ)-ਅੱਜ ਆਮ ਆਦਮੀ ਪਾਰਟੀ ਮਾਝਾ ਜ਼ੋਨ ਪ੍ਰਧਾਨ ਤੇ ਕੋਰ ਕਮੇਟੀ ਪੰਜਾਬ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਦੇ ਡੱਲਾ ਰਾਜਪੂਤਾਂ, ਨਵਾਂ ਡੱਲਾ, ਤਲਵੰਡੀ ਭੰਗਵਾਂ, ਚੱਕ ਔਲ, ਆਦਿ ਪਿੰਡਾਂ 'ਚ ਅਕਾਲੀ ਭਾਜਪਾ ਗਠਜੋੜ ਤੇ ਕਾਂਗਰਸ ...

ਪੂਰੀ ਖ਼ਬਰ »

ਪੁਲਿਸ ਤੇ ਸਿਵਲ ਅਧਿਕਾਰੀਆਂ ਵਲੋਂ ਦੇਰ ਸ਼ਾਮ ਜਥੇ. ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਅੰਮਿ੍ਤਸਰ, 12 ਮਾਰਚ (ਜਸਵੰਤ ਸਿੰਘ ਜੱਸ)-ਸਥਾਨਕ ਪੁਲਿਸ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਸਮੇਤ ਕੁੱਝ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅੱਜ ਦੇਰ ਸ਼ਾਮ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇ. ਗਿਆਨੀ ਹਰਪ੍ਰੀਤ ਸਿੰਘ ਨਾਲ ਅਕਾਲ ਤਖ਼ਤ ਸਕੱਤਰੇਤ ਵਿਖੇ ਬੰਦ ਕਮਰਾ ...

ਪੂਰੀ ਖ਼ਬਰ »

ਹਾਈਵੇ 'ਤੇ ਕਾਰ ਖੋਹਣ ਵਾਲੇ ਗਰੋਹ ਦੇ ਮੈਂਬਰ ਕਾਬੂ

ਕੱਥੂਨੰਗਲ, 12 ਮਾਰਚ (ਦਲਵਿੰਦਰ ਸਿੰਘ ਰੰਧਾਵਾ)-ਥਾਣਾ ਕੱਥੂਨੰਗਲ ਦੀ ਪੁਲਿਸ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਪਿਛਲੇ ਦਿਨੀ ਖੋਹੀ ਕਾਰ ਸਮੇਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੱਥੂਨੰਗਲ ਅਨੁਸਾਰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹੋਲੇ-ਮਹੱਲੇ ਦੇ ਜੋੜ ਮੇਲੇ ਨੂੰ ਸਮਰਪਿਤ ਨੌਜਵਾਨਾਂ ਦੇ ਦਸਤਾਰ ਬੰਦੀ ਮੁਕਾਬਲੇ ਕਰਵਾਏ

ਛੇਹਰਟਾ, 12 ਮਾਰਚ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਦੇ ਪ੍ਰਧਾਨ ਸਵਿੰਦਰ ਸਿੰਘ ਕੋਟ ਖਾਲਸਾ ਦੀ ਦੇਖ-ਰੇਖ ਹੇਠ 81ਵਾਂ ਹੋਲਾ ਮੁਹੱਲਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | 5ਵੀਂ ਲੜੀ ਦੇ 45 ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ

ਬਾਬਾ ਬਕਾਲਾ ਸਾਹਿਬ, 12 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਰਛਪਾਲ ਸਿੰਘ ਜਲਾਲ ਉਸਮਾਂ ਤਹਿਸੀਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਪਿੰਡਾਂ ਦੇ ਲੋਕਾਂ ਵਿਚ ਗੈਰ-ਸੰਜੀਦਗੀ ਦਾ ਬੋਲਬਾਲਾ

ਬੱਚੀਵਿੰਡ, 12 ਮਾਰਚ (ਬਲਦੇਵ ਸਿੰਘ ਕੰਬੋ)-ਮਹਾਂਸ਼ਕਤੀ ਅਖਵਾਉਣ ਵਾਲੇ ਚੀਨ ਸਮੇਤ ਸਮੁੱਚੇ ਸੰਸਾਰ ਨੂੰ ਚਿੰਤਾ ਵਿਚ ਪਾ ਦੇਣ ਵਾਲੇ ਕੋਰੋਨਾ ਵਾਇਰਸ ਨੂੰ ਪਿੰਡਾਂ ਦੇ ਲੋਕਾਂ ਨੇ ਟਿੱਚ ਤੋਂ ਵੱਧ ਕੁਝ ਨਹੀਂ ਜਾਣਿਆ | ਸ਼ਹਿਰਾਂ ਦਾ ਪੜਿ੍ਹਆ-ਲਿਖਿਆ ਨੌਕਰੀ ਪੇਸ਼ਾ ਤਬਕਾ ...

ਪੂਰੀ ਖ਼ਬਰ »

ਪਾਕਿਸਤਾਨ ਦੇ ਸੂਬਾ ਸਿੰਧ ਤੋਂ ਮੈਂਬਰ ਆਫ ਨੈਸ਼ਨਲ ਅਸੈਂਬਲੀ ਰਮੇਸ਼ ਲਾਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 12 ਮਾਰਚ (ਜਸਵੰਤ ਸਿੰਘ ਜੱਸ)-ਪਾਕਿਸਤਾਨ ਪੀਪਲਜ ਪਾਰਟੀ ਆਫ ਪਾਕਿਸਤਾਨ ਦੇ ਸੂਬਾ ਸਿੰਧ ਦੇ ਲਾਰਕਾਨਾ ਹਲਕੇ ਤੋਂ ਮੈਂਬਰ ਆਫ ਨੈਸ਼ਨਲ ਅਸੈਂਬਲੀ ਸ੍ਰੀ ਰਮੇਸ਼ ਲਾਲ, ਜੋ ਕਿ ਭਾਰਤ ਆਏ ਹੋਏ ਹਨ, ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ...

ਪੂਰੀ ਖ਼ਬਰ »

7 ਸਿੱਖ ਰੈਜੀਮੈਂਟ ਦੇ ਸਾਬਕਾ ਫ਼ੌਜੀਆਂ ਨੇ ਪਿੰਗਲਵਾੜਾ ਦੇ ਮਾਨਾਂਵਾਲਾ ਕੈਂਪਸ ਦਾ ਕੀਤਾ ਦੌਰਾ

ਮਾਨਾਂਵਾਲਾ, 12 ਮਾਰਚ (ਗੁਰਦੀਪ ਸਿੰਘ ਨਾਗੀ)-ਭਾਰਤੀ ਫੌਜ ਦੀ 7 ਸਿੱਖ ਰੈਜੀਮੈਂਟ, ਜਿਸ ਨੇ ਕਰਨਲ ਭਗਤ ਸਿੰਘ ਦੀ ਅਗਵਾਈ ਹੇਠ 1965 ਦੀ ਜੰਗ ਵੇਲੇ ਪਾਕਿਸਤਾਨ ਦੇ ਕਬਜ਼ੇ ਵਾਲੀ ਓ. ਪੀ. ਹਿੱਲ 'ਤੇ ਆਪਣਾ ਕਬਜ਼ਾ ਕਰਕੇ ਜੰਗ ਦਾ ਮੂੰਹ ਮੋੜ ਦਿੱਤਾ ਸੀ, ਦੇ ਸਾਬਕਾ ਫ਼ੌਜੀਆਂ ਕੈਪਟਨ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ

ਵੇਰਕਾ, 12 ਮਾਰਚ (ਪ.ਪ.)-ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੀਆਂ ਹਦਾਇਤਾਂ ਤੇ ਅੱਜ ਥਾਣਾ ਵੇਰਕਾ ਦੇ ਮੁਖੀ ਐੱਸ.ਆਈ. ਨਿਸ਼ਾਨ ਸਿੰਘ ਵਲੋਂ ਵੇਰਕਾ ਵਿਚ ਮੈਡੀਕਲ ਸਟੋਰ ਚਲਾ ਰਹੇ ਮਾਲਕਾਂ ਨਾਲ ਵਿਸ਼ੇਸ਼ ਤੌਰ 'ਤੇ ਮੀਟਿੰਗ ਕੀਤੀ | ਇਸ ਮੀਟਿੰਗ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਮਜੀਠਾ ਵਲੋਂ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਸੈਮੀਨਾਰ

ਮਜੀਠਾ, 12 ਮਾਰਚ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਕੋਰੋਨਾ ਵਾਇਰਸ ਸਬੰਧੀ ਆਮ ਨਾਗਰਿਕਾਂ ਨੂੰ ਜਾਗਰੂਕ ਕਰਨ ਵਾਸਤੇ ਤੇ ਇਸ ਤੋਂ ਸੁਚੇਤ ਰਹਿਣ ਅਤੇ ਇਲਾਜ ਵਾਸਤੇ ਵੱਖ-ਵੱਖ ਸਰਕਾਰੀ ਏਜੰਸੀਆਂ ਨੂੰ ਚੌਕਸ ਰਹਿਣ ਦੇ ਹੁਕਮ ਜਾਰੀ ਕੀਤੇ ਹਨ | ਜਿਸ ...

ਪੂਰੀ ਖ਼ਬਰ »

31 ਮਾਰਚ ਤੱਕ ਨਵੀਂ ਅਦਾਲਤ 'ਚ ਤਬਦੀਲ ਹੋਵੇਗਾ ਬਾਬਾ ਬਕਾਲਾ ਦਾ ਤਹਿਸੀਲ ਕੰਪਲੈਕਸ

ਬਾਬਾ ਬਕਾਲਾ ਸਾਹਿਬ, 12 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਐੱਸ. ਡੀ. ਜੇ. ਐੱਮ. ਦੀ ਪੁਰਾਣੀ ਅਦਾਲਤ ਨੂੰ 31 ਮਾਰਚ ਤੱਕ ਨਵੀਂ ਉਸਰ ਰਹੀ ਆਧੁਨਿਕ ਸਹੂਲਤਾਂ ਵਾਲੀ ਬਿਲਡਿੰਗ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਵਾਰਡ 81 ਵਿਚ ਖੰਨਾ ਬ੍ਰਦਰਜ਼ ਨੇ ਵੰਡੀਆਂ ਮਹੀਨਾਵਾਰ ਪੈਨਸ਼ਨਾਂ

ਛੇਹਰਟਾ, 12 ਮਾਰਚ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੀ ਵਾਰਡ ਨੰਬਰ 81 ਵਿਚ ਖੰਨਾ ਬ੍ਰਦਰਜ਼ ਵਲੋਂ ਆਪਣੀ ਵਾਰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹਰ ਹੀਲੇ ਹੱਲ ਕਵਾਇਆ ਜਾਂਦਾ ਹੈ ਅਤੇ ਇਸ ਦੇ ਨਾਲ ਨਾਲ ਸਮਾਜ ਸੇਵਕ ਦੀਪਕ ਖੰਨਾ ਅਤੇ ਵਿੱਕੀ ਖੰਨਾ ਵਲੋਂ ਪਿਛਲੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਡੈਂਟਲ ਦਿਵਸ ਮੌਕੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਸੈਮੀਨਾਰ ਤੇ ਮੁਫ਼ਤ ਜਾਂਚ ਕੈਂਪ ਲਗਾਇਆ

ਅੰਮਿ੍ਤਸਰ, 12 ਮਾਰਚ (ਜੱਸ)¸ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਡੈਂਟਲ-ਦਿਵਸ 'ਤੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਸੈਮੀਨਾਰ ਕਰਵਾਇਆ ਗਿਆ ਅਤੇ ਮੁਫਤ ਜਾਂਚ ਕੈਂਪ ਲਗਾਇਆ ਗਿਆ | ਇਸ ਸੈਮੀਨਾਰ ਮੌਕੇ ਮੁੱਖ ਬੁਲਾਰੇ ਵਜੋਂ ਡਾ. ਸ਼ਰਨਜੀਤ ਕੌਰ ਸਿੱਧੂ ਡਿਪਟੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੋਨੀ ਨੇ ਲਕਸ਼ਮੀ ਨਾਰਾਇਣ ਸਭਾ ਨੂੰ ਦਿੱਤਾ 2 ਲੱਖ ਦਾ ਚੈੱਕ

ਅੰਮਿ੍ਤਸਰ, 12 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਸ੍ਰੀ ਦੁਰਗਿਆਣਾ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਲਕਸ਼ਮੀ ਨਾਰਾਇਣ ਸੰਗੀਤ ਸੰਮੇਲਨ ਰਾਗ ਸਭਾ ਦਾ ਅੱਜ ਵੇਦ ਕਥਾ ਭਵਨ ਵਿਖੇ ਸ਼ੁੱਭ ਆਰੰਭ ਹੋਇਆ | ਇਸ ਮੌਕੇ ਡਾਕਰਟੀ ਸਿੱਖਿਆ ਅਤੇ ਖੋਜ਼ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਹਿਲਜੁਲ ਸ਼ੁਰੂ

ਬਾਬਾ ਬਕਾਲਾ ਸਾਹਿਬ, 12 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਜੋ ਕਿ ਅਗਲੇ ਸਾਲ 2021 ਵਿਚ ਆ ਰਿਹਾ ਹੈ, ਬਾਰੇ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ 'ਚ 4 ਕਰੋੜ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ

ਅੰਮਿ੍ਤਸਰ, 12 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਮਿਸ਼ਨਰ ਕੋਮਲ ਮਿੱਤਲ, ਸੀਨੀ: ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਮੈਂਬਰ ...

ਪੂਰੀ ਖ਼ਬਰ »

2022 ਦਾ ਮਿਸ਼ਨ ਫ਼ਤਹਿ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਾਰ ਬਣਾਏਗਾ-ਜਲਾਲ ਉਸਮਾਂ

ਰਈਆ, 12 ਮਾਰਚ (ਸ਼ਰਨਬੀਰ ਸਿੰਘ ਕੰਗ)-ਦਾਣਾ ਮੰਡੀ ਰਈਆ ਵਿਖੇ ਆੜਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਜੱਜ ਦੀ ਪ੍ਰਧਾਨਗੀ ਹੇਠ ਅਕਾਲੀ ਵਰਕਰਾਂ ਦੀ ਇਕ ਜਰੂਰੀ ਮੀਟਿੰਗ ਹੋਈ | ਜਿਸ ਵਿਚ ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ ਬਲਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਸਾਰੰਗੜਾ ਦੇ ਨਿਕਾਸ ਪ੍ਰਬੰਧਾਂ ਨੂੰ ਲੈ ਕੇ ਪੰਚਾਇਤ ਦੀ ਮੀਟਿੰਗ

ਬੱਚੀਵਿੰਡ, 12 ਮਾਰਚ (ਬਲਦੇਵ ਸਿੰਘ ਕੰਬੋ)-ਪਿੰਡ ਸਾਰੰਗੜਾ ਵਿਖੇ ਗ੍ਰਾਮ ਪੰਚਾਇਤ ਸਾਰੰਗੜਾ ਦੀ ਮੀਟਿੰਗ ਹੋਈ, ਜਿਸ ਵਿਚ ਪਿੰਡ ਦੇ ਵਿਕਾਸ ਕਾਰਜਾਂ ਤੇ ਗੰਦੇ ਪਾਣੀ ਦੇ ਨਿਕਾਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪਿੰਡ ਦੇ ਹਰਜੀ ਵਾਲੇ ਛੱਪੜ ਜਿਸ ਦੇ ਗੰਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX