ਤਾਜਾ ਖ਼ਬਰਾਂ


ਅਮਰੀਕਾ : ਤਰਨਜੀਤ ਸਿੰਘ ਸੰਧੂ [ ਅਮਰੀਕਾ ਵਿਚ ਭਾਰਤੀ ਰਾਜਦੂਤ] ਨੇ ਵਾਸ਼ਿੰਗਟਨ ਡੀ.ਸੀ. ਵਿਚ ਇੰਡੀਆ ਹਾਊਸ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ
. . .  1 day ago
ਜੰਮੂ-ਕਸ਼ਮੀਰ: ਬਡਗਾਮ ਦੇ ਗੋਪਾਲਪੋਰਾ ਚਦੂਰਾ ਇਲਾਕੇ 'ਚ ਅੱਤਵਾਦੀਆਂ ਨੇ ਸੁੱਟਿਆ ਗ੍ਰਨੇਡ , ਇਕ ਨਾਗਰਿਕ ਜ਼ਖਮੀ
. . .  1 day ago
ਅਕਾਲੀ ਦਲ ਸੰਯੁਕਤ ਮਨਾਏਗਾ ਸੰਤ ਲੌਂਗੋਵਾਲ ਦੀ ਬਰਸੀ
. . .  1 day ago
ਲੌਂਗੋਵਾਲ, 15 ਅਗਸਤ (ਵਿਨੋਦ, ਖੰਨਾ) - ਸਾ. ਕੇੰਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ...
ਮਨਾਲੀ 'ਚ ਪੁਲ ਪਾਰ ਕਰਦੇ ਸਮੇਂ 2 ਲੋਕ ਡਰੇਨ 'ਚ ਡੁੱਬ ਗਏ
. . .  1 day ago
ਮਲੇਰਕੋਟਲਾ ਦੇ ਸਕੂਲਾਂ ’ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ)- ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵਲੋਂ ਮਾਲੇਰਕੋਟਲਾ ਦੇ ਸਕੂਲਾਂ ਵਿਚ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਡਾਕਟਰ ਜ਼ਾਕਿਰ ਹੁਸੈਨ ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਲੋਕ ਅਰਪਣ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ੍ਰੀ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ ਕੀਤਾ 'ਆਮ ਆਦਮੀ ਕਲੀਨਿਕ' ਦਾ ਉਦਘਾਟਨ
. . .  1 day ago
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)- 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣ ਦੇ ਸਬੰਧ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ...
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ ਗੁਰੂ ਹਰ ਸਹਾਏ ਚ ਕੀਤਾ ਮੁਹੱਲਾ ਕਲੀਨਿਕ ਦਾ ਉਦਘਾਟਨ
. . .  1 day ago
ਗੁਰੂ ਹਰ ਸਹਾਏ ,15 ਅਗਸਤ (ਹਰਚਰਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਸਸਤੇ ਰੇਟਾਂ ’ਤੇ ਇਲਾਜ ਕਰਨ ਦੀ ਕੀਤੀ ਗਈ ਗਰੰਟੀ ਤਹਿਤ ਉਸ ਨੂੰ ਪੂਰਾ ਕਰਦਿਆਂ ਗੁਰੂ ਹਰ ਸਹਾਏ ਵਿਖੇ ਮੁਹੱਲਾ ਕਲੀਨਿਕ ...
16 ਅਗਸਤ ਨੂੰ ਜਲੰਧਰ ਤੇ ਕਪੂਰਥਲਾ ਦੇ ਸਾਰੇ ਸਕੂਲਾਂ 'ਚ ਛੁੱਟੀ ਹੋਵੇਗੀ, ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕੀਤਾ ਐਲਾਨ
. . .  1 day ago
ਵਿਧਾਇਕਾ ਬਲਜਿੰਦਰ ਕੌਰ ਨੇ ਤਲਵੰਡੀ ਸਾਬੋ ’ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  1 day ago
ਤਲਵੰਡੀ ਸਾਬੋ ,15 ਅਗਸਤ ,15 ਅਸਗਤ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ’ਤੇ ...
ਸਿੱਖ ਜਥੇਬੰਦੀਆਂ ਵਲੋਂ ਮੀਨਾਰ- ਏ- ਫ਼ਤਿਹ ਨੂੰ ਰੌਸ਼ਨੀਆਂ ਦੇ ਜ਼ਰੀਏ ਤਿਰੰਗਾ ਰੰਗ ਦੇਣ ਦੇ ਵਿਰੋਧ ਵਿਚ ਰੋਸ ਧਰਨਾ
. . .  1 day ago
ਐਸ ਏ ਐਸ ਨਗਰ, 15 ਅਗਸਤ (ਕੇ. ਐਸ.ਰਾਣਾ)-ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫ਼ਤਿਹ ਕਰਨ ਦੀ ਯਾਦ ਵਿਚ ਚੱਪੜ ਚਿੜੀ ਵਿਖੇ ਬਣੀ ਯਾਦਗਾਰ ਮੀਨਾਰ- ਏ- ਫ਼ਤਿਹ ਨੂੰ ਰੋਸ਼ਨੀਆਂ ...
ਲੰਬੇ ਸੰਘਰਸ਼ ਤੇ ਕੁਰਬਾਨੀਆਂ ਮਗਰੋਂ ਮਿਲੀ ਆਜ਼ਾਦੀ ਦੀ ਰੱਖਿਆ ਕਰਨੀ ਹਰ ਨਾਗਰਿਕ ਦਾ ਪਰਮ ਕਰਤੱਵ : ਬ੍ਰਹਮ ਸ਼ੰਕਰ
. . .  1 day ago
ਐਸ.ਏ.ਐਸ. ਨਗਰ, 15 ਅਗਸਤ (ਕੇ. ਐਸ.ਰਾਣਾ)- ਸਾਡੇ ਪੁਰਖਿਆਂ, ਦੇਸ਼ ਭਗਤਾ ਵਲੋਂ ਲੰਬੇ ਸੰਘਰਸ਼ ਅਤੇ ਲੱਖਾਂ ਕੁਰਬਾਨੀਆਂ ਦੇਣ ਮਗਰੋਂ ਅੱਜ ਅਸੀਂ ਸਮੂਹ ਦੇਸ਼ ਵਾਸੀ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਵਿਧਾਇਕ ਕਟਾਰੀਆ ਵਲੋਂ ਜ਼ੀਰਾ ਵਿਚ ਮੁਹੱਲਾ ਕਲੀਨਿਕ ਦਾ ਉਦਘਾਟਨ
. . .  1 day ago
ਜ਼ੀਰਾ ,15 ਅਸਗਤ (ਪ੍ਰਤਾਪ ਸਿੰਘ ਹੀਰਾ )-ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਚੋਣ ਵਾਅਦਾ ਪੂਰਾ ਕਰਦਿਆਂ 75ਮੁਹੱਲਾ ਕਲੀਨਿਕ ਸਥਾਪਤ ਕਰ ਕੇ ਅੱਜ ਆਜ਼ਾਦੀ ਦਿਹਾੜੇ...
ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਆਜ਼ਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀ. ਸੈਕੰ. ਸਕੂਲ ਵਿਖੇ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐੱਸ. ਨੇ ...
ਮੁੱਖ ਮੰਤਰੀ ਮਾਨ ਨੇ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ, ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਕੀਤਾ ਸਨਮਾਨਿਤ
. . .  1 day ago
ਖੰਨਾ ,15 ਅਗਸਤ(ਹਰਜਿੰਦਰ ਸਿੰਘ ਲਾਲ )-ਅੱਜ ਖੰਨਾ ਨੇੜੇ ਈਸੜੂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਅਦਮੱਕਦ ਬੁੱਤ ਨੂੰ ਫੁਲ ...
ਜੈਤੋ ’ਚ ਉਪ ਮੰਡਲ ਮੈਜਿਸਟਰੇਟ ਡਾ: ਨਿਰਮਲ ਓਸੇਪਚਨ ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਜੈਤੋ, 15 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਦੇ ਖੇਡ ਸਟੇਡੀਅਮ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਝੰਡਾ ਲਹਿਰਾਉਣ ਦੀ ...
ਡੀ.ਸੀ. ਵਲੋਂ ਕਪੂਰਥਲਾ’ਚ ਭੰਡਾਲ ਬੇਟ ਤੇ ਸੂਜੋ ਕਾਲੀਆ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
. . .  1 day ago
ਕਪੂਰਥਲਾ , 15 ਅਗਸਤ (ਅਮਰਜੀਤ ਕੋਮਲ )-ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ 2 ਥਾਂਵਾਂ ਸੂਜੋ ਕਾਲੀਆ ਤੇ ਭੰਡਾਲ ਬੇਟ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ...
ਆਈ.ਸੀ.ਪੀ ਅਟਾਰੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
. . .  1 day ago
ਅੰਮ੍ਰਿਤਸਰ, 15 ਅਗਸਤ (ਸੁਰਿੰਦਰ ਕੋਛੜ, ਗੁਰਦੀਪ ਸਿੰਘ ਅਟਾਰੀ ਬਾਰਡਰ)-ਅੰਮ੍ਰਿਤਸਰ ਕਸਟਮ ਵਲੋਂ ਆਈ.ਸੀ.ਪੀ ਅਟਾਰੀ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਸ੍ਰੀ ਰਾਹੁਲ ਨਾਂਗਰੇ ਕਮਿਸ਼ਨਰ ਨੇ ਤਿਰੰਗਾ ਲਹਿਰਾਇਆ ...
ਪਾਇਲ ਵਿਚ ਐਸ.ਡੀ.ਐਮ. ਨੇ ਲਹਿਰਾਇਆ ਤਿਰੰਗਾ ਝੰਡਾ
. . .  1 day ago
ਪਾਇਲ, 15 ਅਗਸਤ (ਗ.ਸ.ਨਿਜ਼ਾਮਪੁਰ) - ਪਾਇਲ ਵਿਖੇ ਸਤੁੰਤਰਤਾ ਦਿਵਸ 'ਤੇ ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲ਼ਰ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ। ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ. ਨੇ ਆਪਣੇ ਸੰਖੇਪ ਕੂੰਜੀਵਤ ਭਾਸ਼ਣ ਵਿਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ...
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਕੱਢਿਆ ਗਿਆ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ
. . .  1 day ago
ਟਾਂਡਾ ਉੜਮੁੜ , 15 ਅਗਸਤ (ਭਗਵਾਨ ਸਿੰਘ ਸੈਣੀ) - ਟਾਂਡਾ ਸ਼ਹਿਰ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਘਰ ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦੇ ਹੋਏ ਆਜ਼ਾਦੀ ਦਿਵਸ ਮੌਕੇ ਅੱਜ ਮੋਟਰਸਾਈਕਲਾ, ਕਾਰਾ ਅਤੇ ਜੀਪਾਂ 'ਤੇ ਖ਼ਾਲਸਾਈ ਝੰਡੇ ਲੈ ਕੇ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ ਗਿਆ। ਮਾਰਚ ਦੀ ਅਗਵਾਈ...
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ
. . .  1 day ago
ਮੁੰਬਈ, 15 ਅਗਸਤ - ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਵਾਲੀਆਂ ਕਾਲਾਂ ਪ੍ਰਾਪਤ ਕਰਨ ਦੀ ਸ਼ਿਕਾਇਤ ਮੁੰਬਈ ਪੁਲਿਸ ਕੋਲ ਦਰਜ...
ਲੋਕਾ ਨੂੰ ਧੁੱਪੇ ਬੈਠ ਦੇਖਣਾ ਪਿਆ 75ਵਾਂ ਆਜ਼ਾਦੀ ਦਿਹਾੜਾ
. . .  1 day ago
ਸਰਦੂਲਗੜ੍ਹ 15 ਅਗਸਤ (ਜੀ.ਐਮ.ਅਰੋੜਾ) - ਅੱਜ 75 ਵਾਂ ਸੁਤੰਤਰਤਾ ਦਿਵਸ ਸਵ. ਬਲਰਾਜ ਸਿੰਘ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਦੇ ਗਰਾਊਡ ਵਿਖੇ ਮਨਾਇਆ ਗਿਆ, ਜਿਸ ਦੋਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਉਪ ਮੰਡਲ ਮੈਜਿਸਟਰੇਟ...
ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਲਹਿਰਾਇਆ ਤਿਰੰਗਾ ਝੰਡਾ
. . .  1 day ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ 'ਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਜਨਾਬ ਸੰਯਮ ਅਗਰਵਾਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ...
ਰਾਏਕੋਟ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  1 day ago
ਰਾਏਕੋਟ, 15 ਅਗਸਤ (ਸੁਸ਼ੀਲ) - ਆਜ਼ਾਦੀ ਦਿਹਾੜੇ ਮੌਕੇ ਰਾਏਕੋਟ ਵਿਖੇ ਤਹਿਸੀਲ ਪੱਧਰੀ ਸਮਾਗਮ ਸਥਾਨਕ ਅਨਾਜ ਮੰਡੀ ਵਿਚ ਕਰਵਾਇਆ ਗਿਆ, ਜਿੱਥੇ ਕਿ ਦੇਸ਼ ਦਾ ਕੌਮੀ ਝੰਡਾ ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਵਲੋਂ ਲਹਿਰਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ...
ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਤਿਰੰਗਾ ਝੰਡਾ
. . .  1 day ago
ਜਲੰਧਰ, 15 ਅਗਸਤ - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ 'ਚ ਪਹੁੰਚੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਸੰਗਰੂਰ

---ਵਿਦਿਆ ਵਿਚਾਰੀ ਤਾਂ ਪਰਉਪਕਾਰੀ----

ਸੰਗਰੂਰ ਦਾ ਅਕਾਲ ਕਾਲਜ (ਲੜਕੀਆਂ) ਬੰਦ ਕਰਨ ਦੇ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਦਾ ਹੋਣ ਲੱਗਾ ਵਿਰੋਧ

ਸੰਗਰੂਰ, 12 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਰਿਆਸਤੀ ਸ਼ਹਿਰ ਸੰਗਰੂਰ ਦੇ ਇਕਲੌਤੇ ਲੜਕੀਆਂ ਦੇ ਕਾਲਜ 'ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ' ਨੰੂ ਹੁਣ ਤਾਲਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਸਾਲ 1970 ਵਿਚ ਮਰਹੂਮ ਸਾਬਕਾ ਮੰਤਰੀ ਸ. ਗੁਰਬਖਸ ਸਿੰਘ ਸਿਬੀਆ ਵਲੋਂ ਸ਼ਹਿਰ ਅੰਦਰ ਲੜਕੀਆਂ ਦੀ ਉਚੇਰੀ ਸਿੱਖਿਆ ਨੰੂ ਮੁੱਖ ਰੱਖਦਿਆਂ ਸੰਤ ਅਤਰ ਸਿੰਘ ਜੀ ਮਸਤੂਆਣਾ ਵਾਲਿਆਂ ਦੇ ਪਾਏ ਪੂਰਨਿਆਂ ਉੱਤੇ ਚੱਲਦਿਆਂ ਇਸ ਕਾਲਜ ਦਾ ਨਿਰਮਾਣ ਕਰਵਾਇਆ ਗਿਆ ਸੀ | ਕਾਲਜ ਦੇ ਨਿਰਮਾਣ ਪਿੱਛੇ ਸੰਤਾਂ ਦੀ ਪ੍ਰੇਰਨਾ ਹੋਣ ਦੇ ਚੱਲਦਿਆਂ ਹੀ ਇਸ ਦਾ ਨਾਮ ਅਕਾਲ ਕਾਲਜ ਫ਼ਾਰ ਵੁਮੈਨ ਰੱਖਿਆ ਗਿਆ ਸੀ | ਅੱਜ ਕਾਲਜ ਦੇ ਨਿਰਮਾਣ ਤੋਂ ਲਗਪਗ 50 ਸਾਲ ਬਾਅਦ ਵੀ ਭਾਵੇਂ ਸ. ਗੁਰਬਖਸ਼ ਸਿੰਘ ਸਿਬੀਆ ਇਸ ਸੰਸਾਰ ਵਿਚ ਨਹੀਂ ਹਨ ਪਰ ਉਨ੍ਹਾਂ ਵਲੋਂ ਲਗਾਇਆ ਇਹ ਬੂਟਾ ਵਿੱਦਿਆ ਦੇ ਖੇਤਰ ਵਿਚ ਪਹਿਲਾਂ ਵਾਂਗ ਹੀ ਆਪਣੀ ਖ਼ੁਸ਼ਬੂ ਬਿਖੇਰ ਰਿਹਾ ਹੈ | ਕੇਵਲ ਲੜਕੀਆਂ ਦਾ ਇਕਲੌਤਾ ਕਾਲਜ ਹੋਣ ਕਾਰਨ ਵਿੱਦਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਰੱਖਦੇ ਇਸ ਕਾਲਜ ਉੱਤੇ ਹੁਣ ਖ਼ਤਰੇ ਦੇ ਬੱਦਲ ਮੰਡਰਾਉਂਦੇ ਦਿਖਾਈ ਦੇ ਰਹੇ ਹਨ ਕਿਉਂਕਿ ਇਸ ਸਮੇਂ ਕਾਲਜ ਦੇ ਚੇਅਰਮੈਨ ਅਤੇ ਸ. ਗੁਰਬਖਸ ਸਿੰਘ ਸਿਬੀਆ ਦੇ ਸਪੁੱਤਰ ਕਰਨਵੀਰ ਸਿੰਘ ਸਿਬੀਆ ਨੇ ਹੀ ਆਪਣੇ ਪਿਤਾ ਦੇ ਲਾਏ ਇਸ ਬੂਟੇ ਨੰੂ ਪੁੱਟਣ ਦਾ ਤਹਈਆ ਕਰ ਲਿਆ ਹੈ | ਸ਼ਹਿਰ ਵਿਚ ਚੱਲ ਰਹੀਆਂ ਚਰਚਾਵਾਂ ਮੁਤਾਬਿਕ ਅਕਾਲ ਕਾਲਜ ਦੇ ਪ੍ਰਬੰਧ ਚਲਾ ਰਹੀ ਕਮੇਟੀ ਵਲੋਂ ਇਸ ਕਾਲਜ ਨੰੂ ਬੰਦ ਕਰਨ ਦਾ ਵਿਚਾਰ ਬਣਾ ਲਿਆ ਹੈ ਅਤੇ ਇਸ ਜਗ੍ਹਾ ਉੱਤੇ ਕੁਝ ਹੋਰ ਖੋਲ੍ਹਣ ਦੀ ਤਿਆਰੀ ਅਰੰਭੀ ਜਾ ਰਹੀ ਹੈ | ਇਨ੍ਹਾਂ ਚਰਚਾਵਾਂ ਉੱਤੇ ਮੋਹਰ ਉਸ ਸਮੇਂ ਲੱਗ ਗਈ ਜਦ ਚੰਡੀਗੜ੍ਹ ਰਹਿੰਦੇ ਕਾਲਜ ਦੇ ਚੇਅਰਮੈਨ ਸ੍ਰੀ ਕਰਨਬੀਰ ਸਿੰਘ ਸਿਬੀਆ ਨਾਲ ਤਾਲਮੇਲ ਸਾਧਿਆ ਤਾਂ ਉਨ੍ਹਾਂ ਮੰਨਿਆ ਕਿ ਇਹ ਗੱਲ ਸੱਚ ਹੈ ਕਿ ਇਸ ਆਰਟਸ ਕਾਲਜ ਨੰੂ ਬੰਦ ਕੀਤਾ ਜਾ ਰਿਹਾ ਹੈ | ਸ੍ਰੀ ਸਿਬੀਆ ਨੇ ਕਾਲਜ ਨੰੂ ਪੈ ਰਹੇ ਵਿੱਤੀ ਘਾਟੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਪ੍ਰਤੀ ਮਹੀਨੇ ਨਾ ਸਹਿਣਯੋਗ ਘਾਟਾ ਪੈ ਰਿਹਾ ਹੈ ਕਿਉਂਕਿ ਕਾਲਜ ਵਿਚ ਲੋੜ ਮੁਤਾਬਿਕ ਦਾਖ਼ਲੇ ਨਹੀਂ ਹਨ | ਉਨ੍ਹਾਂ ਦੱਸਿਆ ਕਿ ਕਾਲਜ ਬੰਦ ਕਰਨ ਸੰਬੰਧੀ ਸੰਬੰਧਿਤ ਯੂਨੀਵਰਸਿਟੀ ਨੰੂ ਲਿਖਤੀ ਤੌਰ ਉੱਤੇ ਵੀ ਪੱਤਰ ਭੇਜਿਆ ਹੋਇਆ ਹੈ ਅਤੇ ਯੂਨੀਵਰਸਿਟੀ ਵਲੋਂ ਜੋ ਵੀ ਫ਼ੈਸਲਾ ਹੋਵੇਗਾ ਉਸ ਨੰੂ ਲਾਗੂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਮੇਂ ਕਾਲਜ ਵਿਚ ਲਗਪਗ 350 ਲੜਕੀਆਂ ਵਿੱਦਿਆ ਹਾਸਲ ਕਰ ਰਹੀਆਂ ਅਤੇ ਇਸ ਨਵੇਂ ਸੈਸ਼ਨ ਤੋਂ ਦਾਖ਼ਲੇ ਬੰਦ ਕਰ ਦਿੱਤੇ ਗਏ ਹਨ | ਬੀ. ਏ. ਭਾਗ-3 ਦੇ ਵਿਦਿਆਰਥੀ ਅਗਲੇ ਸਾਲ ਅਤੇ ਬੀ.ਏ. ਭਾਗ-2 ਦੇ ਵਿਦਿਆਰਥੀ ਅਗਲੇਰੇ ਸਾਲ ਪ੍ਰੀਖਿਆ ਦੇਣ ਪਿੱਛੋਂ ਕਾਲਜ ਛੱਡ ਦੇਣਗੇ | ਜੇ ਇਹੋ ਸਥਿਤੀ ਰਹੀ ਤਾਂ ਦੋ ਸਾਲ ਬਾਅਦ ਕਾਲਜ ਬੰਦ ਕਰ ਦਿੱਤਾ ਜਾਵੇਗਾ | ਸ੍ਰੀ ਸਿਬੀਆ ਨੰੂ ਜਦ ਉਨ੍ਹਾਂ ਦੇ ਪਿਤਾ ਸ. ਗੁਰਬਖਸ਼ ਸਿੰਘ ਸਿਬੀਆ ਵਲੋਂ ਬਿਨਾ ਕਿਸੇ ਲਾਭ ਜਾਂ ਹਾਨੀ ਦੇ ਮੰਤਵ ਤੋਂ ਸਿਰਫ਼ ਲੜਕੀਆਂ ਨੰੂ ਸਿੱਖਿਅਤ ਕਰਨ ਦੇ ਚੁੱਕੇ ਗਏ ਬੀੜੇ ਦੀ ਯਾਦ ਦਿਵਾਈ ਗਈ ਤਾਂ ਉਨ੍ਹਾਂ ਸਿਰਫ਼ ਇਹ ਕਹਿ ਕਿ ਗੱਲ ਮੁਕਾ ਦਿੱਤੀ ਕਿ ਜ਼ਰੂਰੀ ਨਹੀਂ ਕਿ ਜਾਣਬੁੱਝ ਕੇ ਘਾਟੇ ਵਾਲਾ ਕੰਮ ਕੀਤਾ ਜਾਵੇ | ਕਾਲਜ ਦੀ ਡਾਇਰੈਕਟਰ ਮੈਡਮ ਹਰਜੀਤ ਕੌਰ ਨਾਲ ਮਾਮਲੇ ਸੰਬੰਧੀ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਸਾਰੀ ਗੱਲ ਚੇਅਰਮੈਨ ਉੱਤੇ ਸੁੱਟਦਿਆਂ ਕਿਹਾ ਕਿ ਸੰਸਥਾ ਦੇ ਚੇਅਰਮੈਨ ਦੀ ਆਗਿਆ ਬਿਨਾ ਉਹ ਕੋਈ ਪੱਖ ਨਹੀਂ ਰੱਖ ਸਕਦੇ |

ਕਾਲਜ ਗੈੱਸਟ ਸਹਾਇਕ ਪ੍ਰੋਫ਼ੈਸਰ ਐਸੋਸੀਏਸ਼ਨ ਵਲੋਂ ਹੜਤਾਲ ਜਾਰੀ

ਸੁਨਾਮ ਊਧਮ ਸਿੰਘ ਵਾਲਾ, 12 ਮਾਰਚ (ਸੱਗੂ, ਭੁੱਲਰ, ਧਾਲੀਵਾਲ)-ਸਰਕਾਰੀ ਕਾਲਜ ਗੈੱਸਟ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਪੰਜਾਬ ਦੇ 48 ਕਾਲਜਾਂ ਵਿਚ ਸ਼ੁਰੂ ਹੋਈ ਅਣਮਿਥੇ ਸਮੇਂ ਦੀ ਹੜਤਾਲ ਦਾ ਪ੍ਰਭਾਵ ਅੱਜ ਦੂਜੇ ਦਿਨ ਵੀ ਸ਼ਹੀਦ ਊਧਮ ਸਿੰਘ ਸਰਕਾਰੀ ...

ਪੂਰੀ ਖ਼ਬਰ »

ਭਰੋਸੇ ਅਤੇ ਮਿਹਨਤ ਨਾਲ ਹਰ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ-ਮਨਦੀਪ ਕੌਰ

ਦਿੜ੍ਹਬਾ ਮੰਡੀ, 12 ਮਾਰਚ (ਹਰਬੰਸ ਸਿੰਘ ਛਾਜਲੀ)-ਨਵ ਨਿਯੁਕਤ ਜੱਜ ਮਨਦੀਪ ਕੌਰ ਨੇ ਕਿਹਾ ਕਿ ਭਰੋਸੇ ਅਤੇ ਮਿਹਨਤ ਨਾਲ ਵੱਡੀਆਂ ਤੋਂ ਵੱਡੀਆਂ ਮੰਜ਼ਿਲਾਂ ਨੂੰ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ¢ ਦਿ੍ੜ ਇਰਾਦੇ ਨਾਲ ਕੀਤੀ ਪੜਾਈ ਕਦੀ ਵੀ ਅਜਾੲੀਂ ਨਹੀਂ ਜਾਂਦੀ¢ ਮਨਦੀਪ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਦੀ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਮਸਤੂਆਣਾ ਸਾਹਿਬ, 12 ਮਾਰਚ (ਦਮਦਮੀ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਚਾਰ ਰੋਜਾ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਸਮੂਹ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ...

ਪੂਰੀ ਖ਼ਬਰ »

ਭੇਦ ਭਰੇ ਹਾਲਾਤਾਂ ਵਿਚ ਮਾਪਿਆਂ ਦੇ ਇਕਲੌਤੇ ਨੌਜਵਾਨ ਦੀ ਮੌਤ

ਨਦਾਮਪੁਰ/ਚੰਨੋਂ, 12 ਮਾਰਚ (ਹਰਜੀਤ ਸਿੰਘ ਨਿਰਮਾਣ)-ਬੀਤੀ ਦੇਰ ਰਾਤ ਪਿੰਡ ਮਸਾਣੀ ਦੇ ਮਾਤਾ ਪਿਤਾ ਦੇ 30 ਸਾਲਾ ਇਕਲੌਤੇ ਨੌਜਵਾਨ ਦੀ ਭੇਦ ਭਰੇ ਹਾਲਾਤ ਵਿਚ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਮਸਾਣੀ ਦੇ ਕਿਸਾਨ ਜਗਜੀਵਨ ਸਿੰਘ ਦਾ ਨੌਜਵਾਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ 13 ਮਾਰਚ ਨੂੰ ਹੋਣ ਵਾਲੀ 'ਮੋਕ ਡਰਿੱਲ' ਦਾ ਲਿਆ ਜਾਇਜ਼ਾ

ਸੰਗਰੂਰ, 12 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਸਰਕਾਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ 'ਤੇ ਅਮਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਮਾਰਚ ਨੂੰ ਤਹਿਸੀਲ ਸੰਗਰੂਰ ਦੇ ਪਿੰਡ ਦੇਹ ਕਲਾਂ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਰੋਨਾ ਵਾਇਰਸ ਦੇ ...

ਪੂਰੀ ਖ਼ਬਰ »

ਕਾਲਜਾਂ ਤੇ ਸਕੂਲਾਂ 'ਚ ਪੜ੍ਹਦੀਆਂ 550 ਧੀਆਂ ਨੂੰ ਵੰਡਿਆ ਜਾ ਰਿਹੈ ਕਾਲੀਆਂ ਮਿਰਚਾ ਦਾ ਸਪਰੇਅ

ਸੰਗਰੂਰ, 12 ਮਾਰਚ (ਸੁਖਵਿੰਦਰ ਸਿੰਘ ਫੁੱਲ)-ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਕਾਲਜ ਪੜ੍ਹਦੀਆਂ ਲੜਕੀਆਂ ਨੂੰ ਕਿਸੇ ਮੁਸੀਬਤ ਦੀ ਘੜ੍ਹੀ 'ਚ ਆਤਮਰੱਖਿਆ ਲਈ ਪੈਪਰ ਸਪਰੇਅ ਵੰਡਣ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਕੇਸ ਵਿਚ ਪੰਜ ਸਾਲ ਕੈਦ

ਸੰਗਰੂਰ, 12 ਮਾਰਚ (ਧੀਰਜ਼ ਪਸ਼ੌਰੀਆ)-ਵਧੀਕ ਸੈਸ਼ਨ ਜੰਜ ਸਮਰਿਤੀ ਧੀਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਕੇਸ ਵਿਚ ਇਕ ਵਿਅਕਤੀ ਨੰੂ ਪੰਜ ਸਾਲ ਕੈਦ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 9 ਨਵੰਬਰ 2018 ਨੰੂ ਦਰਜ਼ ਮਾਮਲੇ ਮੁਤਾਬਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਆਉਣ 'ਤੇ ਪੰਜਾਬ ਵਿਚ ਵੀ ਸਿੱਖਿਆ ਨੂੰ ਰੱਖਿਆ ਜਾਵੇਗਾ ਮੋਹਰੀ - ਆਜ਼ਮ ਦਾਰਾ

ਸੰਦੌੜ, ਮਲੇਰਕੋਟਲਾ, 12 ਮਾਰਚ (ਜਸਵੀਰ ਸਿੰਘ ਜੱਸੀ, ਹਨੀਫ਼ ਥਿੰਦ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਤੀਜੀ ਵਾਰ ਮੁੱਖ ਮੰਤਰੀ ਬਣੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਚ ਬੱਚਿਆਂ ਲਈ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦਾ ਜੋ ਉਪਰਾਲਾ ਕੀਤਾ ਗਿਆ ਬਹੁਤ ਹੀ ...

ਪੂਰੀ ਖ਼ਬਰ »

ਸੜਕ 'ਤੇ ਫੈਲੇ ਚਿੱਕੜ ਤੋਂ ਪ੍ਰੇਸ਼ਾਨ ਸ਼ਹਿਰ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 12 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਬਲਿਆਲ ਨੂੰ ਜਾਂਦੀ ਮੁੱਖ ਸੜਕ 'ਤੇ ਠੇਕੇਦਾਰ ਵਲੋਂ ਸੀਵਰੇਜ ਦੇ ਠੱਪ ਕੀਤੇ ਨਿਰਮਾਣ ਕਾਰਜਾਂ ਕਾਰਨ ਸੜਕ 'ਤੇ ਚਿੱਕੜ ਅਤੇ ਫੈਲੀ ਗੰਦਗੀ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਪੰਜਾਬ ਸਰਕਾਰ, ਸੀਵਰੇਜ ਬੋਰਡ, ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਲਹਿਰਾਗਾਗਾ, 12 ਮਾਰਚ (ਸੂਰਜ ਭਾਨ ਗੋਇਲ)-ਵਿੱਦਿਆ ਰਤਨ ਕਾਲਜ ਵਿਚ ਪੋਸਟਰ ਮੇਕਿੰਗ ਮੁਕਾਬਲੇ ਬੱਡੀ ਪੋ੍ਰਗਰਾਮ ਤਹਿਤ ਕਰਵਾਏ ਗਏ | ਇਸ ਦੌਰਾਨ ਵਿਦਿਆਰਥਣਾਂ ਨੇ ਵਧਦੇ ਨਸ਼ੇ, ਭਰੂਣ ਹੱਤਿਆ, ਬੇਰੁਜ਼ਗਾਰੀ ਵਰਗੇ ਵਿਸ਼ਿਆਂ 'ਤੇ ਪੋਸਟਰ ਬਣਾਏ ਗਏ | ਇਸ ਵਿਚ ਗੁਰਵੀਰ ਕੌਰ ...

ਪੂਰੀ ਖ਼ਬਰ »

ਗਾਇਕਾਂ ਦੇ ਅਖਾੜਿਆਂ ਸਬੰਧੀ ਸਰਕਾਰ ਦਾ ਫ਼ੈਸਲਾ ਸ਼ਲਾਘਾਯੋਗ - ਰੰਗੀ

ਕੁੱਪ ਕਲਾਂ, 12 ਮਾਰਚ (ਮਨਜਿੰਦਰ ਸਿੰਘ ਸਰੌਦ) - ਬੀਤੇ ਦਿਨ ਪੰਜਾਬ ਸਰਕਾਰ ਦੇ ਸਬੰਧਿਤ ਵਿਭਾਗ ਵਲੋਂ ਮਾਨਯੋਗ ਹਾਈਕੋਰਟ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਪੰਜਾਬ ਅੰਦਰ ਪੰਚਾਇਤਾਂ ਦੀ ਮਰਜ਼ੀ ਤੋਂ ਬਿਨ੍ਹਾਂ ਕਲਾਕਾਰਾਂ ਦੇ ਅਖਾੜੇ ਨਾ ਲੱਗਣ ਸਬੰਧੀ ਦਿੱਤੇ ਫ਼ੈਸਲੇ ਦੀ ...

ਪੂਰੀ ਖ਼ਬਰ »

ਕਰੋਨਾ ਵਾਇਰਸ ਕਾਰਨ ਅੱਖਾਂ ਦਾ ਕੈਂਪ ਮੁਲਤਵੀ

ਅਮਰਗੜ੍ਹ, 12 ਮਾਰਚ (ਸੁਖਜਿੰਦਰ ਸਿੰਘ ਝੱਲ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਜਨ ਸੇਵਾ ਸੁਸਾਇਟੀ ਫ਼ਾਰ ਆਈ ਕੇਅਰ ਐਾਡ ਏਡਜ਼ ਅਵੇਅਰਨੈੱਸ ( ਰਜਿ.) ਕਕਰਾਲਾ ਵਲੋਂ 15 ਮਾਰਚ ਨੂੰ ਲਗਾਇਆ ਜਾਣ ਵਾਲਾ ਅੱਖਾਂ ਦਾ ਅਪਰੇਸ਼ਨ ਕੈਂਪ ਅਤੇ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਸੜਕ ਦੇ ਕੰਢੇ ਪਏ ਡਰੰਮ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਰੁੜਕੀ ਕਲਾਂ, 12 ਮਾਰਚ (ਜਤਿੰਦਰ ਮੰਨਵੀ)-ਪਿੰਡ ਭੁਰਥਲਾ ਮੰਡੇਰ ਨੇੜੇ ਮਲੇਰਕੋਟਲਾ-ਖੰਨਾ ਸੜਕ ਦੇ ਕੰਢੇ ਕਈ ਲੋਹੇ ਦੇ ਡਰੰਮ ਪਏ ਹਨ ਜਿਨ੍ਹਾਂ ਕਾਰਨ ਕਦੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਡਰੰਮਾਂ ਤੋਂ ਇਲਾਵਾ ਭੁਰਥਲਾ ਮੰਡੇਰ, ਰੁੜਕੀ ...

ਪੂਰੀ ਖ਼ਬਰ »

ਤੇਜ ਹਵਾਵਾਂ ਤੇ ਬੇਮੋਸਮੀ ਬਰਸਾਤ ਨਾਲ ਪ੍ਰਭਾਵਿਤ ਫਸਲਾਂ ਦੀ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ - ਨੰਬਰਦਾਰ

ਮੂਣਕ, 12 ਮਾਰਚ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਪੰਜਾਬ ਨੰਬਰਦਾਰਾਂ ਯੂਨੀਅਨ ਸਬ ਡਵੀਜਨ ਮੂਣਕ ਦੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀ ਵਿਖੇ ਮੁਨਸੀ ਸਿੰਘ ਮਕੋਰੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ ਜਿਸ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਮਹਿੰਦਰ ਸਿੰਘ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਧਰਨਾ ਅੱਜ

ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ, 12 ਮਾਰਚ (ਸੁਖਜਿੰਦਰ ਸਿੰਘ ਝੱਲ)-ਲੋਕ ਇਨਸਾਫ਼ ਪਾਰਟੀ ਵਲੋਂ ਬਾਗੜੀਆਂ ਤੋਂ ਧੂਰੀ ਅਤੇ ਬਾਗੜੀਆਂ ਤੋਂ ਛੀਟਾਂਵਾਲਾ ਸੜਕ ਦੀ ਤਰਸਯੋਗ ਹਾਲਤ ਿਖ਼ਲਾਫ਼ ਧਰਨਾ 13 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਤੋਂ 12 ਵਜੇ ...

ਪੂਰੀ ਖ਼ਬਰ »

ਅਥਲੈਟਿਕ ਮੀਟ ਦੌਰਾਨ ਬੈੱਸਟ ਅਥਲੀਟ ਮਨਜੀਤ ਤੇ ਲੜਕੀਆਂ 'ਚੋਂ ਮਨਪ੍ਰੀਤ ਚੁਣੇ

ਲਹਿਰਾਗਾਗਾ, 12 ਮਾਰਚ (ਸੂਰਜ ਭਾਨ ਗੋਇਲ)-ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਅਤੇ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਲੇਹਲ ਖ਼ੁਰਦ ਦੀ ਸਾਂਝੇ ਤੌਰ ਤੇ 15 ਵੀਂ ਸਲਾਨਾ ਅਥਲੈਟਿਕ ਮੀਟ ਡਾਇਰੈਕਟਰ ਡਾ ਪੀਸੀ ਸ਼ਰਮਾ, ਪਿ੍ੰਸੀਪਲ ਡਾ.ਮਨਪ੍ਰੀਤ ਕੌਰ ਅਤੇ ...

ਪੂਰੀ ਖ਼ਬਰ »

ਪੰਚਾਇਤਾਂ ਨੇ ਸਮਾਰਟ ਸਕੂਲ ਵਿਚ ਰੱਖੀ ਕਮਰੇ ਦੀ ਨੀਂਹ

ਜਖੇਪਲ, 12 ਮਾਰਚ (ਮੇਜਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਖੇਪਲ ਵਿਖੇ ਸਮੱਗਰਾ ਸਕੀਮ ਅਧੀਨ ਆਈ ਗਰਾਂਟ ਨਾਲ ਆਰਟ/ਕਰਾਫ਼ਟ ਕਮ ਕਲਾਸ ਰੂਮ ਦੀ ਨੀਂਹ ਪਿ੍ੰ.ਸ.ਬਲਜੀਤ ਸਿੰਘ ਦੀ ਅਗਵਾਈ ਵਿਚ ਜਖੇਪਲ ਦੀਆਂ ਚਾਰੇ ਪੰਚਾਇਤਾਂ ਹੰਬਲਬਾਸ ਸਰਪੰਚ ਰਾਣੀ ...

ਪੂਰੀ ਖ਼ਬਰ »

ਪਿੰਡ ਕਾਕੂਵਾਲਾ ਵਿਖੇ ਗੁਰਮਤਿ ਚੇਤਨਾ ਸਮਾਗਮ ਕਰਵਾਇਆ

ਦਿੜ੍ਹਬਾ ਮੰਡੀ, 12 ਮਾਰਚ (ਪਰਵਿੰਦਰ ਸੋਨੂੰ)-ਪਿੰਡ ਕਾਕੂਵਾਲਾ ਵਿਖੇ ਗੁਰੂ ਨਾਨਕ ਦੁਆਰ ਵਿਚ ਦੋ ਰੋਜਾ ਗੁਰਮਤਿ ਸਮਾਗਮ ਕਰਵਾਇਆ ਗਿਆ ਅਤੇ ਮੈਡੀਕਲ ਕੈਂਪ ਲਗਾ ਕੇ ਗੋਡਿਆਂ ਦੀਆਂ ਬੀਮਾਰੀਆਂ ਸਬੰਧੀ ਮਰੀਜ਼ਾਂ ਦਾ ਇਲਾਜ ਵੀ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਛੱਤ ਡਿਗਣ ਨਾਲ ਮਰੇ ਗ਼ਰੀਬ ਪਰਿਵਾਰ ਦੇ ਚਾਰੇ ਜੀਆਂ ਨਮਿਤ ਅੰਤਿਮ ਅਰਦਾਸ ਅੱਜ

ਸੁਨਾਮ ਊਧਮ ਸਿੰਘ ਵਾਲਾ, 12 ਮਾਰਚ (ਧਾਲੀਵਾਲ, ਭੁੱਲਰ)-ਬੀਤੇ 7 ਮਾਰਚ ਦੀ ਰਾਤ ਨੂੰ ਸ਼ਹਿਰ ਦੇ ਇੱਕ ਅਤਿ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਜਾਣ ਨਾਲ ਦੋ ਮਾਸੂਮਾਂ ਸਮੇਤ ਮਾਰੇ ਗਏ ਪਰਿਵਾਰ ਦੇ ਚਾਰ ਜੀਆਂ ਦੇ ਨਮਿੱਤ ਅੰਤਿਮ ਅਰਦਾਸ 13 ਮਾਰਚ ਨੂੰ ਸ਼ਹੀਦ ਊਧਮ ਸਿੰਘ ...

ਪੂਰੀ ਖ਼ਬਰ »

ਦਰਗਾਹ ਤੋਂ ਦਾਨ ਪੇਟੀ ਚੋਰੀ

ਲਹਿਰਾਗਾਗਾ, 12 ਮਾਰਚ (ਅਸ਼ੋਕ ਗਰਗ)-ਸਥਾਨ ਵਾਰਡ ਨੰਬਰ-10 ਵਿਖੇ ਸਥਿਤ ਬਾਬਾ ਮੀਰਾ ਸਾਹਿਬ ਪੀਰਖਾਨਾ ਵਿਚ ਦਾਨ-ਪੇਟੀ ਚੋਰੀ ਹੋ ਜਾਣ ਦੀ ਖ਼ਬਰ ਮਿਲੀ ਹੈ | ਪ੍ਰਧਾਨ ਰਵਿੰਦਰ ਕੁਮਾਰ ਬੱਬੂ ਨੇ ਦੱਸਿਆ ਹੈ ਕਿ ਲੰਘੀ ਰਾਤ ਚੋਰਾਂ ਦਰਗਾਹ ਅੰਦਰ ਦਾਖ਼ਲ ਹੋ ਕੇ ਦਾਨ-ਪੇਟੀ ਚੋਰ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਮੱਝਾਂ ਚੋਰੀ

ਅਮਰਗੜ੍ਹ, 12 ਮਾਰਚ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਨੰਗਲ ਤੋਂ ਘਰ ਦੀ ਕੰਧ ਤੋੜ ਕੇ ਅਣਪਛਾਤੇ ਵਿਅਕਤੀਆਂ ਵਲੋਂ ਮੱਝਾਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਪਾਸ ਦਰਜ ਕਰਵਾਏ ਬਿਆਨਾਂ ਵਿਚ ਮਨਪ੍ਰੀਤ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਕੁਸ਼ਤੀਆਂ 17 ਮਾਰਚ ਨੰੂ ਹੋਣਗੀਆਂ ਪੰਜਾਬੀ ਕਲਾਕਾਰ ਵੀ ਕਰਨਗੇ ਸ਼ਿਰਕਤ

ਚੀਮਾ ਮੰਡੀ, 12 ਮਾਰਚ (ਦਲਜੀਤ ਸਿੰਘ ਮੱਕੜ)-ਸੰਤ ਬਾਬਾ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਤੇ ਜੋੜ ਮੇਲੇ ਦੇ ਅਖੀਰਲੇ ਦਿਨ ਕਸਬੇ ਵਿਚ ਨਾਮਵਰ ਪਹਿਲਵਾਨ ਆਪਣੇ ਕੁਸ਼ਤੀ ਦੇ ਜੌਹਰ ਵਿਖਾਉਣਗੇ | ਸੰਤ ਅਤਰ ਸਿੰਘ ਕੁਸ਼ਤੀ ਅਖਾੜੇ ਦੇ ਮੁੱਖ ਪ੍ਰਬੰਧਕ ਨਾਮੀ ਪਹਿਲਵਾਨ ਜਗਤਾਰ ...

ਪੂਰੀ ਖ਼ਬਰ »

ਵਿੱਛੜੇ ਬੱਚਿਆਂ ਦੀ ਯਾਦ 'ਚ ਸਕੂਲੀ ਕਮਰਿਆਂ ਦਾ ਨੀਂਹ ਪੱਥਰ ਰੱਖਿਆ

ਅਮਰਗੜ੍ਹ , 12 ਮਾਰਚ (ਸੁਖਜਿੰਦਰ ਸਿੰਘ ਝੱਲ)-ਪਿਛਲੇ ਵਰ੍ਹੇ 12 ਮਈ ਨੂੰ ਅਮਰੀਕਾ ਦੇ ਸ਼ਹਿਰ ਟੈਕਸਾਸ (ਫੋਰਟ ਬਰਥ) ਵਿਚ ਹਾਦਸੇ ਦਾ ਸ਼ਿਕਾਰ ਹੋ ਵਿੱਛੜੇ ਆਪਣੇ ਇਕਲੌਤੇ ਪੁੱਤਰ ਮਨਦੀਪ ਸਿੰਘ ਮਾਣਕ, ਪੋਤਰੇ ਅਜੀਤ ਸਿੰਘ ਤੇ ਪੋਤਰੀ ਮੇਹਰ ਕੌਰ ਦੀ ਯਾਦ ਵਿਚ ਸਰਕਾਰੀ ਹਾਈ ...

ਪੂਰੀ ਖ਼ਬਰ »

ਪਰਮਾਨੰਦ ਕਾਲਜ ਵਿਖੇ ਕਰਵਾਇਆ ਨਾਰੀ ਚੇਤਨਾ ਸਮਾਰੋਹ

ਜਖੇਪਲ, 12 ਮਾਰਚ (ਮੇਜਰ ਸਿੰਘ ਸਿੱਧੂ)-ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਪਿ੍ੰ.ਡਾ.ਉਂਕਾਰ ਸਿੰਘ ਦੀ ਅਗਵਾਈ ਵਿਚ ਨਾਰੀ ਚੇਤਨਾ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਡਾ.ਭੁਪਿੰਦਰ ਸਿੰਘ ਪੂਨੀਆ ਮੁੱਖ ਪ੍ਰਬੰਧਕ ਅਕਾਲ ਕਾਲਜ ਕੌਸ਼ਲ ਮਸਤੂਆਣਾ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਕੈਬਨਿਟ ਮੰਤਰੀ ਵਲੋਂ ਕੀਤੇ ਐਲਾਨ ਮੁਤਾਬਿਕ ਵਧਾਏ ਮਾਣ ਭੱਤੇ ਦਾ ਨੋਟੀਫ਼ਿਕੇਸ਼ਨ ਮੰਗਿਆ

ਮਲੇਰਕੋਟਲਾ, 12 ਮਾਰਚ (ਕੁਠਾਲਾ)-ਪੰਜਾਬ ਨੰਬਰਦਾਰਾ ਯੂਨੀਅਨ ਮਲੇਰਕੋਟਲਾ ਦੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਵਿਖੇ ਤਹਿਸੀਲ ਪ੍ਰਧਾਨ ਰਾਜ ਸਿੰਘ ਦੁੱਲਮਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਨੰਬਰਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਾਲ ...

ਪੂਰੀ ਖ਼ਬਰ »

ਸਕੂਟਰੀ ਸਵਾਰ ਲੜਕੀ ਤੋਂ ਲੁਟੇਰਿਆਂ ਨੇ ਇੱਕ ਲੱਖ ਰੁਪਏ ਦੀ ਰਕਮ ਲੁੱਟੀ

ਸੰਦੌੜ, 12 ਮਾਰਚ (ਜਸਵੀਰ ਸਿੰਘ ਜੱਸੀ)-ਥਾਣਾ ਸੰਦੌੜ ਅਧੀਨ ਆਉਂਦੇ ਪਿੰਡ ਹਥਨ ਵਿਖੇ ਇਕ ਧੂਰੀ ਦੀ ਲੜਕੀ ਤੋਂ ਇਕ ਲੱਖ ਰੁਪਏ ਲੁੱਟੇ ਜਾਦ ਦਾ ਸਮਾਚਾਰ ਪ੍ਰਾਪਤ ਹੋਇਆ | ਸੰਦੌੜ ਥਾਣਾ ਮੁਖੀ ਕੁਲਵੰਤ ਸਿੰਘ ਮੁਤਾਬਕ ਲੜਕੀ ਧੂਰੀ ਦੀ ਹੈ ਅਤੇ ਜੋ ਮਲੇਰਕੋਟਲਾ ਵਿਖੇ ਇਕ ਬੈਂਕ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕੋਤਰੀ ਸਮਾਗਮ

ਧਰਮਗੜ੍ਹ, 12 ਮਾਰਚ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 154ਵੇਂ ਜਨਮ ਦਿਹਾੜੇ ਨੂੰ ਸਮਰਪਿਤ 13ਵਾਂ ਮਹਾਨ ਇਕੋਤਰੀ ਸਮਾਗਮ ਸੰਤ ਅਤਰ ਸਿੰਘ ਦੇ ਨਾਨਕਾ ਨਗਰ ਪਿੰਡ ਫਤਹਿਗੜ੍ਹ ਦੇ ਗੁਰਦੁਆਰਾ ਮਾਤਾ ਭੋਲੀ ਕੌਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਦਾ ਇਕ ਹੋਰ ਯਤਨ

ਸੰਗਰੂਰ, 12 ਮਾਰਚ (ਧੀਰਜ ਪਸ਼ੌਰੀਆ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸ਼ੈਸ਼ਨ 2020-21 ਲਈ ਦਾਖਲਾ ਵਧਾਉਣ ਲਈ ਸਿੱਖਿਆ ਵਿਭਾਗ ਨੇ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਸੂੁਬੇ ਵਿਚ ਮੁੱਖ ਸੜਕਾਂ ਦੇ ਪੈਦੇ ਸਕੂਲਾਂ ਅੱਗੇ 68-68 ਹਜਾਰ ਦੀ ਲਾਗਤ ਨਾਲ ਬੋਰਡ ਲਗਾਉਣ ਲਈ ...

ਪੂਰੀ ਖ਼ਬਰ »

ਆੜ੍ਹਤੀ ਐਸ਼ੋ. ਦੀ ਚੋਣ ਭਾਰੀ ਰੌਲੇ ਰੱਪੇ ਬਾਅਦ ਸਿਰੇ ਚੜ੍ਹੀ

ਅਹਿਮਦਗੜ੍ਹ 12 ਮਾਰਚ (ਪੁਰੀ, ਮਹੋਲੀ)-ਆੜ੍ਹਤੀ ਐਸ਼ੋ. ਅਹਿਮਦਗੜ੍ਹ ਦੇ ਪ੍ਰਧਾਨ ਦੀ ਚੋਣ ਸਬੰਧੀ ਪਿਛਲੇ ਕਈ ਦਿਨਾਂ ਤੋਂ ਚਲਦਾ ਆ ਰਿਹਾ ਰੇੜਕਾ ਅੱਜ ਭਾਵੇਂ ਸਰਬ ਸੰਮਤੀ ਨਾਲ ਨਿੱਬੜ ਗਿਆ ਪਰ ਅੱਜ ਪੋਲਿੰਗ ਬਾਅਦ ਵੋਟਾਂ ਦੀ ਗਿਣਤੀ ਕੀਤੇ ਜਾਣ ਮੌਕੇ ਚੋਣ ਅਬਜਰਵਰਾਂ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਜ਼ ਐਸੋਸੀਏਸ਼ਨ ਵਲੋਂ ਧਰਨਾ

ਮਲੇਰਕੋਟਲਾ, 12 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੇ ਸਰਕਾਰੀ ਕਾਲਜ 'ਚ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਵਲੋਂ ਹੜਤਾਲ ਕਰ ਆਪਣੀਆਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਧਰਨਾ ਦਿੱਤਾ ਜਾ ਰਿਹਾ ਹੈ ਜੋ ਕਿ ਅਣਮਿਥੇ ਸਮੇਂ ਲਈ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਭਾਈ ਪਰਮਪ੍ਰੀਤ ਸਿੰਘ ਖ਼ਾਲਸਾ ਨੇ ਗੁਰਮਤਿ ਸਮਾਗਮ ਦੌਰਾਨ ਕੀਰਤਨ ਸਰਵਣ ਕਰਵਾਇਆ

ਚੀਮਾ ਮੰਡੀ, 12 ਮਾਰਚ (ਜਸਵਿੰਦਰ ਸਿੰਘ ਸ਼ੇਰੋਂ)-ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲਿਆਾ ਦੇ 154ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਪ੍ਰਧਾਨ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸਾਧ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

ਫਲਾਈ ਓਵਰ ਸਾਹਮਣੇ ਗੋਲ ਚੱਕਰ ਬਣਾਉਣ ਦੀ ਕੀਤੀ ਮੰਗ

ਸੁਨਾਮ ਊਧਮ ਸਿੰਘ ਵਾਲਾ, 12 ਮਾਰਚ (ਭੁੱਲਰ, ਧਾਲੀਵਾਲ)-ਸੁਨਾਮ 'ਚੋਂ ਲੰਘਦੇ ਰੇਲਵੇ ਟਰੈਕ ਉੱਪਰ ਲੋਕਾਂ ਦੀ ਸਹੂਲਤ ਲਈ ਬਣਾਏ ਹੋਏ ਫੁਲਾਈ ਓਵਰ ਦੇ ਸਿਵਲ ਹਸਪਤਾਲ ਵਾਲੇ ਆਖ਼ਰੀ ਹਿੱਸੇ ਦੇ ਸਾਹਮਣੇ ਵਾਹਨਾਂ ਦੀ ਟਰੈਫ਼ਿਕ ਦਾ ਕੋਈ ਸੁਚੱਜਾ ਪ੍ਰਬੰਧ ਨਾ ਹੋਣ ਕਾਰਣ ਕਰੀਬ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਛੇੜੀ ਮੁਹਿੰਮ

ਧੂਰੀ, 12 ਮਾਰਚ (ਸੰਜੇ ਲਹਿਰੀ)-ਐੱਸ. ਡੀ. ਐੱਮ. ਧੂਰੀ ਲਤੀਫ਼ ਅਹਿਮਦ ਤੇ ਸਿਟੀ ਧੂਰੀ ਦੇ ਐੱਸ.ਐੱਚ.ਓ. ਆਈ.ਪੀ.ਐੱਸ. ਆਦਿਤਯਾ ਨੇ ਧੂਰੀ ਸ਼ਹਿਰ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਨੂੰ ਲੈ ਕੇ ਧੂਰੀ ਸ਼ਹਿਰ ਦਾ ਪੈਦਲ ਦੌਰਾ ਕੀਤਾ ਗਿਆ | ਉਨ੍ਹਾਂ ਦੇ ਨਾਲ ਸਥਾਨਕ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਨਜਾਇਜ਼ ਕਬਜ਼ਿਆਂ ਿਖ਼ਲਾਫ਼ ਸਾਬਕਾ ਸਰਪੰਚ ਨੇ ਖੋਲਿਆ ਮੋਰਚਾ

ਸ਼ੇਰਪੁਰ, 12 ਮਾਰਚ (ਦਰਸਨ ਸਿੰਘ ਖੇੜੀ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਧੰਦੀਵਾਲ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਵਲੋਂ ਅੱਜ ਪਿੰਡਾਂ ਅੰਦਰ ਲੋਕਾਂ ਵਲੋਂ ਕੀਤੇ ਗਏ ਪੰਚਾਇਤੀ ਜ਼ਮੀਨਾਂ 'ਤੇ ਨਜਾਇਜ਼ ਕਬਜ਼ਿਆਂ ਿਖ਼ਲਾਫ਼ ਮੋਰਚਾ ਖੋਲ੍ਹਦੇ ਹੋਏ ਬੀ.ਡੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀ ਚਾਰਜ ਨਿੰਦਣਯੋਗ-ਡਾ. ਗੋਸਲ

ਡਾ. ਅਮਨਦੀਪ ਕੌਰ ਗੋਸਲ ਸੰਗਰੂਰ, 12 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਡਾ. ਅਮਨਦੀਪ ਕੌਰ ਗੋਸਲ ਨੇ ਪਟਿਆਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀ ਚਾਰਜ ਦੀ ਤਿੱਖੀ ਨਿਖੇਧੀ ਕੀਤੀ ਹੈ | 'ਸੰਕਲਪ' ਦੀ ਸਕੱਤਰ ਡਾ. ਗੌਾਸਲ ਨੇ ਕਿਹਾ ਕਿ ਕੌਮਾਂਤਰੀ ਔਰਤ ਦਿਹਾੜੇ ਮੌਕੇ ...

ਪੂਰੀ ਖ਼ਬਰ »

ਮਲੇਰਕੋਟਲਾ ਵਾਸੀਆਂ ਨੂੰ ਛੇਤੀ ਹੀ ਮਿਲੇਗਾ ਟ੍ਰੈਫ਼ਿਕ ਦੀ ਸਮੱਸਿਆ ਤੋਂ ਛੁਟਕਾਰਾ-ਵਿਕਰਮਜੀਤ ਸਿੰਘ ਪਾਂਥੇ

ਮਲੇਰਕੋਟਲਾ, 12 ਮਾਰਚ (ਮੁਹੰਮਦ ਹਨੀਫ ਥਿੰਦ)-ਸਥਾਨਕ ਸ਼ਹਿਰ ਵਿਚ ਦਿਨੋਂ ਦਿਨ ਵੱਧ ਰਹੀ ਟਰੈਫ਼ਿਕ ਜਾਮ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਮਲੇਰਕੋਟਲਾ ਨੇ ਅੱਜ ਵੱਖ-ਵੱਖ ਵਿਭਾਗਾਂ ਨੂੰ ਸਖ਼ਤ ਹਦਾਇਤ ਕੀਤੀ ਕਿ ...

ਪੂਰੀ ਖ਼ਬਰ »

ਪ੍ਰੀਤਮ ਹਿੰਦਰ ਸਿੰਘ ਸਹੋਤਾ ਦਾ ਡਿਪਟੀ ਡਾਇਰੈਕਟਰ ਪੰਚਾਇਤ ਬਣਨ 'ਤੇ ਸਨਮਾਨ

ਧੂਰੀ, 12 ਮਾਰਚ (ਸੁਖਵੰਤ ਸਿੰਘ ਭੁੱਲਰ)-ਗ੍ਰਾਮ ਪੰਚਾਇਤ ਸਕੱਤਰ ਬਲਾਕ ਧੂਰੀ ਦੇ ਪ੍ਰਧਾਨ ਸ. ਕਰਮਜੀਤ ਸਿੰਘ ਸਮੇਤ ਪੰਚਾਇਤ ਸਕੱਤਰਾਂ ਵਲੋਂ ਸਾਂਝੇ ਤੌਰ 'ਤੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਵਲੋਂ ਸਰੀ ਪ੍ਰੀਤਮ ਹਿੰਦਰ ਸਿੰਘ ਸਹੋਤਾ ...

ਪੂਰੀ ਖ਼ਬਰ »

ਤੋਲੇਵਾਲ ਵਿਖੇ ਦਲਿਤਾਂ ਦੇ ਹਿੱਸੇ ਦੀ 25 ਵਿੱਘੇ ਜ਼ਮੀਨ ਦੀ ਅੱਜ ਬੋਲੀ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ

ਮਲੇਰਕੋਟਲਾ, 12 ਮਾਰਚ (ਕੁਠਾਲਾ)-ਬਲਾਕ ਮਲੇਰਕੋਟਲਾ-1 ਅਧੀਨ ਪਿੰਡ ਤੋਲੇਵਾਲ ਦੀ ਪੰਚਾਇਤੀ ਸ਼ਾਮਲਾਤ ਜ਼ਮੀਨ ਵਿੱਚੋਂ ਦਲਿਤਾਂ ਦੇ ਹਿੱਸੇ ਦੀ ਵਾਹੀਯੋਗ ਦੱਸੀ ਜਾਂਦੀ 25 ਵਿੱਘੇ ਜ਼ਮੀਨ ਦੀ ਸ਼ੁੱਕਰਵਾਰ ਨੂੰ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਰੱਖੀ ਬੋਲੀ ਲਈ ਜਿੱਥੇ ...

ਪੂਰੀ ਖ਼ਬਰ »

ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਲੋਕ ਆਮ ਆਦਮੀ ਪਾਰਟੀ ਨਾਲ ਜੁੜਨ-ਚੀਮਾ

ਦਿੜ੍ਹਬਾ ਮੰਡੀ, 12 ਮਾਰਚ (ਹਰਬੰਸ ਸਿੰਘ ਛਾਜਲੀ)-ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ | ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ | ਜਿਸ ਕਰ ਕੇ ਲੋਕ ਆਮ ਆਦਮੀ ਪਾਰਟੀ ਨਾਲ ...

ਪੂਰੀ ਖ਼ਬਰ »

ਗੱਡੀ ਗਰਿਲਾਂ ਨਾਲ ਟਕਰਾਉਣ ਨਾਲ ਡਰਾਈਵਰ ਜ਼ਖ਼ਮੀ

ਭਵਾਨੀਗੜ੍ਹ, 12 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਸੰਗਰੂਰ ਨੂੰ ਜਾਂਦੀ ਸੜਕ 'ਤੇ ਪ੍ਰੀਤ ਪੈਲੇਸ ਨੇੜੇ ਟਰੱਕ ਵਲੋਂ ਇਕ ਗੱਡੀ ਨੂੰ ਕੱਟ ਮਾਰਨ ਕਾਰਨ ਗੱਡੀ ਦੇ ਗਰਿਲਾਾ ਨਾਲ ਟਕਰਾਉਣ ਕਰ ਕੇ ਗੱਡੀ ਡਰਾਈਵਰ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨ ਵਿਅਕਤੀ ਵਲੋਂ ਖ਼ੁਦਕੁਸ਼ੀ

ਭਵਾਨੀਗੜ੍ਹ, 12 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਵਿਖੇ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX