ਤਾਜਾ ਖ਼ਬਰਾਂ


ਪੰਜਾਬ ਪੁਲਿਸ ਕਾਂਸਟੇਬਲ ਲਈ ਚੁਣੇ ਉਮੀਦਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਦੇਵੇਗੀ ਨਿਯੁਕਤੀ ਪੱਤਰ
. . .  23 minutes ago
ਚੰਡੀਗੜ੍ਹ, 18 ਅਗਸਤ (ਲਲਿਤਾ)-ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ...
ਮੁਖਤਾਰ ਅੰਸਾਰੀ ਦੇ ਠਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ
. . .  41 minutes ago
ਨਵੀਂ ਦਿੱਲੀ, 18 ਅਗਸਤ- ਉੱਤਰ ਪ੍ਰਦੇਸ਼ ਦੇ ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ਦੇ ਟਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਈ.ਡੀ. ਦੀ ਇਹ ਕਾਰਵਾਈ ਮੁਖਤਾਰ ਅੰਸਾਰੀ ਦੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 11 ਟਿਕਾਣਿਆਂ 'ਤੇ ਚੱਲ...
ਚੀਨ 'ਚ ਅਚਾਨਕ ਆਏ ਹੜ੍ਹ ਕਾਰਨ 16 ਲੋਕਾਂ ਦੀ ਮੌਤ, 36 ਲਾਪਤਾ
. . .  48 minutes ago
ਬੀਜਿੰਗ, 18 ਅਗਸਤ-ਚੀਨ ਦੇ ਉੱਤਰ ਪੱਛਮੀ ਕਿੰਗਹਾਈ ਸੂਬੇ ਦੀ ਇਕ ਕਾਉਂਟੀ 'ਚ ਵੀਰਵਾਰ ਨੂੰ ਅਚਾਨਕ ਹੜ੍ਹ ਆਉਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 36 ਹੋਰ ਲਾਪਤਾ ਹੋ ਗਏ ਹਨ।
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, 7 ਭਾਰਤੀ ਅਤੇ 1 ਪਾਕਿਸਤਾਨੀ ਯੂ-ਟਿਊਬ ਚੈਨਲ ਕੀਤੇ ਬਲਾਕ
. . .  42 minutes ago
ਨਵੀਂ ਦਿੱਲੀ, 18 ਅਗਸਤ-ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕਈ ਭਾਰਤੀ ਅਤੇ ਪਾਕਿਸਤਾਨੀ ਯੂ-ਟਿਊਬ ਚੈਨਲਾਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ...
ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ
. . .  about 2 hours ago
ਚੰਡੀਗੜ੍ਹ, 18 ਅਗਸਤ-ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ
ਰਾਵੀ ਦਰਿਆ ਨੇੜੇ ਸੜਕ ’ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਫੌਜ ਵਲੋਂ ਕੰਮ ਸ਼ੁਰੂ
. . .  about 2 hours ago
ਰਮਦਾਸ/ਅਜਨਾਲਾ, 18 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਦੋ ਦਿਨ ਪਹਿਲਾਂ ਰਾਵੀ ਦਰਿਆ 'ਚ ਅਚਾਨਕ ਪਾਣੀ ਵਧਣ ਕਾਰਨ ਪਿੰਡ ਘੋਹਨੇਵਾਲਾ ਨਜ਼ਦੀਕ ਰਾਵੀ ਦਰਿਆ 'ਤੇ ਬਣੇ ਪੁਲ ਨੂੰ ਜਾਂਦੀ ਲਿੰਕ ਸੜਕ 'ਚ ਪਾੜ ਪੈ ਗਿਆ ਸੀ। ਰਾਵੀ ਦਰਿਆ...
ਭਾਰਤ 'ਚ ਪਿਛਲੇ 24 ਘੰਟਿਆਂ 'ਚ 12,608 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 18 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 12,608 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 16,251 ਦੀ ਰਿਕਵਰੀ ਰਿਪੋਰਟ ਦਰਜ ਕੀਤੀ ਗਈ ਹੈ।
ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਹੋਏ ਨਤਮਸਤਕ
. . .  about 2 hours ago
ਮਜੀਠਾ, 18 ਅਗਸਤ-ਡਰੱਗ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਨਤਮਸਤਕ ਹੋਏ। ਗੁਰਦੁਆਰਾ...
ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਕਿਸਾਨ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਕਰੇਗਾ ਰੋਸ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 18 ਅਗਸਤ-ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਕਿਸਾਨ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਕਰੇਗਾ ਰੋਸ ਪ੍ਰਦਰਸ਼ਨ
ਦਿੱਲੀ: ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਬਣੀ ਹੜ੍ਹ ਵਰਗੀ ਸਥਿਤੀ
. . .  about 4 hours ago
ਨਵੀਂ ਦਿੱਲੀ, 18 ਅਗਸਤ-ਦਿੱਲੀ 'ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . .  1 day ago
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . .  1 day ago
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . .  1 day ago
ਸੂਰਤ ਵਿਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਿਆ
. . .  1 day ago
ਮਲੌਦ ਪੀ.ਏ.ਡੀ.ਬੀ. ਚੋਣਾਂ 'ਚ ਆਮ ਆਦਮੀ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਚਾਰ ਡਾਇਰੈਕਟਰ ਬਣੇ
. . .  1 day ago
ਮਲੌਦ, 17 ਅਗਸਤ (ਨਿਜ਼ਾਮਪੁਰ/ਚਾਪੜਾ)- ਮਲੌਦ ਪੀ.ਏ.ਡੀ.ਬੀ. ਬੈਂਕ ਦੀਆਂ ਚੋਣਾਂ 'ਚ ਪੰਜ ਸੀਟਾਂ 'ਤੇ ਚੋਣ ਹੋਈ, ਜਿਸ 'ਚ ਇਕ ਸੀਟ ਆਮ ਆਦਮੀ ਪਾਰਟੀ ਅਤੇ ਚਾਰ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ। ਜ਼ਿਕਰਯੋਗ ਹੈ ਕਿ ਕੁੱਲ 9 ਮੈਂਬਰਾਂ 'ਚੋਂ ਚਾਰ...
ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ
. . .  1 day ago
ਅਟਾਰੀ, 17 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ...
ਡੀ.ਜੀ. ਸੀ.ਏ. ਨੇ ਕੋਰੋਨਾ ਦੇ ਮੱਦੇਨਜ਼ਰ ਏਅਰਲਾਈਨਜ਼ ਕੰਪਨੀਆਂ ਨੂੰ ਜਾਰੀ ਕੀਤੀ ਨਵੀਆਂ ਹਦਾਇਤਾਂ
. . .  1 day ago
ਨਵੀਂ ਦਿੱਲੀ, 17 ਅਗਸਤ- ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ. ਸੀ.ਏ.) ਨੇ ਏਅਰਲਾਈਨਜ਼ ਕੰਪਨੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ...
ਅਫ਼ਗਾਨਿਸਤਾਨ ਤੋਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਮਿਲੀ ਇਤਰਾਜ਼ਯੋਗ ਚੀਜ਼
. . .  1 day ago
ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਅਫ਼ਗਾਨਿਸਤਾਨ ਦਰਮਿਆਨ ਚੱਲ ਰਹੇ ਵਪਾਰ ਦੌਰਾਨ ਅੱਜ ਅਫ਼ਗਾਨਿਸਤਾਨ ਤੋਂ ਪਾਕਿਸਤਾਨ ਰਾਹੀਂ ਆਏ ਡਰਾਈ ਫਰੂਟ ਦੇ ਟਰੱਕ 'ਚੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਸੈਂਕੜੇ ਅਧਿਆਪਕਾਂ ਨੇ ਧਰਨਾ ਦੇ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਖ਼ਿਲਾਫ਼ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਜ਼ਬਰਦਸਤ ਨਾਅਰੇਬਾਜ਼ੀ...
ਕੁਲਦੀਪ ਧਾਲੀਵਾਲ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ
. . .  1 day ago
ਚੰਡੀਗੜ੍ਹ 17 ਅਗਸਤ, ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁੱਟ-ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਆਗੂਆਂ...
ਕਿਸਾਨਾਂ ਨੂੰ ਕੇਂਦਰ ਵਲੋਂ ਰਾਹਤ, ਖ਼ੇਤੀਬਾੜੀ ਕਰਜ਼ 'ਤੇ 1.5 ਫ਼ੀਸਦੀ ਸਹਾਇਤਾ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 17 ਅਗਸਤ-ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 3 ਲੱਖ ਤੱਕ ਦੇ ਛੋਟੀ ਮਿਆਦ ਵਾਲੇ ਖ਼ੇਤੀ...
ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦੀ ਹੋਈ ਸ਼ੁਰੂਆਤ
. . .  1 day ago
ਸੰਗਰੂਰ, 17 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਇੰਡਸਟਰੀਅਲ ਚੈਂਬਰ 'ਚ ਪੰਜਾਬ ਦੇ ਪਹਿਲੇ ਸੁਵਿਧਾ ਕੇਂਦਰ ਦਾ ਉਦਘਾਟਨ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ.ਈ.ਈ. ਅਸ਼ੋਕ ਸ਼ਰਮਾ...
ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ
. . .  1 day ago
ਰਾਮਾ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਨਰਮਾ ਪੱਟੀ 'ਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ। ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆ ਹਨ। 'ਆਪ' ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ-ਪਿੰਡ...
ਪਟਿਆਲਾ: ਦਿਨ-ਦਿਹਾੜੇ ਨਕਾਬਪੋਸ਼ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੀ ਲੁੱਟ
. . .  1 day ago
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਬਿਸ਼ਨ ਨਗਰ ਵਿਖੇ ਦਿਨ-ਦਿਹਾੜੇ ਦੋ ਨਕਾਬਪੋਸ਼ ਵਿਅਕਤੀਆਂ ਨੇ 65 ਹਜ਼ਾਰ ਰੁਪਏ ਦੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਬਰਨਾਲਾ

ਬਖਤਗੜ੍ਹ ਦੀ ਪੰਚਾਇਤ ਨੇ ਛੱਪੜ ਦੀ ਨਿਕਾਸੀ ਸਬੰਧੀ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਅਸਤੀਫ਼ੇ ਦੇਣ ਦੀ ਦਿੱਤੀ ਚਿਤਾਵਨੀ

ਟੱਲੇਵਾਲ, 12 ਮਾਰਚ (ਸੋਨੀ ਚੀਮਾ)-ਪਿੰਡ ਬਖਤਗੜ੍ਹ ਦਾ ਛੱਪੜ ਪਿੰਡ ਦੇ ਲੋਕਾਂ ਲਈ ਨਾਸੁਰ ਬਣ ਗਿਆ ਹੈ, ਜਿਸ ਦੇ ਗੰਦੇ ਪਾਣੀ ਤੋਂ ਨਿਜਾਤ ਦਿਵਾਉਣ ਲਈ ਪਿੰਡ ਦੀ ਸਰਪੰਚ ਹਰਜੀਤ ਕੌਰ ਦੁੱਗਲ ਅਤੇ ਉਨ੍ਹਾਂ ਦੇ ਸਪੁੱਤਰ ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਵਿਚ ਸਮੁੱਚੀ ਪੰਚਾਇਤ ਵਲੋਂ ਛੱਪੜ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਪਿਛਲੇ ਲੰਬੇ ਸਮੇਂ ਤੋਂ ਹੱਲ ਨਾ ਕੀਤੇ ਜਾਣ ਦੀ ਸੂਰਤ ਵਿਚ ਅਸਤੀਫ਼ੇ ਦੇਣ ਦੀ ਧਮਕੀ ਦਿੱਤੀ ਹੈ | ਤਰਨਜੀਤ ਸਿੰਘ ਦੁੱਗਲ ਪੰਚ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਸੰਗਤ ਦਰਸ਼ਨ ਦੌਰਾਨ ਪਿੰਡ ਦੇ ਛੱਪੜ ਲਈ 20 ਲੱਖ ਦੀ ਗ੍ਰਾਂਟ ਦਿੱਤੀ ਸੀ, ਜਿਸ ਨਾਲ ਪੰਚਾਇਤੀ ਰਾਜ ਅਧੀਨ ਛੱਪੜ ਤੋਂ ਪਿੰਡ ਚੂੰਘਾ ਵਾਲੇ ਰਸਤੇ ਤੱਕ ਪ੍ਰਸ਼ਾਸਨ ਦੀ ਦੇਖ ਰੇਖ ਹੇਠ ਠੇਕੇਦਾਰ ਤੋਂ ਪਾਈਪਾਂ ਪਵਾਈਆਂ ਗਈਆਂ, ਪਰ ਉਕਤ ਪਾਈਪਾਂ ਦਾ ਸਹੀ ਲੇਬਲ ਨਾ ਹੋਣ ਕਾਰਨ ਅਤੇ ਘਟੀਆ ਮਟੀਰੀਅਲ ਲਗਾਉਣ ਕਾਰਨ ਇਹ ਪਾਈਪਾਂ ਛੱਪੜ ਦੇ ਪਾਣੀ ਨਿਕਾਸ ਨਹੀਂ ਕਰ ਰਹੀਆਂ ਅਤੇ ਥਾਂ-ਥਾਂ ਤੋਂ ਲੀਕੇਜ ਹੋ ਰਹੀਆਂ ਹਨ, ਜਿਸ ਕਾਰਨ ਖੇਤਾਂ ਨੂੰ ਜਾਣ ਵਾਲਾ ਪਾਣੀ ਰਸਤੇ ਵਿਚ ਪੈਂਦੇ ਲੋਕਾਂ ਦੇ ਖੇਤਾਂ ਵਿਚ ਬਲੋੜਾ ਪੈ ਰਿਹਾ ਹੈ | ਜਿਸ ਕਾਰਨ ਪਿੰਡ ਵਿਚ ਲੜਾਈ ਦਾ ਡਰ ਬਣ ਗਿਆ ਹੈ | ਉਨ੍ਹਾਂ ਕਿਹਾ ਕਿ 3 ਹਜ਼ਾਰ ਦੀ ਆਬਾਦੀ ਵਾਲੇ ਪਿੰਡ ਵਿਚ ਦੋ ਛੱਪੜ ਹਨ ਅਤੇ ਪਿੰਡ ਵਿਚ 2 ਏਕੜ ਵਿਚ ਫੈਲੇ ਇਸ ਛੱਪੜ ਵਿਚ ਸਮੁੱਚੇ ਪਿੰਡ ਦਾ ਗੰਦਾ ਪਾਣੀ ਪੈ ਰਿਹਾ ਹੈ, ਜੋ ਵਾਰ-ਵਾਰ ਓਵਰਫ਼ਲੋ ਹੋ ਰਿਹਾ ਹੈ ਅਤੇ ਗੰਦੇ ਪਾਣੀ ਕਾਰਨ ਪਿੰਡ ਵਿਚ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦੀ ਕੈਂਸਰ ਕਾਰਨ ਮੌਤ ਹੋ ਚੁੱਕੀ ਹੈ ਅਤੇ ਇਸ ਗੰਦਗੀ ਕਾਰਨ ਮਰੀਜ਼ਾਂ ਦੀ ਗਿਣਤੀ ਵਧਣ ਦੇ ਅਸਾਰ ਵਧ ਗਏ ਹਨ ਅਤੇ ਨੇੜਲੇ ਘਰਾਂ ਨੂੰ ਤਰੇੜਾਂ ਆ ਚੁੱਕੀਆਂ ਹਨ | ਜਿਸ ਸਬੰਧੀ ਅਸੀਂ ਡੀ.ਸੀ ਬਰਨਾਲਾ, ਏ.ਡੀ.ਸੀ ਵਿਕਾਸ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਾਰ-ਵਾਰ ਇਸ ਸਮੱਸਿਆ ਸਬੰਧੀ ਲਿਖਤੀ ਤੌਰ 'ਤੇ ਦੇ ਚੁੱਕੇ ਹਾਂ, ਜਿਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੌਕੇ ਵੀ ਦੇਖੇ ਗਏ, ਪਰ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ | ਪੰਚਾਇਤੀ ਆਗੂਆਂ ਨੇ ਦੱਸਿਆ ਕਿ ਮੌਜੂਦਾ ਪੰਚਾਇਤ ਵਲੋਂ ਪਾਣੀ ਦੇ ਨਿਕਾਸ ਸਬੰਧੀ ਹੱਲ ਕਰਨ ਲਈ ਪਿੰਡ ਵਿਚ ਸੀਚੇਵਾਲ ਮਾਡਲ ਜੋ ਕਿ 10 ਲੱਖ ਦੇ ਕਰੀਬ ਗ੍ਰਾਂਟ ਨਾਲ ਬਣਾਇਆ ਗਿਆ ਸੀ, ਦੇ ਸਮੁੱਚੇ ਖੂਹ ਵਿਚੋਂ ਅਤੇ ਬਾਹਰੋਂ ਪਾਣੀ ਨਾਲ ਭਰ ਗਏ ਹਨ, ਜੋ ਦਬਣ ਕਿਨਾਰੇ ਪਹੁੰਚ ਗਏ ਹਨ, ਪਰ ਪ੍ਰਸ਼ਾਸਨ ਦਾ ਇਸ ਵੱਲ ਕੋਈ ਧਿਆਨ ਨਹੀਂ | ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਸਮੁੱਚੇ ਪਿੰਡ ਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ ਅਤੇ ਪਿਛਲੇ ਸਮੇਂ ਦੌਰਾਨ ਪਾਈਆਂ ਪਾਈਪਾਂ ਸਬੰਧੀ ਜਾਚ ਕਰਵਾਈ ਜਾਵੇ | ਜੇਕਰ ਉਨ੍ਹਾਂ ਦੇ ਇਸ ਮਸਲੇ ਦਾ ਹੱਲ ਨਾ ਕੀਤਾ, ਤਾਂ ਉਹ ਜਲਦ ਡੀ.ਸੀ. ਬਰਨਾਲਾ ਦਫ਼ਤਰ ਅੱਗੇ ਧਰਨਾ ਦੇਣ ਉਪਰੰਤ ਆਪਣਾ ਅਸਤੀਫ਼ੇ ਸੌਾਪਣਗੇ | ਇਸ ਮੌਕੇ ਯਾਦਵਿੰਦਰ ਸਿੰਘ ਗਿਆਨੀ, ਰਾਜਾ ਸਿੰਘ ਪੰਚ, ਬਲਤੇਜ ਸਿੰਘ ਪੰਚ, ਕਰਨੈਲ ਸਿੰਘ ਪੰਚ, ਨਛੱਤਰ ਸਿੰਘ ਪੰਚ, ਅਮਰਜੀਤ ਕੌਰ ਪੰਚ, ਸੁਰਜੀਤ ਕੌਰ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਵਿਅਕਤੀ ਅਤੇ ਔਰਤਾਂ ਹਾਜ਼ਰ ਸਨ | ਇਸ ਸਬੰਧੀ ਜਦ ਅਰੁਣ ਜਿੰਦਲ ਏ.ਡੀ.ਸੀ ਵਿਕਾਸ ਨਾਲ ਫ਼ੋਨ 'ਤੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬਦਲੀ ਬਰਨਾਲਾ ਵਿਖੇ ਨਵੀਂ ਹੀ ਹੋਈ ਹੈ ਅਤੇ ਉਹ ਇਸ ਸਮੱਸਿਆ ਸਬੰਧੀ ਜਾਣਕਾਰੀ ਲੈਣ ਉਪਰੰਤ ਮਸਲੇ ਦੇ ਹੱਲ ਲਈ ਯਤਨ ਕਰਨਗੇ | ਬੀ.ਡੀ.ਪੀ.ਓ. ਦਫ਼ਤਰ ਸ਼ਹਿਣਾ ਦੇ ਜੇ.ਈ. ਚੈਂਚਲ ਸਿੰਘ ਨੇ ਕਿਹਾ ਕਿ ਪਾਈਪ ਲਾਇਨ ਸਹੀ ਪਾਈ ਗਈ ਹੈ, ਪਰ ਪਿੰਡ ਬਖਤਗੜ੍ਹ ਤੋਂ ਪਿੰਡ ਚੂੰਘਾਂ ਦੀ ਉਚਾਈ ਹੋਣ ਕਾਰਨ ਇਹ ਸਮੱਸਿਆ ਆ ਰਹੀ ਹੈ ਅਤੇ ਇਹ ਪਾਣੀ ਦੀ ਸਮੱਸਿਆ ਪਾਣੀ ਦੀ ਨਿਕਾਸੀ ਡਰੇਨ ਵਿਚ ਕੀਤੇ ਜਾਣ ਉਪਰੰਤ ਹੀ ਸਹੀ ਹੋਵੇਗੀ, ਜਿਸ ਲਈ ਚਾਰਜੋਈ ਜਾਰੀ ਹੈ |

ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ ਕੈਪਟਨ ਸਰਕਾਰ-ਲੱਖੋਵਾਲ

ਮਹਿਲ ਕਲਾਂ, 12 ਮਾਰਚ (ਚੰਨਣਵਾਲ,ਅਣਖੀ) -ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਪਿੰਡ ਛੀਨੀਵਾਲ ਕਲਾਂ ਵਿਖੇ ਪ੍ਰੈਸ ਨੰੂ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ 'ਚ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਨਾਲ ਫ਼ਸਲਾਂ ਦੇ ਹੋਏ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਆਈਲੈਟਸ ਵਿਚ ਵਧੀਆ ਅੰਕ ਕੀਤੇ ਹਾਸਲ

ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਇੰਮੀਗਰੇਸ਼ਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਦੇ ਵਿਦਿਆਰਥੀ ਲਗਾਤਾਰ ਆਈਲੈਟਸ ਵਿਚ ਵਧੀਆ ਅੰਕ ਹਾਸਲ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ਸ: ...

ਪੂਰੀ ਖ਼ਬਰ »

ਛੀਨੀਵਾਲ ਕਲਾਂ 'ਚ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

ਮਹਿਲ ਕਲਾਾ, 12 ਮਾਰਚ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਛੀਨੀਵਾਲ ਕਲਾਂ ਵਲੋਂ ਗ੍ਰਾਮ ਪੰਚਾਇਤ, ਨਹਿਰੂ ਯੁਵਾ ਕੇਂਦਰ ਬਰਨਾਲਾ, ਪ੍ਰਵਾਸੀ ਭਾਰਤੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਅੱਖਾਂ ਦਾ 10ਵਾਂ ਮੁਫ਼ਤ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਨੇ ਕਾਰਡ ਚਾਲੂ ਕਰਵਾਉਣ ਲਈ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਬਰਨਾਲਾ, 12 ਮਾਰਚ (ਧਰਮਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਗਿਆਨੀ ਹਰੀ ਰਾਮ ਸਿੰਘ ਦੀ ਅਗਵਾਈ ਹੇਠ ਵਾਰਡ ਨੰ: 16, 17, 18, 19 ਦੇ ਨੀਲੇ ਕਾਰਡ ਧਾਰਕਾਂ ਵਲੋਂ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਸ਼ਹਿਰ ਅੰਦਰ ਰੋਸ ਮਾਰਚ ਕਰ ਕੇ ਡੀ.ਸੀ. ਦਫ਼ਤਰ ਅੱਗੇ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਨੂੰ 20 ਸਾਲ ਦੀ ਕੈਦ-1 ਲੱਖ 25 ਹਜ਼ਾਰ ਰੁਪਏ ਜੁਰਮਾਨਾ

ਬਰਨਾਲਾ, 12 ਮਾਰਚ (ਧਰਮਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਵਿਸਾਲ ਕੁਮਾਰ ਉਰਫ਼ ਸਾਲੂ ਪੱੁਤਰ ਵਿਜੈ ਕੁਮਾਰ ਵਾਸੀ ਫ਼ਰੀਦਕੋਟ ਹਾਲ ਆਬਾਦ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਭੇਦਭਰੀ ਹਾਲਤ 'ਚ ਲਾਪਤਾ

ਬਿੱਕਰ ਸਿੰਘ ਦੀ ਪੁਰਾਣੀ ਤਸਵੀਰ | ਮਹਿਲ ਕਲਾਂ, 12 ਮਾਰਚ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਖ਼ੁਰਦ ਵਿਖੇ ਇਕ ਸਾਬਕਾ ਫ਼ੌਜੀ ਦੇ ਭੇਦਭਰੀ ਹਾਲਤ 'ਚ ਲਾਪਤਾ ਹੋ ਜਾਣ ਦਾ ਪਤਾ ਲੱਗਿਆ ਹੈ | ਸਾਬਕਾ ਫ਼ੌਜੀ ਦੇ ਪੁੱਤਰ ਕੁਲਦੀਪ ਸਿੰਘ ਵਾਸੀ ਮਹਿਲ ਖ਼ੁਰਦ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਭਦੌੜ ਹਲਕੇ ਦੇ ਅਧੂਰੇ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ-ਪਿਰਮਲ ਸਿੰਘ ਖ਼ਾਲਸਾ

ਸ਼ਹਿਣਾ, 12 ਮਾਰਚ (ਸੁਰੇਸ਼ ਗੋਗੀ)-ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਗੁਰਸੇਵਕ ਸਿੰਘ ਧਰਮਸੋਤ ਦੇ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਉਹ ਭਦੌੜ ਹਲਕੇ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਪੂਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਵਾਈਨ ਫਲੂ ਤੇ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦਿੱਤੀ

ਹੰਡਿਆਇਆ, 12 ਮਾਰਚ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਪ੍ਰਾਇਮਰੀ ਸਕੂਲ ਖੱੁਡੀ ਕਲਾਂ ਵਿਖੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਤੇ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਿਹਤ ਵਿਭਾਗ ਦੇ ਐਸ.ਆਈ. ਹਰਮੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਵਾਈਨ ...

ਪੂਰੀ ਖ਼ਬਰ »

ਸੜਕ 'ਤੇ ਫੈਲੇ ਚਿੱਕੜ ਤੋਂ ਪ੍ਰੇਸ਼ਾਨ ਸ਼ਹਿਰ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 12 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਬਲਿਆਲ ਨੂੰ ਜਾਂਦੀ ਮੁੱਖ ਸੜਕ 'ਤੇ ਠੇਕੇਦਾਰ ਵਲੋਂ ਸੀਵਰੇਜ ਦੇ ਠੱਪ ਕੀਤੇ ਨਿਰਮਾਣ ਕਾਰਜਾਂ ਕਾਰਨ ਸੜਕ 'ਤੇ ਚਿੱਕੜ ਅਤੇ ਫੈਲੀ ਗੰਦਗੀ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਪੰਜਾਬ ਸਰਕਾਰ, ਸੀਵਰੇਜ ਬੋਰਡ, ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਅੱਖਾਂ ਦਾ ਕੈਂਪ ਮੁਲਤਵੀ

ਅਮਰਗੜ੍ਹ, 12 ਮਾਰਚ (ਸੁਖਜਿੰਦਰ ਸਿੰਘ ਝੱਲ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਜਨ ਸੇਵਾ ਸੁਸਾਇਟੀ ਫ਼ਾਰ ਆਈ ਕੇਅਰ ਐਾਡ ਏਡਜ਼ ਅਵੇਅਰਨੈੱਸ ( ਰਜਿ.) ਕਕਰਾਲਾ ਵਲੋਂ 15 ਮਾਰਚ ਨੂੰ ਲਗਾਇਆ ਜਾਣ ਵਾਲਾ ਅੱਖਾਂ ਦਾ ਅਪਰੇਸ਼ਨ ਕੈਂਪ ਅਤੇ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਜਥੇਦਾਰ ਚੂੰਘਾਂ ਨੇ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਲਈ ਸਹਾਇਤਾ ਰਾਸ਼ੀ ਦਿੱਤੀ

ਭਦੌੜ, 12 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਚ ਪੜ੍ਹਦੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੰੂਘਾਂ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਛੱਤ ਡਿਗਣ ਨਾਲ ਮਰੇ ਗਰੀਬ ਪਰਿਵਾਰ ਦੇ ਚਾਰੇ ਜੀਆਂ ਨਮਿਤ ਅੰਤਿਮ ਅਰਦਾਸ ਅੱਜ

ਸੁਨਾਮ ਊਧਮ ਸਿੰਘ ਵਾਲਾ, 12 ਮਾਰਚ (ਧਾਲੀਵਾਲ, ਭੁੱਲਰ)-ਬੀਤੇ 7 ਮਾਰਚ ਦੀ ਰਾਤ ਨੂੰ ਸ਼ਹਿਰ ਦੇ ਇੱਕ ਅਤਿ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਜਾਣ ਨਾਲ ਦੋ ਮਾਸੂਮਾਂ ਸਮੇਤ ਮਾਰੇ ਗਏ ਪਰਿਵਾਰ ਦੇ ਚਾਰ ਜੀਆਂ ਦੇ ਨਮਿੱਤ ਅੰਤਿਮ ਅਰਦਾਸ 13 ਮਾਰਚ ਨੂੰ ਸ਼ਹੀਦ ਊਧਮ ਸਿੰਘ ...

ਪੂਰੀ ਖ਼ਬਰ »

ਬਿਜਲੀ ਕੁਨੈਕਸ਼ਨ ਬਹਾਲ ਕਰਵਾਉਣ ਲਈ ਸੰਘਰਸ਼ ਦੀ ਚਿਤਾਵਨੀ

ਲੌਾਗੋਵਾਲ, 12 ਮਾਰਚ (ਵਿਨੋਦ)-ਪਿੰਡ ਤਕੀਪੁਰ ਵਿਖੇ ਇਕੱਲੀ ਰਹਿੰਦੀ ਵਿਧਵਾ ਔਰਤ ਦਾ ਪਾਵਰਕਾਮ ਲੌਾਗੋਵਾਲ ਵਲੋਂ ਬਿਜਲੀ ਦੇ ਕੱਟੇ ਕੁਨੈਕਸ਼ਨ ਨੂੰ ਬਹਾਲ ਕਰਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਨੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ | ਯੂਨੀਅਨ ਦੇ ਇਕਾਈ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਚੂੰਘਾਂ ਵਿਖੇ ਤਾਏ-ਭਤੀਜੇ ਦੀ ਕੁੱਟਮਾਰ ਕਰਨ ਦੇ ਦੋਸ਼ਾਂ 'ਚ ਪਰਚਾ ਦਰਜ

ਟੱਲੇਵਾਲ, 12 ਮਾਰਚ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਚੂੰਘਾਂ ਵਿਖੇ ਘਰ 'ਚ ਵੜ ਕੇ ਤਾਏ-ਭਤੀਜੇ ਦੀ ਕੁੱਟਮਾਰ ਕਰਨ ਦੇ ਦੋਸ਼ਾਂ 'ਚ ਪੁਲਿਸ ਨੇ 2 ਵਿਅਕਤੀਆਂ ਸਮੇਤ 4-5 ਅਣਪਛਾਤਿਆਂ 'ਤੇ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ...

ਪੂਰੀ ਖ਼ਬਰ »

ਅਸਪਾਲ ਕਲਾਂ ਵਿਖੇ ਨੱਕ, ਕੰਨ ਤੇ ਗਲੇ ਦੇ ਜਾਂਚ ਦਾ ਮੁਫ਼ਤ ਕੈਂਪ ਲਗਾਇਆ

ਧਨੌਲਾ, 12 ਮਾਰਚ (ਚੰਗਾਲ)-ਪਿੰਡ ਅਸਪਾਲ ਕਲਾਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨੱਕ, ਕੰਨ ਤੇ ਗਲੇ ਦੇ ਚੈੱਕਅਪ ਦਾ ਫ਼ਰੀ ਕੈਂਪ ਲਗਾਇਆ ਗਿਆ ਜਿਸ ਵਿਚ ਡਾਕਟਰ ਗਗਨਦੀਪ ਸਿੰਘ ਤੱਥਗੁਰ ਹਸਪਤਾਲ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ | ਇਸ ਕੈਂਪ ਵਿਚ 200 ਤੋਂ ਵੱਧ ਮਰੀਜ਼ਾਂ ...

ਪੂਰੀ ਖ਼ਬਰ »

ਸੈਮਫੋਰਡ ਸਕੂਲ 'ਚ ਚੋਰੀ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 12 ਮਾਰਚ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਸੈਮਫੋਰਡ ਸਕੂਲ 'ਚ 4 ਹਜ਼ਾਰ ਰੁਪਏ ਨਗਦੀ ਚੋਰੀ ਕਰਨ ਵਾਲੇ ਨਾਮਾਲੂਮ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸਤਵਿੰਦਰਪਾਲ ਨੇ ਦੱਸਿਆ ਕਿ ਮੁੱਦਈ ਦਵਾਰਕਾ ...

ਪੂਰੀ ਖ਼ਬਰ »

ਆਈ.ਬੀ.ਟੀ. ਵਲੋਂ ਪਟਵਾਰੀਆਂ ਦੀ ਭਰਤੀ ਲਈ ਨਵੇਂ ਬੈਚ ਸ਼ੁਰੂ

ਸੌਰਵ ਸਿੰਗਲਾ ਬਰਨਾਲਾ, 12 ਮਾਰਚ (ਅਸ਼ੋਕ ਭਾਰਤੀ)-ਆਈ.ਬੀ.ਟੀ. ਸੰਸਥਾ ਬਰਨਾਲਾ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿਚ ਅਸਾਮੀਆਂ ਦੀ ਭਰਤੀ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਂਦੀ ਹੈ | ਇਹ ਜਾਣਕਾਰੀ ਸੰਸਥਾ ਦੇ ...

ਪੂਰੀ ਖ਼ਬਰ »

ਪਿੰਡ ਘੁੰਨਸ ਵਿਖੇ ਕੋਰੋਨਾ ਵਾਇਰਸ ਸਬੰਧੀ ਮੋਕ ਡਰਿੱਲ ਕਰਵਾਈ

ਤਪਾ ਮੰਡੀ, 12 ਮਾਰਚ (ਪ੍ਰਵੀਨ ਗਰਗ)-ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਵੀਰ ਸਿੰਘ ਔਲਖ ਵਲੋਂ ਸਮੂਹ ਸਟਾਫ਼ ਸਮੇਤ ਪਿੰਡ ਘੁੰਨਸ ਡਿਸਪੈਂਸਰੀ ਵਿਖੇ ਕੋਰੋਨਾ ਵਾਇਰਸ ਸਬੰਧੀ ਇਕ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੀ ਵਿਦਿਆਰਥਣ ਨੇ ਹਾਸਲ ਕੀਤੇ 9 ਬੈਂਡ

ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ਸ੍ਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ.ਐਲ) ਲਿਬਰੇਸ਼ਨ ਦੀ ਮੀਟਿੰਗ ਹੋਈ

ਬਰਨਾਲਾ, 12 ਮਾਰਚ (ਧਰਮਪਾਲ ਸਿੰਘ)-ਸੀ. ਪੀ. ਆਈ. (ਐਮ. ਐਲ) ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸ਼ਿੰਦਰ ਕੌਰ ਹਰੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਹੋਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੂਬਾਈ ...

ਪੂਰੀ ਖ਼ਬਰ »

ਕੰਪਨੀ ਵਲੋਂ ਫੀਡ ਬੰਦ ਕਰਨ ਅਤੇ ਬਰਾਇਲਰ ਦਾ ਰੇਟ ਘਟਣ ਕਾਰਨ ਫਾਰਮਰਾਂ ਨੂੰ ਪੈ ਰਹੀ ਹੈ ਦੂਹਰੀ ਮਾਰ

ਸ਼ਹਿਣਾ, 12 ਮਾਰਚ (ਸੁਰੇਸ਼ ਗੋਗੀ)-ਕਰੋਨਾ ਵਾਇਰਸ ਦੀ ਫੈਲੀ ਵੱਡੀ ਅਫ਼ਵਾਹ ਕਾਰਨ ਬਰਾਇਲਰ ਫਾਰਮ ਤਬਾਹੀ ਕਗਾਰ 'ਤੇ ਆਨ ਖੜ੍ਹਾ ਹੈ | ਇਸ ਕਿੱਤੇ ਨਾਲ ਜੁੜੇ ਜਤਿੰਦਰ ਸਿੰਘ, ਗੁਰਤੇਜ ਸਿੰਘ, ਬਬਲਦੀਪ ਸਿੰਘ ਆਦਿ ਨੇ ਦੱਸਿਆ ਕਿ ਬੇਰੁਜ਼ਗਾਰ ਨੌਜਵਾਨਾਂ ਨੇ ਇਹ ਕਿੱਤਾ ...

ਪੂਰੀ ਖ਼ਬਰ »

ਪਿੰਡ ਹਮੀਦੀ 'ਚ 7 ਲੱਖ ਦੀ ਲਾਗਤ ਨਾਲ ਬਣਨ ਵਾਲੇ ਸੁੰਦਰ ਪਾਰਕ ਦੀ ਸ਼ੁਰੂਆਤ

ਮਹਿਲ ਕਲਾਂ, 12 ਮਾਰਚ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਵਿਖੇ ਸੁੰਦਰ ਪਾਰਕ ਬਣਾਉਣ ਲਈ ਆੜ੍ਹਤੀਆ ਹਰਦਿਆਲ ਸਿੰਘ ਮਾਂਗਟ ਦੇ ਯਤਨਾਂ ਸਦਕਾ ਬਰਨਾਲਾ ਦੇ ਹਲਕਾ ਇੰਚਾਰਜ ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਕਰਨਇੰਦਰ ਸਿੰਘ ਢਿੱਲੋਂ ਵਲੋਂ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਜਨਕ ਰਾਜ ਮਾਨਸਾ ਨੇ ਬਤੌਰ ਇੰਸਪੈਕਟਰ ਦਾ ਅਹੁਦਾ ਸੰਭਾਲਿਆ

ਹੰਡਿਆਇਆ, 12 ਮਾਰਚ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਜਨਕ ਰਾਜ (ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ) ਨੇ ਬਤੌਰ ਇੰਸਪੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਕਾਰਜ ਸਾਧਕ ਅਫ਼ਸਰ ਸ੍ਰੀ ਮਨਪ੍ਰੀਤ ਸਿੰਘ ਸਿੱਧੂ ਅਤੇ ਨਗਰ ...

ਪੂਰੀ ਖ਼ਬਰ »

ਮਾਮਲਾ ਨਸ਼ੀਲੀਆਂ ਗੋਲੀਆਂ ਮਿਲਣ ਦਾ- ਨਰੇਸ਼ ਮਿੱਤਲ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ

ਬਰਨਾਲਾ, 12 ਮਾਰਚ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਅਧੀਨ ਸੀ.ਆਈ.ਏ. ਸਟਾਫ਼ ਵਲੋਂ ਪਿਛਲੇ ਦਿਨੀਂ ਸ਼ਹਿਰ ਦੀ ਇੱਕ ਨਾਮੀ ਦਵਾਈਆਂ ਦੀ ਦੁਕਾਨ 'ਬੀਰੂ ਰਾਮ ਠਾਕਰ ਦਾਸ' ਦੇ ਮਾਲਕ ਨਰੇਸ਼ ਮਿੱਤਲ ਨੂੰ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿਚ ਕਾਬੂ ਕਰਨ ਤੋਂ ਬਾਅਦ ਅੱਜ ਇਸ ਮਾਮਲੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਤੇ ਦਿਹਾਤੀ ਦਾ ਚੋਣ ਇਜਲਾਸ ਕਰਵਾਇਆ

ਬਰਨਾਲਾ, 12 ਮਾਰਚ (ਅਸ਼ੋਕ ਭਾਰਤੀ)-ਟੈਕਨੀਕਲ ਸਰਵਿਸਜ ਯੂਨੀਅਨ (ਰਜਿ:) ਸ਼ਹਿਰੀ ਅਤੇ ਦਿਹਾਤੀ ਦੋਵੇਂ ਮੰਡਲਾਂ ਦਾ ਚੋਣ ਇਜਲਾਸ ਸਰਕਲ ਪ੍ਰਧਾਨ ਸਾਥੀ ਦਰਸ਼ਨ ਸਿੰਘ ਦਸੌਾਦਾ ਸਿੰਘ ਵਾਲਾ ਅਤੇ ਬਲਵੰਤ ਸਿੰਘ ਬਰਨਾਲਾ ਦੀ ਅਗਵਾਈ ਹੇਠ ਹੋਇਆ | ਮੰਡਲ ਸਕੱਤਰ ਜਗਦੀਸ਼ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX