ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਪੰਜਾਬ / ਜਨਰਲ

ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦਾਂ ਤੇ ਦੀਵਾਰਾਂ 'ਤੇ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਸ਼ੁਰੂ

ਅੰਮਿ੍ਤਸਰ, 12 ਮਾਰਚ (ਜਸਵੰਤ ਸਿੰਘ ਜੱਸ)-ਇੰਗਲੈਂਡ ਦੀਆਂ ਸੰਗਤਾਂ ਵਲੋਂ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਭਵਨ ਦੇ ਗੁੰਬਦਾਂ ਅਤੇ ਦੀਵਾਰਾਂ 'ਤੇ ਲੱਗੇ ਸੋਨੇ ਦੇ ਪੱਤਰਿਆਂ ਦੀ ਪ੍ਰਦੁੂਸ਼ਨ ਤੇ ਧੂੜ ਮਿੱਟੀ ਕਾਰਣ ਫਿੱਕੀ ਪੈ ਰਹੀ ਚਮਕ ਨੂੰ ਮੁੜ ਪਹਿਲਾਂ ਵਾਂਗ ਬਰਕਰਾਰ ਰੱਖਣ ਲਈ ਸੋਨੇ ਦੀ ਧੁਵਾਈ ਦੀ ਕਾਰ ਸੇਵਾ ਅੱਜ ਸ਼ੁਰੂ ਕੀਤੀ ਗਈ | ਇਸ ਸੇਵਾ ਦੀ ਅਰੰਭਤਾ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਜਥੇ ਦੇ ਮੈਂਬਰਾਂ ਵਲੋਂ ਅਰਦਾਸ ਕੀਤੇ ਜਾਣ ਉਪਰੰਤ ਕੀਤੀ ਗਈ | ਸ਼ੋ੍ਰਮਣੀ ਕਮੇਟੀ ਵਲੋਂ ਕਰੀਬ ਡੇਢ ਦਹਾਕਾ ਪਹਿਲਾਂ 1995 'ਚ ਸੋਨੇ ਦੇ ਪੱਤਰੇ ਲਗਾਉਣ ਦੀ ਸੇਵਾ ਬਾਬਾ ਮਹਿੰਦਰ ਸਿੰਘ ਯੂ.ਕੇ. ਦੀ ਅਗਵਾਈ ਵਿਚ ਧਾਰਮਿਕ ਸੇਵਾਵਾਂ ਨਿਭਾ ਰਹੇ ਗੁਰੂ ਨਾਨਕ ਨਿਸ਼ਕਾਮ ਸੇਵਕ ਬਰਮਿੰਘਮ ਨੂੰ ਸੌਾਪੀ ਗਈ ਸੀ ਤੇ 1999 ਵਿਚ ਇਹ ਸੇਵਾ ਮੁਕੰਮਲ ਹੋੲਾੀ ਸੀ | ਇਸ ਉਪਰੰਤ ਸੋਨੇ ਦੇ ਇਨ੍ਹਾਂ ਪੱਤਰਿਆਂ ਦੀ ਧੁਵਾਈ ਦੀ ਸੇਵਾ ਇਸ ਜਥੇ ਵਲੋਂ ਕਰੀਬ ਕੁਝ ਵਰਿ੍ਹਆਂ ਤੋਂ ਹਰ ਸਾਲ ਕੀਤੀ ਜਾ ਰਹੀ ਹੈ | ਇਸ ਵਾਰ ਇਸ ਸੇਵਾ ਵਿਚ ਨਿਸ਼ਕਾਮ ਸੇਵਕ ਜਥੇ ਦੇ ਮੈਂਬਰ ਭਾਈ ਗੁਰਦਿਆਲ ਸਿੰਘ, ਸੁਖਬੀਰ ਸਿੰਘ, ਇਕਬਾਲ ਸਿੰਘ, ਭਾਈ ਸੋਮਾ ਸਿੰਘ, ਹਰਚਰਨ ਸਿੰਘ, ਤਰਲੋਕ ਸਿੰਘ ਤੇ ਯੂ.ਕੇ. ਤੋਂ ਇਸ ਸੇਵਾ ਲਈ ਪੁੱਜੇ ਮੈਂਬਰਾਂ, ਜਿਨ੍ਹਾਂ ਵਿਚ ਬੀਬੀਆਂ ਵੀ ਸ਼ਾਮਿਲ ਹਨ, ਵਲੋਂ ਸ਼ਰਧਾ ਤੇ ਉਤਸ਼ਾਹ ਸਹਿਤ ਕੀਤੀ ਜਾ ਰਹੀ ਹੈ |
ਭਾਈ ਗੁਰਦਿਆਲ ਸਿੰਘ ਤੇ ਭਾਈ ਸੋਮਾ ਸਿੰਘ ਅਨੁਸਾਰ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਕਾਰ ਸੇਵਾ ਲਈ ਇੰਗਲੈਂਡ ਤੋਂ 45 ਦੇ ਕਰੀਬ ਸਿੰਘ ਸਿੰਘਣੀਆਂ ਦਾ ਜੱਥਾ ਪੁੱਜਾ ਹੈ | ਉਨ੍ਹਾਂ ਦੱਸਿਆ ਕਿ ਧੁਆਈ ਦੀ ਸੇਵਾ ਲਈ ਰੀਠੇ ਨੂੰ ਗਰਮ ਪਾਣੀ ਵਿਚ ਕਈ ਘੰਟੇ ਉਬਾਲ ਕੇ ਇਸ ਵਿਚ ਨਿੰਬੂ ਦਾ ਰਸ ਮਿਲਾਉਣ ਤੋਂ ਬਾਅਦ ਠੰਡਾ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੇ ਵੱਡੇ-ਛੋਟੇ ਗੁੰਬਦਾਂ ਤੇ ਦੀਵਾਰਾਂ 'ਤੇ ਜੜੇ ਸੋਨੇ ਦੇ ਪੱਤਰਿਆਂ 'ਤੇ ਹੱਥਾਂ ਨਾਲ ਹੌਲੀ-ਹੌਲੀ ਮਲਿਆ ਜਾਂਦਾ ਹੈ ਜਿਸ ਨਾਲ ਸੋਨੇ ਦੀ ਚਮਕ ਮੁੜ ਨਵੇਂ ਵਰਗੀ ਹੋ ਜਾਂਦੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਧੁਆਈ ਦੀ ਸੇਵਾ ਦੌਰਾਨ ਕਿਸੇ ਤਰ੍ਹਾਂ ਦੇ ਕੈਮੀਕਲ ਦੀ ਵਰਤੋਂ ਨਹੀਂ ਕੀਤੀ ਜਾਂਦੀ | ਉਨ੍ਹਾਂ ਕਿਹਾ ਕਿ ਸੇਵਾ ਦੌਰਾਨ ਇਹ ਖਿਆਲ ਰੱਖਿਆ ਜਾਂਦਾ ਹੈ ਕਿ ਰੀਠੇ ਵਾਲਾ ਪਾਣੀ ਪਵਿੱਤਰ ਸਰੋਵਰ ਵਿਚ ਨਾ ਜਾਵੇ | ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10 ਦਿਨਾਂ ਦੇ ਅੰਦਰ ਮੁਕੰਮਲ ਹੋ ਜਾਣ ਦੀ ਆਸ ਹੈ ਤੇ ਇਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਵੀ ਕੀਤੀ ਜਾਵੇਗੀ |

ਪਾਕਿ ਤੋਂ ਆਈ 50 ਕਰੋੜ ਦੀ ਹੈਰੋਇਨ ਬਰਾਮਦ-ਇਕ ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 12 ਮਾਰਚ (ਰੇਸ਼ਮ ਸਿੰਘ)-ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਪਾਕਿਸਤਾਨ ਤੋਂ ਮੰਗਵਾਈ ਗਈ 10 ਕਿਲੋਗਾ੍ਰਮ ਹੈਰੋਇਨ ਦੀ ਖੇਪ ਬਰਾਮਦ ਕਰਨ 'ਚ ਅੰਮਿ੍ਤਸਰ ਦਿਹਾਤੀ ਪੁਲਿਸ ਨੂੰ ਸਫ਼ਲਤਾ ਹਾਸਲ ਹੋਈ ਹੈ | ਪੁਲਿਸ ਵਲੋਂ ਇਕ ਤਸਕਰ ਨੂੰ ਗਿ੍ਫਤਾਰ ਕਰਕੇ ਉਸਦੇ ...

ਪੂਰੀ ਖ਼ਬਰ »

ਰਵੀਨਾ ਟੰਡਨ, ਫਰਹਾ ਖ਼ਾਨ ਤੇ ਭਾਰਤੀ ਸਿੰਘ ਵਿਰੁੱਧ ਜਬਰੀ ਕਾਰਵਾਈ 'ਤੇ ਰੋਕ

ਚੰਡੀਗੜ੍ਹ, 12 ਮਾਰਚ (ਸੁਰਜੀਤ ਸਿੰਘ ਸੱਤੀ)- ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਤੇ ਫਰਹਾ ਖ਼ਾਨ ਤੋਂ ਇਲਾਵਾ ਭਾਰਤੀ ਸਿੰਘ ਵਿਰੁੱਧ ਫ਼ਿਰੋਜ਼ਪੁਰ ਛਾਉਣੀ ਤੇ ਰੋਪੜ ਵਿਖੇ ਦਰਜ ਦੋ ਵੱਖ-ਵੱਖ ਮਾਮਲਿਆਂ ਵਿਚ ਜਬਰੀ ਕਾਰਵਾਈ ਕਰਨ 'ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ | ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ ਤੇ ਮਾਨ ਸਿੰਘ ਗਰਚਾ ਢੀਂਡਸਾ ਨਾਲ ਤੁਰੇ

ਲੁਧਿਆਣਾ, 12 ਮਾਰਚ (ਪੁਨੀਤ ਬਾਵਾ)-ਲੁਧਿਆਣਾ ਵਿਖੇ ਗਰਚਾ ਪਰਿਵਾਰ ਵਲੋਂ ਆਪਣੇ ਸਾਥੀਆਂ ਤੇ ਸਮਰਥਕਾਂ ਦਾ ਅੱਜ ਇਕ ਇਕੱਠ ਕੀਤਾ ਗਿਆ | ਜਿਸ ਵਿਚ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨਾਲੋਂ ਨਿਰਾਸ਼ ਚਲੇ ਆ ਰਹੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਪੰਜਾਬ ਦੀ ਪਹਿਲੀ ਪੰਚਾਇਤੀ ਜ਼ਮੀਨ ਦੀ ਬੋਲੀ ਹੋਈ ਰੱਦ

ਮਾਛੀਵਾੜਾ ਸਾਹਿਬ, 12 ਮਾਰਚ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਦੀ ਉਦਯੋਗਿਕ ਇਕਾਈਆਂ ਲਾਉਣ ਲਈ ਲੀਜ਼ 'ਤੇ ਪੰਚਾਇਤੀ ਜ਼ਮੀਨ ਦੇਣ ਦੀ ਨੀਤੀ ਨੂੰ ਅੱਜ ਉਸ ਸਮੇਂ ਬਰੇਕਾਂ ਲੱਗਦੀਆਂ ਦਿਖਾਈ ਦਿੱਤੀਆਂ ਜਦੋਂ ਮਾਛੀਵਾੜਾ ਬਲਾਕ ਦੇ ਪਿੰਡ ਖ਼ਾਨਪੁਰ ਮੰਡ ਦੀ 20 ਏਕੜ ...

ਪੂਰੀ ਖ਼ਬਰ »

ਸੁਖਬੀਰ ਵਲੋਂ ਵਿਸਾਖੀ ਤੱਕ ਸਾਰੀਆਂ ਰੈਲੀਆਂ ਤੇ ਮੀਟਿੰਗਾਂ ਰੱਦ

ਚੰਡੀਗੜ੍ਹ, 12 ਮਾਰਚ (ਅਜੀਤ ਬਿਊਰੋ)-ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਵਜੋਂ ਵਿਸਾਖੀ (13 ਅਪ੍ਰੈਲ) ਤੱਕ ਸਾਰੀਆਂ ਪਾਰਟੀ ਦੀਆਂ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਵੈਟਰਨਰੀ 'ਵਰਸਿਟੀ ਵਲੋਂ ਪਸ਼ੂ ਮੇਲਾ ਮੁਲਤਵੀ

ਲੁਧਿਆਣਾ, 12 ਮਾਰਚ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਤੋਂ ਬਚਾਅ ਹਿਤ ਕੇਂਦਰੀ ਅਤੇ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ 20 ਅਤੇ 21 ਮਾਰਚ ਨੂੰ ਹੋਣ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰੇਗਾ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ

ਚੰਡੀਗੜ੍ਹ, 12 ਮਾਰਚ (ਅਜੀਤ ਬਿਊਰੋ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵਲੋਂ ਕੋਰੋਨਾ ਵਾਇਰਸ ਦੇ ਸਬੰਧ 'ਚ ਆਮ ਲੋਕਾਂ 'ਚ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਲਈ ਵਿਭਾਗ ਦੇ ਮਾਸ ਮੀਡੀਆ ਵਿੰਗ ਦੇ ਨਾਲ ਮੀਟਿੰਗ ਕਰਕੇ ਜਾਗਰੂਕਤਾ ਮੁਹਿੰਮ ਦੇ ...

ਪੂਰੀ ਖ਼ਬਰ »

ਪੰਜਾਬ ਦੀਆਂ 14 ਜਨਤਕ ਜਥੇਬੰਦੀਆਂ ਵਲੋਂ ਐਨ.ਪੀ.ਆਰ. ਦੇ ਬਾਈਕਾਟ ਦਾ ਸੱਦਾ

ਚੰਡੀਗੜ੍ਹ, 12 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੀਆਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਦਿਆਰਥੀਆਂ ਦੀਆਂ 14 ਜਨਤਕ ਜਥੇਬੰਦੀਆਂ ਨੇ ਮੋਦੀ ਸਰਕਾਰ ਦੇ ਨਾਗਰਿਕਤਾ ਸੋਧ ਕਾਨੰੂਨ (ਸੀ.ਏ.ਏ.) ਤਹਿਤ ਲਾਗੂ ਕੀਤੇ ਜਾ ਰਹੇ ਕੌਮੀ ਜਨਸੰਖਿਆ ਰਜਿਸਟਰ (ਐਨ.ਪੀ.ਆਰ.) ਦਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਪੀੜਤ 2 ਸ਼ੱਕੀ ਮਰੀਜ਼ ਹਸਪਤਾਲ ਦਾਖਲ

ਲੁਧਿਆਣਾ, (ਸਲੇਮਪੁਰੀ)-ਸਿਵਲ ਹਸਪਤਾਲ 'ਚ ਸ਼ੱਕੀ ਕੋਰੋਨਾ ਵਾਇਰਸ ਤੋਂ ਪੀੜਤ 2 ਮਰੀਜ਼ ਦਾਖਲ ਕੀਤੇ ਗਏ ਹਨ | ਮਿਲੀ ਜਾਣਕਾਰੀ ਅਨੁਸਾਰ 42 ਸਾਲਾ ਇਕ ਮਰੀਜ਼ ਉਹ ਹੈ, ਜਿਹੜਾ ਤਿੰਨ ਮਹੀਨੇ ਪਹਿਲਾਂ ਮਲੇਸ਼ੀਆ ਤੋਂ ਆਇਆ ਸੀ, ਜਦਕਿ ਦੂਸਰਾ ਮਰੀਜ਼ ਕੁਝ ਦਿਨ ਪਹਿਲਾਂ ਇਟਲੀ ਤੋਂ ...

ਪੂਰੀ ਖ਼ਬਰ »

ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 12 ਮਾਰਚ (ਅਜੀਤ ਬਿਊਰੋ)- ਪੰਜਾਬ ਬ੍ਰਾਹਮਣ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਗੀਤਾ ਸ਼ਰਮਾ ਨੇ ਅੱਜ ਇਥੇ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤ ਇੰਦਰ ਸਿੰਘ ਚਹਿਲ ਦੀ ਹਾਜ਼ਰੀ ਵਿਚ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਪਰਸਨ ...

ਪੂਰੀ ਖ਼ਬਰ »

ਚੀਨ ਦੇ ਵੁਹਾਨ ਸ਼ਹਿਰ ਤੋਂ ਪਰਤਿਆ ਸ਼ੱਕੀ ਮਰੀਜ਼ ਡੇਰਾ ਬਾਬਾ ਨਾਨਕ ਸਿਵਲ ਹਸਪਤਾਲ ਵਿਖੇ ਦਾਖ਼ਲ

ਬਟਾਲਾ, (ਕਾਹਲੋਂ)- ਕੋਰੋਨਾ ਵਾਇਰਸ ਦੇ ਵਧੇ ਰਹੇ ਪ੍ਰਕੋਪ ਦੇ ਚਲਦਿਆਂ ਤਹਿਸੀਲ ਡੇਰਾ ਬਾਬਾ ਨਾਨਕ ਅੰਦਰ ਵੀ ਇਕ ਹੋਰ ਸ਼ੱਕੀ ਮਰੀਜ਼ ਸਿਵਲ ਹਸਪਤਾਲ ਵਿਚ ਦਾਖ਼ਲ ਹੋਇਆ ਹੈ | ਇਹ ਵਿਅਕਤੀ 25 ਫਰਵਰੀ ਨੂੰ ਚੀਨ ਤੋਂ ਆਇਆ ਸੀ | ਸਿਵਲ ਸਰਜਨ ਗੁਰਦਾਸਪੁਰ ਅਤੇ ਐਸ.ਐਮ.ਓ. ਡੇਰਾ ...

ਪੂਰੀ ਖ਼ਬਰ »

ਕਿੱਲੋਮੀਟਰ ਸਕੀਮ ਤਹਿਤ ਪੰਜਾਬ ਸਰਕਾਰ ਵਲੋਂ ਪਨਬੱਸ 'ਚ 400 ਬੱਸਾਂ ਪਾਉਣ ਦੀ ਤਿਆਰੀ

ਲੁਧਿਆਣਾ, 12 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਅਧੀਨ ਸਥਾਪਿਤ ਪੰਜਾਬ ਰੋਡਵੇਜ਼/ਪਨਬੱਸ ਵਿਚ ਨਿੱਜੀ ਕੰਪਨੀਆਂ ਰਾਹੀਂ ਕਿਲੋਮੀਟਰ ਸਕੀਮ ਤਹਿਤ 400 ਨਵੀਆਂ ਬੱਸਾਂ ਪਾਉਣ ਲਈ ਯੋਜਨਾਬੰਦੀ ਉਲੀਕੀ ਜਾ ਰਹੀ ਹੈ ਅਤੇ ਇਸ ਯੋਜਨਾਬੰਦੀ ਨੂੰ ਸਫ਼ਲ ...

ਪੂਰੀ ਖ਼ਬਰ »

ਹਰਿਆਣਾ ਤੋਂ ਰਾਜ ਸਭਾ ਲਈ ਭਾਜਪਾ ਨੇ ਗੌਤਮ ਤੇ ਝੀਂਗੜਾ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ, 12 ਮਾਰਚ (ਐਨ.ਐਸ. ਪਰਵਾਨਾ)-ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਤੋਂ ਰਾਜ ਸਭਾ ਦੀਆਂ 26 ਮਾਰਚ ਨੂੰ ਹੋਣ ਵਾਲੀਆਂ ਤਿੰਨਾ ਸੀਟਾਂ 'ਚੋਂ 2 ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਤੀਜੀ ਸੀਟ ਜਿਸ ਦੇ ਕਿ 2 ਸਾਲਾਂ ਲਈ ਉਪ ਚੋਣ ਉਸੇ ਦਿਨ ਹੋਣੀ ਹੈ, ਦਾ ਉਮੀਦਵਾਰ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ ਅਪ੍ਰੈਲ ਮਹੀਨੇ ਤੋਂ ਹੋਵੇਗੀ-ਭਾਈ ਲੌ ਾਗੋਵਾਲ

ਪਟਿਆਲਾ, 12 ਮਾਰਚ (ਧਰਮਿੰਦਰ ਸਿੰਘ ਸਿੱਧੂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 400 ਸਾਲਾ ਸ਼ਤਾਬਦੀ ਨੂੰ ਸ਼ੋ੍ਰਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾਏਗੀ ਅਤੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਅਪ੍ਰੈਲ ...

ਪੂਰੀ ਖ਼ਬਰ »

ਉੱਘੇ ਵਿਗਿਆਨੀ ਡਾ. ਦਰਸ਼ਨ ਸਿੰਘ ਬਰਾੜ ਨਹੀਂ ਰਹੇ

ਲੁਧਿਆਣਾ, 12 ਮਾਰਚ (ਬੀ. ਐਸ. ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਅਧਿਆਪਕ, ਪ੍ਰਸਿੱਧ ਖੋਜੀ-ਵਿਗਿਆਨੀ, ਦੂਰ ਅੰਦੇਸ਼ ਖੇਤੀ ਵਿਕਾਸ ਦੇ ਰਹਿਨੁਮਾ ਅਤੇ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਦਰਸ਼ਨ ਸਿੰਘ ਬਰਾੜ 11 ਮਾਰਚ ਨੂੰ ਅਕਾਲ ਚਲਾਣਾ ਕਰ ਗਏ | ...

ਪੂਰੀ ਖ਼ਬਰ »

ਦਵਾਰਕਾ ਦਾਸ ਅਰੋੜਾ ਪੰਜਾਬ ਸਟੇਟ ਕੰਟੇਨਰ ਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ

ਅੰਮਿ੍ਤਸਰ, 12 ਮਾਰਚ (ਜੱਸ)-ਪੰਜਾਬ ਸਰਕਾਰ ਵਲੋਂ ਸਥਾਨਕ ਸੀਨੀਅਰ ਕਾਂਗਰਸੀ ਆਗੂ ਸ੍ਰੀ ਦਵਾਰਕਾ ਦਾਸ ਅਰੋੜਾ ਨੂੰ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਨਿਰਦੇਸ਼ਕ ਅਤੇ ਚੇਅਰਮੈੈਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਉਹ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 6 ਸ਼ੱਕੀ ਮਰੀਜ਼ਾਂ ਦੇ ਸਰਕਾਰੀ ਹਸਪਤਾਲ ਵਿਖੇ ਪੁੱਜਣ 'ਤੇ ਫੈਲੀ ਦਹਿਸ਼ਤ

ਡੇਰਾਬੱਸੀ, 12 ਮਾਰਚ (ਗੁਰਮੀਤ ਸਿੰਘ)-ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਉਦੋਂ ਦਹਿਸ਼ਤ ਫੈਲ ਗਈ ਜਦੋਂ ਕੋਰੋਨਾ ਵਾਇਰਸ ਦੇ 6 ਸ਼ੱਕੀ ਮਰੀਜ਼ਾਂ ਦੇ ਹਸਪਤਾਲ ਵਿਖੇ ਪਹੁੰਚਣ ਦਾ ਉਥੇ ਮੌਜੂਦ ਡਾਕਟਰੀ ਸਟਾਫ਼, ਮਰੀਜ਼ਾਂ ਤੇ ਹੋਰਨਾਂ ਲੋਕਾਂ ਨੂੰ ਪਤਾ ਚੱਲਿਆ | ਇਹ ...

ਪੂਰੀ ਖ਼ਬਰ »

ਮਾਮਲਾ ਹੈਰੋਇਨ ਦੀ ਫੈਕਟਰੀ ਦਾ

ਮੁੰਬਈ ਰਹਿੰਦੇ ਜਿੰਮ ਮਾਲਕ ਨੂੰ ਪੁਲਿਸ ਵਲੋਂ ਨੋਟਿਸ

ਅੰਮਿ੍ਤਸਰ, 12 ਮਾਰਚ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਹੈਰੋਇਨ ਫੈਕਟਰੀ ਫੜੇ ਜਾਣ ਅਤੇ 194 ਕਿਲੋਗ੍ਰਾਮ ਹੈਰੋਇਨ ਦੇ ਮਾਮਲੇ 'ਚ ਪੁਲਿਸ ਨੂੰ ਅਹਿਮ ਸੁਰਾਗ ਹੱਥ ਲੱਗੇ ਹਨ | ਐਸ. ਟੀ. ਐਫ. ਦੀ ਟੀਮ ਵਲੋਂ ਹੁਣ ਤੱਕ ਦੀ ਕੀਤੀ ਜਾਂਚ ਅਤੇ ਗਿ੍ਫਤਾਰੀਆਂ 'ਚ ਇਹ ਖੁਲਾਸਾ ਹੋਇਆ ਹੈ ਕਿ ...

ਪੂਰੀ ਖ਼ਬਰ »

ਸੰਤ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਦਾ ਚਿੱਤਰ ਅੱਜ ਅਜਾਇਬ ਘਰ 'ਚ ਹੋਵੇਗਾ ਸੁਸ਼ੋਭਿਤ

ਲੁਧਿਆਣਾ, 12 ਮਾਰਚ (ਕਵਿਤਾ ਖੁੱਲਰ)-ਗੁਰਮਤਿ ਸੰਗੀਤ ਅਤੇ ਗੁਰਮਤਿ ਸਿਧਾਂਤ ਪ੍ਰਚਾਰ ਦੀ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਚਾਰ ਕਰਨ ਵਾਲੀ ਅਜ਼ੀਮ ਸ਼ਖਸ਼ੀਅਤ ਸੰਤ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਦਾ ਚਿੱਤਰ ਅੱਜ ਅਜਾਇਬ ਘਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ 'ਚ ਸਭ ਤੋਂ ਉੱਪਰ ਲਿਖੇ ਜਾਣ ਵਿੱਦਿਅਕ ਅਦਾਰਿਆਂ ਦੇ ਨਾਂਅ

ਚੰਡੀਗੜ੍ਹ, 12 ਮਾਰਚ (ਵਿਕਰਮਜੀਤ ਸਿੰਘ ਮਾਨ)- ਰਾਜ ਦੇ ਸਿੱਖਿਆ ਵਿਭਾਗ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਵਿੱਦਿਅਕ ਅਦਾਰਿਆਂ ਦੇ ਨਾਂਅ ਪੰਜਾਬੀ ਮਾਂ ਬੋਲੀ ਵਿਚ ਸਭ ਤੋਂ ਉੱਪਰ ਲਿਖੇ ਜਾਣ ਲਈ ਕਿਹਾ ਗਿਆ ਹੈ | ...

ਪੂਰੀ ਖ਼ਬਰ »

ਪੁਲਿਸ ਸੁਰੱਖਿਆ ਲੈਣ ਲਈ ਹਮਲੇ ਦਾ ਡਰਾਮਾ ਕਰਨ ਵਾਲਾ ਸ਼ਿਵ ਸੈਨਾ ਆਗੂ ਗਿ੍ਫ਼ਤਾਰ

ਲੁਧਿਆਣਾ, 12 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਸੁਰੱਖਿਆ ਲੈਣ ਲਈ ਆਪਣੇ ਉੱਪਰ ਹਮਲੇ ਹੋਣ ਦਾ ਡਰਾਮਾ ਕਰਨ ਵਾਲੇ ਸ਼ਿਵ ਸੈਨਾ ਦੇ ਆਗੂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ ਅੱਜ ਤੋਂ

ਲੁਧਿਆਣਾ, 12 ਮਾਰਚ (ਕਵਿਤਾ ਖੁੱਲਰ)-30ਵਾਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਗੁਰਮਤਿ ਸਮਾਗਮ ਜੋ ਕਿ ਇਸ ਵਾਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਅਤੇ ਮਹਾਂਪੁਰਸ਼ ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ...

ਪੂਰੀ ਖ਼ਬਰ »

ਨਰਸਿੰਗ ਦੀਆਂ ਵਿਦਿਆਰਥਣਾਂ ਹਰੇਕ ਮੁਸ਼ਕਿਲ ਦਾ ਡਟ ਕੇ ਮੁਕਾਬਲਾ ਕਰਨ-ਬੀਬੀ ਔਲਖ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦਾ ਵਿਸ਼ਾ 'ਆਈ ਐਮ ਜਨਰੇਸ਼ਨ ਇਕੁਐਲਿਟੀ ਰਿਲਾਇਜ਼ਿੰਗ ਵੁਮੈਨਜ਼ ਰਾਈਟਸ' ਸੀ | ...

ਪੂਰੀ ਖ਼ਬਰ »

ਜਸਟਿਸ ਜਸਪ੍ਰੀਤ ਸਿੰਘ ਨੇ ਚੋਲਾ ਸਾਹਿਬ ਵਿਖੇ ਮੱਥਾ ਟੇਕਿਆ

ਜਲੰਧਰ, 12 ਮਾਰਚ (ਅ.ਬ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਬਸਤਰ ਸ੍ਰੀ ਚੋਲਾ ਸਾਹਿਬ ਜੀ ਦੇ ਜੋੜ ਮੇਲੇ 'ਤੇ ਜਿੱਥੇ ਦੇਸ਼-ਵਿਦੇਸ਼ ਤੋਂ ਲੱਖਾਂ ਗੁਰੂ ਨਾਨਕ ਨਾਲ ਲੇਵਾ ਸੰਗਤਾਂ ਨੇ ਪੈਦਲ ਚੱਲ ਕੇ ਸ੍ਰੀ ਚੋਲਾ ਸਾਹਿਬ ਦੀ ਦੇ ਦਰਸ਼ਨ ਕੀਤੇ, ਉੱਥੇ ਇਲਾਹਾਬਾਦ ...

ਪੂਰੀ ਖ਼ਬਰ »

'ਕੋਰੋਨਾ' ਨੂੰ ਲੈ ਕੇ ਗੁਰੂ ਘਰ ਗਿਆਰ੍ਹਵੀਂ ਵਾਲੇ ਦੌਧਰ ਵਲੋਂ ਬਰਸੀ ਸਮਾਗਮ ਰੱਦ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਵੱਖ-ਵੱਖ ਦੇਸ਼ਾਂ ਨੂੰ ਆਪਣੀ ਲਪੇਟ ਵਿਚ ਲੈਣ ਵਾਲਾ 'ਕੋਰੋਨਾ' ਵਾਇਰਸ ਭਾਰਤ ਵਿਚ ਵੀ ਦਸਤਕ ਦੇ ਚੁੱਕਾ ਹੈ ਅਤੇ ਹੁਣ ਤੱਕ ਕਈ ਲੋਕਾਂ ਦੇ 'ਕੋਰੋਨਾ' ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ | ਇਕ ਮਨੁੱਖ ਤੋਂ ਦੂਜੇ ਮਨੁੱਖ ...

ਪੂਰੀ ਖ਼ਬਰ »

ਸਤਿੰਦਰਪਾਲ ਸਿੰਘ ਸਿੱਧਵਾਂ ਮਾਤਾ ਗੁਜਰੀ ਮੈਡੀਕਲ ਯੂਨੀਵਰਸਿਟੀ ਦੇ ਟਰੱਸਟੀ ਨਿਯੁਕਤ

ਨਵੀਂ ਦਿੱਲੀ, 12 ਮਾਰਚ (ਅਜੀਤ ਬਿਊਰੋ)-ਬਿਹਾਰ ਦੇ ਕਿਸ਼ਨਗੰਜ ਵਿਖੇ ਸਥਾਪਤ ਮਾਤਾ ਗੁਜਰੀ ਮੈਡੀਕਲ ਯੂਨੀਵਰਸਿਟੀ ਟਰੱਸਟ ਦੇ ਪ੍ਰਧਾਨ ਸ: ਬਲਵੰਤ ਸਿੰਘ ਰਾਮੰੂਵਾਲੀਆ ਤੇ ਸਮੂਹ ਟਰੱਸਟ ਕਮੇਟੀ ਨੇ ਸਰਬ ਸੰਮਤੀ ਨਾਲ ਫ਼ੈਸਲੇ ਅਨੁਸਾਰ ਪੰਜਾਬੀ ਲਹਿਰਾਂ ...

ਪੂਰੀ ਖ਼ਬਰ »

ਏ.ਟੀ.ਐਮ. ਤੋੜ ਕੇ 8 ਤੋਂ 10 ਲੱਖ ਰੁਪਏ ਲੁੱਟੇ

ਅਹਿਮਦਗੜ੍ਹ, 12 ਮਾਰਚ (ਸੋਢੀ, ਮਹੋਲੀ, ਪੁਰੀ)-ਅਹਿਮਦਗੜ੍ਹ ਦੀ ਬੱਸ ਸਟੈਂਡ ਰੋਡ ਵਿਖੇ ਸਥਿਤ ਕਾਰਪੋਰੇਸ਼ਨ ਬੈਂਕ ਦੇ ਏ. ਟੀ. ਐਮ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਤੋੜ ਕੇ ਲੱਖਾਂ ਰੁਪਏ ਲੁੱਟ ਲਏ ਜਾਣ ਦਾ ਸਮਾਚਾਰ ਹੈ | ਸੂਚਨਾ ਮਿਲਣ ਉਪਰੰਤ ਮੌਕੇ 'ਤੇ ਪਹੁੰਚੇ ...

ਪੂਰੀ ਖ਼ਬਰ »

800 ਕਰੋੜ ਦੀ ਬਿਜਲੀ ਚੋਰੀ ਨਾਲ ਵੀ ਹਰ ਸਾਲ ਹੋ ਰਹੀ ਹੈ ਬਿਜਲੀ ਮਹਿੰਗੀ

ਜਲੰਧਰ, 12 ਮਾਰਚ (ਸ਼ਿਵ ਸ਼ਰਮਾ)-ਰਾਜ 'ਚ ਕੁਝ ਸਮੇਂ ਤੋਂ ਮਹਿੰਗੀ ਹੁੰਦੀ ਜਾ ਰਹੀ ਬਿਜਲੀ ਦਾ ਮੁੱਦਾ ਹੁਣ ਸਿਆਸੀ ਬਣਦਾ ਜਾ ਰਿਹਾ ਹੈ | ਜਿਸ ਕਰਕੇ ਚਾਹੇ ਅਜੇ ਵਿਧਾਨ ਸਭਾ ਚੋਣਾਂ ਲਈ ਦੋ ਸਾਲ ਦਾ ਸਮਾਂ ਪਿਆ ਹੈ ਪਰ ਹੁਣ ਤੋਂ ਹੀ ਸਿਆਸੀ ਪਾਰਟੀਆਂ ਨੇ ਬਿਜਲੀ ਦੇ ਮੁੱਦੇ ਨੂੰ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵਲੋਂ ਸਰਕਾਰ ਨਾਲ ਮੀਟਿੰਗ

ਚੰਡੀਗੜ੍ਹ, 12 ਮਾਰਚ (ਵਿਕਰਮਜੀਤ ਸਿੰਘ ਮਾਨ)-ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲੈ ਕੇ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੀ ਅੱਜ ਪੰਜਾਬ ਸਰਕਾਰ ਨਾਲ ਮੰਗਾਂ ਨੂੰ ਲੈ ਕੇ ਮੀਟਿੰਗ ਪੰਜਾਬ ਭਵਨ ਵਿਖੇ ਹੋਈ | ਮੱੁਖ ਮੰਤਰੀ ਦੇ ...

ਪੂਰੀ ਖ਼ਬਰ »

ਸਰਕਾਰ ਤੇ ਪੁਲਿਸ ਬੇਅਦਬੀਆਂ ਦੇ ਕੇਸ ਪ੍ਰਤੀ ਸੰਜੀਦਾ ਨਹੀਂ-ਮੁੱਖ ਗਵਾਹ

ਚੰਡੀਗੜ੍ਹ, 12 ਮਾਰਚ (ਬਿਊਰੋ ਚੀਫ਼)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 2015 ਦੌਰਾਨ ਲਗਾਤਾਰ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਲਈ ਕਿੰਨੀ ਕੁ ਸੰਜੀਦਾ ਹੈ, ਉਸ ਦਾ ਪਤਾ ਮਲਿਕੇ (ਮੋਗਾ) ਵਿਖੇ 4 ਨਵੰਬਰ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦੁੱਧ ਦੇ ਪੌਸ਼ਟੀਕਰਨ ਸਬੰਧੀ ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 12 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਲੋਕਾਂ ਵਿਚ ਪਾਈ ਜਾਂਦੀ ਵਿਟਾਮਿਨ ਏ ਅਤੇ ਡੀ ਦੀ ਘਾਟ ਨੂੰ ਦੂਰ ਕਰਨ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਦੇ ਸਾਰੇ ਦੁੱਧ ਪ੍ਰੋਸੈਸਿੰਗ ਪਲਾਂਟਾਂ ਨੂੰ ਫੂਡ ਸੇਫ਼ਟੀ ਐਾਡ ਸਟੈਂਡਰਡਜ ...

ਪੂਰੀ ਖ਼ਬਰ »

ਬੈਂਸ ਨੇ ਜੋੜੇ ਸੀ, ਪਾਵਰਕਾਮ ਨੇ ਦੁਬਾਰਾ ਕੱਟੇ ਬਿਜਲੀ ਕੁਨੈਕਸ਼ਨ

ਜਲੰਧਰ, 12 ਮਾਰਚ (ਸ਼ਿਵ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਖਪਤਕਾਰਾਂ ਨਾਲ ਧੱਕੇ ਦੀ ਗੱਲ ਕਹਿ ਕੇ ਜੋੜੇ ਗਏ ਬਿਜਲੀ ਕੁਨੈਕਸ਼ਨ ਪਾਵਰਕਾਮ ਨੇ ਦੁਬਾਰਾ ਕੱਟ ਦਿੱਤੇ ਹਨ | ਈਸਟ ਮੰਡਲ ਇਲਾਕੇ ਦੇ ਸੰਤੋਖ ਪੁਰਾ ਦੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਫ਼ਿਲਮ 'ਇੱਕੋ ਮਿੱਕੇ' ਦੇ ਪ੍ਰੀਮੀਅਰ ਸ਼ੋਅ ਮੌਕੇ ਲੱਗੀਆਂ ਖ਼ੂਬ ਰੌਣਕਾਂ

ਚੰਡੀਗੜ੍ਹ, 12 ਮਾਰਚ (ਅਜਾਇਬ ਸਿੰਘ ਔਜਲਾ)-ਪੰਜਾਬੀ ਗਾਇਕੀ ਖੇਤਰ 'ਚ ਆਪਣਾ ਨਿਵੇਕਲਾ ਸਥਾਨ ਰੱਖਣ ਵਾਲੇ ਗਾਇਕ ਸਤਿੰਦਰ ਸਰਤਾਜ ਪੰਜਾਬੀ ਸਿਨੇਮੇ ਵਿਚ 13 ਮਾਰਚ ਨੂੰ ਫ਼ਿਲਮ 'ਇੱਕੋ ਮਿੱਕੇ' ਰਾਹੀਂ ਦਰਸ਼ਕਾਂ ਦੇ ਸਨਮੁੱਖ ਆ ਰਹੇ ਹਨ | ਇਸ ਫ਼ਿਲਮ ਸਬੰਧੀ ਅੱਜ ਚੰਡੀਗੜ੍ਹ ...

ਪੂਰੀ ਖ਼ਬਰ »

ਸਰਕਾਰ ਪੂਸਾ 44 ਝੋਨੇ ਦੀ ਖ਼ਰੀਦ ਬੰਦ ਕਰਨ ਦੀ ਤਿਆਰੀ 'ਚ

ਜਲੰਧਰ, 12 ਮਾਰਚ (ਮੇਜਰ ਸਿੰਘ)-ਪੰਜਾਬ ਤੇ ਹਰਿਆਣਾ ਵਿਚ ਝੋਨੇ ਦੀ ਪੂਸਾ 44 ਬੀਜੀ ਜਾਂਦੀ ਕਿਸਮ ਦੇ ਪੱਕਣ 'ਚ ਲੰਮਾ ਸਮਾਂ ਲੈਣ 'ਤੇ ਪਾਣੀ ਜ਼ਿਆਦਾ ਵਰਤੇ ਜਾਣ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਵਲੋਂ ਅਗਲੇ ਖ਼ਰੀਦ ਸੀਜ਼ਨ ਤੋਂ ਇਸ ਕਿਸਮ ਦੇ ਝੋਨੇ ਦੀ ਖ਼ਰੀਦ ਬੰਦ ਕਰਨ ਦੀ ...

ਪੂਰੀ ਖ਼ਬਰ »

9 ਕਮਿਊਨਿਸਟ ਪਾਰਟੀਆਂ ਦੇ ਸਾਂਝੇ ਫ਼ਰੰਟ ਵਲੋਂ ਲੁਧਿਆਣਾ ਵਿਖੇ ਰੈਲੀ 25 ਨੂੰ

ਜਲੰਧਰ, 12 ਮਾਰਚ (ਅਜੀਤ ਬਿਊਰੋ)-ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ 'ਚ ਸ਼ਾਮਿਲ ਖੱਬੇ ਪੱਖੀ ਰਾਜਨੀਤਕ ਪਾਰਟੀਆਂ ਦੇ ਸੱਦੇ 'ਤੇ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਹਮਲਿਆਂ ਨੂੰ ਭਾਂਜ ਦੇਣ ਲਈ 25 ਮਾਰਚ ਨੂੰ ਲੁਧਿਆਣਾ ਵਿਖੇ ਕੀਤੇ ਜਾ ਰਹੇ ਵਿਸ਼ਾਲ ਲੋਕ ਇਕੱਠ ਵਿਚ ਪ੍ਰਾਂਤ ...

ਪੂਰੀ ਖ਼ਬਰ »

ਹਾਲੀਵੁੱਡ ਨਿਰਮਾਤਾ ਹਾਰਵੇ ਵਿੰਸਟੀਨ ਨੂੰ ਜਬਰ ਜਨਾਹ ਮਾਮਲੇ 'ਚ 23 ਸਾਲ ਸਜ਼ਾ

ਨਿਊਯਾਰਕ, 12 ਮਾਰਚ (ਏਜੰਸੀ)-ਹਾਲੀਵੁੱਡ ਨਿਰਮਾਤਾ ਹਾਰਵੇ ਵਿੰਸਟੀਨ (67) ਨੂੰ ਬੁੱਧਵਾਰ ਨੂੰ ਜਬਰ ਜਨਾਹ ਤੇ ਜਿਣਸੀ ਸ਼ੋਸ਼ਣ ਮਾਮਲਿਆਂ 'ਚ 23 ਸਾਲ ਦੀ ਸਜ਼ਾ ਸੁਣਾਈ ਗਈ ਹੈ | ਹਾਰਵੇ ਪਿਛਲੇ ਮਹੀਨੇ ਸੁਣਾਈ ਗਈ ਆਪਣੀ ਸਜ਼ਾ ਦੇ ਬਾਅਦ ਹਿਰਾਸਤ 'ਚ ਸੀ | ਉਹ ਵੀਲ੍ਹ ਚੇਅਰ 'ਤੇ ...

ਪੂਰੀ ਖ਼ਬਰ »

ਕੌਮੀ ਜਨਗਣਨਾ ਰਜਿਸਟਰ ਲਈ ਸਰਵੇਖਣ ਨਾ ਕਰਵਾਉਣ ਦਾ ਫ਼ੈਸਲਾ

ਜਲੰਧਰ, 12 ਮਾਰਚ (ਸ਼ਿਵ)-ਪੰਜਾਬ ਸਰਕਾਰ ਨੇ ਜਨਗਣਨਾ 2020 ਦੇ ਕੰਮ 'ਚ ਲੱਗੇ ਸਟਾਫ਼ ਨੂੰ ਕੌਮੀ ਜਨਗਣਨਾ ਰਜਿਸਟਰ (ਐਨ. ਪੀ. ਆਰ.) ਬਾਰੇ ਸਰਵੇਖਣ ਕਰਨ ਦੇ ਕੰਮ 'ਤੇ ਰੋਕ ਲਗਾ ਦਿੱਤੀ ਹੈ ਤੇ ਹੁਣ ਜਨਗਣਨਾ ਦੇ ਤਹਿਤ ਸਿਰਫ਼ ਦੋ ਗੇੜਾਂ ਵਿਚ ਹੀ ਕੰਮ ਕਰਵਾਇਆ ਜਾਵੇਗਾ | ਜਨਗਣਨਾ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੇ 'ਤੇ ਤੇਜ਼ਾਬ ਨਾਲ ਹਮਲਾ ਕਰਨ ਵਾਲੇ ਨੂੰ 10 ਸਾਲ ਕੈਦ

ਫ਼ਿਰੋਜ਼ਪੁਰ, 12 ਮਾਰਚ (ਰਾਕੇਸ਼ ਚਾਵਲਾ)-ਨਾਬਾਲਗ ਲੜਕੇ 'ਤੇ ਤੇਜ਼ਾਬ ਨਾਲ ਹਮਲਾ ਕਰਨ ਵਾਲੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਇਕ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ | ਜਾਣਕਾਰੀ ਅਨੁਸਾਰ ਮੁੱਦਈ ਸੰਜੀਵ ਕੁਮਾਰ ਪੁੱਤਰ ਦਰਸ਼ਨ ਦਿਆਲ ਨੇ ਪੁਲਿਸ ...

ਪੂਰੀ ਖ਼ਬਰ »

ਭਾਈ ਅਜਨਾਲਾ ਕੋਲ ਟੀ.ਵੀ. ਚੈਨਲ ਵੈਨ ਭੇਜਣ ਲਈ ਤਿਆਰ ਹਾਂ-ਭਾਈ ਢੱਡਰੀਆਂ ਵਾਲੇ

ਨਦਾਮਪੁਰ/ਚੰਨੋ, 12 ਮਾਰਚ (ਹਰਜੀਤ ਸਿੰਘ ਨਿਰਮਾਣ)-ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਹੈ ਕਿ ਉਹ ਭਾਈ ਅਮਰੀਕ ਸਿੰਘ ਅਜਨਾਲਾ ਦੀ ਚੁਣੌਤੀ ਕਬੂਲ ਕਰ ਕੇ ਉਨ੍ਹਾਂ ਨਾਲ ਟੀ.ਵੀ. ਚੈਨਲ ਰਾਹੀਂ ਸੰਵਾਦ ਕਰਨ ਲਈ ਤਿਆਰ ਹਨ ਅਤੇ ਟੀ.ਵੀ. ਚੈਨਲਾਂ ਵਾਲੇ ਵੀ ਭਾਈ ...

ਪੂਰੀ ਖ਼ਬਰ »

ਪੁਲਿਸ ਦਾ ਸਿਆਸੀਕਰਨ ਖ਼ਤਮ ਕਰਨ ਦੀ ਲੋੜ-ਹਰਪਾਲ ਸਿੰਘ ਚੀਮਾ

ਸੰਗਰੂਰ, 12 ਮਾਰਚ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ: ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿਚ ਰੁਜ਼ਗਾਰ, ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਮੁੱਦੇ ਹੱਲ ਹੋ ਸਕਦੇ ਹਨ ਜੇਕਰ ...

ਪੂਰੀ ਖ਼ਬਰ »

ਰੋਜ਼ੀ ਰੋਟੀ ਲਈ ਦੁਬਈ ਗਈ ਨੌਜਵਾਨ ਲੜਕੀ ਬਣਾਈ ਬੰਧਕ

ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਹਾਜ਼ਰੀ 'ਚ ਮੋਗਾ ਨਿਵਾਸੀ ਸਤਨਾਮ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਵਿਚ ਖ਼ੁਲਾਸਾ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਣ 'ਤੇ ਕਿਸਾਨ ਯੂਨੀਅਨ ਵਲੋਂ ਅਮਨ ਅਰੋੜਾ ਦਾ ਸਨਮਾਨ

ਸੰਗਰੂਰ, 12 ਮਾਰਚ (ਧੀਰਜ ਪਸ਼ੌਰੀਆ)-ਪੰਜਾਬ ਵਿਚ ਗੰਭੀਰ ਹੋ ਰਹੀ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਪੰਜਾਬ ਵਿਧਾਨ ਸਭਾ ਵਿਚ ਚੁੱਕਣ 'ਤੇ ਅੱਜ ਸੰਗਰੂਰ ਵਿਖੇ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਅਮਨ ਅਰੋੜਾ ਦਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ...

ਪੂਰੀ ਖ਼ਬਰ »

ਸ਼ਰਧਾਲੂ ਸ਼ਹੀਦੀ ਜੋੜ ਮੇਲੇ ਅਤੇ ਸ਼ੇਰੇ ਪੰਜਾਬ ਦੀ ਬਰਸੀ ਦੇ ਪਾਸਪੋਰਟ 15 ਅਪ੍ਰੈਲ ਤੱਕ ਜਮ੍ਹਾਂ ਕਰਵਾਉਣ-ਭੁੱਲਰ

ਫਿਰੋਜ਼ਪੁਰ, 12 ਮਾਰਚ (ਸ.ਰ.)-ਸ਼ਹੀਦੀ ਜੋੜ ਮੇਲਾ ਅਤੇ ਸ਼ੇਰ-ਏ-ਪੰਜਾਬ ਦੀ ਬਰਸੀ ਲਈ ਸਿੱਖ ਯਾਤਰੀ ਆਪਣੇ ਪਾਸਪੋਰਟ 15 ਅਪ੍ਰੈਲ ਤੱਕ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਪਾਸ ਫ਼ਿਰੋਜ਼ਪੁਰ ਸ਼ਹਿਰ ਬਗਦਾਦੀ ਗੇਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ | ਸੁਸਾਇਟੀ ...

ਪੂਰੀ ਖ਼ਬਰ »

ਸਾਂਝੇ ਫ਼ਰੰਟ ਵਲੋਂ ਲੁਧਿਆਣਾ ਵਿਖੇ ਰੈਲੀ 25 ਨੂੰ

ਜਲੰਧਰ, 12 ਮਾਰਚ (ਅਜੀਤ ਬਿਊਰੋ)-ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ 'ਚ ਸ਼ਾਮਿਲ ਖੱਬੇ ਪੱਖੀ ਰਾਜਨੀਤਕ ਪਾਰਟੀਆਂ ਦੇ ਸੱਦੇ 'ਤੇ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਹਮਲਿਆਂ ਨੂੰ ਭਾਂਜ ਦੇਣ ਲਈ 25 ਮਾਰਚ ਨੂੰ ਲੁਧਿਆਣਾ ਵਿਖੇ ਕੀਤੇ ਜਾ ਰਹੇ ਵਿਸ਼ਾਲ ਲੋਕ ਇਕੱਠ ਵਿਚ ਪ੍ਰਾਂਤ ...

ਪੂਰੀ ਖ਼ਬਰ »

ਸਰਕਾਰ ਪੂਸਾ 44 ਝੋਨੇ ਦੀ ਖ਼ਰੀਦ ਬੰਦ ਕਰਨ ਦੀ ਤਿਆਰੀ 'ਚ

ਜਲੰਧਰ, 12 ਮਾਰਚ (ਮੇਜਰ ਸਿੰਘ)-ਪੰਜਾਬ ਤੇ ਹਰਿਆਣਾ ਵਿਚ ਝੋਨੇ ਦੀ ਪੂਸਾ 44 ਬੀਜੀ ਜਾਂਦੀ ਕਿਸਮ ਦੇ ਪੱਕਣ 'ਚ ਲੰਮਾ ਸਮਾਂ ਲੈਣ 'ਤੇ ਪਾਣੀ ਜ਼ਿਆਦਾ ਵਰਤੇ ਜਾਣ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਵਲੋਂ ਅਗਲੇ ਖ਼ਰੀਦ ਸੀਜ਼ਨ ਤੋਂ ਇਸ ਕਿਸਮ ਦੇ ਝੋਨੇ ਦੀ ਖ਼ਰੀਦ ਬੰਦ ਕਰਨ ਦੀ ...

ਪੂਰੀ ਖ਼ਬਰ »

800 ਕਰੋੜ ਦੀ ਬਿਜਲੀ ਚੋਰੀ ਨਾਲ ਵੀ ਹਰ ਸਾਲ ਹੋ ਰਹੀ ਹੈ ਬਿਜਲੀ ਮਹਿੰਗੀ

ਜਲੰਧਰ, 12 ਮਾਰਚ (ਸ਼ਿਵ ਸ਼ਰਮਾ)-ਰਾਜ 'ਚ ਕੁਝ ਸਮੇਂ ਤੋਂ ਮਹਿੰਗੀ ਹੁੰਦੀ ਜਾ ਰਹੀ ਬਿਜਲੀ ਦਾ ਮੁੱਦਾ ਹੁਣ ਸਿਆਸੀ ਬਣਦਾ ਜਾ ਰਿਹਾ ਹੈ | ਜਿਸ ਕਰਕੇ ਚਾਹੇ ਅਜੇ ਵਿਧਾਨ ਸਭਾ ਚੋਣਾਂ ਲਈ ਦੋ ਸਾਲ ਦਾ ਸਮਾਂ ਪਿਆ ਹੈ ਪਰ ਹੁਣ ਤੋਂ ਹੀ ਸਿਆਸੀ ਪਾਰਟੀਆਂ ਨੇ ਬਿਜਲੀ ਦੇ ਮੁੱਦੇ ਨੂੰ ...

ਪੂਰੀ ਖ਼ਬਰ »

ਯੂ.ਪੀ. 'ਚ 12 ਸਾਲਾ ਮੰਦਬੁੱਧੀ ਲੜਕੀ ਨਾਲ ਜਬਰ ਜਨਾਹ

ਬਾਂਦਾ, 12 ਮਾਰਚ (ਏਜੰਸੀ)- ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਦੇ ਇਕ ਪਿੰਡ 'ਚ 12 ਸਾਲਾਂ ਦੀ ਮੰਦਬੁੱਧੀ ਲੜਕੀ ਨਾਲ ਉਨ੍ਹਾਂ ਦੇ ਇਕ ਗੁਆਂਢੀ ਵਲੋਂ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਹੈ | ਬਕੇਵਰ ਪੁਲਿਸ ਥਾਣਾ ਦੇ ਇੰਚਾਰਜ ਨੇ ਦੱਸਿਆ ਕਿ ਇਹ ਸ਼ਰਮਨਾਕ ਵਾਰਦਾਤ ...

ਪੂਰੀ ਖ਼ਬਰ »

ਯੈੱਸ ਬੈਂਕ 'ਚ 7250 ਕਰੋੜ ਰੁਪਏ ਲਗਾਵੇਗਾ ਐਸ. ਬੀ. ਆਈ.

ਨਵੀਂ ਦਿੱਲੀ, 12 ਮਾਰਚ (ਏਜੰਸੀ)-ਭਾਰਤੀ ਸਟੇਟ ਬੈਂਕ ਦੇ ਬੋਰਡ ਨੇ ਯੈੱਸ ਬੈਂਕ 'ਚ 725 ਕਰੋੜ ਸ਼ੇਅਰ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ ਹੈ | ਐਸ.ਬੀ.ਆਈ. ਹੁਣ 10 ਰੁਪਏ ਪ੍ਰਤੀ ਸ਼ੇਅਰ ਦੇ ਭਾਅ ਨਾਲ ਯੈੱਸ ਬੈਂਕ 'ਚ 725 ਕਰੋੜ ਸ਼ੇਅਰ ਖ਼ਰੀਦੇਗਾ | ਇਸ ਦਾ ਮਤਲਬ ਹੈ ਕਿ ਯੈੱਸ ਬੈਂਕ ਨੂੰ ...

ਪੂਰੀ ਖ਼ਬਰ »

ਆਈ. ਬੀ. ਅਧਿਕਾਰੀ ਅੰਕਿਤ ਦੀ ਹੱਤਿਆ ਮਾਮਲੇ 'ਚ ਇਕ ਹੋਰ ਗਿ੍ਫ਼ਤਾਰੀ

ਨਵੀਂ ਦਿੱਲੀ, 12 ਮਾਰਚ (ਜਗਤਾਰ ਸਿੰਘ)-ਦਿੱਲੀ ਹਿੰਸਾ ਦੌਰਾਨ ਆਈ.ਬੀ. ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਸ ਸਬੰਧ 'ਚ ਦਿੱਲੀ ਪੁਲਿਸ ਨੇ ਇਕ ਹੋਰ ਗਿ੍ਫ਼ਤਾਰੀ ਕੀਤੀ ਹੈ | ਪੁਲਿਸ ਦੀ ਵਿਸ਼ੇਸ਼ ਸੈੱਲ ਨੇ ਸਲਮਾਨ ਉਰਫ ਨੰਨ੍ਹੇ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਇਰਾਕ 'ਚ ਹਮਲੇ ਦੌਰਾਨ 2 ਅਮਰੀਕੀ ਸੈਨਿਕਾਂ ਸਮੇਤ 3 ਹਲਾਕ-12 ਜ਼ਖ਼ਮੀ

ਵਾਸ਼ਿੰਗਟਨ, 12 ਮਾਰਚ (ਏਜੰਸੀ)-ਅਮਰੀਕੀ ਅਧਿਕਾਰੀਆਂ ਨੇ ਦੱਸਿਆ ਹੈ ਕਿ ਬੁੱਧਵਾਰ ਨੂੰ ਇਰਾਕ 'ਚ ਇਕ ਸੈਨਿਕ ਅੱਡੇ 'ਤੇ ਹੋਏ ਰਾਕੇਟ ਹਮਲੇ 'ਚ 2 ਅਮਰੀਕੀ ਸੈਨਿਕਾਂ ਸਮੇਤ 3 ਸੈਨਿਕ ਮਾਰੇ ਗਏ ਅਤੇ 12 ਹੋਰ ਜ਼ਖ਼ਮੀ ਹੋ ਗਏ ਹਨ | ਅਮਰੀਕੀ ਸੈਨਾ ਦੇ ਇਰਾਕ 'ਚ ਬੁਲਾਰੇ ਕਰਨਲ ਐਮ. ...

ਪੂਰੀ ਖ਼ਬਰ »

ਪੋਸਟਰ ਵਿਵਾਦ : ਯੂ.ਪੀ. ਸਰਕਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਹਾਈਕੋਰਟ ਦੇ ਫ਼ੈਸਲੇ 'ਤੇ ਰੋਕ ਤੋਂ ਇਨਕਾਰ

ਨਵੀਂ ਦਿੱਲੀ, 12 ਮਾਰਚ (ਜਗਤਾਰ ਸਿੰਘ)-ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਪ੍ਰਦਰਸ਼ਨ ਮਾਮਲੇ ਸਬੰਧੀ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਲਗਾਏ ਗਏ ਵਸੂਲੀ ਦੇ ਪੋਸਟਰਾਂ 'ਤੇ ਸੁਪਰੀਮ ਕੋਰਟ ਤੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਰਾਹਤ ਨਹੀਂ ਮਿਲੀ | ਇਲਾਹਾਬਾਦ ...

ਪੂਰੀ ਖ਼ਬਰ »

ਯੂ.ਪੀ. 'ਚ ਜਬਰ ਜਨਾਹ ਬਾਅਦ ਲੜਕੀ ਦੀ ਗਲਾ ਘੁੱਟ ਕੇ ਹੱਤਿਆ

ਮੈਨਪੁਰੀ, 12 ਮਾਰਚ (ਏਜੰਸੀ)-ਉੱਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ ਦੇ ਧਨਾਹਰ ਪੁਲਿਸ ਥਾਣੇ 'ਚ ਪੈਂਦੇ ਇਕ ਪਿੰਡ 'ਚ ਲੜਕੀ ਦੀ ਝਾੜੀਆਂ 'ਚੋਂ ਲਾਸ਼ ਮਿਲੀ ਹੈ, ਜਿਸ ਦੀ ਜਬਰ ਜਨਾਹ ਉਪਰੰਤ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ | ਪੁਲਿਸ ਨੇ ਦੱਸਿਆ ਕਿ ਲੜਕੀ ਸੋਮਵਾਰ ਤੋਂ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ 'ਚ ਸਭ ਤੋਂ ਉੱਪਰ ਲਿਖੇ ਜਾਣ ਵਿੱਦਿਅਕ ਅਦਾਰਿਆਂ ਦੇ ਨਾਂਅ

ਚੰਡੀਗੜ੍ਹ, 12 ਮਾਰਚ (ਵਿਕਰਮਜੀਤ ਸਿੰਘ ਮਾਨ)- ਰਾਜ ਦੇ ਸਿੱਖਿਆ ਵਿਭਾਗ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਵਿੱਦਿਅਕ ਅਦਾਰਿਆਂ ਦੇ ਨਾਂਅ ਪੰਜਾਬੀ ਮਾਂ ਬੋਲੀ ਵਿਚ ਸਭ ਤੋਂ ਉੱਪਰ ਲਿਖੇ ਜਾਣ ਲਈ ਕਿਹਾ ਗਿਆ ਹੈ | ...

ਪੂਰੀ ਖ਼ਬਰ »

ਕਾਂਗਰਸ ਵਲੋਂ ਕੇ.ਟੀ.ਐਸ. ਤੁਲਸੀ, ਵੇਣੂਗੋਪਾਲ ਤੇ ਦਿਗਵਿਜੇ ਸਿੰਘ ਸਮੇਤ 12 ਰਾਜ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 12 ਮਾਰਚ (ਏਜੰਸੀ)-ਕਾਂਗਰਸ ਵਲੋਂ ਰਾਜ ਸਭਾ ਚੋਣਾਂ ਲਈ 12 ਉਮੀਦਵਾਰਾਂ ਦੇ ਨਾਂਅ ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਚ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਦੀਪੇਂਦਰ ਹੁੱਡਾ ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਕੇ.ਟੀ.ਐਸ. ਤੁਲਸੀ ਸ਼ਾਮਿਲ ਹਨ | ...

ਪੂਰੀ ਖ਼ਬਰ »

ਪਾਕਿ ਫ਼ੌਜ ਵਲੋਂ ਪੁਣਛ 'ਚ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 12 ਮਾਰਚ (ਮਨਜੀਤ ਸਿੰਘ)- ਪਾਕਿ ਫੌਜ ਨੇ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲੇ੍ਹ 'ਚ ਅੱਜ ਜੰਗਬੰਦੀ ਦੀ ਮੁੜ ਉਲੰਘਣਾ ਕਰਦਿਆਂ ਭਾਰਤੀ ਚੌਕੀਆਂ ਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ | ਸੂਤਰਾਂ ਨੇ ਦੱਸਿਆ ਕਿ ਪਾਕਿ ਫੌਜ ਨੇ ਪੁਣਛ ਦੇ ਮੰਡੀ ਤਹਿਸੀਲ ਦੇ ...

ਪੂਰੀ ਖ਼ਬਰ »

ਇਤਰਾਜ਼ਾਂ ਦੇ ਬਾਵਜੂਦ ਸਰਕਾਰ ਨੇ ਪੇਸ਼ ਕੀਤਾ 'ਮੇਜਰ ਪੋਰਟ ਅਥਾਰਟੀਜ਼ ਬਿੱਲ 2020'

ਨਵੀਂ ਦਿੱਲੀ, 12 ਮਾਰਚ (ਉਪਮਾ ਡਾਗਾ ਪਾਰਥ)-ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਪਹਿਲੀ ਵਾਰ ਬਿਨਾਂ ਰੁਕਾਵਟਾਂ ਦੇ ਚਲੀ ਲੋਕ ਸਭਾ ਦੀ ਕਾਰਵਾਈ 'ਚ ਕੇਂਦਰ ਨੇ ਵਿਰੋਧੀ ਧਿਰ ਦੇ ਇਤਰਾਜ਼ਾਂ ਦੇ ਬਾਵਜੂਦ 'ਮੇਜਰ ਪੋਰਟ ਅਥਾਰਟੀਜ਼ ਬਿੱਲ 2020' ਪੇਸ਼ ਕੀਤਾ | ਜਹਾਜ਼ਰਾਨੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX