ਤਾਜਾ ਖ਼ਬਰਾਂ


ਅਮਰੀਕਾ : ਤਰਨਜੀਤ ਸਿੰਘ ਸੰਧੂ [ ਅਮਰੀਕਾ ਵਿਚ ਭਾਰਤੀ ਰਾਜਦੂਤ] ਨੇ ਵਾਸ਼ਿੰਗਟਨ ਡੀ.ਸੀ. ਵਿਚ ਇੰਡੀਆ ਹਾਊਸ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ
. . .  1 day ago
ਜੰਮੂ-ਕਸ਼ਮੀਰ: ਬਡਗਾਮ ਦੇ ਗੋਪਾਲਪੋਰਾ ਚਦੂਰਾ ਇਲਾਕੇ 'ਚ ਅੱਤਵਾਦੀਆਂ ਨੇ ਸੁੱਟਿਆ ਗ੍ਰਨੇਡ , ਇਕ ਨਾਗਰਿਕ ਜ਼ਖਮੀ
. . .  1 day ago
ਅਕਾਲੀ ਦਲ ਸੰਯੁਕਤ ਮਨਾਏਗਾ ਸੰਤ ਲੌਂਗੋਵਾਲ ਦੀ ਬਰਸੀ
. . .  1 day ago
ਲੌਂਗੋਵਾਲ, 15 ਅਗਸਤ (ਵਿਨੋਦ, ਖੰਨਾ) - ਸਾ. ਕੇੰਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ...
ਮਨਾਲੀ 'ਚ ਪੁਲ ਪਾਰ ਕਰਦੇ ਸਮੇਂ 2 ਲੋਕ ਡਰੇਨ 'ਚ ਡੁੱਬ ਗਏ
. . .  1 day ago
ਮਲੇਰਕੋਟਲਾ ਦੇ ਸਕੂਲਾਂ ’ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ)- ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵਲੋਂ ਮਾਲੇਰਕੋਟਲਾ ਦੇ ਸਕੂਲਾਂ ਵਿਚ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਡਾਕਟਰ ਜ਼ਾਕਿਰ ਹੁਸੈਨ ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਲੋਕ ਅਰਪਣ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ੍ਰੀ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ ਕੀਤਾ 'ਆਮ ਆਦਮੀ ਕਲੀਨਿਕ' ਦਾ ਉਦਘਾਟਨ
. . .  1 day ago
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)- 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣ ਦੇ ਸਬੰਧ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ...
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ ਗੁਰੂ ਹਰ ਸਹਾਏ ਚ ਕੀਤਾ ਮੁਹੱਲਾ ਕਲੀਨਿਕ ਦਾ ਉਦਘਾਟਨ
. . .  1 day ago
ਗੁਰੂ ਹਰ ਸਹਾਏ ,15 ਅਗਸਤ (ਹਰਚਰਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਸਸਤੇ ਰੇਟਾਂ ’ਤੇ ਇਲਾਜ ਕਰਨ ਦੀ ਕੀਤੀ ਗਈ ਗਰੰਟੀ ਤਹਿਤ ਉਸ ਨੂੰ ਪੂਰਾ ਕਰਦਿਆਂ ਗੁਰੂ ਹਰ ਸਹਾਏ ਵਿਖੇ ਮੁਹੱਲਾ ਕਲੀਨਿਕ ...
16 ਅਗਸਤ ਨੂੰ ਜਲੰਧਰ ਤੇ ਕਪੂਰਥਲਾ ਦੇ ਸਾਰੇ ਸਕੂਲਾਂ 'ਚ ਛੁੱਟੀ ਹੋਵੇਗੀ, ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕੀਤਾ ਐਲਾਨ
. . .  1 day ago
ਵਿਧਾਇਕਾ ਬਲਜਿੰਦਰ ਕੌਰ ਨੇ ਤਲਵੰਡੀ ਸਾਬੋ ’ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  1 day ago
ਤਲਵੰਡੀ ਸਾਬੋ ,15 ਅਗਸਤ ,15 ਅਸਗਤ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ’ਤੇ ...
ਸਿੱਖ ਜਥੇਬੰਦੀਆਂ ਵਲੋਂ ਮੀਨਾਰ- ਏ- ਫ਼ਤਿਹ ਨੂੰ ਰੌਸ਼ਨੀਆਂ ਦੇ ਜ਼ਰੀਏ ਤਿਰੰਗਾ ਰੰਗ ਦੇਣ ਦੇ ਵਿਰੋਧ ਵਿਚ ਰੋਸ ਧਰਨਾ
. . .  1 day ago
ਐਸ ਏ ਐਸ ਨਗਰ, 15 ਅਗਸਤ (ਕੇ. ਐਸ.ਰਾਣਾ)-ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫ਼ਤਿਹ ਕਰਨ ਦੀ ਯਾਦ ਵਿਚ ਚੱਪੜ ਚਿੜੀ ਵਿਖੇ ਬਣੀ ਯਾਦਗਾਰ ਮੀਨਾਰ- ਏ- ਫ਼ਤਿਹ ਨੂੰ ਰੋਸ਼ਨੀਆਂ ...
ਲੰਬੇ ਸੰਘਰਸ਼ ਤੇ ਕੁਰਬਾਨੀਆਂ ਮਗਰੋਂ ਮਿਲੀ ਆਜ਼ਾਦੀ ਦੀ ਰੱਖਿਆ ਕਰਨੀ ਹਰ ਨਾਗਰਿਕ ਦਾ ਪਰਮ ਕਰਤੱਵ : ਬ੍ਰਹਮ ਸ਼ੰਕਰ
. . .  1 day ago
ਐਸ.ਏ.ਐਸ. ਨਗਰ, 15 ਅਗਸਤ (ਕੇ. ਐਸ.ਰਾਣਾ)- ਸਾਡੇ ਪੁਰਖਿਆਂ, ਦੇਸ਼ ਭਗਤਾ ਵਲੋਂ ਲੰਬੇ ਸੰਘਰਸ਼ ਅਤੇ ਲੱਖਾਂ ਕੁਰਬਾਨੀਆਂ ਦੇਣ ਮਗਰੋਂ ਅੱਜ ਅਸੀਂ ਸਮੂਹ ਦੇਸ਼ ਵਾਸੀ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਵਿਧਾਇਕ ਕਟਾਰੀਆ ਵਲੋਂ ਜ਼ੀਰਾ ਵਿਚ ਮੁਹੱਲਾ ਕਲੀਨਿਕ ਦਾ ਉਦਘਾਟਨ
. . .  1 day ago
ਜ਼ੀਰਾ ,15 ਅਸਗਤ (ਪ੍ਰਤਾਪ ਸਿੰਘ ਹੀਰਾ )-ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਚੋਣ ਵਾਅਦਾ ਪੂਰਾ ਕਰਦਿਆਂ 75ਮੁਹੱਲਾ ਕਲੀਨਿਕ ਸਥਾਪਤ ਕਰ ਕੇ ਅੱਜ ਆਜ਼ਾਦੀ ਦਿਹਾੜੇ...
ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਆਜ਼ਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀ. ਸੈਕੰ. ਸਕੂਲ ਵਿਖੇ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐੱਸ. ਨੇ ...
ਮੁੱਖ ਮੰਤਰੀ ਮਾਨ ਨੇ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ, ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਕੀਤਾ ਸਨਮਾਨਿਤ
. . .  1 day ago
ਖੰਨਾ ,15 ਅਗਸਤ(ਹਰਜਿੰਦਰ ਸਿੰਘ ਲਾਲ )-ਅੱਜ ਖੰਨਾ ਨੇੜੇ ਈਸੜੂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਅਦਮੱਕਦ ਬੁੱਤ ਨੂੰ ਫੁਲ ...
ਜੈਤੋ ’ਚ ਉਪ ਮੰਡਲ ਮੈਜਿਸਟਰੇਟ ਡਾ: ਨਿਰਮਲ ਓਸੇਪਚਨ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਜੈਤੋ, 15 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਦੇ ਖੇਡ ਸਟੇਡੀਅਮ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਝੰਡਾ ਲਹਿਰਾਉਣ ਦੀ ...
ਡੀ.ਸੀ. ਵਲੋਂ ਕਪੂਰਥਲਾ’ਚ ਭੰਡਾਲ ਬੇਟ ਤੇ ਸੂਜੋ ਕਾਲੀਆ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
. . .  1 day ago
ਕਪੂਰਥਲਾ , 15 ਅਗਸਤ (ਅਮਰਜੀਤ ਕੋਮਲ )-ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ 2 ਥਾਂਵਾਂ ਸੂਜੋ ਕਾਲੀਆ ਤੇ ਭੰਡਾਲ ਬੇਟ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ...
ਆਈ.ਸੀ.ਪੀ ਅਟਾਰੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
. . .  1 day ago
ਅੰਮ੍ਰਿਤਸਰ, 15 ਅਗਸਤ (ਸੁਰਿੰਦਰ ਕੋਛੜ, ਗੁਰਦੀਪ ਸਿੰਘ ਅਟਾਰੀ ਬਾਰਡਰ)-ਅੰਮ੍ਰਿਤਸਰ ਕਸਟਮ ਵਲੋਂ ਆਈ.ਸੀ.ਪੀ ਅਟਾਰੀ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਸ੍ਰੀ ਰਾਹੁਲ ਨਾਂਗਰੇ ਕਮਿਸ਼ਨਰ ਨੇ ਤਿਰੰਗਾ ਲਹਿਰਾਇਆ ...
ਪਾਇਲ ਵਿਚ ਐਸ.ਡੀ.ਐਮ. ਨੇ ਲਹਿਰਾਇਆ ਤਿਰੰਗਾ ਝੰਡਾ
. . .  1 day ago
ਪਾਇਲ, 15 ਅਗਸਤ (ਗ.ਸ.ਨਿਜ਼ਾਮਪੁਰ) - ਪਾਇਲ ਵਿਖੇ ਸਤੁੰਤਰਤਾ ਦਿਵਸ 'ਤੇ ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲ਼ਰ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ। ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ. ਨੇ ਆਪਣੇ ਸੰਖੇਪ ਕੂੰਜੀਵਤ ਭਾਸ਼ਣ ਵਿਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ...
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਕੱਢਿਆ ਗਿਆ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ
. . .  1 day ago
ਟਾਂਡਾ ਉੜਮੁੜ , 15 ਅਗਸਤ (ਭਗਵਾਨ ਸਿੰਘ ਸੈਣੀ) - ਟਾਂਡਾ ਸ਼ਹਿਰ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਘਰ ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦੇ ਹੋਏ ਆਜ਼ਾਦੀ ਦਿਵਸ ਮੌਕੇ ਅੱਜ ਮੋਟਰਸਾਈਕਲਾ, ਕਾਰਾ ਅਤੇ ਜੀਪਾਂ 'ਤੇ ਖ਼ਾਲਸਾਈ ਝੰਡੇ ਲੈ ਕੇ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ ਗਿਆ। ਮਾਰਚ ਦੀ ਅਗਵਾਈ...
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ
. . .  1 day ago
ਮੁੰਬਈ, 15 ਅਗਸਤ - ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਵਾਲੀਆਂ ਕਾਲਾਂ ਪ੍ਰਾਪਤ ਕਰਨ ਦੀ ਸ਼ਿਕਾਇਤ ਮੁੰਬਈ ਪੁਲਿਸ ਕੋਲ ਦਰਜ...
ਲੋਕਾ ਨੂੰ ਧੁੱਪੇ ਬੈਠ ਦੇਖਣਾ ਪਿਆ 75ਵਾਂ ਆਜ਼ਾਦੀ ਦਿਹਾੜਾ
. . .  1 day ago
ਸਰਦੂਲਗੜ੍ਹ 15 ਅਗਸਤ (ਜੀ.ਐਮ.ਅਰੋੜਾ) - ਅੱਜ 75 ਵਾਂ ਸੁਤੰਤਰਤਾ ਦਿਵਸ ਸਵ. ਬਲਰਾਜ ਸਿੰਘ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਦੇ ਗਰਾਊਡ ਵਿਖੇ ਮਨਾਇਆ ਗਿਆ, ਜਿਸ ਦੋਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਉਪ ਮੰਡਲ ਮੈਜਿਸਟਰੇਟ...
ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਲਹਿਰਾਇਆ ਤਿਰੰਗਾ ਝੰਡਾ
. . .  1 day ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ 'ਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਜਨਾਬ ਸੰਯਮ ਅਗਰਵਾਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ...
ਰਾਏਕੋਟ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਰਾਏਕੋਟ, 15 ਅਗਸਤ (ਸੁਸ਼ੀਲ) - ਆਜ਼ਾਦੀ ਦਿਹਾੜੇ ਮੌਕੇ ਰਾਏਕੋਟ ਵਿਖੇ ਤਹਿਸੀਲ ਪੱਧਰੀ ਸਮਾਗਮ ਸਥਾਨਕ ਅਨਾਜ ਮੰਡੀ ਵਿਚ ਕਰਵਾਇਆ ਗਿਆ, ਜਿੱਥੇ ਕਿ ਦੇਸ਼ ਦਾ ਕੌਮੀ ਝੰਡਾ ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਵਲੋਂ ਲਹਿਰਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ...
ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਤਿਰੰਗਾ ਝੰਡਾ
. . .  1 day ago
ਜਲੰਧਰ, 15 ਅਗਸਤ - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ 'ਚ ਪਹੁੰਚੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਰੂਪਨਗਰ

ਪੱਕੇ ਹੋਣ ਦੀ ਮੰਗ 'ਤੇ ਡਟੇ ਗੈੱਸਟ ਫੈਕਲਟੀ ਲੈਕਚਰਾਰਾਂ ਦਾ ਧਰਨਾ ਜਾਰੀ

ਰੂਪਨਗਰ, 12 ਮਾਰਚ (ਪੱਤਰ ਪ੍ਰੇਰਕ)-ਪੰਜਾਬ ਦੇ ਕਰੀਬ 48 ਸਰਕਾਰੀ ਕਾਲਜਾਂ 'ਚ ਸੇਵਾਵਾਂ ਨਿਭਾਅ ਰਹੇ ਗੈੱਸਟ ਫੈਕਲਟੀ ਲੈਕਚਰਾਰਾਂ ਦੂਜੇ ਦਿਨ ਵੀ ਆਪਣੀ ਮੰਗਾਂ ਨੂੰ ਲੈ ਕੇ ਧਰਨੇ 'ਤੇ ਡਟੇ ਰਹੇ | ਇਸੇ ਤਹਿਤ ਸਰਕਾਰੀ ਕਾਲਜ ਰੂਪਨਗਰ ਦੇ ਸਮੂਹ ਗੈੱਸਟ ਫੈਕਲਟੀ ਲੈਕਚਰਾਰਾਂ ਵਲੋਂ ਕਾਲਜ ਯੂਨਿਟ ਦੇ ਪ੍ਰਧਾਨ ਪ੍ਰੋ: ਡਿੰਪਲ ਦੀ ਅਗਵਾਈ ਹੇਠ ਪੂਰਨ ਹੜਤਾਲ ਕੀਤੀ ਗਈ | ਲੈਕਚਰਾਰਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਨੂੰ ਸਰਕਾਰ ਵਲੋਂ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ | ਇਸ ਸਬੰਧ 'ਚ ਧਰਨੇ 'ਤੇ ਡਟੇ ਲੈਕਚਰਾਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਧਮਕੀ ਭਰੇ ਲਹਿਜ਼ੇ 'ਚ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਕੀਤੀ ਜਾਂਦੀ ਤਾਂ ਉਹ ਆਪਣੇ ਪਰਿਵਾਰਾਂ ਸਮੇਤ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਗੇ | ਗੈੱਸਟ ਫੈਕਲਟੀ ਲੈਕਚਰਾਰ ਆਰਤੀ, ਡਾ: ਹਰਪ੍ਰੀਤ ਕੌਰ, ਪ੍ਰੋ: ਬਲਜਿੰਦਰ ਕੌਰ, ਪ੍ਰੋ: ਡਿੰਪਲ ਨੇ ਦੱਸਿਆ ਕਿ 13 ਮਾਰਚ ਨੂੰ ਸਵੇਰੇ 11 ਵਜੇ ਪੰਜਾਬ ਸਰਕਾਰ ਵਿਰੁੱਧ ਰੋਸ ਵਜੋ ਪੁਤਲਾ ਫੂਕਿਆ ਜਾਵੇਗਾ | ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਵੀ ਧਰਨੇ 'ਤੇ ਬੈਠ ਇਨ੍ਹਾਂ ਗੈੱਸਟ ਫੈਕਲਟੀ ਲੈਕਚਰਾਰਾਂ ਦਾ ਸਮਰਥਨ ਕੀਤਾ ਗਿਆ ਸੀ | ਦੂਜੇ ਪਾਸੇ ਕਾਲਜ ਦੇ ਵਿਦਿਆਰਥੀਆਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਮੂਹ ਲੈਕਚਰਾਰਾਂ ਦੀਆਂ ਮੰਗਾਂ ਜਲਦ ਤੋਂ ਜਲਦ ਮੰਨੀਆਂ ਜਾਣ ਕਿਉਂਕਿ ਮਈ ਤੋਂ ਪ੍ਰੀਖਿਆਵਾਂ ਸ਼ੁਰੂ ਹੋ ਜਾਣਗੀਆਂ ਤੇ ਸਿਲੇਬਸ ਪੂਰਾ ਨਾ ਹੋਣ ਕਾਰਨ ਇਸ ਦਾ ਖ਼ਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪਵੇਗਾ | ਇਸ ਮੌਕੇ ਡਾ: ਕੰਚਨ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਰਣਦੀਪ ਸਿੰਘ, ਪ੍ਰੋ: ਚੰਦਰ ਗੁਪਤਾ, ਪ੍ਰੋ: ਹਰਪ੍ਰੀਤ ਕੌਰ, ਪ੍ਰੋ: ਹਰਮੀਤ ਕੌਰ, ਆਦਿ ਮੌਜੂਦ ਸਨ |

ਬੇਕਾਬੂ ਬੱਸ ਆਟੋ 'ਤੇ ਜਾ ਚੜ੍ਹੀ, 4 ਜ਼ਖ਼ਮੀ

ਰੂਪਨਗਰ, 12 ਮਾਰਚ (ਸਤਨਾਮ ਸਿੰਘ ਸੱਤੀ)-ਸਥਾਨਕ ਰੂਪਨਗਰ ਰੇਲਵੇ ਸਟੇਸ਼ਨ ਨੇੜੇ ਅੱਜ ਸ਼ਾਮੀਂ ਹੋਏ ਇਕ ਹਾਦਸੇ ਵਿਚ 4 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਨੇੜੇ ਚੰਡੀਗੜ੍ਹ ਤੋਂ ਜਲੰਧਰ ਜਾ ਰਹੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਦਿੱਤਾ ਧਰਨਾ

ਰੂਪਨਗਰ, 12 ਮਾਰਚ (ਪੱਤਰ ਪ੍ਰੇਰਕ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਪਾਵਰਕਾਮ/ਪੀ. ਐਸ. ਟੀ. ਸੀ. ਐਲ. ਦੇ ਸੱਦੇ ਅਨੁਸਾਰ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਰੂਪਨਗਰ ਵਲੋਂ ਡਵੀਜ਼ਨ ਰੂਪਨਗਰ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ | ਇਸ ਦੀ ਪ੍ਰਧਾਨਗੀ ਮੁਰਲੀ ਮਨੋਹਰ ਮੰਡਲ ...

ਪੂਰੀ ਖ਼ਬਰ »

-ਮਾਮਲਾ ਸ਼ਹਿਰ ਵਾਸੀਆਂ ਦਾ ਬੀ. ਬੀ. ਐਮ. ਬੀ. ਨਾਲ ਲਟਕਦੀ ਲੀਜ਼ ਦਾ- ਬੀ. ਬੀ. ਐਮ. ਬੀ. ਵਲੋਂ ਲੀਜ਼ ਮਸਲੇ ਦੇ ਹੱਲ ਲਈ ਕੋਸ਼ਿਸ਼ਾਂ ਆਰੰਭੀਆਂ

ਨੰਗਲ, 12 ਮਾਰਚ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਨਾਲ ਸ਼ਹਿਰ ਵਾਸੀਆਂ ਦੇ ਪਿਛਲੇ ਕਾਫ਼ੀ ਅਰਸੇ ਤੋਂ ਲਟਕਦੇ ਆ ਰਹੇ ਬਹੁਚਰਚਿਤ 'ਲੀਜ਼ ਮਸਲੇ' ਨੂੰ ਹੱਲ ਕਰਵਾਉਣ ਲਈ ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ 'ਚਿੱਟੇ' ਨੂੰ ਲੈ ਕੇ ਘਾੜ ਇਲਾਕੇ 'ਚ ਦੋ ਵੱਖ-ਵੱਖ ਮਾਮਲੇ ਦਰਜ

ਪੁਰਖਾਲੀ, 12 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਤੇ ਏ. ਐਸ. ਪੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਲੈ ਕੇ ਪੁਲਿਸ ਨੇ ਘਾੜ ਇਲਾਕੇ 'ਚ ਨਸ਼ੀਲੇ ਪਦਾਰਥ 'ਚਿੱਟੇ' ਦੇ ਦੋ ਮਾਮਲੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 12 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਕਮਲ ਪੈਲੇਸ ਨੇੜੇ ਝੁੱਗੀਆਂ 'ਚ ਰਹਿੰਦੇ ਗਾਡੀ ਲੋਹਾਰ (ਗੱਡੀਆਂ ਵਾਲੇ) ਦੀ ਸ਼ਿਕਾਇਤ 'ਤੇ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ 15 ਵਰਿ੍ਹਆਂ ਦੀ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਉਣ ਦੇ ਜੁਰਮ 'ਚ ਲੜਕੀ ਦੀ ...

ਪੂਰੀ ਖ਼ਬਰ »

ਸਤਲੁਜ ਦਰਿਆ ਤੇ ਬੁਧਕੀ ਨਦੀ ਦੀ ਸਾਰ ਲਈ ਜਾਵੇ ਨਹੀਂ ਤਾਂ ਬਰਸਾਤਾਂ 'ਚ ਫੇਰ ਆਵੇਗਾ ਹੜ੍ਹ

ਰੂਪਨਗਰ, 12 ਮਾਰਚ (ਪੱਤਰ ਪ੍ਰੇਰਕ)-ਰੂਪਨਗਰ ਨਾਲ ਲਗਦੇ ਦਰਿਆ ਸਤਲੁਜ ਤੇ ਬੁਧਕੀ ਨਦੀ 'ਚ 18 ਅਗਸਤ 2019 ਨੂੰ ਹੜ੍ਹ ਆਉਣ ਕਰਕੇ 6 ਫੁੱਟ ਪਾਣੀ ਖੜ ਗਿਆ ਸੀ | ਲੋਕਾਂ ਦਾ ਅਤੇ ਹੋਰ ਆਈ. ਆਈ. ਟੀ. ਰੋਪੜ, ਐਨ. ਆਈ. ਈ. ਐਲ. ਆਈ. ਟੀ. ਰੋਪੜ ਦਾ ਬਹੁਤ ਨੁਕਸਾਨ ਹੋ ਗਿਆ ਸੀ | ਹੁਣ ਬਰਸਾਤ ਜੂਨ 2020 ...

ਪੂਰੀ ਖ਼ਬਰ »

ਪੱਠੇ ਕੁਤਰਨ ਵਾਲੀ ਮਸ਼ੀਨ ਦੀ ਲਪੇਟ 'ਚ ਆਉਣ ਨਾਲ ਔਰਤ ਜ਼ਖ਼ਮੀ

ਨੰਗਲ, 12 ਮਾਰਚ (ਪ੍ਰੀਤਮ ਸਿੰਘ ਬਰਾਰੀ)-ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਸਥਿਤ ਪਿੰਡ ਅਜੌਲੀ ਵਿਖੇ ਮਸ਼ੀਨ 'ਚ ਪੱਠੇ ਕੁਤਰਨ ਮੌਕੇ ਇਕ ਔਰਤ ਕਰਮੀ ਦੇਵੀ ਪਤਨੀ ਰਾਮ ਕਿਸ਼ਨ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਿਸ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਨੰਗਲ ਦੇ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ ਵਲੋਂ ਰੋਸ ਰੈਲੀ

ਨੰਗਲ, 12 ਮਾਰਚ (ਪ੍ਰੀਤਮ ਸਿੰਘ ਬਰਾਰੀ)-ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਕੈਂਪਸ ਪ੍ਰਧਾਨ ਮਨਵੀਰ ਸਿੰਘ ਤੇ ਵਿਦਿਆਰਥੀ ਆਗੂ ਫੈਸਲ ਖ਼ਾਨ ਨੇ ਸੰਬੋਧਨ ਕੀਤਾ | ਆਗੂਆਂ ...

ਪੂਰੀ ਖ਼ਬਰ »

ਮੰਦਰ 'ਚ ਸੇਵਾ ਕਰਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ, ਦੂਜਾ ਜ਼ਖ਼ਮੀ

ਨੰਗਲ, 12 ਮਾਰਚ (ਪ੍ਰੀਤਮ ਸਿੰਘ ਬਰਾਰੀ)-ਪਿੰਡ ਬਾਸ ਦੀ ਖੱਡ 'ਚ ਸਥਿਤ ਸ਼ਿਵ ਮੰਦਰ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਭੰਡਾਰੇ ਮੌਕੇ ਸੇਵਾ ਕਰ ਰਹੇ ਪਿੰਡ ਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਤੇ ਦੂਜੇ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਇਸ ਘਟਨਾ ਸਬੰਧੀ ...

ਪੂਰੀ ਖ਼ਬਰ »

ਸੰਗਤਾਂ ਵਲੋਂ ਲਗਾਏ ਗਏ ਲੰਗਰਾਂ ਦਾ ਹੋਲੇ ਮਹੱਲੇ ਦੌਰਾਨ ਰਿਹਾ ਵਿਸ਼ੇਸ਼ ਯੋਗਦਾਨ

ਢੇਰ, 12 ਮਾਰਚ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੀਆਂ ਸੰਗਤਾਂ ਵਲੋਂ ਕੌਮੀ ਤਿਉਹਾਰ ਹੋਲਾ ਮਹੱਲਾ ਦੇ ਸਬੰਧ 'ਚ ਸੜਕਾਂ ਕਿਨਾਰੇ ਲਗਾਏ ਗਏ ਲੰਗਰਾਂ ਦਾ ਹੋਲੇ ਮਹੱਲੇ 'ਚ ਵਿਸ਼ੇਸ਼ ਯੋਗਦਾਨ ਰਿਹਾ | ਜਿਸ ਵਿਚ ਪਿੰਡ ਬਹਿਲੂ, ਢਾਹੇ, ਜਿੰਦਵੜੀ, ਭਨੂਪਲੀ, ਦਬਕੇੜਾ, ਅਜੋਲੀ, ਢੇਰ, ...

ਪੂਰੀ ਖ਼ਬਰ »

ਆਤਮਾ ਦੇਵੀ ਪਬਲਿਕ ਸਕੂਲ ਮੋਰਿੰਡਾ ਵਿਖੇ ਸਾਹਿਤਕ ਸਮਾਗਮ

ਮੋਰਿੰਡਾ, 12 ਮਾਰਚ (ਕੰਗ)-ਆਤਮਾ ਦੇਵੀ ਪਬਲਿਕ ਸਕੂਲ ਮੋਰਿੰਡਾ ਵਿਖੇ ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਵਲੋਂ ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ ਪ੍ਰਧਾਨ ਗੁਰਨਾਮ ਸਿੰਘ ਬਿਜਲੀ ਦੀ ਪ੍ਰਧਾਨਗੀ ਹੇਠ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਲੇਖਕ ਰਮਨਿੰਦਰ ਸਿੰਘ ਦੀ ...

ਪੂਰੀ ਖ਼ਬਰ »

ਡਾ: ਕਮਲਦੀਪ ਸਿੰਘ ਬੈਂਸ ਨੇ ਸਰਕਾਰੀ ਹਸਪਤਾਲ ਵਿਖੇ ਅਹੁਦਾ ਸੰਭਾਲਿਆ

ਮੋਰਿੰਡਾ, 12 ਮਾਰਚ (ਪਿ੍ਤਪਾਲ ਸਿੰਘ)-ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਔਰਤਾਂ ਦੇ ਰੋਗਾਂ ਦੇ ਮਾਹਿਰ (ਗਾਇਨੀ) ਡਾ: ਕਮਲਦੀਪ ਸਿੰਘ ਬੈਂਸ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ, ਇਸ ਤੋਂ ਪਹਿਲਾਂ ਹਸਪਤਾਲ ਵਿਖੇ ਔਰਤਾਂ ਦੇ ਰੋਗਾਂ ਦੇ ਮਾਹਿਰ (ਗਾਇਨੀ) ਡਾਕਟਰ ਦੀ ਪੱਕੇ ਤੌਰ ...

ਪੂਰੀ ਖ਼ਬਰ »

ਗੁਰਦੁਆਰਾ ਲੋਹ ਲੰਗਰ ਵਿਖੇ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 12 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਗੁਰਦੁਆਰਾ ਲੋਹ ਲੰਗਰ ਡੇਰਾ ਬਾਬਾ ਸੁਲੱਖਣ ਸਿੰਘ ਵਿਖੇ ਇਕ ਮੀਟਿੰਗ ਮੁੱਖ ਪ੍ਰਬੰਧਕ ਬਾਬਾ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ...

ਪੂਰੀ ਖ਼ਬਰ »

ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਨੇ ਹੋਲੇ ਮਹੱਲੇ ਮੌਕੇ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਲੰਗਰ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 12 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਹੋਲੇ ਮਹੱਲੇ ਮੌਕੇ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕਲਗ਼ੀਧਰ ਟਰੱਸਟ ਬੜੂ ਸਾਹਿਬ, ਸੰਤ ...

ਪੂਰੀ ਖ਼ਬਰ »

ਭਰਤਗੜ੍ਹ 'ਚ ਧਾਰਮਿਕ ਸਮਾਗਮ

ਭਰਤਗੜ੍ਹ, 12 ਮਾਰਚ (ਜਸਬੀਰ ਸਿੰਘ ਬਾਵਾ)-ਹੰਸਾਲੀਸਰ ਨਿਰਮਲ ਆਸ਼ਰਮ ਭਰਤਗੜ੍ਹ 'ਚ ਸਚਖੰਡਵਾਸੀ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਦੀ ਨਿੱਘੀ ਯਾਦ 'ਚ ਬਾਬਾ ਪਰਮਜੀਤ ਸਿੰਘ ਦੀ ਅਗਵਾਈ 'ਚ ਕਰਵਾਇਆ ਧਾਰਮਿਕ ਸਮਾਗਮ ਸਮਾਪਤ ਹੋ ਗਿਆ | ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਅਰਦਾਸ ਮਗਰੋਂ ਗੁਰੂ ਕਾ ਲੰਗਰ ਸਮਾਪਤ

ਭਰਤਗੜ੍ਹ, 12 ਮਾਰਚ (ਜਸਬੀਰ ਸਿੰਘ ਬਾਵਾ)-ਕੌਮੀ ਤਿਉਹਾਰ ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਦੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਬੇਲੀ, ਭਾਉਵਾਲ, ਬੜਾ ਪਿੰਡ, ਕੋਟਲਾ ਕਲਾਂ, ਫਲਾਹੀ ਆਦਿ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਠੇਕਾ ਆਧਾਰਿਤ ਸਫ਼ਾਈ ਕਾਮਿਆਂ ਵਲੋਂ ਹੜਤਾਲ

ਰੂਪਨਗਰ, 12 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਸਰਕਾਰੀ ਹਸਪਤਾਲ 'ਚ ਕੰਮ ਕਰਦੇ ਤਿੰਨ ਦਰਜਨ ਤੋਂ ਵੀ ਵੱਧ ਕਰਮਚਾਰੀਆਂ ਨੇ ਨਿਗੂਣੀਆਂ ਤਨਖ਼ਾਹਾਂ ਦੇਣ ਦੇ ਰੋਸ ਵਜੋਂ ਹੜਤਾਲ ਕਰ ਦਿੱਤੀ ਹੈ | ਸਫ਼ਾਈ ਸੇਵਕਾਂ ਸਮੇਤ ਦਰਜਾ ਚਾਰ ਮੁਲਾਜ਼ਮਾਂ ਨੇ ਇਹ ਹੜਤਾਲ ਠੇਕੇਦਾਰ ...

ਪੂਰੀ ਖ਼ਬਰ »

ਡੇਰਾ ਬਾਬਾ ਵਡਭਾਗ ਸਿੰਘ (ਮੈੜੀ) ਮੇਲੇ ਦੌਰਾਨ ਅਗਿਆਤ ਲਾਸ਼ ਬਰਾਮਦ

ਸੰਤੋਖਗੜ੍ਹ, 12 ਮਾਰਚ (ਮਲਕੀਅਤ ਸਿੰਘ)-ਡੇਰਾ ਬਾਬਾ ਵਡਭਾਗ ਸਿੰਘ (ਮੈੜੀ) ਹੋਲੇ ਮਹੱਲੇ ਦੌਰਾਨ ਇਕ ਆਦਮੀ ਦੀ ਲਾਸ਼ ਬਰਾਮਦ ਹੋਈ ਹੈ | ਵਧੀਕ ਪੁਲਿਸ ਮੇਲਾ ਅਧਿਕਾਰੀ ਡੀ. ਐਸ. ਪੀ. ਅੰਬ ਮਨੋਜ ਜੰਬਾਲ ਅਨੁਸਾਰ ਇਹ ਅਣਜਾਣ ਵਿਅਕਤੀ ਦੀ ਲਾਸ਼ ਮੈੜੀ ਮੇਲੇ ਦੇ ਸੈਕਟਰ-4 ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ 'ਚ ਕਿਸ਼ੋਰ ਸਿੱਖਿਆ ਕੈਂਪ ਲਗਾਇਆ

ਰੂਪਨਗਰ, 12 ਮਾਰਚ (ਸ. ਰ)-ਸਰਕਾਰੀ ਹਾਈ ਸਕੂਲ ਪਿੰਡ ਫੂਲ ਖੁਰਦ ਵਿਖੇ ਕਿਸ਼ੋਰ ਸਿੱਖਿਆ ਕੈਂਪ ਲਗਾਇਆ ਗਿਆ | ਇਸ ਮੌਕੇ ਸੀ. ਐਚ. ਓ. ਹਰਨੀਤ ਕੌਰ ਨੇ ਸਕੂਲ 'ਚ ਛੇਵੀਂ ਤੋਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮਹਾਵਾਰੀ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਤੇ ...

ਪੂਰੀ ਖ਼ਬਰ »

ਇਲਾਕੇ 'ਚ ਨਸ਼ਿਆਂ ਦਾ ਜ਼ਹਿਰ ਫੈਲਾਉਣ ਵਾਲੇ ਲੋਕਾਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਪੁਰਖਾਲੀ, 12 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਘਾੜ ਇਲਾਕੇ 'ਚ ਨਸ਼ੀਲੇ ਪਦਾਰਥ 'ਚਿੱਟੇ' ਵਲੋਂ ਦਿੱਤੀ ਦਸਤਕ ਨੂੰ ਲੈ ਕੇ ਸੰਤੋਖਗੜ੍ਹ ਟੱਪਰੀਆਂ ਦੇ ਵਾਸੀਆਂ ਨੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ 'ਚ ਨਸ਼ਿਆਂ ਦੇ ਫੈਲ ਰਹੇ ਜਾਲ ਨੂੰ ਲੈ ਕੇ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਟੀਚਰਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਨੰਗਲ, 12 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸ਼ਿਵਾਲਿਕ ਕਾਲਜ ਦੇ ਗੈੱਸਟ ਫੈਕਲਟੀ ਟੀਚਰਾਂ ਦੀ ਹੜਤਾਲ ਦੂਜੇ ਦਿਨ 'ਚ ਵੀ ਜਾਰੀ ਰਹੀ | ਅਧਿਆਪਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਰਾਜ ਸਰਕਾਰ ਦੀ ਕਰੜੀ ਨੁਕਤਾਚੀਨੀ ਕੀਤੀ | ਅਧਿਆਪਕਾਂ 'ਚੋਂ ਬਹੁਤੇ ਪੀ. ਐਚ. ਡੀ. ਹਨ ...

ਪੂਰੀ ਖ਼ਬਰ »

ਮਾਈਟੀ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਖੇਤਰੀ ਮੁਕਾਬਲੇ 'ਚ ਹਾਸਲ ਕੀਤੀਆਂ ਪੁਜ਼ੀਸ਼ਨਾਂ

ਸ੍ਰੀ ਅਨੰਦਪੁਰ ਸਾਹਿਬ, 12 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਨੇ ਇੰਡੀਆ ਇੰਨੋਵੇਟ ਸੰਸਥਾ ਵਲੋਂ ਹੌਾਡਾ ਤੇ ਮਾਈਕਰੋ ਸੋਫਟ ਦੇ ਸਹਿਯੋਗ ਨਾਲ ਕਰਵਾਏ ਖੇਤਰੀ ਪੱਧਰੀ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਹਾਸਲ ਕਰ ਕੇ ਨਵਾਂ ...

ਪੂਰੀ ਖ਼ਬਰ »

ਦਿੱਲੀ ਵਿਖੇ ਕੌਮੀ ਪੱਧਰੀ ਮਹਾਂ ਕਿਸਾਨ ਪੰਚਾਇਤ 18 ਨੂੰ

ਰੂਪਨਗਰ, 12 ਮਾਰਚ (ਪੱਤਰ ਪ੍ਰੇਰਕ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁ: ਸ੍ਰੀ ਭੱਠਾ ਸਾਹਿਬ ਵਿਖੇ ਕੀਤੀ ਗਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹੇ ਭਰ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 12 ਮਾਰਚ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਆਪਣੇ ਦਫ਼ਤਰ 'ਚ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹਦਾਇਤਾਂ ਜਾਰੀ ਕੀਤੀਆਂ ਕਿ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਵੀ ਖੜੋਤ ...

ਪੂਰੀ ਖ਼ਬਰ »

ਬੇਲੀ 'ਚ ਮੁਹਤਬਰਾਂ ਤੇ ਨੌਜਵਾਨਾਂ ਵਲੋਂ ਕੀਤਾ ਬੇਸਹਾਰਾ ਕੁੜੀ ਦਾ ਵਿਆਹ

ਭਰਤਗੜ੍ਹ, 12 ਮਾਰਚ (ਜਸਬੀਰ ਸਿੰਘ ਬਾਵਾ)-ਜ਼ਿਲ੍ਹਾ ਰੂਪਨਗਰ ਦੇ ਪਿੰਡ ਬੇਲੀ ਦੇ ਨੌਜਵਾਨਾਂ ਤੇ ਮੁਹਤਬਰਾਂ ਨੇ ਗੁ: ਬਾਬਾ ਜ਼ੋਰਾਵਰ ਸਿੰਘ ਵਿਖੇ ਬੇਸਹਾਰਾ ਕੁੜੀ ਰੀਤ ਕੌਰ ਦੇ ਅਨੰਦ ਕਾਰਜ ਗੁਰਪ੍ਰੀਤ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ: ਕਾਂਗੜ, ਥਾਣਾ: ਨੂਰਪੁਰ ਬੇਦੀ ...

ਪੂਰੀ ਖ਼ਬਰ »

ਕਸ਼ਮੀਰ 'ਚ ਸ਼ਹੀਦ ਹੋਏ ਸੈਨਿਕ ਦੇ ਦਾਦੇ ਵਲੋਂ ਪੋਤੀਆਂ ਦੇ ਭਵਿੱਖ ਲਈ ਕੀਤੀ ਫ਼ਰਿਆਦ

ਸ੍ਰੀ ਚਮਕੌਰ ਸਾਹਿਬ, 12 ਮਾਰਚ (ਜਗਮੋਹਣ ਸਿੰਘ ਨਾਰੰਗ)-ਪਿਛਲੇ ਵਰ੍ਹੇ ਜੂਨ ਮਹੀਨੇ ਕਸ਼ਮੀਰ 'ਚ ਅੱਤਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਣ ਵਾਲੇ ਨੇੜਲੇ ਪਿੰਡ ਹਾਫਿਜਾਬਾਦ ਦੇ 23 ਵਰਿ੍ਹਆਂ ਦੇ ਸੈਨਿਕ ਕਰਮਜੀਤ ਸਿੰਘ ਦੇ ਦਾਦਾ ਸਾਬਕਾ ਸਰਪੰਚ ਨਸੀਬ ਸਿੰਘ ਨੇ ਇਥੇ ...

ਪੂਰੀ ਖ਼ਬਰ »

ਹਿਮਾਚਲ ਨੂੰ ਜਾਣ ਵਾਲੇ ਮਾਰਗਾਂ ਦੀ ਮਾੜੀ ਹਾਲਤ ਲਈ ਸਰਕਾਰ ਤੇ ਮਹਿਕਮੇ ਨੂੰ ਕੋਸ ਰਹੇ ਨੇ ਇਲਾਕੇ ਦੇ ਲੋਕ

ਭਰਤਗੜ੍ਹ, 12 ਮਾਰਚ (ਜਸਬੀਰ ਸਿੰਘ ਬਾਵਾ)-ਰਾਜ ਸਰਕਾਰ ਵਲੋਂ ਭਰਤਗੜ੍ਹ ਤੋਂ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੇ ਤਿੰਨ ਮਾਰਗਾਂ ਨੂੰ ਨਵਿਆਉਣ ਲਈ ਸਬੰਧਿਤ ਮਹਿਕਮੇ ਨੂੰ ਹਦਾਇਤ ਕੀਤੀ ਸੀ, ਕਿ ਉਕਤ ਮਾਰਗਾਂ ਨੂੰ ਨਵਿਆਉਣ ਲਈ ਰਾਜ ਸਰਕਾਰ ਨੇ 5 ਕਰੋੜ 3 ਲੱਖ ਰੁਪਏ ਮਨਜ਼ੂਰ ...

ਪੂਰੀ ਖ਼ਬਰ »

ਬਰਾਰੀ ਵਿਖੇ ਧਾਰਮਿਕ ਰੀਤੀ-ਰਿਵਾਜ ਅਨੁਸਾਰ ਮਨਾਈ ਹੋਲੀ

ਨੂਰਪੁਰ ਬੇਦੀ, 12 ਮਾਰਚ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਅਧੀਨ ਪੈਂਦੇ ਪਿੰਡ ਬਰਾਰੀ ਵਿਖੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਹੋਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ 'ਚ ਰਾਧੇ ਰਾਧੇ ਆਸ਼ਰਮ ਬਰੋਟਾ ਭਗਵਾਲਾ ਦੇ ਸੰਚਾਲਕ ਤੇ ਪ੍ਰਸਿੱਧ ...

ਪੂਰੀ ਖ਼ਬਰ »

ਰੇਲਵੇ ਅੰਡਰ ਬਰਿੱਜ ਬਣਦਾ ਜਾ ਰਿਹੈ ਮੋਰਿੰਡਾ ਵਾਸੀਆਂ ਲਈ ਸਿਰਦਰਦੀ

ਮੋਰਿੰਡਾ, 12 ਮਾਰਚ (ਕੰਗ)-ਮੋਰਿੰਡਾ 'ਚ ਬਣ ਰਹੇ ਰੇਲਵੇ ਅੰਡਰ ਬਰਿੱਜ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਆ ਰਹੀ ਹੈ, ਕਿਉਂਕਿ ਇਸ ਬਰਿੱਜ ਦੇ ਨਿਰਮਾਣ ਕਾਰਜ ਦੀ ਰਫ਼ਤਾਰ ਐਨੀ ਮੱਠੀ ਚੱਲ ਰਹੀ ਹੈ ਕਿ ਇਸ ਬਰਿੱਜ ਨੂੰ ਬਣਨ ਲਈ ਕਾਫ਼ੀ ਸਮਾਂ ਲੱਗ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ ਰੋਪੜ ਵਲੋਂ ਖੇਤੀਬਾੜੀ ਤੇ ਜਲ ਹਿਤ ਪ੍ਰਯੋਗਾਤਮਿਕ ਕੇਂਦਰ ਹੋਵੇਗਾ ਸਥਾਪਿਤ

ਰੂਪਨਗਰ, 12 ਮਾਰਚ (ਸਟਾਫ਼ ਰਿਪੋਰਟਰ)-ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ ਰੋਪੜ ਵਲੋਂ ਆਪਣੀ ਕਿਸਮ ਦਾ ਪਹਿਲਾ ਇਕ ਅਜਿਹਾ ਖੇਤਰੀ ਪ੍ਰਯੋਗਾਤਮਿਕ ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ ਜੋ ਪਰਾਲੀ ਪ੍ਰਬੰਧਨ, ਜਲ ਗੁਣਵੱਤਾ ਸੁਧਾਰ, ਜਲ ਤੇ ਮਿੱਟੀ 'ਚ ਖ਼ਤਰਨਾਕ ...

ਪੂਰੀ ਖ਼ਬਰ »

ਝੱਖੜ, ਬਾਰਿਸ਼ ਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ

ਨੂਰਪੁਰ ਬੇਦੀ, 12 ਮਾਰਚ (ਰਾਜੇਸ਼ ਚੌਧਰੀ ਤਖਤਗੜ)-ਬੀਤੀ ਰਾਤ ਤੋਂ ਖੇਤਰ ਨੂਰਪੁਰ ਬੇਦੀ ਤੇ ਇਸ ਦੇ ਆਸ-ਪਾਸ ਦੇ ਪਿੰਡਾਂ 'ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼, ਝੱਖੜ ਤੇ ਹਲਕੀ ਗੜੇਮਾਰੀ ਕਾਰਨ ਕਈ ਜਗ੍ਹਾ ਕਣਕ ਦੀ ਫ਼ਸਲ ਡਿਗ ਗਈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ...

ਪੂਰੀ ਖ਼ਬਰ »

ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪਾਠਾਂ ਦੀ ਲੜੀ ਕੱਲ੍ਹ ਤੋਂ

ਸ੍ਰੀ ਅਨੰਦਪੁਰ ਸਾਹਿਬ, 12 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਬੀਬੀ ਭਾਨੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ 14 ਮਾਰਚ ...

ਪੂਰੀ ਖ਼ਬਰ »

ਤੇਜ਼ ਬਾਰਿਸ਼ ਤੇ ਭਾਰੀ ਗੜੇਮਾਰੀ ਹੋਣ ਕਾਰਨ ਕਿਸਾਨਾਂ ਦੇ ਸਾਹ ਸੂਤੇ

ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 12 ਮਾਰਚ (ਸੁਖਚੈਨ ਸਿੰਘ ਰਾਣਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਪਿਛਲੇ ਦਿਨੀਂ ਲਗਾਤਾਰ ਪਈ ਬਾਰਿਸ਼ ਕਾਰਨ ਨੁਕਸਾਨੀ ਗਈ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਹਾਲੇ ਸੂਰਜ ਦਾ ਸਹਾਰਾ ਲੈ ਕੇ ਸੰਭਲੀ ਵੀ ਨਹੀਂ ਸੀ ਕਿ ਅੱਜ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਢੇਰ, 12 ਮਾਰਚ (ਸ਼ਿਵ ਕੁਮਾਰ ਕਾਲੀਆ)-ਬਹੁਜਨ ਸਮਾਜ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਖਮੇੜਾ ਤੇ ਪਿੰਡ ਮਹੈਣ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਿਰਮਲ ਸਿੰਘ ਸੁੰਮਨ ਜਨਰਲ ਸਕੱਤਰ ਪੰਜਾਬ, ਮਾਸਟਰ ਗੁਰਦੇਵ ਸਿੰਘ ਡੱਬਰੀ ਜ਼ਿਲ੍ਹਾ ਇੰਚਾਰਜ, ...

ਪੂਰੀ ਖ਼ਬਰ »

ਹੋਲੇ ਮਹੱਲੇ ਦੇ ਵਧੀਆ ਪ੍ਰਬੰਧਾਂ ਨੂੰ ਲੈ ਕੇ ਸਪੀਕਰ ਰਾਣਾ ਕੇ. ਪੀ. ਸਿੰਘ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 12 ਮਾਰਚ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ 6 ਰੋਜ਼ਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਵਿਖੇ ਹੋਏ ਵਧੀਆ ਪ੍ਰਬੰਧਾਂ ਨੂੰ ਲੈ ਕੇ ਬਲਾਕ ਕਾਂਗਰਸ ਕਮੇਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX